Municipal Corporation - Sach Kahoon Punjabi
Abohar News: ਨਗਰ ਨਿਗਮ ਵੱਲੋਂ ਕਰਜ਼ਦਾਰਾਂ ਵਿਰੁੱਧ ਵੱਡੀ ਕਾਰਵਾਈ, ਬੰਦ ਗਰਲਜ਼ ਹੋਸਟਲ ਕੀਤਾ ਸੀਲ
Abohar News: (ਮੇਵਾ ਸਿੰਘ) ਅਬੋਹਰ। ਸਹਾਇਕ ਕਮਿਸ਼ਨਰ-ਕਮ-ਐਸਡੀਐਮ ਕ੍ਰਿਸ਼ਨਪਾਲ ਰਾਜਪੂਤ ਦੀ ਅਗਵਾਈ ਹੇਠ ਅਬੋਹਰ ਨਗਰ ਨਿਗਮ ਨੇ ਕਰਜ਼ਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨਾਂ ਦੀਆਂ ਦੁਕਾਨਾਂ ਸੀਲ ਕਰ ਦਿੱਤੀਆਂ। ਇਹ ਜ਼ਿਕਰਯੋਗ ਹੈ ਕਿ ਵਿਭਾਗ ਨੇ ਪਹਿਲਾਂ ਇਨਾਂ ਕਰਜ਼ਦਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ, ਪਰ ਉਨਾਂ ਨੇ ਨਿਗਮ ਦੇ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ, ਜਿਸ ਕਾਰਨ ਇਹ ਕਾਰਵਾਈ ਹੋਈ। ਜਾਣਕਾਰੀ ਅਨੁਸਾਰ ਕ੍ਰਿਸਨਪਾਲ ਰਾਜਪੂਤ ਐਸਡੀਐਮ ਅਬੋਹਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੁਪਰਡੈਂਟ ਅੰਜੂਬਾਲਾ ਨੇ ਨਿਗਮ ਟੀਮ ਦੀ ਚੀਫ ਸੈਨੇਟਰੀ ਇੰਸਪੈਕਟਰ ਇਕਬਾਲ ਸਿੰਘ, ਰੋਹਿਤ ਕੁਮਾਰ ਸਮੇਤ ਸਭ ਤੋਂ ਪਹਿਲਾਂ ਸਾਹਿਤ ਸਦਨ ਰੋਡ ’ਤੇ ਬੰਦ ਲਾਲਾ ਲਾਜਪਤ ਰਾਏ ਗਰਲਜ਼ ਕਾਲਜ ਨੂੰ ਸੀਲ ਕਰ ਦਿੱਤਾ, ਜਿਸ ’ਤੇ ਲਗਭਗ 2.25 ਲੱਖ ਦਾ ਕਰਜ਼ਾ ਸੀ, ਜਿਸ ਦਾ ਭੁਗਤਾਨ ਇਸ ਦੇ ਮਾਲਕਾਂ ਨੇ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ: Punjab News: ਪੰਜਾਬ ਵੱਡੇ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਇਸ ਤੋਂ ਬਾਅਦ ਨਿਗਮ ਸਟਾਫ ਨੇ ਹਨੂੰਮਾਨਗੜ ਰੋਡ ਪੁਲ ਦੇ ਹੇਠਾਂ ਅਤੇ ਡਾ. ਨਵੀਨ ਸੇਠੀ ਦੇ ਸਾਹਮਣੇ ਇੱਕ ਜਾਇਦਾਦ ਦੇ ਮਾਲਕ ਸਚਿਨ ਸੇਤੀਆ ਨਾਮਕ ਇੱਕ ਫਰਮ ਨੂੰ ਲਗਭਗ 4.75 ਲੱਖ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕਰਨ ਲਈ ਸੀਲ ਕਰ ਦਿੱਤਾ। ਇਸ ਤੋਂ ਬਾਅਦ ਨਿਗਮ ਟੀਮ ਨੇ ਜੈਨ ਨਗਰੀ ਵਿੱਚ ਸ਼ਕਤੀ ਨਰਸਿੰਗ ਹੋਮ ਦੇ ਸਾਹਮਣੇ ਦੋ ਜੇਐਸ ਆਟੋਮੋਬਾਈਲ ਦੁਕਾਨਾਂ ਵਿਰੁੱਧ ਕਾਰਵਾਈ ਕੀਤੀ, ਉਨਾਂ ਨੂੰ ਲਗਭਗ 44 ਲੱਖ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕਰਨ ਲਈ ਸੀਲ ਕਰ ਦਿੱਤਾ। ਹਾਲਾਂਕਿ, ਦੋ ਦੁਕਾਨਦਾਰਾਂ ਨੇ ਨਿਗਮ ਦੀ ਕਾਰਵਾਈ ਨੂੰ ਦੇਖਦੇ ਹੋਏ, ਚੈੱਕਾਂ ਰਾਹੀਂ ਮੌਕੇ ’ਤੇ ਹੀ ਰਕਮ ਦਾ ਭੁਗਤਾਨ ਕਰ ਦਿੱਤਾ ਅਤੇ ਉਨਾਂ ਨੂੰ ਸੀਲ ਨਹੀਂ ਕੀਤਾ ਗਿਆ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਜੋ ਵੀ ਕਰਜ਼ਦਾਰ ਚੈੱਕਾਂ ਰਾਹੀਂ ਮੌਕੇ ’ਤੇ ਆਪਣਾ ਬਕਾਇਆ ਅਦਾ ਕਰਦਾ ਹੈ, ਉਸ ’ਤੇ ਸੀਲਿੰਗ ਕਾਰਵਾਈ ਨਹੀਂ ਕੀਤੀ ਜਾਵੇਗੀ ਇਹ ਮੁਹਿੰਮ ਸ਼ਾਮ ਤੱਕ ਜਾਰੀ ਰਹੀ। Abohar News
ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2019 ਬੈਂਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ (IAS Manisha Rana) ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ। ਨਗਰ ਨਿਗਮ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਨਗਰ ਨਿਗਮ ਅਧੀਨ ਆਉਂਦੇ ਵਸਨੀਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ। ਉਨ੍ਹਾਂ ਵੱਲੋਂ ਪਟਿਆਲਾ ਨਗਰ ਨਿਗਮ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਨਗਰ ਨਿਗਮ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ’ਚ
ਸ਼ਹਿਰ ਦੀ ਸਾਫ-ਸਫਾਈ ਰੱਖਣ ਵਿਚ ਵਿਚ ਨਿਵਾਸੀ ਨਗਰ ਨਿਗਮ ਨੂੰ ਦੇਣ ਆਪਣਾ ਸਹਿਯੋਗ : ਸੇਨੂ ਦੁੱਗਲ
ਫਾਜ਼ਿਲਕਾ (ਰਜਨੀਸ਼ ਰਵੀ) ਚੋਖੇ ਅਬੋਹਰ ਪ੍ਰੋਜੈਕਟ ਤਹਿਤ ਹਰ ਘਰ ਤੇ ਵਪਾਰਕ ਅਦਾਰੇ ਨੂੰ ਸਾਫ-ਸੁਥਰਾ ਰੱਖਣ ਲਈ ਨਗਰ ਨਿਗਮ (Municipal Corporation) ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨਗਰ ਨਿਗਮ ਦੀ ਸਫਾਈ ਸੇਵਕ ਵੇਲਫੇਅਰ ਸੋਸਾਇਟੀ ਦੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਿਚੋਂ ਗਿੱਲਾ ਤੇ ਸੂਕਾ ਕੂੜਾ ਅਲੱਗ-ਅਲੱਗ ਇਕਠਾ ਕੀਤਾ ਜਾਂਦਾ ਹੈ।
Municipal Corporation
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਉਂਦਿਆਂ ਸ਼ਹਿਰ ਨੂੰ ਸਾਫ-ਸੁਥਰਾ ਰੱਖਿਆ ਜਾਂਦਾ ਹੈ ਜਿਸ ਨਾਲ ਸ਼ਹਿਰ ਦੀ ਦਿਖ ਵੀ ਸੁੰਦਰ ਨਜਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਗਰ ਨਿਵਾਸੀ ਦਾ ਵੀ ਫਰਜ ਬਣਦਾ ਹੈ ਕਿ ਉਹ ਆਪਣੇ ਸ਼ਹਿਰ ਨੂੰ ਸਾਫ-ਸੁਥਰਾ ਰੱਖੇ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚੋਂ ਕੂੜਾ ਕੁਲੈਕਸ਼ਨ ਲਈ ਨਗਰ ਨਿਗਮ ਵੱਲੋਂ ਹਰ ਘਰ ਤੇ ਵਪਾਰਕ ਅਦਾਰੇ ਲਈ ਯੁਜਰ ਚਾਰਜਿਜ ਨਿਰਧਾਰਤ ਕੀਤੇ ਹੋਏ ਹਨ ਜਿੰਨ੍ਹਾਂ ਵਿਚ ਸਮੇਂ-ਸਮੇਂ ‘ਤੇ ਤਬਦੀਲੀ ਆਉਂਦੀ ਰਹਿੰਦੀ ਹੈ ਸੋ ਹਰੇਕ ਵਸਨੀਕ ਨੂੰ ਸਾਫ-ਸਫਾਈ ਦੇ ਬਦਲੇ ਬਣਦੇ ਚਾਰਜਿਜ ਦੇਣ ਵਿਚ ਚਾਹੀਦੇ ਹਨ ਅਤੇ ਆਪਣਾ ਬਣਦਾ ਸਹਿਯੋਗ ਕਰਨਾ ਚਾਹੀਦਾ ਹੈ ਜਿਸ ਨਾਲ ਸ਼ਹਿਰ ਨੂੰ ਗੰਦਗੀ ਮੁਕਤ ਰੱਖਿਆ ਜਾ ਸਕੇ।
ਮਾਮਲਾ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦਾ
ਲੁਧਿਆਣਾ (ਰਘਬੀਰ ਸਿੰਘ)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਹੇਠ ਨਗਰ ਨਿਗਮ ਦੇ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪੀਪੀਸੀਬੀ ਨੇ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਕਮਲਜੀਤ ਕੌਰ ਬਰਾੜ ਸਮੇਤ 9 ਉੱਚ ਅਧਿਕਾਰੀਆਂ ਤੇ ਕ੍ਰਿਮੀਨਲ ਕੇਸ ਦਰਜ ਕਰਵਾਇਆ ਹੈ। ਅੱਜ ਕੋਰਟ ਵਿੱਚ ਪੇਸ਼ ਹੋ ਕੇ ਮੇਅਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਜਮਾਨਤ ਕਰਵਾਈ। ਪ੍ਰਦੂਸ਼ਣ ਬੋਰਡ ਦਾ ਕਹਿਣਾ ਹੈ ਕਿ ਨਗਰ ਨਿਗਮ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਬਣਾਏ ਮਾਸਟਰ ਪਲਾਨ ਮੁਤਾਬਿਕ ਕੰਮ ਨਹੀਂ ਕੀਤਾ।
ਪ੍ਰਾਪਤ ਜਾਣਕਾਰੀ ਮੁਤਾਬਕ ਪੀਪੀਸੀਬੀ ਨੇ ਡਾਇੰਗ ਯੂਨਿਟਾਂ (ਕੱਪੜਾ ਰੰਗਣ ਵਾਲੀਆਂ ਇਕਾਈਆਂ) ਵੱਲੋਂ ਬੁੱਢੇ ਦਰਿਆ ‘ਚ ਤੇਜ਼ਾਬੀ ਪਾਣੀ ਸੁੱਟਣ ਤੋਂ ਨਗਰ ਨਿਗਮ ਵੱਲੋਂ ਨਾ ਰੋਕਣ ਤੇ 14-6-2019 ਨੂੰ ਇੱਕ ਦਰਖਾਸਤ ਗ੍ਰੀਨ ਟ੍ਰਿਬਿਊਨਲ ਦੇ ਸੀਜੇਐਮ ਪ੍ਰਭਜੋਤ ਸਿੰਘ ਕਾਲੇਕੇ ਦੀ ਕੋਰਟ ਵਿੱਚ ਦਿੱਤੀ ਸੀ। ਦਰਖਾਸਤ ਵਿੱਚ ਪੀਪੀਸੀਬੀ ਨੇ ਦੋਸ਼ ਲਾਇਆ ਕਿ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਬਣਾਏ ਮਾਸਟਰ ਪਲਾਨ ‘ਤੇ ਅਮਲ ਨਹੀਂ ਕੀਤਾ ਤੇ ਨਗਰ ਨਿਗਮ ਦੀ ਮਿਲੀਭੁਗਤ ਨਾਲ ਡਾਇੰਗ ਯੂਨਿਟਾਂ ਬੁੱਢੇ ਦਰਿਆ ਵਿੱਚ ਤੇਜ਼ਾਬੀ ਪਾਣੀ ਸੁੱਟ ਕੇ ਪ੍ਰਦੂਸ਼ਣ ਫੈਲਾ ਰਹੀਆਂ ਹਨ। ਕੋਰਟ ਨੇ ਸੁਣਵਾਈ ਤੋਂ ਬਾਦ ਪੁਲਿਸ ਨੂੰ ਮੇਅਰ ਬਲਕਾਰ ਸੰਧੂ, ਕਮਿਸ਼ਨਰ ਕਮਲਜੀਤ ਕੌਰ ਬਰਾੜ, ਅਡੀਸ਼ਨਲ ਕਮਿਸ਼ਨਰ ਸਮੇਤ 9 ਅਧਿਕਾਰੀਆਂ ਕ੍ਰਿਮੀਨਲ ਕੇਸ ਦਰਜ ਕਰਨ ਦੇ ਹੁਕਮ ਸੁਣਾਏ ਸਨ। ਕੇਸ ਦਰਜ਼ ਹੋਣ ਤੋਂ ਬਾਦ ਉਕਤ ਅਧਿਕਾਰੀਆਂ ਨੇ ਅੱਜ ਕੋਰਟ ਵਿੱਚ ਪੇਸ਼ ਹੋ ਕੇ ਜਮਾਨਤ ਲੈ ਲਈ। ਕੋਰਟ ਨੇ ਅਗਲੀ ਸੁਣਵਾਈ ਲਈ 5 ਅਕਤੂਬਰ ਦੀ ਤਰੀਕ ਨੀਯਤ ਕੀਤੀ ਹੈ।
ਲੁਧਿਆਣਾ ਨਗਰ ਨਿਗਮ ਅਤੇ ਸਾਰੀਆਂ ਨਗਰ ਕੌਂਸਲਾਂ ਲਈ ਫੰਡਾਂ ਦਾ ਐਲਾਨ
ਜਲਦੀ ਬਣੇਗਾ ਹਲਵਾਰਾ ਵਿਖੇ ਸਿਵਲ ਹਵਾਈ ਅੱਡਾ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਲਈ 1469 ਕਰੋੜ ਰੁਪਏ ਦਾ ਐਲਾਨ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਅਜਾਦੀ ਦਿਹਾੜੇ ‘ਤੇ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਮੌਜੂਦਾ ਸਮੇਂ ਸਪਲਾਈ ਕੀਤੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਬਜਾਏ 24 ਘੰਟੇ ਨਹਿਰੀ ਜਲ ਦੀ ਸਪਲਾਈ ਮੁਹੱਈਆ ਦੇ ਪ੍ਰਾਜੈਕਟ ਵਾਸਤੇ 1469 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਬਾਹਰੀ ਫੰਡਾਂ ਲਈ ਵਿਸ਼ਵ ਬੈਂਕ/ਏ.ਡੀ. ਬੈਂਕ ਨੂੰ ਭੇਜਿਆ ਗਿਆ ਹੈ। (Ludhiana Municipal Corporation)
ਮੁੱਖ ਮੰਤਰੀ ਵੱਲੋਂ ਜਲ ਸਪਲਾਈ, ਉਦਯੋਗਾਂ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਕਾਰਜਾਂ ਵਾਸਤੇ ਲੁਧਿਆਣਾ ਜ਼ਿਲੇ ਲਈ 3600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹਲਵਾਰਾ ਵਿਖੇ ਭਾਰਤੀ ਹਵਾਈ ਸੈਨਾ ਦੇ ਸਟੇਸ਼ਨ ‘ਤੇ ਸਿਵਲ ਇਨਕਲੇਵ ਦੀ ਸਥਾਪਨਾ ਲਈ ਵੀ ਸਿਧਾਂਤਕ ਪ੍ਰਵਾਨਗੀ ਹਾਸਲ ਹੋ ਗਈ ਹੈ ਅਤੇ ਸੂਬਾ ਸਰਕਾਰ ਇਸ ਮਸਲੇ ਦੀ ਭਾਰਤ ਸਰਕਾਰ ਕੋਲ ਪੈਰਵੀ ਕਰ ਰਹੀ ਹੈ। (Ludhiana Municipal Corporation) ਮੁੱਖ ਮੰਤਰੀ ਨੇ ਆਖਿਆ ਕਿ ਲੁਧਿਆਣਾ ਵਿਖੇ ਸਥਾਪਤ ਕੀਤੀ ਜਾਣੀ ਅਤਿ-ਆਧੁਨਿਕ ਸਾਈਕਲ ਵੈਲੀ ਦੇ ਹਿੱਸੇ ਵਜੋਂ ਹੀਰੋ ਸਾਈਕਲ ਪਾਰਕ ਦੇ ਵਿਕਾਸ ਲਈ 350 ਕਰੋੜ ਰੁਪਏ ਰੱਖੇ ਗਏ ਹਨ ਜਦਕਿ ਓਸਵਾਲ ਇੰਟੇਗ੍ਰੇਟਿਡ ਬਿਜ਼ਨਸ ਪਾਰਕ ਲਈ ਵੀ ਹੋਰ 250 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਾਂ ਪ੍ਰੋਜੈਕਟਾਂ ਨਾਲ ਜਿੱਥੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉਥੇ ਹੀ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। (Ludhiana Municipal Corporation)
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ‘ਚ ਮਜ਼ਦੂਰ ਦੇ ਮਕਾਨ ਦੀ ਛੱਡ ਡਿੱਗੀ, ਇੱਕ ਦੀ ਮੌਤ
ਮੁੱਖ ਮੰਤਰੀ ਨੇ ਆਖਿਆ ਕਿ ਲਾਡੋਵਾਲ ਵਿਖੇ 100 ਏਕੜ ਰਕਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕ ‘ਤੇ 117 ਕਰੋੜ ਰੁਪਏ ਖਰਚੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਕੇ ਰੋਡ ‘ਤੇ ਸਥਾਪਤ ਕੀਤੇ ਜਾ ਰਹੇ 15 ਐਮ.ਐਲ.ਡੀ. ਸੀ.ਈ.ਟੀ.ਪੀ. ਲਈ 23 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਜਿਸ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਵਿਕਾਸ ਕੰਮਾਂ ਵੀ ਲਈ 483 ਕਰੋੜ ਰੁਪਏ ਦਾ ਐਲਾਨ ਕੀਤਾ ਹੈ। (Ludhiana Municipal Corporation)
ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਸਰਦਾਰ ਬੇਅੰਤ ਸਿੰਘ ਦੀ ਯਾਦ ਵਿੱਚ ਦੋਰਾਹਾ ਵਿਖੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਹਸਪਤਾਲ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸਾਰਗੜੀ ਦੀ ਪ੍ਰਸਿੱਧ ਜੰਗ ਵਿੱਚ ਹਿੱਸਾ ਲੈਣ ਵਾਲੇ 36 ਸਿੱਖ ਰੈਜੀਮੈਂਟ ਦੇ ਹਵਲਦਾਰ ਈਸ਼ਵਰ ਸਿੰਘ ਦੀ ਯਾਦ ਵਿੱਚ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਦੀ ਸਮਰਥਾ ਵਾਲੀ ਮਿੰਨੀ ਪੀ.ਐਚ.ਸੀ. ਦੀ ਸਥਾਪਨਾ ਲਈ 64 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ। (Ludhiana Municipal Corporation)