Moti Mahal - Sach Kahoon Punjabi
ਕਿਸਾਨ ਮੋਤੀ ਬਾਗ ਗੁਰਦੁਆਰਾ ਸਾਹਿਬ ਨੇੜੇ ਪੁੱਜੇ, ਮੋਤੀ ਮਹਿਲ ਕੋਲ ਨਹੀਂ ਪੁੱਜ ਸਕੇ ਕਿਸਾਨ | Moti Mahal
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮ੍ਰਿਤਕ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ ਮੋਤੀ ਮਹਿਲ ਦੇ ਘਿਰਾਓ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਲਗਾਕੇ ਤਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੋਤੀ ਮਹਿਲ ਨੇੜੇ ਨਹੀਂ ਲੱਗਣ ਦਿੱਤਾ ਗਿਆ। ਪੁਲਿਸ ਵੱਲੋਂ ਮੋਤੀ ਮਹਿਲ ਦੇ ਆਲ ਦੁਆਲੇ ਟਿੱਪਰਾਂ ਆਦਿ ਨਾਲ ਰਸਤੇ ਬੰਦ ਕੀਤੇ ਹੋਏ ਸਨ ਅਤੇ ਕਿਸਾਨਾਂ ਵੱਲੋਂ ਮੋਤੀ ਬਾਗ ਗੁਰਦੁਆਰਾ ਸਾਹਿਬ ਨੇੜੇ ਪੁੱਜਣ ਵਿੱਚ ਸਫ਼ਲ ਹੋ ਗਏ। (Moti Mahal)
Also Read : Pusa 44: ਸਰਕਾਰ ਨੇ ਪੂਸਾ 44 ਝੋਨੇ ਦੀ ਬਿਜਾਈ ’ਤੇ ਲਿਆ ਨਵਾਂ ਫੈਸਲਾ
ਇਸ ਦੌਰਾਨ ਕਿਸਾਨ ਆਗੂਆਂ ਨੇ ਕਥਿਤ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੋਤੀ ਮਹਿਲ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਦਾ ਜਿੰਮੇਵਾਰ ਭਾਜਪਾ ਆਗੂ ਹਰਵਿੰਦਰ ਹਰਪਾਲਪੁਰ ਅਤੇ ਭਾਜਪਾ ਉਮੀਦਵਾਰ ਪਰਨੀਤ ਕੌਰ ਹੈ ਅਤੇ ਪੁਲਿਸ ਵੱਲੋਂ ਭਾਜਪਾ ਆਗੂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਖਿਲਾਫ਼ ਨਾਅਰੇਬਾਜੀ ਕੀਤੀ ਜਾ ਰਹੀ ਸੀ। ਇੱਧਰ ਪੁਲਿਸ ਵੱਲੋਂ ਬਹਾਦਰਗੜ੍ਹ ਨੇੜੇ ਟੋਲ ਪਲਾਜਾਂ ਨੂੰ ਟਰਾਲੇ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ ਹੈ ਤਾ ਜੋਂ ਕਿਸਾਨ ਦਾਖਲ ਨਾ ਹੋ ਸਕਣ। (Moti Mahal)
ਮੋਤੀ ਮਹਿਲ ਦੇ ਅੱਗੇ ਲੱਗੇ ਧਰਨੇ ’ਚ ਸ਼ਹੀਦ ਹੋਏ ਨੌਜਵਾਨ ਸ਼ੁੱਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮੋਰਚਾ ਸੰਯੁਕਤ ਮੋਰਚੇ ਦੀ ਮੀਟਿੰਗ ਦੇ ਫੈਸਲੇ ਤੱਕ ਰਹੇਗਾ ਜਾਰੀ-ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਦਾ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਘਰ ਮੋਤੀ ਮਹਿਲ ਦੇ ਗੇਟ ਅੱਗੇ ਲਗਾਇਆ ਧਰਨਾ ਛੇਵੇਂ ਦਿਨ ਵਿੱਚ ਦਾਖਲ ਕਰ ਗਿਆ। ਮੰਚ ਦਾ ਸੰਚਾਲਨ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇ ਕੇ ਆਰੰਭ ਹੋਇਆ। ਇਸ ਮੌਕੇ ਸੰਬੋਧਨ ਕਰਦਿਆ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕੱਲ੍ਹ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗੈਰ-ਮਨੁੱਖੀ ਤਸਦੱਦ ਦੀ ਘੋਰ ਸ਼ਬਦਾਂ ਵਿੱਚ ਨਿੰਦਿਆ ਕੀਤੀ। Farmers Protests
ਉਨ੍ਹਾਂ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਸੀਮਾ ਵਿੱਚ ਆ ਕੇ ਕਿਸਾਨਾਂ ਨਾਲ ਕੁੱਟਮਾਰ ਤੇ ਟਰੈਕਟਰ-ਟਰਾਲੀਆਂ ਦੇ ਕੀਤੇ ਨੁਕਸਾਨ ਨੂੰ ਸਰਕਾਰ ਦਾ ਬੇਹੱਦ ਨਿੰਦਣਯੋਗ ਕਦਮ ਦੱਸਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁੱਖਮਿੰਦਰ ਸਿੰਘ ਬਾਰਨ ਨੇ ਹਰਿਆਣਾ ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਨਾਲ ਕੀਤੀ ਕੁੱਟਮਾਰ ਦੀ ਘੋਰ ਨਿੰਦਿਆ ਕਰਦਿਆਂ, ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਔਰਤਾਂ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਤਗੜੇ ਹੋ ਕੇ, ਇਸ ਜ਼ਬਰ ਵਿਰੁੱਧ ਡੱਟਣ ਲਈ ਲਾਮਵੰਦ ਹੋਣ ਲਈ ਆਖਿਆ।
ਇਹ ਵੀ ਪੜ੍ਹੋ: Kisan Morcha : ਦੇਸ਼ ਦੇ ਲੋਕ ਆਪਣੇ ਘਰਾਂ ਤੇ ਦੁਕਾਨਾਂ ‘ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟ ਕਰਨ : ਸੰਯੁਕਤ ਕਿ…
ਆਗੂਆਂ ਨੇ ਕਿਹਾ ਕਿ ਕਿਸਾਨ ਜਮਹੂਰੀ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਕੂਚ ਕਰ ਰਹੇ ਸੀ ਪਰ ਸਰਕਾਰ ਵੱਲੋਂ ਕਿਸਾਨ ਆਗੂਆਂ ਤੇ ਹੋਰ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਤੇ ਗੋਲਾਬਾਰੀ ਕਰਕੇ ਕਿਸਾਨ ਸੰਘਰਸ਼ ਨੂੰ ਕੁੱਚਲਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਜਬਰ ਕੇਵਲ ਨਾਕਿਆਂ ਵੱਲ ਵੱਧਣ ਵਾਲੇ ਕਿਸਾਨਾਂ ’ਤੇ ਹੀ ਨਹੀਂ ਹੋਇਆ ਬਲਕਿ ਕਿਸਾਨਾਂ ਦੀ ਮੱਦਦ ਲਈ ਸਥਾਪਿਤ ਕੀਤੇ ਲੰਗਰਾਂ ਦੇ ਟੈਂਟ, ਜਖਮੀ ਕਿਸਾਨਾਂ ਦਾ ਇਲਾਜ਼ ਕਰਨ ਲਈ ਸਥਾਪਿਤ ਮੈਡੀਕਲ ਸਟਾਲਾਂ ਦਾ ਵੱਡਾ ਨੁਕਸਾਨ ਕਰਕੇ ਖੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। Farmers Protests
ਕਿਸਾਨ ਆਗੂਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਭਰਪੂਰ ਭਾਸ਼ਣਬਾਜੀ ਕੀਤੀ ਤੇ ਸਰਕਾਰ ਦੀਆਂ ਵੋਟਾਂ ਤੋਂ ਪਹਿਲਾਂ ਸਮਾਂ ਟਪਾਓ ਤੇ ਟਾਲ ਮਟੋਲ ਦੀ ਨੀਤੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਬਲਰਾਜ ਜੋਸੀ, ਜਗਮੇਲ ਸਿੰਘ ਗਾਜੇਵਾਸ, ਜਗਦੀਪ ਸਿੰਘ ਛੰਨਾਂ ਜ਼ਿਲ੍ਹਾ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਆਗੂਆਂ ਵੱਲੋਂ ਮੋਰਚਾ ਹਾਲੇ ਚੱਲਣ ਦੀ ਗੱਲ ਆਖੀ ਤੇ ਬਾਕੀ ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਦੇ ਫੈਸਲੇ ਮੁਤਾਬਕ ਅਗਲੇ ਸ਼ੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇ। ਇਸ ਮੌਕੇ ਮੁਕਤਸਰ ਜ਼ਿਲ੍ਹੇ ਤੋਂ ਆਗੂ ਬਿਟੂ ਮੱਲਣ, ਬਲਾਕ ਆਗੂ ਹਰਦੀਪ ਸਿੰਘ ਡਰੌਲੀ, ਜਸਵਿੰਦਰ ਸਿੰਘ ਸਾਲੂਵਾਲ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਅਤੇ ਕਿਸਾਨ ਮੌਜ਼ੂਦ ਸਨ। Farmers Protests
ਮੋਰਚੇ ਦੇ ਅਖੀਰਲੇ ਦਿਨ ਮੋਤੀ ਮਹਿਲ ਨੇੜੇ ਗੱਜੇ ਹਜ਼ਾਰਾਂ ਪੇਂਡੂ ਤੇ ਖੇਤ ਮਜ਼ਦੂਰ
ਭਾਰੀ ਗਿਣਤੀ ਪੁਲਿਸ ਵੱਲੋਂ ਮਜ਼ਦੂਰਾਂ ਨੂੰ ਵਾਈਪੀਐਸ ਚੌਂਕ ਵਿਖੇ ਰੋਕਿਆ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਤੀਜੇ ਦਿਨ ਅੱਜ ਹਜ਼ਾਰਾਂ ਮਜ਼ਦੂਰਾਂ ਅਤੇ ਔਰਤਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੇ ਮਜ਼ਦੂਰਾਂ ਦਾ ਕਾਫ਼ਲਾ ਮੁੱਕਣ ਦਾ ਨਾਂਅ ਨਹੀਂ ਲੈ ਰਿਹਾ ਸੀ। ਸ਼ਹਿਰ ਅੰਦਰ ਅੱਜ ਜਾਮ ਵਰਗੀ ਸਥਿਤੀ ਬਣੀ ਰਹੀ, ਜਿਸ ਕਾਰਨ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਭਾਰੀ ਗਿਣਤੀ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਜ਼ਦੂਰਾਂ ਨੂੰ ਵਾਈਪੀਐਸ ਚੌਂਕ ਵਿਖੇ ਰੋਕ ਲਿਆ ਗਿਆ। ਜਾਣਕਾਰੀ ਅਨੁਸਾਰ ਪੁੱਡਾ ਗਰਾਉਂਡ ਵਿਖੇ ਅੱਜ ਸਵੇਰੇ ਮਜ਼ਦੂਰਾਂ ਵੱਲੋਂ ਰੈਲੀ ਕਰਨ ਤੋਂ ਬਾਅਦ ਦੁਪਹਿਰ ਮੌਕੇ ਮੋਤੀ ਮਹਿਲ ਵੱਲ ਚਾਲੇ ਪਾ ਦਿੱਤੇ ਗਏ। ਅਮਰਿੰਦਰ ਸਰਕਾਰ ਵੱਲੋਂ ਚੋਣਾ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਧਰਨਕਾਰੀਆਂ ਵਿੱਚ ਰੋਸ਼ ਦੀ ਲਹਿਰ ਸੀ।
ਇਸੇ ਦੌਰਾਨ ਭਾਰੀ ਪੁਲਿਸ ਫੋਰਸ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੇਂਡੂ ਅਤੇ ਖੇਤ ਮਜ਼ਦੂਰਾਂ ਨੂੰ ਵਾਈ ਪੀ ਐਸ ਚੌਂਕ ਵਿਖੇ ਰੋਕ ਲੈਣ ਤੋਂ ਰੋਹ ਵਿੱਚ ਆਏ ਮਜਦੂਰਾਂ ਵੱਲੋਂ ਉਥੇ ਹੀ ਧਰਨਾ ਦੇ ਕੇ ਕਾਂਗਰਸ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਆਗੂਆਂ ਕੁਲਵੰਤ ਸਿੰਘ ਸੇਲਬਰਾਹ, ਸੰਜੀਵ ਮਿੰਟੂ, ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ , ਭਗਵੰਤ ਸਿੰਘ ਸਮਾਓ ਤੇ ਗੁਲਜਾਰ ਗੌਰੀਆ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਉਹ ਟਿਕ ਕੇ ਨਹੀਂ ਬੈਠਣਗੇ ਅਤੇ ਪੰਜਾਬ ਭਰ ’ਚ ਇੱਕ ਤੋਂ ਤਿੰਨ ਸਤੰਬਰ ਤੱਕ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦਿਨ ਰਾਤ ਦੇ ਧਰਨੇ ਦੇਣਗੇ।
ਆਗੂਆਂ ਨੇ ਕਿਹਾ ਕਿ ਮਜਦੂਰਾਂ ਦੀ ਆਰਥਿਕ , ਸਮਾਜਿਕ ਬਰਾਬਰੀ ਤੇ ਮਾਨ ਸਨਮਾਨ ਦੀ ਬਹਾਲੀ ਲਈ ਜਮੀਨਾਂ ਦੀ ਕਾਣੀ ਵੰਡ ਖਤਮ ਕਰਾਉਣ ਲਈ ਵਿਸਾਲ , ਜੁਝਾਰੂ ਤੇ ਸਾਂਝੀ ਲਹਿਰ ਦੀ ਉਸਾਰੀ ਅੱਜ ਅਣਸਰਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਫਾਸੀਵਾਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਕਾਨੂੰਨ ਮਜਦੂਰਾਂ ਦੇ ਰੁਜਗਾਰ ਹੋਰ ਉਜਾੜਨ,ਜਨਤਕ ਵੰਡ ਪ੍ਰਣਾਲੀ ਦਾ ਭੋਗ ਪਾਉਣ ਤੇ ਖੁਰਾਕੀ ਵਸਤਾਂ ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਗਲਬਾ ਕਰਾਉਣ ਰਾਹੀਂ ਮਜਦੂਰਾਂ ਨੂੰ ਹੋਰ ਵਧੇਰੇ ਭੁੱਖਮਰੀ ਦੇ ਜੁਬਾੜਿਆ ਚ ਧੱਕਣਗੇ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਦੀ ਲੜਾਈ ਮਜਦੂਰਾ ਲਈ ਬੇਹੱਦ ਅਹਿਮੀਅਤ ਰੱਖਦੀ ਹੈ।
ਇਸ ਮੌਕੇ ਸਟੇਜ ਤੋਂ ਮਤੇ ਪਾਸ ਕਰਕੇ ਯੂ ਏ ਪੀ ਏ ਸਮੇਤ ਸਮੁੱਚੇ ਕਾਲੇ ਕਾਨੂੰਨ ਰੱਦ ਕਰਨ, ਜੇਲਾਂ ਚ ਬੰਦ ਬੁੱਧੀਜੀਵੀਆਂ ਤੇ ਕਾਰਕੁੰਨਾ ਨੂੰ ਰਿਹਾਅ ਕਰਨ, ਰੁਜਗਾਰ ਮੰਗਦੇ ਬੇਰੁਜਗਾਰਾਂ ਤੇ ਠੇਕਾ ਕਾਮਿਆਂ ਤੇ ਆਏ ਦਿਨ ਕੀਤੇ ਜਾ ਰਹੇ ਜਬਰ ਨੂੰ ਬੰਦ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ, ਕਿਸਾਨ ਅੰਦੋਲਨ ਦੌਰਾਨ ਸਹੀਦ ਹੋਏ ਮਜਦੂਰਾਂ ਕਿਸਾਨਾਂ ਦੇ ਸਭਨਾਂ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ, ਦਲਿਤਾਂ ਦੀ ਆਬਾਦੀ ਦੇ ਅਨਪਾਤ ਅਨੁਸਾਰ ਬਜਟ ਰੱਖਿਆ ਜਾਵੇ ਅਤੇ ਭਲਾਈ ਸਕੀਮਾਂ ਲਈ ਰੱਖਿਆ ਬਜਟ ਪੂਰਾ ਖਰਚ ਕੀਤਾ ਜਾਵੇ। ਇਸ ਮੌਕੇ ਮਜਦੂਰ ਆਗੂ ਹਰਮੇਸ ਮਾਲੜੀ, ਕਸਮੀਰ ਸਿੰਘ ਘੁੱਗਸੋਰ, ਦਰਸਨ ਨਾਹਰ, ਲਖਵੀਰ ਸਿੰਘ, ਮੱਖਣ ਸਿੰਘ ਰਾਮਗੜ੍ਹ ਅਤੇ ਧਰਮਪਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਆਗੂ ਸ਼ਾਮਲ ਸਨ।
ਬ੍ਰਹਮ ਮਹਿੰਦਰਾ ਨਾਲ 18 ਦੀ ਮਿਲੀ ਮੀਟਿੰਗ
ਹਜਾਰਾਂ ਦੀ ਗਿਣਤੀ ਵਿੱਚ ਡਟੇ ਮਜਦੂਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਪਟਿਆਲਾ ਦੇ ਐਸਡੀਐਮ ਵੱਲੋਂ ਸਰਕਾਰ ਦੇ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਜਦੂਰ ਮੰਗਾਂ ਨਾਲ ਸਬੰਧਿਤ ਵਿਭਾਗਾਂ ਦੇ ਸਕੱਤਰਾਂ ਨਾਲ 18 ਅਗਸਤ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਸੌਂਪਿਆ ਗਿਆ, ਜਿਸ ਤੋਂ ਬਾਅਦ ਮਜ਼ਦੂਰਾਂ ਵੱਲੋਂ ਤਿੰਨ ਰੋਜਾ ਧਰਨਾ ਸਮਾਪਤ ਕਰਦਿਆ ਘਰਾਂ ਨੂੰ ਚਾਲੇ ਪਾ ਦਿੱਤੇ ਗਏ।
ਸਸਕਾਰ ਨਾ ਹੋ ਸਕਿਆ
ਇਸੇ ਦੌਰਾਨ ਧਰਨੇ ਦੇ ਪਹਿਲੇ ਦਿਨ ਸਹੀਦ ਹੋਈ ਮਾਤਾ ਗੁਰਤੇਜ ਕੌਰ ਦੇ ਪਰਿਵਾਰ ਨੂੰ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜ ਲੱਖ ਰੁਪਏ ਦਾ ਚੈਕ ਨਾ ਦੇਣ ਕਾਰਨ ਅੱਜ ਵੀ ਉਹਨਾਂ ਦਾ ਸਸਕਾਰ ਨਹੀਂ ਹੋ ਸਕਿਆ ਅਤੇ ਮਜਦੂਰ ਜਥੇਬੰਦੀਆਂ ਨੇ ਚੈਕ ਸੌਪਣ ਤੱਕ ਪੋਸਟਮਾਰਟਮ ਨਾਂ ਕਰਾਉਣ ਦਾ ਐਲਾਨ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
16 ਮਾਰਚ ਨੂੰ ਪਾਵਰਕੌਮ ਅੱਗੇ ਧਰਨੇ ਅਤੇ ਮੋਤੀ ਮਹਿਲ ਦੇ ਕੁਨੈਕਸ਼ਨ ਕੱਟਣ ਦਾ ਪ੍ਰੋਗਰਾਮ ਟਲਿਆ
ਕੋਰੋਨਾ ਵਾਇਰਸ ਦੇ ਡਰੋਂ ਨਹੀਂ ਹੋਵੇਗਾ ਰੋਸ਼ ਪ੍ਰਦਰਸ਼ਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਬਿਜਲੀ ਦੇ ਵਧੇ ਰੇਟਾਂ ਖਿਲਾਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ 16 ਮਾਰਚ ਨੂੰ ਬਿਜਲੀ ਕੁਨੈਕਸ਼ਨ ਕੱਟਣ ਦੇ ਕੀਤੇ ਐਲਾਨ ਤੋਂ ਫਿਲਹਾਲ ਪਿੱਛੇ ਹੱਟ ਗਈ ਹੈ। ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਾਉਣ ਦੀ ਪਰਮਿਸ਼ਨ ਵੀ ਨਹੀਂ ਮਿਲੀ। ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਵੱਲੋਂ ਮੋਤੀ ਮਹਿਲ ਦੇ ਕੁਨੈਕਸ਼ਨ ਕੱਟਣ ਨੂੰ ਲੈ ਕੇ ਬਿਆਨ ਦਾਗੇ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਮੌਜੂਦਾ ਸਮੇਂ ਪੰਜਾਬ ਅੰਦਰ ਪ੍ਰਾਈਵੇਟ ਥਰਮਲਾਂ ਨਾਲ ਹੋਏ ਬਿਜਲੀ ਸਮਝੌਤਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਘਿਰੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਕਾਂਗਰਸ ‘ਤੇ ਮਹਿੰਗੇ ਹੋਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਵਿੱਚ ਵੀ ਇਨ੍ਹਾਂ ਸਮਝੌਤਿਆਂ ਨੂੰ ਲੈ ਕੇ ਵੱਡਾ ਬਵਾਲ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਚੋਣਾਂ ਵਿੱਚ ਕੀਤੀ ਬੇਜੋੜ ਜਿੱਤ ਤੋਂ ਬਾਅਦ ਪੰਜਾਬ ਅੰਦਰ ਵੀ ਆਪਣੀ ਹਵਾ ਨੂੰ ਬਣਾਉਣ ਲਈ ਦਿੱਲੀ ਦੀ ਤਰਜ਼ ‘ਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਾਂਗਰਸ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਪੰਜਾਬ ਅੰਦਰ ਲੋਕਾਂ ਨੂੰ ਮਿਲ ਰਹੀ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ 16 ਮਾਰਚ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਕੁਨੈਕਸ਼ਨ ਕੱਟਣ ਸਮੇਤ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ ਕੀਤਾ ਹੋਇਆ ਸੀ। ਇਸ ਐਲਾਨ ਤੋਂ ਬਾਅਦ ਪਟਿਆਲਾ ਦੇ ਕਈ ਲੋਕਲ ਆਗੂਆਂ ਵੱਲੋਂ ਇਸ ਮੁਹਿੰਮ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਵੀ ਵਿੱਢ ਦਿੱਤੀਆਂ ਸਨ।
ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟਣ ਦੀ ਹਿੰਮਤ ਨਹੀਂ ਕਰ ਸਕਦੀ, ਕਿਉਂਕਿ ਇੱਕ ਤਾਂ ਆਮ ਆਦਮੀ ਪਾਰਟੀ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਾਉਣ ਦੀ ਪਰਮਿਸ਼ਨ ਨਾ ਮਿਲਣ ਦੀ ਗੱਲ ਆਖੀ ਜਾ ਰਹੀ ਹੈ ਜਿਸ ਕਾਰਨ ਇਹ ਧਰਨੇ ਤੇ ਕੁਨੈਕਸ਼ਨ ਕੱਟਣ ਦਾ ਪ੍ਰੋਗਰਾਮ ਫਿਲਹਾਲ ਟਲ ਗਿਆ ਹੈ। ਦੂਜਾ ਕੋਰੋਨਾ ਵਾਇਰਸ ਨੂੰ ਲੈ ਕੇ ਫੈਲੇ ਡਰ ਕਾਰਨ ਇਹ ਪ੍ਰੋਗਰਾਮ ਅਜੇ ਕੈਂਸ਼ਲ ਹੋਣ ਦੀ ਗੱਲ ਆਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਬਿਜਲੀ ਦੇ ਮੁੱਦੇ ਨੂੰ ਭਖਾ ਕੇ ਪੰਜਾਬ ਅੰਦਰ ਆਪਣੇ ਖੁੱਸੇ ਸਿਆਸੀ ਰਸੂਖ ਨੂੰ ਕਰੰਟ ਦੇ ਦੇਣ ਰੋਅ ਵਿੱਚ ਸੀ, ਜੋ ਕਿ ਅਜੇ ਪੈਂਡਿੰਗ ਪੈ ਗਿਆ ਹੈ। ਇਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੀ ਮੂਹਰਲੀ ਕਤਾਰ ਦੇ ਆਗੂਆਂ ਨੇ ਸ਼ਿਰਕਤ ਕਰਨੀ ਸੀ ਅਤੇ ਇੱਥੋਂ ਬਿਜਲੀ ਦੇ ਮਾਮਲੇ ਨੂੰ ਪੰਜਾਬ ਅੰਦਰ ਭਖਾਉਣਾ ਸੀ।
ਮੌਜੂਦਾ ਮਹੌਲ ਕਾਰਨ ਮੁਲਤਵੀ ਕੀਤਾ ਪ੍ਰਦਰਸ਼ਨ: ਹਰਪਾਲ ਚੀਮਾ
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਕਹਿਣਾ ਸੀ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਮਾਲ, ਸਿਨੇਮਾ ਘਰ ਅਤੇ ਹੋਰ ਭੀੜ ਭੜੱਕੇ ਵਾਲੀਆਂ ਥਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਲਈ ਅਜਿਹੇ ਮਾਹੌਲ ਵਿੱਚ ਧਰਨਾ ਲਾਉਣਾ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਅਗਲੇ ਸਮੇਂ ਦੌਰਾਨ ਉਕਤ ਸੰਘਰਸ਼ ਦੀ ਰੂਪ ਰੇਖਾ ਦੁਬਾਰਾ ਉਲੀਕੀ ਜਾਵੇਗੀ।
ਅਗਲੇ ਸਮੇਂ ਦੌਰਾਨ ਜ਼ਰੂਰ ਵਿੱਢਾਂਗੇ ਅੰਦੋਲਨ: ਜੋੜਾਮਾਜਰਾ
ਇਸ ਮਾਮਲੇ ਸਬੰਧੀ ਜਦੋਂ ਪਟਿਆਲਾ ਦੇ ਦਿਹਾਤੀ ਪ੍ਰਧਾਨ ਚੇਤਨ ਸਿੰਘ ਜੋੜਾਮਾਜਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ 16 ਮਾਰਚ ਦਾ ਬਿਜਲੀ ਅੰਦੋਲਨ ਫਿਲਹਾਲ ਟਲ ਗਿਆ ਹੈ। ਉਨ੍ਹਾਂ ਮੰਨਿਆ ਕਿ ਇੱਕ ਤਾਂ ਉਨ੍ਹਾਂ ਨੂੰ ਪਾਵਰਕੌਮ ਅੱਗੇ ਧਰਨਾ ਲਾਉਣ ਦੀ ਪਰਮਿਸ਼ਨ ਨਹੀਂ ਮਿਲੀ ਅਤੇ ਦੂਜਾ ਕੋਰੋਨਾ ਵਾਇਰਸ ਨੂੰ ਲੈ ਕੇ ਵੀ ਸਾਵਧਾਨੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਤੀ ਮਹਿਲ ਦੇ ਕੁਨੈਕਸ਼ਨ ਕੱਟਣ ਸਮੇਤ ਧਰਨੇ ਦੇ ਪ੍ਰੋਗਰਾਮ ਸਬੰਧੀ ਮਹੌਲ ਠੀਕ ਹੋਣ ਤੋਂ ਬਾਅਦ ਉਕਤ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖ਼ਜਾਨਾ ਮੰਤਰੀ ਮੋਤੀ ਮਹਿਲ ਪੁੱਜੇ, ਪਰਨੀਤ ਕੌਰ ਨਾਲ ਕੀਤੀ ਮੁਲਾਕਾਤ
ਪਰਨੀਤ ਕੌਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਵਿਸ਼ੇਸ ਪੈਕੇਜ਼ ਦੀ ਪ੍ਰਵਾਨਗੀ ਦੀ ਮੰਗ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਇੱਥੇ ਮੋਤੀ ਮਹਿਲ ਵਿਖੇ ਪੁੱਜੇ ਅਤੇ ਉਨ੍ਹਾਂ ਮੈਂਬਰ ਪਾਰਲੀਮੈਂਟ ਤੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ (Parneet Kaur) ਨਾਲ ਮੁਲਾਕਾਤ ਕੀਤੀ। ਪਤਾ ਲੱਗਾ ਹੈ ਕਿ ਇਸ ਦੌਰਾਨ ਪੰਜਾਬ ਦੇ ਸਿਆਸੀ ਮੁੱਦਿਆਂ ‘ਤੇ ਵੀ ਚਰਚਾ ਹੋਈ। ਪਰਨੀਤ ਕੌਰ ਵੱਲੋਂ ਵਿੱਤ ਮੰਤਰੀ ਦਾ ਬਜਟ ‘ਚ ਪਟਿਆਲਾ ਦੇ ਵਿਕਾਸ ਲਈ ਲੋਂੜੀਦੇ ਫੰਡ ਅਲਾਟ ਕਰਨ ਲਈ ਧੰਨਵਾਦ ਕੀਤਾ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਲਾਨਾ ਗ੍ਰਾਂਟ ‘ਚ 6 ਫੀਸਦੀ ਵਾਧਾ ਸ਼ਾਮਲ ਹੈ।
ਮੋਤੀ ਮਹਿਲਾ ਦੇ ਸੂਤਰਾਂ ਅਨੁਸਾਰ ਪ੍ਰਨੀਤ ਕੌਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਦਾ ਵਿਖਿਆਨ ਵੀ ਖ਼ਜ਼ਾਨਾ ਮੰਤਰੀ ਕੋਲ ਕੀਤਾ ਗਿਆ ਅਤੇ ਯੂਨੀਵਰਸਿਟੀ ਦੀ ਹਾਲਤ ਨੂੰ ਪੈਰਾਂ ਸਿਰ ਕਰਨ ਲਈ ਵਿਸ਼ੇਸ ਵਿੱਤੀ ਪੈਕੇਜ਼ ਦੀ ਵੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਯੂਨੀਵਰਸਿਟੀ ਦੀ ਵਿੱਤੀ ਹਾਲਤ ਦਾ ਮਾੜਾ ਹਾਲ ਇੱਥੋਂ ਤੱਕ ਹੈ ਕਿ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੋਂ ਵੀ ਲਾਲੇ ਪੈ ਰਹੇ ਹਨ। ਯੂਨੀਵਰਸਿਟੀ ਅੰਦਰ ਪੂਟਾ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਜਾਨਾਂ ਧਰਨਾ ਦਿੱਤਾ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਮਨਪ੍ਰੀਤ ਬਾਦਲ ਵੱਲੋਂ ਪਰਨੀਤ ਕੌਰ ਨਾਲ ਪੰਜਾਬ ਦੀ ਸਿਆਸੀ ਮਹੌਲ ਬਾਰੇ ਵੀ ਚਰਚਾ ਕੀਤੀ ਗਈ ਹੈ, ਪਰ ਮੋਤੀ ਮਹਿਲਾਂ ਵੱਲੋਂ ਇਸ ਦੇ ਬਹੁਤੇ ਵੇਰਵੇ ਸਾਂਝੇ ਨਹੀਂ ਕੀਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲ ਵੱਲ ਜਾਂਦੇ ਬੇਰੁਜ਼ਗਾਰ ਵਰਕਰਾਂ ਨੂੰ ਪੁਲਿਸ ਨੇ ਫੁਹਾਰਾ ਚੌਂਕ ਕੋਲ ਡੱਕਿਆ
ਪ੍ਰਸ਼ਾਸ਼ਨ ਨੇ ਮੰਗ ਪੱਤਰ ਲੈਂਦਿਆਂ ਸਿਹਤ ਮੰਤਰੀ ਨਾਲ ਜਲਦ ਮੀਟਿੰਗ ਦਾ ਦਿੱਤਾ ਭਰੋਸ਼ਾ
ਭਰਤੀ ਸੰਬੰਧੀ ਇਸਤਿਹਾਰ ਜਾਰੀ ਹੋਣ ਤੱਕ ਪੱਕਾ ਮੋਰਚਾ ਜਾਰੀ ਰਹੇਗਾ: ਸੁਖਵਿੰਦਰ ਸਿੰਘ ਢਿੱਲਵਾਂ
ਪਟਿਆਲਾ, (ਨਰਿੰਦਰ ਸਿੰਘ ਚੌਹਾਨ)। ਸਥਾਨਕ ਬਾਰਾਂਦਰੀ ਗਾਰਡਨ ਅੱਗੇ ਪੱਕੇ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਵੱਲੋਂ ਕੀਤੇ ਗਏ ਫੈਸਲੇ ਤਹਿਤ ਅੱਜ ਜਿਵੇਂ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਮੋਤੀ ਮਹਿਲ (Moti Mahal) ਵੱਲ ਮਾਰਚ ਸ਼ੁਰੂ ਕੀਤਾ ਅਤੇ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਇਹ ਵਰਕਰ ਜਦੋਂ ਬਾਰਾਂਦਰੀ ਗਾਰਡਨ ਤੋਂ ਫੁਹਾਰਾ ਚੌਂਕ ਤੱਕ ਆਏ ਤਾਂ ਵੱਡੀ ਗਿਣਤੀ ਪੁਲਿਸ ਫੋਰਸ ਨੇ ਇਨ੍ਹਾਂ ਨੂੰ ਫੁਹਾਰਾ ਚੌਂਕ ਨੇੜੇ ਹੀ ਰੋਕ ਲਿਆ ਅਤੇ ਇਨ੍ਹਾਂ ਤੋਂ ਪ੍ਰਸ਼ਾਸ਼ਨ ਨੇ ਮੰਗ ਪੱਤਰ ਲੈਂਦਿਆਂ ਸਿਹਤ ਮੰਤਰੀ ਨਾਲ ਜਲਦ ਮੀਟਿੰਗ ਕਰਵਾਉਣ ਭਰੋਸ਼ਾ ਦੇ ਕੇ ਇਹ ਮਾਰਚ ਇੱਥੇ ਹੀ ਸਮਾਪਤ ਕਰਵਾ ਦਿੱਤਾ।
ਇਸ ਮੌਕੇ ਬੇਰੁਜ਼ਗਾਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਭਰਤੀ ਤੋਂ ਟਾਲ ਮਟੋਲ ਕਰਦੀ ਆ ਰਹੀ ਹੈ ਅਤੇ ਅਨੇਕਾਂ ਵਾਰ ਸਿਹਤ ਮੰਤਰੀ ਭਰੋਸਾ ਦੇ ਕੇ ਮੁੱਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅੰਦਰ ਇੱਕ ਹਜ਼ਾਰ ਦੇ ਕਰੀਬ ਅਸਾਮੀਆਂ ਖਾਲੀ ਹਨ, ਪਰ ਸਰਕਾਰ ਭਰਤੀ ਤੋਂ ਭੱਜ ਰਹੀ ਹੈ। ਦੂਜੇ ਪਾਸੇ ਪੰਜਾਬ ਦਾ ਸਿਹਤ ਪੱਧਰ ਦਿਨੋਂ ਦਿਨ ਡਿੱਗਦਾ ਜਾ ਰਿਹਾ ਹੈ।
ਉਨ੍ਹਾਂ ਐਲਾਨ ਕੀਤਾ ਕਿ ਭਰਤੀ ਸੰਬੰਧੀ ਇਸਤਿਹਾਰ ਜਾਰੀ ਹੋਣ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਸੁਰਿੰਦਰ ਪਾਲ ਸਿੰਘ , ਤਰਲੋਚਨ ਸਿੰਘ, ਸੰਜੀਵ ਕੁਮਾਰ, ਅਮਰੀਕ ਸਿੰਘ ਬਠਿੰਡਾ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ ਅਮਲੋਹ, ਕੁਲਦੀਪ ਸਿੰਘ ਅਤੇ ਅਮਰੀਕ ਸਿੰਘ ਮਾਨਸਾ, ਬਲਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਬਰਨਾਲਾ, ਨਿਰਮਲ ਸਿੰਘ ਗੁਰਦਾਸਪੁਰ ਹਰਵਿੰਦਰ ਥੂਹੀ, ਰਮਨਦੀਪ ਸ਼ਰਮਾ, ਰਾਜਾ ਸਿੰਘ ਢੱਡੇ , ਕੁਲਵਿੰਦਰ ਸਿੰਘ, ਪ੍ਰੇਮਜੀਤ ਬਠਿੰਡਾ ਆਦਿ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਦੋਂ ਪੁਲਿਸ ਨੂੰ ਝਕਾਨੀ ਦੇ ਕੇ ਬੇਰੁਜ਼ਗਾਰ ਟੈੱਟ ਪਾਸ ਕਾਰਕੁੰਨਾਂ ਨੇ ਮੋਤੀ ਮਹਿਲ ਅੱਗੇ ਪਾਇਆ ਭੜਥੂ
ਪੁਲਿਸ ਵੱਲੋਂ ਧੱਕਾਮੁੱਕੀ ਕਰਦਿਆ ਕੀਤਾ ਗ੍ਰਿਫਤਾਰ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਪੁਲਿਸ ਨੇ ਵਾਈਪੀਐਸ ਚੌਂਕ ਵਿਖੇ ਰੋਕੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Unemployed teachers) ਯੂਨੀਅਨ ਵੱਲੋਂ ਮੋਤੀ ਮਹਿਲ ਦੇ ਕੀਤੇ ਐਲਾਨ ਤਹਿਤ ਅੱਜ ਅੱਧੀ ਦਰਜ਼ਨ ਨੌਜਵਾਨਾਂ ਵੱਲੋਂ ਪੁਲਿਸ ਨੂੰ ਝਕਾਨੀ ਦੇ ਕੇ ਮੋਤੀ ਮਹਿਲਾ ਦੇ ਮੁੱਖ ਗੇਟ ਅੱਗੇ ਪੁੱਜ ਦੇ ਨਾਅਰੇਬਾਜੀ ਸ਼ੁਰੂ ਕਰ ਦਿੱਤੀ, ਜਿਸ ਨਾਲ ਭਾਰੀ ਗਿਣਤੀ ਪੁਲਿਸ ਪ੍ਰਸ਼ਾਸਨ ਹੱਥਾਂ ਪੈਰਾ ਦੇ ਪੈ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਧੱਕਾ ਮੁੱਕੀ ਕਰਦਿਆ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਇੱਧਰ ਦੂਜੇ ਕਾਰਕੁੰਨਾਂ ਵੱਲੋਂ ਸ਼ਹਿਰ ਵਿੱਚੋਂ ਦੀ ਨਾਅਰੇ ਮਾਰਦਿਆ ਮੋਤੀ ਮਹਿਲਾਂ ਦੇ ਘਿਰਾਓ ਲਈ ਪੁੱਜੇ ਅਤੇ ਮੋਤੀ ਮਹਿਲਾ ਤੋਂ ਥੋੜੀ ਦੂਰ ਵਾਈਪੀਐਸ ਚੌਂਕ ਵਿਖੇ ਪਹਿਲਾ ਤੋਂ ਹੀ ਲਾਏ ਬੈਰੀਕੇਟਾਂ ਅਗੇ ਰੋਕ ਲਿਆ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇੱਥੇ ਹੀ ਆਪਣਾ ਧਰਨਾ ਸ਼ੁਰੂ ਕਰ ਦਿੱਤਾ।
ਜਾਣਕਾਰੀ ਅਨੁਸਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਅੱਜ ਮੋਤੀ ਮਹਿਲਾ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ, ਜਿਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਚਾਰੇ ਪਾਸ ਨਾਕੇ ਅਤੇ ਬੈਰੀਕੇਟਿੰਗ ਕੀਤੀ ਹੋਈ ਸੀ। ਇਸੇ ਦੌਰਾਨ ਯੂਨੀਅਨ ਦੇ ਕੁਝ ਕਾਰਕੁੰਨ ਪੁਲਿਸ ਨੂੰ ਭੁਲੇਖਾ ਦੇ ਕੇ ਵੱਖਰ ਵੱਖਰੇ ਤੌਰ ‘ਤੇ ਮੋਤੀ ਮਹਿਲਾਂ ਦੇ ਗੇਟ ਅੱਗੇ ਪੁੱਜ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ‘ਚ ਭਗਦੜ ਮੱਚ ਗਈ ਅਤੇ ਪੁਲਿਸ ਵੱਲੋਂ ਇਨ੍ਹਾਂ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਾਰਕੁੰਨਾਂ ‘ਚ ਜਤਿੰਦਰ ਜਲਾਲਾਬਾਦ, ਜੋਨੂੰ ਬਾਵਾ ਜਲਾਲਾਬਾਦ, ਅਮਿਤ ਜਲਾਲਾਬਾਦ, ਨਰਿੰਦਰ ਪਾਲ ਸੰਗਰੂਰ, ਅਕਵਿੰਦਰ ਕੌਰ ਬਰਨਾਲਾ, ਸੋਨੀਆ ਪਟਿਆਲਾ ਅਤੇ ਰਾਜਵੀਰ ਕੌਰ ਮੁਕਤਸਰ ਸ਼ਾਮਲ ਹਨ। ਇੱਧਰ ਵੱਡੀ ਗਿਣਤੀ ‘ਚ ਬੇਰੁਜ਼ਗਾਰਾਂ ਨੂੰ ਮੋਤੀ ਮਹਿਲਾ ਤੋਂ ਪਹਿਲਾ ਹੀ ਚੌਂਕ ਵਿੱਚ ਰੋਕ ਲਿਆ, ਜਿਸ ਦੇ ਧਰਨਕਾਰੀਆਂ ਵੱਲੋਂ Àੁੱਥੇ ਹੀ ਸਰਕਾਰ ਖਿਲਾਫ਼ ਮੁਜ਼ਾਹਰਾ ਸ਼ੁਰੂ ਕਰ ਦਿੱਤਾ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਲੰਮਾ ਸਮਾਂ ਸੰਘਰਸ਼ ਕਰਨ ਤੋਂ ਬਾਅਦ ਵੀ ਸਰਕਾਰ ਗੂੰਗੀ ਤੇ ਬੋਲ਼ੀ ਬਣੀ ਹੋਈ ਬੈਠੀ ਹੈ ਅਤੇ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਸਾਫ਼ ਜਵਾਬ ਦੇ ਰਹੀ ਹੈ 13 ਫਰਵਰੀ ਨੂੰ ਮੀਟਿੰਗ ਬੇਸਿੱਟਾ ਰਹੀ।  ਉਨ੍ਹਾਂ ਕਿਹਾ ਕਿ ਰੁਜ਼ਗਾਰ ਖਾਤਰ  ਪਹਿਲਾਂ ਕਈ ਵਾਰੀ ਸੰਗਰੂਰ ਵਿੱਚ ਕਈ ਤਰ੍ਹਾਂ ਦੇ ਐਕਸ਼ਨ ਕੀਤੇ,  ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਜੇਲ੍ਹ ਭਰੋ ਅੰਦੋਲਨ, ਟੈਂਕੀਆਂ ਤੇ ਚੜ੍ਹੇ, ਮਰਨਵਰਤ ਰੱਖਿਆ ਗਿਆ , ਪਰ ਅੰਤ ਵਿੱਚ ਮੀਟਿੰਗਾਂ ਹੀ ਮਿਲੀਆਂ ਜੋ ਕਿ ਬੇਸਿੱਟਾ ਰਹੀਆਂ। ਉਨ੍ਹਾਂ ਕਿਹਾ ਕਿ ਮਜ਼ਬੂਰ ਹੋ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ, ਪਰ ਪ੍ਰਸ਼ਾਸਨ ਵੱਲੋਂ ਅੱਗੇ ਨਹੀਂ ਵੱਧਣ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੇ ਵਾਅਦਿਆਂ ਤੋਂ ਭੱਜ ਰਹੀਆਂ ਅਤੇ ਪੰਜਾਬ ਦੀ ਜੁਆਨੀ ਦਾ ਘਾਣ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਬਣਾਏ ਮੁੱਖ ਮੰਤਰੀ ਅਤੇ ਮੰਤਰੀ ਗੱਲ ਸੁਣਨ ਦੀ ਥਾਂ ਪੁਲਿਸ ਪ੍ਰਸ਼ਾਸਨ ਦਾ ਸਹਾਰਾ ਲੈਦੇ ਹਨ। ਇਸ ਦੌਰਾਨ ਧਰਨਕਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਗ੍ਰਿਫਤਾਰ ਕੀਤੇ ਸਾਥੀ ਰਿਹਾ ਕੀਤੇ ਜਾਣ ਅਤੇ ਸ਼ਾਮ ਪੰਜ ਵਜੇ ਦੇ ਕਰੀਬ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ।
ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮਹਿਲਾ ਅੰਦਰ ਮੀਟਿੰਗ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਉੱਥੇ ਹੀ ਧਰਨੇ ਦੇ ਡਟ ਗਏ। ਇਸ ਮੌਕੇ ਸੰਦੀਪ ਸਾਮਾ, ਦੀਪ ਬਨਾਰਸੀ,  ਸੁਰਜੀਤ ਚਪਾਤੀ,  ਮੋਨੂੰ ਫਿਰੋਜਪੁਰ,  ਰਵਿੰਦਰ ਅਬੋਹਰ, ਡਾ ਪਰਵਿੰਦਰ ਜਲਾਲਾਬਾਦ,  ਜਰਨੈਲ ਸੰਗਰੂਰ,  ਗੁਰਜੰਟ ਪਟਿਆਲਾ,  ਸ਼ੰਕਰ ਮਾਨਸਾ , ਪਰਮਿੰਦਰ ਲੁਧਿਆਣਾ, ਜਗਵਿੰਦਰ ਮਾਨਸਾ, ਹਰਜੀਤ ਮਾਨਸਾ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।
ਪ੍ਰਨੀਤ ਕੌਰ ਨਾਲ ਕਰਵਾਈ ਮੀਟਿੰਗ
ਇਸ ਤੋਂ ਬਾਅਦ ਮੈਂਬਰ ਪਾਰਟੀਮੈਂਟ ਪ੍ਰਨੀਤ ਕੌਰ ਨਾਲ ਕੁਝ ਆਗੂਆਂ ਦੀ ਮੀਟਿੰਗ ਕਰਵਾਈ ਕਈ। ਮੀਟਿੰਗ ਦੌਰਾਨ ਪ੍ਰਨੀਤ ਕੌਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾਕਾਰੀ ਸਾਂਤ ਹੋਏ ਅਤੇ ਉਨ੍ਹਾਂ ਵੱਲੋਂ ਆਪਣਾ ਧਰਨਾ ਉਠਾ ਲਿਆ ਗਿਆ। ਧਰਨੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਸੁੱਖ ਦਾ ਸਾਹ ਆਇਆ।
ਇਹ ਹਨ ਮੰਗਾਂ……….
12000 ਨਵੀਂ ਭਰਤੀ ਦਾ ਇਸ਼ਤਿਹਾਰ ਜਲਦੀ ਜਾਰੀ ਕੀਤਾ ਜਾਵੇ, 595 ਬੈਕਲਾਗ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, 161 ਅੰਗਹੀਣ ਅਤੇ ਫਰੀਡਮ ਫਾਈਟਰ ਪੋਸਟਾਂ ਦੀ ਭਰਤੀ +2 ਦੇ ਆਧਾਰ ਤੇ ਪੂਰੀ ਕੀਤੀ ਜਾਵੇ, ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਲਾਜ਼ਮਾਂ ਨੇ ਮੋਤੀ ਮਹਿਲ ਵੱਲ ਪਾਏ ਚਾਲੇ, ਪੁਲਿਸ ਨੇ ਪੋਲੋ ਗਰਾਊਂਡ ਕੋਲ ਰੋਕੇ
ਮੁਲਾਜ਼ਮਾਂ ਉੱਥੇ ਹੀ ਲਾਇਆ ਧਰਨਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਵੱਖ-ਵੱਖ ਯੁਨੀਅਨਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਝੰਡਾ ਮਾਰਚ ਕਰਨ ਦੇ ਮਿਥੇ ਐਕਸ਼ਨ ਤਹਿਤ ਮੋਤੀ ਮਹਿਲ ਨੂੰ ਚਾਲੇ ਪਾ ਦਿੱਤੇ, ਜਿਨ੍ਹਾਂ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਕੀਤੇ ਭਾਰੀ ਬੰਦੋਬਸਤ ਤਹਿਤ ਪੋਲੋ ਗਰਾਊਂਡ ਵਿਖੇ ਰੋਕ ਲਿਆ। ਜਿਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਉੱਥੇ ਹੀ ਧਰਨਾ ਠੋਕ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਨ੍ਹਾਂ ਮੁਲਾਜ਼ਮਾਂ ਦੌਰਾਨ ਰੋਹ ਨੂੰ ਦੇਖਦਿਆਂ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜੇਸ਼ ਸ਼ਰਮਾ ਪੀ.ਸੀ.ਐਸ. ਨੇ ਮੰਗ ਪੱਤਰ ਲਿਆ ਅਤੇ ਇਨ੍ਹਾਂ ਦੀ ਜਲਦ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿਵਾਇਆ। ਇਸ ਝੰਡਾ ਮਾਰਚ ਦੇ ਐਕਸ਼ਨ ‘ਚ ਪਟਿਆਲਾ ਦੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਤੀਜਾ ਦਰਜਾ, ਚੌਥਾ ਦਰਜਾ, ਟੈਕਨੀਕਲ, ਠੇਕਾ ਮੁਲਾਜ਼ਮਾਂ, ਪੈਨਸ਼ਨਰਜ਼ ਨੇ ਕੰਮਾਂ ਦਾ ਬਾਈਕਾਟ ਕਰਕੇ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਬਲਜਿੰਦਰ ਸਿੰਘ, ਜਗਮੋਹਨ ਨੌਲੱਖਾ, ਸੂਰਜ ਯਾਦਵ ਨੇ ਕਿਹਾ ਕਿ ਚੋਣਾਂ ਸਮੇਂ ਮੁਲਾਜ਼ਮਾਂ, ਕੰਟਰੈਕਟ ਮੁਲਾਜ਼ਮਾਂ, ਦਲਿਤਾਂ, ਕਿਸਾਨਾਂ ਨਾਲ ਤੇ ਵਿਦਿਆਰਥੀਆਂ ਸਮੇਤ ਬੇ-ਰੁਜ਼ਗਾਰਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੇ ਢਾਈ ਸਾਲਾਂ ਤੋਂ ਲੋਕਾਂ ਦਾ ਡਾਂਗਾਂ ਨਾਲ ਹੀ ਸਵਾਗਤ ਕੀਤਾ ਹੈ। ਅਫਸਰਸ਼ਾਹੀ ਨੂੰ ਕੋਈ ਨਕੇਲ ਨਹੀਂ ਪਾਈ ਗਈ, ਪੰਜਾਬ ਵਿੱਚ ਢਾਈ ਸਾਲਾਂ ਦੌਰਾਨ ਕੁੱਟ ਅਤੇ ਲੁੱਟ ਖਸੁੱਟ ਦਾ ਦੌਰ ਚੱਲਿਆ ਹੈ। ਆਗੂਆਂ ਨੇ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚਾਰ ਜਿਮਨੀ ਚੋਣਾਂ ਦੌਰਾਨ ਲਗਾਤਾਰ ਐਕਸ਼ਨ ਕਰਨ ਦਾ ਪ੍ਰੋਗਰਾਮ ਸਟੇਟ ਕਮੇਟੀ ਉਲੀਕ ਰਹੀ ਹੈ। ਇਸ ਮੌਕੇ 14 ਅਗਸਤ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਦੌਰਾਨ ਮੁੱਖ ਮੰਤਰੀ ਤੇ ਮੰਤਰੀਆਂ ਦੇ ਨਾਂਅ ਦਿੱਤੇ ਮੰਗ ਪੱਤਰ ਦੀਆਂ ਮੰਗਾਂ ਦਾ ਜਿਕਰ ਦਰਸ਼ਨ ਸਿੰਘ ਲੁਬਾਣਾ ਨੇ ਕੀਤਾ।
ਇਸ ਮੌਕੇ ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਰਾਮ ਕਿਸ਼ਨ, ਬਲਬੀਰ ਸਿੰਘ, ਕਰਨੈਲ ਚੰਦ, ਕੇਸਰ ਸਿੰਘ ਸੈਣੀ, ਗੁਰਦਰਸ਼ਨ ਸਿੰਘ,  ਜਗਜੀਤ ਸਿੰਘ ਲੱਡੂ, ਸੁਭਾਸ਼, ਲਖਵੀਰ ਲੱਕੀ, ਸੁਖਦੇਵ ਝੰਡੀ, ਮਲਕੀਤ ਸਿੰਘ, ਜਸਵੰਤ ਸਿੰਘ, ਰਾਕੇਸ਼ ਸ਼ਰਮਾ, ਰਤਨ ਸਿੰਘ, ਸੋਹਨ ਸਿੰਘ, ਵੈਦ ਪ੍ਰਕਾਸ਼, ਬਾਬੂ ਸਿੰਘ ਫੌਜੀ, ਰਾਜਿੰਦਰ ਕੌਰ, ਕਾਂਤਾ ਦੇਵੀ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਕਾਕਾ ਸਿੰਘ, ਬੁੱਟਾ ਸਿੰਘ, ਦੁਬਰੀ ਯਾਦਵ, ਉਂਕਾਰ ਸਿੰਘ, ਤਰਲੋਚ ਮਾੜੂ ਆਦਿ ਹਾਜ਼ਰ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲ ਵੱਲ ਕੂਚ ਕਰਨ ਤੋਂ ਪਹਿਲਾਂ ਹੀ ਤੈਅ ਹੋਈ ਪੱਕੇ ਮੋਰਚੇ ਦੀ ਸਰਕਾਰ ਨਾਲ ਮੀਟਿੰਗ
ਖੁਦ ਐੱਸਡੀਐੱਮ ਨੇ ਸਟੇਜ ਤੋਂ ਦਿੱਤੀ 26 ਸਤੰਬਰ ਵਾਲੀ ਮੀਟਿੰਗ ਸਬੰਧੀ ਜਾਣਕਾਰੀ | Moti Mahal
ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਪੱਕਾ ਮੋਰਚਾ ਤੀਜੇ ਦਿਨ ‘ਚ ਦਾਖ਼ਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਨੂੰ ਲੈ ਕੇ ਮਹਿਮਦਪੁਰ ਦੀ ਅਨਾਜ ਮੰਡੀ ਵਿੱਚ ਰੋਕੇ ਪੱਕੇ ਮੋਰਚੇ ਦੇ ਆਗੂਆਂ ਵੱਲੋਂ ਅੱਜ ਮੋਤੀ ਮਹਿਲ ਵੱਲ ਕੂਚ ਕਰਨ ਦੇ ਕੀਤੇ ਐਲਾਨ ਕਾਰਨ ਪਟਿਆਲਾ ਪ੍ਰਸ਼ਾਸਨ ਖੁਦ ਧਰਨੇ ਵਾਲੀ ਸਟੇਜ਼ ‘ਤੇ ਪੁੱਜ ਗਿਆ। ਇਸ ਦੌਰਾਨ ਧਰਨੇ ‘ਚ ਪੁੱਜੇ ਪਟਿਆਲਾ ਦੇ ਐੱਸਡੀਐੱਮ ਵੱਲੋਂ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ 26 ਸਤੰਬਰ ਦੀ ਮੀਟਿੰਗ ਸਬੰਧੀ ਲਿਖਤੀ ਪੱਤਰ ਖੁਦ ਸਟੇਜ ਤੋਂ ਪੜ੍ਹ ਕੇ ਸੁਣਾਇਆ, ਜਿਸ ਤੋਂ ਬਾਅਦ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਮੋਤੀ ਮਹਿਲ ਵੱਲ ਕੂਚ ਕਰਨ ਦਾ ਆਪਣਾ ਪ੍ਰੋਗਰਾਮ ਠੱਪ ਕਰ ਦਿੱਤਾ। ਇੱਧਰ ਅੱਜ ਇਸ ਐਲਾਨ ਨੂੰ ਦੇਖਦਿਆਂ ਪਟਿਆਲਾ ਪ੍ਰਸ਼ਾਸਨ ਵੱਲੋਂ ਧਰਨੇ ਵਾਲੀ ਥਾਂ ‘ਤੇ ਬੈਰੀਕੇਡਾਂ ਸਮੇਤ ਆਪਣੇ ਹੋਰ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਤਾਂ ਜੋ ਧਰਨਕਾਰੀਆਂ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ। (Moti Mahal)
ਇਹ ਵੀ ਪੜ੍ਹੋ : ਕੋਰਟ ਨੇ ਸੁਖਪਾਲ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਜਾਣਕਾਰੀ ਅਨੁਸਾਰ ਮਹਿਮਦਪੁਰ ਦੀ ਮੰਡੀ ਵਿਖੇ ਲੱਗਾ ਪੱਕਾ ਮੋਰਚਾ ਅੱਜ ਤੀਜੇ ਦਿਨ ‘ਚ ਦਾਖਲ ਹੋ ਗਿਆ। ਇੱਧਰ ਅੱਜ ਐੱਸਡੀਐੱਮ ਵੱਲੋਂ ਸਰਕਾਰ ਨਾਲ ਗਠਿਤ ਕੀਤੀ ਮੀਟਿੰਗ ਸਬੰਧੀ ਸੰਘਰਸ਼ ਕਮੇਟੀ ਵੱਲੋਂ 23 ਸਤੰਬਰ ਨੂੰ ਪੱਕੇ ਮੋਰਚੇ ਦੇ ਪੰਡਾਲ ‘ਚ ਹੀ ਆਪਣੀ ਹੰਗਾਮੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨ ਦੀ ਵਿਊਂਤਬੰਦੀ ਉਲੀਕੀ ਗਈ ਹੈ। ਉਂਜ ਅੱਜ ਭਾਵੇਂ ਪੱਕੇ ਮੋਰਚੇ ਨੂੰ ਮੋਤੀ ਮਹਿਲ ਵੱਲ ਕੂਚ ਕਰਨ ਤੋਂ ਤਾਂ ਰੋਕ ਲਿਆ ਗਿਆ, ਪਰ ਬੁਲਾਰਿਆਂ ਵੱਲੋਂ ਅਸਮਾਨ ਛੂੰਹਦੇ ਗੁੱਸੇ ਦੇ ਅੰਗਿਆਰ ਮੋਤੀ ਮਹਿਲਾਂ ਵੱਲ ਜ਼ਰੂਰ ਛੱਡੇ ਗਏ। ਇਸ ਮੌਕੇ ਬੂਟਾ ਸਿੰਘ ਬੁਰਜਗਿੱਲ, ਝੰਡਾ ਸਿੰਘ ਜੇਠੂਕੇ। (Moti Mahal)
ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਕੰਵਲਪ੍ਰੀਤ ਸਿੰਘ ਪੰਨੂ, ਗੁਰਬਿੰਦਰ ਸਿੰਘ ਕਲਾਲਾ, ਕੰਵਲਜੀਤ ਖੰਨਾ, ਜਰਮਨਜੀਤ, ਦਵਿੰਦਰ ਪੂੰਨੀਆ ਨੇ ਕਿਹਾ ਕਿ ਮਨਜੀਤ ਧਨੇਰ ਨੂੰ ਸੁਣਾਈ ਉਮਰ ਕੈਦ ਸਜ਼ਾ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਦਾ ਘੇਰਾ ਲਗਾਤਾਰ ਹੋਰ ਵਿਸ਼ਾਲ ਕੀਤਾ ਜਾਵੇਗਾ। ਅੱਜ ਛੁੱਟੀ ਵਾਲਾ ਦਿਨ ਹੋਣ ਕਾਰਨ ਧਰਨੇ ‘ਚ ਵੱਡੀ ਗਿਣਤੀ ਲੋਕ ਪੁੱਜੇ ਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੋਰ ਵੀ ਪ੍ਰਬੰਧ ਕੀਤੇ ਹੋਏ ਸਨ। ਅੱਜ ਦੇ ਇਕੱਠ ਨੂੰ ਹੁਸ਼ਿਆਰ ਸਿੰਘ ਸਲੇਮਗੜ੍ਹ, ਜੁਮਰਦੀਨ, ਅਮਰਜੀਤ ਕੁੱਕੂ, ਤਰਸੇਮ ਭੱਠਲ, ਹਰਦੀਪ ਟੋਡਰਪੁਰ, ਮਹਿਮਾ ਸਿੰਘ, ਸ਼ਿੰਦਰਪਾਲ ਕੌਰ ਭਗਤਾ, ਨਛੱਤਰ ਸਿੰਘ ਭਾਈਰੂਪਾ, ਭੀਮ ਸਿੰਘ ਆਲਮਪੁਰ, ਹਰਿੰਦਰ ਕੌਰ ਬਿੰਦੂ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਸਿੰਘ ਆਦਿ ਆਗੂਆਂ ਨੇ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ। (Moti Mahal)
ਮੀਟਿੰਗ ‘ਚ ਸਿਰਫ਼ 2-3 ਆਗੂ ਹੀ ਆਉਣ
ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨਾਲ 26 ਸਤੰਬਰ ਮੀਟਿੰਗ ਸਬੰਧੀ ਦਿੱਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮੀਟਿੰਗ ‘ਚ ਆਉਣ ਵਾਲੇ ਆਗੂਆਂ ਦੀ ਗਿਣਤੀ 2-3 ਤੋਂ ਵੱਧ ਨਾ ਹੋਵੇ। ਜਦਕਿ ਇਸ ਸੰਘਰਸ਼ ‘ਚ ਮੁੱਖ ਆਗੂਆਂ ਦੀ ਗਿਣਤੀ ਹੀ ਅੱਧੀ ਦਰਜ਼ਨ ਤੋਂ ਵੱਧ ਹੈ। ਇਸ ਪੱਕੇ ਮੋਰਚੇ ਵਿੱਚ 36 ਕਿਸਾਨ, ਮਜ਼ਦੂਰ, ਵਿਦਿਆਰਥੀ ਆਦਿ ਜਥੇਬੰਦੀਆਂ ਡਟੀਆਂ ਹੋਈਆਂ ਹਨ।
ਬਿਜਲੀ ਪਾਣੀ ਦਾ ਮੋਰਚਾ : ਮੋਤੀ ਮਹਿਲ ਵੱਲ ਕੀਤਾ ਮਾਰਚ
ਪੰਜਾਬ ਭਰ ‘ਚੋਂ ਪੁੱਜੇ ਲੋਕਾਂ ਸਾਹਵੇਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ | Moti Mahal
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। ਅੱਜ ਦੇ ਇਕੱਠ ਵਿੱਚ ਹਜ਼ਾਰਾਂ ਲੋਕ, ਜਿਨ੍ਹਾਂ ਵਿੱਚ ਚੋਖੀ ਗਿਣਤੀ ਔਰਤਾਂ ਵੀ ਸ਼ਾਮਲ ਸਨ, ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦੇ, ਜੋਸ਼ ਭਰਪੂਰ ਨਾਅਰੇ ਲਾਉਂਦੇ ਹੋਏ ਸ਼ਾਮਲ ਹੋਏ।
ਲੋਕ ਮੰਗ ਕਰ ਰਹੇ ਸਨ ਕਿ ਸੂਬੇ ਦੇ ਲੋਕਾਂ ਨੂੰ ਬਿਜਲੀ 2 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਕੀਤੇ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ, ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਜਾਂ ਬਿਜਲੀ ‘ਤੇ ਸਬਸਿਡੀ ਦੇਣੀ ਫੌਰੀ ਬੰਦ ਕਰਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ, ਬਾਰਸੂਖ ਵਿਅਕਤੀਆਂ ਵੱਲੋਂ ਕੀਤੀ ਜਾਂਦੀ ਬਿਜਲੀ ਚੋਰੀ ਸਖਤੀ ਨਾਲ ਰੋਕੀ ਜਾਵੇ ਅਤੇ ਬਿਜਲੀ ਪੈਦਾ ਕਰਨ ਦੇ ਸਸਤੇ ਤੇ ਸੁਲਭ ਤਰੀਕੇ ਅਪਣਾਏ ਜਾਣ। (Moti Mahal)
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਲੋਕਾਂ ਦੇ ਹੱਥਾਂ ਵਿੱਚ ਫੜ੍ਹੀਆਂ ਤਖਤੀਆਂ ਅਤੇ ਫਲੈਕਸਾਂ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਇਆ ਜਾਵੇ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਵਿੱਚ ਸਨਅਤੀ ਤੇ ਮੈਡੀਕਲ ਰਹਿੰਦ-ਖੂੰਹਦ, ਮਲ-ਮੂਤਰ, ਕਾਰਖਾਨਿਆਂ ਵੱਲੋਂ ਵਰਤਣ ਉਪਰੰਤ ਦੂਸ਼ਿਤ ਕੀਤਾ ਬਿਨਾ ਸੋਧਿਆ ਪਾਣੀ ਅਤੇ ਹੋਰ ਘਾਤਕ ਜਹਿਰਾਂ ਦੀ ਮਿਲਾਵਟ ਬੰਦ ਕੀਤੀ ਜਾਵੇ।
ਮੋਤੀ ਮਹਿਲ ਵੱਲ ਮਾਰਚ ਕਰਨ ਤੋਂ ਪਹਿਲਾਂ ਹੋਏ ਇਕੱਠ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਵਿਜੇ ਮਿਸ਼ਰਾ, ਨੱਥਾ ਸਿੰਘ ਡਡਵਾਲ,  ਦਰਸ਼ਨ ਨਾਹਰ, ਸਤਨਾਮ ਸਿੰਘ ਅਜਨਾਲਾ, ਨੀਲਮ ਘੁਮਾਣ, ਸ਼ਮਸ਼ੇਰ ਸਿੰਘ ਬਟਾਲਾ, ਮਨਜਿੰਦਰ ਢੇਸੀ, ਪੂਰਨ ਚੰਦ ਨਨਹੇੜਾ ‘ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ ਅਤੇ ਆਗੂਆਂ ਨੇ ਐਲਾਨ ਕੀਤਾ ਕਿ ਉਕਤ ਦੋਹਾਂ ਮੁੱਦਿਆਂ ਨਾਲ ਸਬੰਧਤ ਉੱਪਰ ਬਿਆਨ ਕੀਤੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਰਟੀ ਆਰ-ਪਾਰ ਦਾ ਸੰਗਰਾਮ ਲੜੇਗੀ। ਆਗੂਆਂ ਨੇ ਸਮੂਹ ਪੰਜਾਬੀਆਂ ਨੂੰ ਇਸ ਜੀਵਨ ਦੀ ਰਾਖੀ ਦੇ ਸੰਗਰਾਮ ਵਿੱਚ ਸ਼ਾਮਲ ਹੋਣ ਅਤੇ ਇਸ ਦੀ ਹਰ ਪੱਖੋਂ ਇਮਦਾਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੱਬੇ, ਇਨਸਾਫ ਪਸੰਦ, ਜਮਹੂਰੀ ਸੰਗਠਨਾਂ, ਸੰਗਰਾਮੀ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। (Moti Mahal)
ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਮਿਲਣ ‘ਤੇ ਮੋਰਚਾ ਵਕਤੀ ਤੌਰ ‘ਤੇ ਮੁਲਤਵੀ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਚਲਾਏ ਜਾ ਰਹੇ ਪੱਕੇ ਮੋਰਚੇ ਦੇ ਪੰਜਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਦੇ ਮਹਿਲਾਂ ਨੂੰ ਕੂਚ ਕਰਨ ਦੌਰਾਨ ਪ੍ਰਸ਼ਾਸਨ ਨੇ ਲਿਖਤੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਸੱਦਾ ਦਿੱਤਾ। ਇਸ ਸੱਦੇ ਉਪਰੰਤ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਐਲਾਨ ਕੀਤਾ ਕਿ ਇਹ ਮੋਰਚਾ ਵਕਤੀ ਤੌਰ ‘ਤੇ ਮੁਲਤਵੀ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕਿ ਅਧਿਕਾਰੀਆਂ ਵੱਲੋਂ ਇੱਕ 30 ਸਤੰਬਰ ਨੂੰ ਗੱਲਬਾਤ ਦਾ ਇੱਕ ਪੱਤਰ ਸੌਂਪਿਆ ਗਿਆ ਜਿਸ ‘ਤੇ ਆਗੂਆਂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਦੀ ਸਥਿਤੀ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ। ਅੱਜ ਦੇ ਧਰਨੇ ‘ਚ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ।
ਮੋਤੀ ਮਹਿਲਾਂ ਵੱਲ ਵਧਣ ਮੌਕੇ ਸਫਾਈ ਸੇਵਕਾਂ ਦੀ ਹੋਈ ਪੁਲਿਸ ਨਾਲ ਧੱਕਾ-ਮੁੱਕੀ
ਪੁਲਿਸ ਨੇ ਬੈਰੀਕੇਡ ਲਾ ਕੇ ਸਫ਼ਾਈ ਸੇਵਕਾਂ ਨੂੰ ਫੁਹਾਰਾ ਚੌਂਕ ਨੇੜੇ ਰੋਕਿਆ
ਸਫਾਈ ਸੇਵਕਾਂ ਵੱਲੋਂ ਕੈਪਟਨ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਸੂਬੇ ਭਰ ਦੇ ਸਫਾਈ ਸੇਵਕਾਂ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਉਨ੍ਹਾਂ ਦੀ ਉਸ ਸਮੇਂ ਧੱਕਾ ਮੁੱਕੀ ਹੋ ਗਈ, ਜਦੋਂ ਉਹ ਮੋਤੀ ਮਹਿਲ ਵੱਲ ਵਧਣ ਦਾ ਯਤਨ ਕਰ ਰਹੇ ਸਨ। ਇਸ ਦੌਰਾਨ ਭਾਰੀ ਗਿਣਤੀ ਪੁਲਿਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਇਨ੍ਹਾਂ ਸਫਾਈ ਸੇਵਕਾਂ ਨੂੰ ਫੁਹਾਰਾ ਚੌਂਕ ਨੇੜੇ ਹੀ ਰੋਕ ਲਿਆ। ਇਕੱਠੇ ਹੋਏ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਇੱਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਸ਼ੁਰੂ ਕਰਕੇ ਆਪਣਾ ਧਰਨਾ ਸ਼ੁਰੂ ਕਰ ਦਿੱਤਾ। ਉਂਜ ਕੁਝ ਸਮੇਂ ਬਾਅਦ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਾਲ 21 ਨਵੰਬਰ ਨੂੰ ਮੀਟਿੰਗ ਦਾ ਸਮਾਂ ਦਿਵਾ ਕੇ ਧਰਨਾ ਖਤਮ ਕਰਵਾਉਣ ਦਾ ਪੈਤੜਾਂ ਵਰਤਿਆ।
ਜਾਣਕਾਰੀ ਅਨੁਸਾਰ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ‘ਚ ਠੇਕੇਦਾਰੀ ਸਿਸਟਮ ਤਹਿਤ ਨਗਰ ਨਿਗਮ, ਨਗਰ ਕੌਂਸਲਾਂ ‘ਚ ਕੰਮ ਕਰ ਰਹੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਮਹਿਲਾਂ ਵੱਲ ਰੋਸ ਪ੍ਰਦਰਸ਼ਨ ਕਰਨਾ ਸੀ। ਪੁਲਿਸ ਵੱਲੋਂ ਪਹਿਲਾਂ ਹੀ ਫੁਹਾਰਾ ਚੌਂਕ ਦੇ ਨੇੜੇ ਮਾਲ ਰੋਡ ‘ਤੇ ਬੈਰੀਕੇਡ ਲਗਾ ਕੇ ਆਪਣੇ ਪ੍ਰਬੰਧ ਕੀਤੇ ਹੋਏ ਸਨ। ਜਦੋਂ ਸਫਾਈ ਸੇਵਕ ਮਾਰਚ ਕਰਦੇ ਹੋਏ ਮੋਤੀ ਮਹਿਲਾਂ ਵੱਲ ਜਾਣ ਲਈ ਬਜਿੱਦ ਹੋਏ ਤਾਂ ਪੁਲਿਸ ਨਾਲ ਇਨ੍ਹਾਂ ਦੀ ਫੁਹਾਰਾ ਚੌਂਕ ਨੇੜੇ ਚੰਗੀ ਧੱਕਾ ਮੁੱਕੀ ਹੋਈ ਅਤੇ ਉਨ੍ਹਾਂ ਨੂੰ ਅੱਗੇ ਨਾ ਜਾਣ ਦਿੱਤਾ ਗਿਆ।
ਇਸ ਮੌਕੇ ਸਫਾਈ ਸੇਵਕ ਆਗੂਆਂ ਨੇ ਕੁਲਦੀਪ ਸਿੰਘ, ਪ੍ਰਕਾਸ਼ ਚੰਦ, ਧਰਮਪਾਲ ਤੇ ਸੁਨੀਲ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀ ਤਨਖਾਹ ‘ਤੇ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਜਿਆਦਾਤਰ ਗਰੀਬ ਲੋਕ ਹੀ ਜੁੜੇ ਹੋਏ ਹਨ ਪਰ ਉਨ੍ਹਾਂ ਨੂੰ ਸਿਰਫ 5 ਹਜ਼ਾਰ ਰੁਪਏ ਦੇ ਕੇ ਠੇਕੇਦਾਰੀ ਸਿਸਟਮ ਤਹਿਤ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਵੀ ਸਰਕਾਰ ਦੇ ਮੰਤਰੀ ਨੂੰ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਪ੍ਰਤੀ ਜਾਣੂ ਕਰਵਾ ਚੁੱਕੇ ਹਨ ਪਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 2004 ਵਾਲੀ ਪੈਨਸ਼ਨ ਬਹਾਲ ਕੀਤੀ ਜਾਵੇ, ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ ਤੇ ਸਫਾਈ ਸੇਵਕਾਂ ਦੀਆਂ ਖਾਲੀ ਪਈਆਂ ਪੋਸਟਾਂ ਭਰੀਆਂ ਜਾਣ।
ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ 15 ਹਜ਼ਾਰ ਦੇ ਕਰੀਬ ਸਫਾਈ ਸੇਵਕ ਨਿਗੂਣੀ ਤਨਖਾਹ ਲੈ ਕੇ ਗਲੀ ਮਹੁੱਲਿਆਂ ਦਾ ਗੰਦ ਸਾਫ ਕਰ ਰਹੇ ਹਨ। ਇਸ ਦੌਰਾਨ ਇਕੱਠੇ ਹੋਏ ਸਫਾਈ ਸੇਵਕਾਂ ਜਿਨ੍ਹਾਂ ‘ਚ ਔਰਤਾਂ ਵੀ ਸ਼ਾਮਲ ਸਨ ਵੱਲੋਂ ਸਰਕਾਰ ਦਾ ਰੱਜ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਐੱਸਪੀ ਸਿਟੀ ਕੇਸਰ ਸਿੰਘ, ਡੀਐੱਸਪੀ ਸਿਟੀ 1 ਯੋਗੇਸ ਸ਼ਰਮਾ, ਡੀਐੱਸਪੀ ਟਰੈਫਿਕ ਸੌਰਵ ਜਿੰਦਲ, ਥਾਣਾ ਮੁਖੀ ਗੁਰਨਾਮ ਸਿੰਘ, ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਜ਼ੂਦ ਸੀ।
21 ਨਵੰਬਰ ਨੂੰ ਮੀਟਿੰਗ ਦਾ ਸਮਾਂ ਦਿਵਾ ਕੇ ਧਰਨਾ ਚੁਕਾਇਆ
ਸਫਾਈ ਸੇਵਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਐੱਸਪੀ ਸਿਟੀ ਕੇਸਰ ਸਿੰਘ ਵੱਲੋਂ ਤਹਿਸੀਲਦਾਰ ਪ੍ਰਵੀਨ ਕੁਮਾਰ ਮੰਗ ਪੱਤਰ ਦਿਵਾਇਆ ਗਿਆ ਤੇ ਲਿਖਤੀ ਰੂਪ ‘ਚ ਇਨ੍ਹਾਂ ਸਫਾਈ ਸੇਵਕਾਂ ਦੀ ਮੀਟਿੰਗ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ 21 ਨਵੰਬਰ ਨੂੰ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਮੀਟਿੰਗ ਸਿਰਫ ਲੋਲੀਪੋਪ ਸਾਬਤ ਹੋਈ ਤਾਂ ਇਸ ਤੋਂ ਬਾਅਦ ਉਹ ਮੁੜ ਸੰਘਰਸ਼ ਦੇ ਰਾਹ ਪੈਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੱਸ ਸਟੈਂਡ ਤੋਂ ਮੋਤੀ ਮਹਿਲਾਂ ਵੱਲ ਕੀਤੀ ਗਈ ਰੋਹ ਭਰਪੂਰ ਰੈਲੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਪੰਜਾਬ ਤੇ ਯੂਟੀ ਇੰਪਲਾਈਜ਼ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ-ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵੱਡੀ ਗਿਣਤੀ ‘ਚ ਕਰਮਚਾਰੀ ਬੱਸ ਸਟੈਂਡ ਨੇੜਲੇ ਪੁਲ ਹੇਠਾਂ ਇਕੱਠੇ ਹੋਏ ਤੇ ਇੱਥੇ ਜੰਮ ਕੇ ਸਰਕਾਰ ਖਿਲਾਫ ਨਾਰਅੇਬਾਜ਼ੀ ਕੀਤੀ ਗਈ। ਇਕੱਠੇ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੂੰ ਘੇਰਨ ਲਈ ਰੋਹ ਭਰਪੂਰ ਰੈਲੀ ਕੱਢਦਿਆਂ ਬੱਸ ਸਟੈਂਡ ਤੋਂ ਮੋਤੀ ਮਹਿਲ ਵੱਲ ਨੂੰ ਚਾਲੇ ਪਾ ਦਿੱਤੇ। ਜਿੱਥੇ ਇਨ੍ਹਾਂ ਨੂੰ ਭਾਰੀ ਪੁਲਿਸ ਫੋਰਸ ਨੇ ਫੁਹਾਰਾ ਚੌਂਕ ਨੇੜੇ ਰੋਕ ਲਿਆ, ਜਿਸ ਕਾਰਨ ਕਈ ਘੰਟੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਤੇ ਵਾਹਨਾਂ ਦੀਆਂ ਕਈ-ਕਈ ਕਿੱਲੋਮੀਟਰ ਤੱਕ ਲੰਮੀਆਂ ਲਾਈਨਾਂ ਲੱਗ ਗਈਆਂ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ, ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਜਗਦੀਸ਼ ਸਿੰਘ ਚਾਹਲ, ਰਣਧੀਰ ਸਿੰਘ ਢਿੱਲੋਂ ਗੁਰਮੇਲ ਸਿੰਘ ਮੈਡਲੇ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਆਪੂਰਨ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਮੁਲਾਜ਼ਮਾਂ ਦੇ ਸਿਰਮੌਰ ਬਜ਼ੁਰਗ ਆਗੂ ਸੱਜਣ ਸਿੰਘ ਵੱਲੋਂ ਕਿਸੇ ਦਿਨ ਵੀ ਢੁੱਕਵੇਂ ਸਮੇਂ ‘ਤੇ ਆਪਣਾ ਚੌਥਾ ਮਰਨ ਵਰਤ ਚੰਡੀਗੜ੍ਹ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਰੈਲੀ ਦੌਰਾਨ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਜੱਥੇਬੰਦਕ ਕਨਵੈਨਸ਼ਨ ਕੀਤੇ ਜਾਣ, 15 ਨਵੰਬਰ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਬਠਿੰਡਾ, 27 ਨਵੰਬਰ ਨੂੰ ਮੋਹਾਲੀ, 6 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਵਿੱਦਿਆ ਮੰਤਰੀ ਤੇ ਲੋਕਲ ਬਾਡੀ ਮੰਤਰੀ ਵਿਧਾਨ ਸਭਾ ਹਲਕਿਆ ਤੇ 20 ਦਸੰਬਰ ਨੂੰ ਖੁਰਾਕ ਸਪਲਾਈ ਮੰਤਰੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਵਿਖੇ ਜੋਨਲ ਰੈਲੀਆਂ ਤੇ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਦੇ ਨਾਂਅ ‘ਤੇ ਮੈਮੋਰੰਡਮ ਯਾਦ ਪੱਤਰ ਦੇ ਰੂਪ ਵਿੱਚ ਉੱਪ ਮੰਡਲ ਮੈਜਿਸਟੇਟ ਨੇ ਪ੍ਰਾਪਤ ਕੀਤਾ ਅਤੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਿੱਤ ਵਿਭਾਗ ਨਾਲ 30 ਅਕਤੂਬਰ ਨੂੰ ਮੁਲਾਜਮ ਆਗੂਆਂ ਦੀ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਰਾਣਵਾਂ, ਹਰਭਜਨ ਸਿੰਘ ਪਿਲਖਣੀ, ਮੋਹਨ ਸਿੰਘ ਨੇਗੀ, ਅਸ਼ੀਸ਼ ਜੁਲਾਹਾ, ਕਰਤਾਰ ਸਿੰਘ ਪਾਲ, ਡੀ. ਪੀ. ਮੋੜ, ਉਤਮ ਸਿੰਘ ਬਾਗੜੀ, ਅਰਵਿੰਦਰ ਗੋਲਡੀ, ਅਮਰੀਕ ਸਿੰਘ, ਗੁਰਮੀਤ ਸਿੰਘ ਵਾਲੀਆ, ਸੁਖਚੈਨ ਸਿੰਘ ਖਹਿਰਾ, ਨਰਿੰਦਰ ਮੋਹਨ ਸ਼ਰਮਾ, ਦੁਰਗਾ ਬਾਈ, ਜਗਮੋਹਨ ਨੋਲੱਖਾ,  ਜੋਗਿੰਦਰ ਸਿੰਘ, ਕੁਲਦੀਪ ਸਿੰਘ, ਖੁਸ਼ਵਿੰਦਰ ਕਪਿਲਾ, ਦੀਪ ਚੰਦ ਹੰਸ, ਜਗਜੀਤ ਸਿੰਘ ਦੁਆ, ਮੇਲਾ ਸਿੰਘ, ਗੁਰਵੰਤ ਸਿੰਘ ਆਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।