Feels - Sach Kahoon Punjabi

ਮੋਦੀ ਨੂੰ ਲੱਗਾ ਦੂਹਰਾ ਝਟਕਾ
ਰਾਫ਼ੇਲ ਮਾਮਲੇ ‘ਚ ਕੇਂਦਰ ਦੀ ਅਪੀਲ ਰੱਦ, ਪਟੀਸ਼ਨ ਦੀ ਯੋਗਤਾ ਦੇ ਅਧਾਰ ‘ਤੇ ਹੋਵੇਗੀ ਸੁਣਵਾਈ

ਰਾਫ਼ੇਲ ਜੰਗੀ ਜਹਾਜ਼ ਸੌਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ

ਨਵੀਂ ਦਿੱਲੀ,ਏਜੰਸੀ

ਸੁਪਰੀਮ ਕੋਰਟ ਨੇ ਰਾਫ਼ੇਲ ਜੰਗੀ ਜਹਾਜ਼ ਸੌਦੇ ਮਾਮਲੇ ‘ਚ ਅੱਜ ਇੱਕ ਮਹੱਤਵਪੂਰਨ ਫੈਸਲੇ ‘ਚ ‘ਵਿਸ਼ੇਸ਼ ਤੇ ਗੁਪਤ’ ਦਸਤਾਵੇਜ਼ਾਂ ‘ਤੇ ਕੇਂਦਰ ਸਰਕਾਰ ਦੇ ਵਿਸ਼ੇਸ਼ ਅਧਿਕਾਰ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਤੇ ਮੁੜ ਵਿਚਾਰ ਪਟੀਸ਼ਨਾਂ ਦੀ ਯੋਗਤਾ ਦੇ ਅਧਾਰ ‘ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ।

ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਸਰਵਸੰਮਤੀ ਦੇ ਫੈਸਲੇ  ‘ਚ ਕੇਂਦਰ ਦੀਆਂ ਇਤਰਾਜ਼ਗੀਆਂ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹੇ ਦਸਤਾਵੇਜ਼ ਅਦਾਲਤ ‘ਚ ਸੁਣਵਾਈ ਲਈ ਮਨਜ਼ੂਰ ਹਨ ਬੈਂਚ ਨੇ ਕਿਹਾ ਕਿ ਮੁੜ ਵਿਚਾਰ ਪਟੀਸ਼ਨਾਂ ਦੀ ਸੁਣਵਾਈ ਯੋਗਤਾ ਦੇ ਅਧਾਰ ‘ਤੇ ਕੀਤੀ ਜਾਵੇਗੀ ਤੇ ਇਸ ਦੇ ਲਈ ਨਵੀਂ ਤਾਰੀਕ ਤੈਅ ਕੀਤੀ ਜਾਵੇਗੀ ਜਸਟਿਸ ਗੋਗੋਈ ਨੇ ਆਪਣੇ ਵੱਲੋਂ ਤੇ ਜਸਟਿਸ ਕੌਲ ਵੱਲੋਂ ਫੈਸਲਾ ਸੁਣਾਇਆ, ਜਦੋਂਕਿ ਜਸਟਿਸ ਜੋਸੇਫ ਨੇ ਵੱਖ ਤੋਂ ਆਪਣਾ ਫੈਸਲਾ ਪੜ੍ਹਿਆ, ਹਾਲਾਂਕਿ ਦੋਵੇਂ ਫੈਸਲੇ ਸਹਿਮਤੀ ਦੇ ਸਨ ਬੈਂਚ ਨੇ ਬੀਤੀ 14 ਮਾਰਚ ਨੂੰ ਕੇਂਦਰ ਦੀਆਂ ਮੁੱਢਲੀਆਂ ਇਤਰਾਜ਼ਗੀਆਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਕੇਂਦਰ ਸਰਕਾਰ ਦੀਆਂ ਮੁੱਢਲੀਆਂ ਇਤਰਾਜ਼ਗੀਆਂ ਸਨ ਕਿ ਸੁਪਰੀਮ ਕੋਰਟ ਮੁੜ ਨਿਰੀਖਣ ਪਟੀਸ਼ਨ ਦਾਖਲ ਕਰਨ ਵਾਲਿਆਂ ਵੱਲੋਂ ਮੁਹੱਈਆ ਕਰਵਾਏ ਗਏ ਅਜਿਹੇ ਵਿਸ਼ੇਸ਼ ਤੇ ਗੁਪਤ ਦਸਤਾਵੇਜ਼ਾਂ ‘ਤੇ ਸੁਣਵਾਈ ਕਰ ਸਕਦੀ ਹੈ, ਜੋ ਗੈਰ ਕਾਨੂੰਨ ਰੂਪ ਨਾਲ ਹਾਸਲ ਕੀਤੇ ਗਏ ਹੋਣ?

ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੌਰੀ ਤੇ ਯਸ਼ਵੰਤ ਸਿਨਹਾ ਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਰਾਫ਼ੇਲ ਜੰਗੀ ਜਹਾਜ਼ ਸੌਦਾ ਮਾਮਲੇ ‘ਚ ਅਦਾਲਤ ਦੇ ਬੀਤੇ ਵਰ੍ਹੇ 14 ਦਸੰਬਰ ਨੂੰ ਦਿੱਤੇ ਫੈਸਲੇ ਦੀ ਸਮੀਖਿਆ ਲਈ ਪਟੀਸ਼ਨਾਂ ਦਾਖਲ ਕੀਤੀਆਂ ਸਨ, ਜਿਨ੍ਹਾਂ ‘ਚ ਉਨ੍ਹਾਂ ਨੇ ਕਈ ਅਜਿਹੇ ਦਸਤਾਵੇਜ਼ ਨੱਥੀ ਕੀਤੇ ਸਨ ਜੋ ਕੇਂਦਰ ਸਰਕਾਰ ਦੇ ਨਜ਼ਰੀਏ ਨਾਲ ਵਿਸ਼ੇਸ਼ ਸ਼੍ਰੇਣੀ ਦੇ ਅਤੇ ਗੁਪਤ ਹਨ ਕੇਂਦਰ ਦੇ ਸਭ ਤੋਂ ਵੱਡੇ ਕਾਨੂੰਨ ਅਧਿਕਾਰੀ ਐਟਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਰਾਫੇਲ ਜੰਗੀ ਜਹਜ਼ਾਂ ਨਾਲ ਸਬੰਧਿਤ ਦਸਤਾਵੇਜ਼ਾਂ ‘ਤੇ ਸਰਕਾਰ ਦੇ ਵਿਸ਼ੇਸ਼ਅਧਿਕਾਰ ਦਾ ਦਾਅਵਾ ਕਰਦਿਆਂ ਦਲੀਲ ਦਿੱਤੀ ਸੀ ਕਿ ਭਾਰਤੀ ਸਾਕਸ਼ਯ ਐਕਟ ਦੀ ਧਾਰਾ 123 ਤਹਿਤ ਇਨ੍ਹਾਂ ਦਸਤਾਵੇਜ਼ਾਂ ਨੂੰ ਸਬੂਤ ਦੇ ਰੂਪ ‘ਚ ਪੇਸ਼ ਨਹੀਂ ਕੀਤਾ ਜਾ ਸਕਦਾ ਉਨ੍ਹਾਂ ਦਲੀਲ ਦਿੱਤੀ ਸੀ ਕਿ ਇਹ ਦਸਤਾਵੇਜ਼ ਸਰਕਾਰੀ ਗੁਪਤ ਕਾਨੂੰਨ ਤਹਿਤ ਸੁਰੱਖਿਅਤ ਦਸਤਾਵੇਜ਼ਾਂ ਦੀ ਸ਼੍ਰੇਦੀ ‘ਚ ਸ਼ਾਮਲ ਹਨ ਤੇ ਸਬੰਧਿਤ ਵਿਭਾਗ ਦੀ ਇਜ਼ਾਜਤ ਤੋਂ ਬਿਨਾ ਇਨ੍ਰਾਂ ਪੇਸ਼ ਨਹੀਂ ਕੀਤਾ ਜਾ ਸਕਦਾ ਵੇਣੂਗੋਪਾਲ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕੌਮੀ ਸੁਰੱਖਿਆ ਨਾਲ ਜੁੜੇ ਦਸਤਾਵੇਜ਼ ਪ੍ਰਕਾਸ਼ਿਤ ਨਹੀਂ ਕਰ ਸਕਦਾ, ਕਿਉਂਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ।

ਰਾਫ਼ੇਲ ਚੋਰੀ ‘ਤੇ ਪਰਦਾ ਪਾਉਣ ਦੀ ਮੋਦੀ ਦੀ ਖੇਡ ਖਤਮ : ਕਾਂਗਰਸ

ਨਵੀਂ ਦਿੱਲੀ ਕਾਂਗਰਸ ਨੇ ਕਿਹਾ ਕਿ ਰਾਫ਼ੇਲ ਮਾਮਲੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਨਾਲ ਇਸ ਚੋਰੀ ‘ਤੇ ਪਰਦਾ ਪਾਉਣ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੇਡ ਖਤਮ ਹੋ ਗਈ ਹੈ ਤੇ ਇਹ ਸਾਬਤ ਹੋ ਗਿਆ ਹੈ ਕਿ ਇਸ ਸੌਦੇ ‘ਚ ਸ੍ਰੀ ਮੋਦੀ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਹੋਣੀ ਚਾਹੀਦੀ ਹੈ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਅੱਜ ਪਾਰਟੀ ਦਫ਼ਤਰ ‘ਚ ਵਿਸ਼ੇਸ਼ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਰਾਫੇਲ ‘ਚ ਚੋਰੀ ਦੀਆਂ ਪਰਤਾਂ ਲਗਾਤਾਰ ਖੁੱਲ੍ਹ ਰਹੀਆਂ ਹਨ ਤੇ ਇਸ ‘ਤੇ ਝੂਠ ਦਾ ਪਰਦਾ ਪਾਉਣ ਦੀ ਮੋਦੀ ਦੀ ਕੋਸ਼ਿਸ਼ ਕਰਨ ਦੀ ਸੰਭਾਵਨਾ ਵੀ ਰੱਦ ਹੋ ਗਈ ਹੈ।

ਚੋਣ ਕਮਿਸ਼ਨ ਨੇ ਮੋਦੀ ਦੀ ਬਾਇਓਪਿਕ ਫਿਲਮ ਤੇ ਨਮੋ ਟੀਵੀ ‘ਤੇ ਲਾਈ ਰੋਕ

ਆਦਰਸ਼ ਚੋਣ ਜ਼ਾਬਤੇ ਨੂੰ ਦੇਖਦਿਆਂ ਇਸ ਫਿਲਮ ਦੇ ਪ੍ਰਦਰਸ਼ਨ ‘ਤੇ ਲਾਈ ਰੋਕ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਅਧਾਰਿਤ ਬਣੀ ਫਿਲਮ ਅਤੇ ਨਮੋ ਟੀਵੀ ਉੱਪਰ ਰੋਕ ਲਾ ਦਿੱਤੀ ਹੈ ।

ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਤੇ ਚੋਣ ਕਮਿਸ਼ਨ ਸੁਸ਼ੀਲ ਚੰਦਰ ਤੇ ਅਸ਼ੋਕ ਲਵਾਸਾ ਦੇ ਦਸਤਖਤਾਂ ਨਾਲ ਅੱਜ ਜਾਰੀ ਆਦੇਸ਼ ਅਨੁਸਾਰ 17ਵੀਂ ਲੋਕ ਸਭਾ ਚੋਣਾਂ ‘ਚ 10 ਮਾਰਚ ਤੋਂ ਲਾਗੂ ਆਦਰਸ਼ ਚੋਣ ਜ਼ਾਬਤੇ ਨੂੰ ਦੇਖਦਿਆਂ ਇਸ ਫਿਲਮ ਦੇ ਪ੍ਰਦਰਸ਼ਨ ‘ਤੇ ਰੋਕ ਲਾਈ ਹੈ ਚੋਣ ਕਮਿਸ਼ਨ ਵੱਲੋਂ ਲਗਾਈ ਗਈ ਇਹ ਰੋਕ ‘ਨਮੋ ਟੀਵੀ’ ਉੱਤੇ ਵੀ ਲਾਗੂ ਹੋਵੇਗੀ ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਮੋਦੀ ‘ਤੇ ਬਣੀ ਇਸ ਫਿਲਮ ‘ਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਤੇ ਇਸ ਫਿਲਮ ਸਬੰਧੀ ਦੇਸ਼ ਭਰ ‘ਚ ਵਿਵਾਦ ਖੜ੍ਹਾ ਹੋ ਗਿਆ ਸੀ ਇਸ ਮਾਮਲੇ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਵਿਰੋਧੀ ਪਾਰਟੀਆਂ ਨੇ ਆਪਣੀ ਸ਼ਿਕਾਇਤ ‘ਚ ਕਿਹਾ ਸੀ ਕਿ ਇਸ ਫਿਲਮ ‘ਚ ਸਿਰਜਣਾਤਮਕ ਅਜ਼ਾਦੀ ਦੇ ਨਾਂਅ ‘ਤੇ ਇੱਕ ਪਾਰਟੀ ਵਿਸ਼ੇਸ਼ ਤੇ ਇੱਕ ਉਮੀਦਵਾਰ ਵਿਸ਼ੇਸ਼ ਨੂੰ ਪ੍ਰਚਾਰ ਦਿੱਤਾ ਗਿਆ ਹੈ ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ ਕਮਿਸ਼ਨ ਨੇ ਆਦੇਸ਼ ‘ਚ ਕਿਹਾ ਹੈ ਕਿ ਆਦਰਸ਼ ਚੋਣ ਆਚਾਰ ਸਾਹਿਤਾ ਤਹਿਤ ਇਲੈਕਟ੍ਰਾਨਿਕ ਮੀਡੀਆ ਜਾਂ ਕਿਸੇ ਸਿਨੇਮਾ ‘ਚ ਇਸ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਦੇ ਜਨਤਕ ਪ੍ਰਦਰਸ਼ਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ ਜਿਸ ‘ਚ ਕੇਂਦਰ ‘ਚ ਸੱਤਾਧਾਰੀ ਕਿਸੇ ਪਾਰਟੀ ਜਾਂ ਸਿਆਸੀ ਪਾਰਟੀ ਦੇ ਉਮੀਦਵਾਰ ਦੀਆਂ ਪ੍ਰਾਪਤੀਆਂ ਨੂੰ ਚੁਣਾਵੀ ਫਾਇਦੇ ਲਈ ਦਿਖਾਇਆ ਗਿਆ ਹੋਵੇ ਕਮਿਸ਼ਨ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਨਿਰਪੱਖ ਤੇ ਮੁਕਤ ਚੋਣ ਕਰਾਵਾਏ ਜਾਣ ਸਬੰਧੀ ਫੈਸਲਾ ਸੁਣਾਇਆ ਹੈ ਤੇ ਇਹ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੇ ਅਨੁਸਾਰ ਹੈ ਸੁਪਰੀਮ ਕੋਰਟ ਨੇ 9 ਅਪਰੈਲ ਨੂੰ ਇਸ ਫਿਲਮ ਸਬੰਧੀ ਇਹ ਫੈਸਲਾ ਸੁਣਾਇਆ ਸੀ ਕਿ ਇਸ ਫਿਲਮ ਨਾਲ ਕਿਸੇ ਸਿਆਸੀ ਪਾਰਟੀ ਨੂੰ ਚੋਣਾਵੀ ਫਾਇਦਾ ਹੋ ਸਕਦਾ ਹੈ ਜਾਂ ਨਹੀਂ ਇਸ ਦੇ ਫੈਸਲੇ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸਿੰਧੂ ਨੂੰ ਮਾਨਸਿਕ ਅੜਿੱਕਾ ਨਹੀਂ, ਦਬਾਅ ਘੱਟ ਕਰਨ ਦੀ ਜਰੂਰਤ: ਪਾਦੁਕੋਣ
ਜੂਨੀਅਰ ਚੈਂਪੀਅਨਸ਼ਿਪ ਸੀਜ਼ਨ 4 ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨ ਤੋਂ ਬਾਅਦ ਪੱਤਰਕਾਰ ਸਮਾਗਮ ‘ਚ ਗੱਲਬਾਤ

ਏਜੰਸੀ, ਨਵੀਂ ਦਿੱਲੀ, 7 ਅਗਸਤ

ਭਾਰਤ ਦੇ ਲੀਜ਼ੇਂਡ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੁਕੋਣ ਦਾ ਮੰਨਣਾ ਹੈ ਕਿ ਲਗਾਤਾਰ ਫਾਈਨਲ ‘ਚ ਹਾਰ ਰਹੀ ਪੀਵੀ ਸਿੰਧੂ ਦੇ ਸਾਹਮਣੇ ਮਾਨਸਿਕ ਅੜਿੱਕੇ ਜਿਹੀ ਕੋਈ ਸਮੱਸਿਆ ਨਹੀਂ ਹੈ ਅਤੇ ਉਸ ਤੋਂ ਦਬਾਅ ਘੱਟ ਕਰਨ ਦੀ ਜ਼ਰੂਰਤ ਹੈ ਪਾਦੂਕੋਣ ਨੇ ਮੰਗਲਵਾਰ ਨੂੰ ਇੱਥੇ ਤਿਆਗਰਾਜ ਸਟੇਡੀਅਮ ‘ਚ ਪੀਐਨਬੀ ਮੈਟਲਾਈਫ ਜੂਨੀਅਰ ਚੈਂਪੀਅਨਸ਼ਿਪ ਸੀਜ਼ਨ 4 ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨ ਤੋਂ ਬਾਅਦ ਪੱਤਰਕਾਰ ਸਮਾਗਮ ‘ਚ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸਿੰਧੂ ਸਾਹਮਣੇ ਮਾਨਸਿਕ ਅੜਿੱਕੇ ਜਿਹੀ ਕੋਈ ਸਮੱਸਿਆ ਹੈ ਤੁਹਾਨੂੰ ਇਹ ਤਾਂ ਦੇਖਣਾ ਚਾਹੀਦਾ ਹੈ ਕਿ ਉਹ ਲਗਾਤਾਰ ਦੋ ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਦੇ ਫ਼ਾਈਨਲ ‘ਚ ਪਹੁੰਚ ਚੁੱਕੀ ਹੈ ਜੋ ਆਪਣੇ ਆਪ ‘ਚ ਇੱਕ ਵੱਡੀ ਪ੍ਰਾਪਤੀ ਹੈ

ਸਿੰਧੂ ਤੋਂ ਦਬਾਅ ਹਟਾਉਣ ਦੀ ਜ਼ਰੂਰਤ

ਵਿਸ਼ਵ ਦੇ ਸਾਬਕਾ ਨੰਬਰ ਇੱਕ ਖਿਡਾਰੀ ਰਹਿ ਚੁੱਕੇ ਅਤੇ ਦੇਸ਼ ਦੇ ਪਹਿਲੇ ਆਲ ਇੰਗਲੈਂਡ ਚੈਂਪੀਅਨ ਪਾਦੁਕੋਣ ਨੇ ਨਾਲ ਹੀ ਕਿਹਾ ਕਿ ਸਾਨੂੰ ਉਸ ਤੋਂ ਦਬਾਅ ਹਟਾਉਣ ਦੀ ਜ਼ਰੂਰਤ ਹੈ ਮੀਡੀਆ ਉਸ ‘ਤੇ ਲਗਾਤਾਰ ਜ਼ਿਆਦਾ ਦਬਾਅ ਬਣਾਉਂਦਾ ਹੈ ਕਿ ਉਹ ਫ਼ਾਈਨਲ ਕਿਉਂ ਹਾਰ ਰਹੀ ਹੈ ਪਰ ਲੋਕ ਉਸਦੀ ਸਕਾਰਾਤਮਕ ਚੀਜ਼ਾਂ ਨੂੰ ਨਹੀਂ ਦੇਖਦਾ ਸਾਨੂੰ ਉਸਦਾ ਪੂਰਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਮੈਨੂੰ ਭਰੋਸਾ ਹੈ ਕਿ ਉਹ ਖ਼ਿਤਾਬ ਜਿੱਤਣ ‘ਚ ਕਾਮਯਾਬ ਹੋਵੇਗੀ

ਸਿੰਧੂ ਹਾਲ ਹੀ ‘ਚ ਵਿਸ਼ਵ ਚੈਂਪੀਅਨਸ਼ਿਪ ਦੇ ਫ਼ਾਈਨਲ ‘ਚ ਹਾਰ ਗਈ ਸੀ ਇਸ ਤੋਂ ਪਹਿਲਾਂ ਉਹ 2017 ‘ਚ ਵਿਸ਼ਵ ਚੈਂਪੀਅਨਸ਼ਿਪ ਦੇ ਫ਼ਾਈਨਲ ਅਤੇ 2016 ‘ਚ ਰਿਓ ਓਲੰਪਿਕ ਦੇ ਫ਼ਾਈਨਲ ‘ਚ ਹਾਰੀ ਸੀ ਪਾਦੁਕੋਣ ਨੇ ਸਿੰਧੂ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਨੌਜਵਾਨ ਖਿਡਾਰੀ ਹੈ ਉਸ ਕੋਲ ਬਹੁਤ ਸਮਾਂ ਹੈ ਅਤੇ ਮੈਨੂੰ ਲੱਗਦਾ ਹੈ ਕਿ ਉਸਨੂੰ ਅਗਲੀ ਚੈਂਪੀਅਨਸ਼ਿਪ ‘ਚ ਸੋਨੇ ਨੂੰ ਟੀਚਾ ਬਣਾ ਕੇ ਨਿੱਤਰਨਾ ਚਾਹੀਦਾ ਹੈ

ਪਾਦੂਕੋਣ ਨੇ ਕਿਹਾ ਕਿ ਉਹ ਜਾਪਾਨ ਦੀਆਂ ਦੋ ਚੋਟੀ ਦੀਆਂ ਖਿਡਾਰਨਾਂ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ ਸੀ ਵਿਸ਼ਵ ਚੈਂਪੀਅਨਸ਼ਿਪ ਇੱਕ ਮੁਸ਼ਕਲ ਟੂਰਨਾਮੈਂਟ ਹੈ ਜਿੱਥੇ ਦੁਨੀਆਂ ਦੇ ਚੋਟੀ ਦੇ ਖਿਡਾਰੀ ਹਿੱਸਾ ਲੈਂਦੇ ਹਨ ਅਜਿਹੇ ‘ਚ ਲਗਾਤਾਰ ਦੋ ਚਾਂਦੀ ਤਗਮੇ ਜਿੱਤਣਾ ਇੱਕ ਵੱਡੀ ਪ੍ਰਾਪਤੀ ਮੰਨੀ ਜਾਵੇਗੀ

ਪਾਦੂਕੋਣ ਨੇ ਇਹ ਵੀ ਕਿਹਾ ਕਿ ਬੈਡਮਿੰਟਨ ਖਿਡਾਰੀਆਂ ਨੂੰ ਬੇਹੱਦ ਮਸਰੂਫ਼ ਪ੍ਰੋਗਰਾਮ ਚੋਂ ਲੰਘਣਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਅਗਸਤ ‘ਚ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਅਦ ਹੁਣ ਖਿਡਾਰੀਆਂ ਨੇ ਏਸ਼ੀਆਈ ਖੇਡਾਂ ਲਈ ਤਿਆਰ ਹੋਣਾ ਹੈ ਜਿੱਥੇ ਮੁਕਾਬਲਾ ਬੇਹੱਦ ਸਖ਼ਤ ਹੋਵੇਗਾ

ਉਹਨਾਂ ਕਿਹਾ ਕਿ ਵੱਖ ਵੱਖ ਦੇਸ਼ਾਂ ਅਤੇ ਅੰਤਰਰਾਸ਼ਟਰੀ ਮਹਾਂਸੰਘ ਨੂੰ ਦੇਖਣਾ ਹੋਵੇਗਾ ਕਿ ਖਿਡਾਰੀਆਂ ਦਾ ਬੋਝ ਕਿਵੇਂ ਘੱਟ ਕੀਤਾ ਜਾਵੇ ਪਰ ਉਹ ਟੈਨਿਸ ਵਾਂਗ ਬੈਡਮਿੰਟਨ ‘ਚ ਵੀ ਪ੍ਰਯੋਜਕਾਂ ਦੇ ਦਬਾਅ ‘ਚ ਅੱਵਲ ਖਿਡਾਰੀਆਂ ਨੂੰ ਹਰ ਟੂਰਨਾਮੈਂਟ ‘ਚ ਸ਼ਾਮਲ ਕਰਨਾ ਚਾਹੁੰਦੇ ਹਨ ਹੁਣ ਇਹ ਖਿਡਾਰੀ ‘ਤੇ ਹੀ ਨਿਰਭਰ ਕਰਦਾ ਹੈ ਕਿ ਉਸਨੇ ਇਸ ਪ੍ਰੋਗਰਾਮ ਨੂੰ ਕਿਵੇਂ ਲੈਣਾ ਹੈ ਪਾਦੂਕੋਣ ਨੇ ਭਾਰਤੀ ਖਿਡਾਰੀਆਂ ਨੂੰ ਸਲਾਹ ਦਿੱਤੀਹ ਕਿ ਉਹ ਸਾਰੇ ਟੂਰਨਾਮੈਂਟ ਨਾ ਖੇਡਣ ਅਤੇ ਆਪਣੀ ਚੋਣ ਕਰਨ ਤਾਂਕਿ ਉਹਨਾਂ ‘ਤੇ ਵਾਧੂ ਬੋਝ ਘੱਟ ਹੋਵੇ ਅਤੇ ਉਹ ਬਰਨ ਆਊਟ ਦਾ ਸ਼ਿਕਾਰ ਹੋਣ ਤੋਂ ਬਚਣ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।