Chief Minister - Sach Kahoon Punjabi

Chief Minister: ਵਾਲ-ਵਾਲ ਬਚੇ ਮੁੱਖ ਮੰਤਰੀ, ਸੁਰੱਖਿਆ ਗਾਰਡਾਂ ਦੀ ਚੌਕਸੀ ਨਾਲ ਹੋਇਆ ਬਚਾਅ, ਜਾਣੋ ਕਿਵੇਂ
Chief Minister: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਵਾਲ-ਵਾਲ ਬਚ ਗਏ। ਜਿਸ ਹੌਟ ਏਅਰ ਗੁਬਾਰੇ ਵਿੱਚ ਸੀਐਮ ਮੋਹਨ ਸਵਾਰੀ ਕਰਨ ਜਾ ਰਹੇ ਸਨ, ਉਸ ਦੇ ਹੇਠਲੇ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ। ਸੁਰੱਖਿਆ ਗਾਰਡਾਂ ਨੇ ਆਪਣੀ ਸਮਝਦਾਰੀ ਦਿਖਾਉਂਦੇ ਹੋਏ ਤੁਰੰਤ ਸੀਐਮ ਮੋਹਨ ਯਾਦਵ ਨੂੰ ਗਰਮ ਏਅਰ ਵਾਲੇ ਗੁਬਾਰੇ ਵਿੱਚੋਂ ਬਾਹਰ ਕੱਢਿਆ ਅਤੇ ਅੱਗ ’ਤੇ ਵੀ ਕਾਬੂ ਪਾ ਲਿਆ।

ਦੱਸ ਦੇਈਏ ਕਿ ਸੀਐਮ ਮੋਹਨ ਯਾਦਵ ਸ਼ਨਿੱਚਰਵਾਰ ਸਵੇਰੇ ਗਾਂਧੀਨਗਰ ਜੰਗਲ ਵਿੱਚ ਇੱਕ ਏਅਰ ਵਾਲੇ ਗੁਬਾਰੇ ਵਿੱਚ ਸਵਾਰੀ ਕਰਨ ਗਏ ਸਨ। ਪਰ ਤੇਜ਼ ਹਵਾਵਾਂ ਕਾਰਨ ਗੁਬਾਰਾ ਉੱਡ ਨਹੀਂ ਸਕਿਆ ਅਤੇ ਇਸ ਦੇ ਹੇਠਲੇ ਹਿੱਸੇ ਵਿੱਚ ਅੱਗ ਲੱਗ ਗਈ। Chief Minister

ਫਿਲਹਾਲ, ਮੁੱਖ ਮੰਤਰੀ ਮੋਹਨ ਯਾਦਵ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਅੱਗ ’ਤੇ ਵੀ ਕਾਬੂ ਪਾ ਲਿਆ ਗਿਆ। ਦਰਅਸਲ, ਸੀਐਮ ਮੋਹਨ ਯਾਦਵ ਸ਼ੁੱਕਰਵਾਰ ਸ਼ਾਮ ਨੂੰ ਗਾਂਧੀਨਗਰ ਫੈਸਟੀਵਲ ਦੇ ਚੌਥੇ ਐਡੀਸ਼ਨ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਚੰਬਲ ਡੈਮ ਦੇ ਬੈਕਵਾਟਰਾਂ ਦਾ ਵੀ ਆਨੰਦ ਮਾਣਿਆ ਅਤੇ ਸ਼ਨਿੱਚਰਵਾਰ ਸਵੇਰੇ ਬੋਟਿੰਗ ਵਿੱਚ ਵੀ ਹਿੱਸਾ ਲਿਆ। ਉਹ ਬੋਟਿੰਗ ਤੋਂ ਬਾਅਦ ਹੀ ਏਅਰ ਗੁਬਾਰੇ ਵਿੱਚ ਸਵਾਰੀ ਕਰਨ ਜਾ ਰਹੇ ਸਨ, ਪਰ ਫਿਰ ਹਾਦਸਾ ਵਾਪਰ ਗਿਆ। ਸੀਐਮ ਮੋਹਨ ਯਾਦਵ ਨੇ ਖੁਦ ਇਸ ਹਾਦਸੇ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Read Also : ਸਤੰਬਰ ’ਚ ਫਿਰ ਵਾਪਸ ਆਵੇਗਾ ਬਰਸਾਤੀ ਮੌਸਮ, ਕਈ ਸੂਬਿਆਂ ’ਚ ਅਲਰਟ ਜਾਰੀ

ਇਸ ਤੋਂ ਇਲਾਵਾ ਮੁੱਖ ਮੰਤਰੀ ਮੋਹਨ ਯਾਦਵ ਨੇ ਸ਼ੁੱਕਰਵਾਰ ਨੂੰ ਝਾਬੂਆ ਵਿੱਚ ਇੱਕ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੀਵਾਲੀ ਤੋਂ ਬਾਅਦ, ਲਾਡਲੀ ਬਹਿਨਾ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਜਾਵੇਗੀ।

ਬਗਾਵਤੀ ਅਫ਼ਵਾਹਾਂ ਨੂੰ ਮੁੱਖ ਮੰਤਰੀ ਦੀ ਲਗਾਮ, ਭਗਵੰਤ ਮਾਨ ਤੇ ਕੁਲਤਾਰ ਸੰਧਵਾਂ ਨੇ ਕੀਤਾ ਇੱਕ ਘੰਟੇ ਹਾਸਾ-ਠੱਠਾ
ਵਿਧਾਨ ਸਭਾ ’ਚ ਬਣਿਆ ਖੁਸ਼ਨੁਮਾ ਮਾਹੌਲ, ਸਪੀਕਰ ਦੀ ਨਹੀਂ ਰੁਕ ਰਹੀ ਸੀ ਹਾਸੀ | Chief Minister

ਚੰਡੀਗੜ੍ਹ (ਅਸ਼ਵਨੀ ਚਾਵਲਾ)। Chief Minister : ਬਗਾਵਤੀ ਸੁਰ ਅਪਾਲਣ ਵਾਲੀਆਂ ਅਫ਼ਵਾਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਬੁੱਧਵਾਰ ਨੂੰ ਲਗਾਮ ਲਾਉਂਦੇ ਹੋਏ ਨਾ ਸਿਰਫ਼ ਵਿਧਾਨ ਸਭਾ ’ਚ ਸਪੀਕਰ ਕੁਲਤਾਰ ਸੰਧਵਾਂ ਨਾਲ ਇੱਕ ਘੰਟੇ ਤੋਂ ਵਧ ਸਮਾਂ ਬਿਤਾਇਆ, ਸਗੋਂ ਦੋਵਾਂ ਆਗੂਆਂ ਵੱਲੋਂ ਰੱਜ ਕੇ ਹਾਸਾਠੱਠਾ ਵੀ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਅਫ਼ਵਾਹਾਂ ਦੇ ਦੌਰ ’ਚ ਇਹ ਕੋਈ ਸੋਚ ਵੀ ਨਹੀਂ ਸਕਦਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਕੁਲਤਾਰ ਸੰਧਵਾਂ ਆਪਸ ’ਚ ਬੈਠ ਕੇ ਇਸ ਤਰੀਕੇ ਨਾਲ ਮਜਾਕ ਵੀ ਕਰਦੇ ਨਜ਼ਰ ਆਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦੇ ਗੇਟ ਅੱਗੇ ਲੈਣ ਲਈ ਗਏ ਕੁਲਤਾਰ ਸੰਧਵਾਂ

ਵਿਧਾਨ ਸਭਾ ’ਚ ਇਸ ਮਾਹੌਲ ਨੂੰ ਦੇਖ ਕੇ ਸੁਆਲ ਵੀ ਖੜ੍ਹਾ ਹੋਇਆ ਤਾਂ ਮੁੱਖ ਮੰਤਰੀ ਨਾਲ ਜੁੜੇ ਹੋਏ ਆਗੂਆਂ ਨੇ ਸਾਫ਼ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕਦੇ ਗੁੱਟਬਾਜੀ ਹੀ ਨਹੀਂ ਸੀ ਪਰ ਸਰਕਾਰ ’ਚ ਵਿਵਾਦ ਪੈਦਾ ਕਰਨ ਲਈ ਕੁਝ ਲੋਕਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਗਈਆਂ ਸਨ ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦੇ ਗੇਟ ਅੱਗੇ ਲੈਣ ਲਈ ਗਏ ਤੇ ਵਾਪਸੀ ਮੌਕੇ ਛੱਡਣ ਵੀ ਗਏ ਸਨ। ਇੱਥੇ ਦੱਸਣਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਮੀਡੀਆ ’ਚ ਬਿਆਨ ਦਿੱਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੇ 25-30 ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਰਾਜ਼ ਹੋ ਕੇ ਦਿੱਲੀ ਗਏ ਸਨ ਤੇ ਮੁੱਖ ਮੰਤਰੀ ਦੀ ਸ਼ਿਕਾਇਕ ਪਾਰਟੀ ਲੀਡਰਸ਼ਿਪ ਤੇ ਸੰਦੀਪ ਪਾਠਕ ਨੂੰ ਕੀਤੀ ਗਈ ਸੀ।

Also Read : Road Accidents: ਰਫ਼ਤਾਰ ਦੇ ਨਾਲ ਵਧਦੇ ਹਾਦਸੇ

ਇਸ ਬਾਗੀ ਗੁੱਟ ਦੀ ਅਗਵਾਈ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕੀਤੀ ਗਈ ਸੀ ਅਤੇ ਸੰਧਵਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਰਸੀ ਤੋਂ ਹਟਵਾਉਣਾ ਚਾਹੁੰਦੇ ਹਨ। ਸ਼ੀਤਲ ਅੰਗੂਰਾਲ ਦੇ ਇਸ ਦਾਅਵੇ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕਾਂਗਰਸ ਦੇ ਵੀ ਕੁਝ ਲੀਡਰਾਂ ਵੱਲੋਂ ਸ਼ੋਸਲ ਮੀਡੀਆ ’ਤੇ ਸੁਆਲ ਖੜੇ੍ਹ ਕਰਦੇ ਹੋਏ ਕਾਫ਼ੀ ਕੁਝ ਲਿਖਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਇਸ ਅਫ਼ਵਾਹ ਨੇ ਵੀ ਤੇਜੀ ਫੜ ਲਈ ਸੀ ਕਿ ਸਰਕਾਰ ’ਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ।

ਇਨ੍ਹਾਂ ਅਫ਼ਵਾਹਾਂ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਵਿਧਾਨ ਸਭਾ ’ਚ ਮੋਹਿੰਦਰ ਭਗਤ ਨੂੰ ਸਹੁੰ ਚੁਕਵਾਉਣ ਲਈ ਆਏ ਹੋਏ ਸਨ ਤਾਂ ਸਹੁੰ ਚੁੱਕਣ ਤੋਂ ਬਾਅਦ ਲਗਭਗ ਇੱਕ ਸਵਾ ਘੰਟਾ ਮੁੱਖ ਮੰਤਰੀ ਭਗਵੰਤ ਮਾਨ ਸਪੀਕਰ ਕੁਲਤਾਰ ਸੰਧਵਾਂ ਤੇ ਡਿਪਟੀ ਸਪੀਕਰ ਜੈ ਸਿੰਘ ਰੋੜੀ ਸਣੇ 6-7 ਵਿਧਾਇਕਾਂ ਨਾਲ ਵਿਧਾਨ ਸਭਾ ’ਚ ਸਪੀਕਰ ਕੁਲਤਾਰ ਸੰਧਵਾਂ ਦੇ ਦਫ਼ਤਰ ’ਚ ਹੀ ਬੈਠੇ ਰਹੇ।

ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਸਿਧਾਂਤਾਂ ਦੀ ਖਾਤਰ 49 ਦਿਨਾਂ ਦੇ ਅੰਦਰ ਹੀ ਅਸਤੀਫਾ ਦੇ ਦਿੱਤਾ ਸੀ। ਅੱਜ ਕੋਈ ਚਪੜਾਸੀ ਦੀ ਨੌਕਰੀ ਨਹੀਂ ਛੱਡਦਾ।

ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ: Arvind Kejriwal

ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਕਿ ਜਦੋਂ ਮੈਂ ਜੇਲ੍ਹ ਗਿਆ ਤਾਂ ਮੇਰੀ ਮਾਂ ਅਤੇ ਭੈਣਾਂ ਬਹੁਤ ਰੋਈਆਂ। ਕਈਆਂ ਨੇ ਮੰਨਤਾਂ ਮੰਗੀਆਂ। ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਕਰੋੜਾਂ ਲੋਕਾਂ ਨੇ ਦੁਆਵਾਂ ਭੇਜੀਆਂ ਹਨ। ਉਨ੍ਹਾਂ ਦੀਆਂ ਅਸੀਸਾਂ ਸਦਕਾ ਹੀ ਮੈਂ ਤੁਹਾਡੇ ਵਿਚਕਾਰ ਹਾਂ। ਦੇਸ਼ ਤਰੱਕੀ ਕਰੇ। ਇਹ ਮੇਰੀ ਰੱਬ ਤੋਂ ਇੱਛਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ ਅਤੇ ‘ਆਪ’ ਵੀ ਇਸ ਵਿੱਚ ਭਾਈਵਾਲ ਹੋਵੇਗੀ। ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਵੇਗੀ। (Arvind Kejriwal)

ਇਹ ਵੀ ਪੜ੍ਹੋ: ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਪੰਜਾਬ ਸਰਕਾਰ ਵੱਲੋਂ ਪੈਨਸ਼ਨ ਜਾਂ ਫਿਰ ਹੋਰ ਲਾਭ ਦੇਣ ਤੋਂ ਸਾਫ਼ ਇਨਕਾਰ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਲਈ ਵੋਟਾਂ ਨਹੀਂ ਮੰਗ ਰਹੇ ਸਗੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਪ੍ਰਧਾਨ ਮੰਤਰੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ’ਚ ਪੂਜਾ ਅਰਚਨਾ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮਾਨ ਵੀ ਮੌਜੂਦ ਸਨ। Arvind Kejriwal

ਚੋਣ ਪ੍ਰਚਾਰ ਕਰਦੇ ਸਮੇਂ ਮੁੱਖ ਮੰਤਰੀ ’ਤੇ ਹਮਲਾ! ਰਾਜਨੀਤੀ ’ਚ ਭੂਚਾਲ
ਅਮਰਾਵਤੀ। ਆਂਧਾਰਾ ਪ੍ਰਦੇਸ਼ ਦੀ ਰਾਜਨੀਤੀ ’ਚ ਭੂਚਾਲ ਆ ਗਿਆ ਜਦੋਂ ਮੁੱਖ ਮੰਤਰੀ ਵਾਈ ਐੱਸ ਜਗਨ ’ਤੇ ਇੱਕ ਬਦਮਾਸ਼ ਨੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਉਨ੍ਹਾਂ ਦੇ ਭਰ੍ਹਵੱਟੇ ’ਤੇ ਸੱਟ ਲੱਗ ਗਈ। ਇਸ ਮਾਮਲੇ ’ਤੇ ਜਗਨ ਦੀ ਭੈਣ ਵਾਈ ਐੱਸ ਸ਼ਰਮੀਲਾ ਨੇ ਪ੍ਰਤੀਕਿਰਿਆ ਦਿੰਦੇ ਹੋਏ ਹਮਲੇ ਦੀ ਨਿੰਦਿਆ ਕੀਤੀ ਹੈ, ਇਸ ਤੋਂ ਇਲਾਵਾ ਸ਼ਰਮਿਲਾ ਨੇ ਵਾਜ਼ਬ ਸ਼ੱਕ ਵੀ ਪ੍ਰਗਟ ਕੀਤਾ ਹੈ। (Chief Minister)

ਇਸ ਹਮਲੇ ਦੇ ਵਿਰੋਧ ’ਚ ਸ਼ਰਮਿਲਾ ਨੇ ਸੋਸ਼ਲ ਮੀਡੀਆ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਦੁੱਖ ਦੀ ਤੇ ਮੰਦਭਾਗੀ ਗੱਲ ਹੈ ਕਿ ਸੀਐੱਮ ਜਗਨ ਮੋਹਨ ਰੇਡੀ ’ਤੇ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅੱਖ ’ਤੇ ਸੱਟ ਲੱਗ ਗਈ ਹੈ। ਸਾਨੂੰ ਲੱਗਦਾ ਹੈ ਕਿ ਇਹ ਇੱਕ ਦੁਰਘਟਨਾ ਸੀ, ਪਰ ਜੇਕਰ ਇਹ ਕੋਈ ਹਾਦਸਾ ਨਹੀਂ, ਸਗੋਂ ਇੱਕ ਫਰਜ਼ੀ ਹਮਲਾ ਸੀ, ਅਤੇ ਜੇਕਰ ਇਹ ਜਾਣ ਬੁੱਝ ਕੇ ਕੀਤਾ ਗਿਆ ਸੀ ਤਾਂ ਹਰ ਕਿਸੇ ਨੂੰ ਯਕੀਨੀ ਤੌਰ ’ਤੇ ਇਸ ਦੀ ਨਿੰਦਿਆ ਕਰਨੀ ਚਾਹੀਦੀ ਹੈ। ਲੋਕਤੰਤਰ ’ਚ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ, ਮੈਂ ਭਗਵਾਨ ਅੱਗੇ ਜਗਨ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰ ਰਹੀ ਹਾਂ। (Chief Minister)

Also Read : ਹੁਣ 5 ਸਾਲ ਤੱਕ ਮਿਲੇਗਾ ਮੁਫਤ ਰਾਸ਼ਨ! ਮੋਦੀ ਦੀ ਗਰੰਟੀ

Kisan Protest : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਮੁੱਖ ਮੰਤਰੀ ਦਾ ਵੱਡਾ ਬਿਆਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਮਗਰੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ ਘੱਟ ਸਮੱਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ। (Chief Minister)

ਮੁੱਖ ਮੰਤਰੀ (Chief Minister) ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐੱਮਐੱਸਪੀ ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ ’ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫਸਲਾਂ ਦੀ ਖਰੀਦ ਲਈ ਸਮਝੌਤਾ ਕੀਤਾ ਜਾਵੇ। (Kisan Protest)

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮੱਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬਚਤ ਹੋਣ ਦੇ ਨਾਲ-ਨਾਲ ਕਿਸਾਨਾ ਨੂੰ ਝੋਨੇ ਦੇ ਚੱਕਰ ’ਚੋਂ ਬਾਹਰ ਕੱਢਣ ਦੇ ਨਾਲ ਨਾਲ ਸੂਬੇ ਦੇ ਕੀਮਤੀ ਪਾਦੀ ਦੀ ਵੀ ਬੱਚਤ ਹੋਵੇਗੀ।

Chief Minister

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫਰਜ਼ ਲਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। (Kisan Protest)

UPI : ਡਿਜ਼ੀਟਲ ਲੈਣ-ਦੇਣ ਦੀ ਵਧਦੀ ਹਰਮਨਪਿਆਰਤਾ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਦਰਵਾਜੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।

ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ | Kisan Protest

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋੲਂ ਵੀ ਨੌਜਵਾਨ ਪਾਣੀ ਦੀਆਂ ਵਾਛੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।

ਮਾਮਲਿਆਂ ’ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਮਾਨ ਨੇ ਹਾਦਸੇ ’ਚ ਜਖ਼ਮੀ ਹੋਏ ਵਿਧਾਇਕ ਦਾ ਜਾਣਿਆ ਹਾਲ
ਟਾਂਡਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਫੋਨ ਕਰਕੇ ਹਾਲ ਜਾਣਿਆ ਤੇ ਹਾਦਸੇ ਦੀ ਕਾਰਨਾਂ ਦੀ ਜਾਣਕਾਰੀ ਹਾਸਲ ਕੀਤੀ। ਦੱਸ ਦਈਏ ਕਿ ਵਿਧਾਇਕ ਘੁੰਮਣ ਦੀ ਇਨੋਵਾ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। (Chief Minister)

ਇਸ ਬਾਰੇ ਦੱਸਦਿਆਂ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਹਾਦਸੇ ਉਪਰੰਤ ਕਰਮਵੀਰ ਸਿੰਘ ਘੁੰਮਣ ਦੀ ਇਨੋਵਾ ਗੱਡੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਜਦਕਿ ਵਿਧਾਇਕ ਕਰਮਵੀਰ ਘੁੰਮਣ ਇਸ ਹਾਦਸੇ ਉਪਰੰਤ ਬਿਲਕੁਲ ਸਹੀ ਸਲਾਮਤ ਤੇ ਤੰਦਰੁਸਤ ਹਨ। ਉਨ੍ਹਾਂ ਦੇ ਸੁਰੱਖਿਆ ਕਰਮੀ ਵੀ ਇਸ ਹਾਦਸੇ ਵਿੱਚ ਬਾਲ-ਬਾਲ ਬਚ ਗਏ।

Also Read : ਅਮਰੀਕਾ ’ਚ ਫਿਰ ਗੋਲੀਬਾਰੀ ਦਾ ‘ਤਾਂਡਵ’ ਦੋ ਜਣਿਆਂ ਦੀ ਮੌਤ

ਜ਼ਿਕਰਯੋਗ ਹੈ ਕਿ ਇਸ ਹਾਦਸੇ ਦੀ ਖਬਰ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ। ਇਸ ਤੋਂ ਬਾਅਦ ਵੱਡੀ ਗਿਣਤੀ ’ਚ ਲੋਕ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਾਲੰਟੀਅਰ ਵਿਧਾਇਕ ਕਰਮਵੀਰ ਘੁੰਮਦ ਦੇ ਘਰ ਪਹੁੰਚੇ ਅਤੇ ਹਾਦਸੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਨੇ ਫੋਨ ’ਤੇ ਵਿਧਾਇਕ ਦਾ ਹਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।

ਕਿਸਾਨਾਂ ਤੇ ਕੇਂਦਰ ਦੀ ਮਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਕਾਨਫਰੰਸ, ਦੇਖੋ ਕੀ ਹੋਇਆ ਮੀਟਿੰਗ ’ਚ
ਚੰਡੀਗੜ੍ਹ। ਬੀਤੀ ਰਾਤ ਤੀਜੇ ਗੇੜ ਦੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਅੱਧੀ ਰਾਤ ਨੂੰ ਸਮਾਪਤ ਹੋਈ। ਮੀਟਿੰਗ ਦੇਰ ਸ਼ਾਮ ਸਾਢੇ ਸੱਤ ਵਜੇ ਸ਼ੁਰੂ ਹੋਈ ਤੇ ਤਕਰੀਬਨ ਡੇਢ ਵਜੇ ਤੱਕ ਚੱਲਦੀ ਰਹੀ। ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਰਹੇ। ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ ਐਤਵਾਰ ਨੂੰ ਹੋਵੇਗੀ। (Chief Minister)

ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੀਆਂ ਮੰਗਾਂ ਸਬੰਧੀ ਬਹੁਤ ਹੀ ਸਾਕਾਰਾਤਮਕ ਢੰਗ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਲੋਕਾਂ ਦੇ ਵਕੀਲ ਦੇ ਤੌਰ ’ਤੇ ਅੱਗੇ ਆਵਾਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਡਰੋਨ ਰਾਹੀਂ ਕੀਤੀ ਜਾ ਰਹੀ ਸ਼ੈÇਲੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਾਡੇ ਇਲਾਕੇ ਵਿੱਚ ਡਰੋਨ ਭੇਜ ਕੇ ਕਿਸਾਨਾ ’ਤੇ ਸ਼ੈÇਲੰਗ ਕਰਵਾ ਰਹੀ ਹੈ। ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਸ਼ੈੱਲ ਵੀ ਦਿਖਾਏ। (Chief Minister)

Also Read : ਸ਼ੰਭੂ ਬਾਰਡਰ ‘ਤੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁੰਖ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਸਕੂਲ ਨਾ ਕਰੋ। ਉਨ੍ਹਾਂ ਕੇਂਦਰੀ ਮੰਤਰੀਆਂ ਤੋਂ ਭਰੋਸਾ ਲਿਆ ਹੈ ਕਿ ਉਹ ਹਰਿਆਣਾ ਸਕਰਾਰ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਲਈ ਕਹਿਣਗੇ। ਇਸ ਦੇ ਨਾਲ ਹੀ ਕਿਸਾਨਾ ਨੂੰ ਅਪੀਲ ਕੀਤੀ ਗਈ ਸੀ ਕਿ ਕਿਸਾਨ ਸ਼ਾਂਤੀ ਬਣਾ ਕੇ ਰੱਖਣ ਤੇ ਉਨ੍ਹਾਂ ਨੇ ਇਸ ਨੂੰ ਨਿਭਾਇਆ ਵੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਸੀ ਕਿ ਮੈਂ ਆਪਣੇ ਨੌਜਵਾਨਾਂ ਨੂੰ ਤੇ ਪੰਜਾਬੀਆਂ ਨੂੰ ਅੱਥਰੂ ਗੈਸ ਦੇ ਗੋਲਿਆਂ ਤੇ ਵਾਟਰ ਕੈਨਨਾਂ ਮੂਹਰੇ ਨਹੀਂ ਡਾਹੁਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਕਾਫ਼ੀ ਵਿਸ਼ਿਆਂ ’ਤੇ ਸਹਿਮਤੀ ਬਣ ਗਈ ਹੈ ਤੇ ਬਾਕੀਆਂ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ।

ਪੰਜਾਬੀਆਂ ਦੇ ਨਾਲ ਹਾਂ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਨੂੰ ਇਹ ਗੱਲ ਕਹਿਣ ਵਿੱਚ ਕੋਈ ਹਰਜ਼ ਨਹੀਂ ਹੈ ਕਿ ਮੈਂ ਪੰਜਾਬ ਤੇ ਪੰਜਾਬੀਆਂ ਨਾਲ ਹਾਂ। ਪਰ ਅਸੀਂ ਲਾਅ ਐਂਡ ਆਰਡਰ ਤੇ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦੀਆਂ ਦਿੱਕਤਾਂ ਵੀ ਦੇਖਣੀਆਂ ਹਨ। ਕੋਈ ਇਸ ਤਰ੍ਹਾਂ ਦਾ ਮਾਹੌਲ ਨਾ ਬਣ ਜਾਵੇ ਕਿ ਸਾਡੇ ਕੋਲ ਤੇਲ, ਦੁੱਧ ਜਾਂ ਹੋਰ ਕਿਸੇ ਚੀਜ਼ ਦੀ ਕਮੀ ਨਾ ਆ ਜਾਵੇ, ਤਾਂ ਜੋ ਲੋਕ ਪ੍ਰਭਾਵਿਤ ਨਾ ਹੋਣ। ਕਿਸਾਨ ਸੰਗਠਨਾਂ ਨੇ ਵੀ ਕਿਹਾ ਹੈ ਕਿ ਇਸ ਗੱਲ ਲਈ ਸਹਿਮਤ ਹਨ। ਕੇਂਦਰ ਤੇ ਕਿਸਾਨਾਂ ਦੋਹਾਂ ਨੇ ਭਰੋਸਾ ਦਿਵਾਇਆ ਹੈ ਕਿ ਸ਼ਾਂਤੀ ਕਾਇਮ ਰੱਖੀ ਜਾਵੇਗੀ।

ਮੁੱਖ ਮੰਤਰੀ ਨੇ ਪੋਸਟ ਕਰਕੇ ਪੰਜਾਬੀਆਂ ਨੁੰ ਦਿੱਤੀ ਖੁਸ਼ਖਬਰੀ! ਕਿਹਾ ਕਰੋ ਇਹ ਕੰਮ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister) ਨੇ ਅੱਜ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇੱਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸਾਰੇ ਹੀ ਪੰਜਾਬ ਵਿੱਚ ਪੈਂਡਿੰਗ ਪਏ ਇੰਤਕਾਲ ਦੇ ਕੰਮ ਅੱਜ ਪੂਰੇ ਕਰਨ ਲਈ ਆਖਿਆ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…

ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ…ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ… ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ… (Chief Minister)

ਬੀਤੇ ਦਿਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਸੀ ਜਾਣਕਾਰੀ | Chief Minister

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। (Revenue Department )

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਪੈਂਡਿੰਗ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਪੈਂਡਿੰਗ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। (Chief Minister)

Also Read : ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

ਜਿੰਪਾ ਨੇ ਕਿਹਾ ਕਿ ਉਹ ਪੈਂਡਿੰਗ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐੱਨਆਰਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।

ਮੁੱਖ ਮੰਤਰੀ ਮਾਨ ਦਾ ਸੁਨੀਲ ਜਾਖੜ ਨੂੰ ਚੈਲੇਂਜ
ਕਿਹਾ, ਝਾਂਕੀ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਤਸਵੀਰ ਵਿਖਾ ਦੇਵੇ ਤਾਂ ਸਿਆਸਤ ਛੱਡ ਦੇਵਾਂਗਾ

(ਸੱਚ ਕਹੂੰ ਨਿਊਜ਼ ) ਚੰਡੀਗੜ੍ਹ੍। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਜੰਮ ਕੇ ਵਰ੍ਹੇ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਵਿੱਚ ਜਾਖੜ ਕਹਿ ਰਹੇ ਹਨ ਕਿ 26 ਜਨਵਰੀ ਦੇ ਕੌਮੀ ਸਮਾਗਮ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖਿਆ ਗਿਆ ਹੈ ਕਿਉਂਕਿ ਉਸ ਝਾਂਕੀ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਤਸਵੀਰ ਲੱਗੀ ਹੈ। ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਜਾਖੜ ਨੂੰ ਚੈਲੰਜ ਕਰਦੇ ਹਨ ਕਿ ਉਹ ਝਾਂਕੀ ‘ਚ ਜੇਕਰ ਅਰਵਿੰਦ ਕੇਜਰੀਵਾਲ ਜਾਂ ਭਗਵੰਤ ਸਿੰਘ ਮਾਨ ਦੀ ਤਸਵੀਰ ਵਿਖਾ ਦੇਣ।  ਉਹ ਰਾਜਨੀਤੀ ਛੱਡ ਦੇਣਗੇ। (Bhagwant Mann)

ਇਹ ਵੀ ਪੜ੍ਹੋ : ਗਰੀਨ ਐਸ ਦੇ ਸੇਵਾਦਾਰ ਨੇ ਕੜਾਕੇ ਦੀ ਠੰਢ ’ਚ ਭਾਖੜਾ ਨਹਿਰ ’ਚ ਡੁੱਬਦੇ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢਿਆ

ਮੁੱਖ ਮੰਤਰੀ (Bhagwant Mann) ਨੇ ਜਾਖਡ਼ ’ਤੇ ਵਰ੍ਹਦਿਆਂ ਕਿਹਾ ਕਿ ਕਿਹਾ ਝਾਕੀ ’ਚ ਸਾਡੀ ਤਸਵੀਰ ਕਿਵੇਂ ਲੱਗ ਸਕਦੀ ਹੈ। ਉਨਾਂ ਕਿਹਾ ਜਾਖੜ ਹੁਣੇ-ਹੁਣੇ ਭਾਜਪਾ ’ਚ ਗਏ ਹਨ ਉਨਾਂ ਨੂੰ ਪੂਰੀ ਤਰ੍ਹਾਂ ਹਾਲੇ ਝੂਠ ਬੋਲਣਾ ਨਹੀਂ ਆਉਂਦਾ। ਇਸ ਲਈ ਇਹ ਬਿਆਨ ਦਿੰਦਿਆਂ ਉਨਾਂ ਦੇ ਬੁੱਲ੍ਹ ਕੰਬ ਰਹੇ ਹਨ। ਮਾਨ ਨੇ ਜਾਖੜ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਜੇਕਰ ਫੋਟੋ ਨਾ ਲੱਗੀ ਹੋਈ ਤਾਂ ਸੁਨੀਲ ਜਾਖਡ਼ ਪੰਜਾਬ ’ਚ ਨਾ ਵੜਨ।

ਤਿੰਨ ਮੁੱਖ ਮੰਤਰੀਆਂ ਦੀ ਚੋਣ
ਭਾਜਪਾ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਰਾਜਸਥਾਨ ’ਚ ਆਪਣੇ ਮੁੱਖ ਮੰਤਰੀਆਂ ਦੀ ਚੋਣ ਜਿਸ ਤਰ੍ਹਾਂ ਕੀਤੀ ਹੈ ਉਹ ਸਿਆਸਤ ’ਚ ਇੱਕ ਨਵਾਂ ਰੁਝਾਨ ਹੈ ਪਾਰਟੀ ਨੇ ਛੱਤੀਸਗੜ੍ਹ ’ਚ ਆਦਿਵਾਸੀ ਪਿਛੋਕੜ ਨਾਲ ਸਬੰਧਿਤ ਵਿਧਾਇਕ ਵਿਸ਼ਨੂੰ ਦੇਵ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਹੈ ਭਾਵੇਂ ਇਸ ਚੋਣ ਲਈ ਪਾਰਟੀ ਦਾ ਉਦੇਸ਼ 2024 ਦੀਆਂ ਲੋਕ ਸਭਾ ਚੋਣਾਂ ਵੀ ਹੋ ਸਕਦੀਆਂ ਹਨ ਫਿਰ ਵੀ ਪਾਰਟੀ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ’ਚ ਹੈ ਕਿ ਪਾਰਟੀ ਮਜ਼ਬੂਤ ਫੈਸਲਾ ਲੈਣ ਦਾ ਦਮ ਰੱਖਦੀ ਹੈ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਰਮਨ ਸਿੰਘ ਵਰਗੇ ਆਗੂ ਨੂੰ ਛੱਡ ਕੇ ਨਵੇਂ ਨੇਤਾ ਦੀ ਚੋਣ ਵੱਡੀ ਗੱਲ ਹੁੰਦੀ ਹੈ ਇਸ ਦੇ ਨਾਲ ਹੀ ਪਾਰਟੀ ਨੇ ਅਨੁਸ਼ਾਸਨ ਕਾਇਮ ਰੱਖਣ ’ਚ ਵੀ ਕਾਮਯਾਬੀ ਹਾਸਲ ਕੀਤੀ ਹੈ ਦੂਜੇ ਪਾਸੇ ਮੱਧ ਪ੍ਰਦੇਸ਼ ਹੈ। (Rajasthan CM)

ਇਹ ਵੀ ਪੜ੍ਹੋ : ਛਾਂਟੀ ਖਿਲਾਫ ਭੜਕੇ ਜੰਗਲਾਤ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਜਿੱਥੇ ਨਵੇਂ ਚਿਹਰੇ ਮੋਹਨ ਯਾਦਵ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ ਮੱਧ ਪ੍ਰਦੇਸ਼ ’ਚ ਸ਼ਿਵਰਾਜ ਚੌਹਾਨ ਵੀ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਪਾਰਟੀ ਦੇ ਅੰਦਰ ਉਹਨਾਂ ਦਾ ਕਿਧਰੇ ਵੀ ਵਿਰੋਧ ਨਹੀਂ ਸੀ ਇਸ ਵੱਡੇ ਸੂਬੇ ਦੀ ਅਗਵਾਈ ਕਿਸੇ ਨਵੇਂ ਆਗੂ ਨੂੰ ਦੇਣੀ ਬਹੁਤ ਵੱਡੀ ਚੁਣੌਤੀ ਹੁੰਦੀ ਹੈ ਅੱਗੇ ਸੂਬਾ ਰਾਜਸਥਾਨ ਹੈ ਜਿੱਥੇ ਪਹਿਲੀ ਵਾਰ ਦੇ ਵਿਧਾਇਕ ਭਜਨ ਸ਼ਰਮਾ ਨੂੰ ਸਰਕਾਰ ਦੀ ਕਮਾਨ ਸੌਂਪੀ ਗਈ ਹੈ ਰਾਜਸਥਾਨ ਦਾ ਮਾਮਲਾ ਹੋਰ ਵੀ ਦਿਲਚਸਪ ਹੈ ਕਿ ਇੱਥੇ ਮੁੱਖ ਮੰਤਰੀ ਦੀ ਦੌੜ ’ਚ ਦਰਜਨ ਭਰ ਵਿਅਕਤੀ ਸਨ ਜਿਨ੍ਹਾਂ ’ਚੋਂ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਵਸੰੁਧਰਾ ਰਾਜੇ ਵੀ ਸਨ ਪਾਰਟੀ ਨੂੰ ਸਾਰੇ ਵੱਡੇ ਆਗੂਆਂ ਤੇ ਦਮਦਾਰ ਦਾਅਵੇਦਾਰਾਂ ਨੂੰ ਮਨਾਉਣ ਤੇ ਸਹਿਮਤੀ ਬਣਾਉਣ ਲਈ ਆਬਜਰਵਰ ਵੀ ਭੇਜਣੇ ਪਏ ਹਨ। (Rajasthan CM)

ਕੌਣ-ਕੌਣ ਹੋ ਸਕਦੇ ਨੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ? ਜਾਣੋ ਰਿਪੋਰਟ
ਰਾਜਸਥਾਨ ਅਤੇ ਐੱਮਪੀ ਦੇ Chief Minister ਲਈ ਖਿੱਚੋਤਾਣ ਜਾਰੀ

ਨਵੀਂ ਦਿੱਲੀ (ਏਜੰਸੀ)। ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਦੇ ਬਾਵਜੂਦ ਛੇ ਦਿਨਾਂ ਬਾਅਦ ਵੀ ਮੁੱਖ ਮੰਤਰੀ (Chief Minister) ਦੇ ਨਾਂਅ ਦਾ ਫੈਸਲਾ ਨਹੀਂ ਹੋ ਸਕਿਆ । ਰਾਜਸਥਾਨ ’ਚ ਪਹਿਲੀ ਵਾਰ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਭਾਜਪਾ ’ਚ ਅਜਿਹਾ ਦਿ੍ਰਸ਼ ਵੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਕੌਣ ਹੋਵੇਗਾ ਇਸ ਸਬੰਧੀ ਕਈ ਨਾਵਾਂ ਦੀ ਚਰਚਾ ਹੋ ਰਹੀ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਸ਼ਨਿੱਚਰਵਾਰ ਰਾਤ ਵਿਧਾਇਕਾਂ ਨਾਲ ਚਰਚਾ ਕੀਤੀ। ਉਥੇ ਹੀ ਰਾਜਨਾਥ ਸਿੰਘ ਦੀ ਅਗਵਾਈ ’ਚ ਬਣਾਈ ਗਈ ਤਿੰਨ ਮੈਂਬਰਾਂ ਦੀ ਨਿਗਰਾਨ ਟੀਮ ਵੀ ਸ਼ਨਿੱਚਰਵਾਰ ਨੂੰ ਜੈਪੁਰ ਪਹੁੰਚ ਗਈ। ਆਬਜ਼ਰਵਰ ਐਤਵਾਰ ਨੂੰ ਜੈਪੁਰ ਵਿੱਚ ਵਿਧਾਇਕ ਦਲ ਦੀ ਬੈਠਕ ਕਰਨਗੇ। ਮੁੱਖ ਮੰਤਰੀ ਦੇ ਨਾਂਅ ’ਤੇ ਚਰਚਾ ਹੋਵੇਗੀ।

ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਨਾਂਅ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪਹਿਲਾਂ ਹੀ ਤੈਅ ਕਰ ਚੁੱਕੇ ਹਨ ਪਰ ਹੁਣ ਸਿਰਫ ਐਲਾਨ ਹੋਣਾ ਬਾਕੀ ਹੈ। ਵਿਧਾਇਕ ਦਲ ਦੀ ਮੀਟਿੰਗ ਮਹਿਜ਼ ਰਸਮੀ ਗੱਲ ਹੈ। ਮੁੱਖ ਮੰਤਰੀ ਦੇ ਅਹੁਦੇ ਲਈ ਤਿਜਾਰਾ ਤੋਂ ਵਿਧਾਇਕ ਚੁਣੇ ਗਏ ਬਾਲਕ ਨਾਥ ਦਾ ਨਾਂਅ ਚਰਚਾ ਵਿੱਚ ਸੀ। ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਨਾਂਅ ਦੀ ਚਰਚਾ ’ਤੇ ਵੀ ਵਿਰਾਮ ਲਾ ਦਿੱਤਾ। (Chief Minister)

ਭਾਜਪਾ ’ਚ ਫੁੱਟ ਹੈ ਤੇ ਪਾਰਟੀ ’ਚ ਅਨੁਸ਼ਾਸਨ ਨਹੀਂ : ਗਹਿਲੋਤ

ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਨਿੱਚਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, ਲਗਭਗ ਸੱਤ ਦਿਨ ਹੋ ਗਏ ਹਨ, ਪਰ ਇਹ ਲੋਕ ਤਿੰਨ ਸੂਬਿਆਂ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰ ਸਕੇ ਹਨ। ਇਸ ਪਾਰਟੀ ਵਿੱਚ ਫੁੱਟ ਹੈ, ਅਨੁਸ਼ਾਸਨ ਨਹੀਂ ਹੈ। ਜੇਕਰ ਸਾਡੀ ਪਾਰਟੀ ਨੂੰ ਛੇ ਦਿਨ ਲੱਗ ਜਾਂਦੇ ਤਾਂ ਭਾਜਪਾ ਨੇ ਅਨੇਕ ਦੋਸ਼ ਮੜ੍ਹ ਦੇਣੇ ਸਨ।

ਕਿਆਸਅਰਾਈਆਂ ਨੂੰ ਨਜ਼ਰਅੰਦਾਜ਼ ਕਰੋ, ਮੈਂ ਅਜੇ ਬਹੁਤ ਤਜ਼ਰਬਾ ਹਾਸਲ ਕਰਨੈ : ਬਾਲਕ ਨਾਥ

ਬਾਲਕਨਾਥ ਨੇ ਸੋਸ਼ਲ ਮੀਡੀਆ ’ਤੇ ਜਾਰੀ ਇੱਕ ਬਿਆਨ ’ਚ ਕਿਹਾ ਹੈ, ‘ਪਾਰਟੀ ਅਤੇ ਮਾਣਯੋਗ ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ’ਚ ਪਹਿਲੀ ਵਾਰ ਜਨਤਾ ਨੇ ਮੈਨੂੰ ਸੰਸਦ ਮੈਂਬਰ ਅਤੇ ਵਿਧਾਇਕ ਬਣਾ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਕਿਆਸਅਰਾਈਆਂ ਨੂੰ ਨਜ਼ਰਅੰਦਾਜ਼ ਕਰੋ। ਇਸ ਸਮੇਂ ਮੈਂ ਮਾਣਯੋਗ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਬਹੁਤ ਸਾਰਾ ਤਜ਼ਰਬਾ ਹਾਸਲ ਕਰਨਾ ਹੈ।

ਮੱਧ ਪ੍ਰਦੇਸ਼ ’ਚ ਮੁੱਖ ਮੰਤਰੀ ਦੀ ਚੋਣ ਦਾ ਵਧਿਆ ਇੰਤਜ਼ਾਰ, ਸੋਮਵਾਰ ਨੂੰ ਹੋ ਸਕਦੈ ਫੈਸਲਾ

ਮੱਧ ਪ੍ਰਦੇਸ਼ ਵਿੱਚ ਨਤੀਜੇ ਆਉਣ ਦੇ ਛੇ ਦਿਨ ਬਾਅਦ ਵੀ ਭਾਜਪਾ ਆਪਣਾ ਮੁੱਖ ਮੰਤਰੀ ਨਾ ਚੁਣ ਸਕੀ ਅਤੇ ਹੁਣ ਵਿਧਾਇਕਾਂ ਨੂੰ ਇਸ ਲਈ ਸੋਮਵਾਰ ਤੱਕ ਉਡੀਕ ਕਰਨੀ ਪਵੇਗੀ। ਵਿਧਾਇਕ ਦਲ ਦੀ ਬੈਠਕ ਸੋਮਵਾਰ ਨੂੰ ਭੋਪਾਲ ’ਚ ਹੋਵੇਗੀ ਅਤੇ ਸ਼ੁੱਕਰਵਾਰ ਨੂੰ ਇਸ ਲਈ ਕੇਂਦਰੀ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਉਨ੍ਹਾਂ ਇਲਾਕਿਆਂ ’ਚ ਜਾ ਰਹੇ ਹਨ, ਜਿੱਥੇ ਪਾਰਟੀ ਨੂੰ ਕਾਂਗਰਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਸ਼ਿਵਰਾਜ ਸਿੰਘ ਚੌਹਾਨ ਨੇ ਰਾਘੋਗੜ੍ਹ ਵਿੱਚ ਕਿਹਾ ਕਿ ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਜਪਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਕੇ. ਲਕਸ਼ਮਣ ਅਤੇ ਆਸ਼ਾ ਲਾਕੜਾ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਹ ਮੀਟਿੰਗ 11 ਦਸੰਬਰ ਨੂੰ ਸ਼ਾਮ 7 ਵਜੇ ਰੱਖੀ ਗਈ ਹੈ। ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਆਗੂ ਦਿੱਲੀ ਵਿੱਚ ਸੀਨੀਅਰ ਆਗੂਆਂ ਨੂੰ ਮਿਲ ਰਹੇ ਹਨ। ਦੌੜ ਵਿੱਚ ਸ਼ਾਮਲ ਪ੍ਰਹਿਲਾਦ ਪਟੇਲ ਦਿੱਲੀ ਤੋਂ ਭੋਪਾਲ ਪਰਤ ਆਏ ਸਨ। 19 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਮੁੱਖ ਮੰਤਰੀ ਦੀ ਚੋਣ ਲਈ ਕੇਂਦਰੀ ਆਬਜ਼ਰਵਰ ਸੂਬੇ ਵਿੱਚ ਭੇਜੇ ਜਾ ਰਹੇ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਾਸੀਆਂ ਦੀ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਕੀਤੀ ਪੂਰੀ

ਐਮਐਸਪੀ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਾ ਵੜਿੰਗ ਆਹਮੋ-ਸਾਹਮਣੇ
ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਰੱਖੇ ਗਏ ਪੱਖ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ | Chief Minister

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਵਲੋਂ ਰੱਖੇ ਗਏ ਐਮਐਸਪੀ ਦੇ ਪੱਖ ਨੂੰ ਲੈ ਕੇ ਪੰਜਾਬ ਵਿੱਚ ਕਾਫ਼ੀ ਜ਼ਿਆਦਾ ਵਿਵਾਦ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਾ ਵੜਿੰਗ ਨੂੰ ਝੂਠਾ ਕਰਾਰ ਦੇ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਦੋਹਾਂ ਵਿੱਚਕਾਰ ਕਾਫ਼ੀ ਜਿਆਦਾ ਤਲਖ਼ੀ ਵਧੀ ਹੋਈ ਹੈ ਅਤੇ ਸ਼ੋਸਲ ਮੀਡੀਆ ’ਤੇ ਇੱਕ ਦੂਜੇ ਨੂੰ ਜੁਆਬ ਵੀ ਦਿੱਤਾ ਜਾ ਰਿਹਾ ਹੈ। (Chief Minister)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਹੈ। ਹਲਫਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸ਼ਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਨੇ ਲਾਭ ਵੰਡ ਸਮਾਗਮ ਕਰਵਾਇਆ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫਸਲਾਂ ਦੀ ਖੇਤੀ ਕਰਕੇ ਫਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮੱਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫ਼ੀ ਮੱਦਦ ਮਿਲੇਗੀ। (Chief Minister)

ਜਾਅਲੀ ਸਰਟੀਫਿਕੇਟ ਵਾਲਿਆਂ ’ਤੇ ਵੱਡੀ ਕਾਰਵਾਈ, ਡਾ. ਬਲਜੀਤ ਕੌਰ ਵੱਲੋਂ ਹੁਕਮ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ : ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਿੱਠੇ ਪੋਚਿਆਂ ਦੀ ਆੜ ਥੱਲੇ ਪੰਜਾਬੀਓ, ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਨਵੇਂ ਐਡਵੋਕੇਟ ਜਨਰਲ ਵੱਲੋਂ ਸੁਪਰੀਮ ਕੋਰਟ ਵਿੱਚ ਝੋਨੇ ਦੀ ਐਸਐਸਪੀ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ ਐਸ.ਵਾਈ.ਐਲ. ਕੱਢਣ ਤੋਂ ਮਨ੍ਹਾਂ ਕਰਨ ਦੀ ਬਚਾਏ ਬੈਠ ਕੇ ਹੱਲ ਕੱਢਣ ਦੀ ਦਲੀਲ ਦਿੱਤੀ ਤੇ ਹੁਣ ਸ਼ਰ੍ਹੇਆਮ ਐਸਐਸਪੀ ਨੂੰ ਖ਼ਤਮ ਕਰਨ ਲਈ ਕਹਿਣਾ, ਬਹੁਤ ਕੁਝ ਸਾਬਤ ਕਰ ਰਿਹਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਕੌਣ ਨਹੀਂ ਜਾਣਦਾ ਹੈ ਕਿ ਤੁਸੀਂ ਮੁੱਦਿਆਂ ਤੋਂ ਭਟਕਰਉਣ ਵਿੱਚ ਕਿੰਨੇ ਮਾਹਿਰ ਹੋ ਅਤੇ ਇਹ ਤੁਸੀਂ ਪਹਿਲਾਂ ਵੀ ਕਰ ਚੁੱਕੇ ਹੋ। ਮਾਨ ਸਾਹਿਬ ਤੁਹਾਨੂੰ ਜਿਆਦਾ ਕਾਹਲੀ ਨਹੀਂ ਕਰਨੀ ਚਾਹੀਦੀ ਹੈ। ਮੈ ਤਾਂ ਏ.ਜੀ. ਸਾਹਿਬ ਦੇ ਮਾਣਯੋਗ ਸੁਪਰੀਮ ਕੋਰਟ ਵਿੱਚ ਕਹੇ ਸ਼ਬਦਾਂ ਦੀ ਗੱਲ ਕੀਤੀ ਹੈ ਤਾਂ ਕਿ ਸਰਕਾਰ ਦੇ ਦਿੱਤੇ ਐਫਿਡੈਵਿਟ ਦੀ। ਹਾਂ ਚਿੱਠੀ ਵਿੱਚ ਅਤੇ ਤੁਹਾਡੀ ਮਨਸ਼ਾ ਵਿੱਚ ਫ਼ਰਕ ਤਾਂ ਹੁੰਦੀ ਹੀ ਹੈ, ਜੋ ਮੂੰਗੀ ’ਤੇ ਐਮਐਸਪੀ ਦੇਣ ਵਰਗੀਆਂ ਗੱਲਾਂ ਤੋਂ ਪੰਜਾਬ ਨੂੰ ਪਤਾ ਲੱਗ ਹੀ ਗਿਆ ਹੈ।