Mayor - Sach Kahoon Punjabi
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਚੋਣਾਂ ਦਾ ਐਲਾਨ
ਨਵੇਂ ਮੇਅਰ ਦੀ ਚੋਣ ਲਈ 18 ਜਨਵਰੀ ਨੂੰ ਹੋਵੇਗੀ ਵੋਟਿੰਗ (Chandigarh Municipal Polls)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ । ਨਗਰ ਨਿਗਮ ਦੇ ਮੇਅਰ ਦੀ ਚੋਣ 18 ਜਨਵਰੀ ਨੂੰ ਹੋਵੇਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਵੇਗੀ। ਇਸ ਦੇ ਲਈ 13 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕਦੀ ਹੈ। (Chandigarh Municipal Polls)
ਦੱਸਣਯੋਗ ਹੈ ਕਿ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੁੰਦਾ ਹੈ। ਚੰਡੀਗੜ੍ਹ ਨਗਰ ਨਿਗਮ ਦੇ 35 ਮੈਂਬਰ ਹਨ, ਜਿਸ ਵਿੱਚ ‘ਆਪ’ ਅਤੇ ਭਾਜਪਾ ਦੇ 14-14 ਕੌਂਸਲਰ ਹਨ। ਕਾਂਗਰਸ ਦੇ ਛੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਕੌਂਸਲਰ ਹਨ।
ਆਪ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ
ਸਾਂਸਦ ਕਿਰਨ ਖੇਰ ਦੀ ਮੌਜ਼ੂਦਗੀ ’ਚ ਹੋਏ ਸ਼ਾਮਲ
ਚੰਡੀਗੜ੍ਹ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਕਿਰਨ ਖੇਰ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਕਿਰਨ ਖੇਰ ਨੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਗਤ ਹੈ ਅਤੇ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸੇ ਮਹੀਨੇ ਹੀ ਨਵੇਂ ਮੇਅਰ ਦੀ ਚੋਣ ਹੋਵੇਗੀ। Lakhbir Singh Joined BJP
ICC ਟੈਸਟ ਰੈਂਕਿੰਗ ’ਚ ਵੱਡਾ ਬਦਲਾਅ, ਭਾਰਤੀ ਖਿਡਾਰੀਆਂ ਦਾ ਦਬਦਬਾ
ਚੰਡੀਗੜ੍ਹ । ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸ਼ਹਿਰ ਦੀ ਸਾਬਕਾ ਮੇਅਰ ਰਹਿ ਚੁੱਕੀ ਪੂਨਮ ਸ਼ਰਮਾ ਨੇ ਮੰਗਲਵਾਰ ਨੂੰ ਭਾਜਪਾ ਦਾ ਹੱਥ ਫੜ੍ਹ ਲਿਆ ਹੈ। ਉਨ੍ਹਾਂ ਦੇ ਨਾਲ ਹੀ ਕਾਂਗਰਸ ਦੇ ਸੂਬਾ ਸਕੱਤਰ ਸੁਭਾਸ਼ ਸ਼ਰਮਾ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਚੋਣ ਪ੍ਰਭਾਰੀ ਕੈਪਟਨ ਅਭਿਮਨਿਊ, ਸੰਜੇ ਟੰਡਨ ਅਤੇ ਕਿਰਨ ਖੇਰ ਵੀ ਮੌਜੂਦ ਰਹੇ। ਪੂਨਮ ਸ਼ਰਮਾ ਨੇ ਇਸ ਦੌਰਾਨ ਮੋਦੀ ਸਰਕਾਰ ਦੇ ਕੰਮਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕੰਮ ਉਨ੍ਹਾਂ ਦੇ ਦਿਲ ਨੂੰ ਛੂਹ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵਜੋਤ ਸਿੱਧੂ ਖਿਲਾਫ ਝੰਡਾ ਚੁੱਕਣਗੇ 8 ਮੇਅਰ
ਕਾਂਗਰਸੀ ਤੇ ਗੈਰ ਕਾਂਗਰਸੀ ਮੇਅਰ, ਅਮਰਿੰਦਰ ਨੂੰ ਕਰਨਗੇ ਸ਼ਿਕਾਇਤ
ਕਿਹਾ, ਸਥਾਨਕ ਸਰਕਾਰਾਂ ਵਿਭਾਗ ਨਹੀਂ ਕਰ ਰਿਹਾ ਐ ਸੁਣਵਾਈ, ਤਨਖ਼ਾਹਾਂ ਦੇਣ ਤੋਂ ਵੀ ਤਰਸੇ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਦੂਜਿਆਂ ਦੇ ਕੰਮਕਾਜ ‘ਤੇ ਫਾਲਤੂ ਉਂਗਲ ਚੁੱਕਣ ਅਤੇ ਦਖ਼ਲ ਅੰਦਾਜ਼ੀ ਦੇਣ ਵਾਲੇ ਮੰਤਰੀ ਨਵਜੋਤ ਸਿੱਧੂ ਆਪਣੇ ਹੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਅਸਫ਼ਲ ਹੁੰਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਨਵਜੋਤ ਸਿੱਧੂ ਖ਼ਿਲਾਫ਼ ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਹੋ ਗਏ ਹਨ, ਕਿਉਂਕਿ ਨਵਜੋਤ ਸਿੱਧੂ ਪੰਜਾਬ ਦੀਆਂ ਨਗਰ ਨਿਗਮਾਂ ਨੂੰ ਨਾ ਸਿਰਫ਼ ਫੰਡ ਭੇਜ ਰਹੇ ਹਨ, ਸਗੋਂ ਉਨ੍ਹਾਂ ਨੂੰ ਨਜ਼ਰ ਅੰਦਾਜ਼ ਤੱਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਅਗਵਾਈ ਵਿੱਚ ਸਾਰੇ ਮੇਅਰ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦੀ ਤਿਆਰੀ ਕਰ ਰਹੇ ਹਨ ਤਾਂ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਬੇਰੁਖੀ ਬਾਰੇ ਅਮਰਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਸਬੰਧੀ ਪੰਜਾਬ ਦੀਆਂ ਸਾਰੇ ਨਗਰ ਨਿਗਮਾਂ ਵੱਲੋਂ ਮੇਅਰਜ਼ ਐਸੋਸੀਏਸ਼ਨ ਆਫ਼ ਪੰਜਾਬ ਦਾ ਗਠਨ ਵੀ ਕਰ ਦਿੱਤਾ ਗਿਆ ਹੈ, ਜਿਸ ਦਾ ਪ੍ਰਧਾਨ ਸੰਜੀਵ ਬਿੱਟੂ ਨੂੰ ਇਸ ਲਈ ਥਾਪਿਆ ਗਿਆ ਹੈ ਕਿ ਉਹ ਪਟਿਆਲਾ ਦੇ ਮੇਅਰ ਹੋਣ ਕਾਰਨ ਅਸਾਨੀ ਨਾਲ ਰੁਟੀਨ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਤੱਕ ਆਪਣੀਆਂ ਮੁਸ਼ਕਲਾਂ ਨੂੰ ਪਹੁੰਚਾ ਸਕਣਗੇ। ਜਾਣਕਾਰੀ ਅਨੁਸਾਰ ਲਗਭਗ ਡੇਢ ਸਾਲ ਪਹਿਲਾਂ  ਸੱਤਾ ਵਿੱਚ ਆਈ ਕਾਂਗਰਸ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦਾ ਮੰਤਰੀ ਨਵਜੋਤ ਸਿੱਧੂ ਨੂੰ ਥਾਪਿਆ ਗਿਆ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਵਿੱਚ ਦਖ਼ਲ-ਅੰਦਾਜ਼ੀ ਦੇ ਨਾਲ ਹੀ ਵਿਵਾਦ ਭਰੀ ਬਿਆਨਬਾਜ਼ੀ ਤਾਂ ਜਰੂਰ ਕੀਤੀ ਹੈ ਪਰ ਆਪਣੇ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਖੁਸ ਕਰਨ ਵਿੱਚ ਅਸਫ਼ਲ ਸਾਬਤ ਹੋਏ।
ਮੇਅਰਾਂ ਦਾ ਗਿਲਾ ਹੈ ਕਿ ਨਵਜੋਤ ਸਿੱਧੂ ਪਿਛਲੇ ਡੇਢ ਸਾਲ ਤੋਂ ਵਿਕਾਸ ਕਾਰਜਾਂ ਲਈ ਨਾ ਹੀ ਨਗਰ ਨਿਗਮਾਂ ਨੂੰ ਕੋਈ ਪੈਸਾ ਭੇਜ ਰਹੇ ਹਨ ਅਤੇ ਨਾ ਹੀ ਨਗਰ ਕੌਂਸਲਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾ ਪਾ ਰਹੇ ਹਨ। ਨਵਜੋਤ ਸਿੱਧੂ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਅਤੇ ਕਮਿਸ਼ਨਰਾਂ ਨੇ ਕਈ ਮੀਟਿੰਗਾਂ ਕਰਦੇ ਹੋਏ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ ਪਰ ਕੇਂਦਰ ਸਰਕਾਰ ਵਲੋਂ ਕੁਝ ਸਕੀਮਾਂ ਹੇਠ ਆਏ ਫੰਡ ਨੂੰ ਛੱਡ ਕੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੈਸਾ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਭਰ ਦੇ ਮੇਅਰ ਨਵਜੋਤ ਸਿੱਧੂ ਤੋਂ ਹੀ ਨਰਾਜ਼ ਹੋ ਗਏ ਹਨ
ਦੱਸਿਆ ਜਾ ਰਿਹਾ ਹੈ ਕਿ ਵਿਕਾਸ ਕਾਰਜਾਂ ਦੇ ਫੰਡ ਦੇ ਨਾਲ ਹੀ ਨਗਰ ਨਿਗਮਾਂ ਕੋਲ ਇਸ ਸਮੇਂ ਆਪਣੇ ਕਰਮਚਾਰੀਆਂ ਨੂੰ ਤਨਖ਼ਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ। ਜਿਸ ਕਾਰਨ ਪੰਜਾਬ ਦੀਆਂ ਲਗਭਗ ਸਾਰੀਆਂ ਨਗਰ ਨਿਗਮਾਂ ਵਿੱਤੀ ਤੌਰ ‘ਤੇ ਐਮਰਜੈਂਸੀ ਵਲ ਵੱਧ ਰਹੀਆਂ ਹਨ, ਜਿਥੇ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਕਿਸੇ ਸਮੇਂ ਮੁਕੰਮਲ ਤੌਰ ‘ਤੇ ਬੰਦ ਹੋ ਸਕਦੀਆਂ ਹਨ।
ਸਿੱਧੂ ਦੇ ਮੁੱਖ ਵਿਰੋਧੀ ਕੁਲਵੰਤ ਸਿੰਘ ਅਹਿਮ ਭੂਮਿਕਾ ‘ਚ
ਨਵਜੋਤ ਸਿੱਧੂ ਦੇ ਮੁੱਖ ਵਿਰੋਧੀ ਮੇਅਰਾਂ ਵਿੱਚੋਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਵੀ ਮੇਅਰਾਂ ਦੀ ਉਸ ਐਸੋਸੀਏਸ਼ਨ ‘ਚ ਸ਼ਾਮਲ ਹਨ, ਜਿਹੜੀ ਕਿ ਨਵਜੋਤ ਸਿੱਧੂ ਖ਼ਿਲਾਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲੇਗੀ। ਇਸ ਐਸੋਸੀਏਸ਼ਨ ਨੂੰ ਗਠਨ ਪਿੱਛੇ ਕੁਲਵੰਤ ਸਿੰਘ ਦੀ ਅਹਿਮ ਭੂਮਿਕਾ ਵੀ ਰਹੀਂ ਹੈ। ਜਿਨਾਂ ਨੇ ਹਰ ਮੌਕੇ ‘ਤੇ ਇਸ ਤਰਾਂ ਦੀ ਐਸੋਸੀਏਸ਼ਨ ਦਾ ਗਠਨ ਕਰਕੇ ਨਵਜੋਤ ਸਿੱਧੂ ਖ਼ਿਲਾਫ਼ ਮੋਰਚਾ ਖੋਲਣ ਦੀ ਸਲਾਹ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਮੇਅਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਥਾਪੜਾ
ਜਾਂ ਨੋਟੀਫਿਕੇਸ਼ਨ ਜਾਰੀ ਕਰੇ ਤੇ ਜਾਂ ਲਾਸ਼ਾਂ ਲਿਜਾਣ ਲਈ ਤਿਆਰ ਰਹੇ ਸਰਕਾਰ
ਬਠਿੰਡਾ, ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼
ਨਗਰ ਨਿਗਮ ਬਠਿੰਡਾ ਦੇ ਅਕਾਲੀ ਮੇਅਰ ਬਲਵੰਤ ਰਾਏ ਨਾਥ ਨੇ ਅੱਜ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੇ ਸੰਘਰਸ਼ ਨੂੰ ਥਾਪੜਾ ਦਿੱਤਾ। ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਦੇ ਦਿੱਤੇ ਸੱਦੇ ਉਪਰੰਤ ਅਕਾਲੀ ਮੇਅਰ ਦੀ ਤਾਜਾ ਫੇਰੀ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਬੀਬੀ ਬਾਦਲ ਦੇ ਦਿਓਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ‘ਚ ਪਿਛਲੇ ਕਰੀਬ ਸਵਾ ਛੇ ਮਹੀਨਿਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਸਬੰਧੀ ਧਰਨੇ ‘ਤੇ ਬੈਠੀਆਂ ਹੋਈਆਂ ਹਨ।
ਤਿੰਨ ਦਿਨ ਪਹਿਲਾਂ ਆਂਗਣਵਾੜੀ ਯੂਨੀਅਨ ਨੇ ਧਰਨੇ ਨੂੰ ਮਰਨ ਵਰਤ ਕੈਂਪ ‘ਚ ਤਬਦੀਲ ਕਰ ਦਿੱਤਾ ਹੈ। ਮੇਅਰ ਬਲਵੰਤ ਰਾਏ ਨਾਥ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨਾਲ ਗੱਲਬਾਤ ਕੀਤੀ ਅਤੇ ਮਰਨ ਵਰਤ ‘ਤੇ ਬੈਠੀਆਂ ਮਹਿਲਾਵਾਂ ਦਾ ਹਾਲ-ਚਾਲ ਪੁੱਛਿਆ। ਸ੍ਰੀ ਨਾਥ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਦੀ ਮੰਗਾਂ ਜਾਇਜ਼ ਹਨ ਤੇ ਸਰਕਾਰ ਨੇ ਪ੍ਰਵਾਨ ਵੀ ਕਰ ਲਈਆਂ ਹਨ। ਇਸ ਲਈ ਨੋਟੀਫਿਕੇਸ਼ਨ ਲਟਕਾਉਣ ਦੀ ਕੋਈ ਤੁਕ ਨਹੀਂ ਬਣਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਵਰਕਰਾਂ ਦੇ ਤਮਾਮ ਮਸਲੇ ਹੱਲ ਕਰੇ ਤਾਂ ਜੋ ਉਹ ਆਪਣੀਆਂ ਸੇਵਾਵਾਂ ਨਿਰਵਿਘਨ ਨਿਭਾ ਸਕਣ।
ਓਧਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜੋ ਮਰਨ ਵਰਤ ‘ਤੇ ਬੈਠੀਆਂ ਹਨ ਦੀ ਸਿਹਤ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਹੈ। ਅੱਜ ਇਸ ਪੱਤਰਕਾਰ ਨੇ ਮੌਕੇ ਤੇ ਦੇਖਿਆ ਕਿ ਸੰਘਰਸ਼ੀ ਔਰਤਾਂ ਦੇ ਹੌਂਸਲੇ ਬੁਲੰਦ ਸਨ ਪਰ ਕੁਝ ਨਾ ਖਾਣ ਪੀਣ ਦਾ ਅਸਰ ਸਾਫ ਨਜ਼ਰ ਆ ਰਿਹਾ ਸੀ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਅਤੇ ਜਸਬੀਰ ਕੌਰ ਨੇ ਕਿਹਾ ਕਿ ਸਰਕਾਰ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ ਜਾਂ ਫਿਰ ਉਨ੍ਹਾਂ ਦੀਆਂ ਲਾਸ਼ਾਂ ਲਿਜਾਣ ਲਈ ਤਿਆਰ ਰਹੇ।
ਆਗੂਆਂ ਦੋਸ਼ ਲਾਏ ਕਿ 54 ਹਜ਼ਾਰ ਆਂਗਣਵਾੜੀ ਮੁਲਾਜ਼ਮਾਂ ਦੇ ਮੂੰਹੋਂ ਰੋਟੀ ਖੋਹਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਆਂਗਣਵਾੜੀ ਆਗੂਆਂ ਨੇ ਸਰਕਾਰ ਨੂੰ ਮਿਹਣੇ ਮਾਰੇ ਕਿ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਨੌਕਰੀਆਂ ਖੋਹਣ ਵਾਲਾ ਫੈਸਲਾ ਲੈ ਕੇ ਉਨ੍ਹਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ। ਸਮੂਹ ਆਗੂਆਂ ਨੇ ਰੋਹ ਭਰੇ ਲਹਿਜ਼ੇ ‘ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੋ ਮਰਜ਼ੀ ਹੋ ਜਾਵੇ ਉਨ੍ਹਾਂ ਨੇ ਹੱਕਾਂ ਦੀ ਪ੍ਰਪਤੀ ਤੋਂ ਬਗੈਰ ਇੱਥੋਂ ਨਾ ਉੱਠਣ ਦਾ ਫੈਸਲਾ ਲਿਆ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।