Farmers Paddy Update - Sach Kahoon Punjabi

Farmers Paddy Update: ਡੀਸੀ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
Farmers Paddy Update: ਫਰੀਦਕੋਟ, (ਗੁਰਪ੍ਰੀਤ ਪੱਕਾ)| ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸੁਚੱਜੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 68 ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਬਿਜਲੀ, ਛਾਂ, ਪੀਣ ਵਾਲੇ ਪਾਣੀ ਅਤੇ ਸਫਾਈ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: Punjab Pension News: ਪੀਐੱਸਪੀਸੀਐੱਲ ਵੱਲੋਂ ਪੈਨਸ਼ਨਰਾਂ ਸਬੰਧੀ ਨਵੇਂ ਹੁਕਮ ਜਾਰੀ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ ਅਤੇ ਹੋਰ ਪ੍ਰਬੰਧਾਂ ਦੀ ਨਿਯਮਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਉਸ ਵਿੱਚ ਨਮੀ ਦੀ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਅਤੇ ਬੋਲੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਅਤੇ ਸਮੇਂ ਸਿਰ ਪੂਰੀ ਕੀਤੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਕਟਾਈ ਕਰਨ ਨਾਲ ਕੱਟੇ ਗਏ ਝੋਨੇ ਵਿੱਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਹੱਦ ਵਿੱਚ ਰੱਖਣ ਵਿੱਚ ਮਦਦ ਮਿਲੇਗੀ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜੋ ਖਰੀਦ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਣ ’ਤੇ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।