Amarinder - Sach Kahoon Punjabi
ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਬਿਨਾਂ ਨਹੀਂ ਛੱਡਾਂਗਾ ਸੂਬੇ ਦੀ ਸਿਆਸਤ: ਅਮਰਿੰਦਰ
ਨੌਜਵਾਨਾਂ ਨੂੰ ਭਾਰਤ ਦਾ ਜਮਹੂਰੀ ਤੇ ਧਰਮ ਨਿਰਪੇਖ ਸਰੂਪ ਬਚਾਉਣ ਲਈ ਅੱਗੇ ਆਉਣ ਦਾ ਸੱਦਾ
ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮੱਰਥਨ ਦੇਣ ਦਾ ਭਰੋਸਾ
ਅਸ਼ਵਨੀ ਚਾਵਲਾ(ਚੰਡੀਗੜ੍ਹ) ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਆਪਣੀ ਅਗਵਾਈ ਦੇਣੀ ਜਾਰੀ ਰੱਖਣਗੇ।
ਨੌਜਵਾਨਾਂ ਦੇ ਇਕੱਠ ਦੌਰਾਨ ਨਾਅਰਿਆਂ ਦੀ ਗੂੰਜ ਵਿੱਚ ਮੁੱਖ ਮੰਤਰੀ ਨੇ ਤਹੱਈਆ ਕਰਦਿਆਂ ਕਿਹਾ,”ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਆਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇੱਥੇ ਹੀ ਰਹਾਂਗਾ ਅਤੇ ਤਦ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।” ਬਹੁਤੇ ਨੌਜਵਾਨ ਤਾਂ ਇਹ ਮੰਗ ਕਰਦੇ ਵੀ ਸੁਣੇ ਗਏ ਕਿ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਹੋਰ ਕਈ ਵਾਰ ਸੂਬੇ ਦੀ ਵਾਗਡੋਰ ਸੰਭਾਲਦੇ ਰਹਿਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਨਾਂ ਦੀ ਸਰਕਾਰ ਪੂਰਾ ਸਮਰਥਨ ਦੇਵੇਗੀ। ਉਨਾਂ ਨੇ ਨੌਜਵਾਨ ਆਗੂਆਂ ਨਾਲ ਵਾਅਦਾ ਕੀਤਾ ਕਿ ਸੂਬੇ ਅਤੇ ਇੱਥੋਂ ਦੇ ਨੌਜਵਾਨਾਂ ਦੇ ਹਿੱਤ ਵਿੱਚ ਕਿਸੇ ਵੀ ਕੰਮ ਲਈ ਉਨਾਂ ਨੂੰ ਸਾਰੇ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਹੋਰਾਂ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸੰਵਿਧਾਨ ਦੀ ਪ੍ਰਸਤਾਵਨਾ ਨਾਲ ਛੇੜਛਾੜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ
ਭਾਜਪਾ ‘ਤੇ ਵਰ੍ਹਦਿਆਂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਨਾਲ ਛੇੜਛਾੜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨਾਂ ਕਿਹਾ,”ਮੁਲਕ ਦਾ ਮੌਜੂਦਾ ਦੌਰ ਲੋਕ ਰਾਜ ਵਾਲਾ ਨਹੀਂ ਸਗੋਂ ਗੁੰਡਾ ਰਾਜ ਵਾਲਾ ਹੈ। ਉਨਾਂ ਨੇ ਮੁਲਕ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਅਗਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਲਈ ਆਪਣੀ ਸਰਕਾਰ ਦੇ ਵਿਕਾਸ ਏਜੰਡੇ ਦਾ ਜ਼ਿਕਰ ਕਰਦਿਆਂ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਪ੍ਰਾਈਵੇਟ ਸੈਕਟਰ ਵੱਡੇ ਪੱਧਰ ‘ਤੇ ਸਹਿਯੋਗ ਕਰ ਰਿਹਾ ਹੈ। ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਪੰਜਾਬ ਦੀ  ਬਰਬਾਦੀ ਲਈ ਜਿੰਮੇਵਾਰ ਦੱਸਿਆ।ਇਸ ਮੌਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਯੂਥ ਵਿੰਗ ਭਵਿੱਖ ਦੇ ਲੀਡਰ ਤਿਆਰ ਕਰਨ ਦੀ ਨਰਸਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਵੱਲੋਂ ਪਾਕਿ ਨੂੰ ਲਾਹਨਤ, ਸਿੱਧੂ ਨੂੰ ਨਸੀਹਤ
ਪਾਕਿ ਰੇਲ ਮੰਤਰੀ ਰਾਸ਼ਿਦ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਫੌਜ ਮੁਖੀ ਦੀ ਸਾਜਿਸ਼ ਦੱਸੇ ਜਾਣ ਦਾ ਮਾਮਲਾ
ਕਿਹਾ, ਗੁਆਂਢੀ ਦੇਸ਼ ਕੋਈ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਨਾ ਕਰੇ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਪੁਰ ਸਾਹਿਬ ਲਾਂਘੇ ਸਬੰਧੀ ਪਾਕਿ ਦੇ ਰੇਲ ਮੰਤਰੀ ਵੱਲੋਂ?ਦਿੱਤੇ ਗਏ ਬਿਆਨ ਨੇ ਗੁਆਂਢੀ ਮੁਲਕ ਦੇ ਮਾੜੇ ਇਰਾਦਿਆਂ ਨੂੰ ਨੰਗਾ ਕਰ ਦਿੱਤਾ ਹੈ ਨਾਲ ਹੀ ਮੁੱਖ ਮੰਤਰੀ ਨੇ ਇਸ ਮਾਮਲੇ ‘ਚ ਵਿਧਾਇਕ ਨਵਜੋਤ ਸਿੱਧੂ ਨੂੰ ਇਮਰਾਨ ਸਰਕਾਰ ਤੋਂ ਸੁਚੇਤ ਰਹਿਣ ਲਈ ਕਿਹਾ ਹੈ।
ਅਮਰਿੰਦਰ ਨੇ ਕਿਹਾ ਕਿ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ੀਦ ਅਹਿਮਦ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨੂੰ ਆਪਣੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਦੱਸਣਾ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰਦਾ ਹੈ ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਅੱਜ ਇਸ ਮੁੱਦੇ ‘ਤੇ ਆਪਣੇ ਪਹਿਲੇ ਸਟੈਂਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਾਸ਼ੀਦ ਨੇ ਇਸ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨੰਗਾ ਕਰਕੇ ਰੱਖ ਦਿੱਤਾ ਹੈ ਜਦੋਂਕਿ ਭਾਰਤ ਨੂੰ ਉਮੀਦ ਸੀ ਕਿ ਸਾਂਝ ਦਾ ਇਹ ਲਾਂਘਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਦੇ ਲਾਂਘੇ ਵਜੋਂ ਉੱਭਰੇਗਾ। Advises
ਮੁੱਖ ਮੰਤਰੀ ਨੇ ਰਾਸ਼ੀਦ ਦੀ ਇਸ ਟਿੱਪਣੀ ਦਾ ਵੀ ਨੋਟਿਸ ਲਿਆ ਕਿ ‘ਇਹ ਗਲਿਆਰਾ ਭਾਰਤ ਨੂੰ ਸੱਟ ਮਾਰੇਗਾ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਨਰਲ ਬਾਜਵਾ ਵੱਲੋਂ ਦਿੱਤਾ ਜ਼ਖਮ ਹਮੇਸ਼ਾ ਚੁਭਦਾ ਰਹੇਗਾ ਇਸ ਨੂੰ ਭਾਰਤ ਦੀ ਸੁਰੱਖਿਆ ਤੇ ਅਖੰਡਤਾ ਦੇ ਵਿਰੁੱਧ ਖੁਲ੍ਹੇਆਮ ਤੇ ਸਪੱਸ਼ਟ ਖਤਰਾ ਦੱਸਦਿਆਂ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਗੁਆਂਢੀ ਦੇਸ਼ ਕਿਸੇ ਤਰ੍ਹਾਂ ਦੀ ਗਲਤਫਹਿਮੀ ਪੈਦਾ ਕਰਨ ਦਾ ਯਤਨ ਨਾ ਕਰਨ ਮੁੱਖ ਮੰਤਰੀ ਨੇ ਕਿਹਾ ਕਿ ‘ਲਾਂਘਾ ਖੁੱਲ੍ਹਣ ਨਾਲ ਸਾਡੇ ਵੱਲੋਂ ਕੀਤੇ ਗਏ ਧੰਨਵਾਦ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਾ ਕਰੋ ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਸਰਹੱਦ ਤੇ ਲੋਕਾਂ ‘ਤੇ ਹਮਲਾ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਭਾਰਤ ਮੂੰਹਤੋੜ ਜਵਾਬ ਦੇਵੇਗਾ।
ਸਿੱਧੂ, ਇਮਰਾਨ ਸਰਕਾਰ ਤੋਂ ਸਾਵਧਾਨੀ ਵਰਤਣ
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਤੱਥਾਂ ਤੋਂ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਚੁੱਕਿਆ ਹੈ ਤੇ ਖਾਸ ਤੌਰ ‘ਤੇ ਇਹ ਕਿ ਬਾਜਵਾ ਨੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਲਾਂਘੇ ਦੇ ਨਿਰਮਾਣ ਸਬੰਧੀ ਪਾਕਿਸਤਾਨ ਦੇ ਫੈਸਲੇ ਦਾ ਖੁਲਾਸਾ ਕੀਤਾ ਸੀ ‘ਇਮਰਾਨ ਨੇ ਤਾਂ ਉਸ ਸਮੇਂ ਅਹੁਦਾ ਵੀ ਨਹੀਂ ਸੰਭਾਲਿਆ ਸੀ, ਫਿਰ ਵੀ ਫੌਜ ਮੁਖੀ ਨੇ ਇਸ ਸਬੰਧੀ ਸਿੱਧੂ ਨਾਲ ਗੱਲ ਕੀਤੀ
ਇਹ ਕਿਵੇਂ ਸੰਭਵ ਹੈ ਕਿ ਲਾਂਘੇ ਦੇ ਫੈਸਲੇ ਪਿੱਛੇ ਬਾਜਵਾ ਨਹੀਂ ਸੀ ਪਾਕਿਸਤਾਨ ਦੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਖੁਲਾਸੇ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਸਿੱਧੂ ਨੂੰ ਨਸੀਹਤ ਦਿੱਤੀ ਕਿ ਉਹ ਇਮਰਾਨ ਖਾਨ ਸਰਕਾਰ ਦੇ ਨਾਲ ਸਾਵਧਾਨੀ ਵਰਤਣ ਤੇ ਪਾਕਿ ਪ੍ਰਧਾਨ ਮੰਤਰੀ ਦੇ ਨਾਲ ਆਪਣੀ ਨਿੱਜੀ ਦੋਸਤੀ ਦਾ ਕਿਸੇ ਵੀ ਢੰਗ ਨਾਲ ਆਪਣੇ ਫੈਸਲੇ ‘ਤੇ ਪ੍ਰਭਾਵ ਨਾ ਪੈਣ ਦੇਣ ਕਿਉਂਕਿ ਇਹ ਭਾਰਤ ਦੇ ਹਿੱਤਾਂ ਲਈ ਘਾਤਕ ਸਿੱਧ ਹੋ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਸੂਬਾ ਸਰਕਾਰ ਨੇ ਤਾਂ ਸਿਰਫ਼ ਕੇਂਦਰ ਨੂੰ ਕੈਦੀਆਂ ਦੀ ਸੂਚੀ ਭੇਜੀ ਸੀ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਨੇ ਤਾਂ ਸਿਰਫ ਕੇਂਦਰ ਸਰਕਾਰ ਨੂੰ ਟਾਡਾ ਅਧੀਨ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੈਦੀਆਂ ਬਾਰੇ ਸੂਚੀ ਭੇਜੀ ਸੀ ਅਤੇ ਬੇਅੰਤ ਸਿੰਘ ਦੇ ਹੱਤਿਆਰੇ ਜਾਂ ਕਿਸੇ ਹੋਰ ਵਿਸ਼ੇਸ਼ ਕੈਦੀ ਨੂੰ ਰਿਹਾਅ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਵਿੱਚ ਸੂਬਾ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਮੰਗ ਮੁਤਾਬਕ ਪੰਜਾਬ ਵਿੱਚ ਟਾਡਾ ਅਧੀਨ ਬੰਦ 17 ਕੈਦੀਆਂ ਦੀ ਸੂਚੀ ਭੇਜੀ ਸੀ ਅਤੇ ਕੈਦੀਆਂ ਨੂੰ ਰਿਹਾਅ ਕਰਨ ਬਾਰੇ ਫੈਸਲਾ ਕੇਂਦਰ ਸਰਕਾਰ ਨੇ ਹੀ ਆਪਣੇ ਤੌਰ ‘ਤੇ ਲਿਆ। ਉਨਾਂ ਕਿਹਾ ਕਿ ਇੱਥੋਂ ਤੱਕ ਕਿ ਸੂਬਾ ਸਰਕਾਰ ਨੂੰ ਤਾਂ ਅਜੇ ਤੱਕ ਨੌਂ ਕੈਦੀਆਂ ਦੇ ਨਾਵਾਂ ਦੀ ਸੂਚੀ ਵੀ ਹਾਸਲ ਨਹੀਂ ਹੋਈ ਜਿਨਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਮੁਆਫੀ ਦੇਣ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨਵੀ ਆਧਾਰ ‘ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੱਤਿਆਰਾ ਰਾਜੋਆਣਾ ਅਤੇ ਅੱਠ ਹੋਰ ਕੈਦੀਆਂ ਬਾਰੇ ਲਏ ਫੈਸਲੇ ਸਬੰਧੀ ਮੀਡੀਆ ਵੱਲੋਂ ਕਾਂਗਰਸ ਪਾਰਟੀ ਦੇ ਸਟੈਂਡ ਬਾਰੇ ਕੀਤੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਸੌਂਪੀ 17 ਕੈਦੀਆਂ ਦੀ ਸੂਚੀ ਵਿੱਚ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ ਕਿਉਂਕਿ ਉਹ ਵੀ ਟਾਡਾ ਅਧੀਨ ਕੈਦੀ ਹੈ ਜੋ ਬਾਕੀ ਕੈਦੀਆਂ ਵਾਂਗ 14 ਸਾਲ ਤੋਂ ਵੱਧ ਸਮਾਂ ਜੇਲ ਕੱਟ ਚੁੱਕਾ ਹੈ।
ਟਾਡਾ ਕੈਦੀਆਂ ਦੀ ਰਿਹਾਈ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਤਰਾ ਖੜਾ ਹੋਣ ਦੀਆਂ ਰਿਪੋਰਟਾਂ ਬਾਰੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਕਿਸੇ ਕੀਮਤ ‘ਤੇ ਭੰਗ ਨਹੀਂ ਹੋਣ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਜੰਸੀ/ਨਵੀਂ ਦਿੱਲੀ। ਪਾਕਿਸਤਾਨੀ ਅੱਤਵਾਦੀ ਸੰਗਠਨ ਇੱਕ ਵਾਰ ਫਿਰ ਭਾਰਤ ‘ਚ ਹਮਲਿਆਂ ਦੀ ਫਿਰਾਕ ‘ਚ ਹੈ ਸੂਤਰਾਂ ਅਨੁਸਾਰ ਫੌਜ ਦੇ ਖੁਫ਼ੀਆ ਵਿੰਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਅਨੁਸਾਰ, ਅੱਤਵਾਦੀ ਪਠਾਨਕੋਟ, ਅੰਮ੍ਰਿਤਸਰ, ਸ੍ਰੀਨਗਰ ਤੇ ਹੋਰ ਮੈਟਰੋ ਸਿਟੀ ‘ਚ ਹਮਲਿਆਂ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹਨ ਇਨਪੁਟ ਅਨੁਸਾਰ ਇਨ੍ਹਾਂ ਥਾਵਾਂ ‘ਤੇ ਵੱਖ-ਵੱਖ ਗੁੱਟ ‘ਚ ਅੱਤਵਾਦੀ ਪਹੁੰਚਦੇ ਹਨ ਤੇ ਪੰਜ ਤੋਂ 10 ਅੱਤਵਾਦੀਆਂ ਦੇ ਹੋਣ ਦਾ ਸ਼ੱਕ ਹੈ ਓਧਰ ਪਾਕਿਸਤਾਨ ਤੋਂ ਭਾਰੀ ਡਰੋਨ ਰਾਹੀਂ ਪੰਜਾਬ ‘ਚ ਹਥਿਆਰ ਸੁੱਟੇ ਜਾਣ ਦੀ ਘਟਨਾ ‘ਤੇ ਸੂਬਾ ਸਰਕਾਰ ਚੌਕਸ ਹੋ ਗਈ ਹੈ ਪੰਜਾਬ ਪੁਲਿਸ ਦਾਅਵਾ ਕਰ ਰਹੀ ਹੈ ਕਿ ਇਸ ਮਹੀਨੇ ਪਾਕਿਸਤਾਨ ਨੇ 8 ਵਾਰ ਹਥਿਆਰ ਸੁੱਟਣ ਦੀ ਕੋਸ਼ਿਸ਼ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸਮੱਸਿਆ ਨਾਲ ਛੇਤੀ ਤੋਂ ਛੇਤੀ ਨਜਿੱਠਣ ਦੀ ਅਪੀਲ ਕੀਤੀ ਜ਼ਿਕਰਯੋਗ ਹੈ ਕਿ ਸੂਬੇ ‘ਚ ਪਿਛਲੇ ਦਿਨੀਂ ਖਾਲਿਸਤਾਨੀ ਅੱਤਵਾਦੀ ਮਡਿਊਲ ਦਾ ਖੁਲਾਸਾ ਹੋਣ ਤੋਂ ਬਾਅਦ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਦਾ ਮਾਮਲਾ ਸਾਹਮਣੇ ਆਇਆ ਹੈ ਬੀਤੇ ਦਿਨੀਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ‘ਚ 4 ਖਾਲਿਸਤਾਨੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਇਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਏਕੇ-47 ਸਮੇਤ ਕਈ ਹਥਿਆਰ ਵੀ ਬਰਾਮਦ ਕੀਤੇ ਗਏ ਸਨ।
ਅੱਤਵਾਦੀ ਮਜ਼ਦੂਰ ਭੇਸ ‘ਚ ਹੋ ਸਕਦੇ ਹਨ
ਅਲਰਟ ਅਨੁਸਾਰ, ਅੱਤਵਾਦੀ ਮਜ਼ਦੂਰਾਂ ਦੇ ਭੇਸ ‘ਚ ਹੋ ਸਕਦੇ ਹਨ ਨਾਲ ਹੀ ਮਿਲਟਰੀ ਇੰਜੀਨੀਅਰਿੰਗ ਸਰਵਿਸ ਦੇ ਕੁਝ ਵਿਅਕਤੀਆਂ ‘ਤੇ ਵੀ ਸ਼ੱਕ ਹੈ ਇਹ ਵਿਅਕਤੀ ਅੱਤਵਾਦੀਆਂ ਨਾਲ ਮਿਲੇ ਹੋ ਸਕਦੇ ਹਨ ਨਿਸ਼ਾਨੇ ‘ਤੇ ਏਅਰਬੇਸ ਤੇ ਸੁਰੱਖਿਆ ਬਲਾਂ ਦਾ ਕੋਈ ਦਫ਼ਤਰ ਹੈ ਸੂਤਰਾਂ ਅਨੁਸਾਰ ਅੱਤਵਾਦੀ ਹਮਲਿਆਂ ਦੇ ਖਤਰਿਆਂ ਨੂੰ ਦੇਖਦਿਆਂ ਸ੍ਰੀਨਗਰ, ਅਵੰਤੀਪੋਰਾ, ਜੰਮੂ, ਪਠਾਨਕੋਟ, ਹਿੰਡਨ ਸਮੇਤ ਸਾਰੇ ਮੁੱਖ ਏਅਰਬੇਸਾਂ ‘ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਪੂਰੇ ਹਮਲੇ ਦੀ ਸਾਜਿਸ਼ ਜੈਸ਼-ਏ-ਮੁਹੰਮਦ ਨੇ ਘੜੀ ਹੈ।
ਡਰੋਨ ਸਮੱਸਿਆ ਨਾਲ ਛੇਤੀ ਨਜਿੱਠਣ ਸ਼ਾਹ : ਅਮਰਿੰਦਰ
ਅਮਰਿੰਦਸ ਸਿੰਘ ਨੇ ਕਿਹਾ, ‘ਮੈਂ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਇਸ ਡਰੋਨ ਸਮੱਸਿਆ ਨਾਲ ਛੇਤੀ ਨਜਿੱਠਿਆ ਜਾਵੇ ਡੀਜੀਪੀ ਦਿਨਕਰ ਗੁਪਤਾ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹਥਿਆਰ ਡਰੋਨ ਦੀ ਮੱਦਦ ਨਾਲ ਪਾਕਿਸਤਾਨ ਤੋਂ ਸਪਲਾਈ ਕੀਤੇ ਗਏ ਸਨ ਉਨ੍ਹਾਂ ਇਸ ‘ਚ ਪਾਕਿਸਤਾਨ ਦੇ ਜਿਹਾਦੀ ਤੇ ਖਾਲਿਸਤਾਨੀ ਗਰੁੱਪਾਂ ਤੇ ਆਈਐਸਆਈ ਦਾ ਹੱਥ ਦੱਸਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਆਪਣੇ ਸਿਆਸੀ ਸਲਾਹਕਾਰਾਂ ਨੂੰ ਬਚਾਉਣ ਲਈ ਲੈ ਕੇ ਆ ਰਹੇ ਹਨ ਆਰਡੀਨੈਂਸ
ਡੇਰਾ ਬਾਬਾ ਨਾਨਕ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਸਿਆਸੀ ਸਲਾਹਕਾਰਾਂ ਦੀ ਵਿਧਾਇਕੀ ਨੂੰ ਬਚਾਉਣ ਲਈ ਜਲਦ ਹੀ ਆਰਡੀਨੈਂਸ ਲੈ ਕੇ ਆ ਰਹੇ ਹਨ ਤਾਂ ਕਿ ਇਨ੍ਹਾਂ ਨੂੰ ਲਾਭ ਦੇ ਅਹੁਦੇ ਤੋਂ ਬਾਹਰ ਕੱਢਣ ਨਾਲ ਵਿਧਾਇਕ ‘ਤੇ ਪੈਦਾ ਹੋ ਰਹੇ ਖਤਰੇ ਦੇ ਬਦਲਾਂ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਸਲਾਹਕਾਰ (ਰਾਜਨੀਤਿਕ) ਤੇ ਮੁੱਖ ਮੰਤਰੀ ਦੇ ਸਲਾਹਕਾਰ (ਯੋਜਨਾ) ਨੂੰ ‘ਦਾ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫੀਕੇਸ਼ਨ) ਐਕਟ-1952’ ਦੇ ਘੇਰੇ ‘ਚੋਂ ਬਾਹਰ ਕੱਢਣ ਲਈ ਆਰਡੀਨੈਂਸ ਲਿਆਉਣ ਦਾ ਐਲਾਨ ਕਰ ਦਿੱਤਾ ਗਿਆ ਹੈ।ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਆਰਡੀਨੈਂਸ ਰਾਹੀਂ ਕਾਨੂੰਨ ‘ਚ ਸੋਧ ਲਿਆਂਦੀ ਜਾਵੇਗੀ ਕਿ ਇਹ ਅਹੁਦੇ ਉਨ੍ਹਾਂ ਅਹੁਦਿਆਂ ਦੀ ਸੂਚੀ ‘ਚ ਸ਼ਾਮਲ ਹੋਣਗੇ ਜੋ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੇ ਉਦੇਸ਼ ਲਈ ਲਾਭ ‘ਚ ਅਹੁਦੇ ਵਜੋਂ ਨਹੀਂ ਵਿਚਾਰੇ ਜਾਂਦੇ। ਇਸ ਸੋਧ ਨਾਲ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਨਹੀਂ ਠਹਿਰਾਇਆ ਜਾਵੇਗਾ। (Amarinder)
ਇਹ ਵੀ ਪੜ੍ਹੋ : ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?
ਸੂਬਾਈ ਵਿਧਾਨ ਸਭਾ ਦੇ ਮੈਂਬਰ ਹੋਣ ਦੇ ਨਾਤੇ ਕੁਝ ਲਾਭ ਵਾਲੇ ਅਹੁਦਿਆਂ ਦੇ ਧਾਰਕਾਂ ਨੂੰ ਅਯੋਗ ਨਾ ਠਹਿਰਾਉਣ ਲਈ ਭਾਰਤੀ ਸੰਵਿਧਾਨ ਦੀ ਧਾਰਾ 191 ਅਧੀਨ ‘ਦਾ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫੀਕੇਸ਼ਨ) ਐਕਟ-1952’ ਬਣਾਇਆ ਗਿਆ ਸੀ। ਸਾਲ 1952 ‘ਚ ਬਣਾਏ ਗਏ ਇਸ ਐਕਟ ਵਿੱਚ ਸਮੇਂ-ਸਮੇਂ ‘ਤੇ ਛੋਟੀਆਂ ਸੋਧੀਆਂ ਕੀਤੀ ਗਈਆਂ ਪਰ ਅਜਿਹੀਆਂ ਸੋਧਾਂ ਕਰਦੇ ਸਮੇਂ ਅਜੋਕੇ ਸਮੇਂ ਦੀ ਪ੍ਰਸ਼ਾਸਨਿਕ ਗੁੰਝਲਤਾ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ। ਇਸ ਤੋਂ ਇਲਾਵਾ ਐਕਟ ਵਿੱਚ ਸੋਧ ਕਰਦਿਆਂ ਵੱਖ-ਵੱਖ ਸੰਸਦੀ ਕਮੇਟੀ ਦੀਆਂ ਲਾਭ ਵਾਲੇ ਅਹੁਦਿਆਂ ਨੂੰ ਸੰਬੋਧਿਤ ਰਿਪੋਰਟਾਂ ਤੇ ਪਰਖ ਨੂੰ ਨਹੀਂ ਵਿਚਾਰਿਆ ਗਿਆ।
ਇਸ ਲਈ ਇਹ ਵਿਚਾਰ ਕੀਤਾ ਗਿਆ ਕਿ ‘ਦਾ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫੀਕੇਸ਼ਨ) ਐਕਟ-1952’ ਦੇ ਸੈਕਸ਼ਨ-2 ‘ਚ ਸੋਧ ਦੀ ਲੋੜ ਹੈ। ਮੰਤਰੀ ਮੰਡਲ ਨੇ ਆਰਡੀਨੈਂਸ ਦੇ ਖਰੜੇ ਨੂੰ ਮਨਜ਼ੂਰੀ ਦੇਣ ਤੇ ਇਸ ਨੂੰ ਜਾਰੀ ਕਰਨ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਲਈ ਅਧਿਕਾਰਤ ਕੀਤਾ ਹੈ। ਸੰਵਿਧਾਨ ਦੀ ਧਾਰਾ 213 ਤਹਿਤ ਜਦੋਂ ਵੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਵੇ, ਨੂੰ ਛੱਡ ਕੇ ਤੇ ਰਾਜਪਾਲ ਦੀ ਸੰਤੁਸ਼ਟੀ ਹੋਵੇ ਕਿ ਹਾਲਾਤ ਮੁਤਾਬਕ ਕਾਰਵਾਈ ਲਾਜ਼ਮੀ ਹੈ ਤਾਂ ਉਹ ਅਜਿਹੇ ਹਾਲਾਤ ਦੌਰਾਨ ਆਰਡੀਨੈਂਸ ਜਾਰੀ ਕਰ ਸਕਦਾ ਹੈ। ਪੰਜਾਬ ਵਿਧਾਨ ਸਭਾ ਦਾ ਇਜਲਾਸ ਨਾ ਚੱਲ ਰਹੇ ਹੋਣ ਦੀ ਸੂਰਤ ‘ਚ ਰਾਜਪਾਲ ਆਰਡੀਨੈਂਸ ਜਾਰੀ ਕਰਨ ਲਈ ਸਮਰੱਥ ਹੈ।
ਮੁੱਖ ਮੰਤਰੀ ਅਮਰਿੰਦਰ ਵੱਲੋਂ ਏਐਸਆਈ ਸਣੇ 5 ਪੁਲਿਸ ਮੁਲਾਜ਼ਮ ਬਰਖਾਸਤ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਚੋਗਾਵਾਂ ਮਾਮਲੇ ‘ਚ ਏਐਸਆਈ ਸਮੇਤ ਪੁਲਿਸ ਦੇ 5 ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤਹਿਸੀਲ ਅਜਨਾਲਾ ਦੀ ਪੁਲਿਸ ਨਸ਼ੇ ਨਾਲ ਸਬੰਧਤ ਕੇਸ ਤਹਿਤ ਪਿੰਡ ਚੋਗਾਵਾਂ ਦੇ ਇੱਕ ਘਰ ਵਿੱਚ ਛਾਪਾ ਮਾਰਨ ਗਈ ਸੀ ਜਿੱਥੇ ਪਰਿਵਾਰ ਨੇ ਥਾਣੇਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਇਸ ਦੌਰਾਨ ਮੌਕੇ ‘ਤੇ ਮੌਜੂਦ ਬਾਕੀ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਦੇ ਰਹੇ ਪਰ ਕੋਈ ਕਾਰਵਾਈ ਨਹੀਂ ਕੀਤੀ। (CM Amarinder)
ਇਸੇ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਇੱਕ ਏਐਸਆਈ ਵੀ ਸ਼ਾਮਲ ਹੈ ਇਸ ਤੋਂ ਇਲਾਵਾ ਥਾਣੇਦਾਰ ‘ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਵੀ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸੀਨੀਅਰ ਅਫ਼ਸਰ ਨੂੰ ਛੁਡਾਉਣ ਦੀ ਬਜਾਏ ਮੌਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮੂਕ ਦਰਸ਼ਕ ਬਣਨਾ ਮੰਦਭਾਗਾ ਹੈ ਇਸ ਲਈ ਮੁਲਾਜ਼ਮ ਡਿਸਮਿਸ ਕੀਤੇ ਜਾਂਦੇ ਹਨ ਕੈਪਟਨ ਨੇ ਕਿਹਾ ਕਿ ਅਜਿਹਾ ਵਤੀਰਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (CM Amarinder)
ਇਹ ਵੀ ਪੜ੍ਹੋ : ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜ਼ਿਲ੍ਹੇ ‘ਚ 2 ਥਾਈਂ ਰੇਡ
ਦੱਸਣਯੋਗ ਹੈ ਕਿ ਛਾਪਾ ਮਾਰਨ ਗਏ ਇੰਸਪੈਕਟਰ ਝਿਲਮਿਲ ਸਿੰਘ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਪਰਿਵਾਰ ਨੇ ਫੜ ਲਿਆ ਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਕੁੱਟਮਾਰ ਕਰਨ ਤੋਂ ਬਾਅਦ ਪਰਿਵਾਰ ਨੇ ਸਬ ਇੰਸਪੈਕਟਰ ਨੂੰ ਬੰਦੀ ਬਣਾ ਲਿਆ ਪੁਲਿਸ ਇੰਸਪੈਕਟਰ ਝਿਲਮਿਲ ਸਿੰਘ ਅਨੁਸਾਰ ਉਨ੍ਹਾਂ ਨੂੰ ਨਸ਼ੇ ਸਬੰਧੀ ਸੂਚਨਾ ਮਿਲੀ ਸੀ ਤੇ ਇਸ ਪਿੱਛੋਂ ਉਹ ਤੁਰੰਤ ਉੱਥੇ ਪਹੁੰਚੇ ਪਰ ਉਲਟਾ ਉਨ੍ਹਾਂ ਨੂੰ ਜਾਨ ਬਚਾਉਣ ਲਈ ਭੱਜਣਾ ਪਿਆ। (CM Amarinder)
ਉੱਧਰ ਪਰਿਵਾਰ ਨੇ ਕਿਹਾ ਕਿ ਪੁਲਿਸ ਉਨ੍ਹਾਂ ‘ਤੇ ਕਾਂਗਰਸ ਪਾਰਟੀ ਦਾ ਹੱਥ ਫੜਨ ਲਈ ਦਬਾਅ ਪਾ ਰਹੀ ਹੈ ਤੇ ਵਾਰ-ਵਾਰ ਉਨ੍ਹਾਂ ਘਰ ਰੇਡ ਕੀਤੀ ਜਾ ਰਹੀ ਹੈ, ਉਹ ਇਸ ਤੋਂ ਪ੍ਰੇਸ਼ਾਨ ਆ ਚੁੱਕੇ ਹਨ ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ‘ਤੇ ਨਸ਼ਾ ਵੇਚਣ ਦਾ ਝੂਠਾ ਇਲਜ਼ਾਮ ਲਾ ਰਹੀ ਹੈ ਇਸ ਬਾਰੇ ਪਿੰਡ ਵਾਲਿਆਂ ਦਾ ਵੀ ਇਹੀ ਕਹਿਣਾ ਹੈ ਕਿ ਪੁਲਿਸ ਸਿਆਸੀ ਰੰਜ਼ਿਸ਼ ਤਹਿਤ ਪਰਿਵਾਰ ਨਾਲ ਧੱਕੇਸ਼ਾਹੀ ਕਰ ਰਹੀ ਹੈ ਜਿਸ ਦੀ ਜਾਂਚ ਹੋਣੀ ਲਾਜ਼ਮੀ ਹੈ। (CM Amarinder)
ਅਮਰਿੰਦਰ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
9 ਪੁਲਿਸ ਅਧਿਕਾਰੀ ਨੂੰ  ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ
ਜਲੰਧਰ (ਸੱਚ ਕਹੂੰ ਨਿਊਜ਼)। 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕਰਨ ਤੋਂ ਇਲਾਵਾ 9 ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ। ਇਨ੍ਹਾਂ ਸਟੇਟ ਐਵਾਰਡੀਆਂ ਵਿਚ ਸਮਾਜਿਕ ਤੌਰ ‘ਤੇ ਸਰਗਰਮ ਹਸਤੀਆਂ, ਕਲਾਕਾਰ, ਸਾਹਿਤਕਾਰ, ਕਵੀ, ਪ੍ਰਗਤੀਸ਼ੀਲ ਕਿਸਾਨ, ਵਾਤਾਵਰਨ ਪ੍ਰੇਮੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਇੱਕ ਕੈਂਸਰ ਸਪੈਸ਼ਲਿਸਟ ਵੀ ਸ਼ਾਮਲ ਹੈ ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤਾਂ ਵਿਚ ਆਪੋ ਆਪਣੇ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਇਆ।
ਮੁੱਖ ਮੰਤਰੀ ਨੇ ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਇਨ੍ਹਾਂ ਸਨਮਾਨਤ ਸ਼ਖ਼ਸੀਅਤਾਂ ਵਿਚ ਜ਼ਿਲ੍ਹਾ ਮੋਗਾ ਦੇ ਪਿੰਡੇ ਦੁੱਨੇਕੇ ਦੇ ਡਾਕਟਰ ਕੁਲਵੰਤ ਸਿੰਘ ਧਾਲੀਵਾਲ, ਪਟਿਆਲਾ ਤੋਂ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਬਿਸ਼ਨ ਦਾਸ, ‘ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ’ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕਾਨਪੁਰ ਤੋਂ ਅਮਨਦੀਪ ਸਿੰਘ, ਮਾਨਸਾ ਤੋਂ ਤਰਸੇਮ ਚੰਦ ਸੇਮੀ, ਜਲੰਧਰ ਤੋਂ ਪੰਡਤ ਮਨੂ ਸੀਨ, ਰੋਪੜ ਜ਼ਿਲੇ ਦੇ ਪਿੰਡ ਸੰਧੂਆਂ ਤੋਂ ਜਿੰਦਰ ਸਿੰਘ, ਪਟਿਆਲਾ ਤੋਂ ਹਰਸ਼ ਕੁਮਾਰ ਹਰਸ਼, ਰਾਜਪੁਰਾ ਤੋਂ ਅਭਿਸ਼ੇਕ ਕੁਮਾਰ ਚੌਹਾਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੰਪਿਊਟਰ ਮਾਹਿਰ ਡਾ. ਵਿਸ਼ਾਲ ਗੋਇਲ, ਪੰਜਾਬੀ ਲੇਖਕ ਗੁਰਮੀਤ ਸਿੰਘ ਸਿੰਘਲ, ਲੁਧਿਆਣਾ ਤੋਂ ਕੈਂਸਰ ਸੁਪਰ ਸਪੈਸ਼ਲਿਸਟ ਡਾ. ਦਵਿੰਦਰ ਸਿੰਘ ਸੰਧੂ, ਜਲੰਧਰ ਤੋਂ ਰਾਜੇਸ਼ ਕੁਮਾਰ ਭਗਤ, ਖਡੂਰ ਸਾਹਿਬ ਦੇ ਬਾਬਾ ਸੇਵਾ ਸਿੰਘ ਜੀ, ਪਠਾਨਕੋਟ ਤੋਂ ਸਮੀਰ ਸ਼ਾਰਧਾ, ਨਵਾਂਸ਼ਹਿਰ ਤੋਂ ਲਲਿਤ ਮੋਹਨ ਪਾਠਕ, ਅੰਮ੍ਰਿਤਸਰ ਤੋਂ ਗੁਣਬੀਰ ਸਿੰਘ ਅਤੇ ਪਟਿਆਲਾ ਤੋਂ ਵੈਟਰਨਰੀ ਇੰਸਪੈਕਟਰ ਅਮਨਦੀਪ ਸਿੰਘ ਸ਼ਾਮਲ ਹਨ। ਇਸੇ ਤਰਾਂ ਹੋਰ ਸਟੇਟ ਐਵਾਰਡੀਆਂ ਵਿਚ ਜਲੰਧਰ ਜ਼ਿਲੇ ਦੇ ਪਿੰਡ ਹਰੀਪੁਰ ਦੀ ਸਰਪੰਚ ਸੀਤਾ ਰਾਣੀ, ਫਤਹਿਗੜ ਸਾਹਿਬ ਤੋਂ ਹਰਪ੍ਰੀਤ ਸਿੰਘ ਢਿੱਲੋਂ ਅਤੇ ਮੋਹਾਲੀ ਦੇ ਪਿੰਡ ਨਵਾਂਗਾਉਂ ਤੋਂ ਕੁਲਦੀਪ ਸਿੰਘ ਸ਼ਾਮਲ ਹਨ।
ਮੁੱਖ ਮੰਤਰੀ ਨੇ ਨੌ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ। ਸਨਮਾਨਤ ਹੋਣ ਵਾਲਿਆਂ ਵਿਚ ਵਿਜੀਲੈਂਸ ਬਿਊਰੋ ਮੋਹਾਲੀ ਦੇ ਜਾਇੰਟ ਡਾਇਰੈਕਟਰ ਪਰਮਜੀਤ ਸਿੰਘ ਗੋਰਾਇਆ, ਜਲੰਧਰ ਰੇਂਜ ਦੇ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ ਦਿਲਜਿੰਦਰ ਸਿੰਘ ਢਿੱਲੋਂ, ਐਸਿਸਟੈਂਟ ਇੰਸਪੈਕਟਰ ਜਨਰਲ ਪੁਲਿਸ ਇਲੈਕਸ਼ਨ ਸੈਲ ਹਰਬੀਰ ਸਿੰਘ, ਪਟਿਆਲਾ ਤੋਂ ਸੀਨੀਅਰ ਸੁਪਰਡੰਟ ਆਫ ਪੁਲਿਸ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਇਲੈਕਸ਼ਨ ਸੈਲ ਦੇ ਡੀ.ਐਸ.ਪੀ ਅਮਰੋਜ਼ ਸਿੰਘ, ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡੀ.ਐਸ.ਪੀ ਸੇਵਕ ਸਿੰਘ, ਪੁਲਿਸ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਜਗਦੀਸ਼ ਕੁਮਾਰ, ਪੁਲਿਸ ਥਾਣਾ ਮੁਲਾਂਪੁਰ (ਮੋਹਾਲੀ) ਦੇ ਮੁਖੀ ਇੰਸਪੈਕਟਰ ਭਗਵਾਨ ਸਿੰਘ ਅਤੇ ਜਲੰਧਰ ਦਿਹਾਤੀ ਵਿਚ ਤਾਇਨਾਤ ਇੰਸਪੈਕਟਰ ਕਰਨੈਲ ਸਿੰਘ ਸ਼ਾਮਲ ਹਨ।
ਸ੍ਰੀ ਕਰਤਾਰਪੁਰ ਸਾਹਿਬ ਵਾਅਦੇ ਤੋਂ ਪਿੱਛੇ ਨਾ ਹਟੇ ਪਾਕਿ : ਅਮਰਿੰਦਰ
ਵਪਾਰ ਰੋਕਣ ਨਾਲ ਪਾਕਿ ਨੂੰ ਹੋਵੇਗਾ ਆਰਥਿਕ ਨੁਕਸਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਰਤਾਰਪੁਰ ਕਾਰੀਡੋਰ ‘ਤੇ ਪਾਕਿਸਤਾਨ ‘ਚ ਗਤੀਵਿਧੀਆਂ ਸੁਸਤ ਪੈਣ ਦੀਆਂ ਖਬਰਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਆਂਢੀ ਦੇਸ਼ ਨੂੰ ਕਿਹਾ ਕਿ ਉਹ ਸਿੱਖ ਭਾਈਚਾਰੇ ਲਈ ਧਾਰਮਿਕ ਮਹੱਤਵ ਦੀ ਇਸ ਮਹੱਤਵਪੂਰਨ ਯੋਜਨਾ ਤੇ ਆਪਣੇ ਵਾਅਦੇ ਤੋਂ ਪਿੱਛੇ ਨਾ ਹਟੇ  ਮੁੱਖ ਮੰਤਰੀ ਦਾ ਬਿਆਨ ਇਨ੍ਹਾਂ ਖਬਰਾਂ ਦੀ ਪਿਛੋਕੜ ਭੂਮੀ ‘ਚ ਆਈ ਹੈ ਕਿ ਦਿੱਲੀ ਨੂੰ ਇਸਲਾਮਾਬਾਦ ਨੂੰ ਸ੍ਰੀ ਕਰਤਾਰਪੁਰ ਸਾਹਿਬ ਫੈਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਲਈ ਰਿਮਾਇੰਡਰ ਭੇਜਣ ਲਈ ਮਜ਼ਬੂਰ ਹੋਣਾ ਪਿਆ ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੂਰਬ ‘ਚ ਤਿੰਨ ਮਹੀਨੇ ਬਾਕੀ ਹਨ ਤੇ ਜ਼ਰ੍ਹਾ ਜਿਹੀ ਵੀ ਢਿੱਲ ਨਾਲ ਯੋਜਨਾ ਸਮੇਂ ‘ਤੇ ਪੂਰੀ ਨਹੀਂ ਹੋ ਸਕੇਗੀ।
ਜੋ ਸਿੱਖ ਭਾਈਚਾਰੇ ਦੀਆਂ ਉਮੀਦਾਂ ਨੂੰ ਲਈ ਇੱਕ ਝਟਕਾ ਹੋਵੇਗਾ ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਦੇ ਭਾਰਤ ਨਾਲ ਕੂਟਨੀਤਿਕ ਤੇ ਵਪਾਰਕ ਸਬੰਧਾਂ ‘ਚ ਕਟੌਤੀ ਤਹਿਤ ਅਟਾਰੀ ਵਾਘਾ ਹੱਦ ‘ਤੇ ਪਾਕਿਸਤਾਨ ਦੇ ਵਪਾਰ ਰੋਕਣ ਦੇ ਫੈਸਲੇ ਸਬੰਧੀ ਕਿਹਾ ਕਿ ਸਿਆਸੀ ਚਿੰਤਾਵਾਂ ਨੂੰ ਅਜਿਹੇ ਨਿਰਮਾਣਾਂ ‘ਤੇ ਹਾਵੀ ਨਹੀਂ ਹੋਣ ਦੇਣਾ ਚਾਹੀਦਾ, ਜਿਸ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਪ੍ਰਭਾਵਿਤ ਹੋਣ ਉਨ੍ਹਾਂ ਕਿਹਾ ਕਿ ਇਸ ਰੋਕ ਨਾਲ ਪਾਕਿਸਤਾਨ ਦੇ ਲੋਕਾਂ ਨੂੰ ਨੂੰ ਵੀ ਆਰਥਿਕ ਨੁਕਸਾਨ ਹੋਵੇਗਾ ਕਿਉਂਕਿ ਸਮੱਗਰੀ ਨੂੰ ਹੁਣ ਸਮੁੰਦਰੀ ਰਸਤੇ ਤੋਂ ਇਰਾਨ ਤੇ ਦੁਬਈ ਭੇਜਣਾ ਪਵੇਗਾ  ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕਾਰੋਬਾਰ ਬਰਖਾਸਤ ਕਰਨ ਦਾ ਅਸਰ ਦੋਵਾਂ ਦੇਸ਼ਾਂ ‘ਚ ਕਾਰੋਬਾਰੀ ਸਹੂਲਤਮਈ ਢਾਂਚੇ ਤਹਿਤ ਕਾਰਜ ਕਰ ਰਹੇ ਹਜ਼ਾਰਾਂ ਕੁਲੀਆਂ, ਟਰੱਕ-ਟਰੇਨ ਡਰਾਈਵਰਾਂ, ਸਟਾਫ਼ ਆਦਿ ਦੇ ਰੁਜ਼ਗਾਰ ਤੇ ਰੋਜ਼ੀ-ਰੋਟੀ ‘ਤੇ ਵੀ ਪਵੇਗਾ।
ਸਿੱਧੂ ਬਾਰੇ ਫੈਸਲਾ ਕਰਕੇ ਅਮਰਿੰਦਰ ਬਣੇ ਮਜ਼ਬੂਤ ਮੁੱਖ ਮੰਤਰੀ
ਦਰਬਾਰਾ ਸਿੰਘ ਕਾਹਲੋਂ
ਅਨੁਸ਼ਾਸਨਹੀਣਤਾ ਅਤੇ ਆਪ-ਹੁਦਰੀ ਮਾਨਸਿਕਤਾ ਦੇ ਮਾਲਿਕ ਸ: ਨਵਜੋਤ ਸਿੰਘ ਸਿੱਧੂ, ਜੋ ਕ੍ਰਿਕਟ ਖਿਡਾਰੀ ਤੋਂ ਕੁਮੈਂਟੇਟਰ, ਕੁਮੈਂਟੇਟਰ ਤੋਂ ਰਾਜਨੀਤੀਵਾਨ, ਚਾਰ ਵਾਰ ਭਾਰਤੀ ਜਨਤਾ ਪਾਰਟੀ ‘ਚ ਮੈਂਬਰ ਪਾਰਲੀਮੈਂਟ, ਦਲਬਦਲੀ ਕਰਕੇ ਕਾਂਗਰਸ ਵਿਚ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ, ਆਖ਼ਰ ਢਾਈ ਸਾਲ ਦਾ ਕੈਬਨਿਟ ਮੰਤਰੀ ਵਜੋਂ ਕਰੀਅਰ ਪੂਰਾ ਕਰਨ ਤੋਂ ਪਹਿਲਾਂ ਹੀ ਪੰਜਾਬ ਦੇ ਤਾਕਤਵਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ‘ਚੋਂ ਲਾਂਭੇ ਕਰ ਦਿੱਤਾ। ਵੱਡੀ ਹੈਰਾਨਗੀ ਦੀ ਗੱਲ ਇਹ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਤੋਂ ਅਸਤੀਫ਼ਾ ਦੇ ਚੁੱਕੇ ਨਹਿਰੂ-ਗਾਂਧੀ ਪਰਿਵਾਰ ਦੇ ਫਰਜੰਦ ਰਾਹੁਲ ਗਾਂਧੀ ਅਤੇ ਇਸੇ ਪਰਿਵਾਰ ਦੀ ਧੀ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ, ਜਨਰਲ ਸਕੱਤਰ ਦੇ ਅਤਿ ਨੇੜੇ ਹੋਣ ਦੇ ਬਾਵਜੂਦ ਪੰਜਾਬ ਕੈਬਨਿਟ ‘ਚੋਂ ਬਾਹਰ ਵਗਾਹ ਮਾਰੇ ਸਿੱਧੂ ਦੀ ਅਲਹਿਦੀ ‘ਤੇ ਕਿਸੇ ਕਾਂਗਰਸ ਆਗੂ ਜਾਂ ਪੰਜਾਬ ਅੰਦਰ ਵਿਰੋਧੀ ਪਾਰਟੀਆਂ ਦੇ ਕਿਸੇ ਆਗੂ ਨੇ ਇੱਕ ਅੱਥਰੂ ਵੀ ਨਾ ਵਹਾਇਆ।
ਨਵਜੋਤ ਸਿੰਘ ਨਾਲ ਵਾਪਰੇ ਇਸ ਰਾਜਨੀਤਿਕ ਦੁਖਾਂਤ ਬਾਰੇ ਸਭ ਤੋਂ ਸਟੀਕ ਅਤੇ ਸੂਝ ਭਰੀ ਟਿੱਪਣੀ ਸ਼੍ਰੋਮਣੀ ਅਕਾਲੀ ਦਲ ‘ਚੋਂ ਦਲ ਬਦਲ ਕੇ ਆਏ ਹਾਕੀ ਕਪਤਾਨ ਰਹੇ ਸ: ਪ੍ਰਗਟ ਸਿੰਘ ਕਾਂਗਰਸ ਵਿਧਾਇਕ, ਜੋ ਉਸਦੇ ਮਿੱਤਰ ਵਜੋਂ ਵੀ ਜਾਣੇ ਜਾਂਦੇ  ਹਨ, ਨੇ ਕੀਤੀ ਕਿ ਸਿੱਧੂ ਕਿਸੇ ਦੀ ਗੱਲ ਨਹੀਂ ਸੁਣਦੇ। ਰਾਜਨੀਤੀ ਵਿਚ ਐਸਾ ਵਰਤਾਰਾ ਪ੍ਰਵਾਨ ਕਰਨ ਯੋਗ ਨਹੀਂ ਹੁੰਦਾ। ਮੈਂ ਉਸ ਨੂੰ ਬਦਲੇ ਹੋਏ ਹਲਾਤਾਂ ਅਨੁਸਾਰ ਆਪਣੇ-ਆਪ ਨੂੰ ਬਦਲਣ ਲਈ ਜ਼ੋਰ ਦਿੰਦਿਆਂ ਬਹੁਤ ਯਤਨ ਕੀਤੇ ਪਰ ਉਹ ਜ਼ਰਾ ਵੀ ਸੁਣਨ ਲਈ ਤਿਆਰ ਨਹੀਂ ਸਨ। ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਸਿੱਧੂ ਘਟਨਾਕ੍ਰਮ ਨਹੀਂ ਸੀ ਵਾਪਰਨਾ ਚਾਹੀਦਾ। ਇਸ ਨੇ ਪੰਜਾਬ ਸਰਕਾਰ, ਕਾਂਗਰਸ ਪਾਰਟੀ ਅਤੇ ਸਿੱਧੂ ‘ਤੇ ਮਾੜਾ ਪ੍ਰਭਾਵ ਪਾਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ਵਾਸ ਪਾਤਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਤਾਂ ਸ:ਸਿੱਧੂ ਨੂੰ ਰਾਜਨੀਤੀ ਦੇ ਅਯੋਗ ਦੱਸਿਆ ਕਿਉਂਕਿ ਉਹ ਮਨੋਵੇਗੀ, ਉੱਚ ਇੱਛਾਵਾਂ ਰੱਖਦੇ ਤੇਜ਼ੀ ਨਾਲ ਉੱਚੀਆਂ ਪੌੜੀਆਂ ਚੜ੍ਹਨਾ ਚਾਹੁੰਦੇ ਹਨ। ਰਾਜਨੀਤੀ ਵਿਚ ਹਰ ਇੱਕ ਨੂੰ ਆਪਣੇ ਆਗੂ ਦਾ ਸਨਮਾਨ ਕਰਨਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਦੇ ਬੇਸਬਰੇ ਵਤੀਰੇ ਕਰਕੇ ਪੰਜਾਬ ਨੇ ਇੱਕ ਚੰਗਾ ਆਗੂ ਗੁਆ ਦਿੱਤਾ ਹੈ।
ਸਿੱਧੂ ਦੇ ਬੜਬੋਲੇਪਣ, ਸਨਮਾਨਿਤ ਆਗੂਆਂ ਲਈ ਭੱਦੀ ਸ਼ਬਦਾਵਲੀ ਵਰਤਣ ਅਤੇ ਕਿਸੇ ਦੀ ਨੇਕ ਸਲਾਹ ਨਾ ਸੁਣਨ ਕਰਕੇ ਉਹ ਕਾਮਯਾਬੀਆਂ ਨੇੜੇ ਪਹੁੰਚਦੇ ਮੂੰਹ ਪਰਨੇ ਡਿੱਗਦੇ ਰਹੇ। ਸੰਨ 1996 ਵਿੱਚ ਕ੍ਰਿਕਟ ਟੀਮ ਦੇ ਕਪਤਾਨ ਮੁਹਮੰਦ ਅਜ਼ਹਰੁਦੀਨ ਦੇ ਅਪਮਾਨਜਨਕ ਵਰਤਾਰੇ ਤੋਂ ਨਰਾਜ਼ ਹੋ ਕੇ ਇੰਗਲੈਂਡ ਦਾ ਟੂਰ ਵਿੱਚੇ ਛੱਡ ਕੇ ਵਾਪਸ ਭਾਰਤ ਪਰਤ ਆਏ ਸਨ।
ਜਦੋਂ ਉਹ ਭਾਜਪਾ ਵਿਚ ਹੁੰਦੇ ਸਨ ਤਾਂ ਸ੍ਰੀ ਨਰਿੰਦਰ ਮੋਦੀ ਦੇ ਕਸੀਦੇ ਕੱਢਦਾ ਹੁੰਦੇ ਸੀ। ਵਿਸ਼ਵ ਦੇ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਯੂ. ਪੀ. ਏ. ਗਠਜੋੜ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਮੋਨੀ ਬਾਬਾ’, ‘ਨਾ ਸਰਦਾਰ-ਨਾ ਅਸਰਦਾਰ’, ਰਾਹੁਲ ਗਾਂਧੀ ਨੂੰ ‘ਪੱਪੂ’ ਤੇ ਸੋਨੀਆ ਗਾਂਧੀ ਲਈ ਭੱਦੇ ਸ਼ਬਦ ਬੋਲਦੇ ਹੁੰਦੇ ਸੀ। ਪਹਿਲਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਬਾਪ ਤੇ ਫਿਰ ਕਾਂਗਰਸ ਵਿਚ ਜਾਣ ਬਾਅਦ ਅਨਾਪ-ਸ਼ਨਾਪ ਬੋਲਦੇ ਰਹੇ। ਇਵੇਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਭੱਦੇ ਸ਼ਬਦ, ਰਾਜਨੀਤਕ ਗੁਰੂ ਅਰੁਣ ਜੇਤਲੀ ਨੂੰ ‘ਵਿਅਰਥ ਸ਼ਾਸਤਰੀ’ ਵਜੋਂ ਅਪਮਾਨਿਤ ਕਰਦੇ ਰਹੇ ਹਨ ਸੰਨ 2004 ਵਿਚ ਜਦੋਂ ਭਾਜਪਾ ਵਿਚ ਦਾਖਲੇ ਬਾਅਦ ਪਹਿਲੀ ਲੋਕ ਸਭਾ ਚੋਣ ਅੰਮ੍ਰਿਤਸਰ ਤੋਂ ਲੜੀ ਤਾਂ ਕਿਹਾ ਕਿ ਸ੍ਰੀ ਅਟਲ ਜੀ (ਪ੍ਰਧਾਨ ਮੰਤਰੀ) ਨੇ ਮੈਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਦੇ ਹੁਕਮ ਦਿੱਤੇ ਹਨ। ਸਿਪਾਹੀ ਸਵਾਲ ਨਹੀਂ ਕਰਦੇ। ਪਰ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਕੈਬਨਿਟ ਮੰਤਰੀ ਹੁੰਦੇ ਹੋਏ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਹਿੰਦਾ ‘ਕੌਣ ਕੈਪਟਨ? ਹਾਂ… ਉਹ ਫੌਜ ਦੇ ਕੈਪਟਨ ਸਨ। ਮੇਰੇ ਕੈਪਟਨ ਰਾਹੁਲ ਗਾਂਧੀ ਹਨ।’ ਸੰਨ 2007 ਵਿਚ ਪਟਿਆਲਾ ਹਾਦਸੇ ਤੇ ਇੱਕ ਵਿਅਕਤੀ ਦੀ ਮੌਤ ਸਬੰਧੀ ਜਦੋਂ ਉਸ ਨੂੰ ਸਜ਼ਾ ਸੁਣਾਈ ਤਾਂ ਉਸ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ। ਭਾਜਪਾ ਨੇ ਉਸ ਨੂੰ ਉਪ ਚੋਣ ਵੇਲੇ ਫਿਰ ਉਮੀਦਵਾਰ ਬਣਾਇਆ। ਸੰਨ 2009 ਵਿਚ ਫਿਰ ਤੀਸਰੀ ਵਾਰ ਲੋਕ ਸਭਾ ਉਮੀਦਵਾਰ ਬਣਾਇਆ ਪਰ ਉਹ ਮਸਾਂ 6900 ਵੋਟ ‘ਤੇ ਜਿੱਤੇ। ਸੰਨ 2014 ਦੀਆਂ ਚੋਣਾਂ ਵਿਚ ਉਸ ਨੂੰ ਟਿਕਟ ਨਾ ਦੇਣ ‘ਤੇ ਉਹ ਨਰਾਜ਼ ਹੋ ਗਏ। ਫਿਰ ਵੀ 2016 ਵਿਚ ਰਾਜ ਸਭਾ ਮੈਂਬਰ ਬਣਾਇਆ ਪਰ ਉਨ੍ਹਾਂ ਆਮ ਆਦਮੀ ਪਾਰਟੀ ਜਾਂ ਕਾਂਗਰਸ ਵਿਚ ਜਾਣ ਲਈ ਮਹੀਨੇ-ਡੇਢ ਮਹੀਨੇ ਬਾਅਦ ਅਸਤੀਫਾ ਦੇ ਦਿੱਤਾ। ਆਮ ਆਦਮੀ ਪਾਰਟੀ ਵਿਚ ਉਸਨੂੰ ਮੁੱਖ ਮੰਤਰੀ ਪਦ ਦੇਣ ਦੀ ਸਹਿਮਤੀ ਨਾ ਬਣਨ ਕਰਕੇ ਉਹ ਬੈਂਸ ਭਰਾਵਾਂ, ਪਰਗਟ ਸਿੰਘ ਆਦਿ ਨੂੰ ਛੱਡ ਕੇ ਕਾਂਗਰਸ ਵਿਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਰਾਹੀਂ ਜਾ ਰਲੇ। ਉਨ੍ਹਾਂ ਦੇ ਅਸ਼ੀਰਵਾਦ ਨਾਲ ਪਹਿਲੀ ਵਾਰ ਵਿਧਾਇਕ ਬਣਨ ਦੇ ਬਾਵਜੂਦ ਇਨ੍ਹਾਂ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹਾਲਾਂਕਿ ਇਹ ਉੱਪ ਮੁੱਖ ਮੰਤਰੀ ਦੇ ਸੁਪਨੇ ਸਜਾਈ ਬੈਠੇ ਸਨ।
ਜਦੋਂ ਇਹ ਭਾਜਪਾ ਵਿਚ ਸਨ ਤਾਂ ਇਨ੍ਹਾਂ ਨਾਲ ਇੱਕ ਵੀ ਸਾਂਸਦ ਨਹੀਂ ਸੀ ਹੁੰਦਾ। ਇਨ੍ਹਾਂ ਨੇ ਪਰਿਵਾਰਵਾਦ ਦੀਆਂ ਲੀਹਾਂ ‘ਤੇ ਚਲਦੇ ਪਤਨੀ ਡਾ. ਨਵਜੋਤ ਕੌਰ ਸਿੱਧ ਨੂੰ ਭਾਜਪਾ ਵਿਧਾਇਕ ਬਣਾਇਆ। ਬਾਦਲ ਸਰਕਾਰ ਵਿਚ ਉਨ੍ਹਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ।
ਕਾਂਗਰਸ ਪਾਰਟੀ ਵਿਚ ਇਨ੍ਹਾਂ ਨਾਲ ਨਾ ਇੱਕ ਸਾਂਸਦ, ਨਾ ਵਿਧਾਇਕ ਜਾਂ ਹੇਠਲੇ ਪੱਧਰ ਦਾ ਸਥਾਪਤ ਅਹੁਦੇਦਾਰ ਰਿਹਾ ਹੈ। ਰਾਜ ਅੰਦਰ ਮੁੱਖ ਮੰਤਰੀ ਨਾਲ ਜਾਂ ਸੂਬਾ ਪ੍ਰਧਾਨ ਨਾਲ ਆਢਾ ਉਹੀ ਲਾ ਸਕਦਾ ਜਿਸ ਨਾਲ ਵੱਡੀ ਗਿਣਤੀ ਵਿਚ ਸਾਂਸਦ, ਵਿਧਾਨਕਾਰ, ਮੰਤਰੀ ਜਾਂ ਅਹੁਦੇਦਾਰ ਹੋਣ।  ਸ੍ਰੀ ਸਿੱਧੂ ਇਹ ਨਹੀਂ ਸਮਝ ਸਕੇ ਕਿ ਪੰਜਾਬ ਕਾਂਗਰਸ ਵਿਚ ਉਨ੍ਹਾਂ ਕੋਲ ਅਜਿਹੀ ਹਮਾਇਤ ਨਹੀਂ ਹੈ। ਉਹ ਤਾਂ ਆਪਣੀ ਪਤਨੀ ਲਈ ਚੰਡੀਗੜ੍ਹ ਤੋਂ ਟਿਕਟ ਨਹੀਂ ਲੈ ਸਕੇ। ਨਾ ਉਨ੍ਹਾਂ ਨੂੰ ਸ੍ਰੀ ਰਾਹੁਲ ਗਾਂਧੀ ਜਾਂ ਪ੍ਰਿਅੰਕਾ ਗਾਂਧੀ ਉੱਥੋਂ ਟਿਕਟ ਦੇ ਸਕੇ ਕਿਉਂਕਿ ਉੱਥੇ ਤਾਕਤਵਰ ਬਜ਼ੁਰਗ ਕਾਂਗਰਸ ਉਮੀਦਵਾਰ ਪਵਨ ਬਾਂਸਲ ਮੌਜੂਦ ਸਨ।
ਸਿੱਧੂ ਵੱਲੋਂ ਰਾਹੁਲ ਗਾਂਧੀ ਜਾਂ ਪ੍ਰਿਅੰਕਾ ਨਾਲ ਮੇਲ-ਜੋਲ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਜਨੀਤਕ ਆਢਾ ਲਾਉਣਾ ਵੱਡੀ ਰਾਜਨੀਤਕ ਭੁੱਲ ਸੀ। ਕੈਪਟਨ ਪੰਜਾਬ ਕਾਂਗਰਸ ਅੰਦਰ ਸਥਾਪਿਤ ਹੋ ਚੁੱਕੇ ਹਨ ਤੇ ਦੂਸਰੀ ਵਾਰ ਮੁੱਖ ਮੰਤਰੀ ਬਣੇ ਹਨ। ਕੇਂਦਰ ਵਿਚ ਨਰਿੰਦਰ ਮੋਦੀ ਦੀ ਸਰਕਾਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ 117 ਵਿਧਾਨ ਸਭਾ ਸੀਟਾਂ ‘ਚੋਂ 77 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਕੇਰਲ ਦੇ ਕਾਂਗਰਸੀ ਸਾਬਕਾ ਮੁੱਖ ਮੰਤਰੀ ਓਮਨ ਚੈਂਡੀ, ਕਾਂਗਰਸ ਹਾਈ ਕਮਾਨ ਨੇ ਉਨ੍ਹਾਂ ਦੀ ਸਲਾਹ ਬਗੈਰ ਸ੍ਰੀ ਸੁਧੀਰਨ ਨੂੰ ਸੂਬਾ ਕਾਂਗਰਸ ਪ੍ਰਧਾਨ ਥਾਪਣ ਕਰਕੇ ਸੰਨ 2014 ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਵਾਹ ਨਹੀਂ ਸੀ ਕੀਤੀ ਜਦੋਂ ਰਾਜ ਦੇ ਇੱਕ ਰੋਜ਼ਾ ਚੋਣ ਮੁਹਿੰਮ ਦੇ ਦੌਰੇ ‘ਤੇ ਗਏ ਸਨ। ਨਾ ਉਹ ਹਵਾਈ ਅੱਡੇ ‘ਤੇ ਉਨ੍ਹਾਂ ਦੀ ਅਗਵਾਨੀ ਕਰਨ, ਨਾ ਹੀ ਅਲਵਿਦਾ ਕਹਿਣ ਆਏ। ਓਮਨ ਚੈਂਡੀ ਨੂੰ ਪ੍ਰਦੇਸ਼ ਕਾਂਗਰਸ ਅੰਦਰ ਵੱਡੇ ਬਹੁਮਤ ਦੀ ਹਮਾਇਤ ਹਾਸਲ ਸੀ। ਇਹੀ ਸਥਿਤੀ ਅੱਜ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਹੈ। ਕੈਬਨਿਟ ਸੰਗਠਿਤ ਕਰਨਾ, ਉਸ ਵਿਚ ਫੇਰ-ਬਦਲ ਕਰਨਾ, ਵਿਭਾਗਾਂ ਦੀ ਵੰਡ ਦਾ ਸੰਵਿਧਾਨਕ ਅਧਿਕਾਰ ਪਾਰਲੀਮਾਨੀ ਲੋਕਤੰਤਰੀ ਵਿਵਸਥਾ ਵਿਚ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਕੋਲ ਹੁੰਦਾ ਹੈ। ਸਿੱਧੂ ਨੇ ਸ਼ੂਰੁ ਤੋਂ ਮੁੱਖ ਮੰਤਰੀ ਦੀ ਕੁਰਸੀ ‘ਤੇ ਆਪਣੀ ਲੋਕਤੰਤਰੀ ਤਾਕਤ ਦੀ ਥਾਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਸਬੰਧਾਂ ਦੇ ਬਲਬੂਤੇ ਅੱਖ ਰੱਖੀ ਕੈਪਟਨ ਅਮਰਿੰਦਰ ਨਾਲ ਆਢਾ ਲਾਈ ਬੈਠਾ ਸੀ। ਹਾਲਾਂਕਿ ਕਈ ਵਾਰ ਅਜਿਹਾ ਕਰਨ ਕਰਕੇ ਕੁੱਝ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਉਨ੍ਹਾਂ ‘ਤੇ ਹਮਲਾਵਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮਝ ਨਾ ਆਈ। ਉਨ੍ਹਾਂ ਦੀ ਪਤਨੀ ਡਾ. ਨਵਜੋਤ ਸਿੱਧੂ ਹਰ ਮੌਕੇ ਬਲਦੀ ‘ਤੇ ਤੇਲ ਪਾਉਂਦੀ ਰਹੇ। ਕੈਪਟਨ ਅਮਰਿੰਦਰ ਸਿੰਘ ਏਨੇ ਉਦਾਰਵਾਦੀ ਆਗੂ ਨਹੀਂ ਹਨ ਜੋ ਇਨ੍ਹਾਂ ਦੀ ਲਗਾਤਾਰ ਆਲੋਚਨਾ ਨੂੰ ਪਚਾਉਂਦੇ ਰਹਿੰਦੇ।
ਅਗਸਤ, 2018 ਵਿਚ ਸ੍ਰੀ ਸਿੱਧੂ ਵੱਲੋਂ ਪਾਕਿਸਤਾਨੀ ਫੌਜ ਮੁਖੀ ਕੁਮਰਜਾਵੇਦ ਬਾਜਵਾ ਨਾਲ ਬਗਲਗੀਰ ਹੋਣ ਅਤੇ ਸ੍ਰੀ ਕਰਤਾਰਪੁਰ ਲਾਂਘੇ ਦੀ ਗੱਲ ਹੋਣ, ਨਵੰਬਰ 28, 2018 ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਲਾਂਘਾ ਸਮਾਰੋਹ ਵਿਚ ਮੁੱਖ ਮੰਤਰੀ ਦੀ ਇੱਛਾ ਉਲਟ ਜਾਣ, ਨਵੰਬਰ 30 ਨੂੰ ਕੈਪਟਨ ਸਾਹਿਬ ਦੀ ਬਜਾਏ ਰਾਹੁਲ ਗਾਧੀ ਨੂੰ ਆਪਣਾ ਕੈਪਟਨ ਮੰਨਣ ਆਦਿ ਨੇ ਕੈਪਟਨ ਸਾਹਿਬ ਨੂੰ ਉਨ੍ਹਾਂ ਦੇ ਰਾਜਨੀਤਕ ਖੰਭ ਕੁਤਰਨ ਲਈ ਮਜ਼ਬੂਰ ਕੀਤਾ। ਮਾਰਚ 7, 2019 ਨੂੰ ਮੋਗਾ ਰੈਲੀ ਵੇਲੇ ਸ੍ਰੀ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਸਿੱਧੂ ਨੂੰ ਬੋਲਣ ਦਾ ਮੌਕਾ ਨਾ ਦਿੱਤਾ। ਪਰ ਸਮਝੇ ਫਿਰ ਨਾ। ਮਈ 17, 2019 ਨੂੰ ਉਨ੍ਹਾਂ ਨੇ ਬਠਿੰਡਾ ਚੋਣ ਰੈਲੀ ਵਿਚ ਕੈਪਟਨ ‘ਤੇ ਸਿੱਧਾ ਹੱਲਾ ਬੋਲਿਆ ਕਿ ਉਹ ਬਾਦਲ ਪਰਿਵਾਰ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਪੰਜਾਬ ਅੰਦਰ ਕਾਂਗਰਸ 13 ਲੋਕ ਸਭਾ ਸੀਟਾਂ ‘ਚੋਂ 8 ਜਿੱਤ ਗਈ ਜਦਕਿ ਸਾਰੇ ਦੇਸ਼ ਵਿਚ 51 ਸੀਟਾਂ ਜਿੱਤੀ ਸੀ। ਕੈਪਟਨ ਸਾਹਿਬ ਨੇ ਮਈ 19 ਨੂੰ ਸੰਕੇਤ ਦਿੱਤਾ ਸੀ ਕਿ ਸਿੱਧੂ ਉਨ੍ਹਾਂ ਦੀ ਥਾਂ ਲੈਣਾ ਚਾਹੁੰਦੇ ਹਨ। ਜੂਨ 6, 2019 ਨੂੰ ਹੋਰਨਾਂ ਮੰਤਰੀਆਂ ਨਾਲ ਉਸਦਾ ਵਿਭਾਗ ਬਦਲ ਦਿੱਤਾ। ਸਥਾਨਕ ਸਰਕਾਰਾਂ ਦੀ ਥਾਂ ਬਿਜਲੀ ਮੰਤਰਾਲਾ ਦਿੱਤਾ ਗਿਆ। ਉਹ ਅੱੜ ਬੈਠੇ ਜੋ ਸਰਾਸਰ ਗਲਤ ਅਤੇ ਗੈਰ-ਸੰਵਿਧਾਨਕ ਸੀ। 10 ਜੂਨ ਨੂੰ ਰਾਹੁਲ ਗਾਂਧੀ ਸਾਬਕਾ ਕਾਂਗਰਸ ਪ੍ਰਧਾਨ ਨੂੰ ਅਸਤੀਫਾ ਸੌਂਪ ਕੇ ਉਨ੍ਹਾਂ ਵੱਲੋਂ ਕੈਪਟਨ ‘ਤੇ ਦਬਾਅ ਨੂੰ ਉਡੀਕਦੇ ਰਹੇ। ਉਨ੍ਹਾਂ ਵੱਲੋਂ ਅਹਿਮਦ ਪਟੇਲ ਨੂੰ ਸਥਿਤੀ ਸੁਲਝਾਉਣ ਦੀ ਵੀ ਜਦੋਂ ਕੈਪਟਨ ਸਾਹਿਬ ਨੇ ਕੋਈ ਪ੍ਰਵਾਹ ਨਾ ਕੀਤੀ ਤਾਂ ਉਨ੍ਹਾਂ ਨੂੰ ਇੱਕ ਸਤਰ ਦਾ ਅਸਤੀਫਾ ਉਨ੍ਹਾਂ ਨੂੰ ਸੌਂਪਣਾ ਪਿਆ। ਉਨ੍ਹਾਂ ਇਸ ‘ਤੇ ਕਾਰਵਾਈ ਕਰਦਿਆਂ ਕੈਬਨਿਟ ‘ਚੋਂ ਲਾਂਭੇ ਕਰ ਦਿੱਤਾ
ਇਸ ਸਮੁੱਚੇ ਘਟਨਾਕ੍ਰਮ ਨੇ ਕੈਪਟਨ ਦੀ ਰਾਜਨੀਤਕ ਪੁਜ਼ੀਸ਼ਨ ਅਜੋਕੇ ਸਮੇਂ ਵਿਚ ਦੇਸ਼ ਦੇ ਸਭ ਤੋਂ ਤਾਕਤਵਰ ਅਤੇ ਮਜ਼ਬੂਤ ਮੁੱਖ ਮੰਤਰੀ ਵਜੋਂ ਸਥਾਪਿਤ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਏ. ਡੀ. ਜੀ. ਪੀ. ਨੂੰ ਨਸ਼ੀਲੇ ਪਦਾਰਥਾਂ ਦੀ ਰਾਜ ਅੰਦਰ ਵਿਕਰੀ ਰੋਕਣ ਲਈ ਐਸ. ਟੀ. ਐਫ. ਦੇ ਮੁੜ ਮੁਖੀ ਥਾਪਣ ਬਾਅਦ ਉਨ੍ਹਾਂ ਪੂਰੇ ਪ੍ਰਸ਼ਾਸਨ ਨੂੰ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਵਿਚ ਉਹੀ ਹੋਵੇਗਾ ਜੋ ਉਹ ਚਾਹੁਣਗੇ। ਜੋ ਅਫਸਰ ਕੋਈ ਇਤਰਾਜ ਰੱਖਦੇ ਹਨ, ਰਾਜ ਛੱਡ ਕੇ ਕੇਂਦਰ ਜਾਂ ਹੋਰ ਥਾਂ ਡੈਪੂਟੇਸ਼ਨ ‘ਤੇ ਚਲੇ ਜਾਣ। ਉਨ੍ਹਾਂ ਨੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੇਂਦਰ ਸਰਕਾਰ ਨਾਲ ਵਧੀਆ ਸਬੰਧ ਬਣਾ ਰੱਖੇ ਹਨ।
ਕੈਪਟਨ ਦੀ ਮੌਜ਼ੂਦਾ ਮਜ਼ਬੂਤ ਰਾਜਨੀਤਕ ਸਥਿਤੀ ‘ਤੇ ਸਟੀਕ ਟਿੱਪਣੀ ਕਰਦਿਆਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਕੈਪਟਨ ਸਾਹਿਬ ਇਸ ਵੇਲੇ ਪੰਜਾਬ ਦੇ ਸਰਵੇ-ਸਰਵਾ ਆਗੂ ਹਨ। ਪੂਰੇ ਦੇਸ਼ ਵਿਚ ਉਨ੍ਹਾਂ ਬਰਾਬਰ ਕੋਈ ਨਹੀਂ ਹੈ।
ਸਾਬਕਾ ਰਾਜ ਸੂਚਨਾ ਕਮਿਸ਼ਨਰ, ਪੰਜਾਬ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਵੱਲੋਂ ਕਾਂਗਰਸ ਪ੍ਰਧਾਨ ਲਈ ਪ੍ਰਿਯੰਕਾ ਦੀ ਵਕਾਲਤ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਆਦਰਸ਼ ਉਮੀਦਵਾਰ ਪਰ ਫੈਸਲਾ ਸੀ.ਡਬਲਯੂ.ਸੀ. ਨੇ ਲੈਣਾ: ਕੈਪਟਨ ਅਮਰਿੰਦਰ ਸਿੰਘ
ਸੱਚ ਕਹੂੰ ਬਿਊਰੋ, ਚੰਡੀਗੜ੍ਹ
ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ‘ਤੇ ਦੁਖ ਪ੍ਰਗਟ ਕੀਤਾ। ਉਨਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਨੌਜਵਾਨ ਆਗੂ ਹੀ ਇਸ ਦੀ ਅਗਵਾਈ ਕਰਨ ਦੇ ਅਨੁਕੂਲ ਹੈ। ਕਾਂਗਰਸ ਦੇ ਆਗੂ ਸ਼ਸ਼ੀ ਥਰੂਰ ਦੇ ਬਿਆਨ ਦੇ ਸਬੰਧ ਵਿੱਚ ਪੁਛੇ ਜਾਣ ‘ਤੇ ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੇ ਮੁਖੀ ਵਾਸਤੇ ਬਹੁਤ ਵਧੀਆ ਪਸੰਦ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੀ ਵਾਗਡੋਰ ਸੰਭਾਲਨ ਲਈ ਢੁਕਵੇਂ ਪਸੰਦੀਦਾ ਉਮੀਦਵਾਰ ਹੋਣਗੇ ਪਰ ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) ‘ਤੇ ਨਿਰਭਰ ਕਰਦਾ ਹੈ ਜੋ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਲਈ ਅਧਿਕਾਰਿਤ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਇਸ ਅਹਿਮ ਮੌਕੇ ‘ਤੇ ਪਾਰਟੀ ਦੀ ਵਾਗਡੋਰ ਕਿਸੇ ਨੌਜਵਾਨ ਆਗੂ ਨੂੰ ਦੇਣ ਦੀ ਵਕਾਲਤ ਕੀਤੀ ਸੀ। ਉਨਾਂ ਕਿਹਾ ਸੀ ਕਿ ਇਸ ਵੇਲੇ ਭਾਰਤ ਦੀ ਵੱਡੀ ਅਬਾਦੀ ਨੌਜਵਾਨਾਂ ਦੀ ਹੈ ਅਤੇ ਇਕ ਨੌਜਵਾਨ ਆਗੂ ਹੀ ਲੋਕਾਂ ਨਾਲ ਸੰਪਰਕ ਪੈਦਾ ਕਰ ਸਕਦਾ ਹੈ ਅਤੇ ਉਨਾਂ ਦੀ ਖਾਹਿਸ਼ਾਂ ਦੀ ਪੂਰਤੀ ਕਰ ਸਕਦਾ ਹੈ। ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਬੁੱਧੀਮਾਨ ਹੈ ਅਤੇ ਦੇਸ਼ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਤੁਰੰਤ ਉਨਾਂ ਦਾ ਪ੍ਰਗਟਾਵਾ ਕਰਨ ਲਈ ਸਮਰੱਥ ਹੈ। ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਵਿੱਚ ਕਿਸੇ ਵੀ ਚੁਣੌਤੀ ਨੂੰ ਲੈਣ ਅਤੇ ਜਿੱਤ ਵਾਸਤੇ ਸੰਘਰਸ਼ ਕਰਨ ਦਾ ਹੌਸਲਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦਾ ਲੱਕ ਤੋੜਨ ਲਈ ਅਮਰਿੰਦਰ ਨੂੰ ਮੁੜ ਯਾਦ ਆਏ ਹਰਪ੍ਰੀਤ ਸਿੱਧੂ
ਮੁੱਖ ਮੰਤਰੀ ਨੇ ਐਸਟੀਐਫ ਦੀ ਕਮਾਨ ਸੌਂਪੀ
ਹਰਪ੍ਰੀਤ ਸਿੱਧੂ ਦੀ ਐਸਟੀਐੱਫ ‘ਚ ਬਤੌਰ ਚੀਫ਼ 10 ਮਹੀਨੇ ਬਾਅਦ ਵਾਪਸੀ
ਪੰਜਾਬ ‘ਚ ਖ਼ਤਮ ਨਹੀਂ ਹੋ ਰਿਹਾ ਸੀ ਨਸ਼ਾ, ਹਰ ਥਾਂ ਤੋਂ ਆ ਰਹੀ ਸੀ ਸ਼ਿਕਾਇਤ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਵਿੱਚ ਵਧ ਰਹੇ ਨਸ਼ੇ ਦਾ ਲੱਕ ਤੋੜਨ ਲਈ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਹਰਪ੍ਰੀਤ ਸਿੱਧੂ ਯਾਦ ਆ ਗਏ। ਪਿਛਲੇ 10 ਮਹੀਨੇ ਤੋਂ ਮੁੱਖ ਮੰਤਰੀ ਦਫ਼ਤਰ ਵਿਖੇ ਬੈਠ ਕੇ ਸਿਰਫ਼ ਨਸ਼ੇ ਖ਼ਿਲਾਫ਼ ਗਤੀਵਿਧੀਆਂ ‘ਤੇ ਨਜ਼ਰ ਰੱਖਣ ਵਾਲੇ ਹਰਪ੍ਰੀਤ ਸਿੱਧੂ ਇੱਕ ਵਾਰ ਫਿਰ ਤੋਂ ਪੰਜਾਬ ‘ਚ ਆਪਣੇ ਤਰੀਕੇ ਨਾਲ ਨਵੀਂ ਲੜਾਈ ਲੜਦੇ ਨਜ਼ਰ ਆਉਣਗੇ। ਪਿਛਲੇ ਸਾਲ 13 ਸਤੰਬਰ 2018 ਨੂੰ ਹਰਪ੍ਰੀਤ ਸਿੱਧੂ ਨੂੰ ਐੱਸਟੀਐੱਫ ਤੋਂ ਹਟਾਉਂਦੇ ਹੋਏ ਮੁੱਖ ਮੰਤਰੀ ਦਫ਼ਤਰ ‘ਚ ਪ੍ਰਿੰਸੀਪਲ ਸਕੱਤਰ ਲਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵਿਖੇ ਬੈਠ ਕੇ ਹੀ ਹਰਪ੍ਰੀਤ ਸਿੱਧੂ ਨਸ਼ੇ ਦੇ ਮਾਮਲੇ ਵਿੱਚ ਗਤੀਵਿਧੀਆਂ ‘ਤੇ ਨਜ਼ਰ ਰੱਖਦੇ ਹੋਏ ਡੈਪੋ ਤੇ ਹੋਰ ਸਕੀਮਾਂ ਨੂੰ ਚਲਾ ਰਹੇ ਸਨ।ਜਦੋਂ ਕਿ ਹੁਣ ਉਹ ਮੁੜ ਤੋਂ ਐੱਸਟੀਐੱਫ ਮੁਖੀ ਦੇ ਤੌਰ ‘ਤੇ ਕੰਮ ਕਰਦੇ ਹੋਏ ਪੰਜਾਬ ‘ਚ ਨਾ ਸਿਰਫ਼ ਨਸ਼ੇ ਖ਼ਿਲਾਫ਼ ਚੱਲ ਰਹੀ ਲੜਾਈ ‘ਚ ਆਪਣੀ ਅਹੂਤੀ ਦੇਣਗੇ, ਸਗੋਂ ਨਸ਼ੇੜੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕਰਨ ਦੀ ਕੋਸ਼ਿਸ਼ ਕਰਨਗੇ।
ਜਾਣਕਾਰੀ ਅਨੁਸਾਰ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਸ਼ੇ ਦੇ ਖਾਤਮਾ ਕਰਨ ਲਈ ਹਰਪ੍ਰੀਤ ਸਿੱਧੂ ਨੂੰ ਸਪੈਸ਼ਲ ਤੌਰ ‘ਤੇ ਛੱਤੀਸਗੜ੍ਹ ਤੋਂ ਪੰਜਾਬ ਵਾਪਸ ਸੱਦਿਆ ਸੀ। ਹਰਪ੍ਰੀਤ ਸਿੱਧੂ ਨੂੰ ਛੱਤੀਸਗੜ੍ਹ ਵਿਖੇ ਨਕਸਲੀਆਂ ਦਾ ਖ਼ਾਤਮਾ ਕਰਨ ਲਈ ਕੇਂਦਰ ਸਰਕਾਰ ਨੇ ਜਿੰਮੇਵਾਰੀ ਸੌਂਪੀ ਹੋਈ ਸੀ, ਜਿਸ ਤੋਂ ਬਾਅਦ ਇਸੇ ਤਰ੍ਹਾਂ ਦਾ ਕੁਝ ਅਪਰੇਸ਼ਨ ਪੰਜਾਬ ਵਿੱਚ ਚਲਾਉਣ ਲਈ ਅਮਰਿੰਦਰ ਸਿੰਘ ਖ਼ੁਦ ਹਰਪ੍ਰੀਤ ਸਿੱਧੂ ਨੂੰ ਕੇਂਦਰ ਡੈਪੂਟੇਸ਼ਨ ਤੋਂ ਵਾਪਸ ਲੈ ਕੇ ਆਏ ਸਨ। ਜਿਸ ਤੋਂ ਬਾਅਦ ਲਗਭਗ ਡੇਢ ਸਾਲ ਐੱਸਟੀਐੱਫ ਮੁਖੀ ਦੇ ਤੌਰ ‘ਤੇ ਕੰਮ ਕਰਦੇ ਹੋਏ ਹਰਪ੍ਰੀਤ ਸਿੱਧੂ ਨੇ ਪੰਜਾਬ ਵਿੱਚ ਨਸ਼ੇ ਦੀ ਕਮਰ ਹੀ ਤੋੜ ਕੇ ਰੱਖ ਦਿੱਤੀ ਸੀ ਤੇ ਕਈ ਵੱਡੀਆਂ ਮੱਛੀਆਂ ਤੱਕ ਵੀ ਹੱਥ ਪਾਉਣੇ ਸ਼ੁਰੂ ਕਰ ਦਿੱਤੇ ਸਨ।
ਇਸੇ ਦੌਰਾਨ ਬਿਕਰਮ ਮਜੀਠੀਆ ਦਾ ਵੀ ਇਸ ਮਾਮਲੇ ਵਿੱਚ ਜਾਂਚ ਦੌਰਾਨ ਨਾਂਅ ਆਇਆ ਸੀ ਪਰ ਹਰਪ੍ਰੀਤ ਸਿੱਧੂ ਨੂੰ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਹਟਾਉਂਦੇ ਹੋਏ ਮੁਹੰਮਦ ਮੁਸਤਫ਼ਾ ਨੂੰ ਐੱਸਟੀਐੱਫ ਦੀ ਕਮਾਨ ਸੌਂਪ ਦਿੱਤੀ ਗਈ ਸੀ। ਇਸ ਤੋਂ ਕੁਝ ਮਹੀਨੇ ਬਾਅਦ ਹੀ ਐੱਸਟੀਐੱਫ ਦੀ ਕਮਾਨ ਹਰਪ੍ਰੀਤ ਦਿਓ ਦੇ ਹਵਾਲੇ ਕੀਤੀ ਗਈ ਸੀ ਪਰ ਇਸ ਦੌਰਾਨ ਕੋਈ ਜ਼ਿਆਦਾ ਸਫ਼ਲਤਾ ਨਾ ਮਿਲਣ ਕਰਕੇ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਰਪ੍ਰੀਤ ਸਿੱਧੂ ਨੂੰ ਐੱਸਟੀਐੱਫ ਦੀ ਕਮਾਨ ਸੌਂਪੀ ਹੈ ਤਾਂ ਕਿ ਪੰਜਾਬ ਵਿੱਚ ਨਸ਼ੇ ਦਾ ਖ਼ਾਤਮਾ ਜੜ੍ਹ ਤੋਂ ਹੀ ਕੀਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ ਸੰਕਟ ਦਾ ਹੁਣ ਹੱਲ ਕੱਢਣਗੇ ਅਮਰਿੰਦਰ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ
ਦਿੱਲੀ ਵਿਖੇ ਪੁੱਜੇ ਕੈਪਟਨ ਸੰਦੀਪ ਸੰਧੂ, ਦਿੱਲੀ ਲੀਡਰਸ਼ਿਪ ਨਾਲ ਕਰਨਗੇ ਰਾਬਤਾ ਕਾਇਮ
ਨਵਜੋਤ ਸਿੱਧੂ ਵੀ ਦਿੱਲੀ ਤਲਬ, ਸਾਰੇ ਮਾਮਲੇ ‘ਤੇ ਕੀਤਾ ਜਾਵੇਗਾ ਮੁੜ ਤੋਂ ਗੌਰ
ਸਿੱਧੂ ਸੰਕਟ ਦਾ ਹਲ਼ ਕੱਢਣ ਲਈ ਲੱਗਣਗੇ 2-3 ਦਿਨ, ਕੈਬਨਿਟ ਮੀਟਿੰਗ ਹੋਈ ਰੱਦ
ਅਸ਼ਵਨੀ ਚਾਵਲਾ, ਚੰਡੀਗੜ੍ਹ
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੈਦਾ ਹੋਏ ਸੰਕਟ ਦਾ ਹਲ਼ ਕੱਢਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੀ ਡਿਊਟੀ ਲਗਾਈ ਗਈ ਹੈ। ਪਿਛਲੇ 2 ਦਿਨਾਂ ਤੋਂ ਦਿੱਲੀ ਵਿਖੇ ਬੈਠੇ ਕੈਪਟਨ ਸੰਦੀਪ ਸੰਧੂ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਚਰਚਾ ਕਰ ਲਈ ਹੈ, ਜਦੋਂ ਕਿ ਦਿੱਲੀ ਵਿਖੇ ਬੈਠੀ ਸੀਨੀਅਰ ਲੀਡਰਸ਼ਿਪ ਨਾਲ ਵੀ ਸੰਦੀਪ ਸੰਧੂ ਮੁਲਾਕਾਤ ਕਰਨਗੇ। ਇਸ ਸਾਰੇ ਮਾਮਲੇ ਦਾ ਹੱਲ਼ ਬੈਠ ਕੇ ਕੱਢਣ ਲਈ ਨਵਜੋਤ ਸਿੱਧੂ ਨੂੰ ਦਿੱਲੀ ਵਿਖੇ ਹੀ ਸੱਦ ਲਿਆ ਗਿਆ ਹੈ ਤਾਂ ਕਿ ਇਸ ਵਿਵਾਦ ਦੀ ਜੜ੍ਹ ਤੱਕ ਜਾਣ ਤੋਂ ਬਾਅਦ ਨਾ ਸਿਰਫ਼ ਇਸ ਦਾ ਹੱਲ਼ ਕੱਢਿਆ ਜਾਵੇ, ਸਗੋਂ ਦੋਵੇ ਧਿਰਾਂ ਨੂੰ ਸ਼ਾਂਤ ਕਰਦੇ ਹੋਏ ਸਰਕਾਰ ਨੂੰ ਚੰਗੇ ਢੰਗ ਨਾਲ ਚਲਾਇਆ ਜਾਵੇ। ਕੈਪਟਨ ਸੰਦੀਪ ਸੰਧੂ ਅਗਲੇ 2 ਦਿਨ ਵੀ ਦਿੱਲੀ ਵਿਖੇ ਰਹਿਣਗੇ, ਜਿਸ ਤੋਂ ਬਾਅਦ ਹੀ ਨਵਜੋਤ ਸਿੱਧੂ ਦੇ ਅਸਤੀਫ਼ੇ ਬਾਰੇ ਫੈਸਲਾ ਕੀਤਾ ਜਾਏਗਾ।
ਜੇਕਰ ਇਸ ਮਾਮਲੇ ਵਿੱਚ ਕੋਈ ਹੱਲ਼ ਨਾ ਨਿਕਲਿਆ ਤਾਂ ਆਖਰੀ ਕੋਸ਼ਿਸ਼ ਕਰਨ ਤੋਂ ਬਾਅਦ ਮਾਮਲਾ ਮੁੱਖ ਮੰਤਰੀ ਕੋਲ ਪੇਸ਼ ਕਰ ਦਿੱਤਾ ਜਾਵੇਗਾ, ਜਿਥੇ ਉਨ੍ਹਾਂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਲਈ ਅਗਲੀ ਕਾਰਵਾਈ ਵੀ ਉਲੀਕੀ ਜਾਵੇਗੀ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਇੱਕ ਹੋਰ ਆਖ਼ਰੀ ਕੋਸ਼ਿਸ਼ ਕਰਨਾ ਚਾਹੁੰਦੀ ਹੈ। ਨਵਜੋਤ ਸਿੱਧੂ ਦੇ ਅਸਤੀਫ਼ੇ ਦੇ ਕਾਰਨ ਪੈਦਾ ਹੋਏ ਇਸ ਸੰਕਟ ਤੋ ਪਹਿਲਾਂ ਕੈਬਨਿਟ ਮੀਟਿੰਗ ਕਰਨਾ ਵੀ ਮੁਨਾਸਬ ਨਹੀਂ ਸੀ ਜਿਸ ਕਾਰਨ 18 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰਦੇ ਹੋਏ 24 ਜੁਲਾਈ ਕਰ ਦਿੱਤਾ ਗਿਆ ਹੈ। ਚਰਚਾ ਹੈ ਕਿ ਜੇਕਰ ਤੈਅ ਸਮੇਂ ਅਨੁਸਾਰ ਕੈਬਨਿਟ ਮੀਟਿੰਗ ਕੀਤੀ ਜਾਂਦੀ ਤਾਂ ਨਵਜੋਤ ਸਿੱਧੂ ਦੀ ਗੈਰਹਾਜ਼ਰ ਵਿੱਚ ਜਿਥੇ ਮੀਟਿੰਗ ਦੌਰਾਨ ਕਾਫ਼ੀ ਚਰਚਾ ਹੋਣੀ ਸੀ ਤਾਂ ਮੀਟਿੰਗ ਤੋਂ ਬਾਹਰ ਮੀਡੀਆ ਵਿੱਚ ਵੀ ਕਾਫ਼ੀ ਜਿਆਦਾ ਕਿਰਕਿਰੀ ਹੋਣ ਦੇ ਆਸਾਰ ਸਨ। ਜਿਸ ਕਾਰਨ ਇਸ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰਨਾ ਹੀ ਠੀਕ ਸਮਝਿਆ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਤੁਰੰਤ ਪ੍ਰਭਾਵ ਨਾਲ ਨਵਜੋਤ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਗਲ ਬਾਹਰ ਆ ਰਹੀਂ ਸੀ ਪਰ ਹੁਣ ਇਹੋ ਜਿਹਾ ਕੁਝ ਵੀ ਨਹੀਂ ਹੋਣ ਜਾ ਰਿਹਾ ਹੈ। ਇਸ ਮਾਮਲੇ ਨੂੰ ਅਗਲੇ 3-4 ਦਿਨਾਂ ਲਈ ਠੰਢੇ ਬਸਤੇ ਵਿੱਚ ਪਾਉਣ ਦੀ ਖ਼ਬਰ ਬਾਹਰ ਆ ਰਹੀ ਹੈ। ਕਾਂਗਰਸੀ ਸੂਤਰਾ ਅਨੁਸਾਰ ਬੁੱਧਵਾਰ ਨੂੰ ਦਿੱਲੀ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ ਅਤੇ ਇਹ ਸਾਰਾ ਕੁਝ ਕਾਂਗਰਸ ਪਾਰਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਦਖਲ ਦੇਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੀ ਕੈਪਟਨ ਸੰਦੀਪ ਸੰਧੂ ਨੂੰ ਦਿੱਲੀ ਵਿਖੇ ਰੁਕਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਸੰਦੀਪ ਸੰਧੂ ਦਿੱਲੀ ਵਿਖੇ ਬੈਠ ਕੇ ਇਸ ਮਾਮਲੇ ਦਾ ਹਲ਼ ਕੱਢਣ ਦੀ ਕੋਸ਼ਸ਼ ਕਰਨਗੇ। ਦਿੱਲੀ ਵਿਖੇ ਨਵਜੋਤ ਸਿੱਧੂ ਵੀਰਵਾਰ ਨੂੰ ਪੁੱਜ ਸਕਦੇ ਹਨ। ਜਿਥੇ ਕਿ ਸਾਰੀ ਗੱਲਬਾਤ ਕਰਨ ਤੋਂ ਬਾਅਦ ਦੋਹੇ ਧਿਰਾਂ ਨੂੰ ਸ਼ਾਂਤ ਕੀਤਾ ਜਾਏਗਾ।
ਪ੍ਰਿਅੰਕਾ ਗਾਂਧੀ ਨੇ ਦਿੱਤਾ ਦਖ਼ਲ
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਦਖਲ ਤੋਂ ਬਾਅਦ ਕੈਪਟਨ ਸੰਦੀਪ ਸੰਧੂ ਦੀ ਡਿਊਟੀ ਲਾਈ ਗਈ ਅਤੇ ਉਨ੍ਹਾਂ ਨੂੰ ਦਿੱਲੀ ਵਿਖੇ ਰੁਕਣ ਦੇ ਆਦੇਸ਼ ਜਾਰੀ ਕੀਤੇ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।