Brahm Mahindra - Sach Kahoon Punjabi
ਬ੍ਰਹਮ ਮਹਿੰਦਰਾ ਨੇ ਕਾਂਗਰਸ ਲਈ ਪਟਿਆਲਾ ਦਿਹਾਤੀ ਤੋ ਚੋਣ ਲੜਨ ਦਾ ਕੀਤਾ ਐਲਾਨ
ਬ੍ਰਹਮ ਮਹਿੰਦਰਾ ਨੇ ਕਾਂਗਰਸ ਲਈ ਪਟਿਆਲਾ ਦਿਹਾਤੀ ਤੋ ਚੋਣ ਲੜਨ ਦਾ ਕੀਤਾ ਐਲਾਨ
(ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਪੁੱਜੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਉਨ੍ਹਾਂ ਅਤੇ ਕੈਬਨਿਟ ਮੰਤਰੀ ਧਰਮਸੋਤ ਸਬੰਧੀ ਭਾਜਪਾ ’ਚ ਸ਼ਾਮਲ ਹੋਣ ਦੇ ਲਾਏ ਜਾ ਰਹੇ ਕਿਆਸਾਂ ਦਾ ਅੰਤ ਕਰਦਿਆਂ ਸਪੱਸ਼ਟ ਕੀਤਾ ਕਿ ਸਾਡੇ ਦੋਵਾਂ ਦੇ ਖੂਨ ਵਿੱਚ ਕਾਂਗਰਸ ਹੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਾਂਗਰਸੀ ਸੀ ਅਤੇ ਹੁਣ ਵੀ ਕਾਂਗਰਸੀ ਹੀ ਹਾਂ। ਉਨ੍ਹਾਂ ਕਿਹਾ ਕਿ ਮੇਰਾ ਅਤੇ ਧਰਮਸੋਤ ਦੇ ਡੀਐੱਨਏ ਨੂੰ ਚੈੱਕ ਕਰਵਾ ਲਓ, ਜਿਸ ਵਿੱਚੋਂ ਕਾਂਗਰਸ ਹੀ ਨਿੱਕਲੇਗੀ।
ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਉਹ ਪਟਿਆਲਾ ਦਿਹਾਤੀ ਤੋਂ ਹੀ ਚੋਣ ਲੜਨਗੇ ਅਤੇ ਕਾਂਗਰਸ ਵੱਲੋਂ ਹੀ ਲੜਨਗੇ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸਾਂ ਨੂੰ ਹਲਕੇ ’ਚ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਇਸ ਸਦੀ ਦਾ ਸਭ ਤੋਂ ਵੱਡਾ ਚੁਟਕਲਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਜੰਮਿਆ ਵੀ ਕਾਂਗਰਸ ਵਿੱਚ ਹੀ ਹਾਂ ਅਤੇ ਮਰਾਂਗਾ ਵੀ ਕਾਂਗਰਸ ਵਿੱਚ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ। ਚੰਡੀਗੜ੍ਹ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਲੀਡ ਨੂੰ ਦਰਕਿਨਾਰ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਚੰਡੀਗੜ੍ਹ ਤੇ ਪੰਜਾਬ ਵਿੱਚ ਜ਼ਮੀਨ ਅਸਮਾਨ -ਦਾ ਫਰਕ ਹੈ। ਚੰਡੀਗੜ੍ਹ, ਯੂਟੀ, ਪੰਜਾਬ ਅਤੇ ਹਰਿਆਣਾ ਤਿੰਨਾਂ ਵੀ ਰਾਜਧਾਨੀ ਹੈ। ਉੱਥੇ ਦਾ ਵੋਟਿੰਗ ਪੈਟਰਨ ਅਤੇ ਸੋਚ ਪੰਜਾਬ ਨਾਲੋਂ ਵੱਖਰੀ ਹੈ। ਉੱਥੇ ਤਿੰਨੋਂ ਵਰਗਾਂ ਦੇ ਲੋਕ ਅਤੇ ਮੁਲਾਜ਼ਮ ਰਹਿੰਦੇ ਹਨ, ਜਦੋਂਕਿ ਪੰਜਾਬ ਦੇ ਹਾਲਾਤ ਵੱਖਰੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਆਉਂਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਕਿਸੇ ਪ੍ਰਕਾਰ ਦੀ ਕੋਈ ਕਮਜ਼ੋਰੀ ਨਹੀਂ ਹੈ। ਟਿਕਟ ਵੰਡ ਦੀ ਹੋ ਰਹੀ ਦੇਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਹਾਈਕਮਾਂਡ ਨੇ ਕਰਨਾ ਹੈ। ਕੈਪਟਨ ਅਤੇ ਭਾਜਪਾ ਦੇ ਗਠਜੋੜ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਬਾਰੇ ਉਨ੍ਹਾਂ ਤੋਂ ਪੁੱਛੋ, ਅਸੀਂ ਕਾਂਗਰਸੀ ਹਾਂ ਸਾਡੇ ਤੋਂ ਸਿਰਫ ਕਾਂਗਰਸ ਪੁੱਛੋ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਰਸਾਂ ਦਾ ਸੰਘਰਸ਼: ਬ੍ਰਹਮ ਮਹਿੰਦਰਾ ਵੱਲੋਂ 7 ਤੱਕ ਪੱਕਾ ਕਰਨ ਦਾ ਐਲਾਨ
651 ਸਟਾਫ਼ ਨਰਸਾਂ, 130 ਚੌਥਾ ਦਰਜਾ ਅਤੇ 75 ਐਨਸਿਲਰੀ ਵਰਕਰਾਂ ਨੂੰ ਕੀਤਾ ਜਾਵੇਗਾ ਪੱਕਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)।  ਆਪਣੀ ਰੈਗੂਲਰ ਦੀ ਮੰਗ ਸਬੰਧੀ ਨਰਸਾਂ, ਦਰਜਾ ਚਾਰ ਮੁਲਾਜ਼ਮਾਂ ਅਤੇ ਐਨਸਿਲਰੀ ਸਟਾਫ਼ ਵੱਲੋਂ ਪਿਛਲੇ 25 ਦਿਨਾਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦੇਖਦਿਆ ਅੱਜ ਸ਼ਾਮ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਨਰਸਾਂ ਅਤੇ ਹੋਰ ਸਟਾਫ਼ ਨਾਲ ਹੋਈ ਮੀਟਿੰਗ ਤੋਂ ਬਾਅਦ 7 ਮਾਰਚ ਤੱਕ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਬ੍ਰਹਮ ਮਹਿੰਦਰਾ ਅਨੁਸਾਰ 651 ਸਟਾਫ਼ ਨਰਸਾਂ, 130 ਚੌਥਾ ਦਰਜਾ ਅਤੇ 75 ਐਨਸਿਲਰੀ ਵਰਕਰਾਂ ਨੂੰ ਪੱਕਾ ਕੀਤਾ ਜਾਵੇਗਾ । ਇਸ ਐਲਾਨ ਤੋਂ ਬਾਅਦ ਨਰਸਾਂ ਵੱਲੋਂ ਹੜਤਾਲ ਅਤੇ ਅੱਜ ਸਵੇਰ ਤੋਂ ਮੁੱਖ ਮਾਰਗ ‘ਤੇ ਲਗਾਇਆ ਗਿਆ ਜਾਮ ਖੋਲ੍ਹ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਨਰਸਾਂ, ਦਰਜਾ ਚਾਰ ਕਰਮਚਾਰੀਆਂ ਅਤੇ ਐਨਿਸਲਰੀ ਸਟਾਫ਼ ਵੱਲੋਂ ਭੜਕਦਿਆਂ ਸਵੇਰੇ ਹੀ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ ਗਿਆ। ਇਸ ਧਰਨੇ ਕਾਰਨ ਪੁਲਿਸ ਨੂੰ ਬਦਲਵੇਂ ਰਸਤਿਆਂ ਰਾਹੀਂ ਆਵਜਾਈ ਦਾ ਪ੍ਰਬੰਧ ਕਰਨਾ ਪਿਆ। ਇਸ ਮੌਕੇ ਆਗੂਆਂ ਮਨਪ੍ਰੀਤ ਕੌਰ ਅਤੇ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਸਿਰਫ਼ ਇਹ ਹੈ ਕਿ ਉਨ੍ਹਾਂ ਨੂੰ ਮਿਲ ਰਹੀ ਬੇਸਿਕ ਤਨਖਾਹ ਉੱਪਰ ਹੀ ਪੱਕਾ ਕਰ ਦਿੱਤਾ ਜਾਵੇ। ਉਹ ਸਰਕਾਰ ਦੇ ਖਜਾਨੇ Àੁੱਪਰ ਕੋਈ ਬੋਝ ਨਹੀਂ ਪਵਾ ਰਹੀਆਂ। ਇਸ ਮੌਕੇ ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੀ ਮੀਟਿੰਗ ਹੋ ਚੁੱਕੀ ਹੈ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਜਲਦ ਰੈਗੂਲਰ ਨਾ ਕੀਤਾ ਤਾਂ ਉਹ ਭਾਖੜਾ ਨਹਿਰ ਵਿੱਚ ਛਾਲ ਮਾਰਨਗੀਆਂ, ਜਿਸ ਦੀ ਜਿੰਮੇਵਾਰ ਸਰਕਾਰ ਅਤੇ ਪ੍ਰਸ਼ਾਸਨ ਹੋਵੇਗਾ। ਇਸ ਮੌਕੇ ਜਥੇਬੰਦੀ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਜਿਸ ਵੱਲੋਂ ਕਿ ਛੱਤ ਤੋਂ ਛਾਲ ਮਾਰ ਦਿੱਤੀ ਗਈ ਸੀ, ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੀਆਂ ਬੱਚੀਆਂ ਦੇ ਹੱਕ ਵਿੱਚ ਤੇਲ ਪਾ ਕੇ ਅੱਗ ਲਾਕੇ ਖੁਦਕੁਸ਼ੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟੇਗਾ।
ਸਵੇਰ ਤੋਂ ਚੱਲ ਰਹੇ ਇਸ ਧਰਨੇ ਨੂੰ ਦੇਖਦਿਆ ਸ਼ਾਮ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪਟਿਆਲਾ ਵਿਖੇ ਨਰਸਾਂ ਅਤੇ ਹੋਰ ਸਟਾਫ਼ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਬ੍ਰਹਮ ਮਹਿੰਦਰਾ ਨੇ ਵਫ਼ਦ ਨੂੰ ਦੱਸਿਆ ਕਿ ਕੈਬਨਿਟ ਦੀ ਮੀਟਿੰਗ ‘ਚ ਫੈਸਲਾ ਲਿਆ ਗਿਆ ਹੈ ਕਿ 7 ਮਾਰਚ ਤੱਕ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਵਿਭਾਗ ਦੇ 651 ਸਟਾਫ਼ ਨਰਸ,130 ਚੌਥਾ ਦਰਜਾ ਅਤੇ 75 ਐਨਿਸਲਰੀ ਸਟਾਫ਼ ਨੂੰ ਪੱਕਾ ਜਾਵੇਗਾ। ਇਸ ਤੋਂ ਬਾਅਦ ਨਰਸਾਂ ਵੱਲੋਂ ਆਪਣੀ ਹੜ੍ਹਤਾਲ ਖਤਕ ਕਰ ਦਿੱਤੀ ਗਈ ਅਤੇ ਸਵੇਰ ਤੋਂ ਲਾਇਆ ਗਿਆ ਜਾਮ ਸ਼ਾਮ 6 ਵਜੇ ਖੋਲ੍ਹ ਦਿੱਤਾ ਗਿਆ। ਇਸ ਮਾਮਲੇ ਦੇ ਹੱਲ ਹੋਣ ਤੋਂ ਬਾਅਦ ਪ੍ਰਸ਼ਾਸਨ ਨੂੰ ਸੁੱਖ ਦਾ ਸਾਹ ਆਇਆ ਹੈ ਕਿਉਂਕਿ ਨਰਸਾਂ ਵੱਲੋਂ ਪਿਛਲੇ 25 ਦਿਨਾਂ ਤੋਂ ਆਪਣਾ ਸੰਘਰਸ ਆਰੰਭਿਆ ਹੋਇਆ ਸੀ। ਦੱਸਣਯੋਗ ਹੈ ਕਿ ਪਿਛਲੇ ਦਿਨੀ ਪ੍ਰਧਾਨ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ ਖਾਲਸਾ ਵੱਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਗਈ ਸੀ ਅਤੇ ਕੱਲ ਪਤਾ ਲੈਣ ਪੁੱਜੇ ਬ੍ਰਹਮ ਮਹਿੰਦਰਾ ਅਤੇ ਪ੍ਰਨੀਤ ਕੌਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਕੱਲ ਬ੍ਰਹਮ ਮਹਿੰਦਰਾ ਵੱਲੋਂ ਕਿਹਾ ਗਿਆ ਸੀ ਕਿ ਦੂਜੇ ਮੁਲਾਜ਼ਮਾਂ ਨਾਲ ਹੀ ਪੱਕਾ ਕੀਤਾ ਜਾਵੇਗਾ, ਪਰ ਨਰਸਾਂ ਵੱਲੋਂ ਅੱਜ ਜਾਮ ਲਗਾਉਣ ਤੋਂ ਬਾਅਦ ਸ਼ਾਮ ਨੂੰ ਨਰਸਾਂ ਨੂੰ ਪੱਕਾ ਹੋਣ ਦੀ ਖੁਸ਼ਖਬਰੀ ਮਿਲੀ, ਜਿਸ ਤੋਂ ਬਾਅਦ ਹੜਤਾਲ ਅਤੇ ਧਰਨਾ ਖਤਮ ਕਰ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਵਾਈ ਕੰਪਨੀ ਨਾਲ ਕਿਸੇ ਵੀ ਤਰ੍ਹਾਂ ਦੀ ਭਾਈਵਾਲੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਕਿਹਾ, ਹਰ ਤਰਾਂ ਦੀ ਜਾਂਚ ਲਈ ਤਿਆਰ ਹਾਂ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਸੂਬੇ ਵਿਚਲੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈ ਸਪਲਾਈ ਕਰਨ ਵਾਲੀ ਕੰਪਨੀ ਦੀ ਬ੍ਰਹਮ ਮਹਿੰਦਰਾ ਨਾਲ ਕਥਿਤ ਭਾਈਵਾਲੀ ਹੈ।
ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਦੇ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਹਿੰਦਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਦਵਾਈ ਕੰਪਨੀ ਨਾਲ ਕੋਈ ਭਾਈਵਾਲੀ ਜਾਂ ਸਾਂਝ ਨਹੀਂ ਹੈ। ਉਨ੍ਹਾਂ ਵਿਧਾਇਕ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਦਵਾਈ ਕੰਪਨੀਆਂ ਦੀ ਆਪਸੀ ਲੜਾਈ ਦੀ ਸਾਜਿਸ਼ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਵਿਧਾਇਕ ਬੈਂਸ ਵੀ ਕਿਸੇ ਕੰਪਨੀ ਦੇ ਇਸ਼ਾਰੇ ‘ਤੇ ਇਹ ਮਨਘੜਤ ਦੋਸ਼ ਲਗਾ ਰਹੇ ਹੋਣ, ਜੋ ਕਿ ਗਲਤ ਹੈ।
ਉਨ੍ਹਾਂ ਵਿਧਾਇਕ ਬੈਂਸ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ 15 ਦਿਨਾਂ ‘ਚ ਇਹ ਦੋਸ਼ ਸਾਬਿਤ ਕਰਨ ਨਹੀਂ ਤਾਂ ਉਹ ਮਾਣਹਾਨੀ ਦੇ ਦਾਅਵੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਮਾਮਲੇ ‘ਚ ਸਾਹਮਣੇ ਆਈਆਂ ਦੋ ਈਮੇਲਾਂ ਸਬੰਧੀ ਉਨ੍ਹਾਂ ਸਾਈਬਰ ਕ੍ਰਾਈਮ ਦਾ ਕੰਮ ਦੇਖ ਰਹੇ ਆਈਜੀ ਸ੍ਰ. ਨੌਨਿਹਾਲ ਸਿੰਘ ਨੂੰ ਬਕਾਇਦਾ ਸ਼ਿਕਾਇਤ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ ਦੀ ਕਿਸੇ ਵੀ ਧਿਰ ਤੋਂ ਜਾਂਚ ਕਰਵਾਉਣ ਲਈ ਤਿਆਰ ਹਨ।