Chandigarh news - Sach Kahoon Punjabi

Heavy Rain: ਭਾਰੀ ਮੀਂਹ ਨਾਲ ਚੰਡੀਗੜ੍ਹ ਤੇ ਮੁਹਾਲੀ ਦੀਆਂ ਸੜਕਾਂ ਬਣੀਆਂ ਸਮੁੰਦਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁਹਾਲੀ ਅਤੇ ਚੰਡੀਗੜ੍ਹ ਸਣੇ ਪੰਚਕੂਲਾ (ਟ੍ਰਾਈਸਿਟੀ) ਵਿੱਚ ਮੰਗਲਵਾਰ ਸ਼ਾਮ ਅਚਾਨਕ ਪਏ ਤੇਜ਼ ਮੀਂਹ ਨੇ ਕੁਝ ਹੀ ਮਿੰਟਾਂ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਇਲਾਕਿਆਂ ਦੀ ਤਸਵੀਰ ਹੀ ਬਦਲ ਦਿੱਤੀ। ਤੇਜ਼ ਮੀਂਹ ਕਾਰਨ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸੈਕਟਰਾਂ ਵਿੱਚ ਪਾਣੀ ਭਰ ਗਿਆ ਅਤੇ ਸੜਕਾਂ ’ਤੇ ਭਾਰੀ ਜਾਮ ਲੱਗ ਗਿਆ। ਜਿਸ ਤੋਂ ਬਾਅਦ ਟ੍ਰਾਈਸਿਟੀ ਵਿੱਚ ਕਾਫ਼ੀ ਬੇਚੈਨੀ ਦਾ ਮਾਹੌਲ ਦੇਖਿਆ ਗਿਆ, ਕਿਉਂਕਿ ਜਿਸ ਸਮੇਂ ਆਮ ਲੋਕ ਭਾਰੀ ਮੀਂਹ ਕਰਕੇ ਸੜਕਾਂ ’ਤੇ ਫ਼ਸੇ ਹੋਏ ਸਨ, ਉਸੇ ਸਮੇਂ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੰਦੇ ਹੋਏ ਆਮ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਕਹਿ ਦਿੱਤਾ ਗਿਆ। ਇਸ ਅਲਰਟ ਦੇ ਆਉਣ ਤੋਂ ਬਾਅਦ ਸੜਕਾਂ ’ਤੇ ਭਾਜੜ ਦੀ ਸਥਿਤੀ ਵੀ ਨਜ਼ਰ ਆਈ।

Read Also : ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਇਸ ਦੌਰਾਨ ਹੀ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੋਣ ਤੋਂ ਬਾਅਦ ਸੜਕਾਂ ’ਤੇ ਜਾਮ ਦੀ ਸਥਿਤੀ ਹੋਰ ਵੀ ਜ਼ਿਆਦਾ ਗੰਭੀਰ ਹੋ ਗਈ ਅਤੇ 15 ਮਿੰਟਾਂ ਦੇ ਸਫ਼ਰ ਨੂੰ ਤੈਅ ਕਰਨ ਵਿੱਚ ਆਮ ਲੋਕਾਂ ਨੂੰ ਇੱਕ ਘੰਟਾ ਲੱਗ ਗਿਆ। ਚੰਡੀਗੜ੍ਹ ਅਤੇ ਮੁਹਾਲੀ ਤੋਂ ਇਲਾਵਾ ਪੰਚਕੂਲਾ ਦੇ ਕਈ ਹਿੱਸਿਆਂ ਵਿੱਚ ਵੀ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਰਿਪੋਰਟਾਂ ਮੁਤਾਬਕ ਚੰਡੀਗੜ੍ਹ ਦੇ ਹੱਲੋਮਾਜਰਾ ਅਤੇ ਪੰਚਕੂਲਾ ਦੇ ਸੈਕਟਰ 19 ਸਮੇਤ ਕੁਝ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣੀ ਗਈ ਸੀ।

ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਇਸ ਤੇਜ਼ ਮੀਂਹ ਦਾ ਅਲਰਟ ਦਿੱਤਾ ਹੋਇਆ ਸੀ ਪਰ ਚੰਡੀਗੜ੍ਹ ਦੇ ਲੋਕਾਂ ਨੂੰ ਉਮੀਦ ਨਹੀਂ ਸੀ ਕਿ ਇੰਨਾ ਜ਼ਿਆਦਾ ਭਾਰੀ ਮੀਂਹ ਪਏਗਾ, ਜਿਸ ਕਾਰਨ ਹੀ ਆਮ ਲੋਕ ਸੜਕਾਂ ’ਤੇ ਫਸਦੇ ਨਜ਼ਰ ਆਏ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦੋ ਹਫ਼ਤਿਆਂ ਦੌਰਾਨ ਪਏ ਕੁੱਲ ਮੀਂਹ ਤੋਂ ਜ਼ਿਆਦਾ ਇੱਕ ਘੰਟੇ ਵਿੱਚ ਹੀ ਚੰਡੀਗੜ੍ਹ ਤੇ ਮੁਹਾਲੀ ਵਿਖੇ ਮੀਂਹ ਪੈਣ ਨਾਲ ਸਥਿਤੀ ਕਾਫ਼ੀ ਜ਼ਿਆਦਾ ਖ਼ਰਾਬ ਹੋਈ ਸੀ। ਮੌਸਮ ਵਿਭਾਗ ਵੱਲੋਂ ਆਮ ਜਨਤਾ ਨੂੰ ਇਸ ਤੇਜ਼ ਮੀਂਹ ਤੋਂ ਬੱਚਣ ਲਈ ਸਲਾਹ ਦੇ ਰੂਪ ਵਿੱਚ ਮੋਬਾਇਲ ਰਾਹੀਂ ਅਲਰਟ ਕੀਤਾ ਗਿਆ।

ਇਸ ਅਲਰਟ ਨੂੰ ਦੇਖ ਕੇ ਟ੍ਰਾਈਸਿਟੀ ਵਿੱਚ ਰਹਿਣ ਵਾਲੇ ਆਮ ਲੋਕ ਹੋਰ ਜ਼ਿਆਦਾ ਡਰ ਗਏ ਅਤੇ ਜ਼ਿਆਦਾਤਰ ਲੋਕ ਆਪਣੇ ਘਰਾਂ ਨੂੰ ਤੇਜ਼ੀ ਨਾਲ ਰਵਾਨਾ ਹੋਣ ਲੱਗ ਪਏ। ਜਿਸ ਕਾਰਨ ਸੜਕਾਂ ’ਤੇ ਸਥਿਤੀ ਵੀ ਕਾਫ਼ੀ ਜ਼ਿਆਦਾ ਨਜ਼ਰ ਆ ਰਹੀ ਸੀ। ਚੰਡੀਗੜ੍ਹ ਦੇ ਸੈਕਟਰ 22 ਦੀ ਮੋਬਾਇਲ ਮਾਰਕਿਟ ਵਿੱਚ ਵੀ ਪਾਣੀ ਕਾਫ਼ੀ ਜ਼ਿਆਦਾ ਭਰਨ ਦਾ ਖ਼ਬਰ ਮਿਲ ਰਹੀ ਹੈ ਦੂਜੇ ਪਾਸੇ, ਉਥੇ ਹੀ ਚੰਡੀਗੜ੍ਹ ਦੇ ਕਈ ਸੈਕਟਰਾਂ ਵਿੱਚ ਪਾਣੀ  ਭਰਨ ਨਾਲ ਦਰੱਖ਼ਤਾਂ ਦੇ ਡਿੱਗਣ ਦੀ ਖ਼ਬਰ ਵੀ ਆ ਰਹੀ ਹੈ।

Chandigarh News: ਚੰਡੀਗੜ੍ਹ ਵਿੱਚ ਇਨਡ੍ਰਾਈਵ ਕੈਬ-ਬਾਈਕ ਟੈਕਸੀ ਸੇਵਾ ’ਤੇ 6 ਮਹੀਨੇ ਦੀ ਰੋਕ
ਚੰਡੀਗੜ੍ਹ (ਹਿੰ.ਸ.)। ਸਟੇਟ ਟਰਾਂਸਪੋਰਟ ਅਥਾਰਟੀ, ਚੰਡੀਗੜ੍ਹ ਨੇ ਇੰਡਸਿਸਟਮਜ਼ ਆਈਟੀ ਪ੍ਰਾਈਵੇਟ ਲਿਮਟਿਡ (ਇਨਡ੍ਰਾਈਵ) ਦਾ ਐਗਰੀਗੇਟਰ ਲਾਇਸੈਂਸ ਤੁਰੰਤ ਪ੍ਰਭਾਵ ਨਾਲ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਮੁਅੱਤਲੀ 10 ਅਗਸਤ 2026 ਤੋਂ ਲਾਗੂ ਹੋ ਗਈ ਹੈ। ਅਥਾਰਟੀ ਨੇ ਕੰਪਨੀ ਨੂੰ ਯੂਟੀ ਚੰਡੀਗੜ੍ਹ ਵਿੱਚ ਕੈਬ ਅਤੇ ਬਾਈਕ ਟੈਕਸੀ ਸੇਵਾ ਨਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਇਨਡ੍ਰਾਈਵ ਨਾਲ ਜੁੜੇ ਕੈਬ ਮਾਲਕਾਂ ਅਤੇ ਡਰਾਈਵਰਾਂ ਨੂੰ ਵੀ ਕੰਪਨੀ ਦੇ ਤਹਿਤ ਕੈਬ ਜਾਂ ਬਾਈਕ ਟੈਕਸੀ ਚਲਾਉਣ ਅਤੇ ਇਨਡ੍ਰਾਈਵ ਐਪ ਰਾਹੀਂ ਸਵਾਰੀਆਂ ਦੀ ਬੁਕਿੰਗ ਲੈਣ ਤੋਂ ਰੋਕ ਦਿੱਤਾ ਗਿਆ ਹੈ।ਐਸਟੀਏ ਨੇ ਚਿਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਆਪਰੇਟਰਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Also : ਹੜ੍ਹ ਨਾਲ 10 ਜ਼ਿਲ੍ਹਿਆਂ 'ਚ 126,431 ਲੋਕ ਪ੍ਰਭਾਵਿਤ, ਇੱਕ ਹੋਰ ਲਾਸ਼ ਮਿਲੀ

ਉਲੰਘਣਾ ਦੀ ਸੂਰਤ ਵਿੱਚ ਸਬੰਧਤ ਵਾਹਨਾਂ ਦੇ ਚਲਾਨ ਕਰਨ ਦੇ ਨਾਲ ਉਨ੍ਹਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ।ਸਟੇਟ ਟਰਾਂਸਪੋਰਟ ਅਥਾਰਟੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਨਡ੍ਰਾਈਵ ਐਪ ਰਾਹੀਂ ਚੱਲ ਰਹੀਆਂ ਕੈਬ ਜਾਂ ਬਾਈਕ ਟੈਕਸੀ ਦੀ ਬੁਕਿੰਗ ਨਾ ਕਰਨ। ਲੋਕਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਅਥਾਰਟੀ ਵੱਲੋਂ ਰਜਿਸਟਰਡ ਹੋਰ ਵਿਕਲਪਿਕ ਐਪ ਆਧਾਰਿਤ ਸੇਵਾਵਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਹ ਹੁਕਮ ਨਿਤਿਸ਼ ਸਿੰਗਲਾ, ਪੀਸੀਐੱਸ, ਸਕੱਤਰ, ਸਟੇਟ ਟਰਾਂਸਪੋਰਟ ਅਥਾਰਟੀ, ਯੂਟੀ ਚੰਡੀਗੜ੍ਹ ਵੱਲੋਂ ਜਾਰੀ ਕੀਤਾ ਗਿਆ ਹੈ।ਇਨਡ੍ਰਾਈਵ ਤੋਂ ਪਹਿਲਾਂ 17 ਜੂਨ 2026 ਨੂੰ ਸਟੇਟ ਟਰਾਂਸਪੋਰਟ ਅਥਾਰਟੀ ਨੇ ਏਐੱਨਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ (ਓਲਾ) ਦਾ ਐਗਰੀਗੇਟਰ ਲਾਇਸੈਂਸ ਵੀ 6 ਮਹੀਨਿਆਂ ਲਈ ਮੁਅੱਤਲ ਕੀਤਾ ਸੀ। ਓਲਾ ਖ਼ਿਲਾਫ਼ ਚੰਡੀਗੜ੍ਹ ਮੋਟਰ ਵਹੀਕਲ ਐਗਰੀਗੇਟਰ ਨਿਯਮ-2025 ਦੇ ਪ੍ਰਬੰਧਾਂ ਦੀ ਪਾਲਣਾ ਨਾ ਕਰਨ ਸਮੇਤ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚ ਡਰਾਈਵਰਾਂ ਲਈ ਬੀਮਾ, ਸਿਖਲਾਈ, ਕਿਰਾਇਆ ਪ੍ਰਬੰਧ ਅਤੇ ਕੰਪਨੀ ਦੇ ਸੰਚਾਲਨ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਵਰਗੇ ਮੁੱਦੇ ਸ਼ਾਮਲ ਸਨ।

Punjab Employees Protest: ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਚੰਡੀਗੜ੍ਹ ’ਚ ਪ੍ਰਦਰਸ਼ਨ, ਪੁਲਿਸ ਨੇ ਚਲਾਏ ਵਾਟਰ ਕੈਨਨ
Punjab Employees Protest: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਲੰਬਿਤ ਮੰਗਾਂ ਸਬੰਧੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਗਰੇਨ ਮਾਰਕੀਟ ’ਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਜਦੋਂ ਗਰੇਨ ਮਾਰਕੀਟ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਤਿੰਨ ਵਾਰ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਬਲ ਦੀ ਵਰਤੋਂ ਵੀ ਕੀਤੀ। ਪੁਲਿਸ ਕਾਰਵਾਈ ਦੇ ਬਾਵਜੂਦ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਮੰਗਾਂ ’ਤੇ ਡਟੇ ਰਹੇ ਅਤੇ ਉਨ੍ਹਾਂ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇ ਲਗਾਉਂਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਬੰਧੀ ਨੀਤੀ ਤੇ ਨੀਅਤ ਸਪੱਸ਼ਟ ਨਹੀਂ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਿਤ ਵਾਅਦਾ ਖਿਲਾਫ਼ੀ ਨੂੰ ਉਜਾਗਰ ਕਰਨ ਲਈ ਇਹ ਵਿਸ਼ਾਲ ਰੈਲੀ ਕਰਨੀ ਪਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਰੈਲੀ ਸਿਰਫ਼ ਵਿਰੋਧ ਨਹੀਂ, ਸਗੋਂ ਆਪਣੇ ਹੱਕਾਂ, ਸਵੈਮਾਣ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰੱਖਿਆ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਆਵਾਜ਼ ਹੈ। ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੰਬਿਤ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕੱਢਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਠੋਸ ਕਦਮ ਨਾ ਚੁੱਕੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। Punjab Employees Protest

ਇਹ ਵੀ ਪੜ੍ਹੋ : Road Accident: ਦਰਦਨਾਕ ਹਾਦਸਾ, ਕਾਰ ਖੱਡ ’ਚ ਡਿੱਗੀ, ਪੰਜ ਦੀ ਮੌਤ, ਇੱਕ ਲਾਪਤਾ

Crime News: ਚੰਡੀਗੜ੍ਹ ਦੇ ਸੈਕਟਰ-42 ਵਿਖੇ ਗਰਲਜ਼ ਕਾਲਜ ਬਾਹਰ ਮਹਿਲਾ ਨੂੰ ਮਾਰੀ ਗੋਲੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨਿੱਚਰਵਾਰ ਦੁਪਹਿਰ ਕਰੀਬ 1 ਵਜੇ ਇੱਕ ਮਹਿਲਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਮਹਿਲਾ ਦੇ ਸਿਰ ’ਚ ਲੱਗੀ, ਜਿਸ ਕਾਰਨ ਉਹ ਮੌਕੇ ’ਤੇ ਹੀ ਜ਼ਮੀਨ ’ਤੇ ਡਿੱਗ ਪਈ। ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਅਦਾਲਤ ਦੇ ਹੁਕਮਾਂ ਤਹਿਤ ਆਪਣੇ ਮਕਾਨ ਦਾ ਕਬਜ਼ਾ ਲੈਣ ਲਈ ਪਹੁੰਚੀ ਸੀ। ਜ਼ਖਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਕੋਰਟ ਦੇ ਆਦੇਸ਼ ਅਨੁਸਾਰ ਆਪਣੇ ਮਕਾਨ ਦਾ ਕਬਜ਼ਾ ਲੈਣ ਆਈ ਸੀ। ਕਬਜ਼ਾ ਦਿਵਾਉਣ ਦੀ ਪ੍ਰਕਿਰਿਆ ਦੌਰਾਨ ਉਸ ਦੇ ਨਾਲ ਪੁਲਿਸ ਮੁਲਾਜ਼ਮ ਵੀ ਮੌਜ਼ੂਦ ਸਨ, ਤਾਂ ਜੋ ਅਦਾਲਤੀ ਹੁਕਮਾਂ ਦੀ ਪਾਲਣਾ ਕਰਵਾਈ ਜਾ ਸਕੇ। ਇਸ ਦੌਰਾਨ ਮਕਾਨ ’ਤੇ ਕਬਜ਼ਾ ਕਰਕੇ ਬੈਠੇ ਐਡਵੋਕੇਟ ਜੇਪੀਐੱਸ ਚੱਢਾ ਨੇ ਕਥਿਤ ਤੌਰ ’ਤੇ ਮਨਵਿੰਦਰ ਕੌਰ ’ਤੇ ਗੋਲੀ ਚਲਾ ਦਿੱਤੀ।

ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਵਕੀਲ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਤੇ ਘਟਨਾ ਸਥਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਧੀਰਜ ਨੇ ਦੱਸਿਆ ਕਿ ਜਿਸ ਮਕਾਨ ’ਤੇ ਐਡਵੋਕੇਟ ਜੇਪੀਐੱਸ ਚੱਢਾ ਦਾ ਕਬਜ਼ਾ ਸੀ, ਉਹ ਪਹਿਲਾਂ ਕਿਰਾਏ ’ਤੇ ਲਿਆ ਗਿਆ ਸੀ। ਸ਼ਨਿੱਚਰਵਾਰ ਨੂੰ ਮਕਾਨ ਮਾਲਕਣ ਮਨਜਿੰਦਰ ਕੌਰ ਅਦਾਲਤ ਦੇ ਹੁਕਮਾਂ ਦੇ ਆਧਾਰ ’ਤੇ ਆਪਣਾ ਕਬਜ਼ਾ ਲੈਣ ਪਹੁੰਚੀ ਸੀ। ਉਸ ਦੇ ਨਾਲ ਕੋਰਟ ਦਾ ਇੱਕ ਮੈਂਬਰ ਤੇ ਚੰਡੀਗੜ੍ਹ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਡੀਐੱਸਪੀ ਮੁਤਾਬਕ ਕੋਰਟ ਦੇ ਹੁਕਮਾਂ ਤਹਿਤ ਮਕਾਨ ਦਾ ਤਾਲਾ ਤੋੜ ਕੇ ਮਾਲਕ ਨੂੰ ਕਬਜ਼ਾ ਦਿਵਾਇਆ ਜਾਣਾ ਸੀ। ਜਦੋਂ ਤਾਲਾ ਤੋੜਨ ਤੋਂ ਬਾਅਦ ਮਨਜਿੰਦਰ ਕੌਰ ਘਰ ਦੇ ਅੰਦਰ ਜਾਣ ਲੱਗੀ ਤਾਂ ਪਿੱਛੇ ਵਾਲੀ ਖਿੜਕੀ ਤੋਂ ਐਡਵੋਕੇਟ ਜੇਪੀਐੱਸ ਚੱਢਾ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਉਸ ਦੇ ਸਿਰ ’ਚ ਲੱਗੀ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰ ਲਿਆ। ਜ਼ਖਮੀ ਮਨਜਿੰਦਰ ਕੌਰ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਸੀਐੱਫਐੱਸਐੱਲ ਦੀ ਟੀਮ ਨੇ ਵੀ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : Teej Festival: ਤੀਆਂ 2026 ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ

Panjab University: ਪੰਜਾਬ ਯੂਨੀਵਰਸਿਟੀ ’ਚ ਕਰੰਟ ਲੱਗਣ ਨਾਲ PHD ਸਕਾਲਰ ਦੀ ਮੌਤ
Education News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ’ਚ ਮੰਗਲਵਾਰ ਸਵੇਰੇ ਕਰੰਟ ਲੱਗਣ ਕਾਰਨ ਇੱਕ ਪੀਐਚਡੀ ਸਕਾਲਰ ਵਿਦਿਆਰਥਣ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕੈਂਪਸ ’ਚ ਗੁੱਸੇ ਦਾ ਮਾਹੌਲ ਬਣ ਗਿਆ ਤੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ (ਵੀਸੀ) ਦੀ ਰਿਹਾਇਸ਼ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਮ੍ਰਿਤਕਾ ਦੀ ਪਛਾਣ ਹਰਿਆਣਾ ਦੇ ਰੇਵਾੜੀ ਦੀ ਰਹਿਣ ਵਾਲੀ 28 ਸਾਲਾ ਜੋਤੀ ਵਜੋਂ ਹੋਈ ਹੈ, ਜੋ ਪੰਜਾਬ ਯੂਨੀਵਰਸਿਟੀ ਦੇ ਮਾਈਕ੍ਰੋਬਾਇਓਲੋਜੀ ਵਿਭਾਗ ’ਚ ਪੀਐਚਡੀ ਕਰ ਰਹੀ ਸੀ। ਉਹ ਗਰਲਜ਼ ਹੋਸਟਲ ਨੰਬਰ-10 ’ਚ ਰਹਿੰਦੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ ਗਰਲਜ਼ ਹੋਸਟਲ-8 ਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਯੂਆਈਈਟੀ) ਨੂੰ ਜੋੜਨ ਵਾਲੀ ਸੜਕ ਦੇ ਨਾਲ ਬਣੇ ਕੱਚੇ ਰਸਤੇ ਤੋਂ ਲੰਘਦਿਆਂ ਜੋਤੀ ਅਚਾਨਕ ਜ਼ਮੀਨ ’ਤੇ ਡਿੱਗ ਪਈ।

ਮੌਕੇ ’ਤੇ ਮੌਜੂਦ ਹੋਰ ਵਿਦਿਆਰਥੀ ਉਸ ਦੀ ਮਦਦ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਕਰੰਟ ਲੱਗਣ ਦਾ ਸ਼ੱਕ ਹੋਇਆ। ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਜਾਂਚ ’ਚ ਮੌਤ ਦਾ ਕਾਰਨ ਕਰੰਟ ਲੱਗਣਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਕਰੰਟ ਦਾ ਸਰੋਤ ਕੀ ਸੀ, ਇਸ ਦੀ ਜਾਂਚ ਚੰਡੀਗੜ੍ਹ ਪੁਲਿਸ ਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਕਰੰਟ ਬਿਜਲੀ ਦੇ ਖੰਭੇ, ਸਟਰੀਟ ਲਾਈਟ, ਖੁੱਲ੍ਹੀਆਂ ਤਾਰਾਂ ਜਾਂ ਕਿਸੇ ਹੋਰ ਕਾਰਨ ਨਾਲ ਫੈਲਿਆ ਸੀ। ਬਿਜਲੀ ਸਪਲਾਈ ’ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਜੋਤੀ ਦਾ ਅਗਲੇ ਮਹੀਨੇ ਵਿਆਹ ਹੋਣਾ ਸੀ।

Read Also : Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ

ਘਟਨਾ ਤੋਂ ਬਾਅਦ ਵਿਦਿਆਰਥੀਆਂ ’ਚ ਭਾਰੀ ਰੋਸ ਵੇਖਣ ਨੂੰ ਮਿਲਿਆ। ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਸਮੇਤ ਹੋਰ ਵਿਦਿਆਰਥੀਆਂ ਨੇ ਕੈਂਪਸ ’ਚ ਧਰਨਾ ਦਿੱਤਾ ਤੇ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਸਥਿਤੀ ਨੂੰ ਵੇਖਦੇ ਹੋਏ ਚੰਡੀਗੜ੍ਹ ਪੁਲਿਸ ਦੇ ਜਵਾਨ ਮੌਕੇ ’ਤੇ ਤਾਇਨਾਤ ਕੀਤੇ ਗਏ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਬਰਸਾਤ ਦੇ ਦਿਨਾਂ ’ਚ ਕੈਂਪਸ ਦੇ ਕਈ ਹਿੱਸਿਆਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੈ ਤੇ ਬਿਜਲੀ ਦੇ ਖੰਭਿਆਂ ਜਾਂ ਸਟਰੀਟ ਲਾਈਟਾਂ ਵਿੱਚ ਸ਼ਾਰਟ ਸਰਕਟ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਪੂਰੇ ਕੈਂਪਸ ਦਾ ਸੁਰੱਖਿਆ ਆਡਿਟ ਕਰਵਾਉਣ, ਬਿਜਲੀ ਪ੍ਰਬੰਧਾ ਦੀ ਜਾਂਚ ਕਰਨ ਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। Education News

Chandigarh News: ਜੀਐਮਸੀਐਚ-32 ਦੇ ਐਮਬੀਬੀਐਸ ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਚੰਡੀਗੜ੍ਹ (ਹਿੰ.ਸ.)। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ), ਸੈਕਟਰ-32 ਵਿੱਚ ਮੰਗਲਵਾਰ ਦੇਰ ਰਾਤ ਇੱਕ ਐਮਬੀਬੀਐਸ ਚੌਥੇ ਸਾਲ ਦੇ 23 ਸਾਲਾ ਵਿਦਿਆਰਥੀ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰਨ ਕਾਰਨ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਕਰੀਬੀ ਦੋਸਤਾਂ ਨੂੰ 'ਗੁੱਡਬਾਈ' ਸੁਨੇਹੇ ਭੇਜੇ ਸਨ।

ਪੁਲਿਸ ਨੇ ਮ੍ਰਿਤਕ ਦੀ ਪਛਾਣ ਸੈਕਟਰ-32 ਦੇ ਰਹਿਣ ਵਾਲੇ ਕਰਨ ਸਿੰਘ ਸੰਧੂ ਵਜੋਂ ਕੀਤੀ ਹੈ। ਉਸ ਦੇ ਪਿਤਾ ਡਾ. ਸਰਬਜੀਤ ਸਿੰਘ ਅਤੇ ਮਾਤਾ ਡਾ. ਨਵਰੀਤ ਸੰਧੂ ਸੈਕਟਰ-35 ਵਿੱਚ ਡੈਂਟਲ ਕਲੀਨਿਕ ਚਲਾਉਂਦੇ ਹਨ।

Read Also; ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ, ਕਰਨ ਮੰਗਲਵਾਰ ਸ਼ਾਮ ਘਰੋਂ ਲਾਇਬ੍ਰੇਰੀ ਜਾਣ ਦੀ ਗੱਲ ਕਹਿ ਕੇ ਨਿਕਲਿਆ ਸੀ। ਉਹ ਜੀਐਮਸੀਐਚ-32 ਦੇ ਈ-ਬਲਾਕ ਦੀ ਛੇਵੀਂ ਮੰਜ਼ਿਲ 'ਤੇ ਸਥਿਤ ਲਾਇਬ੍ਰੇਰੀ ਗਿਆ। ਰਾਤ ਕਰੀਬ 8:20 ਵਜੇ ਉਸ ਨੇ ਆਪਣੇ ਦੋਸਤਾਂ ਨੂੰ 'ਗੁੱਡਬਾਏ' ਸੁਨੇਹੇ ਭੇਜੇ ਅਤੇ ਕੁਝ ਮਿੰਟਾਂ ਬਾਅਦ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਸੁਨੇਹੇ ਮਿਲਣ ਤੋਂ ਬਾਅਦ ਦੋਸਤਾਂ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਤੁਰੰਤ ਹਸਪਤਾਲ ਪਹੁੰਚੇ, ਪਰ ਉਸ ਸਮੇਂ ਤੱਕ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਚੁੱਕਾ ਸੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਵਾਇਆ ਹੈ।

ਪੁਲਿਸ ਨੇ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲੈ ਕੇ ਸੁਨੇਹਿਆਂ, ਕਾਲ ਰਿਕਾਰਡ ਅਤੇ ਹੋਰ ਡਿਜ਼ਿਟਲ ਸਬੂਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ, ਹਸਪਤਾਲ ਪ੍ਰਸ਼ਾਸਨ ਨੇ ਵੀ ਮਾਮਲੇ ਦੀ ਅੰਦਰੂਨੀ ਜਾਂਚ ਦੇ ਹੁਕਮ ਦਿੱਤੇ ਹਨ ਤਾਂ ਜੋ ਮੈਡੀਕਲ ਵਿਦਿਆਰਥੀਆਂ ਅਤੇ ਡਾਕਟਰਾਂ ਵਿੱਚ ਵਧ ਰਹੇ ਤਣਾਅ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਸਕੇ।

ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਕ, ਕਰਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਅਤੇ ਪੜ੍ਹਾਈ ਦੇ ਦਬਾਅ ਦਾ ਸਾਹਮਣਾ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਨਾਲ ਪੜ੍ਹਾਈ ਛੱਡਣ ਦੀ ਇੱਛਾ ਵੀ ਜਤਾਈ ਸੀ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।

Chandigarh News: ਕਬਾੜੀ ਕੋਲ ਵਾਹਨ ਕਟਵਾਉਣਾ ਗੈਰਕਾਨੂੰਨੀ, 5 ਲੱਖ ਤੱਕ ਜੁਰਮਾਨਾ ਤੇ ਮਾਮਲਾ ਹੋਵੇਗਾ ਦਰਜ
ਚੰਡੀਗੜ੍ਹ (ਹਿੰ.ਸ.)। ਚੰਡੀਗੜ੍ਹ ਵਿੱਚ ਹੁਣ ਆਪਣੀ ਪੁਰਾਣੀ ਕਾਰ, ਬਾਈਕ ਜਾਂ ਹੋਰ ਵਾਹਨ ਕਿਸੇ ਵੀ ਸਥਾਨਕ ਕਬਾੜੀ, ਗੈਰਾਜ ਜਾਂ ਗੈਰ-ਅਧਿਕਾਰਤ ਸਕ੍ਰੈਪ ਕਾਰੋਬਾਰੀ ਕੋਲ ਕਟਵਾਉਣਾ ਗੈਰਕਾਨੂੰਨੀ ਹੋਵੇਗਾ। ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਪੁਰਾਣੇ ਵਾਹਨਾਂ ਦੇ ਵਿਗਿਆਨਕ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਕੇਂਦਰ ਸਰਕਾਰ ਦੇ 'ਪਰਿਆਵਰਨ (ਸੁਰੱਖਿਆ) (ਐਂਡ-ਆਫ-ਲਾਈਫ ਵਹੀਕਲਜ਼) ਨਿਯਮ, 2025' ਨੂੰ ਸਖ਼ਤੀ ਨਾਲ ਲਾਗੂ ਕਰ ਦਿੱਤਾ ਹੈ।

Read Also : ਮੁੱਖ ਮੰਤਰੀ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਇਹ ਹੁਕਮ 12 ਜੁਲਾਈ ਤੋਂ ਪ੍ਰਭਾਵੀ ਹੋ ਗਏ ਹਨ।ਨਵੇਂ ਨਿਯਮਾਂ ਅਨੁਸਾਰ ਆਪਣੀ ਉਮਰ ਪੂਰੀ ਕਰ ਚੁੱਕੇ ਵਾਹਨਾਂ ਦੀ ਸਕ੍ਰੈਪਿੰਗ ਹੁਣ ਸਿਰਫ਼ ਸਰਕਾਰ ਤੋਂ ਮਨਜ਼ੂਰਸ਼ੁਦਾ ਰਜਿਸਟਰਡ ਵਹੀਕਲ ਸਕ੍ਰੈਪਿੰਗ ਫੈਸਿਲਟੀ ਵਿੱਚ ਹੀ ਕਰਵਾਈ ਜਾ ਸਕੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ 1 ਲੱਖ ਤੋਂ 5 ਲੱਖ ਰੁਪਏ ਤੱਕ ਜੁਰਮਾਨਾ ਲੱਗ ਸਕਦਾ ਹੈ। ਗੰਭੀਰ ਜਾਂ ਵਾਰ-ਵਾਰ ਉਲੰਘਣਾ ਕਰਨ ਦੀ ਸੂਰਤ ਵਿੱਚ ਮਾਮਲਾ ਦਰਜ ਹੋਣ ਅਤੇ ਜੇਲ੍ਹ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ।

ਕੇਂਦਰ ਸਰਕਾਰ ਦੀ ਵਹੀਕਲ ਸਕ੍ਰੈਪੇਜ ਨੀਤੀ ਅਨੁਸਾਰ 20 ਸਾਲ ਪੁਰਾਣੇ ਨਿੱਜੀ (ਨਾਨ-ਟਰਾਂਸਪੋਰਟ) ਵਾਹਨ ਅਤੇ 15 ਸਾਲ ਪੁਰਾਣੇ ਵਪਾਰਕ (ਟਰਾਂਸਪੋਰਟ) ਵਾਹਨ ਇਨ੍ਹਾਂ ਨਿਯਮਾਂ ਦੇ ਦਾਇਰੇ ਵਿੱਚ ਆਉਣਗੇ। ਹਾਲਾਂਕਿ ਹਰ ਵਾਹਨ ਨੂੰ ਸਿੱਧਾ ਸਕ੍ਰੈਪ ਨਹੀਂ ਕੀਤਾ ਜਾਵੇਗਾ, ਸਗੋਂ ਉਸ ਦੀ ਫਿਟਨੈੱਸ ਅਤੇ ਲਾਗੂ ਨਿਯਮਾਂ ਦੇ ਅਧਾਰ 'ਤੇ ਫੈਸਲਾ ਕੀਤਾ ਜਾਵੇਗਾ।ਇਹ ਨਿਯਮ ਕੇਵਲ ਆਮ ਲੋਕਾਂ ਲਈ ਹੀ ਨਹੀਂ ਹਨ। ਜਿਨ੍ਹਾਂ ਸਰਕਾਰੀ ਵਿਭਾਗਾਂ, ਕੰਪਨੀਆਂ ਜਾਂ ਸੰਸਥਾਵਾਂ ਕੋਲ 100 ਜਾਂ ਇਸ ਤੋਂ ਵੱਧ ਵਾਹਨ ਹਨ, ਉਨ੍ਹਾਂ ਨੂੰ ਵੀ ਆਪਣੇ ਪੁਰਾਣੇ ਵਾਹਨਾਂ ਦੀ ਸਕ੍ਰੈਪਿੰਗ ਕੇਵਲ ਅਧਿਕਾਰਤ ਆਰਵੀਐਸਐਫ ਰਾਹੀਂ ਹੀ ਕਰਵਾਉਣੀ ਹੋਵੇਗੀ।

ਵਾਹਨ ਮਾਲਕ ਨੂੰ ਆਪਣਾ ਵਾਹਨ ਅਧਿਕਾਰਤ ਸਕ੍ਰੈਪਿੰਗ ਸੈਂਟਰ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ। ਉੱਥੇ ਵਾਹਨ ਦੀ ਜਾਂਚ ਅਤੇ ਸਕ੍ਰੈਪਿੰਗ ਤੋਂ ਬਾਅਦ ਸਰਟੀਫਿਕੇਟ ਆਫ ਡਿਪਾਜ਼ਿਟ ਅਤੇ ਸਰਟੀਫਿਕੇਟ ਆਫ ਵਹੀਕਲ ਸਕ੍ਰੈਪਿੰਗ ਜਾਰੀ ਕੀਤਾ ਜਾਵੇਗਾ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ 'ਤੇ ਵਾਹਨ ਦੀ ਰਜਿਸਟ੍ਰੇਸ਼ਨ ਨੂੰ ਡੀ-ਰਜਿਸਟਰ ਕਰਨ ਦੀ ਪ੍ਰਕਿਰਿਆ ਪੂਰੀ ਹੋਵੇਗੀ।

ਚੰਡੀਗੜ੍ਹ ਵਿੱਚ ਇਸ ਵੇਲੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਟਾਟਾ ਮੋਟਰਜ਼ ਦੇ ਸਹਿਯੋਗ ਨਾਲ ਚੱਲ ਰਿਹਾ ਸਿਲੈਕਟ ਟੈਕਨੀਕਲ ਸਰਵਿਸਿਜ਼ ਕੇਂਦਰ ਹੀ ਅਧਿਕਾਰਤ ਸਕ੍ਰੈਪਿੰਗ ਸੈਂਟਰ ਹੈ, ਜਿਸ ਦੀ ਸਮਰੱਥਾ ਹਰ ਸਾਲ ਲਗਭਗ 12 ਹਜ਼ਾਰ ਵਾਹਨਾਂ ਦੀ ਵਿਗਿਆਨਕ ਸਕ੍ਰੈਪਿੰਗ ਕਰਨ ਦੀ ਹੈ।ਸਕ੍ਰੈਪਿੰਗ ਸੈਂਟਰ ਤੋਂ ਮਿਲਣ ਵਾਲੇ ਸਰਟੀਫਿਕੇਟ ਦੇ ਆਧਾਰ 'ਤੇ ਉਸੇ ਸ਼੍ਰੇਣੀ ਦਾ ਨਵਾਂ ਵਾਹਨ ਖਰੀਦਣ 'ਤੇ ਮੋਟਰ ਵਹੀਕਲ ਟੈਕਸ ਵਿੱਚ ਛੂਟ ਮਿਲੇਗੀ। ਨਿੱਜੀ ਵਾਹਨਾਂ ਲਈ ਵੱਧ ਤੋਂ ਵੱਧ 25 ਫੀਸਦੀ ਅਤੇ ਵਪਾਰਕ ਵਾਹਨਾਂ ਲਈ 15 ਫੀਸਦੀ ਤੱਕ ਟੈਕਸ ਛੂਟ ਦਿੱਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਵਾਹਨ ਨਿਰਮਾਤਾ ਕੰਪਨੀਆਂ ਆਪਣੀ ਨੀਤੀ ਅਨੁਸਾਰ ਐਕਸਚੇਂਜ ਬੈਨਿਫਿਟ ਵੀ ਦੇ ਸਕਦੀਆਂ ਹਨ।ਚੰਡੀਗੜ੍ਹ ਵਿੱਚ ਹਰ ਸਾਲ 51 ਹਜ਼ਾਰ ਤੋਂ ਵੱਧ ਨਵੇਂ ਵਾਹਨ ਰਜਿਸਟਰ ਹੋ ਰਹੇ ਹਨ ਅਤੇ ਸ਼ਹਿਰ ਵਿੱਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 14.27 ਲੱਖ ਤੋਂ ਪਾਰ ਹੋ ਚੁੱਕੀ ਹੈ, ਜੋ ਲਗਭਗ ਸ਼ਹਿਰ ਦੀ ਆਬਾਦੀ ਦੇ ਬਰਾਬਰ ਹੈ।

ਪ੍ਰਸ਼ਾਸਨ ਦੇ ਅਨੁਮਾਨ ਅਨੁਸਾਰ ਹਰ ਸਾਲ 10 ਹਜ਼ਾਰ ਤੋਂ 15 ਹਜ਼ਾਰ ਵਾਹਨ 'ਐਂਡ-ਆਫ-ਲਾਈਫ' ਸ਼੍ਰੇਣੀ ਵਿੱਚ ਸ਼ਾਮਲ ਹੋ ਜਾਂਦੇ ਹਨ।ਕੇਂਦਰ ਸਰਕਾਰ ਦੇ ਅੰਕੜਿਆਂ ਮੁਤਾਬਕ ਮਨਜ਼ੂਰਸ਼ੁਦਾ ਸਕ੍ਰੈਪਿੰਗ ਕੇਂਦਰਾਂ ਵਿੱਚ ਹਰ ਮਹੀਨੇ 170 ਤੋਂ 220 ਸਰਕਾਰੀ ਅਤੇ ਨਿੱਜੀ ਵਾਹਨ ਸਕ੍ਰੈਪਿੰਗ ਲਈ ਪਹੁੰਚ ਰਹੇ ਹਨ। ਪਿਛਲੇ ਢਾਈ ਸਾਲਾਂ ਦੌਰਾਨ ਚੰਡੀਗੜ੍ਹ ਵਿੱਚ 8,646 ਵਾਹਨਾਂ ਦੀ ਵਿਗਿਆਨਕ ਸਕ੍ਰੈਪਿੰਗ ਕੀਤੀ ਜਾ ਚੁੱਕੀ ਹੈ।

Chandigarh News: ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਨੇ ‘ਨੋ ਪਾਰਕਿੰਗ’ ਬੋਰਡ ਫੜ ਕੇ ਲੋਕਾਂ ਨੂੰ ਕੀਤਾ ਜਾਗਰੂਕ
Chandigarh News: ਚੰਡੀਗੜ੍ਹ,(ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਗਲਤ ਪਾਰਕਿੰਗ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਨੂੰ ਨਵਾਂ ਰੂਪ ਦਿੱਤਾ। ਮਨੀਮਾਜਰਾ ਦੀ ਐਨਏਸੀ ਮਾਰਕੀਟ ਦੀ ਪਿਛਲੀ ਸੜਕ 'ਤੇ ਇੱਕ ਮਹਿਲਾ ਸਬ-ਇੰਸਪੈਕਟਰ ਸਮੇਤ ਪੁਰਸ਼ ਪੁਲਿਸ ਮੁਲਾਜ਼ਮ ਹੱਥਾਂ ਵਿੱਚ "ਨੋ ਪਾਰਕਿੰਗ" ਲਿਖੇ ਬੋਰਡ ਫੜ ਕੇ ਸੜਕ 'ਤੇ ਉਤਰੇ ਅਤੇ ਵਾਹਨ ਚਾਲਕਾਂ ਨੂੰ ਨੋ-ਪਾਰਕਿੰਗ ਖੇਤਰ ਵਿੱਚ ਗੱਡੀਆਂ ਨਾ ਖੜ੍ਹੀਆਂ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Haryana Youth Arrested: ਬੱਸ ’ਚ 2 ਕਿਲੋਗ੍ਰਾਮ ਚਰਸ ਲਿਜਾ ਰਿਹਾ ਹਰਿਆਣਾ ਦਾ ਨੌਜਵਾਨ ਗ੍ਰਿਫ਼ਤਾਰ

ਪੁਲਿਸ ਮੁਲਾਜ਼ਮਾਂ ਨੇ ਵਾਹਨ ਚਾਲਕਾਂ ਨੂੰ ਸਮਝਾਇਆ ਕਿ ਗਲਤ ਪਾਰਕਿੰਗ ਕਾਰਨ ਨਾ ਸਿਰਫ਼ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ, ਸਗੋਂ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਨਿਰਧਾਰਤ ਪਾਰਕਿੰਗ ਸਥਾਨਾਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਮੁਹਿੰਮ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਨੋ-ਪਾਰਕਿੰਗ ਖੇਤਰ ਵਿੱਚ ਵਾਹਨ ਖੜ੍ਹਾ ਕਰਨ 'ਤੇ ਮੋਟਰ ਵਹੀਕਲ ਐਕਟ ਅਨੁਸਾਰ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਲੋੜ ਪੈਣ 'ਤੇ ਵਾਹਨ ਨੂੰ ਟੋਅ ਵੀ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਗਲਤ ਪਾਰਕਿੰਗ ਕਾਰਨ ਟ੍ਰੈਫਿਕ ਜਾਮ ਅਤੇ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਟ੍ਰੈਫਿਕ ਪੁਲਿਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਬਿਨਾਂ ਸਖ਼ਤ ਕਾਰਵਾਈ ਦੇ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਪੁਲਿਸ ਨੇ ਚੇਤਾਵਨੀ ਦਿੱਤੀ ਕਿ ਜਾਗਰੂਕਤਾ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Farmers Protest Chandigarh: ਭਾਰਤ-ਅਮਰੀਕਾ ਟਰੇਡ ਡੀਲ ਤੇ ਭੂਮੀ ਪੂਲਿੰਗ ਨੀਤੀ ਖਿਲਾਫ਼ ਚੰਡੀਗੜ੍ਹ ’ਚ ਕਿਸਾਨਾਂ ਦਾ ਰੋਸ ਮਾਰਚ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ’ਚ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ। ਰੋਸ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ। ਕਿਸਾਨ ਪਹਿਲਾਂ ਸੈਕਟਰ-34 ਵਿੱਚ ਇਕੱਠੇ ਹੋਏ ਅਤੇ ਇਸ ਤੋਂ ਬਾਅਦ ਬੱਸਾਂ, ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲੇ ਨਾਲ ਸੈਕਟਰ-17 ਸਥਿਤ ਮਟਕਾ ਚੌਕ ਤੱਕ ਰੋਸ ਮਾਰਚ ਕੱਢਿਆ। ਇਹ ਰੈਲੀ ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਟਰੇਡ ਡੀਲ ਦੇ ਵਿਰੋਧ ਵਿੱਚ ਕੀਤੀ ਗਈ। ਰੈਲੀ ਕਾਰਨ ਸ਼ਹਿਰ ਦੇ ਕਈ ਇਲਾਕਿਆਂ ’ਚ ਟਰੈਫਿਕ ਪ੍ਰਭਾਵਿਤ ਹੋਇਆ ਤੇ ਜਾਮ ਵਰਗੀ ਸਥਿਤੀ ਬਣੀ ਰਹੀ।

ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਿਰਫ਼ ਸੈਕਟਰ-17 ਦੇ ਮਟਕਾ ਚੌਕ ਤੱਕ ਹੀ ਰੈਲੀ ਕੱਢਣ ਦੀ ਇਜਾਜ਼ਤ ਦਿੱਤੀ ਸੀ, ਜਿਸ ਕਾਰਨ ਮਾਰਚ ਉੱਥੇ ਤੱਕ ਹੀ ਸੀਮਤ ਰਿਹਾ। ਸੁਰੱਖਿਆ ਦੇ ਮੱਦੇਨਜ਼ਰ ਸੈਕਟਰ-34 ਤੇ ਮਟਕਾ ਚੌਕ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਮਟਕਾ ਚੌਕ ’ਤੇ ਪੁਲਿਸ ਨੇ ਬੈਰੀਕੇਡਿੰਗ ਵੀ ਕੀਤੀ ਹੋਈ ਸੀ। ਇਸ ਦੌਰਾਨ ਕਈ ਕਿਸਾਨ ਬੱਸਾਂ ਦੀਆਂ ਛੱਤਾਂ ’ਤੇ ਬੈਠ ਕੇ ਵੀ ਰੈਲੀ ’ਚ ਸ਼ਾਮਲ ਹੋਏ। ਮਟਕਾ ਚੌਕ ਪਹੁੰਚਣ ਤੋਂ ਬਾਅਦ ਕਿਸਾਨ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਾਪਸ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ’ਚ ਪਰਤੇ, ਜਿੱਥੇ ਇੱਕ ਜਨ ਸਭਾ ਕੀਤੀ ਗਈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੁਪਹਿਰ 12:30 ਵਜੇ ਤੋਂ 2 ਵਜੇ ਤੱਕ ਕਰੀਬ ਡੇਢ ਘੰਟੇ ਲਈ ਰੈਲੀ ਦੀ ਇਜਾਜ਼ਤ ਦਿੱਤੀ ਗਈ ਸੀ।

Read Also : Bribery: ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਇਸ ਦੌਰਾਨ ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਟ੍ਰੈਫਿਕ ਰੂਟਾਂ ’ਚ ਤਬਦੀਲੀ ਕੀਤੀ ਗਈ ਤੇ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਲਾਗੂ ਕੀਤੇ ਗਏ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ, ਡੇਅਰੀ ਖੇਤਰ ਤੇ ਛੋਟੇ ਉਦਯੋਗਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਸਸਤੇ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਬਾਜ਼ਾਰ ’ਚ ਆਉਣਗੇ, ਜਿਸ ਨਾਲ ਕਿਸਾਨਾਂ ਦੀ ਆਮਦਨ ’ਤੇ ਬੁਰਾ ਅਸਰ ਪਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਨਵੀਂ ਭੂਮੀ ਪੂਲਿੰਗ ਨੀਤੀ ਦਾ ਵੀ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਤੇ ਇਸ ਨਾਲ ਖੇਤੀਬਾੜੀ ਵਾਲੀ ਜ਼ਮੀਨ ’ਤੇ ਨਕਾਰਾਤਮਕ ਪ੍ਰਭਾਵ ਪਵੇਗਾ। Farmers Protest Chandigarh

Chandigarh Vuilding Collapse Update: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ’ਚ ਪੁਰਾਣੀ ਇਮਾਰਤ ਡਿੱਗੀ, 5 ਲੋਕਾਂ ਜਿੰਦਾ ਬਾਹਰ ਕੱਢਿਆ, ਦੋ ਦੀ ਭਾਲ ਜਾਰੀ
Chandigarh Vuilding Collapse Update: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸ਼ਨਿੱਚਰਵਾਰ ਸ਼ਾਮ ਇੱਕ ਪੁਰਾਣੀ ਇਮਾਰਤ ਅਚਾਨਕ ਢਹਿ ਜਾਣ ਕਾਰਨ ਸੱਤ ਲੋਕ ਮਲਬੇ ਹੇਠਾਂ ਦੱਬ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਰਾਹਤ ਟੀਮਾਂ ਨੇ ਦੇਰ ਸ਼ਾਮ ਤੱਕ ਮਲਬੇ ਹੇਠੋਂ ਪੰਜ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਦੋਂਕਿ ਦੋ ਹੋਰ ਵਿਅਕਤੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਚਾਅ ਕਾਰਜ ਵਿੱਚ ਰੁਕਾਵਟਾਂ ਆ ਰਹੀਆਂ ਹਨ, ਫਿਰ ਵੀ ਟੀਮਾਂ ਲਗਾਤਾਰ ਰਾਹਤ ਕੰਮ ਵਿੱਚ ਜੁਟੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਇੰਡਸਟਰੀਅਲ ਏਰੀਆ ਫੇਜ਼-2 ਦੇ ਪਲਾਟ ਨੰਬਰ 28/9 ਵਿੱਚ ਵਾਪਰਿਆ। ਇਮਾਰਤ ਡਿੱਗਣ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਇਹ ਵੀ ਪੜ੍ਹੋ: Faridkot Police Action: ਆਪਰੇਸ਼ਨ ਪ੍ਰਹਾਰ ਤਹਿਤ ਫ਼ਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ, 100 ਦੇ ਕਰੀਬ ਮੁਲਜ਼ਮ ਗ੍ਰਿਫ਼ਤਾਰ

ਮਲਬਾ ਹਟਾਉਣ ਦੌਰਾਨ ਸਭ ਤੋਂ ਪਹਿਲਾਂ ਰਮੇਸ਼ ਨਾਮ ਦੇ ਵਿਅਕਤੀ ਨੂੰ ਬਾਹਰ ਕੱਢਿਆ ਗਿਆ, ਜਿਸ ਨੇ ਦੱਸਿਆ ਕਿ ਇਮਾਰਤ ਅੰਦਰ ਹੋਰ ਵੀ ਕਈ ਲੋਕ ਫਸੇ ਹੋਏ ਹਨ। ਉਸ ਦੇ ਮੁਤਾਬਕ ਸ਼ਾਮ ਕਰੀਬ ਸਾਢੇ ਚਾਰ ਵਜੇ ਇਮਾਰਤ ਅਚਾਨਕ ਢਹਿ ਗਈ।ਐਨਡੀਆਰਐਫ ਦੀਆਂ ਟੀਮਾਂ ਨੇ ਜੇਸੀਬੀ ਮਸ਼ੀਨਾਂ ਦੀ ਮੱਦਦ ਨਾਲ ਪਹਿਲਾਂ ਛੱਤ ਦਾ ਮਲਬਾ ਹਟਾਇਆ ਤਾਂ ਜੋ ਅੰਦਰ ਫਸੇ ਲੋਕਾਂ ਤੱਕ ਹਵਾ ਪਹੁੰਚ ਸਕੇ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਪੁਲਿਸ ਮੁਤਾਬਕ ਇਮਾਰਤ ਵਿੱਚ ਸਕ੍ਰੈਪ ਦਾ ਕੰਮ ਚੱਲ ਰਿਹਾ ਸੀ ਅਤੇ ਪੁਰਾਣੀ ਹੋਣ ਕਾਰਨ ਇਸ ਦੀ ਛੱਤ ਡਿੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ਹੇਠੋਂ ਪੰਜ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦਕਿ ਦੋ ਹੋਰ ਵਿਅਕਤੀਆਂ ਜਿਨ੍ਹਾਂ ਵਿੱਚ ਇੱਕ ਇਮਾਰਤ ਦਾ ਮਾਲਕ ਅਤੇ ਇੱਕ ਮਜ਼ਦੂਰ ਦੱਸੇ ਜਾ ਰਹੇ ਹਨ ਦੀ ਭਾਲ ਲਈ ਰਾਹਤ ਕਾਰਜ ਜਾਰੀ ਹੈ।

Chandigarh News: ਚੰਡੀਗੜ੍ਹ ਇੰਡਸਟਰੀਅਲ ਏਰੀਆ ’ਚ ਡਿੱਗੀ ਬਿਲਡਿੰਗ, ਰਾਹਤ ਤੇ ਬਚਾਅ ਕਾਰਜ ਜਾਰੀ
Chandigarh News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸ਼ਨੀਵਾਰ ਨੂੰ ਇੱਕ ਪੁਰਾਣੀ ਇਮਾਰਤ ਢਹਿ ਗਈ। ਕੁਝ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਹੈ। ਰਾਹਤ ਅਤੇ ਬਚਾਅ ਕਾਰਜ ਟੀਮਾਂ ਮੌਕੇ ’ਤੇ ਪਹੁੰਚੀਆ ਗਈਆਂ ਹਨ। ਰੈਸਕਿਊ ਟੀਮਾਂ ਵੱਲੋਂ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Delhi Weather Update: ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ’ਚ ਅਗਲੇ ਦੋ-ਤਿੰਨ ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ ਪੁਲਿਸ, ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ 'ਤੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਸੀ, ਅਤੇ ਇਸੇ ਕਰਕੇ ਇਸਦੀ ਛੱਤ ਡਿੱਗ ਗਈ।

Chandigarh News: ਚੰਡੀਗੜ੍ਹ ’ਚ ਨੌਜਵਾਨ ਦਾ ਕਤਲ, ਦੋਸਤ ਗੰਭੀਰ ਜ਼ਖ਼ਮੀ
ਚੰਡੀਗੜ੍ਹ (ਹਿੰ.ਸ.)। ਚੰਡੀਗੜ੍ਹ ਦੇ ਮੌਲੀਜਾਗਰਾਂ ਇਲਾਕੇ ’ਚ 10 ਤੋਂ 12 ਬਦਮਾਸ਼ਾਂ ਵੱਲੋਂ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਦੋਸਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਲੀਜਾਗਰਾਂ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਤੇ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਤੋਤਾ ਨਾਮਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੇ ਦੋਸਤ ਆਕਾਸ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਦਮਾਸ਼ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ’ਚ ਨੌਜਵਾਨ ਆਪਣੀ ਜਾਨ ਬਚਾਉਣ ਲਈ ਦੌੜਦਾ ਨਜ਼ਰ ਆ ਰਿਹਾ ਹੈ, ਪਰ ਹਮਲਾਵਰਾਂ ਨੇ ਉਸ ਨੂੰ ਫੜ ਕੇ ਜ਼ਮੀਨ ’ਤੇ ਸੁੱਟ ਦਿੱਤਾ ਤੇ ਲਗਾਤਾਰ ਹਮਲਾ ਕਰਦੇ ਰਹੇ।

Read Also : Deepti Sharma: ਦੀਪਤੀ ਨੇ ਰਚਿਆ ਇਤਿਹਾਸ, ਕੌਮਾਂਤਰੀ ਕ੍ਰਿਕੇਟ ’ਚ ਅਜਿਹਾ ਕਰਨ ਵਾਲੀ ਦੂਜੀ ਭਾਰਤੀ ਮਹਿਲਾ ਬਣੀ

ਪੁਲਿਸ ਅਨੁਸਾਰ ਮੌਲੀਜਾਗਰਾਂ ਦੇ ਵਿਕਾਸ ਨਗਰ ਦਾ ਰਹਿਣ ਵਾਲਾ ਤੋਤਾ (25) ਐਤਵਾਰ ਦੇਰ ਰਾਤ ਆਪਣੇ ਦੋਸਤ ਆਕਾਸ਼ (22) ਨਾਲ ਬਾਜ਼ਾਰ ਵੱਲ ਜਾ ਰਿਹਾ ਸੀ। ਇਸ ਦੌਰਾਨ 10 ਤੋਂ 12 ਹਥਿਆਰਬੰਦ ਬਦਮਾਸ਼ ਉੱਥੇ ਪਹੁੰਚੇ ਤੇ ਦੋਵੇਂ ਨੌਜਵਾਨਾਂ ਨੂੰ ਘੇਰ ਲਿਆ। ਪਹਿਲਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਤੇ ਵਿਰੋਧ ਕਰਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਏ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋਏ ਤੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਨੇ ਤੋਤਾ ਨੂੰ ਸੈਕਟਰ-32 ਹਸਪਤਾਲ ਤੇ ਆਕਾਸ਼ ਨੂੰ ਪੰਚਕੂਲਾ ਸੈਕਟਰ-6 ਦੇ ਹਸਪਤਾਲ ’ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਤੋਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਆਕਾਸ਼ ਦਾ ਇਲਾਜ ਜਾਰੀ ਹੈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਕਈ ਨਿਸ਼ਾਨ ਮਿਲੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਉਸਦੀ ਛਾਤੀ ’ਤੇ ਕੀਤੇ ਗਏ ਵਾਰ ਕਾਰਨ ਉਸਦੀ ਮੌਤ ਹੋਈ ਹੈ।

ਪ੍ਰਤੱਖਦਰਸ਼ੀਆਂ ਦੇ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਦੇ ਪਹੁੰਚਣ ਤੱਕ ਹਮਲਾਵਰ ਉੱਥੋਂ ਨਿਕਲ ਚੁੱਕੇ ਸਨ। ਇਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਖੂਨ ਦੇ ਨਮੂਨਿਆਂ ਸਮੇਤ ਹੋਰ ਸਬੂਤ ਇਕੱਠੇ ਕੀਤੇ ਤੇ ਪੂਰੇ ਘਟਨਾ ਸਥਾਨ ਦੀ ਵੀਡੀਓਗ੍ਰਾਫੀ ਕੀਤੀ। ਪੁਲਿਸ ਦੀ ਮੁੱਢਲੀ ਜਾਂਚ ’ਚ ਪੁਰਾਣੀ ਰੰਜਿਸ਼ ਦਾ ਐਂਗਲ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਮ੍ਰਿਤਕ ਅਤੇ ਜ਼ਖ਼ਮੀ ਨੌਜਵਾਨ ਨਾਲ ਜੁੜੇ ਪੁਰਾਣੇ ਵਿਵਾਦਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਮੌਲੀਜਾਗਰਾਂ ਥਾਣਾ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਬਦਮਾਸ਼ਾਂ ਖਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।