Rupees - Sach Kahoon Punjabi
ਕੰਪਨੀ ਮੁਲਾਜ਼ਮ ਤੋਂ ਰੁਪਇਆਂ ਨਾਲ ਭਰਿਆ ਬੈਗ ਖੋਹਿਆ
(ਸੁਧੀਰ ਅਰੋੜਾ) ਅਬੋਹਰ। ਪਿੰਡ ਬਹਾਦਰਖੇੜਾ ਵਿੱਚ ਤਿੰਨ ਨੌਜਵਾਨਾਂ ਨੇ ਇੱਕ ਕੰਪਨੀ ਦੇ ਮੁਲਾਜਮ ਤੋਂ ਲੱਖਾਂ ਰੁਪਏ ਦੀ ਨਕਦੀ ਨਾਲ ਭਰਿਆ ਬੈਗ ਖੋਹ ਲਿਆ, ਜਿਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲੀਸ ਨੇ ਤਿੰਨ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਉਸ ਨੇ ਦੱਸਿਆ ਕਿ ਪਿੰਡ ਦਾ ਇੱਕ ਨੌਜਵਾਨ ਉੱਥੇ ਆਇਆ ਤਾਂ ਉਹ ਉਸ ਨਾਲ ਪੁੱਛਗਿੱਛ ਲਈ ਪਿੰਡ ਗਿਆ, ਜਿਸ ਨੇ ਦੱਸਿਆ ਕਿ ਲੁਟੇਰੇ ਸੀਤੋ ਵੱਲ ਗਏ ਹਨ। (Company Employee Robbery)
ਬੈਗ ਲੁੱਟਣ ਵਾਲੇ ਨੌਜਵਾਨਾਂ ਦੀ ਪਛਾਣ ਗੁਰਵਿੰਦਰ ਸਿੰਘ, ਸਤਿਨਾਮ ਸਿੰਘ ਅਤੇ ਸਤਪਾਲ ਸਿੰਘ ਵਾਸੀ ਡੱਬਵਾਲੀ ਢਾਬ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਇੱਥੇ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਲੁੱਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਅਤੇ ਪੀੜਤ ਦੇ ਬਿਆਨਾਂ ’ਤੇ ਤਿੰਨ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀਆਂ ਟੀਮਾਂ ਵੱਲੋਂ ਲੁਟੇਰਿਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ, ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਬਰਾਮਦਗੀ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਿਸਾਨ ਮੁਆਵਜ਼ੇ ਲਈ ਗਿਰਦਾਵਰੀ ਸ਼ੁਰੂ ਹੋਣ ਦੀ ਉਡੀਕ ‘ਚ
ਅਸ਼ੋਕ ਵਰਮਾ, ਬਠਿੰਡਾ
ਪਿਛਲੇ ਦਿਨੀਂ ਹੋਈ ਬਾਰਸ਼ ਦੌਰਾਨ ਮਾਲਵੇ ਵਿੱਚ ਸਿੰਚਾਈ ਲਈ ਬਣੇ ਸੂਏ ਕੱਸੀਆਂ ਆਦਿ ‘ਚ ਪਏ ਪਾੜਾਂ ਕਾਰਨ ਕਿਸਾਨਾਂ ਨੂੰ ਸੈਂਕੜੇ ਕਰੋੜਾਂ ਦਾ ਰਗੜਾ ਲੱਗ ਗਿਆ ਹੈ ਜਦੋਂਕਿ ਕਿਸਾਨ ਧਿਰਾਂ ਇਸ ਨੁਕਸਾਨ ਨੂੰ ਕਿਤੇ ਜਿਆਦਾ ਦੱਸ ਰਹੀਆਂ ਹਨ ਕਿਸਾਨਾਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਇਸ ਮਸਲੇ ਨਾਲ ਕਿਸ ਤਰ੍ਹਾਂ ਨਜਿੱਠਣ ਕਈ ਇਲਾਕਿਆਂ ‘ਚ ਤਾਂ ਨਰਮੇ ਕਪਾਹ ਦੀ ਫਸਲ ਹਾਲੇ ਵੀ ਪਾਣੀ ‘ਚ ਡੁੱਬੀ ਹੋਈ ਹੈ ਮਾਲਵੇ ‘ਚ ਸਭ ਤੋਂ ਵੱਡਾ ਨੁਕਸਾਨ ਘੱਗਰ ਨੇ ਕੀਤਾ ਹੈ, ਜਿੱਥੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਨੁਕਸਾਨੀ ਗਈ ਹੈ ਪਿਛਲੇ ਇੱਕ ਹਫਤੇ ਦੌਰਾਨ ਰਜਬਾਹਿਆਂ ‘ਚ ਪਏ ਪਾੜਾਂ ਕਾਰਨ ਸੈਂਕੜੇ ਏਕੜ ਨਰਮਾ ਤੇ ਝੋਨਾ ਨੁਕਸਾਨਿਆ ਗਿਆ ਹੈ
ਮਾਲਵੇ ਦਾ ਕੋਈ ਇੱਕ ਵੀ ਜ਼ਿਲ੍ਹਾ ਅਜਿਹਾ ਨਹੀਂ ਹੈ ਜਿੱਥੇ ਪਾਣੀ ਕਾਰਨ ਫਸਲ ਨੂੰ ਮਾਰ ਨਾ ਪਈ ਹੋਵੇ ਕਿਸਾਨ ਸਰਕਾਰ ਵੱਲੋਂ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਮੁਆਵਜੇ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਹਨ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜਿਨ੍ਹਾਂ ਸੂਏ ਕੱਸੀਆਂ ‘ਚ ਐਤਕੀਂ ਪਾੜ ਪਿਆ ਹੈ ਉਹ ਪਹਿਲਾਂ ਵੀ ਕਈ ਵਾਰ ਟੁੱਟ ਚੁੱਕੇ ਹਨ, ਜਿਸ ਤੋਂ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਹੈ ਉਨ੍ਹਾਂ ਆਖਿਆ ਕਿ ਪਾੜ ਪੈਣ ਨਾਲ ਫਸਲਾਂ ਦਾ ਨੁਕਸਾਨ ਵੀ ਝੱਲਣਾ ਪੈਂਦਾ ਹੈ ਅਤੇ ਪਾੜ ਵੀ ਕਿਸਾਨਾਂ ਨੂੰ ਆਪਣੇ ਪੱਧਰ ‘ਤੇ ਪੂਰਨੇ ਪੈਂਦੇ ਹਨ
ਆਪਣੇ ਪੱਧਰ ‘ਤੇ ਪੂਰਦਾ ਮਹਿਕਮਾ ਪਾੜ
ਮਾਲਵੇ ਦੇ ਸੱਤ ਜ਼ਿਲ੍ਹਿਆਂ ਲਈ ਸਿੰਚਾਈ ਮਾਮਲਿਆਂ ਨੂੰ ਦੇਖਣ ਵਾਲੇ ਨਹਿਰੀ ਵਿਭਾਗ ਦੇ ਐਕਸੀਅਨ ਗੁਰਜਿੰਦਰ ਸਿੰਘ ਬਾਹੀਆ ਦਾ ਕਹਿਣਾ ਸੀ ਕਿ ਨਾਨ ਪਲਾਨ ਫੰਡ ਸਾਲ 1999 ‘ਚ ਬੰਦ ਹੋ ਗਏ ਸਨ ਅਤੇ ਹੁਣ ਪਾੜ ਪੂਰਨ ‘ਤੇ ਆਉਣ ਵਾਲਾ ਖਰਚ ਸਰਕਾਰ ਮੰਗ ਦੇ ਅਧਾਰ ‘ਤੇ ਭੇਜਦੀ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪਾੜ ਪੂਰਨ ਦੇ ਤੱਥ ਸਹੀ ਨਹੀਂ ਹਨ ਤੇ ਹਮੇਸ਼ਾ ਹੀ ਇਹ ਕੰਮ ਮਹਿਕਮਾ ਆਪਣੇ ਪੱਧਰ ‘ਤੇ ਕਰਦਾ ਹੈ ਉਨ੍ਹਾਂ ਕਿਹਾ ਕਿ ਕਈ ਰਜਬਾਹਿਆਂ ਦੀ ਲਾਈਨਿੰਗ ਕਾਫੀ ਪੁਰਾਣੀ ਹੋਣ ਕਰਕੇ ਟੁੱਟਣ ਦੀ ਸਮੱਸਿਆ ਆਉਂਦੀ ਹੈ ਫਿਰ ਵੀ ਨਹਿਰੀ ਵਿਭਾਗ ਵੱਲੋਂ ਮੁਰੰਮਤ ਦੇ ਯਤਨ ਜਾਰੀ ਹਨ
ਨਹਿਰੀ ਵਿਭਾਗ ਦਾ ਖੀਸਾ ਖਾਲੀ
ਪਾੜਾਂ ਨੂੰ ਬੰਦ ਕਰਨ ਦੇ ਮਾਮਲੇ ‘ਚ ਨਹਿਰੀ ਵਿਭਾਗ ਦਾ ਖੀਸਾ ਖਾਲੀ ਹੈ ਪਾੜ ਪੈਣ ‘ਤੇ ਅਫਸਰ ਡੰਗ ਟਪਾਉਣ ਨੂੰ ਤਰਜੀਹ ਦਿੰਦੇ ਹਨ ਸੂਤਰ ਦੱਸਦੇ ਹਨ ਕਈ ਵਰ੍ਹੇ ਪਹਿਲਾਂ ਮਹਿਕਮੇ ਕੋਲ ਜੋ ਸਮਾਨ ਹੁੰਦਾ ਸੀ, ਉਹ ਖਤਮ ਹੋ ਗਿਆ ਹੈ ਖਾਲ੍ਹੀ ਗੱਟੇ ਹੀ ਆਪਣੇ ਪੱਧਰ ‘ਤੇ ਖਰੀਦਣੇ ਵਿੱਤੋਂ ਬਾਹਰ ਹਨ ਹੁਣ ਤਾਂ ਨਹਿਰੀ ਵਿਭਾਗ ਕੋਲ ਕਹੀਆਂ ਤੇ ਰੱਸੇ ਵੀ ਨਹੀਂ ਹਨ, ਸਗੋਂ ਇਹ ਸਮਾਨ ‘ਵਗਾਰ’ ‘ਚ ਹੀ ਲੈਣਾ ਪੈਂਦਾ ਹੈ ਸੂਤਰਾਂ ਨੇ ਦੱਸਿਆ ਕਿ ਪਾੜਾਂ ਲਈ ਸਰਕਾਰ ਕੋਈ ਫੰਡ ਨਹੀਂ ਜਾਰੀ ਕਰਦੀ ਹੈ ਇੱਕ ਪਾੜ ਭਰਨ ਲਈ ਦਸ ਹਜ਼ਾਰ ਤੋਂ ਲੱਖ ਰੁਪਏ ਤੱਕ ਖਰਚ ਹੋ ਜਾਂਦੇ ਹਨ ਜੋ ਵੱਡੇ ਪਾੜ ਹੁੰਦੇ ਹਨ, ਉਨ੍ਹਾਂ ਲਈ ਜੇਸੀਬੀ ਮਸ਼ੀਨਾਂ ਮੰਗਵਾਉਣੀਆਂ ਪੈਂਦੀਆਂ ਹਨ, ਜਿਸ ਨਾਲ ਖਰਚਾ ਵਧ ਜਾਂਦਾ ਹੈ ਮਹਿਕਮੇ ਕੋਲ ਕਰੀਬ 10 ਸਾਲ ਪਹਿਲਾਂ ਨਾਨ ਪਲਾਨ ਦੇ ਫੰਡ ਹੁੰਦੇ ਸਨ, ਜਿਨ੍ਹਾਂ ਦੀ ਪਾੜ ਲੋੜ ਪੈਣ ‘ਤੇ ਵਰਤੋਂ ਕਰ ਲਈ ਜਾਂਦੀ ਸੀ ਸਰਕਾਰ ਨੇ ਇਹ ਫੰਡ ਹੀ ਬੰਦ ਕਰ ਦਿੱਤੇ ਹਨ, ਜਿਸ ਕਰਕੇ ਮਹਿਕਮਾ ਬਿਨਾਂ ਹਥਿਆਰਾਂ ਤੋਂ ਜੰਗ ਲੜਦਾ ਹੈ
ਪੰਜ ਸੌ ਕਰੋੜ ਤੋਂ ਵੀ ਵੱਧ ਦਾ ਨੁਕਸਾਨ : ਕੋਕਰੀ ਕਲਾਂ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮਿਲੀਆਂ ਸੂਚਨਾਵਾਂ ਮੁਤਾਬਕ ਨੁਕਸਾਨ ਪੰਜ ਸੌ ਕਰੋੜ ਤੋਂ ਵੱਧ ਦਾ ਹੈ ਕਿਉਂਕਿ ਲੱਖਾਂ ਏਕੜ ਰਕਬਾ ਪ੍ਰਭਾਵਿਤ ਹੋਇਆ ਹੈ ਉਨ੍ਹਾਂ ਕਿਹਾ ਕਿ ਸੂਏ ਕੱਸੀਆਂ ਟੁੱਟਣਾ ਨਹਿਰੀ ਵਿਭਾਗ ਦੀ ਮੁਜਰਮਾਨਾ ਅਣਗਹਿਲੀ ਹੈ ਜਿਸ ਦਾ ਕਿਸਾਨਾਂ ਨੂੰ ਫੌਰੀ ਤੌਰ ‘ਤੇ ਮੁਆਵਜ਼ਾ ਦੇਣਾ ਚਾਹੀਦਾ ਹੈ
ਰਿਪੋਰਟ ਆਉਣ ਤੇ ਫੌਰੀ ਮੁਆਵਜ਼ਾ
ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਦਾ ਕਹਿਣਾ ਸੀ ਕਿ ਗਿਰਦਾਵਰੀ ਲਈ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਡਿਪਟੀ ਕਮਿਸ਼ਨਰਾਂ ਨੂੰ ਜਲਦੀ ਤੋਂ ਜਲਦੀ ਇਹ ਕੰਮ ਸ਼ੁਰੂ ਕਰਨ ਲਈ ਵੀ ਆਖ ਦਿੱਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਪੈਟਰੋਲ ਡੀਜ਼ਲ ਲਗਭਗ ਢਾਈ ਰੁਪਏ ਮਹਿੰਗਾ
ਦਿੱਲੀ, ਏਜੰਸੀ। ਬਜਟ ‘ਚ ਸਰਕਾਰ ਵੱਲੋਂ ਪੈਟਰੋਲ ਡੀਜ਼ਲ ‘ਤੇ ਦੋ-ਦੋ ਰੁਪਏ ਸ਼ੁਲਕ ਵਧਾਉਣ ਨਾਲ ਸ਼ਨੀਵਾਰ ਨੂੰ ਇਹਨਾਂ ਦੀ ਕੀਮਤ ਲਗਭਗ ਢਾਈ ਰੁਪਏ ਵਧ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 2.45 ਰੁਪਏ ਵਧ ਕੇ 72.96 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 8 ਮਈ ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਦੇਸ਼ ਦੀ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਅਨੁਸਾਰ ਇੱਥੇ ਡੀਜ਼ਲ 2.36 ਰੁਪਏ ਮਹਿੰਗਾ ਹੋ ਕੇ ਪ੍ਰਤੀ ਲਿਟਰ 66.69 ਰੁਪਏ ਹੋ ਗਿਆ ਜੋ ਚਾਰ ਮਈ ਤੋਂ ਬਾਅਦ ਇਸ ਦਾ ਉਚਤਮ ਪੱਧਰ ਹੈ।
ਸਰਕਾਰ ਨੇ ਪੈਟਰੋਲ ਡੀਜ਼ਲ ‘ਤੇ ਵਿਸ਼ੇਸ਼ ਵਾਧੂ ਐਕਸਾਈਜ਼ ਡਿਊਟੀ ਇੱਕ-ਇੱਕ ਰੁਪਏ ਅਤੇ ਸੜਕ ਅਤੇ ਢਾਂਚਾਗਤ ਸੈਸ ਇੱਕ -ਇੱਕ ਰੁਪਏ ਵਧਾਇਆ ਹੈ। ਇਸ ਨਾਲ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਵੀ ਦੋਵੇਂ ਈਂਧਣਾਂ ਦੇ ਭਾਅ ਵਧਦੇ ਹਨ। ਕੋਲਕਾਤਾ ਵਿੱਚ ਪੈਟਰੋਲ ਦੋ ਰੁਪਏ 40 ਪੈਸੇ ਮਹਿੰਗਾ ਹੋ ਕੇ 75.15 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.36 ਰੁਪਏ ਵਧ ਕੇ 68.59 ਰੁਪਏ ਪ੍ਰਤੀ ਲੀਟਰ ਵਿਕਿਆ। ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 2.42 ਰੁਪਏ ਅਤੇ 2.57 ਰੁਪਏ ਵਧੀ ਹੈ। ਮੁੰਬਈ ‘ਚ ਅੱਜ ਪੈਟਰੋਲ ਦੀ ਕੀਮਤ 78.57 ਅਤੇ ਚੇਨਈ ਵਿੱਚ 75.76 ਰੁਪਏ ਰਹੀ। ਡੀਜ਼ਲ ਦੀ ਕੀਮਤ ਮੁੰਬਈ ‘ਚ ਢਾਈ ਰੁਪਏ ਵਧ ਕੇ 69.90 ਰੁਪਏ ਅਤੇ ਚੇਨੱਈ ‘ਚ 2.52 ਰੁਪਏ ਵਧ ਕੇ 70.48 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਤਾ ‘ਚ ਆਉਣ ‘ਤੇ ਕਾਂਗਰਸ ਹਰ ਇੱਕ ਭਾਰਤੀ ਦੀ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਆਮਦਨ  ਕਰੇਗੀ ਯਕੀਨੀ
ਨਵੀਂ ਦਿੱਲੀ | ਕਾਂਗਰਸ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ‘ਚ ਜਨਤਾ ਨੂੰ ਲੁਭਾਉਣ ਲਈ ਅੱਜ ਇੱਕ ਵੱਡਾ  ਦਾਅਵਾ ਕਰਦਿਆਂ ਹਰ ਇੱਕ ਭਾਰਤੀ ਦੀ 12000 ਰੁਪਏ ਪ੍ਰਤੀ ਮਹੀਨਾ ਆਮਦਨ ਯਕੀਨੀ ਕਰਨ ਤੇ ਪੰਜ ਕਰੋੜ ਪਰਿਵਾਰਾਂ ਨੂੰ ਹਰ ਸਾਲ 72000 ਰੁਪਏ ਦੇਣ ਦਾ ਐਲਾਨ ਕੀਤਾ ਕਾਂਗਰਸ ਕਾਰਜ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਕਾਂਗਰਸ ਨੇ 21 ਸਦੀ ‘ਚ ਭਾਰਤ ‘ਚ ਗਰੀਬੀ ਖਤਮ ਕਰਨ ਦਾ ਸੰਕਲਪ ਲਿਆ ਹੈ ਇਸ ਲਈ ਪਾਰਟੀ ਦੁਨੀਆ ‘ਚ ਬੁਨਿਆਦੀ ਤੇ ਇਤਿਹਾਸਕ ‘ਘੱਟੋ-ਘੱਟ ਆਮਦਨ ਯੋਜਨਾ’ ਲੈ ਕੇ ਆਵੇਗੀ
ਗਾਂਧੀ ਨੇ ਕਿਹਾ ਕਿ ਕਾਂਗਰਸ ਸੱਤਾ ‘ਚ ਆਉਣ ਤੋਂ ਬਾਅਦ ਹਰ ਇੱਕ ਭਾਰਤੀ ਲਈ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਘੱਟੋ-ਘੱਟ ਆਮਦਨ ਯਕੀਨੀ
ਕਰੇਗੀ ਉਨ੍ਹਾਂ ਕਿਹਾ ਕਿ ਹਰ ਇੱਕ ਭਾਰਤੀ ਕੁਝ ਨਾ ਕੁਝ ਕੰਮ ਕਰ ਰਿਹਾ ਹੈ ਤੇ ਜੇਕਰ ਉਸ ਦੀ ਆਮਦਨ 12 ਹਜ਼ਾਰ ਰੁਪਏ ਤੋਂ ਘੱਟ ਹੈ ਤਾਂ ਕਾਂਗਰਸ ਉਸ ਨੂੰ 12 ਹਜ਼ਾਰ ਰੁਪਏ ਕਰੇਗੀ ਇਸ ਤੋਂ ਇਲਾਵਾ ਪਾਰਟੀ ਦੇਸ਼ ਦੇ 20 ਫੀਸਦੀ ਸਭ ਤੋਂ ਗਰੀਬ ਪੰਜ ਕਰੋੜ ਪਰਿਵਾਰਾਂ ਨੂੰ ਸਾਲਾਨਾ  72 ਹਜ਼ਾਰ ਰੁਪਏ ਦੇਵੇਗੀ ਇਸ ਨਾਲ ਦੇਸ਼ ਦੇ 25 ਕਰੋੜ ਲੋਕਾਂ ਨੂੰ ਲਾਭ ਮਿਲੇਗਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਯੋਜਨਾਵਾਂ ਨੂੰ ਲਾਭ ਉਸ ਸਮੇਂ ਤੱਕ ਲੋਕਾਂ ਨੂੰ ਮਿਲਦਾ ਰਹੇਗਾ ਜਦੋਂ ਉਹ ਇਸ ਦੇ ਦਾਇਰੇ ‘ਚੋਂ ਬਾਹਰ ਨਹੀਂ ਹੋ ਜਾਂਦੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣ ਜਾਪਤਾ ਦੇ ਬਾਵਜੂਦ 92 ਲੱਖ 50 ਹਜ਼ਾਰ ਰੁਪਏ ਬਰਾਮਦ
ਪਟਿਆਲਾ । ਪਟਿਆਲਾ ਜ਼ਿਲੇ ‘ਚ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪੁਲਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਕਦੀ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਿਵਲ ਪ੍ਰਸ਼ਾਸਨ ਅਤੇ ਪੁਲਸ ਨੇ ਪਾਤੜਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਤੋਂ ਸੰਗਰੂਰ ਵੱਲ ਆ ਰਹੀ ਇਕ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ 20 ਸਾਲਾ ਲੜਕਾ ਚਲਾ ਰਿਹਾ ਸੀ। ਪੁਲਸ ਵਲੋਂ ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 92 ਹਜ਼ਾਰ ਤੋਂ ਵੱਧ ਦਾ ਕੈਸ਼ ਬਰਾਮਦ ਕੀਤਾ ਗਿਆ। ਜਦੋਂ ਇਸ ਬਾਰੇ ‘ਚ ਉਸ ਕੋਲੋਂ ਪੁੱਛਿਆ ਗਿਆ ਤਾਂ ਇਸ ਨੌਜਵਾਨ ਨੇ ਕਿਹਾ ਕਿ ਉਸ ਦੇ ਪਿਤਾ ਨੂੰ ਉਸ ਦੇ ਬਾਰੇ ‘ਚ ਪਤਾ ਹੈ। ਫਿਲਹਾਲ ਪੁਲਸ ਨੇ ਇਕ ਕੇਸ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਹੈ।੪ ਪੁਲਸ ਤੇ ਇਨਕਮ ਟੈਕਸ ਵਿਭਾਗ ਹੁਣ ਕੇਸ ਦੀ ਜਾਂਚ ਬਾਰੀਕੀ ਨਾਲ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ
ਐੱਸਐਚਓ ਤੋਂ ਪਿਸਟਲ ਅਤੇ ਡੋਡਾ ਪੋਸਤ ਵੀ ਹੋਇਆ ਬਰਾਮਦ
ਫਿਰੋਜ਼ਪੁਰ (ਸਤਪਾਲ ਥਿੰਦ) | ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸਟੇਟ ਆਪਰੇਸ਼ਨ ਸੈੱਲ ਦੇ ਐੱਸਐਚਓ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਐੱਸਐਚਓ ਪਾਸੋਂ ਪਿਸਟਲ 32 ਬੋਰ, ਇੱਕ ਮੈਗਜ਼ੀਨ, 5 ਰੋਂਦ 32 ਬੋਰ ਅਤੇ 910 ਗ੍ਰਾਮ ਡੋਡਾ ਪੋਸਤ ਵੀ ਬਰਾਮਦ ਕੀਤਾ ਗਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਐੱਸ.ਐੱਸ.ਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਰਲਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੋਧੇਵਾਲਾ ਮੋਗਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖਿਲਾਫ ਮੁਕੱਦਮਾ ਨੰਬਰ 19 ਮਿਤੀ 11 ਦਸੰਬਰ 2018 ਅ/ਧ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਐੱਸ.ਐੱਸ.ਓ.ਸੀ ਫਾਜ਼ਿਲਕਾ ਵਿਖੇ ਰਜਿਸਟਰ ਹੋਇਆ ਸੀ ਅਤੇ ਉਸਦੇ ਘਰ ਦੀ ਤਲਾਸ਼ੀ ਦੌਰਾਨ ਐਸ.ਐਚ.ਓ ਰਜਵੰਤ ਸਿੰਘ ਨੇ ਉਸਦਾ ਲਾਇਸੰਸੀ ਪਿਸਟਲ 32 ਬੋਰ ਨੰ : ਆਰ ਪੀ 217311 ਸਮੇਤ ਇੱਕ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਚੁੱਕ ਲਏ, ਜੋ ਕਿ ਪਹਿਲੋਂ ਦਰਜ ਕੀਤੇ ਮੁਕੱਦਮੇ ਵਿੱਚ ਨਹੀਂ ਪਾਇਆ ਗਿਆ ਸੀ
ਗੁਰਲਾਲ ਸਿੰਘ ਨੇ ਦੱਸਿਆ ਕਿ ਜਦ ਉਹ ਜ਼ਮਾਨਤ ‘ਤੇ ਜ਼ੇਲ੍ਹ ਤੋਂ ਬਾਹਰ ਆਉਣ ‘ਤੇ ਉਸ ਨੂੰ ਪਤਾ ਲੱਗਾ ਕਿ ਐੱਸਆਈ ਰਜਵੰਤ ਸਿੰਘ ਉਸ ਦੇ ਘਰੋਂ ਉਸ ਦਾ ਪਿਸਟਲ ਲਾਇਸੰਸੀ ਲੈ ਗਿਆ ਹੈ ਤਾਂ ਇਸ ਸਬੰਧੀ ਉਹ ਰਜਵੰਤ ਸਿੰਘ ਨੂੰ ਮਿਲਿਆ ਤਾਂ ਉਨਾਂ ਨੇ ਕਿਹਾ ਕਿ ਪਿਸਟਲ ਤਾਂ ਉਸ ਦੇ ਕੋਲ ਹੈ, ਪਰ ਮੁਕੱਦਮੇ ਵਿੱਚ ਨਹੀਂ ਪਾਇਆ ਗਿਆ ਮੁੱਦਈ ਗੁਰਲਾਲ ਨੇ ਜਦੋਂ ਐਸਆਈ ਰਜਵੰਤ ਸਿੰਘ ਨੂੰ ਪਿਸਟਲ ਵਾਪਸ ਕਰਨ ਲਈ ਕਿਹਾ ਤਾਂ ਐੱਸਆਈ ਨੇ ਮੁੱਦਈ ਨੂੰ ਕਿਹਾ ਕਿ ਪਿਸਟਲ ਇਸ ਪ੍ਰਕਾਰ ਵਾਪਸ ਨਹੀਂ ਹੋਣਾ, ਜੇਕਰ ਤੂੰ 3 ਲੱਖ ਰੁਪਏ ਦੇਵੇਗਾ ਤਾਂ ਹੀ ਪਿਸਟਲ ਵਾਪਸ ਕਰਾਂਗਾ ਪਰ ਤਰਲਾ ਕੱਢਣ ‘ਤੇ ਐੱਸਆਈ ਰਜਵੰਤ ਸਿੰਘ 2 ਲੱਖ ਰੁਪਏ ਦੇਣ ”ਤੇ ਪਿਸਟਲ ਵਾਪਸ ਕਰਨ ਲਈ ਰਾਜ਼ੀ ਹੋ ਗਿਆ ਐੱਸ.ਐੱਸ.ਪੀ. ਹਰਗੋਬਿੰਦ ਸਿੰਘ ਨੇ ਦੱਸਿਆ 2 ਮਾਰਚ ਨੂੰ ਐੱਸਆਈ ਰਜਵੰਤ ਸਿੰਘ ਨੂੰ ਮੁੱਦਈ ਗੁਰਲਾਲ ਸਿੰਘ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ 1 ਲੱਖ ਰੁਪਏ ਦੇਣੀ ਸੀ ਅਤੇ ਗੁਰਲਾਲ ਸਿੰਘ ਨੇ ਇਸ ਸਬੰਧੀ ਪਹਿਲਾਂ ਹੀ ਵਿਜੀਲੈਂਸ ਨੂੰ ਸੂਚਿਤ ਕਰ ਦਿੱਤਾ ਅਤੇ ਜਦ ਗੁਰਲਾਲ ਰਿਸ਼ਵਤ ਦੇ ਇੱਕ ਲੱਖ ਰੁਪਏ ਐਸਆਈ ਰਜਵੰਤ ਸਿੰਘ ਨੂੰ ਦੇਣ ਗਿਆ ਤਾਂ ਡੀਐਸਪੀ ਗੁਰਿੰਦਰਜੀਤ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਸਬ ਇੰਸਪੈਕਟਰ ਮਛਿੰਦਰ ਸਿੰਘ ਦੀ ਟੀਮ ਵੱਲੋਂ ਐੱਸਐਚਓ ਰਜਵੰਤ ਸਿੰਘ ਦੇ ਪਾਸੋਂ ਸਰਕਾਰੀ ਗਵਾਹ ਚਰਨਜੀਤ ਸਿੰਘ ਏਡੀਓ ਫਿਰੋਜ਼ਪੁਰ ਅਤੇ ਅਮਿਤ ਥਿੰਦ ਕਲਰਕ ਦਫਤਰ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਫਿਰੋਜ਼ਪੁਰ ਦੀ ਹਾਜ਼ਰੀ ਵਿੱਚ ਪਿੰਡ ਪਿੰਡੀ ਕੋਲੋਂ 1 ਲੱਖ ਰੁਪਏ ਰਿਸ਼ਵਤ ਦੇ ਬਰਾਮਦ ਕੀਤੇ ਗਏਐੱਸ.ਐੱਸ.ਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਐੱਸਆਈ ਰਜਵੰਤ ਸਿੰਘ ਦੀ ਘਰ ਦੀ ਤਲਾਸ਼ੀ ਦੌਰਾਨ ਮੁੱਦਈ ਗੁਰਲਾਲ ਸਿੰਘ ਦਾ ਪਿਸਟਲ 32 ਬੋਰ ਨੰਬਰੀ ਆਰਪੀ 217311 ਸਮੇਤ ਇੱਕ ਮੈਗਜ਼ੀਨ ਅਤੇ 5 ਰੋਂਦ 32 ਬੋਰ ਬਰਾਮਦ ਹੋਏ, ਜੋ ਇਹ ਪਿਸਟਲ ਐੱਸਆਈ ਰਜਵੰਤ ਸਿੰਘ ਵੱਲੋਂ ਆਪਣੇ ਘਰ ਵਿੱਚ ਨਜਾਇਜ਼ ਰੱਖਿਆ ਹੋਇਆ ਸੀ ਇਸ ਤੋਂ ਇਲਾਵਾ ਰਜਵੰਤ ਸਿੰਘ ਦੇ ਘਰੋਂ 910 ਗ੍ਰਾਮ ਡੋਡਾ ਪੋਸਤ ਵੀ ਬਰਾਮਦ ਕੀਤਾ ਗਿਆ, ਜਿਸ ਸਬੰਧੀ ਰਜਵੰਤ ਸਿੰਘ ਥਾਣਾ ਜਲਾਲਾਬਾਦ ਸਿਟੀ ‘ਚ ਅਲੱਗ ਮਾਮਲਾ ਦਰਜ ਕੀਤਾ ਗਿਆ ਹੈ ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣਾ ਵਿਜ਼ੀਲੈਂਸ ਬਿਊਰੋ ਫਿਰੋਜ਼ਪੁਰ ‘ਚ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਚੱਕ ਫਤਿਹ ਸਿੰਘ ਵਾਲਾ ‘ਚ ਹੋਏ ਕਤਲ ਦੀ ਗੁੱਥੀ ਸੁਲਝੀ
ਬਠਿੰਡਾ, ਅਸ਼ੋਕ ਵਰਮਾ/ਸੱਚ ਕਹੂੰ ਨਿਊਜ
ਤਿੰਨ ਦਿਨ ਪਹਿਲਾਂ ਪਿੰਡ ਚੱਕ ਫਤਿਹ ਸਿੰਘ ਵਾਲਾ ‘ਚ ਹਾਕਮ ਸਿੰਘ ਮੁੱਤਰ ਹਰਨਾਮ ਸਿੰਘ ਦੇ ਕਤਲ ਪਿੱਛੇ 11 ਹਜ਼ਾਰ ਰੁਪਏ ਦੀ ਮਾਮੂਲੀ ਰਾਸ਼ੀ ਵਜ੍ਹਾ ਵਜੋਂ ਸਾਹਮਣੇ ਆਈ ਹੈ। ਹਾਕਮ ਸਿੰਘ ਦਲਿਤ ਪਰਿਵਾਰ ਨਾਲ ਸਬੰਧਿਤ ਸੀ, ਜਿਸ ਦੀ 14 ਸਤੰਬਰ ਨੂੰ ਤੇਜਧਾਰ ਹਥਿਆਰਾਂ ਨਾਲ ਕਤਲ ਉਪਰੰਤ ਲਾਸ਼ ਸੜਕ ‘ਤੇ ਸੁੱਟ ਦਿੱਤੀ ਸੀ। ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ. ਨਾਨਕ ਸਿੰਘ ਨੇ ਖੁਲਾਸਾ ਕੀਤਾ ਕਿ ਐੱਸ. ਪੀ. (ਜਾਂਚ) ਸਵਰਨ ਸਿੰਘ ਖੰਨਾ ਦੀ ਅਗਵਾਈ ਹੇਠ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ ਟੀਮ ਬਣਾਈ ਗਈ ਸੀ, ਜਿਸ ‘ਚ ਸੀਆਈਏ ਸਟਾਫ (ਟੂ) ਦੇ ਇੰਚਾਰਜ ਸਬ ਇੰਸਪੈਕਟਰ ਤਰਜਿੰਦਰ ਸਿੰਘ ਵੀ ਸ਼ਾਮਲ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਹਾਕਮ ਸਿੰਘ ਦਿਹਾੜੀ ਕਰਦਾ ਸੀ ਤੇ ਜੋ ਪੈਸੇ ਇਕੱਤਰ ਹੁੰਦੇ ਉਹ ਵਿਆਜ ‘ਤੇ ਦੇ ਦਿੰਦਾ ਸੀ। ਹਾਕਮ ਸਿੰਘ ਦੇ ਘਰ ਦੇ ਨਜ਼ਦੀਕ ਮਹਿਲਾ ਕਿਰਨਜੀਤ ਕੌਰ ਰਹਿੰਦੀ ਸੀ, ਜਿਸ ਨੇ ਤਾਂਤਰਿਕ ਰਾਮ ਬਾਬੇ ਨਾਲ ਸਾਜਿਸ਼ ਕਰਕੇ ਸੋਨੇ ਦੀ ਇੱਕ ਜਾਅਲੀ ਚੇਨ ਬਣਾਈ ਤੇ ਉਸ ਨੂੰ ਗਹਿਣੇ ਰੱਖ ਕੇ ਹਾਕਮ ਸਿੰਘ ਤੋਂ 11 ਹਜ਼ਾਰ ਰੁਪਏ ਦੋ ਮਹੀਨਿਆਂ ਲਈ ਵਿਆਜ ‘ਤੇ ਲੈ ਲਏ। ਉਨ੍ਹਾਂ ਦੱਸਿਆ ਕਿ ਚੇਨ ਦੀ ਜਾਂਚ ਕਰਨ ‘ਤੇ ਜਦੋਂ ਜਾਅਲੀ ਹੋਣ ਦਾ ਪਤਾ ਲੱਗਾ ਤਾਂ ਹਾਕਮ ਸਿੰਘ ਨੇ ਕਿਰਨਜੀਤ ਕੌਰ ਤੋਂ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਜਦੋਂ ਕੋਈ ਗੱਲ ਨਾ ਬਣੀ ਤਾਂ ਹਾਕਮ ਸਿੰਘ ਨੇ ਕਿਰਨਜੀਤ ਕੌਰ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰਵਾਉਣ ਦੀ ਚਿਤਾਵਨੀ ਦੇ ਦਿੱਤੀ।
ਇਸੇ ਦੌਰਾਨ ਭਤੀਜੀ ਹੋਣ ਦੇ ਨਾਤੇ ਕਿਰਨਜੀਤ ਕੌਰ ਨੇ ਰਾਮ ਬਾਬੇ ਨਾਲ ਮਿਲ ਕੇ ਹਾਕਮ ਸਿੰਘ ਨੂੰ ਟਿਕਾਣੇ ਲਾਉਣ ਦੀ ਯੋਜਨਾ ਤਹਿਤ ਲੋਹੇ ਦੀ ਰਾਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਟਿਕਾਣੇ ਲਾਉਣ ਦੇ ਮੰਤਵ ਨਾਲ ਕਿਰਨਜੀਤ ਕੌਰ ਤੇ ਉਸ ਦੀ ਮਾਂ ਸੁਖਪਾਲ ਕੌਰ ਹਾਕਮ ਸਿੰਘ ਦੀ ਲਾਸ਼ ਨੂੰ ਆਪਣੇ ਘਰ ਲੈ ਆਏ ਜਿੱਥੋਂ ਉਨ੍ਹਾਂ ਸੜਕ ‘ਤੇ ਸੁੱਟ ਦਿੱਤੀ ਤਾਂ ਜੋ ਸੜਕ ਹਾਦਸੇ ਦਾ ਰੂਪ ਦਿੱਤਾ ਜਾ ਸਕੇ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਮਾਮਲਾ ਲੁੱਟ ਖੋਹ ਦਾ ਬਣਾਉਣ ਲਈ ਮ੍ਰਿਤਕ ਦੇ ਦੋ ਮੋਬਾਇਲ ਆਦਿ ਵੀ ਲੈ ਗਏ ਸਨ ਪਰ ਸਫਲਤਾ ਨਾ ਮਿਲਣ ‘ਤੇ ਉਨ੍ਹਾਂ ਲਾਸ਼ ਸੜਕ ‘ਤੇ ਸੁੱਟਣਾ ਵਾਜਿਬ ਸਮਝਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਖੂਨ ਨਾਲ ਲਿਬੜੀ ਲੋਹੇ ਦੀ ਰਾਡ, ਖੂਨ ਸਣਿਆ ਇੱਕ ਕੰਬਲ ਤੇ ਪੱਲੀ ਤੇ ਮੋਬਾਇਲ ਬਰਾਮਦ ਕਰ ਲਏ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦੱਬੀ ਬੈਠੇ ਹਨ ਸਹਿਕਾਰੀ ਬੈਂਕਾਂ ਦੇ ਕਰੋੜਾਂ ਰੁਪਏ : ਰੰਧਾਵਾ
ਸਹਿਕਾਰਤਾ ਮੰਤਰੀ ਵੱਲੋਂ ਬੈਂਕ ਦੇ ਡਿਫਾਲਟਰ 20 ਅਕਾਲੀ ਕਿਸਾਨਾਂ ਦੀ ਸੂਚੀ ਜਾਰੀ | Randhawa
ਕਿਹਾ, ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕਰੇਗੀ | Randhawa
ਤਕੜੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਇਆ | Randhawa
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਿਸਾਨਾਂ ਦੀ ਜ਼ਮੀਨ ਵੇਚਣ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਅਸਲ ਵਿੱਚ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿੱਚ ਪ੍ਰਕਾਸ਼ਿਤ ਖ਼ਬਰ ਦਾ ਬੈਂਕ ਵੱਲੋਂ ਪਹਿਲਾਂ ਹੀ ਖੰਡਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਸਿਆਸੀ ਰੋਟੀਆਂ ਸੇਕਣ ਲਈ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।
ਰੰਧਾਵਾ ਨੇ ਕਿਹਾ ਕਿ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰਨਾ ਇਕ ਰੁਟੀਨ ਪ੍ਰਕਿਰਿਆ ਹੁੰਦੀ ਹੈ ਅਤੇ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਦੌਰਾਨ ਵੀ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਸੇਲ ਕੇਸ ਬਣਾ ਕੇ ਕਾਨੂੰਨੀ ਕਾਰਵਾਈ ਆਰੰਭ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 20 ਲੀਡਰਾਂ ਵੱਲ 1 ਕਰੋੜ 20 ਲੱਖ ਰੁਪਏ ਲੈਣਾ ਹੈ ਅਤੇ ਉਹ ਡਿਫਾਲਟਰ ਐਲਾਨੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ 20 ਅਕਾਲੀ ਲੀਡਰ ਤਾਂ ਉਹ ਹਨ, ਜਿਨ੍ਹਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ, ਜਦੋਂ ਕਿ ਜਿਨ੍ਹਾਂ ਦੀ ਪਹਿਚਾਣ ਨਹੀਂ ਕੀਤੀ ਗਈ ਹੈ, ਇਹੋ ਜਿਹੇ ਦਰਜਨਾਂ ਲੀਡਰ ਹੋਰ ਹੋਣਗੇ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਤੋਂ ਬਾਅਦ ਤੜਫ਼ ਰਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਇਹ ਦੱਸੇ ਕਿ ਸਰਕਾਰਾਂ ਨੂੰ ਰਿਕਵਰੀ ਕਰਨੀ ਚਾਹੀਦੀ ਹੈ ਜਾਂ ਫਿਰ ਨਹੀਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹੁਸੈਨੀਵਾਲਾ ਤੋਂ ਛੱਡੇ 187182 ਕਿਊਸਿਕ ਪਾਣੀ ਨੇ ਹਜਾਰਾਂ ਏਕੜ ਫਸਲ ਲਪੇਟੇ ‘ਚ ਲਈ
ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਬਾਦਲ ਕਿਸਾਨਾਂ ਕਾਰਨ ਨਹੀਂ ਸਗੋਂ ਆਪਣੇ ਹੀ ਅਕਾਲੀ ਦਲ ਦੇ ਲੀਡਰਾਂ ਕਾਰਨ ਤੜਫ਼ ਰਿਹਾ ਹੈ। ਅਕਾਲੀ ਦਲ ਦੇ ਲੀਡਰ ਵੱਡੇ ਪੱਧਰ ‘ਤੇ ਡਿਫਾਲਟਰ ਹਨ। ਸਹਿਕਾਰਤਾ ਮੰਤਰੀ ਨੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ 31 ਜਨਵਰੀ 2016 ਤੱਕ 30,794 ਡਿਫਾਲਟਰ ਕਿਸਾਨਾਂ ਦਾ ਸੇਲ ਕੇਸ ਬਣਾ ਕੇ ਕਾਰਵਾਈ ਆਰੰਭੀ ਗਈ ਅਤੇ ਪੰਜਾਬ ਦੀਆਂ ਸਾਰੀਆਂ 89 ਪੀ.ਏ.ਡੀ.ਬੀ. ਦੇ 41,745 ਡਿਫਾਲਟਰ ਕਿਸਾਨਾਂ ਖ਼ਿਲਾਫ਼ ਗ੍ਰਿਫਤਾਰੀ ਵਾਰੰਟੀ ਜਾਰੀ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਆਰੰਭੀ ਗਈ ਸੀ।
ਉਨਾਂ ਅੱਗੇ ਦੱਸਿਆ ਕਿ ਪਿਛਲੇ 40 ਸਾਲਾਂ ਦੌਰਾਨ ਪੀ.ਏ.ਡੀ.ਬੀ. ਵੱਲੋਂ 23 ਡਿਫਾਲਟਰ ਕਿਸਾਨਾਂ ਦੀ ਜ਼ਮੀਨ ਨਿਲਾਮ ਕਰ ਕੇ ਬੈਂਕ ਵੱਲੋਂ ਖਰੀਦੀ ਗਈ ਜੋ ਇਸ ਵੇਲੇ ਬੈਂਕਾਂ ਦੇ ਨਾਂ ਬੋਲਦੀ ਹੈ। ਇਨਾਂ ਵਿੱਚੋਂ 20 ਮਾਮਲਿਆਂ ਵਿੱਚ ਜ਼ਮੀਨ ਦੀ ਨਿਲਾਮੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈ ਜਿਸ ਕਾਰਨ ਅੱਜ ਵਿਰੋਧੀ ਪਾਰਟੀ ਨੂੰ ਇਸ ਮਾਮਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਮਾਰਚ 2017 ਤੋਂ ਹੁਣ ਤੱਕ ਇਕ ਵੀ ਕਿਸਾਨ ਦੀ ਜ਼ਮੀਨ ਨਿਲਾਮ ਨਹੀਂ ਕੀਤੀ ਗਈ।
ਉਨਾਂ ਕਿਹਾ ਕਿ ਬੈਂਕ ਵੱਲੋਂ ਵੱਡੇ ਤੇ ਸਮਰੱਥਾਵਾਨ ਕਿਸਾਨਾਂ ਤੋਂ ਵਸੂਲੀ ਲਈ ਕਾਨੂੰਨੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ ਕਿਉਂਕਿ ਇਹ ਉਹ ਕਿਸਾਨ ਹਨ ਜੋ ਕਰਜ਼ਾ ਮੋੜਨ ਦੀ ਸਮਰੱਥਾ ਤਾਂ ਰੱਖਦੇ ਹੁੰਦੇ ਹਨ ਪ੍ਰੰਤੂ ਜਾਣ-ਬੁੱਝ ਕੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਮੋੜਦੇ। ਉਨਾਂ ਕਿਹਾ ਕਿ ਪਹਿਲੀ ਫਰਵਰੀ 2018 ਨੂੰ ਬੈਂਕ ਦਾ 1363.87 ਕਰੋੜ ਰੁਪਏ ਦਾ ਕਰਜ਼ਾ 71,432 ਕਿਸਾਨਾਂ ਵੱਲ ਬਾਕਾਇਦਾ ਖੜਾ ਹੈ। ਇਨਾਂ ਵਿੱਚੋਂ ਬੈਂਕ ਨੇ 30 ਜੂਨ 2018 ਤੱਕ 16469 ਕਿਸਾਨਾਂ ਤੋਂ 194.74 ਕਰੋੜ ਦੀ ਰਿਕਵਰੀ ਹਾਸਲ ਕਰ ਲਈ ਅਤੇ ਇਕ ਵੀ ਕਿਸਾਨ ਦੀ ਜ਼ਮੀਨ ਨਹੀਂ ਵੇਚੀ।
ਸਭ ਤੋਂ ਵੱਧ ਕਰਜ਼ਾ 19 ਲੱਖ 53 ਹਜ਼ਾਰ ਜਲਾਲਾਬਾਦ ਦੇ ਇੱਕ ਕਿਸਾਨ ਦਾ | Randhawa
ਲਹਿਰਾਗਾਗਾ ਦੇ ਇੱਕ ਕਿਸਾਨ ਵੱਲ 16 ਲੱਖ ਰੁਪਏ ਤੋਂ ਵੱਧ ਬਕਾਇਆ
ਦੋ ਮਹਿਲਾ ਕਿਸਾਨਾਂ ਨੇ ਤਰਤੀਬਵਾਰ 6 ਲੱਖ ਤੇ 1 ਲੱਖ 70 ਹਜ਼ਾਰ ਦਾ ਕਰਜ਼ਾ ਨਹੀਂ ਮੋੜਿਆ
ਰਾਮਪੁਰਾ ਫੂਲ ਦੇ ਦੋ ਕਿਸਾਨਾਂ ਵੱਲ ਤਰਤੀਬ ਵਾਰ 13 ਲੱਖ ਅਤੇ 8 ਲੱਖ ਬਕਾਇਆ
0 ਕਿਸਾਨਾਂ ‘ਚੋਂ 7 ਕਿਸਾਨ ਰਾਮਪੁਰਾ ਫੂਲ ਦੇ
6 ਕਿਸਾਨ ਲਹਿਰਾਗਾਗਾ ਦੇ
1 ਜਲਾਲਾਬਾਦ ਤੋਂ
1 ਸੁਨਾਮ ਤੋਂ
ਬੈਂਕ ਦਾ ਸੁਰੱਖਿਆ ਗਾਰਡ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਸੰਗਰੂਰ-ਪਟਿਆਲਾ ਰੋਡ ‘ਤੇ ਅੱਜ ਦਿਨ ਦਿਹਾੜੇ ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਦੀ ਕੈਸ਼ ਵੈਨ ‘ਤੇ ਘਾਤ ਲਾ ਕੇ ਗੋਲੀਆਂ ਨਾਲ ਹਮਲਾ ਕਰਕੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ 5 ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਇੱਕ ਬੈਂਕ ਦੀ ਗੱਡੀ ਭਵਾਨੀਗੜ੍ਹ ਵਿਖੇ ਸਥਿਤ ਏਟੀਐੱਮ ਵਿਖੇ ਨਕਦੀ ਪਾਉਣ ਜਾ ਰਹੀ ਸੀ ਤਾਂ ਭਾਈ ਗੁਰਦਾਸ ਕਾਲਜ ਕੋਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਜਿਨ੍ਹਾਂ ਵਿੱਚੋਂ ਇੱਕ ਨੇ ਰੁਮਾਲ ਨਾਲ ਮੂੰਹ ਢਕਿਆ ਹੋਇਆ ਅਤੇ ਦੂਜੇ ਨੇ ਹੈਲਮਟ ਪਾਇਆ ਹੋਇਆ ਸੀ, ਨੇ ਪਹਿਲਾਂ ਵੈਨ ਦੇ ਟਾਇਰ ਵਿੱਚ ਗੋਲੀ ਮਾਰੀ ਅਤੇ ਇਸ ਤੋਂ ਬਾਅਦ ਜਦੋਂ ਗੱਡੀ ਰੁਕੀ ਤਾਂ ਉਨ੍ਹਾਂ ਵੈਨ ਵਿੱਚ ਮੌਜ਼ੂਦ ਸੁਰੱਖਿਆ ਗਾਰਡ ਵੱਲ ਨੂੰ ਗੋਲੀਆਂ ਚਲਾ ਦਿੱਤੀਆਂ ਅਤੇ ਤਿੰਨ ਗੋਲੀਆਂ ਸੁਰੱਖਿਆ ਗਾਰਡ ਦੇ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। (Cash Van)
ਇਸ ਦੌਰਾਨ ਉਹਨਾਂ ਗੱਡੀ ਦੇ ਡਰਾਈਵਰ ਤੋਂ ਪਿਸਤੌਲ ਦੀ ਨੋਕ ‘ਤੇ ਪੈਸਿਆਂ ਵਾਲਾ ਬੈਗ ਜਿਸ ਵਿੱਚ 5 ਲੱਖ ਰੁਪਏ ਦੇ ਕਰੀਬ ਸੀ, ਲੈ ਕੇ ਫਰਾਰ ਹੋ ਗਏ। ਸੁਰੱਖਿਆ ਗਾਰਡ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਕਰਵਾਇਆ ਗਿਆ ਮੌਕੇ ‘ਤੇ ਪੁੱਜੇ ਐਸ.ਪੀ.(ਡੀ) ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਪੂਰੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨਾਂ ਦੱਸਿਆ ਕਿ ਇਹ ਵੈਨ ਕੌਲਾ ਪਾਰਕ ਸੰਗਰੂਰ ਸਥਿਤ ਬੈਂਕ ਵਿੱਚੋਂ ਕੈਸ਼ ਲੈ ਕੇ ਭਵਾਨੀਗੜ ਸਥਿਤ ਏਟੀਐਮ ਵਿੱਚ ਪਾਉਣ ਚੱਲੀ ਸੀ ਜਿਸ ਨਾਲ ਇਹ ਘਟਨਾ ਵਾਪਰ ਗਈ। ਉਨ੍ਹਾਂ ਦੱਸਿਆ ਕਿ ਸਾਨੂੰ ਪਤਾ ਲੱਗਿਆ ਹੈ ਕਿ ਲੁਟੇਰਿਆਂ ਨੇ ਕਈ ਫਾਇਰ ਕੀਤੇ ਹਨ ਜਿਹੜੇ ਵੈਨ ਦੇ ਵੱਖ-ਵੱਖ ਹਿੱਸਿਆਂ ‘ਤੇ ਲੱਗੇ ਹਨ। (Cash Van)
ਟਰਾਂਸਫ਼ਰ ਮਾਫੀਆ ਦੀ ਦਿਓ ਜਾਣਕਾਰੀ, ਪਾਓ ਪੂਰੇ ਪੰਜ ਲੱਖ ਰੁਪਏ ਦਾ ਇਨਾਮ
ਸਿੱਖਿਆ ਮੰਤਰੀ ਨੇ ਐਲਾਨਿਆ ਇਨਾਮ, ਨਾਂਅ ਵੀ ਰੱਖਿਆ ਜਾਵੇਗਾ ਗੁਪਤ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਸਰਗਰਮ ਤਬਾਦਲਾ ਮਾਫੀਆ ਦੀ ਜਾਣਕਾਰੀ ਦੇਣ ਵਾਲੇ ਅਧਿਆਪਕ ਜਾਂ ਫਿਰ ਕਰਮਚਾਰੀਆਂ ਦਾ ਨਾ ਸਿਰਫ਼ ਨਾਂਅ ਗੁਪਤ ਰੱਖਿਆ ਜਾਵੇਗਾ, ਸਗੋਂ ਉਸ ਨੂੰ 5 ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਵਿੱਚੋਂ ਕਾਂਗਰਸ ਸਰਕਾਰ ਤਬਾਦਲਾ ਮਾਫੀਆ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਹੜਾ ਕਿ ਪਿਛਲੇ ਕਈ ਸਾਲਾਂ ਤੋਂ ਆਪਣੀ ਸਰਗਰਮੀ ਨਾਲ ਹਰ ਤਬਾਦਲੇ ਪਿੱਛੇ ਲੱਖਾਂ ਰੁਪਏ ਲੈਣ ਦਾ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਦੇ ਦੋਸ਼ ਕਈ ਸਿਅਸੀ ਆਗੂਆਂ ‘ਤੇ ਵੀ ਲੱਗਦੇ ਆਏ ਹਨ ਕਿ ਉਹ ਹਰ ਤਬਾਦਲੇ ਪਿੱਛੇ ਮੋਟੀ ਰਕਮ ਭਾਲਦੇ ਹਨ। (Transfer Mafia)
ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਚਲਦੀ ਰਿਸ਼ਵਤਖੋਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਰਿਸ਼ਵਤ ਲੈਣ ਜਾਂ ਦੇਣ ਬਾਰੇ ਪੱਕੇ ਸਬੂਤਾਂ ਸਹਿਤ ਜਾਣਕਾਰੀ ਦੇਵੇਗਾ, ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਬਦਲੀਆਂ ਦਾ ਕੰਮ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਤਰਾਂ ਦਾ ਸਿਆਸੀ ਦਬਾਅ ਜਾਂ ਪੈਸੇ ਦਾ ਦਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। (Transfer Mafia)
ਇੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਆਖਿਆ ਕਿ ਬੋਰਡ ਵਿੱਚ ਹਰ ਸਾਲ ਕਾਫ਼ੀ ਗਿਣਤੀ ਕਿਤਾਬਾਂ ਵੰਡਣ ਖੁਣੋਂ ਰਹਿ ਜਾਂਦੀਆਂ ਹਨ, ਜਿਨ੍ਹਾਂ ਨੂੰ ਬਾਅਦ ਵਿੱਚ ਰੱਦੀ ਐਲਾਨਣਾ ਪੈਂਦਾ ਹੈ। ਉਨ੍ਹਾਂ ਆਖਿਆ ਕਿ ਕਿਤਾਬਾਂ ਦੀ ਛਪਾਈ ਤੇ ਵੰਡ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਗਾਈਡਾਂ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਸਾਰੀਆਂ ਕਿਤਾਬਾਂ ਮਾਹਿਰਾਂ ਦੀ ਸਲਾਹ ਨਾਲ ਬੋਰਡ ਵੱਲੋਂ ਹੀ ਛਪਵਾਉਣ ਲਈ ਆਖਿਆ।
ਇੱਕ ਲੱਖ ਰੁਪਏ ਤੇ ਐਪਲ ਦਾ ਮੋਬਾਇਲ ਵਾਪਸ ਕਰਕੇ ਵਿਖਾਈ ਇਮਾਨਦਾਰੀ
ਲੋਕਾਂ ਕੀਤੀ ਰਾਹੁਲ ਦੀ ਇਮਾਨਦਾਰੀ ਦੀ ਪ੍ਰਸੰਸ਼ਾ | Apple Mobile
ਸ੍ਰੀ ਮੁਕਤਸਰ ਸਾਹਿਬ, (ਭਜਨ ਸਮਾਘ/ਸੱਚ ਕਹੂੰ ਨਿਊਜ਼)। ਅਜੋਕੇ ਸਮੇਂ ‘ਚ ਜਿੱਥੇ ਲਾਲਚ ਵੱਸ ਮਨੁੱਖਆਪਣਿਆਂ ਨਾਲ ਵੀ ਠੱਗੀ ਮਾਰਨ ਤੋਂ ਗਰੇਜ ਨਹੀਂ ਕਰ ਰਿਹਾ ਪਰ ਕੁਝ ਅਜਿਹੇ ਇਨਸਾਨ ਵੀ ਹਨ ਜੋ ਆਪਣੀ ਇਮਾਨਦਾਰੀ ਤੇ ਸਚਾਈ ‘ਤੇ ਕਾਇਮ ਹਨ ਇਸਦੀ ਤਾਜਾ ਮਿਸ਼ਾਲ ਤਿਲਕ ਨਗਰ ਗਲੀ ਨੰਬਰ-1 ਵਾਸੀ ਰਾਹੁਲ ਪੁੱਤਰ ਸੁਭਾਸ਼ ਚੰਦਰ ਜੋ ਕਿ ਸਰਕਾਰ ਸਕੂਲ ਵਿਖੇ 11ਵੀਂ ਜਮਾਤ ਦਾ ਵਿਦਿਆਰਥੀ ਹੈ ਵੱਲੋਂ ਸੜਕ ਤੇ ਡਿੱਗੇ ਹੋਏ ਇਕ ਲੱਖ ਰੁਪਏ ਤੇ ਕੀਮਤ ਮੋਬਾਇਲ ਵਾਪਸ ਕਰਨ ਤੋਂ ਮਿਲਦੀ ਹੈ।
ਜਾਣਕਾਰੀ ਅਨੁਸਰ ਬੀਤੇ ਦਿਨੀ ਬੀਐਸਐਨਐਲ ਅਧਿਕਾਰੀ ਅਸ਼ਵਨੀ ਅਰੋੜਾ ਆਪਣੇ ਮੋਟਰਸਾਇਕਲ ‘ਤੇ ਸਵੇਰੇ ਸਥਾਨਕ ਤਿਲਕ ਨਗਰ ਦੀ ਗਲੀ ਨੰਬਰ-1 ਰਾਹੀਂ ਆਪਣੇ ਦਫ਼ਤਰ ਜਾ ਰਿਹਾ ਸੀ, ਉਸਨੇ ਬਰਸਾਤ ਹੋਣ ਕਾਰਨ ਪੈਸੇ ਅਤੇ ਮੋਬਾਇਲ ਇਕ ਥੈਲੇ ‘ਚ ਪਾ ਕੇ ਅੱਗੇ ਮੋਟਰਸਾਇਕਲ ਤੇ ਟੰਗੇ ਹੋਏ ਸਨ। ਇਸ ਦੌਰਾਨ ਇਹ ਥੈਲਾ ਗਲੀ ਵਿਚ ਡਿੱਗ ਪਿਆ ਪਰ ਉਸਨੂੰ ਪਤਾ ਨਹੀਂ ਲੱਗਿਆ ਅਤੇ ਕਾਫ਼ੀ ਦੂਰ ਜਾ ਕੇ ਉਸਨੂੰ ਥੈਲੇ ਦੇ ਡਿੱਗਣ ਸਬੰਧੀ ਪਤਾ ਲੱਗਾ ਤਾਂ ਉਸਨੇ ਕਾਫ਼ੀ ਭਾਲ ਕੀਤੀ ਪਰ ਪਤਾ ਨਾ ਲੱਗ ਸਕਿਆ।
ਇਹ ਵੀ ਪੜ੍ਹੋ : …ਅਜਿਹੇ ਤਿਆਗ ਦੀ ਕੋਈ ਹੋਰ ਮਿਸਾਲ ਗੂਗਲ ’ਤੇ ਵੀ ਨਾ ਲੱਭੀ
ਅਸ਼ਵਨੀ ਅਰੋੜਾ ਨੇ ਦੱਸਿਆ ਕਿ ਇਸੇ ਦਰਮਿਆਨ ਘਰੋਂ ਉਨ੍ਹਾਂ ਦੀ ਬੇਟੀ ਦਾ ਫ਼ੋਨ ਆਇਆ ਤਾਂ ਉਸ ਸਮੇਂ ਬੈਗ ਲੱਭਣ ਵਾਲੇ ਤਿਲਕ ਨਗਰ ਵਾਸੀ ਰਾਹੁਲ ਨੇ ਉਨ੍ਹਾਂ ਦੀ ਬੇਟੀ ਨੂੰ ਦੱਸਿਆ ਕਿ ਇਹ ਮੋਬਾਇਲ ਅਤੇ ਥੈਲਾ ਉਨ੍ਹਾਂ ਦੇ ਕੋਲ ਹੈ ਜੋ ਕਿ ਮੋਟਰਸਾਇਕਲ ਤੋਂ ਡਿੱਗਿਆ ਸੀ। ਉਨ੍ਹਾਂ ਨੇ ਬੈਗ ਵਿਚ ਪਏ ਇਕ ਲੱਖ ਰੁਪਏ ਅਤੇ ਐਪਲ ਮੋਬਾਇਲ ਬਾਰੇ ਨਿਸ਼ਾਨੀ ਦੱਸ ਕੇ ਉਨ੍ਹਾਂ ਆਪਣੀ ਅਮਾਨਤ ਰਾਹੁਲ ਤੋਂ ਪ੍ਰਾਪਤ ਕੀਤੀ। ਇਸ ਸੰਬੰਧੀ ਅੱਜ ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪਾਰਕ ਸੁਸਾਇਟੀ ਵੱਲੋਂ ਉਨ੍ਹਾਂ ਦੀ ਇਸ ਇਮਾਨਦਾਰੀ ਬਦਲੇ ਰਾਹੁਲ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ।
ਉਨ੍ਹਾਂ ਰਾਹੁਲ ਦੀ ਇਮਾਨਦਾਰੀ ‘ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਅੱਜ ਵੀ ਸਮਾਜ ‘ਚ ਇਮਾਨਦਾਰ ਲੋਕਾਂ ਦੀ ਕਮੀ ਨਹੀਂ ਅਤੇ ਇਮਾਨਦਾਰੀ ਅਜੇ ਵੀ ਜਿੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮਹਿੰਦਰਪਾਲ ਕੱਪੜੇ ਵਾਲੇ, ਪੀ.ਏ ਗੁਰਮੀਤ ਸਿੰਘ, ਡਾ. ਦਵਿੰਦਰ ਸੋਢੀ, ਰਾਜ ਕੁਮਾਰ ਸ਼ਰਮਾ, ਸੁਰਿੰਦਰ ਸ਼ਰਮਾ, ਫਕੀਰ ਚੰਦ ਕਰਨੈਲ ਸਿੰਘ ਪੈਂਟਰ, ਪ੍ਰਦੀਪ ਧੂੜੀਆ, ਰਾਣਾ ਅਮਿੱਤ, ਵੀਰ ਸਿੰਘ ਅਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ। (Apple Mobile)
ਦੋ ਲੱਖ ਰੁਪਏ ਵੀ ਡੇਰਾ ਸ਼ਰਧਾਲੂ ਦਾ ਇਮਾਨ ਨਾ ਡੁਲਾ ਸਕੇ
ਬੈਂਕ ਕੈਸ਼ੀਅਰ ਵੱਲੋਂ ਦਿੱਤੇ ਗਏ ਸਨ ਤਿੰਨ ਲੱਖ ਰੁਪਏ ਦੀ ਬਜਾਏ ਪੰਜ ਲੱਖ ਰੁਪਏ
ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਹੀ ਹੋਇਆ : ਅਮਨਦੀਪ
ਨਿਹਾਲ ਸਿੰਘ ਵਾਲਾ, (ਪੱਪੂ ਗਰਗ/ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਦਿੱਤੀ ਗਈ ਅਪਣੀ ਦਸਾਂ ਨਹੁੰਆਂ ਦੀ ਕਿਰਤ ਕਰਕੇ ਜੀਵਨ ਬਸਰ ਕਰਨ ਦੀ ਪਵਿੱਤਰ ਸਿੱਖਿਆ ‘ਤੇ ਚੱਲਦੇ ਹੋਏ ਅੱਜ ਕਰੋੜਾਂ ਡੇਰਾ ਸ਼ਰਧਾਲੂ ਇਮਾਨਦਾਰੀ ਦੀ ਜਿੰਦਗੀ ਜਿਉਂਦੇ ਹੋਏ ਸਮਾਜ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ,  ਜਿਨ੍ਹਾਂ ਦੇ ਕਿੱਸੇ ਅਕਸਰ ਹੀ ਖਬਰਾਂ ਦਾ ਸ਼ਿੰਗਾਰ ਬਣਦੇ ਹਨ। ਅਜਿਹਾ ਹੀ ਨੇਕੀ ਦਾ ਕਾਰਜ ਕੀਤਾ ਹੈ।
ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੇ ਡੇਰਾ ਸ਼ਰਧਾਲੂ ਅਮਨਦੀਪ ਸ਼ਰਮਾ ਇੰਸਾਂ ਪੁੱਤਰ ਗੁਰਚਰਨ ਦਾਸ ਇੰਸਾਂ ਨੇ, ਜਿਸਨੇ ਬੈਂਕ ਕੈਸ਼ੀਅਰ ਵੱਲੋਂ ਗਲਤ ਨਾਲ ਵੱਧ ਆਏ ਦੋ ਲੱਖ ਰੁਪਏ ਵਾਪਸ ਕਰਕੇ ਇਮਾਨਦਾਰੀ ਦੀ ਵੱਡੀ ਮਿਸਾਲ ਪੈਦਾ ਕੀਤੀ, ਜੋ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਬਹੁਤ ਹੀ ਵਿਰਲੇ ਲੋਕਾਂ ਦੇ ਹਿੱਸੇ ਆਉਂਦੀ ਹੈ। ਅਮਨਦੀਪ ਇੰਸਾਂ ਦੇ ਭਰਾ ਜੀਵਨਦੀਪ ਇੰਸਾਂ ਨੇ ਦੱਸਿਆ ਕਿ ਡੇਰਾ ਸ਼ਰਧਾਲੂ ਅਮਨਦੀਪ ਇੰਸਾਂ ਨੇ ਪਿਛਲੇ ਦਿਨੀਂ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਬਿਲਾਸਪੁਰ ਵਿੱਚੋਂ ਅਪਣੇ ਖਾਤੇ ਵਿੱਚੋਂ ਤਿੰਨ ਲੱਖ ਰੁਪਏ ਕਢਵਾਉਣ ਲਈ ਵਾਊਚਰ ਭਰ ਕੇ ਦਿੱਤਾ ਪਰੰਤੂ ਕੈਸ਼ੀਅਰ ਮੰਜੂ ਰਾਣੀ ਨੇ ਗਲਤੀ ਨਾਲ ਤਿੰਨ ਲੱਖ ਦੇਣ ਦੀ ਪੰਜ ਲੱਖ ਰੁਪਏ ਅਮਨਦੀਪ ਸ਼ਰਮਾ ਨੂੰ ਦੇ ਦਿੱਤੇ।
ਜਦੋਂ ਬੈਂਕ ਵਿੱਚ ਬਾਹਰ ਆ ਕੇ ਅਮਨਦੀਪ ਨੇ ਵੇਖਿਆ ਕਿ ਉਹਨਾ ਦੇ ਪੈਸਿਆਂ ਵਿੱਚ 2-2000 ਦੇ ਨੋਟਾਂ ਦਾ ਇੱਕ ਬੰਡਲ ਵੱਧ ਆ ਗਿਆ ਹੈ ਤਾਂ ਉਸਨੇ ਤੁਰੰਤ ਬੈਂਕ ਮੈਨੇਜਰ ਸੰਦੀਪ ਚੌਧਰੀ ਦੀ ਹਾਜ਼ਰੀ ਵਿੱਚ ਦੋ ਲੱਖ ਰੁਪਏ ਕੈਸ਼ੀਅਰ ਮੰਜੂ ਰਾਣੀ ਨੂੰ ਵਾਪਸ ਕਰ ਦਿੱਤੇ । ਬੈਂਕ ਮੈਨੇਜਰ ਅਤੇ ਕੈਸ਼ੀਅਰ ਨੇ ਡੇਰਾ ਸ਼ਰਧਾਲੂ ਅਮਨਦੀਪ ਸ਼ਰਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਡੇਰਾ ਸ਼ਰਧਾਲੂ ਅਮਨਦੀਪ ਇੰਸਾਂ ਨੇ ਕਿਹਾ ਕਿ ਇਹ ਸਭ ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ਕਾਰਨ ਹੀ ਹੋਇਆ ਹੈ।