Sitting - Sach Kahoon Punjabi
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੱਧ ਰਹੇ ਪ੍ਰਦੂਸ਼ਣ ਬਾਰੇ ਰਾਜ ਅਤੇ ਕੇਂਦਰ ਸਰਕਾਰਾਂ ‘ਤੇ ਸਖਤ ਟਿੱਪਣੀਆਂ ਕੀਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਮਰ ਰਹੇ ਹਨ ਹੋਰ ਜ਼ਿਆਦਾ ਲੋਕ ਮਾਰੇ ਜਾਣਗੇ, ਪਰ ਸ਼ਾਸਨ ਵਿਚ ਬੈਠੇ ਲੋਕ ਸਿਰਫ ਚਾਲਬਾਜ਼ੀ ਵਿਚ ਰੁਚੀ ਰੱਖਦੇ ਹਨ
ਸੁਪਰੀਮ ਕੋਰਟ ਨੇ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ, ਤੋੜ-ਮਰੋੜ ਤੇ ਪਾਬੰਦੀ ਤੋੜਨ ਵਾਲਿਆਂ ਨੂੰ 1 ਲੱਖ ਰੁਪਏ ਅਤੇ ਕੂੜਾ ਸਾੜਨ ਵਾਲਿਆਂ ‘ਤੇ 5 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਜਾਵੇ। ਨਗਰ ਨਿਗਮਾਂ ਨੂੰ ਖੁੱਲ੍ਹੇ ਵਿੱਚ ਕੂੜਾ ਕਰਕਟ ਸੁੱਟਣ ਉੱਤੇ ਵੀ ਨਜ਼ਰ ਰੱਖਣੀ ਚਾਹੀਦੀ ਹੈ। ਇਕ ਦੂਜੇ ‘ਤੇ ਦੋਸ਼ ਲਗਾਉਣ ਦੀ ਬਜਾਏ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
ਅਦਾਲਤ ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ 6 ਨਵੰਬਰ ਨੂੰ ਤਲਬ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਵਾਤਾਵਰਣ ਮਾਹਰ 30 ਮਿੰਟ ਦੇ ਅੰਦਰ ਅਦਾਲਤ ਵਿੱਚ ਬੁਲਾਏ ਜਾਣ। ਸੋਮਵਾਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਗੁੜਗਾਓਂ ਵਿੱਚ ਏਅਰ ਕੁਆਲਟੀ ਇੰਡੈਕਸ (ਏਕਿਯੂਆਈ) 800 ਤੋਂ ਵੱਧ ਦਰਜ ਕੀਤਾ ਗਿਆ। ਇਹ ਮੌਸਮ ਵਿਚ ਸਭ ਤੋਂ ਵੱਧ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਗੜ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵਿਧਾਨ ਸਭਾ ਅੰਦਰ ਦਿੱਤੀ ਸਿਹਤ ਮੰਤਰੀ ਨੂੰ ਚੇਤਾਵਨੀ
ਚੰਡੀਗੜ (ਅਸ਼ਵਨੀ ਚਾਵਲਾ)। ਕਹਦਾ ਹਸਪਤਾਲ ਐ ਜੀ, ਉਹਨੂੰ ਤਾਂ ਹਰ ਕੋਈ ਰੈਫ਼ਰ ਹਸਪਤਾਲ ਹੀ ਆਖਦਾ ਹੈ। ਕੋਈ ਵੀ ਮਰੀਜ਼ ਆਵੇ ਤਾਂ ਦਵਾਈ ਦਾਰੂ ਕਰਨ ਦੀ ਥਾਂ ‘ਤੇ ਸਿੱਧਾ ਹੀ ‘ਚਲ ਰੈਫ਼ਰ’!  ਅਮਰਗੜ ਹਸਪਤਾਲ ਦੇ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ ਕਿਸੇ ਮਸਲੇ ਦਾ ਹਲ਼ ਨਾ ਨਿਕਲੇ, ਮੈਂ ਤਾਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੋਈ ਦਿੱਕਤ ਆਵੇ ਤਾਂ ਮੰਤਰੀ ਸਾਹਿਬ ਇਹ ਨਾ ਕਹਿਣ ਕਿ ਐਮ.ਐਲ.ਏ. ਸਾਹਿਬ ਤੇਰੀ ਜਿੰਮੇਵਾਰੀ ਬਣਦੀ ਐ ਤਾਂ ਕੱਲ ਨੂੰ ਸੜਕ ‘ਤੇ ਆਮ ਲੋਕਾਂ ਨੂੰ ਆਉਣਾ ਪੈ ਗਿਆ ਤਾਂ ਧੀਮਾਨ ਨੂੰ ਵੀ ਉਸੇ ਸੜਕ ‘ਤੇ ਬੈਠਣਾ ਪਏਗਾ। ਕੱਲ ਨੂੰ ਮੰਤਰੀ ਜੀ ਮੈਨੂੰ ਲਾਂਬਾ ਨਾ ਦੇਣ।
ਇਹ ਚਿਤਾਵਨੀ ਅਮਰਗੜ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਦੇ ਦਿੱਤੀ ਹੈ। ਅਸਲ ਵਿੱਚ ਸੁਰਜੀਤ ਸਿੰਘ ਧੀਮਾਨ ਨੇ ਸੰਗਰੂਰ ਜ਼ਿਲੇ ਵਿੱਚ ਆਉਂਦੇ ਸੀ.ਐਸ.ਸੀ. ਅਮਰਗੜ ਅਤੇ ਸੀ.ਐਚ.ਸੀ. ਅਹਿਮਦਗੜ ਦੇ ਦਰਜ਼ੇ ਨੂੰ ਪਹਿਲ ਦੇ ਆਧਾਰ ‘ਤੇ ਅਪਗ੍ਰੇਡ ਕਰਨ ਦਾ ਸੁਆਲ ਪੁੱਛਿਆ ਸੀ ਪਰ ਇਸ ਸੁਆਲ ਦੇ ਜੁਆਬ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਸਿਰਫ਼ ‘ਨਹੀਂ ਜੀ।’, ਕਹਿੰਦੇ ਹੋਏ ਪੱਲਾ ਝਾੜ ਲਿਆ।
ਇਸ ਜੁਆਬ ਤੋਂ ਸੁਰਜੀਤ ਸਿੰਘ ਧੀਮਾਨ ਕਾਫ਼ੀ ਜਿਆਦਾ ਖਫ਼ਾ ਹੋ ਗਏ ਅਤੇ ਉਨਾਂ ਇਹ ਹਸਪਤਾਲ ਪੇਂਡੂ ਇਲਾਕੇ ਵਿੱਚ ਪੈਂਦੇ ਹਨ ਅਤੇ ਇਸ ਨਾਲ ਜਿਹੜੀ ਮੁੱਖ ਸੜਕ ਪੈਂਦੀ ਹੈ, ਉਥੇ ਲਗਾਤਾਰ ਹਾਦਸੇ ਵਾਪਰਦੇ ਰਹਿੰਦੇ ਹਨ। ਜਿਹੜੇ ਸੜਕ ਹਾਦਸੇ ਦੌਰਾਨ ਮਰੀਜ਼ ਆਉਂਦੇ ਹਨ ਉਨਾਂ ਨੂੰ ਰੈਫ਼ਰ ਦਿੱਤਾ ਜਾਂਦਾ ਹੈ। ਇਨਾਂ ਹਸਪਤਾਲ ਦਾ ਨਾਅ ਸੀ.ਐਚ.ਸੀ. ਹੈ ਪਰ ਆਮ ਲੋਕਾਂ ਨੇ ਇਸ ਹਸਪਤਾਲ ਦਾ ਨਾਅ ਹੀ ਰੈਫਰ ਹਸਪਤਾਲ ਰੱਖ ਦਿੱਤਾ ਹੈ। ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਇਨਾਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਚਾਰ ਕੀਤਾ ਜਾਵੇ ਤਾਂ ਕਿ ਇਸ ਪੇਂਡੂ ਇਲਾਕੇ ਨੂੰ ਸਿਹਤ ਸੇਵਾਵਾਂ ਮਿਲ ਸਕਣ। ਉਨਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਵੀ ਸਿਹਤ ਸੇਵਾਵਾਂ ਦੇਣਾ ਹੈ ਪਰ ਪੰਜਾਬ ਵਿੱਚ ਇਸ ਸਮੇਂ ਸਿਹਤ ਸੇਵਾਵਾਂ ਦਾ ਹੀ ਸਭ ਤੋਂ ਜਿਆਦਾ ਮਾੜਾ ਹਾਲ ਹੈ।
ਧਰਨੇ ਛੱਡ ਕੇ ਸਕੂਲਾਂ ਨੂੰ ਪਰਤ ਜਾਉ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ
ਐਸੋਸੀਏਟਿਡ ਸਕੂਲ ਬੰਦ ਨਹੀਂ ਕੀਤੇ ਜਾਣਗੇ : ਸੋਨੀ
ਅੰਮ੍ਰਿਤਸਰ, ਰਾਜਨ ਮਾਨ/ਸੱਚ ਕਹੂੰ ਨਿਊਜ
ਸਿੱਖਿਆ ਅਤੇ ਵਾਤਾਵਰਣ ਮੰਤਰੀ ਸ੍ਰੀ ਓ ਪੀ ਸੋਨੀ ਨੇ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕ, ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਿਆ ਹੈ, ਦੀ ਤਨਖਾਹ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਧਰਨਾ ਲਗਾ ਰਹੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਮੁੜ ਸਖਤ ਚੇਤਾਵਨੀ ਦਿੰਦੇ ਕਿਹਾ ਹੈ ਕਿ ਉਹ ਆਪਣੇ-ਆਪਣੇ ਸਕੂਲਾਂ ਨੂੰ ਪਰਤ ਜਾਣ, ਨਹੀਂ ਤਾਂ ਵਿਭਾਗ ਸਖਤ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗਾ।
ਅੱਜ ਐਸੋਸੀਏਟਿਡ ਸਕੂਲ ਆਰਗੇਨਾਇਜੇਸ਼ਨ ਅੰਮ੍ਰਿਤਸਰ ਅਤੇ ਐਸੋਸੀਏਟਡ ਸਕੂਲ ਜੁਇੰਟ ਐਕਸ਼ਨ ਫਰੰਟ ਵੱਲੋਂ ਕਰਵਾਏ ਗਏ ਸਮਾਗਮ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਉਨਾਂ ਨੂੰ ਤਿੰਨ ਸਾਲ ਦਿੱਤੀ ਜਾਣ ਵਾਲੀ ਮੁੱਢਲੀ ਤਨਖਾਹ ਵਿਚ ਕੀਤਾ ਗਿਆ 5 ਹਜ਼ਾਰ ਰੁਪਏ ਦਾ ਵਾਧਾ ਉਕਤ ਯੂਨੀਅਨ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਹੀ ਲਿਆ ਗਿਆ ਸੀ, ਪਰ ਹੁਣ ਉਕਤ ਆਗੂ ਹੀ ਆਪਣੀ ਲੀਡਰੀ ਦੇ ਚੱਕਰ ਅਧਿਆਪਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨਾਂ ਦੱਸਿਆ ਕਿ ਪੱਕੇ ਕੀਤੇ ਅਧਿਆਪਕ ਇਸ ਤੋਂ ਪਹਿਲਾਂ ਵੱਖ-ਵੱਖ ਸੁਸਾਇਟੀਆਂ ਦੇ ਮੁਲਾਜ਼ਮ ਸਨ, ਜਿੰਨਾ ਦਾ ਕੋਈ ਭਵਿੱਖ ਨਹੀਂ ਸੀ ਅਤੇ ਕਿਸੇ ਵੇਲੇ ਵੀ ਕੇਂਦਰ ਸਰਕਾਰ ਵੱਲੋਂ ਮਿਲਦੀ ਗਰਾਂਟ ਬੰਦ ਹੋਣ ‘ਤੇ ਇੰਨਾ ਦੀ ਨੌਕਰੀ ਜਾ ਸਕਦੀ ਸੀ, ਪਰ ਸਰਕਾਰ ਨੇ ਇੰਨਾਂ ਵੱਲੋਂ ਵਿਭਾਗ ਲਈ ਕੀਤੇ ਕੰਮ ਨੂੰ ਧਿਆਨ ਵਿਚ ਰੱਖਦੇ ਪੱਕੀ ਨੌਕਰੀ ਦਿੱਤੀ ਹੈ, ਜਿਸਦਾ ਇੰਨਾ ਨੂੰ ਸਵਾਗਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜਿਹੇ ਅਧਿਆਪਕ ਆਗੂ ਬੱਚਿਆਂ ਦੀ ਪੜਾਈ ਆਪਣੀ ਲੀਡਰੀ ਲਈ ਖਰਾਬ ਨਾ ਕਰਨ ਅਤੇ ਤਰੁੰਤ ਸਕੂਲਾਂ ਨੂੰ ਪਰਤ ਜਾਣ।
ਐਸੋਸੀਏਟਿਡ ਸਕੂਲਾਂ ਬਾਰੇ ਬੋਲਦੇ ਸਿੱਿਖਆ ਮੰਤਰੀ ਨੇ ਕਿਹਾ ਕਿ ਇਹ ਸਕੂਲ ਘੱਟ ਫੀਸਾਂ ‘ਤੇ ਚੰਗੀ ਪੜਾਈ ਬੱਚਿਆਂ ਨੂੰ ਕਰਵਾ ਰਹੇ ਹਨ ਅਤੇ ਸਰਕਾਰ ਇੰਨਾਂ ਨੂੰ ਬੰਦ ਕਰਨ ਦਾ ਫੈਸਲਾ ਹਰਗਿਜ਼ ਨਹੀਂ ਲਵੇਗੀ, ਕਿਉਂਕਿ ਇਸ ਨਾਲ ਜਿੱਥੇ ਘਰਾਂ ਨੇੜੇ ਬੱਚਿਆਂ ਦੀ ਪੜਾਈ ਸਬੰਧੀ ਜ਼ਰੂਰਤ ਪੂਰੀ ਹੋ ਰਹੀ ਹੈ, ਉਥੇ ਲੱਖਾਂ ਲੋਕਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ।
ਉਨਾਂ ਕਿਹਾ ਕਿ ਇਹ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਣੀ ਮੁੱਢਲੀਆਂ ਜ਼ਰੂਰਤ ਜ਼ਰੂਰ ਪੂਰੀਆਂ ਕਰਨ ਸ਼੍ਰੀ ਸੋਨੀ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਮੁੱਖ ਉਦੇਸ ਲੋਕਾਂ ਨੂੰ ਰੁਜ਼ਗਾਰ ਦੇਣਾ ਹੈ ਅਤੇ ਇਹ ਸਕੂਲ ਵੀ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੇ ਹਨ। ਇਸ ਮੌਕੇ ਐਸੋਸੀਏਟਿਡ ਸਕੂਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਅਹੁੱਦੇਦਾਰਾਂ ਵੱਲੋ ਸ਼੍ਰੀ ਸੋਨੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁੱਟ ਦੀ ਰਾਸ਼ੀ, ਅਸਲਾ ਤੇ ਮੋਟਰਸਾਈਕਲ ਬਰਾਮਦ
ਬਠਿੰਡਾ, ਅਸ਼ੋਕ ਵਰਮਾ
ਬਠਿੰਡਾ ਪੁਲਿਸ ਦੇ ਸੀਆਈਏ ਸਟਾਫ (ਟੂ) ਨੇ ਡਾਕਾ ਮਾਰਨ ਦੀ ਵਿਉਂਤਬੰਦੀ ਕਰ ਰਹੇ ਇੱਕ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪੁਲਿਸ ਨੇ ਇਸ ਗਿਰੋਹ ਤੋਂ ਵੱਖ-ਵੱਖ ਥਾਵਾਂ ਤੋਂ ਲੁੱਟੀ ਰਾਸ਼ੀ, ਅਸਲਾ ਤੇ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ ਇਸ ਗਿਰੋਹ ਦਾ ਸਰਗਨਾ ਤੇ ਲੁੱਟੇ ਮਾਲ ਨੂੰ ਖਪਾਉਣ ‘ਚ ਸਹਾਇਤਾ ਕਰਨ ਵਾਲੀ ਉਸ ਦੀ ਮਾਤਾ ਫਰਾਰ ਹਨ ਇਸ ਗਿਰੋਹ ‘ਚ ਸ਼ਾਮਲ ਮੁੰਡਿਆਂ ਦੀ ਉਮਰ 19 ਤੋਂ 27 ਸਾਲ ਦੀ ਹੈ ਜਿਨ੍ਹਾਂ ਦਾ ਲੁੱਟਾਂ-ਖੋਹਾਂ ਕਰਨ ਦਾ ਮਕਸਦ ਐਸ਼ਪ੍ਰਸਤੀ ਤੇ ਬਿਨਾਂ ਕੰਮ ਧੰਦਾ ਕੀਤਿਆਂ ਅਮੀਰ ਬਣਨਾ ਸੀ ਮੁੱਢਲੀ ਪੁੱਛ-ਪੜਤਾਲ ਦੌਰਾਨ ਖੁਲਾਸਾ ਹੋਇਆ ਹੈ ਕਿ ਇਸ ਗਿਰੋਹ ਵੱਲੋਂ ਲੁੱਟਾਂ-ਖੋਹਾਂ ਦੀਆਂ ਕਰੀਬ ਇੱਕ ਦਰਜਨ ਤੋਂ ਵੱਧ ਵਾਰਦਾਤਾਂ ਕੀਤੀਆਂ ਹਨ ਐੱਸ. ਪੀ. (ਸਥਾਨਕ) ਸੁਰਿੰਦਰ ਪਾਲ ਸਿੰਘ ਤੇ ਸੀਆਈਏ ਸਟਾਫ (ਟੂ) ਦੇ ਇੰਚਾਰਜ ਇੰਸਪੈਕਟਰ ਤਰਜਿੰਦਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਗਿਰੋਹ ਬਾਰੇ ਖੁਲਾਸਾ ਕੀਤਾ ਪੁਲਿਸ ਅਫਸਰਾਂ ਅਨੁਸਾਰ ਸੀਆਈਏ (ਟੂ) ਨੂੰ ਸੂਹ ਮਿਲੀ ਸੀ ਕਿ ਪਿੰਡ ਪੂਹਲਾ ਤੋਂ ਮਾੜੀ ਨੂੰ ਜਾਂਦੀ ਲਿੰਕ ਰੋਡ ਜੋਕਿ ਸਰਹੰਦ ਨਹਿਰ ਨਾਲ ਲੰਘਦੀ ਹੈ ਕੋਲ ਦਰੱਖਤਾਂ ਦੇ ਝੁੰਡ ‘ਚ ਬੈਠ ਕੇ ਕੁਝ ਅਪਰਾਧਿਕ ਕਿਸਮ ਦੇ ਨੌਜਵਾਨ ਅਸਲੇ ਸਮੇਤ ਡਕੈਤੀ ਦੀ ਯੋਜਨਾ ਬਣਾ ਰਹੇ ਹਨ ।
ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਛਾਪਾ ਮਾਰ ਕੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਦੀ ਪਛਾਣ ਰਵੀ ਸਿੰਘ ਪੁੱਤਰ ਅਮਰੀਕ ਸਿੰਘ, ਲਖਵੰਤ ਸਿੰਘ ਉਰਫ ਭੂੰਡੀ ਪੁੱਤਰ ਹਰਪਾਲ ਸਿੰਘ, ਖੁਸ਼ਦੀਪ ਸਿੰਘ ਉਰਫ ਵਿੱਕੀ ਪੁੱਤਰ ਗੁਲਾਬ ਸਿੰਘ, ਜਗਤਾਰ ਸਿੰਘ ਉਰਫ ਗੋਰੀ ਪੁੱਤਰ ਕੁਲਵੰਤ ਸਿੰਘ, ਗੁਰਜੀਤ ਸਿੰਘ ਉਰਫ ਨਿੱਕਾ ਪੁੱਤਰ ਸਵਰਨ ਸਿੰਘ ਤੇ ਜਗਦੇਵ ਸਿੰਘ ਉਰਫ ਜੱਗਾ ਪੁੱਤਰ ਸਵਰਨ ਸਿੰਘ ਵਾਸੀਅਨ ਮਾੜੀ, ਬਲਜਿੰਦਰ ਸਿੰਘ ਉਰਫ ਜੱਸੀ ਪੁੱਤਰ ਭੋਲਾ ਸਿੰਘ ਅਤੇ ਹਰਵੰਤ ਸਿੰਘ ਉਰਫ ਕਾਕਾ ਪੁੱਤਰ ਸੁਖਦੇਵ ਸਿੰਘ ਵਾਸੀਅਨ ਮਹਿਰਾਜ ਵਜੋਂ ਹੋਈ ਹੈ ਇਸ ਗਿਰੋਹ ਦਾ ਸਰਗਨਾ ਰੋਸ਼ਨ ਸਿੰਘ ਉਰਫ ਰੋਸ਼ੀ ਤੇ ਉਸ ਦੀ ਮਾਂ ਮਲਕੀਤ ਕੌਰ ਪਤਨੀ ਬਿੰਦਰ ਸਿੰਘ ਵਾਸੀ ਜੋਧਪੁਰ ਪਾਖਰ ਫਰਾਰ ਹਨ ਜਿਨ੍ਹਾਂ ਨੂੰ ਮੁਕੱਦਮੇ ‘ਚ ਨਾਮਜ਼ਦ ਕਰਕੇ ਤਲਾਸ਼ ਕੀਤੀ ਜਾ ਰਹੀ ਹੈ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ 32 ਬੋਰ ਤੇ 4 ਕਾਰਤੂਸ, ਇੱਕ ਪਿਸਤੌਲ 315 ਬੋਰ ਤੇ 4 ਕਾਰਤੂਸ, ਇੱਕ ਪਿਸਤੌਲ ਦੇਸੀ ਤੇ ਦੋ ਰੌਂਦ, ਇੱਕ ਏਅਰ ਗੰਨ, ਇੱਕ ਕਿਰਪਾਨ, ਦੋ ਬੇਸਬਾਲ, ਇੱਕ ਲੋਹੇ ਦੀ ਰਾਡ ਕਹੀ ਦਾ ਇੱਕ ਵਾਹਾਂ, ਚੋਰੀ ਦੇ ਪੰਜ ਮੋਟਰਸਾਈਕਲ, ਇੱਕ ਜੈੱਨ ਕਾਰ ਤੇ 1 ਲੱਖ 37 ਹਜਾਰ ਰੁਪਏ ਦੀ ਨਕਦ ਰਾਸ਼ੀ ਬਰਾਮਦ ਕੀਤੀ ਹੈ ਪੁਲਿਸ ਅਨੁਸਾਰ ਇਸ ਗਰੋਹ ਨੇ ਇਲਾਕੇ ਵਿੱਚ ਲੁੱਟਾਂ–ਖੋਹਾਂ ਕਰਨ ਦੀ ਹਨ੍ਹੇਰੀ ਲਿਆਂਦੀ ਹੋਈ ਸੀ ਤੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਧਾਰਾ399, 402, 413 ਤੇ 25/54/59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਨ੍ਹਾਂ ਨੇ ਨਥਾਣਾ ਇਲਾਕ ‘ਚ ਦੋ ਵਾਰ ਗੈਸ ਏਜੰਸੀਆਂ ‘ਤੇ ਲੁੱਟ ਕੀਤੀ ਸੀ ਇਵੇਂ ਹੀ ਪਿੰਡ ਸ਼ੇਖਪੁਰਾ ‘ਚੋਂ ਕਿਸ਼ਤਾਂ ਇਕੱਠੀਆਂ ਕਰਨ ਵਾਲਿਆਂ ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣਾ ਮੰਨਿਆ ਹੈ ਐੱਸਪੀ (ਐੱਚ) ਸੁਰਿੰਦਰ ਪਾਲ ਦਾ ਕਹਿਣਾ ਸੀ ਕਿ ਮੁਲਾਜਮਾਂ ਦਾ ਰਿਮਾਂਡ ਲੈ ਲਿਆ ਗਿਆ ਹੈ ਤੇ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਲੁਟੇਰਾ ਗਿਰੋਹ ਕੋਲੋਂ ਹੋਰ ਵੀ ਕਈ ਸੰਗੀਨ ਮਾਮਲਿਆਂ ਦੇ ਭੇਤ ਖੁੱਲ੍ਹਣ ਦੇ ਆਸਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦੱਬੀ ਬੈਠੇ ਹਨ ਸਹਿਕਾਰੀ ਬੈਂਕਾਂ ਦੇ ਕਰੋੜਾਂ ਰੁਪਏ : ਰੰਧਾਵਾ
ਸਹਿਕਾਰਤਾ ਮੰਤਰੀ ਵੱਲੋਂ ਬੈਂਕ ਦੇ ਡਿਫਾਲਟਰ 20 ਅਕਾਲੀ ਕਿਸਾਨਾਂ ਦੀ ਸੂਚੀ ਜਾਰੀ | Randhawa
ਕਿਹਾ, ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕਰੇਗੀ | Randhawa
ਤਕੜੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਜਾਇਜ਼ ਠਹਿਰਾਇਆ | Randhawa
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਿਸਾਨਾਂ ਦੀ ਜ਼ਮੀਨ ਵੇਚਣ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਅਸਲ ਵਿੱਚ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿੱਚ ਪ੍ਰਕਾਸ਼ਿਤ ਖ਼ਬਰ ਦਾ ਬੈਂਕ ਵੱਲੋਂ ਪਹਿਲਾਂ ਹੀ ਖੰਡਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਸਿਆਸੀ ਰੋਟੀਆਂ ਸੇਕਣ ਲਈ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।
ਰੰਧਾਵਾ ਨੇ ਕਿਹਾ ਕਿ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰਨਾ ਇਕ ਰੁਟੀਨ ਪ੍ਰਕਿਰਿਆ ਹੁੰਦੀ ਹੈ ਅਤੇ ਬੈਂਕ ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਦੌਰਾਨ ਵੀ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਲਈ ਸੇਲ ਕੇਸ ਬਣਾ ਕੇ ਕਾਨੂੰਨੀ ਕਾਰਵਾਈ ਆਰੰਭ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 20 ਲੀਡਰਾਂ ਵੱਲ 1 ਕਰੋੜ 20 ਲੱਖ ਰੁਪਏ ਲੈਣਾ ਹੈ ਅਤੇ ਉਹ ਡਿਫਾਲਟਰ ਐਲਾਨੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ 20 ਅਕਾਲੀ ਲੀਡਰ ਤਾਂ ਉਹ ਹਨ, ਜਿਨ੍ਹਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ, ਜਦੋਂ ਕਿ ਜਿਨ੍ਹਾਂ ਦੀ ਪਹਿਚਾਣ ਨਹੀਂ ਕੀਤੀ ਗਈ ਹੈ, ਇਹੋ ਜਿਹੇ ਦਰਜਨਾਂ ਲੀਡਰ ਹੋਰ ਹੋਣਗੇ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਵੱਲੋਂ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਤੋਂ ਬਾਅਦ ਤੜਫ਼ ਰਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਇਹ ਦੱਸੇ ਕਿ ਸਰਕਾਰਾਂ ਨੂੰ ਰਿਕਵਰੀ ਕਰਨੀ ਚਾਹੀਦੀ ਹੈ ਜਾਂ ਫਿਰ ਨਹੀਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹੁਸੈਨੀਵਾਲਾ ਤੋਂ ਛੱਡੇ 187182 ਕਿਊਸਿਕ ਪਾਣੀ ਨੇ ਹਜਾਰਾਂ ਏਕੜ ਫਸਲ ਲਪੇਟੇ ‘ਚ ਲਈ
ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਬਾਦਲ ਕਿਸਾਨਾਂ ਕਾਰਨ ਨਹੀਂ ਸਗੋਂ ਆਪਣੇ ਹੀ ਅਕਾਲੀ ਦਲ ਦੇ ਲੀਡਰਾਂ ਕਾਰਨ ਤੜਫ਼ ਰਿਹਾ ਹੈ। ਅਕਾਲੀ ਦਲ ਦੇ ਲੀਡਰ ਵੱਡੇ ਪੱਧਰ ‘ਤੇ ਡਿਫਾਲਟਰ ਹਨ। ਸਹਿਕਾਰਤਾ ਮੰਤਰੀ ਨੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ 31 ਜਨਵਰੀ 2016 ਤੱਕ 30,794 ਡਿਫਾਲਟਰ ਕਿਸਾਨਾਂ ਦਾ ਸੇਲ ਕੇਸ ਬਣਾ ਕੇ ਕਾਰਵਾਈ ਆਰੰਭੀ ਗਈ ਅਤੇ ਪੰਜਾਬ ਦੀਆਂ ਸਾਰੀਆਂ 89 ਪੀ.ਏ.ਡੀ.ਬੀ. ਦੇ 41,745 ਡਿਫਾਲਟਰ ਕਿਸਾਨਾਂ ਖ਼ਿਲਾਫ਼ ਗ੍ਰਿਫਤਾਰੀ ਵਾਰੰਟੀ ਜਾਰੀ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਆਰੰਭੀ ਗਈ ਸੀ।
ਉਨਾਂ ਅੱਗੇ ਦੱਸਿਆ ਕਿ ਪਿਛਲੇ 40 ਸਾਲਾਂ ਦੌਰਾਨ ਪੀ.ਏ.ਡੀ.ਬੀ. ਵੱਲੋਂ 23 ਡਿਫਾਲਟਰ ਕਿਸਾਨਾਂ ਦੀ ਜ਼ਮੀਨ ਨਿਲਾਮ ਕਰ ਕੇ ਬੈਂਕ ਵੱਲੋਂ ਖਰੀਦੀ ਗਈ ਜੋ ਇਸ ਵੇਲੇ ਬੈਂਕਾਂ ਦੇ ਨਾਂ ਬੋਲਦੀ ਹੈ। ਇਨਾਂ ਵਿੱਚੋਂ 20 ਮਾਮਲਿਆਂ ਵਿੱਚ ਜ਼ਮੀਨ ਦੀ ਨਿਲਾਮੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈ ਜਿਸ ਕਾਰਨ ਅੱਜ ਵਿਰੋਧੀ ਪਾਰਟੀ ਨੂੰ ਇਸ ਮਾਮਲੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਮਾਰਚ 2017 ਤੋਂ ਹੁਣ ਤੱਕ ਇਕ ਵੀ ਕਿਸਾਨ ਦੀ ਜ਼ਮੀਨ ਨਿਲਾਮ ਨਹੀਂ ਕੀਤੀ ਗਈ।
ਉਨਾਂ ਕਿਹਾ ਕਿ ਬੈਂਕ ਵੱਲੋਂ ਵੱਡੇ ਤੇ ਸਮਰੱਥਾਵਾਨ ਕਿਸਾਨਾਂ ਤੋਂ ਵਸੂਲੀ ਲਈ ਕਾਨੂੰਨੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ ਕਿਉਂਕਿ ਇਹ ਉਹ ਕਿਸਾਨ ਹਨ ਜੋ ਕਰਜ਼ਾ ਮੋੜਨ ਦੀ ਸਮਰੱਥਾ ਤਾਂ ਰੱਖਦੇ ਹੁੰਦੇ ਹਨ ਪ੍ਰੰਤੂ ਜਾਣ-ਬੁੱਝ ਕੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਮੋੜਦੇ। ਉਨਾਂ ਕਿਹਾ ਕਿ ਪਹਿਲੀ ਫਰਵਰੀ 2018 ਨੂੰ ਬੈਂਕ ਦਾ 1363.87 ਕਰੋੜ ਰੁਪਏ ਦਾ ਕਰਜ਼ਾ 71,432 ਕਿਸਾਨਾਂ ਵੱਲ ਬਾਕਾਇਦਾ ਖੜਾ ਹੈ। ਇਨਾਂ ਵਿੱਚੋਂ ਬੈਂਕ ਨੇ 30 ਜੂਨ 2018 ਤੱਕ 16469 ਕਿਸਾਨਾਂ ਤੋਂ 194.74 ਕਰੋੜ ਦੀ ਰਿਕਵਰੀ ਹਾਸਲ ਕਰ ਲਈ ਅਤੇ ਇਕ ਵੀ ਕਿਸਾਨ ਦੀ ਜ਼ਮੀਨ ਨਹੀਂ ਵੇਚੀ।
ਸਭ ਤੋਂ ਵੱਧ ਕਰਜ਼ਾ 19 ਲੱਖ 53 ਹਜ਼ਾਰ ਜਲਾਲਾਬਾਦ ਦੇ ਇੱਕ ਕਿਸਾਨ ਦਾ | Randhawa
ਲਹਿਰਾਗਾਗਾ ਦੇ ਇੱਕ ਕਿਸਾਨ ਵੱਲ 16 ਲੱਖ ਰੁਪਏ ਤੋਂ ਵੱਧ ਬਕਾਇਆ
ਦੋ ਮਹਿਲਾ ਕਿਸਾਨਾਂ ਨੇ ਤਰਤੀਬਵਾਰ 6 ਲੱਖ ਤੇ 1 ਲੱਖ 70 ਹਜ਼ਾਰ ਦਾ ਕਰਜ਼ਾ ਨਹੀਂ ਮੋੜਿਆ
ਰਾਮਪੁਰਾ ਫੂਲ ਦੇ ਦੋ ਕਿਸਾਨਾਂ ਵੱਲ ਤਰਤੀਬ ਵਾਰ 13 ਲੱਖ ਅਤੇ 8 ਲੱਖ ਬਕਾਇਆ
0 ਕਿਸਾਨਾਂ ‘ਚੋਂ 7 ਕਿਸਾਨ ਰਾਮਪੁਰਾ ਫੂਲ ਦੇ
6 ਕਿਸਾਨ ਲਹਿਰਾਗਾਗਾ ਦੇ
1 ਜਲਾਲਾਬਾਦ ਤੋਂ
1 ਸੁਨਾਮ ਤੋਂ