DGP - Sach Kahoon Punjabi
ਹਾਈ ਕੋਰਟ ਤੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਰਾਹਤ
26 ਫਰਵਰੀ ਨੂੰ ਹੋਏਗੀ ਮਾਮਲੇ ਦੀ ਅਗਲੀ ਸੁਣਵਾਈ, ਯੂ.ਪੀ.ਐਸ.ਸੀ ਅਤੇ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੰਦਿਆਂ ਉਨਾਂ ਦੀ ਨਿਯੁਕਤੀ ਦੇ ਖ਼ਿਲਾਫ਼ ਜਾਰੀ ਹੋਏ ਕੈਟ ਦੇ ਆਦੇਸ਼ ‘ਤੇ ਸਟੇਅ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਵੱਲੋਂ ਸਟੇਅ ਲਗਾਉਣ ਤੋਂ ਬਾਅਦ ਹੁਣ 26 ਫਰਵਰੀ ਤੱਕ ਸ੍ਰੀ ਗੁਪਤਾ ਖ਼ਿਲਾਫ਼ ਆਏ ਆਦੇਸ਼ ਅਨੁਸਾਰ ਕੋਈ ਵੀ ਕਾਰਵਾਈ ਨਹੀਂ ਹੋਏਗੀ ਇਥੇ ਹੀ ਯੂ.ਪੀ.ਐਸ.ਸੀ. ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਏਗੀ। ਇਹ ਆਦੇਸ਼ ਮੰਗਲਵਾਰ ਨੂੰ ਹਾਈ ਕੋਰਟ ਦੇ ਜਸਟਿਸ ਜਸਵੰਤ ਸਿੰਘ ਅਤੇ ਸੰਤ ਨਰਾਇਨ ਦੀ ਬੈਂਦ ਵੱਲੋਂ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਪਿਛਲੇ ਹਫ਼ਤੇ 17 ਜਨਵਰੀ ਨੂੰ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੂੰ ਡੀ.ਜੀ.ਪੀ. ਲਾਉਣ ਲਈ 4 ਹਫ਼ਤੇ ਵਿੱਚ ਨਵਾਂ ਪੈਨਲ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਨਾਂ ਆਦੇਸ਼ਾਂ ਤੋਂ ਬਾਅਦ ਇਹ ਸਾਫ਼ ਹੋ ਗਿਆ ਸੀ ਕਿ ਦਿਨਕਰ ਗੁਪਤਾ ਨੂੰ ਹਟਾਇਆ ਜਾ ਸਕਦਾ ਹੈ ਅਤੇ ਇਨਾਂ ਆਦੇਸ਼ਾਂ ਤੋਂ ਬਾਅਦ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆਏ ਵੱਲੋਂ ਖ਼ੁਸ਼ੀ ਵੀ ਜ਼ਾਹਿਰ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਵਲੋਂ ਹੀ ਕੈਟ ਵਿੱਚ ਪਟੀਸ਼ਨ ਪਾਈ ਗਈ ਸੀ।
ਆਪਣੇ ਅਹੁਦੇ ‘ਤੇ ਬਣੇ ਰਹਿਣਗੇ
ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਦੇ ਆਦੇਸ਼ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿਨਕਰ ਗੁਪਤਾ ਦੇ ਹੱਕ ਵਿੱਚ ਕਿਹਾ ਸੀ ਕਿ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਖ਼ੁਦ ਹਾਈ ਕੋਰਟ ਜਾ ਕੇ ਮਾਮਲੇ ਦੀ ਪੈਰਵੀ ਕਰੇਗੀ। ਪੰਜਾਬ ਸਰਕਾਰ ਤੋਂ ਪਹਿਲਾਂ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਹੀ ਪਟੀਸ਼ਨ ਦਾਇਰ ਕਰਕੇ ਵਕੀਲ ਪੁਨੀਤ ਬਾਲੀ ਰਾਹੀਂ ਕੇਸ ਪੇਸ਼ ਕੀਤਾ ਗਿਆ ਜਿਥੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਕਰਦੇ ਹੋਏ 26 ਫਰਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਟ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹਟਾਇਆ ਅਮਰਿੰਦਰ ਸਿੰਘ ਨੇ ਕਿਹਾ, ਨਹੀਂ ਹਟਣਗੇ ਗੁਪਤਾ
ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੇ ਸੁਣਾਇਆ ਆਪਣਾ ਆਦੇਸ਼, ਗੁਪਤਾ ਦੀ ਤੈਨਾਤੀ ਪਾਈ ਗਈ ਖ਼ਾਮੀਆਂ
ਪੰਜਾਬ ਦੇ ਦੋ ਸੀਨੀਅਰ ਡੀਜੀਪੀ ਮੁਹਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਾਏ ਵਲੋਂ ਪਾਈ ਗਈ ਸੀ ਪਟੀਸ਼ਨ
ਹੁਣ ਪੰਜਾਬ ਸਰਕਾਰ ਨੂੰ ਮੁੜ ਭੇਜਣਾ ਪਏਗਾ ਪੈਨਲ, ਅਮਰਿੰਦਰ ਸਿੰਘ ਨੇ ਕਿਹਾ, ਨਹੀਂ ਪਏਗੀ ਇਸ ਦੀ ਜਰੂਰਤ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਨੇ ਸ਼ੁੱਕਰਵਾਰ ਨੂੰ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਡੀ.ਜੀ.ਪੀ. ਦਿਨਕਰ ਗੁਪਤਾ ਦੀ ਤੈਨਾਤੀ ਨੂੰ ਗਲਤ ਕਰਾਰ ਦੇ ਕੇ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਮੁੜ ਤੋਂ ਨਵਾਂ ਪੈਨਲ ਭੇਜਣ ਲਈ ਕਿਹਾ ਹੈ, ਜਿਸ ਰਾਹੀਂ ਪੰਜਾਬ ਦੇ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਦੀ ਕਾਰਵਾਈ ਨੂੰ ਸ਼ੁਰੂ ਕੀਤਾ ਜਾ ਸਕੇ। ਇਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਫ਼ ਕਹਿ ਦਿੱਤਾ ਹੈ ਕਿ ਦਿਨਕਰ ਗੁਪਤਾ ਪੁਲਿਸ ਮੁਖੀ ਦੇ ਅਹੁਦੇ ਤੋਂ ਨਹੀਂ ਹਟਣਗੇ, ਉਨਾਂ ਦੀ ਨਿਯੁਕਤੀ ਨੂੰ ਲੈ ਕੇ ਯੂ.ਪੀ.ਐਸ.ਈ. ਅਤੇ ਕੈਟ ਨਾਲ ਸਰਕਾਰ ਆਪਣੇ ਪੱਧਰ ‘ਤੇ ਗੱਲਬਾਤ ਕਰ ਲਏਗੀ।
ਸ਼ੁੱਕਰਵਾਰ ਨੂੰ ਕੈਟ ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਸਵੀਕਾਰ ਕਰਨ ਤੋ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਵਿੱਚ ਭਾਜੜ ਮੱਚ ਗਈ। ਮੁੱਖ ਮੰਤਰੀ ਅਮਰਿੰਦਰ ਸਿੰਘ ਉਸ ਸਮੇਂ ਵਿਧਾਨ ਸਭਾ ਦੇ ਅੰਦਰ ਕਾਰਵਾਈ ਵਿੱਚ ਭਾਗ ਲੈ ਰਹੇ ਸਨ, ਜਿਥੇ ਕਿ ਉਨਾਂ ਨੂੰ ਅਧਿਕਾਰੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਅਤੇ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵੱਲੋਂ ਦਿਨਕਰ ਗੁਪਤਾ ਦੀ ਪੰਜਾਬ ਪੁਲਿਸ ਮੁਖੀ ਵਲੋਂ ਨਿਯੁਕਤੀ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਗਈ ਸੀ ਜਿਥੇ ਇਨਾਂ ਦੋਵਾਂ ਵੱਲੋਂ ਯੂ.ਪੀ.ਐਸ.ਸੀ. ਅਤੇ ਪੰਜਾਬ ਸਰਕਾਰ ਸਣੇ ਦਿਨਕਰ ਗੁਪਤਾ ਨੂੰ ਪਾਰਟੀ ਬਣਾਇਆ ਗਿਆ ਸੀ।
ਕੈਟ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿਆਰ ਕੀਤੇ ਗਏ ਪੈੱਨਲ ਵਿੱਚ ਕਾਫ਼ੀ ਜਿਆਦਾ ਖ਼ਾਮੀਆਂ ਸਨ
ਸ਼ੁੱਕਰਵਾਰ ਆਪਣਾ ਆਦੇਸ਼ ਜਾਰੀ ਕਰਦੇ ਹੋਏ ਕੈਟ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿਆਰ ਕੀਤੇ ਗਏ ਪੈੱਨਲ ਵਿੱਚ ਕਾਫ਼ੀ ਜਿਆਦਾ ਖ਼ਾਮੀਆਂ ਸਨ। ਜਿਹੜਾ ਪੈਨਲ ਪੰਜਾਬ ਸਰਕਾਰ ਵੱਲੋਂ ਬਣਾ ਕੇ ਭੇਜਿਆ ਗਿਆ ਸੀ ਉਹ ਸੁਪਰੀਮ ਕੋਰਟ ਵਲੋਂ ਪ੍ਰਕਾਸ਼ ਸਿੰਘ ਮਾਮਲੇ ਵਿੱਚ ਦਿੱਤੇ ਗਏ ਆਦੇਸ਼ਾਂ ਦੇ ਖ਼ਿਲਾਫ਼ ਸੀ। ਕੈਟ ਵੱਲੋਂ ਯੂ.ਪੀ.ਐਸ.ਸੀ. ਅਤੇ ਪੁਲਿਸ ਮੁਖੀ ਦੀ ਨਿਯੁਕਤੀ ਕਰਨ ਵਾਲੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ 4 ਹਫ਼ਤੇ ਵਿੱਚ ਮੁੜ ਤੋਂ ਪੈਨਲ ਬਣਾ ਕੇ ਭੇਜਿਆ ਜਾਵੇ।
ਇਸ ਪਟੀਸ਼ਨ ਵਿੱਚ ਦੋਵੇਂ ਡੀ.ਜੀ.ਪੀ. ਵੱਲੋਂ ਕਿਹਾ ਗਿਆ ਸੀ ਕਿ ਉਨਾਂ ਦੀ ਰਿਕਾਰਡ ਕਾਫ਼ੀ ਜਿਆਦਾ ਸਾਫ਼ ਅਤੇ ਚੰਗਾ ਹੈ ਫਿਰ ਵੀ ਉਨਾਂ ਦੀ ਸੀਨੀਅਰਤਾ ਨੂੰ ਧਿਆਨ ਵਿੱਚ ਰਖਦੇ ਹੋਏ ਗਲਤ ਤਰੀਕੇ ਨਾਲ ਪੈਨਲ ਤਿਆਰ ਕੀਤਾ ਗਿਆ ਅਤੇ ਉਨਾਂ ਨੂੰ ਪੁਲਿਸ ਮੁੱਖੀ ਬਣਾਉਣ ਤੋਂ ਰੋਕਣ ਦੀ ਕੋਸ਼ਸ਼ ਕੀਤੀ ਗਈ। ਜਿਸ ਕਾਰਨ ਮੌਜੂਦਾ ਨਿਯੁਕਤੀ ਨੂੰ ਰੱਦ ਕੀਤਾ ਜਾਣਾ ਬਣਦਾ ਹੈ। ਕੈਟ ਵੱਲੋਂ ਇਨਾਂ ਦੋਵਾਂ ਡੀ.ਜੀ.ਪੀ. ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਇਥੇ ਹੀ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖੀ ਨੂੰ ਲੈ ਕੇ ਨਵਾਂ ਪੈਨਲ ਤਿਆਰ ਕਰਨ ਦੀ ਜਰੂਰਤ ਨਹੀਂ ਪਏਗੀ, ਇਸ ਲਈ ਦਿਨਕਰ ਗੁਪਤਾ ਆਪਣੇ ਅਹੁਦੇ ‘ਤੇ ਕੰਮ ਕਰਦੇ ਰਹਿਣਗੇ। ਇਸ ਮਾਮਲੇ ਵਿੱਚ ਯੂ.ਪੀ.ਐਸ.ਸੀ. ਅਤੇ ਕੈਟ ਵਿੱਚ ਮੁੜ ਤੋਂ ਜਾਣ ਦੀ ਜਿਹੜੀ ਵੀ ਜਰੂਰਤ ਪਏਗੀ ਤਾਂ ਸਰਕਾਰ ਉਥੇ ਜਾ ਕੇ ਮੁੜ ਤੋਂ ਆਪਣਾ ਪੱਖ ਰੱਖੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਸ਼ਾਤਮਈ ਮਹੌਲ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ
ਪਟਿਆਲਾ(ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਜਰੀਏ ਹਥਿਆਰਾਂ ਦੀ ਹੋਈ ਬਰਾਮਦਗੀ ਸਬੰਧੀ ਕਿਹਾ ਹੈ ਕਿ ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਇਸ ਮੁੱਦੇ ‘ਤੇ ਸਹੀ ਦਿਸ਼ਾ ‘ਚ  ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵੱਲੋਂ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਅਤੇ ਕੱਲ੍ਹ ਬੀ.ਐਸ.ਐਫ. ਦੇ ਡੀ.ਜੀ. ਨੇ ਵੀ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ।
ਸ੍ਰੀ ਗੁਪਤਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੁਰੱਖਿਆ ਪੱਖਾਂ ਸਮੇਤ ਹੋਰ ਬਿੰਦੂਆਂ ‘ਤੇ ਬਾਰਡਰ ਰੇਂਜ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਸ੍ਰੀ ਦਿਨਕਰ ਗੁਪਤਾ ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਸੂਬੇ ਦੇ ਸਮੂਹ ਏ. ਡੀ. ਜੀ. ਪੀ., ਆਈ.ਜੀ., ਡੀ.ਆਈ.ਜੀ. ਪੁਲਿਸ ਕਮਿਸ਼ਨਰ ਅਤੇ ਬਾਰਡਰ ਰੇਂਜ ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਜਿਹੋ ਜਿਹੇ ਇਸ਼ਾਰੇ ਮਿਲ ਰਹੇ ਹਨ, ਉਨ੍ਹਾਂ ਨੂੰ ਲੈ ਕੇ ਸਿਰਫ਼ ਬਾਰਡਰ ਏਰੀਆ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਸ਼ਾਂਤਮਈ ਮਾਹੌਲ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਪੰਜਾਬ ਪੁਲਿਸ ਹਰੇਕ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਦੇ ਸਮਰੱਥ ਹੈ। ਇਸ ਤੋਂ ਪਹਿਲਾਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿਚ ਅਮਨ ਕਾਨੂੰਨ ਅਤੇ ਨਸ਼ਿਆਂ ਸਮੇਤ ਹੋਰ ਕਈ ਨਾਜ਼ੁਕ ਮੁੱਦਿਆਂ ‘ਤੇ ਪੁਲਿਸ ਵੱਲੋਂ ਵੱਖ-ਵੱਖ ਫਰੰਟਾਂ ‘ਤੇ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਕੰਮਾਂ ‘ਤੇ ਖੁੱਲ੍ਹਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਰੇਕ ਜ਼ਿਲ੍ਹੇ ਦੇ ਕੰਮਕਾਜ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਿਆਂ ‘ਚ ਪੈਦਾ ਹੋ ਰਹੇ ਹਲਾਤਾਂ ਨੂੰ ਵੀ ਨੇੜਿਓਂ ਜਾਣਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦਾ ਆਦੇਸ਼ ਦਿੱਤਾ।
ਅੱਜ ਦੀ ਇਸ ਮੀਟਿੰਗ ਸਪੈਸ਼ਲ ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਪ੍ਰਬੋਦ ਕੁਮਾਰ, ਏ.ਡੀ.ਜੀ.ਪੀ. ਐਡਮਿਨ ਗੌਰਵ ਯਾਦਵ, ਏ.ਡੀ.ਜੀ.ਪੀ. ਸੁਰੱਖਿਆ ਵਰਿੰਦਰ ਕੁਮਾਰ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਈਸ਼ਵਰ ਸਿੰਘ, ਏ.ਡੀ.ਜੀ.ਪੀ. ਪੀ.ਏ.ਪੀ. ਕੁਲਦੀਪ ਸਿੰਘ, ਆਈ.ਜੀ. ਕਮਾਂਡੋ ਕਮ ਐਸ.ਓ.ਜੀ. ਏ.ਕੇ. ਪਾਂਡੇ, ਡੀ.ਜੀ.ਪੀ. ਦੇ ਸਪੈਸ਼ਲ ਆਫਿਸਰ ਸੁਰਿੰਦਰਾ ਲਾਂਬਾ, ਆਈ.ਜੀ. ਪਟਿਆਲਾ ਰੇਂਜ ਜਤਿੰਦਰ ਸਿੰਘ ਔਲਖ, ਆਈ.ਜੀ. ਜਲੰਧਰ ਰੇਂਜ ਅਤੇ ਸਾਈਬਰ ਕਰਾਈਮ ਨੌਨਿਹਾਲ ਸਿੰਘ, ਆਈ.ਜੀ. ਬਠਿੰਡਾ ਰੇਂਜ ਅਰੁਣ ਕੁਮਾਰ ਮਿੱਤਲ, ਆਈ.ਜੀ. ਫਿਰੋਜ਼ਪੁਰ ਰੇਂਜ ਬੀ. ਚੰਦਰਾਸ਼ੇਖਰ, ਆਈ.ਜੀ. ਕਾਊਂਟਰ ਇੰਟੈਲੀਜੈਂਸ਼ ਪੰਜਾਬ ਅਮਿਤ ਪ੍ਰਸ਼ਾਦ, ਕਮਿਸ਼ਨਰ ਜਲੰਧਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਸਮੇਤ ਬਾਂਰਡਰ ਰੇਂਜ ਅੰਮ੍ਰਿਤਸਰ ਨੂੰ ਛੱਡਕੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੁਲਿਸ ਮੁਖੀ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਨਕਰ ਗੁਪਤਾ ਪੰਜਾਬ ਦੇ ਨਵੇ ਡੀ ਜੀ ਪੀ ਨਿਯੁਕਤ
ਚੰਡੀਗੜ੍ਹ। ਪੰਜਾਬ ਸਰਕਾਰ ਨੇ ਦਿਨਕਰ ਗੁਪਤਾ ਦੇ ਨਾਂ ਤੇ ਮੋਹਰ ਲਗਾਉਂਦੇ ਹੋਏ ਉਹਨਾਂ ਨੂੰ ਪੰਜਾਬ ਦੇ ਨਵੇਂ ਡੀ.ਜੀ.ਪੀ. ਦੇ ਰੂਪ ‘ਚ ਨਿਯੁਕਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਯੂ. ਪੀ. ਐਸ. ਸੀ ਵੱਲੋਂ ਭੇਜੇ ਗਏ ਪੈਨਲ ‘ਚ ਸਭ ਤੋਂ ਸੀਨੀਅਰ ਦਿਨਕਰ ਗੁਪਤਾ ਹਨ। ਦਿਨਕਰ ਗੁਪਤਾ 1987 ਬੈਚ ਦੇ ਆਈ. ਪੀ. ਐਸ. ਅਧਿਕਾਰੀ ਵੀ ਹਨ। ਦਿਨਕਰ ਗੁਪਤਾ ਨੇ 8 ਸਾਲ ਤੱਕ ਪੰਜਾਬ ਦੀਆਂ ਸੇਵਾਵਾਂ ਨਿਭਾਈਆਂ ਹਨ। ਅੱਤਵਾਦ ਦੌਰਾਨ ਦਿਨਕਰ ਗੁਪਤਾ ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ‘ਚ ਐਸਐਸ ਪੀ ਵੀ ਰਹਿ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਰਾ ਦਿਨ ਰਹੀ ਡੀਜੀਪੀ ਦੇ ਅਸਤੀਫ਼ੇ ਦੀ ਅਫ਼ਵਾਹ, ਖੁਦ ਡੀਜੀਪੀ ਨੇ ਨਕਾਰਿਆ
ਡੀਜੀਪੀ ਅਰੋੜਾ ਨੂੰ ਮਿਲੇ ਸੇਵਾ ਕਾਲ ‘ਚ ਵਾਧੇ ਬਾਰ ਹੈਰਾਨਗੀ ਜਤਾਈ ਸੀ ਸਰਕਾਰ ਨੇ
ਚੰਡੀਗੜ੍ਹ | ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਇਹ ਅਫ਼ਵਾਹ ਸ਼ੁੱਕਰਵਾਰ ਅਚਾਨਕ ਹੀ ਫੈਲਣ ਤੋਂ ਬਾਅਦ ਪੰਜਾਬ ਪੁਲਿਸ ਹੈੱਡਕੁਆਟਰ ਤੇ ਕਾਂਗਰਸ ਸਰਕਾਰ ‘ਚ ਕਾਫ਼ੀ ਹਲਚਲ ਸ਼ੁਰੂ ਹੋ ਗਈ ਇਸ ਅਫ਼ਵਾਹ ਤੋਂ ਕੁਝ ਹੀ ਦੇਰ ਬਾਅਦ ਡੀਜੀਪੀ ਸੁਰੇਸ਼ ਅਰੋੜਾ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਅਸਤੀਫ਼ੇ ਨੂੰ ਕੋਰੀ ਅਫ਼ਵਾਹ ਕਰਾਰ ਦੇ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਸ੍ਰੀ ਅਰੋੜਾ ਵੱਲੋਂ ਇਸ ਅਸਤੀਫ਼ੇ ਦੀ ਅਫ਼ਵਾਹ ਨੂੰ ਨਕਾਰਨ ਤੋਂ ਬਾਅਦ ਵੀ ਮੀਡੀਆ ਵਿੱਚ ਚਰਚਾ ਦਾ ਦੌਰ ਚਲਦਾ ਰਿਹਾ, ਕਿਉਂਕਿ ਮੁੱਖ ਮੰਤਰੀ ਦਫ਼ਤਰ ਵਿੱਚ ਇਸ ਗੱਲ ਨੂੰ ਲੈ ਕੇ ਕਾਫ਼ੀ ਜਿਆਦਾ ਚਰਚਾ ਸੀ ਕਿ ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਅਸਿੱਧੇ ਤੌਰ ‘ਤੇ ਇਤਲਾਹ ਦੇਣੀ ਸ਼ੁਰੂ ਕਰ ਦਿੱਤਾ ਹੈ ਕਿ ਉਹ 31 ਜਨਵਰੀ ਤੋਂ ਬਾਅਦ ਕੰਮ ਨਹੀਂ ਕਰਨਾ ਚਾਹੁੰਦੇ, ਇਸ ਲਈ ਪਹਿਲਾਂ ਤੋਂ ਮਿਲੇ ਸੇਵਾ ਕਾਲ ‘ਚ ਵਾਧੇ ਅਨੁਸਾਰ ਹੀ ਉਹ ਆਪਣਾ ਅਸਤੀਫ਼ਾ ਦੇ ਦੇਣਗੇ ਹਾਲਾਂਕਿ ਬੀਤੇ ਵੀਰਵਾਰ ਨੂੰ ਸੇਵਾ ਕਾਲ ਵਿੱਚ ਵਾਧਾ 30 ਸਤੰਬਰ ਤੱਕ ਹੋਣ ਦੇ ਕਾਰਨ ਨਿਯਮਾਂ ਅਨੁਸਾਰ ਉਹ ਆਪਣਾ ਅਸਤੀਫ਼ਾ ਜਲਦ ਹੀ ਸਰਕਾਰ ਨੂੰ ਸੌਂਪ ਦੇਣਗੇ। ਇਨ੍ਹਾਂ ਚਰਚਾਵਾਂ ਦੇ ਦੌਰ ‘ਚ ਸੁਰੇਸ਼ ਅਰੋੜਾ ਵੱਲੋਂ ਅਸਤੀਫ਼ਾ ਦੇਣ ਦੀ ਅਫ਼ਵਾਹ ਫੈਲ ਗਈ। ਜਾਣਕਾਰੀ ਅਨੁਸਾਰ ਸੁਰੇਸ਼ ਅਰੋੜਾ ਦਾ ਕਾਰਜਕਾਲ ਪਿਛਲੇ ਸਾਲ 30 ਸਤੰਬਰ 2018 ਨੂੰ ਖ਼ਤਮ ਹੋ ਗਿਆ ਸੀ, ਜਿੱਥੇ ਕਿ ਪਹਿਲਾਂ ਸੁਰੇਸ਼ ਅਰੋੜਾ ਨੂੰ 31 ਦਸੰਬਰ ਤੇ ਫਿਰ 31 ਜਨਵਰੀ ਤੱਕ ਦਾ ਸੇਵਾ ਕਾਲ ‘ਚ ਵਾਧਾ ਦਿੱਤਾ ਗਿਆ। ਬੀਤੇ ਦਿਨੀਂ ਵੀਰਵਾਰ ਨੂੰ ਜਦੋਂ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ, ਜਿਸ ‘ਚ ਉਨ੍ਹਾਂ ਨੇ ਡੀਜੀਪੀ ਲਗਾਉਣ ਦਾ ਅਧਿਕਾਰ ਖੁਦ ਕੋਲ ਰੱਖਣ ਦੀ ਮੰਗ ਕੀਤੀ ਗਈ ਸੀ, ਇਸ ਪਟੀਸ਼ਨ ਦੇ ਖ਼ਾਰਜ ਹੋਣ ਤੋਂ ਕੁਝ ਹੀ ਮਿੰਟਾਂ ਬਾਅਦ ਸੁਰੇਸ਼ ਅਰੋੜਾ ਦੇ ਸੇਵਾ ਕਾਲ ‘ਚ ਕੇਂਦਰ ਸਰਕਾਰ ਨੇ 31 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ, ਜਿਸ ਨੂੰ ਲੈ ਕੇ ਕਾਂਗਰਸ ਸਰਕਾਰ ਹੈਰਾਨ ਰਹਿ ਗਈ ਕਿ ਆਖ਼ਰਕਾਰ ਬਿਨਾਂ ਨਵੀਂ ਮੰਗ ਤੋਂ ਕੇਂਦਰ ਸਰਕਾਰ ਨੇ ਇਹ ਫੈਸਲਾ ਕਿਵੇਂ ਕਰ ਦਿੱਤਾ। ਜਿਸ ਤੋਂ ਬਾਅਦ ਸੁਰੇਸ਼ ਅਰੋੜਾ ਦੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਵੀ ਹੋਈ ਸੀ ਤੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਯੂਪੀਐੱਸਸੀ ਨੂੰ ਡੀਜੀਪੀ ਦੇ ਲਈ ਪੈਨਲ ਭੇਜਣ ਸਬੰਧੀ ਕਾਰਵਾਈ ਵੀ ਉਲੀਕ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੋਵੇਂ ਸੂਬੇ ਦੀਆਂ ਸਰਕਾਰਾਂ ਨੇ ਕੋਰਟ ਤੋਂ ਆਦੇਸ਼ ‘ਚ ਸੋਧ ਦੀ ਅਪੀਲ ਕੀਤੀ ਸੀ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਡੀਜੀਪੀ ਨੂੰ ਅਗਲੇ ਸਾਲ 31 ਜਨਵਰੀ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਪ੍ਰਦਾਨ ਕਰ ਦਿੱਤੀ ਹੈ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਅੱਜ  ਪੰਜਾਬ ਤੇ ਹਰਿਆਣਾ ਸਰਕਾਰਾਂ ਦੀ ਅਪੀਲ ‘ਤੇ ਵਿਚਾਰ ਕਰਦਿਆਂ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ 31 ਜਨਵਰੀ ਤੱਕ ਅਹੁਦੇ ‘ਤੇ ਰਹਿਣ ਦੀ ਆਗਿਆ ਪ੍ਰਦਾਨ ਕੀਤੀ
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਹਰਿਆਣਾ ਦੇ ਡੀਜੀਪੀ ਬੀ ਐਸ ਸੰਧੂ ਆਉਂਦੀ 31 ਦਸੰਬਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ ਦੋਵੇਂ ਸੂਬਾ ਸਰਕਾਰਾਂ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਦਾ ਦਰਵਾਜਾ ਖੜਖੜਾਇਆ ਉਸ ਦੇ ਸਬੰਧਿਤ ਆਦੇਸ਼ ‘ਚ ਸੋਧ ਦੀ ਅਪੀਲ ਕੀਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐੱਸਐੱਸਪੀ. ਬਠਿੰਡਾ ਵੱਲੋਂ ਪੜਤਾਲ ਦੇ ਹੁਕਮ | DGP
ਸਮਾਜਿਕ ਕਾਰਕੁੰਨ ਵੱਲੋਂ ਡੀਜੀਪੀ ਨੂੰ ਸ਼ਿਕਾਇਤ | DGP
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਭਗਤਾ ਭਾਈ ਪੁਲਿਸ ਦੇ ਇੱਕ ਏਐਸਆਈ ਨੇ ਰੱਖੜੀ ਮੌਕੇ ਇੱਕ ਮਹਿਲਾ ਨੂੰ ਥੱਪੜਾਂ ਨਾਲ ਕੁੱਟਣ ਅਤੇ ਉਸ ਦੀ ਗੁੱਤ ਪੁੱਟਕੇ ਘੜੀਸਣ ਪਿੱਛੋਂ ਜ਼ਮੀਨ ‘ਤੇ ਪਟਕਣ ਦੇ ਮਾਮਲੇ ਨੇ ਪੁਲਿਸ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਅੱਜ ਜਦੋਂ ਸੋਸ਼ਲ ਮੀਡੀਆ ‘ਤੇ ਪੁਲਿਸ ਤਸ਼ੱਦਦ ਦੀ ਵੀਡੀਓ ਵਾਇਰਲ ਹੋ ਗਈ ਤਾਂ ਬਠਿੰਡਾ ਦੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਡੀਜੀਪੀ ਪੰਜਾਬ, ਆਈਜੀ ਬਠਿੰਡਾ ਜੋਨ ਅਤੇ ਐਸਐਸਪੀ ਨੂੰ ਈਮੇਲ ਭੇਜਕੇ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। (DGP)
ਸ਼ਰਮਾ ਨੇ ਮਹਿਲਾ ਦੀ ਗੁੱਤ ਪੱਟਣ ਵਾਲੇ ਏਐਸਆਈ ਦਾ ਨਾਂਅ ਵੀ ਅਧਿਕਾਰੀਆਂ ਨੂੰ ਭੇਜਿਆ ਹੈ। ਓਧਰ ਵੀਡੀਓ ‘ਚ ਆਏ ਪੁਲਿਸ ਜ਼ਬਰ ਦੇ ਤੱਥਾਂ ਨੂੰ ਦੇਖਦਿਆਂ ਐਸਐਸਪੀ ਨੇ ਡੀਐਸਪੀ ਫੂਲ ਨੂੰ ਮਾਮਲੇ ਦੀ ਪੜਤਾਲ ਕਰਨ ਲਈ ਕਿਹਾ ਹੈ। ਵੇਰਵਿਆਂ ਅਨੁਸਾਰ ਮਾਮਲਾ ਕੁਝ ਇਸ ਤਰ੍ਹਾਂ ਹੈ ਕਿ ਭਗਤਾ ਭਾਈ ਦੇ ਇੱਕ ਭੱਠਾ ਮਾਲਕ ਅਤੇ ਮਜ਼ਦੂਰਾਂ ਵਿਚਕਾਰ ਮਜ਼ਦੂਰੀ ਦੇ ਮੁੱਦੇ ‘ਤੇ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਮੁੱਦੇ ਸਬੰਧੀ ਮਜ਼ਦੂਰ ਪਰਿਵਾਰ ਸਮੇਤ ਭੱਠੇ ਅੱਗੇ ਧਰਨੇ ‘ਤੇ ਬੈਠੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਤੋਂ ਸਰਕਾਰੀ ਨਿਯਮਾਂ ਮੁਤਾਬਕ ਮਜ਼ਦੂਰੀ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਧਰਨਾ ਦੇ ਰਹੇ ਮਜ਼ਦੂਰ ਪਰਿਵਾਰਾਂ  ਨੂੰ 25 ਅਗਸਤ ਨੂੰ ਦੁਪਹਿਰ 12 ਵਜੇ ਗੱਲਬਾਤ ਰਾਹੀਂ ਮਸਲੇ ਦੇ ਹੱਲ ਦਾ ਭਰੋਸਾ ਦਿਵਾ ਕੇ ਧਰਨਾ ਚੁਕਵਾ ਦਿੱਤਾ।
ਇਹ ਵੀ ਪੜ੍ਹੋ : ਗੀਤਿਕਾ ਸ਼ਰਮਾ ਆਤਮਹੱਤਿਆ ਕੇਸ ’ਚ ਸਾਬਕਾ ਗ੍ਰਹਿ ਮੰਤਰੀ ਗੋਪਾਲ ਕਾਂਡਾ ਬਰੀ
ਪਤਾ ਲੱਗਿਆ ਹੈ ਕਿ ਜਦੋਂ ਪੁਲਿਸ ਦੀ ਮੌਜ਼ੂਦਗੀ ‘ਚ ਗੱਲਬਾਤ ਚੱਲ ਰਹੀ ਸੀ ਤਾਂ ਮਜ਼ਦੂਰਾਂ ਤੇ ਭੱਠਾ ਮਾਲਕਾਂ ਵਿਚਕਾਰ ਥੋੜ੍ਹੀ ਬਹੁਤੀ ਤਕਰਾਰ ਹੋ ਗਈ। ਭੜਕੇ ਮਜ਼ਦੂਰ ਪਰਿਵਾਰਾਂ ਨੇ ਇੱਕ ਵਾਰ ਫਿਰ ਤੋਂ ਭੱਠੇ ਅੱਗੇ ਧਰਨਾ ਲਾ ਦਿੱਤਾ, ਜਿੱਥੇ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਅਤੇ ਧਰਨਾਕਾਰੀ ਆਪਸ ‘ਚ ਖਹਿਬੜ ਪਏ। ਇਸ ਮੌਕੇ ਤਿੱਖੀਆਂ ਝੜਪਾਂ ਵੀ ਹੋਈਆਂ, ਜਿਸ ਤੋਂ ਤੈਸ਼ ‘ਚ ਆਈ ਪੁਲਿਸ ਮੁਲਾਜ਼ਮਾਂ ਨੇ ਸਖਤੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਮਜ਼ਦੂਰਾਂ ਨੇ ਇੱਟਾਂ ਰੋੜੇ ਚਲਾ ਦਿੱਤੇ, ਜਿਸ ਨਾਲ ਕੁਝ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗਣ ਦੀ ਵੀ ਖਬਰ ਹੈ। ਇਸ ਘਟਨਾ ਨੂੰ ਨਜ਼ਦੀਕ ਤੋਂ ਦੇਖਣ ਵਾਲੇ ਇੱਕ ਵਿਅਕਤੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ‘ਤੇ ਪੁਲਿਸ ਮੁਲਾਜ਼ਮਾਂ ਵੱਲੋਂ ਮਜ਼ਦੂਰਾਂ ਅਤੇ ਇੱਕ ਵੱਡੀ ਉਮਰ ਦੀ ਮਹਿਲਾ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਗਾਲ੍ਹਾਂ ਕੱਢਣ ਦੀ ਪੁਸ਼ਟੀ ਕੀਤੀ।
ਜਦੋਂ ਪੁਲਿਸ ਨੌਜਵਾਨਾਂ ਨੂੰ ‘ਰੈਪਿਡ ਰੂਰਲ ਰਿਸਪੌਂਸ’ ਗੱਡੀ ‘ਚ ਜਬਰੀ ਸੁੱਟਣ ਲੱਗੀ ਤਾਂ ਉਸੇ ਮਹਿਲਾ ਨੇ ਜ਼ੋਰਦਾਰ ਵਿਰੋਧ ਜਤਾਇਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁੱਸੇ ‘ਚ ਆਏ ਏਐਸਆਈ  ਨੇ ਮਹਿਲਾ ਨੂੰ ਗੁੱਤ ਤੋਂ ਫੜ ਕੇ ਥੱਲੇ ਸੁੱਟ ਦਿੱਤਾ। ਇਹੋ ਤੱਥ ਵਾਇਰਲ ਹੋਈ ਵੀਡੀਓ ‘ਚ ਵੀ ਸਹਮਣੇ ਆਏ ਹਨ, ਜਿਸ ‘ਚ ਇੱਕ ਏਐਸਆਈ ਮਹਿਲਾ ਦੀ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ। ਥਾਣਾ ਭਗਤਾ ਭਾਈ (ਦਿਆਲਪੁਰਾ ਭਾਈ) ਦੇ ਮੁੱਖ ਥਾਣਾ ਅਫਸਰ ਜਸਵੀਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਫਿਲਹਾਲ ਕਿਸੇ ਵੀ ਪੱਖ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਉਨ੍ਹਾਂ ਆਖਿਆ ਕਿ ਡੀਐਸਪੀ ਫੂਲ ਵੀ ਇਸੇ ਮਾਮਲੇ ਸਬੰਧੀ ਥਾਣੇ ‘ਚ ਆਏ ਹਨ।
ਪੜਤਾਲ ਦੇ ਹੁਕਮ ਜਾਰੀ : ਐੱਸ.ਐੱਸ.ਪੀ | DGP
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ.ਨਾਨਕ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਵੀਡੀਓ ਦੇ ਅਧਾਰ ‘ਤੇ ਡੀ.ਐਸ.ਪੀ. ਫੂਲ ਨੂੰ ਪੜਤਾਲ ਕਰਕੇ ਸੋਮਵਾਰ ਨੂੰ ਰਿਪੋਰਟ ਮੰਗ ਲਈ ਹੈ। ਉਨ੍ਹਾਂ ਆਖਿਆ ਕਿ ਰਿਪੋਰਟ ‘ਚ ਜੋ ਵੀ ਤੱਥ ਸਾਹਮਣੇ ਆਉਣਗੇ , ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। (DGP)
ਪੁਲਿਸ ਮੁਲਾਜ਼ਮਾਂ ਖਿਲਾਫ਼ ਹੋਵੇ ਕਾਰਵਾਈ : ਸ਼ਰਮਾ | DGP
ਸਮਾਜਿਕ ਕਾਰਕੁੰਨ ਗੁਰਵਿੰਦਰ ਸ਼ਰਮਾ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੁੱਚੇ ਹਾਲਾਤਾਂ ਤੋਂ ਜਾਣੂੰ ਕਰਵਾਇਆ ਹੈ ਕਿ ਕਿਸ ਤਰ੍ਹਾਂ ਇੱਕ ਏਐਸਆਈ ਨੇ ਭੱਠਾ ਮਜ਼ਦੂਰਾਂ ਖਾਸ ਤੌਰ ‘ਤੇ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸਬੰਧਤ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਲਈ ਵੀ ਕਿਹਾ ਹੈ।
ਹਰਪ੍ਰੀਤ ਸਿੱਧੂ ਦੀ ਖੁਦਮੁਖਤਿਆਰੀ ਖਤਮ, ਰਹਿਣਗੇ ਡੀ.ਜੀ.ਪੀ. ਅਧੀਨ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਸਾਫ਼ ਐਸ.ਟੀ.ਐਫ. ਨੂੰ ਨਹੀਂ ਮਿਲੇਗਾ ਆਜ਼ਾਦ ਚਾਰਜ | Harpreet Sidhu
ਨਰਾਜ਼ ਵਿਧਾਇਕਾਂ ਨੂੰ ਖ਼ੁਸ ਕਰਨ ਲਈ ਅਮਰਿੰਦਰ ਸਿੰਘ ਤਿਆਰ, ਦੇਣਗੇ ਚੰਗੇ ਅਹੁਦੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਅਤੇ ਵੱਡੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਸੁੱਟਣ ਦਾ ਜਿੰਮਾ ਲੈ ਕੇ ਕੰਮ ਕਰ ਰਹੇ ਹਨ ਸਪੈਸ਼ਲ ਟਾਕਸ ਟੀਮ ਦੇ ਮੁੱਖੀ ਏ.ਡੀ.ਜੀ.ਪੀ. ਹਰਪ੍ਰੀਤ (Harpreet Sidhu) ਸਿੱਧੂ ਖ਼ੁਦ ਹੀ ਆਜ਼ਾਦ ਨਹੀਂ ਰਹਿਣਗੇ, ਉਨ੍ਹਾਂ ਨੂੰ ਪੰਜਾਬ ਦੇ ਡੀ.ਪੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਹੀ ਰਿਪੋਰਟ ਕਰਨਾ ਪਏਗਾ।
ਇਹ ਵੀ ਪੜ੍ਹੋ : ਨਵੀਂ ਸਿੱਖਿਆ ਨੀਤੀ : ਸਿੱਖਿਆ ਵਿਭਾਗ ਨੇ ਬਦਲਿਆ ਛੁੱਟੀਆਂ ਦਾ ਮਾਡਿਊਲ
ਇਹ ਇਸ਼ਾਰਾ ਸਾਫ਼ ਤੌਰ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੁਰੂਆਤ ਵਿੱਚ ਹਰਪ੍ਰੀਤ ਸਿੱਧੂ ਨੂੰ ਖੁੱਲ੍ਹੀ ਆਜ਼ਾਦੀ ਦਿੰਦੇ ਹੋਏ ਮੁੱਖ ਮੰਤਰੀ ਨੂੰ ਛੱਡ ਕੇ ਕਿਸੇ ਨੂੰ ਵੀ ਰਿਪੋਰਟ ਕਰਨ ਲਈ ਨਹੀਂ ਕਿਹਾ ਗਿਆ ਸੀ ਪਰ ਬਿਕਰਮ ਮਜੀਠੀਆ ਦਾ ਨਾਅ ਆਉਣ ਤੋਂ ਬਾਅਦ ਹਰਪ੍ਰੀਤ ਸਿੱਧੂ ‘ਤੇ ਇਸ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀ ਗਈਆਂ ਸੀ। ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਸਟੀਐਫ ਨੂੰ ਖੁੱਲ੍ਹੀ ਛੁੱਟ ਨਹੀਂ ਦਿੱਤੀ ਜਾ ਸਕਦੀ ਹੈ, ਉਹ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਹੀ ਰਿਪੋਰਟ ਕਰਨਗੇ।
ਇਥੇ ਹੀ ਅਮਰਿੰਦਰ ਸਿੰਘ ਨੇ ਵਿਧਾਇਕਾਂ ਦੀ ਨਰਾਜ਼ਗੀ ਬਾਰੇ ਅੱਗੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ 77 ਵਿਧਾਇਕਾਂ ਨੂੰ ਮੰਤਰੀ ਨਹੀਂ ਬਣਾਇਆ ਜਾ ਸਕਦਾ ਪਰ ਜਿਹੜੇ ਰਹਿ ਗਏ ਹਨ ਕਿ ਉਨ੍ਹਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ, ਜਿਸ ਬਾਰੇ ਉਨ੍ਹਾਂ ਵੱਲੋਂ ਪਹਿਲਾਂ ਹੀ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਤਾਂ 2002 ਦੀ ਸਰਕਾਰ ਵਾਲੀ ਗੱਲ ਕਰ ਰਹੇ ਹਨ, ਉਸ ਸਮੇਂ ਤਾਂ ਖੁੱਲ੍ਹੀ ਛੋਟ ਸੀ, ਜਿੰਨੇ ਮਰਜ਼ੀ ਮੰਤਰੀ ਬਣਾ ਸਕਦੇ ਸੀ। ਕੁਝ ਮੰਤਰੀਆਂ ਕੋਲ ਆਪਣੇ ਵਿਭਾਗਾਂ ਦੀ ਅਗਵਾਈ ਕਰਨ ਲਈ ਢੁਕਵੀਂ ਵਿਦਿਅਕ ਯੋਗਤਾ ਨਾ ਹੋਣ ਬਾਰੇ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਕੋਲ ਕੰਮ-ਕਾਜ ਵਿੱਚ ਮਦਦ ਲਈ ਯੋਗ ਅਤੇ ਤਜਰਬੇਕਾਰ ਸਟਾਫ ਹੈ। ਉਨ੍ਹਾਂ ਨੇ ਤਨਜ਼ ਕੀਤਾ ਕਿ ਰੱਖਿਆ ਮੰਤਰੀ ਫ਼ੌਜ ਦਾ ਜਰਨੈਲ ਨਹੀਂ ਹੁੰਦਾ।
ਡੀ.ਜੀ.ਪੀ. ਨੇ ਦਿੱਤੇ ਕਾਰਵਾਈ ਕਰਨ ਦੇ ਆਦੇਸ਼
ਚਿੱਟੇ-ਪੁਲਿਸ ਵਿਚਕਾਰ ‘ਅਟੁੱਟ ਬੰਧਨ’ ਨੂੰ ਤੋੜਨਗੇ ਐਸ.ਐਸ.ਪੀ.
ਐਸ.ਐਸ.ਪੀ. ਖੁਦ ਆਪਣੇ ਪੱਧਰ ‘ਤੇ ਸ਼ੁਰੂ ਕਰਨ ਕਾਰਵਾਈ ਨਾ ਕਰਨ ਆਦੇਸ਼ਾਂ ਦਾ ਇੰਤਜ਼ਾਰ
ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੀ ਗਲੀ ਗਲੀ ਚਿੱਟਾ ਵੇਚਣ ਵਾਲੇ ਡਰੱਗ ਵਪਾਰੀਆਂ ਅਤੇ ਪੰਜਾਬ ਪੁਲਿਸ ਵਿਚਕਾਰ ਚਲ ਰਹੇ ‘ਅਟੁੱਟ ਬੰਧਨ’ ਨੂੰ ਜ਼ਿਲੇ ਦੇ ਐਸ.ਐਸ.ਪੀ. ਖ਼ੁਦ ਆਪਣੇ ਪੱਧਰ ‘ਤੇ ਚੈਕਿੰਗ ਕਰਕੇ ਤੋੜਨਗੇ। ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਦੋਸ਼ ਲਗਾਉਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਇਸ ਸਬੰਧੀ ਸਾਰੇ ਐਸ.ਐਸ.ਪੀ. ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਆਪਣੇ ਪੱਧਰ ‘ਤੇ ਹੀ ਜਲਦ ਤੋਂ ਜਲਦ ਕਾਰਵਾਈ ਕਰਨ, ਨਹੀਂ ਤਾਂ ਕਾਰਵਾਈ ਸਿੱਧੇ ਚੰਡੀਗੜ੍ਹ ਤੋਂ ਹੀ ਹੋਵੇਗੀ।
ਧੀਮਾਨ ਨੇ ਕੀਤੀ ਸੀ ਸ਼ਿਕਾਇਤ, ਪੁਲਿਸ ਅਧਿਕਾਰੀਆਂ ਦੀ ਛਤਰ ਛਾਇਆ ਹੇਠ ਵਿਕ ਰਿਹਾ ਐ ਚਿੱਟਾ
ਅਮਰਗੜ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਬੀਤੇ ਦਿਨੀਂ ਇੱਕ ਸੂਬਾ ਪੱਧਰੀ ਸਮਾਗਮ ਵਿੱਚ ਚਿੱਟੇ ਦੇ ਵਪਾਰੀਆਂ ਅਤੇ ਪੰਜਾਬ ਪੁਲਿਸ ਵਿਚਕਾਰ ਗਹਿਰੇ ਸਬੰਧ ਹੋਣ ਦਾ ਖ਼ੁਲਾਸਾ ਕਰਦੇ ਹੋਏ ਕਾਫ਼ੀ ਜਿਆਦਾ ਗੰਭੀਰ ਦੋਸ਼ ਲਗਾਏ ਸਨ, ਜਿਸ ਵਿੱਚ ਉਨਾਂ ਨੇ ਸੂਬਾ ਸਰਕਾਰ ਨੂੰ ਵੀ ਘੇਰ ਲਿਆ ਸੀ। ਸੁਰਜੀਤ ਸਿੰਘ ਧੀਮਾਨ ਵਲੋਂ ਇਹ ਦੋਸ਼ ਲਗਾਉਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਹੋਈ
ਮੁਲਾਕਾਤ ਦਰਮਿਆਨ ਵੀ ਸੁਰਜੀਤ ਸਿੰਘ ਧੀਮਾਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਸੀ ਕਿ ਕਿਸ ਤਰੀਕੇ ਨਾਲ ਪੰਜਾਬ ਦੇ ਲਗਭਗ ਹਰ ਜ਼ਿਲੇ ਵਿੱਚ ਸਿਪਾਹੀ ਤੋਂ ਲੈ ਕੇ ਏ.ਐਸ.ਆਈ. ਅਤੇ ਇੰਸਪੈਕਟਰ ਕਿਸ ਤਰੀਕੇ ਨਾਲ ਪੰਜਾਬ ਪੁਲਿਸ ਦੀ ਥਾਂ ‘ਤੇ ਚਿੱਟੇ ਦੇ ਵਪਾਰੀਆਂ ਲਈ ਕੰਮ ਕਰਨ ਵਿੱਚ ਲਗੇ ਹੋਏ ਹਨ। ਇਥੇ ਹੀ ਪੰਜਾਬ ਪੁਲਿਸ ਖ਼ੁਦ ਚਿੱਟਾ ਵਿਕਵਾਉਣ ਵਿੱਚ ਇਨ੍ਹਾਂ ਵਪਾਰੀਆਂ ਦਾ ਸਾਥ ਦੇ ਰਹੇ ਹਨ। ਸੁਰਜੀਤ ਸਿੰਘ ਧੀਮਾਨ ਵਲੋਂ ਦੋਸ਼ ਲਗਾਉਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹਨ।
ਪੁਲਿਸ ਵਿਭਾਗ ਦੇ ਸੂਤਰਾ ਅਨੁਸਾਰ ਪੰਜਾਬ ਪੁਲਿਸ ਮੁੱਖੀ ਸੁਰੇਸ਼ ਅਰੋੜਾ ਨੇ ਸਾਰੇ ਜ਼ਿਲੇ ਦੇ ਐਸ.ਐਸ.ਪੀ. ਸਣੇ ਖ਼ਾਸ ਤੌਰ ‘ਤੇ ਸੰਗਰੂਰ ਜ਼ਿਲੇ ਦੇ ਐਸ.ਐਸ.ਪੀ. ਨੂੰ ਆਦੇਸ਼ ਜਾਰੀ ਕਰਦੇ ਹੋਏ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਕਿ ਨਸ਼ੇ ਦੇ ਵਪਾਰੀਆ ਅਤੇ ਪੁਲਿਸ ਵਿਚਕਾਰ ਚਲ ਰਹੇ, ਇਸ ਅਟੁੱਟ ਬੰਧਨ ਨੂੰ ਤੋੜਿਆ ਜਾ ਸਕੇ। ਇਸ ਸਬੰਧੀ ਡੀ.ਜੀ.ਪੀ. ਦਫ਼ਤਰ ਨੂੰ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।
ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਪਹਿਲਾਂ ਹੀ ਲਾ ਚੁੱਕੇ ਹਨ ਦੋਸ਼
ਐਸ.ਟੀ.ਐਫ. ਮੁੱਖੀ ਹਰਪ੍ਰੀਤ ਸਿੰਘ ਸਿੱਧੂ ਪਹਿਲਾਂ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਪੰਜਾਬ ਪੁਲਿਸ ਦੇ ਹੇਠਲੇ ਪੱਧਰ ‘ਤੇ ਕਰਮਚਾਰੀਆਂ ਅਤੇ ਅਧਿਕਾਰੀਆਂ ‘ਤੇ ਦੋਸ਼ ਲਗਾ ਚੁੱਕੇ ਹਨ। ਹਰਪ੍ਰੀਤ ਸਿੱਧੂ ਨੇ ਸਾਫ਼ ਕਿਹਾ ਸੀ ਕਿ ਨਸ਼ਾ ਪੰਜਾਬ ਵਿੱਚ ਬਿਨਾਂ ਪੁਲਿਸ ਦੇ ਕਰਮਚਾਰੀਆਂ ਦੀ ਮਦਦ ਨਾਲ ਵਿਕ ਹੀ ਨਹੀਂ ਸਕਦਾ ਹੈ ਅਤੇ ਇਸ ਲਈ ਵੱਡੇ ਪੱਧਰ ‘ਤੇ ਤਬਾਦਲੇ ਕਰਨ ਦੀ ਲੋੜ ਹੈ। ਹਰਪ੍ਰੀਤ ਸਿੰਘ ਸਿੱਧੂ ਦੇ ਕਹਿਣ ‘ਤੇ ਕੁਝ ਹੱਦ ਤੱਕ ਤਬਾਦਲੇ ਤਾਂ ਹੋਏ ਸਨ ਪਰ ਉਸ ਹੇਠਲੇ ਪੱਧਰ ਅਤੇ ਉਨਾਂ ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਈ, ਜਿਹੜੇ ਕਿ ਨਸ਼ੇ ਦੇ ਵਪਾਰੀਆਂ ਵਿਚਕਾਰ ਅਹਿਮ ਕੜੀ ਬਣੇ ਹੋਏ ਹਨ।
ਖ਼ੁਦ ਐਸ.ਐਸ.ਪੀ. ਨੂੰ ਹੀ ਕਰ ਲੈਣੀ ਚਾਹੀਦੀ ਸੀ ਕਾਰਵਾਈ : ਡੀ.ਜੀ.ਪੀ.
ਡੀ.ਜੀ.ਪੀ. ਸੁਰੇਸ ਅਰੋੜਾ ਨੇ ਇਸ ਸਬੰਧੀ ਕਿਹਾ ਕਿ ਜਦੋਂ ਇੱਕ ਵਿਧਾਇਕ ਦੋਸ਼ ਲਗਾ ਰਿਹਾ ਹੈ ਤਾਂ ਖ਼ੁਦ ਐਸ.ਐਸ.ਪੀਜ਼ ਨੂੰ ਹੀ ਆਪਣੇ ਪੱਧਰ ‘ਤੇ ਕਾਰਵਾਈ ਸ਼ੁਰੂ ਕਰਦੇ ਹੋਏ ਸੱਚ ਦਾ ਪਤਾ ਕਰਨਾ ਚਾਹੀਦਾ ਹੈ, ਇਸ ਲਈ ਕਿਸੇ ਆਦੇਸ਼ਾਂ ਦੇ ਆਉਣ ਦਾ ਇੰਤਜ਼ਾਰ ਕਰਨਾ ਹੀ ਨਹੀਂ ਚਾਹੀਦਾ ਹੈ। ਪੰਜਾਬ ਵਿੱਚ ਨਸ਼ੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਦੋਂ ਕਿ ਪੁਲਿਸ ਦੀ ਸਾਠ ਗਾਂਠ ਤਾਂ ਸਹਿਨਯੋਗ ਹੀ ਨਹੀਂ ਹੋਵੇਗੀ। ਇਸ ਲਈ ਐਸ.ਐਸ.ਪੀ. ਆਪਣੇ ਪੱਧਰ ‘ਤੇ ਕਾਰਵਾਈ ਕਰਦੇ ਹੋਏ ਜਲਦ ਹੀ ਚੰਗੇ ਨਤੀਜੇ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰੇਸ਼ ਅਰੋੜਾ ਨੇ ਕੀਤਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ
ਰਾਜੀਵ ਸ਼ਰਮਾ, ਹੁਸ਼ਿਆਰਪੁਰ : ਆਉਣ ਵਾਲੇ ਤਿੰਨ ਮਹੀਨਿਆਂ ‘ਚ ਪੰਜਾਬ ਪੁਲਿਸ ਆਧੁਨਿਕ ਹਥਿਆਰਾਂ ਅਤੇ ਸਾਜੋ-ਸਾਮਾਨ ਨਾਲ ਲੈਸ ਹੋ ਜਾਵੇਗੀ ਅਤੇ ਵੱਖ-ਵੱਖ ਪ੍ਰਕਾਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਵਾਹਨ ਅਤੇ ਬੁਲਟ ਪਰੂਫ ਜੈਕਟਾਂ ਵੀ ਪੁਲਿਸ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਅੱਜ ਇੱਥੇ ਪੁਲਿਸ ਲਾਇਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੀ ਇਹ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਇਸ ਸਬੰਧੀ ਸਾਰੇ ਪੱਖਾਂ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਇੱਕ ਸਾਲ ਬਾਅਦ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਹੈ।ਸੂਬੇ ‘ਚ ਵਧ ਰਹੀਆਂ ਗੈਗਸਟਰਾਂ ਦੀਆਂ ਗਤੀਵਿਧੀਆ ‘ਤੇ ਕਾਬੂ ਪਾਉਣ ਲਈ ਅਲੱਗ ਗੈਂਗਸਟਰ ਐਕਟ ਦੀ ਜ਼ਰੂਰਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਨੂੰ ਲਿਖਿਆ ਗਿਆ ਸੀ ਜਿਸ ਤੋਂ ਬਾਅਦ ਕੈਬਨਿਟ ਨੇ ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਕਾਨੂੰਨੀ ਖਾਮੀਆਂ ਦੂਰ ਕਰਕੇ ਉਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ਲੈ ਕੇ ਬਾਹਰ ਆਉਣ ‘ਤੇ ਰੋਕ ਲਈ ਸਖਤ ਕਾਨੂੰਨ ਦੀ ਜ਼ਰੂਰਤ ਹੈ।
ਡਿਊਟੀ ‘ਚ ਲਿਆਂਦਾ ਜਾਵੇਗਾ ਬਦਲਾਅ
ਪੁਲਿਸ ਕਰਮਚਾਰੀਆਂ ਤੋਂ 8 ਘੰਟੇ ਡਿਊਟੀ ਲਏ ਜਾਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਜਾਂਚ ਡਿਊਟੀ ‘ਤੇ ਲੱਗੇ ਮੁਲਾਜ਼ਮਾਂ ਨੂੰ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ ਪਰ ਜਲਦ ਹੀ ਇਸ ‘ਚ ਬਦਲਾਅ ਲਿਆਂਦਾ ਜਾਵੇਗਾ ਕਿਉਂਕਿ 7 ਹਜ਼ਾਰ ਪੁਲਿਸ ਮੁਲਾਜ਼ਮ ਟ੍ਰੇਨਿੰਗ ਕਰ ਰਹੇ ਹਨ ਉਨਾਂ ਦੀ ਨਿਯੁਕਤੀ ਤੋਂ ਬਾਅਦ ਇਹ ਸਮੱਸਿਆ ਹੱਲ ਹੋ ਜਾਵੇਗੀ।
ਉਨਾਂ ਕਿਹਾ ਕਿ ਇਹ ਗੱਲ ਸਹੀ ਹੈ ਕਿ ਕੁਝ ਮਾਮਲਿਆਂ ‘ਚ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ ਪਰ ਇਸ ‘ਤੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਕੁਝ ਮਾਮਲਿਆਂ ‘ਚ ਸੀ.ਬੀ.ਆਈ. ਜਾਂਚ ਤੋਂ ਬਾਅਦ ਪੁਲਿਸ ਆਪਣੀ ਕਾਰਵਾਈ ਕਰੇਗੀ। ਇਸ ਮੌਕੇ ਆਈ.ਜੀ. ਅਰਪਿਤ ਸ਼ੁਕਲਾ, ਜ਼ਿਲਾ ਪੁਲਿਸ ਮੁਖੀ ਜੇ. ਇਲਨਚੇਲੀਅਨ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਡੀਜੀਪੀ ਸਬੰਧੀ ਕੇਂਦਰ ਨੇ ਪੰਜਾਬ ਤੋਂ ਮੰਗੀ ਜਾਂਚ ਰਿਪੋਰਟ
ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੂਬੇ ਅੰਦਰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਕਾਂਗਰਸ ਦੀ ਟਿਕਟ ‘ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਕੈਬਨਿਟ ਮੰਤਰੀ ਬਣੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਡੀਜੀਪੀ (ਪੰਜਾਬ ਹੋਮ ਗਾਰਡ) ‘ਤੇ ਲੱਗੇ ਦੋਸ਼ਾਂ ਸਬੰਧੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਾਂਚ ਰਿਪੋਰਟ ਮੰਗੀ ਹੈ ਮੁਹੰਮਦ ਮੁਸਤਫ਼ਾ ‘ਤੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਤੱਤਕਾਲੀਨ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਪਤਨੀ ਰਜ਼ੀਆ ਸੁਲਤਾਨਾ ਲਈ ਚੋਣ ਪ੍ਰਚਾਰ ਕਰਨ ਦੇ ਦੋਸ਼ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਗ੍ਰਹਿ ਵਿਭਾਗ ਨੇ ਪੰਜਾਬ ਗ੍ਰਹਿ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਸਬੰਧੀ ਜਾਂਚ–ਪੜਤਾਲ ਕਰਕੇ ਜਲਦ ਤੋਂ ਜਲਦ ਰਿਪੋਰਟ ਭੇਜਣ ਲਈ ਕਿਹਾ ਹੈ।
ਇਸ ਸਬੰਧੀ ਸ਼ਿਕਾਇਤਕਰਤਾ ਮਾਲੇਰਕੋਟਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਨਾਬ ਸਿਰਾਜ ਮਲਿਕ ਨੇ ਦੱਸਿਆ ਕਿ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸਮੇਤ ਕੇਂਦਰ ਸਰਕਾਰ ਨੂੰ ਇੱਕ ਸ਼ਿਕਾਇਤ ਭੇਜੀ ਸੀ, ਜਿਸ ‘ਚ ਜਿਕਰ ਕੀਤਾ ਸੀ ਕਿ ਉਸ ਸਮੇਂ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਡੀਜੀਪੀ ਮੁਹੰਮਦ ਮੁਸਤਫ਼ਾ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਕਾਂਗਰਸੀ ਟਿਕਟ ‘ਤੇ ਚੋਣ ਲੜ ਰਹੀ ਆਪਣੀ ਪਤਨੀ ਰਜ਼ੀਆ ਸੁਲਤਾਨਾ ਲਈ ਚੋਣ ਪ੍ਰਚਾਰ ਕਰ ਰਹੇ ਹਨ ਤੇ ਲੋਕਾਂ ਨੂੰ ਰਜ਼ੀਆ ਦੇ ਹੱਕ ‘ਚ ਵੋਟਾਂ ਪਾਉਣ ਲਈ ਡਰਾ-ਧਮਕਾ ਰਹੇ ਹਨ ।
ਜਿਕਰਯੋਗ ਹੈ ਕਿ ਸ਼ਿਕਾਇਤਕਰਤਾ ਵੱਲੋਂ ਇਸ ਸਬੰਧੀ ਜਨਵਰੀ ‘ਚ ਵੀ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਉਸ ਉੱਪਰ ਰੋਕ ਲਗਾਕੇ ਕਾਰਵਾਈ ਦੀ ਮੰਗ ਕੀਤੀ ਸੀ, ਪਰ ਮਾਣਯੋਗ ਕੋਰਟ ਨੇ ਇਹ ਕਹਿਕੇ ਪਟੀਸ਼ਨ ਖਾਰਜ ਕਰ ਦਿੱਤੀ ਸੀ ਕਿ ਮਾਮਲੇ ਸਬੰਧੀ ਸਾਰੇ ਅਧਿਕਾਰ ਅਥਾਰਟੀ ਚੋਣ ਕਮਿਸ਼ਨਰ ਕੋਲ ਹਨ ਇਹ ਵੀ ਪਤਾ ਲੱਗਾ ਹੈ ਕਿ ਗ੍ਰਹਿ ਵਿਭਾਗ ਪੰਜਾਬ ਨੇ ਬੀਤੇ ਦਿਨੀਂ ਕੇਂਦਰ ਗ੍ਰਹਿ ਵਿਭਾਗ ਤੋਂ ਮਿਲੇ ਹੁਕਮਾਂ ਉੱਪਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਸਬੰਧੀ ਜਦੋਂ ਸਾਰੀ ਸਥਿਤੀ ਜਾਨਣ ਬਾਰੇ ਮੁਹੰਮਦ ਮੁਸਤਫ਼ਾ ਨਾਲ ਫੋਨ ‘ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।