dubai - Sach Kahoon Punjabi
Dubai ਤੋਂ ਵਾਪਸ ਆਏ ਪੰਜਾਬੀ, ਕੀਤਾ ਸਰਕਾਰ ਦਾ ਧੰਨਵਾਦ
ਕਿਹਾ, ਪਰਿਵਾਰਕ ਮੈਂਬਰਾਂ ਵਾਂਗ ਕੀਤੀ ਸੰਭਾਲ | Dubai
ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦਾ ਪਰਿਵਾਰ ਪੁੱਜਾ ਪੰਜਾਬ ਵਿੱਚ ਵਾਪਸ
Dubai: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਪੰਜਾਬੀ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਹਨਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।
ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਪ੍ਰਵਾਸੀ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸੁਆਗਤ ਕੀਤਾ।
Read Also : ਬਲਾਕ ਭਾਦਸੋਂ -2 ਅਧੀਨ ਆਉਂਦੇ ਕਲੱਸਟਰਾਂ ਦੀ ਦਾਖ਼ਲੇ ਸਬੰਧੀ ਹੋਈ ਵਿਸ਼ੇਸ਼ ਇੱਕਤਰਤਾ
ਡਾ. ਸਨੀ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਉੱਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।
ਬਠਿੰਡਾ ਦੇ ਪਰਿਵਾਰ ਦੀ ਮੈਂਬਰ ਨੀਰੂ ਗਰਗ, ਜਿਨ੍ਹਾਂ ਨੇ ਪੰਜਾਬ ਵਾਪਸੀ ਲਈ ਸਹਾਇਤਾ ਦੀ ਅਪੀਲ ਕੀਤੀ ਸੀ, ਨੇ ਖ਼ਾਸ ਤੌਰ ’ਤੇ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸੰਕਟ ਕਾਲ ਦੇਖਣ ਤੋਂ ਬਾਅਦ ਮੰਤਰੀ ਨੇ ਖੁਦ ਫੋਨ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਮਦਰਦੀ ਅਤੇ ਸਹਿਯੋਗ ਜਤਾਇਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ।
Dubai: ਬਠਿੰਡਾ ਦੀ ਪ੍ਰਿੰਸੀਪਲ ਨੇ ਵੀਡੀਓ ਪਾ ਕੇ ਜ਼ਾਹਿਰ ਕੀਤੀ ਬੇਵਸੀ
ਬਠਿੰਡਾ (ਸੁਖਜੀਤ ਮਾਨ)। ਯੂਐਸ-ਇਜ਼ਰਾਈਲ ਅਤੇ ਇਰਾਨ ਦਰਮਿਆਨ ਚੱਲ ਰਹੀ ਜੰਗ ਨੇ ਕਈ ਮੁਲਕਾਂ ਦੇ ਲੋਕਾਂ ਨੂੰ ਕਸੂਤੀ ਸਥਿਤੀ ‘ਚ ਫਸਾ ਦਿੱਤਾ ਹੈ। ਉੱਥੋਂ ਦੇ ਮੂਲ ਨਾਗਰਿਕਾਂ ਦੇ ਨਾਲ-ਨਾਲ ਵੱਡੀ ਗਿਣਤੀ ਭਾਰਤੀ ਵੀ ਜੰਗ ਦਾ ਦਰਦ ਝੱਲ ਰਹੇ ਹਨ। ਹਵਾਈ ਆਵਾਜਾਈ ਬੰਦ ਹੋਣ ਨਾਲ ਹਜ਼ਾਰਾਂ ਯਾਤਰੀ ਏਅਰਪੋਰਟਾਂ ‘ਤੇ ਫਸ ਗਏ ਹਨ। ਇਹਨਾਂ ਯਾਤਰੀਆਂ ਕੋਲ ਉੱਥੇ ਰਹਿਣ ਲਈ ਨਾ ਤਾਂ ਜ਼ਿਆਦਾ ਪੈਸੇ ਬਚੇ ਹਨ ਤੇ ਨਾ ਹੀ ਕੋਈ ਦਵਾਈ ਆਦਿ ਦਾ ਇੰਤਜਾਮ ਹੈ। ਬਠਿੰਡਾ ਵਾਸੀ ਤੇ ਐਸਐਸਡੀ ਗਰਲਜ ਕਾਲਜ ਦੇ ਪ੍ਰਿੰਸੀਪਲ ਨੀਰੂ ਗਰਗ ਨੇ ਦੁਬਈ ਤੋਂ ਵੀਡੀਓ ਰਾਹੀਂ ਮੱਦਦ ਦੀ ਮੰਗ ਕੀਤੀ ਹੈ।
ਵੀਡੀਓ ਰਾਹੀਂ ਪ੍ਰਿੰਸੀਪਲ ਨੀਰੂ ਗਰਗ ਨੇ ਦੱਸਿਆ ਕਿ ਉਹਨਾਂ ਕੋਲ਼ ਬੀਪੀ ਅਤੇ ਸ਼ੂਗਰ ਦੀਆਂ ਜ਼ਰੂਰੀ ਦਵਾਈਆਂ ਖਤਮ ਹੋ ਚੁੱਕੀਆਂ ਹਨ ਅਤੇ ਹਾਲਤ ਲਗਾਤਾਰ ਮੁਸ਼ਕਿਲ ਹੁੰਦੇ ਜਾ ਰਹੇ ਹਨ। ਉਹਨਾਂ ਨੇ ਭਾਰਤ ਸਰਕਾਰ ਤੋਂ ਪਹਿਲਾਂ ਵੀ ਇੱਕ ਵੀਡੀਓ ਜਰੀਏ ਮਦਦ ਦੀ ਅਪੀਲ ਕੀਤੀ ਸੀ ਪਰ ਹਾਲੇ ਤੱਕ ਕੋਈ ਵੀ ਠੋਸ ਪ੍ਰਬੰਧ ਨਹੀਂ ਹੋਇਆ। ਉਹਨਾਂ ਦੱਸਿਆ ਕਿ ਰਾਤ ਕਰੀਬ 10 ਵਜੇ ਉਹਨਾਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਲਈ ਕਿਹਾ ਗਿਆ ਪਰ ਕੋਈ ਸਪੱਸ਼ਟ ਦਿਸ਼ਾ ਨਿਰਦੇਸ਼ ਨਹੀਂ ਦਿੱਤੇ ਗਏ। ਉਹਨਾਂ ਨੇ ਇੰਡੀਗੋ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਏਅਰਲਾਈਨ ਦੇ ਬਾਹਰ ਅਧਿਕਾਰੀਆਂ ਨੂੰ ਮਿਲ਼ਣ ਦੀ ਗੱਲ ਕਹੀ ਗਈ ਸੀ ਪਰ ਉੱਥੇ ਕੋਈ ਮੌਜੂਦ ਨਹੀਂ ਸੀ।
Read Also : ਤਹਿਰਾਨ ’ਚ 40 ਵਿਦਿਆਰਥਣਾਂ ਦੀ ਮੌਤ, ਇਜ਼ਰਾਈਲ ਦਾ ਦਾਅਵਾ, ਈਰਾਨ ਦੇ ਰੱਖਿਆ ਮੰਤਰੀ ਮਾਰੇ ਗਏ
ਕਾਫੀ ਦੇਰ ਇੰਤਜਾਰ ਕਰਨ ਤੋਂ ਬਾਅਦ ਉਹਨਾਂ ਨੇ ਹੋਟਲ ਭਾਲ ਕੀਤੀ ਤਾਂ ਨੇੜੇ ਕੋਈ ਹੋਟਲ ਵੀ ਨਹੀਂ ਮਿਲਿਆ ਕਿਉਂਕਿ ਸਾਰੇ ਹੋਟਲ ਭਰੇ ਹੋਏ ਸਨ। ਉਹਨਾਂ ਨੂੰ 20 ਕਿੱਲੋਮੀਟਰ ਦੂਰ ਇੱਕ ਮਹਿੰਗਾ ਹੋਟਲ ਮਿਲਿਆ ਜਿੱਥੇ ਉਹਨਾਂ ਨੇ ਰਾਤ ਬਿਤਾਈ। ਹੁਣ ਹੋਟਲ ਪ੍ਰਬੰਧਨ ਨੇ ਉਹਨਾਂ ਨੂੰ ਕਮਰਾ ਖਾਲੀ ਕਰਨ ਲਈ ਕਿਹਾ ਹੈ ਅਤੇ ਉਹਨਾਂ ਦੇ ਕੋਲ ਪੈਸੇ ਵੀ ਲਗਭਗ ਖਤਮ ਹੋ ਚੁੱਕੇ ਹਨ। ਉਹਨਾਂ ਦੀਆਂ ਦਵਾਈਆਂ ਖਤਮ ਹੋ ਚੁੱਕੀਆਂ ਹਨ ਅਤੇ ਕੋਈ ਕੁੱਝ ਦੱਸਣ ਵਾਲਾ ਨਹੀਂ ਹੈ। ਉਹਨਾਂ ਨੇ ਭਾਰਤ ਸਰਕਾਰ ਤੋਂ ਜਲਦੀ ਸੁਰੱਖਿਅਤ ਇੱਥੋਂ ਕੱਢੇ ਜਾਣ ਦੀ ਮੰਗ ਕੀਤੀ ਹੈ। ਪ੍ਰਿੰਸੀਪਲ ਨੀਰੂ ਗਰਗ ਨੇ ਕਿਹਾ ਕਿ ਉਹਨਾਂ ਦੇ ਜਾਣਕਾਰ ਆਰਥਿਕ ਮਦਦ ਦੀ ਪੇਸ਼ਕਸ਼ ਕਰ ਰਹੇ ਹਨ ਪਰ ਉਹ ਚਾਹੁੰਦੇ ਹਨ ਕਿ ਸਰਕਾਰ ਜਲਦੀ ਕੁੱਝ ਕਰਕੇ ਸਾਰੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਵੇ।
Champions Trophy 2025: ਇਸ ਦੇਸ਼ ’ਚ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਵਿਚਕਾਰ ਚੈਂਪੀਅਨਜ਼ ਟਰਾਫੀ ਦਾ ਮੁਕਾਬਲਾ, ਤਰੀਕ ਹੋਈ ਫਾਈਨਲ
ਭਾਰਤ-ਪਾਕਿਸਤਾਨ ਮੈਚ 23 ਫਰਵਰੀ ਨੂੰ ਹੋਵੇਗਾ | Champions Trophy 2025
ਜੇਕਰ ਭਾਰਤ ਸੈਮੀਫਾਈਨਲ ਜਾਂ ਫਾਈਨਲ ’ਚ ਪਹੁੰਚਿਆ ਤਾਂ ਉਹ ਮੈਚ ਵੀ ਯੂਏਈ ’ਚ ਹੀ ਹੋਣਗੇ
ਸਪੋਰਟਸ ਡੈਸਕ। Champions Trophy 2025: ਚੈਂਪੀਅਨਸ ਟਰਾਫੀ ’ਚ ਭਾਰਤ ਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਇਹ ਮਹਾਨ ਮੈਚ ਯੂਏਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ’ਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕੇਟ ਬੋਰਡ (ਪੀਸੀਬੀ) ਤੋਂ ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫੀ 2025 ’ਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਲਈ ਨਿਰਪੱਖ ਸਥਾਨ ਵਜੋਂ ਚੁਣਿਆ ਗਿਆ ਹੈ। ਸ਼ਨਿੱਚਰਵਾਰ ਰਾਤ ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਤੇ ਯੂਏਈ ਦੇ ਮੰਤਰੀ ਸ਼ੇਖ ਨਾਹਯਾਨ ਅਲ ਮੁਬਾਰਕ ਵਿਚਕਾਰ ਮੀਟਿੰਗ ਹੋਈ। ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ’ਚ ਮੇਜ਼ਬਾਨ ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ। ਫਾਈਨਲ 9 ਮਾਰਚ ਨੂੰ ਲਾਹੌਰ ’ਚ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ। ਜੇਕਰ ਟੀਮ ਇੰਡੀਆ ਨਾਕਆਊਟ ਲਈ ਕੁਆਲੀਫਾਈ ਕਰਦੀ ਹੈ ਤਾਂ ਸੈਮੀਫਾਈਨਲ ਤੇ ਫਾਈਨਲ ਵੀ ਦੁਬਈ ’ਚ ਹੀ ਹੋਣਗੇ।
ਇਹ ਖਬਰ ਵੀ ਪੜ੍ਹੋ : Weather Today: ਸੌਮਵਾਰ ਸੁਵੱਖਤੇ ਪਏ ਮੀਂਹ ਨੇ ਵਧਾਈ ਠਾਰੀ, ਠੁਰ-ਠੁਰ ਕਰਨ ਲੱਗੇ ਲੋਕ
ਭਾਰਤ ਦਾ ਪਹਿਲਾ ਮੈਚ 20 ਫਰਵਰੀ ਨੂੰ ਹੋਵੇਗਾ | Champions Trophy 2025
ਭਾਰਤੀ ਟੀਮ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ ਜਦਕਿ ਆਖਰੀ ਮੈਚ 2 ਮਾਰਚ ਨੂੰ ਨਿਊਜ਼ੀਲੈਂਡ ਨਾਲ ਹੋਵੇਗਾ। ਸੈਮੀਫਾਈਨਲ (4 ਤੇ 5 ਮਾਰਚ) ਤੇ ਫਾਈਨਲ ਦੋਵਾਂ ਲਈ ਇੱਕ ਰਿਜ਼ਰਵ-ਡੇਅ ਵੀ ਰੱਖਿਆ ਗਿਆ ਹੈ।
15 ’ਚੋਂ 5 ਮੈਚ ਯੂਏਈ ’ਚ ਹੋਣਗੇ
8 ਟੀਮਾਂ ਵਿਚਕਾਰ 15 ਮੈਚਾਂ ਦਾ ਇਹ ਟੂਰਨਾਮੈਂਟ 19 ਫਰਵਰੀ ਤੋਂ ਸ਼ੁਰੂ ਹੋ ਕੇ 9 ਮਾਰਚ ਤੱਕ ਚੱਲੇਗਾ। ਭਾਰਤ ਆਪਣੇ ਗਰੁੱਪ ਪੜਾਅ ਦੇ ਤਿੰਨੇ ਮੈਚ ਯੂਏਈ ’ਚ ਖੇਡੇਗਾ। ਜੇਕਰ ਭਾਰਤ ਕੁਆਲੀਫਾਈ ਕਰਦਾ ਹੈ ਤਾਂ ਇੱਥੇ ਇੱਕ ਸੈਮੀਫਾਈਨਲ ਤੇ ਫਾਈਨਲ ਵੀ ਖੇਡਿਆ ਜਾਵੇਗਾ, ਜਦਕਿ ਟੂਰਨਾਮੈਂਟ ਦੇ ਬਾਕੀ 10 ਮੈਚ ਪਾਕਿਸਤਾਨ ’ਚ ਖੇਡੇ ਜਾ ਸਕਦੇ ਹਨ। ਵੀਰਵਾਰ, 19 ਦਸੰਬਰ ਨੂੰ ਆਈਸੀਸੀ ਦੀ ਮੀਟਿੰਗ ’ਚ ਇਹ ਫੈਸਲਾ ਕੀਤਾ ਗਿਆ ਸੀ ਕਿ ਭਾਰਤ ਚੈਂਪੀਅਨਜ਼ ਟਰਾਫੀ ਦੇ ਮੈਚ ਪਾਕਿਸਤਾਨ ਦੀ ਬਜਾਏ ਕਿਸੇ ਨਿਰਪੱਖ ਸਥਾਨ ’ਤੇ ਖੇਡੇਗਾ। ਨਾਲ ਹੀ, ਪਾਕਿਸਤਾਨੀ ਟੀਮ 2027 ਤੱਕ ਭਾਰਤ ’ਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਲਈ ਭਾਰਤ ਨਹੀਂ ਆਵੇਗੀ। ਇਸ ਦੇ ਮੈਚ ਵੀ ਨਿਰਪੱਖ ਥਾਵਾਂ ’ਤੇ ਕਰਵਾਏ ਜਾਣਗੇ। 2025 ਮਹਿਲਾ ਵਨਡੇ ਵਿਸ਼ਵ ਕੱਪ ਭਾਰਤ ’ਚ, ਟੀ-20 ਵਿਸ਼ਵ ਕੱਪ 2026 ’ਚ ਭਾਰਤ ਤੇ ਸ਼੍ਰੀਲੰਕਾ ’ਚ ਹੋਣਾ ਹੈ। Champions Trophy 2025
ਦੁਬਈ ’ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ
ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ | Sad News
(ਆਰਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਦੋਂ ਇਸਲਾਮੀ ਜਗਤ ਈਦ ਦੇ ਤਿਉਹਾਰ ਦੀ ਖ਼ੁਸ਼ੀ ਮਨਾ ਰਿਹਾ ਸੀ ਉਸ ਸਮੇਂ ਇਹ ਪੀੜਤ ਪਰਿਵਾਰ ਆਪਣੇ ਪੁੱਤ ਦੇ ਕਤਲ ਦੀ ਖ਼ਬਰ ਸੁਣ ਕੇ ਆਪਣੀ ਕਿਸਮਤ ਨੂੰ ਕੋਸ ਰਿਹਾ ਸੀ, ਕਿਉਂਕਿ ਉਹ ਆਪਣੇ ਪੁੱਤ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਉਣ ਦੇ ਸਮਰੱਥ ਵੀ ਨਹੀਂ ਹਨ। Sad News
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ, ਇਸ ਆਗੂ ਨੂੰ ਬਣਾਇਆ ਹਰਿਆਣਾ ਦਾ ਸੂਬਾ ਪ੍ਰਧਾਨ
ਮਨਜੋਤ ਸਿੰਘ ਨੂੰ ਟਰੈਵਲ ਏਜੰਟ ਰਾਹੀਂ ਦੁਬਈ ਭੇਜਣ ਲਈ ਲਏ ਵੱਡੇ ਕਰਜੇ ਕਾਰਨ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਮ੍ਰਿਤਕ ਦੇਹ ਲਿਆਉਣ ਲਈ ਪੈਸਿਆਂ ਦਾ ਪ੍ਰਬੰਧ ਕਰਨਾ ਵੀ ਬਜ਼ੁਰਗ ਮਾਪਿਆਂ ਲਈ ਚੁਣੌਤੀ ਬਣਿਆ ਹੋਇਆ ਹੈ। ਦਲਬਾਗ ਸਿੰਘ ਅਤੇ ਉਸ ਦੀ ਪਤਨੀ ਭਿੰਦਰ ਕੌਰ ਉਸ ਸਮੇਂ ਨੂੰ ਕੋਸ ਰਹੇ ਹਨ ਜਦੋਂ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਕਰੀਬ 14 ਮਹੀਨੇ ਪਹਿਲਾਂ ਦੁਬਈ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕਲੀਨਰ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕਰਕੇ ਯੂਏਈ ਵਿੱਚ ਚੰਗੇ ਭਵਿੱਖ ਦੀ ਭਾਲ ਵਿੱਚ ਜਾਣ ਦਿੱਤਾ। Sad News
ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਲੰਬੜਦਾਰ ਆਤਮਾ ਸਿੰਘ ਲੋਹਟਬੱਦੀ ਨੇ ਦੱਸਿਆ ਕਿ ਉਨ੍ਹਾਂ ਨੇ 20 ਜੂਨ ਨੂੰ ਘਟਨਾ ਦਾ ਪਤਾ ਲੱਗਣ ’ਤੇ ਮ੍ਰਿਤਕ ਦੇ ਦੋਸਤਾਂ ਨਾਲ ਤਾਲਮੇਲ ਕੀਤਾ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਮਨਜੋਤ ਸਿੰਘ ਦੀ ਲਾਸ਼ ਦੁਬਈ ਦੇ ਇੱਕ ਹਸਪਤਾਲ ਵਿੱਚ ਪਈ ਸੀ। ਲੋਹਟਬੱਦੀ ਨੇ ਕਿਹਾ, ਕਿਉਂਕਿ ਦਿਲਬਾਗ ਸਿੰਘ ਅਤੇ ਉਸ ਦੀ ਪਤਨੀ ਦੀ ਦੇਖਭਾਲ ਕਰਨ ਲਈ ਘਰ ਵਿੱਚ ਕੋਈ ਨਹੀਂ ਸੀ, ਇਸ ਲਈ ਮਾਪਿਆਂ ਨੂੰ ਮਨਜੋਤ ਸਿੰਘ ਦੀ ਮੌਤ ਦੀ ਖਬਰ ਬਾਰੇ ਸਪੱਸ਼ਟ ਨਹੀਂ ਦੱਸਿਆ ਤੇ ਉਹ ਲਾਸ਼ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ ਮ੍ਰਿਤਕ ਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਹੈ ਤੇ ਮ੍ਰਿਤਕ ਮਨਜੋਤ ਸਿੰਘ ਦੇ ਪਰਿਵਾਰ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਦੁਖੀ ਪਰਿਵਾਰ ਨੇ ਯੂਏਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੁੱਤਰ ਦੇ ਹੋਏ ਕਤਲ ਦੀ ਜਾਂਚ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਚੁੱਕਿਆ ਮੁੱਦਾ
ਇਸ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਨੇ ਇਹ ਮੁੱਦਾ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਉਠਾਉਣ ਦਾ ਦਾਅਵਾ ਕੀਤਾ। ਬੋਪਾਰਾਏ ਨੇ ਕਿਹਾ, ਪਰਿਵਾਰ ਦੁਆਰਾ ਦੋਹਰੀ ਮਾਰ ਝੱਲਣ ਬਾਰੇ ਪਤਾ ਲੱਗਣ ਤੋਂ ਬਾਅਦ ਉਹਨਾਂ ਮੰਤਰੀ ਨਾਲ ਗੱਲ ਕੀਤੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਲਾਸ਼ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦੁਬਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ। Sad News
ਦੇਸ਼ ਵਿੱਚ ਪਹਿਲੀ ਵਾਰ ਵਾਰਾਣਸੀ ਤੋਂ ਸਮੁੰਦਰੀ ਰਸਤੇ ਦੁਬਈ ਭੇਜੀਆਂ ਗਈਆਂ ਤਾਜ਼ੀਆਂ ਸਬਜ਼ੀਆਂ
ਨਿਰਯਾਤ ਨੂੰ ਉਤਸ਼ਾਹ: ਕਿਸਾਨਾਂ ਨੂੰ ਵੱਡੇ ਨਿਰਯਾਤਕਾਂ ਨਾਲ ਸੰਪਰਕ ਦਾ ਮੰਚ ਮੁਹੱਈਆ
ਏਜੰਸੀ/ਨਵੀਂ ਦਿੱਲੀ। ਦੇਸ਼ ਵਿੱਚ ਪਹਿਲੀ ਵਾਰ ਪ੍ਰਯੋਗ ਦੇ ਤੌਰ ‘ਤੇ ਸਮੁੰਦਰੀ ਰਸਤੇ ਤੋਂ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੋਂ ਦੁਬਈ ਤਾਜੀਆਂ ਸਬਜ਼ੀਆਂ ਭੇਜੀਆਂ ਗਈਆਂ। ਖੇਤੀਬਾੜੀ ਅਤੇ ਪ੍ਰੋਸੈੱਸਡ ਖੁਰਾਕ ਉਤਪਾਦ ਨਿਰਯਾਤ ਵਿਕਾਸ ਅਥਾਰਿਟੀ (ਏਪੀਈਡੀਏ) ਨਿਰਯਾਤ ਨੂੰ ਉਤਸ਼ਾਹ ਦੇਣ ਲਈ ਵਾਰਾਣਸੀ ਖੇਤਰ ਦੇ ਪੰਜ ਜਿਲ੍ਹਿਆਂ ਗਾਜੀਪੁਰ, ਜੌਨਪੁਰ, ਚੰਦੌਲੀ, ਮਿਜਾਰਪੁਰ ਅਤੇ ਸੰਤ ਰਵੀਦਾਸ ਨਗਰ ਵਿੱਚ ਖੇਤੀਬਾੜੀ ਨਿਰਯਾਤ ਹੱਬ ਬਣਾਉਣ ਜਾ ਰਿਹਾ ਹੈ। ਏਪੀਈਡੀਏ ਦੇ ਚੇਅਰਮੈਨ ਪਵਨ ਕੁਮਾਰ ਬੋਰਠਾਕੁਰ ਅਤੇ ਵਾਰਾਣਸੀ ਖੇਤਰ ਦੇ ਕਮਿਸ਼ਨਰ ਦੀਪਕ ਅਗਰਵਾਲ ਨੇ ਵਾਰਾਣਸੀ ਦੇ ਜਿਲ੍ਹਾ ਮੈਜਿਸਟ੍ਰੇਟ ਕੌਸ਼ਲ ਰਾਜ ਸ਼ਰਮਾ ਦੀ ਹਾਜਰੀ ਵਿੱਚ ਪ੍ਰਯੋਗ ਦੇ ਤੌਰ ‘ਤੇ ਤਾਜ਼ੀਆਂ ਸਬਜ਼ੀਆਂ ਦੇ ਇੱਕ ਕੰਟੇਨਰ ਨੂੰ ਝੰਡੀ ਦਿਖਾ ਕੇ ਸਮੁੰਦਰੀ ਰਸਤਾ ਰਵਾਨਾ ਕੀਤਾ। Country
ਖੇਤੀਬਾੜੀ ਨਿਰਯਾਤ ਹੱਬ ਬਣਾਉਣ ਦੀ ਕੋਸ਼ਿਸ਼ ਵਿੱਚ ਏਪੀਈਡੀਏ ਨੇ ਇਸ ਸਾਲ ਵਾਰਾਣਸੀ ਵਿੱਚ ਤਾਜ਼ਾ ਸਬਜ਼ੀਆਂ ਲਈ ਨਿਰਯਾਤ ਉਤਸ਼ਾਹ ਪ੍ਰੋਗਰਾਮ ਅਤੇ ਕ੍ਰੇਤਾ-ਵਿਕਰੇਤਾ ਮੀਟਿੰਗ (ਬੀਐਸਐਮ) ਦਾ ਪ੍ਰਬੰਧ ਕੀਤਾ। ਇਸ ਵਿੱਚ ਖੇਤਰ ਦੇ 100 ਕਿਸਾਨ ਅਤੇ ਮੁੰਬਈ, ਕੋਲਕਾਤਾ, ਹੈਦਰਾਬਾਦ ਅਤੇ ਉੱਤਰ ਪ੍ਰਦੇਸ਼ ਦੇ ਨਿਰਯਾਤਕ ਸ਼ਾਮਲ ਹੋਏ। ਕ੍ਰੇਤਾ-ਵਿਕਰੇਤਾ ਮੀਟਿੰਗ ਐਫਪੀਓ ਅਤੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਵੱਡੇ ਨਿਰਯਾਤਕਾਂ ਨਾਲ ਸੰਪਰਕ ਦਾ ਮੰਚ
ਪ੍ਰਦਾਨ ਕਰਦੀ ਹੈ ।
ਖੇਤਰ ਤੋਂ ਸਬਜ਼ੀਆਂ ਤੇ ਫਲਾਂ ਦੇ ਨਿਰਯਾਤ ‘ਚ ਦਿਲਚਸਪੀ ਵਿਖਾਈ
ਇਸ ਖੇਤਰ ਦੀ ਸਮਰੱਥਾ, ਸਬਜ਼ੀਆਂ ਤੇ ਫਲਾਂ ਦੀ ਗੁਣਵੱਤਾ, ਜ਼ਰੂਰੀ ਬੁਨਿਆਦੀ ਢਾਂਚੇ ਨੂੰ ਸਮਝਣ ਵਿੱਚ ਨਿਰਯਾਤਕਾਂ ਤੇ ਖੇਤਰ ਦੇ ਕਿਸਾਨਾਂ ‘ਚ ਸੰਵਾਦ ਕਾਫ਼ੀ ਸਹਾਇਕ ਸਾਬਤ ਹੋਏ ਹਨ। ਇਸ ਨਾਲ ਕਿਸਾਨਾਂ ਨੂੰ ਇਹ ਸਮਝਾਉਣ ‘ਚ ਵੀ ਮੱਦਦ ਮਿਲੀ ਕਿ ਉਹ ਨਿਰਯਾਤ ਕੀਤੇ ਜਾਣ ਲਾਇਕ ਵੱਖ-ਵੱਖ ਫਸਲਾਂ ਉਗਾਉਣ। ਮੀਟਿੰਗ ‘ਚ ਦੋਵਾਂ ਹਿੱਤਧਾਰਕਾਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਗਈ। ਨਿਰਯਾਤਕਾਂ ਨੇ ਉਤਪਾਦ ਗੁਣਵੱਤਾ ਯਕੀਨੀ ਹੋਣ ‘ਤੇ ਖੇਤਰ ਤੋਂ ਸਬਜ਼ੀਆਂ ਤੇ ਫਲਾਂ ਦੇ ਨਿਰਯਾਤ ‘ਚ ਦਿਲਚਸਪੀ ਵਿਖਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਬਈ ‘ਚ ਪੰਜਾਬੀ ਨੌਜਵਾਨ ਦਾ ਕਤਲ, ਗਲੀ ਹੋਈ ਮਿਲੀ ਲਾਸ਼
ਫੋਨ ਜ਼ਰੀਏ ਦੁਬਈ ਵਿਖੇ ਰਹਿੰਦੀ ਭੈਣ ਤੋਂ ਪਤਾ ਲੱਗਾ
ਗੋਰਇਆ (ਸੱਚ ਕਹੂੰ ਨਿਊਜ਼)। ਗੋਰਾਇਆ ਦੇ ਪਿੰਡ ਸਰਗੁੰਦੀ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਗਗਨਦੀਪ ਬੰਗਾ ਦੀ ਦੁਬਈ ‘ਚ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਕਤ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਕੀਤੀ ਗਈ। ਗਗਨਦੀਪ ਕਰੀਬ 8 ਮਹੀਨੇ ਪਹਿਲਾਂ ਹੀ ਦੁਬਈ ‘ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਚਾਰ ਭਰਾ-ਭੈਣ ਹਨ ਉਸ ਦੀ ਇੱਕ ਭੈਣ ਪੰਜਾਬ ਪੁਲਸ ‘ਚ ਭਰਤੀ ਹੈ ਜਦਕਿ ਇੱਕ ਭੈਣ ਦੁਬਈ ‘ਚ ਹੀ ਰਹਿੰਦੀ ਹੈ। Punjabi Youth ਛੋਟਾ ਭਰਾ ਸ਼ਟਰਿੰਗ ਦਾ ਕੰਮ ਕਰਦਾ ਹੈ। ਨੌਜਵਾਨ ਦੀ ਮੌਤ ਹੋਣ ਸਬੰਧੀ ਉਸ ਦੇ ਪਰਿਵਾਰ ਨੂੰ ਸੋਮਵਾਰ ਨੂੰ ਫੋਨ ਜ਼ਰੀਏ ਦੁਬਈ ਵਿਖੇ ਰਹਿੰਦੀ ਭੈਣ ਤੋਂ ਪਤਾ ਲੱਗਾ। ਮ੍ਰਿਤਕ ਨੌਜਵਾਨ ਦੇ ਪਿਤਾ ਦੇਸਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਲੱਖ ਦੇ ਕਰੀਬ ਪੈਸਾ ਖਰਚ ਕੇ 17 ਅਪ੍ਰੈਲ 2019 ਨੂੰ ਗਗਨਦੀਪ ਨੂੰ ਦੁਬਈ ਦੇ ਸੋਨਾਪੁਰ ‘ਚ ਪਲੰਬਰ ਦੇ ਕੰਮ ‘ਚ ਭੇਜਿਆ ਸੀ।
ਕਰੀਬ ਚਾਰ ਮਹੀਨਿਆਂ ਤੱਕ ਉਸ ਨੇ ਕੰਪਨੀ ‘ਚ ਕੰਮ ਕੀਤਾ। ਕੰਪਨੀ ‘ਚ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਸੀ ਤੇ ਪੈਸੇ ਵੀ ਨਹੀਂ ਦੇ ਰਹੀ ਸੀ। ਇਸੇ ਕਰਕੇ ਉਸ ਨੇ ਕੰਪਨੀ ਛੱਡ ਦਿੱਤੀ ਅਤੇ ਉਹ ਕੰਪਨੀ ਤੋਂ ਬਾਹਰ ਕੰਮ ਕਰਨ ਲੱਗਾ ਸੀ। 15 ਅਗਸਤ ਨੂੰ ਉਸ ਦਾ ਆਖਰੀ ਫੋਨ ਆਇਆ ਅਤੇ ਉਸ ਤੋਂ ਬਾਅਦ ਉਸ ਦਾ ਕੋਈ ਸੰਪਰਕ ਨਹੀਂ ਹੋ ਸਕਿਆ। ਵਟਸਐਪ ‘ਤੇ ਵੀ ਕਾਫੀ ਮੈਸੇਜ ਭੇਜੇ ਗਏ ਪਰ ਕੋਈ ਮੈਸੇਜ ਨਹੀਂ ਦੇਖਿਆ।
ਭਾਲ ਲਈ ਛੋਟਾ ਭਰਾ ਵੀ ਗਿਆ ਸੀ ਦੁਬਈ
ਗਗਨਦੀਪ ਦੀ ਭਾਲ ‘ਚ ਉਨ੍ਹਾਂ ਦਾ ਛੋਟਾ ਪੁੱਤਰ ਪਵਨਦੀਪ ਸਿੰਘ 27 ਸਤੰਬਰ ਨੂੰ ਟੂਰਿਸਟ ਵੀਜ਼ੇ ‘ਤੇ ਦੁਬਈ ਗਿਆ ਸੀ
ਪਰ ਕਈ ਵੀ ਸੁਰਾਗ ਨਾ ਮਿਲ ਸਕਿਆ। ਫਿਰ ਉਹ 23 ਅਕਤੂਬਰ ਨੂੰ ਵਾਪਸ ਇਥੇ ਆ ਗਿਆ।
ਉਸ ਦੀ ਇੱਕ ਭੈਣ ਪੰਜਾਬ ਪੁਲਸ ‘ਚ ਭਰਤੀ ਹੈ ਜਦਕਿ ਇੱਕ ਭੈਣ ਦੁਬਈ ‘ਚ ਹੀ ਰਹਿੰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ
ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai
ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਨੇੜਲੇ ਪਿੰਡ ਕੰਗ ਜਗੀਰ ਨਾਲ ਸਬੰਧਿਤ ਮ੍ਰਿਤਕ ਕੇਵਲ ਰਾਮ ਕਰੀਬ 3 ਮਹੀਨੇ ਪਹਿਲਾਂ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਬੀਤੀ 28 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : IND Vs AUS 2nd ODI : ਅਸਟਰੇਲੀਆ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਰਹਿੰਦੀ, ਜਿਸ ਕਾਰਨ ਉਹ ਬੀਤੀ 28 ਅਗਸਤ ਨੂੰ ਪੰਜਾਬ ਵਾਪਸ ਆ ਰਿਹਾ ਸੀ ਜਦ ਉਹ ਏਅਰਪੋਰਟ ਜਾਣ ਲਈ ਘਰੋਂ ਸਵੇਰੇ 5 ਵਜੇ ਚੱਲਣ ਲੱਗਾ ਤਾਂ ਘਰ ਦੇ ਬਾਹਰਵਾਰ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਦੂਜੀ ਵਾਰ ਮੁੜ ਦੌਰਾ ਪੈਣ ਕਾਰਨ ਮੌਤ ਹੋ ਗਈ ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਵਰ੍ਹੇ ਪਹਿਲਾਂ ਕੰਮ ਦੌਰਾਨ ਸੱਜੀ ਬਾਂਹ ਕੱਟੀ ਗਈ ਸੀ ਤੇ ਉਸ ਦੀ ਕੋਈ ਔਲਾਦ ਵੀ ਨਹੀਂ ਹੈ ਜਦ ਕਿ ਪਤਨੀ ਵੀ ਬਹੁਤ ਬਿਮਾਰ ਰਹਿੰਦੀ ਹੈ। (Dubai)
ਜਦ ਕੇਵਲ ਰਾਮ ਦੇ ਨਾਲ ਰਹਿੰਦੇ ਸਾਥੀਆਂ ਨੇ ਉਸਦੀ ਮ੍ਰਿਤਕ ਦੇਹ ਵਾਪਸ ਭਾਰਤ ਭੇਜਣ ਲਈ ਡਾ. ਓਬਰਾਏ ਨਾਲ ਗੱਲ ਕੀਤੀ ਤਾਂ ਡਾ. ਓਬਰਾਏ ਨੇ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਤਾਂ ਪਰਿਵਾਰ ਨੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਕੇਵਲ ਰਾਮ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ। (Dubai)
ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵੱਲੋਂ ਹੁਣ ਤੱਕ 129 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮੁਹੰਮਦ ਨਜ਼ੀਰ ਤੋਂ ਇਲਾਵਾ ਮ੍ਰਿਤਕ ਦੇ ਭਰਾ ਭਜਨ ਲਾਲ, ਤਰਸੇਮ ਲਾਲ, ਜੀਜਾ ਪਿਆਰਾ ਲਾਲ, ਭਤੀਜਾ ਕੁਲਦੀਪ ਕੁਮਾਰ ਆਦਿ ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।
ਦੁੱਬਈ ਤੋਂ 37 ਦਿਨ ਬਾਅਦ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਪੁੱਜੀ
15 ਮਈ ਨੂੰ ਹੋਇਆ ਸੀ ਦੁਬਈ ‘ਚ ਲਾਪਤਾ 21 ਮਈ ਨੂੰ ਮਿਲੀ ਰੇਤ ਦੇ ਟਿੱਬਿਆਂ ਤੋਂ ਲਾਸ਼
ਅੰਮ੍ਰਿਤਸਰ, ਰਾਜਨ ਮਾਨ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਮ੍ਰਿਤਕ ਸੁਰਜੀਤ ਕੁਮਾਰ ਅਜੇ ਫਰਵਰੀ ਮਹੀਨੇ ‘ਚ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਅਚਾਨਕ ਬੀਤੀ 15 ਮਈ ਨੂੰ ਉਹ ਭੇਦਭਰੇ ਹਲਾਤਾਂ ‘ਚ ਉਹ ਲਾਪਤਾ ਹੋ ਗਿਆ ਤੇ 21 ਮਈ ਨੂੰ ਰੇਤ ਦੇ ਟਿੱਬਿਆਂ ਤੋਂ ਉਸ ਦੀ ਲਾਸ਼ ਬਹੁਤ ਹੀ ਬੁਰੀ ਹਾਲਤ ‘ਚ ਮਿਲੀ ਸੀ ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੁਰਜੀਤ ਕੁਮਾਰ ਦੇ ਨਾਲ ਕੰਮ ਕਰਦੇ ਉਸ ਦੇ ਸਾਥੀਆਂ ਤੋਂ ਉਸ ਦੀ ਮੌਤ ਦੇ ਮਿਲੇ ਸੁਨੇਹੇ ਤੋਂ ਆਪਣੇ ‘ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਇਸ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਰਿਤਕ ਦੇ ਦੋਸਤ ਹੁਸਨ ਲਾਲ ਤੋਂ ਇਲਾਵਾ ਭਤੀਜੇ ਆਕਾਸ਼ਦੀਪ, ਸਾਲਾ ਵਿਜੈ ਕੁਮਾਰ, ਭਰਾ ਰਵਿੰਦਰ ਸਿੰਘ ਤੇ ਦੇਵਰਾਜ, ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
11 ਜੂਨ ਨੂੰ ਦਰਦਨਾਕ ਸੜਕ ਹਾਦਸੇ ‘ਚ ਹੋਈ ਸੀ ਮੌਤ
ਰਾਜਨ ਮਾਨ, ਅੰਮ੍ਰਿਤਸਰ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਨਾਲ ਸਬੰਧਿਤ ਮ੍ਰਿਤਕ ਜਸਕਰਨ ਹਾਲੇ ਸਾਲ ਪਹਿਲਾਂ ਹੀ ਮਜਦੂਰੀ ਕਰਨ ਲਈ ਮਸਕਟ ਗਿਆ ਸੀ ਮਸਕਟ ਜਾਣ ਤੋਂ ਕੁਝ ਸਮਾਂ ਬਾਅਦ ਜਸਕਰਨ ਨੇ ਟਰਾਲਾ ਚਲਾਉਣਾ ਸ਼ੁਰੂ ਕਰ ਦਿੱਤਾ ਅਤੇ ਮਸਕਟ ਤੋਂ ਦੁਬਈ ਲਈ ਸਮਾਨ ਦੀ ਢੋਆ ਢੁਆਈ ਕਰਦਾ ਸੀ ਕਿ ਅਚਾਨਕ ਬੀਤੀ 10 ਜੂਨ ਦੀ ਰਾਤ ਨੂੰ ਜਦ ਉਹ ਦੁਬਈ ਤੋਂ ਸੀਮਿੰਟ ਲੈ ਕੇ ਮਸਕਟ ਜਾ ਰਿਹਾ ਸੀ
ਉਸ ਦਾ ਟਰਾਲਾ ਹਾਦਸਾਗ੍ਰਸਤ ਹੋ ਗਿਆ ਇਹ ਹਾਦਸਾ ਏਨਾ ਦਰਦਨਾਕ ਸੀ ਕਿ ਹਾਦਸੇ ਤੋਂ ਥੋੜ੍ਹੇ ਸਮੇਂ ਬਾਅਦ ਹੀ ਭਾਵ 11 ਜੂਨ ਨੂੰ ਦੁਬਈ ਵਿਖੇ ਹੀ ਉਸ ਦੀ ਮੌਤ ਹੋ ਗਈ ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸ ਦੇ ਦੋਸਤ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ‘ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਡਾ. ਓਬਰਾਏ ਨਾਲ ਸੰਪਰਕ ਕਰਕੇ ਜਸਕਰਨ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਇਸ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜ਼ਆਨ ਦੇ ਦੋਸਤ ਮਨਦੀਪ ਸਿੰਘ ਤੋਂ ਇਲਾਵਾ ਉਸਦਾ ਚਾਚਾ ਨਛੱਤਰ ਸਿੰਘ, ਗੁਰਦੀਪ ਸਿੰਘ, ਭਰਾ ਮਨਜਿੰਦਰ ਸਿੰਘ, ਜਸਪਾਲ ਸਿੰਘ, ਜਤਿੰਦਰ, ਤਰਨ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੁਜਗਾਰ ਦੀ ਭਾਲ ‘ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ ‘ਤੇ ਕਹਿਰ
ਰਾਜਨ ਮਾਨ, ਅੰਮ੍ਰਿਤਸਰ
ਰੋਜੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 28 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ, ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਫਿਰੋਜਪੁਰ ਜ਼ਿਲ੍ਹੇ ਨਾਲ ਸੰਬੰਧਿਤ ਮ੍ਰਿਤਕ ਗੁਰਭੇਜ ਸਿੰਘ ਹਾਲੇ ਢਾਈ ਸਾਲ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਸਮੋਈ ਤੇ ਬਜੁਰਗ ਮਾਂ-ਪਿਓ ਦੀ ਮੰਦਹਾਲੀ ਦੂਰ ਕਰਨ ਲਈ ਮਜ਼ਦੂਰੀ ਕਰਨ ਦੁਬੱਈ ਗਿਆ ਸੀ ਕਿ ਅਚਾਨਕ ਬੀਤੀ 29 ਮਈ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।
ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਦੁਬੱਈ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 117 ਬਦਨਸੀਬ ਨੌਜਵਾਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜਵਾਨ ਦੇ ਮਾਸੜ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਦੀ ਮੌਤ 14 ਮਈ ਨੂੰ ਹੋ ਚੁੱਕੀ ਸੀ ਜਦਕਿ ਮ੍ਰਿਤਕ ਸਰੀਰ 19 ਮਈ ਨੂੰ ਮਿਲਿਆ ਤੇ ਉਸ ਦੀ ਸਨਾਖਤ 29 ਮਈ ਨੂੰ ਹੋਈ ਇਸ ਸਮੇਂ ਬਲਵਿੰਦਰ ਸਿੰਘ ਤੋਂ ਇਲਾਵਾ ਮਾਮਾ ਭੁਪਿੰਦਰ ਸਿੰਘ, ਚਾਚਾ ਬਖਸੀਸ਼ ਸਿੰਘ, ਭਰਾ ਗੁਰਜੀਤ ਸਿੰਘ, ਦਲਜਿੰਦਰ ਸਿੰਘ, ਸਤਨਾਮ ਸਿੰਘ, ਜੀਜਾ ਸੁਖਵਿੰਦਰ ਸਿੰਘ ਤੇ ਅਮਰਬੀਰ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ
ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ 15 ਮਾਰਚ ਨੂੰ ਹੋਈ ਸੀ ਦੁਬਈ ‘ਚ ਮੌਤ
ਅੰਮ੍ਰਿਤਸਰ, ਰਾਜਨ ਮਾਨ
ਦੁਬਈ ‘ਚ ਆਪਣੀ ਜਾਨ ਗਵਾ ਬੈਠੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੁਕਵਾਲ ਮਾਜਰੀ ਨਾਲ ਸਬੰਧਿਤ 45 ਸਾਲਾ ਸ਼ਿਵ ਕੁਮਾਰ ਪੁੱਤਰ ਦੇਵ ਰਾਜ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਦੱਸਣਯੋਗ ਹੈ ਕਿ ਸ਼ਿਵ ਕੁਮਾਰ ਕਰੀਬ 2 ਸਾਲ ਪਹਿਲਾਂ ਕਰਜਾ ਚੁੱਕ ਕੇ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਫ਼ਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਕਿ ਅਚਾਨਕ ਬੀਤੀ 15 ਮਾਰਚ ਨੂੰ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਉਸ ਦੀ ਮੌਤ ਹੋ ਗਈ ਸੀ ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪੀ੍ਰਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਪਰਮਿੰਦਰ ਸਿੰਘ ਕੜਿਆਲ ਅਤੇ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਵਤਨ ਪੁੱਜੇ ਡਾ. ਉਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਦੱਸਿਆ ਕਿ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੇ ਡਾ. ਐੱਸ. ਪੀ. ਸਿੰਘ ਉਬਰਾਏ ਨੂੰ ਫੋਨ ਕਰਕੇ ਸ਼ਿਵ ਕੁਮਾਰ ਦੀ ਮੌਤ ਦੀ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਕਤ ਭਾਰਤੀ ਵਿਅਕਤੀ ਦੀ ਪਹਿਚਾਣ ਕਰਕੇ ਉਸ ਦੀ ਮੌਤ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਵੇ ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਦੀ ਦੁਬਈ ਵਿਚਲੀ ਟੀਮ ਨੇ ਮ੍ਰਿਤਕ ਦਾ ਪੂਰਾ ਪਤਾ ਕਰਨ ਉਪਰੰਤ ਟਰੱਸਟ ਦੀ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਰਾਹੀਂ ਸ਼ਿਵ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ, ਜੋ ਆਪਣੇ ‘ਤੇ ਟੁੱਟੇ ਇਸ ਕਹਿਰ ਤੋਂ ਅਣਜਾਨ ਸਨ ।
ਇਸੇ ਦੌਰਾਨ ਮ੍ਰਿਤਕ ਦੇਹ ਲੈਣ ਆਏ ਸ਼ਿਵ ਕੁਮਾਰ ਦੇ ਭਰਾ ਅਸ਼ੋਕ ਕੁਮਾਰ, ਸਤਪਾਲ, ਨਰਿੰਦਰ ਕੁਮਾਰ, ਅਸ਼ਵਨੀ ਕੁਮਾਰ, ਵਿਜੈ ਕੁਮਾਰ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਸ਼ਿਵ ਕੁਮਾਰ ਕਰੀਬ ਦੋ ਵਰੇ ਪਹਿਲਾਂ ਕਰਜ਼ਾ ਚੁੱਕ ਕੇ ਮਿਹਨਤ ਕਰਨ ਲਈ ਦੁਬਈ ਗਿਆ ਸੀ, ਪਰ ਤਹਿਸ਼ੁਦਾ ਮਜ਼ਦੂਰੀ ਨਾ ਮਿਲਣ ਕਾਰਨ ਕਰਕੇ ਉਸਨੇ ਕਾਰੋਬਾਰੀ ਕੰਪਨੀ ਨੂੰ ਛੱਡ ਦਿਤਾ, ਜਿਸ ਤੋਂ ਬਾਅਦ ਕੰਮ ਨਾ ਮਿਲਣ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਉਸਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਪਿਛਲੇ ਕੁਝ ਮਹੀਨਿਆਂ ਤੋਂ ਪਰਿਵਾਰ ਨਾਲ ਸੰਪਰਕ ਨਾ ਹੋਣ ਕਾਰਨ ਸ਼ਿਵ ਕੁਮਾਰ ਆਪਣੀ ਪਿਤਾ ਦੀ ਮੌਤ ਦੀ ਖਬਰ ਤੋਂ ਵੀ ਅਣਜਾਨ ਸੀ ਮ੍ਰਿਤਕ ਸ਼ਿਵ ਕੁਮਾਰ 3, 5 ਤੇ 8 ਸਾਲ ਦੀਆਂ ਤਿੰਨ ਧੀਆਂ ਦਾ ਪਿਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਗੌੜੇ ਰਾਜੀਵ ਸਕਸੈਨਾ, ਦੀਪਕ ਤਲਵਾਰ ਦੁਬਈ ਤੋਂ ਗ੍ਰਿਫ਼ਤਾਰ
ਨਵੀਂ ਦਿੱਲੀ | ਵੀਵੀਆਈਪੀ ਹੈਲੀਕਾਪਟਰ ਘਪਲਾ ਮਾਮਲੇ ‘ਚ ਲੋੜੀਂਦਾ ਦੁਬਈ ਦੇ ਇੱਕ ਕਾਰੋਬਾਰੀ ਤੇ ਇੱਕ ਕਾਰਪੋਰੇਟ ਜਹਾਜ਼ ਲਾਬੀਸਟ ਨੂੰ ਭਾਰਤ ਨੂੰ ਸੌਂਪਿਆ ਗਿਆ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਗ੍ਰਿਫ਼ਤਾਰ ਲਿਆ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਰਾਜੀਵ ਸ਼ਮਸ਼ੇਰ ਬਹਾਦਰ ਸਕਸੈਨਾ 3,600 ਕਰੋੜ ਰੁਪÂ ਦੇ ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਮਨੀ ਲਾਂਡਿੰ੍ਰਗ ਮਾਮਲੇ ‘ਚ ਲੋੜੀਂਦਾ ਹੈ ਤੇ ਲਾਬੀਸਟ ਦੀਪਕ ਤਲਵਾਰ ਵਿਦੇਸ਼ੀ ਫੰਡਿੰਗ ਰਾਹੀਂ ਪ੍ਰਾਪਤ 90 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੀ ਦੁਰਵਰਤੋਂ ਕਰਨ ਦੇ ਮਾਮਲੇ ‘ਚ ਈਡੀ ਤੇ ਸੀਬੀਆਈ ਦੀ ਲੋੜੀਂਦੀ ਸੂਚੀ  ‘ਚ ਹੈ ਉਨ੍ਹਾਂ ਸਵੇਰੇ ਕਰੀਬ ਡੇਢ ਵਜੇ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ
ਈਡੀ ਨੇ ਮਨੀ ਲਾਂਡ੍ਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਇਲਾਕੇ ਤੋਂ ਹਿਰਾਸਤ ‘ਚ ਲਿਆ ਤੇ ਉਨ੍ਹਾਂ ਨੂੰ ਬਾਅਦ ‘ਚ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ
ਉਨ੍ਹਾਂ ਦੱਸਿਆ ਕਿ ਦੁਬਈ ਪ੍ਰਸ਼ਾਸਨ ਨੇ ਭਾਰਤੀ ਏਜਸੰੀਆਂ ਦੀ ਅਪੀਲ ‘ਤੇ ਦੋਵਾਂ ਨੂੰ ਅੱਜ ਫੜਿਆ ਸੀ ਉਨ੍ਹਾਂ ਦੱਸਿਆ ਕਿ ਈਡੀ ਮੱਧ ਦਿੱਲੀ ‘ਚ ਇੱਕ ਕੇਂਦਰ ‘ਚ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਅਦਾਲਤ ‘ਚ ਪੇਸ਼ ਕੀਤਾ ਜਾਵੇ ਇਸ ਮਾਮਲੇ ‘ਚ ਸਹਿਯੋਗੀ ਮੁਲਜ਼ਮ ਤੇ ਕਥਿੱਤ ਬਿਚੌਲੀਏ ਬ੍ਰਿਟਿਸ਼ ਨਾਗਰਿਕ ਕ੍ਰਿਸ਼ੀਅਨ ਜੇਮਸ ਮਿਸ਼ੇਲ ਨੂੰ ਹਾਲ ਹੀ ‘ਚ ਦੁਬਈ ਤੋਂ ਫੜ ਕੇ ਭਾਰਤ ਲਿਆਂਦਾ ਗਿਆ ਸੀ ਉਹ ਹਾਲੇ ਨਿਆਂਇਕ ਹਿਰਾਸਤ ‘ਚ ਹੈ ਸਕਸੈਨਾ ਦੇ ਵਕੀਲਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਖਿਲਾਫ਼ ਸੰਯੁਕਤ ਅਰਬ ਅਮੀਰਾਤ ‘ਚ ਹਵਾਲਗੀ ਦੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਤੇ ਉਨ੍ਹਾਂ ਭਾਰਤ ਭੇਜਦੇ ਸਮੇਂ ਉਨ੍ਹਾਂ ਦੇ ਪਰਿਵਾਰ ਜਾਂ ਵਕੀਲਾਂ ਨਾਲ ਸੰਪਰਕ ਨਾ ਕਰਨ ਦਿੱਤਾ ਗਿਆ
ਤਲਵਾਰ ‘ਤੇ ਅਪਰਾਧਿਕ ਸਾਜਿਸ਼, ਜਾਲਸਾਜੀ ਤੇ ਉਨ੍ਹਾਂ ਦੇ ਐਨਜੀਓ ਤੋਂ ਐਂਬੂਲੈਂਸ ਤੇ ਹੋਰ ਸਮਾਨ ਲਈ ਮਿਲੀ 90.72 ਕਰੋੜ ਰੁਪਏ ਦੀ ਵਿਦੇਸ਼ੀ ਨਿਧੀ ਦੀ ਕਥਿੱਤ ਹੇਰਾਫੇਰੀ ਲਈ ਐਫਸੀਆਰਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।