Inspector - Sach Kahoon Punjabi
ਵਿਧਾਇਕਾਂ ਨੇ ਪੈਸੇ ਦੇ ਲੈਣ-ਦੇਣ ਦੀ ਜਾਂਚ ਵਿਜੈ ਕੁੰਵਰ ਪ੍ਰਤਾਪ ਤੋਂ ਕਰਵਾਉਣ ਦੀ ਕੀਤੀ ਮੰਗ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਤਾਇਨਾਤ ਸੀਆਈਏ ਸਟਾਫ਼ ਦੇ ਇੰਸਪੈਕਟਰ ਵਿਜੇ ਕੁਮਾਰ ਸਮੇਤ ਹੋਰਨਾਂ ਵਿਅਕਤੀਆਂ ਉੱਪਰ ਭ੍ਰਿਸ਼ਟਾਚਾਰ ਸਮੇਤ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਇੰਸਪੈਕਟਰ ਸਮੇਤ ਇਸ ਦੇ ਸਾਥੀਆਂ ‘ਤੇ ਦੋਸ਼ ਹੈ ਕਿ ਇਸ ਵੱਲੋਂ ਕੁਝ ਵਿਅਕਤੀਆਂ ਨੂੰ ਨਜਾਇਜ਼ ਧਮਕਾਉਣ ਸਮੇਤ ਐਨਡੀਪੀਐਸ ਐਕਟ ਦਾ ਕੇਸ ਪਾਉਣ ਬਦਲੇ 30 ਲੱਖ ਰੁਪਏ ਹੜੱਪੇ ਹਨ।
ਸੀਆਈਏ ਇੰਸਪੈਕਟਰ ਵਿਜੈ ਕੁਮਾਰ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੇ ਸਭ ਤੋਂ ਨੇੜਲੇ ਅਫ਼ਸਰਾਂ ਵਿੱਚੋਂ ਹੈ ਅਤੇ ਇਹ ਉਹੀ ਇੰਸਪੈਕਟਰ ਹੈ, ਜਿਸ ‘ਤੇ ਸਮਾਣਾ ਦੇ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲੋਂ ਫੋਨ ਟੈਪਿੰਗ ਦੇ ਦੋਸ਼ ਲਾਏ ਗਏ ਸਨ। ਉਂਜ ਇਸ ‘ਤੇ ਮਾਮਲਾ ਉੱਚ ਅਧਿਕਾਰੀਆਂ ਦੀ ਹਦਾਇਤ ਤੋਂ ਬਾਅਦ ਦਰਜ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਸਿਵਲ ਲਾਇਨ ਵਿਖੇ ਰਾਜਵਿੰਦਰ ਪਾਲ ਪੁੱਤਰ ਵਿਜੈ ਕੁਮਾਰ ਵਾਸੀ ਪ੍ਰੀਤ ਨਗਰ ਬਠਿੰਡਾ ਦੀ ਸ਼ਿਕਾਇਤ ‘ਤੇ ਵਿਜੈ ਕੁਮਾਰ ਇੰਸਪੈਕਟਰ ਸੀਆਈਏ ਸਮਾਣਾ, ਜੋਨੀ ਮਿੱਤਲ ਉਰਫ਼ ਟਾਂਡੇ ਭੰਨ ਭੁੱਚੋ ਮੰਡੀ ਬਠਿੰਡਾ ਅਤੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਵਿਰੁੱਧ ਧਾਰਾ 342, 365, 379ਬੀ, 389 ਅਤੇ 120 ਬੀ ਤਹਿਤ ਦਰਜ਼ ਕੀਤਾ ਗਿਆ ਹੈ।
ਰਾਜਵਿੰਦਰ ਸਿੰਘ ਅਨੁਸਾਰ 18 ਅਕਤੂਬਰ ਨੂੰ ਸੀਆਈਏ ਸਮਾਣਾ ਦੇ ਇੰਸਪੈਕਟਰ ਵਿਜੈ ਕੁਮਾਰ ਪੁਲਿਸ ਪਾਰਟੀ ਸਮੇਤ ਬਿਨਾ ਕਿਸੇ ਵਾਰੰਟ ਤੋਂ ਧਾਮੋਂ ਮਾਜਰਾ ਪਟਿਆਲਾ ਵਿਖੇ ਉਨ੍ਹਾਂ ਦੇ ਭਰਾ ਦੇ ਘਰ ਆਇਆ। ਉਹ ਇੱਥੇ ਇੱਕ ਫੰਕਸਨ ‘ਤੇ ਆਏ ਹੋਏ ਸਨ ਅਤੇ ਆਪਣੇ ਦੋਸਤਾਂ ਨਾਲ ਸ਼ਰਾਬ ਆਦਿ ਪੀ ਰਹੇ ਸਨ। ਉਨ੍ਹਾਂ ਕਿਹਾ ਕਿ ਉਕਤ ਇੰਸਪੈਕਟਰ ਉਨ੍ਹਾਂ ਨੂੰ ਇੱਥੋਂ ਚੁੱਕ ਕੇ ਸੀਆਈਏ ਸਮਾਣਾ ਵਿਖੇ ਲੈ ਗਿਆ ਅਤੇ ਉੱਥੇ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਿਆ। ਵਿਜੈ ਕੁਮਾਰ ਨੇ ਉਨ੍ਹਾਂ ਦੀ ਬਹੁਤ ਕੱਟਮਾਰ ਕੀਤੀ। ਉਸ ਨੇ ਕਿਹਾ ਕਿ ਉਹ ਉਨ੍ਹਾਂ ‘ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ਼ ਕਰੇਗਾ ਅਤੇ ਉਨ੍ਹਾਂ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦੇਵੇਗਾ। ਇਸ ਦੇ ਨਬੇੜੇ ਲਈ ਉਸ ਨੇ 50 ਲੱਖ ਰੁਪਏ ਦੀ ਮੰਗ ਕੀਤੀ।
ਉਨ੍ਹਾਂ ਵੱਲੋਂ ਪੁਲਿਸ ਦੇ ਕਹਿਰ ਤੋਂ ਬਚਣ ਲਈ 30 ਲੱਖ ਰੁਪਏ ਦੇਣ ਦੀ ਗੱਲ ਕਹੀ। ਇੰਸਪੈਕਟਰ ਵਿਜੈ ਕੁਮਾਰ ਨੂੰ ਉਨ੍ਹਾਂ ਨੇ ਪਹਿਲਾਂ 11 ਲੱਖ ਰੁਪਏ ਦਿੱਤੇ। ਇਸ ਤੋਂ ਕੁਝ ਦਿਨਾਂ ਬਾਅਦ ਉਸ ਵੱਲੋਂ ਇੱਕ ਹੋਰ ਆਪਣੇ ਵਿਅਕਤੀ ਜੋਨੀ ਮਿੱਤਲ ਰਾਹੀਂ 20 ਅਕਤੂਬਰ ਨੂੰ 14 ਲੱਖ ਰੁਪਏ ਦਿੱਤੇ ਅਤੇ ਉਸ ਤੋਂ ਬਾਅਦ 21 ਅਕਤੂਬਰ ਨੂੰ ਫਿਰ ਉਸ ਨੂੰ ਹੀ 5 ਲੱਖ ਰੁਪਏ ਬਠਿੰਡਾ ਵਿਖੇ ਦਿੱਤੇ। ਸ਼ਿਕਾਇਤ ਕਰਤਾ ਨੇ ਕਿਹਾ ਕਿ ਇੰਸਪੈਕਟਰ ਵੱਲੋਂ ਉਸ ਦੇ ਅਤੇ ਦੋਸਤਾਂ ਦੇ ਪਾਏ ਗਹਿਣੇ ਲੈ ਲਏ ਸਨ, ਪਰ ਇਹ ਪੈਸਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਕਰ ਦਿੱਤੇ। ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਉਕਤ ਵਿਅਕਤੀਆਂ ਵੱਲੋਂ ਇਸ ਸਬੰਧੀ ਉਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ ਅਤੇ ਇਹ ਮਾਮਲਾ ਡੀਜੀਪੀ ਦੇ ਦਖਲ ਤੋਂ ਬਾਅਦ ਹੀ ਦਰਜ਼ ਹੋਣ ਦੀ ਚਰਚਾ ਹੈ।
ਇੰਸਪੈਕਟਰ ਵਿਜੈ ਕੁਮਾਰ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਦਾ ਨੇੜਲਾ ਅਫ਼ਸਰ ਹੈ ਅਤੇ ਜਦੋਂ ਸਿੱਧੂ ਸੰਗਰੂਰ ਵਿਖੇ ਤਾਇਨਾਤ ਸਨ ਤਾਂ ਉਸ ਵੇਲੇ ਵਿਜੈ ਕੁਮਾਰ ਉੱਥੇ ਵੀ ਸੀਆਈਏ ਵਿਖੇ ਤਾਇਨਾਤ ਸੀ। ਦੱਸਣਯੋਗ ਹੈ ਕਿ ਇੰਸਪੈਕਟਰ ਵਿਜੈ ਕੁਮਾਰ ‘ਤੇ ਸਮਾਣਾ ਦੇ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਫੋਨ ਟੈਪਿੰਗ ਸਮੇਤ ਸੁਨਿਆਰੇ ਆਦਿ ਤੋਂ ਲੱਖਾਂ ਰੁਪਏ ਲੈਣ ਦੇ ਦੋਸ਼ ਵੀ ਲਾਏ ਗਏ ਸਨ, ਜਿਸ ਤੋਂ ਬਾਅਦ ਵਿਜੈ ਕੁਮਾਰ ਦੀ ਬਦਲੀ ਸਮਾਣਾ ਤੋਂ ਨਾਭਾ ਸੀਆਈਏ ਵਿਖੇ ਕਰ ਦਿੱਤੀ ਗਈ ਸੀ। ਉਂਜ ਅਜੇ ਇੰਸਪੈਕਟਰ ਵਿਜੈ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਜਾਣਕਾਰੀ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਪੁਰਾ ਦੇ ਇੰਸਪੈਕਟਰ ਤੇ ਦੋ ਸਹਾਇਕ ਥਾਣੇਦਾਰਾਂ ਖਿਲਾਫ਼ ਮਾਮਲਾ ਦਰਜ
ਤਿੰਨੇ ਮੁਅੱਤਲ, ਇੱਕ ਗ੍ਰਿਫ਼ਤਾਰ, ਬਾਕੀ ਵੀ ਛੇਤੀ ਹੋਣਗੇ ਗ੍ਰਿਫ਼ਤਾਰ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਨਸ਼ੀਲੀਆਂ ਗੋਲੀਆਂ ਦੇ ਪਾਰਸਲ ਦੇ ਮਾਮਲੇ ਨੂੰ ਰਫਾ-ਦਫਾ ਕਰਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਮਾਮਲੇ ਵਿਚ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੇਸ਼ ਕੀਤੀ ਪੜਤਾਲੀਆ ਰਿਪੋਰਟ ਦੇ ਅਧਾਰ ‘ਤੇ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਸਪੈਕਟਰ ਗੁਰਜੀਤ ਸਿੰਘ, ਸਹਾਇਕ ਥਾਣੇਦਾਰ ਸਾਹਿਬ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਤਿੰਨਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਸਹਾਇਕ ਥਾਣੇਦਾਰ ਨੰਬਰ 1679 ਪਟਿਆਲਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਦੱਸਣਯੋਗ ਹੈ ਕਿ ਨਸ਼ੀਲੀਆਂ ਗੋਲੀਆਂ ਦਾ ਇਹ ਮਾਮਲਾ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵੱਲੋਂ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਉਠਾਇਆ ਗਿਆ ਸੀ। Rajpura
ਇਸ ਸਬੰਧੀ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਿਤੀ 16.11.2019 ਨੂੰ 66 ਬਕਸੇ ਕਲੋਵੀਡੋਲ ਦਵਾਈਆਂ ਦਾ ਇੱਕ ਪਾਰਸਲ ਅਹੂਜਾ ਮੈਡੀਕਲ ਸਟੋਰ ਸਾਹਮਣੇ ਏ.ਪੀ.ਜੈਨ ਹਸਪਤਾਲ ਰਾਜਪੁਰਾ ਦੀ ਦੁਕਾਨ ‘ਤੇ ਚੰਦਨ ਟਰਾਂਸਪੋਰਟ ਰਾਹੀਂ ਆਇਆ। ਸੁਸ਼ੀਲ ਕੁਮਾਰ ਅਹੂਜਾ (ਮਾਲਕ ਅਹੂਜਾ ਮੈਡੀਕੋਜ਼) ਨੇ ਡਰਾਈਵਰ ਨੂੰ ਕਿਹਾ ਕਿ ਉਸ ਨੇ ਇਹ ਪਾਰਸਲ ਨਹੀਂ ਮੰਗਵਾਇਆ ਹੈ ਤਾਂ ਡਰਾਇਵਰ ਨੇ ਉਸ ਨੂੰ ਬਿੱਲ ਦੇ ਦਿੱਤਾ, ਬਿੱਲ ‘ਤੇ ਐਡਰੈਸ ਤਾਂ ਅਹੂਜਾ ਮੈਡੀਕਲ ਸਟੋਰ ਦਾ ਹੀ ਸੀ ਪਰ ਟੈਲੀਫੋਨ ਨੰਬਰ ਕਿਸੇ ਹੋਰ ਦਾ ਸੀ। ਅਹੂਜਾ ਮੈਡੀਕਲ ਵੱਲੋਂ ਜਦੋਂ ਚੰਦਨ ਟਰਾਂਸਪੋਰਟ ਦੇ ਮਾਲਕ ਨਾਲ ਫੋਨ ‘ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਪਾਰਸਲ ਦੇਵਯਾਨੀ ਫਾਰਮਾ, ਚੰਡੀਗੜ੍ਹ ਤੋਂ ਖੁਸ਼ਦਿਲ ਟਰਾਂਸਪੋਰਟ (ਚੰਡੀਗੜ) ਰਾਹੀਂ ਉਨ੍ਹਾਂ ਪਾਸ ਆਇਆ ਸੀ। ਉਸ ਪਾਰਸਲ ਵਿੱਚ 3300 ਗੋਲੀਆਂ ਕਲੋਵੀਡੋਲ ਦੀਆਂ ਸਨ, ਜਿਨ੍ਹਾਂ ਵਿੱਚ ਟਰਾਮਾਡੋਲ ਸਾਲਟ ਹੁੰਦਾ ਹੈ।
ਸ. ਸਿੱਧੂ ਨੇ ਦੱਸਿਆ ਕਿ ਉਕਤ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਪਤਾਨ ਪੁਲਿਸ, ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਅਤੇ ਉਪ ਕਪਤਾਨ ਪੁਲਿਸ ਸਰਕਲ ਰਾਜਪੁਰਾ ਆਕਾਸ਼ਦੀਪ ਸਿੰਘ ਔਲਖ ਪਾਸੋਂ ਕਰਵਾਈ ਗਈ। ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਇਹ ਪਾਰਸਲ ਹਰੀ ਓਮ ਸ਼ੁਕਲਾ ਵਾਸੀ ਨਵਾਂ ਗਾਂਓ, ਚੰਡੀਗੜ੍ਹ ਵੱਲੋਂ ਭੇਜਿਆ ਗਿਆ ਸੀ, ਜੋ ਇਹ ਪਾਰਸਲ ਮੁਕੇਸ਼ ਕੁਮਾਰ (ਗੁਰੂ ਨਾਨਕ ਮੈਡੀਕਲ ਹਾਲ) ਵੱਲੋਂ ਆਪਣਾ ਮੋਬਾਇਲ ਨੰਬਰ ਦੇ ਕੇ ਮੰਗਵਾਇਆ ਗਿਆ ਸੀ, ਜਿਸ ਕਰਕੇ ਇਨ੍ਹਾਂ ਦੋਵਾਂ ਨੂੰ ਉਕਤ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਪੜਤਾਲ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਉਸੇ ਦਿਨ ਸ਼ਾਮ ਨੂੰ ਹੀ, ਇਸ ਭੇਜੇ ਗਏ ਪਾਰਸਲ ਦੀ ਸੂਚਨਾ ਇੰਚਾਰਜ ਸੀ.ਆਈ.ਏ ਸਟਾਫ ਰਾਜਪੁਰਾ ਇੰਸਪੈਕਟਰ ਗੁਰਜੀਤ ਸਿੰਘ ਨੂੰ ਪ੍ਰਾਪਤ ਹੋਈ ਸੀ। ਗੁਪਤ ਸੂਚਨਾ ਮਿਲਣ ‘ਤੇ ਇੰਚਾਰਜ ਸੀ.ਆਈ.ਏ ਰਾਜਪੁਰਾ ਵੱਲੋਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੂੰ ਭੇਜਿਆ ਗਿਆ। ਜਿਹਨਾਂ ਵੱਲੋਂ ਹਰੀ ਓਮ ਸ਼ੁਕਲਾ ਨੂੰ ਸੀ.ਆਈ.ਏ ਰਾਜਪੁਰਾ ਵਿਖੇ ਬੁਲਾਇਆ ਗਿਆ। ਪਰ ਇਸ ਪਾਰਸਲ ਸਬੰਧੀ ਅਤੇ ਹਰੀ ਓਮ ਸੁਕਲਾ ਨੂੰ ਸੀ.ਆਈ.ਏ ਰਾਜਪੁਰਾ ਬੁਲਾਉਣ ਸਬੰਧੀ ਇੰਚਾਰਜ ਸੀ.ਆਈ.ਏ ਰਾਜਪੁਰਾ ਵੱਲੋਂ ਇਸ ਦੀ ਸੂਚਨਾ ਕਿਸੇ ਵੀ ਸੀਨੀਅਰ ਅਫਸਰ ਨੂੰ ਨਹੀਂ ਦਿੱਤੀ ਗਈ ਅਤੇ ਬਿਨਾਂ ਕਿਸੇ ਅਫਸਰ ਨੂੰ ਦੱਸਿਆ ਅਤੇ ਇਸ ਮਾਮਲੇ ਨੂੰ ਬਿਨਾਂ ਇੰਨਵੈਸਟੀਗੇਟ ਕੀਤਿਆਂ ਆਪਣੇ ਪੱਧਰ ‘ਤੇ ਹੀ ਦਬਾ ਦਿੱਤਾ ਗਿਆ। ਜਿਸ ਕਰਕੇ ਇੰਚਾਰਜ ਸੀ.ਆਈ.ਏ ਸਟਾਫ ਰਾਜਪੁਰਾ ਇੰਸਪੈਕਟਰ ਗੁਰਜੀਤ ਸਿੰਘ, ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੂੰ ਉਕਤ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਉਕਤ ਮੁਕੱਦਮਾ ਵਿੱਚ 13 (2) 88 ਪੀ.ਸੀ ਐਕਟ ਦਾ ਵਾਧਾ ਕੀਤਾ ਗਿਆ। ਮੁਕੱਦਮਾ ਵਿੱਚ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਵਿਰੁੱਧ ਵਿਭਾਗੀ ਪੜਤਾਲ ਆਰੰਭ ਕੀਤੀ ਜਾ ਚੁੱਕੀ ਹੈ।
ਐਸ.ਐਸ.ਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਸਰਕਲ ਰਾਜਪੁਰਾ ਵੱਲੋਂ ਕੀਤੀ ਜਾ ਰਹੀ ਹੈ। ਤਫਤੀਸ਼ ਦੌਰਾਨ ਗੁਰੂ ਨਾਨਕ ਮੈਡੀਕਲ ਹਾਲ ਦੇ ਪ੍ਰੋਪਰਾਈਟਰ/ਪਾਰਟਰਨਰ/ਕੋਈ ਹੋਰ ਸਬੰਧਿਤ ਧਿਰ ਅਤੇ ਸਬੰਧਿਤ ਟਰਾਂਸਪੋਰਟਰਾਂ ਦੇ ਰੋਲ ਨੂੰ ਵਾਚਦੇ ਹੋਏ, ਕਾਰਵਾਈ ਕੀਤੀ ਜਾਵੇਗੀ। ਉਕਤ ਮੁਕੱਦਮੇ ਵਿੱਚ ਇੱਕ ਮੁਲਜ਼ਮ ਸਹਾਇਕ ਥਾਣੇਦਾਰ  ਸਾਹਿਬ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਰੜ : ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
ਹਮਲਾਵਰ ਨੇ ਵੀ ਕੀਤੀ ਖੁਦਕੁਸ਼ੀ
ਖਰੜ । ਖਰੜ ਦੀ ਫੌਰਾਂਸਿਕ ਲੈਬੋਰਟਰੀ ਵਿੱਚ ਤਾਇਨਾਤ ਮਹਿਲਾ ਡਰੱਗ ਇੰਸਪੈਕਟਰ ਨੂੰ ਦਫਤਰ ਵਿੱਚ ਹੀ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ। ਡਰੱਗ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਿਰ ਅਤੇ ਛਾਤੀ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਖਰੜ ਦੀ ਫੌਰਾਂਸਿਕ ਲੈਬ ਵਿਚ ਤਾਇਨਾਤ ਨੇਹਾ ਸੌਰਿਆ ਜੋ ਕਿ ਪੰਚਕੂਲਾ ਦੇ ਰਹਿਣ ਵਾਲੇ ਹਨ, ਆਪਣੇ ਦਫਤਰ ਵਿਚ ਬੈਠੇ ਹੋਏ ਸਨ। ਇਸ ਦੌਰਾਨ ਇਕ ਨੌਜਵਾਨ ਆਇਆ ਅਤੇ ਨੇਹਾ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਡਰੱਗ ਇੰਸਪੈਕਟਰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਜਦੋਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋਣ ਲੱਗਾ ਤਾਂ ਲੋਕਾਂ ਨੇ ਉਸ ਨੂੰ ਦਬੋਚ ਲਿਆ, ਜਿਸ ਤੋਂ ਬਾਅਦ ਉਕਤ ਨੇ ਆਪਣੀ ਛਾਤੀ ਅਤੇ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੁਲੰਦ ਸ਼ਹਿਰ ਹਿੰਸਾ : ਜੀਤੂ ਫੌਜੀ ਨੇ ਕਬੂਲਿਆ ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦਾ ਗੁਨਾਹ
ਬੁਲੰਦਸ਼ਹਿਰ,  ਹਿੰਸਾ ‘ਚ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦਾ ਕਤਲ  ਫੌਜ ਦੇ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੇ ਹੀ ਕੀਤਾ ਸੀ ਉਸ ਨੇ 10 ਘੰਟਿਆਂ ਦੀ ਲੰਬੀ ਪੁੱਛਗਿੱਛ ‘ਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਇਸ ਮਾਮਲੇ ‘ਚ ਪੁਲਿਸ ਹਾਲੇ ਤੱਕ ਹਿੰਸਾ ਦੇ ਮੁਖ ਮੁਲਜ਼ਮ ਤੇ ਸਾਜਿਸ਼ਕਰਤਾ ਬਜਰੰਗ ਦਲ ਆਗੂ ਯੋਗੇਸ਼ ਰਾਜ ਤੇ ਭਾਜਪਾ ਆਗੂ ਸ਼ਿਖਰ ਅਗਰਵਾਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਯੂਪੀ ਐਸਟੀਐਫ ਨੇ ਜਦੋਂ ਜੰਮੂ ਕਸ਼ਮੀਰ ਦੇ ਸੋਪੋਰ ‘ਚ ਤਾਇਨਾਤ 22 ਰਾਜਪੂਤਾਨਾ ਰਾਈਫਲਜ਼ ਦਾ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਤੋਂ ਲਗਾਤਾਰ 10 ਘੰਟਿਆਂ ਤੱਕ ਪੁੱਛਗਿੱਛ ਕੀਤੀ ਐਸਆਈਟੀ ਤੇ ਐਸਟੀਐਫ ਨੇ ਇਸ ਲੰਮੀ ਪੁੱਛਗਿੱਛ ਦੌਰਾਨ ਉਸ ਨੂੰ ਕਰੀਬ 500 ਸਵਾਲ ਪੁੱਛੇ ਇਸ ਤੋਂ ਬਾਅਦ ਜੀਤੂ ਫੌਜੀ ਟੁੱਟ ਗਿਆ ਤੇ ਉਸ ਨੇ ਇੰਸਪੈਕਟਰ ਸਬੋਧ ਦਾ ਕਤਲ ਕਬੂਲ ਕਰ ਲਿਆ ਹਾਲਾਂਕਿ ਬੁਲੰਦਸ਼ਹਿਰ ਹਿੰਸਾ ਦਾ ਮਾਸਟਰਮਾਈਂਡ ਬਜਰੰਗ ਦਲ ਦਾ ਆਗੂ ਯੋਗੇਸ਼ ਰਾਜ ਹੁਣ ਤੱਕ ਪੁਲਿਸ ਦੇ ਸ਼ਿਕੰਜੇ ‘ਚੋਂ ਬਾਹਰ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Buland, city, violence, Wounded, ,commits, murder, inspector, Subodh, Singh
ਜਾਂਚ ਲਈ ਐਸਆਈਟੀ ਦੀ ਟੀਮ ਜੰਮੂ ਰਵਾਨਾ
ਬੁਲੰਦਸ਼ਹਿਰ | ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦੇ ਮਾਮਲੇ ‘ਚ ਯੂਪੀ ਪੁਲਿਸ ਫੌਜ ਦੇ ਜਵਾਨ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਡੀਜੀਪੀ ਦੇ ਬੁਲਾਰੇ ਆਰਕੇ ਗੌਤਮ ਨੇ ਦੱਸਿਆ ਕਿ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਤੇ ਇਸ ‘ਚ ਜੀਤੂ ਨਾਂਅ ਦਾ ਜਵਾਨ ਕੱਟੇ ਦੇ ਨਾਲ ਦਿਖਾਈ ਦੇ ਰਿਹਾ ਹੈ ਸ਼ੱਕ ਹੈ ਕਿ ਇਹ ਘਟਨਾਸਥਾਨ ‘ਤੇ ਮੌਜ਼ੂਦ ਸੀ ਜੀਤੂ ਵਾਰਦਾਤ ਤੋਂ ਬਾਅਦ ਆਪਣੀ ਯੂਨਿਟ ਲਈ ਜੰਮੂ ਰਵਾਨਾ ਹੋ ਗਿਆ ਯੂਪੀ ਦੀ ਸਪੈਸ਼ਲ ਇੰਵੇਸਟੀਗੇਟਿਵ ਟੀਮ ਨੇ ਫੌਜ ਦੇ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਇੱਕ ਟੀਮ ਜੰਮੂ ਰਵਾਨਾ ਕੀਤੀ ਹੈ ਤਿੰਨ ਦਸੰਬਰ ਨੂੰ ਰਯਾਨਾ ਇਲਾਕੇ ਦੇ ਚਿੰਗਰਾਵਠੀ ਪਿੰਡ ‘ਚ ਕਥਿੱਤ ਗੋਕਸ਼ੀ ਤੋਂ ਬਾਅਦ ਭੜਕੀ ਹਿੰਸਾ ‘ਚ ਇੰਸਪੈਕਟਰ ਸਬੋਧ ਤੇ ਪਿੰਡ ਦੇ ਨੌਜਵਾਨ ਸੁਮਿਤ ਦੀ ਮੌਤ ਹੋਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਲਾਤ ਤਨਾਅਪੂਰਨ, ਮੇਰਠ ਦੇ ਏਡੀਜੀ ਮੌਕੇ ‘ਤੇ ਪਹੁੰਚੇ, ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ
ਬੁਲੰਦਸ਼ਹਿਰ | ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ‘ਚ ਕਥਿਤ ਤੌਰ ‘ਤੇ ਗਊ ਹੱਤਿਆ ‘ਤੇ ਵਿਵਾਦ ਮੱਚ ਗਿਆ ਹੈ, ਜਿਸ ‘ਚ ਇੱਕ ਪੁਲਿਸ ਇੰਸਪੈਕਟਰ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਇਸ ਹਿੰਸਾ ‘ਚ ਦੋ ਵਿਅਕਤੀ ਜ਼ਖਮੀ ਵੀ ਹੋਏ ਹਨ ਇਹ ਹਿੰਸਾ ਅਜਿਹੇ ਸਮੇਂ ਹੋਈ ਜਦੋਂ ਖੇਤਰ ‘ਚ ਤਿੰਨ ਦਿਨਾਂ ਤੋਂ ਚੱਲ ਰਹੀ ਮੁਸਲਿਮ ਭਾਈਚਾਰੇ ਦੇ ਇਜਤਿਮਾ ਦੀ ਸਮਾਪਤੀ ਸੀ ਹੁਣ ਹਾਲਾਤ ਕਾਬੂ ‘ਚ ਹਨ ਪੁਲਿਸ ਸੂਤਰਾਂ ਨੇ ਦੱਸਿਆ ਕਿ ਸਿਆਨਾ ਖੇਤਰ ਦੇ ਮਹਾਵ ਪਿੰਡ ‘ਚ ਸਵੇਰੇ ਇੱਕ ਖੇਤਰ ‘ਚ ਕਥਿੱਤ ਤੌਰ ‘ਤੇ ਗਊ ਦੇ ਅੰਗ ਮਿਲੇ ਸਨ, ਜਿਸ ‘ਤੇ ਗੁੱਸੇ ‘ਚ ਪਿੰਡ ਵਾਸੀਆਂ ਦਾ ਸਾਥ ਦੇਣ ਕੁਝ ਹਿੰਦੂ ਸੰਗਠਨ ਅੱਗੇ ਆ ਗਏ
ਭੜਕੀ ਭੀੜ ਨੇ ਅੰਗਾਂ ਨੂੰ ਟਰੈਕਟਰ-ਟਰਾਲੀ ‘ਚ ਭਰ ਕੇ ਸਿਆਨਾ ਬੁਲੰਦਸ਼ਹਿਰ ਰਾਜਮਾਰਗ ‘ਤੇ ਸਥਿੱਤ ਚਿੰਗਰਾਵਠੀ ਪੁਲਿਸ ਚੌਂਕੀ ਨੇੜੇ ਜਾਮ ਲਗਾ ਦਿੱਤਾ ਰੋਹ ‘ਚ ਆਈ ਭੀੜ ਗਊ ਤਸਕਰਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸੀ ਪੁਲਿਸ ਨੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਤਾਂ  ਭੀੜ ਨੇ ਪੁਲਿਸ ‘ਤੇ ਪੱਥਰਬਾਜ਼ੀ ਕਰ ਦਿੱਤੀ ਭੀੜ ਨੇ ਪੁਲਿਸ ਚੌਂਕੀ ‘ਚ ਭੰਨਤੋੜ ਕੀਤੀ ਤੇ ਚੌਂਕੀ ਦਾ ਸਮਾਨ ਬਾਹਰ ਕੱਢ ਕੇ ਅੱਗ ਦੇ ਹਵਾਲੇ ਕਰ ਦਿੱਤਾ ਗੁਸਾਈ ਭੀੜ ਨੂੰ ਭਜਾਉਣ ਲਈ ਪੁਲਿਸ ਨੇ ਹਵਾ ‘ਚ ਫਾਈਰਿੰਗ ਕੀਤੀ, ਜਿਸ ਨਾਲ ਭੜਕੀ ਭੀੜ ਨੇ ਪੁਲਿਸ ‘ਤੇ ਪੱਥਰ ਵਰ੍ਹਾ ਦਿੱਤੇ ਇਸ ਹਮਲੇ ‘ਚ ਸਿਆਨਾ ਕੋਤਵਾਲੀ ਇੰਚਾਰਜ ਸੁਬੋਧ ਕੁਮਾਰ ਸਿੰਘ ਗੰਭੀਰ ਜ਼ਖਮੀ ਹੋ ਗਏ ਜ਼ਖਮੀ ਪੁਲਿਸ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ Police
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਨੇ ਖੁਦ ਨੂੰ ਮਾਰੀ ਗੋਲੀ, ਮੌਤ
ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾਰੀ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਪਟਿਆਲਾ ਦੇ ਆਨੰਦ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਊਟਰ ਇੰਟੈਲੀਜੈਂਸ ਵਿੰਗ ਦੇ ਸਾਬਕਾ ਇੰਸਪੈਕਟਰ ਜਗਦੇਵ ਸਿੰਘ ਨੇ ਭੇਦਭਰੇ ਹਾਲਤਾਂ ‘ਚ ਬੀਤੀ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।  ਜਾਣਕਾਰੀ ਅਨੁਸਾਰ ਸਾਬਕਾ ਇੰਸਪੈਕਟਰ ਜਗਦੇਵ ਸਿੰਘ (62) ਨੇ ਲੰਘੀ ਦੇਰ ਰਾਤ ਲਗਭਗ 11 ਵਜੇ ਆਪਣੀ ਪਿਸਤੋਲ ਨਾਲ ਭੇਦਭਰੇ ਹਾਲਤਾਂ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ ਸੁਣਦਿਆਂ ਹੀ ਪਰਿਵਾਰਕ ਮੈਂਬਰ ਜਦੋਂ ਘਟਨਾ ਸਥਾਨ ‘ਤੇ ਪੁੱਜੇ ਤਾਂ ਜਗਦੇਵ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਹੋਈ ਪਈ ਸੀ।
ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਜਖਮੀ ਹਾਲਤ ਵਿੱਚ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੱਧਰ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਕਮ ਇੰਚਾਰਜ ਥਾਣਾ ਤ੍ਰਿਪੜੀ ਮੋਹਿਤ ਅਗਰਵਾਲ ਘਟਨਾ ਸਥਾਨ ‘ਤੇ ਪੁੱਜੇ ਅਤੇ ਘਟਨਾ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰਾਨ ਜਗਦੇਵ ਸਿੰਘ ਦੇ ਪਰਿਵਾਰ ਨਾਲ ਵੀ ਘਟਨਾ ਸਬੰਧੀ ਗੱਲਬਾਤ ਕੀਤੀ।
ਇਸ ਦੌਰਾਨ ਮ੍ਰਿਤਕ ਜਗਦੇਵ ਸਿੰਘ ਦੇ ਬੇਟੇ ਅਵਤਾਰ ਸਿੰਘ ਅਤੇ ਜਗਤਾਰ ਸਿੰਘ ਜੋ ਕਿ ਪੁਲਿਸ ਵਿੱਚ ਹੌਲਦਾਰ ਵਜੋਂ ਡਿਊਟੀ ਨਿਭਾ ਰਹੇ ਹਨ, ਨੇ ਦੱਸਿਆ ਕਿ ਪਰਿਵਾਰ ਅੰਦਰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਜਾਂ ਕਲੇਸ ਨਹੀਂ ਸੀ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਦੇ ਪਿਤਾ ਨੇ ਅਜਿਹਾ ਕਦਮ ਕਿਉਂ ਉਠਾਇਆ। ਡੀ. ਐਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਨੂੰਨੀ ਕਰਵਾਈ ਪੂਰੀ ਕਰਕੇ ਲਾਸ਼ ਵਾਰਸ਼ਾਂ ਹਵਾਲੇ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐੱਸਐਚਓ ਵਿਰੁੱਧ ਵੀ ਵਿਭਾਗੀ ਪੜਤਾਲ ਦੇ ਆਦੇਸ਼
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਸਨੌਰ ਪੁਲਿਸ ਥਾਣੇ ‘ਚ ਬੀਤੇ ਦਿਨੀਂ ਕੁਝ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖ ਕੇ ਕੁੱਟਮਾਰ ਕਰਨ ਵਾਲੇ ਮੁਅੱਤਲ ਕੀਤੇ ਏਐਸਆਈ ਨਰਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐੱਸਪੀ ਨੇ ਇਸ ਮਾਮਲੇ ‘ਚ ਆਪਣੇ ਅਧੀਨ ਕਰਮਚਾਰੀਆਂ ਉੱਪਰ ਪੂਰਾ ਕੰਟਰੋਲ ਨਾ ਰੱਖਣ ਅਤੇ ਢਿੱਲੀ ਸੁਪਰਵੀਜਨ ਹੋਣ ਕਾਰਨ ਸਨੌਰ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਵਿਰੁੱਧ ਵੀ ਵਿਭਾਗੀ ਪੜਤਾਲ ਦੇ ਆਦੇਸ਼ ਦਿੱਤੇ ਹਨ।
ਇਸ ਦੀ ਪੁਸ਼ਟੀ ਕਰਦਿਆਂ ਐਸਐਸਪੀ ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਨੌਰ ਵਿਖੇ ਆਈਪੀਸੀ ਦੀ ਧਾਰਾ 323 ਅਤੇ 342 ਅਧੀਨ ਐਫ.ਆਈ.ਆਰ. ਨੰਬਰ 50 ਮਿਤੀ 8 ਅਗਸਤ 2018 ਤਹਿਤ ਦਰਜ ਕੀਤਾ ਗਿਆ ਹੈ। ਸਿੱਧੂ ਨੇ ਦੱਸਿਆ ਕਿ ਇਹ ਪੁਲਿਸ ਕੇਸ ਐਸ.ਪੀ. ਸਿਟੀ ਸ. ਕੇਸਰ ਸਿੰਘ ਵੱਲੋਂ ਕੀਤੀ ਗਈ ਤਫ਼ਤੀਸ ਮਗਰੋਂ ਆਈ ਮੁਢਲੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ ਅਤੇ ਦਰਜ ਕੀਤੇ ਇਸ ਮਾਮਲੇ ਦੀ ਅਗਲੇਰੀ ਪੜਤਾਲ ਡੀ.ਐਸ.ਪੀ. ਦਿਹਾਤੀ ਸ. ਗੁਰਦੇਵ ਸਿੰਘ ਧਾਲੀਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਪਣੇ ਅਧੀਨ ਕਰਮਚਾਰੀਆਂ ਉਪਰ ਪੂਰਾ ਕੰਟਰੋਲ ਨਾ ਰੱਖਣ ਤੇ ਢਿੱਲੀ ਸੁਪਰਵੀਜਨ ਹੋਣ ਕਾਰਨ ਸਨੌਰ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਵਿਰੁਧ ਵੀ ਵਿਭਾਗੀ ਪੜਤਾਲ ਕੀਤੀ ਜਾਵੇਗੀ।
ਐਸਐਸਪੀ ਸ. ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਦੇ ਆਦੇਸ਼ਾਂ ‘ਤੇ ਚੱਲ ਰਹੀ ਮੈਜਿਸਟਰੀਅਲ ਜਾਂਚ ਦੀ ਰਿਪੋਰਟ ਅਤੇ ਡੀ.ਐਸ.ਪੀ. ਦੀ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਮਗਰੋਂ ਜੇ ਕੋਈ ਹੋਰ ਵੀ ਦੋਸ਼ੀ ਸਾਹਮਣੇ ਆਇਆ ਤਾਂ ਉਸ ਵਿਰੁਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਾਬ ਮਾਫ਼ੀਏ ਵੱਲੋਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਸਮੇਤ ਪੁਲਿਸ ਪਾਰਟੀ ਦੀ ਕੁੱਟਮਾਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੇ ਆਬਕਾਰੀ ਇੰਸਪੈਕਟਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਮਾਰਕੁੱਟ ਕਰਨ ਤੋਂ ਵੀ ਸੰਕੋਚ ਨਹੀਂ ਕੀਤਾ ਜਾ ਰਿਹਾ। ਆਬਕਾਰੀ ਇੰਸਪੈਕਟਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲੇ ਇਨ੍ਹਾਂ ਸਰਾਬ ਮਾਫੀਆਂ ਦੇ ਵਿਅਕਤੀਆਂ ਖਿਲਾਫ਼ ਪਟਿਆਲਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। (Patiala News)
ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੇ ਇੰਸਪੈਕਟਰ ਜ਼ਿਲ੍ਹਾ ਆਬਕਾਰੀ ਦਲਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰਿਆਣਾ ਤੋਂ ਨਜਾਇਜ਼ ਸ਼ਰਾਬ ਇੱਧਰ ਲਿਆ ਕੇ ਵੇਚੀ ਜਾਂਦੀ ਹੈ, ਜਿਸ ਸਬੰਧੀ ਭੁਨਰਹੇੜੀ ਤੋਂ ਸ਼ਾਦੀਪੁਰ ਰੋਡ ਜੰਗਲਾਤ ਬੀੜ ਵਿਖੇ ਸਮੇਤ ਪੁਲਿਸ ਪਾਰਟੀ ਏਐਸਆਈ ਹਰਪ੍ਰੀਤ ਸਿੰਘ, ਏਐਸਆਈ ਅਮਰਜੀਤ ਸਿੰਘ ਸਮੇਤ ਆਬਕਾਰੀ ਐਕਟ ਤਹਿਤ ਨਾਕਾ ਲਗਾਇਆ ਹੋਇਆ ਸੀ। (Patiala News)
ਨਾਕੇ ਦੌਰਾਨ ਸ਼ਰਾਬ ਦੀਆਂ ਭਰੀਆਂ ਦੋ ਕਾਰਾਂ ਗਈਆਂ ਸਨ ਰੋਕੀਆਂ, ਪੁਲਿਸ ਵੱਲੋਂ ਮਾਮਲਾ ਦਰਜ | Patiala News
ਇਸੇ ਦੌਰਾਨ ਹੀ ਇਨੋਵਾ ਕਾਰ ਅਤੇ ਫੋਰਡ ਆਈਕਾਨ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਦੋਵੇਂ ਕਾਰਾਂ ਵਿੱਚ ਸਵਾਰ ਤੇਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਅਰਲੋਨੀ ਹਰਿਆਣਾ ਅਤੇ ਸੁਰਜੀਤ ਸਿੰਘ ਪੁੱਤਰ ਸਿੰਗਾਰਾ ਸਿਘ ਵਾਸੀ ਪਰਹੋੜ ਸਮੇਤ ਹੋਰ ਸੱਤ ਅੱਠ ਜਣੇ ਮੌਜੂਦ ਸਨ। ਇਨ੍ਹਾ ਵਿੱਚੋਂ ਸੁਰਜੀਤ ਸਿੰਘ ਅਤੇ ਤੇਜਿੰਦਰ ਸਿੰਘ ਨੇ ਕਾਰ ਵਿੱਚੋਂ ਉੱਤਰ ਕੇ ਉਸਦੀ ਅਤੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਤੇਜਿੰਦਰ ਸਿੰਘ ਨੇ ਆਪਣੇ ਬੇਸਵਾਲ ਨਾਲ ਏਐਸਆਈ ਹਰਪ੍ਰੀਤ ਸਿੰਘ ਦੀ ਕਾਰ ਦੇ ਸ਼ੀਸੇ ਸਮੇਤ ਹੋਰ ਸਮਾਨ ਤੋੜ ਦਿੱਤਾ। ਇਸ ਤੋਂ ਬਾਅਦ ਉਹ ਆਪਣੀਆਂ ਸ਼ਰਾਬ ਨਾਲ ਲੱਦੀਆਂ ਗੱਡੀਆਂ ਭਜਾ ਕੇ ਲੈ ਗਏ। (Patiala News)
ਇਨ੍ਹਾਂ ਵੱਲੋਂ ਡਿਊਟੀ ਵਿੱਚ ਵਿਘਨ ਪਾਇਆ ਗਿਆ ਅਤੇ ਸਾਡੀ ਕੁੱਟਮਾਰ ਕੀਤੀ ਗਈ। ਥਾਣਾ ਸਦਰ ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਖਿਲਾਫ਼ ਆਬਕਾਰੀ ਵਿਭਾਗ ਦੇ ਅਫ਼ਸਰ ਦੀ ਸ਼ਿਕਾਇਤ ‘ਤੇ ਤੇਜਿੰਦਰ ਸਿੰਘ, ਸੁਰਜੀਤ ਸਿੰਘ ਸਮੇਤ ਸੱਤ ਅੱਠ ਵਿਅਕਤੀਆਂ ਖਿਲਾਫ਼ ਧਾਰਾ 352, 186,506,427 ਆਈਪੀਸੀ ਤਹਿਤ ਥਾਣਾ ਸਦਰ ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। (Patiala News)
ਸਹਾਇਕ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਮੋਗਾ/ਨਿਹਾਲ ਸਿੰਘ ਵਾਲਾ, (ਲਖਵੀਰ ਸਿੰਘ/ਪੱਪੂ ਗਰਗ/ ਸੱਚ ਕਹੂੰ ਨਿਊਜ਼)। ਅੱਜ ਵਿਜੀਲੈਂਸ ਵਿਭਾਗ ਵੱਲੋਂ ਨਿਹਾਲ ਸਿੰਘ ਵਾਲਾ ਥਾਣੇ ‘ਚ ਤਾਇਨਾਤ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੌਕੇ ‘ਤੇ ਰੰਗੇ ਹੱਥੀਂ  ਗ੍ਰਿਫਤਾਰ ਕਰ ਲਿਆ। ਮੋਗਾ ਵਿਜੀਲੈਂਸ ਦਫ਼ਤਰ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਰੇਂਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਅਸ਼ੋਕ ਕੁਮਾਰ ਵਾਸੀ ਭਗਤਾ ਭਾਈਕਾ ਖਿਲਾਫ਼ ਕਿਸੇ ਵਿਅਕਤੀ ਨੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਪੈਸਿਆਂ ਦੇ ਲੈਣ ਦੇਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਸ਼ਿਕਾਇਤ ਦੀ ਤਫਤੀਸ਼ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਕਰ ਰਿਹਾ ਸੀ। ਪਰ ਉਸ ਨੇ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਨ ਲਈ ਅਸ਼ੋਕ ਕੁਮਾਰ ਤੋਂ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਹਨਾਂ ਦੱਸਿਆ ਕਿ ਅਸ਼ੋਕ ਕੁਮਾਰ ਨੇ ਤਿੰਨ ਦਿਨ ਪਹਿਲਾਂ 3 ਹਜ਼ਾਰ ਰੁਪਏ ਸਹਾਇਕ ਥਾਣੇਦਾਰ ਨੂੰ ਰਿਸ਼ਵਤ ਵਜੋਂ ਦੇ ਦਿੱਤੇ ਅਤੇ ਅੱਜ ਬਾਕੀ ਦੇ 7 ਹਜ਼ਾਰ ਰੁਪਏ ਨਿਹਾਲ ਸਿੰਘ ਵਾਲਾ ਥਾਣੇ ਵਿੱਚ ਬਣੇ ਕੁਆਟਰਾਂ ਵਿੱਚ ਬੈਠੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੂੰ ਦੇ ਦਿੱਤੇ ਪਰ ਮੌਕੇ ‘ਤੇ ਵਿਜੀਲੈਂਸ ਨੇ ਛਾਪਾ ਮਾਰ ਕੇ ਸਹਾਇਕ ਥਾਣੇਦਾਰ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਤੋਂ ਮੌਕੇ ‘ਤੇ ਅਸ਼ੋਕ ਕੁਮਾਰ ਵੱਲੋਂ ਦਿੱਤੇ 7 ਹਜ਼ਾਰ ਰੁਪਏ ਵੀ ਬਰਾਮਦ ਹੋ ਗਏ।
ਇਸ ਮੌਕੇ ਨਿਰਵੈਰ ਸਿੰਘ ਡਿਪਟੀ ਡਾਇਰੈਕਟਰ ਨਹਿਰੀ ਵਿਭਾਗ ਅਤੇ ਚਰਨਜੀਤ ਪਾਲ ਐਸ.ਡੀ.ਓ. ਪੀ ਡਬਲਿਊ. ਡੀ. ਗਵਾਹ ਵਜੋਂ ਹਾਜ਼ਰ ਸਨ। ਜਦ ਕਿ ਵਿਜੀਲੈਂਸ ਟੀਮ ਵਿੱਚ ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਰੇਂਜ ਸ: ਰਸ਼ਪਾਲ ਸਿੰਘ ਤੋਂ ਇਲਾਵਾ  ਸਹਾਇਕ ਥਾਣੇਦਾਰ ਰੇਸ਼ਮ ਸਿੰਘ , ਸਹਾਇਕ ਥਾਣੇਦਾਰ ਗੁਰਇਕਬਾਲ ਸਿੰਘ, ਹੌਲਦਾਰ ਗੁਰਮੀਤ ਸਿੰਘ, ਹੌਲਦਾਰ ਨਿੰਦਰ ਸਿੰਘ ਅਤੇ ਮੁੱਖ ਮੁਨਸ਼ੀ ਵਿਜੀਲੈਂਸ ਸ: ਹਰਜਿੰਦਰ ਸਿੰਘ ਸ਼ਾਮਲ ਸਨ।