Protesting - Sach Kahoon Punjabi
ਪੈਨਸ਼ਨਰਜ਼ਾਂ ਵੱਲੋਂ ਪਟਿਆਲਾ ਵਿਖੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ
(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਨਵੰਤ ਸਿੰਘ ਭੱਠਲ, ਗੁਰਦੀਪ ਸਿੰਘ ਵਾਲੀਆ ਅਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। (Pensioners Protesting) ਪੈਨਸ਼ਨ ਦੀਆਂ ਮੰਗਾਂ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦਾ ਫੈਕਟਰ ਦੇਣਾ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਇਆ ਜਾਰੀ ਕਰਨਾ, ਫਿਕਸ ਮੈਡੀਕਲ ਭੱਤਾ 2000 ਰੁਪਏ ਕਰਨਾ, 5.1 ਏ ਅਨੁਸਾਰ ਨੌਸ਼ਨਲ ਆਧਾਰ ਤੇ ਪੈਨਸ਼ਨ ਫਿਕਸ ਕਰਨਾ, ਪਾਵਰਕਾਮ ਪੈਨਸ਼ਨਰਜ਼ ਨੂੰ ਯੂਨਿਟਾਂ ਵਿੱਚ ਰਿਆਇਤ ਦੇਣੀ ਆਦਿ ਮੰਗਾਂ ਨਾ ਮੰਨਣ ਕਾਰਨ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਕਿਸਾਨ ਦੇ ਲੱਖਾਂ ਰੁਪਏ ਦੇ ਤੂੜੀ ਦੇ 23 ਕੁੱਪ ਅੱਗ ਨਾਲ ਸੜੇ
ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚ ਕੀਤਾ ਗਿਆ ਹੈ। ਧਰਨੇ ਵਿੱਚ ਕੱਲ ਪਾਵਰਕਾਮ ਦੇ ਦਫਤਰ ਅੱਗੇ ਕਿਸਾਨਾਂ ਤੇ ਕੀਤੇ ਤਸੱਦਦ ਦੀ ਨਿਖੇਧੀ ਕੀਤੀ ਗਈ। ਧਨਵੰਤ ਸਿੰਘ ਭੱਠਲ ਨੇ ਦੱਸਿਆ (Pensioners Protesting) ਕਿ ਪੰਜਾਬ ਦੇ ਸਮੂੰਹ ਪੈਨਸ਼ਨਰ ਜਿਨ੍ਹਾਂ ਦੀ ਗਿਣਤੀ 3 ਲੱਖ ਪੰਜਾਹ ਹਜਾਰ ਤੋਂ ਉਪਰ ਹੈ, ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੁਲਾਈ ਵਿੱਚ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਕਾਹਲੋਂ, ਜਗਜੀਤ ਸਿੰਘ ਦੁਆ, ਸਤਪਾਲ ਰਾਹੀ, ਗੁਰਮੀਤ ਸਿੰਘ ਟਿਵਾਣਾ, ਪਰਮਜੀਤ ਸਿੰਘ ਮਾਗੋ, ਸੰਤ ਰਾਮ ਚੀਮਾ, ਕ੍ਰਿਸ਼ਨ ਦੇਵ ਅਤੇ ਰਾਮ ਚੰਦ ਬਖਸ਼ੀਵਾਲਾ ਮੌਜੂਦ ਸਨ।
ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕਰਦੇ ਬੇਰੁਜ਼ਗਾਰ ਅਧਿਆਪਕ ਗ੍ਰਿਫ਼ਤਾਰ
Unemployed teachers | ਸੰਗਰੂਰ ‘ਚ ਤਿਰੰਗਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੋਨੀ ਦਾ ਵਿਰੋਧ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਗਣਤੰਤਰ ਦਿਵਸ ਮੌਕੇ ਸੰਗਰੂਰ ਵਿੱਚ ਸਾਰਾ ਦਿਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ (Unemployed teachers) ਨੇ ਸਵੇਰ 5 ਵਜੇ ਤੋਂ ਹੀ ਸਰਕਾਰੀ ਸਮਾਰੋਹ ‘ਚ ਵਿਘਨ ਪਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ। ਦੀਪਕ ਕੰਬੋਜ਼, ਜਰਨੈਲ ਨਾਗਰਾ, ਲਵੀ ਬਠਿੰਡਾ, ਕੁਲਵੰਤ ਭੱਟੀ ਅਤੇ ਸਾਥੀਆਂ ਨੂੰ  ਕੈਬਨਿਟ ਮੰਤਰੀ ਓ ਪੀ ਸੋਨੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਈ ਪਰੇਡ-ਗਰਾਉਂਡ ਵੱਲ ਵਧਦਿਆਂ ਨੂੰ ਗ੍ਰਿਫ਼ਤਾਰ ਕਰਕੇ ਬਡਰੁੱਖਾਂ ਚੌਕੀ ‘ਚ ਭੇਜ ਦਿੱਤਾ।
ਬੱਸ ਰਾਹੀਂ ਜਲਾਲਾਬਾਦ, ਫਾਜ਼ਿਲਕਾ ਦੇ ਕਈ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਲਾਇਨ ਦੇ ਨੇੜੇ ਪਹੁੰਚਦਿਆਂ ਗ੍ਰਿਫ਼ਤਾਰ ਕਰਕੇ ਲੌਂਗੋਵਾਲ ਥਾਣੇ ਭੇਜ ਦਿੱਤਾ ਗਿਆ, ਜਿਸ ਉਪਰੰਤ ਪੰਜਾਬ ਭਰ ਤੋਂ ਇਕੱਠ ਹੋਏ ਕਰੀਬ ਸੈਂਕੜੇ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ-ਬਠਿੰਡਾ ਮਾਰਗ ‘ਤੇ ਜਾਮ ਲਗਾ ਦਿੱਤਾ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਕੈਬਨਿਟ ਮੰਤਰੀ ਓਪੀ ਸੋਨੀ ਅਤੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।
ਕੈਬਨਿਟ ਮੰਤਰੀ ਸੋਨੀ ਦਾ ਘਿਰਾਓ ਕਰਨ ਲਈ ਵਧਦੇ ਬੇਰੁਜ਼ਗਾਰ ਅਧਿਆਪਕ ਥਾਣੇ ਭੇਜੇ
ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਹੁੰਦੀ ਨਾ ਵੇਖਦਿਆਂ ਆਗੂਆਂ ਨੇ ‘ਜੇਲ੍ਹ-ਭਰੋ ਅੰਦੋਲਨ’ ਦਾ ਐਲਾਨ ਕਰ ਦਿੱਤਾ, ਬਠਿੰਡਾ-ਸੰਗਰੂਰ ਮਾਰਗ ਦੇ ਓਵਰਬਰਿੱਜ਼ ‘ਤੇ ਬੈਰੀਕੇਡ ਅਤੇ ਭਾਰੀ ਪੁਲਿਸ ਫੋਰਸ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਜੇਲ੍ਹ ਵੱਲ ਵਧਣ ਤੋਂ ਰੋਕ ਲਿਆ ਗਿਆ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕ ਆਗੂ ਗੁਰਜੀਤ ਕੌਰ ਖੇੜੀ ਸਮੇਤ 17 ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫਤਾਰੀ ਕਰਕੇ ਸ਼ਾਮ ਤੱਕ ਬਾਲੀਆਂ ਥਾਣੇ ਰੱਖਿਆ ਗਿਆ ਪਰ ਭਰਾਤਰੀ ਜਥੇਬੰਦੀਆਂ ਅਤੇ ਮਾਹੌਲ ਨੂੰ ਵੇਖਦਿਆਂ ਸ਼ਾਮ ਨੂੰ ਸਾਰੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਿਹਾਅ ਕਰਦਿਆਂ ਪੁਲਿਸ ਵੱਲੋਂ ਪੱਕੇ-ਮੋਰਚੇ ‘ਤੇ ਛੱਡ ਦਿੱਤਾ ਗਿਆ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ 2 ਫਰਵਰੀ ਨੂੰ ਮੁੜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਅਤੇ ਨਾਲ ਹਫਤੇ ਭਰ ਪੰਜਾਬ ਸਰਕਾਰ ਖ਼ਿਲਾਫ਼ ਪਿੰਡਾਂ ‘ਚ ਅਰਥੀ-ਫੂਕਣ ਦਾ ਸੱਦਾ ਵੀ ਦਿੱਤਾ।
ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਗੂਆਂ ਸੰਦੀਪ ਸਾਮਾ ਅਤੇ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਈਟੀਟੀ ਉਮੀਦਵਾਰਾਂ ਲਈ 500 ਅਤੇ ਬੀਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਝਾ ਮਜ਼ਾਕ ਹੈ, ਕਿਉਂਕਿ ਪੰਜਾਬ ਵਿੱਚ ਕਰੀਬ 15 ਹਜ਼ਾਰ ਈਟੀਟੀ ਅਤੇ 50 ਹਜ਼ਾਰ ਬੀਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ ‘ਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਇਸ ਕਰਕੇ ਨਿਗੂਣੀ ਭਰਤੀ ਦਾ ਮੰਤਵ ਮਹਿਜ਼ ਖਜ਼ਾਨਾ ਭਰਨਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਠੰਢਾ ਪਾਉਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨਾਂ ਨੇ ਨਰਮਾ ਸਾੜ ਪ੍ਰਗਟਾਇਆ ਸਰਕਾਰ ਖਿਲਾਫ਼ ਰੋਸ
ਕੇਂਦਰੀ ਖ੍ਰੀਦ ਏਜੰਸੀ ਸੀਸੀਆਈ ਵੱਲੋਂ ਖ੍ਰੀਦ ਨਾ ਕਰਨ ਕਾਰਨ ਰੋਹ ‘ਚ ਹਨ ਕਿਸਾਨ
ਸੁਖਜੀਤ ਮਾਨ, ਮਾਨਸਾ
ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾਂਦੀ ਕਥਿਤ ਲੁੱਟ ਖਿਲਾਫ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਅੱਗੇ ਧਰਨਾ ਦੇਣ ਉਪਰੰਤ ਨਰਮਾ ਸਾੜਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ  ਜ਼ੋਰਦਾਰ ਨਾਅਰੇਬਾਜ਼ੀ ਕੀਤੀ ਇਸ ਮੌਕੇ ਸੰਬੋਧਨ ਕਰਦਿਆਂ ਭਾਕਿਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਹੁਣ ਜਦੋਂ ਮੰਡੀਆਂ ਵਿੱਚ ਨਰਮੇ ਦੀ ਫਸਲ ਧੜਾਧੜ ਆ ਰਹੀ ਹੈ ਉਸਨੂੰ ਖਰੀਦਣ ਲਈ ਕੇਂਦਰੀ ਖਰੀਦ ਏਜੰਸੀ ਸੀ.ਸੀ.ਆਈ. ਨੇ ਮੰਡੀਆਂ ਵਿੱਚ ਪੈਰ ਨਹੀਂ ਧਰਿਆ, ਜਿਸਦਾ ਫਾਇਦਾ ਉਠਾ ਕੇ ਪ੍ਰਾਈਵੇਟ ਵਪਾਰੀ ਮਨਮਰਜੀ ਦੇ ਰੇਟ ਤੇ ਨਰਮਾ ਖਰੀਦ ਰਹੇ ਹਨ ਤੇ ਕਿਸਾਨਾਂ ਦੀ ਭਾਰੀ ਲੁੱਟ ਹੋ ਰਹੀ ਹੈ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 1100 ਰੁਪਏ ਪ੍ਰਤੀ ਕੁਇੰਟਲ ਨਰਮੇ ਦੇ ਰੇਟ ਵਿੱਚ ਵਾਧਾ ਤਾਂ ਕੀਤਾ ਪਰ ਇਹ ਵਾਧਾ ਕਿਸਾਨਾਂ ਨੂੰ ਪ੍ਰਾਪਤ ਨਹੀਂ ਹੋ ਰਿਹਾ  ਕਿਉਂਕਿ 5350  ਰੁਪਏ ਦੀ ਥਾਂ 4600-4700 ਰੁਪਏ ਪ੍ਰਤੀ ਕੁਇੰਟਲ ਵਿੱਚ ਕਿਸਾਨਾਂ ਕੋਲੋਂ ਵਪਾਰੀ ਨਰਮਾ ਖੋਹ ਰਹੇ ਹਨ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਮੁਜ਼ਾਹਰੇ ਕਰਨ ਦੇ ਬਾਵਜੂਦ ਇਸ ਮਸਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਜੇ ਤੱਕ ਅੱਖ ਨਹੀਂ ਖੁੱਲ੍ਹੀ ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਫਸਲਾਂ ਦੇ ਰੇਟ ਤਾਂ ਕੀ ਦੇਣੇ ਸੀ ਸਗੋਂ ਸਰਕਾਰਾਂ ਵੱਲੋਂ ਆਪਣੇ ਹੀ ਐਲਾਨ ਕੀਤੇ ਨਰਮੇ ਦੇ ਰੇਟ ਦਿੱਤੇ ਨਹੀਂ ਜਾ ਰਹੇ
ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰਾਂ ਤੁਰੰਤ ਦਖਲ ਦੇ ਕੇ ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕਾਂ ਜਾਮ ਕੀਤੀਆਂ ਜਾਣਗੀਆਂ ਜਥੇਬੰਦੀ ਦੇ ਜਿਲ੍ਹਾ ਸੀਨੀਅਰ ਉਪ ਪ੍ਰਧਾਨ ਸੂਬਾਈ ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ ਨੇ ਕਿਹਾ ਕਿ ਸਰਕਾਰਾਂ ਦੀਆਂ ਅਜਿਹੀਆਂ ਨੀਤੀਆਂ ਕਾਰਨ ਹੀ ਪੰਜਾਬ ਦਾ ਕਿਸਾਨ ਕਰਜ਼ੇ ਦੀ ਭਾਰੀ ਪੰਡ ਥੱਲੇ ਦੱਬ ਚੁੱਕਿਆ ਹੈ ਜਿਸ ਤੋਂ ਦੁਖੀ ਹੋ ਕੇ ਹਰ ਰੋਜ਼ ਅੱਧੀ ਦਰਜਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਇਸ ਮੌਕੇ ਕਿਸਾਨਾਂ ਦੇ ਇਕੱਠ ਵਿੱਚ ਆ ਕੇ ਤਹਿਸੀਲਦਾਰ ਮਾਨਸਾ ਨੇ ਸਟੇਜ ਤੋਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜਲਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈਣੀਬਾਘਾ, ਮਲਕੀਤ ਸਿੰਘ ਕੋਟ ਧਰਮੂ, ਚਾਨਣ ਸਿੰਘ ਜਟਾਣਾ, ਸਾਧੂ ਸਿੰਘ ਅਲੀਸ਼ੇਰ ਨੇ ਵੀ ਸੰਬੋਧਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਧਰਨਾ
ਫਿਰੋਜ਼ਪੁਰ, ਸਤਪਾਲ ਥਿੰਦ
19 ਸਤੰਬਰ ਨੂੰ ਪੰਜਾਬ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਫਿਰੋਜ਼ਪੁਰ ‘ਚ ਹਾਕਮ ਧਿਰ ‘ਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਦੇਣ ਦੇ ਦੋਸ਼ ਲੱਗੇ ਹਨ ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਫਿਰੋਜ਼ਪੁਰ ਸਾਹਮਣੇ ਧਰਨਾ ਦਿੱਤਾ ਗਿਆ ਤੇ ਆਮ ਆਦਮੀ ਪਾਰਟੀ ਵੱਲੋਂ ਬੀਡੀਪੀਓ ਦਫ਼ਤਰ ਗੁਰੂਹਰਸਹਾਏ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਹਲਕਾ ਗੁਰੂਹਰਸਹਾਏ ਦੇ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਟਾਲ-ਮਟੋਲ ਕੀਤਾ ਜਾ ਰਿਹਾ ਤੇ ਨਾ ਹੀ ਉਨ੍ਹਾਂ ਨੂੰ ਕੋਈ ਰਸੀਦ ਵਗੈਰਾ ਦਿੱਤੀ ਜਾ ਰਹੀ ਹੈ ਤੇ ਜਿੱਥੇ ਵੀ ਉਹ ਪੱਤਰ ਜਮ੍ਹਾ ਕਰਵਾਉਣ ਸਬੰਧੀ ਜਾਂਦੇ ਹਨ ਉੱਥੇ ਪਹਿਲਾਂ ਹੀ 150-200 ਕਾਂਗਰਸੀ ਇੱਕਠੇ ਹੋਏ ਹੁੰਦੇ ਹਨ ਤਾਂ ਜਦ ਉਹ ਡੀਸੀ ਦਫਤਰ ਵੀ ਪਹੁੰਚੇ ਤਾਂ ਡੀਸੀ ਦਫਤਰ ਦਾ ਵੀ ਪੁਲਿਸ ਵੱਲੋਂ ਗੇਟ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਮਜ਼ਬੂਰਨ ਡੀਸੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋੜ ਪੈਣ ‘ਤੇ ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਦੇ ਹੁਕਮਾਂ ਅਨੁਸਾਰ ਅਗਲਾ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਗੁਰੂਹਰਸਹਾਏ ਦੇ ਸੀਨੀਅਰ ਆਗੂ ਮਲਕੀਤ ਥਿੰਦ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪਹੁੰਦੇ ਹਾਂ ਤਾਂ ਟਾਲ-ਮਟੋਲ ਕਰਕੇ ਵਾਪਸ ਭੇਜਿਆ ਜਾ ਰਿਹਾ ਅਤੇ ਕਥਿਤ ਤੌਰ ‘ਤੇ ਧਮਕੀਆਂ ਵੀ ਦਿੱਤੀਆਂ ਗਈਆਂ ਕਿ ਪੁਲਿਸ ਬੁਲਾ ਕੇ ਬਾਹਰ ਕਢਵਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੌਰਾਨ ਬੀਡੀਪੀਓ ਆਪਣੀ ਕੁਰਸੀ ਛੱਡ ਕੇ ਹੀ ਗਿਆ ਚਲਾ, ਜਿਸ ਕਾਰਨ ਵਰਕਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਜਦ ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫੋਨ ਨਹੀਂ ਉਠਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀਆਂ ਨੂੰ ਪੁਲਿਸ ਨੇ ਰੋਕਿਆ
ਅਕਾਲੀ ਦਲ ਨੇ ਕੈਪਟਨ, ਜਾਖੜ, ਖਹਿਰਾ, ਰਣਜੀਤ ਸਿੰਘ ਅਤੇ ਦਾਦੂਵਾਲ ਤੇ ਪੁਤਲੇ ਫੂਕੇ
ਕਾਂਗਰਸ ਪੰਜਾਬ ਅੰਦਰ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ‘ਤੇ ਤੁਲੀ: ਹਰਪਾਲ ਜੁਨੇਜਾ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਭੜਕੇ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਪੂਰੇ ਪੰਜਾਬ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੇ ਪੁਤਲੇ ਫੂਕੇ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਦਲ ਨੇ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਨੂੰ ਕਾਂਗਰਸ ਦੀ ਰਿਪੋਰਟ ਕਰਾਰ ਦਿੰਦਿਆਂ ਇਸ ਰਿਪੋਰਟ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਸਬੰਧੀ ਕਿਹਾ ਤਾਂ ਕਿ ਝੂਠਾ ਦਾ ਪੁਲੰਦਾ ਇਸ ਰਿਪੋਰਟ ਦਾ ਸੱਚ ਸਾਹਮਣੇ ਆ ਸਕੇ।
ਪਟਿਆਲਾ ਵਿਖੇ ਭੜਕੇ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ ਸਰਕਾਰ ਦਾ ਪੁਤਲਾ ਫੂਕ ਆਪਣੀ ਭੜਾਸ ਕੱਢੀ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀ ਦਲ ਦੇ ਵਰਕਰਾਂ ਨੂੰ ਵੱਡੀ ਗਿਣਤੀ ਪੁਲਿਸ ਫੋਰਸ ਨੇ ਪੋਲੋ ਗਰਾਊਂਡ ਨੇੜੇ ਬੈਰੀਕੇਡ ਲਾਕੇ ਰੋਕ ਲਿਆ। ਇਸ ਤੋਂ ਬਾਅਦ ਭੜਕੇ ਵਰਕਰਾਂ ਨੇ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਜਸਟਿਸ ਰਣਜੀਤ ਸਿੰਘ, ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੁਖਪਾਲ ਖਹਿਰਾ ਅਤੇ ਬਲਜੀਤ ਦਾਦੂਵਾਲ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਅਤੇ ਹੋਰਨਾਂ ਦੇ ਪੁਤਲਿਆਂ ‘ਤੇ ਪਹਿਲਾਂ ਰੱਜ ਕੇ ਜੁੱਤੀ ਫੇਰੀ ਅਤੇ ਇਸ ਤੋਂ ਬਾਅਦ ਅੱਗ ਦੇ ਹਵਾਲੇ ਕਰਦਿਆਂ ਨਾਅਰੇਬਾਜੀ ਕੀਤੀ। ਇਸ ਮੌਕੇ ਆਗੂ ਹਰਪਾਲ ਜੁਨੇਜਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਇਹ ਕਾਂਗਰਸ ਪਾਰਟੀ ਵੱਲੋਂ ਤਿਆਰੀ ਕੀਤੀ ਗਈ ਰਿਪੋਰਟ ਹੈ ਤਾਂ ਜੋ ਆਮ ਲੋਕਾਂ ਨੂੰ ਕੀਤੇ ਗਏ ਵਾਅਦਿਆਂ ਤੋਂ ਭਟਕਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਐਨੀ ਹੀ ਸੁੱਚੀ ਹੈ ਤਾਂ ਉਹ ਸੀਬੀਆਈ ਜਾਂ ਕਿਸੇ ਸੁਪਰੀਮ ਕੋਰਟ ਦੇ ਜੱਜ ਕੋਲੋਂ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਜੁਨੇਜਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ਤੇ ਤੁਲੀ ਹੋਈ ਹੈ, ਇਸ ਕਾਰਨ ਹੀ ਉਹ ਅਜਿਹੇ ਮੁੱਦੇ ਉਛਾਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ, ਸੁਖਪਾਲ ਖਹਿਰਾ, ਬਲਜੀਤ ਸਿੰਘ ਦਾਦੂਵਾਲ ਇਹ ਸਾਰੇ ਇੱਕ ਮਿੱਥੀ ਗਈ ਸਾਜਿਸ਼ ਤਹਿਤ ਹੀ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ, ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਕਾਂਗਰਸ ਦਾਦੂਵਾਲ ਨੂੰ ਕਿਉਂ ਅੱਗੇ ਲਿਆ ਰਹੀ ਹੈ।
ਇਸ ਮੌਕੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ, ਵਿਸ਼ਨੂੰ ਸ਼ਰਮਾ, ਤਰਲੋਕ ਸਿੰਘ ਤੋਰਾ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਸੁਖਬੀਰ ਸਿੰਘ ਸਨੌਰ, ਹਰਪ੍ਰੀਤ ਰੋਕੀ, ਕੰਵਲਜੀਤ ਸਿੰਘ ਗੋਨਾ, ਅਮਨਦੀਪ ਸਿੰਘ ਘੱਗਾ,  ਆਕਾਸ਼ ਸ਼ਰਮਾ ਬੋਕਸਰ, ਜਸਵਿੰਦਰ ਬਰਾੜ ਆਦਿ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ਿਆਂ ਖ਼ਿਲਾਫ਼ ਹਫ਼ਤਾ ਭਰ ਪੰਜਾਬੀ ਕਰਨਗੇ ਪ੍ਰਦਰਸ਼ਨ
ਕਾਲੇ ਕੱਪੜੇ ਪਾ ਕੇ ਨਸ਼ੇ ਖ਼ਿਲਾਫ਼ ਚੱਲੇਗੀ ਪੰਜਾਬ ਭਰ ‘ਚ ਮੁਹਿੰਮ, ਹੋਣਗੇ ਪ੍ਰਦਰਸ਼ਨ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਿੱਟੇ ਖ਼ਿਲਾਫ਼ ‘ਕਾਲਾ ਹਫ਼ਤਾ’, ਪੰਜਾਬ ‘ਚ ਤੇਜ਼ੀ ਨਾਲ ਪੰਜਾਬੀਆਂ ਨੂੰ ਖਾ ਰਹੇ ਨਸ਼ੇ ਖ਼ਿਲਾਫ਼ ਇਹ ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਇੱਕ ਛੋਟੀ ਜਿਹੀ ਮੁਹਿੰਮ ਕੁਝ ਹੀ ਘੰਟੇ ਵਿੱਚ ਪੰਜਾਬ ਭਰ ਦੀ ਮੁਹਿੰਮ ਬਣ ਗਈ ਹੈ। ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਹਰ ਕੋਨੇ ਵਿੱਚ ਫੈਲੀ ਇਸ ਕਾਲੇ ਹਫ਼ਤੇ ਦੀ ਮੁਹਿੰਮ ਵਿੱਚ ਹੁਣ ਤੱਕ ਲੱਖਾਂ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕਰਨ ਲਈ ਆਪਣੀ ਹਾਮੀ ਭਰ ਦਿੱਤੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਮੁਹਿੰਮ ਨੂੰ ਨਾ ਹੀ ਕੋਈ ਲੀਡ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਦੀ ਅਗਵਾਈ ਹੇਠ ਹੋ ਰਹੀ ਹੈ ਜਿਸ ਕਾਰਨ ਇਹ ਮੁਹਿੰਮ ਹਰ ਪੰਜਾਬੀ ਦੀ ਆਪਣੀ ਮੁਹਿੰਮ ਬਣਨ ਕਾਰਨ ਇੰਨੇ ਵੱਡੇ ਪੱਧਰ ‘ਤੇ ਤੇਜ਼ੀ ਫੜ ਲਈ ਹੈ।
ਚਿੱਟੇ ਖ਼ਿਲਾਫ਼ ਕਾਲਾ ਹਫ਼ਤਾ 1 ਜੁਲਾਈ ਤੋਂ 7 ਜੁਲਾਈ ਤੱਕ ਪੰਜਾਬ ਭਰ ਵਿੱਚ ਮਨਾਇਆ ਜਾਵੇਗਾ, ਜਿਸ ਵਿੱਚ ਹਰ ਪੰਜਾਬੀ ਇਹਨਾਂ 7 ਦਿਨਾਂ ਵਿੱਚ ਆਪਣਾ ਕੰਮਕਾਜ ਕਰਦੇ ਹੋਏ ਸਿਰਫ਼ ਕਾਲੇ ਕੱਪੜੇ ਪਾ ਕੇ ਆਪਣਾ ਵਿਰੋਧ ਜ਼ਾਹਰ ਕਰਨਗੇ। ਹਫ਼ਤਾ ਭਰ ਕਾਲੇ ਕੱਪੜੇ ਪਾਉਣ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਪੁਲਿਸ ‘ਤੇ ਜੋਰ ਪਾਇਆ ਜਾਏਗਾ ਕਿ ਉਹ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ। ਇਸ ਮੁਹਿੰਮ ਨੂੰ ਸੋਸ਼ਲ ਮੀਡੀਆ ਰਾਹੀਂ ਬੀਤੀ 25 ਜੂਨ ਨੂੰ ਸ਼ੁਰੂ ਕੀਤਾ ਗਿਆ, ਜਿਹੜੀ ਕਿ ਅਗਲੇ 24 ਘੰਟੇ ਵਿੱਚ ਹੀ ਪੂਰੇ ਪੰਜਾਬ ਵਿੱਚ ਫੈਲ ਗਈ।
ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਕੁਝ ਹੀ ਘੰਟਿਆਂ ‘ਚ ਬਣ ਗਈ ਪੰਜਾਬ ਦੀ ਮੁਹਿੰਮ
ਇਸ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖੁਫੀਆ ਤੰਤਰ ਵੀ ਕਾਫ਼ੀ ਜਿਆਦਾ ਪਰੇਸ਼ਾਨੀ ਵਿੱਚ ਆ ਗਿਆ ਹੈ, ਕਿਉਂਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲਿਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦਾ ਮਕਸਦ ਜਾਣਨ ਲਈ ਖੁਫ਼ੀਆ ਏਜੰਸੀਆਂ ਨੇ ਮੰਗਲਵਾਰ ਸਾਰਾ ਦਿਨ ਆਪਣੀ ਪੂਰੀ ਵਾਹ ਲਾਈ ਹੋਈ ਸੀ। ਹਾਲਾਂਕਿ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਲੇ ਇੱਕ ਵਕੀਲ ਹਾਕਮ ਸਿੰਘ ਅਤੇ ਆਈ.ਟੀ.ਆਈ. ਕਾਰਕੁਨ ਪਰਵਿੰਦਰ ਕਿਤਨਾ ਵੱਲੋਂ ਇਸ ਮੁਹਿੰਮ ਨੂੰ ਗੈਰ ਸਿਆਸੀ ਕਰਾਰ ਦਿੰਦੇ ਹੋਏ ਪੰਜਾਬ ਦੀ ਮੁਹਿੰਮ ਕਰਾਰ ਦਿੱਤਾ ਹੋਇਆ ਹੈ ਅਤੇ ਇਸ ਲਈ ਕਿਸੇ ਵੀ ਸਿਆਸੀ ਪਾਰਟੀ ਦੀ ਨਾ ਹੀ ਮਦਦ ਮੰਗੀ ਹੈ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਨੂੰ ਇਸ ਵਿੱਚ ਦਖਲ ਦੇਣ ਲਈ ਕਿਹਾ ਗਿਆ ਹੈ।