Government Hospital - Sach Kahoon Punjabi
Government Hospital: ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
ਹਸਪਤਾਲ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਆਖਿਆਂ | Government Hospital
ਦਾਖਲ ਮਰੀਜ਼ਾਂ ਤੋਂ ਕਿਸੇ ਵੀ ਸਮੱਸਿਆ ਬਾਰੇ ਜਾਣਕਾਰੀ ਹਾਸਿਲ ਕੀਤੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਐੱਸ. ਐੱਚ.ਡੀ ਸੁਨਾਮ ਊਧਮ ਸਿੰਘ ਵਾਲਾ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ.ਪੀ.ਡੀ, ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ.ਸੈਂਟਰ ਆਦਿ ਦਾ ਨਿਰੀਖਣ ਕੀਤਾ।
ਉਹਨਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ। ਉਹਨਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਾਉਣ ਲਈ ਵੀ ਕਿਹਾ। ਉਹਨਾਂ ਸੰਸਥਾਗਤ ਜਣੇਪੇ ਵਧਾਉਣ ’ਤੇ ਜ਼ੋਰ ਦੇਣ ਲਈ ਕਿਹਾ।
ਇਹ ਵੀ ਪੜ੍ਹੋ : All India Hockey Tournament: ਐਨਆਰਆਈ ਸਪੋਰਟਸ ਕਲੱਬ (ਰਜਿ:) ਅਮਲੋਹ ਦਾ 4 ਰੋਜ਼ਾ ਆਲ ਇੰਡੀਆ ਹਾਕੀ ਟੂਰਨਾਮੈਂਟ 20 ਤ…
ਡਾ: ਸੰਜੇ ਕਾਮਰਾ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲੱਬਧ ਸਾਰੀਆਂ ਸਿਹਤ ਸਹੂਲਤਾਂ ਉਹਨਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ.ਅੰਕੂ ਜੈਨ, ਡਾ. ਚਮਨਦੀਪ ਸਿੰਘ ਰੇਖੀ, ਡਾ. ਪਾਵੇਲ ਸਿੰਘ, ਡਾ. ਅਮਿਤ ਸਿੰਗਲਾ, ਡਾ. ਪ੍ਰਭਜੋਤ ਸਿੰਘ, ਡਾ. ਲਵੀਨ ਸਿੰਗਲਾ, ਡਾ. ਕਾਮਨੀ ਸਿੰਗਲਾ, ਜਿਲਾ ਸਮੂਹ ਸਿੱਖਿਆ ਅਫਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫਸਰ ਲਾਲ ਚੰਦ ਸਿੰਗਲਾ ਅਤੇ ਸਮੂਹ ਸਟਾਫ ਹਾਜ਼ਰ ਸੀ। Government Hospital
ਫਾਜ਼ਿਲਕਾ (ਰਜਨੀਸ਼ ਰਵੀ): ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸਹੂਲਤਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਵੇਗਾ। ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਜਦੋਂ ਕਿ ਦਫ਼ਤਰ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਇਨ੍ਹਾਂ ਸੰਸਥਾਵਾਂ ਵਿੱਚ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਸਬ-ਡਵੀਜ਼ਨਲ ਹਸਪਤਾਲ ਅਬੋਹਰ, ਅਤੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ.ਐੱਸ.ਆਈ. ਹਸਪਤਾਲ ਅਤੇ ਹੋਰ ਡਿਸਪੈਂਸਰੀਆਂ ਸਮੇਤ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫਤਰ ਫਾਜ਼ਿਲਕਾ ਅਤੇ ਹਸਪਤਾਲਾਂ ਦੇ ਹੋਰ ਦਫਤਰਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।
ਵਰਨਣਯੋਗ ਹੈ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ, ਗਰਮੀਆਂ ਦਾ ਸਮਾਂ (15 ਅਕਤੂਬਰ ਤੱਕ) ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ, ਜਦੋਂ ਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ।
Also Read : ਪੰਜਾਬ ਪੁਲਿਸ ਨੇ 72 ਘੰਟਿਆਂ ’ਚ ਵਿਸ਼ਵ ਹਿੰਦੂ ਪ੍ਰੀਸਦ ਆਗੂ ਦਾ ਕਤਲ ਕੇਸ ਸੁਲਝਾਇਆ, ਦੋ ਹਮਲਾਵਰ ਕਾਬੂ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ
ਸਫ਼ਾਈ ਅਤੇ ਪਾਰਕਿੰਗ ਵਿਵਸਥਾ ਵਿੱਚ ਵੀ ਸੁਧਾਰ ਕਰਨ ਦੇ ਆਦੇਸ਼ ਦਿੱਤੇ | Government Hospital
ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸ਼ਨੀਵਾਰ ਸਵੇਰੇ ਸਰਕਾਰੀ ਹਸਪਤਾਲ (Government Hospital) ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨਾਲ ਹਸਪਤਾਲ ਦੇ ਐਸਐਮਓ ਡਾ. ਰੋਹਿਤ ਗੋਇਲ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ।ਇਸ ਮੌਕੇ ਉਨ੍ਹਾਂ ਨੇ ਸਫ਼ਾਈ ਅਤੇ ਪਾਰਕਿੰਗ ਦੇ ਪ੍ਰਬੰਧਾਂ ਵਿੱਚ ਸੁਧਾਰ ਕਰਨ ਦੇ ਆਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡ ਸਮੇਤ ਜਨਰਲ ਵਾਰਡ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ਼ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਡਾ. ਦੁੱਗਲ ਨੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਰ ਮਰੀਜ਼ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਅਤੇ ਸਟਾਫ਼ ਦਾ ਰਵੱਈਆ ਵੀ ਪੁੱਛਿਆ। ਮਰੀਜ਼ਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਟਾਫ ਵੱਲੋਂ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ
ਸਰਕਾਰੀ ਹਸਪਤਾਲ ’ਚ ਮਰੀਜ ਦੇ ਵਾਰਸਾਂ ’ਤੇ ਡਾਕਟਰ ਦੀ ਕੁੱਟਮਾਰ ਦਾ ਮਾਮਲਾ ਦਰਜ
ਮਾਲੇਰਕੋਟਲਾ (ਗੁਰਤੇਜ ਜੋਸੀ)। ਆਪਣੇ ਜ਼ਖਮੀ ਬੱਚੇ ਨੂੰ ਸਿਵਲ ਹਸਪਤਾਲ (Government Hospital) ਮਲੇਰਕੋਟਲਾ ਦੇ ਐਮਰਜੈਂਸੀ ਵਾਰਡ ’ਚ ਇਲਾਜ ਲਈ ਲੈ ਕੇ ਪਹੁੰਚੇ ਸਥਾਨਕ ਖੁਸ਼ਹਾਲ ਬਸਤੀ ਦੇ ਇੱਕ ਪਰਿਵਾਰ ਵੱਲੋਂ ਡਿਊਟੀ ’ਤੇ ਤਾਇਨਾਤ ਡਾਕਟਰ ਨਾਲ ਮਾਰ ਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਵਿਚ ਜ਼ਖਮੀ ਦੱਸੇ ਜਾਂਦੇ ਈ.ਐਮ.ਓ. ਡਾਕਟਰ ਮੁਹੰਮਦ ਸ਼ਹਿਬਾਜ਼ ਦੇ ਬਿਆਨਾਂ ’ਤੇ ਥਾਣਾ ਸਿਟੀ-1 ਮਲੇਰਕੋਟਲਾ ਪੁਲਿਸ ਵੱਲੋਂ ਬੱਚੇ ਦੇ ਪਿਤਾ ਕਾਦਰ, ਮਾਮਾ ਆਜ਼ਮ, ਆਜ਼ਮ ਦੀ ਭੈਣ ਅਤੇ ਇਕ ਹੋਰ ਔਰਤ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਡਾਕਟਰ ਵੱਲੋਂ ਪੁਲਿਸ ਕੋਲ ਦਰਜ ਕਰਵਾਏ ਬਿਆਨ ਮੁਤਾਬਿਕ ਸਵੇਰੇ ਕਰੀਬ ਸਾਢੇ ਨੌਂ ਵਜੇ ਕਾਦਰ ਅਤੇ ਉਸ ਦੇ ਰਿਸ਼ਤੇਦਾਰ ਆਪਣੇ ਬੱਚੇ ਨੂੰ ਜਲਣ ਦੀ ਹਾਲਤ ਵਿੱਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਇਲਾਜ ਲਈ ਲੈ ਕੇ ਆਏ ਤਾਂ ਉਸ ਨੇ ਉਨ੍ਹਾਂ ਕੋਲੋਂ ਹਸਪਤਾਲ ਦੇ ਰਜਿਸਟਰ ਵਿੱਚ ਦਰਜ ਕਰਨ ਲਈ ਬੱਚੇ ਦੀ ਉਮਰ ਪੁੱਛੀ ਤਾਂ ਪਰਿਵਾਰ ਦੇ ਮੈਂਬਰ ਤੈਸ਼ ਵਿੱਚ ਆ ਗਏ। ਡਾਕਟਰ ਨੇ ਦੋਸ਼ ਲਾਇਆ ਕਿ ਬੱਚੇ ਨਾਲ ਆਈਆਂ ਔਰਤਾਂ ਨੇ ਉਸ ਨੂੰ ਘੇਰਾ ਪਾ ਲਿਆ ਅਤੇ ਬੁਰਾ ਭਲਾ ਬੋਲਣ ਲੱਗ ਪਈਆਂ ਅਤੇ ਕਾਦਰ ਤੇ ਆਜ਼ਮ ਨੇ ਵੀ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ।
ਡਾਕਟਰ ਮੁਤਾਬਿਕ ਮਰੀਜ਼ ਬੱਚੇ ਦੀ ਮਾਤਾ ਨੇ ਗੁੱਸੇ ਵਿਚ ਉਸ ਦੇ ਨੱਕ ’ਤੇ ਮੁੱਕਾ ਮਾਰਿਆ ਅਤੇ ਆਜ਼ਮ ਨੇ ਘਸੁੰਨ ਮਾਰਿਆ ਜਿਸ ਨਾਲ ਉਸ ਦੀ ਐਨਕ ਹੇਠਾਂ ਡਿਗ ਪਈ, ਉਹ ਜਿਉਂ ਹੀ ਐਨਕ ਚੁੱਕਣ ਲਈ ਝੁਕਿਆ ਤਾਂ ਕਾਦਰ ਨੇ ਪਿਛਿਓਂ ਲੱਤ ਮਾਰੀ। ਰੌਲਾ ਪੈਣ ’ਤੇ ਹਸਪਤਾਲ ’ਚ ਸਥਾਪਤ ਪੁਲਿਸ ਚੌਕੀ ਦਾ ਮੁਲਾਜਮ ਏ.ਐਸ.ਆਈ. ਵੀ ਮੌਕੇ ’ਤੇ ਪਹੁੰਚ ਗਿਆ ਪ੍ਰੰਤੂ ਉਹ ਪੁਲਿਸ ਦੀ ਵੀ ਕੋਈ ਪਰਵਾਹ ਨਾ ਕਰਦਿਆਂ ਧੱਕਾ ਮੁੱਕੀ ਕਰਦੇ ਰਹੇ। ਡਾਕਟਰ ਮੁਤਾਬਿਕ ਉਹ ਮਰੀਜ਼ ਨੂੰ ਬਿਨਾਂ ਰੈਫ਼ਰ ਕਰਵਾਏ ਹੀ ਮਰੀਜ਼ ਨੂੰ ਧੱਕੇ ਨਾਲ ਹੀ ਤਿਆਰ ਕੀਤੀ ਫਾਈਲ ਸਮੇਤ ਚੁੱਕ ਕੇ ਚਲੇ ਗਏ।
ਸਰਕਾਰੀ ਹਸਪਤਾਲ ’ਚ ਮਰੀਜ ਦੇ ਵਾਰਸਾਂ ’ਤੇ ਡਾਕਟਰ ਦੀ ਕੁੱਟਮਾਰ ਦਾ ਮਾਮਲਾ ਦਰਜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਬੱਚਾ 11 ਪ੍ਰਤੀਸ਼ਤ ਸੜ ਚੁੱਕਿਆ ਸੀ ਜਿਸ ਨੂੰ ਡਿਊਟੀ ’ਤੇ ਤਾਇਨਾਤ ਡਾਕਟਰ ਅਤੇ ਸਟਾਫ਼ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਸੀ ਪ੍ਰੰਤੂ ਇਸ ਦੌਰਾਨ ਮਰੀਜ਼ ਦੇ ਵਾਰਸ ਡਾਕਟਰ ਨਾਲ ਕਿਸੇ ਗੱਲੋਂ ਖਹਿਬੜ ਪਏ। ਉਨ੍ਹਾਂ ਸਪਸ਼ਟ ਕੀਤਾ ਕਿ ਡਿਊਟੀ ਦੌਰਾਨ ਡਾਕਟਰਾਂ ਤੇ ਸਟਾਫ਼ ਦੀ ਜੀਵਨ ਸੁਰੱਖਿਆ ਨੂੰ ਕਿਵੇਂ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਪੁਲਿਸ ਵੱਲੋਂ ਯੋਗ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਥਾਣਾ ਸਿਟੀ-1 ਮਲੇਰਕੋਟਲਾ ਦੇ ਐਸ.ਐੱਚ.ਓ. ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਡਾਕਟਰ ਦੇ ਬਿਆਨਾਂ ’ਤੇ ਮਲੇਰਕੋਟਲਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਦੱਸਿਆ ਕਿ ਗਰਮ ਪਾਣੀ ਨਾਲ 11 ਪ੍ਰਤੀਸ਼ਤ ਤੱਕ ਝੁਲਸ ਗਏ ਦੱਸੇ ਜਾਂਦੇ ਬੱਚੇ ਨੂੰ ਇਲਾਜ ਲਈ ਲੈ ਕੇ ਸਿਵਲ ਹਸਪਤਾਲ ਪਹੁੰਚੇ ਮਾਪਿਆਂ ਤੇ ਵਾਰਸਾਂ ਵੱਲੋਂ ਡਾਕਟਰ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣਾ ਕਿਸੇ ਤਰ੍ਹਾਂ ਵੀ ਬਰਦਾਸ਼ਤਯੋਗ ਨਹੀਂ ਹੈ। ਥਾਣਾ ਮੁਖੀ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਡਾਕਟਰਾਂ ਨੇ ਸਿਹਤ ਸੇਵਾਵਾਂ ਠੱਪ ਕਰਕੇ ਲਾਇਆ ਧਰਨਾ
ਬਰਨਾਲਾ, (ਜੀਵਨ ਰਾਮਗੜ੍ਹ/ਜਸਵੀਰ ਸਿੰਘ/ਸੱਚ ਕਹੂੰ ਨਿਊਜ਼)। ਬਰਨਾਲਾ ਵਿਖੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਮਰੀਜ ਤੇ ਉਸ ਦੇ ਤੀਮਾਰਦਾਰਾਂ ਵੱਲੋਂ ਦੁਰਵਿਹਾਰ ਤੇ ਹੱਥੋਪਾਈ ਕਰਨ ਪਿੱਛੋਂ ਮਾਮਲਾ ਗਰਮਾ ਗਿਆ। ਗੁੱਸਾਏ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਠੱਪ ਕਰਦਿਆਂ ਐਂਮਰਜੈਂਸੀ ਨੂੰ ਜਿੰਦਰਾ ਜੜ ਕੇ ਧਰਨਾ ਲਾ ਦਿੱਤਾ ਅਤੇ ਮੁਲਜ਼ਮਾਂ ਖਿਲਾਫ਼ ਕਾਰਵਾਈ ਹੋਣ ਤੱਕ ਡਾਕਟਰੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰਵੇਸ਼ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ ‘ਚ ਡਿਊਟੀ ਦੌਰਾਨ ਮਰੀਜ਼ ਦੇਖ ਰਹੇ ਸਨ ਇਸ ਦੌਰਾਨ ਇੱਕ ਹਰਪ੍ਰੀਤ ਕੌਰ ਨਾਂਅ ਦੀ ਮਹਿਲਾ ਨੇ ਆਪਣੀ ਫਾਇਲ ਅੱਗੇ ਕਰਦਿਆਂ ਪਹਿਲਾਂ ਆਪਣੀ ਫਾਇਲ ਦੇਖਣ ਦੀ ਜ਼ਿਦ ਕੀਤੀ ਜਿਸ ‘ਤੇ ਉਨ੍ਹਾਂ ਨੇ ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਯਾਰ ਕਾਰਨ ਲਈ ਕਿਹਾ ਪ੍ਰੰਤੂ ਉਕਤ ਮਹਿਲਾ ਤੇ ਉਸ ਦੀ ਸਾਥੀ ਮਹਿਲਾ ਨੇ ਫਾਇਲ ਉਨਾਂ ਦੇ ਮੂੰਹ ‘ਤੇ ਮਾਰਦਿਆਂ ਉਹਨਾਂ ਪ੍ਰਤੀ ਅੱਭਦਰ ਸ਼ਬਦਾਂ ਦਾ ਪ੍ਰਯੋਗ ਕੀਤਾ ਤੇ ਕਮਰੇ ‘ਚੋਂ ਚਲੀਆਂ ਗਈਆਂ।
ਉਪਰੰਤ ਕੁਝ ਸਮੇਂ ਪਿੱਛੋਂ ਉਕਤ ਮਹਿਲਾ ਨਾਲ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਨਾ ਸਿਰਫ਼ ਉਨ੍ਹਾਂ ਪ੍ਰਤੀ ਅਭੱਦਰ ਸ਼ਬਦਾਂ ਦੀ ਵਰਤੋਂ ਕੀਤੀ ਸਗੋਂ ਉਹਨਾਂ ਨਾਲ ਹੱਥੋਪਾਈ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਹੰਗਾਮੇ ਸਬੰਧੀ ਪਤਾ ਲਗਦਿਆਂ ਹੀ ਤੁਰੰਤ ਨਜਦੀਕ ਹੀ ਓਪੀਡੀ ‘ਚੋਂ ਡਾਕਟਰ ਮਨਪ੍ਰੀਤ ਅਤੇ ਡਾ. ਅਸੁੰਲ ਗਰਗ ਨੇ ਪੀੜਤ ਡਾਕਟਰ ਡਾ. ਪ੍ਰਵੇਸ਼ ਕੁਮਾਰ ਦਾ ਬਚਾਓ ਕੀਤਾ। ਸਟਾਫ਼ ਅਤੇ ਡਾਕਟਰਾਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਮੁਲ਼ਜਮ ਹਸਤਪਾਲ ਵਿੱਚੋਂ ਫਰਾਰ ਹੋ ਗਏ। ਜਿਸ ਪਿੱਛੋਂ ਸਮੂਹ ਡਾਕਟਰਾਂ ਤੇ ਸਮੂਹ ਹਸਪਤਾਲ ਸਟਾਫ ਨੇ ਆਪਣੀਆਂ ਸੇਵਾਵਾਂ ਠੱਪ ਕਰਦਿਆਂ ਐਂਮਰਜੈਂਸੀ ਅੱਗੇ ਧਰਨਾ ਲਗਾ ਕੇ ਨਾਅਰੇਬਾਜੀ ਕਰਦਿਆਂ ਮੁਲਜ਼ਮਾਂ ਖਿਲਾਫ ਦੀ ਮੰਗ ਕੀਤੀ। ਜਦਕਿ ਮਹਿਲਾ ਮਰੀਜ ਨੇ ਆਪਣੇ ਆਪ ਨੂੰ ਨਿਰਦੋਸ਼ ਦਸਦਿਆਂ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ।
ਇਸ ਸਬੰਧੀ ਥਾਣਾ ਸਿਟੀ ਮੁਖੀ ਗੁਰਵੀਰ ਸਿੰਘ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਡਾ. ਪ੍ਰਵੇਸ਼ ਕੁਮਾਰ ਦੇ ਬਿਆਨਾਂ ਦੇ ਅਧਾਰ ‘ਤੇ ਮਹਿਲਾ ਹਰਪ੍ਰੀਤ ਕੌਰ ਪਤਨੀ ਜਗਸੀਰ ਸਿੰਘ ਵਾਸੀ ਬਰਨਾਲਾ, ਇੱਕ ਨਾਮਾਲੂਮ ਔਰਤ ਤੇ ਦੋ ਅਣਪਛਾਤੇ ਨੌਜਵਾਨਾਂ ਖਿਲਾਫ਼ 332, 353, 386, 506, 34 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।