Cheema - Sach Kahoon Punjabi
ਜੀ.ਐਸ.ਟੀ ਦਾ ਵਾਧਾ ਵਪਾਰ ਤੇ ਉਦਯੋਗ ਲਈ ਹੋਵੇਗਾ ਲਾਭਦਾਇਕ : ਚੀਮਾ
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ (GST )
(ਅਸ਼ਵਨੀ ਚਾਵਲਾ) ਚੰਡੀਗੜ। GST ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨਾਂ ਕਿਹਾ ਕਿ ਇਸ ਸਕੀਮ ਤਹਿਤ ਉਨਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ। (GST )
ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ
ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ। (GST )
ਇਹ ਵੀ ਪੜ੍ਹੋ : ਮਾਝੇ ਦੇ ਗਦਰੀਆਂ ਦੀ ਯਾਦ ’ਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ : ਧਾਲੀਵਾਲ
ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨਾ ਵੱਲ ਕੁੱਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ।
ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ।
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ
ਚੀਮਾ, ਅਮਨ ਅਰੋੜਾ ਤੇ ਸੰਧਵਾਂ ਨੇ ਭਾਜਪਾ ਤੇ ਬਾਦਲਾਂ ਨੂੰ ਰੱਜ ਕੇ ਕੋਸਿਆ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਆਬਾਦੀ ਰਜਿਸਟਰ (ਐਨਪੀਆਰ) ਦੇ ਵਿਰੋਧ ‘ਚ ਪੰਜਾਬ ਸਰਕਾਰ ਵੱਲੋਂ ਸਦਨ ‘ਚ ਪੇਸ਼ ਮਤੇ ਦਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸਮਰਥਨ ਕੀਤਾ ਅਤੇ ਇਨਾਂ ਕਾਨੂੰਨਾਂ ਨੂੰ ਬੇਲੋੜੇ ਅਤੇ ਗੈਰ ਜ਼ਰੂਰੀ ਦੱਸਦੇ ਹੋਏ ਦੇਸ਼ ਨੂੰ ਫ਼ਿਰਕਾਪ੍ਰਸਤੀ ਦੇ ਆਧਾਰ ‘ਤੇ ਵੰਡਣ ਅਤੇ ਸੰਵਿਧਾਨ ਵਿਰੋਧੀ ਕਦਮ ਕਰਾਰ ਦਿੱਤਾ। ਇਸ ਤਰ੍ਹਾਂ ਕੇਰਲ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ ਜਿਸ ਦੀ ਵਿਧਾਨ ਸਭਾ ‘ਚ ਸੀਏਏ ਦੇ ਖਿਲਾਫ਼ ਮਤਾ ਪਾਇਆ ਗਿਆ ਹੈ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੀਏਏ/ਐਨਸੀਆਰ ਦਾ ਵਿਰੋਧ ਅਤੇ ਪੰਜਾਬ ਸਰਕਾਰ ਦੇ ਮਤੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਸੰਵਿਧਾਨ ਦੇ ਵਿਰੁੱਧ ਹੈ। ਚੀਮਾ ਨੇ ਕਿਹਾ ਕਿ ਅਜਿਹੇ ਬੇਲੋੜੇ ਅਤੇ ਵੰਡ ਪਾਊ ਕਾਨੂੰਨਾਂ ਰਾਹੀਂ ਕੇਂਦਰੀ ਦੀ ਭਾਜਪਾ ਸਰਕਾਰ ਘੱਟ ਗਿਣਤੀਆਂ ਅਤੇ ਦਲਿਤਾਂ-ਗ਼ਰੀਬਾਂ ‘ਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ। ਇਸ ਮੌਕੇ ਉਨਾਂ ਦਿੱਲੀ ‘ਚ ਡੀਡੀਏ ਵੱਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੀ ਦਲਿਤ ਵਿਰੋਧੀ ਕਾਰਵਾਈ ਦੀ ਮਿਸਾਲ ਦਿੱਤੀ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਮੰਗ ਕੀਤੀ ਕਿ ਉਹ ਡੇਰਾ ਬੱਲਾਂ ਦੇ ਪੈਰੋਕਾਰਾਂ ‘ਤੇ ਦਰਜ ਕੇਸ ਵਾਪਸ ਲੈਣ ਦਾ ਵਾਅਦਾ ਨਿਭਾਉਣ।
ਜਿਸ ਤਰਾਂ ਦੀਆਂ ਚੁਨੌਤੀਆਂ ਅਤੇ ਹਾਲਾਤ ਦੇਸ਼ ਨੂੰ ਦਰਪੇਸ਼ ਹਨ
ਚੀਮਾ ਨੇ ਮੰਗ ਕੀਤੀ ਕਿ ਸੀਏਏ/ਐਨਸੀਆਰ/ਐਨਆਰਪੀ ਦਾ ਵਿਰੋਧ ਕਰ ਰਹੇ ਜੇਐਨਯੂ ਅਤੇ ਹੋਰ ਯੂਨੀਵਰਸਿਟੀਆਂ ਕਾਲਜਾਂ ਦੇ ਵਿਦਿਆਰਥੀਆਂ ‘ਤੇ ਫਾਸੀਵਾਦੀ ਹਮਲਿਆਂ ਖ਼ਿਲਾਫ਼ ਸਦਨ ‘ਚ ਨਿੰਦਾ ਪ੍ਰਸਤਾਵ ਲਿਆਂਦਾ ਜਾਵੇ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇਸ ਤਰਾਂ ਦੇ ਬੇਲੋੜੇ ਅਤੇ ਗੈਰ-ਜ਼ਰੂਰੀ ਕਾਨੂੰਨਾਂ ਨੂੰ ਦੇਸ਼ ਅਤੇ ਦੇਸ਼ ਦੀ ਜਨਤਾ ‘ਤੇ ਥੋਪਣ ਦੀ ਜ਼ਰੂਰਤ ਕੀ ਹੈ? ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰਾਂ ਦੀਆਂ ਚੁਨੌਤੀਆਂ ਅਤੇ ਹਾਲਾਤ ਦੇਸ਼ ਨੂੰ ਦਰਪੇਸ਼ ਹਨ, ਉਸ ਤੋਂ ਸਾਫ਼ ਜਾਪਦਾ ਹੈ ਕਿ ਇਹ ਗੈਰ ਜ਼ਰੂਰੀ ਕਾਨੂੰਨ ਦੇਸ਼ ਦੀ ਜਨਤਾ ਦਾ ਧਿਆਨ ਬੇਰੁਜ਼ਗਾਰੀ, ਮਹਿੰਗਾਈ, ਆਰਥਿਕ ਮੰਦੀ ਅਤੇ ਹੋਰ ਭਖਵੇਂ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਤੋਂ ਵੱਧ ਕੇ ਕੁੱਝ ਵੀ ਨਹੀਂ।
ਕੁਲਤਾਰ ਸਿੰਘ ਸੰਧਵਾਂ ਨੇ ਸੀਏਏ, ਐਨਪੀਆਰ ਅਤੇ ਐਨਆਰਸੀ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ‘ਤੇ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਇਆ। ਸੰਧਵਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਉਨਾਂ ਦੇ ਸੰਸਦ ਮੈਂਬਰ ਪਤੀ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਲੀਮੈਂਟ ‘ਚ ਸੀਏਏ ਦੇ ਹੱਕ ‘ਚ ਵੋਟ ਪਾਉਂਦੇ ਹਨ ਅਤੇ ਪੰਜਾਬ ‘ਚ ਆ ਕੇ ਸੀਏਏ/ਐਨਸੀਆਰ ‘ਚ ਮੁਸਲਿਮ ਵਰਗ ਨੂੰ ਵੀ ਸ਼ਾਮਲ ਕਰਨ ਦੀ ਮੰਗ ਕਰਦੇ ਹਨ।’ਆਪ’ ਆਗੂਆਂ ਨੇ ਦੇਸ਼ ਦੇ ਲੋਕਾਂ ਖ਼ਾਸ ਕਰਕੇ ਕਾਲਜਾਂ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਸੀਏਏ/ਐਨਸੀਆਰ/ਐਨਪੀਆਰ ਵਿਰੁੱਧ ਬੁਲੰਦ ਕੀਤੀ ਆਵਾਜ਼ ਨੂੰ ਦੇਸ਼ ਦੇ ਚੰਗੇ ਭਵਿੱਖ ਲਈ ਵੱਡੀ ਉਮੀਦ ਵਜੋਂ ਦੇਖਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੀ ਜੀ ਆਈ ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema
PGI ਵਿਖੇ ਜੇਰੇ ਇਲਾਜ ਜਸਵੀਰ ਸਿੰਘ ਕੁਦਨੀ ਦਾ ਹਾਲ ਚਾਲ ਜਾਣਨ ਪੁੱਜੇ Bhagwant Mann ਅਤੇ cheema
ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਵਧਾਈਆਂ ਬਿਜਲੀ ਦਰਾਂ ਦੇ ਵਿਰੋਧ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਸਮੇਂ ਚੰਡੀਗੜ੍ਹ ਪੁਲਿਸ ਦੁਆਰਾ ਮਾਰੀਆਂ ਗਈਆਂ ਜਲ ਤੋਪਾਂ ਦੀਆਂ ਤੇਜ ਬੁਛਾੜਾਂ  ਕਾਰਨ ਜ਼ਖਮੀ ਹੋਏ ਸ. ਜਸਵੀਰ ਸਿੰਘ ਕੁਦਨੀ ਹਲਕਾ ਇੰਚਾਰਜ ਲਹਿਰਾਗਾਗਾ ਦਾ ਹਾਲ ਚਾਲ ਜਾਣਨ ਲਈ ਭਗਵੰਤ ਤੇ ਹਰਪਾਲ ਸਿੰਘ ਚੀਮਾ ਪੀ ਜੀ ਆਈ ਵਿਖੇ ਪਹੁੰਚੇ ਇਸ ਮੌਕੇ ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਜ ਬੁਛਾਰਾਂ ਕਾਰਨ ਕੋਈ 2 ਦਰਜਨ ਤੋਂ ਵੱਧ ਆਗੂ ਅਤੇ ਵਰਕਰ ਜਖਮੀ ਹੋਏ ਹਨ ।
ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਸ. ਜਸਵੀਰ ਸਿੰਘ ਕੁਦਨੀ ਦੀ ਸੱਜੀ ਅੱਖ ਵਿੱਚ ਪਾਣੀ ਦੀਆਂ ਤੇਜ ਬੁਛਾਰਾਂ ਸਿੱਧੀਆਂ ਵੱਜਣ ਕਾਰਨ ਅੱਖ ਨੂੰ ਕਾਫੀ ਗੰਭੀਰ ਚੋਟ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ ਜੀ ਆਈ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਚੈਕਅੱਪ ਤੋਂ ਬਾਅਦ ਅੱਖ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਬੀਤੀ ਰਾਤ ਉਪਰੇਸ਼ਨ ਕੀਤਾ ਗਿਆ ਹੈ ਅਤੇ ਉਪਰੇਸ਼ਨ  ਦੇ 48 ਘੰਟਿਆਂ ਬਾਅਦ ਡਾਕਟਰਾਂ ਵੱਲੋਂ ਦੁਬਾਰਾ ਟੈਸਟ ਕੀਤੇ ਜਾਣੇ ਹਨ ।
ਕੈਪਟਨ ਸਰਕਾਰ ਡੰਡੇ ਦੇ ਜੋਰ ਨਾਲ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਚੀਮਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਕੈਪਟਨ ਸਰਕਾਰ ਡੰਡੇ ਦੇ ਜੋਰ ਨਾਲ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਪੁਰਅਮਨ ਢੰਗ ਨਾਲ ਮੁਜ਼ਾਹਰਾ ਕਰਨ ਵਾਲਿਆਂ ਵਿਰੁੱਧ ਜਾਬਰ ਨੀਤੀਆਂ ਅਪਣਾ ਰਹੀ ਹੈ ।  ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਲਿਖਤੀ ਰੂਪ ‘ਚ ਇਹ ਕਿਹਾ ਸੀ ਕਿ ਪਾਵਰਕੌਮ ਵਲੋਂ ਨਿੱਜੀ ਬਿਜਲੀ ਖਰੀਦ ਸਮਝੌਤੇ ਪੀ.ਪੀ.ਏਜ ਮੁਲਾਂਕਣ ਕੀਤੇ ਜਾਣਗੇ ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ ।
ਇਸ ਦੇ ਨਾਲ ਹੀ ਪਾਵਰਕੌਮ ਦੀ ਕਾਰਗੁਜਾਰੀ ‘ਤੇ ਆਡਿਟ ਕਰਵਾਉਣ ਦੀ ਗੱਲ ਕਹੀ ਗਈ ਸੀ
ਪਰ ਸਰਕਾਰ ਕਿਸੇ ਵੀ ਵਾਅਦੇ ‘ਤੇ ਖਰੀ ਨਹੀਂ ਉਤਰੀ ।
ਉਨਾਂ ਕਿਹਾ ਕਿ ਸਰਕਾਰ ਨੇ ਦਰਜਨ ਤੋਂ ਵੱਧ ਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ
ਅੱਜ ਦੇਸ ਦੇ ਸਾਰੇ ਸੂਬਿਆਂ ਨਾਲੋਂ ਪੰਜਾਬ ਵਿੱਚ ਸਭ ਤੋਂ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Bhagwant Mann
ਚੰਡੀਗੜ੍ਹ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਰੜ ਵਿਖੇ ਇਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ, ਇਸ਼ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ‘ਆਪ’ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਅੰਦਰ ਅਪਰਾਧੀ ਬੇਖ਼ੌਫ ਘੁੰਮ ਰਹੇ ਹਨ। ਬੇਲੋੜੇ ਸਿਆਸੀ ਦਖ਼ਲ ਅਤੇ ਅੱਤ ਦਰਜੇ ਦੇ ਭ੍ਰਿਸ਼ਟਾਚਾਰ ਕਾਰਨ ਸਮੁੱਚਾ ਪ੍ਰਸ਼ਾਸਨ ਅਤੇ ਪੁਲਸ ਤੰਤਰ ਨਕਾਰਾ ਹੋ ਚੁੱਕਿਆ ਹੈ। ਚੀਮਾ ਨੇ ਕਿਹਾ ਹੈਰਾਨੀਜਨਕ ਤਾਂ ਇਹ ਹੈ ਜਿੱਥੇ ਅਪਰਾਧੀ ਬੇਖ਼ੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਉੱਥੇ ਕਾਨੂੰਨ ਨੂੰ ਮੰਨਣ ਵਾਲਾ ਆਮ ਨਾਗਰਿਕ ਡਰ ਅਤੇ ਭੈਅ ਦੇ ਮਾਹੌਲ ਵਿਚ ਜੀਅ ਰਿਹਾ ਹੈ। ਸ਼ਰੇਆਮ ਚੇਨੀਆਂ ਝਪਟੀਆਂ ਜਾ ਰਹੀਆਂ ਹਨ, ਕਾਰਾਂ ਖੋਹੀਆਂ ਜਾ ਰਹੀਆਂ ਹਨ, ਬੈਂਕ ਲੁੱਟੇ ਜਾ ਰਹੇ ਹਨ, ਡਕੈਤੀਆਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਦਿਨ-ਦਿਹਾੜੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਝ ਜਾਪਦਾ ਹੈ ਜਿਵੇਂ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਰਹੀ ਹੈ। ਸੈਂਕੜੇ ਭਗੌੜੇ ਕਰਾਰ ਅਪਰਾਧੀ ਪੁਲਸ ਦੀਆਂ ਅੱਖਾਂ ਸਾਹਮਣੇ ਸਿਆਸੀ ਪੁਸ਼ਤ-ਪਨਾਹੀ ਮਾਣ ਰਹੇ ਹਨ। ਇਸ ਲਈ ਕੋਈ ਹੋਰ ਨਹੀਂ ਬਲਕਿ ਖ਼ੁਦ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ ਰੈਲੀ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਜਾਂਚ ਕਰਵਾਈ ਜਾਵੇ: ਚੀਮਾ
ਖਰਚੇ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਮੰਗ ਕੀਤੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੱਲ੍ਹ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਨ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਇਸ ਦੇ ਨਾਲ ਹੀ ਪਾਰਟੀ ਨੇ ਖਰਚੇ ਗਏ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਮੰਗ ਕੀਤੀ ਹੈ ਇਸ ਸੰਬੰਧੀ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਇਸ ਤਰ੍ਹਾਂ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਉਹਨਾਂ ਲੋਕਾਂ ਦਾ ਸਰਕਾਰ ਵਿੱਚ ਭਰੋਸਾ ਬਹਾਲ ਕਰਨ ਲਈ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ
ਇਸ ਪੱਤਰ, ਜਿਸ ਦੀ ਇੱਕ ਨਕਲ ਕੇਂਦਰੀ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਨੂੰ ਵੀ ਭੇਜੀ ਗਈ ਹੈ, ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਵਾਉਣ ਅਤੇ ਕਰਜ਼ਾ ਮੁਆਫੀ ਸਮਾਗਮ ਦੀ ਆੜ ਵਿੱਚ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਡਾਕਟਰ ਚੀਮਾ ਨੇ ਕਿਹਾ ਕਿ ਰੈਲੀ ਵਾਲੇ ਪੰਡਾਲ ਵਿੱਚ ਮਿਸ਼ਨ-13 ਦੀ ਡੌਂਡੀ ਪਿੱਟਦੇ ਕਾਂਗਰਸ ਪਾਰਟੀ ਦੇ ਬੈਨਰਾਂ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਾਸਤੇ ਵੋਟਾਂ ਮੰਗਣ ਵਾਲੀਆਂ ਸਿਆਸੀ ਤਕਰੀਰਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਇੱਕ ਸਰਕਾਰੀ ਰੈਲੀ ਨਹੀਂ, ਸਗੋਂ ਕਾਂਗਰਸ ਦੀ ਚੋਣ ਰੈਲੀ ਸੀ
ਅਕਾਲੀ ਆਗੂ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਯੂਥ ਕਾਂਗਰਸ ਵੱਲੋਂ ਰੈਲੀ ਵਾਲੇ ਪੰਡਾਲ ਵਿੱਚ ਹਰ ਪਾਸੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਬੈਨਰ ਲਗਾਏ ਗਏ ਸਨ ਉਹਨਾਂ ਕਿਹਾ ਕਿ ਇੱਕ ਸਰਕਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਦਫ਼ਤਰ ਦਾ ਨਿਰਾਦਰ ਨਹੀਂ ਕੀਤਾ ਜਾ ਸਕਦਾ ਉਹਨਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਧਿਰਾਂ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਰੈਲੀ ਵਾਲੀ ਥਾਂ ਵਾਸਤੇ 100 ਏਕੜ ਰਕਬੇ ਵਿੱਚੋਂ ਕਣਕ ਦੀ ਕੱਚੀ ਫਸਲ ਕਟਵਾਉਣ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਉਹਨਾਂ ਕਿਹਾ ਕਿ ਰੈਲੀ ਵਾਲੀ ਥਾਂ ਉੱਤੇ ਸਟੇਜ ਬਣਾਉਣ, ਭੋਜਨ, ਆਵਾਜਾਈ  ਅਤੇ ਮਨੋਰੰਜਨ ਦੇ ਪ੍ਰਬੰਧਾਂ ਲਈ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ
ਉਹਨਾਂ ਕਿਹਾ ਕਿ ਇਹ ਕਿਸਾਨਾਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਇੱਕ ਕੋਝਾ ਮਜ਼ਾਕ ਹੈ, ਕਿਉਂਕਿ ਇਹੀ ਪੈਸਾ ਉਹਨਾਂ ਦੀਆਂ ਵਿੱਤੀ ਤਕਲੀਫਾਂ ਦੂਰ ਕਰਨ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਸੀ ਡਾਕਟਰ ਚੀਮਾ ਨੇ ਚੈੱਕ ਦੇਣ ਲਈ ਸੱਦੇ ਕਿਸਾਨਾਂ ਨਾਲ ਕੀਤੇ ਦੁਰਵਿਵਹਾਰ ਦੀ ਵੀ ਨਿੰਦਾ ਕੀਤੀ, ਜਿਹਨਾਂ ਨੂੰ ਚੈੱਕ ਦੇਣ ਤੋਂ ਪਹਿਲਾਂ ਘੰਟਿਆਂ ਬੱਧੀ ਸਿਆਸੀ ਤਕਰੀਰਾਂ ਸੁਣਨ ਵਾਸਤੇ ਰੋਕ ਕੇ ਰੱਖਿਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੱਗਰ ਦਾ ਮਸਲਾ ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਉਠਾਵਾਂਗਾ
ਗੁਰਜੀਤ ਸ਼ੀਂਹ, ਸਰਦੂਲਗੜ੍ਹ
ਪੰਜਾਬ ਦੀਆਂ ਦੋਵੇਂ ਪਾਰਟੀਆਂ ਅਕਾਲੀ ਤੇ ਕਾਂਗਰਸ ਆਪਸ ‘ਚ ਮਿਲ ਕੇ ਇੱਕ ਦੂਜੇ ਨੂੰ ਬਚਾਅ ਰਹੀਆਂ ਹਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ 3500 ਕਰੋੜ ਦੇ ਘਪਲੇ ਦੇ ਮਾਮਲੇ ‘ਚ ਸਾਰੇ ਗਵਾਹਾਂ ਦਾ ਮੁਕਰਨਾ ਸ਼ੱਕ ਦੇ ਘੇਰੇ ‘ਚ ਹੈ ਇਹ ਪਹਿਲੀ ਵਾਰ ਹੋਇਆ ਕਿ ਸਰਕਾਰੀ ਗਵਾਹ ਵੀ ਮੁਕਰ ਗਏ ਸਨ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ ਇਹ ਪ੍ਰਗਟਾਵਾ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕੀਤਾ ਉਹ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਆਲੀਕੇ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਦੀ ਦਾਦੀ ਸੁਰਜੀਤ ਕੌਰ ਦੇ ਭੋਗ ਸਮਾਗਮ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਨ ਸਭਾ ਸੈਸ਼ਨ ‘ਚ ਕਿਸਾਨਾਂ ਦੇ ਮੁੱਦਿਆਂ ਦੀ ਜਿਵੇਂ ਪੂਰਾ ਕਰਜ਼ਾ ਮੁਆਫ਼ੀ ਦੀ ਗੱਲ ਕੀਤੀ ਪਰ ਹੁਣ ਇਹ ਕੈਪਟਨ ਪੂਰੇ ਕਰਜੇ ਮੁਆਫ਼ ਤੋਂ ਭੱਜ ਕੇ ਸ਼ਰਤਾਂ ਰੱਖ ਰਹੇ ਹਨ ਕਿ ਢਾਈ ਕਿੱਲ੍ਹਿਆਂ ਵਾਲੇ ਦਾ ਮਾਫ਼ ਹੋਵੇਗਾ ਜਦਕਿ ਲੋਕਾਂ ਨੂੰ ਸੱਤਾ ‘ਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨਗੇ ਉਨ੍ਹਾਂ ਸਰਦੂਲਗੜ੍ਹ ਦੇ ਘੱਗਰ ਦੀ ਗੱਲ ਕਰਦਿਆਂ ਕਿਹਾ ਕਿ ਹਿਮਾਚਲ ਦੀਆਂ ਪਹਾੜੀਆਂ ਥੱਲੇ ਜੋ ਫੈਕਟਰੀਆਂ ਹਨ ਦਾ ਕੈਮੀਕਲ ਘੱਗਰ ‘ਚ ਪੈ ਕੇ ਜੋ ਇੱਥੋਂ ਤੱਕ ਆਉਂਦਾ ਹੈ ਪਾਣੀ ਖਰਾਬ ਹੋ ਕੇ ਉਹ ਜਮੀਨ ‘ਚ ਚਲਾ ਜਾਂਦਾ ਹੈ
ਉਸ ਨਾਲ ਕੈਂਸਰ, ਕਾਲਾ ਪੀਲੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਦੀਆਂ ਹਨ, ਜਿਸ ਦੇ ਹੱਲ ਲਈ ਉਹ ਪੰਜਾਬ ਦੇ ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਵੀ ਅਵਾਜ਼ ਉਠਾਉਣਗੇ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੂੰ ਵੀ ਕਹਿਣਗੇ ਕਿ ਉਹ ਪਾਰਲੀਮੈਂਟ ‘ਚ ਵੀ ਇਸ ਮੁੱਦੇ ਨੂੰ ਉਠਾਉਣ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਸੁਖਵਿੰਦਰ ਸਿੰਘ ਭੋਲਾ ਮਾਨ, ਚਰਨਦਾਸ ਸਰਦੂਲਗੜ੍ਹ, ਨਿਰਮਲ ਸਿੰਘ ਨਿੰਮਾ ਫੱਤਾ ਮਾਲੋਕਾ, ਟੇਕ ਸਿੰਘ ਭੰਮੇ ਕਲਾਂ, ਗੁਰਪ੍ਰੀਤ ਭੁੱਚਰ, ਜਥੇਦਾਰ ਮਿੱਠੂ ਸਿੰਘ ਬਾਜੇਵਾਲਾ, ਨਛੱਤਰ ਸਿੰਘ ਮੌੜ ਜੌੜਕੀਆਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਸੁਖਪਾਲ ਖਹਿਰਾ ਰਾਹੀਂ ਲੀਕ ਹੋਈ : ਚੀਮਾ
ਇਸ ਬੋਗਸ ਰਿਪੋਰਟ ਨੂੰ ਕੂੜੇਦਾਨ ਵਿਚ ਸੁੱਟ ਦੇਣਾ ਚਾਹੀਦਾ ਹੈ: ਚੀਮਾ | Daljeet Cheema
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਰਣਜੀਤ ਸਿੰਘ ਕਮਿਸ਼ਨ ਦੀ ਲਗਾਤਾਰ ਲੀਕ ਹੋ ਰਹੀ ਰਿਪੋਰਟ ‘ਤੇ ਸਦਨ ਦੀ ਮਰਿਆਦਾ ਦਾ ਉਲੰਘਣ ਕਰਾਰ ਦਿੰਦੇ ਹੋਏ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਜਿਸ ਤਰਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਟਵੀਟ ਤੋਂ ਜ਼ਾਹਰ ਹੈ, ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਂਪੇ ਜਾਣ ਤੋਂ 24 ਘੰਟਿਆਂ ਤੋਂ ਵੀ ਪਹਿਲਾਂ ਲੀਕ ਕਰ ਦਿੱਤਾ ਗਿਆ ਹੈ ਇਹ ਸਭ ਕਾਂਗਰਸ, ਜਸਟਿਸ ਰਣਜੀਤ ਸਿੰਘ ਅਤੇ ਉਨਾਂ ਦੇ ਕਰੀਬੀ ਰਿਸ਼ਤੇਦਾਰ ਖਹਿਰਾ ਵੱਲੋਂ ਰਲ ਕੇ ਕੀਤੀ ਗਈ ਇੱਕ ਗੰਭੀਰ ਸਿਆਸੀ ਸਾਜ਼ਿਸ਼ ਜਾਪਦੀ ਹੈ ਸੱਤਾਧਾਰੀ ਪਾਰਟੀ, ਖਹਿਰਾ ਅਤੇ ਜਸਟਿਸ ਰਣਜੀਤ ਸਿੰਘ ਉੱਤੇ ਇਸ ਮਾਮਲੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਰਿਪੋਰਟ ਦੇ 195 ਪੰਨਿਆਂ ਦੇ ਪਹਿਲੇ ਭਾਗ ਨੂੰ ਲੀਕ ਕੀਤਾ ਗਿਆ ਸੀ ਅਤੇ ਸਰਕਾਰ ਨੇ ਉਸ ਘਟਨਾ ਦੀ ਜਾਂਚ ਲਈ ਅਜੇ ਕੱਲ ਇੱਕ ਵਜ਼ਾਰਤੀ ਉਪ ਕਮੇਟੀ ਕਾਇਮ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਲਏ ਗਏ ਅਹਿਮ ਫ਼ੈਸਲੇ, ਆਟਾ ਦਾਲ ’ਤੇ ਆਇਆ ਵੱਡਾ ਅਪਡੇਟ
ਅਕਾਲੀ ਆਗੂ ਨੇ ਕਿਹਾ ਕਿ ਖਹਿਰਾ ਨੇ ਟਵਿੱਟਰ ਉੱਤੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਦਿੱਤੇ ਗਏ ਹਲਫੀਆ ਬਿਆਨ ਬਾਰੇ ਸੱਚ ਦੱਸਣ ਦੀ ਅਪੀਲ ਕੀਤੀ ਹੈ ਇਸ ਤੋਂ ਸਪੱਸ਼ਟ ਹੈ ਕਿ ਖਹਿਰਾ ਨੂੰ ਰਿਪੋਰਟ ਦੇ ਦੂਜੇ ਹਿੱਸੇ ਦੀ ਵੀ ਕਾਪੀ ਦਿੱਤੀ ਜਾ ਚੁੱਕੀ ਹੈ ਅਤੇ ਇਹ ਵੀ ਸ਼ੱਕ ਹੁੰਦਾ ਹੈ ਕਿ ਉਸ ਨੂੰ ਅਗਾਊਂ ਹੀ ਕਾਪੀ ਸੌਂਪੀ ਗਈ ਹੈ ਡਾਕਟਰ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ।
ਇਹ ਵੀ ਪੜ੍ਹੋ : Surinder Shinda | ਬੁਲੰਦ ਆਵਾਜ਼ ਦੇ ਮਾਲਕ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ
ਕਿ ਇਸ ਤੋਂ ਪਹਿਲਾਂ ਕਿ ਵਜ਼ਾਰਤੀ ਉਪ ਕਮੇਟੀ ਜਾਂਚ ਦਾ ਡਰਾਮਾ ਸ਼ੁਰੂ ਕਰਦੀ, ਇਸ ਰਿਪੋਰਟ ਦਾ ਦੂਜਾ ਹਿੱਸਾ ਵੀ ਖਹਿਰਾ ਦੇ ਰਾਹੀਂ ਲੀਕ ਕਰ ਦਿੱਤਾ ਗਿਆ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਜਾਂ ਤਾਂ ਸਰਕਾਰ ਜਾਣਬੁੱਝ ਕੇ ਇਸ ਰਿਪੋਰਟ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜਾਂ ਫਿਰ ਰਣਜੀਤ ਸਿੰਘ ਨੇ ਖੁਦ ਖਹਿਰਾ ਨੂੰ ਖੁਸ਼ ਕਰਨ ਅਤੇ ਉਸ ਡੁੱਬ ਰਹੇ ਸਿਆਸੀ ਕਰੀਅਰ ਨੂੰ ਹੁਲਾਰਾ ਦੇਣ ਵਾਸਤੇ ਇਸ ਰਿਪੋਰਟ ਅੰਦਲੀਆਂ ਗੱਲਾਂ ਉਸ ਨੂੰ ਦੱਸ ਦਿੱਤੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਰਿਪੋਰਟ ਅਤੇ ਕੀਤੀ ਜਾਣ ਵਾਲੀ ਕਾਰਵਾਈ ਦੀ ਸਿਫਾਰਿਸ਼ ਸਮੇਤ ਅਗਲੇ ਹਫਤੇ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਥਸ਼ਨ ਵਿਚ ਰੱਖੀ ਜਾਣੀ ਹੈ, ਪਰੰਤੂ ਸਰਕਾਰ ਨੇ ਨਾ ਸਿਰਫ ਇਸ ਰਿਪੋਰਟ ਦੀ ਪਵਿੱਤਰਤਾ ਨੂੰ ਤੀਲਾ ਤੀਲਾ ਕਰ ਦਿੱਤਾ ਹੈ, ਸਗੋਂ ਸਦਨ ਦੀ ਮਰਿਆਦਾ ਨਾਲ ਵੀ ਖ਼ਿਲਵਾੜ ਕੀਤਾ ਹੈ ਉਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਸਦਨ ਵਿਚ ਰੱਖੀਆਂ ਜਾਣੀਆਂ ਹੁੰਦੀਆਂ ਹਨ ਅਤੇ ਇਹਨਾਂ ਨੂੰ ਚੁੱਪ-ਚੁਪੀਤੇ ਜਾਂ ਖੁੱਲੇਆਮ ਲੀਕ ਕਰਨਾ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਬਰਾਬਰ ਹੁੰਦਾ ਹੈ, ਜਿਸ ਵਾਸਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਇਸ ਰਿਪੋਰਟ ਨੂੰ ਬੇਇਨਸਾਫੀ ਦੀ ਰਿਪੋਰਟ ਕਹਿ ਕੇ ਰੱਦ ਕਰ ਚੁੱਕਿਆ ਹੈ ਪਾਰਟੀ ਦਾ ਮੰਨਣਾ ਹੈ ਕਿ ਇਹ ਰਿਪੋਰਟ ਕਾਂਗਰਸ ਦੇ ਆਕਾਵਾਂ ਨਾਲ ਮਸ਼ਵਰਾ ਕਰਨ ਮਗਰੋਂ ਪੰਜਾਬ ਕਾਂਗਰਸ ਭਵਨ ਅੰਦਰ ਬੈਠ ਕੇ ਤਿਆਰ ਕੀਤੀ ਗਈ ਹੈ। (Daljeet Cheema)
ਅਕਾਲੀ ਆਗੂ ਨੇ ਕਿਹਾ ਕਿ ਆਪ ਆਗੂ ਖਹਿਰਾ ਵੱਲੋਂ ਇਸ ਰਿਪੋਰਟ ਨੂੰ ਲੀਕ ਕਰਨ ਵਿਚ ਨਿਭਾਈ ਭੂਮਿਕਾ ਤੋਂ ਜਾਪਦਾ ਹੈ ਕਿ ਆਪ ਵੀ ਇਸ ਬੋਗਸ ਰਿਪੋਰਟ ਨੂੰ ਤਿਆਰ ਕਰਵਾਉਣ ਵਿਚ ਭਾਈਵਾਲ ਲੱਗਦੀ ਹੈ ਉਹਨਾਂ ਕਿਹਾ ਕਿ ਇਸ ਰਿਪੋਰਟ ਨੂੰ ਕੂੜੇਦਾਨ ਵਿਚ ਸੁੱਟਿਆ ਜਾਣਾ ਚਾਹੀਦਾ ਹੈ।