Kotkapura - Sach Kahoon Punjabi
Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
ਕਿਸਾਨ ਡਰਮਾਂ ਵਿੱਚ ਡੀਜ਼ਲ ਭਰਵਾ ਕੇ ਕਰ ਰਹੇ ਸਟੋਰ
Petrol Diesel Price: ਕੋਟਕਪੂਰਾ (ਅਜੈ ਮਨਚੰਦਾ)। ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਤਣਾਅ ਦੀਆਂ ਖ਼ਬਰਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਭੀੜ ਉਮੜ ਪਈ। ਸ਼ਹਿਰ ਦੇ ਕਈ ਪੈਟਰੋਲ ਪੰਪਾਂ ’ਤੇ ਪੈਟਰੋਲ ਅਤੇ ਡੀਜ਼ਲ ਲੈਣ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਖ਼ਾਸ ਕਰਕੇ ਕਿਸਾਨ ਟ੍ਰੈਕਟਰ-ਟਰਾਲੀਆਂ ਵਿੱਚ ਡਰਮ ਅਤੇ ਕੈਨ ਲੈ ਕੇ ਪਹੁੰਚੇ ਅਤੇ ਵੱਡੀ ਮਾਤਰਾ ਵਿੱਚ ਡੀਜ਼ਲ ਭਰਵਾ ਕੇ ਸਟੋਰ ਕਰਦੇ ਨਜ਼ਰ ਆਏ। ਦਰਅਸਲ ਕਣਕ ਦੀ ਕਟਾਈ ਦਾ ਸੀਜ਼ਨ ਕਰੀਬ ਇੱਕ ਮਹੀਨੇ ਬਾਅਦ ਸ਼ੁਰੂ ਹੋਣਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਡਰ ਹੈ ਕਿ ਜੇ ਅੰਤਰਰਾਸ਼ਟਰੀ ਹਾਲਾਤ ਖਰਾਬ ਹੋ ਗਏ ਤਾਂ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਇਸੇ ਚਿੰਤਾ ਕਰਕੇ ਕਿਸਾਨ ਹੁਣੇ ਤੋਂ ਹੀ ਡੀਜ਼ਲ ਇਕੱਠਾ ਕਰਨ ਵਿੱਚ ਜੁਟੇ ਹੋਏ ਹਨ ਤਾਂ ਜੋ ਕਟਾਈ ਦੇ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।
ਇਹ ਵੀ ਪੜ੍ਹੋ: ਖੁਸ਼ਖਬਰੀ: Punjab ਦੇ ਇਨ੍ਹਾਂ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਵਧਣਗੇ ਜ਼ਮੀਨਾਂ ਦੇ ਭਾਅ
ਪੈਟਰੋਲ ਪੰਪਾਂ ’ਤੇ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਜੰਗ ਦੀਆਂ ਖ਼ਬਰਾਂ ਕਰਕੇ ਤੇਲ ਦੀ ਕੀਮਤ ਵੱਧਣ ਅਤੇ ਕਮੀ ਹੋਣ ਦੀਆਂ ਗੱਲਾਂ ਚੱਲ ਰਹੀਆਂ ਹਨ। ਇਸੇ ਕਾਰਨ ਉਹ ਸਾਵਧਾਨੀ ਵਜੋਂ ਡੀਜ਼ਲ ਸਟੋਰ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਕਟਾਈ ਦੌਰਾਨ ਟ੍ਰੈਕਟਰ, ਕੰਬਾਈਨ ਅਤੇ ਹੋਰ ਖੇਤੀਬਾੜੀ ਮਸ਼ੀਨਾਂ ਲਈ ਵੱਡੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਪੈਂਦੀ ਹੈ, ਇਸ ਲਈ ਉਹ ਪਹਿਲਾਂ ਤੋਂ ਹੀ ਤਿਆਰੀ ਕਰ ਰਹੇ ਹਨ। ਇਸ ਮਾਮਲੇ ’ਤੇ ਭਾਜਪਾ ਆਗੂ ਪ੍ਰਦੀਪ ਸ਼ਰਮਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਅੰਤਰਰਾਸ਼ਟਰੀ ਹਾਲਾਤਾਂ ਦੇ ਬਾਵਜ਼ੂਦ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਘਬਰਾਹਟ ਵਿੱਚ ਤੇਲ ਇਕੱਠਾ ਕਰਨ ਦੀ ਬਜਾਏ ਆਮ ਤਰੀਕੇ ਨਾਲ ਹੀ ਖਰੀਦ ਕਰਨ ਦੀ ਅਪੀਲ ਕੀਤੀ। Petrol Diesel Price
Sad News: ਕੋਟਕਪੂਰਾ ’ਚ ਮੁਕਤਸਰ ਰੋਡ ਓਵਰਬ੍ਰਿਜ ‘ਤੇ ਭਿਆਨਕ ਹਾਦਸਾ, ਸਕੂਟਰੀ ਸਵਾਰ ਨੌਜਵਾਨ ਦੀ ਮੌਤ
ਬੱਸ ਚਾਲਕ ਖਿਲਾਫ ਕਾਰਵਾਈ ਸ਼ੁਰੂ
Sad News: ਕੋਟਕਪੂਰਾ (ਅਜੈ ਮਨਚੰਦਾ)। ਅੱਜ ਦੁਪਹਿਰ ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰ ਬ੍ਰਿਜ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਸਕੂਟਰੀ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਸਕੂਟਰੀ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਦਾ ਸਿਰ ਬੱਸ ਦੇ ਟਾਇਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਦੇ ਰਹਿਣ ਵਾਲੇ ਕ੍ਰਿਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸ਼ਹਿਰ ਵਿੱਚ ਸਿਲਾਈ ਦਾ ਕੰਮ ਕਰਦਾ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਏਐਸਆਈ ਬਲਕਾਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: School Diwali Event: ਸੇਂਟ ਜੇਵਿਅਰ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਉਤਸਵ ਨੇ ਦਿੱਤਾ ਹਰਿਆਲੀ ਦਾ ਸੁਨੇਹਾ
ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਕਤਸਰ ਰੋਡ ਓਵਰਬ੍ਰਿਜ ‘ਤੇ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਹੈ। ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕੇਸ ਦਰਜ ਕੀਤਾ ਜਾਵੇਗਾ।
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਖਾਇਆ ਹੁਨਰ
ਸਰਕਾਰੀ ਕੰਨਿਆ ਸਕੂਲ ਕੋਟਕਪੂਰਾ ਦੀਆਂ 12 ਵਿਦਿਆਰਥਣਾਂ ਨੇ ਵਜ਼ੀਫ਼ਾ ਹਾਸਿਲ ਕੀਤਾ
(ਸੁਭਾਸ਼ ਸ਼ਰਮਾ) ਕੋਟਕਪੂਰਾ । ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਹੋਣਹਾਰ 12 ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ “ਸਰਬੱਤ ਦਾ ਭਲਾ- ਵਿਦਿਆਰਥੀ ਭਲਾਈ ਯੋਜਨਾ” ਤਹਿਤ ਕਰਵਾਈ ਗਈ ਪ੍ਰੀਖਿਆ ਪਾਸ ਕਰਕੇ ਵਜ਼ੀਫ਼ਾ ਹਾਸਲ ਕੀਤਾ। ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਅਗਵਾਈ ਕਰਤਾ ਅਧਿਆਪਕ ਪਰਮਜੀਤ ਕੌਰ ਐੱਸ.ਐੱਸ.ਅਧਿਆਪਕਾ ਅਤੇ ਲੈਕ. ਮਨਜੀਤ ਕੌਰ ਦੀ ਸ਼ਲਾਘਾ ਕੀਤੀ। (Government Girls’ School)
ਇਹ ਵੀ ਪੜ੍ਹੋ : ਟਾਂਗਰੀ ਨਦੀ ’ਚ ਪਏ 100 ਫੁੱਟ ਚੌੜੇ ਪਾੜ ਨੂੰ ਪੂਰਿਆ
ਉਨ੍ਹਾਂ ਨੇ ਕਿਹਾ ਕਿ ਸੰਸਥਾ ਦੇ ਮਿਹਨਤੀ ਸਟਾਫ ਅਤੇ ਹੋਣਹਾਰ ਵਿਦਿਆਰਥਣਾਂ ਦੀ ਬਦੌਲਤ ਸਕੂਲ ਹਰ ਰੋਜ਼ ਨਵੀਆਂ ਪ੍ਰਾਪਤੀਆਂ ਕਰਦਾ ਹੈ। ਫਰੀਦਕੋਟ ਵਿਖੇ ਹੋਏ ਜੋਂਨ ਪੱਧਰੀ ਇਨਾਮ ਵੰਡ ਸਮਾਰੋਹ ਵਿਚ ਦਸਵੀਂ ਜਮਾਤ ਦੀਆਂ ਨਵਜੋਤ ਕੌਰ ,ਸੁਨੇਹਾ, ਨਵਦੀਪ ਕੌਰ, ਨਵਜੋਤ ਕੌਰ ,ਖੁਸ਼ਵਿੰਦਰ ਕੌਰ ਅਤੇ ਬਾਰਵੀਂ ਜਮਾਤ ਦੀਆਂ ਖੁਸ਼ੀ, ਥਾਜਲ ਨਿਸ਼ਾ, ਰਾਜਪ੍ਰੀਤ ਕੌਰ, ਰਸ਼ਨਦੀਪ ਕੌਰ , ਰਾਜਵੀਰ ਕੌਰ, ਮਮਤਾ ਸ਼ਰਮਾ ਨੇ ਵਜ਼ੀਫ਼ਾ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਹਰਤੇਜ ਸਿੰਘ, ਨਵਦੀਪ ਕੱਕੜ ,ਨਰਪਿੰਦਰ ਸ਼ਰਮਾ, ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।
ਕੋਟਕਪੂਰਾ ’ਚ ਇੰਡੀਅਨ ਸਵੱਛਤਾ ਲੀਗ ਤਹਿਤ ਸਮਾਗਮ 17 ਸਤੰਬਰ ਨੂੰ : ਅਮਰਿੰਦਰ ਸਿੰਘ
ਕੋਟਕਪੂਰਾ (ਅਜੈ ਮਨਚੰਦਾ)। ਸ਼ਵੱਛ ਭਾਰਤ ਮਿਸ਼ਨ ਅਤੇ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ 2022 ਤੋਂ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੇ 100% ਪਾਬੰਦੀ ਲਗਾਈ ਗਈ ਹੈ। ਇਹਨਾਂ ਦੀ ਵਰਤੋਂ, ਵਿਕਰੀ ਅਤੇ ਭੰਡਾਰਨ ਬੰਦ ਕਰਨ ਲਈ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਸਬੰਧੀ ਪੂਰੇ ਭਾਰਤ ਵਿੱਚ ਇੰਡੀਅਨ ਸ਼ਵੱਛਤਾ ਲੀਗ (Indian Swachhta League) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਦੇ ਪੀਐਮਆਈਡੀਸੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਗਰ ਕੌਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫਸਰ, ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਦੀ ਰਹਿਨੁਮਾਈ ਹੇਠ ਸ਼ਹਿਰ ਕੋਟਕਪੂਰਾ ਵਿੱਚ ਵੀ ਇੱਕ ਵਿਸ਼ੇਸ਼ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ,
ਜਿਸ ਵਿਚ ਕੋਟਕਪੂਰਾ ਸ਼ਹਿਰ ਦੀਆਂ ਪ੍ਰਸ਼ਾਸਨਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ, ਵੱਖ-ਵੱਖ ਸਕੂਲਾਂ , ਕਾਲਜਾਂ, ਨਗਰ ਕੌਂਸਲ ਕੋਟਕਪੂਰਾ , ਸਮੂਹ ਕੌਂਸਲਰ ਸਹਿਬਾਨਾਂ, ਸਫ਼ਾਈ ਸੇਵਕਾਂ, ਕਰਮਚਾਰੀਆਂ ਅਤੇ ਸਮੁੱਚੇ ਮਾਨਵਤਾ ਪ੍ਰੇਮੀਆਂ ਵਲੋਂ ਭਾਗ ਲਿਆ ਜਾਣਾ ਹੈ। ਇਹ ਰੈਲੀ 17 ਸਤੰਬਰ 2022 ਦਿਨ ਸ਼ਨੀਵਾਰ ਸਮਾਂ ਸਵੇਰੇ 9.00 ਵਜੇ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਕਰ ਕੇ ਮੋਗਾ ਰੋਡ ਤੋਂ ਹੁੰਦੇ ਹੋਏ ਬੱਸ ਸਟੈਂਡ ਅਤੇ ਡੇਰਾ ਦਰਿਆ ਗਿਰੀ ਵਿਖੇ ਸਮਾਪਤ ਹੋਣੀ ਹੈ। ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ ਵੱਲੋਂ ਸਾਰੇ ਹੀ ਸਤਿਕਾਰਯੋਗ ਪ੍ਰਿੰਟ, ਇਲੈਕਟ੍ਰਾਨਿਕ, ਬਿਜਲਈ ਮੀਡੀਆ ਅਤੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਭ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਸਹਿਯੋਗ ਕਰਨ।
ਸੋ ਆਪ ਜੀ ਨੂੰ ਇਸ ਸੱਦੇ ਪੱਤਰ ਰਾਹੀਂ ਬੇਨਤੀ ਹੈ ਕਿ ਉਕਤ ਤਰੀਖ਼ ਅਤੇ ਸਮੇਂ ਅਨੁਸਾਰ ਰੈਲੀ ਵਿੱਚ ਸ਼ਾਮਲ ਹੋਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਆ ਸਕੇ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੇ ਵਿਕਰੀ ਨੂੰ ਘਟਾਇਆ ਜਾ ਸਕੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀਆਂ ਨਾ ਮੁਰਾਦ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ
ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ
ਕੋਟਕਪੂਰਾ (ਅਜੈ ਮਨਚੰਦਾ) ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 131ਵੇਂ ਜਨਮ ਦਿਹਾੜੇ ਤੇ ਸਾਰਥੀ ਵੈਲਫੇਅਰ ਸੁਸਾਇਟੀ, ਕੋਟਕਪੂਰਾ ਵੱਲੋਂ ਬਾਬਾ ਰਾਮਦੇਵ ਧਰਮਸ਼ਾਲਾ, ਜਲਾਲੇਆਣਾ ਰੋਡ, ਕੋਟਕਪੂਰਾ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਸੁਸਾਇਟੀ ਦੇ ਪ੍ਰਧਾਨ ਡਾ. ਪ੍ਰਸ਼ੋਤਮ ਕੁਮਾਰ ਜੀ ਨੇ ਸਵਾਗਤੀ ਭਾਸ਼ਣ ਨਾਲ ਕੀਤੀ। ਡਾ. ਬੀ.ਆਰ.ਅੰਬੇਡਕਰ ਜੀ ਦੀ ਜੀਵਣੀ ਤੇ ਚਾਨਣ ਪਾਉਣ ਲਈ ਐਡਵੋਕੇਟ ਜਗਦੀਸ਼ ਪ੍ਰਸ਼ਾਦ ਜੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਬਹੁਤ ਹੀ ਸੋਹਣੇ ਢੰਗ ਨਾਲ ਬਾਬਾ ਸਾਹਿਬ ਡਾ. ਅੰਬੇਡਕਰ ਜੀ ਬਾਰੇ ਦੱਸਿਆ। ਇਸ ਤੋਂ ਇਲਾਵਾ ਸਮਾਰੋਹ ਦੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਜੀ ਸਰਕਾਰੀ ਰੁਝੇਵੇਂ ਹੋਣ ਕਾਰਨ ਉਹਨਾਂ ਭਰਾ ਸ਼੍ਰੀ ਬੀਰਇੰਦਰ ਸਿੰਘ ਜੀ ਹਾਜ਼ਰੀ ਲਗਵਾਉਣ ਪਹੁੰਚੇ ਅਤੇ ਉਹਨਾਂ ਨੇ ਵੀ ਬਾਬਾ ਸਾਹਿਬ ਬਾਰੇ ਸੰਖੇਪ ਰੂਪ ਵਿੱਚ ਵਿਚਾਰ ਪ੍ਰਗਟ ਕੀਤੇ।
ਇਲਾਕੇ ਵਿੱਚ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨ ਦੇਣ ਦੀ ਸ਼ੁਰੂਆਤ ਸ਼੍ਰੀ ਬੀਰਇੰਦਰ ਜੀ ਦੇ ਹੱਥਾਂ ਰਾਹੀਂ ਕਰਵਾਈ ਗਈ ਅਤੇ ਲਗਭੱਗ 50 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਹੀ ਬਾਬਾ ਸਾਹਿਬ ਜੀ ਦੀ ਜੀਵਣੀ ਤੇ ਬੱਚਿਆਂ ਕੋਲੋਂ ਪ੍ਰਸ਼ਨ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਨੂੰ ਮੌਕੇ ਤੇ ਹੀ ਇਨਾਮ ਦਿੱਤਾ ਗਿਆ। ਸਮਾਰੋਹ ਵਿੱਚ ਛੋਟੇ ਬੱਚਿਆਂ ਵੱਲੋਂ ਵੀ ਕਵਿਤਾਵਾਂ ਤੇ ਭਾਸ਼ਣ ਦਿੱਤੇ ਗਏ। ਬਾੱਡੀ ਬਿਲਡਿੰਗ ਚ ਮਿਸਟਰ ਏਸ਼ੀਆ ਰਹੇ ਸ਼੍ਰੀ ਜੈ ਸਿੰਘ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਰੋਹ ਦਾ ਸਟੇਜ ਸੰਚਾਲਨ ਸ਼੍ਰੀ ਰਕੇਸ਼ ਕੁਮਾਰ ਜੀ (ਲੈਕਚਰਾਰ), ਸ਼੍ਰੀ ਰੋਸ਼ਨ ਲਾਲ ਬਕੋਲੀਆ ਅਤੇ ਸ਼੍ਰੀ ਮਨੋਹਰ ਲਾਲ (ਸਾਬਕਾ ਐਮ.ਸੀ.) ਕੀਤਾ ਗਿਆ। ਸਮਾਰੋਹ ਵਿੱਚ ਬਾਬਾ ਰਾਮਦੇਵ ਕਮੇਟੀ ਦੇ ਪ੍ਰਧਾਨ ਸ਼੍ਰੀ ਹਰਪਾਲ ਕੁਮਾਰ ਜੀ, ਜੁੱਤੀ ਯੂਨੀਅਨ ਦੇ ਪਧਾਨ ਸ਼੍ਰੀ ਵੇਦ ਪ੍ਰਕਾਸ਼ ਜੀ, ਇਲਾਕੇ ਦੇ ਐਮ.ਸੀ. ਸ਼੍ਰੀ ਲਾਲ ਚੰਦ ਜੀ ਉਪਸਥਿਤ ਰਹੇ। ਸਮਾਜ ਦੇ ਉੱਚੀ ਪੋਸਟਾਂ ਤੇ ਰਿਟਾਇਰ ਹੋਏ ਸ਼੍ਰੀ ਰਾਮ ਦਿਆਲ ਜੀ, ਡਾ. ਗੋਤਮ ਪ੍ਰਸ਼ਾਦ ਜੀ ਵੀ ਉਪਸਥਿਤ ਰਹੇ। ਪਟਿਆਲਾ ਤੋਂ ਡਾ. ਭੈਅਇੰਦਰ ਸਿੰਘ ਜੀ ਨੇ ਵਿਸ਼ੇਸ ਤੌਰ ਤੇ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇੰਜ. ਨਵੀਨ ਕੁਮਾਰ ਜੀ ਨੇ ਅਖੀਰ ਵਿੱਚ ਸਭ ਦਾ ਧੰਨਵਾਦ ਕੀਤਾ।
ਸਾਰਥੀ ਵੈਲਫੇਅਰ ਸੁਸਾਇਟੀ ਦੇ ਮੈਂਬਰ ਕੁਲਦੀਪ ਕੁਮਾਰ, ਮੁਨੀਸ਼ ਕੁਮਾਰ, ਮਨਜੀਤ ਕੁਮਾਰ, ਰਜਿੰਦਰ ਕੁਮਾਰ, ਰਵੀ ਕੁਮਾਰ,ਪਰਵੀਨ ਕੁਮਾਰ, ਸੌਰਵ, ਵਿਜੈ, ਭਾਰਤ, ਭਿੰਦਰ, ਚੇਤਨ, ਡਾ. ਕਮਲਜੀਤ, ਡਾ. ਯਸਪਾਲ, ਡਾ. ਮਨੋਜ ਕੁਮਾਰ, ਰਾਜੇਸ਼ ਕੁਮਾਰ ਅਤੇ ਸ਼ੰਕਰ ਲਾਲ ਜੀ ਨੇ ਸਮਾਰੋਹ ਨੂੰ ਨੇਪਰੇ ਚਾੜਨ ਲਈ ਵੱਧ ਚੜ੍ਹ ਕੇ ਹਿੱਸਾ ਪਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚੰਡੀਗੜ੍ਹ, |  ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਵਿਖੇ ਸਥਿਤ ਪੁਲਿਸ ਹੈੱਡ ਕੁਆਰਟਰ ਪਹੁੰਚੇ ਐੱਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਅੱਜ ਆਈ.ਪੀ.ਐਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਮੇਨ ਚੌਂਕ ਵਿਚ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ‘ਤੇ ਕਥਿੱਤ ਤੌਰ ‘ਤੇ ਪੁਲਿਸ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ ਸਨ
ਇਸ ਦੌਰਾਨ ਕਈ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ ਇਸੇ ਤਰ੍ਹਾਂ ਪਿੰਡ ਬਹਿਬਲ ਕਲਾਂ ‘ਚ ਭੀੜ ‘ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਕੈਪਟਨ ਸਰਕਾਰ ਵੱਲੋਂ ਗਠਿਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਅਧਾਰ ‘ਤੇ ਅਗਸਤ 2018 ਨੂੰ ਕੋਟਕਪੂਰਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ
ਕਮਿਸ਼ਨ ਨੇ ਸਾਬਕਾ ਪੁਲਿਸ ਮੁਖੀ ਵੱਲੋਂ ਦਿੱਤੇ ਹਲਫ਼ੀਆ ਬਿਆਨ ਦੇ ਅਧਾਰ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਤੈਨਾਤ ਕਈ ਆਈ.ਏ.ਐਸ ਅਧਿਕਾਰੀਆਂ ਦੀ ਭੂਮਿਕਾ ‘ਤੇ ਵੀ ਸ਼ੱਕ ਜ਼ਾਹਿਰ ਕੀਤਾ ਸੀ ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਇੱਕ ਪਟੀਸ਼ਨ ‘ਤੇ ਪੰਜਾਬ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਸਾਬਕਾ ਪੁਲਿਸ ਮੁਖੀ ਨੂੰ ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਇੱਕ ਹਫ਼ਤੇ ਦਾ ਅਗਾਊਂ ਨੋਟਿਸ ਦਿਤਾ ਜਾਵੇ ਇਸ ਪਟੀਸ਼ਨ ‘ਤੇ ਸੁਣਵਾਈ 26 ਫਰਵਰੀ ਨੂੰ ਹੋਣੀ ਹੈ ਤੇ ਸਿਟ ਵੱਲੋਂ ਹਾਈਕੋਰਟ ‘ਚ ਹੋਣ ਵਾਲੀ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਸੈਣੀ ਨੂੰ ਤਲਬ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: ਅਦਾਲਤ ਵੱਲੋਂ ਤਿੰਨਾਂ ਪੁਲਿਸ ਅਫ਼ਸਰਾਂ ਦੀ ਜ਼ਮਾਨਤ ਅਰਜ਼ੀਆਂ ਰੱਦ
ਸਾਦਿਕ/ਫਰੀਦਕੋਟ, (ਅਰਸ਼ਦੀਪ ਸੋਨੀ) | ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ ਸੈਸ਼ਨ ਜੱਜ ਹਰਪਾਲ ਸਿੰਘ ਨੇ ਤਿੰਨਾਂ ਦੀ ਅਰਜ਼ੀਆਂ ‘ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ ਗੋਲ਼ੀਬਾਰੀ ‘ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ ਜਿਸ ‘ਤੇ ਸ਼ੁੱਕਰਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਦੋਵੇਂ ਪੱਖਾਂ ਦੇ ਵਕੀਲਾਂ ਨੂੰ ਤਕਰੀਬਨ ਘੰਟਾ ਭਰ ਚੱਲੀ ਬਹਿਸ ਮਗਰੋਂ ਪੁਲਿਸ ਅਧਿਕਾਰੀਆਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤਿੰਨੇ ਪੁਲਿਸ ਮੁਲਜ਼ਮਾਂ ਨੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ। ਐਸਪੀ ਬਿਕਰਮਜੀਤ ਤੇ ਇੰਸਪੈਕਰਟ ਪ੍ਰਦੀਪ ਸਿੰਘ ਨੇ ਬੀਤੇ ਸੋਮਵਾਰ ਅਤੇ ਸਬ ਇੰਸਪੈਕਰਟ ਤੇ ਤਤਕਾਲੀ ਥਾਣਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਮੰਗਲਵਾਰ ਨੂੰ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰੇਗੀ ਸੀਬੀਆਈ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ
ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ‘ਚ ਵਾਧਾ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਇਸ ਜਾਂਚ ਦੌਰਾਨ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦਾ ਨਾਂਅ ਆਉਣ ਕਾਰਨ ਮੁੱਖ ਮੰਤਰੀ ਵੱਲੋਂ ਸੀਬੀਆਈ ਨੂੰ ਇਹ ਮਾਮਲਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ ‘ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਕੱਦੂ ਕਰ ਰਿਹਾ ਸੀ ਕਿਸਾਨ ਤਾਂ ਅਚਾਨਕ ਪਹੁੰਚ ਗਏ ਰਾਹੁਲ ਗਾਂਧੀ, ਦੇਖੋ ਤਸਵੀਰਾਂ
ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਜੀਤ ਸਿੰਘ ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾਕੇ 60 ਲੱਖ ਰੁਪਏ ਕੀਤਾ ਗਿਆ ਹੈ। Îਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੁਢਾਪਾ ਪੈਨਸ਼ਨ ਨਾ ਹੋ ਜਾਵੇ ਬੰਦ !, ਕਰ ਲਓ ਆਹ ਕੰਮ, ਸਰਕਾਰ ਹੋਈ ਸਖ਼ਤ
ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐਸ.ਡੀ.ਐਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਕਮਿਸ਼ਨ ਵੱਲੋਂ ਖਾਸ ਤੌਰ ‘ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ। (CBI Investigation)
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐਸ.ਐਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਤੇ ਕਮਾਡੋ ਪੁਲਿਸ ਦੇ ਲਾਠੀਚਾਰਜ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨ੍ਹਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ ‘ਬੇਸਿੱਟਾ’ ਸੀ। (CBI Investigation)
ਹੁਸ਼ਿਆਰਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ | Kotakpura News
ਨਵੀਂ ਦਿੱਲੀ, (ਏਜੰਸੀ)। ਕੋਟਕਪੂਰਾ ਨੇੜਲੇ ਪਿੰਡ ਕੋਠੇ ਥੇਹ ਵਾਲੇ ਦੇ ਨੌਜਵਾਨ ਬੇਅੰਤ ਸਿੰਘ (25) ਦੀ ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਦਿੱਲੀ ਪਰਤਦਿਆਂ ਰਸਤੇ ‘ਚ ਅਚਾਨਕ ਦੌਰਾ ਪੈਣ ਕਾਰਨ ਮੌਤ ਹੋ ਗਈ। ਬੇਅੰਤ ਸਿੰਘ ਕਰੀਬ 3 ਸਾਲ ਪਹਿਲਾਂ ਸਪਾਊਜ ਵੀਜ਼ੇ ‘ਤੇ ਨਿਊਜ਼ੀਲੈਂਡ ਗਿਆ ਸੀ। ਓਧਰ ਰੋਜ਼ੀ-ਰੋਟੀ ਖਾਤਰ ਸਾਊਦੀ ਅਰਬ ਗਏ ਬਲਾਕ ਮਾਹਿਲਪੁਰ ਦੇ ਪਿੰਡ ਭਾਮ ਦੇ ਨੌਜਵਾਨ ਦੀ ਲਾਸ਼ ਅੱਜ ਜਦ ਪਿੰਡ ਪਹੁੰਚੀ ਤਾਂ ਜਿੱਥੇ ਪਰਿਵਾਰ ਤੇ ਰਿਸ਼ਤੇਦਾਰਾਂ ‘ਚ ਚੀਕ ਚਿਹਾੜਾ ਮੱਚ ਗਿਆ। (Kotakpura News)
ਉਥੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਕਰੀਬ 8 ਸਾਲ ਪਹਿਲਾਂ  ਜਗਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਭਾਮ ਆਪਣੇ ਪਰਿਵਾਰ ਦੇ ਹਾਲਾਤ ਸੁਧਾਰਨ ਤੇ ਰੋਜੀ ਰੋਟੀ ਲਈ ਸਾਊਦੀ ਅਰਬ ਦੀ ਇੱਕ ਕੰਪਨੀ ਅਰੇਬੀਅਨ ਗਲਫ ‘ਚ ਕੰਮ ਕਰਨ ਲਈ ਗਿਆ ਸੀ। ਇਸ ਦੌਰਾਨ ਸਾਲ 2015 ‘ਚ ਉਸ ਨਾਲ ਹਾਦਸਾ ਵਾਪਰ ਗਿਆ, ਜਿਸ ਨਾਲ ਉਹ ਕੰਮ ਤੋਂ ਨਕਾਰਾ ਹੋ ਗਿਆ। ਇਸ ਪਿੱਛੋਂ ਨਾ ਤਾਂ ਉਸ ਦੀ ਕੰਪਨੀ ਨੇ ਸਹੀ ਢੰਗ ਨਾਲ ਉਸ ਦਾ ਇਲਾਜ ਕਰਵਾਇਆ ਅਤੇ ਨਾ ਹੀ ਉਸ ਨੂੰ ਇਲਾਜ ਲਈ ਭਾਰਤ ਆਉਣ ਦਿੱਤਾ। ਉਸ ਨੇ ਉਥੋਂ ਦੀ ਇੰਡੀਅਨ ਅੰਬੈਸੀ ਨੂੰ ਵਾਰ-ਵਾਰ ਮਦਦ ਲਈ ਗੁਹਾਰ ਲਗਾਈ, ਪਰ ਉਨ੍ਹਾਂ ਨੇ ਵੀ ਕੋਈ ਸਹਿਯੋਗ ਨਹੀਂ ਦਿੱਤਾ।
ਮਾਰਚ 2018 ਨੂੰ ਉਹ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਮਿਲਿਆ, ਜਿਨ੍ਹਾਂ ਦੇ ਵਿਸ਼ੇਸ਼ ਸਹਿਯੋਗ ਨਾਲ ਜਗਜੀਤ ਦਾ 15 ਜੂਨ ਨੂੰ ਵਾਪਸ ਇੰਡੀਆ ਆਉਣ ਦਾ ਇੰਤਜ਼ਾਮ ਹੋ ਗਿਆ ਸੀ। ਸਿਹਤ ਜ਼ਿਆਦਾ ਖਰਾਬ ਹੋਣ ਕਰਕੇ ਜਗਮੀਤ ਸਿੰਘ ਦੀ 12 ਜੂਨ ਨੂੰ ਹੀ ਮੌਤ ਹੋ ਗਈ, ਜਿਸ ਦੀ ਲਾਸ਼ ਬੀਤੇ ਦਿਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਪਿੰਡ ਪਹੁੰਚੀ। ਇਸ ਦੌਰਾਨ ਜਿਵੇਂ ਹੀ ਉਸ ਦੀ ਲਾਸ਼ ਪਿੰਡ ਪਹੁੰਚੀ ਤਾਂ ਪਰਿਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਤੇ ਇਸ ਮੌਤ ਨਾਲ ਪਿੰਡ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। (Kotakpura News)