Vigilance Department - Sach Kahoon Punjabi

ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ
ਵਿਜੀਲੈਂਸ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਦਾ ਦੋਸ਼ (Robbery)

\(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। (Robbery) ਗ੍ਰ੍ਰ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ ਪਰਮਿੰਦਰ ਸਿੰਘ ਵਾਸੀ ਅਕਾਸ ਕਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਸਾਬਕਾ ਫੌਜੀ ਹਨ। ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਚਾਰ ਹੋਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਜਿਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਇਨਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ’ਚ ਉਸ ਖ਼ਿਲਾਫ ਕੇਸ ਦਰਜ ਕੀਤਾ ਜਾਵੇਗਾ।

ਮਾਮਲੇ ’ਚ ਨਾਮਜ਼ਦ ਚਾਰ ਹੋਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ

ਡਰ ਦੇ ਕਾਰਨ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ’ਤੇ ਦੋ ਚੈੱਕ ਦਸਤਖ਼ਤ ਕਰਨ ਲਈ ਰਾਜੀ ਕਰ ਲਿਆ ਅਤੇ 25 ਲੱਖ ਰੁਪਏ ਨਗਦ ਪ੍ਰਾਪਤ ਹੋਣ ’ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ। ਉਕਤ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਸ਼ਿਕਾਇਤਕਰਤਾ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਕੱਢ ਲਏ ਅਤੇ ਉਸ ਦਾ ਫੋਨ ਨੰਬਰ ਲੈ ਕੇ ਚਲੇ ਗਏ। ਇਸ ਉਪਰੰਤ ਸ਼ਿਕਾਇਤਕਰਤਾ ਨੂੰ ਵਟਸਐਪ ’ਤੇ ਧਮਕੀ ਭਰੀਆਂ ਕਾਲਾਂ ਆਉਣ ਲੱਗੀਆਂ ਕਿ ਜੇਕਰ ਉਹ 25 ਲੱਖ ਰੁਪਏ ਨਗਦ ਦੇਣ ’ਚ ਅਸਫਲ ਰਿਹਾ ਤਾਂ ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। (Robbery)

ਇਹ ਵੀ ਪੜ੍ਹੋ : ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਮਿਤੀ 28 ਅਗਸਤ 2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫ.ਆਈ.ਆਰ. ਨੰ. 20 ਦਰਜ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਮੁਲਜਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੋਮਵਾਰ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਹੁਣ ਦੋਵੇਂ 31 ਅਗਸਤ ਤੱਕ ਪੁਲਿਸ ਰਿਮਾਂਡ ’ਤੇ ਹਨ। ਪਰਮਿੰਦਰ ਸਿੰਘ ਵਾਸੀ ਅਕਾਸ ਕਲੋਨੀ ਹੁਸ਼ਿਆਰਪੁਰ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਪਰਮਿੰਦਰ ਸਿੰਘ ਉਨਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਹੈ ਜੋ 12 ਅਗਸਤ ਨੂੰ ਸ਼ਿਕਾਇਤਕਰਤਾ ਦੇ ਘਰ ਗਏ ਸਨ।

ਵਿਜੀਲੈਂਸ ਵਿਭਾਗ ਨੇ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐੱਸਆਈ ਕੀਤਾ ਕਾਬੂ
(ਮਨੋਜ ਸ਼ਰਮਾ) ਬਰਨਾਲਾ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਚੌਂਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ (Bribe ) ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗਿ੍ਰਫਤਾਰ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ (Bribe ) ਵਜੋਂ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜਮ ਏ.ਐਸ.ਆਈ. ਖਿਲਾਫ ਭਿ੍ਰਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਵਿਭਾਗ ਵੱਲੋਂ ਸੰਗਰੂਰ ਜੇਆਰ ਪਿੰ੍ਟਰਜ਼ ਦੇ ਮਾਲਕ ਦੇ ਘਰ ਛਾਪੇਮਾਰੀ
ਮਾਮਲਾ ਸਟੇਸ਼ਨਰੀ ਸਬੰਧੀ ਹੋਏ 47 ਲੱਖ ਦੇ ਕਥਿਤ ਘਪਲੇ ਦਾ

ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖਰੜ ਬਲਾਕ ਸੰਮਤੀ ਦੇ ਚੇਅਰਮੈਨ ਤੇ ਬੀਡੀਪੀਓ ਖਰੜ ਤੇ ਕਥਿਤ ਘਪਲੇਬਾਜ਼ੀ ‘ਚ ਹੋਈ ਕਾਰਵਾਈ ਤੋਂ ਬਾਅਦ ਅੱਜ ਵਿਜੀਲੈਂਸ ਦੀ ਟੀਮ ਨੇ ਸੰਗਰੂਰ ਵਿਖੇ ਜੇ. ਆਰ. ਪਿੰ੍ਰਟਰਜ਼ ਦੇ ਮਾਲਕਾਂ ਦੇ ਘਰੇ ਛਾਪਾ ਮਾਰਿਆ। ਜਿੱਥੋਂ ਵਿਭਾਗ ਨੂੰ ਕੁਝ ਹਾਸਲ ਨਹੀਂ ਹੋਇਆ ਕਥਿਤ ਦੋਸ਼ੀ ਪ੍ਰਿੰਟਰਜ਼ ਦੇ ਮਾਲਕ ਘਰੋਂ ਫਰਾਰ ਹੋ ਗਏ।

ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਖਰੜ ਵਿਖੇ ਸਟੇਸ਼ਨਰੀ ਸਬੰਧੀ 47 ਲੱਖ ਦੇ ਕਰੀਬ ਦਾ ਕਥਿਤ ਘਪਲਾ ਹੋਇਆ ਸੀ। ਇਸ ਮਾਮਲੇ ਵਿੱਚ ਖਰੜ ਦੇ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਦੇ ਨਾਲ ਜੇ. ਆਰ. ਪ੍ਰਿੰਟਰਜ਼ ਦੇ ਮਾਲਕਾਂ ਜੀਤਪਾਲ ਮਿੱਤਲ, ਰਾਜਿੰਦਰਪਾਲ ਮਿੱਤਲ ਤੇ ਪੁਨੀਤ ਮਿੱਤਲ ਖਿਲਾਫ਼ ਕਈ ਧਾਰਾਵਾਂ ਤਹਿਤ ਪਰਚਾ ਦਰਜ ਹੋਇਆ ਸੀ।

ਇਨ੍ਹਾਂ ‘ਤੇ ਦੋਸ਼ ਸੀ ਕਿ ਉਕਤ ਸਾਰੇ ਜਣਿਆਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੰਡੀ ਜਾਣ ਵਾਲੀ ਸਟੇਸ਼ਨਰੀ ਬਿਨਾਂ ਸਪਲਾਈ ਕੀਤਿਆਂ ਪੈਸੇ ਆਪਸ ‘ਚ ਵੰਡ ਲਏ ਜਦੋਂ ਕਿ ਕੋਈ ਸਮਾਨ ਨਹੀਂ ਦਿੱਤਾ ਗਿਆ। ਬੀਤੇ ਦਿਨ ਇਸ ਮਾਮਲੇ ਸਬੰਧੀ ਪਰਚਾ ਦਰਜ ਹੋਣ ਤੋਂ ਬਾਅਦ ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਜਦੋਂ ਕਿ ਫਰਮ ਮਾਲਕ ਰਾਜਿੰਦਰ ਪਾਲ ਮਿੱਤਲ ਦੀ ਗ੍ਰਿਫ਼ਤਾਰੀ ਲਈ ਅੱਜ ਵਿਜੀਲੈਂਸ ਵੱਲੋਂ ਸੰਗਰੂਰ ਸਥਿਤ ਉਨ੍ਹਾਂ ਦੇ ਮਕਾਨਾਂ ‘ਤੇ ਜਾ ਕੇ ਛਾਪੇਮਾਰੀ ਕੀਤੀ ਪਰ ਕਥਿਤ ਦੋਸ਼ੀ ਘਰਾਂ ਨੂੰ ਜਿੰਦਰੇ ਲਾ ਕੇ ਕਿੱਧਰੇ ਚਲੇ ਗਏ ।

ਛਾਪੇਮਾਰ ਟੀਮ ਦੀ ਅਗਵਾਈ ਕਰਨ ਵਾਲੇ ਵਿਜੀਲੈਂਸ ਵਿਭਾਗ ਮੋਹਾਲੀ ਦੇ ਡੀਐੱਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਰਾਜਿੰਦਰਪਾਲ ਮਿੱਤਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਸੀ ਪਰ ਉਹ ਇੱਥੇ ਮੌਜ਼ੂਦ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਗਜ਼ਾਂ ‘ਚ ਸਮਾਨ ਖਰੀਦ ਕੀਤਾ  ਗਿਆ ਸੀ ਪਰ ਸਪਲਾਈ ਨਹੀਂ ਸੀ ਕੀਤਾ ਗਿਆ। ਬਲਾਕ ਸੰਮਤੀ ਖਰੜ ਦੀਆਂ ਪੰਚਾਇਤਾਂ ਵਾਸਤੇ ਸਟੇਸ਼ਨਰੀ  ਵੰਡਣੀ ਸੀ ਉਨ੍ਹਾਂ ਦੱਸਿਆ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ, ਇਸ ਸਬੰਧੀ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਪੂਰੀ ਉਮੀਦ ਹੈ ।

ਇਸ ਮਾਮਲੇ ‘ਤੇ ਗੱਲਬਾਤ ਕਰਦਿਆਂ ਕਥਿਤ ਦੋਸ਼ੀ ਦੇ ਭਰਾ ਸੁਰਿੰਦਰ ਮਿੱਤਲ ਨੇ ਦੋਸ਼ ਲਾਇਆ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਾ ਸਮਾਨ ਸਪਲਾਈ ਕੀਤਾ ਹੈ ਉਨ੍ਹਾਂ ਕਿਹਾ ਕਿ ਜਿਹੜੇ ਮਹਿਕਮਿਆਂ ਨੇ ਸਮਾਨ ਪੰਚਾਇਤਾਂ ‘ਚ ਵੰਡਣਾ ਸੀ, ਉਹ ਨਹੀਂ ਵੰਡਿਆ ਇਸ ‘ਚ ਸਾਡਾ ਕੋਈ ਦੋਸ਼ ਨਹੀਂ ਹੈ।