AIG Raj Jit Singh - Sach Kahoon Punjabi

AIG Raj Jit Singh: ਬਰਖਾਸਤ ਏਆਈਜੀ ਰਾਜਜੀਤ ਸਿੰਘ ਨੇ ਕੀਤਾ ਆਤਮ ਸਮਰਪਣ
ਪਟਿਆਲਾ (ਹਿੰ.ਸ.)। ਸਾਲ 2019 ਤੋਂ ਫਰਾਰ ਚੱਲ ਰਹੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੇ ਪਟਿਆਲਾ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜਜੀਤ ਸਿੰਘ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਕਰੀਬ ਛੇ ਸਾਲਾਂ ਤੋਂ ਚੱਲ ਰਹੀ ਉਨ੍ਹਾਂ ਦੀ ਫਰਾਰੀ ਖ਼ਤਮ ਹੋ ਗਈ ਹੈ।

ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਅਤੇ ਕਥਿਤ ਵਸੂਲੀ ਨੈੱਟਵਰਕ ਨਾਲ ਜੁੜੇ ਮਾਮਲਿਆਂ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਅਪ੍ਰੈਲ 2019 ਵਿੱਚ ਪੁਲਿਸ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਹ ਮਾਮਲਾ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਸਬੰਧਤ ਜਾਂਚ ਦੌਰਾਨ ਸਾਹਮਣੇ ਆਇਆ ਸੀ। ਇੰਦਰਜੀਤ ਸਿੰਘ ’ਤੇ ਨਸ਼ਾ ਤਸਕਰੀ ਅਤੇ ਵਸੂਲੀ ਦੇ ਨੈੱਟਵਰਕ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ।

Read Also :  ਰਸੋਈ ਦੇ ਭਾਂਡਿਆਂ ’ਚ ਜੰਮੀ ਚਿਕਨਾਈ ਤੇ ਕਾਲਖ ਨੇ ਕੀਤਾ ਪ੍ਰੇਸ਼ਾਨ, ਅਪਣਾ ਲਓ ਇਹ ਸੌਖੇ ਤਰੀਕੇ, ਹੋਵੇਗਾ ਛੁਟਕਾਰਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਹੋਈ ਜਾਂਚ ਦੌਰਾਨ ਰਾਜਜੀਤ ਸਿੰਘ ਦੀ ਭੂਮਿਕਾ ਨੂੰ ਲੈ ਕੇ ਵੀ ਸਵਾਲ ਉੱਠੇ ਸਨ। ਹਾਈਕੋਰਟ ਦੇ ਰਿਕਾਰਡ ਮੁਤਾਬਕ ਜਾਂਚ ਵਿੱਚ ਇੰਦਰਜੀਤ ਸਿੰਘ ਅਤੇ ਕੁਝ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਰਾਜਜੀਤ ਸਿੰਘ ਦੀ ਕਥਿਤ ਭੂਮਿਕਾ ਦੀ ਵੀ ਜਾਂਚ ਕੀਤੀ ਗਈ ਸੀ।

ਰਾਜਜੀਤ ਸਿੰਘ ਖ਼ਿਲਾਫ਼ ਸਾਲ 2019 ਵਿੱਚ ਦੋ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਸਬੰਧੀ ਦਰਜ ਕੀਤਾ ਗਿਆ ਸੀ, ਜਦਕਿ ਦੂਜਾ ਮਾਮਲਾ ਸਪੈਸ਼ਲ ਟਾਸਕ ਫੋਰਸ ਵੱਲੋਂ ਕਥਿਤ ਵਸੂਲੀ, ਲੋਕਾਂ ਨੂੰ ਝੂਠੇ ਨਸ਼ਾ ਮਾਮਲਿਆਂ ਵਿੱਚ ਫਸਾਉਣ ਅਤੇ ਕਥਿਤ ਨਸ਼ਾ ਤਸਕਰਾਂ ਨੂੰ ਸੁਰੱਖਿਆ ਦੇਣ ਦੇ ਦੋਸ਼ਾਂ ਸਬੰਧੀ ਦਰਜ ਕੀਤਾ ਗਿਆ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਰਾਜਜੀਤ ਸਿੰਘ ਭੂਮੀਗਤ ਹੋ ਗਏ ਸਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕਆਊਟ ਸਰਕੁਲਰ ਵੀ ਜਾਰੀ ਕੀਤਾ ਗਿਆ ਸੀ ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ।

ਇੰਦਰਜੀਤ ਸਿੰਘ ਨਾਲ ਜੁੜੇ ਕਥਿਤ ਪੁਲਿਸ-ਨਸ਼ਾ ਗਠਜੋੜ ਦੀ ਵਿਆਪਕ ਜਾਂਚ ਦੌਰਾਨ ਰਾਜਜੀਤ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ। ਹਾਈਕੋਰਟ ਵੱਲੋਂ ਪਹਿਲਾਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਕਥਿਤ ਭੂਮਿਕਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਰਾਜਜੀਤ ਸਿੰਘ ਨਾਲ ਜੁੜੀਆਂ ਵਿੱਤੀ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ।