Faridkot Drug Smugglers - Sach Kahoon Punjabi

Faridkot Crime News: ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਵੱਲੋਂ ਪਹਿਲਾਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 47.3 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਾਦਿਕ ਵਿਖੇ ਮੁਕੱਦਮਾ ਨੰਬਰ 187 ਮਿਤੀ 20.09.2026 ਦਰਜ ਕੀਤਾ ਗਿਆ ਸੀ।

ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਵੱਲੋਂ ਮੁੱਖ ਮੁਲਜ਼ਮ ਮੰਗਲ ਸਿੰਘ ਦਾ ਡਿਸਕਲੋਜ਼ਰ ਸਟੇਟਮੈਂਟ ਦਰਜ ਕੀਤਾ ਗਿਆ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਜਿਸ ਰਾਤ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਮੰਗਵਾਈ ਗਈ ਸੀ, ਉਸ ਸਮੇਂ ਹਰ ਕਨਸਾਈਨਮੈਂਟ ਦਾ ਕੁਝ ਹਿੱਸਾ ਸਰਹੱਦ ਦੇ ਦੂਜੇ ਪਾਸੇ ਡਿੱਗ ਗਿਆ ਸੀ, ਜਿਸ ਨੂੰ ਉਹ ਬਰਾਮਦ ਨਹੀਂ ਕਰ ਸਕੇ ਸਨ।

ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲਿਸ ਪਾਰਟੀ ਵੱਲੋਂ ਦੱਸੇ ਗਏ ਸਥਾਨ ਦੀ ਪਛਾਣ ਕੀਤੀ ਗਈ ਅਤੇ ਬੀਐੱਸਐੱਫ ਦੀ ਟੀਮ ਦੇ ਸਹਿਯੋਗ ਨਾਲ 6.7 ਕਿੱਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ। ਇਸ ਬਰਾਮਦਗੀ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 54 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: Punjab Agriculture News: ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖੁੱਡੀਆਂ ਨੇ ਕੀਤਾ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਉਦਘਾਟਨ

ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਤੋਂ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨਾ, ਬਰਾਮਦ ਕੀਤੀ ਗਈ ਹੈਰੋਇਨ ਦੀ ਸਪਲਾਈ ਕਿਨ੍ਹਾਂ ਵਿਅਕਤੀਆਂ ਤੱਕ ਕੀਤੀ ਜਾਣੀ ਸੀ, ਇਸ ਦਾ ਪਤਾ ਲਗਾਉਣਾ ਅਤੇ ਪੂਰੇ ਮਾਮਲੇ ਦੀ ਫਾਈਨੈਂਸ਼ੀਅਲ ਟ੍ਰੇਲ ਦੀ ਜਾਂਚ ਕਰਨਾ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਾਰੇ ਪੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਹੋਰ ਲੋਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।