Protesters - Sach Kahoon Punjabi
ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ ਮੁੱਕੀ
ਵਿਮੁੱਕਤ ਜਾਤੀ ਕਬੀਲਿਆਂ ਵੱਲੋਂ ਸਪੀਕਰ ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ
ਪ੍ਰਦਰਸ਼ਨਕਾਰੀਆਂ ਨੇ ਕੀਤੀ ਸਪੀਕਰ ਕੁਲਾਤਰ ਸੰਧਵਾਂ ਦੀ ਕੋਠੀ ਦੇ ਗੇਟ ਦੀ ਭੰਨ ਤੋੜ
(ਗੁਰਪ੍ਰੀਤ ਪੱਕਾ) ਫਰੀਦਕੋਟ। ਵਿਮੁਕਤ ਜਾਤੀ ਕਬੀਲੇ ਦੇ ਲੋਕਾਂ ਵੱਲੋਂ ਸਿੱਖਿਆ ਵਿਭਾਗ ’ਚ 2 ਪ੍ਰਤੀਸ਼ਤ ਰਾਖਵੇਂਕਰਨ ਨੂੰ ਖਤਮ ਕਰਨ ਦੇ ਰੋਸ ਵਜੋਂ ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ ਕਰੀਬ 50 ਦਿਨ ਤੋਂ ਧਰਨਾ ਲਾਇਆ ਹੋਇਆ ਹੈ ਜਿਨ੍ਹਾਂ ਵੱਲੋਂ ਅੱਜ ਦਿੱਤੇ ਪ੍ਰੋਗਰਾਮ ਅਨੁਸਾਰ ਸਪੀਕਰ ਕੁਲਤਾਰ ਸੰਧਵਾ (Speaker Kultar Sandhawan) ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਸੀ, ਇਨ੍ਹਾਂ ਨੇ ਵੱਡੀ ਗਿਣਤੀ’ ਚ ਕੁਲਤਾਰ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਪੁੱਜ ਕੇ ਕੋਠੀ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਉਦਯੋਗਪਤੀ ਪੰਜਾਬ ’ਚ ਕਰਨ ਨਿਵੇਸ਼, ਸਰਕਾਰ ਕਰੇਗੀ ਸਹਿਯੋਗ : ਮਾਨ
ਇਸੇ ਦਰਮਿਆਨ ਧਰਨਾਕਾਰੀਆ ਵੱਲੋਂ ਜ਼ਬਰਦਸਤੀ ਸਪੀਕਰ ਕੁਲਤਾਰ ਸੰਧਵਾਂ (Speaker Kultar Sandhawan) ਦੀ ਕੋਠੀ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ’ਚ ਧਰਨਾਕਾਰੀਆਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋਈ ਜਿਸ ’ਚ ਕਈ ਧਰਨਾਕਾਰੀਆ ਦੀਆਂ ਪੱਗਾਂ ਤੱਕ ਲੱਥ ਗਈਆਂ ਨਾਲ ਹੀ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਵੀ ਧੱਕਾ-ਮੁੱਕੀ ਹੋਈ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੋਂ ਖਦੇੜ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੜਕ ’ਤੇ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ।
ਇਸੇ ਦਰਮਿਆਨ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਦੀ ਕੋਸ਼ਿਸ ਕੀਤੀ ਜਿਸ ਦਰਮਿਆਨ ਪੁਲਿਸ ਅਧਿਕਾਰੀਆਂ ਅਤੇ ਪ੍ਰਦਰਸ਼ਨ ਕਰਨ ਵਾਲੇ ਆਗੂਆਂ ਵਿਚਕਾਰ ਤਲਖੀ ਵੀ ਹੋਈ। ਪ੍ਰਦਰਸ਼ਨਕਾਰੀ ਕੁਲਤਾਰ ਸੰਧਵਾਂ ਨਾਲ ਮੀਟਿੰਗ ਕਰਨ ਲਈ ਅੜੇ ਰਹੇ ਪਰ ਕੁਲਤਾਰ ਸੰਧਵਾਂ ਦੇ ਕਿਸੇ ਰੁਝੇਵੇਂ ਦੇ ਚਲਦੇ ਕਿਸੇ ਸਮਾਗਮ ’ਚ ਹੋਣ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਉਡੀਕ ਕਰਨ ਲਈ ਕਿਹਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਰੀਕਾ ‘ਚ ਜਾਰਜ ਫਲਾਇਡ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ
ਵਾਸ਼ਿੰਗਟਨ। ਅਮਰੀਕਾ ਵਿਚ ਓਰਲੈਂਡੋ ਪੁਲਿਸ ਨੇ ਐਤਵਾਰ ਨੂੰ ਪੁਲਿਸ ਨੂੰ ਪੱਥਰ ਸੁੱਟਣ ਅਤੇ ਬੋਤਲਾਂ ਸੁੱਟਣ ਤੋਂ ਬਾਅਦ ਪੁਲਿਸ ਨੂੰ ਖਿੰਡਾਉਣ ਲਈ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾਏ। ਪੁਲਿਸ ਨੇ ਟਵੀਟ ਕੀਤਾ, ‘ਬਦਕਿਸਮਤੀ ਨਾਲ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪੱਥਰ, ਬੋਤਲਾਂ ਅਤੇ ਨਿਰਮਾਣ ਉਪਕਰਣ ਸੁੱਟੇ, ਜਿਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਚਲਾਏ। ਇਸ ਵੇਲੇ, ਰਾਸ਼ਟਰੀ ਰਾਜਮਾਰਗ ਨੂੰ ਇਵਾਨਹੋ ਅਤੇ ਅਮਿਲਿਆ ਐਵੇ ਦੇ ਵਿਚਕਾਰ ਬੰਦ ਕੀਤਾ ਗਿਆ ਸੀ।”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਥਰੂ ਗੈਸ ਤੇ ਜਲ ਤੋਪਾਂ ਚੱਲੀਆਂ, 30 ਦੇ ਕਰੀਬ ਮੁਜਾਹਰਾਕਾਰੀ ਜਖ਼ਮੀ
ਸੱਚ ਕਹੂੰ ਨਿਊਜ਼/ਫ਼ਰੀਦਕੋਟ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ  ਜਿਣਸੀ ਸ਼ੋਸਣ ਦੇ ਮਾਮਲੇ ‘ਚ ਡੀਸੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਮੁਜਾਹਰਾਕਾਰੀਆਂ ਤੇ ਪੁਲਿਸ ਦਰਮਿਆਨ ਜਬਰਦਸਤ ਟਕਰਾਅ ਹੋ ਗਿਆ ਇਸ ਦੌਰਾਨ ਪੁਲਿਸ ਵੱਲੋਂ ਮੁਜਾਹਰਾਕਾਰੀਆਂ ‘ਤੇ ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ ਗਈ ਜਿਸ ਕਾਰਨ 30 ਦੇ ਕਰੀਬ ਮੁਜਾਹਰਾਕਾਰੀ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ ਜਿਣਸੀ ਸ਼ੋਸਣ ਦੇ ਮਾਮਲੇ ‘ਚ ਪਿਛਲੇ ਤਿੰਨ ਹਫ਼ਤਿਆਂ ਤੋਂ ਡੀ.ਸੀ. ਦਫ਼ਤਰ ਨਜ਼ਦੀਕ ਕਚਹਿਰੀ ਰੋਡ ‘ਤੇ ਧਰਨਾ ਚੱਲ ਰਿਹਾ ਹੈ ਅੱਜ ਜਿਨਸੀ ਸ਼ੋਸਣ ਵਿਰੋਧੀ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜੱਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਨੇ ਭਾਰੀ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ ਜਲ ਤੋਪਾਂ, ਵੱਡੇ ਬੈਰੀਕੇਟਾਂ ਅਤੇ ਅੱਥਰੂ ਗੈਸ ਦਾ ਪੁਖਤਾ ਪ੍ਰਬੰਧ ਕੀਤਾ ਹੋਇਆ ਸੀ।
ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ
ਜਿਵੇਂ ਹੀ ਮੁਜ਼ਾਹਰਾਕਾਰੀ ਡੀ.ਸੀ. ਦਫ਼ਤਰ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਇੱਕਦਮ ਅੱਥਰੂ ਗੈਸ ਅਤੇ ਜਲ ਤੋਪਾਂ ਛੱਡ ਦਿੱਤੀਆਂ। ਜਲ ਤੋਪਾਂ ਛੱਡਣ ਨਾਲ ਰੋਸ ‘ਚ ਆਏ ਮੁਜ਼ਾਹਰਾਕਾਰੀਆਂ ਨੇ ਬੈਰੀਕੇਟ ਪੁੱਟ ਦਿੱਤੇ ਜਿਸ ‘ਤੇ ਪੁਲਿਸ ਨੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ਜਿਸ ਵਿੱਚ ਪੀੜਤ ਡਾਕਟਰ ਦੇ ਨਾਲ ਕਰੀਬ 30 ਮੁਜ਼ਾਹਰਾਕਾਰੀਆਂ ਦੇ ਸੱਟਾਂ ਵੱਜੀਆਂ। ਪੀ.ਐੱਸ.ਯੂ ਦੀ ਜ਼ਿਲ੍ਹਾ ਆਗੂ ਮਨਦੀਪ ਕੌਰ ਅਤੇ ਨੌਜਵਾਨ ਭਾਰਤ ਸਭਾ ਦੇ ਨਗਿੰਦਰ ਅਜ਼ਾਦ ਇਹਨਾਂ ਝੜਪਾਂ ਵਿੱਚ ਗੰਭੀਰ ਜਖ਼ਮੀ  ਹੋਏ ਹਨ ਜੋ ਇਲਾਜ ਅਧੀਨ ਹਨ। ਪੀੜਤ ਡਾਕਟਰ ਦੀ ਪੁਲਿਸ ਵੱਲੋਂ ਕਾਫ਼ੀ ਖਿੱਚ ਧੂਹ ਵੀ ਕੀਤੀ ਗਈ। ਲਾਠੀਚਾਰਜ ਦੌਰਾਨ ਨੌਜਵਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ।
ਐਕਸ਼ਨ ਕਮੇਟੀ ਆਗੂ ਲਾਲ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੇਸ਼ਵ ਅਜ਼ਾਦ, ਸਾਹਿਲਦੀਪ ਸਿੰਘ, ਜਤਿੰਦਰ ਕੁਮਾਰ, ਮੰਗਾ ਅਜ਼ਾਦ, ਮਾਸਟਰ ਬੂਟਾ ਸਿੰਘ, ਹਰਵੀਰ ਕੌਰ ਅਤੇ ਸੁਖਪ੍ਰੀਤ ਕੌਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਪੀੜਤ ਡਾਕਟਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਪੁਲਿਸ ਦੇ ਜ਼ੋਰ ‘ਤੇ ਸੰਘਰਸ਼ਸ਼ੀਲ ਲੋਕਾਂ ਨੂੰ ਦਬਾਉਣਾ ਚਾਹੁੰਦਾ ਹੈ ਪਰੰਤੂ ਐਕਸ਼ਨ ਕਮੇਟੀ ਪੀੜਤ ਡਾਕਟਰ ਨੂੰ ਇਨਸਾਫ਼ ਮਿਲਣ ਅਤੇ ਦੋਸ਼ੀ ਡਾਕਟਰਾਂ ਖਿਲਾਫ਼ ਪਰਚਾ ਦਰਜ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਦੂਜੇ ਪਾਸੇ ਐੱਸ.ਪੀ. ਸੇਵਾ ਸਿੰਘ ਮੱਲੀ ਨੇ ਕਿਹਾ ਕਿ ਨੌਜਵਾਨਾਂ ਨੇ ਪੁਲਿਸ ਦੇ ਬੈਰੀਕੇਟ ਪੁੱਟਣ ਦੀ ਕੋਸ਼ਿਸ਼ ਕੀਤੀ ਸੀ  ਜਿਸ ਕਰਕੇ ਲਾਠੀਚਾਰਜ ਕਰਨਾ ਪਿਆ। ਐੱਸ.ਪੀ. ਨੇ ਕਿਹਾ ਕਿ ਝੜਪ ਦੌਰਾਨ ਪੁਲਿਸ ਕਰਮੀਆਂ ਦੇ ਵੀ ਸੱਟਾਂ ਵੱਜੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਿਨਸੀ ਸ਼ੋਸ਼ਣ ਵਿਵਾਦ : ਅੰਦੋਲਨਕਾਰੀ ਧਰਨੇ ਦੌਰਾਨ ਪੁਲਿਸ ਨਾਲ ਖਹਿਬੜੇ
10ਵੇਂ ਦਿਨ ਧਰਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਏ ਬੈਰੀਕੇਡ
ਫਰੀਦਕੋਟ  (ਸੱਚ ਕਹੂੰ ਨਿਊਜ਼) ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀ, ਨੌਜਵਾਨ, ਔਰਤਾਂ, ਮਜ਼ਦੂਰ, ਕਿਸਾਨਾਂ ਸਮੇਤ ਮੁਲਾਜਮ ਜਥੇਬੰਦੀਆਂ ਦੇ ਅੰਦੋਲਨਕਾਰੀਆਂ ਵੱਲੋਂ ਕਾਫ਼ਲੇ ਦੇ ਰੂਪ ‘ਚ ਸਹੀਦ ਭਗਤ ਸਿੰਘ ਪਾਰਕ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੱਢਿਆ। ਅੰਦੋਲਨਕਾਰੀਆਂ ਨੇ ਪੀੜਤ ਮਹਿਲਾ ਡਾਕਟਰ ਨਾਲ ਜਿਣਸੀ ਸ਼ੋਸ਼ਣ ਕਰਨ ਵਾਲੇ ਡਾਕਟਰ ‘ਤੇ ਪਰਚਾ ਦਰਜ ਕਰਾਉਣ ਲਈ ਡੀ.ਸੀ ਦਫ਼ਤਰ ਨੇੜੇ ਅਣਮਿੱਥੇ ਸਮੇਂ ਲਈ ਲਾਇਆ ਪੱਕਾ ਧਰਨਾ ਜਿੱਥੇ 10ਵੇਂ ਦਿਨ ਵੀ ਜਾਰੀ ਰਿਹਾ ਉੱਥੇ ਹੀ ਪਹਿਲਾ ਤੋਂ ਕੀਤੇ ਐਲਾਨ ਮੁਤਾਬਿਕ ਪ੍ਰਦਰਸ਼ਨਕਾਰੀਆਂ ਵੱਲੋਂ ਜਿਓ ਹੀ ਮਿੰਨੀ ਸਕੱਤਰੇਤ ਵੱਲ ਜਾਣ ਲਈ ਕੂਚ ਕੀਤਾ ਤਾਂ ਪੁਲਿਸ ਨੇ ਬੈਰੀਕੇਡ ਲਾਕੇ ਰਸਤੇ ‘ਚ ਰੋਕ ਲਿਆ ਜਿਸ ਤੋਂ ਬਾਅਦ ਅੰਦੋਲਨਕਾਰੀ ਭੱੜਕ ਉਠੇ ਅਤੇ ਸੜਕ ਵਿਚਕਾਰ ਧਰਨਾ ਲਾ ਕੇ ਜ਼ਿਲ੍ਹਾ ਪ੍ਰਸਾਸਨ ਖਿਲਾਫ ਰੱਜਵੀਂ ਭੜਾਸ ਕੱਢਦਿਆਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਧਰਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਗੁਰਪਾਲ ਨੰਗਲ, ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮੰਗਾ ਆਜ਼ਾਦ, ਯੂਥ ਫ਼ਾਰ ਸਵਰਾਜ ਦੀ ਅਮਨਦੀਪ ਕੌਰ ਖੀਵਾ, ਇਨਕਲਾਬੀ ਲੋਕ ਮੋਰਚਾ ਦੇ ਪ੍ਰਧਾਨ ਲਾਲ ਸਿੰਘ ਗੋਲੇਵਾਲਾ ਅਤੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਗੁਰਦਿਆਲ ਭੱਟੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫ਼ਰੀਦਕੋਟ ਦੀ ਇੱਕ ਮਹਿਲਾ ਡਾਕਟਰ ਨਾਲ ਜਿਨਸੀ ਸ਼ੋਸ਼ਣ ਕਰਨ ਅਤੇ ਉਸ ਦਾ ਕੈਰੀਅਰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਡਾਕਟਰਾਂ ਖਿਲਾਫ਼ ਸ਼ਿਕਾਇਤ ਕਰਨ ਦੇ ਬਾਵਜ਼ੂਦ ਕੋਈ ਕਾਰਵਾਈ ਨਹੀਂ ਕੀਤੀ ਗਈ।ਪਿਛਲੇ ਮਹੀਨੇ ਜਦ ਨਿਰੋਲ ਔਰਤਾਂ ਅਤੇ ਵਿਦਿਆਰਥਣਾਂ ਨੇ ਵੀਸੀ ਦਫ਼ਤਰ ਵੱਲ ਮਾਰਚ ਕੀਤਾ ਤਾਂ ਪ੍ਰਸ਼ਾਸ਼ਨ ਵੱਲੋਂ 15 ਨਵੰਬਰ ਤੱਕ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ 26 ਨਵੰਬਰ ਤੱਕ ਕੋਈ ਕਾਰਵਾਈ ਨਾ ਹੋਣ ‘ਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਫਰੀਦਕੋਟ ਕਚਹਿਰੀਆਂ ਦੇ ਸਾਹਮਣੇ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਅਤੇ ਮਸਲਾ ਹੱਲ ਨਾ ਹੋਣ ਤੱਕ ਧਰਨੇ ਤੇ ਡੱਟਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਰਾਜਿੰਦਰ ਢਿੱਲਵਾਂ, ਸੁਖਪ੍ਰੀਤ ਕੌਰ, ਹਰਵੀਰ ਕੌਰ, ਸਾਗਰ ਸਿੰਘ, ਮਨਦੀਪ ਕੌਰ, ਸੁਖਪ੍ਰੀਤ  ਮੌੜ,  ਧਰਮਿੰਦਰ ਸਿੰਘ ਧਾਲੀਵਾਲ, ਸਦੀਕ ਮੁਹੰਮਦ, ਰਾਜਵਿੰਦਰ ਸਿੰਘ, ਧੀਰਜ,ਗੁਰਜੀਤ ਸਿੰਘ ਆਦਿ ਨੇ ਕਿਹਾ ਕਿ ਜਿਨਸੀ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਫ਼ਰੀਦਕੋਟ ਵਿੱਚ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਵਾਲੇ ਡਾਕਟਰ ਤੇ ਪਰਚਾ ਦਰਜ ਕਰਾਉਣ ਅਤੇ ਪੀੜਿਤ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ
ਪੁਲਿਸ ਜਾਣਬੁੱਝ ਕੇ ਬੈਰੀਕਾਡ ਲਗਾ ਕੇ ਮਹੌਲ ਤਣਾਵ ਪੂਰਨ ਕਰਨ ਤੇ ਤੁਲੀ ਹੋਈ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਪੀੜਤ ਮਹਿਲਾ ਡਾਕਟਰ ਦੇ ਹੱਕ ‘ਚ ਕਿਸਾਨ, ਮਜਦੂਰ, ਮੁਲਾਜਮ, ਵਿਦਿਆਰਥੀ ਵਰਗ ਨਾਲ ਸਬੰਧਤ ਅੰਦੋਲਨਕਾਰੀਆਂ ਵੱਲੋਂ ਬਣਾਈ ਗਈ ਜਬਰ ਵਿਰੋਧੀ ਐਕਸਨ ਕਮੇਟੀ ਵੱਲੋਂ ਛੇੜਛਾੜ ਕਰਨ ਵਾਲੇ ਡਾਕਟਰ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਵਿੱਢਿਆ ਸੰਘਰਸ਼ ਜਿਓ ਦਾ ਤਿਓ ਜਾਰੀ ਹੈ।
200 ਤੋਂ ਵੱਧ ਪੁਲਿਸ ਬਲ ਰਿਹਾ ਤਾਇਨਾਤ :
ਪ੍ਰਦਰਸ਼ਨਕਾਰੀਆਂ ਨੂੰ ਮਿੰਨੀ ਸਕੱਤਰੇਤ ਦੇ ਅੰਦਰ ਦਾਖਲ ਹੋਣ ਤੋਂ ਰੋਕਣ ਲਈ 200 ਤੋਂ ਵੱਧ ਪੁਲਿਸ ਬਲ ਤਾਇਨਾਤ ਕੀਤੇ ਜਾਣ ਕਰਕੇ ਇਕ ਸਮੇਂ ਤਾਂ ਮਹੌਲ ਗਰਮਾ ਗਿਆ ਸੀ ਪਰ ਅੰਦੋਲਨਕਾਰੀਆਂ ਦੀ ਸੂਝਬੂਝ ਕਰਕੇ ਮਾਮਲਾ ਸ਼ਾਂਤ ਹੋ ਗਿਆ। ਪੁਲਿਸ ਪ੍ਰਸਾਸਨ ਵੱਲੋਂ ਸੰਘਰਸ਼ਸੀਲ ਲੋਕਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾ ਵਾਲੀ ਗੱਡੀ ਸਮੇਤ ਅੱਥਰੂ ਗੈਸ ਨਾਲ ਰੋਕਣ ਦੀ ਫੁੱਲ ਤਿਆਰੀ ਕੀਤੀ ਗਈ ਸੀ ਪਰ ਬਾਅਦ ਅੰਦੋਲਨਕਾਰੀ ਸਾਤਮਈ ਧਰਨੇ ਤੇ ਡੱਟੇ ਰਹੇ। ਰੋਸ ਮਾਰਚ ਦੌਰਾਨ ਸਿਵਲ ਹਸਪਤਾਲ ਦੇ ਕੋਲ ਪੁਲਿਸ ਵੱਲੋਂ ਬੈਰੀਕੇਡ ਲਗਾਇਆ ਗਿਆ ਸੀ ਪਰ ਪ੍ਰਦਰਸ਼ਨਕਾਰੀਆਂ ਅੱਗੇ ਵੱਧਦੇ ਰਹੇ ਅਤੇ ਮਿੰਨੀ ਸਕੱਤਰੇਤ ਦੇ ਗੇਟ ਕੋਲ ਜਾ ਕੇ ਪੁਲਿਸ ਅਤੇ ਪ੍ਰਦਰਸ਼ਨਕਾਰੀ ਖਹਿਬੜ ਗਏ, ਪਰ ਆਗੂਆਂ ਨੇ ਮਾਮਲਾ ਸ਼ਾਂਤ ਕਰਵਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਆਏ ਸਨ ਅੰਦਰ
ਫਰੀਦਕੋਟ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ‘ਚ ਚੱਲ ਰਹੇ ਸਮਾਰੋਹ ‘ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ। ਫ਼ਰੀਦਕੋਟ ਪੁਲਿਸ ਦੀਆਂ ਸਖ਼ਤ ਰੋਕਾਂ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਆਖਿਰ਼ਆਪਣੇ ਮਨਸੂਬੇ ਵਿੱਚ ਕਾਮਯਾਬ ਰਹੇ। ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਜਦ ਆਪਣੇ ਪ੍ਰਵਚਨ ਸ਼ੁਰੂ ਕੀਤੇ, ਉਸ ਦੌਰਾਨ ਸਭਾ ‘ਚ ਬੈਠੀ ਇੱਕ ਪ੍ਰਦਰਸ਼ਨਕਾਰੀ ਨੇ ਵਾਈਸ ਚਾਂਸਲਰ ਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੁਰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਆਰਐਸਐਸ ਦਾ ਪ੍ਰਚਾਰ ਕਰਦੇ ਹਨ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਗਰੀਬ ਦਲਿਤ ਤੇ ਗੈਰ ਹਿੰਦੂ ਵਿਰੋਧੀ ਹਨ। ਇਸ ਮੌਕੇ ਪ੍ਰਦਾਰਸ਼ਨਕਾਰੀ ਲਵਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਉਹ ਇਸ ਲਈ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਕਹਿੰਦੇ ਹਨ ਕਿ ਸਾਰੇ ਸਰਕਾਰੀ ਵਿਦਿਅਕ ਅਦਾਰੇ ਬੰਦ ਹੋਣੇ ਚਾਹੀਦੇ ਹਨ ਕਿਉਂ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਨਕਲਬਾੜੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਸਰਕਾਰੀ ਅਦਾਰਿਆਂ ਵਿੱਚ ਗਰੀਬਾਂ ਅਤੇ ਦਲਿਤਾਂ ਦੇ ਬੱਚੇ ਪੜ੍ਹਦੇ ਹਨ, ਇਸ ਲਈ ਉਹ ਅੱਜ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ
ਹੋਂਡੁਰਾਸ ‘ਚ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਨੂੰ ਲਾਈ ਅੱਗ
ਮੈਕਸਿਕੋ ਸਿਟੀ, ਏਜੰਸੀ। ਮੱਧ ਅਮਰੀਕੀ ਦੇਸ਼ ਹੋਂਡੁਰਾਸ ਦੀ ਰਾਜਧਾਨੀ ਟੇਗੁਸਿਗਲਪਾ ‘ਚ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਦੇ ਮੁੱਖ ਹਿੱਸੇ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਸਥਾਨਕ ਮੀਡੀਆ ਰਿਪੋਰਟ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਹੋਈ। ਹੇਰਾਲਡੋ ਨਿਊਜ਼ ਨੇ ਆਪਣੀ ਰਿਪੋਰਟ ‘ਚ ਦੱਸਿਆ ਕਿ ਕੁਝ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਨੇ ਟਾਇਰ ਲਾਕਰ ਇਮਾਰਤ ਦੇ ਮੁੱਖ ਪ੍ਰਵੇਸ਼ ਦੁਆਰ ਨੂੰ ਅੱਗ ਲਗਾ ਦਿੱਤੀ। ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਅੱਗ ‘ਤੇ ਤੁਰੰਤ ਕਾਬੂ ਪਾ ਲਿਆ। ਇਕ ਹੋਰ ਮੀਡੀਆ ਰਿਪੋਰਟ ਅਨੁਸਾਰ ਇਮਾਰਤ ਨੂੰ ਅੱਗ ਲਾਉਣ ਵਾਲੇ ਇੱਕ ਪ੍ਰਦਰਸ਼ਨਕਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਹੋਂਡੁਰਾਸ ‘ਚ ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਨੂੰ ਲੈ ਕੇ ਉਠਾਏ ਗਏ ਕਦਮਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਨੂੰ ਲੈ ਕੇ ਉਠਾਏ ਗਏ ਕਦਮਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਦਾ ਪ੍ਰਸਤਾਵ ਰਾਸ਼ਟਰਪਤੀ ਜੁਆਨ ਅੋਲੈਂਡ੍ਰੋ ਹਰਨਾਡਿਜ ਨੇ ਸੁਝਾਇਆ ਸੀ ਜਿਹਨਾਂ ਨੂੰ ਅਮਰੀਕਾ ਦਾ ਮੁੱਖ ਸਹਿਯੋਗੀ ਮੰਨਿਆ ਜਾਂਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰਦਾਸਪੁਰ । ਪਿਛਲੇ ਕਰੀਬ 15 ਦਿਨਾਂ ਤੋਂ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਲਗਾਤਾਰ ਦਿਨ-ਰਾਤ ਧਰਨਾ ਦੇ ਰਹੇ ਕਿਸਾਨਾਂ ਨੇ ਕੀਤੇ ਐਲਾਨ ਮੁਤਾਬਕ ਗੁਰਦਾਸਪੁਰ ਦੀਆਂ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ।
ਗੁੱਸੇ ‘ਚ ਆਏ ਕਿਸਾਨਾਂ ਨੇ ਅੱਜ ਗੁਰਦਾਸਪੁਰ ਦੇ ਮੁੱਖ ਬੱਸ ਅੱਡੇ ਸਾਹਮਣੇ ਧਰਨਾ ਲਗਾ ਕੇ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਜਾਮ ਕਰ ਦਿੱਤੀ। ਜਾਣਕਾਰੀ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਪਿੱਛਲੀਆਂ ਅਦਾਇਗੀਆਂ ਨਾ ਹੋਣ ਕਾਰਨ ਅਤੇ ਸਰਵੇ ਦੇ ਅਧਾਰ ‘ਤੇ ਗੰਨੇ ਦਾ ਬਾਂਡ ਨਾ ਹੋਣ ਸਮੇਤ ਕਈ ਮੁਸ਼ਕਲਾਂ ਨੂੰ ਲੈ ਕੇ ਗੰਨਾ ਉਤਪਾਦਕ ਸੰਘਰਸ਼ ਕਮੇਟੀ ਨੇ ਪਿਛਲੇ 15 ਦਿਨਾਂ ਤੋਂ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੱਕੇ ਡੇਰੇ ਲਗਾ ਕੇ ਧਰਨਾ ਲਗਾਇਆ ਹੋਇਆ ਹੈ। ਬੀਤੇ ਕੱਲ ਉਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਖੰਡ ਮਿੱਲਾਂ ਦੇ ਸੀਨੀਅਰ ਪ੍ਰਤੀਨਿਧਾਂ ਵੱਲੋਂ ਕਿਸਾਨਾਂ ਆਗੂਆਂ ਨਾਲ ਕੀਤੀ ਗਈ ਮੀਟਿੰਗ ਵੀ ਬੇਸਿੱਟਾ ਰਹੀ ਸੀ।
ਇਸ ਧਰਨੇ ਦੌਰਾਨ ਜ਼ਿਲੇ ਭਰ ਤੋਂ ਪਹੁੰਚੇ ਵੱਖ-ਵੱਖ ਕਿਸਾਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਨੇ 15 ਦਿਨਾਂ ਦੇ ਧਰਨੇ ਦੇ ਬਾਵਜੂਦ ਅਜੇ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਨਹੀਂ ਕੀਤੀਆਂ ਅਤੇ ਨਾ ਹੀ ਅਜੇ ਤੱਕ ਗੰਨੇ ਦਾ ਬਾਂਡ ਕਰਕੇ ਸਹੀ ਢੰਗ ਨਾਲ ਪਰਚੀਆਂ ਜਾਰੀ ਕਰਨ ਦੀ ਪ੍ਰਕਿਰਿਆ ਯਕੀਨੀ ਬਣਾਈ ਹੈ।
ਇਸ ਕਾਰਨ ਅੱਜ ਉਨ੍ਹਾਂ ਨੂੰ ਆਵਾਜਾਈ ਠੱਪ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਇਸ ਉਪਰੰਤ ਪੰਜਾਬ ਦੇ ਸ਼ੂਗਰਫੈਡ ਦੇ ਗੰਨਾ ਸਲਾਹਕਾਰ ਗੁਰਇਕਬਾਲ ਸਿੰਘ ਅਤੇ ਖੰਡ ਮਿੱਲ ਪਨਿਆੜ ਦੇ ਜੀ.ਐੱਮ ਸੁਰਿੰਦਰਪਾਲ ਨੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਸਰਵੇ ਨੂੰ ਅਧਾਰ ਬਣਾ ਕੇ ਕਿਸਾਨਾਂ ਦੇ ਗੰਨੇ ਦਾ ਬਾਂਡ ਸਭ ਤੋਂ ਨੇੜਲੀ ਮਿੱਲ ‘ਚ ਕਰਨ ਲਈ ਬਕਾਇਦਾ ਕਾਰਵਾਈ ਚਲ ਰਹੀ ਹੈ ਅਤੇ ਅੱਜ ਸ਼ਾਮ ਤੱਕ ਹੀ ਉਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗੰਨੇ ਦੀਆਂ ਪਿਛਲੀਆਂ ਅਦਾਇਗੀਆਂ ਵੀ 31 ਮਾਰਚ ਤੱਕ ਮੁਕੰਮਲ ਕਰ ਦਿੱਤੀਆਂ ਜਾਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ
ਮਾਮਲਾ ਠੱਗੀ ਦੇ ਸ਼ਿਕਾਰ ਕਿਸਾਨ ਵੱਲੋਂ ਖੁਦਕੁਸ਼ੀ ਦਾ
ਨਾਭਾ| ਸਥਾਨਕ ਨਾਭਾ ਸੰਗਰੂਰ ਰੋਡ ਲਾਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ੋਰਦਾਰ ਧਰਨਾ ਦੇ ਕੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜੀ ਕੀਤੀ ਗਈ। ਇਹ ਧਰਨਾ ਕਿਸਾਨਾਂ ਬੀਤੇ ਦਿਨੀਂ ਇੱਕ ਗੁਰਮੇਲ ਸਿੰਘ ਨਾਮੀ ਕਿਸਾਨ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਨਾਭਾ ਪੁਲਿਸ ਦੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਲਾਇਆ ਗਿਆ ਸੀ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਜਿੱਥੇ ਪੁਲਿਸ ਨੇ ਮਾਮਲੇ ਵਿੱਚ ਬਣਦੀਆਂ ਧਾਰਾਵਾਂ ਨੂੰ ਨਹੀਂ ਲਗਾਇਆ ਹੈ ਉੱਥੇ ਪੁਲਿਸ ਦਾ ਰਵੱਈਆ ਪੀੜਤ ਪਰਿਵਾਰ ਨਾਲ ਕਾਫੀ ਰੁੱਖਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਨਾਭਾ ਵਿਖੇ ਬੈਟਰੀਆਂ ਦੀ ਦੁਕਾਨ ਚਲਾਉਂਦਾ ਸੀ ਜਿਸ ਨੇ ਆਪਣੀ ਖੇਤੀ ‘ਤੇ ਲਏ ਕਰਜ਼ੇ ਨੂੰ ਵੀ ਆਪਣੀ ਦੁਕਾਨ ਵਿੱਚ ਲਗਾ ਰੱਖਿਆ ਸੀ ਪਰੰਤੂ ਕੁੱਝ ਕੁ ਲੋਕਾਂ ਦੀ ਮਾਰੀ ਠੱਗੀ ਕਾਰਨ ਇਹ ਕਿਸਾਨ ਕਰਜ਼ੇ ਦੀ ਮਾਰ ਸਹਿ ਰਿਹਾ ਸੀ, ਜਿਸ ਤੋ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਮਾਮਲੇ ਦੇ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਮਾਂ ਲੰਘਾ ਰਹੀ ਹੈ। ਖ਼ਬਰ ਲਿੱਖੇ ਜਾਣ ਤੱਕ ਪੀੜਤ ਦੇ ਪਰਿਵਾਰਾਂ ਨੇ ਪੁਲਿਸ ਵੱਲੋਂ ਪੋਸਟਮਾਰਟਮ ਲਈ ਕਬਜ਼ੇ ਵਿੱਚ ਲਈ ਮ੍ਰਿਤਕ ਕਿਸਾਨ ਦੀ ਲਾਸ਼ ਵਾਪਸ ਨਹੀਂ ਲਈ ਸੀ ਅਤੇ ਕਿਸਾਨ ਆਗੂਆਂ ਦਾ ਕਹਿਣਾ ਸੀ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇ ਖੁਦਕੁਸ਼ੀ ਨੋਟ ਵਿੱਚ ਲਿਖੇ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਧਰਨਾ ਦੇਣ ਗਏ ਅਕਾਲੀ ਕਿਸਾਨਾਂ ਨਾਲ ਹੀ ਭਿੜੇ
ਸਟੇਜ ਦੇ ਅੱਗੇ ਹੀ ਕਿਸਾਨਾਂ ‘ਚ ਹੋਈ ਹੱਥੋਪਾਈ
ਗੁਰਦਾਸਪੁਰ (ਸੱਚ ਕਹੂੰ ਨਿਊਜ਼) ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਕਿਸਾਨਾਂ ਦੇ ਹੱਕ ‘ਚ ਗੁਰਦਾਸਪੁਰ ‘ਚ ਧਰਨਾ ਪਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਦੇ ਸਾਹਮਣੇ ਹੀ ਸਟੇਜ ਦੇ ਅੱਗੇ ਜਾ ਕੇ ਬੈਠਣ ਨੂੰ ਲੈ ਕੇ ਅਕਾਲੀ ਵਰਕਰ ਅਤੇ ਕਿਸਾਨ ਆਪਸ ‘ਚ ਹੀ ਭਿੜ ਗਏ ਮੈਕੇ ‘ਤੇ ਮੌਜੂਦ ਸੀਬੀਰ ਬਾਦਲ ਅਤੇ ਮਜੀਠੀਆ ਨੇ ਸਾਰਿਆਂ ਨੂੰ ਹੱਥ ਜੋੜ ਕੇ ਮਾਮਲੇ ਨੂੰ ਸ਼ਾਂਤ ਕਰਨ ਨੂੰ ਕਿਹਾ ਜਾਣਕਾਰੀ ਅਨੁਸਾਰ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਨਾ ਮਿਲਣ ਕਾਰਨ ਇਹ ਧਰਨਾ ਦਿੱਤਾ ਜਾ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੁਲਵਾਮਾ ‘ਚ ਇੰਟਰਨੈੱਟ ਸਰਵਿਸ ਬੰਦ
ਸ੍ਰੀਨਗਰ, ਏਜੰਸੀ
ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਅੜਿੱਕਾ ਪਹੁੰਚਾਉਣ ‘ਤੇ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਪੁਲਵਾਮਾ ਜ਼ਿਲ੍ਹੇ ਦੇ ਮੁਰਾਨ ਪਿੰਡ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਉੱਤਰ ਕੇ ਅਭਿਆਨ ‘ਚ ਅੜਿੱਕਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ।
ਉਨ੍ਹਾਂ ਦੱਸਿਆ ਕਿ ਝੜਪ ‘ਚ ਕੁਝ ਸੁਰੱਖਿਆ ਸਮੇਤ ਕਈ ਵਿਅਕਤੀ ਜ਼ਖਮੀ ਹੋ ਗਏ ਝੜਪ ਦੌਰਾਨ ਇੱਕ ਨੌਜਵਾਨ ਦੇ ਸਿਰ ‘ਤੇ ਗੋਲੀ ਲੱਗੀ। ਜ਼ਖਮੀ ਦੀ ਪਛਾਣ ਫਿਆਜ਼ ਅਹਿਮਦ ਵਜੋਂ ਹੋਈ ਹੈ ਤੇ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਸ੍ਰੀਨਗਰ ਲਈ ਰੈਫਰ ਕਰ ਦਿੱਤਾ ਗਿਆ। ਉਸ ਦੀ ਹਸਪਤਾਲ ‘ਚ ਮੌਤ ਹੋ ਗਈ ਝੜਪ ਹਾਲੇ ਜਾਰੀ ਹੈ। ਖੇਤਰ ‘ਚ ਕਿਸੇ ਤਰ੍ਹਾਂ ਦੀ ਕੋਈ ਅਫਵਾਹ ਨੇ ਫੈਲੇ ਇਸ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ਿਆਂ ਖ਼ਿਲਾਫ਼ ਹਫ਼ਤਾ ਭਰ ਪੰਜਾਬੀ ਕਰਨਗੇ ਪ੍ਰਦਰਸ਼ਨ
ਕਾਲੇ ਕੱਪੜੇ ਪਾ ਕੇ ਨਸ਼ੇ ਖ਼ਿਲਾਫ਼ ਚੱਲੇਗੀ ਪੰਜਾਬ ਭਰ ‘ਚ ਮੁਹਿੰਮ, ਹੋਣਗੇ ਪ੍ਰਦਰਸ਼ਨ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਿੱਟੇ ਖ਼ਿਲਾਫ਼ ‘ਕਾਲਾ ਹਫ਼ਤਾ’, ਪੰਜਾਬ ‘ਚ ਤੇਜ਼ੀ ਨਾਲ ਪੰਜਾਬੀਆਂ ਨੂੰ ਖਾ ਰਹੇ ਨਸ਼ੇ ਖ਼ਿਲਾਫ਼ ਇਹ ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਇੱਕ ਛੋਟੀ ਜਿਹੀ ਮੁਹਿੰਮ ਕੁਝ ਹੀ ਘੰਟੇ ਵਿੱਚ ਪੰਜਾਬ ਭਰ ਦੀ ਮੁਹਿੰਮ ਬਣ ਗਈ ਹੈ। ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਹਰ ਕੋਨੇ ਵਿੱਚ ਫੈਲੀ ਇਸ ਕਾਲੇ ਹਫ਼ਤੇ ਦੀ ਮੁਹਿੰਮ ਵਿੱਚ ਹੁਣ ਤੱਕ ਲੱਖਾਂ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕਰਨ ਲਈ ਆਪਣੀ ਹਾਮੀ ਭਰ ਦਿੱਤੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਮੁਹਿੰਮ ਨੂੰ ਨਾ ਹੀ ਕੋਈ ਲੀਡ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਦੀ ਅਗਵਾਈ ਹੇਠ ਹੋ ਰਹੀ ਹੈ ਜਿਸ ਕਾਰਨ ਇਹ ਮੁਹਿੰਮ ਹਰ ਪੰਜਾਬੀ ਦੀ ਆਪਣੀ ਮੁਹਿੰਮ ਬਣਨ ਕਾਰਨ ਇੰਨੇ ਵੱਡੇ ਪੱਧਰ ‘ਤੇ ਤੇਜ਼ੀ ਫੜ ਲਈ ਹੈ।
ਚਿੱਟੇ ਖ਼ਿਲਾਫ਼ ਕਾਲਾ ਹਫ਼ਤਾ 1 ਜੁਲਾਈ ਤੋਂ 7 ਜੁਲਾਈ ਤੱਕ ਪੰਜਾਬ ਭਰ ਵਿੱਚ ਮਨਾਇਆ ਜਾਵੇਗਾ, ਜਿਸ ਵਿੱਚ ਹਰ ਪੰਜਾਬੀ ਇਹਨਾਂ 7 ਦਿਨਾਂ ਵਿੱਚ ਆਪਣਾ ਕੰਮਕਾਜ ਕਰਦੇ ਹੋਏ ਸਿਰਫ਼ ਕਾਲੇ ਕੱਪੜੇ ਪਾ ਕੇ ਆਪਣਾ ਵਿਰੋਧ ਜ਼ਾਹਰ ਕਰਨਗੇ। ਹਫ਼ਤਾ ਭਰ ਕਾਲੇ ਕੱਪੜੇ ਪਾਉਣ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਪੁਲਿਸ ‘ਤੇ ਜੋਰ ਪਾਇਆ ਜਾਏਗਾ ਕਿ ਉਹ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ। ਇਸ ਮੁਹਿੰਮ ਨੂੰ ਸੋਸ਼ਲ ਮੀਡੀਆ ਰਾਹੀਂ ਬੀਤੀ 25 ਜੂਨ ਨੂੰ ਸ਼ੁਰੂ ਕੀਤਾ ਗਿਆ, ਜਿਹੜੀ ਕਿ ਅਗਲੇ 24 ਘੰਟੇ ਵਿੱਚ ਹੀ ਪੂਰੇ ਪੰਜਾਬ ਵਿੱਚ ਫੈਲ ਗਈ।
ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਕੁਝ ਹੀ ਘੰਟਿਆਂ ‘ਚ ਬਣ ਗਈ ਪੰਜਾਬ ਦੀ ਮੁਹਿੰਮ
ਇਸ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖੁਫੀਆ ਤੰਤਰ ਵੀ ਕਾਫ਼ੀ ਜਿਆਦਾ ਪਰੇਸ਼ਾਨੀ ਵਿੱਚ ਆ ਗਿਆ ਹੈ, ਕਿਉਂਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲਿਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦਾ ਮਕਸਦ ਜਾਣਨ ਲਈ ਖੁਫ਼ੀਆ ਏਜੰਸੀਆਂ ਨੇ ਮੰਗਲਵਾਰ ਸਾਰਾ ਦਿਨ ਆਪਣੀ ਪੂਰੀ ਵਾਹ ਲਾਈ ਹੋਈ ਸੀ। ਹਾਲਾਂਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲੇ ਇੱਕ ਵਕੀਲ ਹਾਕਮ ਸਿੰਘ ਅਤੇ ਆਈ.ਟੀ.ਆਈ. ਕਾਰਕੁਨ ਪਰਵਿੰਦਰ ਕਿਤਨਾ ਵੱਲੋਂ ਇਸ ਮੁਹਿੰਮ ਨੂੰ ਗੈਰ ਸਿਆਸੀ ਕਰਾਰ ਦਿੰਦੇ ਹੋਏ ਪੰਜਾਬ ਦੀ ਮੁਹਿੰਮ ਕਰਾਰ ਦਿੱਤਾ ਹੋਇਆ ਹੈ ਅਤੇ ਇਸ ਲਈ ਕਿਸੇ ਵੀ ਸਿਆਸੀ ਪਾਰਟੀ ਦੀ ਨਾ ਹੀ ਮਦਦ ਮੰਗੀ ਹੈ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਨੂੰ ਇਸ ਵਿੱਚ ਦਖਲ ਦੇਣ ਲਈ ਕਿਹਾ ਗਿਆ ਹੈ।
ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸੀ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਦਿੱਤਾ ਐਸ.ਡੀ.ਐਮ ਨੂੰ ਮੰਗ ਪੱਤਰ
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਜਲਾਲਾਬਾਦ ਵਿਖੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਦੇ ਵਲੋਂ ਸਮੂਹ ਇਲਾਕੇ ਦੇ ਕਾਂਗਰਸੀ ਵਰਕਰਾਂ ਦੇ ਵੱਲੋਂ ਰਾਜ ਬਖਸ਼ ਕੰਬੋਜ ਦੀ ਅਗੁਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਅੱਜ ਫਾਜਿਲਕਾ ਫਿਰੋਜਪੁਰ ਮਾਰਗ ‘ਤੇ ਦਾਣਾ ਮੰਡੀ ਗੇਂਟ ਦੇ ਕੋਲ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਜ ਬਖਸ਼ ਕੰਬੋਜ ਨੇ ਕਿਹਾ ਕਿ ਦਿਨੋਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕੱਚੂਮਰ ਕੱਢ ਕੇ ਰੱਖ ਦਿੱਤਾ ਅਤੇ ਜਿਸਦੀ ਅਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਅ ਪਹੁੰਚਾਉਂਣ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰੋਜਾਨਾ ਆਮ ਜਨਤਾ ਦੀ ਜੋ ਲੋੜ ਵਿਚ ਆਉਂਣ ਵਾਲੇ ਫਲ ਸਬਜ਼ੀਆਂ ਅਨਾਜ ਅਤੇ ਹੋਰ ਘਰੇਲੂ ਲੋੜ ਦੀਆਂ ਵਸਤੂਆਂ ਅਤੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਵਿਚ ਵਾਧੇ ਕਰਕੇ ਵਧਾਈ ਜਾ ਰਹੀਆਂ । ਇਸ ਨੂੰ ਕੰਟਰੋਲ ਕੀਤਾ ਜਾਵੇ ਨਹੀ ਤਾਂ ਕਾਂਗਰਸ ਪਾਰਟੀ ਇਸ ਦੇ ਖਿਲਾਫ ਸਘੰਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਕਾਂਗਰਸੀ ਪਾਰਟੀ ਦੇ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਇਕ ਮੰਗ ਪੱਤਰ ਜਲਾਲਾਬਾਦ ਦੇ ਐਸ.ਡੀ.ਐਮ ਪ੍ਰਿਥੀ ਸਿੰਘ ਨੂੰ ਸੌਪਿਆ। ਇਸ ਮੌਕੇ ਐਸ.ਡੀ.ਐਮ ਨੇ ਵਰਕਰਾਂ ਨੂੰ ਵਿਸ਼ਵਾਸ਼ ਦੁਵਾਇਆ ਕਿ ਮੰਗ ਪੱਤਰ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਰਾਜ ਬਖਸ਼ ਕੰਬੋਜ, ਨੰਨੂੰ ਕੁੱਕੜ, ਗੋਲਡੀ ਸੇਤੀਆ, ਮਲਕੀਤ ਸਿੰਘ ਹੀਰਾ , ਕੁਲਵੰਤ ਸਿੰਘ ਸਾਬਕਾ ਸਰਪੰਚ ਅਰਾਈਆ ਵਾਲਾ ਅਤੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।