GMADA Office Raid - Sach Kahoon Punjabi

GMADA ED Raid: ਗਮਾਡਾ ਦਫ਼ਤਰ ’ਚ 36 ਘੰਟੇ ਚੱਲੀ ਈਡੀ ਦੀ ਛਾਪੇਮਾਰੀ, ਦਸਤਾਵੇਜ਼ ਤੇ ਹਾਰਡ ਡਿਸਕ ਨਾਲ ਲੈ ਗਈ ਟੀਮ
ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਕਰੀਬ 36 ਘੰਟਿਆਂ ਬਾਅਦ ਵੀਰਵਾਰ ਸਵੇਰੇ ਲਗਭਗ 11:30 ਵਜੇ ਸਮਾਪਤ ਹੋ ਗਈ। ਕਾਰਵਾਈ ਪੂਰੀ ਕਰਨ ਤੋਂ ਬਾਅਦ ਈਡੀ ਦੀ ਟੀਮ 30 ਤੋਂ ਵੱਧ ਬੈਗਾਂ ਵਿੱਚ ਜ਼ਬਤ ਕੀਤੇ ਗਏ ਦਸਤਾਵੇਜ਼ ਅਤੇ ਸਕੈਨ ਕੀਤੇ ਰਿਕਾਰਡ ਨਾਲ ਸਬੰਧਤ ਹਾਰਡ ਡਿਸਕਾਂ ਆਪਣੇ ਨਾਲ ਲੈ ਗਈ।ਜਾਣਕਾਰੀ ਮੁਤਾਬਕ ਈਡੀ ਨੇ ਮੰਗਲਵਾਰ ਸਵੇਰੇ ਗਮਾਡਾ ਦਫ਼ਤਰ ਵਿੱਚ ਜਾਂਚ ਸ਼ੁਰੂ ਕੀਤੀ ਸੀ। ਇਸ ਦੌਰਾਨ ਜ਼ਮੀਨ ਐਕੁਆਇਰ ਕਰਨ, ਚੇਂਜ ਆਫ਼ ਲੈਂਡ ਯੂਜ਼ ਅਤੇ ਨਿੱਜੀ ਰੀਅਲ ਅਸਟੇਟ ਕੰਪਨੀਆਂ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ।ਹਾਲਾਂਕਿ ਈਡੀ ਵੱਲੋਂ ਜ਼ਬਤ ਕੀਤੀ ਗਈ ਸਮੱਗਰੀ ਸਬੰਧੀ ਫਿਲਹਾਲ ਕੋਈ ਵਿਸਥਾਰਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Tarn Taran Murder: ਤਰਨਤਾਰਨ ’ਚ ਘਰੇਲੂ ਝਗੜੇ ਤੋਂ ਬਾਅਦ ਪੁੱਤ ਨੇ ਮਾਂ ਦਾ ਚਾਕੂ ਮਾਰ ਕੇ ਕੀਤਾ ਕਤਲ

ਸੂਤਰਾਂ ਮੁਤਾਬਕ ਜਾਂਚ ਏਜੰਸੀ ਵੱਲੋਂ ਅਗਲੀ ਜਾਂਚ ਲਈ ਕਈ ਅਹਿਮ ਦਸਤਾਵੇਜ਼ ਅਤੇ ਡਿਜੀਟਲ ਰਿਕਾਰਡ ਆਪਣੇ ਕਬਜ਼ੇ ਵਿੱਚ ਲਏ ਗਏ ਹਨ।ਵੀਰਵਾਰ ਨੂੰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਗਮਾਡਾ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਈਡੀ ਦੀ ਕਾਰਵਾਈ ਨੂੰ ਕਥਿਤ ਸਿਆਸੀ ਦਬਾਅ ਨਾਲ ਜੋੜਦਿਆਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਅਧਿਕਾਰੀਆਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਈਡੀ ਦੀ ਟੀਮ ਨੂੰ ਦਫ਼ਤਰ ਤੋਂ ਬਾਹਰ ਨਿਕਲਣ ਤੋਂ ਬਾਅਦ ਪੁਲਿਸ ਸੁਰੱਖਿਆ ਹੇਠ ਚੰਡੀਗੜ੍ਹ ਦੀ ਸਰਹੱਦ ਤੱਕ ਪਹੁੰਚਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਗਮਾਡਾ ਦੇ ਕਿਸੇ ਵੀ ਅਧਿਕਾਰੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ। ਪੰਜਾਬ ਦੇ ਹਾਊਸਿੰਗ ਸੈਕਟਰੀ ਵਿਕਾਸ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਆਪਣੇ ਕੰਮ ’ਤੇ ਵਾਪਸ ਆ ਗਏ।ਜਾਂਚ ਦੌਰਾਨ ਈਡੀ ਦੀ ਟੀਮ ਨੇ ਗਮਾਡਾ ਦੇ ਕਈ ਸੀਨੀਅਰ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ।

ਇਸ ਤੋਂ ਇਲਾਵਾ ਵੱਖ-ਵੱਖ ਫਾਈਲਾਂ, ਮੋਬਾਈਲ ਫੋਨਾਂ ਅਤੇ ਦਫ਼ਤਰ ਦੇ ਡਿਜੀਟਲ ਰਿਕਾਰਡ ਦੀ ਵੀ ਜਾਂਚ ਕੀਤੀ ਗਈ।ਮੰਨਿਆ ਜਾ ਰਿਹਾ ਹੈ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਡਿਜੀਟਲ ਰਿਕਾਰਡ ਦੀ ਜਾਂਚ ਤੋਂ ਬਾਅਦ ਈਡੀ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਸਕਦੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।