Absent - Sach Kahoon Punjabi
Congress | ਜਲਦੀ ਹੀ ਉਨ੍ਹਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇਗਾ : ਪਰਨੀਤ ਕੌਰ
ਪਟਿਆਲਾ। ਪਟਿਆਲਾ ‘ਚ ਇਕ ਸਮਾਗਮ ‘ਚ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸ਼ਿਰਕਤ ਕਰਨ ਪਹੁੰਚੇ। ਇਸ ਪ੍ਰੋਗਰਾਮ ‘ਚ ਹਲਕਾ ਸ਼ਤੁਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਦੇ ਬੈਠਣ ਲਈ ਕੁਰਸੀਆਂ ‘ਤੇ ਇਨ੍ਹਾਂ ਦੇ ਨਾਂਅ ਸਲਿਪ ਲਗਾ ਕੇ ਰੱਖੀ ਸੀ, ਪਰ ਆਪਣੀ ਸਰਕਾਰ ਤੋਂ ਨਾਰਾਜ਼ਗੀ ਦੇ ਚੱਲਦੇ ਦੋਵੇਂ ਵਿਧਾਇਕ ਇਸ ਪ੍ਰੋਗਰਾਮ ‘ਚ ਨਹੀਂ ਪਹੁੰਚੇ। ਮੀਡੀਆ ਨੂੰ ਦੇਖ ਕੇ ਕੁਰਸੀ ਤੋਂ ਦੋਵਾਂ ਦੇ ਨਾਂਅ ਦੀ ਸਲਿਪ ਉਤਾਰ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸ਼ਾਇਦ ਦੋਵੇਂ ਕਿਤੇ ਹੋਰ ਜਗ੍ਹਾ ਵਿਅਸਥ ਹੋਣਗੇ ਇਸ ਲਈ ਨਹੀਂ ਆਏ। ਮੰਤਰੀ ਨੇ ਕਿਹਾ ਕਿ ਕਾਂਗਰਸ ਪਰਿਵਾਰ ਵੱਡਾ ਪਰਿਵਾਰ ਹੈ। ਇਸ ‘ਚ ਰੁਸਣਾ ਅਤੇ ਮੰਨਣਾ ਚੱਲਦਾ ਰਹਿੰਦਾ ਹੈ। ਪਰਨੀਤ ਕੌਰ ਨੇ ਕਿਹਾ ਕਿ ਕੋਈ ਵਜ੍ਹਾ ਰਹੀ ਹੋਵੇਗੀ ਦੋਵਾਂ ਦੇ ਨਾ ਆਉਣ ਦੀ। ਇਹ ਪ੍ਰੋਗਰਾਮ ਉਨ੍ਹਾਂ ਦੀ ਸਹੂਲਤ ਲਈ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦੇ ਨਾਲ ਹੈ ਅਤੇ ਜਲਦ ਹੀ ਉਨ੍ਹਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਨ ਸਭਾ : ਨਵਜੋਤ ਸਿੱਧੂ ਰਹੇ ਗੈਰ ਹਾਜ਼ਰ
ਅਸਤੀਫ਼ਾ ਦੇ ਚੁੱਕੇ ਸੰਦੋਆ ਤੇ ਮਾਨਸ਼ਾਹੀਆਂ ਨੇ ਲਵਾਈ ਹਾਜ਼ਰੀ
ਫਤਹਿਵੀਰ ਸਮੇਤ ਪਹਿਲੇ ਦਿਨ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀਆਂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਦਾ ਹਰ ਕਿਸੇ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਬੇਸਬਰੀ ਨਾਲ ਇੰਤਜ਼ਾਰ ਸੀ ਪਰ ਸਿੱਧੂ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹਾਜ਼ਰੀ ਭਰਨ ਨਹੀਂ ਆਏ।  ਇਥੇ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਭਾਵੇਂ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਉਨ੍ਹਾਂ ਨੇ ਵਿਧਾਨ ਸਭਾ ਦੀ ਕਾਰਵਾਈ ਵਿੱਚ ਪਹੁੰਚਕੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਵਿਧਾਇਕ ਐਨ. ਕੇ. ਸ਼ਰਮਾ ਨੇ ਇਸ ਨੂੰ ਗਲਤ ਠਹਿਰਾਉਂਦੇ ਸਦਨ ਦੀ ਮਰਿਆਦਾ ਦੇ ਉਲਟ ਤੱਕ ਕਰਾਰ ਦੇ ਦਿੱਤਾ ਹੈ। ਇਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਾਜ਼ਰੀ ਭਰਨ ਲਈ ਨਹੀਂ ਆਏ।
ਨਵਜੋਤ ਸਿੱਧੂ ਸਬੰਧੀ  ਕਾਂਗਰਸੀ ਵਿਧਾਇਕ ਜ਼ਿਆਦਾ ਚਿੰਤਤ ਸਨ ਕਿ ਸਿੱਧੂ ਦੇ ਨਾ ਆਉਣ ਕਾਰਨ ਕਾਂਗਰਸ ਪਾਰਟੀ ਨੂੰ ਦਿੱਕਤ ਆ ਸਕਦੀ ਹੈ, ਕਿਉਂਕਿ ਨਵਜੋਤ ਸਿੱਧੂ ਕਿਹੜੇ ਪਾਸੇ ਨੂੰ ਤੁਰਦੇ ਹੋਏ ਕੀ ਬਿਆਨ ਜਾਰੀ ਕਰ ਦੇਣ, ਕਿਸੇ ਨੂੰ ਇਸ ਦਾ ਅੰਦਾਜ਼ਾ ਵੀ ਨਹੀਂ ਹੁੰਦਾ ਹੈ। ਇਸ ਲਈ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਨਵਜੋਤ ਸਿੱਧੂ ਦੇ ਕਰੀਬੀ ਵਿਧਾਇਕ ਪਰਗਟ ਸਿੰਘ ਉਚੇਚੇ ਤੌਰ ‘ਤੇ ਨਵਜੋਤ ਸਿੱਧੂ ਨੂੰ ਮਿਲਣ ਲਈ ਗਏ ਸਨ ਤਾਂ ਕਿ ਉਨਾਂ ਨੂੰ ਸਦਨ ਵਿੱਚ ਭਾਗ ਲੈਣ ਲਈ ਮਨਾਇਆ ਜਾ ਸਕੇ ਪਰ ਇਸ ਵਿੱਚ ਪਰਗਟ ਸਿੰਘ ਵੀ ਸਫ਼ਲ ਨਹੀਂ ਹੋ ਸਕੇ। ਹੁਣ ਸੋਮਵਾਰ ਨੂੰ ਨਵਜੋਤ ਸਿੱਧੂ ਦੇ ਆਉਣ ਦੀ ਆਸ ਲਗਾਈ ਜਾ ਰਹੀਂ ਹੈ।
ਆਪ ਛੱਡ ਚੁੱਕੇ ਅਮਰਜੀਤ ਸਿੰਘ ਸੰਦੋਆ ਅਤੇ ਨਾਜ਼ਰ ਮਾਨਸਾਹੀਆ ਦੇ ਸੈਸ਼ਨ ਵਿੱਚ ਭਾਗ ਲੈਂਦੇ ਦੀ ਕੋਈ ਵੀ ਆਸ ਨਹੀਂ ਲਗਾ ਰਿਹਾ ਸੀ ਪਰ ਇਸ ਦੇ ਉਲਟ ਦੋਹੇ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਵਿੱਚ ਭਾਗ ਲੈਂਦੇ ਹੋਏ ਹਾਜ਼ਰੀ ਦਰਜ਼ ਕੀਤੀ ਹੈ। ਇਸ ਵਾਰ ਫਿਰ ਇਹ ਰਿਹਾ ਕਿ ਦੋਹੇ ਵਿਧਾਇਕ ਆਪਣੀਆਂ ਪਹਿਲਾਂ ਵਾਲੀ ਸੀਟਾਂ ਦੀ ਥਾਂ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਆਖ਼ਰੀ ਦੇ ਬੈਂਚ ‘ਤੇ ਬੈਠੇ ਹੋਏ ਸਨ। ਜਿਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੋਈ ਜਿਆਦਾ ਗੱਲਬਾਤ ਵੀ ਨਹੀਂ ਕੀਤੀ।
ਫਤਹਿਵੀਰ ਸਮੇਤ ਪਹਿਲੇ ਦਿਨ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀਆਂ
ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਮਾਨਸੂਨ ਸੈਸ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ  ਪਹਿਲੇ ਦਿਨ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ ਤਾਂ ਇਸੇ ਦੌਰਾਨ ਵਿਰੋਧੀ ਧਿਰ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵਲੋਂ ਮੰਗ ਚੁੱਕੇ ਜਾਣ ‘ਤੇ ਸਦਨ ਨੇ ਫਤਹਿਵੀਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਜਿਸ ਦੀ ਬੋਰਵੈਲ ਵਿੱਚ ਡਿੱਗਣ ਨਾਲ ਮੌਤ ਹੋ ਗਈ ਸੀ। ਸਦਨ ਨੇ ਉੱਘੀ ਕਾਂਗਰਸੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਰਾਜ ਸਭਾ ਦੇ ਮੈਂਬਰ ਰਹੇ ਵਰਿੰਦਰ ਕਟਾਰੀਆ ਨੂੰ
ਬਠਿੰਡਾ ਤੋਂ 1967 ਵਿੱਚ ਬਣੇ ਐਮ.ਪੀ ਕਿੱਕਰ ਸਿੰਘ, 1992 ਵਿੱਚ ਸੁਤਰਾਣਾ ਹਲਕੇ ਤੋਂ ਚੁਣੇ ਗਏ ਵਿਧਾਇਕ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਅਤੇ ਸਾਬਕਾ ਸੀ.ਪੀ.ਐਸ ਅਤੇ ਵਿਧਾਇਕ ਚੌਧਰੀ ਨੰਦ ਲਾਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ ਸਨੇਹ ਲਤਾ, ਸਾਬਕਾ ਵਿਧਾਇਕ ਕਾਮਰੇਡ ਬਲਵੰਤ ਸਿੰਘ, ਪਰਮਜੀਤ ਸਿੰਘ ਅਤੇ ਕਰਨੈਲ ਸਿੰਘ ਡੋਡ ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਆਜ਼ਾਦੀ ਘੁਲਾਟੀਆਂ ਗੁਰਮੇਜ ਸਿੰਘ, ਕੁਲਵੰਤ ਸਿੰਘ, ਈਸ਼ਰ ਸਿੰਘ, ਉਜਾਗਰ ਸਿੰਘ, ਜੰਗੀਰ ਸਿੰਘ, ਸੰਤਾ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਲਖਵੀਰ ਸਿੰਘ ਨੂੰ ਵੀ ਸਦਨ ਨੇ ਯਾਦ ਕੀਤਾ।
ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ  ਗਿਆ। ਸਪੀਕਰ ਨੇ ਵਿਧਾਇਕ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ, ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਆਤਮ ਨਗਰ (ਲੁਧਿਆਣਾ) ਤੋਂ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਦੋ ਸਾਲਾ ਫਤਿਹਵੀਰ ਸਿੰਘ ਨੂੰ ਸਰਧਾਂਜਲੀ ਭੇਟ ਕਰਨ ਦੀ ਬੇਨਤੀ ਨੂੰ ਵੀ ਮੰਨ ਲਿਆ ਗਿਆ ਜਿਸਦੀ ਉਸ ਦੇ ਜੱਦੀ ਪਿੰਡ ਭਗਵਾਨ ਪੁਰਾ (ਸੰਗਰੂਰ) ਵਿਖੇ ਬੋਰਵੈਲ ਵਿੱਚ ਡਿੱਗ ਜਾਣ ਕਾਰਨ ਮੌਤ ਹੋ ਗਈ ਸੀ। ਸਪੀਕਰ ਰਾਣਾ ਕੇਪੀ ਸਿੰਘ ਦੇ ਪ੍ਰਸਤਾਵ ‘ਤੇ ਸਦਨ ਨੇ ਸਰਬਸੰਮਤੀ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਪੁਲਾਂ ਵਾਲੇ ਬਾਬਾ ਜੀ ਦੇ ਨਾਮ ਨਾਲ ਜਾਣੇ ਜਾਂਦੇ ਬਾਬਾ ਲਾਭ ਸਿੰਘ ਦੇ ਨਾਮ ਨੂੰ ਵੀ ਸ਼ਰਧਾਂਜਲੀਆਂ ਵਾਲੀ ਸੂਚੀ ਵਿਚ ਸ਼ਾਮਲ ਕਰਨ ਸਹਿਮਤੀ ਦੇ ਦਿੱਤੀ। ਗੌਰਤਲਬ ਹੈ ਕਿ ਬਾਬਾ ਲਾਭ ਸਿੰਘ ਨੇ ਕਾਰ ਸੇਵਾ ਰਾਹੀਂ ਸਤਲੁਜ ਦਰਿਆ ਦੇ ਉੱਪਰ 9 ਪੁਲ ਬਣਾਏ ਹਨ।
ਪਰਮਿੰਦਰ ਢੀਂਡਸਾ ਬਣੇ ਅਕਾਲੀ ਵਿਧਾਇਕ ਦਲ ਦੇ ਆਗੂ
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ਸਭਾ ਅੰਦਰ ਪਾਰਟੀ ਦੇ ਵਿਧਾਇਕ ਦਲ ਦਾ ਨਵਾਂ ਆਗੂ ਨਿਯੁਕਤ ਕੀਤਾ ਹੈ ਜਦਕਿ ਐਨ.ਕੇ. ਸ਼ਰਮਾ ਨੂੰ ਚੀਫ ਵਿਪ੍ਹ ਅਤੇ ਪਵਨ ਕੁਮਾਰ ਟੀਨੂੰ ਨੂੰ ਸਦਨ ਦੇ ਅੰਦਰ ਪਾਰਟੀ ਦਾ ਡਿਪਟੀ ਆਗੂ ਥਾਪਿਆ ਹੈ ਇਹਨਾਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਹ ਨਿਯੁਕਤੀਆਂ ਅੱਜ ਦੁਪਹਿਰ ਵਿਧਾਇਕ ਦਲ ਦੀ ਹੋਈ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਕੀਤੀਆਂ ਗਈਆਂ ਹਨ। ਬੈਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਤੋਂ ਪਹਿਲਾਂ ਪਾਰਟੀ ਵਿਧਾਇਕਾਂ ਨੂੰ ਨਵਾਂ ਆਗੂ ਚੁਣਨ ਲਈ ਕਹਿ ਦਿੱਤਾ ਸੀ, ਕਿਉਂਕਿ ਬਾਦਲ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਇਹ ਅਹੁਦਾ ਖਾਲੀ ਹੋ ਗਿਆ ਸੀ।
ਉਹਨਾਂ ਕਿਹਾ ਕਿ ਢੀਂਡਸਾ ਨੇ ਵਿੱਤ ਮੰਤਰੀ ਤੋਂ ਲੈ ਕੇ ਵੱਖ ਵੱਖ ਅਹੁਦਿਆਂ ਉੱਤੇ ਰਹਿ ਕੇ ਪਾਰਟੀ ਦੀ ਸੇਵਾ ਕੀਤੀ ਹੈ ਉਹਨਾਂ ਨੂੰ ਇੱਕ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣਿਆ ਜਾਂਦਾ ਹੈ, ਜਿਹੜੇ ਉਦਾਰ ਅਤੇ ਧਰਮ ਨਿਰਪੱਖ ਨਜ਼ਰੀਏ ਦੇ ਮਾਲਕ ਹਨ ਸਰਦਾਰ ਢੀਂਡਸਾ ਨੂੰ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦਾ ਮੁਕੰਮਲ ਭਰੋਸਾ ਅਤੇ ਸਤਿਕਾਰ ਹਾਸਿਲ ਹੈ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਤੁਰੰਤ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਢੀਂਡਸਾ ਨੂੰ ਜੱਫੀ ਵਿਚ ਲੈ ਕੇ ਮੁਬਾਰਕਬਾਦ ਦਿੱਤੀ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵੀ ਸਰਦਾਰ ਢੀਂਡਸਾ ਨੂੰ ਇਸ ਨਵੇਂ ਅਹੁਦੇ ਲਈ ਵਧਾਈ ਦਿੱਤੀ।
ਸਰਕਾਰ ਤੋਂ ਖਫ਼ਾ ਕੱਚੇ ਮੁਲਾਜ਼ਮ ਆਪਣੇ ਬੱਚੇ ਸੌਂਪਣ ਮੰਤਰੀ ਘਰ ਪੁੱਜੇ
ਕਿਹਾ, ਇੱਕ ਵਾਰ ਦਾ ਵਿਧਾਇਕ ਪੂਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਪਰ 15 ਸਾਲ ਦਾ ਕੱਚਾ ਮੁਲਾਜ਼ਮ ਰੈਗੂਲਰ ਨੌਕਰੀ ਦਾ ਹੱਕਦਾਰ ਨਹੀਂ
ਮਨਪ੍ਰੀਤ ਬਾਦਲ ਦਾ ਘਰ ਘੇਰਨ ਦੀ ਦਿੱਤੀ ਚਿਤਾਵਨੀ
ਸੰਗਰੂਰ
ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਅੱਜ ਆਪਣੇ ਬੱਚੇ ਮੰਤਰੀਆਂ ਨੂੰ ਸੌਂਪਣ ਉਨ੍ਹਾਂ ਦੇ ਘਰ ਪੁੱਜੇ ਇਹ ਹੁਣ ਤੱਕ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੀ ਹੋਇਆ ਹੈ ਕਿ ਕੱਚੇ ਤੇ ਸੁਵਿਧਾ ਮੁਲਾਜ਼ਮ ਆਪਣੇ ਬੱਚੇ ਮੰਤਰੀਆਂ ਨੂੰ ਸੌਂਪਣ ਪੁੱਜੇ ਹੋਣ ਅੱਜ ਇੱਥੇ
ਮੁਲਾਜ਼ਮ ਆਪਣੇ ਬੱਚਿਆਂ ਸਮੇਤ ਇਕੱਠੇ ਹੋਣ ਉਪਰੰਤ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਘਰ ਪੁੱਜੇ
ਇਸ ਮੌਕੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਇਮਰਾਨ ਭੱਟੀ, ਰਣਜੀਤ ਸਿੰਘ ਰਾਣਵਾਂ, ਅੰਮ੍ਰਿਤਪਾਲ ਸਿੰਘ, ਸੰਜੀਵ ਕਾਕੜਾ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਦਲਜਿੰਦਰ ਸਿੰਘ ਆਦਿ ਨੇ ਕਿਹਾ ਕਿ ਸਰਕਾਰ 18 ਮਹੀਨਿਆਂ ਦੌਰਾਨ ਹੀ ਧੱਕੇਸ਼ਾਹੀ ‘ਤੇ ਉਤਰ ਆਈ ਹੈ ਤੇ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਨੁਮਾਇੰਦਾ ਮੁਲਾਜ਼ਮਾਂ ਦੀ ਗੱਲ ਸੁਨਣ ਨੂੰ ਤਿਆਰ ਨਹੀਂ ਹੈ ਮੁਲਾਜ਼ਮਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਇੱਕ ਵਾਰ ਵਿਧਾਇਕ ਬਨਣ ‘ਤੇ ਪੂਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਤੇ ਲੱਖਾਂ ਰੁਪਏ ਦਾ ਇਹ ਖਰਚ ਖਜ਼ਾਨੇ ‘ਤੇ ਬੋਝ ਨਹੀਂ ਹੁੰਦਾ ਪਰ 10-15 ਸਾਲ ਕੰਮ ਕਰਨ ਵਾਲਾ ਮੁਲਾਜ਼ਮ ਐਨਾ ਲੰਮਾ ਸਮਾਂ ਸਰਕਾਰ ਦਾ ਕੰਮ ਕਰਨ ਦੇ ਬਾਵਜੂਦ ਸਰਕਾਰ ਦੇ ਕੀਤੇ ਵਾਅਦਿਆਂ ਤੋਂ ਬਾਅਦ ਵੀ ਪੱਕਾ ਹੋਣ ਦਾ ਹੱਕਦਾਰ ਨਹੀਂ ਹੈ
ਆਗੂਆਂ ਕਿਹਾ ਕਿ ਹਰ ਇੱਕ ਵਿਧਾਇਕ ਤੇ ਮੰਤਰੀ ਲੱਖਾਂ ਰੁਪਏ ਤਨਖਾਹ ਅਤੇ ਪੈਨਸ਼ਨ ਲੈ ਰਿਹਾ ਹੈ ਤੇ ਸਾਰੇ ਮੰਤਰੀ ਮਾਲਾਮਾਲ ਹਨ, ਜਿਸ ਕਰਕੇ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਮੁਲਾਜ਼ਮ ਆਪਣੇ ਬੱਚਿਆਂ ਨੂੰ ਮੰਤਰੀਆਂ ਘਰ ਛੱਡ ਕੇ ਆਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਪਾਲਣ ਪੋਸ਼ਣ ਵਧੀਆ ਹੋ ਸਕੇ ਕਿਉਂਕਿ ਇੱਕ ਤਾਂ ਮੰਤਰੀ ਤਨਖਾਹਾਂ ਵਧੀਆ ਲੈ ਰਹੇ ਹਨ ਤੇ ਦੂਸਰਾ ਵੋਟਾਂ ਵੇਲੇ ਕਈ ਸਮਾਜ ਸੇਵੀ ਕੰਮ ਕਰਨ ਦੇ ਵੀ ਵਾਅਦੇ ਕਰਦੇ ਹਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਬਾਅਦ ਸੱਤਾ ‘ਚ ਆਉਣ ‘ਤੇ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਤੇ ਮੁਲਾਜ਼ਮਾਂ ਦੇ ਹਾਲਾਤ ਗੁਜ਼ਾਰੇ ਜੋਗੇ ਹੋ ਜਾਣਗੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਮੁਲਾਜ਼ਮਾਂ ਨੂੰ ਮਰਨ ਕਿਨਾਰੇ ਕਰ ਦਿੱਤਾ ਹੈ ਮੁਲਾਜ਼ਮਾਂ ਦੇ ਹਾਲਾਤ ਹੁਣ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਦੇ ਘਰ ਦਾ ਗੁਜ਼ਾਰਾ ਨਹੀਂ ਹੋ ਰਿਹਾ ਤੇ ਬੱਚਿਆਂ ਦਾ ਪਾਲਣ ਪੋਸ਼ਣ ਕਰਨਾ ਮੁਮਕਿਨ ਨਹੀਂ ਹੈ
ਆਗੂਆਂ ਕਿਹਾ ਕਿ ਇਸ ਤੋਂ ਵੱਡੀ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਆਪਣੇ ਮੰਤਰੀਆਂ ਅਤੇ ਓਐੱਸਡੀ ਦੇ ਭੱਤੇ ਵਧਾ ਰਹੀ ਹੈ ਤੇ 10-12 ਸਾਲਾਂ ਤੋਂ ਕੰਮ ਕਰਦੇ
ਮੁਲਾਜ਼ਮਾਂ ਨੂੰ ਜੋ ਗੁਜ਼ਾਰੇ ਜਿੰਨੀ ਤਨਖਾਹ ਮਿਲ ਰਹੀ ਹੈ ਉਸ ‘ਤੇ ਵੱਡਾ ਕੱਟ ਲਾਇਆ ਜਾ ਰਿਹਾ ਹੈ ਜਿਸਦੀ ਜਿਉਂਦੀ ਜਾਗਦੀ ਮਿਸਾਲ ਹੈ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕ ਜਿਨ੍ਹਾਂ ਨਾਲ ਰੈਗੂਲਰ ਕਰਨ ਦੇ ਨਾਂਅ ‘ਤੇ ਸਰਕਾਰ ਸੌਦਾ ਕਰ ਰਹੀ ਹੈ ਸੂਬੇ ‘ਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਦੇ ਘਰ ਉਜ਼ਾੜ ਕੇ 45 ਹਜ਼ਾਰ ਤਨਖਾਹ ਲੈ ਰਹੇ ਕੱਚੇ ਅਧਿਆਪਕਾਂ ਨੂੰ 10300 ਲੈਣ ਨੂੰ ਮਜ਼ਬੂਰ ਕੀਤਾ ਜਾ ਰਿਹਾ ਹੈ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣ ਦਾ ਇਹ ਬਹਾਨਾ ਬਣਾ ਰਹੀ ਹੈ ਕਿ ਸਾਡੇ ਕੋਲ ਫੰਡ ਮੌਜ਼ੂਦ ਨਹੀਂ ਹੈ ਜੇਕਰ ਸਰਕਾਰ ਦੇ ਵਿਧਾਇਕ ਤੇ ਮੰਤਰੀ ਬਿਜਲੀ ਦੀ ਸਬਸਿਡੀ ਤੇ ਇਨਕਮ ਟੈਕਸ ਸਰਕਾਰ ਤੋਂ ਲੈ ਸਕਦੇ ਹਨ, ਓਐੱਸਡੀ 25 ਹਜ਼ਾਰ ਮਕਾਨ ਭੱਤਾ ਲੈ ਸਕਦੇ ਹਨ ਤਾਂ ਦਿਨ ਰਾਤ ਮਿਹਨਤ ਕਰਨ ਵਾਲਾ ਮੁਲਾਜ਼ਮ ਆਪਣੇ ਹੱਕ ਦੀ ਕਮਾਈ ਕਿਉਂ ਨਹੀਂ ਲੈ ਸਕਦਾ
ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਹੁਣ ਵੀ
ਮੁਲਾਜ਼ਮਾਂ ਦੀ ਗੱਲ ਨਾ ਸੁਣੀ ਤਾਂ ਸੂਬੇ ਭਰ ਦੇ ਸਮੂਹ ਮੁਲਾਜ਼ਮ ਮਨਪ੍ਰੀਤ ਸਿੰਘ ਬਾਦਲ ਦੇ ਘਰ ਲੰਬੀ ਵਿਖੇ ਇਕ ਹੋਰ ਵੱਖਰਾ ਪ੍ਰਦਰਸ਼ਨ ਕਰਨਗੇ ਇਸ ਮੌਕੇ ਗੁਰਮੀਤ ਸਿੰਘ ਮੁਕਤਸਰ, ਪੰਕਜ ਕੁਮਾਰ, ਸਨੀ ਕੁਮਾਰ, ਮੇਲਾ ਸਿੰਘ, ਹਰਪਿੰਦਰ ਸਿੰਘ, ਗੁਰਬਖਸ਼ ਸਿੰਘ, ਸਤਨਾਮ ਸਿੰਘ, ਜਤਿਨ ਮਹਿਤਾ, ਮਨੀਸ਼ ਕੁਮਾਰ, ਸੁਮਿਤ ਕੁਮਾਰ, ਵਰਿੰਦਰ ਸਿੰਘ, ਕੁਲਦੀਪ ਸਿੰਘ, ਦੇਵਿਕਾ ਰਾਣੀ ਆਦਿ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ‘ਚ ਹੋਣ ਵਾਲੀ ਪਾਰਟੀ ਦੀ ਜ਼ਰੂਰੀ ਮੀਟਿੰਗ ਬਣੀ ਕਾਰਨ (Celebration)
ਸੁਨਾਮ ਊਧਮ ਸਿੰਘ ਵਾਲਾ, ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼
ਭਾਰਤ ਦੀ ਆਜ਼ਾਦੀ ਲਈ ਜਾਨ ਕੁਰਬਾਨ ਕਰਨ ਵਾਲੇ ਦੇਸ਼ ਦੇ ਅਮਰ ਸ਼ਹੀਦ ਸ੍ਰ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ (Celebration) ਮੌਕੇ ਇੱਕ ਵਾਰ ਫ਼ਿਰ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ ਚਰਚਾ ਦਾ ਵਿਸ਼ਾ ਰਹੀ ਪਿਛਲੀ ਵਾਰ ਸ਼ਹੀਦੀ ਸਮਾਗਮ ਮੌਕੇ ਵੀ ਮੁੱਖ ਮੰਤਰੀ ਗੈਰ ਹਾਜ਼ਰ ਰਹੇ ਸਨ ਪਿਛਲੇ ਸਾਲ ਉਨ੍ਹਾਂ ਚਾਪਰ ਖਰਾਬ ਹੋਣ ਬਾਰੇ ਕਿਹਾ ਸੀ ਜਦੋਂ ਕਿ ਇਸ ਵਾਰ ਉਨ੍ਹਾਂ ਦੀ ਗੈਰ ਹਾਜ਼ਰੀ ਦਾ ਕਾਰਨ ਦਿੱਲੀ ਵਿਖੇ ਪਾਰਟੀ ਦੀਆਂ ਹੋਣ ਵਾਲੀਆਂ ਅਹਿਮ ਮੀਟਿੰਗਾਂ ਨੂੰ ਦੱਸਿਆ ਗਿਆ ।
ਜਦੋਂ ਪੱਤਰਕਾਰਾਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਸ਼ਹੀਦੀ ਸਮਾਗਮ ਵਿੱਚ ਲਗਾਤਾਰ ਦੂਜੀ ਗ਼ੈਰ ਹਾਜ਼ਰੀ ਬਾਰੇ ਸਵਾਲ ਕੀਤਾ ਤਾਂ ਉਹ ਗੋਲ-ਮੋਲ ਜਵਾਬ ਦੇ ਗਏ। ਧਰਮਸੋਤ ਨੇ ਕਿਹਾ ਕਿ ਮੰਤਰੀ ਮੰਡਲ ਕਾਹਦੇ ਲਈ ਹੁੰਦਾ ਹੈ, ਜੇਕਰ ਮੁੱਖ ਮੰਤਰੀ ਕਿਸੇ ਕਾਰਨ ਕਿਸੇ ਪ੍ਰੋਗਰਾਮ ‘ਚ ਨਾ ਪਹੁੰਚ ਸਕਣ ਤਾਂ ਮੰਤਰੀ ਉਨ੍ਹਾਂ ਦੀ ਥਾਂ ‘ਤੇ ਚਲੇ ਜਾਂਦੇ ਹਨ
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਅਚਾਨਕ ਦਿੱਲੀ ਵਿਖੇ ਅਹਿਮ ਮੀਟਿੰਗ ਲਈ ਜਾਣਾ ਪੈ ਗਿਆ, ਜਿਸ ਕਾਰਨ ਉਹ ਆ ਨਹੀਂ ਸਕੇ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦ ਦੇ ਸ਼ਰਧਾਂਜਲੀ ਸਮਾਗਮ ਨਾਲੋਂ ਪਾਰਟੀ ਮੀਟਿੰਗਾਂ ਅਹਿਮ ਹੋ ਗਈਆਂ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਸ਼ਹੀਦਾਂ ਦੀ ਸੋਚ ਨੂੰ ਅੱਗੇ ਲੈ ਕੇ ਜਾਣਾ ਤੇ ਅਸੀਂ ਸ਼ਹੀਦ ਊਧਮ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਲਈ 1 ਕਰੋੜ ਰੁਪਏ ਦੇ ਕੇ ਆਪਣਾ ਫਰਜ਼ ਅਦਾ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਨਾ ਆਉਣ ਦੀ ਭਿਣਕ ਸਵੇਰ ਵੇਲੇ ਹੀ ਲੱਗ ਰਹੀ ਸੀ ਕਿਉਂਕਿ ਸੁਰੱਖਿਆ ਦੇ ਇੰਤਜਾਮ ਠੀਕ-ਠਾਕ ਸਨ ਪੁਲਿਸ ਅਫ਼ਸਰ ਤੇ ਮੁਲਾਜ਼ਮ ਆਰਾਮ ਨਾਲ ਡਿਊਟੀ ਦੇ ਰਹੇ ਸਨ ਲੋਕ ਸੰਪਰਕ ਅਧਿਕਾਰੀ ਵੱਲੋਂ ਸਟੇਜ ਤੋਂ ਵਾਰ-ਵਾਰ ਸਿਰਫ਼ ਮੁੱਖ ਮਹਿਮਾਨ ਬੋਲਿਆ ਜਾ ਰਿਹਾ ਸੀ, ਮੁੱਖ ਮੰਤਰੀ ਦਾ ਨਾਂਅ ਨਹੀਂ ਲਿਆ ਜਾ ਰਿਹਾ ਸੀ ਜਦੋਂ ਕਿ ਪ੍ਰਸ਼ਾਸਨ ਵੱਲੋਂ ਜਿਹੜੇ ਕਾਰਡ ਛਪਵਾਏ ਗਏ ਸਨ, ਉਨ੍ਹਾਂ ‘ਤੇ ਬਕਾਇਦਾ ਤੌਰ ‘ਤੇ ਮੁੱਖ ਮਹਿਮਾਨ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਵੱਡੇ-ਵੱਡੇ ਅੱਖਰਾਂ ‘ਚ ਲਿਖਿਆ ਗਿਆ ਸੀ। (Celebration)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।