Harpal Cheema - Sach Kahoon Punjabi
Harpal Cheema: ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ
750 ਅੰਨਦਾਤਿਆਂ ਦੀ ਸ਼ਹਾਦਤ ਭੁੱਲ ਨਹੀਂ ਸਕਦਾ ਪੰਜਾਬ, ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਚੀਮਾ
Harpal Cheema: ਚੰਡੀਗੜ੍ਹ (ਸੱਚ ਕਹੂੰ ਨਿਊਜ਼)।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ।
ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿੱਚ ਪੰਜਾਬ ਦੇ 750 ਤੋਂ ਵੱਧ ਅੰਨਦਾਤਿਆਂ ਦੀ ਜਾਨ ਲਈ ਹੈ। ਇਹ ਉਹੀ ਸਾਡੇ ਵੀਰ ਕਿਸਾਨ ਸਨ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਪੰਜਾਬ ਦੇ ਲੋਕ ਆਪਣੇ ਉਨ੍ਹਾਂ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਕਦੇ ਮੁਆਫ਼ ਕਰ ਸਕਦੇ ਹਨ।
ਇਹ ਵੀ ਪੜ੍ਹੋ: Mukh Mantri Sehat Yojana Punjab: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੀਆਂ ਨੀਤੀਆਂ 'ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ ਹੈ। ਇਹ ਉਹੀ ਪਾਰਟੀ ਹੈ ਜੋ ਹਮੇਸ਼ਾ ਤੋਂ ਸਾਡੇ ਪਾਣੀਆਂ 'ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਤਾਕ ਵਿੱਚ ਰਹਿੰਦੀ ਹੈ। ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਆ ਸਲੂਕ ਕੀਤਾ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਕਰਾਰਾ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ 'ਤੇ ਨਫ਼ਰਤ ਅਤੇ ਦਮਨ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।
ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ Harpal Cheema
ਚੰਡੀਗੜ੍ਹ। ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, "ਇਸ ਮਹੀਨੇ ਦੀ ਕੁੱਲ ਜੀ.ਐੱਸ.ਟੀ. ਕਲੈਕਸ਼ਨ 2,400.52 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਮਈ 2025 ਦੌਰਾਨ ਪ੍ਰਾਪਤ ਕੀਤੇ ਗਏ 2,094.81 ਕਰੋੜ ਰੁਪਏ ਦੇ ਮੁਕਾਬਲੇ 305.71 ਕਰੋੜ ਰੁਪਏ ਦਾ ਵੱਡਾ ਵਾਧਾ ਦਰਸਾਉਂਦੀ ਹੈ।"
Read Also : ਦਿਲ 'ਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ, Mukhyamantri Sehat Yojana ਨੇ ਦਿੱਤਾ ਨਵਾਂ ਜੀਵਨ
ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਜੀ.ਐੱਸ.ਟੀ. ਕਾਰਗੁਜ਼ਾਰੀ ਕੌਮੀ ਰੁਝਾਨਾਂ ਦੇ ਮੁਕਾਬਲੇ ਬੇਹੱਦ ਸ਼ਾਨਦਾਰ ਰਹੀ ਹੈ, ਜੋ ਕਿ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਦੇਸ਼ ਦੇ ਕੁੱਲ ਜੀ.ਐੱਸ.ਟੀ. ਮਾਲੀਏ ਦੇ ਲਗਭਗ 3.2 ਫੀਸਦੀ ਦੇ ਵਾਧੇ ਨਾਲੋਂ ਕਿਤੇ ਜ਼ਿਆਦਾ ਹੈ। ਵਿੱਤ ਮੰਤਰੀ ਨੇ ਕਿਹਾ, "ਜਿੱਥੇ ਪੰਜਾਬ ਦੀ ਨਕਦ ਉਗਰਾਹੀ (ਕੈਸ਼ ਕਲੈਕਸ਼ਨ) ਵਿੱਚ ਵਾਧਾ 6.57 ਫੀਸਦੀ ਰਿਹਾ, ਉੱਥੇ ਹੀ ਸੂਬੇ ਦਾ ਕੁੱਲ ਜੀ.ਐੱਸ.ਟੀ. ਵਾਧਾ 14.59 ਫੀਸਦੀ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ, ਜੋ ਕਿ ਸੂਬੇ ਦੇ ਮਾਲੀਆ ਅਧਾਰ ਦੇ ਮਜ਼ਬੂਤ ਹੋਣ, ਟੈਕਸ ਪਾਲਣਾ ਦੇ ਪੱਧਰ ਵਿੱਚ ਸੁਧਾਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਦੇ ਉਪਾਵਾਂ ਨੂੰ ਦਰਸਾਉਂਦਾ ਹੈ।"
ਇਨਫੋਰਸਮੈਂਟ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਪੂਰੇ ਪੰਜਾਬ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਸਿਪੂ) ਨੇ ਸਿਰਫ਼ ਮਈ 2026 ਦੌਰਾਨ 182.69 ਕਰੋੜ ਰੁਪਏ ਦਾ ਜੁਰਮਾਨਾ ਲਗਾ ਕੇ ਅਤੇ 178.76 ਕਰੋੜ ਰੁਪਏ ਦੀ ਵਸੂਲੀ ਕਰਕੇ ਸ਼ਾਨਦਾਰ ਨਤੀਜੇ ਦਿੱਤੇ ਹਨ।" ਉਨ੍ਹਾਂ ਦੱਸਿਆ ਕਿ ਇਹ ਵੱਡੀ ਵਸੂਲੀ ਵਿਆਪਕ ਡਾਟਾ ਵਿਸ਼ਲੇਸ਼ਣ (ਡਾਟਾ ਐਨਾਲਿਟਿਕਸ), ਖੁਫੀਆ ਜਾਣਕਾਰੀ ਅਧਾਰਤ ਜਾਂਚਾਂ, ਨਿਸ਼ਚਿਤ ਵੈਰੀਫਿਕੇਸ਼ਨ ਮੁਹਿੰਮਾਂ ਅਤੇ ਸੂਬੇ ਭਰ ਵਿੱਚ ਤਾਲਮੇਲ ਨਾਲ ਚਲਾਏ ਗਏ ਫੀਲਡ ਆਪਰੇਸ਼ਨਾਂ ਸਦਕਾ ਸੰਭਵ ਹੋਈ ਹੈ।
ਟੈਕਸ ਚੋਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ, "ਪੰਜਾਬ ਕਰ ਵਿਭਾਗ ਨੇ ਮਈ 2026 ਦੌਰਾਨ 85.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ ਅਤੇ ਲੁਧਿਆਣਾ ਦੀ ਇੱਕ ਫਰਮ ਦੇ ਡਾਇਰੈਕਟਰ ਨੂੰ ਬੋਗਸ ਲੈਣ-ਦੇਣ ਰਾਹੀਂ 15.56 ਕਰੋੜ ਰੁਪਏ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।" ਉਨ੍ਹਾਂ ਕਿਹਾ ਕਿ ਸਿਪੂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੈਕਸ ਧੋਖਾਧੜੀ ਕਰਨ ਲਈ ਗੈਰ-ਮੌਜੂਦ ਫਰਮਾਂ, ਫਰਜ਼ੀ ਇਨਵੌਇਸ, ਫਰਜ਼ੀ ਡੈਬਿਟ ਨੋਟਸ ਅਤੇ ਜਾਅਲੀ ਟਰਾਂਸਪੋਰਟੇਸ਼ਨ ਰਿਕਾਰਡਾਂ ਦੀ ਵਰਤੋਂ ਕੀਤੀ ਗਈ ਸੀ। ਇਸ ਕਾਰਵਾਈ ਤਹਿਤ ਸੰਬੰਧਿਤ ਫਰਮ ਦੇ ਡਾਇਰੈਕਟਰ ਨੂੰ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਧੋਖਾਧੜੀ ਨਾਲ ਜੁੜੇ ਲਾਭਪਾਤਰੀਆਂ ਕੋਲੋਂ ਲਗਭਗ 3 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ।
ਆਪਣੇ ਪ੍ਰੈਸ ਬਿਆਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਨਤ ਡਾਟਾ ਐਨਾਲਿਟਿਕਸ, ਈ-ਵੇਅ ਬਿੱਲ ਦੀ ਬਾਰੀਕੀ ਨਾਲ ਜਾਂਚ, ਫਾਸਟੈਗ ਵੈਰੀਫਿਕੇਸ਼ਨ ਅਤੇ ਖੁਫੀਆ ਜਾਣਕਾਰੀਆਂ ਦੀ ਵਰਤੋਂ ਕਰਕੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇੱਕ ਬਰਾਬਰ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿੱਤ ਮੰਤਰੀ ਨੇ ਫਰਜ਼ੀ ਬਿਲਿੰਗ ਅਤੇ ਸੰਗਠਿਤ ਟੈਕਸ ਚੋਰੀ ਦੇ ਨੈੱਟਵਰਕਾਂ ਵਿਰੁੱਧ ਸਰਕਾਰ ਦੀ ਸਖ਼ਤ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਮੁੜ ਦੁਹਰਾਇਆ ਅਤੇ ਪ੍ਰਣ ਲਿਆ ਕਿ ਆਬਕਾਰੀ ਤੇ ਕਰ ਵਿਭਾਗ ਸਹਾਇਤਾ, ਸਖ਼ਤ ਨਿਗਰਾਨੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਇਨਫੋਰਸਮੈਂਟ ਦੇ ਸੰਤੁਲਿਤ ਤਰੀਕੇ ਨਾਲ ਅਸਲ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਜਾਰੀ ਰੱਖੇਗਾ।
ਭਾਜਪਾ ਸਰਕਾਰ ਦੇ 'ਅੰਮ੍ਰਿਤ ਕਾਲ' ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: Harpal Cheema
ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 ਵਿੱਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਸੀ, ਉੱਥੇ ਹੀ ਹੁਣ ਸਾਲ 2026 ਵਿੱਚ ਇਹ ਚੋਟੀ ਦੇ 15 ਦੀ ਸੂਚੀ ਵਿੱਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ।
ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਅਧਾਰਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ। 'X' 'ਤੇ ਇੱਕ ਪੋਸਟ ਵਿੱਚ ਉਨ੍ਹਾਂ ਲਿਖਿਆ, "ਭਾਰਤ ਕਦੇ ਵਿਦੇਸ਼ੀ ਨਿਵੇਸ਼ ਲਈ ਦੁਨੀਆ ਦੇ ਚੋਟੀ ਦੇ ਸਥਾਨਾਂ ਵਿੱਚ ਸ਼ਾਮਲ ਸੀ। ਸਾਲ 2016 ਵਿੱਚ, ਭਾਰਤ ਗਲੋਬਲ ਐਫ.ਡੀ.ਆਈ. ਭਰੋਸੇ ਦੇ ਮਾਮਲੇ ਵਿੱਚ ਚੋਟੀ ਦੀਆਂ 10 ਆਰਥਿਕਤਾਵਾਂ ਵਿੱਚ ਸ਼ਾਮਲ ਸੀ। ਅੱਜ, ਭਾਰਤ ਚੋਟੀ ਦੇ 15 ਵਿੱਚ ਵੀ ਨਹੀਂ ਹੈ।"
Read Also : ਨਸ਼ੇ 'ਚ ਧੁੱਤ ਲੜਕੇ ਲੜਕੀ ਦੀ ਵੀਡੀਓ ਵਾਇਰਲ
ਵਿੱਤ ਮੰਤਰੀ ਨੇ ਟਿੱਪਣੀ ਕੀਤੀ ਕਿ ਵਿਦੇਸ਼ੀ ਨਿਵੇਸ਼ਕ ਲਗਾਤਾਰ ਬਦਲਵੇਂ ਵਿਕਲਪਾਂ (ਦੂਜੇ ਦੇਸ਼ਾਂ) ਵੱਲ ਦੇਖ ਰਹੇ ਹਨ ਕਿਉਂਕਿ ਪਿਛਲੇ ਇੱਕ ਦਹਾਕੇ ਦੌਰਾਨ ਭਾਰਤ ਦੇ ਨਿਵੇਸ਼ ਮਾਹੌਲ ਵਿੱਚ ਭਰੋਸਾ ਕਾਫ਼ੀ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਭਰੋਸਾ ਗੁਆ ਰਹੇ ਹਨ। ਸਮਝੌਤੇ ਸਿਰਫ਼ ਕਾਗਜ਼ਾਂ 'ਤੇ ਰਹਿ ਗਏ ਹਨ, ਨਿਵੇਸ਼ ਦਾ ਮਾਹੌਲ ਕਮਜ਼ੋਰ ਹੋਇਆ ਹੈ, ਨੀਤੀਗਤ ਅਨਿਸ਼ਚਿਤਤਾ ਵਧ ਰਹੀ ਹੈ ਅਤੇ ਵਪਾਰਕ ਸਮਝੌਤੇ ਮਜ਼ਬੂਤੀ ਦੀ ਬਜਾਏ ਸਮਝੌਤਾਵਾਦੀ ਸਥਿਤੀ ਵਿੱਚ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸਾਰਥਕ ਆਰਥਿਕ ਸੁਧਾਰਾਂ ਦੀ ਬਜਾਏ ਆਪਣੀ ਅਮੇਜ (ਈਮੇਜ) ਚਮਕਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤ ਕਾਲ' ਦੇ ਤਮਾਮ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, ਹਕੀਕਤ ਇਹ ਹੈ ਕਿ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਦੋਂ ਕਿ ਭਾਜਪਾ ਸਰਕਾਰ ਅਸਲ ਆਰਥਿਕ ਸੁਧਾਰਾਂ ਦੀ ਬਜਾਏ ਸਿਰਫ਼ ਸੁਰਖੀਆਂ ਬਟੋਰਨ ਦੇ ਪ੍ਰਬੰਧਾਂ ਵਿੱਚ ਲੱਗੀ ਹੋਈ ਹੈ।
ਗਲੋਬਲ ਚੋਟੀ ਦੀਆਂ 15 ਐਫਡੀਆਈ ਰੈਂਕਿੰਗਜ਼ ਵਿੱਚੋਂ ਭਾਰਤ ਦੇ ਬਾਹਰ ਹੋਣ ਨਾਲ ਨਿਵੇਸ਼ਕਾਂ ਦੇ ਭਰੋਸੇ 'ਤੇ ਚਿੰਤਾਵਾਂ ਵਧੀਆਂ
ਪ੍ਰਤੱਖ ਵਿਦੇਸ਼ੀ ਨਿਵੇਸ਼ (ਐਫਡੀਆਈ) ਕਾਨਫੀਡੈਂਸ ਰੈਂਕਿੰਗ ਇਹ ਦਰਸਾਉਂਦੀ ਹੈ ਕਿ ਵਿਸ਼ਵਵਿਆਪੀ ਨਿਵੇਸ਼ਕ ਕਿਸੇ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਸਥਿਰਤਾ, ਨੀਤੀਗਤ ਨਿਰੰਤਰਤਾ ਅਤੇ ਵਿਕਾਸ ਦੀ ਸੰਭਾਵਨਾ ਨੂੰ ਕਿਵੇਂ ਦੇਖਦੇ ਹਨ। ਸਾਲ 2016 ਵਿੱਚ ਭਾਰਤ ਦਾ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਹੋਣਾ ਇਸਦੇ ਆਰਥਿਕ ਭਵਿੱਖ ਵਿੱਚ ਮਜ਼ਬੂਤ ਗਲੋਬਲ ਭਰੋਸੇ ਦਾ ਸੰਕੇਤ ਸੀ। ਸਾਲ 2026 ਵਿੱਚ ਇਸ ਦਾ ਚੋਟੀ ਦੇ 15 ਵਿੱਚੋਂ ਬਾਹਰ ਹੋਣਾ ਇਹ ਸੰਕੇਤ ਦਿੰਦਾ ਹੈ ਕਿ ਵੱਡੇ ਅੰਤਰਰਾਸ਼ਟਰੀ ਨਿਵੇਸ਼ਕ ਭਾਰਤ ਵਿੱਚ ਨਿਵੇਸ਼ ਕਰਨ ਬਾਰੇ ਬਹੁਤ ਜ਼ਿਆਦਾ ਸਾਵਧਾਨ ਹੋ ਰਹੇ ਹਨ।
ਅਜਿਹੇ ਸਮੇਂ ਵਿੱਚ ਜਦੋਂ ਯੂਏਈ, ਸਾਊਦੀ ਅਰਬ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਵਿਸ਼ਵਵਿਆਪੀ ਪੂੰਜੀ ਲਈ ਆਪਣੀ ਖਿੱਚ ਨੂੰ ਵਧਾ ਰਹੇ ਹਨ, ਭਾਰਤ ਦੀ ਗਿਰਾਵਟ ਨੀਤੀਗਤ ਅਨਿਸ਼ਚਿਤਤਾ, ਕਮਜ਼ੋਰ ਹੁੰਦੀ ਉਦਯੋਗਿਕ ਗਤੀ ਅਤੇ ਨਿਵੇਸ਼ ਦੇ ਐਲਾਨਾਂ ਅਤੇ ਉਨ੍ਹਾਂ ਦੇ ਅਸਲ ਅਮਲ ਦੇ ਵਿਚਕਾਰ ਵਧ ਰਹੇ ਪਾੜੇ ਵੱਲ ਇਸ਼ਾਰਾ ਕਰਦੀ ਹੈ। ਅਰਥਸ਼ਾਸਤਰੀ ਅਕਸਰ ਅਜਿਹੀ ਗਿਰਾਵਟ ਨੂੰ ਇਸ ਗੱਲ ਦਾ ਸੰਕੇਤ ਮੰਨਦੇ ਹਨ ਕਿ ਨਿਵੇਸ਼ਕਾਂ ਦਾ ਭਰੋਸਾ ਸਿਰਫ਼ ਸੁਰਖੀਆਂ-ਅਧਾਰਤ ਬਿਆਨਬਾਜ਼ੀ ਤੋਂ ਹਟ ਕੇ ਉਨ੍ਹਾਂ ਦੇਸ਼ਾਂ ਵੱਲ ਜਾ ਰਿਹਾ ਹੈ ਜੋ ਵਧੇਰੇ ਸਥਿਰ ਅਤੇ ਅਨੁਮਾਨਿਤ ਆਰਥਿਕ ਮਾਹੌਲ ਪ੍ਰਦਾਨ ਕਰਦੇ ਹਨ।
ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼ : ਹਰਪਾਲ ਚੀਮਾ
Harpal Cheema: ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਸ਼ਰਾਬ ਘੁਟਾਲੇ ਦੇ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੇਸ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ ’ਤੇ ਖ਼ਤਮ ਕਰਨ ਦੀ ਕੋਸ਼ਿਸ਼ ਵਜੋਂ ਘੜਿਆ ਗਿਆ ਸੀ।
ਚੀਮਾ ਨੇ ਕਿਹਾ ਕਿ ਜੱਜ ਦਾ ਫੈਸਲਾ ਆਪਣੇ ਆਪ ਵਿੱਚ ਉਸ ਸਾਜ਼ਿਸ਼ ਦੀ ਹੱਦ ਨੂੰ ਉਜਾਗਰ ਕਰਦਾ ਹੈ ਜੋ ਭਾਜਪਾ ਨੇ ਆਮ ਆਦਮੀ ਪਾਰਟੀ ਵਿਰੁੱਧ ਰਚੀ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦੁਰਵਰਤੋਂ ਰਾਹੀਂ ’ਆਪ’ ਦੀ ਇਮਾਨਦਾਰੀ ’ਤੇ ਸਵਾਲੀਆ ਨਿਸ਼ਾਨ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਜ ਦੇਸ਼ ਦੇ ਲੋਕਾਂ ਦੇ ਸਾਹਮਣੇ ਇਹ ਸਾਫ਼ ਹੋ ਗਿਆ ਹੈ ਕਿ ਕਿਵੇਂ ਇਨ੍ਹਾਂ ਏਜੰਸੀਆਂ ਦੀ ਸਿਆਸੀ ਹਿੱਤਾਂ ਲਈ ਦੁਰਵਰਤੋਂ ਕੀਤੀ ਗਈ ਸੀ।
Read Also : ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
ਉਨ੍ਹਾਂ ਯਾਦ ਦਿਵਾਇਆ ਕਿ ’ਆਪ’ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਵਿੱਚੋਂ ਹੋਇਆ ਸੀ ਅਤੇ ਇਸ ਦੀ ਸਥਾਪਨਾ ਉਨ੍ਹਾਂ ਆਗੂਆਂ ਵੱਲੋਂ ਕੀਤੀ ਗਈ ਸੀ ਜਿਨ੍ਹਾਂ ਨੇ ਆਪਣਾ ਜੀਵਨ ਸਾਫ਼-ਸੁਥਰੀ ਰਾਜਨੀਤੀ ਲਈ ਸਮਰਪਿਤ ਕਰ ਦਿੱਤਾ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ, ਇਹ ਉਹ ਆਗੂ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਨੀਂਹ ਰੱਖੀ ਅਤੇ ਇਸ ਦਾ ਦੇਸ਼ ਭਰ ਵਿੱਚ ਵਿਸਥਾਰ ਕੀਤਾ। ਅੱਜ ਉਨ੍ਹਾਂ ਦੀ ਵਚਨਬੱਧਤਾ ਅਤੇ ਕੁਰਬਾਨੀ ਸਦਕਾ ਹੀ ਅਸੀਂ ਕਈ ਰਾਜਾਂ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿੱਚ ਹਾਂ।
ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਬੀ.ਆਰ. ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਦੀ ਵੀ ਜਿੱਤ ਹੈ। ਡਾ. ਬੀਆਰ ਅੰਬੇਡਕਰ, ਜੋ ਗਰੀਬੀ ਵਿੱਚੋਂ ਉੱਠ ਕੇ ਭਾਰਤ ਦਾ ਸੰਵਿਧਾਨ ਬਣਾਉਣ ਤੱਕ ਪਹੁੰਚੇ, ਉਨ੍ਹਾਂ ਨੇ ਹਰ ਨਾਗਰਿਕ ਲਈ ਸਮਾਨਤਾ, ਨਿੱਜੀ ਆਜ਼ਾਦੀ ਦੀ ਸੁਰੱਖਿਆ ਅਤੇ ਮੌਲਿਕ ਅਧਿਕਾਰਾਂ ਨੂੰ ਯਕੀਨੀ ਬਣਾਇਆ। ਜੇਕਰ ਤੁਸੀਂ ਸੰਵਿਧਾਨ ਨੂੰ ਗੌਰ ਨਾਲ ਪੜ੍ਹੋ, ਤਾਂ ਤੁਸੀਂ ਸਮਝ ਸਕਦੇ ਹੋ ਕਿ ਇਹ ਵਿਅਕਤੀਗਤ ਆਜ਼ਾਦੀ ਦੀ ਕਿੰਨੀ ਡੂੰਘਾਈ ਨਾਲ ਰੱਖਿਆ ਕਰਦਾ ਹੈ। ਅੱਜ ਦਿੱਲੀ ਦੀ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਸੰਵਿਧਾਨ ਸਭ ਤੋਂ ਉੱਪਰ ਹੈ।
ਖ਼ੁਦ ਕਾਨੂੰਨ ਦੀ ਪ੍ਰੈਕਟਿਸ ਕਰ ਚੁੱਕੇ ਚੀਮਾ ਨੇ ਕਿਹਾ ਕਿ ਇਹ ਕੇਸ ਦੇਸ਼ ਦੇ ਕਾਨੂੰਨੀ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਇਸ ਦੇਸ਼ ਦੇ ਇਤਿਹਾਸ ਵਿੱਚ ਇਹ ਇੱਕ ਅਜਿਹਾ ਮਾਮਲਾ ਹੈ ਜਿੱਥੇ ਭਾਜਪਾ ਦੀ ਸੀਬੀਆਈ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਕੋਈ ਸਬੂਤ ਨਹੀਂ ਸੀ, ਫਿਰ ਵੀ ਇੱਕ ਕਥਿਤ ਘੁਟਾਲਾ ਤਿਆਰ ਕੀਤਾ ਗਿਆ। ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਕਾਨੂੰਨ ਵਿਰੁੱਧ ਖੇਡੀ ਗਈ ਇਸ ਖੇਡ ਦਾ ਜਵਾਬ ਦੇਣਾ ਪਵੇਗਾ।
ਉਨ੍ਹਾਂ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਦਾਲਤਾਂ ਹਮੇਸ਼ਾ ਇਨਸਾਫ਼ ਅਤੇ ਸੱਚਾਈ ਦੇ ਨਾਲ ਖੜ੍ਹੀਆਂ ਹੁੰਦੀਆਂ ਹਨ। ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸਨਮਾਨ ਨਾਲ ਜਿਉਣ, ਰਾਜਨੀਤੀ ਵਿੱਚ ਹਿੱਸਾ ਲੈਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਅਧਿਕਾਰ ਹੈ। ਅੱਜ ਦਾ ਫੈਸਲਾ ਉਸ ਸਿਧਾਂਤ ਦੀ ਪੁਸ਼ਟੀ ਕਰਦਾ ਹੈ। ਚੀਮਾ ਨੇ ਭਾਜਪਾ ’ਤੇ ਸੰਵਿਧਾਨਕ ਉਪਬੰਧਾਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਸੰਵਿਧਾਨ ਭਾਜਪਾ ਜਾਂ ਕਿਸੇ ਇੱਕ ਪਾਰਟੀ ਦਾ ਨਹੀਂ ਹੈ। ਇਹ ਬਾਬਾ ਸਾਹਿਬ ਅੰਬੇਡਕਰ ਅਤੇ 140 ਕਰੋੜ ਭਾਰਤੀਆਂ ਦਾ ਹੈ।
ਇਹ ਇਸ ਲਈ ਬਣਾਇਆ ਗਿਆ ਸੀ ਤਾਂ ਜੋ ਲੋਕ ਸਨਮਾਨ ਨਾਲ ਰਹਿ ਸਕਣ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ। ਪਰ ਭਾਜਪਾ ਇਹ ਹਜ਼ਮ ਨਹੀਂ ਕਰ ਪਾ ਰਹੀ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਗਰੀਬਾਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਈਆਈਟੀ (ਆਈਆਈਟੀ) ਵਰਗੇ ਪ੍ਰਮੁੱਖ ਸੰਸਥਾਵਾਂ ਵਿੱਚ ਦਾਖ਼ਲਾ ਲੈਣਾ, ਗਰੀਬ ਪਰਿਵਾਰਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਾ ਅਤੇ ਦਿੱਲੀ ਤੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਤਕਲੀਫ਼ ਹੋ ਰਹੀ ਹੈ।
ਇਸੇ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪਰ ਅੱਜ ਦੇਸ਼ ਭਰ ਵਿੱਚ ਸੰਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲੇ ਲੱਖਾਂ ਲੋਕ ਜਸ਼ਨ ਮਨਾ ਰਹੇ ਹਨ। ਸੱਚ ਦੀ ਜਿੱਤ ਹੋਈ ਹੈ। ਚੀਮਾ ਨੇ ’ਆਪ’ ਵਰਕਰਾਂ ਦਾ ਔਖੇ ਸਮੇਂ ’ਚ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਰਹਿਣ ਅਤੇ ਭਾਜਪਾ ਦੀਆਂ ਕਾਰਵਾਈਆਂ ਨੂੰ ਨੰਗਾ ਕਰਨਾ ਜਾਰੀ ਰੱਖਣ ਲਈ ਧੰਨਵਾਦ ਕੀਤਾ।
ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਜਿੱਥੇ ਕਾਂਗਰਸ ਅਤੇ ਭਾਜਪਾ ਦੋਵਾਂ ਨੇ ਸਿਆਸੀ ਲਾਹੇ ਲਈ ਡਾ. ਅੰਬੇਡਕਰ ਦੇ ਨਾਮ ਦੀ ਵਰਤੋਂ ਕੀਤੀ ਹੈ, ਉੱਥੇ ਆਮ ਆਦਮੀ ਪਾਰਟੀ ਨੇ ਹੀ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਮਲੀ ਰੂਪ ਵਿੱਚ ਅੱਗੇ ਵਧਾਇਆ ਹੈ। ਚੀਮਾ ਨੇ ਕਿਹਾ ਕਿ ਇਹ ਫੈਸਲਾ ਸੱਚਾਈ ਦੀ ਜਿੱਤ ਹੈ। ਅੱਜ ਦੇਸ਼ ਦੇ ਕਰੋੜਾਂ ਲੋਕਾਂ ਨੇ ਸਮਝ ਲਿਆ ਹੈ ਕਿ ਭਾਜਪਾ ਝੂਠ ਦਾ ਸਹਾਰਾ ਲੈਂਦੀ ਹੈ, ਪਰ ਸੰਵਿਧਾਨ ਅਤੇ ਇਨਸਾਫ਼ ਦੀ ਹੀ ਅੰਤ ਵਿੱਚ ਜਿੱਤ ਹੁੰਦੀ ਹੈ।
Ration Card News: ਰਾਸ਼ਨ ਕਾਰਡ ਮਾਮਲਾ: ਕੇਂਦਰ ਪੰਜਾਬ ਨਾਲ ਵਿਤਕਰਾ ਕਰ ਰਿਹੈ : ਹਰਪਾਲ ਚੀਮਾ
Ration Card News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਖਿਲਾਫ ਆਵਾਜ਼ ਬੁਲੰਦ ਕਰੇਗੀ।
ਇਹ ਵੀ ਪੜ੍ਹੋ: Monsoon Diet: ਦਹੀਂ ਜਾਂ ਛਾਛ… ਮਾਨਸੂਨ ਦੇ ਮੌਸਮ ’ਚ ਬਿਹਤਰ ਵਿਕਲਪ ਕੀ ਹੈ? ਜਾਣੋ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਿਹਾ ਹੈ ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਇਸ ਮੌਕੇ ਐਮ.ਐਲ.ਏ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। Ration Card News
Punjab News: ਪੰਜਾਬ ਦੀ ਜੀਐਸਟੀ ਮਾਲੀਆ ’ਚ ਹੋਇਆ ਰਿਕਾਰਡ ਵਾਧਾ : ਹਰਪਾਲ ਸਿੰਘ ਚੀਮਾ
ਜੁਲਾਈ ’ਚ 32 ਫੀਸਦੀ ਤੋਂ ਵੱਧ ਵਾਧਾ ਦਰਜ
ਮੌਜੂਦਾ ਵਿੱਤੀ ਵਰੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ
ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ‘ਸਿਪੂ’ ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ
Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ।
ਇਹ ਵੀ ਪੜ੍ਹੋ: Patiala Deputy Commissioner News: ਐਸ.ਸੀ.ਕਮਿਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪਤਾ ਲੱਗਦਾ ਹੈ। ਉਨਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਸ਼ੁੱਧ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 7162.82 ਕਰੋੜ ਰੁਪਏ ਦੇ ਮੁਕਾਬਲੇ 2025.36 ਕਰੋੜ ਰੁਪਏ ਵੱਧ ਹੈ। Punjab News
ਇਤਿਹਾਸਕਾਰ ਜਦੋਂ ਲਿੱਖਣਗੇ ਇਤਿਹਾਸ, ‘ਅਕਾਲੀਆਂ ਦਾ ਨਾਅ ਆਏਗਾ ਨਸ਼ਾ ਤਸਕਰ ਦੇ ਰੂਪ ’ਚ’ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਇਤਿਹਾਸ ਨੂੰ ਜਦੋਂ ਵੀ ਹੁਣ ਕੋਈ ਵੱਡੇ ਇਤਿਹਾਸਕਾਰ ਲਿਖਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਖ਼ਾਸ ਕਰਕੇ ਬਿਕਰਮ ਮਜੀਠੀਆ ਦਾ ਨਾਂਅ ਨਸ਼ੇ ਦੇ ਵੱਡੇ ਤਸਕਰ ਦੇ ਰੂਪ ਵਿੱਚ ਲਿਖਿਆ ਜਾਏਗਾ। ਬਿਕਰਮ ਮਜੀਠੀਆ ਨੇ ਕੁਝ ਪੈਸੇ ਦੀ ਖ਼ਾਤਰ ਨੌਜਵਾਨ ਪੁੱਤਾਂ ਨੂੰ ਚਿੱਟੇ ਦੀ ਭੇਂਟ ਚਾੜ੍ਹ ਦਿੱਤਾ ਅਤੇ ਪਹਿਲੀਵਾਰ ਚਿੱਟਾ ਵੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਦਿਖਾਈ ਦਿੱਤਾ ਸੀ। ਇਤਿਹਾਸਕਾਰ ਵੀ ਪੰਜਾਬ ਦੇ ਇਸ ਕਾਲੇ ਇਤਿਹਾਸ ਨੂੰ ਲਿੱਖਣ ਮੌਕੇ ਬਿਕਰਮ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਲਾਹਨਤਾਂ ਹੀ ਪਾਉਣਗੇ।
ਕਾਂਗਰਸੀ ਲੀਡਰਾਂ ਦੇ ਪਲਟਦੇ ਬਿਆਨਾਂ ਨੂੰ ਦੇਖ ਗਿਰਗਿਟ ਵੀ ਸਰਮਾਂ ਜਾਵੇ : ਹਰਪਾਲ ਚੀਮਾ
ਇਸ ਨਾਲ ਹੀ ਗਿਰਗਿਟ ਵਾਂਗ ਰੰਗ ਬਦਲ ਰਹੇ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਸਣੇ ਸੁਖਪਾਲ ਖਹਿਰਾ ਨੂੰ ਵੀ ਇਤਿਹਾਸਕਾਰ ਸ਼ਰਮਸਾਰ ਕਰਨ ਤੋਂ ਪਿੱਛੇ ਨਹੀਂ ਹੱਟਣਗੇ, ਕਿਉਂਕਿ ਕੁਝ ਸਾਲਾਂ ਤੱਕ ਬਿਕਰਮ ਮਜੀਠੀਆ ਨੂੰ ਨਸ਼ੇ ਦਾ ਤਸਕਰ ਕਹਿਣ ਵਾਲੇ ਇਹ ਤਿੰਨੇ ਕਾਂਗਰਸ ਲੀਡਰ ਹੁਣ ਬਿਕਰਮ ਮਜੀਠੀਆ ਦੇ ਹੱਕ ਵਿੱਚ ਖੜ੍ਹੇ ਹਨ। ਇਨ੍ਹਾਂ ਦੇ ਇਸ ਰੰਗ ਨੂੰ ਦੇਖ ਕੇ ਗਿਰਗਿਟ ਵੀ ਸ਼ਰਮਾ ਰਹੀ ਹੈ ਕਿ ਉਹ ਤਾਂ ਏਵੇ ਹੀ ਬਦਨਾਮ ਹੈ, ਜਦੋਂਕਿ ਅਸਲੀ ਰੰਗ ਬਦਲਣ ਵਾਲੇ ਗਿਰਗਿਟ ਤਾਂ ਕਾਂਗਰਸੀ ਲੀਡਰ ਹਨ। ਇਹ ਤਲਖ਼ ਤੇ ਤਿੱਖੀ ਟਿੱਪਣੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤੀ ਹੈ।
ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2007 ਤੋਂ 2017 ਤੱਕ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਚਿੱਟਾ (ਸਿੰਥੈਟਿਕ ਡਰੱਗਜ਼), ਹੈਰੋਇਨ ਅਤੇ ਸਮੈਕ ਵਰਗੇ ਪਦਾਰਥਾਂ ਦੇ ਫੈਲਾਅ ਵਿੱਚ ਚਿੰਤਾਜਨਕ ਵਾਧਾ ਹੋਇਆ। ਸਾਡੇ ਸੂਬੇ ਦੇ ਇਤਿਹਾਸ ਦਾ ਇਹ ਕਾਲਾ ਦੌਰ, ਜੋ ਕਿ ਖੁੱਲ੍ਹੇਆਮ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਦਰਸਾਉਂਦਾ ਹੈ, ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਨਾਲ ਜੁੜਿਆ ਹੋਇਆ ਹੈ। ਹੁਣ, ਜਦੋਂ ’ਆਪ’ ਸਰਕਾਰ ਇਨ੍ਹਾਂ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਤਾਂ ਉਹੀ ਵਿਰੋਧੀ ਆਗੂ ਜਿਨ੍ਹਾਂ ਨੇ ਕਦੇ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਬੇਸ਼ਰਮੀ ਨਾਲ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਲੋਕਾਂ ਦਾ ਬਚਾਅ ਕਰ ਰਹੇ ਹਨ।”
ਇਹ ਵੀ ਪੜ੍ਹੋ: Faridkot Firing Incident: ਫਰੀਦਕੋਟ ’ਚ ਪੁਲਿਸ ਸਟੇਸ਼ਨ ਨੇੜੇ ਹੋਈ ਫਾਇਰਿੰਗ ਦੀ ਅਸਲ ਵਜ੍ਹਾ ਆਈ ਸਾਹਮਣੇ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕਿਵੇਂ ਪ੍ਰਮੁੱਖ ਵਿਰੋਧੀ ਆਗੂਆਂ ਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ਜੋ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸੀ ਪਰ ਅੱਜ ਉਹ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਖ਼ਾਸ ਤੌਰ ’ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਜ਼ਿਕਰ ਕੀਤਾ, ਜਿਨ੍ਹਾਂ ਨੇ 2016 ਵਿੱਚ ਬਿਕਰਮ ਮਜੀਠੀਆ ਅਤੇ ਹੋਰਾਂ ਵਿਰੁੱਧ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਆਪਣਾ ਸਟੈਂਡ ਬਦਲ ਲਿਆ ਹੈ ਅਤੇ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਚੀਮਾ ਨੇ ਕਿਹਾ ਕਿ 2016 ਵਿੱਚ, ਬਾਜਵਾ ਨੇ ਜਨਤਕ ਤੌਰ ’ਤੇ ਕਿਹਾ ਸੀ ਕਿ ਜਦੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਵੇਗੀ, ਤਾਂ ਉਹ ਬਿਕਰਮ ਮਜੀਠੀਆ ਅਤੇ ਹੋਰ ਦੋਸ਼ੀਆਂ ਨੂੰ ਸੜਕਾਂ ’ਤੇ ਘਸੀਟਣਗੇ, ਪਰ ਅੱਜ, ਉਹ ਮਜੀਠੀਆ ਨੂੰ ’ਸਾਫ਼ ਅਕਸ ਵਾਲਾ ਵਿਅਕਤੀ ਦੱਸ ਰਹੇ ਹਨ। Punjab News
ਚੀਮਾ ਨੇ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਕਾਂਗਰਸੀ ਆਗੂਆਂ ਦੇ ਬਿਆਨਾਂ ਵੱਲ ਵੀ ਇਸ਼ਾਰਾ ਕੀਤਾ, ਜਿਨ੍ਹਾਂ ਨੇ ਇੱਕ ਸਮੇਂ ਮਜੀਠੀਆ ’ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਪਰ ਹੁਣ ਉਹ ਆਪਣੇ ਬਿਆਨ ਵਾਪਸ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਅਤੇ ਚੰਨੀ ਦੋਵਾਂ ਨੇ ਇੱਕ ਵਾਰ ਮਜੀਠੀਆ ਨੂੰ ‘ਡਰੱਗ ਮਾਫ਼ੀਆ’ ਕਿਹਾ ਸੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਅੱਜ ਜਦੋਂ ’ਆਪ’ ਸਰਕਾਰ ਕਾਰਵਾਈ ਕਰ ਰਹੀ ਹੈ, ਤਾਂ ਉਨ੍ਹਾਂ ਨੇ ਉਸਦਾ ਬਚਾਅ ਕਰਨਾ ਚੁਣਿਆ ਹੈ। ਇਹ ਮੌਕਾਪ੍ਰਸਤੀ ਅਤੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਤੋਂ ਇਲਾਵਾ ਕੁਝ ਨਹੀਂ ਹੈ।
Punjab Land Pooling Policy: ਲੈਂਡ ਪੁਲਿੰਗ ਨੀਤੀ ਕਿਸਾਨਾਂ ਲਈ ਫਾਇਦੇਮੰਦ, ਅਕਾਲੀ ਦਲ ਕਰ ਰਿਹੈ ਗੁੰਮਰਾਹ
ਹਰਪਾਲ ਚੀਮਾ ਨੇ ਘੇਰਿਆ ਸੁਖਬੀਰ ਬਾਦਲ, ਕਿਹਾ, ਸੁਖ਼ਵਿਲਾ ਵੀ ਇਸੇ ਲੈਂਡ ਪੁਲਿੰਗ ਦੀ ਦੇਣ | Punjab Land Pooling Policy
Punjab Land Pooling Policy: (ਅਸ਼ਵਨੀ ਚਾਵਲਾ) ਚੰਡੀਗੜ੍ਹ। ਲੁਧਿਆਣਾ ਵਿਖੇ ਲੈਂਡ ਪੁਲਿੰਗ ਰਾਹੀਂ ਕਿਸਾਨਾਂ ਤੋਂ ਲਈ ਜਾ ਰਹੀ ਜ਼ਮੀਨ ਨੂੰ ਲੈ ਕੇ ਵਿਵਾਦ ਬਣਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੋ ਟੁੱਕ ਸੁਣਾਉਂਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੋਝੀ ਰਾਜਨੀਤੀ ਕਰਦੇ ਹੋਏ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦੋਂ ਕਿ ਲੈਂਡ ਪੁਲਿੰਗ ਕਿਸਾਨਾਂ ਲਈ ਸਭ ਤੋਂ ਜਿਆਦਾ ਫਾਇਦੇਮੰਦ ਸੌਦਾ ਹੈ।
ਇਸ ਲੈਂਡ ਪੁਲਿੰਗ ਰਾਹੀਂ ਜਿੱਥੇ ਕਿਸਾਨਾਂ ਨੂੰ ਕਰੋੜਾਂ ਰੁਪਏ ਮਿਲਣਗੇ ਤਾਂ ਉਨ੍ਹਾਂ ਦੀ ਜ਼ਮੀਨ ’ਤੇ ਤਿਆਰ ਹੋਣ ਵਾਲੇ ਰਿਹਾਇਸ਼ੀ ਪ੍ਰੋਜੈਕਟ ਵਿੱਚ ਕਿਸਾਨਾਂ ਨੂੰ 1 ਹਜ਼ਾਰ ਗਜ ਰਿਹਾਇਸ਼ੀ ਤੇ 200 ਗਜ ਕਮਰਸੀਅਲ ਪਲਾਟ ਵੀ ਮਿਲਣਗੇ। ਇਸ ਪਲਾਟ ਨੂੰ ਕਿਸਾਨ ਆਪਣੀ ਮਰਜ਼ੀ ਨਾਲ ਵੇਚ ਵੀ ਸਕਦੇ ਹਨ ਅਤੇ ਇਸ ਲੈਂਡ ਪੁਲਿੰਗ ਰਾਹੀਂ ਚੰਗੀ ਰਿਹਾਇਸ਼ੀ ਕਲੋਨੀ ਦਾ ਨਿਰਮਾਣ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ: Punjab Haryana High Court: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉੱਡਾਣ ਦੀ ਧਮਕੀ
ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮੁਕੰਮਲ ਤਰੀਕੇ ਨਾਲ ਖਤਮ ਹੋ ਗਈ ਹੈ। ਹੁਣ ਲੈਂਡ ਪੁਲਿੰਗ ਨੂੰ ਮੁੱਦਾ ਬਣਾ ਕੇ ਉਨ੍ਹਾਂ ਕਿਸਾਨਾਂ ਨੂੰ ਭੜਕਾਉਂਦੇ ਹੋਏ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੀ ਸੁਖਬੀਰ ਬਾਦਲ ਦੱਸਣਗੇ ਕਿ ਉਨ੍ਹਾਂ ਦੀ ਸਰਕਾਰ ਹੇਠ ਹੀ ਬਣੇ ਮੁਹਾਲੀ ਏਅਰੋਸਿਟੀ ਦੀ ਜ਼ਮੀਨ ਨੂੰ ਕਿਸਾਨਾਂ ਤੋਂ ਲੈਂਡ ਪੁਲਿੰਗ ਰਾਹੀਂ ਲਿਆ ਗਿਆ ਸੀ ਜਾਂ ਫਿਰ ਨਹੀਂ?
ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਰਫ਼ ਇੰਨਾ ਫਰਕ ਹੈ ਕਿ ਅਕਾਲੀ ਦਲ ਵੱਲੋਂ ਲੈਂਡ ਪੁਲਿੰਗ ਦੇ ਆਉਣ ਤੋਂ ਪਹਿਲਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਲੀਕ ਕਰ ਦਿੱਤੀ ਜਾਂਦੀ ਸੀ ਤਾਂ ਕਿ ਉਹ ਕਿਸਾਨਾਂ ਤੋਂ ਸਸਤੇ ਭਾਅ ’ਤੇ ਜ਼ਮੀਨ ਦੀ ਖਰੀਦ ਕਰਕੇ ਰੱਖ ਲੈਣ ਤਾਂ ਕਿ ਲੈਂਡ ਪੁਲਿੰਗ ਦੌਰਾਨ ਉਨ੍ਹਾਂ ਦੇ ਦੋਸਤ ਰਿਸ਼ਤੇਦਾਰ ਉਸੇ ਜ਼ਮੀਨ ਨੂੰ ਕਰੋੜਾਂ ਰੁਪਏ ਵਿੱਚ ਵੇਚਦੇ ਹੋਏ ਮੋਟਾ ਮੁਨਾਫ਼ਾ ਕਮਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੰਝ ਨਹੀਂ ਹੁੰਦਾ ਅਤੇ ਸਾਫ਼-ਸੁਥਰੇ ਢੰਗ ਨਾਲ ਕਿਸਾਨਾਂ ਨੂੰ ਹੀ ਫਾਇਦਾ ਦਿੱਤਾ ਜਾ ਰਿਹਾ ਹੈ। Punjab Land Pooling Policy
ਸੁਖਬੀਰ ਬਾਦਲ ਨੇ ਆਪਣੇ ਹੋਟਲ ਸੁਖਵਿਲਾ ਨੂੰ ਬਣਾਉਣ ਲਈ ਪਹਿਲਾਂ ਹੀ ਜ਼ਮੀਨ ਖਰੀਦ ਲਈ ਸੀ: ਹਰਪਾਲ ਚੀਮਾ
ਹਰਪਾਲ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਹੋਟਲ ਸੁਖਵਿਲਾ ਨੂੰ ਬਣਾਉਣ ਲਈ ਪਹਿਲਾਂ ਹੀ ਜ਼ਮੀਨ ਖਰੀਦ ਲਈ ਸੀ, ਉਸ ਤੋਂ ਬਾਅਦ ਲੈਂਡ ਪੁਲਿੰਗ ਨੂੰ ਲੈ ਕੇ ਆਏ ਸਨ ਤਾਂ ਕਿ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਫਾਇਦਾ ਹੋ ਸਕੇ। ਇਸ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਲੈਂਡ ਪੁਲਿੰਗ ਨੂੰ ਹਥਿਆਰ ਬਣਾ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਹੁਣ ਤੱਕ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਕੁਝ ਵੀ ਕੱਢ ਨਹੀਂ ਪਾ ਰਹੇ ਹਨ ਅਤੇ ਉਨ੍ਹਾਂ ਦੀ ਸਿਆਸਤ ਚਮਕ ਨਹੀਂ ਰਹੀ ਹੈ।
Punjab News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਵਿੱਤ ਮੰਤਰੀ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਐਲਾਨ
ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆ-ਕਲਪ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।
ਇਹ ਵੀ ਪੜ੍ਹੋ: Police Encounter Malout: ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁਲਜ਼ਮਾਂ ਨਾਲ ਪੁਲਿਸ ਦਾ ਮੁਕਾਬਲਾ, 3 ਮੁਲਜ਼ਮ ਜ਼ਖ਼ਮੀ
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ ’ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ’ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਪਹਿਲਾ ਪੜਾਅ ਡਿਜ਼ਾਇਨ ’ਤੇ ਕੇਂਦਰਤ ਹੋਵੇਗਾ ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿੱਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਿਲ ਹੈ।
ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰ ਦੇ ਬਰਾਬਰ ਲਿਆਉਣ ‘ਤੇ ਕੇਂਦਰਤ ’ਆਪ’ ਸਰਕਾਰ ਦੀ ਇਹ ਪਹਿਲਕਦਮੀ: ਹਰਪਾਲ ਸਿੰਘ ਚੀਮਾ
ਦੂਜੇ ਪੜਾਅ ਵਿੱਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਇਹਨਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ। ਉਨਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇੱਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ।
ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿੱਚ ਪੁਰਾਣੀ ਜੀ.ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ) – 6.5 ਕਿਲੋਮੀਟਰ, ਚੌੜਾ ਬਾਜ਼ਾਰ – ਕਲਾਕ ਟਾਵਰ ਤੋਂ ਸ਼ੁਰੂ ਹੋ ਕੇ – 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ। Punjab News
Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। Chandigarh
ਇਹ ਵੀ ਪੜ੍ਹੋ: Fazilka News: ਸਕੇ ਭਰਾਵਾਂ ਦੀ ਜੋੜੀ ਦੀ ਕਹਾਣੀ ਸੁਣ ਕੇ ਦਿਲ ਹੋ ਜਾਵੇਗਾ ਬਾਗੋ-ਬਾਗ, ਪੜ੍ਹੋ ਤੇ ਜਾਣੋ
ਮੀਟਿੰਗ ਤੋਂ ਬਾਅਦ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਚੰਡੀਗਡ਼੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਰਾਜਧਾਨੀ ਹੈ। ਉਨਾਂ ਕਿਹਾ ਕਿ “ਜਦੋਂ ਹਰਿਆਣਾ ਅਤੇ ਪੰਜਾਬ ਦਾ ਗਠਨ ਹੋਇਆ ਸੀ, ਇਹ ਬਹੁਤ ਸਪੱਸ਼ਟ ਸੀ ਕਿ ਦੋਵਾਂ ਦੀਆਂ ਵੱਖਰੀਆਂ ਰਾਜਧਾਨੀਆਂ ਹੋਣਗੀਆਂ। 60 ਸਾਲਾਂ ਬਾਅਦ ਵੀ ਉਹ (ਹਰਿਆਣਾ) ਆਪਣੀ ਰਾਜਧਾਨੀ ਅਤੇ ਵਿਧਾਨ ਸਭਾ ਨਹੀਂ ਬਣਾ ਸਕੇ ਹਨ। ਆਪਣੀ ਵਿਧਾਨ ਸਭਾ ਨਹੀਂ ਬਣਾ ਸਕੇ। ਹੁਣ 60 ਸਾਲ ਬਾਅਦ ਪੰਜਾਬ ਦੀ ਰਾਜਧਾਨੀ ਦੀ ਉੱਤੇ ਕਲੇਮ ਕਰ ਰਹੇ ਹੈ ਅਤੇ ਪੰਜਾਬ ’ਤੇ ਕਲੇਮ ਕਰ ਰਹੇ ਹਨ। ਜੋ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ। ਮੈ ਉਨ੍ਹਾਂ ਨੂੰ ਐਡਵਾਈਜ਼ ਕਰਦਾ ਹਾਂ ਕਿ ਉਹ ਆਪਣੀ ਰਾਜਧਾਨੀ ਪੰਚਕੂਲਾ ’ਚ ਕਿਉਂ ਨਹੀਂ ਬਣਾ ਸਕਦੇ। ਜਿੱਥੇ ਉਹ ਜ਼ਮੀਨ ਦੇਣਾ ਚਾਹੁੰਦੇ ਹਨ ਉਹ ਤਾਂ ਬਿਲਕੁਲ 500 ਮੀਟਰ ਉੱਤੇ ਹੈ ਇੱਕ ਕਿਲੋਮੀਟਰ ਅੰਦਰ ਹੈ ਤਾਂ ਉੱਥੋਂ ਕਿਉਂ ਨਹੀਂ ਬਣਾ ਰਹੇ। Chandigarh
ਮੈਂ ਚਾਹੁੰਦਾ ਹਾਂ ਕਿ ਇੱਕ ਵਾਰ ਫਿਰ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ। ਆਪਣੀ ਰਾਜਧਾਨੀ ਪੰਚਕੂਲਾ ਨੂੰ ਹੀ ਬਣਾ ਲੈਣੀ ਚਾਹੀਦਾ ਹੈ ਤੇ ਪੰਚਕੂਲਾ ’ਚ ਹੀ ਵਿਧਾਨ ਸਭਾ ਬਣਾ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਨੂੰ ਕੋਈ ਵੀ ਲਡ਼ਾਈ ਲਡ਼ਨੀ ਪਏ ਲਡ਼ਾਂਗਾ। ਅਸੀ ਚੰਡੀਗਡ਼੍ਹ ਨੂੰ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਡਟ ਕੇ ਪੰਜਾਬ ਦੇ ਤਿੰਨ ਕਰੋਡ਼ ਲੋਕਾਂ ਦੀਆਂ ਭਾਵਨਾਵਾਂ ਨਾਲ ਖਡ਼ੀ ਹੈ। ਅਸੀ ਇਂੱਕ ਇੰਜ ਵੀ ਜ਼ਮੀਨ ਹਰਿਆਣਾ ਨੂੰ ਨਹੀਂ ਦੇਵਾਂਗਾ।
Sukhbir Badal: ਆਪ ਨੇ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸਿਕਾਇਤ, ਜਾਣੋ ਕੀ ਹੈ ਮਾਮਲਾ
ਕਿਹਾ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ, ਹੋਵੇਗੀ ਕਾਰਵਾਈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਪ (ਆਮ ਆਦਮੀ ਪਾਰਟੀ ਪੰਜਾਬ) ਨੇ ਸੁਖਬੀਰ ਬਾਦਲ (Sukhbir Badal) ਖਿਲ਼ਾਫ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸਿਕਾਇਤ ਕੀਤੀ ਹੈ। ਹਰਪਾਲ ਚੀਮਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਹਰਪਾਲ ਸਿੰਘ ਚੀਮਾ ਅਤੇ ਆਪ ਆਗੂਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫ਼ਤਰ ਅਧਿਕਾਰਤ ਤੌਰ ’ਤੇ ਇਹ ਸਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ
ਪੱਤਰ ’ਚ ਆਪ ਨੇ ਲਿਖਿਆ ਕਿ ਸੁਖਬੀਰ ਬਾਦਲ ਨੇ ਆਪਣੀ ਪੰਜਾਬ ਬਚਾਓ ਯਾਤਰਾ ਦੌਰਾਨ ਇੱਕ ਬੱਚੇ ਦੀ ਵਰਤੋਂ ਕੀਤੀ ਹੈ ਠੀਕ ਨਹੀ ਹੈ। ਉਨਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ ਇਸ ਪੂਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਸਬੂਤ ਵਜੋਂ ਪੇਸ਼ ਕੀਤੀ ਗਈ ਹੈ।
ਸ਼ਰਾਬ ਕਾਂਡ ਦੇ ਮ੍ਰਿਤਕ ਪਰਿਵਾਰਾਂ ਲਈ ਸਰਕਾਰ ਹਰ ਮੱਦਦ ਲਈ ਤਿਆਰ : ਹਰਪਾਲ ਚੀਮਾ
ਕਿਹਾ, ਕਿਸੇ ਵੀ ਦੋਸ਼ੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਨੇ ਦਿੜ੍ਹਬਾ ਦੇ ਪਿੰਡ ਗੁੱਜਰਾਂ ਅਤੇ ਢੰਡੋਲੀ ਵਿਖੇ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪਿੰਡ ਗੁੱਜਰਾਂ ਅਤੇ ਢੰਡੇਲੀ ਖੁਰਦ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਚੀਮਾ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਲਈ ਤਿਆਰ ਹੈ। Punjab News
ਮਾਮਲੇ ’ਚ ਲਾਪਰਵਾਹੀ ਕਰਨ ਵਾਲੇ ਆਬਕਾਰੀ ਅਧਿਕਾਰੀਆਂ ਨੂੰ ਮੁੱਅਤਲ ਕੀਤਾ
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਰਾਬ ਬਣਾਉਣ ਵਾਲਿਆਂ ਦਾ ਪੁਲਿਸ ਨੇ ਪਰਦਾਫਾਸ ਕਰ ਦਿੱਤਾ ਹੈ ਅਤੇ ਇਸ ਕਾਂਡ ਦੇ ਦੋਸ਼ੀਆਂ ਨੂੰ ਪੁਲਿਸ ਨੇ ਫੜ ਲਿਆ ਹੈ। ਸ਼ਰਾਬ ਬਣਾਉਣ ਦਾ ਸਮਾਨ ਵੀ ਜ਼ਬਤ ਕਰ ਲਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ’ਚ ਲਾਪਰਵਾਹੀ ਕਰਨ ਵਾਲੇ ਆਬਕਾਰੀ ਅਧਿਕਾਰੀਆਂ ਨੂੰ ਮੁੱਅਤਲ ਕੀਤਾ ਜਾ ਚੁੱਕਾ ਹੈ। Punjab News
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਕਾਂਡ ਦੇ ਪੀਡ਼ਤ ਪਰਿਵਾਰਾਂ ਨਾਲ ਵੰਡਾਇਆ ਦੁੱਖ
ਜੇਕਰ ਹੋਰ ਵੀ ਤੱਥ ਸਾਹਮਣੇ ਆਉਣਗੇ ਜਾਂ ਇਸ ਮਾਮਲੇ ਦੇ ਦੋਸ਼ੀ ਪਾਏ ਜਾਣਗੇ ਚਾਹੇ ਉਹ ਵੱਡਾ ਵਿਅਕਤੀ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਤਿੰਨ ਆਬਕਾਰੀ ਅਤੇ ਕਰ ਵਿਭਾਗ ਦੇ ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਸ਼ੁਤਰਾਣਾ ਥਾਣੇ ਦੇ ਐਸਐਚਓ ਅਤੇ ਠਰੂਆ ਚੌਂਕੀ ਦੇ ਇੰਚਾਰਜ ਨੂੰ ਵੀ ਸਸਪੈਂਡ ਕਰ ਦਿੱਤਾ ਹੈ। ਇਸ ਮੌਕੇ ਤਪਿੰਦਰ ਸਿੰਘ ਸੋਹੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ ਅਤੇ ਹੋਰ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। Punjab News