Held - Sach Kahoon Punjabi
JNU ਹਿੰਸਾ: ਵਿਦਿਆਰਥੀ ਤੇ ਅਧਿਆਪਕ ਸੰਗਠਨਾਂ ਦਾ ਫਿਰ ਪ੍ਰਦਰਸ਼ਨ
JNU ਹਿੰਸਾ: ਵਿਦਿਆਰਥੀ ਤੇ ਅਧਿਆਪਕ ਸੰਗਠਨਾਂ ਦਾ ਫਿਰ ਪ੍ਰਦਰਸ਼ਨ
ਵੀਸੀ ਨੂੰ ਹਟਾਉਣ ਦੀ ਕਰ ਰਹੇ ਨੇ ਮੰਗ
ਨਵੀਂ ਦਿੱਲੀ, ਏਜੰਸੀ। ਜੇਐਨਯੂ (JNU) ਕੈਂਪਸ ‘ਚ ਐਤਵਾਰ ਨੂੰ ਹੋਈ ਹਿੰਸਾ ਨੂੰ ਲੈ ਕੇ ਵਿਦਿਆਰਥੀ ਸੰਘ ਸਮੇਤ ਅਧਿਆਪਕ ਸੰਗਠਨਾਂ ਨੇ ਵੀਰਵਾਰ ਨੂੰ ਰੋਸ ਮਾਰਚ ਕੱਢਿਆ। ਸਾਰੇ ਵਿਦਿਆਰਥੀ ਅਤੇ ਅਧਿਆਪਕ ਮਾਰਚ ਕਰਦੇ ਹੋਏ ਮੰਡੀ ਹਾਊਸ ਅਤੇ ਜੰਤਰ-ਮੰਤਰ ਪਹੁੰਚੇ। ਹਾਲਾਂਕਿ, ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ। ਮਾਰਚ ਨੂੰ ਦੇਖਦੇ ਹੋਏ ਜੇਐਨਯੂ ‘ਚ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀਆਂ ਮੰਗਾਂ ‘ਚ ਯੂਨੀਵਰਸਿਟੀ ਦੇ ਵੀਸੀ ਐਮ ਜਗਦੀਸ਼ ਕੁਮਾਰ ਦਾ ਅਸਤੀਫਾ, ਹਿੰਸਾ ਦੇ ਜਿੰਮੇਵਾਰ ਲੋਕਾਂ ਨੂੰ ਜਲਦ ਸਜ਼ਾ ਦੇਣਾ ਅਤੇ ਵਧੀ ਹੋਸਟਲ ਫੀਸ ਨੂੰ ਵਾਪਸ ਲੈਣਾ ਸ਼ਾਮਲ ਹੈ। ਇਸ ਦੌਰਾਨ ਜੇਐਨਯੂ ਪ੍ਰਸ਼ਾਸਨ ਨੇ 5 ਜਨਵਰੀ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਸੁਰੱਖਿਆ ‘ਚ ਖਾਮੀ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜਗਦੀਸ਼ ਕੁਮਾਰ ਨੇ ਕਿਹਾ ਕਿ 5 ਮੈਂਬਰੀ ਕਮੇਟੀ ਸੁਰੱਖਿਆ ‘ਚ ਕਮੀਆਂ ਦੀ ਜਾਂਚ ਕਰੇਗੀ। ਇਸ ਤੋਂ ਪਹਿਲਾਂ ਜੇਐਨਯੂ ਸੰਘ ਦੇ ਸਾਬਕਾ ਪ੍ਰਧਾਨ ਕਨੱਹੀਆ ਕੁਮਾਰ ਨੇ ਟਵੀਟ ਕਰਕੇ ਲੋਕਾਂ ਨੂੰ ਮਾਰਚ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।
Hey Delhi, it's your turn now to show your solidarity with the Students of India. Lets march together against mob violence and in defense of inclusive public education. Please come with posters in your hand and love in your heart for all our fellow-citizens. See you tomorrow. ✊ pic.twitter.com/XmrP9reQCN
— Kanhaiya Kumar (@kanhaiyakumar) January 8, 2020
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Elections | ਨਤੀਜਾ ਆਵੇਗਾ 11 ਫਰਵਰੀ ਨੂੰ
ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ (Elections) ਦੀਆਂ ਤਰੀਕਾਂ ਦਾ ਐਲਾਨ ਕੀਤਾ। ਵੋਟਿੰਗ 8 ਫਰਵਰੀ ਨੂੰ ਹੋਵੇਗੀ ਅਤੇ ਨਤੀਜਾ 11 ਫਰਵਰੀ ਨੂੰ ਆਵੇਗਾ। ਇਸਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 67 ਸੀਟਾਂ ਜਿੱਤੀਆਂ ਸਨ।
ਭਾਜਪਾ ਨੇ 3 ਸੀਟਾਂ ਜਿੱਤੀਆਂ ਸਨ। ਕਾਂਗਰਸ ਨੂੰ ਇਕ ਵੀ ਸੀਟ ਨਹੀਂ ਮਿਲ ਸਕੀ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ”ਮੌਜੂਦਾ ਅਸੈਂਬਲੀ ਦਾ ਕਾਰਜਕਾਲ 22 ਜਨਵਰੀ, 2020 ਨੂੰ ਖਤਮ ਹੋ ਰਿਹਾ ਹੈ। ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਹੋਣਗੀਆਂ। ਵਿਧਾਨ ਸਭਾ ਦਾ ਕਾਰਜਕਾਲ 22 ਜਨਵਰੀ 2020 ਨੂੰ ਖਤਮ ਹੋ ਰਿਹਾ ਹੈ। ਅਰੋੜਾ ਨੇ ਕਿਹਾ ਕਿ ਇਹ ਮੁੱਦਾ 2017 ਵਿੱਚ ਆਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਜਲੰਧਰ ਦੇ ਪਾਦਰੀ ਨੂੰ ਲੁੱਟਣ ਦਾ
ਵਿਭਾਗੀ ਪੁੱਛਗਿੱਛ ‘ਚ ਵੀ ਚਾਰੇ ਜਣੇ ਕਰਦੇ ਰਹੇ ਟਾਲ-ਮਟੋਲ : ਐੱਸਐੱਸਪੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ 4 ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ਼ (ਡਿਸਮਿਸ) ਕਰ ਦਿੱਤਾ ਹੈ। ਇਹ ਚਾਰੇ ਜਣੇ ਜਲੰਧਰ ਦੇ ਪਾਦਰੀ ਨੂੰ ਲੁੱਟਣ ਦੇ ਮਾਮਲੇ ‘ਚ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ। ਪਿਛਲੇ ਦਿਨਾਂ ਤੋਂ ਹੀ ਇਨ੍ਹਾਂ ਖਿਲਾਫ਼ ਕਾਰਵਾਈ ਦੀ ਸ਼ੰਕਾ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਵੀ ਪਟਿਆਲਾ ਦੇ ਅੱਧੀ ਦਰਜ਼ਨ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ।
ਨੌਕਰੀ ਤੋਂ ਬਰਖਾਸਤ ਕੀਤੇ ਗਏ ਇਨ੍ਹਾਂ ਚਾਰ ਮੁਲਾਜ਼ਮਾਂ ਵਿੱਚ ਸਥਾਨਕ ਰੈਂਕ ਵਾਲੇ 3 ਏਐੱਸਆਈ ਤੇ ਇੱਕ ਹੌਲਦਾਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਨੰਬਰ 1131 ਲੋਕਲ ਰੈਂਕ ਏਐੱਸਆਈ ਜੋਗਿੰਦਰ ਸਿੰਘ 3 ਫਰਵਰੀ 1992 ਨੂੰ ਨੌਕਰੀ ‘ਚ ਆਇਆ ਸੀ ਤੇ ਇਹ ਪੁਲਿਸ ਚੌਂਕੀ ਮਵੀ ਕਲਾਂ ਵਿਖੇ ਤਾਇਨਾਤ ਸੀ। ਇਸੇ ਤਰ੍ਹਾਂ ਪਟਿਆਲਾ ਨੰਬਰ 661 ਲੋਕਲ ਰੈਂਕ ਏਐੱਸਆਈ ਰਾਜਪ੍ਰੀਤ ਸਿੰਘ 15 ਅਕਤੂਬਰ 2011 ਨੂੰ ਭਰਤੀ ਹੋਇਆ ਸੀ।
ਸਨੌਰ ਪੁਲਿਸ ਥਾਣੇ ਵਿਖੇ ਤਾਇਨਾਤ ਸੀ ਤੇ ਪਟਿਆਲਾ ਨੰਬਰ 2855 ਲੋਕਲ ਰੈਂਕ ਏਐੱਸਆਈ ਦਿਲਬਾਗ ਸਿੰਘ 15 ਨਵੰਬਰ 1989 ਨੂੰ ਨੌਕਰੀ ‘ਚ ਆਇਆ ਸੀ ਤੇ ਇਹ ਸਾਂਝ ਕੇਂਦਰ ਪੁਲਿਸ ਥਾਣਾ ਸਿਵਲ ਲਾਈਨ ਵਿਖੇ ਤਾਇਨਾਤ ਸੀ।ਪਟਿਆਲਾ ਨੰਬਰ 2007 ਹੌਲਦਾਰ ਅਮਰੀਕ ਸਿੰਘ 19 ਮਈ 1992 ਨੂੰ ਨੌਕਰੀ ‘ਚ ਆਇਆ ਸੀ। ਇਹ ਐੱਮਐੱਚਸੀ ਸਿਵਲ ਲਾਈਨ ਵਿਖੇ ਤਾਇਨਾਤ ਸੀ। ਇਨ੍ਹਾਂ ਸਾਰਿਆਂ ਨੂੰ ਮਿਤੀ 10 ਅਗਸਤ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਜਲੰਧਰ ਵਿਖੇ ਪਾਦਰੀ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਸੀ ਤੇ ਇਨ੍ਹਾਂ ਮੁਲਾਜ਼ਮਾਂ ‘ਤੇ ਪਾਦਰੀ ਤੋਂ ਕਰੋੜਾਂ ਰੁਪਏ ਲੁੱਟਣ ਦਾ ਦੋਸ਼ ਹੈ। ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਇੱਕ ਕਮੇਟੀ ਬਣਾਈ ਗਈ ਸੀ। ਐੱਸਐੱਸਪੀ ਨੇ ਦੱਸਿਆ ਕਿ ਵਿਭਾਗੀ ਪੜਤਾਲ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਸੀ ਤੇ ਇਨ੍ਹਾਂ ਪੈਸਿਆਂ ਸਬੰਧੀ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ, ਪਰ ਇਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਸਬੰਧੀ ਟਾਲ ਮਟੋਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮਿਲੇ ਅਧਿਕਾਰਾਂ ਤਹਿਤ ਇਨ੍ਹਾਂ ਚਾਰਾਂ ਜਣਿਆਂ ਨੂੰ ਨੌਕਰੀ ਤੋਂ ਬਰਤਰਫ਼ ਕਰ ਦਿੱਤਾ ਗਿਆ ਹੈ।
ਤਮਿਲਨਾਡੂ ਦੇ 13 ਕੇਂਦਰਾਂ ‘ਤੇ 19 ਨੂੰ ਹੋਵੇਗੀ ਦੁਬਾਰਾ ਵੋਟਿੰਗ
ਨਵੀਂ ਦਿੱਲੀ, ਏਜੰਸੀ। ਚੋਣ ਕਮਿਸ਼ਨ ਨੇ ਤਮਿਲਨਾਡੂ ਦੇ 13 ਮਤਦਾਨ ਕੇਂਦਰਾਂ ‘ਤੇ 19 ਮਈ ਨੂੰ ਦੁਬਾਰਾ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਚੋਣ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ‘ਤੇ ਇਹਨਾਂ ਮਤਦਾਨ ਕੇਂਦਰਾਂ ‘ਤੇ ਫਿਰ ਤੋਂ ਮਤਦਾਨ ਕਰਨ ਦਾ ਫੈਸਲਾ ਕੀਤਾ ਹੈ। ਮਤਦਾਨ 19 ਮਈ ਨੂੰ ਸਵੇਰੇ ਸੱਤ ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਰਾਜ ‘ਚ 18 ਅਪਰੈਲ ਨੂੰ ਲੋਕ ਸਭਾ ਚੋਣਾਂ ਹੋਈਆਂ ਸਨ। ਕਮਿਸ਼ਨ ਨੇ ਇਹਨਾ ਮਤਦਾਨ ਕੇਂਦਰਾਂ ‘ਤੇ ਹੋਈਆਂ ਗੜਬੜੀਆਂ ਨੂੰ ਦੇਖਦੇ ਹੋਏ 19 ਨੂੰ ਇਹਨਾਂ ਮਤਦਾਨ ਕੇਂਦਰਾਂ ‘ਤੇ ਫਿਰ ਤੋਂ ਮਤਦਾਨ ਕਰਵਾਉਣ ਦਾ ਫੈਸਲਾ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਮਰਹੂਮ ਵਿਧਾਇਕਾਂ ਦੀ ਜਾਇਦਾਦ ਹੋਵੇਗੀ ਕੁਰਕ
ਵਿਧਾਨ ਸਭਾ ਕਰੇਗੀ ਲੱਖਾਂ ਰੁਪਇਆਂ ਦੀ ਵਸੂਲੀ, ਡੀਸੀ ਨੂੰ ਆਦੇਸ਼
ਚੰਡੀਗੜ੍ਹ। ਪੰਜਾਬ ਵਿੱਚ ਜਲਦ ਹੀ ਉਨ੍ਹਾਂ ਤਿੰਨ ਸਾਬਕਾ ਵਿਧਾਇਕਾਂ ਦੀ ਜ਼ਮੀਨ ਜਾਇਦਾਦ ਕੁਰਕ ਹੋਣ ਜਾ ਰਹੀ ਹੈ, ਜਿਹੜੇ ਇਸ ਦੁਨੀਆ ਵਿੱਚ ਵੀ ਨਹੀਂ ਹਨ। ਪੰਜਾਬ ਵਿਧਾਨ ਸਭਾ ਨੇ ਆਪਣੇ ਇਨ੍ਹਾਂ ਸਵਰਗਵਾਸੀ ਤਿੰਨ ਸਾਬਕਾ ਵਿਧਾਇਕਾਂ ਦੀ ਜਮੀਨ ਜਾਇਦਾਦ ਦੀ ਕੁਰਕੀ ਕਰਨ ਦੇ ਆਦੇਸ਼ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਚਾੜ੍ਹ ਦਿੱਤੇ ਹਨ। ਇਨਾਂ ਤਿੰਨੇ ਸਾਬਕਾ ਵਿਧਾਇਕਾਂ ਦੀ ਜ਼ਮੀਨ ਕੁਰਕ ਹੋਣ ਤੋਂ ਬਾਅਦ ਇਕੱਠੀ ਹੋਣ ਵਾਲੀ ਰਕਮ ਨੂੰ ਵਿਧਾਨ ਸਭਾ ਵਿੱਚ ਜਮ੍ਹਾ ਕਰਵਾਇਆ ਜਾਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵੱਲੋਂ ਪਿਛਲੇ ਕੁਝ ਸਾਲਾਂ ਪਹਿਲਾਂ ਵਿਧਾਇਕਾਂ ਨੂੰ ਮਕਾਨ ਬਣਾਉਣ ਅਤੇ ਨਵੀਂ ਕਾਰ ਖਰੀਦਣ ਲਈ ਕਰਜ਼ਾ ਦਿੱਤਾ ਜਾਂਦਾ ਸੀ। ਕਰਜ਼ਾ ਲੈਣ ਤੋਂ ਬਾਅਦ ਵਿਧਾਇਕ ਘੱਟ ਵਿਆਜ ਇਸ ਰਕਮ ਨੂੰ ਕਿਸ਼ਤਾਂ ਵਿੱਚ ਵਾਪਸ ਕਰਦੇ ਸਨ।ਵੇਰਕਾ ਸੀਟ ਤੋਂ ਅਕਾਲੀ ਦਲ ਦੀ ਟਿਕਟ ‘ਤੇ 1997 ਵਿੱਚ ਵਿਧਾਇਕ ਬਣੇ ਉਜਾਗਰ ਸਿੰਘ ਰੰਗਰੇਟਾ ਨੇ ਮਕਾਨ ਦੀ ਉਸਾਰੀ ਕਰਨ ਲਈ 6 ਲੱਖ ਰੁਪਏ ਦਾ ਵਿਧਾਨ ਸਭਾ ਤੋਂ ਕਰਜ਼ਾ ਲਿਆ ਸੀ, ਜਿਸ ਵਿੱਚੋਂ 1 ਲੱਖ 63 ਹਜ਼ਾਰ 500 ਰੁਪਏ ਮੂਲ ਅਤੇ 2 ਲੱਖ 92 ਹਜ਼ਾਰ 215 ਰੁਪਏ ਵਿਆਜ ਸਣੇ ਡਿਫਾਲਟਰ ਹੋਣ ਤੋਂ ਬਾਅਦ ਪੀਨਲ ਬਕਾਇਆ ਹੈ। ਉਹ 13 ਮਾਰਚ 2005 ਨੂੰ ਸਵਰਗਵਾਸ ਹੋ ਗਏ ਸਨ, ਜਿਸ ਤੋਂ ਬਾਅਦ ਇਹ ਬਕਾਇਆ ਚਲਦਾ ਆ ਰਿਹਾ ਹੈ।
ਮੂਲ ਅਤੇ ਵਿਆਜ ਦੀ ਵਸੂਲੀ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਆਦੇਸ਼
ਇਸ ਲਈ ਵਿਧਾਨ ਸਭਾ ਨੇ ਉਜਾਗਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਅ ਜਮੀਨ ਜਾਇਦਾਦ ਦੀ ਕੁਰਕੀ ਕਰਕੇ ਸਾਰੇ ਮੂਲ ਅਤੇ ਵਿਆਜ ਦੀ ਵਸੂਲੀ ਕਰਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਆਦੇਸ਼ ਦਿੱਤੇ ਹਨ।ਇਸੇ ਤਰ੍ਹਾਂ ਵਲਟੋਹਾ ਤੋਂ ਸਵਰਗਵਾਸੀ ਵਿਧਾਇਕਾਂ ‘ਤੇ 1997 ਵਿੱਚ ਵਿਧਾਇਕ ਬਣੇ ਪ੍ਰੋ. ਜਗੀਰ ਸਿੰਘ ਭੁੱਲਰ ਨੇ ਮਕਾਨ ਦੀ ਉਸਾਰੀ ਲਈ 6 ਲੱਖ ਰੁਪਏ ਲਏ ਸਨ, ਉਨ੍ਹਾਂ ਦੀ 12 ਅਪ੍ਰੈਲ 2003 ਨੂੰ ਮੌਤ ਹੋ ਗਈ ਸੀ। ਜਿਸ ਪਿੱਛੋਂ ਉਨਾਂ ਵਲ 2 ਲੱਖ 17 ਹਜ਼ਾਰ 368 ਰੁਪਏ ਵਿਆਜ ਅਤੇ ਮੂਲ ਬਕਾਇਆ ਰਹਿੰਦਾ ਹੈ।   ਇਥੇ ਹੀ ਦੀਨਾਨਗਰ ਤੋਂ 1997 ਵਿੱਚ ਭਾਜਪਾ ਦੀ ਟਿਕਟ ‘ਤੇ ਵਿਧਾਇਕ ਬਣੀ ਰੂਪ ਰਾਣੀ ਨੇ ਨਵੀਂ ਕਾਰ ਖਰੀਦਣ ਲਈ 3 ਲੱਖ ਅਤੇ ਮਕਾਨ ਦੀ ਉਸਾਰੀ ਕਰਨ ਲਈ 6 ਲੱਖ ਰੁਪਏ ਦਾ ਲੋਨ ਲਿਆ ਸੀ, ਜਿਸ ਵਿੱਚੋਂ ਕੁਝ ਵੀ ਵਿਧਾਨ ਸਭਾ ਨੂੰ ਵਾਪਸੀ ਨਹੀਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
30 ਦਸੰਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ
15 ਦਸੰਬਰ ਨੂੰ ਜਾਰੀ ਹੋਏਗਾ ਨੋਟੀਫਿਕੇਸ਼ਨ, 19 ਤੱਕ ਭਰੇ ਜਾਣਗੇ ਨਾਮਜ਼ਦਗੀ ਕਾਗ਼ਜ਼
30 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਦੇਰ ਸ਼ਾਮ ਤੱਕ ਹੋਏਗੀ ਗਿਣਤੀ
ਚੰਡੀਗੜ੍ਹ । ਸੂਬਾ ਚੋਣ ਕਮਿਸ਼ਨ ਵੱਲੋਂ 30 ਦਸੰਬਰ ਨੂੰ ਪੰਜਾਬ ਵਿੰਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਦੇ ਨਾਲ ਹੀ ਪੰਜਾਬ ਂਚ ਚੋਣ ਜਾਪਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ। 19 ਦਸੰਬਰ ਤੱਕ ਉਮੀਦਵਾਰ ਨਾਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। 21 ਦਸੰਬਰ ਤੱਕ ਉਮੀਦਵਾਰ ਨਾਮਜ਼ਦਗੀ ਵਾਪਸ ਲੈ ਸਕਦੇ ਹਨ ਅਤੇ 30 ਦਸੇਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਪੰਚਾਇਤੀ ਚੋਣਾਂ ਕਰਵਾਉਣ ਲਈ ਸੂਬਾ ਚੋਣ ਕਮਿਸ਼ਨ ਨੂੰ 30 ਦਸੰਬਰ ਤੱਕ ਵੋਟਾਂ ਕਰਵਾਉਣ ਦੀ ਸਿਫਾਰਿਸ ਕੀਤੀ ਗਈ ਸੀ, ਜਿਸ ਨੂੰ ਚੋਣ ਕਮਿਸ਼ਨ ਨੇ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਵਿੱਚ 13 ਹਜ਼ਾਰ 276 ਪੰਚਾਇਤਾਂ ਲਈ 30 ਦਸੰਬਰ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ, ਜਦੋਂ ਕਿ ਇਸੇ ਦਿਨ ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਸ਼ੁਰੂ ਹੋ ਜਾਏਗੀ, ਜਿਨਾਂ ਦਾ ਨਤੀਜਾ ਉਸੇ ਦਿਨ ਹੀ ਕੱਢ ਦਿੱਤਾ ਜਾਏਗਾ।
ਸੂਬਾ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 15 ਦਸੰਬਰ ਨੂੰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਕੀਤਾ ਜਾਏਗਾ, ਜਿਸ ਤੋਂ ਬਾਅਦ ਚੋਣ ਪ੍ਰਕ੍ਰਿਆ ਸ਼ੁਰੂ ਹੋ ਜਾਏਗੀ। ਜਿਸ ਤੋਂ ਬਾਅਦ ਨਾਮਜ਼ਦਗੀ ਕਾਗ਼ਜ਼ ਦੀ ਭਰਨ ਦਾ ਕੰਮ ਸ਼ੁਰੂ ਹੁੰਦੇ ਹੋਏ 19 ਦਸੰਬਰ ਤੱਕ ਨਾਮਜ਼ਦਗੀ ਕਾਗ਼ਜ਼ ਭਰੇ ਜਾਣਗੇ। ਨਾਮਜ਼ਦਗੀ ਕਾਗਜ਼ੀ ਦੀ ਚੈਕਿੰਗ 20 ਦਸੰਬਰ ਨੂੰ ਕੀਤੀ ਜਾਏਗੀ ਤਾਂ 21 ਦਸੰਬਰ ਤੱਕ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਹੋਏਗੀ। ਜਿਸ ਤੋਂ ਬਾਅਦ 28 ਦਸੰਬਰ ਤੱਕ ਉਮੀਦਵਾਰ ਆਪਣਾ ਚੋਣ ਪ੍ਰਚਾਰ ਕਰ ਸਕਣਗੇ ਅਤੇ 28 ਦੀ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਏਗੀ। ਜਿਸ ਤੋਂ ਬਾਅਦ 30 ਦਸੰਬਰ ਨੂੰ 13 ਹਜ਼ਾਰ 276 ਪਿੰਡਾਂ ਲਈ ਸਰਪੰਚ ਅਤੇ ਪੰਚ ਚੁਣਨ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸੇ ਦਿਨ ਤੁਰੰਤ ਵੋਟਾਂ ਤੋਂ ਬਾਅਦ ਗਿਣਤੀ ਸ਼ੁਰੂ ਹੋ ਜਾਏਗੀ ਅਤੇ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ।
ਚੋਣ ਕਮਿਸ਼ਨ ਅਨੁਸਾਰ ਪੰਜਾਬ ਦੇ 13 ਹਜ਼ਾਰ 276 ਪਿੰਡਾਂ ਵਿੱਚ 83 ਹਜ਼ਾਰ 831 ਵਾਰਡ ਬਣਾਏ ਗਏ ਹਨ। ਜਿਸ ਵਿੱਚ 13 ਹਜ਼ਾਰ 276 ਸਰਪੰਚ ਅਤੇ 83 ਹਜ਼ਾਰ 831 ਪੰਚ ਚੁਣੇ ਜਾਣਗੇ। ਇਨਾਂ ਵਿੱਚ 17 ਹਜ਼ਾਰ 811 ਐਸ.ਸੀ., 12 ਹਜ਼ਾਰ 634 ਐਸ.ਸੀ. ਮਹਿਲਾ, 22 ਹਜ਼ਾਰ 690 ਜਨਰਲ ਮਹਿਲਾ ਅਤੇ 26 ਹਜ਼ਾਰ 315 ਜਰਨਲ ਤੇ 4381 ਬੀ.ਸੀ. ਕੈਟਾਗਿਰੀ ਦੇ ਪੰਚਾ ਦੀ ਚੋਣ ਹੋਏਗੀ।
ਇਨਾਂ ਪੰਚਾਇਤੀ ਚੋਣਾਂ ਵਿੱਚ 1 ਕਰੋੜ 27 ਲੱਖ 87 ਹਜ਼ਾਰ 395 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਇਸ ਵਿੱਚ 66 ਲੱਖ 88 ਹਜ਼ਾਰ 245 ਪੁਰਸ਼ ਅਤੇ 60 ਹਜ਼ਾਰ 99 ਹਜ਼ਾਰ 053 ਮਹਿਲਾ ਵੋਟਰ ਸ਼ਾਮਲ ਹਨ।
ਇਨਾਂ ਚੋਣਾਂ ਨੂੰ ਕਰਵਾਉਣ ਲਈ 17 ਹਜ਼ਾਰ 268 ਪੋਲਿੰਗ ਬੂਥ ਬਣਾਏ ਗਏ ਹਨ ਤਾਂ 86 ਹਜ਼ਾਰ 340 ਮੁਲਾਜਮਾ ਦੀ ਡਿਊਟੀ ਵੀ ਲਗਾਈ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
31 ਦਸੰਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾ, ਚੋਣ ਕਮਿਸ਼ਨ ਕੋਲ ਪੁੱਜਾ ਨੋਟੀਫੀਕੇਸ਼ਨ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਕੀਤੇ ਨੋਟੀਫੀਕੇਸ਼ਨ
ਚੰਡੀਗੜ। ਪੰਜਾਬ ਦੀਆਂ 13 ਹਜ਼ਾਰ ਤੋਂ ਜਿਆਦਾ ਪਿੰਡਾ ਦੀਆਂ ਪੰਚਾਇਤਾਂ ਦੀ ਚੋਣ ਕਰਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਰਾਹੀਂ ਸੂਬਾ ਚੋਣ ਕਮਿਸ਼ਨ ਨੂੰ 31 ਦਸੰਬਰ ਤੋਂ ਪਹਿਲਾਂ ਪਹਿਲਾਂ ਪੰਚਾਇਤੀ ਚੋਣਾਂ ਨੂੰ ਮੁਕੰਮਲ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੋਣਾਂ ਕਰਵਾਉਣ ਲਈ 15 ਦਸੰਬਰ ਆਖ਼ਰੀ ਤਾਰੀਕ ਤੈਅ ਕੀਤੀ ਗਈ ਸੀ ਪਰ ਬੀਤੇ ਦਿਨੀਂ ਦੁਬਾਰਾ ਕੀਤੇ ਗਏ ਨੋਟੀਫੀਕੇਸ਼ਨ ਵਿੱਚ ਆਖ਼ਰੀ ਤਰੀਕ 31 ਦਸੰਬਰ ਤੈਅ ਕੀਤੀ ਗਈ ਹੈ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ 13 ਹਜ਼ਾਰ ਤੋਂ ਜਿਆਦਾ ਪਿੰਡਾਂ ਦੀਆਂ ਪੰਚਾਇਤਾਂ ਨੂੰ 16 ਜੁਲਾਈ ਨੂੰ ਭੰਗ ਕਰਕੇ ਪ੍ਰਸ਼ਾਸਕ ਲਗਾ ਦਿੱਤੇ ਗਏ ਸਨ। ਜਿਸ ਤੋਂ ਬਾਅਦ ਹੁਣ ਤੱਕ ਪਿੰਡਾਂ ਵਿੱਚ ਪੰਚਾਇਤਾਂ ਦਾ ਸਾਰਾ ਕੰਮਕਾਜ ਪ੍ਰਸ਼ਾਸਕ ਹੀ ਚਲਾ ਰਹੇ ਹਨ। Election
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਾਇਤੀ ਚੋਣਾਂ ਦਸੰਬਰ ਤੋਂ ਪਹਿਲਾਂ ਹੋਣਗੀਆਂ : ਬਾਜਵਾ
ਜਗਰਾਓਂ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ‘ਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਤੋਂ ਪਹਿਲੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਲਈ ਕਾਨੂਨ ‘ਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿਨ੍ਹਾਂ ਨੂੰ ਕਰਨ ਉਪਰੰਤ ਦੋ ਦਿਨ ਪਹਿਲਾਂ ਰਾਜ ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਚੋਣਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਜਗਰਾਓਂ ਨੇੜੇ ਜੀਐੱਚਜੀ ਅਕੈਡਮੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਅਜਾਦ ਮਾਹੌਲ ‘ਚ ਕਰਵਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ ਦੀ ਕਾਰਵਾਈ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਸ੍ਰੋਮਣੀ ਅਕਾਲੀ ‘ਤੇ ਤੰਜ ਕਸਦਿਆਂ ਕਿਹਾ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਹੁਣ?ਕਾਂਗਰਸ ਦੇ ਮੁਕਾਬਲੇ ਯੋਗ ਨਹੀਂ ਰਹੀਆਂ ਉਹਨਾਂ ਕਿਹਾ ਕਿ ਬਹੁਤ ਸਾਰੇ ਸੀਨੀਅਰ ਅਕਾਲੀ ਆਗੂ ਅਕਾਲੀ ਦਲ ਨੂੰ ਛੱਡ ਰਹੇ ਹਨ ਕਿਉਂਕਿ ਉਹ ਬਾਦਲਾਂ ਦੀ ਅਗਵਾਈ ਵਾਲੀ ਪਾਰਟੀ ਨਾਲ ਜੁੜੇ ਨਹੀਂ ਰਹਿਣਾ ਚਾਹੁੰਦੇ।
ਬਲਾਕ ਸੰਮਤੀ ਅਤੇ ਜਿਲਾਂ ਪਰੀਸ਼ਦ ‘ਚ ਰਾਖਵਾਂਕਰਨ ਨੂੰ ਲਾਗੂ ਕਰਨ ਲਈ ਐਕਟ ‘ਚ ਹੋਵੇਗੀ ਸੋਧ (Panchayat, Elections)
ਵਿਧਾਨ ਸਭਾ ਦਾ ਸੈਸ਼ਨ ਸਤੰਬਰ ਮਹੀਨੇ ਵਿੱਚ ਹੋਣ ਕਾਰਨ ਲਟਕਿਆ ਚੋਣਾਂ ਦਾ ਕੰਮ
ਚੰਡੀਗੜ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਸਤੰਬਰ ਦੀ ਥਾਂ ਅਕਤੂਬਰ ਵਿੱਚ ਹੋਣਗੀਆਂ ਕਿਉਂਕਿ ਪੰਚਾਇਤੀ ਚੋਣਾਂ ਵਿੱਚ ਮਹਿਲਾ ਰਾਖਵਾਂਕਰਨ ਲਈ ਐਕਟ ਵਿੱਚ ਸੋਧ ਕਰਨੀ ਜਰੂਰੀ ਹੈ, ਜਿਸ ਕਾਰਨ ਇਹਨਾਂਚੋਣਾਂ ਵਿੱਚ 15-20 ਦਿਨ ਦੀ ਦੇਰੀ ਹੋਣ ਦੀ ਸੰਭਾਵਨਾ ਹੈ। ਸਤੰਬਰ ਮਹੀਨੇ ਵਿੱਚ ਵਿਧਾਨ ਸਭਾ ਸੈਸ਼ਨ ਦੌਰਾਨ ਇਸ ‘ਚ ਸੋਧ ਕਰਨ ਤੋਂ ਬਾਅਦ ਹੀ ਪੰਚਾਇਤੀ ਚੋਣਾਂ ਦਾ ਕੰਮ ਸ਼ੁਰੂ ਹੋ ਸਕੇਗਾ। ਇਸ ਦੀ ਪੁਸ਼ਟੀ ਖ਼ੁਦ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕੀਤੀ ਹੈ। (Panchayat, Elections)
ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਬੀਤੇ ਮਹੀਨੇ ਭੰਗ ਕਰਦੇ ਹੋਏ ਸਤੰਬਰ ਮਹੀਨੇ ਵਿੱਚ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਵੀ ਲਿਖ ਕੇ ਭੇਜ ਦਿੱਤਾ ਗਿਆ ਸੀ। ਪਹਿਲਾਂ ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਜਿਲਾਂ ਪਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 9 ਸਤੰਬਰ ਅਤੇ ਗਰਾਮ ਪੰਚਾਇਤ ਚੋਣਾਂ 30 ਸਤੰਬਰ ਤੱਕ ਕਰਵਾਉਣ ਦਾ ਉਲੀਕਿਆ ਗਿਆ ਸੀ।
ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣੀ ਪ੍ਰੀਕਿਆ ਵੀ ਸ਼ੁਰੂ ਕਰ ਦਿੱਤੀ ਪਰ ਹੁਣ ਅਚਾਨਕ ਇਸ ਕੰਮ ਨੂੰ ਰੋਕ ਦਿੱਤਾ ਗਿਆ ਹੈ। ਇਸ ਪਿੱਛੇ ਕਾਰਨ ਬਲਾਕ ਸੰਮਤੀਆਂ ਅਤੇ ਜਿਲਾਂ ਪਰੀਸ਼ਦ ਵਿੱਚ ਮਹਿਲਾਵਾਂ ਨੂੰ 33 ਫੀਸਦੀ ਦੀ ਥਾਂ 50 ਫੀਸਦੀ ਰਾਖਵਾਂਕਰਨ ਦੇਣਾ ਦੱਸਿਆ ਜਾ ਰਿਹਾ ਹੈ। ਇਸ ਰਾਖਵਾਂਕਰਨ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਐਕਟ ਵਿੱਚ ਸੋਧ ਕਰਨ ਦੀ ਜਰੂਰਤ ਹੈ ਜਿਸ ਨੂੰ ਕਿ ਵਿਧਾਨ ਸਭਾ ਸੈਸ਼ਨ ਵਿੱਚ ਹੀ ਲੈ ਕੇ ਆਇਆ ਜਾ ਸਕਦਾ ਹੈ। ਵਿਧਾਨ ਸਭਾ ਸੈਸ਼ਨ ਸਤੰਬਰ ਵਿੱਚ ਹੋਣ ਕਾਰਨ ਪੰਚਾਇਤੀ ਚੋਣਾਂ ਨੂੰ ਸਤੰਬਰ ਦੀ ਥਾਂ ਅਕਤੂਬਰ ਤੱਕ ਪੈਡਿੰਗ ਪਾ ਦਿੱਤਾ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਇਸ ਸੋਧ ਨੂੰ ਪਾਸ ਕਰਨ ਤੋਂ ਬਾਅਦ ਹੀ ਚੋਣਾਂ ਨੂੰ ਕਰਵਾਇਆ ਜਾਏਗਾ।
ਨਹੀਂ ਹੋਏਗਾ ਡੋਪ ਟੈਸਟ, ਪਿੱਛੇ ਹਟੀ ਸਰਕਾਰ
ਪੰਚਾਇਤੀ ਚੋਣਾਂ ਵਿੱਚ ਕਿਸੇ ਵੀ ਉਮੀਦਵਾਰ ਦਾ ਡੋਪ ਟੈਸਟ ਨਹੀਂ ਹੋਏਗਾ, ਕਿਉਂਕਿ ਹੁਣ ਸਰਕਾਰ ਇਸ ਤੋਂ ਪਿੱਛੇ ਹਟ ਗਈ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਦਾ ਕਹਿਣਾ ਹੈ ਕਿ ਡੋਪ ਟੈਸਟ ਕਰਵਾਉਣ ਲਈ ਕੇਂਦਰੀ ਚੋਣ ਕਮਿਸ਼ਨ ਨਾਲ ਰਾਬਤਾ ਕਾਇਮ ਕਰਨਾ ਜਰੂਰੀ ਹੈ, ਕਿਉਂਕਿ ਭਾਰਤੀ ਸੰਵਿਧਾਨ ਤਹਿਤ ਕਿਸੇ ਨੂੰ ਚੋਣ ਲੜਨ ਦੇ ਅਧਿਕਾਰ ਤੋਂ ਵਾਂਝਾ ਕਰਨਾ ਵੀ ਗਲਤ ਹੈ। ਇਸ ਲਈ ਪੰਜਾਬ ਸਰਕਾਰ ਐਕਟ ਬਣਾ ਸਕਦੀ ਹੈ ਜਾਂ ਫਿਰ ਇਸ ਸਬੰਧੀ ਕੇਂਦਰੀ ਚੋਣ ਕਮਿਸ਼ਨ ਤੋਂ ਪੁੱਛਿਆ ਜਾਣਾ ਹੈ, ਇਸ ਲਈ ਇਹ ਕੰਮ ਕਾਫ਼ੀ ਜਿਆਦਾ ਲੰਬਾ ਹੈ, ਇਸ ਲਈ ਹੋ ਸਕਦਾ ਹੈ ਕਿ ਇਹਨਾਂਚੋਣਾਂ ਵਿੱਚ ਡੋਪ ਟੈਸਟ ਨਾ ਹੋਵੇ ਪਰ ਇਹ ਵੀ ਹੋ ਸਕਦਾ ਹੈ ਕਿ ਚੋਣਾਂ ਤੋਂ ਪਹਿਲਾਂ ਕਿਸੇ ਤਰੀਕੇ ਨਾਲ ਇਜਾਜ਼ਤ ਮਿਲ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।