agriculture - Sach Kahoon Punjabi

India-US Agriculture Deal: ਅਮਰੀਕਾ–ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋਵੇਗੀ : ਨਾਗਰਾ
ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ, ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ

India-US Agriculture Deal: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਅਮਰੀਕਾ–ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਦੀ ਤਿੱਖੀ ਆਲੋਚਨਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖਿਲਾਫ਼ ਹੈ ਅਤੇ ਖਾਸ ਤੌਰ ’ਤੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋ ਸਕਦਾ ਹੈ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਇਹ ਸਮਝੌਤਾ ਦੇਸ਼ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਡੀਲ ਦੇ ਤਹਿਤ ਵਿਦੇਸ਼ੀ ਕੰਪਨੀਆਂ ਨੂੰ ਲਾਭ ਪਹੁੰਚੇਗਾ ਜਦਕਿ ਦੇਸੀ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕਤੰਤਰਕ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab Sports News: ਆਲ ਇੰਡੀਆ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੀਟਿੰਗ ਦੇ ਉਪਰੰਤ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਗਵਰਨਰ ਦੇ ਨਾਂਅ ਇੱਕ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਤੋਂ ਤੁਰੰਤ ਤੌਰ ’ਤੇ ਅਮਰੀਕਾ–ਭਾਰਤ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। India-US Agriculture Deal

Farmers Punjab News: ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਟਰੈਕਟਰਾਂ ਦਾ ਕਾਫਲਾ ਰਵਾਨਾ
ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਕਰਨਗੇ ਬਿਜਾਈ

Farmers Punjab News: (ਗੁਰਪ੍ਰੀਤ ਪੱਕਾ) ਫਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਬਿਜਾਈ ਵਾਸਤੇ ਟਰੈਕਟਰਾਂ ਦੇ ਕਾਫਲੇ ਨੂੰ ਪਿੰਡ ਟਹਿਣਾ ਤੋਂ ਰਵਾਨਾ ਕੀਤਾ ਗਿਆ। ਇਹ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਕੈਂਪ ਵਿੱਚ ਜਾਵੇਗਾ। ਇਸ ਵਿੱਚ ਕਾਫਲੇ ਵਿਚ ਫਰੀਦਕੋਟ ਜ਼ਿਲ੍ਹੇ ਵੱਲੋਂ 14 ਟਰੈਕਟਰ, 600 ਏਕੜ ਵਾਸਤੇ ਬੀਜ, 600 ਏਕੜ ਵਾਸਤੇ ਡੀਏਪੀ ਅਤੇ ਤੇਲ ਦਾ ਪ੍ਰਬੰਧ ਤੋਂ ਇਲਾਵਾ ਖੇਤ ਬੀਜਣ ਵਾਲੇ ਸੰਦ ਜਿਵੇਂ ਸੁਪਰਸੀਡਰ ਆਦਿ ਰਵਾਨਾ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਵਾਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ’ਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਗੁਰਦਾਸਪੁਰ, ਫਾਜ਼ਿਲਕਾ, ਫਿਰੋਜ਼ਪੁਰ ’ਚ ਵੀ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਹਰ ਔਖੇ ਸਮੇਂ ਕਿਸਾਨਾਂ ਨਾਲ ਮੋਢਾ ਲਾ ਕੇ ਖੜਦੀ ਹੈ।

ਇਹ ਵੀ ਪੜ੍ਹੋ: Police Raid: ਪੁਲਿਸ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਟੀਮ ਵੱਲ਼ੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ

ਇਸ ਮੌਕੇ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ, ਜਿੰਦਰ ਸਿੰਘ ਨੱਥਲਵਾਲਾ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ, ਸੋਨਾ ਮਿਸ਼ਰੀਵਾਲਾ ਬਲਾਕ ਆਗੂ ਫ਼ਰੀਦਕੋਟ, ਲਵਪ੍ਰੀਤ ਸਿੰਘ ਮੀਤ ਪ੍ਰਧਾਨ, ਚਰਨਜੀਤ ਸਿੰਘ ਸੁੱਖਣਵਾਲਾ, ਰਮਨ ਮੰਡਵਾਲਾ, ਸੀਪਾ ਨੱਥਲਵਾਲਾ, ਗੋਲਡੀ ਜੰਡਵਾਲਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ। Farmers Punjab News

Punjab Government Relief: ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 2.83 ਕਰੋੜ ਰੁਪਏ ਦੇ ਮੁਆਵਜ਼ੇ ਦੇ ਦਸਤਾਵੇਜ਼ ਤਕਸੀਮ
ਸਰਕਾਰ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਦੇ ਭਲੇ ਲਈ ਵਿੱਤੀ ਸਹਾਇਤਾ ਪਹੁੰਚ ਰਹੀ ਹੈ : ਹਡਾਣਾ

Punjab Government Relief: (ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵੱਲੋਂ 4 ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ 2,83,05,125 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ ਵੰਡੇ ਗਏ।

ਇਹ ਦਸਤਾਵੇਜ ਦੂਧਨਸਾਧਾਂ ਸਬ-ਤਹਿਸੀਲ ਕੰਪਲੈਕਸ ਵਿਖੇ ਕਰਵਾਏ ਸਾਦੇ ਸਮਾਰੋਹ ਰਾਹੀਂ ਤਕਸੀਮ ਕੀਤੇ ਗਏ। ਇਸ ਮੌਕੇ ਚੇਅਰਮੈਨ ਹਡਾਣਾ ਦੇ ਨਾਲ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਅਤੇ ਦੁਧਨ ਸਾਧਾ ਦੇ ਸਮੂਹ ਪਟਵਾਰੀਆਂ ਤੋਂ ਇਲਾਵਾ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਦੁਧਨ ਸਾਧਾ ਅਤੇ ਹੋਰ ਆਪ ਆਗੂ ਵੀ ਮੌਜੂਦ ਸਨ। ਸਮਾਰੋਹ ਦੌਰਾਨ ਚੇਅਰਮੈਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਆਰਥਿਕ ਸਥਿਤੀ ਮਜਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਟਾਂਗਰੀ ਅਤੇ ਮਾਰਕੰਡੇ ਦਰਿਆ ਦੇ ਪਾਣੀ ਨੇ ਹਲਕੇ ਵਿੱਚ ਵੱਡਾ ਨੁਕਸਾਨ ਕੀਤਾ ਹੈ, ਜਿਸ ਨਾਲ ਕਈ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਦੀ ਪਾਰਦਰਸਤਾ ਨਾਲ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਯੋਗ ਕਿਸਾਨਾਂ ਦੇ ਕੇਸ ਮਨਜੂਰ ਹੋਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਮੁਆਵਜਾ ਜਮ੍ਹਾਂ ਕਰ ਦਿੱਤਾ ਗਿਆ ਹੈ। ਕੁਦਰਤੀ ਕਰੋਪੀ ਨਾਲ ਹੋਏ ਨੁਕਸਾਨ ਦੀ ਪੂਰੀ ਪੂਰਤੀ ਤਾਂ ਕੋਈ ਨਹੀ ਕਰ ਸਕਦਾ, ਫੇਰ ਵੀ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਤਾਂ ਜੋ ਹੜ੍ਹ ਪੀੜਤ ਪਰਿਵਾਰਾਂ ਲਈ ਇਹ ਰਾਸ਼ੀ ਕੁਝ ਸਹਾਰਾ ਸਾਬਤ ਹੋਵੇਗੀ, ਜਿਸ ਨਾਲ ਉਹ ਆਪਣੀ ਆਉਣ ਵਾਲੀ ਫਸਲ ਦੀ ਤਿਆਰੀ ਮੁੜ ਸ਼ੁਰੂ ਕਰ ਸਕਣਗੇ। Punjab Government Relief

ਇਹ ਵੀ ਪੜ੍ਹੋ: Punjab Farmers: ਕਿਸਾਨ ਦਾ ਸੁਆਲ: ਸੇਮ ਵਾਲੀਆਂ ਜ਼ਮੀਨਾਂ ’ਚੋਂ ਝੋਨੇ ਦੀ ਵਾਢੀ ਤੋਂ ਬਾਅਦ ਕਿਸਾਨ ਗੱਠਾਂ ਕਿਵੇਂ ਬਣਾਉਣ,…

ਅੰਕੜਿਆਂ ਅਨੁਸਾਰ, ਚਾਰ ਪਿੰਡਾਂ ਦੇ ਕੁੱਲ 467 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਦੀ ਕੁੱਲ ਰਕਮ 2,83,05,125 ਬਣਦੀ ਹੈ। ਇਨ੍ਹਾਂ ਵਿੱਚ ਬੁੱਧਮੋਰ ਪਿੰਡ ਦੇ 293 ਲਾਭਪਾਤਰੀਆਂ ਨੂੰ 1,88,83,375, ਹਰੀਗੜ੍ਹ ਪਿੰਡ ਵਿੱਚ 65 ਲਾਭਪਾਤਰੀਆਂ ਨੂੰ 42,79,250, ਮੈਹਮਦਪੁਰ ਰੁੜਕੀ ਵਿੱਚ 98 ਲੋਕਾਂ ਨੂੰ 45,77,500 ਦੀ ਸਹਾਇਤਾ ਮਿਲੀ ਹੈ, ਜਦਕਿ ਜੋਧਪੁਰ ਪਿੰਡ ਵਿੱਚ 11 ਲਾਭਪਾਤਰੀਆਂ ਨੂੰ 5,65,000 ਦੀ ਮਨਜੂਰਸੁਦਾ ਰਕਮ ਵੰਡ ਵਿਚੋਂ ਮਿਲੀ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਦੇ ਭਲੇ ਲਈ ਵਿੱਤੀ ਸਹਾਇਤਾ ਪਹੁੰਚ ਰਹੀ ਹੈ, ਤਾਂ ਜੋ ਹੱਕਦਾਰ ਪਰਿਵਾਰਾਂ ਨੂੰ ਰਾਹਤ ਮਿਲੇ ਅਤੇ ਉਨ੍ਹਾਂ ਦੇ ਜੀਵਨ ਸਤਰ ਵਿੱਚ ਸੁਧਾਰ ਆ ਸਕੇ।ਚੇਅਰਮੈਨ ਹਡਾਣਾ ਨੇ ਕਿਹਾ ਕਿ ਇਹ ਮੱਦਦ ਕੇਵਲ ਆਰਥਿਕ ਸਹਾਇਤਾ ਨਹੀਂ, ਸਗੋਂ ਕਿਸਾਨਾਂ ਲਈ ਮਨੋਵਿਗਿਆਨਕ ਤੌਰ ’ਤੇ ਭਰੋਸੇ ਦੀ ਕਾਰਵਾਈ ਹੈ। ਉਨ੍ਹਾਂ ਕਿਸਾਨਾਂ ਨਾਲ ਸਰਕਾਰ ਵੱਲੋਂ ਚੱਲ ਰਹੀਆਂ ਯੋਜਨਾਵਾਂ ਤੇ ਖੇਤੀ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। Punjab Government Relief

Punjab News: ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਾਉਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੌਪਿਆ ਮੰਗ-ਪੱਤਰ
Punjab News: (ਤਰੁਣ ਕੁਮਾਰ ਸ਼ਰਮਾ) ਨਾਭਾ। ਭਾਰਤੀ ਕਿਸਾਨ ਸੰਘ ਪੰਜਾਬ ਪ੍ਰਧਾਨ ਗਿੰਨੀ ਢਿੱਲੋਂ ਅਤੇ ਉਪ ਪ੍ਰਧਾਨ ਗੁਰਦਰਸ਼ਨ ਅਭੇਪੁਰ ਵੱਲੋਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੇਸ਼ ਦੇ ਅੰਨਦਾਤਾ ਦੇ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਦੇ ਮੁਆਵਜੇ ਦੀ ਮੰਗ ਕੀਤੀ ਗਈ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਨੂੰ ਵੀ ਧਿਆਨ ਵਿੱਚ ਰੱਖ ਕੇ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਗਈ।

ਆਗੂਆਂ ਨੇ ਇਸ ਮੌਕੇ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਹੜ੍ਹ ਨੇ ਅਜਿਹੇ ਮਜ਼ਦੂਰਾਂ ਦੇ ਵਰਗ ਨੂੰ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ ਜਿਨ੍ਹਾਂ ਕੋਲ ਨਾ ਹੀ ਵਿਰਾਸਤੀ ਸਮਰੱਥਾ ਹੈ ਤੇ ਨਾ ਹੀ ਜ਼ਮੀਨੀ ਮਾਲਕੀ। ਕਿਸਾਨ ਆਗੂਆਂ ਨੇ ਕੇਦਰੀ ਮੰਤਰੀ ਨੂੰ ਦੱਸਿਆ ਕਿ ਸੈਂਕੜੇ ਘਰਾਂ ਦੇ ਮੁਖੀਆਂ ਦੀ ਹੜ੍ਹ ਕਾਰਨ ਜਾਨ ਤੱਕ ਚਲੀ ਗਈ ਹੈ ਜਿਸ ਕਾਰਨ ਜਿੱਥੇ ਉਨ੍ਹਾਂ ਦੇ ਪਰਿਵਾਰ ਹੜ੍ਹਾਂ ਕਾਰਨ ਵਿੱਤੀ ਔਕੜਾਂ ਦਾ ਸਾਹਮਣਾ ਕਰਨ ਨੂੰ ਮਜ਼ਬੂਰ ਹੋ ਗਏ ਹਨ, ਉੱਥੇ ਪਰਿਵਾਰਿਕ ਮੈਂਬਰ ਦੀ ਮੌਤ ਕਾਰਨ ਉਨ੍ਹਾਂ ਦਾ ਭਵਿੱਖ ਵੀ ਹਨ੍ਹੇਰੇ ਵਿੱਚ ਨਜ਼ਰ ਆਉਣ ਲੱਗਿਆ ਹੈ।

ਇਹ ਵੀ ਪੜ੍ਹੋ: Punjab Weather Alert: ਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਉਨ੍ਹਾਂ ਮੰਗ ਕੀਤੀ ਕਿ ਜਾਨੀ ਨੁਕਸਾਨ ਦੇ ਪਰਿਵਾਰਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜ ਲੱਖ ਦੀ ਰਾਸ਼ੀ ਅਤੇ ਯੋਗਤਾ ਮੁਤਾਬਿਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਮਿਲਣੀ ਦੌਰਾਨ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨੂੰ ਵਿਕਾਸ ਦਾ ਹਾਣੀ ਬਣਾ ਕੇ ਰੱਖਿਆ ਹੈ ਅਤੇ ਭਵਿੱਖ ਵਿੱਚ ਵੀ ਕੇਂਦਰ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਹੀ ਖੜ੍ਹਾ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਦਰਦ ਨਹੀਂ ਬਲਕਿ ਸਾਡਾ ਆਪਣਾ ਸਾਂਝਾ ਦਰਦ ਹੈ। ਇਸ ਮਿਲਣੀ ਵਿੱਚ ਐੱਨਐੱਸ ਨੌਲੱਖਾ ਫਤਹਿਗੜ੍ਹ, ਗੋਬਿੰਦਰ ਸਿੰਘ ਪ੍ਰਧਾਨ ਮਲੇਰਕੋਟਲਾ, ਹਰਿੰਦਰ ਸਿੰਘ ਰੋਪੜ, ਯਾਦਵਿੰਦਰ ਸਿੰਘ ਬਕਰਾਹਾ ਅਤੇ ਹੈਪੀ ਢਿੰਗੀ ਆਦਿ ਨੇ ਵੀ ਸੰਬੋਧਨ ਕੀਤਾ।  Punjab News

Agricultural News: ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ, ਲੱਗੀਆਂ ਲੰਮੀਆਂ ਲਾਈਨਾਂ
ਮਟਰ ਦੀ ਬਿਜਾਈ ਮੁਸ਼ਕਲ ਵਿੱਚ ਹੈ

Agricultural News: ਜਬਲਪੁਰ,(ਆਈਏਐਨਐਸ)। ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਲਈ ਇਨ੍ਹੀਂ ਦਿਨੀਂ ਸਭ ਤੋਂ ਵੱਡੀ ਸਮੱਸਿਆ ਯੂਰੀਆ ਅਤੇ ਡੀਏਪੀ ਖਾਦ ਦੀ ਘਾਟ ਹੈ। ਸ਼ਾਹਪੁਰਾ, ਚਾਰਗਵਾਂ, ਬੇਲਖੇੜਾ ਅਤੇ ਨੀਮਖੇੜਾ ਸਮੇਤ ਕਈ ਇਲਾਕਿਆਂ ਦੇ ਕਿਸਾਨ ਕਈ ਦਿਨਾਂ ਤੋਂ ਖਾਦਾਂ ਦੀ ਭਾਲ ਕਰ ਰਹੇ ਹਨ। ਮਟਰ ਬੀਜਣ ਦਾ ਸੀਜ਼ਨ ਹੋਣ ਦੇ ਬਾਵਜੂਦ, ਖਾਦਾਂ ਦੀ ਅਣਹੋਂਦ ਨੇ ਕਿਸਾਨਾਂ ਨੂੰ ਪਰੇਸ਼ਾਨੀ ਪਾ ਦਿੱਤਾ ਹੈ। ਜਬਲਪੁਰ ਤੋਂ ਲਗਭਗ 40 ਕਿਲੋਮੀਟਰ ਦੂਰ ਸ਼ਾਹਪੁਰਾ ਖੇਤੀਬਾੜੀ ਉਤਪਾਦ ਮੰਡੀ ਕੰਪਲੈਕਸ ਅਤੇ ਡਬਲ ਲਾਕ ਸੈਂਟਰ ਵਿਖੇ ਖਾਦ ਵੰਡ ਲਈ ਸਵੇਰੇ-ਸਵੇਰੇ ਕਿਸਾਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਭੁੱਖੇ ਅਤੇ ਪਿਆਸੇ ਕਿਸਾਨ ਘੰਟਿਆਂ ਬੱਧੀ ਇੰਤਜ਼ਾਰ ਕਰਦੇ ਹਨ, ਪਰ ਖਾਦ ਸਮੇਂ ਸਿਰ ਨਹੀਂ ਮਿਲਦੀਆਂ। ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਨੂੰ ਪੁਲਿਸ ਫੋਰਸ ਤਾਇਨਾਤ ਕਰਨੀ ਪਈ ਹੈ।

ਇਹ ਵੀ ਪੜ੍ਹੋ: Punjab Railway News: ਅੰਮ੍ਰਿਤਸਰ ਤੋਂ ਲੈ ਕੇ ਰਾਜਪੁਰਾ ਤੱਕ ਇਲਾਕਿਆਂ ਲਈ ਰੇਲਵੇ ਦਾ ਤੋਹਫ਼ਾ, ਦੀਵਾਲੀ ਤੋਂ ਪਹਿਲਾਂ ਹੀ…

ਕਿਸਾਨ ਜਤਿੰਦਰ ਸਿੰਘ ਨੇ ਨਿਊਜ਼ ਏਜੰਸੀ ਆਈਏਐਨਐਸ ਨੂੰ ਦੱਸਿਆ, “ਅਸੀਂ ਸਵੇਰੇ 3 ਵਜੇ ਤੋਂ ਲਾਈਨ ਵਿੱਚ ਖੜ੍ਹੇ ਹਾਂ। ਮੈਨੂੰ ਟੋਕਨ ਨੰਬਰ 180 ਮਿਲਿਆ, ਮੈਂ ਸਵੇਰ ਤੋਂ ਬਿਨਾਂ ਖਾਣੇ ਜਾਂ ਪਾਣੀ ਦੇ ਇੰਤਜ਼ਾਰ ਕਰ ਰਿਹਾ ਹਾਂ, ਪਰ ਮੈਨੂੰ ਖਾਦ ਨਹੀਂ ਮਿਲੀ।” ਇੱਕ ਹੋਰ ਕਿਸਾਨ ਨੇ ਕਿਹਾ ਕਿ ਉਹ ਸਵੇਰੇ 5 ਵਜੇ ਤੋਂ ਡੀਏਪੀ ਖਾਦ ਲੈਣ ਲਈ ਲਾਈਨ ਵਿੱਚ ਖੜ੍ਹਾ ਹੈ, ਪਰ ਉਸਨੂੰ ਅਜੇ ਤੱਕ ਨਹੀਂ ਮਿਲਿਆ। ਯੂਰੀਆ ਗੋਦਾਮ ਵਿੱਚ ਸਟਾਕ ਵਿੱਚ ਹੈ, ਫਿਰ ਵੀ ਇਸਨੂੰ ਵੰਡਿਆ ਨਹੀਂ ਜਾ ਰਿਹਾ ਹੈ।

ਇੱਕ ਮਹੀਨੇ ਤੋਂ ਖਾਦ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਿਹਾ ਹਾਂ: ਕਿਸਾਨ

ਇੱਕ ਹੋਰ ਕਿਸਾਨ ਨੇ ਕਿਹਾ, “ਮੇਰਾ ਟੋਕਨ 22 ਅਗਸਤ ਨੂੰ ਕੱਟ ਦਿੱਤਾ ਗਿਆ ਸੀ, ਪਰ ਮੈਂ ਇੱਕ ਮਹੀਨੇ ਤੋਂ ਖਾਦ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਿਹਾ ਹਾਂ। ਵਾਰ-ਵਾਰ ਲਾਈਨ ਵਿੱਚ ਖੜ੍ਹੇ ਹੋਣ ਦੇ ਬਾਵਜੂਦ, ਮੈਨੂੰ ਇਹ ਨਹੀਂ ਮਿਲ ਸਕਿਆ।”

ਟੋਕਨਾਂ ਦੇ ਆਧਾਰ ‘ਤੇ ਕਿਸਾਨਾਂ ਨੂੰ ਖਾਦ ਪ੍ਰਦਾਨ ਕੀਤੀ ਜਾ ਰਹੀ: ਖੇਤੀਬਾੜੀ ਅਧਿਕਾਰੀ ਐਸਕੇ ਪਾਰਟੇਟੀ

ਖੇਤੀਬਾੜੀ ਅਧਿਕਾਰੀ ਐਸਕੇ ਪਾਰਟੇਟੀ ਨੇ ਕਿਹਾ ਕਿ ਟੋਕਨਾਂ ਦੇ ਆਧਾਰ ‘ਤੇ ਕਿਸਾਨਾਂ ਨੂੰ ਖਾਦ ਪ੍ਰਦਾਨ ਕੀਤੀ ਜਾ ਰਹੀ ਹੈ। ਜਿਨ੍ਹਾਂ ਕਿਸਾਨਾਂ ਦੇ ਨੰਬਰ ਪਹਿਲਾਂ ਹੀ ਰਜਿਸਟਰਡ ਹਨ, ਉਨ੍ਹਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਦੀ ਇੱਕ ਨਵੀਂ ਖੇਪ ਸੋਮਵਾਰ ਜਾਂ ਮੰਗਲਵਾਰ ਤੱਕ ਪਹੁੰਚਣ ਦੀ ਉਮੀਦ ਹੈ ਅਤੇ ਇਹ ਉਪਲੱਬਧ ਹੁੰਦੇ ਹੀ ਕਿਸਾਨਾਂ ਨੂੰ ਵੰਡ ਦਿੱਤੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਖਾਦ ਦੀ ਸਪਲਾਈ ਦੀ ਮੰਗ ਉਠਾਈ ਹੈ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ। ਪ੍ਰਸ਼ਾਸਨ ਰੋਜ਼ਾਨਾ ਲੋੜੀਂਦਾ ਸਟਾਕ ਹੋਣ ਦਾ ਦਾਅਵਾ ਕਰਦਾ ਹੈ, ਪਰ ਅਸਲੀਅਤ ਵਿੱਚ, ਕਿਸਾਨਾਂ ਨੂੰ ਘੰਟਿਆਂਬੱਧੀ ਲਾਈਨ ਵਿੱਚ ਇੰਤਜ਼ਾਰ ਕਰਨ ਤੋਂ ਬਾਅਦ ਵੀ ਖਾਲੀ ਹੱਥ ਵਾਪਸ ਪਰਤਣ ਲਈ ਮਜਬੂਰ ਹੋਣਾ ਪੈਂਦਾ ਹੈ।

Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ
Fertilizer Dealers News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਚੌਕਸੀ ਟੀਮਾਂ ਦੁਆਰਾ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ ਅਤੇ ਡੀਲਰਾਂ ਨੂੰ ਡੀਏਪੀ ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ

ਅੱਜ ਸੰਗਰੂਰ, ਲਹਿਰਾ, ਸੁਨਾਮ ਵਿਖੇ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਅੰਦਰ ਚੈਕਿੰਗ ਪ੍ਰਕਿਰਿਆ ਦੀ ਅਗਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਖਰੀਦਦਾਰ ਦੁਆਰਾ ਖਰੀਦੀ ਜਾਣ ਵਾਲੀ ਵਸਤੂ ਦਾ ਬਿੱਲ ਜ਼ਰੂਰ ਦਿੱਤਾ ਜਾਵੇ ਅਤੇ ਡੀਏਪੀ ਖਾਦ ਦੀ ਵਿਕਰੀ ਦੌਰਾਨ ਬੇਲੋੜੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ। ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਅਜਿਹਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ। Fertilizer Dealers News

DAP News: ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਨੇ ਖਾਦ ਦੇ ਸਟਾਕ ਦੀ ਕੀਤੀ ਚੈਕਿੰਗ
ਖਾਦ ਦੀ ਜਮ੍ਹਾਖ਼ੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਾਜ ਅੱਖ

(ਖੁਸਵੀਰ ਸਿੰਘ ਤੂਰ) ਪਟਿਆਲਾ। ਡੀਏਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਦੌਰਾਨ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ ਕੀਤੀ ਗਈ ਤੇ ਸੈਂਪਲ ਭਰਨ ਤੋਂ ਇਲਾਵਾ ਦੁਕਾਨਾਂ ’ਚ ਪਿਆ ਖਾਦਾਂ ਦਾ ਸਟਾਕ ਚੈੱਕ ਕੀਤਾ ਗਿਆ। DAP News

ਇਹ ਵੀ ਪੜ੍ਹੋ: Crime News: ਫਰੀਦਕੋਟ ਪੁਲਿਸ ਵੱਲੋਂ 4 ਭਗੌੜਿਆਂ ਨੂੰ ਕੀਤਾ ਕਾਬੂ

ਇਸ ਦੌਰਾਨ ਐਸ.ਡੀ.ਐਮ ਪਟਿਆਲਾ ਮਨਜੀਤ ਕੌਰ ਨੇ ਸਹਿਕਾਰੀ ਸਭਾਵਾਂ ਦੇ ਸਟਾਕ ਦੀ ਜਾਂਚ ਕੀਤੀ। ਜਦਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਸਮੇਸ਼ ਫਰਟੀਲਾਈਜ਼ਰ ਪਾਤੜਾਂ, ਜ਼ਿਮੀਂਦਾਰਾਂ ਫਰਟੀਲਾਈਜ਼ਰ ਤੇ ਕੀਟਨਾਸ਼ਕ ਪਾਤੜਾਂ, ਭਿੰਡਰ ਪੈਸਟੀਸਾਈਡ ਤੇ ਮੁਕੇਸ਼ ਖਾਦ ਸਟੋਰ ਪਾਤੜਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ। ਚੈਕਿੰਗ ਟੀਮਾਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਾਤੜਾਂ ਕਰਮਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਮਨਪ੍ਰੀਤ ਸਿੰਘ ਸੰਧੂ ਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਚੱਠਾ ਤੇ ਹੋਰ ਸਟਾਫ਼ ਸ਼ਾਮਲ ਸੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵਿਭਾਗ ਵੱਲੋਂ ਖਾਦ ਦੇ ਸੈਂਪਲ ਵੀ ਭਰੇ ਜਾ ਰਹੇ ਹਨ ਜੋ ਲੈਬੋਰੇਟਰੀ ’ਚ ਟੈੱਸਟ ਲਈ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ’ਤੇ ਰੇਟ ਲਿਖਿਆ ਜਾਵੇ ਤੇ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਤੇ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ। DAP News

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਇਹ ਮੁਹਿੰਮ ਜਾਰੀ ਰਹੇਗੀ ਤੇ ਜੇਕਰ ਕੋਈ ਖਾਦ ਵਿਕਰੇਤਾ/ਡੀਲਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ।

Agriculture Officials Suspended: ਡੀ.ਏ.ਪੀ. ਦੀ ਜਮਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ, ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ
ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਰਨਾ ਪਿਆ ਕਾਰਵਾਈ ਦਾ ਸਾਹਮਣਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਮੁੱਖ ਖੇਤੀਬਾੜੀ ਅਫਸਰ ਖ਼ਿਲਾਫ਼ ਕਾਰਵਾਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। Agriculture Officials Suspended

ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ ਨੰ. 8 ਤਹਿਤ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਹ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਮੁਅੱਤਲੀ ਦੌਰਾਨ ਐਸ.ਏ.ਐਸ. ਨਗਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਰਿਪੋਰਟ ਕਰੇਗਾ। Agriculture Officials Suspended

ਇਹ ਵੀ ਪੜ੍ਹੋ: Punjab News: ਪੰਜਾਬ ’ਚ ਬਣਨਗੇ ਚਾਰ ਹੋਰ ਮੈਡੀਕਲ ਕਾਲਜ: ਸਿਹਤ ਮੰਤਰੀ

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਐੱਸਡੀਐੱਮ. ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਫਿਰੋਜ਼ਪੁਰ ਵਿੱਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਲਗਭਗ 161.8 ਐਮ.ਟੀ. (3,236 ਬੋਰੀਆਂ) ਡੀਏਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਲੱਭੀ ਸੀ। ਇਹ ਫ਼ਰਮ ਆਪਣੇ ਗੋਦਾਮਾਂ ਵਿੱਚ ਇਸ ਡੀ.ਏ.ਪੀ. ਦੇ ਭੰਡਾਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਕਰਨ ਵਿੱਚ ਅਸਮਰੱਥ ਰਹੀ। ਇਸ ਮਾਮਲੇ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।

ਨਵੀਂ ਖੇਤੀ ਕਰਾਂਤੀ ਦੀ ਲੋੜ
Agriculture: ਕੇਂਦਰ ਸਰਕਾਰ ਨੇ ਸਾਉਣੀ ਦੀਆਂ ਛੇ ਫਸਲਾਂ ਲਈ ਘੱਟੋ-ਘੱਟ ਭਾਅ ’ਚ ਵਾਧੇ ਦਾ ਐਲਾਨ ਕਰ ਦਿੱਤਾ ਹੈ ਸਰਕਾਰ ਅਨੁਸਾਰ ਭਾਅ ਸਹੀ ਵਧਾਇਆ ਗਿਆ ਹੈ ਜਦੋਂਕਿ ਕਿਸਾਨ ਇਸ ’ਤੇ ਸੰਤੁਸ਼ਟ ਨਹੀਂ ਹਨ ਸਭ ਤੋਂ ਵੱਧ ਚਰਚਾ ਕਣਕ ਦੀ ਹੈ ਕਿਉਂਕਿ ਉੱਤਰੀ ਸੂਬਿਆਂ ’ਚ ਸਭ ਤੋਂ ਵੱਧ ਬਿਜਾਈ ਕਣਕ ਦੀ ਹੀ ਹੁੰਦੀ ਹੈ ਕਣਕ ਦੇ ਭਾਅ ’ਚ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ ਕਿਸਾਨਾਂ ਦੀ ਮੰਗ ਹੈ ਕਿ ਵਧੇ ਲਾਗਤ ਖਰਚਿਆਂ ਦੇ ਮੁਤਾਬਿਕ ਭਾਅ ’ਚ ਵਾਧਾ ਨਹੀਂ ਹੋਇਆ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਵਾਧੇ ਦੀ ਮੰਗ ਕਰਦੇ ਹਨ ਅਸਲ ’ਚ ਅਨਾਜ ਦੀਆਂ ਕੀਮਤਾਂ ਜਨਤਾ ਦੀਆਂ ਜ਼ਰੂਰਤਾਂ ਨਾਲ ਵੀ ਜੁੜੀਆਂ ਹੋਈਆਂ ਹਨ ਖੇਤੀ ਮਸਲੇ ਦਾ ਹੱਲ ਨਵੀਂ ਖੇਤੀ ਕਰਾਂਤੀ ਨਾਲ ਹੀ ਹੋਣਾ ਹੈ ਜਿਸ ਦੇ ਤਹਿਤ ਖੇਤੀ ਲਾਗਤ ਖਰਚੇ ਘਟਾਉਣਾ ਵੀ ਵੱਡੀ ਜ਼ਰੂਰਤ ਹੈ।

Read This : New Sarpanch Badshahpur: ਲਖਵੀਰ ਕੌਰ ਬਾਜਵਾ ਬਣੇ ਬਾਦਸ਼ਾਹਪੁਰ ਦੇ ਸਰਪੰਚ

ਜੇਕਰ ਖਰਚੇ ਘਟਣਗੇ ਤਾਂ ਭਾਅ ਦਾ ਮਸਲਾ ਵੀ ਹੱਲ ਹੋਵੇਗਾ ਇਸ ਦੇ ਨਾਲ ਹੀ ਕਿਸਾਨਾਂ ਨੂੰ ਨਵੀਆਂ ਫ਼ਸਲਾਂ ਵੱਲ ਜਾਣ ਦੀ ਜ਼ਰੂਰਤ ਹੈ, ਜਿੱਥੇ ਸਥਿਤੀ ਇਹ ਹੋਣੀ ਚਾਹੀਦੀ ਹੈ ਕਿਸਾਨ ਖੁਦ ਭਾਅ ਤੈਅ ਕਰਨ ਦੇ ਸਮਰੱਥ ਬਣੇੇ ਜਦੋਂ ਖਰੀਦਦਾਰ ਜ਼ਿਆਦਾ ਹੋਣਗੇ ਅਤੇ ਮੰਗ ਜ਼ਿਆਦਾ ਹੋਵੇਗੀ ਤਾਂ ਕਿਸਾਨ ਨੂੰ ਮੂੰਹ ਮੰਗਿਆ ਭਾਅ ਮਿਲੇਗਾ ਇਹ ਤਾਂ ਹੀ ਸੰਭਵ ਹੈ ਜੇਕਰ ਕਿਸਾਨ ਉਹਨਾਂ ਫਸਲਾਂ ਦੀ ਪੈਦਾਵਾਰ ਵੱਲ ਧਿਆਨ ਦੇਵੇ ਜਿਨ੍ਹਾਂ ਦੀ ਮੰਗ ਜ਼ਿਆਦਾ ਹੈ ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਲਈ ਨਵੀਆਂ ਤਕਨੀਕਾਂ ਦਾ ਵੀ ਹਾਣੀ ਬਣਨਾ ਪਏਗਾ ਤੇਲ ਦੀ ਮਹਿੰਗਾਈ ਤੇ ਡੂੰਘੇ ਹੁੰਦੇ ਪਾਣੀ ਕਾਰਨ ਬੋਰਿੰਗ, ਮੋਟਰਾਂ ਦੇ ਖਰਚੇ ਵਧੇ ਹਨ ਜ਼ਿਆਦਾ ਖਾਦ ਤੇ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਖਰਚੇ ਘਟਾਏ ਜਾ ਸਕਦੇ ਹਨ ਸਾਂਝੀਵਾਲਤਾ ਦਾ ਮਾਡਲ ਵੀ ਲਿਆਉਣਾ ਪਵੇਗਾ ਸਰਕਾਰ ਨੂੰ ਖੇਤੀ ਲਾਗਤ ਖਰਚੇ ਘਟਾਉਣ ਲਈ ਵਿਸੇਸ਼ ਪ੍ਰੋਗਰਾਮ ਚਲਾਉਣਾ ਚਾਹੀਦਾ ਹੈ। Agriculture

Kisan News: ਇਹ ਕਿਸਾਨਾਂ ਦੀ ਹੋਈ ਮੌਜ਼, ਹੋਇਆ ਕਰਜ਼ਾ ਮੁਆਫ਼, ਖੁੱਦ CM ਨੇ ਦਿੱਤੀ ਜਾਣਕਾਰੀ
Kisan News: ਹੈਦਰਾਬਾਦ (ਏਜੰਸੀ)। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਆਪਣੀ ਵਚਨਬੱਧਤਾ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਐਤਵਾਰ ਰਾਤ ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ’ਚ ਕਿਹਾ ਕਿ ਤੇਲੰਗਾਨਾ ਸਰਕਾਰ ਨੇ 27 ਦਿਨਾਂ ਦੀ ਮਿਆਦ ’ਚ 17 ਹਜਾਰ 869 ਕਰੋੜ ਰੁਪਏ ਦੇ ਕਰਜੇ ਮੁਆਫ ਕੀਤੇ ਹਨ, ਜਿਸ ਨਾਲ 22.22 ਲੱਖ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਇੱਕ ਬਿਆਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਉਜਾਗਰ ਕੀਤਾ। Kisan News

Read This : Straw: ਪਰਾਲੀ ਨਿਬੇੜੇ ਲਈ ਯਤਨ

ਕਿ ਕਰਜਾ ਮੁਆਫੀ ਦੇ ਵਾਅਦੇ ਨਾਲ ਤੇਲੰਗਾਨਾ ’ਚ ਸੱਤਾ ’ਚ ਆਈ ਕਾਂਗਰਸ ਨੇ ਆਪਣੇ ਵਾਅਦੇ ’ਤੇ ਖਰਾ ਉਤਰਿਆ ਹੈ। ਕਰਜਾ ਮੁਆਫੀ ਨੂੰ ਪੜਾਵਾਂ ’ਚ ਲਾਗੂ ਕੀਤਾ ਗਿਆ ਹੈ, ਸਰਕਾਰ ਨੇ 18 ਜੁਲਾਈ, 2024 ਤੱਕ 1 ਲੱਖ ਰੁਪਏ ਤੱਕ ਦੇ ਕਰਜੇ ਵਾਲੇ 11,34,412 ਕਿਸਾਨਾਂ ਦੇ ਖਾਤਿਆਂ ’ਚ 6,034.97 ਕਰੋੜ ਰੁਪਏ ਟਰਾਂਸਫਰ ਕੀਤੇ ਹਨ। ਇਸ ਤੋਂ ਬਾਅਦ, 30 ਜੁਲਾਈ ਨੂੰ 6,40,823 ਕਿਸਾਨਾਂ ਦੇ ਕਰਜਾ ਖਾਤਿਆਂ ’ਚ 6,190.01 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ, ਜਿਸ ਤੋਂ ਬਾਅਦ 15 ਅਗਸਤ ਨੂੰ 5,644.24 ਕਰੋੜ ਰੁਪਏ ਦੀ ਇੱਕ ਹੋਰ ਕਿਸ਼ਤ 4,46,832 ਕਿਸਾਨਾਂ ਤੱਕ ਪਹੁੰਚ ਗਈ।

PM ਕਿਸਾਨ ਦੀ 18ਵੀਂ ਕਿਸ਼ਤ ਜਾਰੀ | Kisan News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਲਗਭਗ 9.4 ਕਰੋੜ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕੀਤੀ, ਜਦਕਿ ਖੇਤੀਬਾੜੀ ਤੇ ਪਸ਼ੂ ਪਾਲਣ ਖੇਤਰ ’ਚ ਲਗਭਗ 23,300 ਕਰੋੜ ਰੁਪਏ ਦੀਆਂ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਮੋਦੀ ਨੇ ਵਾਸ਼ਮਿ, ਮਹਾਰਾਸ਼ਟਰ ’ਚ ਆਯੋਜਿਤ ਇੱਕ ਸਮਾਰੋਹ ’ਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਦੇ ਤਹਿਤ 1,920 ਕਰੋੜ ਰੁਪਏ ਤੋਂ ਵੱਧ।

7,500 ਤੋਂ ਵੱਧ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਤੋਂ ਇਲਾਵਾ, ਲਗਭਗ 1,300 ਕਰੋੜ ਰੁਪਏ ਦੇ ਸੰਯੁਕਤ ਟਰਨਓਵਰ ਵਾਲੇ 9,200 ਕਿਸਾਨ ਉਤਪਾਦਕ ਸੰਗਠਨ (ਐਫਪੀਓ) ਲਾਂਚ ਕੀਤੇ ਗਏ ਸਨ। ਸਮਾਰੋਹ ’ਚ ਮੋਦੀ ਨੇ ਮਹਾਰਾਸ਼ਟਰ ਸਰਕਾਰ ਦੀ ਨਮੋ ਸੇਤਕਾਰੀ ਮਹਾਸਮਾਨ ਨਿਧੀ ਯੋਜਨਾ ਦੀ ਪੰਜਵੀਂ ਕਿਸ਼ਤ ਵੰਡੀ। ਪੂਰੇ ਮਹਾਰਾਸ਼ਟਰ ’ਚ 19 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਪੰਜ ਸੋਲਰ ਪਾਰਕ ਤੇ ਪਸ਼ੂਆਂ ਲਈ ਯੂਨੀਫਾਈਡ ਜੀਨੋਮਿਕ ਚਿੱਪ ਤੇ ਦੇਸੀ ਲਿੰਗ-ਕ੍ਰਮਬੱਧ ਵੀਰਜ ਤਕਨਾਲੋਜੀ ਦੀ ਸ਼ੁਰੂਆਤ ਵੀ ਕੀਤੀ ਗਈ।

Winter Vegetables: ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਇਨ੍ਹਾਂ ਮਿੰਨੀ ਕਿੱਟਾਂ ਨਾਲ ਤੁਸੀਂ ਪੈਦਾ ਕਰ ਸਕਦੇ ਹੋ 400 ਕਿੱਲੋ ਤਾਜ਼ੀ ਸਬਜ਼ੀ : ਡੀਸੀ
ਘਰੇਲੂ ਬਗੀਚੀ ’ਚ ਲੋੜ ਅਨੁਸਾਰ ਸਬਜ਼ੀਆਂ ਜ਼ਰੂਰ ਬੀਜੋ

(ਸੱਚ ਕਹੂੰ ਨਿਊਜ਼) ਪਟਿਆਲਾ। Winter Vegetables: ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਘਰੇਲੂ ਬਗੀਚੀ ਵਾਸਤੇ ਸਰਦੀ ਰੁੱਤ 2024 ਦੀਆਂ ਮਿੰਨੀ ਕਿੱਟਾਂ ਜਾਰੀ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ: Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ

ਡਿਪਟੀ ਡਾਇਰੈਕਟਰ ਬਾਗਬਾਨੀ ਸੰਦੀਪ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮਿੰਨੀ ਕਿੱਟਾਂ ਵਿੱਚ ਪਾਲਕ, ਮੇਥੀ, ਧਨੀਆ, ਮੂਲੀ, ਗਾਜਰ, ਸ਼ਲਗਮ, ਮਟਰ, ਸਾਗ, ਚੀਨੀ ਸਰ੍ਹੋਂ ਆਦਿ ਬੀਜ ਉਪਲੱਬਧ ਹਨ ਅਤੇ ਇੱਕ ਕਿੱਟ ਦਾ ਮੁੱਲ ਸਿਰਫ਼ 80 ਰੁਪਏ ਹੈ। ਇਸ ਕਿੱਟ ਦੇ ਬੀਜ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਵਿਚੋਂ 400 ਕਿਲੋ ਤਾਜ਼ੀ ਸਬਜ਼ੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਹ 7 ਜੀਆਂ ਦੇ ਪਰਿਵਾਰ ਲਈ ਕਾਫ਼ੀ ਹੈ।

ਉਨ੍ਹਾਂ ਦੱਸਿਆ ਕਿ ਇਹ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਦਫ਼ਤਰ ਉਪ ਡਾਇਰੈਕਟਰ ਬਾਗਬਾਨੀ ਪਟਿਆਲਾ, ਬਾਗਬਾਨੀ ਵਿਕਾਸ ਅਫ਼ਸਰ ਭੱਦਕ ਫਾਰਮ (ਰਾਜਪੁਰਾ), ਸਮਾਣਾ. ਭੁਨਰਹੇੜੀ ਅਤੇ ਨਾਭਾ ਦੇ ਦਫ਼ਤਰਾਂ ਵਿਖੇ ਵੀ ਉਪਲੱਬਧ ਹਨ। ਉਨ੍ਹਾਂ ਜ਼ਿਮੀਂਦਾਰ ਭਰਾਵਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਬਜ਼ੀਆਂ ਆਪਣੇ ਖੇਤਾਂ, ਖਾਲੀ ਪਲਾਟਾਂ, ਘਰਾਂ ਵਿਚ ਪਈ ਖਾਲੀ ਥਾਂ ਜਾਂ ਟਿਊਬਵੈੱਲ ਉੱਤੇ ਜ਼ਰੂਰ ਬੀਜੀ ਜਾਵੇ। ਜੈਵਿਕ ਤਰੀਕੇ ਨਾਲ ਸਬਜ਼ੀ ਪੈਦਾ ਕਰਨ ਲਈ ਆਪਣੇ ਬਲਾਕ ਦੇ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Winter Vegetables

Agriculture : ਇਹ ਸਰਕਾਰ ਲੜਕੀਆਂ ਦੀ ਕਰ ਰਹੀ ਐ ਹੌਸਲਾ ਅਫ਼ਜਾਈ, ਖੇਤੀਬਾੜੀ ਦੀ ਪੜ੍ਹਾਈ ’ਚ ਮਾਰੇ ਮਾਅਰਕੇ
ਜੈਪੁਰ (ਸੱਚ ਕਹੂੰ ਨਿਊਜ਼)। Agriculture : ਔਰਤਾਂ ਖੇਤੀਬਾੜੀ ਖੇਤਰ ਵਿੱਚ ਬਿਜਾਈ ਤੋਂ ਲੈ ਕੇ ਸਿੰਚਾਈ ਅਤੇ ਵਾਢੀ ਤੱਕ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ। ਇਸ ਖੇਤਰ ਵਿੱਚ ਉਨ੍ਹਾਂ ਦੇ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਬੇਮਿਸਾਲ ਫੈਸਲੇ ਲਏ ਗਏ ਹਨ। ਖੇਤੀਬਾੜੀ ਦੇ ਖੇਤਰ ਵਿੱਚ ਲੜਕੀਆਂ ਦੀ ਪ੍ਰਭਾਵਸ਼ਾਲੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਸ਼ੇ ਦੀ ਪੜ੍ਹਾਈ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਦਿੱਤੀ ਜਾਣ ਵਾਲੀ ਪ੍ਰੋਤਸਾਹਨ ਰਾਸ਼ੀ ਵੀ ਇੱਕ ਅਜਿਹੀ ਸਕੀਮ ਹੈ।

Read Also : Punjab News: ਪੰਜਾਬ ਸਰਕਾਰ ਭਲਕੇ ਲੈ ਸਕਦੀ ਐ ਇਹ ਵੱਡੇ ਫ਼ੈਸਲੇ, ਤਿਆਰੀ ਜ਼ੋਰਾਂ ‘ਤੇ

ਰਾਜਸਥਾਨ ਸਰਕਾਰ ਦਾ ਉਦੇਸ਼ ਹੈ ਕਿ ਲੜਕੀਆਂ ਖੇਤੀਬਾੜੀ ਦੇ ਖੇਤਰ ਵਿੱਚ ਨਵੀਨਤਮ ਤਰੀਕਿਆਂ ਦਾ ਅਧਿਐਨ ਕਰਨ ਅਤੇ ਰਸਮੀ ਸਿੱਖਿਆ ਅਤੇ ਸਿਖਲਾਈ ਪ੍ਰਾਪਤ ਕਰਨ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਵਿੱਚ ਵੀ ਯੋਗਦਾਨ ਪਾਇਆ ਜਾ ਸਕੇਗਾ। ਇਸ ਸਕੀਮ ਤਹਿਤ 11ਵੀਂ ਜਮਾਤ ਤੋਂ ਲੈ ਕੇ ਪੀਐੱਚਡੀ ਤੱਕ ਦੀਆਂ ਵਿਦਿਆਰਥਣਾਂ ਨੂੰ ਐਗਰੀਕਲਚਰ ਫੈਕਲਟੀ ਵਿੱਚ ਪੜ੍ਹਣ ਲਈ ਹਰ ਸਾਲ 15 ਹਜ਼ਾਰ ਤੋਂ 40 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦਿੱਤੀ ਜਾਂਦੀ ਹੈ। Agriculture

ਖੇਤੀਬਾੜੀ ਫੈਕਲਟੀ ਦੀ ਚੋਣ ਕਰਨ ਲਈ ਪ੍ਰੋਤਸਾਹਨ | Agriculture

ਖੇਤੀਬਾੜੀ ਕਮਿਸ਼ਨਰ ਕਨ੍ਹਈਆਲਾਲ ਸਵਾਮੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਵਿਸ਼ਿਆਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਹਰ ਸਾਲ 15 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਗਿਆਨ ਦੇ ਵਿਸ਼ਿਆਂ ਜਿਵੇਂ ਬਾਗਬਾਨੀ, ਡੇਅਰੀ, ਖੇਤੀਬਾੜੀ ਇੰਜਨੀਅਰਿੰਗ, ਫੂਡ ਪ੍ਰੋਸੈਸਿੰਗ ਦੇ ਨਾਲ-ਨਾਲ ਪੋਸਟ ਗ੍ਰੈਜੂਏਸ਼ਨ (ਐਮ.ਐਸ.ਸੀ. ਐਗਰੀਕਲਚਰ) ਵਿੱਚ ਗ੍ਰੈਜੂਏਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ 25,000 ਰੁਪਏ ਪ੍ਰਤੀ ਸਾਲ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਖੇਤੀਬਾੜੀ ਵਿਸ਼ੇ ਵਿੱਚ ਪੀਐਚਡੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਸਾਲ (ਵੱਧ ਤੋਂ ਵੱਧ 3 ਸਾਲ) ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਉਪਬੰਧ ਕੀਤਾ ਗਿਆ ਹੈ।

35 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ | Agriculture

ਖੇਤੀਬਾੜੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ 21 ਦਸੰਬਰ 2023 ਤੋਂ ਜੁਲਾਈ 2024 ਤੱਕ ਪੜ੍ਹ ਰਹੀਆਂ 19 ਹਜ਼ਾਰ 662 ਵਿਦਿਆਰਥਣਾਂ ਨੂੰ 35 ਕਰੋੜ 62 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਕੇ ਖੇਤੀਬਾੜੀ ਫੈਕਲਟੀ ਲੈਣ ਲਈ ਪ੍ਰੇਰਿਤ ਕੀਤਾ ਗਿਆ ਹੈ।