Climbed - Sach Kahoon Punjabi
ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਣ ਕਰਕੇ ਚੁੱਕਿਆ ਕਦਮ
ਪਟਿਆਲਾ (ਖੁਸ਼ਵੀਰ ਸਿੰਘ ਤੂਰ) |
ਰਜਿੰਦਰਾ ਹਸਪਤਾਲ ਦੀ ਛੇਵੀਂ ਮੰਜ਼ਿਲ ਦੀ ਛੱਤ ‘ਤੇ ਚੜ੍ਹੀਆਂ ਦੋ ਨਰਸਾਂ ਵੱਲੋਂ ਅੱਜ ਸ਼ਾਮ ਨੂੰ ਛਾਲ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਛਾਲ ਮਾਰਨ ਨਾਲ ਜ਼ਖ਼ਮੀ ਹੋਈਆਂ ਨਰਸਾਂ ਨੂੰ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਵਾਇਆ ਗਿਆ ਹੈ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਦੇ ਦੌਰਿਆਂ ‘ਤੇ ਹੋਣ ਕਾਰਨ ਅੱਜ ਦੀ ਮੀਟਿੰਗ ਮੁਲਤਵੀ ਹੋ ਗਈ ਸੀ ਛੱਤ ਉੱਪਰ ਚੜ੍ਹੀਆਂ ਨਰਸਾਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਜੇਕਰ 28 ਫਰਵਰੀ ਨੂੰ ਮੀਟਿੰਗ ਦੌਰਾਨ ਉਨ੍ਹਾਂ ਦੀ ਨੌਕਰੀ ਰੈਗੂਲਰ ਕਰਨ ਸਬੰਧੀ ਕੋਈ ਗੱਲ ਨਾ ਬਣੀ ਤਾਂ ਉਹ ਛੱਤ ਤੋਂ ਹੇਠਾਂ ਛਾਲ ਮਾਰਨਗੀਆਂ ਦੱਸ ਦਈਏ ਕਿ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ ਖਾਲਸਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦੀ ਛੱਤ ਉਪਰ ਚੜ੍ਹੀਆਂ ਹੋਈਆਂ ਸਨ ਉਂਜ ਪੁਲਿਸ ਪ੍ਰਸ਼ਾਸਨ ਵੱਲੋਂ ਹੇਠਾਂ ਜਾਲ ਲਾਇਆ ਗਿਆ ਸੀ ਤਾਂ ਜੋ ਅਜਿਹੀ ਅਣਹੋਣੀ ਨਾ ਵਾਪਰ ਸਕੇ ਅੱਜ ਜਦੋਂ ਉਕਤ ਨਰਸਾਂ ਨੇ ਛਾਲ ਮਾਰੀ ਗਈ ਤਾਂ ਇੱਕ ਨਰਸ ਤਾਂ ਜਾਲ ਦੇ ਉੱਪਰ ਡਿੱਗ ਗਈ ਜਦਕਿ ਦੂਜੀ ਨਰਸ ਥੋੜ੍ਹੀ ਜਾਲ ਤੋਂ ਪਰ੍ਹਾਂ ਡਿੱਗੀ ਜਿਸ ਕਾਰਨ ਉਹ ਜ਼ਿਆਦਾ ਜਖ਼ਮੀ ਹੋਈ ਹੈ ਇਸ ਘਟਨਾ ਤੋਂ ਬਾਅਦ ਇਨ੍ਹਾਂ ਦੋਹਾਂ ਨਰਸਾਂ ਨੂੰ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਦੋਵਾਂ ਦਾ ਇਲਾਜ ਚੱਲ ਰਿਹਾ ਹੈ ਉਂਜ ਦੋਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਇੱਧਰ ਨਰਸਿੰਗ ਐਸੋਸੀਏਸ਼ਨ ਦੀਆਂ ਆਗੂਆਂ ਸੰਦੀਪ ਕੌਰ ਬਰਨਾਲਾ ਅਤੇ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਹ ਸਭ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਹੈ ਕਿਉਂਕਿ ਅੱਜ ਸਰਕਾਰ ਵੱਲੋਂ ਐਸੋਸੀਏਸ਼ਨ ਦੇ ਆਗੂਆਂ ਨਾਲ ਮੀਟਿੰਗ ਦਾ ਵਾਅਦਾ ਕੀਤਾ ਗਿਆ ਸੀ ਪਰ ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਨਰਸਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਜਿਸ ਕਾਰਨ ਹੀ ਇਨ੍ਹਾਂ ਵੱਲੋਂ ਅੱਜ ਆਪਣੀ ਜ਼ਿੰਦਗੀ ਨੂੰ ਦਾਅ ਤੇ ਲਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਲਗਾਤਾਰ ਭੱਜ ਰਹੀ ਹੈ ਜਦਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਨੀਤ ਕੌਰ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਆ ਕੇ ਉਨ੍ਹਾਂ ਦੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਸਰਕਾਰ ਦੇ ਦੋ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਰੈਗੂਲਰ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਅਤੇ ਬਲਜੀਤ ਕੌਰ ਖਾਲਸਾ ਪਿਛਲੇ ਤਿੰਨ ਹਫਤਿਆਂ ਤੋਂ ਹਸਪਤਾਲ ਦੀ ਛੇਵੀਂ ਮੰਜ਼ਿਲ ‘ਤੇ ਚੜ੍ਹੀਆਂ ਹੋਈਆਂ ਸਨ ਪਰ ਸਰਕਾਰ ਦੇ ਕੰਨ ਤੇ ਕੋਈ ਜੂੰ ਨਹੀਂ ਸਰਕੀ ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਦਾ ਵਾਅਦਾ ਕੀਤਾ ਹੋਣ ਦੇ ਬਾਵਜ਼ੂਦ ਮੀਟਿੰਗ ਨਾ ਹੋਣ ਕਾਰਨ ਇਨ੍ਹਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੋ ਗਈ ਜਿਸ ਕਾਰਨ ਇਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰੈਗੂਲਰ ਦੀ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਇਸ ਦੇ ਹੋਰ ਵੀ ਭਿਆਨਕ ਸਿੱਟੇ ਨਿੱਕਲਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੁਲਿਸ ਪ੍ਰਸ਼ਾਸਨ ਡਟਿਆ, ਮੈਡੀਕਲ ਸੁਪਰਡੈਂਟ ਦੀ ਨਾ ਮੰਨੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਠੇਕਾ ਅਧਾਰਿਤ ਨਰਸਿੰਗ ਅਤੇ ਐਨਸਿਲਰੀ ਸਟਾਫ਼ ਵੱਲੋਂ ਆਪਣੇ ਰੈਗੂਲਰ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਗੁਪਤ ਐਕਸ਼ਨ ਕਰਦਿਆ ਛੇ ਨਰਸਾਂ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦੀ ਸਿਖਰਲੀ ਛੱਤ ਤੇ ਚੜ੍ਹਗੀਆਂ। ਜਦਕਿ ਦੂਜੇ ਪਾਸੇ ਹੋਰ ਨਰਸਾਂ, ਐਨਸਿਲਰੀ ਸਟਾਫ਼ ਅਤੇ ਦਰਜ਼ਾ ਚਾਰ ਮੁਲਾਜ਼ਮਾਂ ਵੱਲੋਂ ਹੇਠਾ ਆਪਣਾ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਨਰਸਾਂ ਦੇ ਇਸ ਐਕਸਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅੰਦਰ ਭਾਜੜ ਮੱਚ ਗਈ। ਇਸ ਮੌਕੇ ਇਨ੍ਹਾਂ ਨਰਸਾਂ ਅਤੇ ਕੱਚੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਨੂੰ ਪੱਕਾ ਨਾ ਕੀਤਾ ਤਾ ਹਰੇਕ ਪੰਜ-ਪੰਜ ਆਗੂ ਭਾਖੜਾ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨਗੇ। ਉਂਜ 7 ਫਰਵਰੀ ਨੂੰ ਇਨ੍ਹਾਂ ਨਰਸਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਵੀ ਹੋਣੀ ਹੈ।
ਜਾਣਕਾਰੀ ਅਨੁਸਾਰ ਠੇਕੇ ‘ਤੇ ਰੱਖੀਆਂ ਨਰਸਾਂ ਅਤੇ ਹੋਰ ਸਟਾਫ਼ ਵੱਲੋਂ ਆਪਣਾ ਪੱਕਾ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਪਿਛਲੀ ਬਾਦਲ ਸਰਕਾਰ ਮੌਕੇ ਵੀ ਨਰਸਿੰਗ ਜਥੇਬੰਦੀ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਵੱਲੋਂ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਨੂੰ ਕਿ ਬਚਾ ਲਿਆ ਗਿਆ ਸੀ। ਇਨ੍ਹਾਂ ਵੱਲੋਂ ਕੱਲ ਵੀ ਮੋਤੀ ਮਹਿਲਾਂ ਨੇੜੇ ਧਰਨਾ ਦਿੱਤਾ ਗਿਆ ਸੀ ਅਤੇ 7 ਫਰਵਰੀ ਨੂੰ ਇਨ੍ਹਾਂ ਦੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਵੀ ਰਖਵਾ ਦਿੱਤੀ ਸੀ। ਮੀਟਿੰਗ ਤੋਂ ਇੱਕ ਦਿਨ ਪਹਿਲਾ ਅੱਜ ਸਵੇਰੇ ਨਰਸਿੰਗ ਸਟਾਫ਼ ਦੀਆਂ ਛੇ ਨਰਸਾਂ ਸੰਦੀਪ ਕੌਰ ਬਰਨਾਲਾ, ਮਨਪ੍ਰੀਤ ਸਿੱਧੂ, ਗੁਰਮੀਤ ਰਾਏਕੋਟ, ਰੁਪਿੰਦਰ ਕੌਰ ਬੁਢਲਾਡਾ, ਗੁਰਪ੍ਰੀਤ ਕੌਰ, ਬਲਜੀਤ ਕੌਰ ਖਾਲਸਾ ਮੈਡੀਕਲ ਸੁਪਡੈਂਟ ਦੇ ਦਫ਼ਤਰ ਉੱਪਰਲੀ ਛੱਤ ਤੇ ਚੜ੍ਹ ਗਈਆਂ। ਇਨ੍ਹਾਂ ਵੱਲੋਂ ਉੱਪਰ ਚੜਨ ਲਈ ਆਪਣੀ ਹੀ ਪੌੜੀ ਵਰਤੀ ਗਈ ਅਤੇ ਇਸ ਤੋਂ ਬਾਅਦ ਉਸ ਨੂੰ ਆਪਣੇ ਕੋਲ ਉੱਪਰ ਹੀ ਰੱਖ ਲਿਆ ਗਿਆ। ਛੱਤ ‘ਤੇ ਬੈਠੀ ਸੰਦੀਪ ਕੌਰ ਬਰਨਾਲਾ ਨੇ ਇਸ ਪੱਤਰਕਾਰ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਵੀ ਮੀਟਿੰਗ ਤੇ ਵਿਸ਼ਵਾਸ ਨਹੀਂ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਤਹਿ ਹੋਵੇ ਕਿਉਂਕਿ ਰੈਗੂਲਰ ਦਾ ਫੈਸਲਾ ਤਾ ਉਨ੍ਹਾਂ ਨੇ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ 12-13 ਸਾਲਾਂ ਬਾਅਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਜਦਕਿ ਪਿਛਲੀ ਸਰਕਾਰ ਮੌਕੇ ਲਿਖਤੀ ਦਿੱਤਾ ਗਿਆ ਸੀ ਕਿ 33 ਫੀਸਦੀ ਇੰਕਰੀਮੈਂਟ ਦੀਆਂ ਤਿੰਨ ਕਿਸਤਾਂ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇੱਧਰ ਜਥੇਬਦੀ ਦੀ ਸੁਬਾ ਪ੍ਰਧਾਨ ਕਰਮਜੀਤ ਕੌਰ ਔਲਖ ਅਤੇ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਇੱਕ ਦੋਂ ਦਿਨਾਂ ਅੰਦਰ ਪੱਕਾ ਨਾ ਕੀਤਾ ਤਾ ਨਰਸਿੰਗ ਸਟਾਂਫ਼, ਐਨਸਿਲਰੀ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਪੰਜ -ਪੰਜ ਜਣੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸੀ ਕਰਨਗੇ, ਕਿਉਂਕਿ ਹੋਰ ਉਨ੍ਹਾਂ ਕੋਲ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਵੱਲੋਂ ਖੁਦ ਸਰਕਾਰ ਤੋਂ ਪਹਿਲਾ ਉਨ੍ਹਾਂ ਦੇ ਧਰਨੇ ਵਿੱਚ ਪੁੱਜ ਕੇ ਸਰਕਾਰ ਆਉਣ ਤੇ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਹੁਣ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਇੱਧਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਨਰਸਾਂ ਨੂੰ ਉੱਪਰ ਜਾਕੇ ਮੀਟਿੰਗ ਦੀ ਗੱਲ ਆਖੀ ਗਈ, ਪਰ ਉਹ ਪੱਕੇ ਆਰਡਰਾਂ ਤੱਕ ਅੜ ਗਈਆਂ। ਇੱਧਰ ਮਰੀਜ਼ਾਂ ਨੂੰ ਨਰਸਾਂ ਦੀ ਹੜ੍ਹਤਾਲ ਕਾਰਨ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਸਪਤਾਲ ਅੰਦਰ ਸਿਖਾਦਰੂਆਂ ਤੋਂ ਕੰਮ ਲਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਲਪ੍ਰੀਤ-ਰਿੰਡਾ ਗਰੋਹ ਦਾ ਖਤਰਨਾਕ ਨਿਸ਼ਾਨੇਬਾਜ਼ ਚੜ੍ਹਿਆ ਪੁਲਿਸ ਹੱਥੇ
ਇੱਕ ਮਹੀਨੇ ‘ਚ ਪੰਜਾਬ ਪੁਲਿਸ ਨੂੰ ਮਿਲੀ ਦੂਜੀ ਵੱਡੀ ਸਫ਼ਲਤਾ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਦਿਲਪ੍ਰਤੀ ਤੇ ਰਿੰਡਾ ਗਰੋਹ ਦਾ ਇੱਕ ਹੋਰ ਖਤਰਨਾਕ ਨਿਸ਼ਾਨੇਬਾਜ਼ ਪੰਜਾਬ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ। ਪੰਜਾਬ ਪੁਲਿਸ ਨੇ ਇੱਕ ਮਹੀਨੇ ਵਿੱਚ ਇਹ ਦੂਜੀ ਸਫ਼ਲਤਾ ਹਾਸਲ ਕਰ ਲਈ ਹੈ, ਜਦੋਂ ਇੱਕੋ ਗੁੱਟ ਦੇ ਵੱਡੇ ਸ਼ਾਰਪ ਨਿਸ਼ਾਨੇਬਾਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਹੱਥ ਚੜ੍ਹਿਆ ਨਿਸ਼ਾਨੇਬਾਜ਼ ਵੀ ਉੱਘੇ ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਸ਼ਾਮਲ ਹੈ। ਪਿਛਲੇ 1 ਮਹੀਨੇ ਤੋਂ ਹੀ ਇਸ 21 ਵਰ੍ਹਿਆਂ ਦੇ ਇਸ ਖਤਰਨਾਕ ਨਿਸ਼ਾਨੇਬਾਜ਼ ਅਕਾਸ਼ ਦੀ ਤਿੰਨ ਸੂਬਿਆਂ ਦੀ ਪੁਲਿਸ ਨੂੰ ਭਾਲ ਸੀ।
ਗੁਪਤ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਨ ਲਈ 9 ਕਿੱਲੋਮੀਟਰ ਤੱਕ ਉਸ ਦਾ ਪਿੱਛਾ ਪੁਲਿਸ ਨੂੰ ਕਰਨਾ ਪਿਆ ਤੇ ਬਾਅਦ ‘ਚ ਰੂਪਨਗਰ ਜ਼ਿਲ੍ਹੇ ਦੇ ਸਿੰਘਪੁਰਾ ਇਲਾਕੇ ‘ਚ ਹੋਈ ਦੁਵੱਲੀ ਗੋਲੀਬਾਰੀ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਇੱਕ ਵਿਦੇਸ਼ੀ ਮਾਊਜ਼ਰ ਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਮਹਾਰਾਸ਼ਟਰ ਦੇ ਨੰਦੇੜ ਦੇ ਵਸਨੀਕ ਅਕਾਸ਼ ਦੀ, ਕਤਲ ਦੇ ਪੰਜ ਤੇ ਡਕੈਤੀ ਤੇ ਲੁੱਟ ਖੋਹ ਦੇ 13 ਮਾਮਲਿਆਂ ‘ਚ ਭਾਲ ਸੀ।
ਉਸ ਦੀ ਆਰਮ ਐਕਟ ਦੇ ਹੇਠ ਵੀ ਮਹਾਰਾਸ਼ਟਰ, ਹਰਿਆਣਾ ਤੇ ਪੰਜਾਬ ਪੁਲਿਸ ਨੂੰ ਭਾਲ ਸੀ। ਅਕਾਸ਼ 17 ਸਾਲ ਦੀ ਉਮਰ ਤੋਂ ਹੀ ਅਪਰਾਧ ਜਗਤ ‘ਚ ਸ਼ਾਮਲ ਹੋ ਗਿਆ ਸੀ ਤੇ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ‘ਚ ਸੀ। ਰੂਪਨਗਰ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੁਵੱਲੀ ਗੋਲੀਬਾਰੀ ‘ਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ। ਇਹ ਗੋਲੀਬਾਰੀ ਉਸ ਸਮੇਂ ਸ਼ੁਰੂ ਹੋਈ ਜਦੋਂ ਇਸ ਗੈਂਗਸਟਰ ਦੀ ਗੱਡੀ ਸਿੰਘਪੁਰਾ ਡਰੇਨ ਦੇ ਕੋਲ ਫਸ ਗਈ। ਗੈਂਗਸਟਰ ਦੇ ਖੱਬੇ ਮੋਢੇ ਕੋਲ ਗੋਲੀ ਲੱਗੀ। ਇਸ ਓਪਰੇਸ਼ਨ ਦੀ ਅਗਵਾਈ ਰੂਪਨਗਰ ਪੁਲਿਸ ਦੇ ਡੀਐੱਸਪੀ ਤੇ ਸੀਆਈਏ-1 ਤੇ ਸੀਆਈਏ-2 ਵੱਲੋਂ ਕੀਤੀ ਗਈ।
ਰਿਪੋਰਟਾਂ ਅਨੁਸਾਰ ਅਕਾਸ਼, ਦਿਲਪ੍ਰੀਤ ਦਾ ਲੰਮੇ ਸਮੇਂ ਤੋਂ ਸਾਥੀ ਹੈ ਤੇ ਉਹ ਮੋਹਾਲੀ ਵਿਖੇ ਪੰਜਾਬੀ ਗਾਇਕ ‘ਤੇ ਹੋਏ ਹਮਲੇ ‘ਚ ਸ਼ਾਮਲ ਹੈ। ਉਸ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਹੁਤ ਸਾਰੇ ਕੇਸ ਦਰਜ ਹਨ। ਇਸ ਓਪਰੇਸ਼ਨ ਦੀ ਅਗਵਾਈ ਕਰਨ ਵਾਲੇ ਸ੍ਰੀ ਸ਼ਰਮਾ ਨੇ ਆਪਣੇ ਪੁਲਿਸ ਕੈਰੀਅਰ ਦੌਰਾਨ ਬਹੁਤ ਸਾਰੇ ਖਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਭੂਮਿਕਾ ਨਿਭਾਈ ਹੈ ਜਿਨ੍ਹਾਂ ‘ਚ ਲੌਰੈਂਸ ਬਿਸ਼ਨੋਈ ਤੇ ਦਵਿੰਦਰ ਸ਼ੂਟਰ ਵੀ ਸ਼ਾਮਲ ਹਨ। ਉਨ੍ਹਾਂ ਤਿੰਨ ਹਫਤੇ ਪਹਿਲਾਂ ਰੂਪਨਗਰ ਜਿਲ੍ਹੇ ਦਾ ਚਾਰਜ ਲਿਆ ਸੀ।
ਕੈਪਟਨ ਅਮਹਿੰਦਰ ਸਿੰਘ ਸਰਕਾਰ ਦੇ ਪਹਿਲੇ 15 ਮਹੀਨਿਆਂ ਦੌਰਾਨ ਵੱਖ ਵੱਖ ਅਪਰਾਧੀ ਗਰੋਹਾਂ ਨਾਲ ਸਬੰਧਿਤ 922 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਅਤੇ ਵਿਕੀ ਗੌਂਡਰ, ਪ੍ਰੇਮਾ ਲਾਹੌਰੀਆ, ਸਵਿੰਦਰ, ਪ੍ਰਭਜੋਤ ਅਤੇ ਮੰਨਾ ਸਣੇ ਸੱਤ ਗੈਂਗਸਟਰਾਂ ਦਾ ਖਾਤਮਾ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।