Bribery Case - Sach Kahoon Punjabi

Vigilance Bureau: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Corruption News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

Read Also : Parliament News: ਲੋਕ ਸਭਾ ’ਚ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ

ਬੀਪੀਈਓ ਦਫ਼ਤਰ ਵਿਖੇ, ਉਹ ਮੁਲਜ਼ਮ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ’ਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਸਦੇ ਕਬਜ਼ੇ ’ਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ। ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Corruption News

Vigilance Bureau: 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਅੜਿੱਕੇ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫਰੀਦਕੋਟ ’ਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਇੱਕ ਵਿਅਕਤੀ ਦੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ਼ਰਦ ਸੱਤਿਆ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਸੀਨੀਅਰ ਕਪਤਾਨ ਪੁਲਿਸ ਜਗਤਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ ਗਈ।

ਜਾਣਕਾਰੀ ਮੁਤਾਬਕ ਜੈਤੋ ਦੇ ਰਹਿਣ ਵਾਲੇ ਯੋਗੇਸ਼ ਬਾਂਸਲ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਮਾਤਾ ਕਿਰਨ ਗੁਪਤਾ ਕਰੀਬ 14 ਸਾਲ ਪਹਿਲਾਂ ਨਗਰ ਕੌਂਸਲ ਜੈਤੋ ਤੋਂ ਸੇਵਾਮੁਕਤ ਹੋਈ ਸੀ ਤੇ ਉਨ੍ਹਾਂ ਨੂੰ ਸਰਕਾਰੀ ਪੈਨਸ਼ਨ ਮਿਲਦੀ ਸੀ। ਮਾਰਚ 2026 ’ਚ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪਰਿਵਾਰਕ ਪੈਨਸ਼ਨ ਉਨ੍ਹਾਂ ਦੇ ਪਤੀ ਪਵਨ ਕੁਮਾਰ ਨੂੰ ਮਿਲਣ ਲੱਗ ਪਈ। ਇਸ ਦੇ ਨਾਲ ਹੀ ਪਵਨ ਕੁਮਾਰ ਨੂੰ ਜੂਨ 2025 ਤੋਂ 1,500 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਵੀ ਮਿਲ ਰਹੀ ਸੀ। ਯੋਗੇਸ਼ ਬਾਂਸਲ ਨੇ 22 ਜੂਨ 2026 ਨੂੰ ਆਪਣੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫਰੀਦਕੋਟ ’ਚ ਅਰਜ਼ੀ ਦਿੱਤੀ। 16 ਜੁਲਾਈ ਨੂੰ ਉਹ ਅਰਜ਼ੀ ਦੀ ਸਥਿਤੀ ਜਾਣਨ ਲਈ ਦਫ਼ਤਰ ਗਿਆ, ਜਿੱਥੇ ਉਸ ਨੂੰ ਦੱਸਿਆ ਗਿਆ ਕਿ ਮਾਤਾ ਦੀ ਮੌਤ ਤੋਂ ਬਾਅਦ ਮਿਲੀ ਚਾਰ ਮਹੀਨਿਆਂ ਦੀ ਪੈਨਸ਼ਨ ਦੀ ਰਕਮ ਸਰਕਾਰੀ ਖਾਤੇ ’ਚ ਵਾਪਸ ਜਮ੍ਹਾਂ ਕਰਵਾਉਣੀ ਪਵੇਗੀ।

Read Also : National Anthem: ਰਾਜ ਸਭਾ ’ਚ ਰਾਸ਼ਟਰੀ ਗੀਤ ਨੂੰ ਰਾਸ਼ਟਰ ਗਾਣ ਦੇ ਬਰਾਬਰ ਦਰਜਾ ਦੇਣ ਵਾਲਾ ਬਿੱਲ ਪੇਸ਼

ਸ਼ਿਕਾਇਤ ਅਨੁਸਾਰ ਅਗਲੇ ਦਿਨ ਜਦੋਂ ਉਹ ਮੁੜ ਦਫ਼ਤਰ ਪਹੁੰਚਿਆ ਤਾਂ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੇ ਪੈਨਸ਼ਨ ਬੰਦ ਕਰਨ ਦੀ ਕਾਰਵਾਈ ਕਰਨ ਬਦਲੇ ਪਹਿਲਾਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਿੰਨਤਾਂ ਕਰਨ ’ਤੇ ਉਹ 25 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਯੋਗੇਸ਼ ਬਾਂਸਲ ਨੇ ਇਸ ਗੱਲਬਾਤ ਦੀ ਆਡੀਓ ਰਿਕਾਰਡਿੰਗ ਕਰ ਲਈ ਤੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਆਡੀਓ ਰਿਕਾਰਡਿੰਗ ਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਡੀਐੱਸਪੀ ਸੋਹਣ ਸਿੰਘ ਦੀ ਅਗਵਾਈ ਹੇਠ ਟੀਮ ਨੇ ਜਾਲ ਵਿਛਾ ਕੇ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Vigilance Bureau

Bribery Case: ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ 10,000 ਰਿਸ਼ਵਤ ਲੈਂਦੇ ਕੀਤਾ ਕਾਬੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏਐਸਆਈ ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਸੀ।

ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ ’ਚ ਮੁਲਜ਼ਮ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਤੇ ਪ੍ਰਾਪਤ ਕੀਤੀ। ਇਸੇ ਸਬੰਧ ’ਚ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Also : Bathinda News: ਕੌਂਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਬਠਿੰਡਾ ਮਹਿਲਾ ਜ਼ੇਲ੍ਹ ਦਾ ਕੀਤਾ ਨਿਰੀਖਣ

Barnala News: ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Barnala News: ਬਰਨਾਲਾ (ਜਸਵੀਰ ਸਿੰਘ ਗਹਿਲ)। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੂੰ ਅੱਜ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਬਰਨਾਲਾ ਵਿਖੇ ਤਾਇਨਾਤ ਕੋਆਪ੍ਰੇਟਿਵ ਸੁਸਾਇਟੀ (ਸਹਿਕਾਰੀ ਸਭਾ) ਦੇ ਇੰਸਪੈਕਟਰ ਹਰਸ਼ ਬੰਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ, ਵਿਜੀਲੈਂਸ ਟੀਮ ਨੇ ਇੱਕ ਗੁਪਤ ਸੂਚਨਾ ਤੇ ਸ਼ਿਕਾਇਤਕਰਤਾ ਦੀ ਨਿਸ਼ਾਨਦੇਹੀ ’ਤੇ ਜਾਲ ਵਿਛਾ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਇੰਸਪੈਕਟਰ ਹਰਸ਼ ਬੰਸਲ ਵੱਲੋਂ ਕਿਸੇ ਸਰਕਾਰੀ ਕੰਮ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਜਿਵੇਂ ਹੀ ਮੁਲਜ਼ਮ ਇੰਸਪੈਕਟਰ ਨੇ ਰਿਸ਼ਵਤ ਦੀ ਰਕਮ ਫੜੀ, ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸ ਨੂੰ ਮੌਕੇ ’ਤੇ ਹੀ ਦਬੋਚ ਲਿਆ। Barnala News

Read Also : IND vs ENG: ਇੰਗਲੈਂਡ ਖਿਲਾਫ਼ ਲਗਾਤਾਰ ਚੌਥੀ ਲੜੀ ਜਿੱਤਣ ਉੱਤਰੇਗਾ ਭਾਰਤ, ਦੂਜਾ ਮੁਕਾਬਲਾ ਅੱਜ

Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ
Bribery Case:

Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਚੰਡੀਗੜ੍ਹ ਦੇ ਸੈਕਟਰ 39 ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਿਤੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 'ਤੇ ਸੜਕ ਹਾਦਸੇ ਦੇ ਮਾਮਲੇ ਵਿੱਚ ਵਾਹਨ ਛੱਡਣ ਅਤੇ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਨਾ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ।

ਸੀਬੀਆਈ ਨੇ ਐਤਵਾਰ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ 6 ਜੂਨ ਨੂੰ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਏਐਸਆਈ ਹਿਤੇਸ਼ ਕੁਮਾਰ ਨੇ ਉਸਦੀ ਗੱਡੀ ਛੱਡਣ ਅਤੇ ਸੜਕ ਹਾਦਸੇ ਦੇ ਮਾਮਲੇ ਵਿੱਚ ਉਸਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਨਾ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: Tubewell Motor Theft Punjab: ਮੋਟਰਾਂ ਦੀਆਂ ਚੋਰੀਆਂ ਤੋਂ ਦੁਖੀ ਕਿਸਾਨਾਂ ਦਾ ਚੋਰਾਂ ਨੂੰ ਦਿੱਤਾ ਅਨੋਖਾ ਸੁਝਾਅ

ਜਾਂਚ ਦੌਰਾਨ, ਗੱਲਬਾਤ ਤੋਂ ਬਾਅਦ, ਦੋਸ਼ੀ 40,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਇਸ ਤੋਂ ਬਾਅਦ, ਸੀਬੀਆਈ ਨੇ ਜਾਲ ਵਿਛਾਇਆ ਅਤੇ 6 ਜੂਨ ਨੂੰ, ਮੁਲਜ਼ਮ ਏਐਸਆਈ ਨੂੰ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਗ੍ਰਿਫ਼ਤਾਰ ਕੀਤੇ ਗਏ ਏਐਸਆਈ ਨੂੰ ਚੰਡੀਗੜ੍ਹ ਦੀ ਇੱਕ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਨੇ ਮੁਲਜ਼ਮ ਦੇ ਟਿਕਾਣਿਆਂ 'ਤੇ ਵੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Bribery: ਹੈੱਡ ਕਾਂਸਟੇਬਲ 2500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
ਫਰੀਦਾਬਾਦ (ਹਿ.ਸ.)। ਸ਼ਨਿੱਚਰਵਾਰ ਨੂੰ, ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੀ ਟੀਮ ਨੇ ਸੈਕਟਰ 7 ਪੁਲਿਸ ਚੌਕੀ ’ਚ ਤਾਇਨਾਤ ਹੈੱਡ ਕਾਂਸਟੇਬਲ ਰਣਬੀਰ ਨੂੰ₹2,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਅਧਿਕਾਰੀ ’ਤੇ ਇੱਕ ਨੌਜਵਾਨ ਤੋਂ ਉਸਦੀ ਸਾਈਕਲ ਵਾਪਸ ਦਿਵਾਉਣ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਜਾਂਚ ਤੋਂ ਬਾਅਦ, ਏਸੀਬੀ ਟੀਮ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਰਿਪੋਰਟਾਂ ਅਨੁਸਾਰ, ਸੋਮਦੱਤ ਨਾਮ ਦੇ ਇੱਕ ਨੌਜਵਾਨ ਦੀ ਸਾਈਕਲ 4 ਮਈ ਨੂੰ ਸੈਕਟਰ 7 ਖੇਤਰ ਤੋਂ ਗਾਇਬ ਹੋ ਗਈ ਸੀ। ਸਾਈਕਲ ਫਾਈਨਾਂਸ ’ਤੇ ਸੀ ਤੇ ਕਥਿਤ ਤੌਰ ’ਤੇ ਉਸ ਦੀਆਂ ਕੁਝ ਕਿਸ਼ਤਾਂ ਬਕਾਇਆ ਸਨ।

ਬਾਈਕ ਨਾ ਮਿਲਣ ’ਤੇ, ਸੋਮਦੱਤ ਨੇ ਸੈਕਟਰ 7 ਪੁਲਿਸ ਚੌਕੀ ’ਚ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ’ਚ ਖੁਲਾਸਾ ਹੋਇਆ ਕਿ ਸਾਈਕਲ ਚੋਰੀ ਨਹੀਂ ਹੋਈ ਸੀ, ਸਗੋਂ ਕਿਸ਼ਤਾਂ ਬਕਾਇਆ ਹੋਣ ਕਾਰਨ ਫਾਈਨਾਂਸ ਕੰਪਨੀ ਨੇ ਇਸ ਨੂੰ ਖੋਹ ਲਿਆ ਸੀ ਤੇ ਸੀਕਰੀ ਦੇ ਨੇੜੇ ਆਪਣੇ ਵਿਹੜੇ ’ਚ ਖੜ੍ਹਾ ਕਰ ਦਿੱਤਾ ਸੀ। ਹੈੱਡ ਕਾਂਸਟੇਬਲ ਰਣਬੀਰ ਨੇ ਫਿਰ ਸਾਈਕਲ ਨੂੰ ਵਿਹੜੇ ਤੋਂ ਕੱਢਿਆ ਤੇ ਸੈਕਟਰ-7 ਥਾਣੇ ਲਿਆਂਦਾ ਤੇ ਸੋਮਦੱਤ ਨੂੰ ਸੂਚਿਤ ਕੀਤਾ। ਦੋਸ਼ ਹੈ ਕਿ ਜਦੋਂ ਸੋਮਦੱਤ ਆਪਣੀ ਸਾਈਕਲ ਵਾਪਸ ਲੈਣ ਲਈ ਪੁਲਿਸ ਸਟੇਸ਼ਨ ਪਹੁੰਚਿਆ, ਤਾਂ ਹੈੱਡ ਕਾਂਸਟੇਬਲ ਰਣਬੀਰ ਨੇ ਇਸ ਨੂੰ ਵਾਪਸ ਕਰਨ ਦੇ ਬਦਲੇ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

Read Also : Team India Squad: ਵੱਡੀ ਖਬਰ, ਸ਼੍ਰੇਅਸ ਅਈਅਰ ਬਣੇ ਟੀ20 ਟੀਮ ਦੇ ਨਵੇਂ ਕਪਤਾਨ, ਸੂਰਿਆਵੰਸ਼ੀ ਨੂੰ ਵੀ ਮਿਲਿਆ ਮੌਕਾ

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਉਸ ਤੋਂ ਵਾਰ-ਵਾਰ ਪੈਸੇ ਮੰਗੇ ਜਾ ਰਹੇ ਸਨ। ਪੁਲਿਸ ਮੁਲਾਜ਼ਮ ਦੀਆਂ ਮੰਗਾਂ ਤੋਂ ਪਰੇਸ਼ਾਨ ਹੋ ਕੇ ਸੋਮਦੱਤ ਨੇ ਸ਼ੁੱਕਰਵਾਰ ਸ਼ਾਮ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨਾਲ ਸੰਪਰਕ ਕੀਤਾ ਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੀ ਪੁਸ਼ਟੀ ਹੋਣ ਬਾਅਦ, ਏਸੀਬੀ ਨੇ ਜਾਲ ਵਿਛਾਇਆ। ਸ਼ਨਿੱਚਰਵਾਰ ਨੂੰ, ਟੀਮ ਨੇ ਸੋਮਦੱਤ ਨੂੰ 2,500 ਰੁਪਏ ਦੇ ਨਾਲ ਸੈਕਟਰ-7 ਥਾਣੇ ਭੇਜ ਦਿੱਤਾ। ਜਿਵੇਂ ਹੀ ਹੈੱਡ ਕਾਂਸਟੇਬਲ ਰਣਬੀਰ ਨੇ ਸ਼ਿਕਾਇਤਕਰਤਾ ਤੋਂ ਪੈਸੇ ਲੈ ਕੇ ਉਸਦੀ ਜੇਬ ਵਿੱਚ ਪਾਏ, ਥਾਣੇ ਦੇ ਬਾਹਰ ਪਹਿਲਾਂ ਤੋਂ ਮੌਜ਼ੂਦ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਸਨੂੰ ਰੰਗੇ ਹੱਥੀਂ ਫੜ ਲਿਆ।

Bribery Case: ਸੀਬੀਆਈ ਨੇ ਰੇਲਵੇ ਇੰਜੀਨੀਅਰ ਨੂੰ ਇੱਕ ਲੱਖ ਦੀ ਰਿਸ਼ਵਤ ਮਾਮਲੇ ’ਚ ਕੀਤਾ ਗ੍ਰਿਫ਼ਤਾਰ
Bribery Case: ਭੋਪਾਲ, (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਪੱਛਮੀ ਮੱਧ ਰੇਲਵੇ ਦੇ ਡਿਪਟੀ ਚੀਫ ਇੰਜੀਨੀਅਰ-II (ਨਿਰਮਾਣ) ਨੂੰ 1 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਮੁਲਜ਼ਮ ਅਧਿਕਾਰੀ ਇਸ ਸਮੇਂ ਸਾਗਰ, ਮੱਧ ਪ੍ਰਦੇਸ਼ ਵਿੱਚ ਤਾਇਨਾਤ ਹੈ। ਸੀਬੀਆਈ ਦੇ ਅਨੁਸਾਰ, ਵੀਰਵਾਰ ਨੂੰ ਇੱਕ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Ludhiana News: 14 ਲਾਪਤਾ ਲੜਕੀਆਂ ਨੇ ਹਿਲਾਇਆ ਪੰਜਾਬ, ਪੁਲਿਸ ਦੀ ਕਾਰਗੁਜ਼ਾਰੀ ਤੇ ਸੁਰੱਖਿਆ ਦਾਵਿਆਂ ’ਤੇ ਉੱਠੇ ਸਵਾਲ

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਸ਼ਿਕਾਇਤਕਰਤਾ ਤੋਂ ਠੇਕੇ ਦੇ ਕੰਮ ਨਾਲ ਸਬੰਧਤ ਸੁਰੱਖਿਆ ਜਮ੍ਹਾਂ ਰਾਸ਼ੀ, ਬਕਾਇਆ ਬਿੱਲਾਂ ਦੀ ਅਦਾਇਗੀ ਅਤੇ ਪੀਵੀਜੀ ਬਕਾਏ (ਕੁੱਲ ਲਗਭਗ ₹1 ਕਰੋੜ) ਜਾਰੀ ਕਰਨ ਲਈ ₹1 ਲੱਖ ਦੀ ਗੈਰ-ਵਾਜਬ ਮੰਗ ਕੀਤੀ ਸੀ। ਸੀਬੀਆਈ ਨੇ ਜਾਲ ਵਿਛਾ ਕੇ ਦੋਸ਼ੀ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ ₹1 ਲੱਖ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਮੁਲਜ਼ਮ ਦੇ ਗੈਸਟ ਹਾਊਸ ਰੂਮ ਦੀ ਤਲਾਸ਼ੀ ਦੌਰਾਨ, ₹62,000 ਨਗਦ ਅਤੇ ਰੀਅਲ ਅਸਟੇਟ ਨਿਵੇਸ਼ਾਂ ਨਾਲ ਸਬੰਧਤ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਜ ਜਬਲਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Bribery Case: ਏਐਸਆਈ ਨੇ ਨਸ਼ੇ ਦਾ ਕੇਸ ਰਫ਼ਾ-ਦਫ਼ਾ ਕਰਨ ਬਦਲੇ ਮੰਗੀ ਸੀ ਰਿਸ਼ਵਤ, ਵਿਜੀਲੈਂਸ ਨੇ ਦਬੋਚਿਆ
Bribery Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਫਰੀਦਕੋਟ ਵਿੱਚ ਵਿਜੀਲੈਂਸ ਬਿਊਰੋ ਨੇ ਜੈਤੋ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਏਐਸਆਈ ਹਰਪਾਲ ਸਿੰਘ ਨੂੰ 73,500 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਟਿੱਬੀ ਸਾਹਿਬ ਰੋਡ, ਜੈਤੋ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।

ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਦੇ ਪਤੀ ਲਖਵੀਰ

Bribery Case: ਏਐਸਆਈ ਨੇ ਨਸ਼ੇ ਦਾ ਕੇਸ ਰਫ਼ਾ-ਦਫ਼ਾ ਕਰਨ ਬਦਲੇ ਮੰਗੀ ਸੀ ਰਿਸ਼ਵਤ, ਵਿਜੀਲੈਂਸ ਨੇ ਦਬੋਚਿਆ

ਸਿੰਘ ਉਰਫ਼ ਲੱਕੀ ਅਤੇ ਸੱਸ ਜਸਵੀਰ ਕੌਰ ਨੂੰ ਕੁਝ ਦਿਨ ਪਹਿਲਾਂ ਜੈਤੋ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜੈਤੋ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ  ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab News: ਕਰਜ਼ੇ ਦੀ ਦਲਦਲ ’ਚ ਪੰਜਾਬ, ਸਰਕਾਰ ਨੇ ਫਿਰ ਲਿਆ 1300 ਕਰੋੜ ਦਾ ਕਰਜ਼

ਦੋਸ਼ ਹੈ ਕਿ ਜਾਂਚ ਅਧਿਕਾਰੀ ਏਐਸਆਈ ਹਰਪਾਲ ਸਿੰਘ ਨੇ ਗੁਰਪ੍ਰੀਤ ਕੌਰ ਨੂੰ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਤੋਂ 2 ਲੱਖ ਦੀ ਰਿਸ਼ਵਤ ਮੰਗੀ। ਇਸ ਤੋਂ ਬਾਅਦ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ। ਐਸਐਸਪੀ ਵਿਜੀਲੈਂਸ ਫਿਰੋਜ਼ਪੁਰ ਜਗਤਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ, ਡੀਐਸਪੀ ਵਿਜੀਲੈਂਸ ਫਰੀਦਕੋਟ ਵਿਨੋਦ ਕੁਮਾਰ ਅਤੇ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਵਾਲੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਹਰਪਾਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 73,500 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਡੀਐਸਪੀ ਵਿਜੀਲੈਂਸ ਦੇ ਅਨੁਸਾਰ, ਮੁਲਜ਼ਮ ਏਐਸਆਈ 40,000 ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਲੈ ਚੁੱਕਾ ਸੀ ਅਤੇ ਸੋਮਵਾਰ ਨੂੰ ਉਸਨੂੰ 33,500 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ।

Punjab Vigilance Bureau: ਨਗਰ ਨਿਗਮ ਲੁਧਿਆਣਾ ਦਾ ਸੀਵਰਮੈਨ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
ਭਰਤੀ ਦੇ ਨਾਮ ’ਤੇ ਤਿੰਨ ਕਿਸ਼ਤਾਂ ’ਚ ਵਸੂਲੀ, ਦੋ ਸਾਲ ਤੋਂ ਵੱਧ ਬਿਨਾਂ ਤਨਖਾਹ ਕੰਮ ਕਰਵਾਉਣ ਦਾ ਵੀ ਖੁਲਾਸਾ

Punjab Vigilance Bureau: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਭ੍ਰਿਸ਼ਟਾਚਾਰ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ’ਚ ਤਾਇਨਾਤ ਸੀਵਰਮੈਨ ਨੂੰ 1 ਲੱਖ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕੀਤੀ ਗਈ ਇੱਕ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ।

ਇਹ ਵੀ ਪੜ੍ਹੋ: Kotkapura News: ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਨੌਰਥ ਦੀ ਹੋਈ ਚੋਣ

ਸ਼ਿਕਾਇਤਕਰਤਾ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦਾ ਵਸਨੀਕ ਹੈ। ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੀਵਰਮੈਨ ਬਹਾਦਰ ਸਿੰਘ ਨੇ ਉਸ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਦੇ ਬਦਲੇ 1.50 ਲੱਖ ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ’ਚ ਲਈ। ਇਨ੍ਹਾਂ ਦੋਸ਼ਾਂ ਨੂੰ ਮਜ਼ਬੂਤ ਕਰਨ ਲਈ ਸ਼ਿਕਾਇਤਕਰਤਾ ਵੱਲੋਂ ਮੁਲਜ਼ਮ ਨੂੰ ਰਿਸ਼ਵਤ ਦੇ ਪੈਸੇ ਦਿੰਦਿਆਂ ਦੀ ਵੀਡੀਓ ਵੀ ਰਿਕਾਰਡ ਕੀਤੀ ਗਈ, ਜੋ ਜਾਂਚ ਦੌਰਾਨ ਅਹਿਮ ਸਬੂਤ ਵਜੋਂ ਸਾਹਮਣੇ ਆਈ ਹੈ।

ਵਿਜੀਲੈਂਸ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਲਗਭਗ ਢਾਈ ਸਾਲ ਤੱਕ ਸੀਵਰੇਜ਼ ਦੀ ਸਫਾਈ ਦਾ ਕੰਮ ਕਰਵਾਇਆ, ਪਰ ਇਸ ਅਰਸੇ ਦੌਰਾਨ ਉਸਨੂੰ ਕਿਸੇ ਤਰ੍ਹਾਂ ਦੀ ਕੋਈ ਤਨਖਾਹ ਨਹੀਂ ਦਿੱਤੀ ਗਈ। ਤਫਤੀਸ਼ ਦੌਰਾਨ ਲਾਏ ਗਏ ਦੋਸ਼ ਸਹੀ ਪਾਏ ਜਾਣ ਉਪਰੰਤ ਮੁਲਜ਼ਮ ਬਹਾਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Punjab Vigilance Bureau

Bribery Case: ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ’ਤੇ 5.40 ਲੱਖ ਦੀ ਰਿਸ਼ਵਤ ਸੀ ਮੰਗੀ

Bribery Case: (ਜਗਦੀਪ ਸਿੰਘ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਂਅ ’ਤੇ ਉਸ ਤੋਂ 5,40,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਇਹ ਵੀ ਪੜ੍ਹੋ: BJP Punjab: ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ: ਅਸ਼ਵਨੀ ਸ਼ਰਮਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Bribery Case

Bribery Case: ਸੀਬੀਆਈ ਅਦਾਲਤ ਨੇ ਤਿੰਨ ਅਧਿਕਾਰੀਆਂ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ
Bribery Case: ਜੋਧਪੁਰ, (ਆਈਏਐਨਐਸ)। ਰਾਜਸਥਾਨ ਦੇ ਜੋਧਪੁਰ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਅਦਾਲਤ ਨੇ ਮਿਲਟਰੀ ਇੰਜੀਨੀਅਰਿੰਗ ਸੇਵਾਵਾਂ (ਐਮਈਐਸ) ਦੇ ਤਿੰਨ ਅਧਿਕਾਰੀਆਂ ਨੂੰ ਤਿੰਨ ਵੱਖ-ਵੱਖ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ‘ਤੇ ਹਰੇਕ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਅਦਾਲਤ ਨੇ ਮੰਗਲਵਾਰ ਨੂੰ ਫੈਸਲਾ ਸੁਣਾਇਆ। ਦੋਸ਼ੀ ਠਹਿਰਾਏ ਗਏ ਅਧਿਕਾਰੀ ਹਰੀ ਸਿੰਘ ਨਾਗਲੇ (ਲੇਖਾ ਅਧਿਕਾਰੀ), ਰਾਧੇਸ਼ਿਆਮ ਸੋਨੀ (ਏਆਈ-ਕੰਟਰੈਕਟ), ਅਤੇ ਅਨਿਲ ਬੇਟਾਗਿਰੀ (ਏਆਈ-ਬੀ/ਆਰ-II) ਹਨ। ਤਿੰਨਾਂ ਅਧਿਕਾਰੀਆਂ ਨੂੰ ਫਿਰ ਜੀਈ, ਐਮਈਐਸ, ਮਿਲਟਰੀ ਸਟੇਸ਼ਨ, ਸ਼੍ਰੀਗੰਗਾਨਗਰ ਵਿਖੇ ਤਾਇਨਾਤ ਕੀਤਾ ਗਿਆ ਸੀ। ਸੀਬੀਆਈ ਨੇ 11 ਅਪ੍ਰੈਲ, 2016 ਨੂੰ ਤਿੰਨ ਵੱਖ-ਵੱਖ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ, ਸਾਰੇ ਮੁਲਜ਼ਮਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅਕਾਊਂਟ ਅਫਸਰ ਹਰੀ ਸਿੰਘ ਨਾਗਲੇ ਨੂੰ ਸ਼ਿਕਾਇਤਕਰਤਾ ਦੀ ਫਰਮ ਦੁਆਰਾ ਕੀਤੇ ਗਏ ਕੰਮ ਲਈ ਭੁਗਤਾਨ ਮਨਜ਼ੂਰ ਕਰਨ ਲਈ ₹12,000 ਦੀ ਰਿਸ਼ਵਤ ਲੈਂਦੇ ਫੜਿਆ ਗਿਆ। ਨਾਗਲੇ ਭੁਗਤਾਨ ਕਲੀਅਰ ਕਰਨ ਦੇ ਬਦਲੇ ਪੈਸੇ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ: Patiala House Court : ਪਟਿਆਲਾ ਹਾਊਸ ਕੋਰਟ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਦੀ NIA ਹਿਰਾਸਤ ’ਚ ਭੇਜਿਆ

ਏਆਈ (ਕੰਟਰੈਕਟ) ਰਾਧੇਸ਼ਿਆਮ ਸੋਨੀ ਨੂੰ ਐਮਈਐਸ ਦੁਆਰਾ ਇੱਕ ਠੇਕਾ ਦੇਣ ਲਈ ਸ਼ਿਕਾਇਤਕਰਤਾ ਤੋਂ ₹18,000 ਦੀ ਰਿਸ਼ਵਤ ਮੰਗਣ ਅਤੇ ਲੈਣ ਤੋਂ ਬਾਅਦ ਸੀਬੀਆਈ ਦੇ ਜਾਲ ਵਿੱਚ ਫੜਿਆ ਗਿਆ। ਏਆਈ (ਬੀ/ਆਰ-II) ਅਨਿਲ ਬੇਟਾਗਿਰੀ ਨੂੰ ਸ਼ਿਕਾਇਤਕਰਤਾ ਦੀ ਫਰਮ ਦੇ ਬਿੱਲ ਕਲੀਅਰ ਕਰਨ ਲਈ ₹30,000 ਦੀ ਰਿਸ਼ਵਤ ਲੈਂਦੇ ਫੜਿਆ ਗਿਆ। ਸੀਬੀਆਈ ਜਾਂਚ ਪੂਰੀ ਹੋਣ ਤੋਂ ਬਾਅਦ, ਸਤੰਬਰ ਅਤੇ ਅਕਤੂਬਰ 2016 ਵਿੱਚ ਤਿੰਨੋਂ ਮਾਮਲਿਆਂ ਵਿੱਚ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ।

ਇਸ ਤੋਂ ਬਾਅਦ ਇੱਕ ਲੰਬੀ ਅਦਾਲਤੀ ਸੁਣਵਾਈ ਹੋਈ। ਸਾਰੇ ਸਬੂਤਾਂ, ਗਵਾਹਾਂ ਅਤੇ ਦਸਤਾਵੇਜ਼ਾਂ ‘ਤੇ ਵਿਚਾਰ ਕਰਨ ਤੋਂ ਬਾਅਦ, ਸੀਬੀਆਈ ਅਦਾਲਤ ਨੇ 18 ਨਵੰਬਰ, 2025 ਨੂੰ ਤਿੰਨੋਂ ਅਧਿਕਾਰੀਆਂ ਨੂੰ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਕੈਦ ਅਤੇ ਹਰੇਕ ਨੂੰ ₹100,000 ਦਾ ਜੁਰਮਾਨਾ ਸੁਣਾਇਆ। ਇਸ ਤੋਂ ਪਹਿਲਾਂ, ਸੀਬੀਆਈ ਨੇ ਮਨੀਪੁਰ ਵਿੱਚ ਇੱਕ ਸੀਨੀਅਰ ਲੇਖਾਕਾਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ ₹10,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਸੀ। ਗ੍ਰਿਫਤਾਰ ਅਧਿਕਾਰੀ ਦੀ ਪਛਾਣ ਇਰੋਮ ਬਿਸ਼ੋਰਜੀਤ ਸਿੰਘ ਵਜੋਂ ਹੋਈ ਹੈ, ਜੋ ਇੰਫਾਲ ਵਿੱਚ ਪ੍ਰਿੰਸੀਪਲ ਅਕਾਊਂਟੈਂਟ ਜਨਰਲ (ਲੇਖਾ ਅਤੇ ਹੱਕ) ਦੇ ਦਫ਼ਤਰ ਵਿੱਚ ਕੰਮ ਕਰਦੀ ਹੈ। Bribery Case

Delhi News: ਸੀਬੀਆਈ ਨੇ ਪੁਲਿਸ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ
ਜਾਇਦਾਦ ਦੀ ਤਸਦੀਕ ਲਈ 15 ਲੱਖ ਰੁਪਏ ਦੀ ਕੀਤੀ ਸੀ ਮੰਗ

Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਇੱਕ ਵੱਡੀ ਕਾਰਵਾਈ ਕੀਤੀ। ਜਾਂਚ ਏਜੰਸੀ ਨੇ ਦਿੱਲੀ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤਖੋਰੀ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਏਐਸਆਈ ਜੋਤੀ ਨਗਰ ਥਾਣੇ ਵਿੱਚ ਤਾਇਨਾਤ ਸੀ ਅਤੇ ਉਸਨੇ ਕੜਕੜਡੂਮਾ ਅਦਾਲਤ ਵਿੱਚ ਚੱਲ ਰਹੇ ਇੱਕ ਜਾਇਦਾਦ ਦੇ ਮਾਮਲੇ ਵਿੱਚ ਅਨੁਕੂਲ ਤਸਦੀਕ ਰਿਪੋਰਟ ਦੇਣ ਲਈ 15 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸੀਬੀਆਈ ਨੇ 9 ਨਵੰਬਰ ਨੂੰ ਕੇਸ ਦਰਜ ਕੀਤਾ ਅਤੇ ਉਸੇ ਦਿਨ ਜਾਲ ਵਿਛਾ ਕੇ ਏਐਸਆਈ ਨੂੰ 2.4 ਲੱਖ ਰੁਪਏ ਦੀ ਅੰਸ਼ਕ ਰਿਸ਼ਵਤ ਲੈਂਦੇ ਹੋਏ ਫੜ ਲਿਆ।

ਇਹ ਵੀ ਪੜ੍ਹੋ: Holiday News: ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ, ਕਾਲਜ਼ ਤੇ ਦਫ਼ਤਰ, ਜਾਣੋ ਕਾਰਨ

ਸ਼ਿਕਾਇਤਕਰਤਾ ਨੇ ਸੀਬੀਆਈ ਨੂੰ ਦੱਸਿਆ ਕਿ ਮੀਤ ਨਗਰ ਵਿੱਚ ਉਸਦੀ ਜਾਇਦਾਦ ਦੀ ਤਸਦੀਕ ਕਰ ਰਹੇ ਏਐਸਆਈ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਉਹ ਇੱਕ ਪ੍ਰਤੀਕੂਲ ਰਿਪੋਰਟ ਪੇਸ਼ ਕਰਕੇ ਕੇਸ ਨੂੰ ਬਰਬਾਦ ਕਰ ਦੇਵੇਗਾ। ਸ਼ਿਕਾਇਤ ਮਿਲਣ ‘ਤੇ, ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਤੁਰੰਤ ਕਾਰਵਾਈ ਕੀਤੀ। ਜਾਂਚ ਟੀਮ ਨੇ ਸ਼ਿਕਾਇਤਕਰਤਾ ਦੇ ਨਿਰਦੇਸ਼ਾਂ ‘ਤੇ ਪ੍ਰਤੀਕਿਰਿਆ ਦਿੱਤੀ ਅਤੇ 9 ਨਵੰਬਰ ਦੀ ਸ਼ਾਮ ਨੂੰ ਇੱਕ ਕਾਰਵਾਈ ਕੀਤੀ। ਏਐਸਆਈ ਨੂੰ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਫੜ ਲਿਆ ਗਿਆ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਜਾਂਚ ਜਾਰੀ ਹੈ, ਅਤੇ ਏਐਸਆਈ ਦੇ ਹੋਰ ਸੰਭਾਵਿਤ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। Delhi News