Faridkot - Sach Kahoon Punjabi
ਰਾਈਜ਼ਲ ਕੌਰ ਸੰਧੂ, ਪੰਜਾਬ ਦੀ ਕਪਤਾਨ ਕਰਨ ਵਾਲੀ ਫ਼ਰੀਦਕੋਟ ਦੀ ਪਹਿਲੀ ਬੇਟੀ ਬਣੀ
Women’s Cricket: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੌੜ ਕ੍ਰਿਕਟ ਅਕੈਡਮੀ ਫ਼ਰੀਦਕੋਟ ਦੇ ਕੋਚ ਜਗਰਾਜ ਸਿੰਘ ਮਾਨ ਨੇ ਦੱਸਿਆ ਹੈ ਕਿ ਫ਼ਰੀਦਕੋਟ ਦੇ ਲਈ ਮਾਣਮੱਤੀ ਬੇਟੀ ਰਾਈਜ਼ਲ ਕੌਰ ਸੰਧੂ ਸੁਪੱਤਰੀ ਲਖਵਿੰਦਰ ਸਿੰਘ, ਪਿੰਡ ਰੁਪਈਆਂ ਵਾਲਾ ਨੂੰ ਪੀ.ਸੀ.ਏ.(ਪੰਜਾਬ ਕਿਕਟ ਐਸੋਸੀਏਸ਼ਨ) ਅੰਡਰ-15, ਵਨ ਡੇ ਟ੍ਰਾਫ਼ੀ ਇਲਾਈਟ 2025-26 ਲਈ ਪਹਿਲਾਂ ਚੁਣਿਆ ਗਿਆ ਅਤੇ ਨਾਲ-ਨਾਲ ਕਪਤਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਰਾਈਜ਼ਲ ਕੌਰ ਸੰਧੂ ਫ਼ਰੀਦਕੋਟ ਕ੍ਰਿਕਟ ਦੇ ਇਤਿਹਾਸ ’ਚ ਪੰਜਾਬ ਦੀ ਕਪਤਾਨੀ ਕਰਨ ਵਾਲੀ ਪਹਿਲੀ ਖਿਡਾਰਨ ਹੈ।
ਰਾਈਜ਼ਲ ਕੌਰ ਸੰਧੂ ਹੁਣ ਆਧਰਾ ਪ੍ਰਦੇਸ਼ ਵਿਜਗ ਕ੍ਰਿਕਟ ਸਟੇਡੀਅਮ ਵਿਖੇ ਵੱਖ-ਵੱਖ ਦੇਸ਼ਾਂ ਨਾਲ ਹੋਣ ਵਾਲੇ ਮੈੱਚਾਂ ’ਚ ਪੰਜਾਬ ਦੀ ਅਗਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਰਾਈਜ਼ਲ ਕੌਰ ਸੰਧੂ ਨੇ ਇੰਟਰ ਡਿਸਟਿ੍ਕ ਜ਼ਿਲ੍ਹਾ ਜਲੰਧਰ ਵੱਲੋਂ ਖੇਡਦਿਆਂ ਆਪਣੀ ਸ਼ਾਨਦਾਰ ਖੇਡ ਸਦਕਾ ਜਲੰਧਰ ਵੱਲੋਂ ਸਭ ਤੋਂ ਵਿਕਟਾਂ ਤੇ ਦੌੜਾਂ ਬਣਾ ਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਪੰਜਾਬ ਦੇ ਕੈਂਪ ’ਚ ਆਪਣੀ ਥਾਂ ਪੱਕੀ ਕੀਤੀ ਹੈ। ਉਨ੍ਹਾਂ ਦੱਸਿਆ ਉਹ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਫ਼ਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਲੱਗੇ ਕੈਂਪ ’ਚ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਇਨ੍ਹਾਂ ਕੈਂਪਾਂ ਦੌਰਾਨ ਚੁਣੀਆਂ ਗਈਆਂ 40 ਖਿਡਾਰਨਾਂ ’ਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਰਾਈਜ਼ਲ ਕੌਰ ਸੰਧੂ ਨੂੰ ਪੰਜਾਬ ਦੀ ਕਪਤਾਨੀ ਵੀ ਸੌਂਪੀ ਗਈ ਹੈ। ਰਾਈਜ਼ਲ ਕੌਰ ਸੰਧੂ ਦੇ ਨਾਲ ਵਰਸ਼ਾ ਰਾਣੀ ਵਾਈਸ ਕਪਤਾਨ, ਜੈਸਮੀਤ ਕੌਰ ਵਿਕਟ ਕੀਪਰ, ਹਰਸ਼ਿਤਾ, ਅਹੈਂਸ ਕੌਰ, ਨਿਸ਼ਠਾ ਮਲਿਕ, ਆਸਥਾ, ਜਪਨੀਤ ਕੌਰ, ਗੁਨਸਖੀ, ਪਹਿਲ ਸ਼ਰਮਾ, ਜੋਤੀ, ਸਹਿਜਪ੍ਰੀਤ ਕੌਰ, ਹਰਨੂਰ ਕੌਰ, ਮਧਾਵੀ ਸਹਿਗਲ, ਅਨਿੰਆ ਪਾਲ ਦੀ ਪੰਜਾਬ ਟੀਮ ’ਚ ਚੋਣ ਹੋਈ ਹੈ। Women’s Cricket
ਇਹ ਵੀ ਪੜ੍ਹੋ: IND ODI Squad vs NZ: ਨਿਊਜ਼ੀਲੈਂਡ ਖਿਲਾਫ ਭਾਰਤ ਦੀ ਵਨਡੇ ਟੀਮ ਦਾ ਐਲਾਨ, ਪੰਤ ਨੂੰ ਮਿਲਿਆ ਮੌਕਾ
ਬੇਟੀ ਰਾਈਜ਼ਲ ਕੌਰ ਸੰਧੂ ਭਾਰਤ ਦੀ ਟੀਮ ’ਚ ਖੇਡਣ ਦਾ ਸੁਪਨਾ ਲੈ ਕੇ ਲਗਤਾਰ ਸਖ਼ਤ ਮਿਹਨਤ ਕਰ ਰਹੀ ਹੈ। ਉਹ ਫ਼ਰੀਦਕੋਟ ਦੀ ਮੌੜ ਕ੍ਰਿਕਟ ਅਕੈਡਮੀ ਵਿਖੇ ਕੋਚ ਜਗਰਾਜ ਸਿੰਘ ਮਾਨ ਅਤੇ ਪੁਨੀਤ ਕੁਮਾਰ ਤੋਂ ਕ੍ਰਿਕਟ ਦੇ ਗੁਰ ਲੈ ਰਹੀ ਹੈ। ਪੀ.ਸੀ.ਏ.ਅੰਡਰ-15 ਦੀ ਕਪਤਾਨ ਚੁਣੇ ਜਾਣ ’ਤੇ ਤੇਜਿੰਦਰ ਸਿੰਘ ਮੌੜ ਸੇਵਾ ਮੁਕਤ ਡੀ.ਆਈ.ਜੀ.(ਜ਼ੇਲ),ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਕੇਵਲ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਸਿੱਖਿਆ ਵਿਭਾਗ, ਗੁਰਜੰਟ ਸਿੰਘ ਸੰਧੂ ਰੁਪਈਆਂ ਵਾਲਾ, ਹਰਵਿੰਦਰ ਸਿੰਘ ਟਿੱਕਾ ਸੰਧੂ, ਪਾਲ ਸਿੰਘ ਸੰਧੂ ਰੁਪਈਆਂ ਵਾਲਾ, ਅਰੁਣਵੀਰ ਦੇਵਗਣ, ਗਗਨਦੀਪ ਸਿੰਘ ਸੰਧੂ, ਅਮਿਤ ਕੁਮਾਰ ਨੇ ਰਾਈਜ਼ਲ ਕੌਰ ਸੰਧੂ, ਉਸ ਦੇ ਕੋਚ ਜਗਰਾਜ ਸਿੰਘ ਮਾਨ, ਪੁਨੀਤ ਕੁਮਾਰ ਨੂੰ ਇਸ ਵਿਲੱਖਣ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਰਾਈਜ਼ਲ ਕੌਰ ਸੰਧੂ ਨੂੰ ਛੇਤੀ ਭਾਰਤ ਦੀ ਟੀਮ ’ਚ ਖੇਡਣ ਦਾ ਮੌਕਾ ਮਿਲੇ। ਇੱਥੇ ਜ਼ਿਕਰਯੋਗ ਹੈ ਕਿ ਰਾਈਜ਼ਲ ਕੌਰ ਸੰਧੂ ਦੀ ਅਗਵਾਈ ਵਾਲੀ ਪੰਜਾਬ ਟੀਮ ਝਾਰਖੰਡ, ਬੜੌਦਾ, ਵਿਦਰਬਾਹਾ, ਹੈਦਰਾਬਾਦ, ਗੋਆ ਨਾਲ 10 ਜਨਵਰੀ ਤੱਕ ਮੈਚ ਖੇਡੇਗੀ।
Special Vaccination Week: ਫਰੀਦਕੋਟ ਸਿਹਤ ਵਿਭਾਗ ਵੱਲੋਂ 15 ਤੋਂ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ
ਡ੍ਰੌਪਆਊਟ ਬੱਚਿਆਂ ਅਤੇ ਪ੍ਰਵਾਸੀ ਆਬਾਦੀ ਨੂੰ ਕਵਰ ਕਰਨ ‘ਤੇ ਵਿਸ਼ੇਸ਼ ਜ਼ੋਰ
Special Vaccination Week: (ਗੁਰਪ੍ਰੀਤ ਪੱਕਾ) ​ਫਰੀਦਕੋਟ। ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਫਰੀਦਕੋਟ ਵਿੱਚ ਅੱਜ 15 ਦਸੰਬਰ ਤੋਂ 22 ਦਸੰਬਰ 2025 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਹੋ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਰੂਰੀ ਟੀਕਾਕਰਨ ਤੋਂ ਵਾਂਝੇ ਰਹਿ ਗਏ (ਡ੍ਰੌਪਆਊਟ) ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕਰਨਾ ਹੈ, ਜਿਸ ਵਿੱਚ ਪ੍ਰਵਾਸੀ (ਪ੍ਰਵਾਸੀ ) ਆਬਾਦੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।
​ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ 11 ਜਾਨਲੇਵਾ ਬਿਮਾਰੀਆਂ ਜਿਵੇਂ ਕਿ ਪੋਲੀਓ, ਖਸਰਾ, ਰੁਬੇਲਾ, ਡਿਪਥੀਰੀਆ, ਕਾਲੀ ਖੰਘ ਅਤੇ ਟੈਟਨਸ ਆਦਿ ਤੋਂ ਬਚਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ, “ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝੀ ਨਾ ਰਹੇ। ਇਸ ਹਫ਼ਤੇ ਦੌਰਾਨ ਸਾਡੀਆਂ ਟੀਮਾਂ ਦੂਰ-ਦੁਰਾਡੇ ਦੇ ਇਲਾਕਿਆਂ, ਇੱਟਾਂ ਦੇ ਭੱਠਿਆਂ, ਝੁੱਗੀਆਂ-ਝੌਂਪੜੀਆਂ, ਅਤੇ ਉਸਾਰੀ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣਗੀਆਂ ਜਿੱਥੇ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ।”
​ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਨੇ ਮੁਹਿੰਮ ਬਾਰੇ ਹੋਰ ਡੂੰਘਾਈ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਟੀਕਾਕਰਨ ਦਾ ਅਧੂਰਾ ਰਹਿ ਜਾਣਾ ਬੱਚਿਆਂ ਲਈ ਖ਼ਤਰਾ ਪੈਦਾ ਕਰਦਾ ਹੈ, ਇਸ ਲਈ ਸਿਹਤ ਵਰਕਰਾਂ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨਗੀਆਂ ਅਤੇ ਉਨ੍ਹਾਂ ਬੱਚਿਆਂ ਦੀ ਸੂਚੀ ਬਣਾਉਣਗੀਆਂ ਜਿਨ੍ਹਾਂ ਦੇ ਟੀਕੇ ਅਧੂਰੇ ਹਨ ਜਾਂ ਲੱਗੇ ਹੀ ਨਹੀਂ ਹਨ।
ਇਹ ਵੀ ਪੜ੍ਹੋ: Punjab Election: ‘ਵੋਟਾਂ ਤਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ ਪਰ ਏਕਾ ਸਭ ਤੋਂ ਪਹਿਲਾਂ’
​ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈੰਥ ਅਤੇ ਸੁਧੀਰ ਕੁਮਾਰ ਧੀਰ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਫੋਕਸ ਉਨ੍ਹਾਂ ਬੱਚਿਆਂ ਨੂੰ ‘ਡ੍ਰੌਪਆਊਟ’ ਸੂਚੀ ਵਿੱਚੋਂ ਕੱਢਣਾ ਹੈ ਜਿਨ੍ਹਾਂ ਦੇ ਟੀਕਾਕਰਨ ਦੀ ਪਹਿਲੀ ਖੁਰਾਕ ਤੋਂ ਬਾਅਦ ਅਗਲੀਆਂ ਖੁਰਾਕਾਂ ਸਮੇਂ ਸਿਰ ਨਹੀਂ ਲੱਗ ਸਕੀਆਂ। ​ਜਿਸ ਲਈ ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਕਿਉਂਕਿ ਇਨ੍ਹਾਂ ਦੇ ਬੱਚਿਆਂ ਦਾ ਟੀਕਾਕਰਨ ਅਕਸਰ ਰਹਿ ਜਾਂਦਾ ਹੈ। ਕੈਂਪ ਉਨ੍ਹਾਂ ਦੇ ਨਿਵਾਸ ਸਥਾਨਾਂ ਦੇ ਨੇੜੇ ਲਗਾਏ ਜਾਣਗੇ।
​ਡਾ. ਹੁਸਨ ਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਟੀਕਾਕਰਨ ਸੈਸ਼ਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ( ਯੂਆਈਪੀ) ਤਹਿਤ ਸਾਰੇ ਜ਼ਰੂਰੀ ਟੀਕੇ ਮੁਫ਼ਤ ਅਤੇ ਗੁਣਵੱਤਾ ਨਾਲ ਲਗਾਏ ਜਾਣ। ਸਿਹਤ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਟੀਕਿਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਟੀਕਾਕਰਨ ਕਾਰਡ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ। Special Vaccination Week
​ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਹੁਸਨਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਹਫ਼ਤੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਬੱਚਿਆਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਉਨ੍ਹਾਂ ਦਾ ਪੂਰਾ ਟੀਕਾਕਰਨ ਕਰਵਾਉਣ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਸਿਹਤਮੰਦ ਬੱਚਾ ਹੀ ਸਿਹਤਮੰਦ ਸਮਾਜ ਦਾ ਆਧਾਰ ਹੈ।
Sports News: ਫਰੀਦਕੋਟ ਦੀ ਖਿਡਾਰਨ ਪਰਮਾਰਥਪ੍ਰੀਤ ਕੌਰ ਇੰਸਾਂ ਨੇ ਕਾਂਸੀ ਤਮਗਾ ਜਿੱਤ ਕੇ ਚਮਕਾਇਆ ਇਲਾਕੇ ਦਾ ਨਾਂਅ
Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿੱਕ ਬਾਕਸਿੰਗ ਅਸਮੀਤਾ ਖੇਲੋ ਇੰਡੀਆ ਵੂਮੈਨ ਲੀਗ 2025, 30 ਨਵੰਬਰ ਨੂੰ ਡੀਏਵੀ ਸਕੂਲ ਜਗਰਾਓਂ ਵਿਖੇ ਕਰਵਾਈ ਗਈ। ਇਸ ਲੀਗ ਵਿੱਚ ਪੰਜਾਬ ਦੇ ਲੱਗਭਗ ਸਾਰੇ ਜ਼ਿਲ੍ਹਿਆਂ ਦੀਆਂ ਖਿਡਾਰਨਾਂ ਨੇ ਭਾਗ ਲਿਆ। ਇਸ ਲੀਗ ਵਿੱਚ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ, ਫਰੀਦਕੋਟ ਦੀਆਂ 3 ਖਿਡਾਰਨਾਂ ਨੇ ਭਾਗ ਲਿਆ, ਜਿੰਨ੍ਹਾਂ ਵਿੱਚੋਂ ਲੜਕੀਆਂ ਦੇ ੳਲਡਰ ਕੈਡਿਟ ਉਮਰ ਵਰਗ ’ਚ ਪਰਮਾਰਥਪ੍ਰੀਤ ਕੌਰ ਇੰਸਾਂ ਨੇ 37 ਕਿਲੋਗ੍ਰਾਮ ਭਾਰ ਵਰਗ ਵਿੱਚ ਬਰਾਉਂਜ ਮੈਡਲ ਜਿੱਤ ਕੇ ਆਪਣੇ ਮਾਪਿਆਂ, ਸਕੂਲ ਅਤੇ ਫਰੀਦਕੋਟ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ।
ਇਹ ਵੀ ਪੜ੍ਹੋ: Punjabi University: ਪੰਜਾਬੀ ਯੂਨੀਵਰਸਿਟੀ ਵਿਖੇ 11ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸਮਾਪਤ
ਇਸ ਤੋਂ ਇਲਾਵਾ ਕਿਰਨਜੋਤ ਕੌਰ ਅਤੇ ਸਿਧਕਵੀਰ ਕੌਰ ਨੇ ਵੱਖ-ਵੱਖ ਭਾਰ ਵਰਗ ’ਚ ਭਾਗ ਲਿਆ। ਕੋਚ ਹੁਕਮ ਚੰਦ ਨੇ ਦੱਸਿਆ ਕਿ ਇਹ ਸਾਰੀਆਂ ਖਿਡਾਰਨਾਂ ਰੈਗੂਲਰ ਮਿਹਨਤ ਕਰ ਰਹੀਆਂ ਹਨ। ਸਕੂਲ ਪਹੁੰਚਣ ’ਤੇ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ ਦੇ ਪ੍ਰਿੰਸੀਪਲ ਮੈਡਮ ਸਿਮਰਤਪਾਲ ਕੌਰ, ਮੈਡਮ ਨਰਵਿੰਦਰ ਕੌਰ ਡੀ.ਪੀ.ਈ, ਮੈਡਮ ਰਾਜਵੀਰ ਕੌਰ, ਮੈਡਮ ਵਰਸ਼ਾ ਰਾਣੀ ਅਤੇ ਸਰ ਮਨਪ੍ਰੀਤ ਸਿੰਘ ਨੇ ਬੱਚਿਆਂ ਨੂੰ ਮੈਡਲ ਵੰਡ ਕੇ ਆਸ਼ੀਰਵਾਦ ਦਿੱਤਾ ਅਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕੋਚ ਹੁਕਮ ਚੰਦ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਇਸ ਸਮੇਂ ਪਰਮਾਰਥਪ੍ਰੀਤ ਕੌਰ ਇੰਸਾਂ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਸਟਾਫ, ਕੋਚ ਹੁਕਮ ਚੰਦ ਨੂੰ ਜਾਂਦਾ ਹੈ, ਜਿਨ੍ਹਾਂ ਸਦਕਾ ਇਸ ਮੁਕਾਮ ’ਤੇ ਪਹੁੰਚੀ ਹਾਂ। Sports News
World Mental Health Day: ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਵੱਲੋਂ ਮਾਨਸਿਕ ਸਿਹਤ ਦਿਵਸ ਮਨਾਇਆ
World Mental Health Day: (ਗੁਰਪ੍ਰੀਤ ਪੱਕਾ) ਫਰੀਦਕੋਟ। ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਦੇ ਮਾਨਸਿਕ ਸਿਹਤ ਵਿਭਾਗ ਵੱਲੋਂ ਡਾ. ਹਰਦੀਪ ਕੌਰ ਮੱਲ, ਪ੍ਰਿੰਸੀਪਲ ਯੂਕੋਨ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮਨੋਰੋਗ ਅਤੇ ਨਸ਼ਾ ਛੁਡਾਊ ਵਿਭਾਗ ਵਿੱਚ ਕੀਤਾ ਗਿਆ। ਇਸ ਮੌਕੇ ’ਤੇ ਮਿਸ ਗੁਰਪ੍ਰੀਤ ਕੌਰ, ਸੈਕਟਰੀ ਫਰੀ ਲੀਗਲ ਏਡ ਕਮ ਸੀ.ਜੇ.ਐਮ., ਨਰਸਿੰਗ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀ ਹੇਮੰਤ ਸੈਣੀ ਅਤੇ ਪ੍ਰੋਫੈਸਰ ਸ੍ਰੀ ਅਨਿਲ ਕੁਮਾਰ ਨੇ ਹਾਜ਼ਰੀ ਭਰੀ। ਵਿਭਾਗ ਦੇ ਸੀਨੀਅਰ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨੇ ਵੀ ਸਰਗਰਮ ਹਿੱਸਾ ਲਿਆ।
ਐਨ.ਐਸ.ਐਸ. ਦੇ ਵਲੰਟੀਅਰਾਂ ਅਤੇ ਯੂਕੋਨ ਦੇ ਵਿਦਿਆਰਥੀਆਂ ਨੇ ਐਨ.ਐਸ.ਐਸ. ਦੇ ਪ੍ਰੋਗਰਾਮਰ ਆਫਿਸਰ ਮੈਡਮ ਪੁਸ਼ਪਾ ਰਾਣੀ, ਸਹਾਇਕ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਰਮਨਦੀਪ ਕੌਰ ਦੀ ਨਿਗਰਾਨੀ ਹੇਠ ਮਰੀਜ਼ਾਂ ਨੂੰ ਨਸ਼ਾ ਛੱਡਣ ਅਤੇ ਚੰਗੀ ਮਾਨਸਿਕ ਸਿਹਤ ਲਈ ਪ੍ਰੇਰਿਤ ਕੀਤਾ। ਨਰਸਿੰਗ ਕਾਲਜ ਦੇ ਮਨੋਰੋਗ ਵਿਭਾਗ ਦੇ ਅਧਿਆਪਕ ਸ੍ਰੀਮਤੀ ਕੁਲਦੀਪ ਸੋਨੀ, ਸ੍ਰੀਮਤੀ ਪਰਮਿੰਦਰ ਕੌਰ ਅਤੇ ਸਿਮਰਨਜੀਤ ਕੌਰ ਦਾ ਪ੍ਰੋਗਰਾਮ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।
ਇਹ ਵੀ ਪੜ੍ਹੋ: Punjab Polio Campaign: ਡਾ. ਬਲਬੀਰ ਸਿੰਘ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦਾ ਆਗਾਜ਼
ਇਸ ਮੌਕੇ ’ਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਜੀਵ ਸੂਦ ਨੇ ਕਿਹਾ ਕਿ “ਮਾਨਸਿਕ ਸਿਹਤ ਸਿਰਫ ਬਿਮਾਰੀ ਤੋਂ ਮੁਕਤੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿੱਚ ਸੰਤੁਲਨ ਅਤੇ ਸਕਾਰਾਤਮਕ ਸੋਚ ਦਾ ਪ੍ਰਤੀਕ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮਾਜ ‘ਚ ਮਾਨਸਿਕ ਸਿਹਤ ਪ੍ਰਤੀ ਸਮਝ ਵਧਾਉਣ ਅਤੇ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
BJP Faridkot News: ਕੇਂਦਰ ਸਰਕਾਰ ਵੱਲੋਂ ਜੀਐਸਟੀ ’ਚ ਕਟੌਤੀ ਕਰਨ ’ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਫਰੀਦਕੋਟ ਵਿਖੇ ਕੀਤੀ ਪ੍ਰੈਸ ਕਾਨਫਰੰਸ
BJP Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਕੇਂਦਰ ਸਰਕਾਰ ਨੇ ਹਾਲ ਹੀ ’ਚ ਜੀਐਸਟੀ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਹੈ। ਭਾਜਪਾ ਆਗੂ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਭਾਜਪਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਜੀਐਸਟੀ ਘਟਾਉਣ ਦੇ ਮੁੱਦੇ ‘ਤੇ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀਐਸਟੀ ਘਟਾ ਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗਰੀਬਾਂ ਦੀ ਭਲਾਈ, ਆਰਥਿਕਤਾ ਵਿੱਚ ਸੁਧਾਰ, ਦੇਸ਼ ਨੂੰ ਸੁਰੱਖਿਅਤ ਕਰਨ ਅਤੇ ਬਿਹਤਰ ਸ਼ਾਸਨ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਹੈ।
ਭਾਜਪਾ ਸਰਕਾਰ ਨੇ ਹਮੇਸ਼ਾ ਔਰਤਾਂ, ਗਰੀਬਾਂ, ਨੌਜਵਾਨਾਂ ਅਤੇ ਕਿਸਾਨਾਂ ਨੂੰ ਤਰਜ਼ੀਹ ਦਿੱਤੀ ਹੈ ਅਤੇ ਇਨ੍ਹਾਂ ਖੇਤਰਾਂ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ। ਇਸ ਲਈ ਪਹਿਲਾਂ ਮਹੱਤਵਪੂਰਨ ਆਮਦਨ ਟੈਕਸ ਛੋਟਾਂ ਪੇਸ਼ ਕੀਤੀਆਂ ਗਈਆਂ ਸਨ ਅਤੇ ਹੁਣ, ਜੀਐਸਟੀ ਕਟੌਤੀ ਨੇ ਲੋਕਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਇਹ ਕੇਂਦਰ ਵਿੱਚ ਭਾਜਪਾ ਦੇ 11 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਾਪਤ ਕੀਤੀ ਗਈ ਸੁਧਰੀ ਹੋਈ ਆਰਥਿਕਤਾ ਦਾ ਨਤੀਜਾ ਹੈ। ਠੋਸ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਵਿੱਚ ਸੁਧਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ: Asia Cup Final: ਏਸ਼ੀਆ ਕੱਪ ਦੇ ਫਾਈਨਲ ਤੋਂ ਪਹਿਲਾਂ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ’ਤੇ ਹੋ ਸਕਦੀ ਹੈ ਇਹ ਕਾਰਵਾਈ
ਉਨ੍ਹਾਂ ਅੱਗੇ ਕਿਹਾ ਕਿ ਜੀਐਸਟੀ ਵਿੱਚ ਕਟੌਤੀ ਨਾਲ ਲੋਕਾਂ ਦੀਆਂ ਜੇਬਾਂ ਵਿੱਚ 2.5 ਲੱਖ ਕਰੋੜ ਵਾਧੂ ਆਉਣਗੇ, ਜਿਸ ਨਾਲ ਉਨ੍ਹਾਂ ਦੀ ਖਰੀਦ ਸ਼ਕਤੀ ਵਧੇਗੀ। ਉਨ੍ਹਾਂ ਕਿਹਾ ਕਿ 99 ਪ੍ਰਤੀਸ਼ਤ ਵਸਤੂਆਂ ‘ਤੇ ਜੀਐਸਟੀ ਘਟਾ ਦਿੱਤਾ ਗਿਆ ਹੈ। ਜ਼ਰੂਰੀ ਵਸਤੂਆਂ ਨੂੰ ਜ਼ੀਰੋ ਜਾਂ ਪੰਜ ਪ੍ਰਤੀਸ਼ਤ ‘ਤੇ ਰੱਖਿਆ ਗਿਆ ਹੈ, ਜਦੋਂਕਿ ਲਗਜ਼ਰੀ ਵਸਤੂਆਂ ਨੂੰ ਵਧਾਇਆ ਗਿਆ ਹੈ। ਇਹ ਸਪੱਸ਼ਟ ਤੌਰ ‘ਤੇ ਗਰੀਬਾਂ ਅਤੇ ਮੱਧ ਵਰਗ ਪ੍ਰਤੀ ਕੇਂਦਰ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਠੋਸ ਨੀਤੀਆਂ ਦੇ ਕਾਰਨ, ਪਿਛਲੇ 11 ਸਾਲਾਂ ਵਿੱਚ ਲਗਭਗ 250 ਮਿਲੀਅਨ ਲੋਕ ਗਰੀਬੀ ਰੇਖਾ ਤੋਂ ਉੱਪਰ ਉੱਠੇ ਹਨ। ਸਟਾਰਟਅੱਪਸ ਦੀ ਗਿਣਤੀ, ਜੋ ਪਹਿਲਾਂ 350 ਸੀ, ਹੁਣ 11 ਸਾਲਾਂ ਵਿੱਚ 15 ਮਿਲੀਅਨ ਹੋ ਗਈ ਹੈ। BJP Faridkot News
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਬੋਲਦੇ ਹੋਏ, ਪਰਮਪਾਲ ਮਲੂਕਾ ਨੇ ਕਿਹਾ ਕਿ ਭਾਜਪਾ 27ਵੀਆਂ ਚੋਣਾਂ ਲਈ ਦੂਜੀਆਂ ਪਾਰਟੀਆਂ ਦੇ ਉਲਟ “ਸਮਾ, ਦਾਮ, ਡੰਡਾ, ਭੇਦ” (ਜ਼ਬਰਦਸਤੀ) ਦੀ ਨੀਤੀ ਨਹੀਂ ਅਪਣਾਏਗੀ। ਇਸ ਦੀ ਬਜਾਏ, ਇਹ ਭਾਜਪਾ ਦੀਆਂ ਨੀਤੀਆਂ ਬਾਰੇ ਜਾਗਰੂਕਤਾ ਪੈਦਾ ਕਰੇਗੀ ਅਤੇ ਦੱਸੇਗੀ ਕਿ ਕਿਵੇਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਕੁਝ ਲਾਭਾਂ ਤੋਂ ਵਾਂਝਾ ਰੱਖਿਆ। ਹਾਲਾਂਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਇਹ ਉਨ੍ਹਾਂ ਨੂੰ ਉਹ ਲਾਭ ਪ੍ਰਦਾਨ ਕਰੇਗੀ। ਭਾਜਪਾ ਸਕਾਰਾਤਮਕ ਮਾਨਸਿਕਤਾ ਅਤੇ ਸੱਚਾਈ ਨਾਲ ਲੋਕਾਂ ਤੱਕ ਪਹੁੰਚੇਗੀ।
ਇਸ ਮੌਕੇ ‘ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਪਰਮਪਾਲ ਮਲੂਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਠੋਸ ਨੀਤੀਆਂ ਤੋਂ ਸਮਾਜ ਦੇ ਹਰ ਵਰਗ ਨੂੰ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਆਮ ਲੋਕ ਖਰੀਦਦਾਰੀ ਕਰਨ ਜਾਂਦੇ ਹਨ ਤਾਂ ਜੀਐਸਟੀ ਵਿੱਚ ਕਟੌਤੀ ਕਾਰਨ ਉਨ੍ਹਾਂ ਨੂੰ ਬਹੁਤ ਬੱਚਤ ਹੁੰਦੀ ਹੈ। ਭਾਜਪਾ ਦੀਆਂ ਸਕਾਰਾਤਮਕ ਨੀਤੀਆਂ ਦੇ ਨਤੀਜੇ ਹੁਣ ਦਿਖਾਈ ਦੇ ਰਹੇ ਹਨ ਅਤੇ ਇਸੇ ਕਰਕੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਗਨ ਸੁਖੀਜਾ ਅਤੇ ਹੋਰ ਪਾਰਟੀ ਵਰਕਰ ਵੀ ਮੌਜ਼ੂਦ ਸਨ।
Legal News: ਫ਼ਰੀਦਕੋਟ ’ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 11627 ਕੇਸਾਂ ਦਾ ਨਿਪਟਾਰਾ
ਅਦਾਲਤ ਦੌਰਾਨ 13325 ’ਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਐਵਾਰਡ ਜਾਰੀ
Legal News: ਫ਼ਰੀਦਕੋਟ, (ਅਜੈ ਮਨਚੰਦਾ)। ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ। ਇਸ ਸੰਬੰਧੀ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ ਦਿਨੇਸ਼ ਕੁਮਾਰ ਵਧਵਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ ਹੇਠ ਮਿਸ. ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀਆਂ ਅਦਾਲਤਾਂ ’ਚ 10 ਬੈਂਚ, ਸਥਾਈ ਲੋਕ ਅਦਾਲਤ ’ਚ ਇੱਕ ਬੈਂਚ ਅਤੇ ਸਬ-ਡਿਵੀਜ਼ਨ ਜੈਤੋ ਵਿਖੇ 2 ਬੈਂਚ ਬਣਾਏ ਗਏ, ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਕੁੱਲ 13325 ਕੇਸਾਂ ਵਿੱਚੋਂ 11627 ਕੇਸਾਂ ਦਾ ਨਿਪਟਾਰਾ ਕਰਕੇ 9,24,50,979 ਦੇ ਐਵਾਰਡ ਪਾਸ ਕੀਤੇ ਗਏ। ਪ੍ਰੀ-ਲਿਟੀਗੇਸ਼ਨ ਸਟੇਜ਼ ਦੇ 11839 ਕੇਸਾਂ ਵਿੱਚੋਂ 10990 ਕੇਸਾਂ ਦਾ ਨਿਪਟਾਰਾ ਕਰਕੇ 8,769,961 ਦੇ ਐਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਗਿਆ, ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਰਿਕਵਰੀ ਦੇ ਕੇਸ, ਟ੍ਰੈਫ਼ਿਕ ਚਲਾਨ, ਘਰੇਲੂ ਝਗੜੇ ਅਤੇ ਪ੍ਰੀ-ਲਿਟੀਗੇਟਿਵ ਕੇਸ।
ਇਹ ਵੀ ਪੜ੍ਹੋ: Imd Alert: ਸਤੰਬਰ ’ਚ ਫਿਰ ਵਾਪਸ ਆਵੇਗਾ ਬਰਸਾਤੀ ਮੌਸਮ, ਕਈ ਸੂਬਿਆਂ ’ਚ ਅਲਰਟ ਜਾਰੀ
ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਹੋਏ ਫ਼ੈਸਲਿਆਂ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਇਹ ਫ਼ੈਸਲੇ ਡਿਕਰੀ ਦੇ ਸਮਾਨ ਮੰਨੇ ਜਾਂਦੇ ਹਨ। ਇਹ ਫ਼ੈਸਲੇ ਧਿਰਾਂ ਲਈ ਤਸੱਲੀਬਖ਼ਸ਼ ਹੁੰਦੇ ਹਨ ਅਤੇ ਉਨ੍ਹਾਂ ਨੂੰ ਲੰਬੀ ਮੁਕੱਦਮੇਬਾਜ਼ੀ ਅਤੇ ਮਾਨਸਿਕ ਪਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ। ਉਨ੍ਹਾਂ ਨੇ ਮਿਡੀਏਸ਼ਨ ਸੈਂਟਰ ਬਾਰੇ ਵੀ ਜਾਣਕਾਰੀ ਦਿੱਤੀ ਕਿ ਜਿਹੜੇ ਲੋਕ ਅਦਾਲਤ ਵਿੱਚ ਕੇਸ ਨਹੀਂ ਕਰ ਸਕਦੇ, ਉਹ ਮਿਡੀਏਸ਼ਨ ਸੈਂਟਰ ਵਿੱਚ ਅਰਜ਼ੀ ਦੇ ਕੇ ਆਪਣੇ ਝਗੜੇ ਆਪਸੀ ਰਾਜ਼ੀਨਾਮੇ ਨਾਲ ਸੁਲਝਾ ਸਕਦੇ ਹਨ। ਮਿਡੀਏਸ਼ਨ ਰਾਹੀਂ ਹੋਏ ਫ਼ੈਸਲੇ ਧਿਰਾਂ ਵਿੱਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ। Legal News
ਲੋਕ ਅਦਾਲਤ ਰਾਹੀਂ ਸਸਤਾ ਤੇ ਛੇਤੀ ਨਿਆਂ: ਸੀ. ਜੇ. ਐਮ. ਮਿਸ ਗੁਰਪ੍ਰੀਤ ਕੌਰ
ਇਸ ਮੌਕੇ ਮਾਨਯੋਗ ਸੀ. ਜੇ. ਐਮ. ਮਿਸ ਗੁਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ’ਚ ਜੱਜ ਸਾਹਿਬਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਨੇਹਾ ਦਿੱਤਾ ਕਿ – “ਝਗੜੇ ਮੁਕਾਉ, ਪਿਆਰ ਵਧਾਉ – ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।”
Bhartiya Kisan Union News: ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਹੋਈ
Bhartiya Kisan Union News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸ੍ਰੀ ਗੁਰਦੁਆਰਾ ਸਾਹਿਬ ਗਰੀਨ ਐਵੀਨਿਉ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਜਰਨਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ ਜਿਨ੍ਹਾਂ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਲੈਂਡ ਪੁਲਿੰਗ ਅਧੀਨ ਕਿਸਾਨਾਂ ਦੀਆਂ ਖੋਹੀਆਂ ਜਾ ਰਹੀਆਂ ਜ਼ਮੀਨਾਂ ਅਤੇ ਪੰਜਾਬ ਦੇ ਪਾਣੀਆਂ ’ਤੇ ਡਾਕਾਂ ਮਾਰ ਰਹੀ ਸੈਂਟਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਜਿਸ ਤਹਿਤ ਲੈਡ ਪੁਲਿੰਗ ਵਾਲੇ ਪਿੰਡਾਂ ਵਿਚ ਟਰੈਕਟਰ ਮਾਰਚ ਕਰਨ ਅਤੇ 24 ਅਗਸਤ ਨੂੰ ਮੁੱਲਾਂਪੁਰ ਵਿਖੇ ਵੱਡੀ ਕਿਸਾਨ ਪੰਚਾਇਤ ਕੀਤੀ ਜਾਵੇਗੀ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।]
ਇਹ ਵੀ ਪੜ੍ਹੋ: Blood Donation: ਡਿਲੀਵਰੀ ਦੌਰਾਨ ਖੂਨ ਦੀ ਲੋੜ ਪੈਣ ’ਤੇ ਡੇਰਾ ਸ਼ਰਧਾਲੂ ਔਰਤ ਨੇ ਕੀਤਾ ਖੂਨਦਾਨ
ਇਸ ਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀ ਫਸਲ ਦੀ ਫਰਸੀ ਕੰਢਿਆਂ ਨਾਲ ਤੁਲਾਈ ਕਰ ਕੇ ਲੁੱਟਿਆ ਜਾ ਰਿਹਾ ਹੈ ਪੰਜਾਬ ਸਰਕਾਰ ਹਰ ਦੁਕਾਨਦਾਰ ਨੂੰ ਕੰਪਿਊਟਰ ਕੰਢੇ ਨਾਲ ਫ਼ਸਲ ਦੀ ਤੁਲਾਈ ਯਕੀਨੀ ਕਰੇ। ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਹੋਏ ਆਗੂਆਂ ਵਿੱਚ ਅਮਰਜੀਤ ਕੌਰ ਚੰਦਭਾਨ ਜ਼ਿਲ੍ਹਾ ਜਰਨਲ ਸਕੱਤਰ, ਅਰਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਦੂਲ ਸਿੰਘ ਚਹਿਲ ਜ਼ਿਲ੍ਹਾ ਮੀਤ ਪ੍ਰਧਾਨ ਕੇਵਲ ਸਿੰਘ ਗਿੱਲ ਜ਼ਿਲ੍ਹਾ ਖਜਾਨਚੀ, ਜਸਵੀਰ ਸਿੰਘ ਚੰਦਭਾਨ ਜ਼ਿਲ੍ਹਾ ਪ੍ਰੈਸ ਸਕੱਤਰ, ਮਦਨ ਲਾਲ ਜ਼ਿਲ੍ਹਾ ਸਹਾਇਕ ਵਿੱਤ ਸਕੱਤਰ, ਭੁਪਿੰਦਰ ਸਿੰਘ ਕੋਠੇ ਮਹਿਲੜ ਸਹਾਇਕ ਪ੍ਰੈਸ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫਰੀਦਕੋਟ, ਮੱਖਣ ਸਿੰਘ ਬਲਾਕ ਪ੍ਰਧਾਨ ਜੈਤੋ, ਕੁਲਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਾਕ ਜੈਤੋ, ਕੁਲਵਿੰਦਰ ਸਿੰਘ ਮੀਤ ਪ੍ਰਧਾਨ ਬਲਾਕ ਕੋਟਕਪੂਰਾ ਆਦਿ ਹਾਜ਼ਰ ਸਨ।
Shooting Championship: ਵਿਸ਼ਵ ਕੱਪ ’ਚ ਫਰੀਦਕੋਟ ਦੀ ਧੀ ਸਿਫ਼ਤ ਕੌਰ ਸਮਰਾ ਨੇ ਜਿੱਤਿਆ ਕਾਂਸੀ ਤਗਮਾ, ਇਲਾਕੇ ’ਚ ਖੁਸ਼ੀ ਦੀ ਲਹਿਰ
ਕਾਂਸੀ ਤਮਗਾ ਜਿੱਤਣ ’ਤੇ ਫ਼ਰੀਦਕੋਟ ’ਚ ਖੁਸ਼ੀ ਦਾ ਮਾਹੌਲ| Shooting Championship
Shooting Championship: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੀ ਮਾਣਮੱਤੀ ਬੇਟੀ ਉਲੰਪੀਅਨ ਸਿਫ਼ਤ ਕੌਰ ਸਮਰਾ, ਜਿਸ ਨੇ 50 ਮੀਟਰ ਰਾਈਫ਼ਲ ਸ਼ੂਟਿੰਗ ’ਚ ਵਿਸ਼ਵ ਰਿਕਾਰਡ ਕਾਇਮ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸੰਸਾਰ ਕੱਪ ਅੰਦਰ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਦਾ ਮਾਣ ਹਾਸਲ ਕਰ ਚੁੱਕੀ ਹੈ। ਫ਼ਰੀਦਕੋਟ ਦੇ ਪਵਨਦੀਪ ਸਿੰਘ ਸਮਰਾ ਅਤੇ ਰਮਣੀਕ ਕੌਰ ਸਮਰਾ ਦੀ ਲਾਡਲੀ ਬੇਟੀ ਸਿਫ਼ਤ ਕੌਰ ਸਮਰਾ ਹਾਲ ਹੀ ਮਿਊਨਿਖ (ਜਰਮਨੀ) ਵਿਖੇ ਆਈ.ਐਸ.ਐਸ.ਐਫ਼ ਵਿਸ਼ਵ ਕੱਪ ’ਚ 50 ਮੀਟਰ ਰਾਈਫ਼ਲ ਮੁਕਾਬਲੇ ’ਚ ਪੁਜ਼ੀਸ਼ਨ ਥ੍ਰੀ ’ਤੇ ਖੇਡਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਫ਼ਰੀਦਕੋਟ, ਪੰਜਾਬ ਅਤੇ ਭਾਰਤ ਦਾ ਨਾਮ ਸਾਰੇ ਸੰਸਾਰ ਭਰ ’ਚ ਫ਼ਿਰ ਤੋਂ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ: WTC Final 2025: ਮਾਰਕ੍ਰਮ ਦੇ ਪਰਾਕ੍ਰਮ ਅੱਗੇ ਪਸਤ ਕੰਗਾਰੂ, ਕੰਗਾਰੂਆਂ ਨੂੰ ਹਰਾ ਅਫਰੀਕਾ ਬਣਿਆ ਟੈਸਟ ਦਾ ਬਾਦਸ਼ਾਹ
ਇੱਥੇ ਵਰਨਣਯੋਗ ਹੈ ਕਿ ਫ਼ਾਈਨਲ ਮੁਕਾਬਲੇ ’ਚ 453.1 ਦਾ ਸਕੋਰ ਬਣਾਇਆ ਸੀ। ਇਸ ਮੁਕਾਬਲੇ ’ਚ ਨਾਰਵੇ ਜੀਨੇਟ ਹੇਗ ਡੂਸਟੈਡ ਨੇ 466.9 ਅੰਕ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ, ਜਦੋਂਕਿ ਸਵਿਟਰਜ਼ਰਲੈਂਡ ਦੀ ਐਮਲੀ ਜੈਗੀ ਨੇ 464.8 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਸਿਫ਼ਤ ਕੌਰ ਸਮਰਾ ਸੰਸਾਰ ਦੇ ਚੋਟੀ ਦੇ ਅੱਠ ਸ਼ੂਟਰਾਂ ’ਚੋਂ ਤੀਜੇ ਸਥਾਨ ’ਤੇ ਰਹੀ ਤੇ ਉਸ ਨੇ ਦੇਸ਼ ਦੀ ਝੋਲੀ ’ਚ ਕਾਂਸੀ ਦਾ ਤਗਮਾ ਪਾਉਣ ਦਾ ਮਾਣ ਹਾਸਲ ਕੀਤਾ ਹੈ।
ਕਾਂਸੀ ਦਾ ਤਗਮਾ ਜਿੱਤਣ ’ਤੇ ਫ਼ਰੀਦਕੋਟ ’ਚ ਖੁਸ਼ੀ ਦਾ ਮਾਹੌਲ
ਦੇਸ਼ ਲਈ ਵੱਡੇ ਪੱਧਰ ’ਤੇ ਮੈਡਲ ਜਿੱਤਣ ਵਾਲੀ ਬੇਟੀ ਸਿਫ਼ਤ ਕੌਰ ਸਮਰਾ ਦੇ ਹੁਣ ਸੰਸਾਰ ਕੱਪ ’ਚ ਕਾਂਸੀ ਦਾ ਤਗਮਾ ਜਿੱਤਣ ’ਤੇ ਫ਼ਰੀਦਕੋਟ ’ਚ ਖੁਸ਼ੀ ਦਾ ਮਾਹੌਲ ਹੈ। ਸਿਫ਼ਤ ਕੌਰ ਸਮਰਾ ਦੀ ਵੱਡੀ ਪ੍ਰਾਪਤੀ ਤੇ ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ ਬਲਜਿੰਦਰ ਸਿੰਘ ਹਾਂਡਾ, ਸ਼ੂਟਿੰਗ ਕੋਚ ਸੁਖਰਾਜ ਕੌਰ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ,
ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਪਵਨ ਕੁਮਾਰ, ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਸਕੱਤਰ ਡਾ.ਬਲਜੀਤ ਸ਼ਰਮਾ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ, ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਮਿੰਟੂ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਸਕੱਤਰ ਅਸ਼ਵਨੀ ਬਾਂਸਲ, ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਲੈਕਚਰਾਰ ਹਰਜੀਤ ਸਿੰਘ, ਸਕੱਤਰ ਇੰਜ.ਬਲਤੇਜ ਸਿੰਘ ਤੇਜੀ ਜੌੜਾ,
ਸਮਾਜ ਗੁਰਿੰਦਰ ਸਿੰਘ ਗੋਰਾ, ਸਹਾਰਾ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਚੇਅਰਮੈਨ ਪ੍ਰਵੀਨ ਕਾਲਾ, ਪ੍ਰਧਾਨ ਅਸ਼ੋਕ ਭਟਨਾਗਰ, ਲੋਕ ਗਾਇਕ ਹਰਿੰਦਰ ਸੰਧੂ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਸੁਰਜੀਤ ਗਿੱਲ, ਫ਼ਰੈਂਡਜ਼ ਸਹਿਯੋਗ ਸੇਵਾ ਕਲੱਬ ਫ਼ਰੀਦਕੋਟ ਦੇ ਆਗੂ ਐਡਵੋਕੇਟ ਗੌਤਮ ਬਾਂਸਲ, ਸੰਜੀਵ ਕੁਮਾਰ ਟਿੰਕੂ ਮੌਂਗਾ, ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਡਾ.ਐਸ.ਐਸ.ਬਰਾੜ, ਸਟੇਟ ਐਵਾਰਡੀ ਖਜ਼ਾਨਚੀ ਗੁਰਵਿੰਦਰ ਸਿੰਘ ਧੀਂਗੜਾ, ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਨੇ ਸਿਫ਼ਤ ਕੌਰ ਸਮਰਾ, ਉਸ ਦੇ ਪਿਤਾ ਪਵਨਦੀਪ ਸਿੰਘ ਸਮਰਾ ਬੰਪੀ, ਮਾਤਾ ਰਮਣੀਕ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Shooting Championship
Crime News Punjab: ਫਰੀਦਕੋਟ ’ਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਪਿਸਤੌਲ ਸਮੇਤ ਕਾਬੂ
ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ
Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।
ਇਹ ਵੀ ਪੜ੍ਹੋ: Nangal Dam News: ਬੀਬੀਐਮਬੀ ਨੇ ਪੰਜਾਬ-ਹਰਿਆਣਾ ਅਤੇ ਰਾਜਸਥਾਨ ਨੂੰ ਛੱਡਿਆ ਪਾਣੀ, ਨੰਗਲ ਡੈਮ ਪਹੁੰਚੇ ਸੀਐੱਮ ਮਾਨ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਲਗਾਤਾਰ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ। Crime News Punjab
ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਫਰੀਦਕੋਟ ਦੇ ਅਧਿਕਾਰ ਖੇਤਰ ਵਿੱਚ ਮੁਲਜ਼ਮਾਂ ਨੂੰ ਭਾਲ ਲਿਆ ਅਤੇ ਫਰੀਦਕੋਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਾਦਿਕ ਦੇ ਦਾਣਾ ਮੰਡੀ ਚੌਕ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ। Crime News Punjab
ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਧੋਖਾਧੜੀ, ਅਸਲਾ ਐਕਟ ਆਦਿ ਦੇ ਮਾਮਲੇ ਦਰਜ ਹਨ। ਇਸ ਸਬੰਧੀ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਦਰਜ ਕੀਤੀ ਗਈ ਹੈ।
School News: ਮਿਸ਼ਨ ਸਮਰੱਥ 3.0 ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਹੋਈ ਅਹਿਮ ਮੀਟਿੰਗ
ਸਕੂਲ ਅਤੇ ਵਿਦਿਆਰਥੀਆਂ ਦਾ ਪੱਧਰ ਨਿਰੰਤਰ ਉੱਚਾ ਚੁੱਕਣ ਵਾਸਤੇ ਸੁਹਿਦਰਤਾ ਨਾਲ ਉਪਰਾਲੇ ਕੀਤੇ ਜਾਣ : ਨੀਲਮ ਰਾਣੀ
School News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮਿਸ਼ਨ ਸਮਰੱਥ ਨੂੰ ਫ਼ਰੀਦਕੋਟ ਜ਼ਿਲ੍ਹੇ ਕਾਮਯਾਬ ਕਰਨ ਦੇ ਸਬੰਧ ’ਚ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਸ੍ਰੀਮਤੀ ਨੀਲਮ ਰਾਣੀ ਦੀ ਯੋਗ ਅਗਵਾਈ ਹੇਠ ਪੀ.ਐਮ.ਸਿਰੀ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਰੀਦਕੋਟ ਵਿਖੇ ਹੋਈ। ਇਸ ਮੀਟਿੰਗ ’ਚ ਜ਼ਿਲਾ ਫ਼ਰੀਦਕੋਟ ਦੇ ਸਮੂਹ ਬੀ.ਐਨ.ਓਜ਼, ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਮਿਡਲ ਸਕੂਲ ਇੰਚਾਰਜ਼ ਸ਼ਾਮਲ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਨੇ ਇਸ ਵਿੱਦਿਅਕ ਵਰ੍ਹੇ ਦੀ ਪਹਿਲੀ ਮੀਟਿੰਗ ਦੌਰਾਨ ਸਾਰੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਰੀਦਕੋਟ ਹਮੇਸ਼ਾ ਹੀ ਪੰਜਾਬ ਅੰਦਰ ਸਿੱਖਿਆ ਦੇ ਖੇਤਰ ’ਚ ਮੋਹਰੀ ਰਿਹਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਿਆਰੀ ਬਣਾਉਣ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨ ਲਈ ਹਰ ਸੰਭਵ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Fazilka News: ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ
ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਜਾਣਕਾਰੀ ਦਿੱਤੀ ਕਿ ਮਿਸਨ ਸਮਰੱਥ ਵਿਦਿਆਰਥੀਆਂ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਬਹੁਤ ਹੀ ਜ਼ਰੂਰੀ ਕਦਮ ਹੈ। ਸਾਨੂੰ ਇਸ ਨੂੰ ਪੂਰਨ ਤਨਦੇਹੀ ਨਾਲ ਲਾਗੂ ਕਰਕੇ ਵਿਦਿਆਰਥੀਆਂ ਦਾ ਪੱਧਰ ਉੱਚਾ ਚੁੱਕਣ ’ਚ ਅਹਿਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਓੜਾ ਨੇ ਸਰਕਾਰੀ ਸਕੂਲਾਂ ਅੰਦਰ ਦਾਖਲੇ ਵਧਾਉਣ ਲਈ ਸਭ ਨੂੰ ਸੁਝਾਅ ਦਿੱਤੇ। ਉਨ੍ਹਾਂ ਨਵੇਂ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਭਲਾਈ ਵਾਸਤੇ ਸਾਰੇ ਪ੍ਰੋਗਰਾਮਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਾਸਤੇ ਵਿਸ਼ੇਸ਼ ਦਿਲਚਸਪੀ ਲੈਣ ਬਾਰੇ ਆਪਣੇ ਨਿੱਜੀ ਤਜ਼ਰਬੇ ਦੱਸ ਕੇ ਉਤਸ਼ਾਹਿਤ ਕੀਤਾ।
ਸਰਕਾਰੀ ਸਕੂਲਾਂ ਅੰਦਰ ਦਾਖਲੇ ਵਧਾਉਣ ਲਈ ਸਭ ਨੂੰ ਦਿੱਤੇ ਸੁਝਾਅ
ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਰੀਦਕੋਟ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਹਾਜ਼ਰੀਨ ਨੂੰ ਮਿਸ਼ਨ ਸਮਰੱਥ 3.0 ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਸੁਝਾਅ ਦਿੱਤੇ। ਨੋਡਲ ਅਫ਼ਸਰ ਪ੍ਰਿੰਸੀਪਲ ਦੀਪਕ ਸਿੰਘ ਨੇ ਮੀਟਿੰਗ ’ਚ ਪਹੁੰਚੇ ਸਾਰੇ ਸਕੂਲ ਮੁਖੀਆਂ ਨੂੰ ਜੀ ਆਇਆਂ ਨੂੰ ਆਖਿਆ। ਜ਼ਿਲ੍ਹਾ ਰਿਸੋਰਸ ਪਰਸਨ ਲੈਕਚਰਾਰ ਕਰਮਜੀਤ ਸਿੰਘ ਸਰਾਂ ਨੇ ਸਮੂਹ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਸਿੱਖਿਆ ਦੇਣ, ਪੱਧਰ ਅਨੁਸਾਰ ਵਿੱਦਿਅਕ ਗਤੀਵਿਧੀਆਂ ਕਰਵਾਉਣ ਦੇ ਫਾਇਦਿਆਂ ਬਾਰੇ ਦੱਸਿਆ ਅਤੇ ਸਮੂਹ ਸਕੂਲ ਮੁਖੀਆਂ ਦਾ ਧੰਨਵਾਦ ਕੀਤਾ। School News
ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਭਾਗ ਦੇ ਪ੍ਰੋਗਰਾਮ ਬਿਜਨਸ ਬਲਾਸਟਰ, ਕਰੀਅਰ ਗਾਈਡੈਂਸ, ਸਟੂਡੈਂਟ ਪੁਲਿਸ ਕੈਡਿਟਸ, ਯੁੱਧ ਨਸ਼ਿਆਂ ਵਿਰੁੱਧ ਵਿਸ਼ਿਆਂ, ਏਕ ਭਾਰਤ ਸ਼੍ਰੇਸ਼ਟ ਭਾਰਤ ਸਬੰਧੀ ਦਾ ਸੰਚਾਲਨ ਹੋਰ ਸੁਹਿਰਦਤਾ ਨਾਲ ਕਰਨ ਦੀ ਅਪੀਲ ਕਰਦਿਆਂ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਸਮੂਹ ਸਕੂਲ ਮੁਖੀਆਂ ਨੇ ਮਿਸਨ ਸਮਰੱਥ ਨੂੰ ਕਾਮਯਾਬ ਕਰਨ ਦਾ ਅਹਿਦ ਲਿਆ। ਇਸ ਮੀਟਿੰਗ ’ਚ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਤੇਜਿੰਦਰ ਸਿੰਘ, ਪ੍ਰਿੰਸੀਪਲ ਦੀਪਕ ਸਿੰਘ, ਪ੍ਰਿੰਸੀਪਲ ਪੰਨਾ ਲਾਲ, ਪ੍ਰਿੰਸੀਪਲ ਮਨਦੀਪ ਸਿੰਘ, ਸਤਿਗੁਰ ਸਿੰਘ ਸਟੈਨੋ, ਸਲਵਿੰਦਰ ਸਿੰਘ ਸਟੈਨੋ, ਰੂਪ ਸਿੰਘ ਜੂਨੀਅਰ ਸਹਾਇਕ, ਲਖਵਿੰਦਰ ਸਿੰਘ ਸੰਧੂ ਨੇ ਅਹਿਮ ਯੋਗਦਾਨ ਦਿੱਤਾ।
Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Government School: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਛੇਵੀਂ, ਸੱਤਵੀਂ ਜਮਾਤਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਤੇ ਹੋਰ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਲੋੜਵੰਦ ਵਿਦਿਆਰਥੀਆਂ ਦੀ ਸੇਵਾ ਨੂੰ ਸਮਰਪਿਤ ਰਹਿਣ ਵਾਲੀ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਕੋਟਕਪੂਰਾ ਵੱਲੋਂ ਸਰਕਾਰੀ ਮਿਡਲ ਸਕੂਲ ਚਹਿਲ ਪਹੁੰਚ ਕੇ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ ਨੇ ਸੁਸਾਇਟੀ ਮੈਂਬਰਾਂ ਨੂੰ ਜੀ ਆਂਇਆਂ ਨੂੰ ਆਖਿਆ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਸੰਖੇਪ ’ਚ ਦਿੱਤੀ। ਇਸ ਮੌਕੇ ਸੁਸਾਇਟੀ ਵੱਲੋਂ ਪਹੁੰਚੇ ਮਨਦੀਪ ਸਿੰਘ ਚਹਿਲ ਅੰਗਰੇਜ਼ੀ ਲੈਕਚਰਾਰ ਅਤੇ ਗੁਰਮਨਜੀਤ ਸਿੰਘ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨ, ਚੰਗੇ ਗੁਣਾਂ ਦੇ ਧਾਰਨੀ ਬਣਨ ਅਤੇ ਜੀਵਨ ’ਚ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: Old Pension Scheme: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ’ਤੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ…
ਸਮੂਹ ਹੁਸ਼ਿਆਰ ਬੱਚਿਆਂ ਨੂੰ ਪੰਜ-ਪੰਜ ਰਜਿਸਟਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਸ ਮੌਕੇ ਸਕੂਲ ਸਟਾਫ਼ ’ਚੋਂ ਗੁਰਦਿੱਤ ਸਿੰਘ ਐਸ.ਐਸ.ਮਾਸਟਰ,ਰੁਚੀ ਅਰੋੜਾ ਸਾਇੰਸ ਮਿਸਟ੍ਰੈਸ, ਰਾਜਵਿੰਦਰ ਕੌਰ ਐਸ.ਐਸ.ਮਿਸਟ੍ਰੈਸ, ਭੁਪਿੰਦਰ ਕੌਰ ਹਿੰਦੀ ਮਿਸਟ੍ਰੈਸ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। Government School
Faridkot Water Crisis: ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਫਰੀਦਕੋਟ ਵਾਸੀਆਂ ਨੇ ਕੀਤਾ ਰੋਸ ਮਾਰਚ
ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ ਫਰੀਦਕੋਟ ਵਾਸੀ – ਜਲ ਜੀਵਨ ਬਚਾਓ ਮੋਰਚਾ
Faridkot Water Crisis: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਸ਼ਹਿਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਹੁਤ ਹੀ ਗੰਦਾ ਅਤੇ ਬਦਬੂਦਾਰ ਪਾਣੀ ਫਰੀਦਕੋਟ ਦੇ ਲੋਕਾਂ ਨੂੰ ਪੀਣ ਲਈ ਮੁਹੱਈਆ ਕਰਵਾਇਆ ਜਾ ਰਿਹਾ ਹੈ। ਫਰੀਦਕੋਟ ਦੇ ਲੋਕ ਪਿਛਲੇ ਇੱਕ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਵੱਡੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਜਲ ਜੀਵਨ ਬਚਾਓ ਮੋਰਚਾ ਵੱਲੋਂ 21 ਅਪ੍ਰੈਲ ਨੂੰ ਸੰਬੰਧਿਤ ਮਹਿਕਮੇ ਨਾਲ ਮੀਟਿੰਗ ਕਰਕੇ ਕੁਝ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਕੁਝ ਸਮੱਸਿਆਵਾਂ ਜੋ ਜਲ ਸਪਲਾਈ ਵਿਭਾਗ ਤੋਂ ਹੱਲ ਨਹੀਂ ਹੋ ਸਕਦੀਆਂ ਸਨ ਉਸ ਨੂੰ ਲੈ ਕੇ 22 ਅਪ੍ਰੈਲ 2025 ਨੂੰ ਜਲ ਜੀਵਨ ਬਚਾਓ ਮੋਰਚਾ ਦੇ ਝੰਡੇ ਹੇਠ ਸ਼ਹਿਰ ਦੇ ਐਮਸੀ ਸਾਹਿਬਾਨ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਨਗਰ ਸੁਧਾਰ ਕਮੇਟੀ ਦੇ ਮੈਂਬਰ ਅਤੇ ਸ਼ਹਿਰ ਦੇ ਸੁਹਿਰਦ ਸਾਥੀ ਇਕੱਠੇ ਹੋਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਰਦਾਬਾਦ, ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ।
ਇਹ ਵੀ ਪੜ੍ਹੋ: Faridkot News: ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ
ਉੱਥੇ ਐਸਡੀਐਮ ਫ਼ਰੀਦਕੋਟ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੌਕੇ ’ਤੇ ਸੰਬੰਧਿਤ ਮਹਿਕਮੇ ਦੇ ਐਕਸਈਐਨ ਵੀ ਹਾਜ਼ਰ ਹੋਏ। ਮਹਿਕਮੇ ਵੱਲੋਂ ਸ਼ਹਿਰ ਵਾਸੀਆਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ 10 ਦਿਨ ਦੇ ਵਿੱਚ ਰਾਜਾ ਮਾਈਨਰ ਦਾ ਪਾਣੀ ਫਰੀਦਕੋਟ ਵਾਸੀਆਂ ਲਈ ਮੁਹੱਈਆ ਕਰਾਇਆ ਜਾਏਗਾ। ਇੱਕ ਨਿਗਰਾਨ ਕਮੇਟੀ ਬਣਾਉਣ ਦੀ ਵੀ ਸਹਿਮਤੀ ਬਣੀ। ਹਰ ਮਹੀਨੇ ਸਪਲਾਈ ਕੀਤੇ ਜਾਣ ਵਾਲੇ ਪਾਣੀ ਦਾ ਟੈਸਟ ਵੀ ਕਰਵਾਇਆ ਜਾਇਆ ਕਰੇਗਾ। ਸ਼ਹਿਰ ਵਾਸੀ ਇਸ ਗੱਲ ਤੋਂ ਆਸਵੰਦ ਕਿ 10 ਦਿਨ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਸਾਨੂੰ ਰਾਜਾ ਮਾਈਨਰ ਦਾ ਪਾਣੀ ਮੁਹੱਈਆ ਕਰਵਾਏਗਾ ਦੇ ਭਰੋਸੇ ’ਤੇ ਵਾਪਿਸ ਆਏ। ਜੇਕਰ ਦਸ ਦਿਨ ਬਾਅਦ ਵੀ ਸੰਬੰਧਿਤ ਮਹਿਕਮਾ ਸਾਫ ਪੀਣ ਯੋਗ ਪਾਣੀ ਫਰੀਦਕੋਟ ਵਾਸੀਆਂ ਨੂੰ ਉਪਲੱਬਧ ਨਹੀਂ ਕਰਵਾਉਂਦਾ ਤਾਂ ਜਲ ਜੀਵਨ ਬਚਾਓ ਮੋਰਚੇ ਵੱਲੋਂ ਕੋਈ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਜਿਸਦਾ ਜਿੰਮੇਵਾਰ ਸੰਬੰਧਿਤ ਮਹਿਕਮਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੌਜੂਦਾ ਸਰਕਾਰ ਹੋਵੇਗੀ। Faridkot Water Crisis