Vigilance - Sach Kahoon Punjabi

Vigilance Bureau: ਐਂਬੂਲੈਂਸਾਂ ਛੱਡਣ ਬਦਲੇ 15 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ ਪੰਜ ਹਜ਼ਾਰ ਰੁਪਏ- ਬਿਊਰੋ | Vigilance Bureau

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਪੁਲਿਸ ਚੌਕੀ ਦੇ ਇੰਚਾਰਜ ਸਬ- ਇੰਸਪੈਕਟਰ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵਿਜੀਲੈਂਸ ਮੁਤਾਬਕ ਐਸਆਈ ਪਹਿਲੀ ਕਿਸ਼ਤ ਵਜੋਂ ਪੰਜ ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਬ- ਇੰਸਪੈਕਟਰ ਮਨਦੀਪ ਸਿੰਘ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਥਾਣਾ ਸਰਹਿੰਦ ਅਧੀਨ ਪੈਂਦੀ ਪੁਲਿਸ ਚੌਂਕੀ ਨਬੀਪੁਰ ਵਿਖੇ ਬਤੌਰ ਇੰਚਾਰਜ ਡਿਊਟੀ ਨਿਭਾ ਰਿਹਾ ਸੀ।

ਇਹ ਵੀ ਪੜ੍ਹੋ: Jobs in Germany: ਜਰਮਨੀ ਦੇ ਰਿਹਾ ਹੈ ਨੌਕਰੀ ਦਾ ਸ਼ਾਨਦਾਰ ਮੌਕਾ, 42 ਲੱਖ ਤੱਕ ਹੋਵੇਗੀ ਤਨਖਾਹ, ਭਾਰਤੀ ਵੀ ਕਰ ਸਕਦੇ ਹ…

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ ਪਰ ਸੌਦਾ 20 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। Vigilance Bureau

ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ
ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸੀ ਸ਼ਿਕਾਇਤ

ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ

(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ‘ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਜਸਪ੍ਰੀਤ ਸਿੰਘ ਜੋ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਹੈ, ਨੂੰ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਉਕਤ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: ਬੈਂਕ ਖ਼ਾਤਿਆਂ ’ਚ ਜਮ੍ਹਾਂ ਹੋ ਰਹੇ ਨੇ ਲੱਖਾਂ ਰੁਪਏ ਪਰ ਖਾਤਾ ਧਾਰਕਾਂ ਨੂੰ ਨਹੀਂ ਕੋਈ ਜਾਣਕਾਰੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾ ਕੇ 5 ਹਜ਼ਾਰ ਰੁਪਏ ਦੀ ਨਜਾਇਜ਼ ਰਕਮ ਲੈ ਲਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਸਹੀ ਪਾਏ ਗਏ ਹਨ ਕਿਉਂਕਿ ਇਨ੍ਹਾਂ ਦੋਸ਼ਾਂ ਨੂੰ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਹਨ। Bribe

ਇਸ ਪੜਤਾਲ ਰਿਪੋਰਟ ਦੇ ਆਧਾਰ ‘ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Bribe: ਚਲਾਣ ਪੇਸ਼ ਕਰਨ ਬਦਲੇ 4,500 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਵਿਜੀਲੈਂਸ ਵੱਲੋਂ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ (ਕਮਿਸ਼ਨਰੇਟ ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਰਾਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ (ਲੁਧਿਆਣਾ) ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵਧੀਆਂ, ਜਾਇਦਾਦ ਜਬਤ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। Bribe

Punjab Vigilance Bureau: ਮੁੱਖ ਮੁਨਸ਼ੀ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਥਾਣਾ ਜਮਾਲਪੁਰ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Punjab Vigilance Bureau

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲ ਕੇਸ : ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਭੁਗਤੀ ਪੇਸ਼ੀ

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ ਗਿਆ। Punjab Vigilance Bureau

Bribe : ਵਿਜੀਲੈਂਸ ਕਰਮਚਾਰੀਆਂ ਦੇ ਨਾਂਅ ’ਤੇ ਰਿਸ਼ਵਤ ਲੈਣ ਵਾਲੇ ਪੁਲਿਸ ਅੜਿੱਕੇ
ਵਿਜੀਲੈਂਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ | Patiala News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂਅ ’ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉੱਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ। (Patiala News)

MI vs RR : 5 ਵਾਰ ਦੀ ਚੈਂਪੀਅਨ ਮੁੰਬਈ ਨੂੰ ਇਸ ਸੀਜ਼ਨ ’ਚ ਪਹਿਲੀ ਜਿੱਤ ਦੀ ਭਾਲ, ਰਾਜਸਥਾਨ ਨਾਲ ਹੈ ਅੱਜ ਮੁਕਾਬਲਾ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ’ਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ। ਜਾਂਚ ’ਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ, ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ’ਚ ਲਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28 ਮਾਰਚ 2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। (Patiala News)

ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ
(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਦਈ ਖੁਸ਼ਪਾਲ ਸਿੰਘ ਨੇ ਇੱਕ ਦਰਖਾਸਤ ਬਾਬਤ ਉਸ ਨਾਲ ਜਸਵੀਰ ਸਿੰਘ ਨਾਮ ਦੇ ਵਿਅਕਤੀ ਵਲੋਂ ਮੱਝ ਵੇਚਣ ਦੇ ਨਾਮ ਪਰ ਠੱਗੀ ਮਾਰਨ ਸਬੰਧੀ ਦਿੱਤੀ ਸੀ ਕਿ ਮੁਦਈ ਮੁਕੱਦਮਾ ਖੁਸ਼ਪਾਲ ਸਿੰਘ ਉਕਤ ਨੇ ਜਸਵੀਰ ਸਿੰਘ ਉਕਤ ਨਾਲ ਮੱਝ ਵੇਚਣ ਦਾ ਸੌਦਾ 84 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ। Bribe

ਉਨ੍ਹਾਂ ਹੋਰ ਦੱਸਿਆ ਕਿ ਮੁਦਈ ਮੁਕੱਦਮਾ ਖੁਸ਼ਪਾਲ ਸਿੰਘ ਉਕਤ ਨੂੰ ਜਸਵੀਰ ਸਿੰਘ ਉਕਤ ਨੇ ਮੱਝ ਵੇਚਣ ਦੇ ਪੈਸੇ ਸਵੇਰ ਨੂੰ ਬੈਂਕ ਤੋਂ ਕਢਾ ਕੇ ਦੇਣ ਬਾਰੇ ਕਹਿ ਕੇ ਭੇਜ ਦਿੱਤਾ ਸੀ। ਪਰੰਤੂ ਜਸਵੀਰ ਸਿੰਘ ਨੇ ਮੁਦਈ ਨੂੰ ਲਾਰੇ ਲਾਉਂਦਾ ਰਿਹਾ ਅਤੇ ਉਸਨੇ ਮੁਦਈ ਦੀ ਮੱਝ ਦੇ ਪੈਸੇ ਨਹੀਂ ਦਿੱਤੇ ਤਾਂ ਮੁਦਈ ਖੁਸ਼ਪਾਲ ਸਿੰਘ ਉਕਤ ਨੇ ਇਸ ਸਬੰਧੀ ਡਾਕ ਰਾਹੀ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਨੂੰ ਦਰਖਾਸਤ ਭੇਜੀ ਸੀ। ਜੋ ਪੜਤਾਲ ਲਈ ਮੁੱਖ ਅਫਸਰ ਥਾਣਾ ਮੂਲੇਪੁਰ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਭੇਜੀ ਗਈ ਸੀ। ਜਿਸਦੀ ਪੜਤਾਲ ਸਿਪਾਹੀ ਜਗਜੀਤ ਸਿੰਘ, ਥਾਣਾ ਮੂਲੇਪੁਰ ਜਿਲਾ ਫਤਿਹਗੜ੍ਹ ਸਾਹਿਬ ਉਕਤ ਵੱਲੋਂ ਕੀਤੀ ਜਾ ਰਹੀ ਸੀ। Bribe

ਇਹ ਵੀ ਪੜ੍ਹੋ: ਲੜਕੀ ਦਾ ਚਾਕੂ ਮਾਰ ਕੇ ਕਤਲ, ਸਦਮਾ ਨਾ ਸਹਾਰਦਿਆਂ ਛੋਟੀ ਭੈਣ ਵੀ ਚੱਲ ਵਸੀ

ਸਿਪਾਹੀ ਜਗਜੀਤ ਸਿੰਘ ਉੱਕਤ ਨੇ ਦੋਵਾਂ ਧਿਰਾਂ ਦਾ ਆਪਸੀ ਰਾਜ਼ੀਨਾਮਾ ਕਰਵਾਇਆ ਸੀ ਕਿ ਮੁਦਈ ਖੁਸ਼ਪਾਲ ਸਿੰਘ ਉਕਤ ਨੂੰ ਉਸਦੀ ਮੱਝ ਦੀ ਕੀਮਤ 84 ਹਜ਼ਾਰ ਰੁਪਏ ਦੀਆਂ 4 ਕਿਸ਼ਤਾਂ 21 ਹਜ਼ਾਰ ਰੁਪਏ ਪ੍ਰਤੀ ਕਿਸ਼ਤ ਅਦਾ ਕੀਤੀ ਜਾਵੇਗੀ। ਜੋ ਮੁਦਈ ਖੁਸ਼ਪਾਲ ਸਿੰਘ ਨੂੰ ਪਹਿਲੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਫੋਨ ਪੇਅ ਰਾਹੀ ਪ੍ਰਾਪਤ ਹੋਏ ਸਨ। ਸਿਪਾਹੀ ਜਗਜੀਤ ਸਿੰਘ ਉਕਤ ਮੁਦਈ ਖੁਸ਼ਪਾਲ ਸਿੰਘ ਵੱਲੋਂ ਇਸ ਕਿਸ਼ਤ ਵਿਚੋਂ 10 ਹਜ਼ਾਰ ਰੁਪਏ ਬਤੌਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸਿਪਾਹੀ ਜਗਜੀਤ ਸਿੰਘ ਨੂੰ ਮਿਤੀ 05 ਮਾਰਚ 24 ਨੂੰ ਮੁਦਈ ਮੁਕੱਦਮਾ ਖੁਸ਼ਪਾਲ ਸਿੰਘ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਸੁਖਮਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਵੱਲੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ।

ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ
ਕੰਮ ਨਾ ਹੋਣ ਕਾਰਨ ਰਕਮ ਵਾਪਸੀ ਲਈ ਦਿੱਤੇ ਗਏ ਚੈੱਕ ਦੇ ਪਾਸ ਨਾ ਹੋਣ ’ਤੇ ਫ਼ਸਿਆ ਅਮਰਦੀਪ : ਬੁਲਾਰਾ | Vigilance

ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ (Vigilance) ਰੇਂਜ ਲੁਧਿਆਣਾ ਨੇ ਸਥਾਨਕ ਵਸਨੀਕ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਨੇ ਸ਼ਿਕਾਇਤਕਰਤਾ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 30 ਹਜ਼ਾਰ ਰੁਪਏ ਹਾਸਲ ਕੀਤੇ।

ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਮਰਦੀਪ ਸਿੰਘ ਬਾਂਗੜ ਵਾਸੀ ਅਮਰਪੁਰਾ (ਲੁਧਿਆਣਾ) ਉਕਤ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ (ਲੁਧਿਆਣਾ) ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰਦੀਪ ਸਿੰਘ ਸਥਾਨਕ ਜਗਜੀਤ ਨਗਰ ’ਚ ਆਪਣਾ ਦਫ਼ਤਰ ਚਲਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਲਈ ਸੀ। (Vigilance)

Vigilance

ਬੁਲਾਰੇ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30 ਹਜ਼ਾਰ ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਇਸ ਭਰੋਸੇ ’ਤੇ ਉਸਨੇ ਅਮਰਦੀਪ ਸਿੰਘ ਬਾਂਗੜ ਨੂੰ 30 ਹਜ਼ਾਰ ਰੁਪਏ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ ’ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ।

Virat Kohli : ਵਿਰਾਟ-ਅਨੁਸ਼ਕਾ ਦੇ ਘਰ ਆਇਆ ਨਵਾਂ ਮਹਿਮਾਨ, ਸੋਸ਼ਲ ਮੀਡੀਆ ’ਤੇ ਹੋਇਆ ਵਾਇਰਲ

ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ’ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਅਤੇ ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10 ਹਜ਼ਾਰ ਰੁਪਏ ਵਾਪਸ ਕਰਨ ਲਈ ਕਿਹਾ ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਜਿਸ ਤੋਂ ਬਾਅਦ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਪੀਐਸਪੀਸੀਐਲ ਦਾ ਐਸਡੀਓ ਤੇ ਆਰ.ਏ. ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ
(ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸੰਗਰੂਰ। ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀਐਸਪੀਸੀਐਲ ਦਫਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ’ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ: ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸੈਲਰ ਦੇ ਪਾਵਰ ਲੋਡ ’ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ: Cabinet Minister ਦਾ ਪੰਜਾਬ ਦੀਆਂ ਸੜਕਾਂ ਲਈ ਵੱਡਾ ਬਿਆਨ, ਦੱਸਿਆ ਇਸ ਤਰ੍ਹਾਂ ਹੋ ਰਿਹੈ ਕੰਮ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। Bribe

ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ Vigilance ਵੱਲੋਂ ਕੇਸ ਦਰਜ
ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ (Vigilance) ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 1500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। (Vigilance)

Also Read : ਬਹਾਰ ਰੁੱਤ ਦੀ ਮੱਕੀ ’ਚ ਪਾਣੀ ਦੀ ਬੱਚਤ ਤੇ ਸਫ਼ਲ ਕਾਸ਼ਤ ਲਈ ਅਹਿਮ ਨੁਕਤੇ

ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Vigilance)

ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਹੋਮ ਗਾਰਡ ਵਲੰਟੀਅਰ ਨੂੰ ਰਿਸ਼ਵਤ ਲੈਣੀ ਪਈ ਮਹਿੰਗੀ
ਪੁਲਿਸ ਕੇਸ ’ਚ ਪੱਖ ਰੱਖਣ ਲਈ ਮੰਗ ਰਿਹਾ ਸੀ 20 ਹਜ਼ਾਰ ਰੁਪਏ : ਬਿਊਰੋ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹਰਜਿੰਦਰ ਸਿੰਘ ਵਿਰੁੱਧ ਇਹ ਕੇਸ ਮਨਦੀਪ ਕੌਰ ਵਾਸੀ ਭਾਈ ਬਾਲਾ ਕਲੋਨੀ ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। Taking Bribe

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30 ਹਜ਼ਾਰ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਪੀ.ਐਚ.ਜੀ. ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20 ਹਜ਼ਾਰ ਰੁਪਏ ਮੰਗ ਰਿਹਾ ਹੈ। Taking Bribe

ਇਹ ਵੀ ਪੜ੍ਹੋ: Agniveer Rule : ਅਗਨੀਵੀਰਾਂ ਲਈ ਖੁਸ਼ਖਬਰੀ, ਸੇਵਾ ’ਚ ਹੋਇਆ ਵੱਡਾ ਬਦਲਾਅ!

ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ। ਜਿਸ ਦੇ ਅਧਾਰ ’ਤੇ ਵਿਜੀਲੈਂਸ ਨੇ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਉਣ ਤੋਂ ਬਾਅਦ ਰਿਪੋਰਟ ਦੇ ਆਧਾਰ ’ਤੇ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਤੇ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਵਿਜੀਲੈਂਸ ਵੱਲੋਂ ਏਐਸਆਈ ਪੰਜ ਹਜ਼ਾਰ ਰੁੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਮਾਲੇਰਕੋਟਲਾ (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪੰਜਾਬ ਦੀ ਬਰਨਾਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣੇ ਅਮਰਗੜ੍ਹ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਜੋ ਕਿ ਮੁਦੱਈ ਦੇ ਬੇਟੇ ਦੀ ਹੋਈ ਇੱਕ ਲੜਾਈ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। Bribe

ਇਹ ਵੀ ਪੜ੍ਹੋ: ਗਣਤੰਤਰ ਦਿਵਸ : ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਉਨ੍ਹਾਂ ਦੱਸਿਆ ਕਿ ਇਸ ਦਰਖਾਸਤ ਉਪਰ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਵੱਲੋਂ ਉਕਤ ਸਹਾਇਕ ਥਾਣੇਦਾਰ ਨੂੰ ਮੁਦੱਈ ਕੋਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਜਿਸਦੇ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਵਿਜੀਲੈਂਸ ਜਾਂਚ ਤੋਂ ਪਹਿਲਾਂ ‘ਚੋਰ ਲੈ ਗਏ ਫਾਈਲ’, ਰਾਜਪੁਰਾ ਥਰਮਲ ਪਲਾਂਟ ਦੀ ਫਾਈਲ ਹੋਈ ‘ਗੁੰਮ’
ਪਾਵਰਕੌਮ ਲੱਭ ਰਿਹੈ ਫਾਈਲ, ਵਿਜੀਲੈਂਸ ਜਾਂਚ ਚੱਲਣ ਕਰਕੇ ਪਈਆਂ ਭਾਜੜਾਂ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਾਈਵੇਟ ਰਾਜਪੁਰਾ ਥਰਮਲ ਪਲਾਂਟ (Rajpura thermal plant) ਦੀ ਚੱਲ ਰਹੀ ਵਿਜੀਲੈਂਸ ਜਾਂਚ ਦੌਰਾਨ ਹੀ ਪਾਵਰਕੌਮ ਦੇ ਦਫ਼ਤਰ ਵਿੱਚੋਂ ਇੱਕ ਫਾਈਲ ਹੀ ਗਾਇਬ ਹੋ ਗਈ ਹੈ। ਇਹ ਫਾਈਲ ਗੁੰਮ ਹੋਈ ਹੈ ਜਾਂ ਫਿਰ ਕੋਈ ਇਸ ਨੂੰ ਚੋਰ ਲੈ ਗਏ ਹਨ, ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀ ਜਾਂਚ ਵਿੱਚ ਲੱਗੇ ਹੋਏ ਹਨ।

ਇਸ ਪੂਰੇ ਮਾਮਲੇ ਵਿੱਚ ਫਿਲਹਾਲ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ ਦੀ ਥਾਂ ’ਤੇ ਵਿਭਾਗ ਵੱਲੋਂ ਆਪਣੇ ਦਫ਼ਤਰ ਵਿੱਚ ਹੀ ਫਾਈਲ ਨੂੰ ਲੱਭਿਆ ਜਾ ਰਿਹਾ ਹੈ ਫਾਈਲ ਨਾ ਮਿਲਣ ਕਰਕੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਹਾਲਾਂਕਿ ਇੱਕ ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਫਾਈਲ ਨਾਲ ਵਿਜੀਲੈਂਸ ਜਾਂਚ ਵਿੱਚ ਕੋਈ ਜ਼ਿਆਦਾ ਅਸਰ ਨਹੀਂ ਪੈਣਾ ਹੈ ਪਰ ਉਹ ਇਹ ਵੀ ਮੰਨ ਰਹੇ ਹਨ ਕਿ ਰਾਜਪੁਰਾ ਪਾਵਰ ਪ੍ਰੋਜੈਕਟ ਦੀ ਬਿਡਿੰਗ ਦੀ ਪਹਿਲੀ ਫਾਈਲ ਹੋਣ ਕਰਕੇ ਇਹ ਰਿਕਾਰਡ ਦਾ ਅਹਿਮ ਹਿੱਸਾ ਵੀ ਹੈ।

ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ, ਸਾਰਿਆਂ ਨੇ ਵੱਟੀ ਚੁੱਪ | Rajpura thermal plant

ਜਾਣਕਾਰੀ ਅਨੁਸਾਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਏ ਪ੍ਰਾਈਵੇਟ ਬਿਜਲੀ ਸਮਝੌਤਿਆਂ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਇਹ ਜਾਂਚ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਅਤੇ ਵਿਜੀਲੈਂਸ ਵਿਭਾਗ ਵੱਲੋਂ ਹਰ ਬਿਜਲੀ ਸਮਝੌਤੇ ਦੀ ਸ਼ੁਰੂਆਤ ਤੋਂ ਲੈ ਕੇ ਪ੍ਰੋਜੈਕਟ ਦੀ ਹੁਣ ਤੱਕ ਦੀ ਫਾਈਲ ਰਿਪੋਰਟ ਪਾਵਰਕੌਮ ਤੋਂ ਮੰਗੀ ਹੋਈ ਹੈ।

ਪਾਵਰਕੌਮ ਵੱਲੋਂ ਇਨ੍ਹਾਂ ਸਾਰੇ ਪ੍ਰਾਈਵੇਟ ਥਰਮਲ ਪਲਾਂਟ ਦੀਆਂ ਸਾਰੀਆਂ ਫਾਈਲਾਂ ਨੂੰ ਵਿਜੀਲੈਂਸ ਨੂੰ ਸੌਂਪਿਆ ਵੀ ਜਾ ਰਿਹਾ ਹੈ ਪਰ ਇਸ ਦੌਰਾਨ ਹੀ ਰਾਜਪੁਰਾ ਥਰਮਲ ਪਲਾਂਟ ਲਈ 28 ਮਈ 2008 ਤੋਂ 24 ਜੁਲਾਈ 2008 ਤੱਕ ਕੀਤੀ ਗਈ ਪਹਿਲੀ ਬਿਡਿੰਗ ਦੀ ਫਾਈਲ ਨੰਬਰ ਡੀਟੀਪੀ 57 ਦਾ ਭਾਗ 3 ਦਫ਼ਤਰੀ ਰਿਕਾਰਡ ਵਿੱਚੋਂ ਹੀ ਗਾਇਬ ਚੱਲ ਰਿਹਾ ਹੈ।

Indigo Airlines : ਯਾਤਰੀ ਦੇਣ ਧਿਆਨ, 12 ਘੰਟੇ ਲੇਟ ਇਹ ਉਡਾਣ

ਪਾਵਰਕੌਮ ਵੱਲੋਂ ਇਸ ਫਾਈਲ ਨੂੰ ਲੱਭਣ ਲਈ ਆਪਣੇ ਵਿਭਾਗ ਦੇ ਹਰ ਦਫ਼ਤਰ ਨੂੰ ਸੂਚਨਾ ਭੇਜੀ ਹੈ ਕਿ ਜੇਕਰ ਉਨ੍ਹਾਂ ਦੇ ਦਫ਼ਤਰ ਵਿੱਚ ਗਲਤੀ ਨਾਲ ਇਹ ਫਾਈਲ ਚਲੀ ਗਈ ਹੈ ਤਾਂ ਤੁਰੰਤ ਇਸ ਨੂੰ ਵਾਪਸ ਭੇਜਿਆ ਜਾਵੇ। ਵਿਭਾਗ ਸ਼ੁਰੂਆਤੀ ਦੌਰ ਵਿੱਚ ਆਪਣੇ ਹੀ ਦਫ਼ਤਰਾਂ ਵਿੱਚ ਫਾਈਲ ਨੂੰ ਲੱਭਣ ਲੱਗਿਆ ਹੋਇਆ ਹੈ ਅਤੇ ਜੇਕਰ ਅਗਲੇ ਇੱਕ-ਦੋ ਦਿਨਾਂ ਵਿੱਚ ਫਾਈਲ ਦਾ ਪਤਾ ਨਾ ਲੱਗਾ ਤਾਂ ਇਸ ਦੀ ਪੁਲਿਸ ਨੂੰ ਚੋਰੀ ਦੀ ਸ਼ਿਕਾਇਤ ਵੀ ਦਰਜ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਗੁੰਮ ਹੋਈ ਫਾਈਲ ਨਾਲ ਵਿਜੀਲੈਂਸ ਜਾਂਚ ਵਿੱਚ ਪਵੇਗਾ ਅਸਰ

ਵਿਜੀਲੈਂਸ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਲਈ ਕੀਤੀ ਜਾ ਰਹੀ ਜਾਂਚ ਵਿੱਚ ਇਸ ਫਾਈਲ ਦੇ ਗੁੰਮ ਹੋਣ ਕਰਕੇ ਕਾਫ਼ੀ ਜ਼ਿਆਦਾ ਅਸਰ ਪਵੇਗਾ, ਕਿਉਂਕਿ ਪ੍ਰੋਜੈਕਟ ਦੇ ਪਹਿਲੀ ਬਿਡਿੰਗ ਤੋਂ ਹੀ ਵਿਜੀਲੈਂਸ ਨੂੰ ਜਾਂਚ ਸ਼ੁਰੂ ਕਰਨੀ ਹੈ। ਰਾਜਪੁਰਾ ਥਰਮਲ ਪਲਾਂਟ ਦੀ ਪਹਿਲੀ ਬਿਡਿੰਗ ਦੀ ਹੀ ਫਾਈਲ ਗੁੰਮ ਹੋਣ ਕਰਕੇ ਜਾਂਚ ਵਿੱਚ ਦੇਰੀ ਵੀ ਸੰਭਵ ਮੰਨੀ ਜਾ ਰਹੀ ਹੈ।

ਵਿਜੀਲੈਂਸ ਦੀ ਜਾਂਚ ਸ਼ੁਰੂ ਹੁੰਦੈ ਹੀ ਗੁੰਮ ਹੋ ਰਹੀਆਂ ਹਨ ਫਾਈਲਾਂ

ਵਿਜੀਲੈਂਸ ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਦਫ਼ਤਰੀ ਰਿਕਾਰਡ ਵਿੱਚੋਂ ਫਾਈਲ ਗੁੰਮ ਹੋਣ ਦਾ ਇਹ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਵਿਭਾਗਾਂ ਵਿੱਚ ਜਾਂਚ ਸ਼ੁਰੂ ਹੋਣ ਦੇ ਨਾਲ ਹੀ ਫਾਈਲਾਂ ਗੁੰਮ ਹੁੰਦੀ ਆਈਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਇੱਕ ਜਾਂਚ ਦੌਰਾਨ ਫਾਈਲਾਂ ਗੁੰਮ ਹੋ ਗਈਆਂ ਸਨ, ਜਿਸ ਸਬੰਧੀ ਪੁਲਿਸ ਤੱਕ ਸ਼ਿਕਾਇਤ ਪੁੱਜ ਗਈ ਸੀ। ਹੁਣ ਤੱਕ ਉਨ੍ਹਾਂ ਨੂੰ ਫਾਈਲਾਂ ਬਾਰੇ ਵੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਕਿ ਉਹ ਵਿਭਾਗ ਨੂੰ ਮਿਲ ਵੀ ਗਈਆਂ ਹਨ ਜਾਂ ਫਿਰ ਹੁਣ ਤੱਕ ਗੁੰਮ ਹੀ ਹਨ।

IMD Alert : ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਜ਼ਰੂਰ ਪੜ੍ਹ ਲਵੋ….