Barnala news - Sach Kahoon Punjabi

ਪੰਜਾਬੀ ਗਾਇਕ Gulab Sidhu ਦੇ ਘਰ 'ਤੇ ਫਾਇਰਿੰਗ
ਬਰਨਾਲਾ (ਜਸਵੀਰ ਗਹਿਲ)। Barnala News: ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗੀਤਕਾਰ ਗੁਲਾਬ ਸਿੱਧੂ ਦੇ ਘਰ ਅਣਪਛਾਤਿਆਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦੇਰ ਰਾਤ 1 ਵਜੇ ਤੋਂ 2 ਵਜੇ ਦੇ ਵਿਚਕਾਰ ਹੋਈ ਹੈ। ਇਸ ਗੋਲੀਬਾਰੀ ’ਚ ਘਰ ’ਤੇ 7 ਤੋਂ 8 ਫਾਇਰ ਕੀਤੇ ਗਏ ਹਨ। ਹਾਲਾਂਕਿ ਘਰ ਦੇ ਕਿਸੇ ਵੀ ਮੈਂਬਰ ਦੇ ਉੱਪਰ ਗੋਲੀ ਨਹੀਂ ਲੱਗੀ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਤਹਿਤ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਦੇ ਨਾਲ-ਨਾਲ ਘਟਨਾ ਸਬੰਧੀ ਸੁਰਾਗ ਇੱਕਠੇ ਕੀਤੇ ਜਾ ਰਹੇ ਹਨ। ਫਾਇਰਿੰਗ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਜਿਸ ਵਿੱਚ ਮੋਟਰਸਾਈਕਲ ਦੇ ਉੱਪਰ ਸਵਾਰ ਤਿੰਨ ਵਿਅਕਤੀ ਘਰ ’ਤੇ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ’ਚ ਵਿਚਕਾਰ ਬੈਠੇ ਵਿਅਕਤੀ ਨੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਦਿਆਂ ਹੀ ਆਪਣੀ ਪਿਸਤੌਲ ਕੱਢੀ ਤੇ ਗੇਟ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਪਿੱਛੇ ਬੈਠੇ ਵਿਅਕਤੀ ਨੇ ਵੀ ਗੋਲੀ ਚਲਾਈ, ਜਦੋਂ ਕਿ ਬਾਈਕ ਚਲਾ ਰਹੇ ਤੀਜੇ ਵਿਅਕਤੀ ਨੇ ਘਟਨਾ ਨੂੰ ਆਪਣੇ ਮੋਬਾਇਲ ਦੇ ਵਿੱਚ ਕੈਦ ਕੀਤਾ। ਤਿੰਨਾਂ ਵਿਅਕਤੀਆਂ ਨੇ ਲਗਭਗ ਅੱਠ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫਰਾਰ ਹੋ ਗਏ।

ਜ਼ਿਰਕਯੋਗ ਹੈ ਕਿ ਗਾਇਕ ਗੁਲਾਬ ਸਿੱਧੂ ਆਪਣੇ ਗੀਤ 'ਸਣੇ ਸਰਪੰਚ ਸਾਰਾ ਪਿੰਡ ਕੁੱਟਦੂੰ' ਗੀਤ ਗਾਉਣ ਕਰਕੇ ਇੱਕਦਮ ਹੀ ਚਰਚਾ ’ਚ ਆਏ ਸਨ, ਜਿਸ ਤੋਂ ਬਾਅਦ ਸੂਬੇ ਭਰ ਦੇ ਸਰਪੰਚਾਂ ਵੱਲੋਂ ਉਨ੍ਹਾਂ ਖਿਲਾਫ਼ ਵਿਰੋਧ ਕੀਤਾ ਗਿਆ ਸੀ। Gulab Sidhu

ਇਹ ਵੀ ਪੜ੍ਹੋ : India vs Afghanistan: 94 ਸਾਲਾਂ ’ਚ ਪਹਿਲੀ ਅਜਿਹੀ ਕ੍ਰਿਕੇਟ ਸੀਰੀਜ਼, ਦਿੱਲੀ ’ਚ ਮੈਚ ਪਰ ਫਿਰ ਵੀ ਵਿਦੇਸ਼ੀ ਹੋਵੇਗੀ ਭਾਰਤੀ ਟੀਮ

ਪੁਲਿਸ ਜੁਟੀ ਜਾਂਚ 'ਚ | Gulab Sidhu

ਘਟਨਾ ਦੀ ਜਾਣਕਾਰੀ ਮਿਲਣ ’ਤੇ, ਸਦਰ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਸਥਿਤੀ ਦਾ ਜਾਇਜਾ ਲਿਆ ਅਤੇ ਪਿੰਡ ’ਚ ਗਲੀਆਂ ਤੇ ਮੁੱਖ ਸੜਕਾਂ ’ਤੇ ਲੱਗੇ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤੇ ਫੋਰੈਂਸਿਕ ਸਬੂਤ ਇਕੱਠੇ ਕਰਨ ਤੋਂ ਬਾਅਦ, ਅਣਪਛਾਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Aashiyana Campaign: ‘ਇੰਸਾਂ’ ਨੇ ਪੁੰਨ ਕਮਾਇਆ, ਕੁਲਦੀਪ ਕੌਰ ਨੂੰ ਮਕਾਨ ਦੇ ਡਿੱਗਣ ਦਾ ਫ਼ਿਕਰ ਮੁਕਾਇਆ
ਭਦੌੜ (ਰਮਨੀਕ ਬੱਤਾ)। Aashiyana Campaign: ਮੀਂਹ ਆਵੇ, ਚਾਹੇ ਹਨ੍ਹੇਰੀ, ਪਿੰਡ ਮੱਝੂਕੇ ਦੇ ਰਹਿਣ ਵਾਲੇ ਕੁਲਦੀਪ ਕੌਰ ਤੇ ਚਰਨ ਸਿੰਘ ਨੂੰ ਹੁਣ ਕੋਈ ਫ਼ਿਕਰ ਨਹੀਂ, ਉਹ ਆਪਣੇ ਪਰਿਵਾਰ ਸਮੇਤ ਆਪਣੇ ਨਵੇਂ ਮਕਾਨ ’ਚ ਹੁਣ ਬੇਫ਼ਿਕਰ ਹੋ ਕੇ ਸੌਂ ਸਕਣਗੇ। ਉਨ੍ਹਾਂ ਦੀ ਇਸ ਬੇਫ਼ਿਕਰੀ ਦਾ ਸਿਹਰਾ ਬਲਾਕ ਤਪਾ/ਭਦੌੜ ਦੀ ਸਾਧ-ਸੰਗਤ ਨੂੰ ਜਾਂਦਾ ਹੈ, ਜਿਸ ਨੇ ਡੇਰਾ ਸੱਚਾ ਸੌਦਾ ਦੀ ‘ਆਸ਼ਿਆਨਾ’ ਮੁਹਿੰਮ ਤਹਿਤ ਖ਼ਸਤਾ ਹਾਲ ਮਕਾਨ ਦੀ ਜਗ੍ਹਾ ਕੁਲਦੀਪ ਕੌਰ ਨੂੰ ਨਵਾਂ ਤੇ ਮਜ਼ਬੂਤ ਮਕਾਨ ਬਣਾ ਕੇ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਲਦੀਪ ਕੌਰ ਪਤਨੀ ਚਰਨ ਸਿੰਘ ਦੇ ਮਕਾਨ ਦੀ ਹਾਲਤ ਬੇਹੱਦ ਨਾਜ਼ੁਕ ਸੀ। ਮਾਮੂਲੀ ਮੀਂਹ-ਕਣੀ ਜਾਂ ਹਨੇ੍ਹਰੀ ਆਉਣ ’ਤੇ ਪਰਿਵਾਰ ਦੀ ਪੂਰੀ ਰਾਤ ਫ਼ਿਕਰਾਂ ਵਿੱਚ ਲੰਘਦੀ ਸੀ।

ਮਕਾਨ ਦੀ ਖ਼ਸਤਾ ਹਾਲਤ ਛੱਤ, ਜੋ ਥਾਂ-ਥਾਂ ਤੋਂ ਚੋਂਦੀ ਸੀ ਤੇ ਡਿੱਗਣ ਵਾਲੀ ਸੀ, ਨੂੰ ਸਹਾਰਾ ਦੇ ਕੇ ਰੱਖਿਆ ਹੋਇਆ ਸੀ। ਜਿਸ ਕਰਕੇ ਪਰਿਵਾਰ ਦਾ ਹਰ ਪਲ ਚਿੰਤਾ ’ਚ ਹੀ ਬਤੀਤ ਹੁੰਦਾ ਸੀ। ਆਰਥਿਕ ਤੰਗੀ ਕਾਰਨ ਪਰਿਵਾਰ ਚਿੰਤਾ ਦੇ ਆਲਮ ’ਚ ਜਿਉਣ ਲਈ ਮਜ਼ਬੂਰ ਸੀ। ਜਿਉਂ ਹੀ ਪਰਿਵਾਰ ਦੇ ਉਕਤ ਹਾਲਾਤਾਂ ਦਾ ਪਤਾ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਪਰਿਵਾਰ ਨਾਲ ਰਾਬਤਾ ਕਰਕੇ ਉਨ੍ਹਾਂ ਦੇ ਪੁਰਾਣੇ ਮਕਾਨ ਦੀ ਜਗ੍ਹਾ ਨਵਾਂ ਤੇ ਮਜ਼ਬੂਤ ਮਕਾਨ ਬਣਾ ਕੇ ਦੇਣ ਦਾ ਕੰਮ ਆਰੰਭ ਦਿੱਤਾ। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੀ ਅਗਵਾਈ ਹੇਠ ਸੇਵਾਦਾਰਾਂ ਤੇ ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਦੇ ਮਕਾਨ ਵਿੱਚ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ ਅਤੇ ਚਿਣਾਈ ਅਤੇ ਹੋਰ ਕੰਮਾਂ ਦੇ ਮਿਸਤਰੀਆਂ ਨੇ ਬਿਨਾਂ ਕਿਸੇ ਪੈਸਾ-ਪਾਈ ਦੇ ਆਪਣਾ ਵਡਮੁੱਲਾ ਸਹਿਯੋਗ ਦੇ ਕੇ ਪਰਿਵਾਰ ਨੂੰ ਖੁਸ਼ਹਾਲ ਜ਼ਿੰਦਗੀ ਜਿਉਣ ਦੇ ਕਾਬਿਲ ਬਣਾਇਆ। Aashiyana Campaign

ਨਵਾਂ ਤੇ ਮਜ਼ਬੂਤ ਰੰਗ- ਰੋਗਨ ਕੀਤਾ ਮਕਾਨ ਦੇਖ ਕੁਲਦੀਪ ਕੌਰ ਤੇ ਉਸ ਦਾ ਪਰਿਵਾਰ ਖੁਸ਼ੀ ਵਿੱਚ ਫੁੱਲਿਆ ਨਹੀਂ ਸਮਾ ਰਿਹਾ ਸੀ। ਪਰਿਵਾਰ ਦਾ ਹਰ ਮੈਂਬਰ ਵਾਰ-ਵਾਰ ਸਾਧ-ਸੰਗਤ ਦਾ ਧੰਨਵਾਦ ਕਰਦਾ ਨਜ਼ਰ ਆਇਆ। ਵੇਰਵਿਆਂ ਮੁਤਾਬਕ ਕੁਲਦੀਪ ਕੌਰ ਕੁੱਝ ਸਮਾਂ ਪਹਿਲਾਂ ਚੂਲਾ ਤਿੜਕ ਜਾਣ ਕਰਕੇ ਕੰਮ ਕਰਨ ਤੋਂ ਅਸਮਰੱਥ ਹੈ ਤੇ ਚਰਨ ਸਿੰਘ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਹੈ, ਜਿਸ ਵਿੱਚ ਉਸ ਦਾ ਲੜਕਾ ਅਤੇ ਲੜਕੀ ਵੀ ਹੱਥ ਵੰਡਾ ਰਹੇ ਹਨ। ਇਸ ਮੌਕੇ ਲਖਵਿੰਦਰ ਸਿੰਘ ਲੱਖੀ, ਰੇਸ਼ਮ ਸ਼ਰਮਾ, ਜੀਵਨ ਸਿੰਘ ਪੰਚ, ਗੁਰਦੁਆਰਾ ਸਾਹਿਬ ਕਮੇਟੀ ਮੈਂਬਰ ਮੇਵਾ ਸਿੰਘ, ਮਿਸਤਰੀ ਨਾਜ਼ਮ ਸਿੰਘ ਠੇਕੇਦਾਰ, ਜ਼ਫਰ ਅਲੀ, ਲਖਵਿੰਦਰ ਸਿੰਘ ਲੱਖੀ, ਇੰਦਰਜੀਤ ਸਿੰਘ ਨਿੱਕੂ ਬੀਜੇਪੀ ਆਗੂ, ਪ੍ਰੇਮੀ ਸੇਵਕ ਡਾ. ਬੱਬੂ ਇੰਸਾਂ, ਮਲਕੀਤ ਇੰਸਾਂ, ਭੋਲਾ ਸਿੰਘ, ਰਾਜਾ ਇੰਸਾਂ, ਕੁਲਦੀਪ ਸਿੰਘ, ਬਿੱਲਾ ਇੰਸਾਂ, ਅੰਮ੍ਰਿਤ ਇੰਸਾਂ, ਸੁਖਦੇਵ ਇੰਸਾਂ, ਸਿਕੰਦਰ ਪੇਂਟਰ, ਹਾਕਮ ਸਿੰਘ, ਭੋਲਾ ਸਿੰਘ ਦਰਜੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਕੀ ਗੁਰੂ ਜੀ ਦੇ ਖਿਲਾਫ ਹੋਈ ਸਾਜਿਸ਼? ਕੀ ਹੈ ਡੇਰਾ ਸੱਚਾ ਸੌਦਾ?

‘ਫ਼ਰਿਸ਼ਤਾ ਬਣੀ ਸਾਧ-ਸੰਗਤ’ | Aashiyana Campaign

ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਕੁਲਦੀਪ ਕੌਰ ਦਾ ਮਕਾਨ ਬਣਾ ਕੇ ਬੜੇ ਪੁੰਨ ਦਾ ਕੰਮ ਕੀਤਾ ਹੈ। ਇਸ ਨਾਲ ਪਰਿਵਾਰ ਹੁਣ ਸੌਖਿਆਂ ਆਪਣਾ ਜੀਵਨ ਬਤੀਤ ਕਰ ਸਕੇਗਾ। ਕਿਉਂਕਿ ਮਕਾਨ ਦੀ ਹਾਲਤ ਕਿਸੇ ਸਮੇਂ ਵੀ ਨੁਕਸਾਨ ਦਾ ਕਾਰਨ ਬਣ ਸਕਦੀ ਸੀ। ਉਨ੍ਹਾਂ ਹੱਥ ਜੋੜ ਕੇ ਧੰਨਵਾਦ ਕਰਦਿਆਂ ਕਿਹਾ ਕਿ ਕੁਲਦੀਪ ਕੌਰ ਦੇ ਪਰਿਵਾਰ ਲਈ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਫ਼ਰਿਸ਼ਤਾ ਬਣ ਕੇ ਬਹੁੜੀ ਹੈ। Aashiyana Campaign

‘ਧੰਨਵਾਦ ਲਈ ਸ਼ਬਦ ਨਹੀਂ’ | Dera Sacha Sauda

ਅੱਖਾਂ ’ਚ ਆਏ ਖੁਸ਼ੀ ਦੇ ਹੰਝੂ ਪੂੰਝਦਿਆਂ ਕੁਲਦੀਪ ਕੌਰ ਤੇ ਉਨ੍ਹਾਂ ਦੇ ਪਤੀ ਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲੋਂ ਅੱਜ ਖੁਸ਼ੀ ਸੰਭਾਲੀ ਨਹੀਂ ਜਾ ਰਹੀ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਕੋਟਿਨ-ਕੋਟਿ ਧੰਨਵਾਦ, ਜਿੰਨ੍ਹਾਂ ਆਪਣੇ ਸ਼ਰਧਾਲੂਆਂ ਨੂੰ ਇਨਸਾਨੀਅਤ ਦਾ ਸੱਚਾ ਪਾਠ ਪੜ੍ਹਾਇਆ ਹੈ। ਜਿਹੜੇ ਹਰ ਇੱਕ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਦੂਰ ਕਰਨ ਦੀ ਕੋਸ਼ਿਸ਼ ’ਚ ਰਹਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਸਾਧ-ਸੰਗਤ ਦੇ ਧੰਨਵਾਦ ਲਈ ਸ਼ਬਦ ਨਹੀਂ ਹਨ।

‘ਪੂਜਨੀਕ ਗੁਰੂ ਜੀ ਦੀ ਪ੍ਰੇਰਨਾ’

ਸੱਚੇ ਨਿਮਰ ਸੇਵਾਦਾਰ ਮਨੀਸ਼ ਕੁਮਾਰ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਪ੍ਰਵੀਨ ਕੁਮਾਰ ਇੰਸਾਂ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਘਰ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਨੂੰ ਨਵੇਂ ਸਿਰਿਓਂ ਬਣਾਉਣ ਲਈ ਉਨ੍ਹਾਂ ਬਲਾਕ ਕਮੇਟੀ ਕੋਲ ਅਰਜ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਪ੍ਰੇਰਨਾਾ ’ਤੇ ਸਾਧ-ਸੰਗਤ ਨੇ ਕੁਲਦੀਪ ਕੌਰ ਨੂੰ ਨਵਾਂ ਤੇ ਮਜ਼ਬੂਤ ਮਕਾਨ ਬਣਾ ਕੇ ਦਿੱਤਾ ਹੈ, ਜਿਸ ਨਾਲ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਸਾਧ-ਸੰਗਤ ਵੱਲੋਂ ਬਣਾਏ ਗਏ ਮਕਾਨਾਂ ਦੀ ਗਿਣਤੀ 81 ਹੋ ਗਈ ਹੈ।

ਇਹ ਵੀ ਪੜ੍ਹੋ : Engineering Students: ਇੰਜੀਨੀਅਰਿੰਗ ’ਚ ਵੀ ਹੈ ਸਾਫਟ ਸਕਿੱਲਸ ਦਾ ਮਹੱਤਵ

Barnala News: ਬਰਨਾਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ
Barnala News: ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ’ਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਪੰਜ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਦੱਸਿਆ ਕਿ ਏਐਸਆਈ ਸੰਤੋਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਨੀ ਭਦੌੜ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਭਦੌੜ ਵਾਸੀ ਬਲਜਿੰਦਰ ਸਿੰਘ, ਮਨਿੰਦਰ ਸਿੰਘ ਤੇ ਸੁਖਦੀਪ ਸਿੰਘ ਕਥਿਤ ਤੌਰ ’ਤੇ ਵਾਹਨ ਚੋਰੀ ਕਰਨ ਦੇ ਆਦੀ ਹਨ ਤੇ ਦਾਣਾ ਮੰਡੀ ਵਿੱਚ ਚੋਰੀ ਕੀਤੀਆਂ ਮੋਟਰਸਾਈਕਲਾਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। Barnala News

ਇਹ ਵੀ ਪੜ੍ਹੋ : Kapurthala News: ਕਪੂਰਥਲਾ ’ਚ ਕੱਪੜਾ ਵਪਾਰੀ ਦੀ ਦੁਕਾਨ ਤੇ ਘਰ ’ਤੇ ਫਾਇਰਿੰਗ

ਪੁਲਿਸ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਦਾਣਾ ਮੰਡੀ ’ਚ ਛਾਪੇਮਾਰੀ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰ ਵਾਲੀਆਂ ਤਿੰਨ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਬਿਨਾਂ ਨੰਬਰ ਵਾਲੀਆਂ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਮੋਟਰਸਾਈਕਲਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀਆਂ ਪੰਜੋਂ ਮੋਟਰਸਾਈਕਲਾਂ ਦੇ ਇੰਜਣ ਤੇ ਚੈਸੀ ਨੰਬਰਾਂ ਦੇ ਆਧਾਰ ’ਤੇ ਉਨ੍ਹਾਂ ਦੇ ਅਸਲ ਮਾਲਕਾਂ ਦੀ ਪਛਾਣ ਕਰਨ ਲਈ ਆਰਟੀਓ ਦਫ਼ਤਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Barnala News: 100 ਸਾਲ ਦੀ ਅੰਗਰੇਜ਼ ਕੌਰ ਇੰਸਾਂ ਨੇ ‘ਵਾਅਦਾ’ ਪੁਗਾਇਆ, ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ
ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ਦੇ ਪਿੰਡ ਸੰਘੇੜਾ ਦੀ ਮਾਤਾ ਅੰਗਰੇਜ਼ ਕੌਰ ਇੰਸਾਂ ਨੇ ਆਪਣੇ ਪਤੀ ਜ਼ੋਰਾ ਸਿੰਘ ਵਾਂਗ ਹੀ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਆਪਣਾ ਮ੍ਰਿਤਕ ਸਰੀਰ ਮਾਨਵਤਾ ਲੇਖੇ ਲਾਇਆ ਹੈ। ਮਾਤਾ ਅੰਗਰੇਜ਼ ਕੌਰ ਇੰਸਾਂ ਦੀ ਮ੍ਰਿਤਕ ਸਰੀਰ ਨੂੰ ਪੂਰੇ ਪਰਿਵਾਰ ਦੀ ਸਹਿਮਤੀ ਨਾਲ ਸੈਂਕੜਿਆਂ ਦੀ ਗਿਣਤੀ ’ਚ ਮੌਜ਼ੂਦ ਰਿਸ਼ਤੇਦਾਰਾਂ ਤੇ ਸਾਧ-ਸੰਗਤ ਵੱਲੋਂ ਭਾਵ-ਭਿੰਨੀ ਵਿਦਾਇਗੀ ਦਿੰਦਿਆਂ ਮੈਡੀਕਲ ਖੋਜ਼ ਕਾਰਜਾਂ ਲਈ ਦਾਨ ਕੀਤਾ ਗਿਆ।

ਮਾਤਾ ਅੰਗਰੇਜ਼ ਕੌਰ ਇੰਸਾਂ ਜੋ ਸੌ ਸਾਲ ਦੀ ਉਮਰ ’ਚ ਵੀ ਤੰਦਰੁਸਤ ਸਨ, ਅਚਾਨਕ ਹੀ ਬੁੱਧਵਾਰ ਰਾਤ ਨੂੰ 10 ਕੁ ਵਜੇ ਦੇ ਕਰੀਬ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਭੋਗਦਿਆਂ ਸੱਚਖੰਡ ਜਾ ਬਿਰਾਜੇ। ਮਾਤਾ ਜੀ ਨੇ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਲਿਖਤੀ ਪ੍ਰਣ ਕੀਤਾ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪੁੱਤਰ ਮਾ. ਹਰਬੰਸ ਸਿੰਘ ਇੰਸਾਂ ਤੇ ਗੁਰਜੰਟ ਸਿੰਘ ਸਮੇਤ ਸਮੁੱਚੇ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਕੇ ਪੂਰਾ ਕੀਤਾ ਹੈ।

Read Also : ਪੰਜਾਬ ਕਾਂਗਰਸ ’ਚ ਅਨੁਸ਼ਾਸਨਹੀਣਤਾ ਨੇ ਤੋੜੀਆਂ ਹੱਦਾਂ, ਇੰਚਾਰਜ਼ ਲਈ ਲੱਗੇ ‘ਗੋ ਬੈਕ’ ਦੇ ਨਾਅਰੇ

ਡੇਰਾ ਸੱਚਾ ਸੌਦਾ ਦੀ ‘ਧੀਆਂ-ਪੁੱਤਰ ਇੱਕ ਸਮਾਨ’ ਮੁਹਿੰਮ ਤਹਿਤ ਮਾਤਾ ਦੀ ਅਰਥੀ ਨੂੰ ਉਨ੍ਹਾਂ ਦੇ ਪੁੱਤਰਾਂ ਨਾਲ ਨੂੰਹਾਂ ਤੇ ਧੀਆਂ ਨੇ ਵੀ ਮੋਢਾ ਦਿੱਤਾ, ਜਿਸ ਤੋਂ ਬਾਅਦ ਮਾਤਾ ਦੇ ਮ੍ਰਿਤਕ ਸਰੀਰ ਨੂੰ ਐਂਬੂਲੈਂਸ ਰਾਹੀਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਅਗਵਾਈ ’ਚ ‘ਮਾਤਾ ਅੰਗਰੇਜ਼ ਕੌਰ ਇੰਸਾਂ, ਅਮਰ ਰਹੇ’ ਤੇ ‘ਮਾਤਾ ਅੰਗਰੇਜ਼ ਕੌਰ ਇੰਸਾਂ ਦੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰਿਆਂ ਹੇਠ ਸਾਬਕਾ ਸਰਪੰਚ ਹਰਬੰਸ ਸਿੰਘ ਇੰਸਾਂ ਵੱਲੋਂ ਸਲਿਊਟ ਕੀਤੇ ਜਾਣ ਤੋਂ ਬਾਅਦ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਕੁਲਵਿੰਦਰ ਇੰਸਾਂ ਹੰਡਿਆਇਆ, ਸੁਖਦੇਵ ਇੰਸਾਂ ਅਮਲਾ ਸਿੰਘ ਵਾਲਾ, ਸੱਚੇ ਪ੍ਰੇਮੀ ਸੇਵਕ ਭੋਲਾ ਸਿੰਘ ਇੰਸਾਂ ਸੰਘੇੜਾ, ਸੱਚੇ ਪ੍ਰੇਮੀ ਸੇਵਕ ਪੇ੍ਰਮ ਇੰਸਾਂ, ਮਾ. ਸੁਖ਼ਬੀਰ ਸਿੰਘ ਇੰਸਾਂ ਬਰਨਾਲਾ, ਸੁਖਦੀਪ ਇੰਸਾਂ ਤੇ ਜੱਗਾ ਇੰਸਾਂ ਕਰਮਗੜ੍ਹ, ਰਾਜਾ ਸਿੰਘ ਇੰਸਾਂ, ਸੁਰਿੰਦਰ ਜੌੜਾ ਇੰਸਾਂ, ਗੁਰਚਰਨ ਇੰਸਾਂ, ਬੱਬੂ ਇੰਸਾਂ, ਸੁਦਾਗਰ ਸਿੰਘ ਇੰਸਾਂ, ਸੁਰਿੰਦਰ ਇੰਸਾਂ ਭੱਦਲਵੱਢ, ਫੌਜੀ ਰਾਮ ਇੰਸਾਂ, ਰਾਜਵਿੰਦਰ ਇੰਸਾਂ, ਲਖਵਿੰਦਰ ਇੰਸਾਂ, ਅਮਨਦੀਪ ਇੰਸਾਂ, ਨਛੱਤਰ ਇੰਸਾਂ, ਮੱਖਣ ਸੋਹੀ ਇੰਸਾਂ, ਪ੍ਰੇਮੀ ਸੇਵਕ ਕਮਲਦੀਪ ਕੌਰ ਇੰਸਾਂ, ਧੀਰ ਇੰਸਾਂ ਰਾਮਪੁਰਾ, ਪੰਚ ਪਰਗਟ ਸਿੰਘ ਚਹਿਲਾਂ ਤੇ ਸੁਸ਼ੀਲ ਫ਼ਤਿਆਬਾਦ ਆਦਿ ਸਮੇਤ ਰਿਸ਼ਤੇਦਾਰ, ਸਨੇਹੀ ਤੇ ਸਾਧ-ਸੰਗਤ ਵੀ ਹਾਜ਼ਰ ਸੀ।

‘ਉਨ੍ਹਾਂ ਨੂੰ ਮਾਣ ਹੈ’

ਮਾ. ਹਰਬੰਸ ਸਿੰਘ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਪਹਿਲਾਂ ਉਨ੍ਹਾਂ ਦੇ ਪਿਤਾ ਜ਼ੋਰਾ ਸਿੰਘ ਦਾ ਮ੍ਰਿਤਕ ਸਰੀਰ ਵੀ ਮੈਡੀਕਲ ਖੋਜ ਲਈ ਦਾਨ ਕੀਤਾ ਸੀ ਤੇ ਹੁਣ ਉਨ੍ਹਾਂ ਦੀ ਮਾਤਾ ਨੇ ਵੀ ਸਰੀਰਦਾਨ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਦੀ ਸੋਚ ਤੇ ਕਰਮ ’ਤੇ ਮਾਣ ਹੈ। ਜਿਨ੍ਹਾਂ ਦੇ ਮ੍ਰਿਤਕ ਸਰੀਰ ਮਾਨਵਤਾ ਦੇ ਲੇਖੇ ਲੱਗੇ ਹਨ।

‘ਮਾਨਵਤਾ ਭਲੇ ਨੂੰ ਪਹਿਲ’

ਸੱਚੇ ਨਿਮਰ ਸੇਵਾਦਾਰ ਸੰਜੀਵ ਕੁਮਾਰ ਇੰਸਾਂ ਤੇ ਬਰਨਾਲਾ ਸ਼ਹਿਰ ਦੇ ਪ੍ਰੇਮੀ ਸੇਵਕ ਸੁਰਿੰਦਰ ਕੁਮਾਰ ਇੰਸਾਂ ਨੇ ਕਿਹਾ ਕਿ ਖੁਸ਼ੀ ਹੋਵੇ ਜਾਂ ਗਮ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਦੇ ਭਲੇ ਨੂੰ ਹਮੇਸ਼ਾ ਪਹਿਲ ਦਿੰਦੇ ਹਨ। ਇਸ ਦਾ ਪ੍ਰਮਾਣ ਪਿੰਡ ਸੰਘੇੜਾ ਦੇ ਮਾ. ਹਰਬੰਸ ਸਿੰਘ ਇੰਸਾਂ ਤੇ ਉਨ੍ਹਾਂ ਦੇ ਪਰਿਵਾਰ ਨੇ ਦਿੱਤਾ ਹੈ, ਜਿਨ੍ਹਾਂ ਆਪਣੀ ਮਾਤਾ ਅੰਗਰੇਜ਼ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ਼ਾਂ ਵਾਸਤੇ ਦਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਤਾ ਅੰਗਰੇਜ਼ ਕੌਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਵਰਲਡ ਕਾਲਜ ਤੇ ਮੈਡੀਕਲ ਸਾਇੰਸ ਤੇ ਰਿਸਰਚ ਹਸਪਤਾਲ, ਝੱਜਰ (ਹਰਿਆਣਾ) ਨੂੰ ਦਾਨ ਕੀਤਾ ਗਿਆ ਹੈ।

Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ
ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਜ਼ਿਲ੍ਹਾ ਬਰਨਾਲਾ ਦੇ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਹਮੀਦੀ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦ ਪਏ ਮਕਾਨ ’ਚੋਂ 20 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ’ਚ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਬਾਸੀ ਨੰਗਲ ਵਾਸੀ ਸਗਨਦੀਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਮੇਂ ਤੋਂ ਆਪਣੇ ਨਾਨਕੇ ਪਿੰਡ ਹਮੀਦੀ ’ਚ ਰਹਿ ਰਿਹਾ ਸੀ ਤੇ ਨੇੜਲੇ ਪਿੰਡ ਕਰਮਗੜ੍ਹ ਦੇ ਇੱਕ ਸੈਲੂਨ ’ਚ ਕੰਮ ਕਰਦਾ ਸੀ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ’ਤੇ ਮ੍ਰਿਤਕ ਦੇ ਦੋਸਤ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਸਗਨਦੀਪ ਸਿੰਘ ਮੰਗਲਵਾਰ ਦੁਪਹਿਰ ਪਰਿਵਾਰ ਨੂੰ ਮੇਲਾ ਵੇਖਣ ਜਾਣ ਦੀ ਗੱਲ ਕਹਿ ਕੇ ਆਪਣੇ ਮੋਟਰਸਾਈਕਲ ’ਤੇ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਵਾਪਸ ਨਾ ਆਉਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਅਗਲੇ ਦਿਨ ਸਵੇਰੇ ਪਿੰਡ ਦੇ ਇੱਕ ਸੁੰਨਸਾਨ ਤੇ ਬੰਦ ਪਏ ਮਕਾਨ ਦੇ ਬਾਹਰ ਉਸ ਦਾ ਮੋਟਰਸਾਈਕਲ ਖੜ੍ਹਾ ਮਿਲਿਆ।

ਜਦੋਂ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਤਾਂ ਸਗਨਦੀਪ ਦੀ ਲਾਸ਼ ਪਈ ਹੋਈ ਸੀ। ਘਟਨਾ ਤੋਂ ਬਾਅਦ ਮ੍ਰਿਤਕ ਦੇ ਮਾਮਾ ਰਣਧੀਰ ਸਿੰਘ ਧੀਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਪਰਿਵਾਰ ਦਾ ਦੋਸ਼ ਹੈ ਕਿ ਸਗਨਦੀਪ ਆਪਣੇ ਦੋਸਤ ਰਣਵੀਰ ਸਿੰਘ ਦੇ ਸੰਪਰਕ ’ਚ ਆਉਣ ਤੋਂ ਬਾਅਦ ਗਲਤ ਸੰਗਤ ’ਚ ਪੈ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਜਿਸ ਲਈ ਉਸ ਦਾ ਦੋਸਤ ਜ਼ਿੰਮੇਵਾਰ ਹੈ। ਪਰਿਵਾਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਠੁੱਲੀਵਾਲ ਪੁਲਿਸ ਨੇ ਮੁਲਜ਼ਮ ਰਣਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਅੰਤਿਮ ਸਸਕਾਰ ਲਈ ਸੌਂਪ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੇ ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਇਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Barnala News

ਇਹ ਵੀ ਪੜ੍ਹੋ : Pratapgarh News: ਮੀਂਹ ਦੌਰਾਨ ਘਰ ਡਿੱਗਿਆ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

Barnala News: ਕਾਂਗਰਸ ਦੀ ‘ਸੰਪਰਕ ਮੁਹਿੰਮ’, ਤੀਜੇ ਦਿਨ ਵੀ ਹੰਗਾਮੇਦਾਰ, ‘ਚੰਨੀ ਲਿਆਓ’ ਦੇ ਗੂੰਜੇ ਨਾਅਰੇ
ਬਰਨਾਲਾ (ਜਸਵੀਰ ਗਹਿਲ)। ਬਰਨਾਲਾ ਵਿਖੇ ਅੱਜ ਕਾਂਗਰਸ ਪਾਰਟੀ ਦੀ ‘ਸੰਪਰਕ ਮੁਹਿੰਮ’ ਵਿੱਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਹਮਣੇ ਜ਼ੋਰਦਾਰ ਹੰਗਾਮਾ ਹੋਇਆ, ਜਿਸ ’ਚ ਕੁਝ ਵਿਅਕਤੀਆਂ ਨੇ ‘ਚੰਨੀ ਲਿਆਓ, ਪੰਜਾਬ ਬਚਾਓ’ ਦੇ ਨਾਅਰੇ ਮਾਰੇ।

ਫਤਹਿਗੜ੍ਹ ਤੋਂ ਸ਼ੁਰੂ ਹੋਈ ਕਾਂਗਰਸ ਦੀ ‘ਸੰਪਰਕ ਮੁਹਿੰਮ’ ਤਹਿਤ ਪਟਿਆਲਾ ਅਤੇ ਸੰਗਰੂਰ ’ਚ ਹੰਗਾਮੇਦਾਰ ਰਹੀਆਂ ਮੀਟਿੰਗਾਂ ਵਾਂਗ ਹੀ ਐਤਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ’ਚ ਵੀ ਮੌਜ਼ੂਦ ਕੁਝ ਲੋਕਾਂ ਨੇ ਸਿਆਸੀ ਨਾਅਰੇਬਾਜ਼ੀ ਕੀਤੀ।

ਮਾਹੌਲ ਉਸ ਵੇਲੇ ਗਰਮ ਹੋ ਗਿਆ, ਜਦੋਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਬੋਲਣ ਲਈ ਖੜੇ੍ਹ ਹੋਏ ਤਾਂ ਹਾਲ ’ਚ ਕੁਝ ਵਿਅਕਤੀ ਆਪਣੀਆਂ ਕੁਰਸੀਆਂ ਤੋਂ ਖੜ੍ਹੇ ਹੋ ਕੇ ਉੱਚੀ- ਉੱਚੀ ਰੌਲਾ ਪਾਉਣ ਲੱਗ ਪਏ। ਜਿਹਨਾਂ ਨੇ ਰੋਕਣ ਦੇ ਬਾਵਜੂਦ ਆਪਣੀ ਕਾਵਾਂ- ਰੌਲੀ ਜਾਰੀ ਰੱਖੀ। ਇਸ ਦੌਰਾਨ ਹੀ ‘ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ ਤੇ ਪੰਜਾਬ ਬਚਾਓ, ਚੰਨੀ ਲਿਆਓ’ ਦੇ ਨਾਅਰੇ ਵੀ ਲੱਗੇ, ਜਦੋਂਕਿ ਚੰਨੀ ਇਸ ਮੀਟਿੰਗ ਵਿੱਚ ਮੌਜ਼ੂਦ ਵੀ ਨਹੀਂ ਸਨ। ਸਮਰਥਕਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਅੰਦਰ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਤੇ ਮਜ਼ਬੂਤ ਕਰਨ ਲਈ ਚੰਨੀ ਦੀ ਅਗਵਾਈ ਜ਼ਰੂਰੀ ਹੈ।

Read Also : ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਸ੍ਰੀਗੁਰੂਸਰ ਮੋਡੀਆ ’ਚ ਮੁਫਤ ਮੈਡੀਕਲ ਜਾਂਚ ਕੈਂਪ ’ਚ 487 ਦਾ ਚੈੱਕਅੱਪ

ਮੰਚ ਤੋਂ ਬੋਲਦਿਆਂ ਰਾਜਾ ਵੜਿੰਗ ਨੇ ਜਿੱਥੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਕੀਤੇ ਹਰ ਹੀਲੇ ਵਸੀਲੇ ਦਾ ਜ਼ਿਕਰ ਕੀਤਾ, ਉੱਥੇ ਪਿਛਲੇ ਦਿਨੀਂ ਉਨ੍ਹਾਂ ਦੀ ਚੰਨੀ ਧੜੇ ਨਾਲ ਖੜ੍ਹਨ ਜਾਂ ਉਨ੍ਹਾਂ ਦੇ ਘਰ ਮੀਟਿੰਗ ਕਰਨ ਦੀ ਗੱਲ ਵੀ ਰਾਜਾ ਵੜਿੰਗ ਨੂੰ ਰੜਕੀ। ਇਸ ਦੌਰਾਨ ਉਨ੍ਹਾਂ ਕਾਲਾ ਢਿੱਲੋਂ ਨੂੰ ‘ਸਿਆਸਤ ਦਾ ਬਾਬਾ ਬੋਹੜ’ ਆਖਦਿਆਂ ਸੰਬੋਧਨ ਕੀਤਾ।

ਕਾਂਗਰਸ ਦੇ ਇਹਨਾਂ ਕੇਂਦਰੀ ਤੇ ਸੂਬਾਈ ਆਗੂਆਂ ਨਾਲ ਸਿਵਲ ਵਰਦੀ ’ਚ ਮੌਜ਼ੂਦ ਕੁਝ ਲੋਕਾਂ ਨੇ ਚੰਨੀ ਦੇ ਹੱਕ ’ਚ ਨਾਅਰੇ ਲਾਉਣ ਵਾਲੇ ਤੇ ਉਨ੍ਹਾਂ ਦੀ ਕਵਰੇਜ ਕਰਨ ਵਾਲੇ ਮੀਡੀਆ ਨੂੰ ਵੀ ਪੈਲਸ ’ਚੋਂ ਬਾਹਰ ਕੱਢਣ ਦੇ ਲਗਾਤਾਰ ਯਤਨ ਜਾਰੀ ਰੱਖੇ।

ਭਾਵੇਂ ਰਾਜਾ ਵੜਿੰਗ ਨੇ ਇਸ ਮੀਟਿੰਗ ’ਚ ਮੀਡੀਆ ਦਾ ਦਾਖਲਾ ਨਾ ਹੋਣ ਦੀ ਗੱਲ ਆਖੀ, ਪਰ ਜਦੋਂ ਉਨ੍ਹਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਭੇਜਿਆ ਗਿਆ ਸੱਦਾ ਦਿਖਾਇਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਹਨਾਂ ਨੂੰ ਜਾਣਕਾਰੀ ਨਹੀਂ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੀ ਮੀਟਿੰਗ ’ਚ ਚੰਨੀ ਦੇ ਹੱਕ ਵਿੱਚ ਲੱਗੇ ਨਾਅਰੇ ਨੂੰ ‘ਆਪ’ ਸਰਕਾਰ ਪਾਕਿਸਤਾਨ ਦੇ ਨਾਅਰੇ ਵਾਂਗ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਰ ਕੀ ਹੋਇਆ ਜੇਕਰ ਚੰਨੀ ਦੇ ਹੱਕ ’ਚ ਨਾਅਰਾ ਲੱਗ ਗਿਆ, ਉਹ ਵੀ ਉਨ੍ਹਾਂ ਦੇ ਹੀ ਸਾਬਕਾ ਮੁੱਖ ਮੰਤਰੀ ਹਨ। ਇਸ ਵਿੱਚ ਆਮ ਆਦਮੀ ਪਾਰਟੀ ਨੂੰ ਕੀ ਇਤਰਾਜ਼ ਹੈ। ਉਨ੍ਹਾਂ ਅੱਗੇ ਖੁਦ ਸ. ਚਰਨਜੀਤ ਸਿੰਘ ਚੰਨੀ ਜਿੰਦਾਬਾਦ ਦਾ ਨਾਅਰਾ ਲਾਉਂਦੇ ਹੋਏ ਇਸ ਗੱਲ ਨੂੰ ਖ਼ਤਮ ਕਰਨ ਦਾ ਦਾਅਵਾ ਵੀ ਕੀਤਾ।

ਵੜਿੰਗ ਨੇ ਪੜ੍ਹਾਇਆ ਅਨੁਸ਼ਾਸਨ ਦਾ ਪਾਠ

ਮੀਟਿੰਗ ਦੌਰਾਨ ਹੋਈ ਨਾਅਰੇਬਾਜ਼ੀ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਹੋਣ ਦੇ ਨਾਤੇ ਹਰੇਕ ਵਰਕਰ ਨੂੰ ਆਪਣੀ ਭਾਵਨਾ ਪ੍ਰਗਟਾਉਣ ਦਾ ਪੂਰਾ ਹੱਕ ਹੈ, ਪਰ ਪਾਰਟੀ ਦਾ ਜਥੇਬੰਦਕ ਅਨੁਸ਼ਾਸਨ ਸਭ ਤੋਂ ਉੱਪਰ ਹੈ ਤੇ ਇਸ ਨੂੰ ਕਾਇਮ ਰੱਖਣਾ ਹਰ ਆਗੂ ਤੇ ਵਰਕਰ ਦੀ ਜ਼ਿੰਮੇਵਾਰੀ ਹੈ।

‘ਇੱਕ ਵੀ ਸੀਟ ਨਹੀਂ ਮਿਲਣੀ’

ਮੀਟਿੰਗ ਉਪਰੰਤ ਭੋਲਾ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨਾਲ ਪਿੰਡ ਦੀ ਪੂਰੀ ਪੰਚਾਇਤ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਨੀ ਨੂੰ ਮੂਹਰੇ ਲਾਇਆ ਜਾਵੇ ਤਾਂ ਹੀ ਪੰਜਾਬ ’ਚ ਕਾਂਗਰਸ ਪਾਰਟੀ ਜਿੱਤ ਸਕਦੀ ਹੈ, ਨਹੀਂ ਤਾਂ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਆਉਣੀ। ਉਨ੍ਹਾਂ ਕਿਹਾ ਕਿ ਲੋਕ ਚੰਨੀ ਨੂੰ ਚਾਹੁੰਦੇ ਹਨ, ਜਿਨ੍ਹਾਂ ਦੀ ਅਗਵਾਈ ’ਚ ਹੀ ਕਾਂਗਰਸ ਨੂੰ ਬਚਾਇਆ ਜਾ ਸਕਦਾ ਹੈ।

Barnala News: ਪੰਜਾਬੀ ਸਾਹਿਤ ਤੇ ਸ਼ਾਇਰੀ ਜਗਤ ਲਈ ਦੁਖਦਾਈ ਖ਼ਬਰ, ਸ਼ਾਇਰ ਮਾਲਵਿੰਦਰ ਮਾਲੀ ਦੁਨੀਆਂ ਤੋਂ ਰੁਖ਼ਸਤ
ਬਰਨਾਲਾ (ਜਸਵੀਰ ਗਹਿਲ)। ਪੰਜਾਬੀ ਸਾਹਿਤ ਅਤੇ ਸ਼ਾਇਰੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸ਼ਾਇਰ ਮਾਲਵਿੰਦਰ ਮਾਲੀ ਅੱਜ ਦੁਨੀਆਂ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਦਿਹਾਂਤ ਨਾਲ ਸਾਹਿਤਕ ਅਤੇ ਸੱਭਿਆਚਾਰਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ੇਰ ਸਿੰਘ ਪੁਰਾ (ਨਾਈਵਾਲਾ) ਦੇ ਵਸਨੀਕ ਸ਼ਾਇਰ ਮਾਲਵਿੰਦਰ ਮਾਲੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਕਰਕੇ ਉਹਨਾਂ ਦਾ ਪਹਿਲਾਂ ਡੀਐਮਸੀ ਲੁਧਿਆਣਾ ਅਤੇ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।

Read Also : ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ 'ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਮਾਨ

ਜਾਣਕਾਰੀ ਮੁਤਾਬਕ ਮਾਲੀ ਨੇ ਅੱਜ ਸਵੇਰੇ ਤਕਰੀਬਨ 9 ਕੁ ਵਜੇ ਆਖਰੀ ਸਾਹ ਲਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ, ਸਾਹਿਤਕਾਰ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖਸੀਅਤਾਂ ਚ ਸੋਗ ਫੈਲ ਗਿਆ ਜੋ ਸੋਸ਼ਲ ਮੀਡੀਆ ਰਾਹੀਂ ਮਾਲੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੀਆਂ ਹਨ। ਉਨ੍ਹਾਂ ਕੁਝ ਸਮੇਂ ਲਈ 'ਸੱਚ ਕਹੂੰ' ਲਈ ਆਪਣੀਆਂ ਸੇਵਾਵਾਂ ਦਿੱਤੀਆਂ। 'ਸੱਚ ਕਹੂੰ' ਪਰਿਵਾਰ ਨੇ ਉਨ੍ਹਾਂ ਦੇ ਬੇਵਕਤੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਸ਼ਾਇਰ ਮਾਲਵਿੰਦਰ ਨੇ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਨੂੰ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੇ ਦਿਹਾਂਤ ਨੂੰ ਸਾਹਿਤ ਜਗਤ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।

Barnala News: ਬਰਨਾਲਾ ਘਟਨਾ ਮਾਮਲੇ ’ਚ ਭਾਜਪਾ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਵਾਲਮੀਕੀ ਸਭਾ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਗੇਜਾ ਰਾਮ ਵਾਲਮੀਕੀ ਦੀ ਅਗਵਾਈ ਹੇਠ ਭਾਜਪਾ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਬਰਨਾਲਾ ’ਚ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ’ਤੇ ਹੋਈ ਕਥਿਤ ਪੁਲਿਸ ਕਾਰਵਾਈ ਸਬੰਧੀ ਮੰਗ-ਪੱਤਰ ਸੌਂਪਿਆ। ਵਫ਼ਦ ’ਚ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਸਕੱਤਰ ਪੀਐਸ ਗੰਮੀ ਕਲੀਆਂ, ਸਾਬਕਾ ਸੂਬਾ ਪ੍ਰਧਾਨ ਭਾਜਪਾ ਐੱਸਸੀ ਮੋਰਚਾ ਅਮਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ‘ਹਨੀ’, ਰਮਨ ਮੱਟੋ ਤੇ ਤਰੁਣ ਵਾਲੀਆ ਵੀ ਸ਼ਾਮਲ ਸਨ। ਗੇਜਾ ਰਾਮ ਵਾਲਮੀਕੀ ਨੇ ਮੰਗ-ਪੱਤਰ ’ਚ ਦੋਸ਼ ਲਾਇਆ ਕਿ ਆਪਣੇ ਜਾਇਜ਼ ਹੱਕਾਂ ਦੀ ਮੰਗ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਡੀਐਸਪੀ ਸਤਵੀਰ ਸਿੰਘ ਬੈਂਸ ਤੇ ਐਸਐਚਓ ਲਖਵਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਬਿਨਾਂ ਕਿਸੇ ਉਕਸਾਵੇ ਦੇ ਬਲ ਪ੍ਰਯੋਗ ਕੀਤਾ ਗਿਆ।

Read Also : Malerkotla News: ਪੁਲਿਸ ਦੀ ਵੱਡੀ ਕਾਰਵਾਈ, ਗਲੌਕ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ

ਉਨ੍ਹਾਂ ਇਸ ਘਟਨਾ ਨੂੰ ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ। ਭਾਜਪਾ ਵਫ਼ਦ ਨੇ ਰਾਜਪਾਲ ਕੋਲ ਮੰਗ ਕੀਤੀ ਕਿ ਦੋਵੇਂ ਪੁਲਿਸ ਅਧਿਕਾਰੀਆਂ ਨੂੰ ਕੇਵਲ ਮੁਅੱਤਲ ਕਰਨ ਦੀ ਬਜਾਏ ਸਰਕਾਰੀ ਸੇਵਾ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਨਾਲ ਹੀ ਪੀੜਤ ਸਫਾਈ ਕਰਮਚਾਰੀਆਂ ਦੀਆਂ ਮੈਡੀਕੋ-ਲੀਗਲ ਰਿਪੋਰਟਾਂ (ਐਮਐਲਆਰ) ਆਧਾਰ ’ਤੇ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ (ਅਤਿਆਚਾਰ ਰੋਕਥਾਮ) ਐਕਟ ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਦੀ ਵੀ ਮੰਗ ਕੀਤੀ ਗਈ।ਵਫ਼ਦ ਨੇ ਇਹ ਵੀ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ ਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਰਾਜਪਾਲ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣਗੇ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ
ਚੰਡੀਗੜ੍ਹ। ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।"

Read Also : ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।"

Barnala News: ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਤੇ ਪੁਲਿਸ ਵਿਚਾਲੇ ਝੜਪ, ਐਸਡੀ ਕਾਲਜ ਨੇੜੇ ਧਰਨਾ
ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ’ਚ ਬੁੱਧਵਾਰ ਨੂੰ ਹੜਤਾਲ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਤੇ ਪੁਲਿਸ ਵਿਚਾਲੇ ਉਸ ਵੇਲੇ ਤਣਾਅ ਪੈਦਾ ਹੋ ਗਿਆ ਜਦੋਂ ਪ੍ਰਸ਼ਾਸਨ ਨੇ ਸ਼ਹਿਰ ’ਚ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ। ਵਿਰੋਧ ਦੌਰਾਨ ਦੋਵੇਂ ਧਿਰਾਂ ਵਿਚਾਲੇ ਤਿੱਖੀ ਬਹਿਸ ਤੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਐਸਡੀ ਕਾਲਜ ਨੇੜੇ ਸੜਕ ’ਤੇ ਧਰਨਾ ਲਗਾ ਦਿੱਤਾ। ਸਫ਼ਾਈ ਕਰਮਚਾਰੀ ਤਨਖ਼ਾਹ ’ਚ ਵਾਧੇ ਤੇ ਹੋਰ ਮੰਗਾਂ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਹੜਤਾਲ ’ਤੇ ਹਨ। ਹੜਤਾਲ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ। ਇਸ ਸਥਿਤੀ ਨੂੰ ਵੇਖਦੇ ਹੋਏ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਖੁਦ ਕੂੜਾ ਚੁਕਵਾਉਣ ਦੀ ਕਾਰਵਾਈ ਸ਼ੁਰੂ ਕੀਤੀ। ਜਦੋਂ ਸਫ਼ਾਈ ਕਰਮਚਾਰੀ ਇਸ ਦਾ ਵਿਰੋਧ ਕਰਨ ਲਈ ਐਸਡੀ ਕਾਲਜ ਨੇੜੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।

ਇਸ ਦੌਰਾਨ ਦੋਵੇਂ ਪੱਖਾਂ ਵਿਚਾਲੇ ਤਕਰਾਰ ਵਧ ਗਈ ਤੇ ਧੱਕਾ-ਮੁੱਕੀ ਵੀ ਹੋਈ, ਜਿਸ ਨਾਲ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਗੁੱਸੇ ’ਚ ਆਏ ਸਫ਼ਾਈ ਕਰਮਚਾਰੀਆਂ ਨੇ ਸੜਕ ’ਤੇ ਧਰਨਾ ਲਾ ਕੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਹੁਣ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਫ਼ਾਈ ਕਰਮਚਾਰੀਆਂ ਨੇ ਦਾਅਵਾ ਕੀਤਾ ਕਿ ਉਹ ਸਿਰਫ਼ 8 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਬਜਾਏ ਬਲ ਪ੍ਰਯੋਗ ਕਰ ਰਹੀ ਹੈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Barnala News: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਅਸਲੇ ਸਣੇ 2 ਗੈਂਗਸਟਰ ਗ੍ਰਿਫ਼ਤਾਰ
ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ’ਚ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇਕ ਸਪੈਸ਼ਲ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਤੋਂ ਬਾਅਦ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਅਸਲਾ, ਕਾਰਤੂਸ, ਚੱਲੇ ਹੋਏ ਕਾਰਤੂਸਾਂ ਦੇ ਖੋਲ ਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਆਈਪੀਐਸ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ।

ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੀ ਨਿਗਰਾਨੀ ਹੇਠ ਥਾਣਾ ਮਹਿਲ ਕਲਾਂ, ਕਾਊਂਟਰ ਇੰਟੈਲੀਜੈਂਸ ਤੇ ਸੀਆਈਏ ਸਟਾਫ਼ ਦੀ ਇਕ ਸਾਂਝੀ ਟੀਮ ਤਾਇਨਾਤ ਕੀਤੀ ਗਈ ਸੀ। ਜੋ ਮੰਗਲਵਾਰ ਦੀ ਸਵੇਰ ਨੂੰ ਕਰੀਬ ਸਾਢੇ ਪੰਜ ਵਜੇ ਪੁਰਾਣੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਨਾਕੇ ਦੌਰਾਨ ਮਹਿਲ ਕਲਾਂ ਵਾਲੇ ਪਾਸਿਓਂ ਰਾਏਕੋਟ ਵੱਲ ਜਾ ਰਹੀ ਇਕ ਚਿੱਟੇ ਰੰਗ ਦੀ ਵਰਨਾ ਕਾਰ ਆਉਂਦੀ ਵਿਖਾਈ ਦਿੱਤੀ।

Read Also : ਜਾਇਦਾਦ ਵਿਵਾਦ 'ਚ ਦੋ ਪੁੱਤਰਾਂ ਵੱਲੋਂ ਮਾਪਿਆਂ ਦਾ ਕਤਲ

ਪੁਲਿਸ ਟੀਮ ਨੇ ਜਦੋਂ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਤੇ ਬੈਰੀਕੇਡ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਵੀ ਤੁਰੰਤ ਜਵਾਬੀ ਕਾਰਵਾਈ ’ਚ ਫਾਇਰਿੰਗ ਕੀਤੀ। ਕੁਝ ਹੀ ਦੂਰੀ ’ਤੇ ਜਾ ਕੇ ਮੁਲਜ਼ਮ ਕਾਰ ਛੱਡ ਕੇ ਨੇੜਲੇ ਖੇਤਾਂ ਵੱਲ ਭੱਜਣ ਲੱਗੇ। ਪਰ ਪੁਲਿਸ ਟੀਮ ਨੇ ਮੁਸਤੈਦੀ ਵਿਖਾਉਂਦੇ ਹੋਏ ਦੋਵਾਂ ਨੂੰ ਘੇਰ ਕੇ ਦਬੋਚ ਲਿਆ।

ਇਸ ਸਬੰਧੀ ਡੀਐੱਸਪੀ ਮਹਿਲ ਕਲਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੋਵੇਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ੀ ਵਾਸੀ ਬਖ਼ਤਗੜ੍ਹ ਮੌਜੂਦਾ ਨਿਵਾਸੀ ਮਹਿਲ ਕਲਾਂ ਤੇ ਦੂਜਾ ਗੁਰਸ਼ਰਨ ਸਿੰਘ ਉਰਫ਼ ਸਰਨਾ ਵਾਸੀ ਰੌਂਤਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

ਪੁਲਿਸ ਦੇ ਜਾਰੀ ਪ੍ਰੈੱਸ ਨੋਟ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਵੇ ਨੌਜਵਾਨਾਂ ਕੋਲੋਂ ਇਕ ਪਿਸਟਲ 30 ਬੋਰ ਸਮੇਤ 2 ਜਿੰਦਾ ਕਾਰਤੂਸ, ਇੱਕ ਪਿਸਟਲ ਦੇਸੀ 32 ਬੋਰ ਬਿਨਾ ਮਾਰਕਾ ਸਮੇਤ 2 ਜਿੰਦਾ ਕਾਰਤੂਸ, ਇਕ ਚਿੱਟੇ ਰੰਗ ਦੀ ਵਰਨਾ ਗੱਡੀ ਤੋਂ ਇਲਾਵਾ ਚੱਲੇ ਹੋਏ 5 ਖੋਲ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਜਲਦ ਹੀ ਬਰਨਾਲਾ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ’ਚ ਸਨ ਜਾਂ ਉਨ੍ਹਾਂ ਦੇ ਤਾਰ ਕਿਸੇ ਹੋਰ ਗੈਂਗਸਟਰ ਗਰੁੱਪ ਨਾਲ ਜੁੜੇ ਹੋਏ ਹਨ। ਫਿਲਹਾਲ ਮਾਮਲੇ ਦੀ ਤਫ਼ਤੀਸ਼ ਲਗਾਤਾਰ ਜਾਰੀ ਹੈ।

Barnala News: ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Barnala News: ਬਰਨਾਲਾ (ਜਸਵੀਰ ਸਿੰਘ ਗਹਿਲ)। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੂੰ ਅੱਜ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਬਰਨਾਲਾ ਵਿਖੇ ਤਾਇਨਾਤ ਕੋਆਪ੍ਰੇਟਿਵ ਸੁਸਾਇਟੀ (ਸਹਿਕਾਰੀ ਸਭਾ) ਦੇ ਇੰਸਪੈਕਟਰ ਹਰਸ਼ ਬੰਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ, ਵਿਜੀਲੈਂਸ ਟੀਮ ਨੇ ਇੱਕ ਗੁਪਤ ਸੂਚਨਾ ਤੇ ਸ਼ਿਕਾਇਤਕਰਤਾ ਦੀ ਨਿਸ਼ਾਨਦੇਹੀ ’ਤੇ ਜਾਲ ਵਿਛਾ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਇੰਸਪੈਕਟਰ ਹਰਸ਼ ਬੰਸਲ ਵੱਲੋਂ ਕਿਸੇ ਸਰਕਾਰੀ ਕੰਮ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਜਿਵੇਂ ਹੀ ਮੁਲਜ਼ਮ ਇੰਸਪੈਕਟਰ ਨੇ ਰਿਸ਼ਵਤ ਦੀ ਰਕਮ ਫੜੀ, ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸ ਨੂੰ ਮੌਕੇ ’ਤੇ ਹੀ ਦਬੋਚ ਲਿਆ। Barnala News

Read Also : IND vs ENG: ਇੰਗਲੈਂਡ ਖਿਲਾਫ਼ ਲਗਾਤਾਰ ਚੌਥੀ ਲੜੀ ਜਿੱਤਣ ਉੱਤਰੇਗਾ ਭਾਰਤ, ਦੂਜਾ ਮੁਕਾਬਲਾ ਅੱਜ