Vice Chancellor - Sach Kahoon Punjabi
Punjabi University: ਨਵੇਂ ਸਾਲ ਦੀ ਆਮਦ ਮੌਕੇ ਵੀ ਪੰਜਾਬੀ ’ਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ: ਬਾਗੜੀਆਂ, ਧਾਲੀਵਾਲ
Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਅਰਵਿੰਦ ਨੇ ਆਪਣਾ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਵਾਇਸ ਚਾਂਸਲਰ ਦੇ ਯੂਨੀਵਰਸਿਟੀ ਦੇ ਕੰਮਕਾਜ ਨੂੰ ਚਲਾਇਆ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਪਹਿਲੀ ਵਾਰ ਅਜਿਹਾ ਸਮਾਂ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ: Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱ…
ਕਰਮਚਾਰੀਆਂ ਦੇ ਰੁਟੀਨ ਦੇ ਕੰਮਕਾਜ ਨੂੰ ਵਾਇਸ ਚਾਂਸਲਰ ਨਾ ਹੋਣ ਕਾਰਨ ਮੌਜੂਦਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗੈਰ ਅਧਿਆਪਨ ਕਰਮਚਾਰੀਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਸਬੰਧੀ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ।
ਗੈਰ ਅਧਿਆਪਨ ਕਰਮਚਾਰੀਆਂ ਦੇ ਰੋਜ਼ ਮਰਾ ਦੇ ਕੰਮਕਾਜ ਸਬੰਧੀ ਹੋ ਰਹੀ ਦੇਰੀ ਕਾਰਨ ਕਰਮਚਾਰੀ ਮਾਨਸਿਕ ਪੀੜਾਂ ਸਹਿ ਰਹੇ ਹਨ। ਗੈਰ ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਪੈਅ ਕਮਿਸ਼ਨ ਦੇ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਕੰਮਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਸਾਲ ਦੇ ਪਹਿਲੇ ਮਹੀਨੇ ਦੇ ਅੰਦਰ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਕੋਈ ਵਿਸ਼ੇਸ਼ ਹੱਲ ਕੱਢਿਆ ਜਾਵੇ।
ਕਰਮਚਾਰੀ ਸੰਘ ਨੇ ਇਹ ਸਪੱਸ਼ਟ ਕੀਤਾ ਕਿ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਮੌਜੂਦਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਰਨਲ ਸਕੱਤਰ ਅਮਰਜੀਤ ਕੌਰ, ਸਕੱਤਰ ਗੁਰਪ੍ਰੀਤ ਸਿੰਘ ਜੋਨੀ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ, ਕਰਨੈਲ ਸਿੰਘ, ਗੁਰਪਿਆਰ ਸਿੰਘ , ਰਾਮਫਲ, ਕੰਵਲਜੀਤ ਸਿੰਘ ਆਦਿ ਕਰਮਚਾਰੀ ਸ਼ਾਮਲ ਹੋਏ। Punjabi University
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਘੁੰਮਣ ਐਵਾਰਡ ਨਾਲ ਸਨਮਾਨਿਤ
ਉਪ ਰਾਸ਼ਟਰਪਤੀ ਵੱਲੋਂ ਕੀਤਾ ਗਿਆ ਸਨਮਾਨਿਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨੂੰ ਰਾਸ਼ਟਰੀ ਪੱਧਰ ਦੀ ਇਕ ਵੱਕਾਰੀ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਨਵੀਂ ਦਿੱਲੀ ਵੱਲੋਂ ‘ਪਾੱਲ ਐੱਚ ਐਪਲਬਾਇ’ ਐਵਾਰਡ ਨਾਲ ਸਨਮਾਨਿਆ ਗਿਆ ਹੈ।
ਉਨ੍ਹਾਂ ਨੂੰ ਇਹ ਵੱਕਾਰੀ ਐਵਾਰਡ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਵੈਂਕਈਆ ਨਾਇਡੂ ਵੱਲੋਂ ਦਿੱਤਾ ਗਿਆ।  ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਇਹ ਐਵਾਰਡ ਲੋਕ ਪ੍ਰਸ਼ਾਨਨ ਵਿਸ਼ੇ ਦੇ ਖੇਤਰ ਵਿਚ ਸਿਧਾਂਤ ਅਤੇ ਵਿਹਾਰ ਦੇ ਪੱਖੋਂ ਪਾਏ ਗਏ ਵਡਮੁੱਲੇ ਅਕਾਦਮਿਕ ਯੋਗਦਾਨ ਅਤੇ ਇਸੇ ਵਿਸ਼ੇ ਨਾਲ ਸੰਬੰਧਤ ਇਸ ਰਾਸ਼ਟਰੀ ਸੰਸਥਾ ਲਈ ਦਿੱਤੀਆਂ ਆਪਣੀਆਂ ਸੇਵਾਵਾਂ ਲਈ ਪ੍ਰਦਾਨ ਕੀਤਾ ਗਿਆ ਹੈ।
ਵਰਣਨਯੋਗ ਹੈ ਕਿ ਯੂ. ਐੱਸ. ਏ. ਅਧਾਰਿਤ ਸ਼ਖਸੀਅਤ ਡੀਨ ਪਾੱਲ ਐੱਚ. ਐਪਲਬਾਇ ਲੋਕ ਪ੍ਰਸ਼ਾਸਨ ਦੇ ਖੇਤਰ ਵਿਚ ਬਹੁਤ ਵੱਡੇ ਸਿਧਾਂਤਕਾਰ ਅਤੇ ਵਿਦਵਾਨ ਸਨ।  ਡਾ. ਬੀ. ਐੱਸ. ਘੁੰਮਣ ਨੂੰ ਇਸ ਸੰਸਥਾ ਦੀ ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਤ ਖੇਤਰੀ ਸ਼ਾਖਾ ਦੇ ਆਨਰੇਰੀ ਸਕੱਤਰ ਵਜੋਂ ਵੀ ਕਾਰਜਸ਼ੀਲ ਹੋਣ ਦਾ ਮਾਣ ਹਾਸਿਲ ਹੈ।
ਡਾ. ਘੁੰਮਣ ਨੂੰ ਮਿਲਿਆ ਇਹ ਤਾਜ਼ਾ ਐਵਾਰਡ ਉਨ੍ਹਾਂ ਦੀਆਂ ਅੰਤਰਰਾਸ਼ਟਰੀ ਪੱਧਰ ਦੀਆਂ ਅਕਾਦਮਿਕ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿਚਲੇ ਪ੍ਰਬੰਧਨ ਨਾਲ ਜੁੜੀਆਂ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੈਨੇਟ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਚੁੱਕੇ ਡਾ. ਘੁੰਮਣ ਰਾਜੀਵ ਗਾਂਧੀ ਰਾਸ਼ਟਰੀ ਕਾਨੂੰਨ ਯੂਨੀਵਰਸਿਟੀ ਸਮੇਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੱਚੇ ਨਾ ਆਉਣ ‘ਤੇ ਐਡਹਾਕ ਸਟਾਫ਼ ਨੂੰ ਜ਼ਬਰੀ ਪੀਐੱਚਡੀ ਲਈ ਕੀਤਾ ਜਾ ਰਿਹਾ ਅਨਰੋਲ
ਅੰਮ੍ਰਿਤਸਰ, (ਰਾਜਨ ਮਾਨ) । ਵਿਵਾਦਾਂ ਵਿੱਚ ਘਿਰੀ ਖਾਲਸਾ ਯੂਨੀਵਰਸਿਟੀ ‘ਤੇ ਮੰਡਰਾ ਰਹੇ ਖਤਰੇ ਦੇ ਬੱਦਲ ਹੋਰ ਡੂੰਘੇ ਹੁੰਦੇ ਜਾ ਰਹੇ ਹਨ ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਯੂਨੀਵਰਸਿਟੀ ਦੇ ਦਾਖਲੇ ਬੰਦ ਕਰ ਦਿੱਤੇ ਜਾਣ ਕਾਰਨ ਮਾਮਲਾ ਹੋਰ ਗਰਮਾ ਗਿਆ ਹੈ ਉਧਰ ਯੂਨੀਵਰਸਿਟੀ ਦੀ ਡਾਵਾਂਡੋਲ ਹਾਲਤ ਵੇਖਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਵਿਦਿਆਰਥੀਆਂ ਵੱਲੋਂ ਵੀ ਯੂਨੀਵਰਸਿਟੀ ਤੋਂ ਮੂੰਹ ਮੋੜ ਲਿਆ ਗਿਆ ਹੈ । ਖਾਲਸਾ ਕਾਲਜ ਕਮੇਟੀ ਵੱਲੋ ਸੈਂਕੜੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ। ਰਹਾ ਹੈ ਬੱਚੇ ਨਾ ਆਉਣ ‘ਤੇ ਐਡਹਾਕ ਸਟਾਫ ਨੂੰ ਜਬਰੀ ਪੀਐਚ ਡੀ ਲਈ ਅਨਰੋਲ ਕੀਤਾ ਜਾ ਰਿਹਾ ਹੈ ਸੂਤਰਾਂ ਅਨੁਸਾਰ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਦਾਖਲੇ ਬੰਦ ਕਰ ਦਿੱਤੇ ਹਨ।
ਪਿਛਲੀ ਅਕਾਲੀ ਸਰਕਾਰ ਸਮੇਂ ਖਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਇਸ ਯੂਨੀਵਰਸਿਟੀ ਦੀ ਮਨਜ਼ੂਰੀ ਲਈ ਗਈ ਸੀ ਖਾਲਸਾ ਕਾਲਜ ਦੀ ਸਰਜਮੀਂਨ ‘ਤੇ ਸਥਾਪਿਤ ਕੀਤੀ ਗਈ ਇਹ ਯੂਨੀਵਰਸਿਟੀ ਬਣਨ ਤੋਂ ਲੈ ਕੇ ਹੁਣ ਤੱਕ ਕਿਸੇ ਨਾ ਕਿਸੇ ਰੂਪ ਵਿੱਚ ਵਿਵਾਦਾਂ ਵਿੱਚ ਰਹੀ ਹੈ ਹੁਣ ਕਾਂਗਰਸ ਸਰਕਾਰ ਆਉਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਯੂਨੀਵਰਸਿਟੀ ਨੂੰ ਦਿੱਤੀ ਗਈ ਮਨਜ਼ੂਰੀ ਦੇ ਮਾਮਲੇ ‘ਤੇ ਮੁੜ ਘੋਖ ਕਰਨ ਲਈ ਕੀਤੇ ਗਏ ਐਲਾਨ ਤੋਂ ਬਾਅਦ ਮੈਨੇਜਮੈਂਟ ਕਮੇਟੀ ਵੱਲੋਂ ਯੂਨੀਵਰਸਿਟੀ ਨੂੰ ਬਚਾਉਣ ਲਈ ਹੱਥ ਪੈਰ ਮਾਰੇ ਜਾ ਰਹੇ ਹਨ ।
ਮੈਨੇਜਮੈਂਟ ਕਮੇਟੀ ਨੇ ਲੜਕੀਆਂ ਦੇ ਇੱਕੋ ਇੱਕ ਕਾਲਜ ਖਾਲਸਾ ਕਾਲਜ਼ ਫਾਰ ਵੂਮੈਨ ਅਤੇ ਬੀ.ਐਡ ਕਾਲਜ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਰੱਦ ਕਰਵਾ ਦਿੱਤੀ ਹੈ ਅਤੇ ਇਹ ਕਾਲਜ਼ ਮੁਕੰਮਲ ਰੂਪ ਵਿੱਚ ਖਾਲਸਾ ਯੂਨੀਵਰਸਿਟੀ ਦੇ ਅਧੀਨ ਲੈ ਲਏ ਹਨ ਇੰਨਾਂ ਕਾਲਜਾਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਰੱਦ ਹੋਣ ਕਾਰਨ ਸੈਂਕੜੇ ਵਿਦਿਆਰਥੀ ਤੇ ਅਧਿਆਪਕ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬ ਗਏ ਹਨ ਹੋਰ ਤਾਂ ਹੋਰ ਮੈਨੇਜਮੈਂਟ ਕਮੇਟੀ ਨੇ ਬਾਹਰੀ ਵਿਦਿਆਰਥੀਆਂ ਵੱਲੋਂ ਖਾਲਸਾ ਯੂਨੀਵਰਸਿਟੀ ਵਿੱਚ ਦਿਲਚਸਪੀ ਨਾ ਦਿਖਾਏ ਜਾਣ ਕਾਰਨ ਯੂਨੀਵਰਸਿਟੀ ਦੀ ਹੋਂਦ ਬਣਾਈ ਰੱਖਣ ਲਈ ਖਾਲਸਾ ਕਾਲਜ਼ ਫਾਰ ਵੂਮੈਨ, ਬੀਐੱਡ ਕਾਲਜ਼ ਅਤੇ ਖਾਲਸਾ ਕਾਲਜ਼ ਵਿੱਚ ਵੱਖ-ਵੱਖ ਵਿਭਾਗਾਂ ‘ਚ ਐਡਹਾਕ ‘ਤੇ ਕੰਮ ਕਰਦੇ ਟੀਚਰਾਂ ਨੂੰ ਪੀ.ਐਚ.ਡੀ ਲਈ ਇਨਰੋਲ ਕੀਤਾ ਹੈ।
ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਖਾਲਸਾ ਕਾਲਜ਼ ਫਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਚਾਰ, ਪੰਜਾਬੀ ਵਿਭਾਗ ਦੀਆਂ ਚਾਰ ਟੀਚਰਾਂ ਤੋਂ ਇਲਾਵਾ ਖਾਲਸਾ ਕਾਲਜ਼ ਤੋਂ ਤਿੰਨ ਅਤੇ ਬੀ.ਐਡ ਕਾਲਜ਼ ਤੋਂ ਵੀ ਤਿੰਨ ਅਧਿਆਪਕਾਂ ਨੂੰ ਪੀ.ਐਚ.ਡੀ ਲਈ ਇਨਰੋਲ ਕੀਤਾ ਹੈ ਸੂਤਰਾਂ ਅਨੁਸਾਰ ਮੈਨੇਜਮੈਂਟ ਵੱਲੋਂ ਐਡਹਾਕ ਸਟਾਫ ਨੂੰ ਦਬਾਅ ਪਾ ਕੇ ਪੀ.ਐਚ.ਡੀ ਕਰਨ ਲਈ ਕਿਹਾ ਜਾ ਰਿਹਾ ਹੈ ਮੈਨੇਜਮੈਂਟ ਕਮੇਟੀ ਵੱਲੋਂ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਚੰਦ ਕੁ ਬੱਚਿਆਂ ਦੇ ਭਵਿੱਖ ਦਾ ਵਾਸਤਾ ਪਾ ਕੇ ਦੂਸਰੇ ਹਜ਼ਾਰਾਂ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।
ਯੂਨੀਵਰਸਿਟੀ ਵਿੱਚ ਅਜੇ ਤੱਕ ਪੂਰੇ ਸਟਾਫ ਦੀ ਨਿਯੁਕਤੀ ਨਹੀਂ ਕੀਤੀ ਗਈ ਤੇ ਮੈਨੇਜਮੈਨਟ ਵੱਲੋ ਦੂਸਰੇ ਕਾਲਜ਼ਾਂ ਵਿੱਚ ਕੰਮ ਕਰਦੇ ਅਧਿਆਪਕਾਂ ਤੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ  ਵੱਖ-ਵੱਖ ਜਥੇਬੰਦੀਆਂ ਵੱਲੋਂ ਪਹਿਲਾਂ ਵੀ ਖਾਲਸਾ ਯੂਨੀਵਰਸਿਟੀ ਦੇ ਵਿਰੋਧ ‘ਚ ਅਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ ਅਤੇ ਹੁਣ ਮੁੜ ਸਮਾਜ ਸੇਵੀ ਅਤੇ ਸਿਆਸੀ ਜਥੇਬੰਦੀਆਂ ਮਿਲ ਕੇ ਬੱਚਿਆਂ ਦੇ ਭਵਿੱਖ ਨਾਲ ਮੈਨੇਜਮੈਂਟ ਵੱਲੋਂ ਕੀਤੇ ਜਾ ਰਹੇ ਇਸ ਖਿਲਵਾੜ ਵਿਰੁੱਧ ਕਮਰਕੱਸੇ ਕੀਤੇ ਗਏ ਹਨ ਖਾਲਸਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਚੰਦ ਮਹੀਨਿਆਂ ਬਾਅਦ ਹੀ ਅਸਤੀਫਾ ਦੇ ਦਿੱਤੇ ਜਾਣ ਕਾਰਨ ਵੀ ਕਈ ਸਵਾਲ ਖੜ੍ਹੇ ਹੋ ਗਏ ਹਨ।