AAP - Sach Kahoon Punjabi
ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਵਾਂਦਰ ਜਟਾਣਾ ਬਣੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੀ ਮਨਦੀਪ ਕੌਰ ਬਣੀ ਵਾਈਸ ਚੇਅਰਮੈਨ
Kotkapura Panchayat Samiti Election: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬੀਡੀਪੀਓ ਦਫ਼ਤਰ ਵਿਖੇ ਪੰਚਾਇਤ ਸੰਮਤੀ ਕੋਟਕਪੂਰਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਮਤੀ ਨਾਲ ਸੰਬੰਧਤ ਨਵੇਂ ਚੁਣੇ ਗਏ ਸਾਰੇ 19 ਮੈਂਬਰਾਂ ਤੋਂ ਇਲਾਵਾ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ: Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ…
ਐਸਡੀਐਮ ਕੋਟਕਪੂਰਾ ਦੀ ਨਿਗਰਾਨੀ ਅਤੇ ਬੀਡੀਪੀਓ ਦੀ ਅਗਵਾਈ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੁਲਦੀਪ ਸਿੰਘ ਵਾਂਦਰ ਜਟਾਣਾ ਨੂੰ ਪੰਚਾਇਤ ਸੰਮਤੀ ਦਾ ਚੇਅਰਮੈਨ ਚੁਣਿਆ ਗਿਆ, ਜਦੋਂਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮਨਦੀਪ ਕੌਰ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅੱਠ ਮੈਂਬਰਾਂ ਨੇ ਚੋਣ ਪ੍ਰਕਿਰਿਆ ’ਤੇ ਸਵਾਲ ਉਠਾਉਂਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕਾਂਗਰਸ ਪਾਰਟੀ ਨਾਲ ਸੰਬੰਧਿਤ ਚੇਅਰਮੈਨ ਚੁਣੇ ਜਾਣ ਉਪਰੰਤ ਪਾਰਟੀ ਦੇ ਹਲਕਾ ਇੰਚਾਰਜ ਅਜੇ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਵ-ਨਿਯੁਕਤ ਚੇਅਰਮੈਨ ਕੁਲਦੀਪ ਸਿੰਘ ਅਤੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਅਤੇ ਨਵੇਂ ਚੇਅਰਮੈਨ ਕੁਲਦੀਪ ਸਿੰਘ ਨੇ ਇਲਾਕੇ ਦੇ ਲੋਕਾਂ, ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਰਾਹੀਂ ਪਿੰਡਾਂ ਦੇ ਵਿਕਾਸ ਕਾਰਜ ਤਰਜ਼ੀਹ ਦੇ ਆਧਾਰ ’ਤੇ ਕਰਵਾਏ ਜਾਣਗੇ। ਉਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ।  Kotkapura Panchayat Samiti Election
ਹਲਕਾ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ 42649 ਵੋਟਾਂ ਦੇ ਨਾਲ ਜੇਤੂ
Tarn Taran Election : (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਦਫਤਰ ਵਿਖੇ ਤਰਨਤਾਰਨ ਦੀ ਜ਼ਿਮਨੀ ਚੋਣ ਜਿੱਤਣ ਦੇ ਉਪਰੰਤ ਖੁਸ਼ੀ ਦੇ ਵਿੱਚ ਢੋਲ ਵਜਾਏ ਗਏ ਅਤੇ ਲੱਡੂ ਵੰਡੇ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਤਰਨਤਾਰਨ ਦੇ ਲੋਕਾਂ ਨੇ ਇੱਕ ਵਾਰੀ ਫਿਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ‘ਚ ਚੱਲ ਰਹੀ ਸਰਕਾਰ ਦੇ ਕੰਮਾਂ ਉੱਤੇ ਮੋਹਰ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਹਲਕਾ ਤਰਨਤਾਰਨ ਨੂੰ ਅਕਾਲੀ ਦਲ ਦਾ ਗੜ ਦੱਸਦੇ ਸੀ, ਪ੍ਰੰਤੂ ਤਰਨਤਾਰਨ ਦੇ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰੇਗਾ, ਲੋਕੀ ਉਸ ਦਾ ਸਾਥ ਦੇਣਗੇ। ਜਿਸ ਦੀ ਬਦੌਲਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 42649 ਵੋਟਾਂ ਲੈ ਕੇ ਜੇਤੂ ਰਹੇ ਹਨ।
ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 30558 ਵੋਟਾਂ ਪਈਆਂ, ਵਾਰਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 19620, ਕਾਂਗਰਸ ਦੇ ਕਰਨਵੀਰ ਸਿੰਘ ਬੁਰਜ ਨੂੰ 15078 ਅਤੇ ਭਾਰਤੀ ਜਨਤਾ ਪਾਰਟੀ ਦੇ ਹਰਜੀਤ ਸਿੰਘ ਸੰਧੂ ਨੂੰ 6239 ਵੋਟਾਂ ਪਈਆਂ ਹਨ। ਇਹ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਧੋਣ ’ਤੇ ਗੋਡਾ ਰੱਖਣ ਵਾਲਿਆਂ ਨੂੰ ਸਬਕ ਸਿਖਾਉਣਾ ਜਾਣਦੇ ਹਨ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਆਪ ਨੂੰ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਕਹਾਉਂਦੀ ਹੈ ਪਰੰਤੂ ਪੰਜਾਬ ਦੇ ਲੋਕਾਂ ਨੇ ਉਸ ਨੂੰ ਸਬਕ ਸਿਖਾ ਦਿੱਤਾ ਹੈ। ਇਸ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਬਾਂਹ ਨੂੰ ਮਰੋੜ ਕੇ ਲੋਹਾ ਨਹੀਂ ਮਨਵਾਇਆ ਜਾ ਸਕਦਾ।
ਇਹ ਵੀ ਪੜ੍ਹੋ: Tarn Taran Bypoll 2025: ਤਰਨਤਾਰਨ ’ਚ ਜਿੱਤ ਤੋਂ ਬਾਅਦ ਆਪ ਦਾ ਪਹਿਲਾ ਬਿਆਨ, ਜਾਣੋ ਕੀ ਬੋਲੇ ਅਮਨ ਅਰੋੜਾ
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਆਸ਼ਾ ਰਾਣੀ, ਰੀਨਾ ਰਾਣੀ, ਰਮੇਸ਼ ਕੁਮਾਰ ਸੋਨੂੰ, ਅਮਰੀਕ ਸਿੰਘ ਬਾਲਪੁਰ, ਗੁਰਸ਼ਰਨ ਸਿੰਘ, ਪੀਏ ਬਹਾਦਰ ਖਾਨ, ਸਰਪੰਚ ਹਰਪਾਲ ਸਿੰਘ ਫੌਜੀ, ਸਰਪੰਚ ਨਿਰਮਲ ਸਿੰਘ ਮਾਜਰੀ, ਸਰਪੰਚ ਰਜਿੰਦਰ ਸਿੰਘ ਖਰੌੜੀ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਕੁਲਵਿੰਦਰ ਡੇਰਾ, ਬਲਵੀਰ ਸੋਢੀ, ਰਿਟਾਇਰਡ ਐਸਡੀਓ ਜਗਪਾਲ ਸਿੰਘ, ਬਲਜਿੰਦਰ ਗੋਲਾ, ਮੋਹਿਤ ਸੂਦ, ਸੰਦੀਪ ਵੈਦ, ਸਰਪੰਚ ਪਰਵਿੰਦਰ ਸਿੰਘ ਖੋਜੇ ਮਾਜਰਾ, ਰਜੇਸ਼ ਉੱਪਲ, ਤਰਸੇਮ ਉੱਪਲ, ਬਲਦੇਵ ਸਿੰਘ ਭੱਲਮਾਜਰਾ, ਸੁਭਾਸ ਸੂਦ, ਚਮਨ ਕੁਰੈਸ਼ੀ, ਪਵੇਲ ਹਾਂਡਾ, ਮਨਿੰਦਰ ਸਿੰਘ ਮੰਨਾ, ਬਹਾਦਰ ਸਿੰਘ ਖੋਜੇ ਮਾਜਰਾ, ਸਰਪੰਚ ਰਾਜਦੀਪ ਸਿੰਘ ਰਾਜੂ, ਬਲਜਿੰਦਰ ਸਿੰਘ ਕਾਕਾ, ਸਤੀਸ਼ ਲਟੌਰ, ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ। Tarn Taran Election
ਦਿੱਲੀ ਦੇ ‘ਆਕਾਵਾਂ’ ਦੇ ਦਬਾਅ ਹੇਠ ਰੱਦ ਹੋਇਆ ‘ਗੁਰੂ ਸਾਹਿਬ’ ਦਾ ਸੈਮੀਨਾਰ! ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ
Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਦੀ ਇਜਾਜ਼ਤ ਰੱਦ ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਬੀਜੇਪੀ ਸਰਕਾਰ ‘ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਇਸ ਨੂੰ “ਬੇਹੱਦ ਮੰਦਭਾਗਾ” ਅਤੇ “ਦੁੱਖਦਾਈ” ਕਰਾਰ ਦਿੰਦਿਆਂ ਕਿਹਾ ਕਿ ਬੀਜੇਪੀ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੰਸਦ ਮੈਂਬਰ ਕੰਗ ਨੇ ਸਾਫ਼ ਤੌਰ ‘ਤੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਸੰਸਥਾ ਪ੍ਰਸ਼ਾਸਨ ਵੱਲੋਂ ਦਿੱਲੀ ਵਿੱਚ ਬੈਠੇ ਆਪਣੇ “ਆਕਾਵਾਂ” (ਕੇਂਦਰ ਸਰਕਾਰ) ਦੇ ਰਾਜਨੀਤਿਕ ਦਬਾਅ ਹੇਠ ਲਿਆ ਗਿਆ ਹੈ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਪੁੱਛਿਆ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਅਤੇ ਬਲੀਦਾਨ ‘ਤੇ ਚਰਚਾ ਤੋਂ ਡਰ ਕਿਉਂ ਲੱਗਦਾ ਹੈ? ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਰਹਿ ਚੁੱਕੇ ਸੰਸਦ ਮੈਂਬਰ ਕੰਗ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਕੇਵਲ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਬੇਮਿਸਾਲ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੀ ਸੱਭਿਅਤਾ ਅਤੇ ਮਨੁੱਖਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ।
ਇਹ ਵੀ ਪੜ੍ਹੋ: Delhi News: ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵੱਡਾ ਫੈਸਲਾ
ਉਨ੍ਹਾਂ ਦੋਸ਼ ਲਾਇਆ, “ਮੈਨੂੰ ਪਤਾ ਹੈ ਕਿ ਵਾਈਸ ਚਾਂਸਲਰ (VC) ‘ਤੇ ਦਿੱਲੀ ਤੋਂ ਦਬਾਅ ਹੈ। ਕੇਂਦਰ ਦੀ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ‘ਹਿੰਦ ਦੀ ਚਾਦਰ’ ਦੀ ਗੌਰਵਸ਼ਾਲੀ ਵਿਰਾਸਤ ਅਤੇ ਇਤਿਹਾਸ ਸਾਡੀ ਨੌਜਵਾਨ ਪੀੜ੍ਹੀ ਤੱਕ ਪਹੁੰਚੇ।” ਉਨ੍ਹਾਂ ਨੇ ਇਸ ਕਾਰਵਾਈ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਹਟਾਏ ਜਾਣ ਵਰਗੀਆਂ ਘਟਨਾਵਾਂ ਦੀ ਇੱਕ ਲੜੀ ਦਾ ਹਿੱਸਾ ਦੱਸਿਆ, ਜਿਸ ਦਾ ਮਕਸਦ ਸਿਰਫ਼ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਵਿਰਾਸਤ ਦੀ ਆਵਾਜ਼ ਨੂੰ ਦਬਾਉਣਾ ਹੈ।
ਸੰਸਦ ਮੈਂਬਰ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਹੋਣ ਵਾਲੇ ਇਸ ਸੈਮੀਨਾਰ ਦੀ ਇਜਾਜ਼ਤ ਪ੍ਰਸਿੱਧ ਸਿੱਖ ਵਿਦਵਾਨ ਅਤੇ ਚਿੰਤਕ ਸਰਦਾਰ ਅਜਮੇਰ ਸਿੰਘ ਦੀ ਸ਼ਮੂਲੀਅਤ ਕਾਰਨ ਰੱਦ ਕੀਤੀ ਹੈ, ਜਿਨ੍ਹਾਂ ਨੂੰ ‘ਵਿਵਾਦਿਤ’ ਕਿਹਾ ਜਾ ਰਿਹਾ ਹੈ। ਕੰਗ ਨੇ ਇਸ ਤਰਕ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਦਾਰ ਅਜਮੇਰ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਨਤਕ ਜੀਵਨ ਵਿੱਚ ਹਨ, ਉਨ੍ਹਾਂ ‘ਤੇ ਕੋਈ ਕੇਸ ਦਰਜ ਨਹੀਂ ਹੈ ਅਤੇ ਉਹ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਉਨ੍ਹਾਂ ਨੂੰ ਰੋਕਣਾ ਸਿੱਧੇ ਤੌਰ ‘ਤੇ ਅਕਾਦਮਿਕ ਸੁਤੰਤਰਤਾ ‘ਤੇ ਹਮਲਾ ਹੈ।” ਸੰਸਦ ਮੈਂਬਰ ਮਲਵਿੰਦਰ ਕੰਗ ਨੇ ਇਸ ਸਬੰਧ ਵਿੱਚ ਵਾਈਸ ਚਾਂਸਲਰ ਪ੍ਰੋ. ਰੇਨੂ ਵਿਗ ਨੂੰ ਇੱਕ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਅਤੇ ਸੈਮੀਨਾਰ ਦੀ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ। Punjab News
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦਾ ਇਹ ਇਤਿਹਾਸ ਤਾਂ ਸਾਡੇ ਸਿਲੇਬਸ ਦਾ ਹਿੱਸਾ ਹੋਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਇਸ ਤੋਂ ਪ੍ਰੇਰਣਾ ਲੈ ਕੇ ਬਿਹਤਰ ਭਵਿੱਖ ਦੀ ਸਿਰਜਣਾ ਕਰ ਸਕਣ। ਉਨ੍ਹਾਂ ਨੇ ਵਾਈਸ ਚਾਂਸਲਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਰਾਜਨੀਤਿਕ ਦਬਾਅ ਦੇ ਸਾਹਮਣੇ ਨਾ ਝੁਕਣ ਅਤੇ ਵਿਦਿਆਰਥੀਆਂ ਨੂੰ ਸੈਮੀਨਾਰ ਦੀ ਇਜਾਜ਼ਤ ਦੇਣ।
Rajinder Gupta: ਆਪ ਨੇ ਕੀਤਾ ਅਧਿਕਾਰਤ ਐਲਾਨ, ਰਾਜਿੰਦਰ ਗੁਪਤਾ ਨੂੰ ਬਣਾਇਆ ਗਿਆ ਰਾਜ ਸਭਾ ਮੈਂਬਰ ਉਮੀਦਵਾਰ
ਪੰਜਾਬ ਦੇ ਸਭ ਤੋਂ ਅਮੀਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ
Rajinder Gupta: (ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਨੇ ਰਾਜ ਸਭਾ ਦਾ ਬਰਨਾਲਾ ਦੇ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਮੈਂਬਰ ਲਈ ਉਮੀਦਵਾਰ ਐਲਾਨਿਆ ਹੈ ਅਤੇ ਇਸ ਐਲਾਨ ਤੋਂ ਬਾਅਦ ਉਨਾਂ ਦੀ ਉਮੀਦਵਾਰੀ ਨੂੰ ਲੈ ਕੇ ਵਿਰੋਧੀਆਂ ਨੇ ਉਂਗਲਾ ਵੀ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਸਾਫ਼ ਕਰ ਚੁੱਕੀ ਹੈ ਕਿ ਰਾਜਿੰਦਰ ਗੁਪਤਾ ਹੀ ਉਨਾਂ ਦੇ ਉਮੀਦਵਾਰ ਹੋਣਗੇ।
ਰਾਜਿੰਦਰ ਗੁਪਤਾ ਨੇ ਬੀਤੇ ਦਿਨੀਂ ਹੀ ਪੰਜਾਬ ਨੀਤੀ ਕਮਿਸ਼ਨ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਅਸਤੀਫ਼ੇ ਨੂੰ ਵੀ ਤੁਰੰਤ ਹੀ ਪ੍ਰਵਾਨ ਕਰ ਲਿਆ ਗਿਆ ਸੀ। ਰਾਜਿੰਦਰ ਗੁਪਤਾ ਪੰਜਾਬ ਦੇ ਵੱਡੇ ਉਦਯੋਗਪਤੀ ਹਨ ਅਤੇ ਉਨਾਂ ਦੀ ਕੰਪਨੀ ਟਰਾਈਡੈਂਟ ਦੀ ਸਾਲਾਨਾ ਟਰਨਓਵਰ ਹੀ 5 ਹਜ਼ਾਰ ਕਰੋੜ ਰੁਪਏ ਤੋਂ ਪਾਰ ਹੈ।
ਇਹ ਵੀ ਪੜ੍ਹੋ: Punjab Government: ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਵੱਡੀ ਗਿਣਤੀ ਕਰਕੇ ਉਨ੍ਹਾਂ ਦੇ ਮੁਕਾਬਲੇ ਸ਼ਾਇਦ ਕੋਈ ਹੋਰ ਉਮੀਦਵਾਰ ਨਹੀਂ ਆਏਗਾ ਅਤੇ ਉਨ੍ਹਾਂ ਦੀ ਜਿੱਤ ਵੀ ਯਕੀਨੀ ਮੰਨੀ ਜਾ ਰਹੀ ਹੈ। ਇਹ ਰਾਜ ਸਭਾ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਸੀ ਅਤੇ ਇਸ ਸਮੇਂ ਉਹ ਆਮ ਆਦਮੀ ਪਾਰਟੀ ਦੀ ਵਜਾਰਤ ਵਿੱਚ ਵਜੀਰ ਦੇ ਤੌਰ ਕੰਮ ਕਰ ਰਹੇ ਹਨ ਅਤੇ ਉਨਾਂ ਕੋਲ ਬਿਜਲੀ ਅਤੇ ਉਦਯੋਗ ਵਿਭਾਗ ਦੇ ਨਾਲ ਹੀ ਐਨ.ਆਰ.ਆਈ. ਮਾਮਲੇ ਵਿਭਾਗ ਹੈ।
Water Dispute Haryana: ਪੰਜਾਬ ਨੂੰ ਖੂਨ ਤੋਂ ਜ਼ਿਆਦਾ ਪਾਣੀ ਪਿਆਰਾ, ਹਰਿਆਣਾ ਨਾਲ ਪਾਣੀ ਵਿਵਾਦ ਤੇ ਬੋਲੇ ਆਪ ਆਗੂ
ਫ਼ਰੀਦਕੋਟ ਦੇ ਘੰਟਾ ਘਰ ਚੌਕ ਵਿਚ ਕੇਂਦਰ ਸਰਕਾਰ ਵਿਰੁੱਧ ਕੀਤਾ ਮੁਜ਼ਹਰਾ
Water Dispute Haryana: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਗੈਰ ਕਾਨੂੰਨੀ ਦਖਲ ਕਾਰਨ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਹੱਕਾਂ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਬੀਬੀਐਮਬੀ ਤੋਂ ਹਰਿਆਣਾ ਨੂੰ ਪਾਣੀ ਦੇਣਾ ਗੈਰ-ਕਾਨੂੰਨੀ ਹੈ। ‘ਆਪ’ ਆਗੂਆਂ ਪੰਜਾਬ ਦੇ ਪਾਣੀ ਦੀ ਰਾਖੀ ਲਈ ਸੰਘਰਸ਼ ਕਰਦੇ ਹੋਏ ਲੋਕਪੱਖੀ ਹੱਕਾਂ ਲਈ ਭਾਜਪਾ ਸਰਕਾਰ ਦੇ ਖਿਲਾਫ ਧਰਨੇ ਦੇ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਫਰੀਦਕੋਟ ਵਿੱਚ ਘੰਟਾ ਘਰ ਨੇੜੇ ਦਿੱਤੇ ਜ਼ਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ: Yogeshwar Dutt: ਯੋਗੇਸ਼ਵਰ ਦੱਤ ਦੀ ਪਤਨੀ ਹੋਈ ਹਾਦਸੇ ਦਾ ਸ਼ਿਕਾਰ, ਹਸਪਤਾਲ ’ਚ ਦਾਖਲ
ਇਸ ਮੌਕੇ ਆਪ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਰਾਜ ਸਰਕਾਰਾਂ ਨੇ ਮਿਲ ਕੇ ਪੰਜਾਬ ਤੋਂ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਪੰਜਾਬ ਪਹਿਲਾਂ ਹੀ ਇਸ ਦਾ ਸੰਤਾਪ ਭੋਗ ਚੁੱਕਿਆ ਹੈ। ਭਾਜਪਾ ਪੰਜਾਬ ਨੂੰ ਫਿਰ ਤੋਂ ਕਾਲੇ ਸਮੇਂ ਵੱਲ ਲੈ ਜਾ ਰਹੀ ਹੈ।
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਵਿਵਾਦ ਹੋਰ ਵੀ ਵਧ ਗਿਆ ਹੈ। ਪਾਣੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਭਾਜਪਾ ਵਿਰੁੱਧ ਰਣਨੀਤੀ ਬਣਾਈ ਹੈ। ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਕਿਹਾ ਕਿ ਬੀਬੀਐਮਬੀ ਦੇ ਪਾਣੀ ਵਿੱਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗਲਤ ਹੈ। ਹਰ ਵਾਰ ਵਾਂਗ, ਕੇਂਦਰ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਣੀ ਸਾਨੂੰ ਆਪਣੇ ਖੂਨ ਨਾਲੋਂ ਵੀ ਪਿਆਰਾ ਹੈ। ਪੰਜਾਬ ਸਰਕਾਰ ਪੰਜਾਬ ਦੇ ਆਪਣੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। Water Dispute Haryana
Delhi News: ਨਵੀਂ ਦਿੱਲੀ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਲਗਾਤਾਰ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਵੀਰਵਾਰ ਸਵੇਰੇ ਟਵੀਟ ਕੀਤਾ, “ਬੀਤੀ ਰਾਤ, ਦਿੱਲੀ ਵਾਲਿਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ‘ਤੇ ਲੰਬੇ ਬਿਜਲੀ ਕੱਟ ਲੱਗੇ। ਮੈਨੂੰ ਰਾਤ ਭਰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਫੋਨ ਅਤੇ ਸੁਨੇਹੇ ਆਉਂਦੇ ਰਹੇ। ਲੋਕ ਬਹੁਤ ਪਰੇਸ਼ਾਨ ਹਨ, ਪਰ ਦਿੱਲੀ ਦੀ ਭਾਜਪਾ ਸਰਕਾਰ ਸੁੱਤੀ ਪਈ ਹੈ।” ਬਿਜਲੀ ਸੰਕਟ ਕਾਰਨ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਨਮੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ‘ਤੇ ਘੰਟਿਆਂ ਬੱਧੀ ਬਿਜਲੀ ਨਹੀਂ ਰਹੀ ਜਿਸ ਕਾਰਨ ਲੋਕਾਂ ਦੀ ਨੀਂਦ ਉੱਡ ਗਈ।
ਇਹ ਵੀ ਪੜ੍ਹੋ: US Airstrikes: ਯਮਨ ਦੀ ਰਾਜਧਾਨੀ ‘ਤੇ ਰਾਤ ਭਰ ਅਮਰੀਕੀ ਹਵਾਈ ਹਮਲੇ, ਤਿੰਨ ਲੋਕਾਂ ਦੀ ਮੌਤ
ਆਤਿਸ਼ੀ ਦੇ ਅਨੁਸਾਰ, ਇਹ ਸਥਿਤੀ ਇਸ ਲਈ ਪੈਦਾ ਹੋਈ ਹੈ ਕਿਉਂਕਿ ਮੌਜੂਦਾ ਸਰਕਾਰ ਬਿਜਲੀ ਸਪਲਾਈ ਪ੍ਰਣਾਲੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਮੁੱਦੇ ‘ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ, “ਕੱਲ੍ਹ ਦਿੱਲੀ ਵਿੱਚ ਸਭ ਤੋਂ ਵੱਧ ਮੰਗ 5462 ਮੈਗਾਵਾਟ ਸੀ, ਅਤੇ ਇੰਨੀ ਘੱਟ ਮੰਗ ‘ਤੇ ਵੀ, ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਕਈ ਘੰਟਿਆਂ ਤੱਕ ਬਿਜਲੀ ਨਹੀਂ ਮਿਲੀ। ਜਦੋਂ ਕਿ ਪਿਛਲੇ ਸਾਲ ਸਾਡੀ ਸਰਕਾਰ ਦੌਰਾਨ, ਸਭ ਤੋਂ ਵੱਧ ਮੰਗ 8500 ਮੈਗਾਵਾਟ ਤੱਕ ਪਹੁੰਚ ਗਈ ਸੀ, ਫਿਰ ਵੀ ਕੋਈ ਬਿਜਲੀ ਕੱਟ ਨਹੀਂ ਲੱਗਿਆ।”
ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਤਾਪਮਾਨ ਅਤੇ ਬਿਜਲੀ ਦੀ ਮੰਗ ਹੋਰ ਵਧੇਗੀ, ਇਸ ਲਈ ਜੇਕਰ ਸਥਿਤੀ ਨੂੰ ਹੁਣ ਨਾ ਸੁਧਾਰਿਆ ਗਿਆ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ, “ਪਿਛਲੇ ਦਸ ਸਾਲਾਂ ਵਿੱਚ, ਅਸੀਂ ਦਿੱਲੀ ਦੀ ਬਿਜਲੀ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਹੈ। ਪਰ ਜਿਵੇਂ ਕਿ ਕਿਹਾ ਜਾਂਦਾ ਹੈ, ਕਿਸੇ ਵੀ ਚੀਜ਼ ਨੂੰ ਬਣਾਉਣ ਵਿੱਚ ਕਈ ਸਾਲ ਲੱਗਦੇ ਹਨ ਅਤੇ ਉਸਨੂੰ ਬਰਬਾਦ ਕਰਨ ਵਿੱਚ ਸਿਰਫ਼ ਕੁਝ ਦਿਨ ਹੀ ਲੱਗਦੇ ਹਨ।” ‘ਆਪ’ ਆਗੂਆਂ ਦਾ ਦੋਸ਼ ਹੈ ਕਿ ਭਾਜਪਾ ਸ਼ਾਸਤ ਐਲਜੀ ਪ੍ਰਸ਼ਾਸਨ ਰਾਜਧਾਨੀ ਦੀਆਂ ਮੁੱਢਲੀਆਂ ਸਹੂਲਤਾਂ ਵੱਲ ਧਿਆਨ ਨਹੀਂ ਦੇ ਰਿਹਾ ਹੈ, ਜਿਸ ਕਾਰਨ ਜਨਤਾ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਠੋਸ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। Delhi News
Punjab Congress: ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਹੋਏ ਸ਼ਾਮਲ
ਸਾਬਕਾ ਵਿਧਾਇਕ ਕੁਲਜੀਤ ਨਾਗਰਾ ਦੀ ਅਗਵਾਈ ਹੇਠ ਪਿੰਡ ਕੋਟਲਾ ਜੱਟਾ ਦੇ ਕਈ ਪਰਿਵਾਰ ‘ਆਪ’ ਤੇ ‘ਭਾਜਪਾ’ ਛੱਡ ਕਾਂਗਰਸ ’ਚ ਸ਼ਾਮਲ | Punjab Congress
Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਜੱਟਾ ’ਚ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ’ਚ ਕੇਸਰ ਸਿੰਘ, ਮਨਪ੍ਰੀਤ ਸਿੰਘ ਮਨੀ ਪੰਚ , ਗੁਰਪ੍ਰੀਤ ਸਿੰਘ ਗੋਰਾ, ਜੋਗਾ ਸਿੰਘ, ਦੀਦਾਰ ਸਿੰਘ ਪੰਚ,ਭੀਮ ਸਿੰਘ ਪੰਚ,ਰੁਲਦਾ ਸਿੰਘ ਪੰਚ, ਨਿਰਮਲ ਸਿੰਘ,ਸੋਨੀ ਸਿੰਘ,ਹਰਜਿੰਦਰ ਸਿੰਘ, ਗੁਰਮੀਤ ਸਿੰਘ ,ਦਰਸ਼ਨ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਲੱਖਾਂ, ਗੁਰਮੀਤ ਸਿੰਘ, ਸਰਦਾਰਾ ਸਿੰਘ, ਦਲਵੀਰ ਸਿੰਘ,ਪ੍ਰਗਟ ਸਿੰਘ,ਰਾਮ ਸਰੂਪ ਆਦਿ ਨੇ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ: ਨਾਗਰਾ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਨ੍ਹਾ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ,ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ਇੱਕੋ ਇੱਕ ਲੋਕ ਹਿਤੈਸ਼ੀ ਪਾਰਟੀ ਕਾਂਗਰਸ ਹੈ ਜੋ ਕਿ ਸਾਰੇ ਵਰਗਾਂ ਦਾ ਖਿਆਲ ਰੱਖਦੀ ਹੈ।
ਇਹ ਵੀ ਪੜ੍ਹੋ: Ludhiana News: ਮੁੱਖ ਮੰਤਰੀ ਨੇ ਡਿਗਰੀ ਵੰਡਣ ਸਮੇਂ ਲੜਕੀਆਂ ਲਈ ਕਹੀ ਇਹ ਗੱਲ, ਦਿੱਤਾ ਇਹ ਸੰਦੇਸ਼
ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਦੀ ਕਦਰ ਕਰਦੀ ਹੈ, ਇਸ ਲਈ ਇਹਨਾ ਸ਼ਾਮਿਲ ਹੋਏ ਆਗੂਆਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ ਭੋਲਾ, ਨਰਿੰਦਰ ਸਿੰਘ ਨਿੰਦੀ ਸੈਫਲਪੁਰ, ਅਵਤਾਰ ਸਿੰਘ ਫੋਜੀ ਸਾਬਕਾ ਸਰਪੰਚ ਅਮਰਗੜ੍ਹ , ਸੁਖਵਿੰਦਰ ਸਿੰਘ ਕਾਲਾ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
Sunam News: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ’ਚ ਲਗਭਗ 93 ਲੱਖ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਬਣੇ ਪਾਰਕ ਦਾ ਹੋਵੇਗਾ ਕਾਇਆ ਕਲਪ | Sunam News
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਦੋ ਹੋਰ ਅਹਿਮ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕੀਤਾ ਜਾ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਿਚਕਾਰ ਸਥਿਤ ਪ੍ਰਾਚੀਨ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੂਬਸੂਰਤ ਗਾਰਡਨ ਦਾ ਨੀਂਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਇਹ ਇਲਾਕਾ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੱਖੋਂ ਅਣਗੋਲਿਆ ਪਿਆ ਸੀ ਅਤੇ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਦੀ ਨੁਹਾਰ ਬਦਲਣ ਵੱਲ ਧਿਆਨ ਨਹੀਂ ਦਿੱਤਾ।
ਨਵੀਂ ਅਨਾਜ ਮੰਡੀ ਵਿਖੇ ਡਿਸਪੋਜਲ ਸਾਈਟ ਦੀ ਚਾਰਦੀਵਾਰੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ
ਉਹਨਾਂ ਦੱਸਿਆ ਕਿ ਪਾਰਕ ਵਾਲੀ ਇਹ ਥਾਂ ਕਾਫੀ ਨੀਵੀਂ ਹੋਣ ਕਾਰਨ ਅਕਸਰ ਬਰਸਾਤੀ ਪਾਣੀ ਕਈ ਕਈ ਦਿਨ ਇੱਥੇ ਖੜਿਆ ਰਹਿੰਦਾ ਹੈ ਅਤੇ ਹੁਣ ਇਸ ਦਾ ਸਥਾਈ ਹੱਲ ਕਰਨ ਦਾ ਕੰਮ ਆਰੰਭਿਆ ਗਿਆ ਹੈ ਅਤੇ ਪਾਰਕ ਦਾ ਕਾਇਆ ਕਲਪ ਕਰਕੇ ਵਿਕਸਿਤ ਕੀਤੇ ਜਾ ਰਹੇ ਇਸ ਗਾਰਡਨ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਜਿੱਥੇ ਸੈਰ ਕਰਨ ਲਈ ਇੱਕ ਬਿਹਤਰੀਨ ਕਿਸਮ ਦਾ ਸਥਾਨ ਉਪਲੱਬਧ ਹੋ ਜਾਵੇਗਾ ਉਥੇ ਹੀ ਬਰਸਾਤੀ ਪਾਣੀ ਦੇ ਨਿਕਾਸ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਰਹੇਗੀ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਇਸ ਪਾਰਕ ਦੇ ਕਾਇਆ ਕਲਪ ਨਾਲ ਜਿੱਥੇ ਨੌਜਵਾਨ ਵਰਗ ਅਤੇ ਬਜ਼ੁਰਗਾਂ ਦੀ ਸੈਰ ਸਬੰਧੀ ਲੋੜ ਨੂੰ ਪੂਰਾ ਕਰਨ ਵਾਸਤੇ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ ਉੱਥੇ ਹੀ ਬੱਚਿਆਂ ਦੇ ਮਨੋਰੰਜਨ ਅਤੇ ਖੇਡ ਕੁੱਦ ਸਬੰਧੀ ਹੋਰ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਇਹ ਵੀ ਦੱਸਿਆ ਕਿ ਇਸ ਵਿੱਚ ਓਪਨ ਜਿੰਮ ਵੀ ਤਿਆਰ ਕਰਵਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਿਹਤ ਸੰਭਾਲ ਲਈ ਨਿਯਮਤ ਯਤਨਸ਼ੀਲ ਹੋ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਾਰਕ ਅਗਲੇ ਚਾਰ ਮਹੀਨਿਆਂ ਦੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗਾ। ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਂ ਅਨਾਜ ਮੰਡੀ ਦੀ ਡਿਸਪੋਜਲ ਸਾਈਟ ਦੇ ਆਲੇ-ਦੁਆਲੇ ਚਾਰਦੀਵਾਰੀ ਕਰਨ ਦੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਵੀ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਉੱਤੇ ਲਗਭਗ 18 ਲੱਖ ਰੁਪਏ ਦੀ ਲਾਗਤ ਆਵੇਗੀ। Sunam News
ਇਹ ਵੀ ਪੜ੍ਹੋ: Flood Alart: ਭਾਰੀ ਮੀਂਹ ਕਾਰਨ ਭਿਆਨਕ ਹੜ੍ਹ ਆਉਣ ਦੀ ਸੰਭਾਵਨਾ, ਲੋਕਾਂ ਨੂੰ ਚੇਤਾਵਨੀ
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਜਤਿੰਦਰ ਜੈਨ, ਆਸ਼ਾ ਬਜਾਜ, ਵਿੱਕੀ ਐਮ.ਸੀ, ਸੰਤੋਸ਼ ਰਾਣੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਮਨੀ ਸਰਾਓ, ਹਰਵਿੰਦਰ ਸਿੰਘ ਨਾਮਧਾਰੀ, ਨਰਿੰਦਰ ਠੇਕੇਦਾਰ, ਸੋਨੂੰ ਵਰਮਾ, ਮੁਨੀਸ ਸੋਨੀ ਸਾਬਕਾ ਚੇਅਰਮੈਨ, ਰਾਜਨ ਹੋਡਲਾ ਪ੍ਰਧਾਨ ਆੜਤੀ ਐਸੋਸੀਏਸ਼ਨ, ਮਦਨ ਗੋਪਾਲ ਪੋਪਲੀ, ਰਜਿੰਦਰ ਬਬਲੀ, ਮਾਸਟਰ ਰਚਨਾ ਰਾਮ, ਭਗੀਰਤ ਰਾਏ, ਪ੍ਰਿਤਪਾਲ ਸਿੰਘ ਹਾਂਡਾ, ਵਿੱਕੀ ਗਰਗ, ਨਰਿੰਦਰਪਾਲ ਸਕੱਤਰ ਮਾਰਕਿਟ ਕਮੇਟੀ, ਤਰੁਣ ਐਸਡੀਓ ਮੰਡੀ ਬੋਰਡ ਆਦਿ ਵੀ ਹਾਜ਼ਰ ਸਨ।
Delhi News: ਨਵੀਂ ਦਿੱਲੀ, (ਆਈਏਐਨਐਸ)। ਜਿਵੇਂ-ਜਿਵੇਂ ਦਿੱਲੀ ‘ਚ ਚੋਣਾਂ ਦਾ ਮੌਸਮ ਨੇੜੇ ਆ ਰਿਹਾ ਹੈ, ਨੇਤਾਵਾਂ ਦੀਆਂ ਪਾਰਟੀਆਂ ਬਦਲਣ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਜਪਾ ਨੂੰ ਕਰਾਰਾ ਝਟਕਾ ਦਿੰਦੇ ਹੋਏ ਉਸ ਦੇ ਸਾਬਕਾ ਵਿਧਾਇਕ ਅਤੇ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਅਤੇ ਇਸ ਨੂੰ ਪਾਰਟੀ ਲਈ ਮਾਣ ਵਾਲੀ ਗੱਲ ਦੱਸਿਆ।
ਇਹ ਵੀ ਪੜ੍ਹੋ: Mansa News: ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ, ਕਈ ਪੁਲਿਸ ਮੁਲਾਜ਼ਮ ਜਖਮੀ
ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਦੇ ‘ਆਪ’ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ । ਸ਼ੰਟੀ ਸਾਲ 2013 ‘ਚ ਭਾਜਪਾ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ‘ਆਪ’ ‘ਚ ਸਵਾਗਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਮਜ਼ਬੂਤ ​​ਹੋਵੇਗੀ। ਪ੍ਰਸਿੱਧ ਸਮਾਜ ਸੇਵੀ ਅਤੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਵਾਉਣ, ਬਿਮਾਰ ਲੋਕਾਂ ਨੂੰ ਐਂਬੂਲੈਂਸ ਦੀ ਸਹੂਲਤ ਪ੍ਰਦਾਨ ਕਰਕੇ ਅਤੇ ਖੁਦ 100 ਤੋਂ ਵੱਧ ਵਾਰ ਖੂਨਦਾਨ ਕਰਕੇ ਰਿਕਾਰਡ ਬਣਾ ਚੁੱਕੇ ਹਨ।
ਉਹ 2013 ‘ਚ ਸ਼ਾਹਦਰਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਵਿਧਾਨ ਸਭਾ ਪਹੁੰਚੇ ਸਨ। ‘ਆਪ’ ਤੋਂ ਰਾਮ ਨਿਵਾਸ ਗੋਇਲ ਦੇ ਅਸਤੀਫੇ ਤੋਂ ਬਾਅਦ ਸ਼ੰਟੀ ਨੂੰ ਸ਼ਾਹਦਰਾ ਤੋਂ ਟਿਕਟ ਮਿਲਣਾ ਲਗਭਗ ਤੈਅ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਤਿੰਦਰ ਸਿੰਘ ਸ਼ੰਟੀ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਅਤੇ ਸਮਾਜ ਸੇਵਾ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਐਂਬੂਲੈਂਸ ਮੈਨ ਅਤੇ ਵੱਖ-ਵੱਖ ਨਾਵਾਂ ਨਾਲ ਬੁਲਾਉਂਦੇ ਹਨ। ਇਹ ਬੜੇ ਮਾਣ ਵਾਲੀ ਗੱਲ ਹੈ।
ਤਿੰਦਰ ਸਿੰਘ ਸ਼ੰਟੀ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ | Delhi News
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਰੇ ਹੋਏ ਲੋਕਾਂ ਲਈ ਕੰਮ ਕਰਨ ਵਾਲਾ ਵਿਅਕਤੀ ਹੀ ਵੱਡੇ ਦਿਲ ਵਾਲਾ ਹੋ ਸਕਦਾ ਹੈ ਕਿਉਂਕਿ ਮਰੇ ਹੋਏ ਲੋਕਾਂ ਤੋਂ ਵੋਟਾਂ ਨਹੀਂ ਮਿਲਦੀਆਂ। ਮੈਨੂੰ ਦੱਸਿਆ ਗਿਆ ਹੈ ਕਿ ਉਹ ਹੁਣ ਤੱਕ 70 ਹਜ਼ਾਰ ਤੋਂ ਵੱਧ ਲਾਵਾਰਿਸ ਲਾਸ਼ਾਂ ਦਾ ਸਤਿਕਾਰ ਸਹਿਤ ਅੰਤਿਮ ਸਸਕਾਰ ਕਰਵਾ ਚੁੱਕੇ ਹਨ। ਕੋਰੋਨਾ ਦੇ ਦੌਰ ਵਿੱਚ ਜਦੋਂ ਲੋਕ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਲੈਣ ਤੋਂ ਝਿਜਕ ਰਹੇ ਸਨ, ਜਤਿੰਦਰ ਸਿੰਘ ਸ਼ੰਟੀ ਨੇ ਇੱਕ ਜ਼ਿੰਮੇਵਾਰ ਨਾਗਰਿਕ ਅਤੇ ਸਮਾਜ ਸੇਵਕ ਦੀ ਭੂਮਿਕਾ ਨਿਭਾਈ। ਉਹ ਉਸ ਸਮੇਂ ਕੋਰੋਨਾ ਤੋਂ ਪੀੜਤ ਸੀ ਅਤੇ ਆਪਣੇ ਪਰਿਵਾਰ ਦੀ ਚਿੰਤਾ ਕੀਤੇ ਬਿਨਾਂ ਉਸਨੇ ਆਪਣਾ ਕੰਮ ਜਾਰੀ ਰੱਖਿਆ। ਇਸੇ ਲਈ ਉਨ੍ਹਾਂ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। Delhi News
Raja Warring: ਪਹਿਲੀਆਂ 300 ਯੂਨਿਟਾਂ ਮੁਫ਼ਤ ਤੇ ਬਾਕੀਆਂ ’ਚ ਭਾਰੀ ਵਾਧਾ ਕਰਕੇ ‘ਆਪ’ ਦੇ ਰਹੀ ਧੋਖਾ: ਰਾਜਾ ਵੜਿੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। Raja Warring: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਾਜ਼ਾ ਨੀਤੀਗਤ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵਾਧੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ।
ਇਹ ਵੀ ਪੜ੍ਹੋ: Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਰਾਜਾ ਵੜਿੰਗ (Raja Warring) ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕਰਨ ਦਾ ਫੈਸਲਾ ਅੱਤਿਆਚਾਰ ਤੋਂ ਘੱਟ ਨਹੀਂ ਹੈ। ਜਦੋਂ ਕਿ ਸਰਕਾਰ ਬਿਜਲੀ ਦੇ ਪਹਿਲੇ 300 ਯੂਨਿਟ ਮੁਫ਼ਤ ਪ੍ਰਦਾਨ ਕਰਨ ਬਾਰੇ ਸ਼ੇਖੀ ਮਾਰਦੀ ਰਹਿੰਦੀ ਹੈ, ਵਾਧੂ ਖਪਤ ਲਈ ਇਹ ਭਾਰੀ ਵਾਧਾ ਘਰਾਂ ’ਤੇ ਕਾਫ਼ੀ ਵਿੱਤੀ ਬੋਝ ਪੈਦਾ ਕਰਦਾ ਹੈ। ਉਨ੍ਹਾਂ ਵਾਧੇ ਦੇ ਆਮ ਨਾਗਰਿਕਾਂ ਦੇ ਰੋਜ਼ਾਨਾ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਪੈਟਰੋਲ ਵਿੱਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 92 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ’ਤੇ ਮਾੜਾ ਪ੍ਰਭਾਵ ਪਵੇਗਾ।
ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਹਾਲ ਹੀ ਦੀਆਂ ਕੀਮਤਾਂ ਵਿੱਚ ਵਾਧਾ ਸਿਰਫ਼ ਆਰਥਿਕ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਲਈ ਜਿਉਂਦੇ ਰਹਿਣ ਦਾ ਮਸਲਾ ਹੈ। ਇਸ ਲਈ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ ਅਤੇ ਪਹਿਲਾਂ ਹੀ ਆਰਥਿਕ ਚੁਣੌਤੀਆਂ ਦੇ ਬੋਝ ਹੇਠ ਦੱਬੇ ਰਾਜ ਨੂੰ ਚਲਾਉਣ ਲਈ ਆਪਣੀ ਪਹੁੰਚ ’ਤੇ ਮੁੜ ਵਿਚਾਰ ਕਰੇ। Raja Warring
Manish Sisodia: ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ
ਨਵੀਂ ਦਿੱਲੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ। ਅੱਜ ਦੁਪਹਿਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।
ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ‘ਆਪ’ ਵਰਕਰਾਂ ਅਤੇ ਸਮਰਥਕਾਂ ਨੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ, ‘ਸੰਵਿਧਾਨ ਕਾਰਨ ਜ਼ਮਾਨਤ ਦਿੱਤੀ ਗਈ ਸੀ।’ ਇੱਥੋਂ ਉਹ ਸਿੱਧੇ ਅਰਵਿੰਦ ਕੇਜਰੀਵਾਲ ਦੇ ਘਰ ਜਾਣਗੇ। ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਵਿਜੀਲੈਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸ਼ੈਲਰਾਂ ਦੀ ਲਗਾਤਾਰ ਚੈਕਿੰਗ ਜਾਰੀ
ਜਿਕਰਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਈਡੀ ਨੇ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਬੰਦ ਸਨ।
‘ਆਪ’ ਵੱਲੋਂ ਮੋਹਾਲੀ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
(ਐੱਮ ਕੇ ਸ਼ਾਇਨਾ) ਮੁਹਾਲੀ। Punjab News ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਰਵਿੰਦ ਕੇਜਰੀਵਾਲ ’ਤੇ ਚੱਲ ਰਹੇ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ ਜਾਂ ਕਿਸੇ ‘ਆਪ’ ਆਗੂ ਖ਼ਿਲਾਫ਼ ਕਿਸੇ ਵੀ ਘਪਲੇ ਦਾ ਕੋਈ ਸਬੂਤ ਨਹੀਂ ਹੈ ਪਰ ਉਹ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਕੈਦੀ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Mansa News: ਡੀਸੀ ਦਫ਼ਤਰ ਵੱਲ ਵਧਦੇ ਪੱਲੇਦਾਰਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਨੇੜੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹੋਏ ਰਾਜ ਪੱਧਰੀ ਪ੍ਰਦਰਸ਼ਨ ’ਚ ਹਜ਼ਾਰਾਂ ਲੋਕ ਇਕੱਠੇ ਹੋਏ। ਇਸ ਧਰਨੇ ਵਿੱਚ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੰਚ ਸੰਚਾਲਨ ਕੀਤਾ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਾਰਵਾਈਆਂ ਦੱਸਦਿਆਂ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਇਹ ਗੱਲ ਪੂਰੇ ਦੇਸ਼ ਵਿੱਚ ਫੈਲੀ ਹੋਈ ਸੀ, ਇਸ ਲਈ ਭਾਜਪਾ ਡਰ ਗਈ ਅਤੇ ‘ਆਪ’ ਆਗੂਆਂ ਨੂੰ ਝੂਠੇ ਕੇਸ ਤਹਿਤ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦੀ ਲਹਿਰ ਹੈ। ਉਹ ਇੱਕ ਵਿਚਾਰ ਹਨ ਭਾਜਪਾ ਨੇ ਉਹਨਾਂ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਅਤੇ ਉਨਾਂ ਨੂੰ ਰੋਕਣ ਲਈ ਜੇਲ੍ਹ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਸਾਡੇ ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ, ਇਹ ਬਹੁਤ ਹੀ ਨਿੰਦਣਯੋਗ ਹੈ। Punjab News