NSS Day Celebration - Sach Kahoon Punjabi

NSS Day: ਯੂਨੀਵਰਸਿਟੀ ਕਾਲਜ ਆਫ ਨਰਸਿੰਗ ਵਿਖੇ ਐਨ.ਐਸ.ਐਸ. ਦਿਵਸ ਅਤੇ ਰਾਸ਼ਟਰੀ ਫਾਰਮਾਕੋਵਿਜੀਲੈਂਸ ਦਿਵਸ ਮਨਾਇਆ
NSS Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਵੱਲੋਂ ਵਾਈਸ ਚਾਂਸਲਰ ਡਾ. ਰਾਜਿੰਦਰ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਨਾਏ ਜਾ ਰਹੇ ਫਾਰਮਾਕੋਵਿਜੀਲੈਂਸ–ਮਰੀਜ਼ਾਂ ਦੀ ਸੁਰੱਖਿਆ ਹਫ਼ਤੇ ਤਹਿਤ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ, ਫ਼ਰੀਦਕੋਟ ਵਿਖੇ ਰਾਸ਼ਟਰੀ ਫਾਰਮਾਕੋਵਿਜੀਲੈਂਸ ਦਿਵਸ ਅਤੇ ਐਨ.ਐਸ.ਐਸ. ਦਿਵਸ ਮਨਾਇਆ ਗਿਆ। ਸਮਾਗਮ ਦੀ ਅਗਵਾਈ ਕਾਲਜ ਦੀ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਨੇ ਕੀਤੀ।

ਇਸ ਮੌਕੇ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਨੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਲਈ ਦਵਾਈਆਂ ਦੀ ਸਹੀ ਅਤੇ ਸੁਰੱਖਿਅਤ ਵਰਤੋਂ ਦੇ ਨਾਲ-ਨਾਲ ਉਨ੍ਹਾਂ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਮਰੀਜ਼ਾਂ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਸਹਾਇਤਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤ ਸੇਵਾਵਾਂ ਦੌਰਾਨ ਮਰੀਜ਼ਾਂ ਦੀ ਸੁਰੱਖਿਆ ਅਤੇ ਸੇਵਾ ਭਾਵਨਾ ਨੂੰ ਹਮੇਸ਼ਾ ਪਹਿਲ ਦੇਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: Uttar Pradesh News: ਯੂਪੀ ਇੰਟਰਨੈਸ਼ਨਲ ਟ੍ਰੇਡ ਸ਼ੋਅ ਦੀ ਸੁਰੱਖਿਆ ਲਈ 4,000 ਪੁਲਿਸ ਕਰਮਚਾਰੀ ਤਾਇਨਾਤ

ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫ਼ਰੀਦਕੋਟ ਦੇ ਪ੍ਰੋਫੈਸਰ ਡਾ. ਰਾਜ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਦਵਾਈਆਂ ਦੀ ਸਹੀ ਵਰਤੋਂ, ਦਵਾਈਆਂ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਅਤੇ ਮਰੀਜ਼ਾਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦਵਾਈਆਂ ਦੀ ਸੁਰੱਖਿਅਤ ਵਰਤੋਂ, ਮਾੜੇ ਪ੍ਰਭਾਵਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਹੀ ਰਿਪੋਰਟਿੰਗ ਸਬੰਧੀ ਅਹਿਮ ਜਾਣਕਾਰੀ ਪ੍ਰਦਾਨ ਕੀਤੀ ਗਈ।

ਇਸ ਮੌਕੇ ਨਰਸਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਫਾਰਮਾਕੋਲੋਜੀ ਵਿਭਾਗ ਦੇ ਸੀਨੀਅਰ ਡਾਕਟਰ ਡਾ. ਅਮੀਤਾ ਜਿੰਦਲ, ਡਾ. ਸਨਾ ਗਰੇਸ, ਡਾ. ਸਮੀਰ ਸੈਣੀ, ਡਾ. ਹਰਕੀਰਤ, ਡਾ. ਸਬੀਨਾ ਅਤੇ ਡਾ. ਸ਼ੁਭਮ ਨੇ ਵੀ ਪ੍ਰੋਗਰਾਮ ਵਿੱਚ ਆਪਣਾ ਯੋਗਦਾਨ ਪਾਇਆ। ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਸ੍ਰੀਮਤੀ ਕੁਸ਼ਨਪ੍ਰੀਤ ਕੌਰ, ਸ੍ਰੀਮਤੀ ਜੈਸਮੀਨ ਕੌਰ, ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਮੀਤ ਕੌਰ ਅਤੇ ਸ੍ਰੀਮਤੀ ਰਮਨਦੀਪ ਕੌਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਸਾਲ ਭਰ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ 100 ਫ਼ੀਸਦੀ ਹਾਜ਼ਰੀ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਐਮ.ਐਸ.ਸੀ. ਨਰਸਿੰਗ ਦੀ ਵਿਦਿਆਰਥਣ ਬਲਪ੍ਰੀਤ ਕੌਰ ਅਤੇ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਕੋਮਲਪ੍ਰੀਤ ਕੌਰ, ਸ਼ੁਭਨੀਤ ਕੌਰ, ਪ੍ਰਿਆਪਾਲ, ਜੈਸਮੀਨ ਮੱਕੜ ਅਤੇ ਤਾਨੀਆ ਨੂੰ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਅਤੇ ਵਾਈਸ ਪ੍ਰਿੰਸੀਪਲ ਸ੍ਰੀ ਹੇਮੰਤ ਕੁਮਾਰ ਸੈਣੀ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਦਵਾਈਆਂ ਦੀ ਸੁਰੱਖਿਅਤ ਵਰਤੋਂ ਅਤੇ ਮਰੀਜ਼ਾਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਐਨ.ਐਸ.ਐਸ. ਦੀ ਭਾਵਨਾ ਅਨੁਸਾਰ ਸਮਾਜ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।