Punjab Electricity - Sach Kahoon Punjabi
Punjab Electricity: ਬਿਜਲੀ ਦੀ ਮੰਗ ਨੇ ਪਿਛਲੇ ਰਿਕਾਰਡ ਤੋੜੇ, 17328 ਮੈਗਾਵਾਟ ’ਤੇ ਪੁੱਜੀ ਮੰਗ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੂਬੇ ਅੰਦਰ ਅੱਜ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ ਅੱਜ 17328 ਮੈਗਾਵਾਟ ’ਤੇ ਪੁੱਜ ਗਈ। ਬਿਜਲੀ ਮੰਤਰੀ ਤੇ ਪਾਵਰਕੌਮ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬਿਜਲੀ ਦੀ ਇਸ ਰਿਕਾਰਡ ਮੰਗ ਨੂੰ ਬਿਨਾਂ ਕਿਸੇ ਬਿਜਲੀ ਕੱਟਾਂ ਤੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਪਾਵਰਕੌਮ ਦੇ ਥਰਮਲਾਂ ਦੇ ਸਾਰੇ ਯੂਨਿਟ ਭਖੇ ਹੋਏ ਹਨ।
ਇਕੱਤਰ ਹੋਏ ਵੇਰਵਿਆਂ ਮੁਤਾਬਕ ਪਿਛਲੇ ਦਿਨਾਂ ਦੌਰਾਨ ਮੀਂਹ ਪੈਣ ਕਰਕੇ ਬਿਜਲੀ ਦੀ ਮੰਗ 16 ਹਜਾਰ ਮੈਗਾਵਾਟ ਤੋਂ ਹੇਠਾਂ ਚੱਲ ਰਹੀ ਸੀ। ਮੁੜ ਹੁੰਮਸ ਭਰੀ ਗਰਮੀ ਵਿੱਚ ਵਾਧਾ ਹੋਣ ਕਾਰਨ ਕੱਲ੍ਹ ਬਿਜਲੀ ਦੀ ਮੰਗ 17 ਮੈਗਾਵਾਟ ਨੇੜੇ ਪੁੱਜ ਗਈ ਸੀ। ਅੱਜ ਬਿਜਲੀ ਦੀ ਮੰਗ ਪਿਛਲੇ ਸਾਰੇ ਰਿਕਾਰਡ ਤੋੜਦਿਆਂ 17328 ਮੈਗਾਵਾਟ ’ਤੇ ਪੁੱਜ ਗਈ। ਪਾਵਰਕੌਮ ਵੱਲੋਂ ਇਸ ਵਧੀ ਹੋਈ ਰਿਕਾਰਡ ਮੰਗ ਨੂੰ ਸੂਬੇ ਭਰ ਅੰਦਰ ਬਿਨਾਂ ਕਿਸੇ ਕੱਟਾਂ ਤੋਂ ਪੂਰਾ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਜੇਕਰ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲਾਂ ਦੀ ਗੱਲ ਕੀਤੀ ਜਾਵੇ ਤਾਂ ਸਾਰੇ 15 ਯੂਨਿਟ ਮੌਜੂਦਾ ਸਮੇਂ ਬਿਜਲੀ ਪੈਦਾ ਕਰ ਰਹੇ ਹਨ। ਸਰਕਾਰੀ ਰੋਪੜ ਥਰਮਲ ਪਲਾਂਟ ਦੇ ਚਾਰੋ ਯੂਨਿਟਾਂ ਵੱਲੋਂ 535 ਮੈਗਾਵਾਟ ਜਦਕਿ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਹੀ ਯੂਨਿਟਾਂ ਵੱਲੋਂ 787 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ ਇਸੇ ਤਰ੍ਹਾਂ ਹੀ ਸਰਕਾਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵੱਲੋਂ 360 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਜੇਕਰ ਪ੍ਰਾਈਵੇਟ ਥਰਮਲ ਰਾਜਪੁਰਾ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ 1338 ਜਦਕਿ ਪ੍ਰਾਈਵੇਟ ਤਲਵੰਡੀ ਸਾਬੋ ਥਰਮਲ ਪਲਾਂਟ ਤੋਂ ਸਭ ਤੋਂ ਵੱਧ 1855 ਮੈਗਾਵਾਟ ਬਿਜਲੀ ਉਤਪਾਦਨ ਪੈਦਾ ਕੀਤਾ ਜਾ ਰਿਹਾ ਹੈ। ਪਾਵਰਕੌਮ ਦੇ ਹਾਈਡਰਲ ਪ੍ਰੋਜੈਕਟਾਂ ਵੱਲੋਂ ਵੀ 1007 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਜੋ ਕਿ ਹੁਣ ਤੱਕ ਦਾ ਕਾਫੀ ਵੱਧ ਹੈ।
ਬਿਜਲੀ ਮੰਤਰੀ ਨੇ ਪਾਵਰਕੌਮ ਦੀ ਪਿੱਠ ਥਾਪੜੀ
ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟਾਂ ਦੇ 17328 ਮੈਗਾਵਾਟ ਦੀ ਰਿਕਾਰਡ ਤੋੜ ਮੰਗ ਨੂੰ ਪੂਰਾ ਕਰਕੇ ਅੱਜ ਵੱਡਾ ਮਾਰਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮਾਨ ਸਰਕਾਰ ਵੱਲੋਂ ਨਿਰਵਿਘਨ ਅੱਠ ਘੰਟੇ ਖੇਤੀਬਾੜੀ ਬਿਜਲੀ ਸਪਲਾਈ ਦੇਣ ਦੀ ਗੱਲ ਆਖੀ ਗਈ ਸੀ ਪਰੰਤੂ ਕਿਸਾਨਾਂ ਨੂੰ ਅੱਠ ਘੰਟੇ ਤੋਂ ਜਿਆਦਾ ਦੀ ਬਿਜਲੀ ਸਪਲਾਈ ਮਿਲ ਰਹੀ ਹੈ ਇਹ ਪਹਿਲੀ ਵਾਰੀ ਹੋਇਆ ਹੈ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਸਰਪਲੱਸ ਮਿਲਦੀ ਬਿਜਲੀ ਕਾਰਨ ਆਪਣੇ ਟਿਊਬਵੈੱਲ ਬੰਦ ਕਰਨੇ ਪਏ ਹੋਣ।
ਕਿਸਾਨਾਂ ਨੂੰ 12 ਘੰਟੇ ਮਿਲ ਰਹੀ ਐ ਬਿਜਲੀ : ਡਾ. ਬਸੰਤ ਗਰਗ
ਪੀਐੱਸਪੀਸੀਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਤੇ ਹੋਰਨਾਂ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆ ਰਹੀ ਉਹਨਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਵਿਘਨ ਅੱਠ ਘੰਟੇ ਖੇਤੀਬਾੜੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਸੂਬਾ ਸਰਕਾਰ ਦੀ ਪਹਿਲਕਦਮੀ ਤੇ ਸਰਪਲੱਸ ਬਿਜਲੀ ਹੋਣ ਕਾਰਨ ਸੂਬੇ ਦੇ ਕਿਸਾਨ ਬਾਰਾਂ ਘੰਟੇ ਨਿਰਵਿਘਨ ਖੇਤੀਬਾੜੀ ਸਪਲਾਈ ਪ੍ਰਾਪਤ ਕਰ ਰਹੇ ਹਨ।
ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ
110 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਤਹਿਤ 40 ਲੱਖ ਤੋਂ ਵੱਧ ਦਾ ਠੋਕਿਆ ਜ਼ੁਰਮਾਨਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਵੱਲੋਂ ਬਿਜਲੀ ਚੋਰਾਂ ਦੀਆਂ ਕੁੰਡੀਆਂ ਖਿਲਾਫ਼ ਲਗਾਤਾਰ ਮੁਹਿੰਮ ਚਲਾਈ ਹੋਈ ਹੈ। ਪਾਵਰਕੌਮ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਵੱਖ ਵੱਖ ( Electricity ) ਇਲਾਕਿਆਂ ਅੰਦਰ 110 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਦਿਆਂ ਕਾਬੂ ਕੀਤੇ ਜਾਣ ’ਤੇ 40.04 ਲੱਖ ਰੁਪਏ ਦਾ ਜ਼ੁਰਮਾਨਾ ਠੋਕਿਆ ਗਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਿਕ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 110 ਖ਼ਪਤਕਾਰ ਬਿਜਲੀ ਚੋਰੀ ਕਰਦੇ ਪਾਏ ਗਏ।
ਇਹ ਵੀ ਪੜ੍ਹੋ : RBI Latest News : ਜੇਕਰ ਤੁਹਾਡੇ ਘਰ ਹੈ 500 ਦਾ ਇਹ ਨੋਟ ਤਾਂ ਹੋ ਜਾਓ ਸਾਵਧਾਨ!
ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਅਤੇ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ ਅਤੇ 20 ਖਪਤਕਾਰ ਬਿਜਲੀ ਚੋਰੀ ਕਰਦੇ ਪਾਏ ਗਏ ਜਿਨ੍ਹਾਂ ਨੂੰ 8.40 ਲੱਖ ਰੁਪਏ ਜੁਰਮਾਨਾ ਕੀਤਾ ਹੈ ਇਸ ਤੋਂ ਇਲਾਵਾ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ 3, ਲੁਧਿਆਣਾ ਸਬ ਡਵੀਜ਼ਨ ਦੇ 131 ਖਪਤਕਾਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8.28 ਲੱਖ ਰੁਪਏ ਦੇ ਜੁਰਮਾਨੇ ਕੀਤੇ।
ਪਾਵਰਕੌਮ ਦੀਆਂ ਵੱਖ ਵੱਖ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਕੀਤੀ ਗਈ ਕਾਰਵਾਈ
ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ , ਮਲੇਰਕੋਟਲਾ ਸਹਿਣਾ, ਰੰਗੀਆਂ, ਤਪਾ ਅਤੇ ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜ਼ੁਰਮਾਨਾ ਕੀਤਾ। ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ ਅਤੇ ਮਲਸੀਆਂ ਦੇ 126 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ ਅਤੇ 21 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.47 ਲੱਖ ਰੁਪਏ ਜੁਰਮਾਨਾ ਕੀਤਾ ਹੈ। ( Electricity )
ਅੰਮਿ੍ਰਤਸਰ ਸਰਕਲ ਦੀਆਂ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ 13 ਖਪਤਕਾਰਾਂ ਨੂੰ 4.78 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ ਦੱਸਣਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਪਾਵਰਕੌਮ ਦੀਆਂ ਟੀਮਾਂ ਵੱਲੋਂ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ ਇੱੱਕ ਕਰੋੜ ਤੋਂ ਵੱਧ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।
ਗਰਮੀਆਂ ਅਤੇ ਝੋਨੇ ਦੇ ਸੀਜ਼ਨ ’ਚ ਜਾਰੀ ਰਹੇਗੀ ਵਿਸ਼ੇਸ਼ ਮੁਹਿੰਮ ( Electricity )
ਪਾਵਰਕੌਮ ਦੇ ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਪੰਜਾਬ ਵਿੱਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਬਿਜਲੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਵਿਰੁੱਧ ਜ਼ੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਹੇਠ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ
ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਖ਼ਾਰਜ ਕੀਤੀਆਂ ਮੀਡੀਆ ਰਿਪੋਰਟਾਂ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ‘ਚ ਵਾਧਾ ਕਰਨ ਦਾ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ ਇਸ ਸਬੰਧੀ ਮੀਡੀਆ ‘ਚ ਲੱਗੀਆਂ ਖ਼ਬਰਾਂ ਤੱਥਾਂ ਤੋਂ ਪਰੇ ਅਤੇ ਗੁੰਮਰਾਹਕੁੰਨ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਵਿਚ ਕਿਫਾਇਤੀ ਬਿਜਲੀ ਮੁਹੱਈਆ ਕਰਵਾਉਣ ਦੇ ਕੀਤੇ ਚੋਣਾਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਸ ਸਬੰਧੀ ਮੀਡੀਆ ਵਿੱਚ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਵਰ ਰੈਗੂਲੇਟਰ ਬਾਬਤ ਉਨ੍ਹਾਂ ਦੀਆਂ ਟਿੱਪਣੀਆਂ ਬਿਜਲੀ ਦੀ ਕੀਮਤ ਸਬੰਧੀ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਸੰਦਰਭ ਵਿੱਚ ਕੀਤੀਆਂ ਗਈਆਂ ਸਨ, ਉਨ੍ਹਾਂ ਨੇ ਕਿਸੇ ਵੀ ਸਮੇਂ ਬਿਜਲੀ ਦਰਾਂ ਵਿਚ ਵਾਧੇ ਦਾ ਸੁਝਾਅ ਨਹੀਂ ਦਿੱਤਾ। ਉਨ੍ਹਾਂ ਹੋਰ ਕਿਹਾ ਕਿ, ‘ਪਾਵਰ ਰੈਗੂਲੇਟਰ ਦਾ ਕੰਮ ਵੱਖੋ-ਵੱਖ ਹਿੱਸਿਆਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਿਫਾਰਸ਼ਾਂ ਕਰਨਾ ਹੁੰਦਾ ਹੈ ਪਰ ਸਰਕਾਰ ਵੱਲੋਂ ਕੋਈ ਵੀ ਫੈਸਲਾ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਅਤੇ ਲੋਕਾਂ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਹੀ ਕੀਤਾ ਜਾਵੇਗਾ। ”
ਮੰਤਰੀ ਨੇ ਅਗਾਂਹ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਸਾਫ ਕਿਹਾ ਗਿਆ ਹੈ ਕਿ ਕਾਂਗਰਸ ਦੀ ਸਰਕਾਰ ਵਲੋਂ ਸੂਬੇ ਦੇ ਅਰਥਚਾਰੇ ਨਾਲ ਜੁੜੇ ਵੱਖੋ-ਵੱਖ ਖੇਤਰਾਂ ਜਿਨਾਂ ਵਿਚ ਘਰੇਲੂ ਉਪਭੋਗਤਾ, ਵਪਾਰ ਅਤੇ ਉਦਯੋਗ ਵੀ ਸ਼ਾਮਲ ਹਨ, ਨੂੰ ਕਿਫਾਇਤੀ ਦਰਾਂ ਉੱਤੇ 24*7 ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਮੈਨੀਫੈਸਟੋ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਦਯੋਗ ਜਗਤ ਲਈ ਬਿਜਲੀ ਦੀਆਂ ਦਰਾਂ 5 ਸਾਲ ਲਈ ਸਥਿਰ ਕੀਤੀਆਂ ਜਾਣਗੀਆਂ। ਉਨਾਂ ਸਪਸ਼ਟ ਕੀਤਾ ਕਿ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਤੋਂ ਕਿਸੇ ਵੀ ਕੀਮਤ ਉੱਤੇ ਪਿਛੇ ਨਹੀਂ ਹਟਿਆ ਜਾਵੇਗਾ। ਉਨਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਇਸ ਸਮੇਂ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਉਣ ਦੀ ਉਦਯੋਗ ਜਗਤ ਦੀ ਮੰਗ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।