Paddy - Sach Kahoon Punjabi
Farmers News: ਕਿਸਾਨਾਂ ਨੇ ਖੇਤਾਂ ’ਚ ਲਗਾਈ ਅੱਗ, ਮੌਕੇ ’ਤੇ ਪਹੁੰਚੀ ਪੁਲਿਸ
Farmers News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਵਾਢੀ ਕਰਨ ਉਪਰੰਤ ਆਪਣੇ ਖੇਤਾਂ ਵਿੱਚ ਖੜੇ ਕਰਚਿਆਂ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਉੱਤੇ ਸਖਤਾਈ ਵਰਤ ਰਿਹਾ ਹੈ ,ਅੱਜ ਨੇੜਲੇ ਪਿੰਡ ਛਾਜਲੀ ਵਿਖੇ ਬਾਵਾ ਸਿੰਘ ਆਪਣੇ ਖੇਤਾਂ ਦੇ ਵਿੱਚ 10 ਏਕੜ ਖੜੇ ਖਰਚਿਆਂ ਨੂੰ ਅੱਗ ਲਾ ਰਿਹਾ ਸੀ, ਜਿਸ ਦੀ ਭਿਣਕ ਪੈਂਦਿਆਂ ਹੀ ਮੌਕੇ ’ਤੇ ਥਾਣਾ ਛਾਜਲੀ ਦੇ ਐਸਐਚਓ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਪਹੁੰਚੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪ੍ਰਸ਼ਾਸਨ ਦਾ ਇੱਕ ਘੰਟਾ ਘਿਰਾਓ ਕੀਤਾ, ਜਿਸ ਨੂੰ ਲੈ ਕੇ ਦਿੜ੍ਹਬਾ ਦੇ ਡੀਐਸਪੀ ਡਾਕਟਰ ਰੁਪਿੰਦਰ ਕੌਰ ਬਾਜਵਾ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਕੀਤੀ ਨਾਅਰੇਬਾਜ਼ੀ
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਅਤੇ ਜਸਵੀਰ ਸਿੰਘ ਮੇਦੇਵਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੜੇ ਖਰਚੇ ਜੀਰੀ ਦੇ ਨੂੰ ਅੱਗ ਲਾਉਣਾ ਕਿਸਾਨਾਂ ਦਾ ਕੋਈ ਸ਼ੌਂਕ ਨਹੀਂ, ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਣਕ ਦੀ ਬਿਜਾਈ ਇੱਕ ਨਵੰਬਰ ਅੱਜ ਤੋਂ ਸ਼ੁਰੂ ਹੋ ਗਈ ਹੈ, ਪ੍ਰੰਤੂ ਪਿੰਡ ਛਾਜਲੀ ਦਾ ਰਕਬਾ ਵੱਡਾ ਹੋਣ ਕਰਕੇ ਬੇਲਰਾਂ ਦੀ ਕਮੀ ਹੋਣ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਸਾਡੀ ਇੱਕ ਮਜ਼ਬੂਰੀ ਹੈ। Farmers News
ਉਹਨਾਂ ਕਿਹਾ ਕਿ ਜਿੰਨਾ ਕਿਸਾਨਾਂ ਦੇ ਖੇਤਾਂ ਦੇ ਵਿੱਚ ਬੇਲਰਾ ਨੇ ਗੱਠਾਂ ਬੰਨ ਦਿੱਤੀਆਂ ਹਨ, ਉਹ ਵੀ ਨਹੀਂ ਚੁੱਕੀਆਂ ਗਈਆਂ, ਕਿਸਾਨ ਮਜ਼ਬੂਰੀ ਬੱਸ ਉਹਨਾਂ ਨੂੰ ਵੀ ਅੱਗ ਲਾ ਰਹੇ ਹਨ। ਕਿਸਾਨ ਆਗੂ ਦਾ ਕਹਿਣਾ ਹੈ ਕਿ ਪਿੰਡ ਛਾਜਲੀ ਦੀ ਕੌਆਪਰੇਟਿਵ ਸੁਸਾਇਟੀ ਕੋਲ ਵੀ ਵੇਲਰ ਨਹੀਂ ਹੈ, ਇਹ ਸਰਕਾਰ ਵੱਲੋਂ ਮਹਿਜ਼ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Ransom Case: ਇਮੀਗ੍ਰੇਸ਼ਨ ਵਾਲੇ ਤੋਂ 10 ਲੱਖ ਦੀ ਫਿਰੋਤੀ ਮੰਗਣ ਵਾਲਾ ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ’ਚ ਕੀਤਾ ਕਾਬੂ…
ਉਹਨਾਂ ਕਿਹਾ ਕਿ ਜੇ ਅਸੀਂ ਆਪਣੇ ਖੇਤਾਂ ਵਿਚ ਖੜੇ ਕਰਚਿਆਂ ਨੂੰ ਅੱਗ ਨਹੀਂ ਲਾਵਾਂਗੇ ਤਾਂ ਅਸੀਂ ਕਣਕ ਦੀ ਬਿਜਾਈ ਕਰਨ ਤੋਂ ਪੱਛੜ ਜਾਵਾਂਗੇ, ਜਿਸ ਨਾਲ ਕਣਕ ਦੀ ਬਿਜਾਈ ਤੇ ਝਾੜਦਾ ਅਸਰ ਪਵੇਗਾ ਅਤੇ ਸੁੱਕੇ ਵਾਹਣ ਵਿੱਚ ਕੀਤੀ ਬਿਜਾਈ ਉਗਣ ਵਿੱਚ ਦੇਰੀ ਕਰਦੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਆਪੋ-ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਦੇ ਹਨ ਤਾਂ ਕਿਸਾਨਾਂ ’ਤੇ ਮਾਮਲੇ ਦਰਜ ਨਾ ਕੀਤੇ ਜਾਣ ਅਤੇ ਨਾ ਹੀ ਕਿਸਾਨਾਂ ਨੂੰ ਅੱਗ ਲਾਉਣ ਤੋਂ ਰੋਕਿਆ ਜਾਵੇ ,ਜਿਸ ਕਾਰਨ ਹਾੜੀ ਦੀ ਫਸਲ ਕਣਕ ਦੀ ਬਿਜਾਈ ਲੇਟ ਨਾ ਹੋਵੇ।
ਜਦੋਂ ਇਸ ਸਬੰਧੀ ਦਿੜ੍ਹਬਾ ਦੇ ਡੀਐਸਪੀ ਡਾਕਟਰ ਰੁਪਿੰਦਰ ਕੌਰ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਾਡੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ ,ਅਸੀਂ ਕਿਸਾਨ ਵੀਰਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੇ ਖੇਤਾਂ ਦੇ ਵਿੱਚ ਅੱਗ ਨਾ ਲਾਉਣ, ਕਿਸਾਨਾਂ ਦੇ ਨਾਲ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਹਰ ਸਮੇਂ ਨਾਲ ਖੜਾ ਹੈ, ਉਹਨਾਂ ਕਿਹਾ ਕਿ ਜੋ ਛਾਜਲੀ ਦੇ ਬੇਲਰ ਬਾਹਰ ਚਲੇ ਗਏ ਹਨ, ਉਹਨਾਂ ਨੂੰ ਅਸੀਂ ਪਿੰਡ ਛਾਜਲੀ ਵਾਸੀਆਂ ਲਈ ਜਲਦੀ ਮੰਗਵਾ ਰਹੇ ਤਾਂ ਕਿ ਇੱਥੋਂ ਦੇ ਕਿਸਾਨ ਵੇਲਰਾਂ ਦੀ ਵਰਤੋਂ ਕਰਨ, ਉਹਨਾਂ ਕਿਹਾ ਕਿ ਐਨਾ ਕਹਿਣ ਦੇ ਬਾਵਜ਼ੂਦ ਵੀ ਜੇ ਕੋਈ ਕਿਸਾਨ ਫਿਰ ਵੀ ਆਪਣੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਂਦਾ ਹੈ ਤਾਂ ਉਹਨਾਂ ਖਿਲਾਫ ਅਸੀਂ ਸਖਤ ਤੋਂ ਸਖਤ ਕਾਰਵਾਈ ਕਰਾਂਗੇ। ਇਸ ਮੌਕੇ ਭੋਲਾ ਸਿੰਘ ਛਾਜਲੀ ,ਦਰਸ਼ਨ ਸਿੰਘ ਮੀਤਾ, ਸ਼ੇਰਾ ਸਿੰਘ, ਗੋਕਲ ਰਾਮ ਪੰਡਿਤ ,ਕ੍ਰਿਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।
Kisan News: ਝੋਨੇ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਵੱਲੋਂ ਪਟਿਆਲਾ ਪਿਹੋਵਾ ਮਾਰਗ ਕੀਤਾ ਜਾਮ
ਬੋਲੀ ਜਲਦ ਸ਼ੁਰੂ ਕਰਵਾ ਦਿੱਤੀ ਜਾਵੇਗੀ : ਪਠਾਣਮਾਜਰਾ | Kisan News
(ਰਾਮ ਸਰੂਪ ਪੰਜੋਲਾ) ਸਨੌਰ। ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸਾਨ ਮੰਡੀਆਂ ਵਿੱਚ ਰੂਲ ਰਹੇ ਹਨ ਅਤੇ ਨਾ ਹੀ ਸਰਕਾਰੀ ਬੋਲੀ ਦੀ ਅਜੇ ਤੱਕ ਕਿਤੇ ਵੀ ਖਰੀਦ ਦੀ ਸ਼ੁਰੂਆਤ ਹੋਈ ਹੈ। ਜਿਸ ਤੋਂ ਦੁਖੀ ਹੋ ਕੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਮਹਿਮੂਦਪੁਰ ਦੀ ਅਗਵਾਈ ਹੇਠ ਪਟਿਆਲਾ, ਪਿਹੋਵਾ ਮੁਖ ਮਾਰਗ ਭੁੰਨਰਹੇੜੀ ਵਿਖੇ ਜਾਮ ਲਗਾਇਆ ਗਿਆ। Kisan News
ਇਹ ਵੀ ਪੜ੍ਹੋ: Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਜੇਕਰ ਸਰਕਾਰ ਦਾ ਕਿਸਾਨਾਂ ਪ੍ਰਤੀ ਇਹੀ ਰਵਈਆ ਰਿਹਾ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਹੋਵੇਗੀ। ਇਸ ਧਰਨੇ ਮੌਕੇ ਹਲਕਾ ਸਨੌਰ ਦੇ ਵਿਧਾਇਕ ਮੌਕੇ ਤੇ ਪਹੁੰਚੇ ਅਤੇ ਉਹਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਬੋਲੀ ਕੱਲ੍ਹ ਸ਼ਾਮ ਤੱਕ ਹਰ ਹੀਲੇ ਸ਼ੁਰੂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਆੜਤੀਆਂ ਅਤੇ ਸੈਲਰ ਮਾਲਕਾਂ ਦੀਆਂ ਕੁਝ ਸਮੱਸਿਆਵਾਂ ਹਨ । ਜਿਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਪ੍ਰਧਾਨ ਲਾਲੀ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਕੱਲ੍ਹ ਤੋਂ ਬਾਅਦ ਪੱਕੇ ਤੌਰ ’ਤੇ ਧਰਨਾ ਲਗਾਇਆ ਜਾਵੇਗਾ । ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਵਿਚਾਰੇ 6-7 ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ। ਜਿਸ ਦੀ ਸਾਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਲੈ ਰਹੀ ਹੈ।
ਅੱਜ ਦੇ ਇਸ ਧਰਨੇ ਮੌਕੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਕੁਲਵੰਤ ਸਿੰਘ ਸਫੇੜਾ, ਸ਼ਿੰਗਾਰਾਂ ਸਿੰਘ,ਗੁਰਦੀਪ ਸਿੰਘ ਮਰਦਾਂਹੇੜੀ, ਦਵਿੰਦਰ ਸਿੰਘ ਬਿੱਟੂ ਸੁਨਿਆਰਹੇੜੀ, ਸ਼ਮਸ਼ੇਰ ਸਿੰਘ ਡੰਡੋਆ, ਰਣਜੀਤ ਸਿੰਘ ਜਾਫਰਪੁਰ, ਦੀਦਾਰ ਸਿੰਘ ਹਰੀਗੜ, ਦਲਵੀਰ ਸਿੰਘ ਪੱਤੀ ਕਰਤਾਰਪੁਰ, ਬਲਵਿੰਦਰ ਸਿੰਘ ਦੁੜਦ, ਮੇਜਰ ਸਿੰਘ ਦੁੜਦ, ਰਾਜਿੰਦਰ ਸਿੰਘ ਮਹਿਮੁਦਪੁਰ, ਜਗਜੀਤ ਸਿੰਘ ਮਹਿਮੁਦਪੁਰ,ਵਿਕੀ ਭੁੱਨਰਹੇੜੀ, ਸੋਨੀ ਭੁੱਨਰਹੇੜੀ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਮੌਜੂਦ ਸਨ। Kisan News
Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ
(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 8.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। Kisan News
ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ।
ਇਹ ਵੀ ਪੜ੍ਹੋ: ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ
ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 19 ਨਵੰਬਰ 2024 ਤੱਕ ਲਾਗੂ ਰਹਿਣਗੇ। Kisan News
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਲੈਣ ਲਈ ਖੇਤੀਬਾੜੀ ਵਿਭਾਗ ਦੇ ਇਨ੍ਹਾਂ ਨੰਬਰਾਂ ’ਤੇ ਕਰਨ ਸੰਪਰਕ
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। Direct Sowing Paddy
ਇਹ ਵੀ ਪੜ੍ਹੋ: Hathras Accident Updates: ਹਾਥਰਸ ਘਟਨਾ ‘ਚ ਵੱਡਾ ਖੁਲਾਸਾ, ਖੁੱਲ੍ਹੀਆਂ ਰਹਿ ਗਈਆਂ ਸਭ ਦੀਆਂ ਅੱਖਾਂ !
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਸਮੇਂ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਬਰਾਬਰ ਰਹਿੰਦਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ, ਖਾਦਾਂ, ਕੀਟਨਾਸ਼ਕਾਂ ਉਪਰ ਆਉਣ ਵਾਲੇ ਖ਼ਰਚੇ ਘੱਟ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਦੱਸਿਆ ਕਿ ਇਸ ਦੀ ਬਿਜਾਈ ਸਬੰਧੀ ਵਰਤੀ ਜਾਂਦੀ ਮਸ਼ੀਨ ਲੱਕੀ ਸੀਡ ਡਰਿੱਲ ਉੱਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਡਾ. ਜਸਪਿੰਦਰ ਕੌਰ (95017-39428), ਬਲਾਕ ਨਾਭਾ ਦੇ ਕਿਸਾਨ ਡਾ. ਰਸ਼ਪਿੰਦਰ ਸਿੰਘ (98789-86603), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਨੀਤੂ ਰਾਣੀ (62833-74098) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201), ਡਾ. ਅਨੁਰਾਗ ਅੱਤਰੀ (97819-93090) ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕੰਮ ਨੂੰ ਕਿਸਾਨ ਹਿਤ ਵਿਚ ਕਰਨ ਲਈ ਉਪਲੱਬਧ ਰਹਿਣਗੇ। ਇਸ ਸਬੰਧੀ ਕਿਸਾਨਾਂ ਨੂੰ ਪਿੰਡ ਪੱਧਰ ਦੇ ਕੈਂਪ, ਵੱਟਸਐਪ ਗਰੁੱਪਾਂ ਰਾਹੀਂ, ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ। Direct Sowing Paddy
ਪਟਿਆਲਾ : ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਫ਼ਸਰ।
Top Paddy Variety: ਝੋਨੇ ਦੀਆਂ ਇਹ 4 ਕਿਸਮਾਂ ਲਾਉਣ ਨਾਲ ਕਿਸਾਨ ਹੋਣਗੇ ਅਮੀਰ!
Top Paddy Variety : ਕੁਰੂਕਸ਼ੇਤਰ (ਸੱਚ ਕਹੂੰ ਨਿਊਜ਼/ਦੇਵੀ ਲਾਲ ਬਰਨਾ)। ਹਰਿਆਣਾ ’ਚ ਇਸ ਸਮੇਂ ਝੋਨੇ ਦੀ ਲਵਾਈ ਜੋਰਾਂ ’ਤੇ ਹੈ, ਕਿਸਾਨ ਜ਼ਿਆਦਾਤਰ ਮੋਟਾ ਅਤੇ ਹਾਈਬਿ੍ਰਡ ਝੋਨਾ (ਟੌਪ ਪੈਡੀ ਵੈਰਾਇਟੀ) ਲਾ ਰਹੇ ਹਨ। ਇਸ ਤੋਂ ਬਾਅਦ ਕਿਸਾਨ ਬਾਸਮਤੀ ਝੋਨਾ ਲਾਉਣ ਦਾ ਕੰਮ ਸ਼ੁਰੂ ਕਰਨਗੇ। ਹਰਿਆਣਾ ਸੂਬੇ ਦੇ 14 ਜ਼ਿਲ੍ਹਿਆਂ ’ਚ ਝੋਨੇ ਦੀ ਪੈਦਾਵਾਰ ਹੁੰਦੀ ਹੈ। ਉੱਤਰੀ ਹਰਿਆਣਾ ਦੇ ਕਈ ਜ਼ਿਲ੍ਹੇ ਇਸ ਲਈ ਸਭ ਤੋਂ ਮਸ਼ਹੂਰ ਹਨ, ਜਿਸ ਕਾਰਨ ਇਸ ਖੇਤਰ ਨੂੰ ਚੌਲਾਂ ਦਾ ਕਟੋਰਾ ਵੀ ਕਿਹਾ ਜਾਂਦਾ ਹੈ। ਹਰਿਆਣਾ ਦੇ ਬਾਸਮਤੀ ਝੋਨੇ ਦੀ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮੰਗ ਹੈ ਕਿਉਂਕਿ ਹਰਿਆਣਾ ਦੇ ਬਾਸਮਤੀ ਝੋਨੇ ਤੋਂ ਬਣੇ ਚੌਲਾਂ ਦਾ ਸਵਾਦ ਤੇ ਮਹਿਕ ਵੱਖਰਾ ਹੈ। ਪਰ ਕੁਝ ਕਿਸਾਨ ਬਾਸਮਤੀ ਝੋਨੇ ਦੀ ਸੁਧਰੀ ਕਿਸਮ ਦੀ ਚੋਣ ਨਹੀਂ ਕਰ ਪਾਉਂਦੇ, ਜਿਸ ਕਾਰਨ ਉਹ ਚੰਗਾ ਉਤਪਾਦਨ ਨਹੀਂ ਲੈ ਪਾਉਂਦੇ।
ਹਰਿਆਣਾ ਵਿੱਚ ਬੀਜੀ ਜਾਣ ਵਾਲੀ ਬਾਸਮਤੀ ਝੋਨੇ ਦੀਆਂ ਕਿਹੜੀਆਂ ਸੁਧਰੀਆਂ ਕਿਸਮਾਂ ਹਨ ਅਤੇ ਝੋਨਾ ਲਾਉਣ ਦਾ ਵਿਗਿਆਨਕ ਤਰੀਕਾ ਕੀ ਹੈ ਅਤੇ ਇਸ ਦਾ ਪ੍ਰਬੰਧ ਕਿਵੇਂ ਕੀਤਾ ਜਾਂਦਾ ਹੈ। ਇਸ ਸਬੰਧੀ ‘ਪੰਜਾਬੀ ਸੱਚ ਕਹੂੰ’ ਨੇ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਕਰਮਚੰਦ ਨਾਲ ਗੱਲ ਕੀਤੀ। ਡਾ. ਕਰਮਚੰਦ ਦਾ ਕਹਿਣਾ ਹੈ ਕਿ ਬਾਸਮਤੀ ਝੋਨੇ ਦੀ ਖੇਤੀ ਹਰਿਆਣਾ ਵਿੱਚ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ ਅਤੇ ਸਾਡੇ ਬਾਸਮਤੀ ਚੌਲ ਵਿਦੇਸ਼ਾਂ ਵਿੱਚ ਵੀ ਪ੍ਰਸਿੱਧ ਹਨ ਪਰ ਕੁਝ ਕਿਸਾਨ ਸਹੀ ਕਿਸਮ ਦੀ ਚੋਣ ਨਹੀਂ ਕਰ ਪਾਉਂਦੇ, ਜਿਸ ਕਾਰਨ ਉਤਪਾਦਨ ਪ੍ਰਭਾਵਿਤ ਹੁੰਦਾ ਹੈ। ਹਰਿਆਣਾ ਵਿੱਚ ਮੁੱਖ ਤੌਰ ’ਤੇ ਬਾਸਮਤੀ ਝੋਨੇ ਦੀਆਂ ਚਾਰ ਕਿਸਮਾਂ ਉਗਾਈਆਂ ਜਾਂਦੀਆਂ ਹਨ। ਹਰਿਆਣਾ ਵਿੱਚ ਬਾਸਮਤੀ ਝੋਨਾ ਲਾਉਣਾ ਮੁੱਖ ਤੌਰ ’ਤੇ 25 ਜੂਨ ਤੋਂ 15 ਜੁਲਾਈ ਤੱਕ ਉਚਿਤ ਮੰਨਿਆ ਜਾਂਦਾ ਹੈ।
ਹਰਿਆਣਾ ਲਈ ਕਿਹੜੀ ਬਾਸਮਤੀ ਮਹੱਤਵਪੂਰਨ ਹੈ? | Top Paddy Variety
ਹਰਿਆਣਾ ’ਚ ਬਾਸਮਤੀ ਦੀਆਂ ਚਾਰ ਮੁੱਖ ਕਿਸਮਾਂ ਉਗਾਈਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਪੂਸਾ ਬਾਸਮਤੀ 1692, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1121 ਤੇ ਸੀਐਸਆਰ 30 ਸ਼ਾਮਲ ਹਨ। ਇਹ ਚਾਰ ਕਿਸਮਾਂ ਹਰਿਆਣਾ ਵਿੱਚ ਉੱਨਤ ਕਿਸਮਾਂ ਮੰਨੀਆਂ ਜਾਂਦੀਆਂ ਹਨ ਜੋ ਚੰਗਾ ਉਤਪਾਦਨ ਦਿੰਦੀਆਂ ਹਨ। (Top Paddy Variety)
ਇਸ ਤਰ੍ਹਾਂ ਕਰੋ ਝੋਨੇ ਦੀ ਲੁਆਈ | Top Paddy Variety
ਡਾ. ਕਰਮਚੰਦ ਨੇ ਕਿਹਾ ਕਿ ਸੁਧਰੀ ਕਿਸਮ ਦੀ ਸਹੀ ਚੋਣ ਕਰਨ ਤੋਂ ਬਾਅਦ ਕਿਸਾਨਾਂ ਲਈ ਇਹ ਜਾਣਨਾ ਜਰੂਰੀ ਹੈ ਕਿ ਝੋਨੇ ਦੀ ਲੁਆਈ ਸਹੀ ਢੰਗ ਨਾਲ ਕਿਵੇਂ ਕਰਨੀ ਹੈ। ਅਜਿਹੀ ਸਥਿਤੀ ਵਿੱਚ, ਆਪਣੇ ਖੇਤ ਨੂੰ ਚੰਗੀ ਤਰ੍ਹਾਂ ਤਿਆਰ ਕਰੋ, ਖੇਤ ਨੂੰ ਟਰੈਕਟਰ ਨਾਲ ਵਾਹੁਣ ਤੋਂ ਬਾਅਦ, ਖੇਤ ਨੂੰ 4 ਘੰਟੇ ਪਾਣੀ ਨਾਲ ਭਰਿਆ ਛੱਡ ਦਿਓ, ਤਾਂ ਜੋ ਇਸ ’ਚ ਮੌਜੂਦ ਸਾਰੇ ਕੰਕਰ, ਪੱਥਰ ਆਦਿ ਠੀਕ ਹੋ ਜਾਣ। ਝੋਨਾ ਉਦੋਂ ਬੀਜਣਾ ਚਾਹੀਦਾ ਹੈ ਜਦੋਂ ਹੇਠਾਂ ਗਿੱਲੀ ਮਿੱਟੀ ਦਿਖਾਈ ਦੇਣ। (Top Paddy Variety)
ਇਹ ਵੀ ਪੜ੍ਹੋ : India vs England : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾਂ ਬੱਲੇਬਾਜ਼ੀ
ਝੋਨੇ ਦੀ ਨਰਸਰੀ ਨੂੰ ਪੁੱਟਦੇ ਸਮੇਂ ਕਿਸਾਨ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਨਰਸਰੀ ਨੂੰ ਪੁੱਟਦੇ ਸਮੇਂ ਖੇਤ ਨੂੰ ਪਾਣੀ ਨਾਲ ਭਰਨਾ ਚਾਹੀਦਾ ਹੈ ਕਿਉਂਕਿ ਜੇਕਰ ਨਰਸਰੀ ਨੂੰ ਸੁੱਕੇ ਖੇਤ ’ਚ ਪੁੱਟਿਆ ਜਾਵੇ ਤਾਂ ਇਹ ਪੌਦੇ ਦੇ ਹੇਠਲੇ ਹਿੱਸੇ ’ਚ ਜਖਮੀ ਹੋ ਜਾਂਦੀ ਹੈ ਜਿੱਥੇ ਜੜ੍ਹਾਂ ਹਨ ਅਤੇ ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੁੰਦੀਆਂ ਹਨ, ਜਿਨ੍ਹਾਂ ’ਚੋਂ ਫਲੈਗਲਾ ਇੱਕ ਵੱਡੀ ਬਿਮਾਰੀ ਹੈ। ਨਰਸਰੀ ਨੂੰ ਪੁੱਟਣ ਤੋਂ ਬਾਅਦ ਟ੍ਰਾਈਕੋਡਰਮਾ ਨਾਮਕ ਦਵਾਈ ਦਾ ਘੋਲ ਬਣਾਉ ਤੇ ਨਰਸਰੀ ਦੇ ਪੌਦਿਆਂ ਨੂੰ ਕੁਝ ਸਮੇਂ ਲਈ ਇਸ ਵਿੱਚ ਰੱਖੋ, ਜਿਸ ਨਾਲ ਹਰ ਕਿਸਮ ਦੀਆਂ ਬਿਮਾਰੀਆਂ ਜਿਵੇਂ ਕਿ ਉੱਲੀ ਆਦਿ ਦਾ ਇਲਾਜ ਹੋ ਜਾਂਦਾ ਹੈ ਅਤੇ ਖੇਤ ਵਿੱਚ ਬੀਜਣ ਤੋਂ ਬਾਅਦ ਪੌਦੇ ਚੰਗੀ ਤਰ੍ਹਾਂ ਵਧਦੇ ਹਨ।
ਬਾਸਮਤੀ ਝੋਨੇ ਵਿੱਚ ਕਿੰਨੀ ਖਾਦ ਪਾਉਣੀ ਚਾਹੀਦੀ ਹੈ? | Top Paddy Variety
ਹਰਿਆਣਾ ’ਚ ਮੁੱਖ ਤੌਰ ’ਤੇ ਬਾਸਮਤੀ ਝੋਨੇ ਦੀਆਂ ਚਾਰ ਕਿਸਮਾਂ ਉਗਾਈਆਂ ਜਾਂਦੀਆਂ ਹਨ, ਪਰ ਇਹ ਵੱਖ-ਵੱਖ ਸ਼੍ਰੇਣੀਆਂ ’ਚ ਆਉਂਦੀਆਂ ਹਨ। ਇਨ੍ਹਾਂ ’ਚੋਂ ਕੁਝ ਕਿਸਮਾਂ ਲੰਬੀਆਂ ਤੇ ਕੁਝ ਕਿਸਮਾਂ ਦੇ ਬੂਟੇ ਛੋਟੇ ਹੁੰਦੇ ਹਨ ਜਿਨ੍ਹਾਂ ਨੂੰ ਬੋਨੀ ਬਾਸਮਤੀ ਕਿਹਾ ਜਾਂਦਾ ਹੈ। ਦੋਵਾਂ ਲਈ ਵੱਖ-ਵੱਖ ਮਾਤਰਾ ’ਚ ਖਾਦ ਪਾਈ ਜਾਂਦੀ ਹੈ। ਬੋਨੀ ਬਾਸਮਤੀ ਲਈ 36 ਕਿਲੋ ਸ਼ੁੱਧ ਨਾਈਟ੍ਰੋਜਨ, 80 ਕਿਲੋ ਯੂਰੀਆ ਖਾਦ, 12 ਕਿਲੋ ਫਾਸਫੋਰਸ ਤੇ 10 ਕਿਲੋ ਜਿੰਕ ਪ੍ਰਤੀ ਏਕੜ ਪਾਓ। ਲੰਬੀ ਕਿਸਮ ਦੇ ਬਾਸਮਤੀ ਝੋਨੇ ਵਿੱਚ 24 ਕਿਲੋ ਸ਼ੁੱਧ ਨਾਈਟ੍ਰੋਜਨ।
ਇੱਕ ਥੈਲਾ ਯੂਰੀਆ ਖਾਦ ਤੇ 12 ਕਿਲੋ ਫਾਸਫੋਰਸ ਅਤੇ 10 ਕਿਲੋ ਜਿੰਕ ਪ੍ਰਤੀ ਏਕੜ ਪਾਓ। ਟਰਾਂਸਪਲਾਂਟੇਸ਼ਨ ਸਮੇਂ ਜਿੰਕ ਪਾਓ, ਜਦੋਂ ਕਿ 80 ਕਿਲੋ ਯੂਰੀਆ ਖਾਦ ਤਿੰਨ ਹਿੱਸਿਆਂ ’ਚ ਕੁਝ ਸਮੇਂ ਦੇ ਅੰਤਰਾਲ ’ਤੇ ਪਾਓ। ਨਦੀਨਾਂ ਨੂੰ ਕਾਬੂ ਕਰਨ ਲਈ ਝੋਨੇ ਦੀ ਲੁਆਈ ਤੋਂ 72 ਘੰਟਿਆਂ ਦੇ ਅੰਦਰ ਖੇਤ ਵਿੱਚ ਬੂਟਾਚਲੋਰ (ਮਿਸੇਟੀ) ਨਾਮਕ ਦਵਾਈ ਲਾਓ। ਇਸ ਖਾਦ ਦੀ ਮਾਤਰਾ ਨਾਲ ਕਿਸਾਨ ਬਾਸਮਤੀ ਝੋਨੇ ਦਾ ਬੰਪਰ ਝਾੜ ਲੈ ਸਕਦਾ ਹੈ। ਕਿਸਾਨ ਵਧੇਰੇ ਜਾਣਕਾਰੀ ਲਈ ਨਜਦੀਕੀ ਜ਼ਿਲ੍ਹਾ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।
15 ਸੈਂਟੀਮੀਟਰ ਰੱਖੋ ਪੌਦਿਆਂ ਦੀ ਦੂਰੀ | Top Paddy Variety
ਡਾ. ਕਰਮਚੰਦ ਅਨੁਸਾਰ ਖੇਤ ਵਿੱਚ ਝੋਨੇ ਦੇ ਬੂਟੇ ਲਾਉਂਦੇ ਸਮੇਂ ਉਨ੍ਹਾਂ ਦੀ ਗਿਣਤੀ ਪੂਰੀ ਹੋਣੀ ਚਾਹੀਦੀ ਹੈ ਤਾਂ ਜੋ ਉਤਪਾਦਨ ’ਤੇ ਕੋਈ ਅਸਰ ਨਾ ਪਵੇ, ਇਸ ਵਿੱਚ ਪੌਦੇ ਤੋਂ ਬੂਟੇ ਦੀ ਦੂਰੀ 15 ਸੈਂਟੀਮੀਟਰ ਰੱਖੀ ਜਾਵੇ ਅਤੇ ਪੌਦੇ ਲਾਈਨ ਵਿੱਚ ਲਗਾਏ ਜਾਣ। ਲਾਈਨ ਲਗਾਉਣ ਲਈ ਤਾਂ ਜੋ ਜਦੋਂ ਫਸਲ ਕੁਝ ਮਹੀਨਿਆਂ ਦੀ ਹੋ ਜਾਂਦੀ ਹੈ ਤਾਂ ਹਵਾ ਇਸ ’ਚੋਂ ਲੰਘਦੀ ਰਹਿੰਦੀ ਹੈ। ਬਿਮਾਰੀਆਂ ਲੱਗਣ ਦਾ ਕੋਈ ਖਤਰਾ ਨਹੀਂ ਹੁੰਦਾ ਤੇ ਉਤਪਾਦਨ ਵੀ ਚੰਗਾ ਹੁੰਦਾ ਹੈ।
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। Kisan Awareness Camp
ਸਿੱਧੀ ਬਿਜਾਈ ਨਾਲ ਲੱਗਭਗ 20 ਫੀਸਦੀ ਤੱਕ ਪਾਣੀ ਦੀ ਹੁੰਦੀ ਹੈ ਬੱਚਤ
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਧਰਤੀ ਵਿੱਚ ਰੀਚਾਰਜ਼ ਹੁੰਦਾ ਹੈ। ਇਸ ਵਿਧੀ ਰਾਹੀਂ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। Kisan Awareness Camp
ਇਹ ਵੀ ਪੜ੍ਹੋ: ਜਲੰਧਰ ’ਚ ਜੀਐਸਟੀ ਦਫ਼ਤਰ ’ਚ ਲੱਗੀ ਭਿਆਨਕ ਅੱਗ
ਇਸ ਮੌਕੇ ਪਿਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਾਜ਼ਰੀਨ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ। ਕੈਂਪ ਦੌਰਾਨ ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਗੁਰਟੇਕ ਸਿੰਘ ਵੱਲੋਂ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਕੈਂਪ ਦੌਰਾਨ ਹਾਜ਼ਰੀਨ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ
ਪੰਜਾਬ ਅੰਦਰ ਝੋਨੇ ਦੀ ਲਵਾਈ 11 ਜੂਨ ਤੋਂ (Paddy Planting)
ਸੂਬੇ ਅੰਦਰ ਸਿੱਧੀ ਬਜਾਈ 15 ਮਈ ਤੋਂ ਸ਼ੁਰੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਖਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਹੋਵੇਗੀ। Paddy Planting
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜੋ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ ਇਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਫਰੀਦਕੋਟ ਮਾਨਸਾ ਫਾਜ਼ਿਲਕਾ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇੰਨ੍ਹਾਂ ਜ਼ਿਲ੍ਹਿਆਂ ਅੰਦਰ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ
ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਬਚਦੇ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ੍ਹ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ ਪੀ ਸਿਨਹਾ ਵੱਲੋਂ ਇਹ ਪੱਤਰ ਜਾਰੀ ਜਾਰੀ ਕੀਤਾ ਗਿਆ ਹੈ।
ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਾੜ੍ਹੀ ਦਾ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ ਤੇ ਕਿਸਾਨ ਝੋਨੇ ਦੀ ਬਿਜਾਈ ਦੀਆਂ ਤਿਆਰੀਆਂ ’ਚ ਜੁਟ ਗਏ ਹਨ। ਅਜਿਹੇ ਵਿੱਚ ਝੋਨੇ ਦੀਆਂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤੇ ਕਿਹੜੀਆਂ ਕਿਸਮਾਂ ਨੂੰ ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਆਦਿ ਅਨੇਕਾਂ ਸਵਾਲ ਕਿਸਾਨਾਂ ਨੂੰ ਸ਼ਸ਼ੋਪੰਜ ਵਿੱਚ ਪਾ ਰਹੇ ਹਨ। ਇਨ੍ਹਾਂ ਸਵਾਲਾਂ ਦੇ ਜਵਾਬਾਂ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਝੋਨਾ ਵਿਗਿਆਨੀ ਡਾ. ਬੂਟਾ ਸਿੰਘ ਢਿੱਲੋਂ ਨੇ ਸੱਚ ਕਹੂੰ ਨਾਲ ਗੱਲਬਾਤ ਕੀਤੀ। ਪੇਸ਼ ਹਨ ਗੱਲਬਾਤ ਦੇ ਕੁਝ ਅੰਸ:- (Paddy)
ਸਵਾਲ: ਪੂਸਾ 44 ਕਿਸਮ, ਜੋ ਕਿਸਾਨਾਂ ਨੂੰ ਨਾ ਬੀਜਣ ਦੀ ਅਪੀਲ ਕੀਤੀ ਗਈ ਹੈ, ਦੇ ਕੀ ਨੁਕਸਾਨ ਹਨ? (Paddy)
ਜਵਾਬ: ਪੂਸਾ 44 ਪਕਾਈ ’ਚ ਲੰਮਾ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ ਹੈ ਜੋ ਸਭ ਤੋਂ ਵੱਧ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਜਿਨ੍ਹਾਂ ਵਿੱਚ ਪਾਣੀ ਦੇ ਪੱਧਰ ਦਾ ਲਗਾਤਾਰ ਹੇਠਾਂ ਜਾਣਾ ਤੇ ਪਰਾਲੀ ਦੀ ਸਾਂਭ-ਸੰਭਾਲ ਦਾ ਮੁੱਦਾ ਸਭ ਤੋਂ ਵੱਡਾ ਹੈ। ਪੂਸਾ 44 ਦੇ ਉਤਪਾਦਨ ’ਤੇ ਹੋਰਨਾਂ ਕਿਸਮਾਂ ਦੇ ਮੁਕਾਬਲੇ ਖਰਚਾ ਵੀ ਜ਼ਿਆਦਾ ਆਉਂਦਾ ਹੈ।
ਸਵਾਲ: ਪੀਏਯੂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਿਫ਼ਾਰਸ਼ ਕਰਦੀ ਹੈ? (Paddy)
ਜਵਾਬ: ਪੀਏਯੂ ਨੇ ਕਿਸਾਨਾਂ ਨੂੰ ਝੋਨੇ ਦੀਆਂ ਕੁੱਲ 11 ਕਿਸਮਾਂ ਮੁਹੱਈਆ ਕਰਵਾਈਆਂ ਹਨ। ਜਿਹੜੀਆਂ ਉੱਚ ਦਰਜ਼ੇ ਤੇ ਘੱਟ ਸਮਾਂ ਲੈਣ ਦੇ ਨਾਲ-ਨਾਲ ਕਈ ਬਿਮਾਰੀਆਂ ਨਾਲ ਲੜਨ ਦੇ ਵੀ ਸਮਰੱਥ ਹਨ। ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਵਿੱਚ ਪੀਆਰ 131, ਪੀਆਰ 130, ਪੀਆਰ 126, ਪੀਆਰ 127, ਪੀਆਰ 122, ਪੀਆਰ 121, ਪੀਆਰ 114, ਪੀਆਰ 113 (ਮੋਟਾ ਝੋਨਾ), ਐੱਚਕੇਆਰ 47, ਪੀਆਰ 128, ਪੀਆਰ 129 ਸ਼ਾਮਲ ਹਨ। ਪੀਆਰ 126 ਦੀ ਲੁਆਈ ਕਾਰਨ ਪਿਛਲੇ ਵਰ੍ਹੇ 477 ਕਰੋੜ ਰੁਪਏ ਦੀ ਬਿਜਲੀ ਤੇ 5 ਬੀਸੀਐੱਮ ਪਾਣੀ ਦੀ ਬੱਚਤ ਹੋਈ ਹੈ, ਜੋ ਆਪਣੇ-ਆਪ ’ਚ ਵੱਡੀ ਪ੍ਰਾਪਤੀ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੀ ਪਰਾਲੀ ਤੇ ਝਾੜ ’ਚ ਪੂਸਾ 44 ਦੇ ਮੁਕਾਬਲੇ ਕਿੰਨਾ ਫ਼ਰਕ ਹੈ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ’ਚ ਸਭ ਤੋਂ ਵੱਧ ਪ੍ਰਚਲਿਤ ਕਿਸਮ ਪੀਆਰ 126 ਹੈ। ਜਿਹੜੀ ਲਵਾਈ ਤੋਂ ਬਾਅਦ 93 ਦਿਨਾਂ ’ਚ ਪੱਕ ਜਾਂਦੀ ਹੈ। ਜਿਸ ਦੀ ਪਰਾਲੀ ਪੂਸਾ 44 ਦੇ ਮੁਕਾਬਲੇ 10 ਫ਼ੀਸਦ ਘੱਟ ਹੈ ਤੇ ਇਸ ਦੀ ਪੈਦਾਵਾਰ ਕਰਨ ’ਤੇ ਪ੍ਰਤੀ ਏਕੜ 5 ਹਜ਼ਾਰ ਰੁਪਏ ਘੱਟ ਖਰਚਾ ਆਉਂਦਾ ਹੈ। ਇਹ ਜੁਲਾਈ ਵਿੱਚ ਪਿਛੇਤੀ ਲਾਏ ਜਾਣ ’ਤੇ ਵੀ ਚੰਗੇ ਨਤੀਜੇ ਦੇਣ ਦੇ ਯੋਗ ਹੈ। ਪੂਸਾ 44 ਦੇ ਮੁਕਾਬਲੇ ਪੀਆਰ 126 ਨੂੰ 9 ਤੇ ਪੀ.ਆਰ. 131 ਤੇ ਪੀਆਰ 121 ਨੂੰ 5 ਘੱਟ ਪਾਣੀਆਂ ਦੀ ਲੋੜ ਪੈਂਦੀ ਹੈ ਜਿਸ ਨਾਲ ਕੁੱਲ ਮਿਲਾ ਕੇ 20 ਤੋਂ 25 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਪੂਸਾ 44 ’ਤੇ ਅਖੀਰ ਵੇਲੇ ਤੇਲੇ ਤੇ ਉੱਲੀ ਦੀਆਂ ਦੋ ਸਪਰੇਆਂ ਕਰਨੀਆਂ ਪੈਂਦੀਆਂ ਹਨ, ਜਿਨ੍ਹਾਂ ਦੀ ਸਿਫ਼ਾਰਸ਼ ਕਿਸਮਾਂ ਨੂੰ ਲੋੜ ਨਹੀਂ ਪੈਂਦੀ।
ਸਵਾਲ: ਸਿਫ਼ਾਰਸ਼ ਕਿਸਮਾਂ ਦੇ ਮੰਡੀਕਰਨ ’ਚ ਕੋਈ ਸਮੱਸਿਆ ਤਾਂ ਨਹੀਂ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਦੇ ਮੰਡੀਕਰਨ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਕਿਉਂਕਿ ਕਿਸੇ ਵੀ ਕਿਸਮ ਨੂੰ ਵਿਕਸਿਤ ਕਰਕੇ ਰਿਲੀਜ਼ ਕਰਨ ਤੋਂ ਪਹਿਲਾਂ ਪੀਏਯੂ ਵੱਲੋਂ ਮਿੱÇਲੰਗ ਇੰਡਸਟ੍ਰੀ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਕਿਸਮਾਂ ਦੀ ਕੁਆਲਿਟੀ ਆਦਿ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਜਿਨ੍ਹਾਂ ਦੇ ਸਹੀ ਪਾਏ ਜਾਣ ’ਤੇ ਹੀ ਨਵੀਂ ਕਿਸਮ ਨੂੰ ਰਿਲੀਜ਼ ਕੀਤਾ ਜਾਂਦਾ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੇੇ ਬੀਜਣ ਦਾ ਸਮਾਂ ਕੀ ਹੈ? | Paddy
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਸਮੂਹ ਕਿਸਮਾਂ ਦੀ ਪਨੀਰੀ 20 ਮਈ ਤੋਂ ਬਾਅਦ ਲਾਓ। ਜਿਸ ਨੂੰ 30 ਤੋਂ 35 ਦਿਨਾਂ ਬਾਅਦ ਬੀਜਿਆ ਜਾ ਸਕਦਾ ਹੈ। ਪਰ ਪੀਆਰ 126 ਦੀ ਪਨੀਰੀ 25 ਤੋਂ 30 ਦਿਨਾਂ ਦੀ ਨੂੰ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ। ਦੇਰੀ ’ਚ 20 ਦਿਨਾਂ ਦੀ ਪਨੀਰੀ ਨੂੰ ਵੀ ਲਾ ਸਕਦੇ ਹਾਂ। ਦਰਮਿਆਨਾਂ ਸਮਾਂ ਲੈਣ ਵਾਲੀਆਂ ਪੀਆਰ 131, ਪੀਆਰ 128, ਪੀਆਰ 121, ਪੀਆਰ 122, ਪੀਆਰ 114, ਪੀਆਰ 113 ਦੀ ਪਨੀਰੀ ਦੀ ਬਿਜਾਈ 20 ਤੋਂ 25 ਮਈ ਦੇ ਵਿਚਕਾਰ ਕਰਨੀ ਹੁੰਦੀ ਹੈ। ਇਸ ਤੋਂ ਬਿਨਾਂ ਪੀਆਰ 129, ਪੀਆਰ 127, ਅੱੈਚਕੇਆਰ 47 ਦੀ ਪਨੀਰੀ 25 ਤੋਂ 31 ਮਈ ਦੇ ਵਿੱਚ ਬੀਜੀ ਜਾ ਸਕਦੀ ਹੈ।
ਪੀਆਰ 126 ਦੀ ਬਿਜਾਈ 25ਮਈ ਤੋਂ ਤਾਂ ਹੀ ਸ਼ੁਰੂ ਕੀਤੀ ਜਾਵੇ ਜੇਕਰ ਝੋਨੇ ਦੀ ਕਟਾਈ ਤੋਂ ਬਾਅਦ ਆਲੂ ਜਾਂ ਮਟਰਾਂ ਦੀ ਬਿਜਾਈ ਕਰਨੀ ਹੈ। ਜੇਕਰ ਅਜਿਹਾ ਨਹੀਂ ਕਰਨਾ ਤਾਂ ਪਨੀਰੀ ਜੂਨ ਵਿੱਚ ਬੀਜ ਕੇ ਇਸ ਦੀ ਲੁਆਈ ਜੁਲਾਈ ਵਿੱਚ ਕੀਤੀ ਜਾ ਸਕਦੀ ਹੈ। ਕੁੱਲ ਮਿਲਾ ਕੇ 25 ਜੂਨ ਦੇ ਨੇੜੇ-ਤੇੜੇ ਲਾਈਆਂ ਗਈਆਂ ਸਾਰੀਆਂ ਸਿਫ਼ਾਰਸ਼ ਕਿਸਮਾਂ ਵਧੀਆ ਝਾੜ ਦਿੰਦੀਆਂ ਹਨ।
ਸਵਾਲ: ਸਿਫ਼ਾਰਸ਼ ਕਿਸਮਾਂ ਨੂੰ ਖਾਦ-ਸਪਰੇਅ ਕੀ ਕਿੰਨੀ ਕੁ ਲੋੜ ਪੈਂਦੀ ਹੈ?
ਜਵਾਬ: ਪੀਏਯੂ ਵੱਲੋਂ ਸਿਫ਼ਾਰਸ਼ ਕਿਸਮਾਂ ਲਈ ਸਿਰਫ਼ ਦੋ ਬੈਗ ਯੂਰੀਏ (90 ਕਿੱਲੋ) ਦੀ ਵਰਤੋਂ ਕੀਤੀ ਜਾਵੇ। ਪਹਿਲੀ ਕਿਸ਼ਤ ਲੁਆਈ ਤੋਂ ਸੱਤ ਦਿਨਾਂ ਦੇ ਅੰਦਰ-ਅੰਦਰ ਅਤੇ ਦੂਜੀ ਕਿਸ਼ਤ ਤਿੰਨ ਹਫ਼ਤਿਆਂ (21 ਦਿਨਾਂ ਤੱਕ) ਅਤੇ ਤੀਜੀ ਕਿਸ਼ਤ ਛੇ ਹਫ਼ਤਿਆਂ (42 ਦਿਨਾਂ) ’ਤੇ ਪਾਉਣੀ ਚਾਹੀਦੀ ਹੈ ਪਰ ਪੀਆਰ 126 ਕਿਸਮ ’ਤੇ ਤੀਜੀ ਕਿਸ਼ਤ 35 ਦਿਨਾਂ ’ਤੇ ਹੀ ਖ਼ਤਮ ਕਰ ਦੇਣੀ ਚਾਹੀਦੀ ਹੈ।
ਸਵਾਲ: ਪੀਆਰ ਕਿਸਮਾਂ ਨੂੰ ਪਾਣੀ ਲਾਉਣ ਦਾ ਸਹੀ ਸਮਾਂ ਕੀ ਹੈ? | Paddy
ਜਵਾਬ: ਝੋਨੇ ਨੂੰ ਪਹਿਲੇ ਪੰਦਰਾਂ ਦਿਨ ਪਾਣੀ ਖੜ੍ਹਾ ਰੱਖਣ ਤੋਂ ਬਾਅਦ ਸੁਕਾ-ਸੁਕਾ ਕੇ ਲਾਇਆ ਜਾਵੇ ਤਾਂ ਝਾੜ ’ਚ ਚੰਗੇ ਨਤੀਜੇ ਮਿਲਦੇ ਹਨ। ਝੋਨੇ ਦੀ ਕਟਾਈ ਤੋਂ ਪੰਦਰਾਂ ਦਿਨ ਪਹਿਲਾਂ ਪਾਣੀ ਲਾਉਣਾ ਬੰਦ ਕਰ ਦੇਣਾ ਚਾਹੀਦਾ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਬੀਜਣ ਦੇ ਤਰੀਕੇ ਰਵਾਇਤੀ ਹਨ ਜਾਂ ਇਨ੍ਹਾਂ ’ਚ ਕੋਈ ਬਦਲਾਅ ਹੈ?
ਜਵਾਬ: ਪੀਏਯੂ ਵੱਲੋਂ ਝੋਨੇ ਦੀ ਫ਼ਸਲ ਲਾਉਣ ਵਾਸਤੇ ਤਿੰਨ ਤਰੀਕੇ ਸਿਫ਼ਾਰਸ਼ ਕੀਤੇ ਜਾਂਦੇ ਹਨ। ਪਹਿਲਾ ਹੱਥੀਂ ਲੁਵਾਈ (ਰਵਾਇਤੀ ਤਰੀਕਾ), ਦੂਜਾ ਸਿੱਧੀ ਬਿਜਾਈ ਤੇ ਤੀਜਾ ਮਸ਼ੀਨਾਂ ਨਾਲ ਲੁਆਈ। ਪਿਛਲੀਆਂ ਦੋਵਾਂ ਤਕਨੀਕਾਂ ਨਾਲ ਲੇਬਰ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਬੈੱਡਾਂ ’ਤੇ ਵੀ ਝੋਨੇ ਦੀ ਸਿੱਧੀ ਤੇ ਹੱਥੀਂ ਲੁਆਈ ਕਰਨ ਨਾਲ ਪਾਣੀ ਦੀ ਬੱਚਤ ’ਚ ਸਹਾਈ ਹੁੰਦੀ ਹੈ।
ਸਵਾਲ: ਸਿਫ਼ਾਰਸ਼ ਕਿਸਮਾਂ ਦੇ ਬੀਜ ਕਿਸਾਨ ਕਿੱਥੋਂ ਪ੍ਰਾਪਤ ਕਰ ਸਕਦੇ ਹਨ?
ਜਵਾਬ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ-1 ’ਤੇ ਸਥਿਤ ਦੁਕਾਨ ’ਤੇ ਹਫ਼ਤੇ ਦੇ ਸੱਤੇ ਦਿਨ ਸਿਫ਼ਾਰਸ਼ ਕਿਸਮਾਂ ਦੇ ਬੀਜ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਹਰ ਜ਼ਿਲੇ੍ਹ ’ਚ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਾਰਮ ਸਲਾਹਕਾਰ ਸੇਵਾ ਤੇ ਯੂਨੀਵਰਸਿਟੀ ਸੀਡ ਫਾਰਮ ’ਤੇ ਵੀ ਬੀਜ ਪ੍ਰਾਪਤ ਕਰ ਸਕਦੇ ਹੋ, ਜਿਸ ਦਾ ਬਿੱਲ ਵੀ ਤੁਹਾਨੂੂੰ ਮਿਲੇਗਾ।
ਧਿਆਨ ਦਿਓ! ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਕੀਤੀ ਖਾਸ ਸਿਫਾਰਿਸ਼, ਲਵੋ ਪੂਰੀ ਜਾਣਕਾਰੀ
ਪੀਏਯੂ ਵੱਲੋਂ ਕਿਸਾਨਾਂ ਨੂੰ ਪੀਆਰ 126 ਤੇ ਪੀਆਰ 131 ਦੀ ਕਾਸ਼ਤ ਦੀ ਸਿਫ਼ਾਰਸ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਿਫ਼ਾਰਸ ਕੀਤੀ ਹੈ। ਜਿਹੜੀਆਂ ਘੱਟ ਪਾਣੀ ਤੇ ਘੱਟ ਖਰਚੇ ਨਾਲ ਜ਼ਿਆਦਾ ਝਾੜ ਦੇਣ ਦੇ ਸਮਰੱਥ ਹਨ। ਮਾਹਿਰਾਂ ਮੁਤਾਬਕ ਧਰਤੀ ਹੇਠਲੇ ਪਾਣੀ ਦਾ ਪੱਧਰ ਬੇਹੱਤ ਤੇਜ਼ੀ ਨਾਲ ਹੇਠਾਂ ਵੱਲ ਨੂੰ ਜਾ ਰਿਹਾ ਹੈ। ਇਸ ਲਈ ਕਿਸਾਨ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕਿਸਮਾਂ ਦੀ ਕਾਸ਼ਤ ਹੀ ਕਰਨ। ਜਾਣਕਾਰੀ ਦਿੰਦਿਆਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਸੰਨ 2013 ਤੋਂ 2022 ਤੱਕ ਪੀਏਯੂ ਨੇ ਪਰਮਲ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। (PR 126 PR 131)
ਜਿਨ੍ਹਾਂ ’ਚ ਪੀਆਰ 121, ਪੀਆਰ 122, ਪੀਆਰ 126, ਪੀਆਰ 128 ਅਤੇ ਪੀਆਰ 131 ਪ੍ਰਮੁੱਖ ਹਨ। ਸਾਉਣੀ 2012 ਦੌਰਾਨ ਗੈਰ-ਬਾਸਮਤੀ ਸ਼ੇ੍ਰਣੀ ’ਚ 39.0 ਫੀਸਦੀ ਰਕਬਾ ਲੰਮੀ ਮਿਆਦ ਦੀਆਂ ਕਿਸਮਾਂ (ਜਿਵੇਂ ਕਿ Pusa-44, ਪੀਆਰ 118 ਆਦਿ) (Pusa-44) ਅਧੀਨ ਸੀ ਜਦਕਿ ‘ਪੀਆਰ’ ਕਿਸਮਾਂ ਅਧੀਨ 33.0 ਪ੍ਰਤੀਸ਼ਤ ਰਕਬਾ ਸੀ। ਘੱਟ ਸਮੇਂ ਦੀ ਮਿਆਦ, ਜਿਆਦਾ ਝਾੜ, ਰੋਗ ਰੋਧਕ ਤੇ ਬਿਹਤਰ ਮਿਲਿੰਗ ਗੁਣਵੱਤਾ ਵਾਲੀਆਂ ਵਾਲੀਆਂ ਪੀਆਰ ਕਿਸਮਾਂ ਜਿਵੇਂ ਕਿ ਪੀਆਰ 121, ਪੀਆਰ 126, ਪੀਆਰ 128 ਅਤੇ ਪੀਆਰ 131 ਦੇ ਜਾਰੀ ਹੋਣ ਕਾਰਨ ਸੰਨ 2023 ਦੌਰਾਨ ਘੱਟ ਤੋਂ ਦਰਮਿਆਨੀ ਮਿਆਦ ਵਾਲੀਆਂ ਕਿਸਮਾਂ ਦਾ ਰਕਬਾ ਵਧ ਕੇ 70.0 ਫੀਸਦੀ ਹੋ ਗਿਆ।
Pusa-44: ਕਿਸਾਨ ਵਿਗਿਆਨਕ ਨਜ਼ਰੀਆ ਅਪਣਾਉਣ
ਇਸ ਤੋਂ ਬਾਅਦ 2023 ਦੌਰਾਨ ਪੀਆਰ 126 ਸਭ ਤੋਂ ਹਰਮਨ ਪਿਆਰੀ ਕਿਸਮ ਰਹੀ ਜੋ ਕਿ ਲਗਭਗ 33 ਫੀਸਦੀ ਰਕਬੇ ਉੱਪਰ ਬੀਜੀ ਗਈ। ਮੌਜੂਦਾ ਸੀਜ਼ਨ ਦੌਰਾਨ ਪੀਆਰ 126 ਤੇ ਪੀਆਰ 131 ਕਿਸਮਾਂ ਕਿਸਾਨਾਂ ਲਈ ਮੁੱਖ ਆਕਰਸ਼ਣ ਹਨ ਜੋ ਬੀਜਣ ਤੋਂ ਬਾਅਦ ਲੜੀਵਾਰ 93 ਤੇ 110 ਦਿਨਾਂ ’ਚ ਪੱਕ ਜਾਂਦੀਆਂ ਹਨ। ਅਪਰ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ ਨੇ ਦੱਸਿਆ ਕਿ ਨਵੀਆਂ ਵਿਕਸਤ ਕਿਸਮਾਂ ਦੀ ਵੱਧ ਉਤਪਾਦਕਤਾ ਲਈ ਮੇਲ ਖਾਂਦੀਆਂ ਉਤਪਾਦਨ ਤਕਨੀਕਾਂ (ਲੁਆਈ ਵੇਲੇ ਪਨੀਰੀ ਦੀ ਸਹੀ ਉਮਰ, ਖਾਦ ਦੀ ਵਰਤੋਂ ਦੀ ਸਮਾਂ-ਸਾਰਣੀ ਅਤੇ ਲੁਆਈ ਦੀ ਮਿਤੀ) ਨੂੰ ਵੀ ਵਿਕਸਤ ਕੀਤਾ ਗਿਆ ਹੈ।
ਇਨ੍ਹਾਂ ਕਿਸਮਾਂ (ਪੀਆਰ 126, ਪੀਆਰ 131) ਦੀ ਲੁਆਈ ਦੇ ਸਮੇ ਦਾ ਸਿੰਚਾਈ ਵਾਲੇ ਪਾਣੀ ਤੇ ਅਸਰ ਸਬੰਧੀ ਤਜਰਬਿਆਂ ਦੇ ਉਤਸ਼ਾਹਜਨਕ ਨਤੀਜੇ ਮਿਲੇ ਹਨ ਅਤੇ ਮੱਧਮ ਮਿਆਦ ਵਾਲੀਆਂ ਕਿਸਮ ਦੀ 15 ਜੂਨ ਤੋਂ ਬਾਅਦ ਲੁਆਈ ਕਰਨ ਨਾਲ ਸਿੰਚਾਈ ਵਾਲੇ ਪਾਣੀ ’ਚ ਮਹੱਤਵਪੂਰਨ ਬੱਚਤ ਹੁੰਦੀ ਹੈ। ਘੱਟ ਤੋਂ ਦਰਮਿਆਨਾ ਸਮਾਂ ਅਤੇ ਲ਼ੰਮਾ ਸਮਾਂ (Pusa-44) ਲੈਣ ਵਾਲੀਆਂ ਕਿਸਮਾਂ ਦੇ ਵਿਚਕਾਰ ਅੰਕੜਿਆਂ ਦੀ ਤੁਲਨਾ ਨੇ ਲੜੀਵਾਰ 9 ਸਿੰਚਾਈਆਂ (35 ਸੈਂਟੀਮੀਟਰ) ਅਤੇ 5 ਸਿੰਚਾਈਆਂ (20 ਸੈਂਟੀਮੀਟਰ) ਦੇ ਬਰਾਬਰ ਪਾਣੀ ਦੀ ਬੱਚਤ ਦਰਸਾਈ।
ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਦੇ ਲੱਗਭੱਗ 80 ਫੀਸਦੀ ਰਕਬੇ ’ਚੋਂ ਲੋੜ ਤੋਂ ਜ਼ਿਆਦਾ ਪਾਣੀ ਧਰਤੀ ਹੇਠਾਂ ਕੱਢਿਆ ਜਾ ਰਿਹਾ ਹੈ। ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਅਗੇਤੀ ਲੁਆਈ ਨੂੰ ਸੂਬੇ ’ਚ ਪਾਣੀ ਦਾ ਪੱਧਰ ਡਿੱਗਣ ਦਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੀਆਂ ਅਨਾਜ ਲੋੜਾਂ ਦੀ ਪੂਰਤੀ ਤੇ ਕੁਦਰਤੀ ਸਰੋਤਾਂ ਦੀ ਸੂਝ- ਬੂਝ ਨਾਲ ਵਰਤੋਂ ਕਰਨ ਦੇ ਸੰਦਰਭ ’ਚ ਘੱਟ ਪਾਣੀ ਤੇ ਘੱਟ ਖਰਚੇ ਨਾਲ ਜ਼ਿਆਦਾ ਝਾੜ ਦੇਣ ਵਾਲੀਆਂ ਤਕਨੀਕਾਂ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪੀਆਰ 126, ਪੀਆਰ 131 ਦੀ ਕਾਸ਼ਤ ਦੀ ਸਿਫ਼ਾਰਸ ਕੀਤੀ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੈਰੀਫਿਕੇਸ਼ਨ ਕਰਨ ਉਪਰੰਤ ਦਿੱਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆਂ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। Amount Released Farmers
ਇਹ ਵੀ ਪੜ੍ਹੋ : ਜੀਕੇਯੂ ਦੇ ਮੁੱਕੇਬਾਜ਼ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਸੋਨ ਤਗਮੇ ’ਤੇ ਮਾਰਿਆ ਪੰਚ
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ ਵਿਧੀ ਨਾਲ ਬੀਜੇ ਗਏ ਝੋਨੇ ਦਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਰਹਿੰਦਾ ਹੈ ਅਤੇ ਬਿਜਾਈ ਸਮੇਂ ਖਰਚਾ ਘੱਟ ਆਉਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਿਧੀ ਨੂੰ ਅਪਣਾਉਣ ਸਮੇਂ ਨਦੀਨਾਂ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪੈਦਾ ਹੋਣ ਵਾਲੇ ਨਦੀਨਾਂ ਨੂੰ ਖਤਮ ਕੀਤਾ ਜਾ ਸਕੇ। Amount Released Farmers
ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਬੀਜਾਂ ਨੇ ਠੱਗੇ ਕਿਸਾਨ, ਪਰਾਲੀ ਬਣ ਕੇ ਰਹਿ ਗਿਆ ਝੋਨਾ
ਖੇਤੀਬਾੜੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜ਼ੂਦ ਨਹੀਂ ਹੋ ਰਹੀ ਕਾਰਵਾਈ : ਕਿਸਾਨ
(ਸਤਪਾਲ ਥਿੰਦ) ਫਿਰੋਜ਼ਪੁਰ। ਵੱਧ ਝਾੜ ਲੈਣ ਦੇ ਲਾਲਚ ਵਿੱਚ ਆ ਕੇ ਕੁਝ ਪ੍ਰਾਈਵੇਟ ਫਰਮਾਂ ਦੇ ਝਾਂਸੇ ਵਿੱਚ ਆਏ ਕਈ ਕਿਸਾਨ ਹੁਣ ਤੱਕ ਨਕਲੀ ਬੀਜਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਜਿਹਾ ਇੱਕ ਮਾਮਲਾ ਕਸਬਾ ਗੁਰੂਹਰਸਹਾਏ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਕੁਝ ਕਿਸਾਨ ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਕਥਿਤ ਖ਼ਰਾਬ ਬੀਜਾਂ ਦਾ ਸ਼ਿਕਾਰ ਹੋ ਜਾਣ ਕਾਰਨ 6 ਮਹੀਨੇ ਦੀ ਮਿਹਨਤ ਪੱਲੇ ਨਾ ਪੈਣ ਕਾਰਨ ਰੋ ਰਹੇ ਹਨ ਉੱਧਰ ਇਹਨਾਂ ਕਿਸਾਨਾਂ ਦੀ ਬਾਂਹ ਨਾ ਤਾਂ ਉਕਤ ਬੀਜ ਵਾਲੀ ਫਰਮ ਫੜ ਰਹੀ ਹੈ ਤੇ ਨਾ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ। Farmers News
ਇਹ ਵੀ ਪੜ੍ਹੋ : ਖੇਤੀਬਾੜੀ ਵਿਕਾਸ ਅਫ਼ਸਰ ਨੇ ਮੰਡੀਆਂ ’ਚ ਆੜਤੀਆਂ ਦੇ ਕੰਡੇ, ਵੱਟੇ ਤੇ ਤੋਲ ਚੈੱਕ ਕੀਤੇ
ਗੋਲੂ ਕੇ ਮੋੜ ਤੋਂ ਕਿਸਾਨ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਸਰਸਾ ਦੀ ਇੱਕ ਪ੍ਰਾਈਵੇਟ ਫਰਮ ਤੋਂ ਝੋਨੇ ਦਾ ਬੀਜ ਲੈ ਕੇ ਬੀਜਿਆ ਸੀ ਪਰ 6 ਮਹੀਨੇ ਦੀ ਮਿਹਨਤ ਤੋਂ ਬਾਅਦ ਝੋਨੇ ਦੀਆਂ ਮੁੱਝਰਾਂ ਵਿੱਚ ਦਾਣਾ ਨਾ ਪੈਣ ਕਾਰਨ ਝੋਨਾ ਪਰਾਲੀ ਬਣ ਕੇ ਰਹਿ ਗਿਆ ਹੈ, ਉਸਦੀ ਸਾਰੀ ਮਿਹਨਤ ਬੇਕਾਰ ਹੋ ਜਾਣ ਕਾਰਨ ਉਸਨੂੰ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਉਸਨੇ ਉਕਤ ਫਰਮ ਨੂੰ ਜਾਣੂ ਕਰਵਾਇਆ ਪਰ ਉਹ ਆਪਣਾ ਪੱਲਾ ਝਾੜ ਰਹੀ ਹੈ ਅਤੇ ਖੇਤੀਬਾੜੀ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਪਰ ਹੁਣ ਤੱਕ ਉਹਨਾਂ ਵੱਲੋਂ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ । Farmers News
ਪ੍ਰਾਈਵੇਟ ਫਰਮਾਂ ਆਪਣੇ ਦਿੱਤੇ ਬੀਜਾਂ ਤੋਂ ਪੱਲਾ ਝਾੜ ਰਹੀਆਂ ਹਨ (Farmers News)
ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ, ਹੋਰ ਵੀ ਕਿਸਾਨ ਇਸ ਵਾਰ ਨਕਲੀ ਬੀਜਾਂ ਦਾ ਸ਼ਿਕਾਰ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਪ੍ਰਾਈਵੇਟ ਫਰਮਾਂ ਆਪਣੇ ਦਿੱਤੇ ਬੀਜਾਂ ਤੋਂ ਪੱਲਾ ਝਾੜ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹਨਾਂ ਕਿਸਾਨਾਂ ਦੀ ਸੁਣਵਾਈ ਨਾ ਹੋਈ ਅਤੇ ਨਕਲੀ ਬੀਜ ਵੇਚਣ ਵਾਲਿਆ ਖਿਲਾਫ ਮਾਮਲੇ ਦਰਜ ਨਾ ਕੀਤੇ ਗਏ ਤਾਂ ਜੱਥੇਬੰਦੀ ਇਸ ਖਿਲਾਫ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਤੇ ਸਰਕਾਰ ਨੂੰ ਨਿਕਲੀ ਬੀਜਾਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਪ੍ਰਾਈਵੇਟ ਫਰਮ ਦੇ ਸੰਚਾਲਕਾਂ ਨੇ ਕੀ ਕਿਹਾ
ਜਦ ਇਸ ਸਬੰਧੀ ਪ੍ਰਾਈਵੇਟ ਫਰਮ ਦੇ ਸੰਚਾਲਕਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਖੇਤੀਬਾੜੀ ਵਿੱਚ ਅਕਸਰ ਅਜਿਹਾ ਹੋ ਜਾਂਦਾ ਹੈ, ਕਿਉਂਕਿ ਅਲੱਗ-ਅਲੱਗ ਖੇਤਰਾਂ ਵਿੱਚ ਜ਼ਮੀਨਾਂ ਅਤੇ ਜਲਵਾਯੂ ਦਾ ਫਰਕ ਪੈ ਜਾਂਦਾ ਹੈ, ਜਿਸਦਾ ਅਸਰ ਬੀਜਾਂ ਉੱਪਰ ਵੀ ਅਲੱਗ-ਅਲੱਗ ਦੇਖਣ ਨੂੰ ਮਿਲਦਾ ਹੈ, ਜਿਹੜਾ ਬੀਜ ਉਕਤ ਕਿਸਾਨ ਖ਼ਰਾਬ ਦੱਸ ਰਹੇ ਉਸੇ ਬੀਜ ਦੇ ਕਈ ਥਾਂਈ ਚੰਗੇ ਨਤੀਜੇ ਮਿਲੇ ਹਨ।
ਕਣਕ-ਝੋਨੇ ਦੀ ਪਰਾਲੀ ਸਾੜਨ ਦਾ ਮੰਦਭਾਗਾ ਰੁਝਾਨ
ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਅਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਇੱਥੋਂ ਦੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚ ਉਲਝੇ ਹੋਏ ਹਨ। ਉਕਤ ਫ਼ਸਲਾਂ ਖਾਸ ਕਰਕੇ ਝੋਨੇ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। ਝੋਨੇ ਦੀ ਪਰਾਲੀ ’ਚ ਸਿਲੀਕਾ ਕਾਫ਼ੀ ਮਾਤਰਾ ਵਿੱਚ ਹੁੰਦੀ ਹੈ ਜਿਸ ਕਰਕੇ ਇਹ ਪਸ਼ੂਆਂ ਦੇ ਚਾਰੇ ’ਚ ਜ਼ਿਆਦਾ ਉਪਯੋਗੀ ਨਹੀਂ ਮੰਨੀ ਜਾਂਦੀ ਪਰ ਕਣਕ ਦੇ ਨਾੜ ਤੋਂ ਤਾਂ ਤੂੜੀ ਬਣਦੀ ਹੈ ਜੋ ਪਸ਼ੂਆਂ ਲਈ ਉਪਯੋਗੀ ਚਾਰਾ ਹੈ। ਹੁਣ ਕਿਸਾਨ ਕਣਕ ਦੇ ਨਾੜ ਨੂੰ ਵੀ ਸਾੜਨ ਲੱਗੇ ਹਨ ਜੋ ਮੰਦਭਾਗਾ ਰੁਝਾਨ ਹੈ। (Wheat-paddy Straw)
ਇਹ ਵੀ ਪੜ੍ਹੋ : ਪੁਲਾੜ ’ਚ ਫਿਰ ਤੋਂ ਇਤਿਹਾਸ ਰਚੇਗਾ ਭਾਰਤ, ISRO ਵੱਲੋਂ ਵੱਡੀ ਖੁਸ਼ਖਬਰੀ
ਪਿਛਲੇ ਲੰਮੇ ਸਮੇ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨੂੰ ਪਰਾਲੀ ਤੇ ਹੋਰ ਖੇਤੀ ਰਹਿੰਦ ਖੂੰਹਦ ਨਾਂ ਸਾੜਨ ਦੀ ਬੇਨਤੀ ਨਸੀਹਤ ਦੇ ਰੂਪ ਵਿੱਚ ਕਰਦੀ ਆ ਰਹੀ ਹੈ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤੱਤਪਰ ਹੈ। ਪਰਾਲੀ ਦੀ ਸੁਚੱਜੀ ਵਰਤੋਂ ਲਈ ਸਮਂੇ-ਸਮਂੇ ’ਤੇ ਕਿਸਾਨਾਂ ਨੂੰ ਮਾਹਿਰ ਆਪਣੀ ਖੋਜਾਂ ਬਾਰੇ ਦੱਸਦੇ ਹਨ ਤੇ ਆਧੁਨਿਕ ਵਿਧੀਆਂ ਨਾਲ ਪਰਾਲੀ ਨੂੰ ਵਰਤੋਂ ’ਚ ਲਿਆ ਕੇ ਇਸ ਤੋਂ ਮੁਨਾਫ਼ਾ ਕਮਾਉਣ ਦੇ ਤਰੀਕਿਆਂ ਬਾਰੇ ਚਰਚਾ ਕਰਦੇ ਹਨ। ਆਧੁਨਿਕ ਯੰਤਰਾਂ ਦੀ ਮੱਦਦ ਨਾਲ ਪਰਾਲੀ ਦੀ ਗੰਢਾਂ ਬਣਾ ਕੇ ਕਾਗਜ਼, ਗੱਤਾ ਫੈਕਟਰੀਆਂ ਨੂੰ ਸਪਲਾਈ ਕਰਕੇ ਪੈਸਾ ਕਮਾਉਣ ਦੇ ਨਾਲ ਕਣਕ-ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਦੱਸਿਆ ਜਾਂਦਾ ਹੈ। ਸਾਲ 2022 ਵਿੱਚ ਸੂਬੇ ਦੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੱਦਦ ਦਾ ਭਰੋਸਾ ਦਿੱਤਾ ਸੀ, ਇਸ ਤਰ੍ਹਾਂ ਕਰਨ ਨਾਲ ਧਰਤੀ ਹੇਠਲੇ ਪਾਣੀ ਦੀ ਬੇਤਹਾਸ਼ਾ ਵਰਤੋਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। (Wheat-paddy Straw)
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹਰਿਆਣਾ, ਪੰਜਾਬ, ਦਿੱਲੀ ’ਚ ਠੰਢ ਦੀ ਦਸਤਕ, ਇਨ੍ਹਾਂ ਸੂਬਿਆਂ ’ਚ ਪਵੇਗਾ ਮੀਂਹ, ਮੌਸਮ ਵਿਭਾਗ ਦਾ ਅਲ…
ਪ੍ਰਸ਼ਾਸ਼ਨ ਆਪਣੇ ਪੱਧਰ ’ਤੇ ਉਪਰਾਲੇ ਕਰਦਾ ਹੈ ਤੇ ਕਿਸਾਨ ਕਣਕ-ਝੋਨੇ ਦੀ ਨਾੜ ਤੇ ਹੋਰ ਖੇਤੀ ਰਹਿੰਦ-ਖੂੰਹਦ ਨੂੰ ਅੱਗ ਲਾਉਂਦੇ ਹਨ ਜਿਸ ਕਾਰਨ ਖੇਤਾਂ ਤੇ ਸੜਕਾਂ ਕੰਢੇ ਦਰੱਖ਼ਤ ਬੁਰੀ ਤਰਾਂ ਝੁਲਸ ਜਾਦੇ ਹਨ। ਵਾਤਾਵਰਨ ਵਿੱਚ ਧੁੰਦਨੁਮਾ ਧੂੰਏਂ ਦੀ ਚਾਦਰ ਪਸਰ ਜਾਂਦੀ ਹੈ ਜਿਸ ਕਰਕੇ ਮਨੁੱਖਾਂ ਤੇ ਪਸ਼ੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਪਰਾਲੀ ਤੇ ਹੋਰ ਖੇਤੀ ਰਹਿੰਦਾਂ-ਖੂੰਹਾਂਦ ਨੂੰ ਅੱਗ ਲਾਉਣ ਨਾਲ ਵਾਤਾਵਰਨ ’ਚ ਧੂੰਏਂ ਦਾ ਪ੍ਰਸਾਰ ਹੋ ਜਾਂਦਾ ਹੈ। ਖੇਤਾਂ ਦਾ ਧੂੰਆਂ ਸੜਕੀ ਆਵਾਜਾਈ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਤੇ ਖ਼ਤਰਨਾਕ ਹਾਦਸੇ ਵਾਪਰਦੇ ਹਨ। 10 ਮਈ 2023 ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਜਾ ਮਰਾੜ ਵਿੱਚ ਪਰਵਾਸੀ ਮਜ਼ਦੂਰ ਦੀ ਝੌਂਪੜੀ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਉਸ ਅੰਦਰ ਮੌਜੂਦ ਇੱਕ ਸਾਲ ਦਾ ਬੱਚਾ ਤੇ ਦੁਧਾਰੂ ਮੱਝ ਸੜ ਗਏ ਸਨ।
11 ਮਈ 2023 ਅੰਮ੍ਰਿਤਸਰ ਦੇ ਲੋਪੋਕੇ ਵਿੱਚ ਨਾੜ ਨੂੰ ਅੱਗ ਲਾਈ ਹੋਣ ਕਾਰਨ ਇੱਕ ਬਜ਼ੁਰਗ ਆਪਣੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਹਨ ਸਮੇਤ ਅੱਗ ’ਚ ਜਾ ਡਿੱਗਾ ਤੇ ਉਸ ਵਿੱਚ ਸੜ ਕੇ ਉਸ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਪਿਛਲੇ ਸਾਲ 14 ਮਈ 2022 ਨੂੰ ਡੇਰਾਬੱਸੀ ਦੇ ਨਜਦੀਕ ਪੈਂਦੇ ਪਿੰਡ ਸੁੰਡਰਾ ਵਿੱਚ ਇੱਕ ਕਿਸਾਨ ਦੁਆਰਾ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਖੇਤ ਲਾਗੇ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਵੀ ਅੱਗ ਲੱਗ ਗਈ ਸੀ ਜਿਸ ਕਾਰਨ ਪੰਜ ਸਾਲ ਦੀ ਮਾਸੂਮ ਬੱਚੀ ਅੰਦਰ ਹੀ ਸੜ ਗਈ ਸੀ। ਇੱਕ ਸ਼ਿਕਾਇਤਕਰਤਾ ਨੇ ਕੌਮੀ ਗ੍ਰੀਨ ਟਿ੍ਰਬਿਊਨਲ ਕੋਲ ਦਿੱਲੀ ਵਿੱਚ ਝੋਨੇ ਦੀ ਕਟਾਈ ਸਮੇਂ ਧੂੰਆਂ ਰੂਪੀ ਧੁੰਦ ਦਾ ਜ਼ਿੰਮੇਵਾਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੁਆਰਾ ਸਾੜੀ ਜਾਂਦੀ ਪਰਾਲ਼ੀ ਨੂੰ ਦਰਸਾਇਆ ਸੀ। (Wheat-paddy Straw)
ਕੌਮੀ ਗ੍ਰੀਨ ਟਿ੍ਰਬਿਊਨਲ (ਐੱਨਜੀਟੀ) ਨੇ ਇਸ ਵਧਦੀ ਸਮੱਸਿਆ ਦਾ ਨੋਟਿਸ ਲੈਂਦਿਆਂ ਇਨ੍ਹਾਂ ਸੂਬਾ ਸਰਕਾਰਾਂ ਨੂੰ ਇਸ ਮੁਸ਼ਕਿਲ ਦੇ ਹੱਲ ਲਈ ਕਿਸਾਨਾਂ ਨਾਲ ਮਿਲ ਕੇ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ। ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ਼ ਸਖ਼ਤੀ ਕਰਨ ਦੇ ਹੁਕਮ ਦਿੱਤੇ ਸਨ ਤੇ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਜ਼ੁਰਮਾਨੇ ਦੀ ਗੱਲ ਕਹੀ ਸੀ ਤਾਂ ਜੋ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਚੌਗਿਰਦੇ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਜੋ ਕਿਸਾਨ ਖੇਤੀ ਰਹਿੰਦ-ਖੂੰਹਦ ਨੂੰ ਨਹੀਂ ਬਾਲ਼ਦੇ ਉਨ੍ਹਾਂ ਨੂੰ ਮਾਲ਼ੀ ਸਹਾਇਤਾ ਦਿੱਤੀ ਜਾਵੇ ਅਤੇ ਜੋ ਨਾੜ ਸਾੜਦੇ ਹਨ ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲੀ ਮੱਦਦ ਵਾਪਸ ਲਈ ਜਾਵੇ। ਇਹ ਦਰੁਸਤ ਫ਼ੈਸਲਾ ਚਾਹੇ ਦੇਰ ਨਾਲ ਹੀ ਲਿਆ ਗਿਆ ਸੀ ਪਰ ਇਸ ਦੀ ਸਾਰਥਿਕਤਾ ਸਵਾਲਾਂ ਦੇ ਘੇਰੇ ਵਿੱਚ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਸਿਰਫ਼ ਕਿਸਾਨਾਂ ਦੁਆਰਾ ਸਾੜੀ ਜਾ ਰਹੀ ਪਰਾਲੀ ਹੀ ਨਹੀਂ ਕਰ ਰਹੀ।
ਇਹ ਵੀ ਪੜ੍ਹੋ : World Cup 2023 : ਅਖੀਰ ਅਸਟਰੇਲੀਆ ਦੀ ਜਿੱਤ ਦਾ ਵੀ ਖੁੱਲ੍ਹਿਆ ਖਾਤਾ, ਪੁਆਇੰਟ ਟੇਬਲ ’ਚ ਵੱਡਾ ਉਲਟਫੇਰ
ਸਗੋਂ ਫੈਕਟਰੀਆਂ ਤੇ ਰਸਾਇਣਕ ਉਦਯੋਗਾਂ ਨੇ ਵੀ ਹਵਾ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਹੈ ਅਤੇ ਲਗਾਤਾਰ ਹਵਾ ਪਾਣੀ ਵਿੱਚ ਜ਼ਹਿਰਾਂ ਘੋਲ ਰਹੇ ਹਨ। ਪ੍ਰਦੂਸ਼ਿਤ ਹੋ ਰਹੀ ਹਵਾ, ਪਾਣੀ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਦੀ ਚੁਣੌਤੀ ਦਿੱਤੀ ਹੈ। ਪਰਾਲ਼ੀ ਦੇ ਧੂੰਏਂ ਤੋਂ ਨਿੱਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਆਕਸਾਈਡ ਆਦਿ ਵਾਤਾਵਰਨ ਨੂੰ ਦੂਸ਼ਿਤ ਕਰ ਰਹੀਆਂ ਹਨ।ਬੱਚੇ ਬਜ਼ੁਰਗ ਤੇ ਸਾਹ ਦਮੇ ਦੇ ਮਰੀਜ਼ਾਂ ਦੀ ਹਾਲਤ ਬਹੁਤ ਮਾੜੀ ਹੋ ਜਾਂਦੀ ਹੈ ਉਨ੍ਹਾਂ ਨੂੰ ਸਾਹ ਲੈਣ ਵਿੱਚ ਬੜੀ ਦਿੱਕਤ ਆਉਂਦੀ ਹੈ। ਅੱਖਾਂ ਤੇ ਗਲ਼ੇ ਵਿੱਚ ਜਲਣ ਦੀ ਸਮੱਸਿਆ ਬਹੁਤ ਵਧ ਜਾਂਦੀ ਹੈ। ਹਵਾ ਵਿੱਚ ਬੇਲੋੜੇ ਧੂੜ ਕਣਾਂ ਤੇ ਗੈਸਾਂ ਦੀ ਮਾਤਰਾ ਵਧਣ ਨਾਲ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜ਼ਬੂਰ ਕੀਤਾ ਹੈ ਜਿਸ ਨੇ ਆਲ਼ਮੀ ਤਪਸ਼ ਦਾ ਖ਼ਤਰਾ ਵਧਾ ਦਿੱਤਾ ਹੈ। ਸਭ ਤੋਂ ਵੱਧ ਹਵਾ ਕਾਰਬਨ ਮੋਨੋਆਕਸਾਈਡ ਗੈਸ ਨਾਲ ਪ੍ਰਦੂਸ਼ਿਤ ਹੋ ਰਹੀ ਹੈ ਇਸ ਦਾ ਹਵਾ ਪ੍ਰਦੂਸ਼ਣ ਵਿੱਚ 50 ਫ਼ੀਸਦੀ ਯੋਗਦਾਨ ਹੈ। (Wheat-paddy Straw)
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ
ਵਧਦੇ ਪ੍ਰਦੂਸਣ ਦੇ ਮਾੜੇ ਪ੍ਰਭਾਵ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹਵਾ ਪਾਣੀ ਵਿਚ ਵਧਦੀ ਸਲਫ਼ਰ ਡਾਈਆਕਸਾਈਡ, ਨਾਈਟਰੋਜਨ ਅਕਸਾਈਡ, ਹਾਈਕਲੋਰਿਕ ਐਸਿਡ ਦੇ ਜ਼ਹਿਰੀਲੇ ਤੱਤਾਂ ਨੇ ਤੇਜ਼ਾਬੀ ਵਰਖਾ ਨੂੰ ਸੱਦਾ ਦਿੱਤਾ ਹੈ। ਹੁਣ ਤਕ ਸਭ ਤੋਂ ਤੇਜ਼ਾਬੀ ਵਰਖਾ ਵੈਸਟ ਵਰਜੀਨੀਆ ਵਿਚ ਹੋਈ ਜਿਸ ਦਾ ਪੀਐਚ ਮੁੱਲ 1.5 ਸੀ। ਜਰਮਨੀ, ਸਵੀਡਨ, ਰੋਮਾਨੀਆ ਤੇ ਪੋਲੈਂਡ ਜਿਹੇ ਦੇਸ਼ਾਂ ਵਿਚ ਪੰਜ਼ਾਹ ਫ਼ੀਸਦੀ ਕੁਦਰਤੀ ਜੰਗਲ ਤੇਜ਼ਾਬੀ ਵਰਖਾ ਨੇ ਨਸ਼ਟ ਕਰ ਦਿੱਤੇ ਹਨ। ਇਸ ਨੇ ਤਾਂ ਤਾਜ ਮਹਿਲ਼ ਨੂੰ ਵੀ ਨਹੀਂ ਬਖਸ਼ਿਆ ਉਸ ਦੀ ਸੁੰਦਰਤਾ ਨੂੰ ਦਾਗ ਲੱਗਣੇ ਸ਼ੁਰੂ ਹੋ ਗਏ ਹਨ। ਵਧਦੀਆਂ ਗੈਸਾਂ ਅਤੇ ਧੂੜ ਨੇ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜ਼ਬੂਰ ਕੀਤਾ ਹੈ, ਹਰ ਸਾਲ ਤਾਪਮਾਨ ਲੱਗਭੱਗ 0.6 ਸੈਲੀਅਸ ਦੀ ਦਰ ਨਾਲ ਵਧ ਰਿਹਾ ਹੈ, ਜਿਸ ਨੇ ਹਰਾ ਗ੍ਰਹਿ ਪ੍ਰਭਾਵ ਨੂੰ ਜਨਮ ਦਿੱਤਾ ਹੈ ਅਤੇ ਆਲ਼ਮੀ ਤਪਸ਼ ਦਾ ਖਤਰਾ ਵਧਾ ਦਿਤੱਾ ਹੈ। (Wheat-paddy Straw)
ਕਿਸਾਨਾਂ ਨੂੰ ਖੇਤੀ ਰਹਿੰਦ-ਖੂੰਹਦ (ਪਰਾਲੀ) ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਿਆਦਾ ਦੱਸਣ ਦੀ ਤਾਂ ਖੈਰ ਜ਼ਰੂਰਤ ਨਹੀਂ ਹੈ ਉਹ ਵੀ ਇਸ ਮੁਸ਼ਕਿਲ ਬਾਰੇ ਗੰਭੀਰਤਾ ਨਾਲ ਜਾਣਦੇ ਹੀ ਹਨ ਕਿਉਂਕਿ ਉਹ ਵੀ ਇਸੇ ਗ੍ਰਹਿ ਦੇ ਵਾਸੀ ਹਨ। ਇਹ ਸੱਚ ਹੈ ਕਿ ਪਰਾਲ਼ੀ ਨੂੰ ਜ਼ਮੀਨ ’ਚ ਮਿਲਾਉਣ ਲਈ ਖੇਤ ਨੂੰ ਕਈ ਵਾਰ ਵਾਹੁਣਾ ਪੈਦਾ ਹੈ ਜਿਸ ਕਾਰਨ ਡੀਜ਼ਲ ਦੀ ਖਪਤ ਬਹੁਤ ਵਧ ਜਾਂਦੀ ਹੈ। ਕਿਸਾਨ ਜੋ ਪਹਿਲਾਂ ਹੀ ਕਰਜ਼ਾਈ ਹੈ ਉਸ ਲਈ ਇਹ ਖ਼ਰਚੇ ਮਹਿੰਗੇ ਸਾਬਿਤ ਹੁੰਦੇ ਹਨ। 90 ਫ਼ੀਸਦੀ ਕਿਸਾਨਾਂ ਕੋਲ ਮਾਤਰ ਦੋ ਏਕੜ ਜ਼ਮੀਨ ਹੈ ਤੇ ਔਸਤਨ 119500 ਰੁਪਏ ਹਰ ਕਿਸਾਨ ਪਰਿਵਾਰ ਸਿਰ ਕਰਜ਼ਾ ਹੈ। ਫ਼ਸਲੀ ਚੱਕਰ ਦਾ ਫ਼ੌਰੀ ਬਦਲ ਲੱਭਣ ਨੂੰ ਤਰਜ਼ੀਹ ਦੇਣ ਦੀ ਲੋੜ ਹੈ। ਇਸ ਤੋਂ ਪਹਿਲਾਂ ਫ਼ਸਲਾਂ ਦੇ ਸਹੀ ਢੰਗ ਨਾਲ ਮੰਡੀਕਰਨ ਦਾ ਪ੍ਰਬੰਧ ਲਾਜ਼ਮੀ ਹੈ। ਕੁਦਰਤੀ ਕਰੋਪੀਆਂ ਤੇ ਸਰਕਾਰਾਂ ਦੀ ਨਲਾਇਕੀ ਕਾਰਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ। (Wheat-paddy Straw)
ਇਹ ਵੀ ਪੜ੍ਹੋ : ਹੁਣੇ-ਹੁਣੇ ਮੌਸਮ ਵਿਭਾਗ ਤੋਂ ਆਈ ਤਾਜ਼ਾ ਅਪਡੇਟ, ਜਾਣੋ ਇਨ੍ਹਾਂ ਸੂਬਿਆਂ ਦਾ ਹਾਲ
ਪਿਛਲੇ ਸਾਲ ਨਰਮੇ ਨੂੰ ਚਿੱਟਾ ਮੱਛਰ ਚੱਟ ਕਰ ਗਿਆ ਸੀ। ਅਜਿਹੇ ਹਾਲਾਤਾਂ ਵਿੱਚ ਕਿਸਾਨਾਂ ’ਤੇ ਸਿਰਫ ਸਖ਼ਤੀ ਕਰਨ ਨਾਲ ਕੰਮ ਨਹੀਂ ਬਣਨਾ ਸਗੋਂ ਸਰਕਾਰ ਕੋਈ ਠੋਸ ਤੇ ਪ੍ਰਭਾਵਸ਼ਾਲੀ ਨੀਤੀ ਉਲੀਕ ਕੇ ਲਾਗੂ ਕਰੇ। ਪਰਾਲੀ ਜ਼ਮੀਨ ’ਚ ਵਾਹੁਣ ਲਈ ਕਿਸਾਨਾਂ ਨੂੰ ਡੀਜਲ ਆਦਿ ਦਾ ਖਰਚ ਦਿੱਤਾ ਜਾਣਾ ਚਾਹੀਦਾ ਹੈ। ਸਿਰਫ ਨਸੀਹਤਾਂ ਦੇਣ ਦੀ ਥਾਂ ਕਿਸਾਨਾਂ ਦੀ ਯੋਗ ਮੱਦਦ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਅਗਰ ਸਰਕਾਰਾਂ ਖੇਤੀ ਰਹਿੰਦ-ਖੂੰਹਦ ਸਾੜਨ ਵਾਲਿਆਂ ਖਿਲਾਫ਼ ਸਖ਼ਤੀ ਕਰਦੀਆਂ ਹਨ ਤਾਂ ਇਸ ਦੇ ਢੁੱਕਵੇਂ ਹੱਲ ਲਈ ਮੱਦਦ ਵਾਲਾ ਹੱਥ ਅਮਲੀ ਤੌਰ ’ਤੇ ਵਧਾਇਆ ਜਾਣਾ ਚਾਹੀਦਾ ਹੈ। ਸਿਰਫ ਗੱਲਾਂ ਦਾ ਕੜਾਹ ਬਣਾਉਣ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ। ਉੱਥੇ ਹਰ ਸੰਭਵ ਸੁਹਿਰਦ ਯਤਨਾਂ ਦੀ ਲੋੜ ਹੈ ਤਾਂ ਜੋ ਕਿਸਾਨ ਖੇਤੀ ਰਹਿੰਦ-ਖੂੰਹਦ ਨਾ ਸਾੜਨ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।