Chandumajra - Sach Kahoon Punjabi
ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਆਰ.ਟੀ.ਏ. ਦਫਤਰ
ਖੁਸ਼ਵੀਰ ਸਿੰਘ ਤੂਰ/ਪਟਿਆਲਾ । ਲਗਾਤਾਰ ਲੋਕਾਂ ਦੀ ਖੱਜਲ-ਖੁਆਰੀ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦੇ ਦਫ਼ਤਰ ਪਹੁੰਚੇ ਜਿੱਥੇ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਆਰ. ਟੀ. ਏ. ਅਰਵਿੰਦ ਕੁਮਾਰ ਨਾਲ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ਇਸ ਦੌਰਾਨ ਵਿਧਾਇਕ ਨੂੰ ਕਈ ਲੋਕ ਮਿਲੇ ਜਿਨ੍ਹਾਂ ਨੇ ਦੱਸਿਆ ਕਿ ਆਰ. ਟੀ. ਏ. ਦਫ਼ਤਰ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਤੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਤੋਂ ਬਾਅਦ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਲੋਕਾਂ ਦੀ ਖੱਜਲ-ਖੁਆਰੀ ਦੀ ਸੂਚਨਾ ਮਿਲ ਰਹੀ ਸੀ ਤੇ ਅੱਕ ਕੇ ਅੱਜ ਜਦੋਂ ਉਹ ਖੁਦ ਆਰ. ਟੀ. ਏ. ਦਫ਼ਤਰ ਪਹੁੰਚੇ ਤਾਂ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਵਿਖੇ ਦੋ ਜ਼ਿਲ੍ਹਿਆਂ ਦੇ ਲੋਕ ਆਪਣੇ ਕੰਮਾਂ-ਕਾਰਾਂ ਲਈ ਆਉਂਦੇ ਹਨ ਪਰ ਉਨ੍ਹਾਂ ਨੂੰ ਰੋਜ ਵਾਪਸ ਮੁੜਨਾ ਪੈ ਰਿਹਾ ਹੈ ਕਿਉਂਕਿ ਸੀਟ ‘ਤੇ ਆਰ. ਟੀ. ਏ. ਬੈਠ ਹੀ ਨਹੀਂ ਰਿਹਾ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਦਾ ਇਹ ਹਾਲ ਹੈ ਤਾਂ ਬਾਕੀ ਸ਼ਹਿਰਾਂ ਵਿੱਚ ਪ੍ਰਸ਼ਾਸਨ ਕਿੰਨਾ ਕੁ ਚੁਸਤ-ਦਰੁਸਤ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਜਦੋਂ ਉਹ ਆਰ. ਟੀ. ਏ. ਦਫ਼ਤਰ ਦੇ ਬਾਹਰ ਖੜ੍ਹੇ ਸਨ ਤਾਂ ਬਹੁਤ ਲੋਕਾਂ ਨੇ ਆ ਕੇ ਦੱਸਿਆ ਕਿ ਉਹ ਪਿਛਲੇ 3 ਦਿਨ ਤੋਂ ਇੱਥੇ ਚੱਕਰ ਲਾ ਰਹੇ ਹਨ ਪਰ ਕੋਈ ਇੱਥੇ ਸੁਣਵਾਈ ਕਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਲਾਇਆ ਗਿਆ ਹੈ ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਤੇ ਤੰਗ-ਪਰੇਸ਼ਾਨ ਕਰਨ ਲਈ। ਇਸ ਮੌਕੇ ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਮਨਦੀਪ ਸਿੰਘ ਬੱਤੀ, ਲੱਖਾ ਸਿੰਘ ਸੰਧੂ ਪ੍ਰਧਾਨ ਆਈ.ਟੀ ਵਿੰਗ ਸਨੌਰ, ਵਰਿੰਦਰ ਸਿੰਘ ਡਕਾਲਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਦਾ ਬੀਬੀਐੱਮਬੀ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣਾ ਤਰਕਹੀਣ : ਚੰਦੂਮਾਜਰਾ
ਪਟਿਆਲਾ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਤੇ ਪੰਜਾਬ ਸਰਕਰ ਦੀ ਨਾਲਾਇਕੀ ‘ਤੇ ਚੁੱਕੇ ਸਵਾਲਾਂ ਤੋਂ ਬਾਅਦ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਨੂੰ ਤਰਕਹੀਣ ਦੱਸਿਆ।  ਉਨ੍ਹਾਂ ਕਿਹਾ ਕਿ ਜਦੋਂ ਮੌਸਮ ਵਿਭਾਗ ਦੀਆਂ ਲਗਾਤਾਰ ਚਿਤਾਵਨੀਆਂ ਆ ਰਹੀਆਂ ਸਨ, ਤਾਂ ਉਸ ਸਮੇਂ ਤੋਂ ਹੀ ਬੀ.ਬੀ.ਐਮ.ਬੀ. ਥੋੜ੍ਹਾ-ਥੋੜ੍ਹਾ ਪਾਣੀ ਕਰਕੇ ਡੈਮ ‘ਚੋਂ ਰਿਲੀਜ਼ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਸੀ ਪਰ ਬੀ.ਬੀ.ਐਮ.ਬੀ. ਨੇ ਜਿਸ ਤਰੀਕੇ ਨਾਲ ਪਾਣੀ ਨੂੰ ਇਕੱਠਾ ਹੋਣ ਦਿੱਤਾ ਤੇ ਮੌਸਮ ਵਿਭਾਗ ਦੀ ਚਿਤਾਵਨੀ ਅਨੁਸਾਰ ਬਾਰਸ਼ਾਂ ਸ਼ੁਰੂ ਹੋ ਗਈਆਂ ਤਾਂ ਕੁਦਰਤੀ ਰੂਪ ਵਿੱਚ ਪਾਣੀ ਇਕੱਠਾ ਛੱਡਣਾ ਪਿਆ, ਜਿਸ ਨਾਲ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਤੇ ਹਜ਼ਾਰਾਂ ਲੋਕ ਘਰੋਂ-ਬੇਘਰ ਹੋ ਗਏ। (Chandumajra)
ਪਸ਼ੂਧਨ ਤੋਂ ਲੈ ਕੇ ਕਰੋੜਾਂ ਰੁਪਏ ਦੀਆਂ ਫਸਲਾਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਬਿਆਨ ਇਸ ਸ਼ੱਕ ਨੂੰ ਯਕੀਨ ਵਿੱਚ ਬਦਲਦਾ ਹੈ, ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਨੁਮਾਇੰਦੇ ਨੇ ਪੰਜਾਬ ਦੀ ਪੈਰਵਾਈ ਠੀਕ ਢੰਗ ਨਾਲ ਨਹੀਂ ਕੀਤੀ, ਉੱਥੇ ਪੰਜਾਬ ਸਰਕਾਰ ਨੇ ਵੀ ਬੀ.ਬੀ.ਐਮ.ਬੀ. ਨਾਲ ਕੋਈ ਬਣਦਾ ਤਾਲਮੇਲ ਨਹੀਂ ਕੀਤਾ ਤੇ ਸੱਚਾਈ ਸਾਹਮਣੇ ਆਉਣ ਦੇ ਡਰੋਂ ਪੰਜਾਬ ਸਰਕਾਰ ਦੇ ਮੁਖੀ ਹੁਣ ਬੀ.ਬੀ.ਐਮ.ਬੀ. ਨੂੰ ਕਲੀਨ ਚਿੱਟ ਦੇ ਕੇ ਆਪਣੀ ਗਲਤੀ ‘ਤੇ ਵੀ ਪਰਦਾ ਪਾਉਣ ਦਾ ਯਤਨ ਕਰ ਰਹੇ ਹਨ। ਵਿਧਾਇਕ ਚੰਦਾਮਜਰਾ ਨੇ ਕਿਹਾ ਕਿ ਇਸ ਸਾਰੇ ਮਸਲੇ ਵਿੱਚ ਬੀ.ਬੀ.ਐਮ.ਬੀ. ਤੇ ਪੰਜਾਬ ਸਰਕਾਰ ਇੱਕ ਦੂਜੇ ਦੀ ਨਾਲਾਇਕੀ ਤੇ ਅਣਗਹਿਲੀ ਨੂੰ ਨਹੀਂ ਲਕੋ ਸਕਦੇ। (Chandumajra)
ਇਹ ਵੀ ਪੜ੍ਹੋ : ਮੌਤ ਮਰਗੋਂ ਕਿਸ ਤੋਂ ਹੋਵੇਗੀ ਵਸੂਲੀ, ਕਰਜ਼ਾ ਲੈਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹੋ, ਪੂਰੀ ਜਾਣਕਾਰੀ
ਉਨ੍ਹਾਂ ਕਿਹਾ ਕਿ ਜਦੋਂ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਸਨ, ਉਸ ਸਮੇਂ ਅੱਧੇ ਪੰਜਾਬ ਦੀਆਂ ਨਹਿਰਾਂ ਖਾਲੀ ਪਈਆਂ ਸਨ ਤੇ ਲੋਕ ਪਾਣੀ ਦੀ ਮੰਗ ਕਰ ਰਹੇ ਸਨ ਤੇ ਉਸ ਸਮੇਂ ਜਿੱਥੇ ਪਾਣੀ ਛੱਡ ਕੇ ਸਿੰਚਾਈ ਲਈ ਦਿੱਤਾ ਜਾ ਸਕਦਾ ਸੀ। ਉੱਥੇ ਹੀ ਪੰਜਾਬ ਸਰਕਾਰ ਨੂੰ ਜੇਕਰ ਬੀ.ਬੀ.ਐਮ.ਬੀ. ਨੇ ਅਖੀਰ ‘ਚ ਇਕੱਠਾ ਪਾਣੀ ਛੱਡਿਆ ਤਾਂ ਕੋਈ ਇਸ ਤਰੀਕੇ ਨਾਲ ਕੋਈ ਵਿਧੀ ਤਿਆਰ ਕਰਨੀ ਚਾਹੀਦੀ ਸੀ ਕਿ ਪਾਣੀ ਨੂੰ ਵੰਡ ਕੇ ਅੱਜ ਤੱਕ ਸੁੱਕੀਆਂ ਪਈਆਂ ਪੰਜਾਬ ਦੇ ਬਹੁਤਾਤ ਹਿੱਸੇ ਦੀਆਂ ਨਹਿਰਾਂ ਵਿੱਚ ਵੰਡਣਾ ਚਾਹੀਦਾ ਸੀ। ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ, ਜਰਨੈਲ ਸਿੰਘ ਅਲੀਪੁਰ, ਰਾਜਾ ਸੰਦੀਪ ਸਿੰਘ ਤੁੜ, ਕੁਲਦੀਪ ਸਿੰਘ ਹਰਪਾਲਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਬਲਵਿੰਦਰ ਸਿੰਘ ਦੋਣ ਕਲਾਂ, ਬਿੰਦਰ ਸਿੰਘ ਬਹਾਦਰਗੜ੍ਹ, ਰੁਪੀ ਕੱਕੇਪੁਰ, ਸੁਖਚੈਨ ਸਿੰਘ ਜੌਲਾ, ਸੁੱਖੀ ਨੰਬਰਦਾਰ, ਜਸਪ੍ਰੀਤ ਬੱਤਾ, ਜਤਿੰਦਰ ਪਹਾੜੀਪੁਰ, ਦੀਦਾਰ ਬੋਸਰ ਕਲਾਂ, ਰਵੀ ਸਨੋਰੀਆ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। (Chandumajra)
ਪਟਿਆਲਾ(ਸੱਚ ਕਹੂੰ ਨਿਊਜ)। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਵਧੀਆ ਕੰਮ ਨਾ ਕਰਨ ਦੀ ਗੱਲ ਕਹਿ ਕੇ ਮੰਤਰਾਲਾ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ, ਉਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿਚ ਨਿਰਵਿਘਨ ਬਿਜਲੀ ਦੇਣ ਲਈ ਸੰਜੀਦਾ ਨਹੀਂ ਹੈ ਕਿਉਂਕਿ ਬਿਜਲੀ ਮੰਤਰਾਲਾ ਬਹੁਤ ਅਹਿਮ ਹੈ ਤੇ ਆਉਣ ਵਾਲੇ 4 ਮਹੀਨੇ ਪੰਜਾਬ ਦੀ ਆਰਥਿਕਤਾ ਲਈ ਸਭ ਤੋਂ ਵੱਧ ਮਹੱਤਵਪੂਰਨ ਹਨ ਤੇ ਉਸ ‘ਚ ਸਭ ਤੋਂ ਵੱਡਾ ਯੋਗਦਾਨ ਨਿਰਵਿਘਨ ਬਿਜਲੀ ਦਾ ਰਹਿਣ ਵਾਲਾ ਹੈ। ਇਸ ਤੋਂ ਸਾਫ ਹੈ ਕਿ ਕੈ. ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜੇਕਰ ਪਰਫਾਰਮੈਂਸ ਠੀਕ ਨਾ ਕਰਨ ਨੂੰ ਆਧਾਰ ਬਣਾ ਕੇ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਹੈ ਤਾਂ ਉਸ ਦੇ ਪਿੱਛੇ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮੰਤਰਾਲਾ ਦੇਣਾ ਸਰਕਾਰ ਦੀ ਨੀਅਤ ‘ਤੇ ਕਈ ਸਵਾਲ ਖੜ੍ਹੇ ਕਰਦਾ ਹੈ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਹੁਣ ਤੱਕ ਨਾ ਤਾਂ ਨਹਿਰਾਂ ਦੀਆਂ ਟੇਲਾਂ ਸਾਫ ਕੀਤੀਆਂ ਗਈਆਂ ਹਨ ਤੇ ਨਾ ਹੀ ਬਿਜਲੀ ਦੇ ਟਰਾਂਸਫਾਰਮਰਾਂ ਦੀ ਮੁਰੰਮਤ ਕੀਤੀ ਗਈ ਹੈ ਜਦੋਂ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ‘ਚ ਇੱਕ ਹਫਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਆਧਾਰ ਖੇਤੀਬਾੜੀ ਹੈ ਅਤੇ ਸਰਕਾਰ ਕਿਸਾਨਾਂ ਨੂੰ ਲੈ ਕੇ ਸੰਜੀਦਾ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਵਿਸ਼ੇਸ਼ ਤੌਰ ‘ਤੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਦੇ ਮੁੱਦੇ ਨੂੰ ਚੁੱਕਿਆ ਸੀ ਪਰ ਇਸ ਵਾਰ ਵੀ ਅਜੇ ਤੱਕ ਨਾ ਤਾਂ ਨਹਿਰਾਂ ਦੀ ਸਫਾਈ ਕੀਤੀ ਗਈ।
ਇਸ ਮੌਕੇ ਪ੍ਰੀਤ ਮਸੀਹ, ਭਰਤ ਗੋਇਲ ਐਮਸੀ, ਸੰਦੀਪ ਸਿੰਘ ਰਾਜਾ ਤੁੜ, ਮਹਾਂਵੀਰ ਸਿੰਘ ਐੱਮਸੀ, ਬਿੱਟੂ ਹਰੀਕਾ, ਕ੍ਰਿਸ਼ਨ ਸਿੰਘ ਯੂਥ ਆਗੂ, ਸੁਰਿੰਦਰ ਸਿੰਘ ਸੰਨੀ ਹਸਨਪੁਰ, ਅਵਤਾਰ ਸਿੰਘ ਹਰੀਕਾ, ਨਿਰਮਲ ਸਿੰਘ, ਰਵਿੰਦਰ ਸਿੰਘ ਰਵੀ ਤੇ ਵਰਿੰਦਰ ਡਕਾਲਾ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ| ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਨੂੰ ਬਲਾਤਕਾਰ ਕੇਸ ਵਿੱਚ ਘਨੌਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਖਾਦੀ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਰਵਿੰਦਰਪਾਲ ਸਿੰਘ ਹਰਪਾਲਪੁਰ ਸਮੇਤ 3 ਜਣਿਆਂ ਤੇ 2 ਨਵੰਬਰ ਨੂੰ ਕੇਸ ਦਰਜ ਹੋਇਆ ਸੀ ਅਤੇ ਹੁਣ ਹਰਵਿੰਦਰਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਘਨੌਰ ਥਾਣੇ ਬਾਹਰ ਪ੍ਰਦਰਸ਼ਨ ਕੀਤਾ। ਹਰਵਿੰਦਰਪਾਲ ਦੀ ਗ੍ਰਿਫ਼ਤਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।
ਪੁਲਿਸ ਤੇ ਧੱਕੇਸ਼ਾਹੀ ਅਤੇ ਝੂਠੇ ਪਰਚੇ ਦਰਜ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸਬੰਧਤ ਥਾਣੇ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਿਕਾਇਤ ਮਿਲਣ ਬਾਅਦ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਵਿੱਚ ਸਹਿਯੋਗ ਨਾ ਮਿਲਣ ਕਾਰਨ ਗ੍ਰਿਫ਼ਤਾਰੀ ਕੀਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕਰਤਾਰਪੁਰ ਲਾਂਘਾ ਬਾਬੇ ਨਾਨਕ ਨੇ ਖੁਲ੍ਹਵਾਇਆ : ਚੰਦੂਮਾਜਰਾ
ਖਹਿਰਾ ਦੇ ਸਵਾਲ ਦਾ ਦਿੱਤਾ ਜਵਾਬ
ਸ੍ਰੀ ਆਨੰਦਪੁਰ ਸਾਹਿਬ (ਸੱਚ ਕਹੂੰ ਨਿਊਜ) ਅਕਾਲੀ ਦਲ ਆਗੂ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਖ ਸਿਹਰਾ ਬਾਬੇ ਨਾਨਕ ਨੂੰ ਹੀ ਜਾਂਦਾ ਹੈ। ਉਨ੍ਹਾਂ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਖਹਿਰਾ ਦੇ ਉਸ ਸਵਾਲ ਦਾ ਜਵਾਬ ਦਿੱਤਾ, ਜਿਸ ‘ਚ ਖਹਿਰਾ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹੇੇ ਜਾਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ। ਉਸ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਸਾਬ ਜੋ ਮਰਜੀ ਬੋਲੀ ਜਾਣ, ਲਾਂਘਾ ਖੁੱਲ੍ਹਣ ਦਾ ਸਿਹਰਾ ਸਿਰਫ਼ ਬਾਬੇ ਨਾਨਕ ਨੂੰ ਹੀ ਜਾਂਦਾ ਹੈ, ਉਨ੍ਹਾਂ ਅੱਗੇ ਕਿਹਾ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਵੀ ਵਧਿਆ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਸੰਦੋਆ ‘ਤੇ ਰੇਤ ਮਾਫੀਆ ਵਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ
ਪਟਿਆਲਾ (ਸੱਚ ਕਹੂੰ ਨਿਊਜ਼)। ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ‘ਤੇ ਰੇਤ ਅਤੇ ਭੂ ਮਾਫੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ। ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫੀਆ ਦੇ ਗੁੰਡੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈ ਕੇ ਘੁੰਮ ਰਹੇ ਹਨ। ਹੁਣ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਤਾਂ ਵੀ ਪਾਰ ਕਰ ਗਈ ਕਿ ਲੋਕਾਂ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਨਹੀਂ ਬਖਸ਼ਿਆ ਜਾ ਰਿਹਾ।
ਪਹਿਲਾਂ ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਘਨੌਰ ਹਲਕੇ ‘ਚ ਸ਼ਰੇਆਮ ਮਾਈਨਿੰਗ ਮਾਫੀਆ ਨੇ ਇੱਕ ਅਧਿਕਾਰੀ ਦੀ ਕੁੱਟਮਾਰ ਕੀਤੀ ਫਿਰ ਉਸ ਨੂੰ ਥਾਣੇ ‘ਚ ਬੰਦ ਕਰਕੇ ਕੁੱਟਿਆ ਗਿਆ। ਹੁਣ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ਼ਰੇਆਮ ਰੇਤ ਅਤੇ ਭੂ ਮਾਫੀਆ ਨੇ ਬੜੀ ਬੁਰੀ ਤਰਾਂ ਕੁੱਟਿਆ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇੰਝ ਲੱਗ ਰਿਹਾ ਹੈ ਜਿਵੇਂ ਲੋਕਤੰਤਰ ਨਹੀਂ ਸਗੋਂ ਭੂ ਮਾਫੀਆ ਤੇ ਰੇਤ ਮਾਫੀਆ ਦਾ ਰਾਜ ਹੋਵੇ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਗੁੰਡਾਗਰਦੀ ਦੀ ਸਖਤ ਨਿੰਦਾ ਕਰਦਾ ਹੈ ਅਤੇ ਇਹ ਕਹਿਣ ਤੋਂ ਵੀ ਗੁਰੇਜ ਨਹੀਂ ਕਰਦਾ ਕਿ ਅਜਿਹੇ ਹਮਲੇ ਸਰਕਾਰੀ ਸ਼ਹਿ ਤੋਂ ਬਿਨਾਂ ਸੰਭਵ ਨਹੀਂ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਚਾਹੀਦਾ ਹੈ ਕਿ ਰੇਤ ਅਤੇ ਭੂ ਮਾਫੀਆ ਦੇ ਇਨਾਂ ਗੁੰਡਿਆਂ ਨੂੰ ਨੱਥ ਪਾਈ ਜਾਵੇ ਅਤੇ ਇਸ ਦੀ ਵੱਡੇ ਪੱਧਰ ‘ਤੇ ਜਾਂਚ ਕਰਕੇ ਇਨਾਂ ਗੁੰਡਿਆਂ ਨੂੰ ਸ਼ਹਿ ਦੇਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਵੀ ਹਾਜ਼ਰ ਸਨ।
ਲੋਕਾਂ ਦੀਆਂ ਸ਼ਿਕਾਇਤਾਂ ਲੈ ਕੇ ਲੇਬਰ ਕਮਿਸ਼ਨ ਪਹੁੰਚੇ ਚੰਦੂਮਾਜਰਾ, ਅੱਗੇ ਪੂਰਾ ਦਫ਼ਤਰ ਖਾਲੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਸਥਿਤ ਲੇਬਰ ਕਮਿਸ਼ਨ ਦੇ ਦਫ਼ਤਰ ਵਿੱਚ ਜਦੋਂ ਹਲਕਾ ਸਨੌਰ ਦੇ ਕੁੱਝ ਵਿਅਕਤੀ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ ਤਾਂ Àੁੱਥੇ ਪੂਰਾ ਦਫ਼ਤਰ ਖਾਲੀ ਸੀ। ਲੋਕਾਂ ਨੇ ਆਪਣੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਮੌਕੇ ‘ਤੇ ਸੂਚਿਤ ਕੀਤਾ ਤਾਂ ਉਹ ਲੋਕਾਂ ਦੀ ਸੁਣਵਾਈ ਲਈ ਖੁਦ ਲੇਬਰ ਕਮਿਸ਼ਨ ਦੇ ਦਫ਼ਤਰ ਪਹੁੰਚ ਗਏ। ਜਦੋਂ ਜਾ ਕੇ ਦੇਖਿਆ ਤਾਂ ਪੂਰਾ ਦਫ਼ਤਰ ਖਾਲੀ ਸੀ। ਉਨ੍ਹਾਂ ਨੇ ਲੇਬਰ ਕਮਿਸ਼ਨਰ ਜਤਿੰਦਰਪਾਲ ਸਿੰਘ ਨੂੰ ਫੋਨ ਕੀਤਾ ਅਤੇ ਜਤਿੰਦਰਪਾਲ ਸਿੰਘ ਨੇ ਮੌਕੇ ‘ਤੇ ਅਧਿਕਾਰੀ ਨੂੰ ਭੇਜਿਆ।
ਇਸ ਤੋਂ ਬਾਅਦ ਵਿਧਾਇਕ ਚੰਦੂਮਾਜਰਾ ਨੇ ਖੁਦ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਧਿਕਾਰੀ ਨੂੰ ਨੋਟ ਕਰਵਾਈਆਂ ਅਤੇ ਨਿਰਧਾਰਿਤ ਸਮੇਂ ਵਿਚ ਉਨ੍ਹਾਂ ‘ਤੇ ਫੈਸਲਾ ਕਰਨ ਦੀ ਅਪੀਲ ਵੀ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਸ ਸਰਕਾਰ ਦੇ ਮੁੱਖ ਮੰਤਰੀ ਹੀ ਕੁਰਸੀ ‘ਤੇ ਨਹੀਂ ਬੈਠਦੇ, ਉਸ ਸਰਕਾਰ ਦੇ ਅਧਿਕਾਰੀ ਕਿਉਂ ਕੁਰਸੀ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਵਰਕ ਕਲਚਰ ਉੱਪਰੋਂ ਪੈਦਾ ਹੁੰਦਾ ਹੈ।
ਜਦੋਂ ਸਰਕਾਰ ਦੇ ਮੁਖੀ ਵੱਲੋਂ ਹੀ ਵਰਕ ਕਲਚਰ ਨੂੰ ਕੋਈ ਪਹਿਲ ਨਹੀਂ ਦਿੱਤੀ ਜਾ ਰਹੀ ਤਾਂ ਫਿਰ ਹੇਠਲੇ ਅਧਿਕਾਰੀ ਕਿਉਂ ਲੋਕਾਂ ਦੀ ਸੁਣਵਾਈ ਕਰਨਗੇ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਅੱਤ ਦੀ ਗਰਮੀ ਵਿਚ ਲੋਕ ਧੁੱਪ ਵਿਚ ਖੜ੍ਹ ਕੇ ਲੇਬਰ ਕਮਿਸ਼ਨ ਦਫ਼ਤਰ ਦੇ ਸਟਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਪੀਣ ਲਈ ਪਾਣੀ ਤੱਕ ਵੀ ਨਹੀਂ ਮਿਲਦਾ। ਅਜਿਹੇ ਹਾਲਾਤਾਂ ਵਿਚ ਮਜ਼ਦੂਰ ਲੋਕ ਅਜਿਹੇ ਕਮਿਸ਼ਨ ਤੋਂ ਇਨਸਾਫ ਦੀ ਕੀ ਉਮੀਦ ਕਰ ਸਕਦੇ ਹਨ।
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਲਗਭਗ ਡੇਢ ਘੰਟਾ ਦਫ਼ਤਰ ਵਿਚ ਹੀ ਰਹੇ ਅਤੇ ਜਦੋਂ ਤੱਕ ਸਾਰੇ ਲੋਕਾਂ ਦੀਆਂ ਸ਼ਿਕਾਇਤਾਂ ਨੋਟ ਨਹੀਂ ਹੋ ਗਈਆਂ, ਉਦੋਂ ਤੱਕ ਨਹੀਂ ਗਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਵਿਧਾਨ ਸਭਾ ਵਿਚ ਭੇਜਿਆ ਹੈ ਅਤੇ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੇ ਹਰ ਸੁੱਖ-ਦੁੱਖ ਵਿਚ ਖੜ੍ਹਨ।
ਕਾਂਗਰਸੀ ਟਰੈਕਟਰ ਰੈਲੀਆਂ ਕੱਢਣ ਦੀ ਬਜਾਇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ: ਚੰਦੂਮਾਜਰਾ
ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ ਪਹਿਲਾਂ ਆਪਣਾ ਟੈਕਸ ਘਟਾਏ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਕਾਂਗਰਸੀ ਟਰੈਕਟਰ ਰੈਲੀਆਂ ਕੱਢਣ ਦੀ ਬਜਾਇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ। ਪ੍ਰੋ. ਚੰਦੂਮਾਜਰਾ ਅੱਜ ਇੱਥੇ ਹੋ ਰਹੇ ਇਕ ਸਮਾਗਮ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਆਖਿਆ ਕਿ ਡੇਢ ਸਾਲ ‘ਚ ਪੰਜਾਬ ਦੇ ਲੋਕਾਂ ਨਾਲ ਇੱਕ ਵੀ ਵਾਅਦਾ ਕਾਂਗਰਸ ਸਰਕਾਰ ਪੂਰਾ ਨਹੀਂ ਕਰ ਸਕੀ ਹੈ ਤੇ ਅੱਜ ਜਾਖੜ ਪਟਿਆਲਾ ‘ਚ ਟਰੈਕਟਰ ਰੈਲੀਆਂ ਕਰਦੇ ਫਿਰ ਰਹੇ ਹਨ, ਜਿਸ ਦਾ ਮਤਲਬ ਸਿੱਧੇ ਤੌਰ ‘ਤੇ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਹਟਾਉਣਾ ਹੈ। ਉਨ੍ਹਾਂ ਆਖਿਆ ਕਿ ਅੱਜ ਕਿਸਾਨਾਂ ਦੇ ਕਰਜ਼ੇ ਦਾ ਮੁੱਦਾ, ਨੌਜਵਾਨਾਂ ਨੂੰ ਨੌਕਰੀ ਦੇਣ ਦਾ ਮੁੱਦਾ, ਘਰ ਘਰ ਮੋਬਾਇਲ ਦੇਣ ਦੇ ਮੁੱਦੇ, ਕਾਂਗਰਸ ਸਰਕਾਰ ਦਾ ਮੂੰਹ ਚਿੜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੇ ਵਧੇ ਰੇਟ ਦੀ ਦੁਹਾਈ ਪਾਉਣ ਦੀ ਬਜਾਇ ਕਾਂਗਰਸ ਪਹਿਲਾਂ ਆਪਣੀ ਸਟੇਟ ‘ਚ ਤੇਲ ‘ਤੇ ਆਪਣਾ ਲਗਾਇਆ ਟੈਕਸ ਘਟਾਏ, ਜਿਸ ਨਾਲ ਸਿੱਧਾ ਹੀ ਪੈਟਰੋਲ ਤੇ ਡੀਜ਼ਲ 10 ਰੁਪਏ ਤੋਂ ਲੈ ਕੇ 15 ਰੁਪਏ ਸਸਤਾ ਹੋ ਜਾਵੇਗਾ। ਚੰਦੂਮਾਜਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲਾਂ ‘ਚ ਲੋਕਾਂ ਤੇ ਕਿਸਾਨਾਂ ਦੇ ਮਸਲੇ ਨੂੰ ਹੱਲ ਕੀਤਾ। ਅੱਜ ਕਾਂਗਰਸ ਇੱਕ ਖੇਤੀਬਾੜੀ ਕਮਿਸ਼ਨ ਬਣਾ ਕੇ ਸੂਬੇ ਦੇ ਕਿਸਾਨਾਂ ਦਾ ਕਚੂਮਰ ਕੱਢਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸੂਬੇ ‘ਚ ਸਿਰਫ 5 ਫੀਸਦੀ ਹੀ ਵੱਡੇ ਕਿਸਾਨ ਹਨ ਜਦੋਂ ਕਿ 95 ਫੀਸਦੀ ਛੋਟੇ ਕਿਸਾਨ ਹਨ।
ਇਸ ਲਈ ਇੱਥੇ ਖੇਤੀਬਾੜੀ ਕਮਿਸ਼ਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਸਲਾਹ ਦਿੱਤੀ ਕਿ ਅਜੇ ਕਮਿਸ਼ਨ ਬਣਾਉਣ  ਦੀ ਥਾਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਸਰਕਾਰ ਪਹਿਲ ਕਰੇ। ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਵਾਈਸ ਚੇਅਰਮੈਨ ਹਰਫੂਲ ਸਿੰਘ ਬੋਸਰ ਕਲਾਂ, ਜਸਵੀਰ ਸਿੰਘ ਬਘੌਰਾ ਜਨਰਲ ਸਕੱਤਰ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।