Criminals - Sach Kahoon Punjabi
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ’ਚ ਲਏ
ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ
(ਐੱਮ ਕੇ ਸ਼ਾਇਨਾ) ਮੋਹਾਲੀ । ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐੱਸਏਐੱਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਇਹ ਮੁਹਿੰਮ ਤਿੰਨ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਜਿਹਨਾਂ ਵਿੱਚ ਐੱਸਐੱਸਪੀ ਮੁਹਾਲੀ ਵਿਵੇਕ ਸੀਲ ਸੋਨੀ, ਐੱਸਐੱਸਪੀ ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐੱਸਐੱਸਪੀ ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ।
ਪੁਲਿਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ।
ਕਿਰਾਏ ਦੇ ਮਕਾਨਾਂ ’ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ
ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਬਲਿਆਲੀ, ਬਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉੱਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ’ਤੇ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ ’ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ।
ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਐੱਸਐੱਸਪੀਜ ਦੀ ਨਿਗਰਾਨੀ ਹੇਠ ਤਲਾਸੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਡੀਆਈਜੀ ਨੇ ਦੱਸਿਆ ਕਿ ਰੈਜੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਿਆਸੀ ਅਪਰਾਧੀਆਂ ‘ਤੇ ਸਖ਼ਤੀ
political criminals | ਸ਼ਾਇਦ ਇਹ ਸੁਪਰੀਮ ਕੋਰਟ ਨੇ ਹੀ ਕਰਨਾ ਸੀ ਕਿ ਸਿਆਸਤ ‘ਚ ਅਪਰਾਧੀਆਂ ਦੇ ਦਾਖ਼ਲੇ ਨੂੰ ਰੋਕਿਆ ਜਾਵੇ ਕਿਉਂਕਿ ਸਿਆਸੀ ਪਾਰਟੀਆਂ ਵੱਲੋਂ ਤਾਂ ਸੱਤਾ ਖਾਤਰ ਕਿਸੇ ਵੀ ਤਰ੍ਹਾਂ ਦੇ ਹੱਥਕੰਡੇ ਵਰਤਣ ਤੋਂ ਗੁਰੇਜ਼ ਨਹੀਂ ਕੀਤਾ ਗਿਆ ਪੌਣੀ ਸਦੀ ਬਾਦ ਤਾਂ ਭਾਰਤੀ ਲੋਕਤੰਤਰ ਦੀ ਤਕਦੀਰ ਬਦਲਣੀ ਹੀ ਚਾਹੀਦੀ ਹੈ ਦੇਸ਼ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਅਪਰਾਧੀਆਂ ਦੀ ਸਿਆਸੀ ਪਹੁੰਚ ਜਾਂ ਸਿਆਸੀ ਅਹੁਦਿਆਂ ‘ਤੇ ਕਬਜ਼ਾ ਹੈ
ਇਸੇ  ਕਾਰਨ ਹੀ ਅਦਾਲਤ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਅਪਰਾਧੀਆਂ ਦਾ ਸਿਆਸਤ ‘ਚ ਦਾਖਲਾ ਰੋਕਣ ਲਈ ਚੋਣ ਕਮਿਸ਼ਨ ਫਰੇਮਵਰਕ ਤਿਆਰ ਕਰੇ ਚੋਣ ਕਮਿਸ਼ਨ ਨੇ ਵੇ ਅਦਾਲਤ ਨੂੰ ਸੁਝਾਅ ਦਿੱਤਾ ਹੈ ਕਿ ਸਿਆਸੀ ਪਾਰਟੀਆਂ ਹੀ ਇਸ ਮਾਮਲੇ ‘ਚ ਪਹਿਲ ਕਰਨ ਤੇ ਦਾਗੀ ਆਗੂਆਂ ਨੂੰ ਟਿਕਟ ਨਾ ਦੇਣ ਚੋਣ ਕਮਿਸ਼ਨ ਨੇ ਇਹ ਜ਼ਰੂਰ ਮਹਿਸੂਸ ਕੀਤਾ ਹੈ ਕਿ ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਵੱਲੋਂ ਮੀਡੀਆ ‘ਚ ਆਪਣਾ ਅਪਰਾਧਿਕ ਰਿਕਾਰਡ ਦੱਸੇ ਜਾਣ ਦੇ ਬਾਵਜੂਦ ਕੋਈ ਸੁਧਾਰ ਨਹੀਂ ਹੋਇਆ
ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਦੀ ਚਿੰਤਾ ਤੋਂ ਇਹ ਗੱਲ ਤਾਂ ਸਪੱਸ਼ਟ ਹੈ ਕਿ ਪਾਰਟੀਆਂ ਨੇ ਚੋਣ ਜਿੱਤਣ ਲਈ ਦਾਗੀ ਆਗੂਆਂ ਨੂੰ ਟਿਕਟਾਂ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ, ਜਿਸ ਦਾ ਨਤੀਜਾ ਇਹ ਨਿੱਕਲਦਾ ਰਿਹਾ ਹੈ ਕਿ ਸੱਤਾ ‘ਚ ਪਹੁੰਚ ਕੇ ਅਪਰਾਧੀ ਪਿਛੋਕੜ ਵਾਲੇ ਆਗੂ ਗੈਰਕਾਨੂੰਨੀ ਕੰਮ ਖੁੱਲ੍ਹੇਆਮ ਕਰਦੇ ਰਹੇ
ਅਦਾਲਤ ਵੱਲੋਂ ਬਣਾਏ ਨਿਯਮਾਂ ਕਾਰਨ ਹੀ ਕਈ ਆਗੂਆਂ ਦੀ ਸੰਸਦ ‘ਚੋਂ ਮੈਂਬਰਸ਼ਿਪ ਖ਼ਤਮ ਹੋਈ ਅਤੇ ਕਈ ਚੋਣ ਮੈਦਾਨ ‘ਚੋਂ ਬਾਹਰ ਹੋ ਗਏ ਹਨ ਦਰਅਸਲ ਚੋਣ ਸੁਧਾਰਾਂ ਦਾ ਜੋ ਬੀੜਾ ਕਦੇ ਟੀਐਨ ਸੇਸ਼ਨ ਨੇ ਚੁੱਕਿਆ ਸੀ ਹੁਣ ਉਹਨਾਂ ਦੇ ਵਿਚਾਰਾਂ ਦੀ ਪੁਸ਼ਟੀ ਹੁੰਦੀ ਨਜ਼ਰ ਆ ਰਹੀ ਹੈ ਰਾਜਨੀਤੀ ਸੇਵਾ ਹੈ ਜਿਸ ਨੂੰ ਭ੍ਰਿਸ਼ਟ ਤੇ ਅਪਰਾਧੀ ਪਿਛੋਕੜ ਵਾਲੇ ਆਗੂਆਂ ਨੇ ਹਰ ਗੈਰ-ਕਾਨੂੰਨੀ ਕੰਮ ਕਰਨ ਲਈ ਸਾਧਨ ਬਣਾ ਲਿਆ ਸੀ ਹੁਣ ਜਿੱਥੋਂ ਤੱਕ ਚੋਣ ਕਮਿਸ਼ਨ ਦੇ ਸੁਝਾਅ ਦਾ ਸਬੰਧ ਹੈ ਇਹ ਗੱਲ ਬਹੁਤ ਵਧੀਆ ਹੋਵੇਗੀ
ਜੇਕਰ ਸਿਆਸੀ ਪਾਰਟੀਆਂ ਹੀ ਦਾਗੀ ਵਿਅਕਤੀਆਂ ਨੂੰ ਟਿਕਟ ਦੇਣ ਤੋਂ ਪਰਹੇਜ਼ ਕਰਨ ਸਖ਼ਤੀ ਜ਼ਰੂਰੀ ਹੈ ਪਰ ਸੱਭਿਆਚਾਰ ਉਸ ਤੋਂ ਵੀ ਉੱਪਰ ਹੈ ਸਿਆਸੀ ਪਾਰਟੀਆਂ ਨੂੰ ਸਿਧਾਂਤਕ ਮਾਡਲ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਨੇਕ ਵਿਅਕਤੀ ਅੱਗੇ ਆ ਸਕਣ ਇਸ ਦੀ ਸ਼ੁਰੂਆਤ ਸਿਰਫ਼ ਟਿਕਟ ਨਾਲ ਨਹੀਂ ਹੋਣੀ ਚਾਹੀਦੀ
ਸਗੋਂ ਪਾਰਟੀ ਦੇ ਸੰਗਠਨ ਅੰਦਰ ਵੀ ਹਰ ਛੋਟੇ ਤੋਂ ਛੋਟਾ ਅਹੁਦਾ ਦੇਣ ਵੇਲੇ ਵੀ ਆਗੂ ਦੀ ਕਾਬਲੀਅਤ ਤੇ ਪਿਛੋਕੜ ਨੂੰ ਵੇਖਿਆ ਜਾਵੇ ਅਜੇ ਤਾਂ ਹਾਲਾਤ ਇਹ ਹਨ ਕਿ ਕਈ ਪਾਰਟੀਆਂ ਦੇ ਆਗੂਆਂ ‘ਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਦੇ ਦੋਸ਼ ਲੱਗ ਰਹੇ ਹਨ ਉਂਜ ਸਿਰਫ਼ ਮੁਕੱਦਮੇ ਚੱਲਣ ਨਾਲ ਕੋਈ ਵਿਅਕਤੀ ਦਾਗੀ ਨਹੀਂ ਹੋ ਜਾਂਦਾ ਫ਼ਿਰ ਵੀ ਇਹ ਪਾਰਟੀਆਂ ਲਈ ਜ਼ਰੂਰੀ ਹੋਣਾ ਚਾਹੀਦਾ ਹੈ ਕਿ ਉਹ ਜਿੱਤ ਨਾਲੋਂ ਵੱਧ ਅਸੂਲਾਂ ਨੂੰ ਪਹਿਲ ਦੇਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣ ਲੜਨ ਦੇ ਦਾਗੀ ਚਾਹਵਾਨ ਅਖਬਾਰਾਂ ਰਾਹੀਂ ਦੱਸਣਗੇ ਆਪਣੇ ਅਪਰਾਧ
ਉਮੀਦਵਾਰ ਨੂੰ ਅਖ਼ਬਾਰ ਤੇ ਟੀਵੀ ਚੈੱਨਲਾਂ ‘ਤੇ ਜਾਰੀ ਕਰਨੇ ਪੈਣਗੇ ਅਪਰਾਧਾਂ ਬਾਰੇ ਇਸ਼ਤਿਹਾਰ
ਚੰਡੀਗੜ੍ਹ । ਪੰਜਾਬ ਵਿੱਚ ਲੋਕ ਸਭਾ ਜਾਂ ਫਿਰ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਖ਼ੁਦ ਅਖ਼ਬਾਰਾ ਅਤੇ ਸਮਾਚਾਰ ਚੈਨਲਾਂ ‘ਤੇ ਇਸ਼ਤਿਹਾਰ ਦਿੰਦੇ ਹੋਏ ਦੱਸਣਾ ਪਵੇਗਾ ਕਿ ਉਨ੍ਹਾਂ ‘ਤੇ ਕਿਹੜੇ-ਕਿਹੜੇ ਕੇਸ ਚੱਲ ਰਹੇ ਹਨ ਅਤੇ ਉਨ੍ਹਾਂ ਮਾਮਲੇ ਦੀ ਪੂਰੀ ਜਾਣਕਾਰੀ ਦੇ ਨਾਲ ਹੀ ਉਨ੍ਹਾਂ ਦਾ ਟਰਾਇਲ ਕਿੱਥੇ ਚੱਲ ਰਿਹਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਹੈ।
ਇਸ ਸੋਧ ਅਨੁਸਾਰ ਹੁਣ ਲੋਕ ਸਭਾ, ਰਾਜ ਸਭਾ, ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਅਪਰਾਧੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਵਿੱਚ ਆਪਣੇ ਪੂਰੇ ਅਪਰਾਧਿਕ ਮਾਮਲਿਆ/ ਜਿਨ੍ਹਾਂ ਮਾਮਲਿਆਂ ਵਿੱਚ ਉਨ੍ਹਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ, ਸਬੰਧੀ ਫਾਰਮ 26 ਵਿੱਚ ਪੂਰੀ ਜਾਣਕਾਰੀ ਦੇਣੀ ਪਾਵੇਗੀ ਤੇ ਨਾਲ ਹੀ ਇਹ ਜਾਣਕਾਰੀ ਅਖਬਾਰਾਂ ਅਤੇ ਟੀ.ਵੀ. ਚੈਨਲਾਂ ਰਾਹੀਂ ਜਨਤਾ ਨੂੰ ਵੀ ਦੇਣੀ ਪਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਭਾਰਤੀ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ -784 ਆਫ 2015 ਲੋਕ ਪ੍ਰਹਰੀ ਬਨਾਮ ਯੂਨੀਅਨ ਆਫ਼ ਇੰਡੀਆ ਅਤੇ ਸਿਵਲ ਰਿੱਟ ਪਟੀਸ਼ਨ ਨੰ 536 ਆਫ 2011 ਪਬਲਿਕ ਇੰਟਰਸਟ ਫਾਊਂਡੇਸ਼ਨ ਬਨਾਮ ਕੇਂਦਰ ਸਰਕਾਰ ਅਤੇ ਅਦਰਜ਼ ਦਾ ਨਿਪਟਾਰਾ ਕਰਦਿਆਂ ਸੁਣਾਏ ਗਏ ਫੈਸਲੇ ਦੀ ਰੋਸ਼ਨੀ ਵਿੱਚ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਪਰਾਧੀ ਪਿਛੋਕੜ ਵਾਲਾ ਵਿਅਕਤੀ ਚੋਣ ਲੜਨਾ ਚਾਹੁੰਦਾ ਹੈ ਤਾਂ ਉਹ ਇਸ ਸਬੰਧੀ ਨਾਮਜ਼ਦਗੀ ਪੱਤਰ ਫਾਰਮ ਵਿੱਚ ਉਪਲੱਬਧ ਕਾਰਵਾਏ ਗਏ ਫਾਰਮੇਟ ਸੀ-1 ਵਿੱਚ ਅਪਰਾਧੀ ਪਿਛੋਕੜ ਅਨੁਸਾਰ ਸੁਣਵਾਈ ਅਧੀਨ ਮਾਮਲੇ ਜਾਂ ਜਿਨਾਂ ਵਿੱਚ ਸਜ਼ਾ ਸੁਣਾਈ ਜਾ ਚੁੱਕੀ ਹੈ ਬਾਰੇ ਪੂਰੀ ਜਾਣਕਾਰੀ ਬੋਲਡ ਅੱਖਰਾਂ ਵਿੱਚ ਦੇਵਗਾ ਅਤੇ ਨਾਲ ਹੀ ਇਸ ਬਾਬਤ ਪੁਰੀ ਜਾਣਕਾਰੀ ਜਿਸ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਰਿਹਾ ਹੈ ਉਸ ਨੂੰ ਭੇਜੇਗਾ, ਜਿਸ ਨੂੰ ਰਾਜਨੀਤਕ ਪਾਰਟੀ ਆਪਣੀ ਵੈੱਬਸਾਈਟ ਉਤੇ ਪ੍ਰਕਾਸ਼ਤ ਕਰੇਗੀ ਕਿ ਸਾਡੇ ਇਸ ਉਮੀਦਵਾਰ ਖ਼ਿਲ਼ਾਫ਼ ਅਪਰਾਧਿਕ ਮਾਮਲੇ ਦਰਜ ਹਨ ਜਾਂ ਇਨਾਂ ਅਪਰਾਧੀ ਮਾਮਲਿਆ ਵਿੱਚ ਇਸ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ।
ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰ ਵੱਲੋਂ ਵੱਖ ਵੱਖ ਤੌਰ ਤੇ ਉਸ ਖੇਤਰ ਦੇ ਵੱਡੇ ਅਖਬਾਰਾਂ ਵਿੱਚ ਤਿੰਨ-ਤਿੰਨ ਵਾਰ 12 ਫੌਟ ਸਾਈਜ਼ ਵਿੱਚ ਅਤੇ ਸਹੀ ਸਥਾਨ ਉਤੇ ਜਾਣਕਾਰੀ ਲਾਈ ਜਾਵੇ ਅਤੇ ਇਲੈਕਟ੍ਰੋਨਿਕ ਮੀਡੀਆ ਵਿੱਚ ਵੀ ਤਿੰ-ਨਤਿੰਨ ਵਾਰ ਚਲਾਈ ਜਾਵੇ
ਸੀ.ਈ.ਓ. ਨੇ  ਦੱਸਿਆ ਕਿ ਜਿਹੜੇ ਉਮੀਦਵਾਰ ਨਾਮਜ਼ਦਗੀ ਪੱਤਰ ਦੇ ਫਾਰਮ 26 ਦੇ ਕਾਲਮ 5 ਅਤੇ 6 ਅਨੁਸਾਰ ਅਪਰਾਧੀ ਪਿਛੋਕੜ ਵਾਲੇ ਹੋਣਗੇ ਉਨਾਂ ਨੂੰ  ਰਿਟਰਨਿੰਗ ਅਫਸਰ ਫਾਰਮੇਟ ਸੀ-3 ਅਨੁਸਾਰ ਯਾਦ ਪੱਤਰ ਵੀ ਜਾਰੀ ਕਰਨਗੇ ਕਿ ਉਹ ਇਹ ਯਕੀਨੀ ਬਨਾਉਣ ਕਿ ਉਨਾਂ ਦੇ ਅਪਰਾਧੀ ਪਿਛੋਕੜ ਸਬੰਧੀ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਗਿਆ ਹੈ ਜਿਸ ਸਬੰਧੀ ਸਬੰਧਤ ਉਮੀਦਵਾਰ ਆਪਣੇ ਚੋਣ ਖਰਚਿਆਂ  ਦੇ ਨਾਲ ਹੀ ਜ਼ਿਲਾ ਚੋਣ ਅਫਸਰ ਕੋਲ ਅਖਬਾਰਾਂ ਦੀਆਂ ਕਾਪੀਆ ਜਮਾਂ ਕਰਵਾਏਗਾ ਜਿਨਾਂ ਵਿੱਚ ਇਹ ਜਾਣਕਾਰੀ ਪ੍ਰਕਾਸ਼ਿਤ ਕਰਵਾਈ ਗਈ ਹੈ।
ਰਜਿਸਟਰਡ ਪਾਰਟੀ ਜਾਂ ਰਜਿਸਟਰਡ ਅਨਰੀਕੋਗਨਾਈਜ਼ਡ ਪਾਰਟੀ ਜਿਸ ਨੇ ਵੀ ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਇਹ ਵੀ ਯਕੀਨੀ ਬਣਾਏਗੀ ਕਿ ਆਪਣੀ ਵੈਬਸਾਈਟ ਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣ ਦੇ ਨਾਲ ਸਬੰਧਤ ਰਾਜ ਵਿੱਚ ਉਨਾ ਦੇ ਅਪਰਾਧੀ ਪਿਛੋਕੜ ਸਬੰਧੀ ਵੱਡੇ ਪੱਧਰ ‘ਤੇ ਪ੍ਰਚਾਰ ਤਿੰਨ ਵਾਰ ਵੱਖ ਵੱਖ ਦਿਨਾਂ ਨੁੰ ਅਖਬਾਰਾਂ ਅਤੇ ਟੀ.ਵੀ.ਰਾਹੀਂ ਕਰੇਗੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਅਪਰਾਧੀ ਵੀ ਮਾਰੇ ਗਏ
ਖਗੜੀਆ, ਏਜੰਸੀ। ਬਿਹਾਰ ਦੇ ਖਗੜੀਆ ਜ਼ਿਲੇ ‘ਚ ਪਰਬੱਤਾ ਥਾਣਾ ਖੇਤਰ ਦੇ ਦੁਧੈਲਾ ਬਹਿਆਰ ‘ਚ ਅਪਰਾਧੀਆਂ ਅਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਪਸਰਾਹਾ ਥਾਣੇ ਦੇ ਇੰਚਾਰਜ ਸ਼ਹੀਦ ਹੋ ਗਏ ਅਤੇ ਦੋ ਅਪਰਾਧੀ ਮਾਰੇ ਗਏ।। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਕੱਲ੍ਹ ਦੇਰ ਰਾਤ ਸੂਚਨਾ ਮਿਲੀ ਸੀ ਕਿ ਦੁਧੈਲਾ ਬਹਿਆਰ ‘ਚ ਦਿਨੇਸ਼ ਮੁੰਨੀ ਗਿਰੋਹ ਦੇ ਮੈਂਬਰ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਲਈ ਜਮ੍ਹਾ ਹੋਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਸਰਾਹਾ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੂੰ ਦੇਖਦੇ ਹੀ ਅਪਰਾਧੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਵੈ-ਰੱਖਿਆ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ।
ਇਸ ਘਟਨਾ ‘ਚ ਪਸਰਾਹਾ ਥਾਣੇ ਦੇ ਇੰਚਾਰਜ ਅਸ਼ੀਸ਼ ਸਿੰਘ ਸ਼ਹੀਦ ਹੋ ਗਏ ਅਤੇ ਹੋਰ ਪੁਲਿਸ ਕਰਮਚਾਰੀ ਦੁਰਗੇਸ਼ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ‘ਚ ਦੋ ਅਪਰਾਧੀ ਵੀ ਮਾਰੇ ਗਏ ਹਨ ਜਿਨ੍ਹਾਂ ਦੀ ਤੁਰੰਤ ਪਛਾਣ ਨਹੀਂ ਕੀਤੀ ਜਾ ਸਕੀ ਹੈ।। ਜ਼ਖਮੀ ਪੁਲਿਸ ਕਰਮਚਾਰੀਆਂ ਨੂੰ ਇਲਾਜ ਲਈ ਭਾਗਲਪੁਰ ਭੇਜਿਆ ਗਿਆ ਹੈ। ਭਾਗਲਪੁਰ ਖੇਤਰ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਵਿਕਾਸ ਵੈਭਵ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਅੱਜ ਦੇਸ਼ ਭਰ ‘ਚ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਕਾਰਨ ਚਰਚਾ ‘ਚ ਹੈ ਰੋਜ਼ਾਨਾ ਇੱਕ-ਦੋ ਮੌਤਾਂ ਹੋ ਰਹੀਆਂ ਹਨ ਪੁਲਿਸ ਅਧਿਕਾਰੀ ਵੀ ਨਸ਼ਾ ਤਸਕਰੀ ਦੇ ਦੋਸ਼ਾਂ ‘ਚ ਘਿਰ ਰਹੇ ਹਨ ਨਸ਼ਾ ਤਸਕਰਾਂ ਨੂੰ ਹੁਣ ਪਿੰਡਾਂ ਵਾਲੇ ਹੀ ਘੇਰ-ਘੇਰ ਕੇ ਕੁੱਟ ਰਹੇ ਹਨ ਦੂਜੇ ਪਾਸੇ ਸਰਕਾਰ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਲਗਾਤਾਰ ਵਧਾ ਰਹੀ ਹੈ ਤੇ ਸ਼ਰਾਬ ਨੂੰ ਨਸ਼ਾ ਨਹੀਂ ਮੰਨਦੀ ਅਜਿਹੀਆਂ ਨੀਤੀਆਂ ਵਾਲੇ ਸੂਬੇ ਜਾਂ ਦੇਸ਼ ਦਾ ਫਿਰ ਰੱਬ ਹੀ ਰਾਖਾ ਹੈ।
ਇਹਨਾਂ ਮਾੜੇ ਹਾਲਾਤਾਂ ਨੂੰ ਵੇਖ ਕੇ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਇਹ ਤਾਂ ਡੇਰਾ ਸ਼ਰਧਾਲੂ ਹੀ ਸਨ, ਜਿਨ੍ਹਾਂ ਨੇ ਪੋਸਤ, ਅਫੀਮ, ਸਮੈਕ ਤਾਂ ਕੀ ਸਿਗਰਟ ਬੀੜੀ ਤੇ ਜ਼ਰਦੇ ਨੂੰ ਵੀ ਖੁੱਡੇ ਲਾ ਦਿੱਤਾ ਸੀ ਡੇਰਾ ਸੱਚਾ ਸੌਦਾ ਦੀ ਚਲਾਈ ਮੁਹਿੰਮ ਤੋਂ ਪ੍ਰੇਰਨਾ ਲੈ ਕੇ ਮਾਲਵੇ ਦੇ ਹਜ਼ਾਰਾਂ ਦੁਕਾਨਦਾਰਾਂ ਨੇ ਸਿਗਰਟ ਬੀੜੀ ਤੇ ਤੰਬਾਕੂ ਵਾਲੀਆਂ ਹੋਰ ਜ਼ਹਿਰੀਲੀਆਂ ਚੀਜ਼ਾਂ ਨਾ ਵੇਚਣ ਦਾ ਫੈਸਲਾ ਲਿਆ ਸੀ ਕਈ ਦੁਕਾਨਦਾਰਾਂ ਨੇ ਤਾਂ ਦੁਕਾਨਾਂ ‘ਚ ਪਈਆਂ ਸਿਗਰਟ, ਬੀੜੀਆਂ ਗਲੀਆਂ ‘ਚ ਢੇਰੀ ਕਰਕੇ ਉਹਨਾਂ ਨੂੰ ਅੱਗ ਹੀ ਲਾ ਦਿੱਤੀ ਡੇਰਾ ਸ਼ਰਧਾਲੂਆਂ ਨੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਸ਼ਰਾਬ ਤੇ ਹੋਰ ਨਸ਼ਿਆਂ ਤੋਂ ਮੁਕਤੀ ਦਿਵਾਈ ਸਮੈਕ ਹੈਰੋਇਨ ਤੇ ਹੋਰ ਨਸ਼ਿਆਂ ਦੀ ਵਰਤੋਂ ‘ਤੇ ਰੋਕ ਲਾਉਣਾ ਸਰਕਾਰ ਦਾ ਕੰਮ ਸੀ ਪਰ ਇਸ ਨੂੰ ਡੇਰਾ ਸ਼ਰਧਾਲੂਆਂ ਨੇ ਮਾਨਵਤਾ ਦੀ ਸੇਵਾ ਸਮਝ ਕੇ ਮੁਫ਼ਤ ‘ਚ ਕੀਤਾ।
ਦੇਸ਼ ਅੰਦਰ ਇਹ ਵਿਵਸਥਾ ਹੈ ਕਿ ਜੇਕਰ ਕੋਈ ਭਲਾਈ ਦੇ ਕੰਮ ਕਰਦਾ ਹੈ ਤਾਂ ਉਸ ਨੂੰ ਭਾਰਤ ਰਤਨ, ਪਦਮ ਭੂਸ਼ਣ ਤੇ ਪਦਮ ਵਿਭੂਸ਼ਣ ਵਰਗੇ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਸਮਾਜਿਕ ਭਲਾਈ ਲਈ 133 ਕੰਮ ਕਰਨ ਵਾਲੇ ਡੇਰਾ ਸ਼ਰਧਾਲੂ ਮਾਣ-ਸਨਮਾਨ ਲਈ ਤਾਂ ਕੰਮ ਨਹੀਂ ਕਰ ਰਹੇ ਪਰ ਉਹ ਹੱਕਦਾਰ ਤਾਂ ਜ਼ਰੂਰ ਸਨ, ਬਹੁਤ ਸਾਰੇ ਖੇਤਰਾਂ ‘ਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਉਨ੍ਹਾਂ ਦੇ ਸ਼ਰਧਾਲੂ ਨੋਬਲ ਤੇ ਮੈਗਸੇਸੇ ਵਰਗੇ ਪੁਰਸਕਾਰਾਂ ਦੇ ਹੱਕਦਾਰ ਹਨ।
ਹਜ਼ਾਰਾਂ ਕੁੜੀਆਂ ਨੂੰ ਆਪਣੀਆਂ ਧੀਆਂ ਸਮਝ ਕੇ ਹੱਥ ਕੀਤੇ ਪੀਲੇ | Criminals
ਪਰ ਸਰਕਾਰਾਂ ਨੇ ਡੇਰਾ ਸ਼ਰਧਾਲੂਆਂ ਨੂੰ ਮਾਣ-ਸਨਮਾਨ ਤਾਂ ਕੀ ਦੇਣਾ ਸੀ ਸਗੋਂ ਬੇਅਦਬੀ ਵਰਗੇ ਅਜਿਹੇ ਝੂਠੇ ਕੇਸਾਂ ‘ਚ ਫਸਾਇਆ, ਜਿਨ੍ਹਾਂ ਨਾਲ ਉਹਨਾਂ ਦਾ ਕੋਈ ਲਾਗਾ-ਦੇਗਾ ਨਹੀਂ ਸੀ ਹਜ਼ਾਰਾਂ ਬੇਘਰੇ ਲੋਕਾਂ ਨੂੰ ਡੇਰਾ ਸ਼ਰਧਾਲੂਆਂ ਨੇ ਸਿਰ ‘ਤੇ ਛੱਤ ਦਿੱਤੀ ਡੇਰਾ ਸ਼ਰਧਾਲੂ ਜੇਕਰ ਪੌਦੇ ਲਾਉਣ ਲੱਗਦੇ ਸਨ ਤਾਂ ਨਰਸਰੀਂਆਂ ਵਾਲੇ ਹੱਥ ਖੜ੍ਹੇ ਕਰ ਦਿੰਦੇ ਸਨ ਹਜ਼ਾਰਾਂ ਕੁੜੀਆਂ ਨੂੰ ਆਪਣੀਆਂ ਧੀਆਂ ਸਮਝ ਕੇ ਉਹਨਾਂ ਦੇ ਹੱਥ ਪੀਲੇ ਕੀਤੇ ਪੰਜਾਬ ਸਮੇਤ ਉੱਤਰੀ ਭਾਰਤ ਤੱਕ ਕੋਈ ਵੀ ਬਲੱਡ ਬੈਂਕ ਅਜਿਹਾ ਨਹੀਂ ਜਿੱਥੇ ਡੇਰਾ ਸ਼ਰਧਾਲੂਆਂ ਦੇ ਖੂਨ ਨੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਨਾ ਦਿੱਤੀ ਹੋਵੇ ਪਰ ਕਹਿੰਦੇ ਹਨ ਜ਼ੁਲਮ ਦਾ ਕੋਈ ਪੈਮਾਨਾ ਨਹੀਂ ਹੁੰਦਾ, ਜ਼ਾਲਮ ਤਾਂ ਸਾਹਮਣੇ ਵਾਲੇ ਦੀ ਹੋਂਦ ਮਿਟਾਉਣ ‘ਚ ਹੀ ਆਪਣੇ ਹੰਕਾਰ ਦੀ ਪੂਰਤੀ ਮੰਨਦਾ ਹੈ। (Criminals)
ਰਾਤੋ-ਰਾਤ ਭਗਤਾਂ ਨੂੰ ਅਪਰਾਧੀ ਬਣਾਉਣ ਦਾ ਅਜਿਹਾ ਘਿਨੌਣਾ ਚੱਕਰਵਿਊ ਘੜਿਆ ਗਿਆ ਤਾਂ ਕਿ ਡੇਰਾ ਸ਼ਰਧਾਲੂਆਂ ਨੂੰ ਸਮਾਜ ‘ਚੋਂ ਛੇਕਿਆ ਜਾ ਸਕੇ ਸਿਆਸੀ ਨਫ਼ੇ ਨੁਕਸਾਨ ਸਮੇਂ-ਸਮੇਂ ਦੀ ਖੇਡ ਹੁੰਦੇ ਹਨ ਪਰ ਇਹਨਾਂ ਦੇ ਮੋਹ ਜਾਲ ‘ਚ ਉਲਝ ਕੇ ਜੇਲ੍ਹ ਦੀਆਂ ਸਲਾਖਾਂ ਦਾ ਡਰ ਦੇ ਕੇ ਨੋਟ ਕਮਾਉਣ, ਧਮਕਾਉਣ ਤੇ ਬਦਨਾਮ ਕਰਨ ਦਾ ਨਤੀਜਾ ਅੱਜ ਨਸ਼ਿਆਂ ਦੀ ਹਨ੍ਹੇਰੀ ਦੇ ਰੂਪ ‘ਚ ਦੇਸ਼ ਭੁਗਤ ਰਿਹਾ ਹੈ ਭਲਾਈ ਵਾਲੇ ਹੱਥਾਂ ਨੂੰ ਤੋੜਨ ਦੀ ਗੱਲ ਸੋਚ ਕੇ ਸਮਾਜ ਦੀ ਬੇਹਤਰੀ ਦੀਆਂ ਗੱਲਾਂ ਸਿਰਫ਼ ਹਵਾ ‘ਚ ਤਲਵਾਰਾਂ ਮਾਰਨ ਦੇ ਬਰਾਬਰ ਹੈ। (Criminals)