martyr - Sach Kahoon Punjabi
Martyr: ਗੁਰੂਗ੍ਰਾਮ ਦਾ ਬੇਟਾ ਹੋਇਆ ਸ਼ਹੀਦ, 17 ਨਵੰਬਰ ਨੂੰ ਹੋਣਾ ਸੀ ਵਿਆਹ
ਹਜਾਰਾਂ ਹੰਝੂ ਭਰੀਆਂ ਅੱਖਾਂ ਨੇ ਸ਼ਹੀਦ ਵਿਕਾਸ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੌਹਲਾ ਵਿਖੇ ਅੰਤਿਮ ਵਿਦਾਈ ਦਿੱਤੀ | Gurugram News
ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇਗਾ ਵਿਕਾਸ ਰਾਘਵ, ਆਖਰੀ ਸਾਹ ਤੱਕ ਸ਼ੇਰ ਵਾਂਗ ਲੜਿਆ | Gurugram News
ਗੁਰੂਗ੍ਰਾਮ (ਸੱਚ ਕਹੂੰ ਨਿਊਜ਼/ਸੰਜੇ ਕੁਮਾਰ ਮਹਿਰਾ)। Martyr: ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਗੁਰੂਗ੍ਰਾਮ ਦੇ ਪਿੰਡ ਦੌਹਲਾ ਦਾ ਰਹਿਣ ਵਾਲਾ ਵਿਕਾਸ ਰਾਘਵ ਸ਼ਹੀਦ ਹੋ ਗਿਆ। ਸ਼ਨਿੱਚਰਵਾਰ ਨੂੰ, ਉਦਾਸ ਮਾਹੌਲ ਵਿਚਕਾਰ, ਵਿਕਾਸ ਰਾਘਵ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਅੰਤਿਮ ਯਾਤਰਾ ’ਚ ਨੌਜਵਾਨਾਂ ਨੇ ਮੋਟਰਸਾਈਕਲਾਂ ਦੇ ਕਾਫਲੇ ਦੀ ਅਗਵਾਈ ਕਰਦਿਆਂ ਸ਼ਹੀਦ ਵਿਕਾਸ ਰਾਘਵ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਕਾਸ ਰਾਘਵ ਦਾ ਵਿਆਹ ਇਸ ਸਾਲ 17 ਨਵੰਬਰ ਨੂੰ ਹੋਣਾ ਸੀ। ਬਹਾਦਰ ਵਿਕਾਸ ਰਾਘਵ ਆਪਣੇ ਆਖਰੀ ਸਾਹ ਤੱਕ ਦੁਸ਼ਮਣਾਂ ਨਾਲ ਲੜਦੇ ਰਹੇ।
ਉਹ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।  ਵਿਕਾਸ ਰਾਘਵ ਦਾ ਵੱਡਾ ਭਰਾ, ਤਿੰਨ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ, ਇੱਕ ਪ੍ਰਾਈਵੇਟ ਕੰਪਨੀ ’ਚ ਕੰਮ ਕਰਦਾ ਹੈ। ਵਿਕਾਸ ਦੇ ਪਿਤਾ ਪਹਿਲਾਂ ਪ੍ਰਾਈਵੇਟ ਨੌਕਰੀ ਕਰਦੇ ਸਨ। ਹੁਣ ਉਹ ਘਰ ਹੀ ਰਹਿ ਰਹੇ ਹਨ। ਮਾਂ ਵੀ ਇੱਕ ਘਰੇਲੂ ਔਰਤ ਹੈ। ਸ਼ਹੀਦ ਵਿਕਾਸ ਰਾਘਵ ਦੀ ਮ੍ਰਿਤਕ ਦੇਹ ਜਦੋਂ ਦੁਪਹਿਰ ਵੇਲੇ ਉਨ੍ਹਾਂ ਦੇ ਜੱਦੀ ਪਿੰਡ ਦੋਹਾਲਾ ਪੁੱਜੀ ਤਾਂ ਉਡੀਕ ’ਚ ਬੈਠੇ ਹਜਾਰਾਂ ਪਿੰਡ ਵਾਸੀਆਂ ਦੀਆਂ ਅੱਖਾਂ ’ਚੋਂ ਹੰਝੂ ਵਹਿ ਤੁਰੇ। ਪਰਿਵਾਰ ਸਮੇਤ ਹਰ ਕੋਈ ਅਸੰਤੁਸਟ ਸੀ।
ਇਸ ਦੌਰਾਨ ਖੇਡ, ਜੰਗਲਾਤ ਤੇ ਵਾਤਾਵਰਣ ਮੰਤਰੀ ਸੰਜੇ ਸਿੰਘ, ਸਾਬਕਾ ਸੰਸਦ ਮੈਂਬਰ ਸੁਖਬੀਰ ਜੌਨਪੁਰੀਆ, ਸਾਬਕਾ ਵਿਧਾਇਕ ਤੇਜਪਾਲ ਤੰਵਰ ਸਮੇਤ ਫੌਜ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀ ਤੇ ਪਿੰਡ ਦੋਹਾਲਾ ਤੇ ਆਸ-ਪਾਸ ਦੇ ਇਲਾਕੇ ਦੇ ਵੱਡੀ ਗਿਣਤੀ ’ਚ ਨਾਗਰਿਕ ਹਾਜ਼ਰ ਸਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਸ਼ੋਸ਼ਲ ਮੀਡੀਆ ’ਤੇ ਸ਼ਹੀਦ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ ਹੈ। ਉਨ੍ਹਾਂ ਲਿਖਿਆ- ਜੰਮੂ-ਕਸ਼ਮੀਰ ਦੇ ਡੋਡਾ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਹਰਿਆਣਾ ਦੇ ਪਿੰਡ ਦੌਹਲਾ (ਸੋਹਨਾ) ਦੇ ਰਹਿਣ ਵਾਲੇ ਜਵਾਨ ਵਿਕਾਸ ਰਾਘਵ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। Gurugram News
Read This : ਵੱਡਾ ਹਾਦਸਾ, ਫੈਕਟਰੀ ’ਚ ਧਮਾਕਾ, 2 ਦੀ ਦਰਦਨਾਕ ਮੌਤ, ਕਈ ਜਖ਼ਮੀ
ਮੈਂ ਉਨ੍ਹਾਂ ਦੀ ਸ਼ਹਾਦਤ ਨੂੰ ਨਿਮਰ ਸਰਧਾਂਜਲੀ ਭੇਟ ਕਰਦਾ ਹਾਂ ਤੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਉਨ੍ਹਾਂ ਦੀ ਮਹਾਨ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ। ਦੁੱਖ ਦੀ ਇਸ ਔਖੀ ਘੜੀ ’ਚ ਹਰ ਭਾਰਤੀ ਆਪਣੇ ਸ਼ਹੀਦ ਦੇ ਪਰਿਵਾਰ ਨਾਲ ਇੱਕਮੁੱਠ ਹੈ। ਵਿਕਾਸ ਰਾਘਵ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਲਿਆਣ ਸਿੰਘ ਚੌਹਾਨ ਨੇ ਕਿਹਾ ਕਿ ਵਿਕਾਸ ਰਾਘਵ ਭਾਵੇਂ ਸ਼ਹੀਦ ਹੋ ਗਏ ਹੋਣ ਪਰ ਉਹ ਸਾਡੇ ਦਿਲਾਂ ’ਚ ਹਮੇਸਾ ਅਮਰ ਰਹਿਣਗੇ। ਉਸ ਦੇ ਅਮਰ ਹੋਣ ਦੀਆਂ ਕਹਾਣੀਆਂ ਸੁਣਾਈਆਂ ਜਾਣਗੀਆਂ। ਜਿਸ ਬਹਾਦਰੀ ਨਾਲ ਉਨ੍ਹਾਂ ਨੇ ਦੁਸ਼ਮਣਾਂ ਦਾ ਨਾਸ਼ ਕੀਤਾ, ਉਹ ਪੀੜ੍ਹੀ ਦਰ ਪੀੜ੍ਹੀ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਦਾਦਾ ਛੋਟੂ ਸਿੰਘ ਤੋਂ ਮਿਲੀ ਸੀ ਦੇਸ਼ ਭਗਤੀ ਦੇ ਪ੍ਰੇਰਨਾ | Gurugram News
ਪਿੰਡ ਦੌਹਲਾ ’ਚ ਸੂਰਜ ਰਾਘਵ ਦੇ ਘਰ ਸਭ ਤੋਂ ਛੋਟੀ ਸੰਤਾਨ ਦੇ ਰੂਪ ’ਚ ਜਨਮੇ ਵਿਕਾਸ ਰਾਘਵ ਦਾਦਾ ਛੋਟੂ ਸਿੰਘ ਤੋਂ ਮਿਲੀ ਦੇਸ਼ ਭਗਤੀ ਦੀ ਪੇ੍ਰਰਨਾ ਨਾਲ ਪੰਜ ਸਾਲ ਪਹਿਲਾਂ ਸਿਰਫ 19 ਸਾਲਾਂ ਦੀ ਉਮਰ ’ਚ ਮਾਂ ਭਾਰਤੀ ਦੀ ਰੱਖਿਆ ਕਰਨ ਲਈ 2 ਰਾਜ਼ਪੁਰ ਰੇਜਿਮੈਂਟ ’ਚ ਫਤਿਹਗੜ੍ਹ ਸੈਂਟਰ ਤੋਂ ਭਰਤੀ ਹੋਏ ਸਨ। ਵਰਤਮਾਨ ’ਚ ਡੋਡਾ, ਜੰਮੂ ’ਚ 10 ਰਾਈਫਲ ਰੈਜੀਮੈਂਟ (ਆਰਆਰ) ’ਚ ਤਾਇਨਾਤ ਸਨ। ਉਨ੍ਹਾਂ ਦੇ ਪਰਿਵਾਰ ’ਚ ਇੱਕ ਵੱਡਾ ਭਰਾ ਤੇ ਇੱਕ ਵੱਡੀ ਭੈਣ ਹੈ। ਜਿਨ੍ਹਾਂ ਦਾ ਵਿਆਹ ਹੋ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਰਾਘਵ ਦੀ ਮੰਗਣੀ ਦੀ ਰਸਮ ਇੱਕ ਮਹੀਨਾ ਪਹਿਲਾਂ ਹੀ ਹੋਈ ਸੀ। ਉਨ੍ਹਾਂ ਦਾ ਵਿਆਹ 17 ਨਵੰਬਰ ਨੂੰ ਤੈਅ ਸੀ ਪਰ ਵਿਆਹ ਤੋਂ ਪਹਿਲਾਂ ਹੀ ਉਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਅਣਖੀਲੇ ਯੋਧੇ, ਸ਼ਹੀਦ ਬਾਬਾ ਦੀਪ ਸਿੰਘ
ਅਣਖੀਲੇ ਯੋਧੇ, ਸ਼ਹੀਦ ਬਾਬਾ ਦੀਪ ਸਿੰਘ
Baba Deep Singh | ਸ਼ਹੀਦ ਕੌਮ ਦਾ ਸਰਮਾਇਆ ਅਤੇ ਉਸ ਮਿੱਟੀ ਦਾ ਮਾਣ ਹੁੰਦੇ ਹਨ, ਜਿਸ ਵਿੱਚ ਉਨ੍ਹਾਂ ਦਾ ਜਨਮ ਹੁੰਦਾ ਹੈ। ਉਹ ਕੌਮਾਂ ਵੀ ਧੰਨਤਾ ਦੇ ਯੋਗ ਹੁੰਦੀਆਂ ਹਨ, ਜਿਹੜੀਆਂ ਆਪਣੇ ਪੁਰਖਿਆਂ ਦੀਆਂ ਘਾਲਣਾਵਾਂ ਨੂੰ ਅਕਸਰ ਚਿਤਵਦੀਆਂ ਰਹਿੰਦੀਆਂ ਹਨ। ਸ਼ਹੀਦ ਅਤੇ ਸ਼ਹਾਦਤ ਅਰਬੀ  ਜ਼ੁਬਾਨ ਦੇ ਸ਼ਬਦ ਹਨ। ਸ਼ਹਾਦਤ ਦਾ ਸ਼ਬਦੀ ਅਰਥ ਗਵਾਹੀ ਦੇਣੀ ਜਾਂ ਸਾਖੀ ਭਰਨੀ ਹੁੰਦਾ ਹੈ। ਇਸ ਤਰ੍ਹਾਂ ਸ਼ਹੀਦ ਕਿਸੇ ਕੌਮ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੇ ਸਦੀਵੀ ਅਤੇ ਸੱਚੇ ਗਵਾਹ ਹੁੰਦੇ ਹਨ।
ਸ਼ਹੀਦ ਫੌਲਾਦੀ ਇਰਾਦੇ ਦਾ ਮਾਲਕ ਹੁੰਦਾ ਹੈ, ਜਿਸ ਦੇ ਵਿਚਾਰਾਂ ਨੂੰ ਬਦਲਿਆ ਨਹੀਂ ਜਾ ਸਕਦਾ। ਇਸ ਤਰ੍ਹਾਂ ਦੇ ਇਰਾਦੇ ਤੇ ਵਿਚਾਰਾਂ ਦੀ ਮਲਕੀਅਤ ਰੱਖਣ ਵਾਲੇ ਸਨ ਬਾਬਾ ਦੀਪ ਸਿੰਘ ਜੀ ਸ਼ਹੀਦ। ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1682 ਈ. ਨੂੰ ਅੰਮ੍ਰਿਤਸਰ ਜ਼ਿਲ੍ਹੇ (ਹੁਣ ਤਰਨ ਤਾਰਨ) ਦੀ ਤਹਿਸੀਲ ਪੱਟੀ ਦੇ ਪਿੰਡ ਪਹੂਵਿੰਡ ਵਿਖੇ ਰਹਿਣ ਵਾਲੇ ਇੱਕ ਸਧਾਰਨ ਪਰਿਵਾਰ ਭਾਈ ਭਗਤੂ ਅਤੇ ਮਾਤਾ ਜਿਊਣੀ ਦੇ ਘਰ ਹੋਇਆ। ਆਮ ਬਾਲਕਾਂ ਵਾਂਗ ਬਾਬਾ ਜੀ ਦੇ ਬਚਪਨ ਦਾ ਨਾਂਅ ਵੀ ਦੀਪਾ ਰੱਖਿਆ ਗਿਆ।
ਜਦੋਂ ਦੀਪੇ ਦੀ ਉਮਰ 18 ਸਾਲ ਦੀ ਹੋਈ ਤਾਂ ਉਹ ਆਪਣੇ ਮਾਤਾ-ਪਿਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਲਈ ਗਿਆ।  ਕੁੱਝ ਦਿਨ ਰਹਿ ਕੇ ਦੀਪੇ ਦੇ ਮਾਤਾ-ਪਿਤਾ ਤਾਂ ਵਾਪਸ ਪਿੰਡ ਆ ਗਏ ਪਰ ਦੀਪਾ ਇੱਥੇ ਹੀ ਰਹਿ ਪਿਆ।
ਕਲਗੀਧਰ ਪਾਤਸ਼ਾਹ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਦੀਪੇ ਦੇ ਜੀਵਨ ਵਿੱਚ ਇੱਕ ਮਹੱਤਵਪੂਰਨ ਮੋੜ ਆ ਗਿਆ ਅਤੇ ਉਹ ਦੀਪੇ ਤੋਂ ਦੀਪ ਸਿੰਘ ਬਣ ਗਿਆ । ਸ੍ਰੀ ਅਨੰਦਪੁਰ ਸਾਹਿਬ ਰਹਿ ਕੇ ਦੀਪ ਸਿੰਘ ਨੇ ਸ਼ਸਤਰ ਤੇ ਸ਼ਾਸਤਰ ਵਿੱਦਿਆ ਵਿਚ ਬਰਾਬਰੀ ਨਾਲ ਮੁਹਾਰਤ ਹਾਸਲ ਕਰ ਲਈ। 20-22 ਸਾਲ ਦੀ ਉਮਰ ਤੱਕ ਦੀਪ ਸਿੰਘ ਨੇ ਜਿੱਥੇ ਭਾਈ ਮਨੀ ਸਿੰਘ ਵਰਗੇ ਉਸਤਾਦ ਕੋਲੋਂ ਗੁਰਬਾਣੀ ਦਾ ਚੋਖਾ ਗਿਆਨ ਹਾਸਲ ਕਰ ਲਿਆ, ਉੱਥੇ ਉਹ ਇੱਕ ਨਿਪੁੰਨ ਸਿਪਾਹੀ ਵੀ ਬਣ ਗਿਆ। ਕੁੱਝ ਸਮੇਂ ਬਾਅਦ ਦੀਪ ਸਿੰਘ ਆਪਣੇ ਪਿੰਡ ਆ ਗਿਆ।
ਪਿੰਡ ਆ ਕੇ ਉਸ ਨੇ ਆਸ-ਪਾਸ ਦੇ ਇਲਾਕੇ ਵਿਚ ਧਰਮ ਪ੍ਰਚਾਰ ਦੇ ਕਾਰਜ ਨੂੰ ਬੜੀ ਹੀ ਲਗਨ ਤੇ ਸ਼ਰਧਾ-ਭਾਵਨਾ ਨਾਲ ਕਰਨਾ ਆਰੰਭ ਕਰ ਦਿੱਤਾ, ਜਿਸ ਦਾ ਨੌਜਵਾਨ ਤਬਕੇ  ‘ਤੇ ਬਹੁਤ ਹੀ ਸਾਰਥਿਕ  ਅਤੇ ਸੁਚੱਜਾ ਪ੍ਰਭਾਵ ਪੈਣ ਲੱਗਾ।  ਜਦੋਂ ਦਸਵੇਂ ਪਾਤਸ਼ਾਹ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਨ ਦੀ ਵਿਉਂਤਬੰਦੀ ਕੀਤੀ ਤਾਂ ਉਨ੍ਹਾਂ ਨੇ ਭਾਈ ਮਨੀ ਸਿੰਘ ਜੀ ਦੇ ਨਾਲ-ਨਾਲ ਬਾਬਾ ਦੀਪ ਸਿੰਘ ਦਾ ਵੀ ਭਰਪੂਰ ਸਹਿਯੋਗ ਲਿਆ।
ਬਾਬਾ ਜੀ ਤੋਂ ਕਲਮਾਂ, ਸਿਆਹੀ ਅਤੇ ਕਾਗਜ਼ ਆਦਿ ਤਿਆਰ ਕਰਵਾਉਣ ਦੀ ਸੇਵਾ ਲਈ ਗਈ। ਦੱਖਣ ਵੱਲ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਜੀ ਨੇ ਸ੍ਰੀ ਦਮਦਮਾ ਸਾਹਿਬ ਦੀ ਸੇਵਾ–ਸੰਭਾਲ ਦੀ ਜ਼ਿੰਮੇਵਾਰੀ ਪੂਰਨ ਰੂਪ ਵਿੱਚ ਬਾਬਾ ਜੀ ਨੂੰ ਸੌਂਪ ਦਿੱਤੀ। 1709 ਈ: ਵਿੱਚ ਜਦੋਂ ਬੰਦਾ ਸਿੰਘ ਬਹਾਦਰ ਵੱਲੋਂ ਜ਼ਾਲਮਾਂ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਹਿਸਾਬ ਚੁਕਤਾ ਕਰਨ ਲਈ ਪੰਜਾਬ ਨੂੰ ਮੁਹਾਰਾਂ ਮੋੜੀਆਂ ਤਾਂ ਬਾਬਾ ਦੀਪ ਸਿੰਘ ਨੇ ਉਨ੍ਹਾਂ ਦਾ ਡਟਵਾਂ ਸਾਥ ਦਿੱਤਾ। ਬਾਬਾ ਜੀ ਵੱਲੋਂ ਇਸ ਜੰਗ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਕਾਰਨ ਹੀ ਉਨ੍ਹਾਂ ਨੂੰ ਜਿੰਦਾ ਸ਼ਹੀਦ ਦੇ ਖਿਤਾਬ ਨਾਲ ਨਿਵਾਜ਼ਿਆ ਜਾਂਦਾ ਹੈ। ਬਾਬਾ ਦੀਪ ਸਿੰਘ ਜੀ ਸ਼ਹੀਦੀ ਮਿਸਲ ਦੇ ਜੱਥੇਦਾਰ ਵੀ ਸਨ।
1760 ਈ. ਵਿੱਚ ਜਹਾਨ ਖਾਂ ਨੇ ਅੰਮ੍ਰਿਤਸਰ ਨੂੰ ਸਦਰ ਮੁਕਾਮ ਬਣਾ ਲਿਆ। ਇਸ ਮੁਕਾਮ ਦੌਰਾਨ ਉਸ ਨੇ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਨੂੰ ਢਾਹ ਕੇ ਪਵਿੱਤਰ ਸਰੋਵਰ ਨੂੰ ਪੂਰ ਦਿੱਤਾ।ਜਦੋਂ ਜਹਾਨ ਖਾਂ ਦੀ ਇਸ ਵਧੀਕੀ ਦੀ ਖ਼ਬਰ ਜਥੇਦਾਰ ਭਾਗ ਸਿੰਘ  ਨੇ ਤਲਵੰਡੀ ਸਾਬੋ ਵਿਖੇ ਆ ਕੇ ਬਾਬਾ ਦੀਪ ਸਿੰਘ ਨੂੰ ਦਿੱਤੀ ਤਾਂ ਉਨ੍ਹਾਂ 18 ਸੇਰ ਦਾ ਖੰਡਾ ਚੁੱਕ ਲਿਆ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਚਾਲੇ ਪਾ ਦਿੱਤੇ। ਦਮਦਮਾ ਸਾਹਿਬ ਤੋਂ ਚੱਲਣ ਸਮੇਂ ਉਨ੍ਹਾਂ ਨਾਲ ਕੁਝ ਗਿਣਤੀ ਦੇ ਹੀ ਸਿੰਘ ਸਨ ਪਰ ਚੱਲਦਿਆਂ-ਚਲਦਿਆਂ ਕਾਫ਼ਲਾ ਵਧਦਾ ਗਿਆ। ਤਰਨਤਾਰਨ ਤੱਕ ਪਹੁੰਚਣ ਤੱਕ ਸਿੰਘਾਂ ਦੀ ਗਿਣਤੀ ਸੈਂਕੜਿਆਂ ਤੋਂ ਹਜਾਰਾਂ ਤੱਕ ਪਹੁੰਚ ਗਈ।
ਇੱਥੇ ਆ ਕੇ ਬਾਬਾ ਜੀ ਨੇ ਆਪਣੇ ਖੰਡੇ ਨਾਲ ਇੱਕ ਲਕੀਰ ਵਾਹ ਦਿੱਤੀ ਤੇ ਕਿਹਾ ਕਿ ਜਿਸ ਨੂੰ ਪ੍ਰੇਮ ਦੀ ਖੇਡ ਖੇਡਣ ਦਾ ਚਾਅ ਹੈ ਉਹ ਟੱਪ ਜਾਵੇ ਅਤੇ ਜਿਸ ਨੂੰ ਮੌਤ ਤੋਂ ਡਰ ਲੱਗਦਾ ਹੈ ਉਹ ਪਿਛਾਂਹ ਹਟ ਜਾਵੇ। ਪਰ ਜਿਹੜਾ ਵੀ ਕਾਫ਼ਲਾ ਹੁਣ ਤੱਕ ਬਾਬਾ ਜੀ ਨਾਲ ਜੁੜ ਚੁੱਕਿਆ ਸੀ ਉਹ ਸਾਰਾ ਹੀ ਸ਼ਹੀਦੀਆਂ ਦਾ ਚਾਅ ਲੈ ਕੇ ਆਇਆ ਸੀ। ਇਸ ਕਰਕੇ ਸਾਰਾ ਕਾਫ਼ਲਾ ਹੀ ਲਕੀਰ ਪਾਰ ਕਰ ਗਿਆ ਤੇ ਬਾਬਾ ਜੀ ਨੇ ਖ਼ੁਸ਼ੀ ਵਿੱਚ ਜੈਕਾਰਾ ਛੱਡ ਦਿੱਤਾ।
ਦੂਜੇ ਪਾਸੇ ਜਹਾਨ ਖਾਂ ਨੂੰ ਜਦੋਂ ਬਾਬਾ ਜੀ ਦੇ ਕਾਫ਼ਲੇ ਦੀ ਅੰਮ੍ਰਿਤਸਰ ਵੱਲ ਆਉਣ ਦੀ ਖ਼ਬਰ ਮਿਲੀ ਤਾਂ ਉਸ ਨੇ ਆਪਣੇ ਇੱਕ ਜਰਨੈਲ ਅਤਈ ਖਾਂ ਦੀ ਅਗਵਾਈ ਵਿੱਚ ਇੱਕ ਵੱਡੀ ਫ਼ੌਜ ਸਿੰਘਾਂ ਦਾ ਰਾਹ ਰੋਕਣ ਲਈ ਭੇਜ ਦਿੱਤੀ। ਗੋਹਲਵੜ ਨੇ ਸਥਾਨ ‘ਤੇ ਘਮਾਸਾਣ ਲੜਾਈ ਹੋਈ। ਇਸ ਸਮੇਂ ਦੌਰਾਨ ਯਕੂਬ ਖਾਂ ਤੇ ਸਾਬਕ ਅਲੀ ਖਾਂ ਵੀ ਬਾਬਾ ਦੀਪ ਸਿੰਘ ਜੀ ਨਾਲ ਮੁਕਾਬਲੇ ‘ਤੇ ਆ ਗਏ। ਯਕੂਬ ਖਾਂ ਤੇ ਬਾਬਾ ਜੀ ਵਿਚਲੇ ਫਸਵੀਂ ਟੱਕਰ ਹੋਈ ਪਰ ਯਕੂਬ ਖਾਂ ਬਾਬਾ ਜੀ ਦੇ ਵਾਰ ਦੀ ਤਾਬ ਨਾ ਝੱਲ ਸਕਿਆ।
ਯਕੂਬ ਖਾਂ ਨੂੰ ਢੇਰੀ ਹੁੰਦਿਆਂ ਦੇਖ ਕੇ ਇੱਕ ਹੋਰ ਅਫ਼ਗਾਨੀ ਜਵਾਨ ਅਸਮਾਨ ਖਾਂ ਵੀ ਮੈਦਾਨ-ਏ-ਜੰਗ ਵਿਚ ਆ ਨਿੱਤਰਿਆ। ਦੋਹਾਂ ਦੇ ਸਾਂਝੇ ਵਾਰ ਨਾਲ ਬਾਬਾ ਜੀ ਦਾ ਸੀਸ ਧੜ ਨਾਲੋਂ ਵੱਖ ਹੋ ਗਿਆ। ਨਾਲ ਦੇ ਇੱਕ ਸਿੰਘ ਨੇ ਜਦੋਂ ਬਾਬਾ ਦੀਪ ਸਿੰਘ ਨੂੰ ਅਰਦਾਸ ਸਮੇਂ ਕੀਤਾ ਹੋਇਆ ਪ੍ਰਣ ਯਾਦ ਕਰਵਾਇਆ ਤਾਂ ਉਹ ਕੱਟੇ ਹੋਏ ਸੀਸ ਨੂੰ ਆਪਣੇ ਖੱਬੇ ਹੱਥ ਦਾ ਆਸਰਾ ਦੇ ਕੇ ਸੱਜੇ ਹੱਥ ਵਿਚ ਫੜ੍ਹੇ ਹੋਏ ਖੰਡੇ ਨਾਲ ਦੁਸ਼ਮਣਾਂ ਦੇ ਆਹੂ ਲਾਹੁਣ ਲੱਗ ਪਏ। ਆਪਣੇ ਕੀਤੇ ਹੋਏ ਪ੍ਰਣ ਨੂੰ ਨਿਭਾਅ ਕੇ ਬਾਬਾ ਦੀਪ ਸਿੰਘ ਜੀ ਨੇ ਆਪਣਾ ਸੀਸ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਭੇਟ ਕਰ ਦਿੱਤਾ ਅਤੇ 11 ਨਵੰਬਰ 1760 ਈ. ਨੂੰ ਸ਼ਹਾਦਤ ਦਾ ਜਾਮ ਪੀ ਗਏ।
ਰਿਸ਼ੀ ਨਗਰ ਐਕਸਟੈਨਸ਼ਨ (ਲੁਧਿਆਣਾ)
ਮੋ. 94631-32719
ਰਮੇਸ਼ ਬੱਗਾ ਚੋਹਲਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਹੀਦ ਸਿਪਾਹੀ ਮਨਪ੍ਰੀਤ ਸਿੰਘ ਨਮਿੱਤ ਅੰਤਿਮ ਅਰਦਾਸ ਹੋਈ
ਵੱਡੀ ਗਿਣਤੀ ‘ਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ
ਕ੍ਰਿਸ਼ਨ ਲੌਂਗੋਵਾਲ/ਹਰਪਾਲ/ਲੌਂਗੋਵਾਲ। ਜੰਮੂ ਕਸ਼ਮੀਰ ਦੇ ਕੁਪਵਾੜਾ ਖੇਤਰ ‘ਚ ਸ਼ਹੀਦ ਹੋਏ 18 ਸਿੱਖ ਰੈਜ਼ੀਮੈਂਟ ਦੇ ਸਿਪਾਹੀ ਸ੍ਰੀ ਮਨਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ,  ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ਇਸ ਮੌਕੇ  ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਨਾਇਬ ਤਹਿਸੀਲਦਾਰ ਅਨੀਸ਼ ਕੁਮਾਰ ਵੱਲੋਂ ਸ਼ਹੀਦ ਮਨਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਸੰਗਰੂਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ 25 ਹਜ਼ਾਰ ਰੁਪਏ ਦਾ ਚੈਕ ਸੌਪਿਆ ਗਿਆ।
ਇਸ ਮੌਕੇ ਸ੍ਰੀ ਰਜਿੰਦਰ ਸਿੰਘ ਰਾਜਾ ਨੇ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਯੋਗ ਸਹਾਇਤਾ ਦਿਵਾਉਣ ਦਾ ਵਿਸ਼ਵਾਸ ਦਿਵਾਇਆ। ਇਸੇ ਦੌਰਾਨ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹੋਰ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਹ ਯਤਨਸ਼ੀਲ ਰਹਿਣਗੇ। ਇਸ ਮੌਕੇ ਪਿੰਡ ਦੇ ਸਾਬਕਾ ਫੌਜੀਆਂ ਵੱਲੋਂ ਵੀ ਸ਼ਹੀਦ ਦੇ ਪਰਿਵਾਰ ਨੂੰ ਮਾਲੀ ਮੱਦਦ ਪ੍ਰਦਾਨ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਨੰਤਨਾਗ ਮੁਕਾਬਲੇ ‘ਚ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਖੁਫਖੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼ (ਆਰਆਰ), ਕੇਂਦਰੀ ਰਿਜਰਵ ਪੁਲਿਸ (ਸੀਆਰਪੀਐਫ) ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਸਾਂਝੇ ਤੌਰ ‘ਤੇ ਅਨੰਤਨਾਗ ਜ਼ਿਲ੍ਹੇ ਦੇ ਵਾਗਹੋਮਾ ਬਿਜਬੇਹਰਾ ‘ਚ ਮੰਗਲਵਾਰ ਸਵੇਰੇ ਖੋਜੀ ਅਭਿਆਨ ਸ਼ੁਰੂ ਕੀਤਾ।
ਉਹਨਾ ਕਿਹਾ ਕਿ ਇਸ ਦੌਰਾਨ ਇੱਥੇ ਆਉਣ ਜਾਣ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਘਰ-ਘਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਸੁਰੱਖਿਆ ਬਲਾਂ ਦੇ ਦਲ ਜਦੋਂ ਪਿੰਡ ‘ਚ ਇੱਕ ਖਾਸ ਖੇਤਰ ਵੱਲ ਵਧ ਰਿਹਾ ਸੀ ਤਾਂ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਕਿਹਾ ਕਿ ਇਸ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਅਤੇ ਤਿੰਨ ਸੈਨਿਕ ਜ਼ਖਮੀ ਹੋ ਗਏ ਸਨ।  ਜ਼ਖਮੀ ਸੈਨਿਕਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਬਾਅਦ ‘ਚ ਇੱਕ ਸੈਨਿਕ ਸ਼ਹੀਦ ਹੋ ਗਿਆ ਫਿਲਹਾਲ ਮੁਕਾਬਲਾ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਬਾਇਲ ਸੇਵਾ ਕੀਤੀ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਦੱਖਣੀ ਕਸ਼ਮੀਰ ‘ਚ ਰੇਲ ਸੇਵਾਵਾਂ ਦੀ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾ ਦੱਸਿਆ ਕਿ ਸੁਰੱਖਿਆ ਬਲਾਂ ਦੇ ਅਭਿਆਨ ਖਿਲਾਫ਼ ਆਮ ਜਨਤਾ ਸੜਕਾਂ ‘ਤੇ ਉਤਰ ਆਈ ਜਿਸ ਕਾਰਨ ਲੋਕਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਝੜਪਾਂ ਵੀ ਹੋਈਆਂ।
ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ
ਸੂਤਰਾਂ ਨੇ ਦੱਸਿਆ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਦੇ ਕੁਲਗਾਮ ਦੇ ਰੇਡਵਾਨੀ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਇੱਕ ਮਕਾਨ ‘ਚ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਅਨੁਸਾਰ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਜਵਾਨ ਪ੍ਰਕਾਸ਼ ਯਾਦਵ ਸ਼ਹੀਦ ਹੋ ਗਿਆ ਅਤੇ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਅੱਜ ਸਵੇਰੇ ਸ਼ੋਪੀਆ ਦੇ ਨਦੀਗਾਮ ‘ਚ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਜਦੋਂ ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਹਿੱਸੇ ਵੱਲ ਵਧ ਰਹੇ ਰਹੇ ਸਨ ਤਾਂ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਅਿਗਾ। ਇਸ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲਾ ਫਿਲਹਾਲ ਜਾਰੀ ਹੈ। (Shopia Encounter)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਅਪਰਾਧੀ ਵੀ ਮਾਰੇ ਗਏ
ਖਗੜੀਆ, ਏਜੰਸੀ। ਬਿਹਾਰ ਦੇ ਖਗੜੀਆ ਜ਼ਿਲੇ ‘ਚ ਪਰਬੱਤਾ ਥਾਣਾ ਖੇਤਰ ਦੇ ਦੁਧੈਲਾ ਬਹਿਆਰ ‘ਚ ਅਪਰਾਧੀਆਂ ਅਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਪਸਰਾਹਾ ਥਾਣੇ ਦੇ ਇੰਚਾਰਜ ਸ਼ਹੀਦ ਹੋ ਗਏ ਅਤੇ ਦੋ ਅਪਰਾਧੀ ਮਾਰੇ ਗਏ।। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਕੱਲ੍ਹ ਦੇਰ ਰਾਤ ਸੂਚਨਾ ਮਿਲੀ ਸੀ ਕਿ ਦੁਧੈਲਾ ਬਹਿਆਰ ‘ਚ ਦਿਨੇਸ਼ ਮੁੰਨੀ ਗਿਰੋਹ ਦੇ ਮੈਂਬਰ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਲਈ ਜਮ੍ਹਾ ਹੋਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਸਰਾਹਾ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੂੰ ਦੇਖਦੇ ਹੀ ਅਪਰਾਧੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਵੈ-ਰੱਖਿਆ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ।
ਇਸ ਘਟਨਾ ‘ਚ ਪਸਰਾਹਾ ਥਾਣੇ ਦੇ ਇੰਚਾਰਜ ਅਸ਼ੀਸ਼ ਸਿੰਘ ਸ਼ਹੀਦ ਹੋ ਗਏ ਅਤੇ ਹੋਰ ਪੁਲਿਸ ਕਰਮਚਾਰੀ ਦੁਰਗੇਸ਼ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ‘ਚ ਦੋ ਅਪਰਾਧੀ ਵੀ ਮਾਰੇ ਗਏ ਹਨ ਜਿਨ੍ਹਾਂ ਦੀ ਤੁਰੰਤ ਪਛਾਣ ਨਹੀਂ ਕੀਤੀ ਜਾ ਸਕੀ ਹੈ।। ਜ਼ਖਮੀ ਪੁਲਿਸ ਕਰਮਚਾਰੀਆਂ ਨੂੰ ਇਲਾਜ ਲਈ ਭਾਗਲਪੁਰ ਭੇਜਿਆ ਗਿਆ ਹੈ। ਭਾਗਲਪੁਰ ਖੇਤਰ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਵਿਕਾਸ ਵੈਭਵ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਹਿਸ਼ਤਗਰਦਾਂ ਨਾਲ ਹੋਏ ਵੱਖ-ਵੱਖ ਮੁਕਾਬਲੇ
ਰਾਮਪੁਰਾ ਫੂਲ
ਕਸ਼ਮੀਰ ਘਾਟੀ ‘ਚ ਵੀਰਵਾਰ ਨੂੰ ਦਹਿਸ਼ਤਗਰਦਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਨੇੜਲੇ ਪਿੰਡ ਰਾਮਨਗਰ ਦਾ ਫੌਜੀ ਜਵਾਨ ਸ਼ਹੀਦੀ ਦਾ ਜਾਮ ਪੀ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਮਨਗਰ ਦਾ ਫੌਜੀ ਜਵਾਨ ਹੈਪੀ ਸਿੰਘ (26) ਜੋ ਕਿ ਵੀਰਵਾਰ ਸ੍ਰੀਨਗਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਦੇਸ਼ ਦੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ ਅਨੰਤਨਾਗ ਜ਼ਿਲ੍ਹੇ ਦੇ ਗਾਕਸੀਗੁੰਡ ‘ਚ ਫੌਜ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ ਜਿਨ੍ਹਾਂ ਦੀ ਭਾਲ ‘ਚ ਤਲਾਸ਼ੀ ਮੁਹਿੰਮ ਚਲਾਈ ਹੋਈ ਸੀ ਉਸ ਸਮੇਂ ਹੀ ਫੌਜ ਦੇ ਜਵਾਨਾਂ ‘ਤੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅੱਤਵਾਦੀਆਂ ਨਾਲ ਹੋਏ ਇਸ ਮੁਕਾਬਲੇ ਵਿੱਚ ਫੌਜ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਮੌਕੇ ‘ਤੇ ਹੀ ਢੇਰ ਕਰ ਦਿੱਤਾ ਗਿਆ ਜਦੋਂ ਕਿ ਦਹਿਸ਼ਗਰਦਾਂ ਨਾਲ ਹੋਏ ਇਸ ਮੁਕਾਬਲੇ ‘ਚ ਪਿੰਡ ਰਾਮਨਗਰ ਦਾ ਵਾਸੀ 19 ਰਾਸ਼ਟਰੀ ਰਾਈਫਲਜ਼ ਦਾ ਜਵਾਨ ਹੈਪੀ ਸਿੰਘ ਰਾਮਨਗਰ ਸ਼ਹੀਦੀ ਦਾ ਜਾਮ ਪੀ ਗਿਆ
ਦੱਸਣਯੋਗ ਹੈ ਕਿ ਤਿੰਨ ਭਰਾਵਾਂ ‘ਚੋਂ ਸ਼ਹੀਦ ਹੈਪੀ ਸਿੰਘ 2012 ‘ਚ ਭਾਰਤੀ ਫੌਜ ‘ਚ ਭਰਤੀ ਹੋਇਆ ਸੀ ਜੋ ਕਿ ਅਜੇ ਕੁਆਰਾ ਸੀ ਇਸ ਦਾ ਇੱਕ ਭਰਾ ਵੀ ਫੌਜ ‘ਚ ਹੈ ਤੇ ਦੂਸਰਾ ਆਪਣਾ ਕੰਮਕਾਰ ਕਰ ਰਿਹਾ ਹੈ ਇਸ ਦੀ ਮਾਤਾ ਦੀ 4 ਸਾਲ ਪਹਿਲਾਂ ਮੌਤ ਹੋ ਗਈ ਸੀ ਮ੍ਰਿਤਕ ਬੀਤੀ 11 ਸਤੰਬਰ ਨੂੰ ਪਿੰਡ ਛੁੱਟੀ ਕੱਟ ਕੇ ਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਨੰਤਨਾਗ: ਅੱਤਵਾਦੀ ਢੇਰ, ਇੱਕ ਸੈਨਿਕ ਸ਼ਹੀਦ
ਇੰਟਰਨੈਟ ਸੇਵਾਵਾਂ ਬੰਦ
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਅਤੇ ਇਸ ਦੌਰਾਨ ਇੱਕ ਸੈਨਿਕ ਵੀ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਅਨੰਤਨਾਗ ਦੇ ਦੂਰੂ ‘ਚ ਅੱਜ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਸੁਰੱਖਿਆ ਬਲ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਇਲਾਕੇ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਉਹਨਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਸ਼ੁਰੂਆਤੀ ਸੂਚਨਾ ਅਨੁਸਾਰ ਇੱਕ ਅੱਤਵਾਦੀ ਮਾਰਿਆ ਗਿਆ। ਸੂਤਰਾਂ ਨੇ ਦੱਸਿਆ ਕਿ ਅਭਿਆਨ ਦੌਰਾਨ ਇੱਕ ਸੈਨਿਕ ਵੀ ਸ਼ਹੀਦ ਹੋਇਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਅਭਿਆਨ ਜਾਰੀ ਸੀ। ਪ੍ਰਸਾਸਨ ਨੇ ਅਹਿਤੀਆਤਨ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੰਮੂ, (ਏਜੰਸੀ)। ਜੰਮੂ-ਕਸ਼ਮੀਰ ‘ਚ ਰਮਜਾਨ ਦੇ ਪਵਿੱਤਰ ਮਹੀਨੇ ‘ਚ ਵੀ ਅੱਤਵਾਦੀ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਅੱਜ ਘਾਟੀ ਦੇ ਬਾਂਦੀਪੁਰਾ ਦੇ ਪਨਾਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਮੂੰਹ-ਤੋੜ ਜਵਾਬ ਦਿੱਤਾ ਦਿੱਤਾ। ਇਸ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਮਾਰ ਦਿੱਤਾ ਇਸ ਦੌਰਾਨ ਸੁਰੱਖਿਆ ਬਲ ਤੇ ਅੱਤਵਾਦੀਆਂ ਦਰਮਿਆਨ ਜ਼ਬਰਦਸਤੀ ਗੋਲੀਬਾਰੀ ਹੋਈ, ਜਿਸ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਖਿਲਾਫ਼ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।
ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸ਼ੱਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ‘ਚ ਇੱਕ ਪੁਲਿਸ ਮੁਲਾਜ਼ਮ ਤੇ ਉਸ ਦੀ ਭੈਣ ਜ਼ਖਮੀ ਹੋ ਗਈ ਸੀ। ਅੱਤਵਾਦੀ ਪੁਲਿਸ ਮੁਲਾਜ਼ਮ ਦੇ ਘਰ ‘ਚ ਦਾਖਲ ਹੋ ਗਏ ਸਨ ਤੇ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਪ੍ਰਣਾਮ ਸ਼ਹੀਦਾਂ ਨੂੰ : ਸਰਕਾਰਾਂ ਸ਼ਰਧਾਂਜਲੀ ਤਾਂ ਦਿੰਦੀਆਂ ਨੇ ਪਰ ਸ਼ਹੀਦ ਦਾ ਦਰਜਾ ਨਹੀਂ
70 ਸਾਲਾਂ ਬਾਅਦ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਰਜਾ ਨਹੀਂ ਮਿਲਿਆ
ਪਿਛਲੇ ਸਾਲ ਦਿੱਲੀ ਹਾਈਕੋਰਟ ਵੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਪਟੀਸ਼ਨ ਕਰ ਚੁੱਕੀ ਹੈ ਖਾਰਜ
ਫਿਰੋਜ਼ਪੁਰ/ਲਖਨਊ (ਸੱਚ ਕਹੂੰ ਨਿਊਜ਼/ਏਜੰਸੀ)। ਅੰਗਰੇਜ਼ੀ ਗੁਲਾਮੀ ਦੀ ਜਕੜ ਤੋਂ ਦੇਸ਼ ਨੂੰ ਅਜ਼ਾਦ ਕਰਾਉਣ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਅਜ਼ਾਦੀ ਪ੍ਰਾਪਤੀ ਦੇ 70 ਸਾਲਾਂ ਬਾਅਦ ਵੀ ਸ਼ਹੀਦ ਦਾ ਦਰਜਾ ਨਹੀਂ ਮਿਲ ਸਕਿਆ ਹੈ। ਇਸ ਦੌਰਾਨ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਈ ਪਾਰਟੀਆਂ ਦੀਆਂ ਸਰਕਾਰਾਂ ਨੇ ਤਿੰਨੇ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦਾ ਵਾਅਦਾ ਕੀਤਾ ਪਰ ਸੱਤਾ ਸੰਭਾਲਣ ਤੋਂ ਬਾਅਦ ਕਿਸੇ ਵੀ ਪਾਰਟੀ ਨੇ ਇਸ ਸਬੰਧੀ ਆਪਣੀ ਦਿਲਚਸਪੀ ਨਹੀਂ ਦਿਖਾਈ।
ਪਿਛਲੇ ਸਾਲ ਇਸ ਸਿਲਸਿਲੇ ‘ਚ ਦਾਖਲ ਇੱਕ ਲੋਕਹਿੱਤ ਪਟੀਸ਼ਨ  ਨੂੰ ਦਿੱਲੀ ਹਾਈਕੋਰਟ ਨੇ ਇਸ ਤਰਕ ਨਾਲ ਰੱਦ ਕਰ ਦਿੱਤਾ ਕਿ ਕਾਨੂੰਨ ‘ਚ ਅਜਿਹੀ ਕੋਈ ਤਜਵੀਜ਼ ਨਹੀਂ ਹੈ ਕਿ ਜਿਸ ਤਹਿਤ ਅਦਾਲਤ ਇਸ ਸਬੰਧੀ ਕੋਈ ਆਦੇਸ਼ ਜਾਰੀ ਕਰ ਸਕੇ ਪਟੀਸ਼ਨ ‘ਚ ਕਿਹਾ ਗਿਆ ਕਿ ਤਿੰਨਾਂ ਨੂੰ 1931 ‘ਚ ਅੰਗਰੇਜ਼ਾਂ ਨੇ ਫਾਂਸੀ ਦੇ ਦਿੱਤੀ ਸੀ। ਸ਼ਹੀਦਾਂ ਦਾ ਕਾਨੂੰਨੀ ਅਧਿਕਾਰ ਹੈ ਕਿ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਦੇਸ਼ ਵੱਲੋਂ ਇਹ ਸ਼ਹੀਦਾਂ ਦੇ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਪਰ ਅਦਾਲਤ ਨੇ ਇਸ ਸਬੰਧੀ ਕੋਈ ਕਾਨੂੰਨ ਦਾ ਹਵਾਲਾ ਨਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਕੌਮੀ ਆਗੂ ਦੇ ਚੁੱਕੇ ਹਨ ਸ਼ਰਧਾਂਜਲੀ
ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ, ਵਰਤਮਾਨ ਪ੍ਰਧਾਨ ਨਰਿੰਦਰ ਮੋਦੀ, ਸਾਬਕਾ ਕੇਂਦਰੀ ਗ੍ਰਹਿ ਪੀ. ਚਿਦੰਬਰਮ   ਤੇ ਕੇ. ਗ੍ਰਹਿ ਮੰਤਰੀ ਰਾਜਨਾਥ ਸਿੰਘ ਹੁਸੈਨੀਵਾਲਾ ਵਿਖੇ ਸ਼ਹੀਦੀ ਯਾਦਗਾਰ ‘ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇ ਚੁੱਕੇ ਹਨ ਪਰ ਕਿਸੇ ਵੀ ਸਰਕਾਰ ਨੇ ਦੇਸ਼ ਲਈ ਜਾਨ ਵਾਰਨ ਵਾਲੇ ਯੋਧਿਆਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ।
ਸ਼ਹੀਦ ਜਗਸੀਰ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਭਰਾ ਜਸਬੀਰ ਸਿੰਘ ਨੇ ਸ਼ਹੀਦ ਦੀ ਚਿਤਾ ਨੂੰ ਦਿੱਤੀ ਅਗਨੀ
ਫ਼ਿਰੋਜ਼ਪੁਰ (ਸਤਪਾਲ ਥਿੰਦ)। ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਖੇ ਪਾਕਿਸਤਾਨੀ ਫੌਜ ਦੇ ਹਮਲੇ ਵਿੱਚ ਸ਼ਹੀਦ ਹੋਏ 19 ਪੰਜਾਬ ਰੈਜੀਮੈਂਟ ਦੇ ਜਵਾਨ ਜਗਸੀਰ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਲੋਹਗੜ ਠਾਕਰਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸ਼ਹੀਦ ਦੀ ਦੇਹ ਕੱਲ੍ਹ ਫ਼ੌਜ ਵੱਲੋਂ ਹੈਲੀਕਾਪਟਰ  ਰਾਹੀਂ  ਜੰਮੂ ਤੋਂ ਫ਼ਿਰੋਜ਼ਪੁਰ ਆਰਮੀ ਹਸਪਤਾਲ ‘ਚ ਲਿਆਂਦੀ ਗਈ ਤੇ ਅੱਜ ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਜਗਸੀਰ ਸਿੰਘ ਦੀ ਦੇਹ ਨੂੰ ਪੂਰੇ ਸਨਮਾਨ ਨਾਲ ਫਿਰੋਜ਼ਪੁਰ ਤੋਂ ਪਿੰਡ ਲੋਹਗੜ ਲੈ ਕੇ ਪਹੁੰਚੇ ਤਾਂ ਸਮੁੱਚੇ ਇਲਾਕੇ ‘ਚ ਭਾਰੀ ਸੋਗ ਦੀ ਲਹਿਰ ਦੌੜ ਗਈ।
ਆਸਟ੍ਰੇਲਿਆ ਤੋਂ ਸ਼ਹੀਦ ਜਗਸੀਰ ਸਿੰਘ ਦੀ ਵੱਡੀ ਭੈਣ ਪਵਨਦੀਪ ਕੌਰ ਦੇ ਇੱਥੇ ਪਹੁੰਚਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੇਜਲ ਅੱਖਾਂ ਨਾਲ ਸ਼ਹੀਦ ਜਗਸੀਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਫ਼ੌਜ ਦੀ ਟੁਕੜੀ ਨੇ ਸ਼ਹੀਦ ਨੂੰ ਸਲਾਮੀ ਦਿੱਤੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ , ਫ਼ੌਜ ਤੇ ਪੁਲੀਸ ਅਧਿਕਾਰੀਆਂ, ਬੀ.ਐੱਸ.ਐਫ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼ਹੀਦ ਦੀ ਦੇਹ ‘ਤੇ ਫੁੱਲ ਮਲਾਵਾਂ ਭੇਂਟ ਕੀਤੀਆਂ
ਅੰਤਿਮ ਸਸਕਾਰ ਮੌਕੇ ਸ਼ਹੀਦ ਦੀ ਚਿਤਾ ਨੂੰ ਅਗਨੀ ਉਸ ਦੇ ਭਰਾ ਜਸਬੀਰ ਸਿੰਘ ਵੱਲੋਂ ਦਿੱਤੀ ਗਈ ਇਸ ਮੌਕੇ ਸ਼ਹੀਦ ਜਗਸੀਰ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਬੀ. ਐੱਸ. ਰਾਜਪਰੋਹਿਤ (ਬੀ.ਐੱਸ.ਐੱਫ), ਜ਼ਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਸਿੱਧੂ, ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਕਮਲ ਸ਼ਰਮਾ ਸਾਬਕਾ ਭਾਜਪਾ ਪ੍ਰਧਾਨ ਪੰਜਾਬ, ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ, ਹਰਜੀਤ ਸਿੰਘ ਸੰਧੂ ਐੱਸ.ਡੀ.ਐੱਮ,  ਮਨਜੀਤ ਸਿੰਘ ਤਹਿਸੀਲਦਾਰ ਤੋਂ ਇਲਾਵਾ ਫੌਜ਼, ਬੀ.ਐੱਸ.ਐੱਫ, ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ, ਰਾਜਸੀ, ਧਾਰਮਿਕ ਆਗੂਆਂ ਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀਆਂ ਵੱਲੋਂ ਸ਼ਹੀਦ ਜਗਸੀਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ ।
ਸ਼ਹੀਦ ਜਗਸੀਰ ਸਿੰਘ ਅਮਰ ਰਹੇ ਦੇ ਲੱਗੇ ਨਾਅਰੇ
ਸ਼ਹੀਦ ਜਗਸੀਰ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਇਲਾਕਾ ਵਾਸੀਆਂ ਵੱਲੋਂ ਸ਼ਹੀਦ ਜਗਸੀਰ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਗਏ ਅਤੇ ਪਾਕਿਸਤਾਨ ਖਿਲਾਫ਼ ਰੋਸ ਪ੍ਰਗਟਾਉਂਦੇ ਹੋਏ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਵੀ ਲਗਾਏ ਗਏ। ਇਸ ਦੌਰਾਨ ਪਿੰਡ ਲੋਹਗੜ ਵਾਸੀਆਂ ਨੇ ਜਵਾਨ ਜਗਸੀਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਾਕਿਸਤਾਨ ਤੋਂ ਬਦਲਾ ਲੈਣ ਦੀ ਮੰਗ ਕਰਦਿਆ ਕਿਹਾ ਕਿ ਆਏ ਦਿਨ ਪਾਕਿਸਤਾਨੀ ਗੋਲੀਬਾਰੀ ਕਾਰਨ ਦੇਸ਼ ਦੇ ਕਈ ਫੌਜੀ ਸ਼ਹੀਦ ਹੋ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਨੂੰ ਕਰਾਰਾ ਜਵਾਬ ਨਹੀਂ ਦਿੱਤਾ ਜਾਦਾ ਉਦੋਂ ਤੱਕ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਵੇਗਾ।