Baba Sheikh Farid Aagman Purab - Sach Kahoon Punjabi

Faridkot Farmers Fair 2026: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 : ਤਿੰਨ ਰੋਜ਼ਾ ਪਸ਼ੂ ਧਨ ਤੇ ਕਿਸਾਨ ਮੇਲੇ ਦੀ ਸ਼ੁਰੂਆਤ
Faridkot Farmers Fair 2026: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਸਾਦਿਕ ਰੋਡ ਸਥਿਤ ਦਾਣਾ ਮੰਡੀ, ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਪਸ਼ੂ ਧਨ ਤੇ ਕਿਸਾਨ ਮੇਲੇ ਦੀ ਸ਼ੁਰੂਆਤ ਹੋਈ। ਮੇਲੇ ਦੇ ਉਦਘਾਟਨੀ ਸਮਾਗਮ ਵਿੱਚ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Reunited With Family: ਡੇਰਾ ਸ਼ਰਧਾਲੂਆਂ ਨੇ ਮਾਨਸਿਕ ਪੱਖੋਂ ਪ੍ਰੇਸ਼ਾਨ ਵਿਅਕਤੀ ਦੀ ਸਾਂਭ-ਸੰਭਾਲ ਕਰਕੇ ਵਾਰਸ਼ਾਂ ਤੱਕ ਪਹੁੰਚਾਇਆ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਸ਼ੂ ਪਾਲਣ ਇੱਕ ਲਾਹੇਵੰਦ ਸਹਾਇਕ ਧੰਦਾ ਹੈ ਅਤੇ ਕਿਸਾਨਾਂ ਸਮੇਤ ਨੌਜਵਾਨਾਂ ਨੂੰ ਵੀ ਇਸ ਕਿੱਤੇ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਧਨ ਮੁਕਾਬਲਿਆਂ ਅਤੇ ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮੇਲੇ ਦੇ ਪਹਿਲੇ ਦਿਨ ਕੁੱਤਿਆਂ ਦੀਆਂ ਵੱਖ-ਵੱਖ ਕੈਟੇਗਰੀਆਂ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਸੇਖੋਂ ਨੇ ਦੱਸਿਆ ਕਿ ਤਿੰਨ ਰੋਜ਼ਾ ਮੇਲੇ ਦੌਰਾਨ ਘੋੜਿਆਂ ਅਤੇ ਮੱਝਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂਆਂ ਦੀ ਸਿਹਤ ਸੰਭਾਲ, ਡੇਅਰੀ ਵਿਕਾਸ ਅਤੇ ਆਧੁਨਿਕ ਖੇਤੀਬਾੜੀ ਤੇ ਪਸ਼ੂ ਪਾਲਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮੇਲੇ ’ਚ ਕਿਸੇ ਵੀ ਰਾਜ ਤੋਂ ਪਸ਼ੂ ਪਾਲਕ ਪਹੁੰਚ ਕੇ ਹਿੱਸਾ ਲੈ ਸਕਦਾ ਹੈ। ਮੇਲੇ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ, ਚਾਰੇ ਆਦਿ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ, ਜਦੋਂਕਿ ਪਸ਼ੂ ਪਾਲਕਾਂ ਲਈ ਵੀ ਰਹਿਣ-ਸਹਿਣ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਪਸ਼ੂਧਨ ਮੁਕਾਬਲਿਆਂ ਰਾਹੀਂ ਪਸ਼ੂ ਮਾਲਕਾਂ ਨੂੰ ਪਸ਼ੂਆਂ ਦੀ ਦੇਖਭਾਲ ਅਤੇ ਪ੍ਰਬੰਧਨ ਸਬੰਧੀ ਵਿਗਿਆਨਕ ਤੇ ਤਕਨੀਕੀ ਜਾਣਕਾਰੀ ਹਾਸਲ ਕਰਨ ਲਈ ਉਤਸ਼ਾਹ ਮਿਲੇਗਾ। ਇਸ ਨਾਲ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਕਰਨ ਦੇ ਨਾਲ-ਨਾਲ ਪਸ਼ੂਆਂ ਦੀਆਂ ਨਸਲਾਂ ਵਿੱਚ ਸੁਧਾਰ ਕਰਨ ਵਿੱਚ ਵੀ ਮੱਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਸ਼ੂਧਨ ਤੇ ਕਿਸਾਨ ਮੇਲਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਫ਼ਰੀਦਕੋਟ ਪਹੁੰਚ ਕੇ ਇਸ ਮੇਲੇ ਦਾ ਹਿੱਸਾ ਬਣਨ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਬਾਬਾ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜਸਵਿੰਦਰ ਸਿੰਘ, ਸਹਾਇਕ ਡਾਇਰੈਕਟਰ ਡਾ. ਸੁਰਜੀਤ ਸਿੰਘ ਮੱਲ, ਡਾ. ਜਸਵਿੰਦਰ ਗਰਗ, ਡਿਪਟੀ ਡਾਇਰੈਕਟਰ ਡਾ. ਹਿਮਾਂਸ਼ੂ ਸਿਆਲ, ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਅਤੇ ਕਿਸਾਨ-ਪਸ਼ੂ ਪਾਲਕ ਹਾਜ਼ਰ ਸਨ।