mohali - Sach Kahoon Punjabi
NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚੀ, ਬਚਾਅ ਕਾਰਜ ਜਾਰੀ | Mohali News
Mohali News: (ਸੱਚ ਕਹੂੰ ਨਿਊਜ਼) ਮੋਹਾਲੀ। ਮੋਹਾਲੀ ‘ਚ ਸ਼ਨਿੱਚਰਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ। NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚ ਗਈ ਹੈ। ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਹ ਘਟਨਾ ਸ੍ਰੀ ਗੁਰਦੁਆਰਾ ਸੋਹਾਣਾ ਸਾਹਿਬ ਜੀ ਦੇ ਨੇੜੇ ਸ਼ਾਮ 4:30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਹ ਇਮਾਰਤ 4 ਮੰਜ਼ਿਲਾ ਸੀ, ਜੋ ਕਰੀਬ 10 ਸਾਲ ਪੁਰਾਣੀ ਸੀ। ਇਸ ‘ਚ 3 ਮੰਜ਼ਿਲਾਂ ‘ਤੇ ਪੀਜੀ ਚੱਲ ਰਿਹਾ ਸੀ ਅਤੇ ਗਰਾਊਂਡ ਫਲੋਰ ‘ਤੇ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।
ਇਹ ਵੀ ਪੜ੍ਹੋ: Kisan Andolan News: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਫਿਰ ਦਿੱਤਾ ਕਿਸਾਨਾਂ ‘ਤੇ ਵੱਡਾ ਬਿਆਨ
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਜਿੰਮ ਖੁੱਲ੍ਹਾ ਸੀ। ਅਜਿਹੇ ‘ਚ ਜਿੰਮ ‘ਚ ਆਉਣ ਵਾਲੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਰਸਮੀ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਜਿੰਮ ਪ੍ਰਬੰਧਕਾਂ ਨਾਲ ਸੰਪਰਕ ਕਰ ਰਿਹਾ ਹੈ। ਮੁਹਾਲੀ ਦੀ ਐਸਡੀਐਮ ਦਮਨਦੀਪ ਕੌਰ ਨੇ ਦੱਸਿਆ ਕਿ ਸਥਾਨਕ ਲੋਕ ਦੱਸ ਰਹੇ ਹਨ ਕਿ ਕਰੀਬ 15 ਲੋਕ ਦੱਬੇ ਹੋਏ ਹਨ। ਮੋਹਾਲੀ ਦੇ ਐਸਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਟੀਮਾਂ ਫਿਲਹਾਲ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਮਲਬੇ ਤੋਂ ਅਜੇ ਤੱਕ ਕੋਈ ਜ਼ਖਮੀ ਨਹੀਂ ਹੋਇਆ ਹੈ। ਹਾਲਾਂਕਿ ਜੇਕਰ ਕੋਈ ਮਲਬੇ ਹੇਠਾਂ ਦੱਬਿਆ ਹੋਇਆ ਹੈ ਤਾਂ ਉਸ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ।
CM Bhagwant Mann: ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਕੀਤਾ ਲੋਕ ਸਮਰਪਿਤ
(ਸੱਚ ਕਹੂੰ ਨਿਊਜ਼) ਮੋਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲੋਕ ਸਮਰਪਿਤ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ 5 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦਾ ਉਦਘਾਟਨ ਵੀ ਕੀਤਾ। CM Bhagwant Mann
ਇਹ ਵੀ ਪੜ੍ਹੋ: Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ
ਇਸ ਦੌਰਾਨ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਦੀ ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ’ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਹਵਾਈ ਅੱਡੇ ‘ਤੇ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੂਰੇ ਦੇਸ਼ ਦੇ ਨੌਜਵਾਨਾਂ ਲਈ ਰੋਲ ਮਾਡਲ ਹਨ। ਉਨ੍ਹਾਂ ਨੂੰ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਫਾਂਸੀ ਦਿੱਤੀ ਗਈ ਸੀ। ਉਹ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਨੌਜਵਾਨਾਂ ਲਈ ਰੋਲ ਮਾਡਲ ਬਣੇ ਰਹਿਣਗੇ। ਉਨ੍ਹਾਂ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਏਅਰਪੋਰਟ ਦਾ ਨਾਂਅ ਲੰਮਕਾ ਕੇ ਰੱਖਿਆ ਹੋਇਆ ਸੀ। ਅਸੀਂ ਸੱਤਾ ਸੰਭਾਲਦਿਆਂ ਹੀ ਇਸ ਦੀ ਪ੍ਰਵਾਨਗੀ ਲੈ ਲਈ।
Dengue: ਮੋਹਾਲੀ ’ਚ ਡੇਂਗੂ ਦਾ ਕਹਿਰ, ਪੰਜ ਦਿਨਾਂ ’ਚ 44 ਮਰੀਜ਼ ਮਿਲੇ
ਮੋਹਾਲੀ ’ਚ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ
Dengue: (ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਵਿਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ‘ਚ 44 ਨਵੇਂ ਮਰੀਜ ਆਏ ਹਨ। ਜੇਕਰ ਸਿਹਤ ਵਿਭਾਗ ਦੇ ਸਰਵੇ ਟੀਮ ਦੀ ਮੰਨੀਏ ਤਾਂ ਡੇਂਗੂ ਲੋਕਾਂ ਦੀ ਲਾਪਰਵਾਹੀ ਕਾਰਨ ਫੈਲ ਰਿਹਾ ਹੈ। ਬਲੌਂਗੀ, ਬੜਮਾਜਰੀ, ਜੁਝਾਰ ਨਗਰ, ਜਗਤਪੁਰਾ, ਅੰਬ ਸਾਹਿਬ ਕਲੋਨੀ ਆਦਿ ਇਲਾਕਿਆਂ ਵਿੱਚ ਤਾਂ ਡੇਂਗੂ ਲਾਰਵੇ ਦੀਆਂ ਮੰਨੋ ਜਿਵੇਂ ਫੈਕਟਰੀਆਂ ਹੀ ਚਲ ਰਹੀਆਂ ਹਨ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ: Protest Farmers: ਕਿਸਾਨਾਂ ਦੇ ਡੀਸੀ ਦਫਤਰ ਅੱਗੇ ਧਰਨੇ ’ਤੇ ਨਹੀਂ ਨਿਕਲਿਆ ਠੋਸ ਹੱਲ, ਰੇਲ ਰੋਕੋ ਮੋਰਚੇ ਦਾ ਐਲਾਨ
ਜ਼ਿਲ੍ਹਾਂ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੋਹਾਲੀ ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਪੈਸਲ ਡੇਂਗੂ ਵਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 800 ਤੋਂ ਵੱਧ ਘਰਾਂ ਅਤੇ ਹੋਰਨਾਂ ਥਾਵਾਂ ਉੱਤੇ ਡੇਂਗੂ ਦਾ ਲਾਰਵਾ ਮਿਲਿਆ ਹੈ। ਜਿਨ੍ਹਾਂ ਦੇ ਚਲਾਨ ਕੱਟ ਕੇ ਤਾੜਨਾ ਕਰਦਿਆਂ ਆਪਣੇ ਘਰਾਂ ਅਤੇ ਆਲੇ ਦੁਆਲੇ ਸਾਫ ਸਫਾਈ ਰੱਖਣ ਅਤੇ ਕਿਤੇ ਵੀ ਸਾਫ ਅਤੇ ਗੰਦਾ ਪਾਣੀ ਖੜਾ ਨਾ ਹੋਣ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹੁਣ ਤੱਕ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ  Dengue
ਡਾ. ਬਰਾੜ ਨੇ ਦੱਸਿਆ ਕਿ ਹੁਣ ਤੱਕ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ ਹਨ। ਪਿਛਲੇ ਪੰਜ ਦਿਨਾਂ ਵਿੱਚ 44 ਕੇਸ ਆਏ ਹਨ ਅਤੇ ਮੰਗਲਵਾਰ ਨੂੰ 6 ਹੋਰ ਡੇਂਗੂ ਦੇ ਨਵੇਂ ਮਰੀਜ ਸਾਹਮਣੇ ਆਏ ਹਨ। ਸਰਕਾਰੀ ਹਸਪਤਾਲ ਮੋਹਾਲੀ ਵਿੱਚ ਵੀ ਕੁੱਝ ਡੇਂਗੂ ਪੀੜਤ ਮਰੀਜ ਦਾਖਲ ਹਨ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਅਤੇ ਮਕਾਨਾਂ, ਦੁਕਾਨਾਂ ਦੀਆਂ ਛੱਤਾਂ ਉੱਤੇ ਸਮਾਨ ਵਿੱਚ ਪਾਣੀ ਖੜਾ ਨਾ ਹੋਣ ਦੇਣ, ਕਿਉਂਕਿ ਅਜਿਹੀਆਂ ਥਾਵਾਂ ਉੱਤੇ ਡੇਂਗੂ ਦਾ ਲਾਰਵਾ ਜਿਆਦਾ ਪੈਦਾ ਹੁੰਦਾ ਹੈ।।
ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ
ਨੌਜਵਾਨ ਪੀੜ੍ਹੀ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ | Khedan Watan Punjab
(ਐੱਮ ਕੇ ਸ਼ਾਇਨਾ) ਮੋਹਾਲੀ/ਕੁਰਾਲੀ। ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। Khedan Watan Punjab
ਸਪੋਰਟਸ ਕੰਪਲੈਕਸ ਵਿਖੇ ਪ੍ਰੈਕਟਿਸ ਕਰ ਰਹੇ ਵੱਖ-ਵੱਖ ਖੇਡਾਂ ਦੇ ਉਭਰਦੇ ਖਿਡਾਰੀਆਂ ਦੇ ਨਾਲ ਸਵਾਗਤ ਮੌਕੇ ਡੀਸੀ ਆਸ਼ਿਕਾ ਜੈਨ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦਾ ‘ਖੇਡਾਂ ਵਤਨ ਪੰਜਾਬ ਦੀਆਂ‘ ਦਾ ਤੀਜਾ ਐਡੀਸ਼ਨ ਸ਼ੁਰੂ ਕਰਨ ਲਈ ਮੋਹਾਲੀ ਜ਼ਿਲ੍ਹਾ ਰਾਜ ਦਾ 13 ਵਾਂ ਜ਼ਿਲ੍ਹਾ ਹੈ ਜਿੱਥੇ ਅੱਜ ਮਸ਼ਾਲ ਰਿਲੇਅ ਕੁਰਾਲੀ ਰਾਹੀਂ ਦਾਖਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਵੱਲੋਂ ਰੂਪਨਗਰ ਤੋਂ ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਅੰਤਰ-ਜ਼ਿਲ੍ਹਾ ਸਰਹੱਦ ’ਤੇ ਮਸ਼ਾਲ ਰਿਲੇਅ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਸੰਗਰੂਰ ਵਿਖੇ ‘ਖੇਡਣ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਜ਼ਿਲ੍ਹਾ ਮੋਹਾਲੀ ਦੇ ਬਲਾਕ ਪੱਧਰੀ ਮੁਕਾਬਲੇ 2 ਤੋਂ 7 ਸਤੰਬਰ ਤੱਕ ਖਰੜ, ਕੁਰਾਲੀ, ਮੋਹਾਲੀ ਅਤੇ ਡੇਰਾਬੱਸੀ ਵਿਖੇ ਕਰਵਾਏ ਜਾ ਰਹੇ ਹਨ। Khedan Watan Punjab
ਇਹ ਵੀ ਪੜ੍ਹੋ: Canal News: ਰਜਵਾਹੇ ’ਚ ਪਿਆ ਪਾੜ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਤਬਾਹ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਸ਼ਾਲ ਰਿਲੇਅ ਦੇ ਪੁੱਜਣ ’ਤੇ ਖੇਡ ਕੰਪਲੈਕਸ ਵਿਖੇ ਹੈਂਡਬਾਲ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਲਈ ਪ੍ਰੇਰਿਆ। ਸੈਕਟਰ 78 ਦੇ ਸਟੇਡੀਅਮ ਵਿੱਚ ਰੁਕਣ ਬਾਅਦ ’ਟੌਰਚ ਰਿਲੇਅ’ ਅਗਲੇ ਜ਼ਿਲ੍ਹੇ ਲਈ ਸੈਂਕੜੇ ਖਿਡਾਰੀਆਂ ਦੀ ਸ਼ਮੂਲੀਅਤ ਦਰਮਿਆਨ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਬੇਗਰਾ ਵੱਲੋਂ ਲਾਂਡਰਾ-ਚੁੰਨੀ ਮਾਰਗ ’ਤੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਮਸ਼ਾਲ ਸੌਂਪੀ ਗਈ।
‘ਆਪ’ ਵੱਲੋਂ ਮੋਹਾਲੀ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
(ਐੱਮ ਕੇ ਸ਼ਾਇਨਾ) ਮੁਹਾਲੀ। Punjab News ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਰਵਿੰਦ ਕੇਜਰੀਵਾਲ ’ਤੇ ਚੱਲ ਰਹੇ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ ਜਾਂ ਕਿਸੇ ‘ਆਪ’ ਆਗੂ ਖ਼ਿਲਾਫ਼ ਕਿਸੇ ਵੀ ਘਪਲੇ ਦਾ ਕੋਈ ਸਬੂਤ ਨਹੀਂ ਹੈ ਪਰ ਉਹ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਕੈਦੀ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Mansa News: ਡੀਸੀ ਦਫ਼ਤਰ ਵੱਲ ਵਧਦੇ ਪੱਲੇਦਾਰਾਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ
ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਨੇੜੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹੋਏ ਰਾਜ ਪੱਧਰੀ ਪ੍ਰਦਰਸ਼ਨ ’ਚ ਹਜ਼ਾਰਾਂ ਲੋਕ ਇਕੱਠੇ ਹੋਏ। ਇਸ ਧਰਨੇ ਵਿੱਚ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੰਚ ਸੰਚਾਲਨ ਕੀਤਾ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਾਰਵਾਈਆਂ ਦੱਸਦਿਆਂ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਕੀਤੇ ਹਨ। ਇਹ ਗੱਲ ਪੂਰੇ ਦੇਸ਼ ਵਿੱਚ ਫੈਲੀ ਹੋਈ ਸੀ, ਇਸ ਲਈ ਭਾਜਪਾ ਡਰ ਗਈ ਅਤੇ ‘ਆਪ’ ਆਗੂਆਂ ਨੂੰ ਝੂਠੇ ਕੇਸ ਤਹਿਤ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦੀ ਲਹਿਰ ਹੈ। ਉਹ ਇੱਕ ਵਿਚਾਰ ਹਨ ਭਾਜਪਾ ਨੇ ਉਹਨਾਂ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਅਤੇ ਉਨਾਂ ਨੂੰ ਰੋਕਣ ਲਈ ਜੇਲ੍ਹ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਸਾਡੇ ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ, ਇਹ ਬਹੁਤ ਹੀ ਨਿੰਦਣਯੋਗ ਹੈ। Punjab News
ਮੀਂਹ ਤੋਂ ਬਾਅਦ ਮੋਹਾਲੀ ’ਚ ਫੈਲਿਆ ਡਾਇਰੀਆ, 21 ਕੇਸ ਮਿਲੇ
(ਐੱਮ ਕੇ ਸ਼ਾਇਨਾ) ਮੋਹਾਲੀ। ਬਾਰਿਸ਼ ਤੋਂ ਬਾਅਦ ਜ਼ਿਲੇ ’ਚ ਦਸਤ ਅਤੇ ਹੈਜ਼ੇ ਦੀ ਬੀਮਾਰੀ ਫੈਲ ਗਈ ਹੈ। ਮੀਂਹ ਤੋਂ ਬਾਅਦ ਦੂਸ਼ਿਤ ਪਾਣੀ ਕਾਰਨ ਹੈਜ਼ੇ ਦਾ ਇੱਕ ਕੇਸ ਅਤੇ ਡਾਇਰੀਆ ਦੇ 20 ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਮੇਂ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਡਾਇਰੀਆ ਦੇ 8 ਅਤੇ ਹੈਜ਼ੇ ਦਾ ਇੱਕ ਮਰੀਜ਼ ਦਾਖਲ ਹੈ। Diarrhea
ਇਹ ਵੀ ਪੜ੍ਹੋ: ਬਜਟ ਪੂਰੀ ਤਰ੍ਹਾਂ ਦਿਸ਼ਾਹੀਣ, ਉਦਯੋਗ ਵਿਰੋਧੀ ਤੇ ਨਿਰਾਸ਼ਾਜਨਕ
ਬਾਕੀ ਮਰੀਜ਼ ਹੋਰ ਹਸਪਤਾਲਾਂ ਵਿੱਚ ਦਾਖਲ ਹਨ। ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਦੂਸ਼ਿਤ ਪਾਣੀ ਕਾਰਨ ਇਹ ਬਿਮਾਰੀ ਵੱਧਦੀ ਜਾ ਰਹੀ ਹੈ। ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ ਮੌਕੇ ’ਤੇ ਜਾ ਕੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੌਕੇ ’ਤੇ ਪੁੱਜੇ ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਦੱਸਿਆ ਕਿ ਇਹਨਾਂ ਮਰੀਜ਼ਾਂ ਦੇ ਇਲਾਕਿਆਂ ਵਿੱਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਰਿਪੋਰਟ ਵਿੱਚ ਪਾਣੀ ਦੂਸ਼ਿਤ ਪਾਇਆ ਗਿਆ। Diarrhea
ਮੋਹਾਲੀ ’ਚ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਕਸਬਾ ਨਵਾਂਗਾਓਂ ‘ਚ ਕੁਝ ਲੋਕਾਂ ਨੇ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ। ਪਰ ਮੈਡੀਕੋ ਲੀਗਲ ਕੇਸ (ਐਮਐਲਸੀ) ਕਾਰਨ ਉਨ੍ਹਾਂ ਨੂੰ ਖਰੜ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਗੁਰਪ੍ਰੀਤ ਸਿੰਘ ਦੇ ਸਿਰ ‘ਤੇ 14 ਟਾਂਕੇ ਅਤੇ ਗੁਰਜੀਤ ਸਿੰਘ ਦੇ ਸਿਰ ‘ਤੇ 7 ਟਾਂਕੇ ਲੱਗੇ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ। Crime News
ਪੁਲਿਸ ‘ਤੇ ਕਾਰਵਾਈ ਨਾ ਕਰਨ ਦਾ ਦੋਸ਼  Crime News
ਪੀੜਤਾਂ ਨੇ ਦੱਸਿਆ ਕਿ ਖਰੜ ਹਸਪਤਾਲ ਵਿੱਚ ਇਲਾਜ ਦੌਰਾਨ ਹਸਪਤਾਲ ਵੱਲੋਂ ਇਸ ਸਬੰਧੀ ਥਾਣਾ ਨਵਾਂਗਰਾਓਂ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਪਰ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹ ਬਾਜ਼ਾਰ ‘ਚ ਖੜ੍ਹਾ ਸੀ ਤਾਂ ਕੁਝ ਨੌਜਵਾਨਾਂ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ। ਉਹ ਉਨ੍ਹਾਂ ਨੌਜਵਾਨਾਂ ਨੂੰ ਪਛਾਣਦਾ ਹੈ। ਪਰ ਪੁਲਿਸ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਆਈਜੀ ਫਰੀਦਕੋਟ ਰੇਂਜ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਇੱਥੇ ਦੱਸਣਯੋਗ ਹੈ ਕਿ 2 ਜੁਲਾਈ ਨੂੰ ਵੀ ਮੋਹਾਲੀ ਦੇ ਨਵਾਂਗਾਓਂ ‘ਚ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ। ਇਸ ਵਿੱਚ ਰਾਜਵੀਰ ਨਾਂਅ ਦਾ ਨੌਜਵਾਨ ਸਬਜ਼ੀ ਲੈਣ ਲਈ ਮੰਡੀ ਵਿੱਚ ਆਇਆ ਹੋਇਆ ਸੀ। ਜਦੋਂ ਦੋ ਦੁਕਾਨਦਾਰ ਆਪਸ ਵਿੱਚ ਲੜਨ ਲੱਗੇ ਤਾਂ ਉਸਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਬਾਅਦ ‘ਚ ਇਨ੍ਹਾਂ ਰੇਹੜੀ ਵਾਲਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਦੇ ਸਿਰ ‘ਤੇ 26 ਟਾਂਕੇ ਲੱਗੇ ਸਨ। ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਸੀ। ਪਰ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ।
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ। (CM Bhagwant Mann)
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)
ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ
ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)
ਚੰਡੀਗੜ੍ਹ ਤੇ ਮੁਹਾਲੀ ’ਚ ED ਦਾ ਵੱਡਾ ਐਕਸ਼ਨ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ ਸਮੇਤ ਮੁਹਾਲੀ ’ਚ ਈਡੀ ਵੱਲੋਂ ਛਾਪੇਮਾਰੀ | ED Raid
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਚੰਡੀਗੜ੍ਹ ’ਚ ਈਡੀ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਪੰਜਾਬ ਦੇ ਵੱਡੇ ਆਈਏਐੱਸ ਅਧਿਕਾਰੀ ਦੀ ਰਿਹਾਇਸ਼ ’ਤੇ ਕੀਤੀ ਹੈ। ਇਸ ਤੋਂ ਇਲਾਵਾ ਈਡੀ ਮੁਹਾਲੀ ’ਚ ਵੀ ਛਾਪੇਮਾਰੀ ਕਰ ਰਹੀ ਹੈ। ਚੰਡੀਗੜ੍ਹ, ਪੰਜਾਬ ਦੇ 2 ਦਰਜ਼ਨ ਠਿਕਾਣਿਆਂ ’ਤੇ ਈਡੀ ਨੇ ਛਾਪਾ ਮਾਰਿਆ ਹੈ। ਅੱਜ ਸਵੇਰੇ 7 ਵਜੇ ਤੋਂ ਹੀ ਈਡੀ ਦੀਆਂ ਟੀਮਾਂ ਪੰਜਾਬ ਤੇ ਮੁਹਾਲੀ ਦੇ ਨਾਲ ਕਰੀਬ 2 ਦਰਜ਼ਨ ਠਿਕਾਣਿਆਂ ’ਤੇ ਕਾਰਵਾਈ ਕਰ ਰਹੀਆਂ ਹਨ। ਇਹ ਛਾਪੇਮਾਰੀ ਕਈ ਆਈਏਐੱਸ ਅਧਿਕਾਰੀ ਤੇ ਕਈ ਕਿਸਾਨਾਂ ਦੇ ਥਾਵਾਂ ’ਤੇ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ’ਚ ਹੋਏ ਅਮਰੂਦ ਬਾਗ ਘਪਲੇ ਨੂੰ ਲੈ ਕੇ ਇਹ ਛਾਪੇਮਾਰੀ ਕੀਤੀ ਹੈ। ਹੁਣ ਤੱਕ ਇਸ ਵਿੱਚ ਪੰਜਾਬ ਵਿਜੀਲੈਂਸ ਜਾਂਚ ਕਰ ਰਹੀ ਸੀ। ਇਸ ਮਾਮਲੇ ਨਾਲ ਜੁੜੇ ਹੋਏ ਲੋਕਾਂ ਦੇ ਠਿਕਾਣਿਆਂ ’ਤੇ ਵੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। (ED Raid)
ਬੰਗਲੁਰੂ ਦੇ ਹਾਲਾਤ ਦੇਸ਼ ਲਈ ਚਿਤਾਵਨੀ
ਕੀ ਹੈ ਮਾਮਲਾ | ED Raid
ਜਮੀਨ ਕਬਜੇ ਤੋਂ ਪਹਿਲਾਂ ਇੱਥੇ ਕੁਝ ਲੋਕਾਂ ਨੇ ਅਮਰੂਦਾਂ ਦੇ ਪੌੌਧੇ ਲਾਏ ਸਨ। ਪਰ ਗਮਾੜਾ ਦੇ ਅਧਿਕਾਰੀਆਂ ਨਾਲ ਮਿਲ ਕੇ 4 ਤੋਂ 5 ਸਾਲ ਦਿਖਾਈ ਗਈ। ਜਿਸ ਕਰਕੇ ਇਨ੍ਹਾਂ ਦਾ ਮੁਆਵਜਾ ਕਾਫੀ ਜ਼ਿਆਦਾ ਬਣ ਗਿਆ ਸੀ। ਇਸ ਤਰ੍ਹਾਂ ਕਈ ਲੋਕਾਂ ਨੇ ਮਿਲ ਕੇ ਗਲਤ ਤਰੀਕੇ ਨਾਲ ਮੁਆਵਜਾ ਲੈ ਲਿਆ ਸੀ। ਵਿਜੀਲੈਂਸ ਨੇ ਇਸ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਪਰ ਅਦਾਲਤ ਨੇ ਮੁਆਵਜਾ ਦੀ ਰਾਸ਼ੀ ਵਾਪਸ ਜਮਾ ਕਰਵਾ ਕੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਸੀ। (ED Raid)
ਮੋਹਾਲੀ (ਐੱਮ ਕੇ ਸ਼ਾਇਨਾ)। Human Milk Bank ਸਿਹਤ ਵਿਭਾਗ ਅਨੁਸਾਰ ਸੂਬੇ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਮਨੁੱਖੀ ਮਿਲਕ ਬੈਂਕ ਖੋਲ੍ਹੇ ਜਾ ਰਹੇ ਹਨ। ਇਸਦਾ ਪਹਿਲਾ ਬੈਂਕ ਅੱਜ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਵਿਖੇ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੈਂਕਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਮ ਦੇ ਅੱਧੇ ਘੰਟੇ ਦੇ ਅੰਦਰ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਉਪਲੱਬਧ ਹੋਵੇ। ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕਈ ਵਾਰ ਕਿਸੇ ਨਾ ਕਿਸੇ ਕਾਰਨ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਨਹੀਂ ਮਿਲਦਾ, ਅਜਿਹੇ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਬੈਂਕਾਂ ਰਾਹੀਂ ਪ੍ਰਬੰਧ ਕੀਤੇ ਜਾਣਗੇ। ਇਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੈਸਚਰਾਈਜ਼ੇਸ਼ਨ ਯੂਨਿਟ, ਫਰਿੱਜ, ਡੀਪ ਫ੍ਰੀਜ਼ ਅਤੇ ਆਰ.ਓ ਪਲਾਂਟ ਵਰਗੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Pistachio Benefits For Heart : ਦਿਲ, ਦਿਮਾਗ ਦੇ ਨਾਲ-ਨਾਲ ਹੱਡੀਆਂ ਦੀ ਵੀ ਰੱਖਿਆ ਕਰਦਾ ਹੈ ਪਿਸਤਾ, ਸਿਹਤ ਲਈ ਹੋਣਗੇ ਕਈ ਫਾਇਦੇ
ਬੈਂਕਾਂ ਨੂੰ ਚਾਲੂ ਕਰਨ ਲਈ ਆਧੁਨਿਕ ਮਸ਼ੀਨਾਂ ਦੀ ਲੋੜ ਹੈ। ਜਿਸ ਦੀ ਖਰੀਦ ਮਹਾਂਰਾਸ਼ਟਰ ਤੋਂ ਕੀਤੀ ਜਾ ਰਹੀ ਹੈ। ਜਿਨ੍ਹਾਂ ਬੱਚਿਆਂ ਨੂੰ ਮਾਂ ਦਾ ਦੁੱਧ ਨਹੀਂ ਮਿਲਦਾ ਉਹ ਅਕਸਰ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ। ਕੁਪੋਸ਼ਣ ਦੀ ਦਰ ਨੂੰ ਘਟਾਉਣ ਲਈ ਵਿਭਾਗ ਵੱਲੋਂ ਬੈਂਕ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਨਵਜੰਮੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਆਵੇਗੀ। ਇਨ੍ਹਾਂ ਬੈਂਕਾਂ ਤੋਂ ਮਾਂ ਦਾ ਦੁੱਧ ਉਸੇ ਤਰ੍ਹਾਂ ਮਿਲੇਗਾ, ਜਿਸ ਤਰ੍ਹਾਂ ਕੋਈ ਬਲੱਡ ਬੈਂਕ ਜਾ ਕੇ ਖੂਨ ਲੈ ਸਕਦਾ ਹੈ। ਦੁੱਧ ਨੂੰ ਛੇ ਮਹੀਨਿਆਂ ਲਈ ਸਟੋਰ ਕੀਤਾ ਜਾ ਸਕਦਾ ਹੈ। ਇਸ ਦੇ ਲਈ ਪਾਸਚਰਾਈਜ਼ੇਸ਼ਨ ਯੂਨਿਟ, ਫਰਿੱਜ, ਡੀਪ ਫ੍ਰੀਜ਼ ਅਤੇ ਆਰ.ਓ ਪਲਾਂਟ ਵਰਗੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। (Human Milk Bank)
ਮਦਰ ਬੈਂਕ ਵਿਚ ਦੁੱਧ ਦਾਨ ਕਰਨ ਵਾਲੀਆਂ ਔਰਤਾਂ ਦਾ ਪਹਿਲਾਂ ਐਚਆਈਵੀ, ਐਚਬੀਐੱਸਏਜੀ, ਡਬਲਿਊਬੀਆਰਐਲ ਲਈ ਟੈਸਟ ਕੀਤਾ ਜਾਵੇਗਾ। ਜਾਂਚ ਰਿਪੋਰਟ ਆਉਣ ਤੋਂ ਬਾਅਦ ਪਹਿਲਾਂ ਔਰਤ ਦੀ ਲਿਖਤੀ ਇਜਾਜ਼ਤ ਲਈ ਜਾਵੇਗੀ। ਵਿਭਾਗ ਮੁਤਾਬਕ ਇਸ ਦੇ ਲਈ ਬੇਬੀ ਗਰੁੱਪ ਬਣਾਏ ਜਾਣਗੇ। ਮੁਹਾਲੀ ਤੋਂ ਬਾਅਦ ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਵਿੱਚ ਵੀ ਇਹ ਬੈਂਕ ਖੋਲ੍ਹਣ ਦੀ ਯੋਜਨਾ ਹੈ। ਇਸ ਸਬੰਧੀ ਜਲਦੀ ਹੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਮੈਚ ਦੌਰਾਨ ਮੋਹਾਲੀ ਦੀ ਠੰਢ ਤੋਂ ਪਰੇਸ਼ਾਨ ਹੋਏ ਕਪਤਾਨ ਹਿਟਮੈਨ ਸ਼ਰਮਾ, ਰਾਹਤ ਲਈ ਵਰਤਿਆ ਇਹ ਤਰੀਕਾ
ਮੈਦਾਨ ’ਤੇ ਗਰਮ ਤੌਲਿਆ ਮੰਗਵਾ ਹੱਥ ਕੀਤੇ ਗਰਮ | INDvsAFG
ਪਹਿਲੇ ਮੁਕਾਬਲੇ ’ਚ ਭਾਰਤੀ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ | INDvsAFG
ਮੋਹਾਲੀ (ਸੱਚ ਕਹੂੰ ਨਿਊਜ਼)। ਟੀ20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਆਪਣੀ ਆਖਿਰੀ ਟੀ20 ਸੀਰੀਜ਼ ਅਫਗਾਨਿਸਤਾਨ ਖਿਲਾਫ ਖੇਡ ਰਹੀ ਹੈ। ਇਸ ਲੜੀ ਤਿੰਨ ਮੈਚਾਂ ਦੀ ਹੈ। ਜਿਸ ਦਾ ਪਹਿਲਾ ਮੁਕਾਬਲਾ ਰਾਤ ਮੋਹਾਲੀ ਵਿਖੇ ਆਈਐੱਸ ਬਿੰਦਰਾ ਸਟੇਡੀਅਮ ’ਚ ਖੇਡਿਆ ਗਿਆ। ਜਿਸ ਨੂੰ ਭਾਤਰੀ ਟੀਮ ਨੇ ਜਿੱਤ ਕੇ ਲੜੀ ’ਚ 1-0 ਦਾ ਵਾਧਾ ਬਣਾ ਲਿਆ ਹੈ। ਇਹ ਮੁਕਾਬਲਾ ਭਾਰਤੀ ਟੀਮ ਨੇ 6 ਵਿਕਟਾਂ ਨਾਲ ਆਪਣੇ ਨਾਂਅ ਕੀਤਾ। ਮੋਹਾਲੀ ਵਿਖੇ 9 ਡਿਗਰੀ ਸੈਲਸੀਅਸ ਤਾਪਮਾਨ ’ਚ ਦੋਵਾਂ ਟੀਮਾਂ ਨੇ ਮੈਚ ਖੇਡਿਆ। ਇਸ ਮੈਚ ’ਚ ਠੰਢ ਕਾਰਨ ਕਪਤਾਨ ਰੋਹਿਤ ਸ਼ਰਮਾ ਪਰੇਸ਼ਾਨ ਨਜ਼ਰ ਆਏ। ਭਾਰਤੀ ਕਪਤਾਨ ਫੀਲਡਿੰਗ ਦੌਰਾਨ ਪਰੇਸ਼ਾਨ ਦਿਖੇ। ਰੋਹਿਤ ਸ਼ਰਮਾ ਨੇ ਗਰਮ ਤੌਲਿਆ ਮੰਗਵਾ ਕੇ ਆਪਣੇ ਹੱਥ ਗਰਮ ਕੀਤੇ। (INDvsAFG)
ਇਹ ਵੀ ਪੜ੍ਹੋ : ਏਸ਼ੀਅਨ ਕੱਪ ਫੁੱਟਬਾਨ ਟੂਰਨਾਮੈਂਟ ਅੱਜ ਤੋਂ ਸ਼ੁਰੂ, ਵਿਸ਼ਵ ਦੇ ਟਾਪ ਕਲੱਬ ਖਿਡਾਰੀ ਹੋਣਗੇ ਸ਼ਾਮਲ
ਸਟੇਡੀਅਮ ਕੋਲ ਹਲਕੀ-ਹਲਕੀ ਧੁੰਦ ਵੀ ਛਾਈ ਰਹੀ। ਪਰ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਬਹੁਤ ਦਰਸ਼ਕ ਮੈਚ ਵੇਖਣ ਪਹੁੰਚੇ। ਠੰਢ ਦੇ ਬਾਵਜੂਦ ਵੀ ਵੀਰਵਾਰ ਦੁਪਹਿਰ ਨੂੰ ਵੀ ਦਰਸ਼ਕ ਸਟੇਡੀਅਮ ਦੇ ਬਾਹਰ ਪਹੁੰਚ ਗਏ ਸਨ। ਪੰਜਾਬ ਪੁਲਿਸ ਦੇ ਕਾਂਸਟੇਬਲ ਗੁਲਾਬ ਸਿੰਘ ਸ਼ੇਰਗਿੱਲ ਪਟਿਆਲਾ ਤੋਂ ਆਪਣੀ ਕ੍ਰਿਕੇਟ ਅਕਾਦਮੀ ਦੀ ਅੰਡਰ-14 ਟੀਮ ਲੈ ਕੇ ਮੋਹਾਲੀ ਪਹੁੰਚੇ। ਪੂਰੀ ਟੀਮ ਦੀ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਸਟੇਡੀਅਮ ’ਚ ਫ੍ਰੀ ਐਂਟਰੀ ਕੀਤੀ ਗਈ। ਅਕੈਡਮੀ ਦੀ ਪੂਰੀ ਟੀਮ ਨੇ ਭਾਰਤੀ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਨੂੰ ਅਨੋਖੇ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ। (INDvsAFG)
ਤਰੇਲ ਤੋਂ ਨਜਿੱਠਣ ਲਈ ਕੀਤੀ ਗਈ ਸੀ ਖਾਸ ਤਿਆਰੀ | INDvsAFG
ਤਰੇਲ ਤੋਂ ਨਜਿੱਠਣ ਲਈ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ਦੇ ਗ੍ਰਾਉਂਡ ਸਟਾਫ ਵੱਲੋਂ ਖਾਸ ਤਿਆਰ ਕੀਤੀ ਗਈ ਸੀ। ਪੀਸੀਏ ਦੇ ਹੈਡ ਕਊਰੇਟਰ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਤਰੇਲ ਤੋਂ ਨਜਿੱਠਣ ਲਈ ਐਸਪਾ ਕੈਮੀਕਲ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਤਰੇਲ ਨੂੰ ਦੂਰ ਰੱਖਣ ’ਚ ਮੱਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਮੀਕਲ ਦੀ ਵਰਤੋਂ ਪਹਿਲਾਂ ਵੀ ਹੁੰਦੀ ਰਹਿੰਦੀ ਹੈ। (INDvsAFG)
ਮੋਹਾਲੀ ’ਚ ਧਰਨਾ ਦੂਜੇ ਦਿਨ ਵੀ ਜਾਰੀ, ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਕਿਸਾਨ
ਮੋਹਾਲੀ (ਐੱਮ ਕੇ ਸ਼ਾਇਨਾ)। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੋਹਾਲੀ ’ਚ ਲਾਇਆ ਪੱਕਾ ਮੋਰਚਾ ਦਿਨ ਵੀ ਜਾਰੀ ਰਿਹਾ ਦੂਜੇ ਦਿਨ ਵੀ ਕਿਸਾਨ ਆਪਣੀਆਂ ਮੰਗਾਂ ਮਨਵਾਉਣ ’ਤੇ ਅੜੇ ਰਹੇ ਪੰਜਾਬ ਤੋਂ ਵੱਡੀ ਗਿਣਤੀ ’ਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ’ਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ ਸਮਾਨ ਟਰਾਲੀਆਂ ’ਚ ਲੈ ਕੇ ਆਏ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸਾਨ ਅੰਦੋਲਨ ਨੇ ਰੋਟੀਆਂ ਪਕਾਉਣ ਦੇ ਨਾਲ ਨਾਲ ਸਾਰੇ ਕੰਮ ਕਰਨੇ ਸਿਖਾ ਦਿੱਤੇ ਹਨ। ਹੁਣ ਉਨ੍ਹਾਂ ਦਾ ਇੱਥੋਂ ਵੀ ਪਿੰਡ ਮੁੜਨ ਨੂੰ ਦਿਲ ਨਹੀਂ ਕਰਨਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਹ ਆਪਣੇ ਨਾਲ 2 ਮਹੀਨਿਆਂ ਦਾ ਰਾਸ਼ਨ ਲੈ ਕੇ ਆਏ ਹਨ। (Mohali News)
ਹੁਣ ਉਹ ਆਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਕਿਧਰੇ ਨਹੀਂ ਹਿੱਲਣਗੇ। ਕਿਸਾਨ ਚੰਡੀਗੜ੍ਹ ਦੇ ਗਵਰਨਰ ਹਾਊਸ ਦੇ ਬਾਹਰ ਧਰਨਾ ਦੇਣਾ ਚਾਹੁੰਦੇ ਹਨ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਮੁਹਾਲੀ ਦੇ ਏਅਰਪੋਰਟ ਰੋਡ ’ਤੇ ਆ ਗਏ ਹਨ ਅਤੇ ਕੱਲ੍ਹ ਤੋਂ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਸਥਿਤ ਖੇਤਾਂ ’ਚ ਕਿਸਾਨ ਹੜਤਾਲ ’ਤੇ ਬੈਠੇ ਹਨ। ਕੱਲ੍ਹ ਕਿਸਾਨ ਰਾਜਪਾਲ ਭਵਨ ਵੱਲ ਜਾਣਾ ਚਾਹੁੰਦੇ ਸਨ ਪਰ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੇ ਇੱਥੇ ਆਪਣਾ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਹੈ। (Mohali News)
ਇਹ ਵੀ ਪੜ੍ਹੋ : ਚੀਨ ’ਚ ਫੈਲੀ ਰਹੱਸਮਈ ਬੀਮਾਰੀ ਨੂੰ ਲੈ ਕੇ ਰਾਜ਼ਸਥਾਨ ’ਚ ਅਲਰਟ ਜਾਰੀ
ਕਿਸਾਨਾਂ ਦੇ ਧਰਨੇ ਦੇ ਮੱਦੇਨਜਰ ਚੰਡੀਗੜ੍ਹ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੁਲਿਸ ਨੇ ਤਿੰਨ ਲੇਅਰਾਂ ’ਚ ਸੁਰੱਖਿਆ ਪ੍ਰਬੰਧ ਕੀਤੇ ਹਨ। ਪਹਿਲੀ ਪਰਤ ’ਚ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਸਾਮਲ ਹਨ। ਦੂਜੀ ਪਰਤ ’ਚ ਦਿੱਲੀ ਤੋਂ ਰੈਪਿਡ ਐਕਸ਼ਨ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਬੁਲੇਟ ਪਰੂਫ ਵਾਹਨ ਜਿਵੇਂ ਵਜਰਾ ਵਾਹਨ ਅਤੇ ਵਾਟਰ ਕੈਨਨ ਤਾਇਨਾਤ ਕੀਤੇ ਗਏ ਹਨ। ਬੀਐਸਐੱਫ ਨੂੰ ਤੀਜੀ ਪਰਤ ’ਚ ਤਾਇਨਾਤ ਕੀਤਾ ਗਿਆ ਹੈ। (Mohali News)
ਬੀਐੱਸਐੱਫ ਆਪਣੇ ਹਥਿਆਰਾਂ ਨਾਲ ਤਾਇਨਾਤ ਹੈ। ਕਿਸਾਨਾਂ ਨੂੰ ਇੱਥੋਂ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਉਥੇ ਹੀ ਟਰਾਈ ਸਿਟੀ ਦੇ ਲੋਕਾਂ ਨੂੰ ਇਹਨਾਂ ਧਰਨਿਆਂ ਕਾਰਨ ਆਉਣ ਜਾਣ ’ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ 23 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣਾ, ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਪੰਜਾਬ ’ਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜਾ ਦੇਣ ਦੀ ਮੰਗ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ਼ ਕੇਸ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। (Mohali News)
ਅੱਜ ਹੋਵੇਗੀ ਰਾਜਪਾਲ ਨਾਲ ਮੀਟਿੰਗ | Mohali News
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਦੀ ਮੰਗਲਵਾਰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਕਿਸਾਨ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਕਾਰਨ ’ਤੇ ਅੜੇ ਹਨ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ ਅਤੇ ਸਰਕਾਰ ਨਾਲ ਰਾਬਤਾ ਬਣਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨਾਲ ਸੰਬੰਧਿਤ ਕਿਸਾਨਾਂ ਦੀਆਂ 10 ਮੰਗਾਂ ਦਾ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ ਪਰ ਕਿਸਾਨ ਆਗੂ ਮੁੱਖ ਮੰਤਰੀ ਨਾਲ ਬਕਾਇਦਾ ਇੱਕ ਮੀਟਿੰਗ ਕਰਨੀ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਧਰਨਾ ਕੱਲ੍ਹ ਸਮਾਪਤ ਕਰਨਾ ਹੈ ਜਾਂ ਫਿਰ ਇਸ ਨੂੰ ਅੱਗੇ ਵਧਾਇਆ ਜਾਵੇ। (Mohali News)