Amritsar Police Gangster Encounter - Sach Kahoon Punjabi

Amritsar Encounter Today: ਅੰਮ੍ਰਿਤਸਰ ’ਚ ਪੁਲਿਸ ਦਾ ਵੱਡਾ ਐਕਸ਼ਨ! ਮੁਕਾਬਲੇ ਤੋਂ ਬਾਅਦ ਗੈਂਗਸਟਰ ਕਾਬੂ
Amritsar Encounter Today: (ਸੱਚ ਕਹੂੰ ਨਿਊਜ਼/ਸ਼ਬਦ), ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਸਟ ਵਾਂਟੇਡ ਗੈਂਗਸਟਰ ਹਰਮਨ ਸਿੰਘ ਉਰਫ਼ ਹਰਮਨ ਬੋਪਾਰਾਏ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਮੁਕਾਬਲੇ ਦੌਰਾਨ ਹਰਮਨ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਦੀ ਬਾਂਹ ਨੂੰ ਗੋਲੀ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ।

ਮੌਕੇ ’ਤੇ ਪਹੁੰਚੇ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਅਤੇ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਹਰਮਨ ਕਿਸੇ ਵਾਰਦਾਤ ਦੀ ਨੀਅਤ ਨਾਲ ਇਲਾਕੇ ਵਿੱਚ ਘੁੰਮ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਭੋਆ ਅਤੇ ਚੁਗਾਵਾਂ ਵੱਲੋਂ ਨਹਿਰ ਦੇ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਹਰਮਨ ਸਪਲੈਂਡਰ ਮੋਟਰਸਾਈਕਲ ’ਤੇ ਇਕੱਲਾ ਆਉਂਦਾ ਦਿਖਾਈ ਦਿੱਤਾ।

ਐਸਐਸਪੀ ਮੁਤਾਬਕ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਹਰਮਨ ਨੇ ਰੁਕਣ ਦੀ ਬਜਾਏ ਪਿਸਤੌਲ ਕੱਢ ਕੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਉਸ ਨੇ ਕਰੀਬ 3 ਤੋਂ 4 ਰਾਊਂਡ ਫਾਇਰ ਕੀਤੇ, ਜਿਸ ਵਿੱਚੋਂ ਇੱਕ ਗੋਲੀ ਐਸਐਚਓ ਦਲਜੀਤ ਸਿੰਘ ਦੀ ਬਾਂਹ ਦੇ ਬਿਲਕੁਲ ਨੇੜਿਓਂ ਲੰਘ ਗਈ। ਪੁਲਿਸ ਨੇ ਪਹਿਲਾਂ ਹਵਾਈ ਫਾਇਰ ਕਰਕੇ ਉਸ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਪਰ ਪੁਲਿਸ ਅਨੁਸਾਰ ਮੁਲਜ਼ਮ ਵੱਲੋਂ ਫਾਇਰਿੰਗ ਜਾਰੀ ਰੱਖਣ ’ਤੇ ਪੁਲਿਸ ਨੇ ਆਤਮ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਪੁਲਿਸ ਵੱਲੋਂ ਚਲਾਈਆਂ ਗਈਆਂ ਤਿੰਨ ਗੋਲੀਆਂ ਵਿੱਚੋਂ ਇੱਕ ਹਰਮਨ ਦੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਕੇ ਡਿੱਗ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਹਰਮਨ ਦੇ ਕਬਜ਼ੇ ਵਿੱਚੋਂ ਇੱਕ ਗੈਰਕਾਨੂੰਨੀ .32 ਬੋਰ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਖਾਲੀ ਖੋਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ ਹਰਮਨ ਇੱਕ ਘੋਸ਼ਿਤ ਅਪਰਾਧੀ (ਪੀਓ) ਹੈ ਅਤੇ ਗੁਰਦਾਸਪੁਰ ਦੇ ਹਨੂਮਾਨ ਚੌਕ ਵਿੱਚ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਤੋਂ ਇਲਾਵਾ ਥਾਣਾ ਮੱਤੇਵਾਲ ਵਿੱਚ ਉਸ ਖ਼ਿਲਾਫ਼ ਇੱਕ ਵਿਅਕਤੀ ’ਤੇ ਜਾਨਲੇਵਾ ਹਮਲੇ ਦਾ ਮਾਮਲਾ ਵੀ ਦਰਜ ਹੈ। ਪੁਲਿਸ ਅਨੁਸਾਰ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਸਨੈਚਿੰਗ ਸਮੇਤ ਤਿੰਨ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਇਸ ਦੌਰਾਨ ਉਸ ਦੇ ਹੋਰ ਅਪਰਾਧਿਕ ਸੰਪਰਕਾਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ।