Commissioner - Sach Kahoon Punjabi
ਵਿੱਤ ਕਮਿਸ਼ਨਰ (ਮਾਲ) ਵੱਲੋਂ ਫੂਲਦ ਵਿਖੇ ਘੱਗਰ ਦਰਿਆ ਦੇ ਰਾਹਤ ਕਾਰਜਾਂ ਦਾ ਜਾਇਜ਼ਾ
ਫ਼ਸਲਾਂ ਦੇ ਖ਼ਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਫੌਰੀ ਰਿਪੋਰਟ ਸਰਕਾਰ ਨੂੰ ਭੇਜਣ ਦੇ ਹੁਕਮ
ਮੋਹਨ ਸਿੰਘ, ਮੂਣਕ
ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਕਰਨਬੀਰ ਸਿੰਘ ਸਿੱਧੂ ਵੱਲੋਂ ਮੂਣਕ ਨੇੜਲੇ ਪਿੰਡ ਫੂਲਦ ਦਾ ਦੌਰਾ ਕਰਕੇ ਘੱਗਰ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਫੂਲਦ ਵਿਖੇ ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਨਸ਼ਟ ਹੋਣ ‘ਤੇ ਚਿੰਤਤ ਹੈ, ਜਿਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਖੇਤਾਂ ਵਿੱਚੋਂ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਵਿਸ਼ੇਸ਼ ਗਿਰਦਾਵਰੀ ਸਬੰਧੀ ਪ੍ਰਕਿਰਿਆ ਮੁਕੰਮਲ ਕਰਕੇ ਸਰਕਾਰ ਨੂੰ ਫ਼ਸਲਾਂ ਦੇ ਖਰਾਬੇ ਸਬੰਧੀ ਰਿਪੋਰਟ ਤੁਰੰਤ ਭੇਜ ਦਿੱਤੀ ਜਾਵੇ। ਵਿੱਤ ਕਮਿਸ਼ਨਰ ਮਾਲ ਨੇ ਕਿਹਾ ਕਿ ਘੱਗਰ ਦਰਿਆ ਵਿੱਚ ਪਏ ਪਾੜ ਕਾਰਨ ਜਿਹੜੇ ਵੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ ਉਸ ਸਬੰਧੀ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਖ਼ਰਾਬੇ ਦਾ ਉਚਿਤ ਮੁਆਵਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਖਰਾਬੇ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਪਿੰਡ ਫੂਲਦ ਵਿਖੇ ਫੌਜ ਦੇ ਜਵਾਨਾਂ, ਐਨਡੀਆਰਐਫ, ਐਸ.ਡੀ.ਆਰ.ਐਫ਼, ਸਿਵਲ ਤੇ ਪੁਲਿਸ ਟੀਮਾਂ, ਸਮਾਜ ਸੇਵਕਾਂ, ਮਨਰੇਗਾ ਵਰਕਰਾਂ ਆਦਿ ਵੱਲੋਂ ਜੰਗੀ ਪੱਧਰ ‘ਤੇ ਪਾੜ ਨੂੰ ਬੰਦ ਕਰਨ ਦੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਜਿਸ ਦੌਰਾਨ ਛੇਤੀ ਹੀ ਪਾੜ ਨੂੰ ਬੰਦ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ।
ਸ਼੍ਰੀ ਸਿੱਧੂ ਨੇ ਆਖਿਆ ਕਿ ਇਨ੍ਹਾਂ ਕਾਰਜਾਂ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਲਗਾਤਾਰ ਤਾਲਮੇਲ ਰੱਖਦੇ ਹੋਏ ਸਮੇਂ ਸਿਰ ਰਾਹਤ ਕਾਰਜ ਮੁਕੰਮਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਦੌਰਾਨ ਉਨ੍ਹਾਂ ਨੇ ਫੌਜ ਦੇ ਅਧਿਕਾਰੀਆਂ, ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਮੂਣਕ ਨਾਲ ਸਥਿਤੀ ਬਾਰੇ ਵਿਸਥਾਰ ਵਿੱਚ ਗੱਲਬਾਤ ਵੀ ਕੀਤੀ ਅਤੇ ਰਾਹਤ ਕਾਰਜਾਂ ਵਿੱਚ ਫੌਜ ਤੇ ਸਮੂਹ ਟੀਮਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਗਰੂਰ ਮਿਲਟਰੀ ਸਟੇਸ਼ਨ ਦੀ ਟੀਮ ਵੀਰਵਾਰ ਤੋਂ ਹੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ ਜੋ ਕਿ ਪ੍ਰਸ਼ੰਸਾਯੋਗ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ ਸੂਬਾ ਸਿੰਘ ਸਮੇਤ ਸਿਵਲ ਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਤੈਅ ਕਰੇਗੀ ਪੁਲਿਸ ਕਮਿਸ਼ਨਰ ਤੋਂ ਪੁੱਛਗਿੱਛ ਦਾ ਸਮਾਂ
ਕੋਲਕਾਤਾ | ਕੇਂਦਰੀ ਜਾਂਚ ਬਿਊਰੋ ਨੇ ਅੱਜ ਕਿਹਾ ਕਿ ਸ਼ਾਰਦਾ ਚਿੱਟ ਫੰਡ ਘਪਲੇ ‘ਚ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੋਂ ਪੁੱਛਗਿੱਛ ਦੀ ਤਾਰੀਕ ਤੇ ਸਮਾਂ ਤੈਅ ਕਰੇਗੀ ਸੁਪਰੀਮ ਕੋਰਟ ਦੇ ਇਸ ਮਾਮਲੇ ‘ਤੇ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਸੀਬੀਆਈ ਦਾ ਇਹ ਰੁਖ ਸਾਹਮਣੇ ਆਇਆ ਹੈ
ਅੱਜ ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟ ਫੰਡ ਘਪਲੇ ‘ਚ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸ਼ਾਰਦਾ ਚਿੱਟ ਫੰਡ ਘਪਲੇ ‘ਚ ਪੁੱਛਗਿੱਛ ਲਈ ਸੀਬੀਆਈ ਨੂੰ ਸਹਿਯੋਗ ਕਰਨ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਸ੍ਰੀ ਕੁਮਾਰ ਸੀਬੀਆਈ ਦੀ ਪੁੱਛਗਿੱਛ ਲਈ ਮੁਹੱਈਆ ਹੋਣ ਇਸ ਤੋਂ ਬਾਅਦ ਸ੍ਰੀ ਕੁਮਾਰ ਨੇ ਸੀਬੀਆਈ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੰਦੇਸ਼ ਭੇਜ ਕੇ ਕਿਹਾ ਕਿ ਉਹ ਅੱਠ ਫਰਵਰੀ ਨੂੰ ਪੁੱਛਗਿਛ ਲਈ ਤਿਆਰ ਹਨ ਸੀਬੀਆਈ ਦੇ ਜੁਆਇੰਟ ਡਾਇਰੈਕਟਰ ਪੰਕਜ ਸ੍ਰੀਵਾਸਤਵ ਨੇ ਅੱਜ ਕਿਹਾ ਕਿ ਸ੍ਰੀ ਕੁਮਾਰ ਤੋਂ ਪੁੱਛਗਿੱਛ ਦੀ ਤਾਰੀਕ ਤੇ ਸਮਾਂ ਜਾਂਚ ਏਜਸੰੀ ਤੈਅ ਕਰੇਗੀ ਸਥਾਨਕ ਚੈੱਨਲ ਨੇ ਸੀਬੀਆਈ ਅਧਿਕਾਰੀ ਦੇ ਹਾਵਲੇ ਤੋਂ ਕਿਹਾ ਕਿ ਸੀਬੀਆਈ ਹਾਲੇ ਸੁਪਰੀਮ ਕੋਰਟ ਦੇ ਆਦੇਸ਼ ਦਾ ਅਵਲੋਕਨ ਕਰ ਰਹੀ ਹੈ ਇਸ ਤੋਂ ਬਾਅਦ ਕੋਲਕਾਤਾ ਪੁਲਿਸ ਕਮਿਸ਼ਨਰ ਤੋਂ ਪੁੱਛਗਿੱਛ ਦੀ ਤਾਰੀਕ ਤੇ ਸਮਾਂ ਤੈਅ ਕੀਤਾ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਿਪਟੀ ਕਮਿਸ਼ਨਰ ਨਹੀਂ ਆਇਆ ਕਾਬੂ ਤਾਂ ਵਾਪਸ ਲਿਆ ਜਿਲਾ ਚੋਣ ਅਫ਼ਸਰ ਦਾ ਅਧਿਕਾਰੀ
ਪਹਿਲੀਵਾਰ ਹੋਇਆ ਇੰਜ ਕਿ ਡਿਪਟੀ ਕਮਿਸ਼ਨਰ ਨਹੀਂ ਹੋਣਗੇ ਜਿਲਾ ਚੋਣ ਅਧਿਕਾਰੀ
ਚੰਡੀਗੜ। ਮੋਗਾ ਡਿਪਟੀ ਕਮਿਸ਼ਨਰ ਅਤੇ ਸੂਬਾ ਚੋਣ ਕਮਿਸ਼ਨਰ ਵਿਚਕਾਰ 2 ਪਿੰਡਾਂ ਦੀ ਚੋਣ ਨੂੰ ਰੱਦ ਕਰਨ ਦੇ ਮਾਮਲੇ ਵਿੱਚ ਚਲ ਰਹੀਂ ਲੜਾਈ ਤੋਂ ਬਾਅਦ ਹੁਣ ਜਦੋਂ ਡਿਪਟੀ ਕਮਿਸ਼ਨਰ ਕਾਬੂ ਨਹੀਂ ਆਇਆ ਤਾਂ ਆਦੇਸ਼ ਵਾਪਸ ਨਹੀਂ ਲਏ ਤਾਂ ਸੂਬਾ ਚੋਣ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਤੋਂ ਜਿਲਾ ਚੋਣ ਅਧਿਕਾਰੀ ਦਾ ਅਹੁਦਾ ਹੀ ਵਾਪਸ ਲੈ ਲਿਆ। ਜਿਸ ਤੋਂ ਬਾਅਦ ਪਹਿਲੀਵਾਰ ਕਿਸੇ ਚੋਣ ਵਿੱਚ ਡਿਪਟੀ ਕਮਿਸ਼ਨਰ ਜਿਲ੍ਹਾ ਚੋਣ ਅਧਿਕਾਰੀ ਦਾ ਕੰਮ ਨਹੀਂ ਦੇਖੇਗਾ।
ਸੂਬਾ ਚੋਣ ਕਮਿਸ਼ਨ ਨੇ ਇਹ ਫੈਸਲਾ ਪੰਜਾਬ ਸਰਕਾਰ ਵਲੋਂ ਵੀ ਇਸ ਵਿਵਾਦ ਵਿੱਚ ਕੋਈ ਸਹਾਇਤਾ ਨਾ ਮਿਲਣ ਤੋਂ ਬਾਅਦ ਲਿਆ ਗਿਆ ਹੈ। ਸੂਬਾ ਚੋਣ ਕਮਿਸ਼ਨਰ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਹੀ ਬਦਲਣਾ ਚਾਹੁੰਦੇ ਸਨ ਪਰ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੂੰ ਬਦਲਣ ਲਈ ਕੋਈ ਪੈਨਲ ਅਤੇ ਹਾਂ ਪੱਖੀ ਹੁੰਗਾਰਾ ਨਹੀਂ ਮਿਲਣ ਤੋਂ ਬਾਅਦ ਚੋਣ ਕਮਿਸ਼ਨਰ ਨੇ ਆਖਰ ਵਿੱਚ ਇਹ ਫੈਸਲਾ ਲਿਆ ਹੈ।
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸੰਦੀਪ ਹੰਸ ਡਿਪਟੀ ਕਮਿਸ਼ਨਰ, ਮੋਗਾ ਤੋਂ ਜਿਲਾ ਚੋਣਕਾਰ ਅਫਸਰ ਦਾ ਕਾਰਜ ਭਾਰ ਵਾਪਸ ਲੈਂਦੇ ਹੋਏ ਅਜੈ ਕੁਮਾਰ ਸੂਦ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਨੂੰ ਜਿਲ੍ਹਾ ਚੋਣਕਾਰ ਅਫਸਰ, ਮੋਗਾ ਦਾ ਚਾਰਜ ਦੇਣ ਦਾ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੇਬਰ ਕਮਿਸ਼ਨਰ ਨੂੰ ਗੈਸ ਏਜੰਸੀ ਵਰਕਰਾਂ ਨੇ ਘੇਰਿਆ, ਖੂਨ ਦਾ ਪਿਆਲਾ ਸੌਂਪਿਆ
ਸ਼ਾਮ ਛੇ ਵਜੇ ਪੁਲਿਸ ਦੀ ਹਾਜ਼ਰੀ ‘ਚ ਦਫ਼ਤਰ ‘ਚੋਂ ਕੱਢਿਆ ਬਾਹਰ
ਪਟਿਆਲਾ(ਸੱਚ ਕਹੂੰ ਨਿਊਜ਼) ਬਰਾੜ ਗੈਸ ਏਜੰਸੀ ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੇਬਰ ਕਮਿਸ਼ਨਰ ਦਾ ਘਿਰਾਓ ਕਰਦਿਆਂ ਉਹਨਾਂ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਤੇ ਸ਼ਾਮ ਲਗਭਗ ਛੇ ਵਜੇ ਉਸ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ਕੱਢਿਆ ਗਿਆ। ਇੱਥੇ ਹੀ ਬੱਸ ਨਹੀਂ, ਇਨ੍ਹਾਂ ਗੈਸ ਏਜੰਸੀ ਵਰਕਰਾਂ ਵੱਲੋਂ ਆਪਣਾ ਖੂਨ ਕੱਢ ਕੇ ਕਮਿਸ਼ਨਰ ਨੂੰ ਸੌਂਪਿਆ ਗਿਆ।
ਜਾਣਕਾਰੀ ਅਨੁਸਾਰ ਬਰਾੜ ਗੈਸ ਵਰਕਰ ਯੂਨੀਅਨ ਵੱਲੋਂ ਆਪਣੇ ਕੱਢੇ ਗਏ ਸਾਥੀਆਂ ਨੂੰ ਬਹਾਲ ਕਰਵਾਉਣ, ਆਪਣੀ ਤਨਖਾਹ ਖਾਤਿਆਂ ‘ਚ ਆਉਣ ਸਮੇਤ ਹੋਰ ਮੰਗਾਂ ਲਈ ਅੱਜ ਲੇਬਰ ਕਮਿਸ਼ਨਰ ਦੇ ਦਫ਼ਤਰ ਅੱਗੇ 12 ਵਜੇ ਦੇ ਕਰੀਬ ਧਰਨਾ ਠੋਕ ਦਿੱਤਾ ਤੇ ਲੇਬਰ ਕਮਿਸ਼ਨਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਬਿੱਲਾ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਉਹ ਇਸ ਮਸਲੇ ਸਬੰਧੀ ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ।
ਆਗੂਆਂ ਨੇ ਕਿਹਾ ਕਿ ਬਰਾੜ ਗੈਸ ਏਜੰਸੀ ਦਾ ਮਾਲਕ ਪ੍ਰਸ਼ਾਸਨ ਤੋਂ ਵੀ ਉੱਚਾ ਹੋ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੀ ਉਸ ‘ਤੇ ਕਾਰਵਾਈ ਕਰਨ ਤੋਂ ਝਿਜਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਏਜੰਸੀ ਦੇ ਮਾਲਕ ਵੱਲੋਂ 11 ਕਾਮਿਆਂ ਨੂੰ ਬਿਨਾਂ ਕਿਸੇ ਨੋਟਿਸ ਤੋਂ ਬਾਹਰ ਕੱਢਣ ਸਮੇਤ ਤਨਖਾਹ ਖਾਤਿਆਂ ਜਾ ਚੈੱਕ ਨਾਲ ਦੇਣ, ਕਿਰਤ ਕਾਨੂੰਨ ਅਨੁਸਾਰ ਕੰਮ ਦੇਣ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਪਰ ਕਿਰਤ ਕਮਿਸ਼ਨਰ ਦੇ ਇੰਸਪੈਕਟਰਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਉਲਟਾ ਗਰੀਬ ਮਜ਼ਦੂਰਾਂ ਨੂੰ ਹੀ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਉਂਦਿਆਂ ਆਖਿਆ ਕਿ ਇਨ੍ਹਾਂ ਦੇ ਇੰਸਪੈਕਟਰ ਵੀ ਉਸ ਗੈਸ ਏਜੰਸੀ ਵਾਲਿਆਂ ਨਾਲ ਮਿਲੇ ਹੋਏ ਹਨ ਜਿਸ ਕਾਰਨ ਕੰਮ ਕਰਨ ਵਾਲਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਮਸਲਾ ਮੋਤੀ ਮਹਿਲਾਂ ਵਿੱਚ ਪ੍ਰਨੀਤ ਕੌਰ ਦੇ ਵੀ ਧਿਆਨ ‘ਚ ਲਿਆ ਚੁੱਕੇ ਹਨ, ਪਰ ਉਨ੍ਹਾਂ ਵੱਲੋਂ ਮਜ਼ਦੂਰਾਂ ਦੀ ਬਾਂਹ ਨਹੀਂ ਫੜ੍ਹੀ ਗਈ।
ਅੱਜ ਇਕੱਠੇ ਹੋਏ ਇਨ੍ਹਾਂ ਵਰਕਰਾਂ ਵੱਲੋਂ ਆਪਣੀਆਂ ਬਾਂਹਾਂ ਵਿੱਚ ਖੂਨ ਕੱਢ ਕੇ ਕਿਰਤ ਕਮਿਸ਼ਨਰ ਨੂੰ ਵੀ ਦਿੱਤਾ ਗਿਆ। ਇਸ ਦੌਰਾਨ ਇਨ੍ਹਾਂ ਵੱਲੋਂ ਕਿਰਤ ਕਮਿਸ਼ਨਰ ਜਤਿੰਦਰਪਾਲ ਸਿੰਘ ਨੂੰ ਦਫ਼ਤਰ ਵਿੱਚੋਂ ਬਾਹਰ ਨਹੀਂ ਨਿੱਕਲ ਦਿੱਤਾ ਗਿਆ ਤੇ ਅੰਦਰ ਹੀ ਬੈਠਣ ਲਈ ਮਜ਼ਬੂਰ ਕਰੀ ਰੱਖਿਆ। ਇਸ ਤੋਂ ਬਾਅਦ ਸ਼ਾਮ ਨੂੰ ਪੁਲਿਸ ਪੁੱਜੀ ਅਤੇ ਕਿਰਤ ਕਮਿਸ਼ਨਰ ਨੂੰ ਦਫ਼ਤਰ ਤੋਂ ਬਾਹਰ ਕੱਢਿਆ ਗਿਆ। ਇਸ ਮੌਕੇ ਕਮਿਸ਼ਨਰ ਜਤਿੰਦਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਹੱਲ ਕਰਨ ਲਈ ਚਾਰਾਜੋਈ ਕਰਨਗੇ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨਗੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਇਹ ਫਿਰ ਲਾਰਾ ਸਾਬਤ ਹੋਇਆ ਤਾ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Labor, Commissioner, Handed, Blood, Surrounded, Gas, Agency, Workers
ਪੰਜਾਬ ਦੇ 15 ਡਿਪਟੀ ਕਮਿਸ਼ਨਰਾਂ ਦੀ ਸਰਕਾਰੀ ਰਿਹਾਇਸ਼ ਕਰੀਬ ਪੌਣੇ ਦੋ ਲੱਖ ਵਰਗ ਗਜ਼ ਰਕਬੇ ‘ਚ
ਬਠਿੰਡਾ, ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼
ਪੰਜਾਬ ‘ਚ ਡਿਪਟੀ ਕਮਿਸ਼ਨਰਾਂ ਕੋਲ ਮਹਿਲਾਂ ਵਰਗੇ ਘਰ ਹਨ, ਜਿਨ੍ਹਾਂ ‘ਚ ਉਹ ਨਵਾਬਾਂ ਦੀ ਤਰ੍ਹਾਂ ਠਾਠ-ਬਾਠ ਨਾਲ ਰਹਿੰਦੇ ਹਨ। ਹਾਲਾਂਕਿ ਪੰਜਾਬ ‘ਚ ਦਲਿਤ ਪਰਿਵਾਰਾਂ ਨੇ ਸਰਕਾਰਾਂ ਕੋਲੋਂ ਘਰ ਲਈ ਸਿਰਫ ਪੰਜ ਮਰਲਿਆਂ ਦਾ ਪਲਾਟ ਮੰਗਦਿਆਂ ਜ਼ਿੰਦਗੀ ਲੰਘਾ ਲਈ ਹੈ ਪਰ ਡਿਪਟੀ ਕਮਿਸ਼ਨਰਾਂ ਕੋਲ ਜਗ੍ਹਾ ਦੀ ਕੋਈ ਤੋਟ ਨਹੀਂ ਹੈ।
ਸੂਤਰਾਂ ਮੁਤਾਬਕ ਪੰਜਾਬ ਦੇ 15 ਡਿਪਟੀ ਕਮਿਸ਼ਨਰਾਂ ਦੀ ਸਰਕਾਰੀ ਰਿਹਾਇਸ਼ ਕਰੀਬ ਪੌਣੇ ਦੋ ਲੱਖ ਵਰਗ ਗਜ਼ ਰਕਬੇ ‘ਚ ਹੈ, ਜਿਸ ਦੀ ਬਜ਼ਾਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ। ਇਸ ਹਿਸਾਬ ਨਾਲ ਹਰ ਡਿਪਟੀ ਕਮਿਸ਼ਨਰ ਦੇ ਹਿੱਸੇ ਔਸਤਨ ਸਾਢੇ 11 ਹਜ਼ਾਰ ਵਰਗ ਗਜ਼ ਜਗ੍ਹਾ ਆਉਂਦੀ ਹੈ। ਲੋਕ ਨਿਰਮਾਣ ਵਿਭਾਗ ਵਿਚਲੇ ਅਹਿਮ ਸੂਤਰਾਂ ਤੋਂ ਪ੍ਰਾਪਤ ਹੋਏ ਵੇਰਵੇ ਹੈਰਾਨ ਕਰ ਦੇਣ ਵਾਲੇ ਹਨ, ਜਿਨ੍ਹਾਂ ਅਨੁਸਾਰ ਇਨ੍ਹਾਂ ਸਰਕਾਰੀ ਕੋਠੀਆਂ ‘ਚ ਸਭ ਸੁੱਖ ਸਹੂਲਤਾਂ ਮੌਜੂਦ ਹਨ।
ਸੂਤਰਾਂ ਮੁਤਾਬਕ 20 ਵਰ੍ਹੇ ਪਹਿਲਾਂ ਡਿਪਟੀ ਕਮਿਸ਼ਨਰਾਂ ਦੇ ਸਰਕਾਰੀ ਘਰਾਂ ‘ਚ ਰਿਹਾਇਸ਼ ਤੋਂ ਇਲਾਵਾ ਪਈ ਫਾਲਤੂ ਜਗ੍ਹਾ ਨੂੰ ਨਵੇਂ ਮਕਾਨ ਬਣਾਉਣ ਲਈ ਵਰਤੇ ਜਾਣ ਲਈ ਗੱਲ ਕਹੀ ਗਈ ਸੀ। ਅੱਜ ਤੱਕ ਇਨ੍ਹਾਂ  ਹੁਕਮਾਂ ‘ਤੇ ਕਦੇ ਪਾਲਣ ਨਹੀਂ ਹੋਇਆ ਹੈ। ਸੂਤਰ ਦੱਸਦੇ ਹਨ ਸਰਕਾਰੀ ਨਿਯਮਾਂ ਅਨੁਸਾਰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੇ ਘਰਾਂ ਲਈ 17 ਹਜ਼ਾਰ 600 ਵਰਗ ਗਜ਼ ਜਗ੍ਹਾ ਕਾਫੀ ਹੈ ਜਦੋਂ ਕਿ ਇਸ ਵੇਲੇ ਸਿਰਫ 15 ਡਿਪਟੀ ਕਮਿਸ਼ਨਰਾਂ ਕੋਲ 1.73 ਹਜ਼ਾਰ ਵਰਗ ਗਜ ਤੋਂ ਵੱਧ ਜਗ੍ਹਾ ਹੈ।
ਵੇਰਵਿਆਂ ਅਨੁਸਾਰ ਡਿਪਟੀ ਕਮਿਸ਼ਨਰ ਬਠਿੰਡਾ ਦੀ ਸਰਕਾਰੀ ਰਿਹਾਇਸ਼ ਦਾ ਰਕਬਾ 15813 ਵਰਗ ਗਜ਼ ਹੈ, ਜਿਸ ਦਾ ਕਵਰਡ ਏਰੀਆ 500 ਵਰਗ ਗਜ਼ ਹੈ। ਇਸ ਇਮਾਰਤ ‘ਚ ਕਰੀਬ ਸਵਾ ਤਿੰਨ ਸੌ ਵਰਗ ਗਜ਼ ‘ਚ ਕੈਂਪ ਆਫਿਸ ਬਣਿਆ ਹੋਇਆ ਹੈ। ਸ਼ਹਿਰ ਦੇ ਹਾਈ ਪ੍ਰੋਫਾਈਲ ਖਿੱਤੇ ‘ਚ ਕੌਮੀ ਸੜਕ ਮਾਰਗ ਤੋਂ ਪੈਦਲ ਸਿਰਫ ਤਿੰਨ ਮਿੰਟ ਦੀ ਦੂਰੀ ‘ਤੇ ਸਥਿਤ ਕਰੀਬ ਤਿੰਨ ਏਕੜ ਰਕਬੇ ਦਾ ਬਜ਼ਾਰ ਮੁੱਲ ਕਰੀਬ 80 ਕਰੋੜ ਦੇ ਆਸ-ਪਾਸ ਹੋਵੇਗਾ। ਸੂਤਰਾਂ ਮੁਤਾਬਕ ਰੋਪੜ ਦੇ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਦਾ ਰਕਬਾ 25 ਹਜ਼ਾਰ ਵਰਗ ਗਜ਼ ਤੋਂ ਵੱਧ ਹੈ, ਜਿਸ ਦੀ ਬਜ਼ਾਰੀ ਕੀਮਤ 60-70 ਕਰੋੜ ਦੇ ਕਰੀਬ ਹੋਏਗੀ। ਇਸ ‘ਚੋਂ ਸਿਰਫ 400 ਵਰਗ ਗਜ਼ ਜਗ੍ਹਾ ਕਵਰਡ ਹੈ ਤੇ ਸਵਾ ਤਿੰਨ ਸੌ ਵਰਗ ਗਜ਼ ਤੋਂ ਕੁਝ ਜ਼ਿਆਦਾ ਜਗ੍ਹਾ ‘ਚ ਕੈਂਪ ਆਫਿਸ ਬਣਿਆ ਹੋਇਆ ਹੈ।
ਸੂਤਰਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ ਦੀ ਸਰਕਾਰੀ ਕੋਠੀ ਸਭ ਤੋਂ ਵੱਡੀ ਹੈ, ਜਿਸ ਦਾ ਰਕਬਾ ਕਰੀਬ 27600 ਵਰਗ ਗਜ਼ ਹੈ। ਇਸ ਦਾ ਕਵਰਡ ਏਰੀਆ ਮਸਾਂ ਹਜ਼ਾਰ ਕੁ ਗਜ਼ ਬਣਦਾ ਹੈ ਇਕੱਲੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੀ ਬਜ਼ਾਰੀ ਕੀਮਤ 160 ਕਰੋੜ ਰੁਪਏ ਤੋਂ ਜ਼ਿਆਦਾ ਬਣਦੀ ਹੈ।
ਜਲੰਧਰ ਦੇ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਦਾ ਰਕਬਾ ਕਰੀਬ 30 ਹਜ਼ਾਰ ਵਰਗ ਗਜ਼ ‘ਚ ਹੈ, ਜਿਸ ਦਾ ਕਵਰਡ ਏਰੀਆ 1200 ਵਰਗ ਗਜ਼ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ‘ਚ ਸਵੀਮਿੰਗ ਪੂਲ ਵੀ ਬਣਿਆ ਹੋਇਆ ਹੈ ਤੇ ਸ਼ੈੱਡ ਵੀ ਬਣੇ ਹੋਏ ਹਨ, ਜਿਨ੍ਹਾਂ ਦੀ ਕਿਸ ਮਕਸਦ ਲਈ ਵਰਤੋਂ ਕੀਤੀ ਜਾਂਦੀ ਹੈ, ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੀ ਸਰਕਾਰੀ ਕੋਠੀ ਦਾ ਰਕਬਾ ਕਰੀਬ ਸਾਢੇ 24 ਹਜ਼ਾਰ ਵਰਗ ਗਜ਼ ਹੈ ਤੇ ਇਸ ‘ਚੋਂ 1750 ਵਰਗ ਗਜ਼ ਰਕਬਾ ਕਵਰਡ ਹੈ। ਇਹ ਕੋਠੀ ਅੰਗਰੇਜ਼ਾਂ  ਦੇ ਜ਼ਮਾਨੇ ਵੇਲੇ ਦੀ ਬਣੀ ਹੋਈ ਹੈ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਦੀ ਕੋਠੀ ਦਾ ਰਕਬਾ ਵੀ ਸਾਢੇ 11 ਹਜ਼ਾਰ ਵਰਗ ਗਜ਼ ਹੈ, ਜਿਸ ‘ਚੋਂ 500 ਵਰਗ ਗਜ਼ ਜਗ੍ਹਾ ਕਵਰਡ ਹੈ। ਕੈਂਪ ਆਫਿਸ ਤਕਰੀਬਨ ਸਵਾ ਸੌ ਗਜ ‘ਚ ਬਣਿਆ ਹੋਇਆ ਹੈ। ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਵੀ ਕਾਫੀ ਖੁੱਲ੍ਹੀ ਡੁੱਲ੍ਹੀ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਵੀ ਅਜ਼ਾਦੀ ਤੋਂ ਪਹਿਲਾਂ ਦੀ ਬਣੀ ਹੋਈ ਹੈ, ਜਿਸ ਦਾ ਰਕਬਾ 6550 ਵਰਗ ਗਜ਼ ਹੈ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀਆਂ ਸਰਕਾਰੀ ਕੋਠੀਆਂ ਸ਼ਹਿਰਾਂ ਦੀਆਂ ਅਹਿਮ ਥਾਂਵਾਂ ‘ਤੇ ਹਨ, ਜਿੱਥੋਂ ਦੀ ਮਾਰਕੀਟ ਕੀਮਤ ਕਾਫੀ ਜ਼ਿਆਦਾ ਹੈ। ਸਰਕਾਰੀ ਹਲਕਿਆਂ ਅਨੁਸਾਰ ਫਾਲਤੂ ਪਈ ਜਗ੍ਹਾ ਨਿਲਾਮ ਹੋਵੇ ਤਾਂ ਸਰਕਾਰ ਇਨ੍ਹਾਂ ਥਾਵਾਂ ਤੋਂ ਹੀ 1500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਦੀ ਹੈ।
ਇਹ ਨੇ ਸਰਕਾਰੀ ਨਿਯਮ
ਪੰਜਾਬ ਵਜ਼ਾਰਤ ਵੱਲੋਂ 21 ਅਗਸਤ 1997 ਨੂੰ ਫੀਲਡ ਵਿਚਲੇ ਸਰਕਾਰੀ ਅਫਸਰਾਂ ਦੀ ਸਰਕਾਰੀ ਰਿਹਾਇਸ਼ ਦੇ ਮਾਪਦੰਡ ਸਬੰਧੀ ਕੁਝ ਸੋਧਾਂ ਕੀਤੀਆਂ ਗਈਆਂ ਸਨ। ਸੋਧਾਂ ਅਨੁਸਾਰ ਫੀਲਡ ‘ਚ ਸਭ ਤੋਂ ਵੱਡੀ ਕੈਟੇਗਰੀ ਦਾ ਮਕਾਨ ਦੋ ਕਨਾਲ ਦਾ ਹੋ ਸਕਦਾ ਹੈ ਜਦੋਂ ਕਿ ਇਸ ਤੋਂ ਪਹਿਲਾਂ ਇਹ ਚਾਰ ਕਨਾਲ ਦਾ ਹੁੰਦਾ ਸੀ। ਕਮਿਸ਼ਨਰ ਦੀ ਸਰਕਾਰੀ ਕੋਠੀ ਲਈ ਤਿੰਨ ਹਜ਼ਾਰ ਗਜ਼ ਜਗਾ ਨਿਸ਼ਚਿਤ ਕੀਤੀ ਗਈ ਜਦੋਂ ਕਿ ਡਿਪਟੀ ਕਮਿਸ਼ਨਰ ਦੀ ਕੋਠੀ ਲਈ 800 ਗਜ਼ ਜਗ੍ਹਾ ਨਿਰਧਾਰਤ ਕੀਤੀ ਗਈ ਸੀ।
ਫਿਲਹਾਲ ਕੋਈ ਤਜਵੀਜ਼ ਨਹੀਂ : ਚੀਫ ਇੰਜਨੀਅਰ
ਲੋਕ ਨਿਰਮਾਣ ਵਿਭਾਗ ਪੰਜਾਬ ਦੇ ਚੀਫ ਇੰਜਨੀਅਰ (ਇਮਾਰਤਾਂ ਤੇ ਹੈੱਡਕੁਆਟਰ) ਅਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਸਰਕਾਰ ਦੀ ਸਰਕਾਰੀ ਕੋਠੀਆਂ ਦੀ ਫਾਲਤੂ ਪਈ ਜਗ੍ਹਾ ਨੂੰ ਵਰਤੋਂ ‘ਚ ਲਿਆਉਣ ਜਾਂ ਡਿਪਟੀ ਕਮਿਸ਼ਨਰਾਂ ਨੂੰ ਨਵੀਂ ਰਿਹਾਇਸ਼ ਬਣਾ ਕੇ ਦੇਣ ਦੀ ਹਾਲੇ ਕੋਈ ਤਜਵੀਜ਼ ਨਹੀਂ ਹੈ। ਮੁੱਖ ਇੰਜਨੀਅਰ ਨੇ ਇਸ ਮੁੱਦੇ ‘ਤੇ ਕੋਈ ਹੋਰ ਪ੍ਰਤੀਕਿਰਿਆ ਦੇਣ ਦੀ ਥਾਂ ਮੀਟਿੰਗ ‘ਚ ਰੁੱਝੇ ਹੋਣ ਦੀ ਗੱਲ ਆਖ ਕੇ ਫੋਨ ਕੱਟ ਦਿੱਤਾ।
ਆਮ ਆਦਮੀ ਛੱਤ ਨੂੰ ਤਰਸ ਰਿਹਾ : ਸੇਵੇਵਾਲਾ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦਾ ਕਹਿਣਾ ਸੀ ਕਿ ਆਮ ਆਦਮੀ ਛੱਤ ਨੂੰ ਤਰਸ ਰਿਹਾ ਹੈ ਪਰ ਡਿਪਟੀ ਕਮਿਸ਼ਨਰ ਮਹਾਰਾਜਿਆਂ ਵਰਗੇ ਮਹਿਲਾਂ ‘ਚ ਨਿਵਾਸ ਕਰਦੇ ਹਨ। ਉਨ੍ਹਾਂ ਆਖਿਆ ਕਿ ਅਸਲ ‘ਚ ਅਫਸਰਸ਼ਾਹੀ ਤੇ ਨੇਤਾ ਇੱਕ ਦੂਸਰੇ ‘ਤੇ ਮਿਹਰਬਾਨ ਹਨ, ਜਿਸ ਕਰਕੇ ਹਰ ਤਰ੍ਹਾਂ ਦੀ ਸੀਰਨੀ ਆਪਣੇ ‘ਚ ਹੀ ਵੰਡੀ ਜਾਣ ਲੱਗੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।