Complaints - Sach Kahoon Punjabi
ਕੁਲਦੀਪ ਧਾਲੀਵਾਲ ਨੇ ਪੰਜਾਬੀ ਐੱਨਆਰਆਈਜ਼ ਦੀਆਂ ਸੁਣੀਆਂ ਸ਼ਿਕਾਇਤਾਂ
ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਕੇਸ ਉਨ੍ਹਾਂ ਦੀ ਵਾਪਸੀ ਤੋਂ ਪਹਿਲਾਂ ਹੱਲ ਕਰਨ ਦੇ ਆਦੇਸ਼
(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ’ ਪ੍ਰੋਗਰਾਮ ਕੀਤਾ ਗਿਆ। ਇਸ ਮਿਲਣੀ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਗਿਆ। Punjabi NRIs
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਪ੍ਰਮੁੱਖ ਸਕੱਤਰ ਐੱਨਆਰਆਈ ਮਾਮਲੇ ਦਲੀਪ ਕੁਮਾਰ, ਸਕੱਤਰ ਐੱਨਆਰਆਈ ਮਾਮਲੇ ਮੈਡਮ ਕੇ.ਪੀ. ਬਰਾੜ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੋਂ ਇਲਾਵਾ ਉਪਰੋਕਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਅੰਤਰਰਾਜੀ ਚੋਰ ਗਿਰੋਹ ਕਾਬੂ, 131 ਨਵੇਂ ਮੋਬਾਇਲ ਬਰਾਮਦ
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਨਆਰਆਈਜ਼ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਸਾਡੀ ਸਰਕਾਰ ਵੱਲੋਂ ਸੂਬੇ ਵਿੱਚ 5 ਐੱਨਆਰਆਈਜ਼ ਮਿਲਣੀਆਂ ਕਰਵਾ ਦੇ ਸਾਰੇ ਜ਼ਿਲ੍ਹਿਆਂ ਨਾਲ ਸਬੰਧਿਤ ਐੱਨਆਰਆਈਜ਼ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਕੁੱਲ 605 ਕੇਸਾਂ ਵਿੱਚੋਂ 597 ਕੇਸ ਹੱਲ ਕਰ ਦਿੱਤੇ ਗਏ ਸਨ ਅਤੇ ਬਾਕੀ ਕੇਸ ਕੋਰਟਾਂ ਵਿੱਚ ਲੱਗੇ ਹੋਣ ਕਰਕੇ ਬਕਾਇਆ ਰਹਿ ਗਏ ਸਨ। Punjabi NRIs
ਇਸ ਸਾਲ ਵੀ ਵੱਧ ਤੋਂ ਵੱਧ ਐੱਨਆਰਆਈਜ਼ ਮਿਲਣੀਆਂ ਕਰਕੇ ਸ਼ਕਾਇਤਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਤਿੰਨ ਐਨ.ਆਰ.ਆਈ ਮਿਲਣੀਆਂ ਹੋ ਚੁੱਕੀਆਂ ਹਨ ਜਦਕਿ 29 ਫਰਵਰੀ ਨੂੰ ਧੂਰੀ ਵਿਖੇ ਐਨ.ਆਰ.ਆਈ ਮਿਲਣੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ 55 ਕੇਸ ਪ੍ਰਾਪਤ ਹੋਏ ਹਨ ਜਿਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ ਹੋ ਜਾਵੇਗਾ, ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਕਈਆਂ ਦਾ ਮੌਕੇ ’ਤੇ ਨਿਪਟਾਰਾ ਵੀ ਕਰ ਦਿੱਤਾ ਗਿਆ ਹੈ।
ਅਮਰਿੰਦਰ ਸਿੰਘ ਨੂੰ ਹਰ ਦੂਜੇ ਟਵੀਟ ਜਨਤਾ ਨੇ ਜੰਮ ਕੇ ਕੋਸਿਆ, ਮੁੱਢਲੀਆਂ ਸਹੂਲਤਾਂ ਨਾ ਮਿਲਣ ਦਾ ਰੋਇਆ ਰੋਣਾ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੇ ‘ਰਾਜੇ’ ਅਮਰਿੰਦਰ ਸਿੰਘ ਦੇ ਰਾਜ ਵਿੱਚ ‘ਪਰਜਾ’ ਹੀ ਕਾਫ਼ੀ ਜ਼ਿਆਦਾ ਦੁਖੀ ਹੈ। ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ‘ਕੈਪਟਨ ਦੀ ਚੌਪਾਲ’ ਪ੍ਰੋਗਰਾਮ ‘ਚ ਨਾ ਸਿਰਫ਼ ਟਵਿੱਟਰ ‘ਤੇ ਸ਼ਿਕਾਇਤਾਂ ਦਾ ਹੜ੍ਹ ਆਇਆ, ਸਗੋਂ ਸਰਕਾਰ ਨੂੰ ਫੇਲ੍ਹ ਸਰਕਾਰ ਤੱਕ ਕਹਿ ਦਿੱਤਾ ਗਿਆ। ਪੰਜਾਬ ਆਮ ਲੋਕਾਂ ਤੋਂ ਲੈ ਕੇ ਸਰਕਾਰੀ ਮੁਲਾਜ਼ਮ ਤੇ ਨੌਜਵਾਨ ਵਿਦਿਆਰਥੀਆਂ ਤੋਂ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਨੇ ਇਸ ‘ਕੈਪਟਨ ਦੀ ਚੌਪਾਲ’ ਰਾਹੀਂ ਅਮਰਿੰਦਰ ਸਰਕਾਰ ਖ਼ਿਲਾਫ਼ ਜੰਮ ਕੇ ਆਪਣਾ ਗੁੱਸਾ ਕੱਢਿਆ। ਹਾਲਾਂਕਿ ਇਨ੍ਹਾਂ ਸਵਾਲਾਂ ਦੇ ਜਵਾਬ ਅਮਰਿੰਦਰ ਸਿੰਘ ਨੇ ਆਪਣੀ ਚੌਪਾਲ ਵਿੱਚ ਦਿੱਤੇ ਵੀ ਹਨ ਪਰ ਜ਼ਿਆਦਾਤਰ ਤਿੱਖੇ ਸਵਾਲਾਂ ਨੂੰ ਅਮਰਿੰਦਰ ਦੀ ਟੀਮ ਨੇ ਚੌਪਾਲ ਮੌਕੇ ਪੇਸ਼ ਹੀ ਨਹੀਂ ਕੀਤਾ, ਜਿਸ ਕਾਰਨ ਜ਼ਿਆਦਾਤਰ ਸਵਾਲ ਦੇ ਜਵਾਬ ਪੰਜਾਬ ਦੀ ਜਨਤਾ ਨੂੰ ਮਿਲੇ ਹੀ ਨਹੀਂ।
ਅਮਰਿੰਦਰ ਸਿੰਘ ਦੀ ਟੀਮ ਵੱਲੋਂ ‘ਕੈਪਟਨ ਦੀ ਚੌਪਾਲ’ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਪੰਜਾਬ ਦੀ ਜਨਤਾ ਨੂੰ ਟਵਿੱਟਰ ‘ਤੇ ਆਪਣੇ ਸਵਾਲ ਟਵੀਟ ਕਰਨ ਲਈ ਇੱਕ ਦਿਨ ਪਹਿਲਾਂ ਕਿਹਾ ਗਿਆ ਸੀ। ਇਸ ‘ਕੈਪਟਨ ਦੀ ਚੌਪਾਲ’ ਦੀ ਖ਼ਬਰ ਪੰਜਾਬ ਦੀ ਜਨਤਾ ਕੋਲ ਪੁੱਜਣ ਤੋਂ ਬਾਅਦ ਜਨਤਾ ਨੇ ਵੀ ਇਸ ਚੌਪਾਲ ਦਾ ਫਾਇਦਾ ਲੈਣ ਲਈ ਜੰਮ ਕੇ ਟਵੀਟ ਕੀਤੇ। ਹਾਲਾਂਕਿ ਅਮਰਿੰਦਰ ਸਿੰਘ ਦੀ ਟੀਮ ਵੱਲੋਂ ਕੀਤੇ ਗਏ ਟਵੀਟਜ਼ ਦੀ ਗਿਣਤੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਹਰ 5 ਮਿੰਟ ਬਾਅਦ ਇੱਕ ਟਵੀਟ ਆ ਰਿਹਾ ਸੀ।
‘ਕੈਪਟਨ ਦੀ ਚੌਪਾਲ’ ਹੈਸ਼ਟੈਗ ਨਾਲ ਕੀਤੇ ਗਏ ਟਵੀਟ ਦਾ ਐਤਵਾਰ ਸ਼ਾਮ ਤੱਕ ਦਾ ਹੜ੍ਹ ਹੀ ਆ ਗਿਆ ਸੀ। ਇਨ੍ਹਾਂ ‘ਚ ਪੰਜਾਬ ਦੀ ਆਮ ਜਨਤਾ ਵੱਲੋਂ ਜਿੱਥੇ ਮੁੱਢਲੀਆਂ ਸਹੂਲਤਾਂ ਨਾ ਮਿਲਣ ਦੀ ਨਰਾਜ਼ਗੀ ਜ਼ਾਹਿਰ ਕੀਤੀ ਗਈ ਤਾਂ ਕਈ ਆਮ ਲੋਕਾਂ ਨੇ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸਰਕਾਰ ‘ਤੇ ਉਂਗਲ ਚੁੱਕੀ ਹੈ। ਇੱਥੇ ਹੀ ਸਰਕਾਰੀ ਟੈਸਟ ਪਾਸ ਕਰਨ ਤੋਂ ਬਾਅਦ ਨੌਕਰੀ ਲਈ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਨੌਜਵਾਨਾਂ ਨੇ ਵੀ  ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਪੰਜਾਬ ਦੇ ਨੌਜਵਾਨਾਂ ਨੇ ਆਪਣੇ ਸਮਾਰਟ ਫੋਨ ਬਾਰੇ ਵੀ ਪੁੱਛਿਆ ਕਿ ਆਖ਼ਰਕਾਰ ਉਨ੍ਹਾਂ ਨੂੰ ਫੋਨ ਕਦੋਂ ਮਿਲਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਦਾ ਫੋਨ ਨਹੀਂ ਚੁੱਕਦਾ ਥਾਣੇਦਾਰ, ਸਪੀਕਰ ਰਾਣਾ ਕੋਲ ਪੁੱਜੀ ਸ਼ਿਕਾਇਤ
ਵਿਧਾਇਕ ਦਾ ਨਾ ਫੋਨ ਚੁੱਕਦਾ ਐ ਥਾਣੇਦਾਰ ਨਾ ਹੀ ਕਰਦਾ ਐ ਕੋਈ ਕੰਮ
ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਹੋਇਆ ਸੀ ਤਲਬ
ਐਸ.ਐਸ.ਪੀ. ਨੂੰ ਵੀ ਕੀਤੀ ਸੀ ਸ਼ਿਕਾਇਤ ਪਰ ਟੱਸ ਤੋਂ ਮਸ ਨਹੀਂ ਹੋਇਆ ਥਾਣੇਦਾਰ : ਸੁਖਵਿੰਦਰ ਕੁਮਾਰ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਥਾਣੇਦਾਰੀ ਦੀ ਸਰਦਾਰੀ ਤੋਂ ਆਮ ਲੋਕ ਹੀ ਨਹੀਂ ਸਗੋਂ ਖ਼ੁਦ ਪੰਜਾਬ ਦੇ ਵਿਧਾਇਕ ਤੱਕ ਦੁਖੀ ਹਨ। ਬੰਗਾ ਇਲਾਕੇ ਦਾ ਥਾਣੇਦਾਰ ਆਮ ਲੋਕਾਂ ਤਾਂ ਦੂਰ ਦੀ ਗਲ ਆਪਣੇ ਇਲਾਕੇ ਦੇ ਵਿਧਾਇਕ ਦਾ ਫੋਨ ਤੱਕ ਨਹੀਂ ਚੁੱਕਿਆ। ਵਿਧਾਇਕ ਨੇ ਡੀ.ਐਸ.ਪੀ. ਤੋਂ ਲੈ ਕੇ ਐਸ.ਐਸ.ਪੀ. ਤੱਕ ਸ਼ਿਕਾਇਤ ਕੀਤੀ ਪਰ ਥਾਣੇਦਾਰ ਵੀ ਟੱਸ ਤੋਂ ਮੱਸ ਨਹੀਂ ਹੋਇਆ ਹੁਣ ਇਸ ਮਾਮਲੇ ਸਬੰਧੀ ਵਿਧਾਇਕ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਸ਼ਿਕਾਇਤ ਕਰ ਦਿੱਤੀ ਹੈ ਇਸ ਸਬੰਧੀ ਸੁਣਵਾਈ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਚੱਲ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਨੇ ਇਸ ਸਬੰਧੀ ਦੱਸਿਆ ਕਿ ਬੰਗਾ ਸਦਰ ਥਾਣੇ ਦੇ ਐਸ.ਐਚ.ਓ. ਰਾਜੀਵ ਕੁਮਾਰ ਨੂੰ ਉਨ੍ਹਾਂ ਨੇ ਪਹਿਲੀਵਾਰ ਪਿਛਲੇ ਸਾਲ ਨਵੰਬਰ 2017 ਵਿੱਚ ਫੋਨ ਕੀਤਾ ਸੀ, ਜਿਸ ਦੌਰਾਨ ਐਚ.ਐਸ.ਓ. ਨੇ ਫੋਨ ਨਹੀਂ ਚੁੱਕਿਆ, ਇਸ ਤੋਂ ਬਾਅਦ ਉਹ ਲਗਾਤਾਰ ਨਵੰਬਰ 2017 ਤੋਂ ਲੈ ਕੇ ਅਪ੍ਰੈਲ 2018 ਤੱਕ ਰਾਜੀਵ ਕੁਮਾਰ ਨੂੰ ਫੋਨ ਕਰਦੇ ਆ ਰਹੇ ਸਨ ਪਰ ਇੱਕ ਵਾਰੀ ਵੀ ਐਸ.ਐਚ.ਓ. ਨੇ ਫੋਨ ਨਹੀਂ ਚੁੱਕਿਆ। ਇਸ ਦੌਰਾਨ ਹੀ ਉਨ੍ਹਾਂ ਨੇ ਡੀ.ਐਸ.ਪੀ. ਤੋਂ ਲੈ ਕੇ ਐਸ.ਐਸ.ਪੀ. ਤੱਕ ਨੂੰ ਵੀ ਸ਼ਿਕਾਇਤ ਕੀਤੀ ਪਰ ਫਿਰ ਵੀ ਥਾਣੇਦਾਰ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ।
ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਨੂੰ ਸ਼ਿਕਾਇਤ ਕਰਨ ਤੋਂ ਬਾਅਦ 2-4 ਵਾਰ ਫੋਨ ‘ਤੇ ਉਨ੍ਹਾਂ ਦੀ ਗੱਲ ਹੋਈ ਹੈ ਪਰ ਉਸ ਦੌਰਾਨ ਵੀ ਥਾਣੇਦਾਰ ਰਾਜੀਵ ਕੁਮਾਰ ਨੇ ਉਨ੍ਹਾਂ ਨਾਲ ਠੀਕ ਢੰਗ ਨਾਲ ਗੱਲਬਾਤ ਹੀ ਨਹੀਂ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਕੋਲ ਸ਼ਿਕਾਇਤ ਕੀਤੀ ਸੀ ਕਿ ਇੱਕ ਵਿਧਾਇਕ ਨਾਲ ਇਹੋ ਜਿਹਾ ਵਿਵਹਾਰ ਹੋ ਰਿਹਾ ਹੈ ਤਾਂ ਹੋਰ ਕਿਸੇ ਨਾਲ ਕੀ ਹੋਵੇਗਾ। ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਸ ਸਬੰਧੀ ਕਾਰਵਾਈ ਲਈ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਮਾਮਲਾ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਥਾਣੇਦਾਰ ਰਾਜੀਵ ਕੁਮਾਰ ਨੂੰ ਸੱਦ ਕੇ ਬਿਆਨ ਲੈਣ ਦੀ ਪ੍ਰਕਿਰਿਆ ਵੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣੇਦਾਰ ਰਾਜੀਵ ਕੁਮਾਰ ਦਾ ਪੱਖ ਜਾਨਣ ਦੀ ਕੋਸ਼ਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਕੱਟ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕਾਂ ਦੀਆਂ ਸ਼ਿਕਾਇਤਾਂ ਲੈ ਕੇ ਲੇਬਰ ਕਮਿਸ਼ਨ ਪਹੁੰਚੇ ਚੰਦੂਮਾਜਰਾ, ਅੱਗੇ ਪੂਰਾ ਦਫ਼ਤਰ ਖਾਲੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਸਥਿਤ ਲੇਬਰ ਕਮਿਸ਼ਨ ਦੇ ਦਫ਼ਤਰ ਵਿੱਚ ਜਦੋਂ ਹਲਕਾ ਸਨੌਰ ਦੇ ਕੁੱਝ ਵਿਅਕਤੀ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ ਤਾਂ Àੁੱਥੇ ਪੂਰਾ ਦਫ਼ਤਰ ਖਾਲੀ ਸੀ। ਲੋਕਾਂ ਨੇ ਆਪਣੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਮੌਕੇ ‘ਤੇ ਸੂਚਿਤ ਕੀਤਾ ਤਾਂ ਉਹ ਲੋਕਾਂ ਦੀ ਸੁਣਵਾਈ ਲਈ ਖੁਦ ਲੇਬਰ ਕਮਿਸ਼ਨ ਦੇ ਦਫ਼ਤਰ ਪਹੁੰਚ ਗਏ। ਜਦੋਂ ਜਾ ਕੇ ਦੇਖਿਆ ਤਾਂ ਪੂਰਾ ਦਫ਼ਤਰ ਖਾਲੀ ਸੀ। ਉਨ੍ਹਾਂ ਨੇ ਲੇਬਰ ਕਮਿਸ਼ਨਰ ਜਤਿੰਦਰਪਾਲ ਸਿੰਘ ਨੂੰ ਫੋਨ ਕੀਤਾ ਅਤੇ ਜਤਿੰਦਰਪਾਲ ਸਿੰਘ ਨੇ ਮੌਕੇ ‘ਤੇ ਅਧਿਕਾਰੀ ਨੂੰ ਭੇਜਿਆ।
ਇਸ ਤੋਂ ਬਾਅਦ ਵਿਧਾਇਕ ਚੰਦੂਮਾਜਰਾ ਨੇ ਖੁਦ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਧਿਕਾਰੀ ਨੂੰ ਨੋਟ ਕਰਵਾਈਆਂ ਅਤੇ ਨਿਰਧਾਰਿਤ ਸਮੇਂ ਵਿਚ ਉਨ੍ਹਾਂ ‘ਤੇ ਫੈਸਲਾ ਕਰਨ ਦੀ ਅਪੀਲ ਵੀ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿਸ ਸਰਕਾਰ ਦੇ ਮੁੱਖ ਮੰਤਰੀ ਹੀ ਕੁਰਸੀ ‘ਤੇ ਨਹੀਂ ਬੈਠਦੇ, ਉਸ ਸਰਕਾਰ ਦੇ ਅਧਿਕਾਰੀ ਕਿਉਂ ਕੁਰਸੀ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਵਰਕ ਕਲਚਰ ਉੱਪਰੋਂ ਪੈਦਾ ਹੁੰਦਾ ਹੈ।
ਜਦੋਂ ਸਰਕਾਰ ਦੇ ਮੁਖੀ ਵੱਲੋਂ ਹੀ ਵਰਕ ਕਲਚਰ ਨੂੰ ਕੋਈ ਪਹਿਲ ਨਹੀਂ ਦਿੱਤੀ ਜਾ ਰਹੀ ਤਾਂ ਫਿਰ ਹੇਠਲੇ ਅਧਿਕਾਰੀ ਕਿਉਂ ਲੋਕਾਂ ਦੀ ਸੁਣਵਾਈ ਕਰਨਗੇ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਅੱਤ ਦੀ ਗਰਮੀ ਵਿਚ ਲੋਕ ਧੁੱਪ ਵਿਚ ਖੜ੍ਹ ਕੇ ਲੇਬਰ ਕਮਿਸ਼ਨ ਦਫ਼ਤਰ ਦੇ ਸਟਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਪੀਣ ਲਈ ਪਾਣੀ ਤੱਕ ਵੀ ਨਹੀਂ ਮਿਲਦਾ। ਅਜਿਹੇ ਹਾਲਾਤਾਂ ਵਿਚ ਮਜ਼ਦੂਰ ਲੋਕ ਅਜਿਹੇ ਕਮਿਸ਼ਨ ਤੋਂ ਇਨਸਾਫ ਦੀ ਕੀ ਉਮੀਦ ਕਰ ਸਕਦੇ ਹਨ।
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਲਗਭਗ ਡੇਢ ਘੰਟਾ ਦਫ਼ਤਰ ਵਿਚ ਹੀ ਰਹੇ ਅਤੇ ਜਦੋਂ ਤੱਕ ਸਾਰੇ ਲੋਕਾਂ ਦੀਆਂ ਸ਼ਿਕਾਇਤਾਂ ਨੋਟ ਨਹੀਂ ਹੋ ਗਈਆਂ, ਉਦੋਂ ਤੱਕ ਨਹੀਂ ਗਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਵਿਧਾਨ ਸਭਾ ਵਿਚ ਭੇਜਿਆ ਹੈ ਅਤੇ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਲੋਕਾਂ ਦੇ ਹਰ ਸੁੱਖ-ਦੁੱਖ ਵਿਚ ਖੜ੍ਹਨ।