Head Office - Sach Kahoon Punjabi

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ
ਬਾਦਲਾਂ ਵੱਲੋਂ ਮਹਿੰਗੀਆਂ ਦਰਾਂ ‘ਤੇ ਕੀਤੇ ਸਮਝੌਤਿਆਂ ਨੂੰ ਕੈਪਟਨ ਰੱਦ ਕਰਨ ਦੀ ਬਜਾਇ ਉਸੇ ਰਾਹ ‘ਤੇ ਤੁਰਿਆ

ਬਿਜਲੀ ਦਰਾਂ ਦੇ ਵਾਧੇ ਖਿਲਾਫ਼ ਸੰਘਰਸ਼ ਜਾਰੀ ਰਹੇਗਾ: ਅਲਾਇੰਸ

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਬਿਜਲੀ ਦਰਾਂ ਵਿੱਚ ਵਾਧੇ ਖਿਲਾਫ਼ ਅੱਜ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਦਿੱਤੇ ਗਏ ਧਰਨੇ ਦੌਰਾਨ ਕੈਪਟਨ ਸਰਕਾਰ ਨੂੰ ਵਾਅਦਿਆਂ ਤੋਂ ਮੁੱਕਰਨ ਵਾਲੀ ਸਰਕਾਰ ਕਰਾਰ ਦਿੱਤਾ ਗਿਆ। ਇਸ ਧਰਨੇ ਦੌਰਾਨ ਪੰਜਾਬ ਅੰਦਰ ਤੀਜੀ ਧਿਰ ਨੂੰ ਮੁੜ ਮਜ਼ਬੂਤ ਕਰਨ ਦੀ ਵੀ ਗੱਲ ਆਖੀ ਗਈ। ਬਿਜਲੀ ਦੇ ਮੁੱਦੇ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਿਛਲੀ ਬਾਦਲ ਅਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਕੀਤੇ ਸਮਝੌਤਿਆਂ ਕਾਰਨ ਹੀ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਲੋਕਾਂ ‘ਤੇ ਬੋਝ ਪਾਇਆ ਜਾ ਰਿਹਾ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਟਰਲਾਈਟ ਕੰਪਨੀ ਨਾਲ 1980 ਮੈਗਾਵਾਟ ਤਲਵੰਡੀ ਸਾਬੋ ਥਰਮਲ ਪਲਾਂਟ, ਲਾਰਸਨ ਐਂਡ ਟਰਬੋ ਨਾਲ 1400 ਮੈਗਾਵਾਟ ਰਾਜਪੁਰਾ ਥਰਮਲ ਪਲਾਂਟ ਅਤੇ ਜੀ. ਵੀ. ਕੇ. ਨਾਲ 500 ਮੈਗਾਵਾਟ ਗੋਇੰਦਵਾਲ ਸਾਹਿਬ ਥਰਮਲ ਪਲਾਂਟਾਂ ਦੇ ਪੀ. ਪੀ. ਏ. ਸਾਈਨ ਕੀਤੇ ਸਨ। ਉਹਨਾਂ ਇਲਜ਼ਾਮ ਲਾਇਆ ਕਿ ਅਜਿਹਾ ਕਰਕੇ ਪਿਛਲੀ ਸਰਕਾਰ ਨੇ ਦੇਸ਼ ਭਰ ਵਿੱਚ ਬਰਾਬਰ ਸਮਰੱਥਾ ਅਤੇ ਤਕਨੀਕ ਵਾਲੇ ਹੋਰਨਾਂ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਫੀ ਯੂਨਿਟ ਅਦਾ ਕੀਤੇ ਜਾਣ ਦੀ ਸਹਿਮਤੀ ਦਿੱਤੀ ਸੀ।

ਕੈਪਟਨ ਅਮਰਿੰਦਰ ਵੱਲੋਂ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਢਾਈ ਸਾਲ ਬੀਤਣ ਦੇ ਬਾਵਜੂਦ ਬਿਜਲੀ ਸਸਤੀ ਕਰਨ ਦੀ ਥਾਂ ਲਗਾਤਾਰ ਰੇਟ ਵਧਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਤੋਂ ਵਾਅਦਿਆਂ ਰਾਹੀਂ ਵੋਟਾਂ ਤਾਂ ਬਟੋਰ ਲਈਆਂ ਗਈਆਂ ਪਰ ਹੁਣ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਵੱਲੋਂ ਇੱਕ ਸਾਜਿਸ਼ ਤਹਿਤ ਕੈਬਨਿਟ ‘ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਿਜਲੀ ਕਾਮਿਆਂ ਨੇ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਧਰਨੇ ਦੌਰਾਨ ਪਾਵਰਕੌਮ ਨੂੰ ਲਲਕਾਰਿਆ
ਮੰਨੀਆਂ ਮੰਗਾਂ ਨੂੰ ਜਾਣਬੁੱਝ ਕੇ ਲਟਕਾਉਣ ਦਾ ਲਾਇਆ ਦੋਸ਼

ਪਾਵਰਕੌਮ ‘ਚ ਹਜ਼ਾਰਾਂ ਅਸਾਮੀਆਂ ਦੀ ਘਾਟ: ਆਗੂ

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਧਾਰਿਤ ਬਣੇ ਪੀਐਸਈਬੀ ਜੁਆਇੰਟ ਫੋਰਮ ਵੱਲੋਂ ਅੱਜ ਇੱਥੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਧਰਨਾ ਦੇ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵੱਲੋਂ ਪਾਵਰਕੌਮ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ। ਬਿਜਲੀ ਮੁਲਾਜ਼ਮਾਂ ਦੇ ਧਰਨੇ ਕਾਰਨ ਮਾਲ ਰੋਡ ਜਾਮ ਰਿਹਾ ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਭਜਨ ਸਿੰਘ, ਜੈਲ ਸਿੰਘ ਆਦਿ ਨੇ ਕਿਹਾ ਕਿ ਬਿਜਲੀ ਨਿਗਮ ਦੀ ਮੈਨੇਜਮੈਂਟ ਜੁਆਇੰਟ ਫੋਰਮ ਨਾਲ ਧਰਨੇ ਤੋਂ ਇੱਕ ਦਿਨ ਪਹਿਲਾਂ ਹੋਈ ਮੀਟਿੰਗ ਵਿੱਚ ਵਾਰ-ਵਾਰ ਸਮਝੌਤਿਆ ‘ਚ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਆਪਣੀ ਅਸਮਰਥਾ ਪ੍ਰਗਟ ਕਰ ਗਈ, ਜਿਸ ਕਰਕੇ ਮੁਲਾਜ਼ਮਾਂ ਵੱਲੋਂ ਤੁਰੰਤ ਹੀ ਧਰਨੇ ਦਾ ਐਲਾਨ ਕਰਨਾ ਪਿਆ।

ਆਗੂਆਂ ਨੇ ਦੋਸ਼ ਲਾਇਆ ਕਿ ਮੈਨੇਜਮੈਂਟ ਮਨਮਾਨੇ ਢੰਗ ਨਾਲ ਮਨਜੂਰ ਅਸਾਮੀਆਂ ਨੂੰ ਘਟਾ ਰਹੀ ਹੈ ਤਾਂ ਕਿ ਬਣਦੀ ਭਰਤੀ ਤੇ ਤਰੱਕੀਆਂ ਨਾ ਹੋ ਸਕਣ ਤਾਂ ਵੀ ਘਟਾਈਆਂ ਅਸਾਮੀਆਂ ਅਨੁਸਾਰ ਵੀ ਹਜ਼ਾਰਾਂ ਖਾਲੀ ਆਸਾਮੀਆਂ ਨੂੰ ਭਰਨ ਦੀ ਥਾਂ ਰੈਗੂਲਰ ਕੰਮਾਂ ਨੂੰ ਪ੍ਰਾਈਵੇਟ ਕੰਪਨੀਆਂ ਤੇ ਬਾਹਰੀ ਸਰੋਤਾਂ ਤੋਂ ਘਟੀਆ ਮਿਆਰ ਰਾਹੀਂ ਵਾਧੂ ਖਰਚਾ ਕਰਕੇ ਕਰਵਾ ਰਹੀ ਹੈ ਜਿਸ ਕਾਰਨ ਬਿਜਲੀ ਨਿਗਮ ਉੱਪਰ ਬੇਲੋੜਾ ਵਾਧੂ ਬੋਝ ਪੈ ਰਿਹਾ ਹੈ। ਧਰਨੇ ਵਿੱਚ ਪੰਜਾਬ ਸਰਕਾਰ ਤੋਂ 1-1-2016 ਤੋਂ ਡਿਊ ਪੇ-ਰਵੀਜਨ ਤੁਰੰਤ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਪੇ-ਬੈਂਡ ਦੀ ਥਾਂ ਪੂਰਾ ਤਨਖਾਹ ਸਕੇਲ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਵਰ੍ਹਿਆਂਬੱਧੀ ਕੰਮ ਕਰਨ ਵਾਲੇ ਕੰਟਰੈਕਟ ਕਾਮਿਆਂ ਨੂੰ ਰੈਗੂਲਰ ਕਰਨ ਦੀ ਵੀ ਮੰਗ ਕੀਤੀ।

ਆਗੂਆਂ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ‘ਤੇ ਦੋਸ਼ ਲਾਇਆ ਕਿ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਟਕਰਾਅ ਵਾਲੀ ਨੀਤੀ ਅਪਣਾ ਰਹੀ ਹੈ ਅਤੇ ਬਿਨਾਂ ਕਿਸੇ ਸ਼ਿਕਾਇਤ ਦੇ ਟਰੇਡ ਯੂਨੀਅਨ ਆਗੂਆਂ ਤੇ ਵਰਕਰਾਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਭਰਾਤਰੀ ਜੱਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਅਵਿਨਾਸ਼ ਚੰਦਰ ਸ਼ਰਮਾ, ਸਕੱਤਰ ਧਨਵੰਤ ਸਿੰਘ ਭੱਠਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਪੁਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਫਲਜੀਤ ਸਿੰਘ, ਗੁਰਸੇਵਕ ਸਿੰਘ ਸੰਧੂ, ਸੁਖਦੇਵ ਸਿੰਘ ਰੋਪੜ, ਵਿਜੈ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਸੰਧੂ, ਬ੍ਰਿਜ ਲਾਲ, ਰਣਬੀਰ ਸਿੰਘ ਪਾਤੜਾਂ, ਅਵਤਾਰ ਸਿੰਘ ਕੈਂਥ, ਕਾਰਜਵਿੰਦਰ ਸਿੰਘ, ਸੁਰਿੰਦਰਪਾਲ ਸ਼ਰਮਾ, ਸਿਕੰਦਰ ਨਾਥ, ਰਵੇਲ ਸਿੰਘ ਸਹਾਏਪੁਰ, ਕੰਵਲਜੀਤ ਸਿੰਘ, ਹਰਜਿੰਦਰ ਸਿੰਘ ਦੁਧਾਲਾ, ਅਮਰੀਕ ਸਿੰਘ ਨੂਰਪੁਰ, ਮਹਿੰਦਰ ਨਾਥ, ਕਰਮਚੰਦ ਖੰਨਾ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।

ਕਾਲੇ ਝੰਡਿਆਂ ਨਾਲ ਕਰਨਗੇ ਅਧਿਕਾਰੀਆਂ ਖਿਲਾਫ਼ ਮੁਜ਼ਾਹਰੇ

ਆਗੂਆਂ ਨੇ ਕਿਹਾ ਕਿ ਬਿਜਲੀ ਕਾਮੇ ਬਿਜਲੀ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਸਮੇਤ ਦੋਵੇਂ ਬਿਜਲੀ ਨਿਗਮਾਂ ਦੇ ਚੇਅਰਮੈਨ ਤੇ ਡਾਇਰੈਕਟਰਾਂ ਦੇ ਸਰਕਾਰੀ ਦੌਰਿਆਂ ਸਮੇਂ ਫੀਲਡ ‘ਚ ਉਨ੍ਹਾਂ ਵਿਰੁੱਧ 20 ਜੂਨ ਤੋਂ 10 ਜੁਲਾਈ ਤੱਕ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ ਤੇ 20 ਜੂਨ ਤੋਂ 10 ਜੁਲਾਈ 2019 ਤੱਕ ਫੀਲਡ ਵਿੱਚ ਵਰਕ ਟੂ ਰੂਲ ਅਨੁਸਾਰ ਹੀ ਕੰਮ ਕਰਨਗੇ। ਜੇਕਰ ਫਿਰ ਵੀ ਮੈਨੇਜਮੈਂਟ ਨੇ ਬਿਜਲੀ ਕਾਮਿਆਂ ਦੀਆਂ ਮੰਗਾਂ ਮੰਨਣ ਵੱਲ ਧਿਆਨ ਨਾ ਦਿੱਤਾ ਤਾਂ ਜੁਆਇੰਟ ਫੋਰਮ ਜਲਦੀ ਹੀ ਸੰਘਰਸ਼ ਨੂੰ ਹੋਰ ਤੇਜ਼ ਤੇ ਵਿਸ਼ਾਲ ਕਰਨ ਦਾ ਐਲਾਨ ਕਰੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਿਜਲੀ ਕਾਮਿਆਂ ਵੱਲੋਂ ਬਿਜਲੀ ਨਿਗਮ ਦੇ ਮੁੱਖ ਦਫਤਰ ਮੂਹਰੇ ਰੋਸ ਵਿਖਾਵਾ
ਮੈਨੇਜਮੈਂਟ ਨਾਲ ਹੋਈ ਗੱਲਬਾਤ ਟੁੱਟੀ

ਬਿਜਲੀ ਕਾਮੇ 26 ਸਤੰਬਰ ਨੂੰ ਕਰਨਗੇ ਇੱਕ ਰੋਜ਼ਾ ਸੂਬਾ ਪੱਧਰੀ ਹੜਤਾਲ

ਪਟਿਆਲਾ, ਸੱਚ ਕਹੂੰ ਨਿਊਜ

ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ, ਖੰਨਾ ਸਰਕਲ, ਬਠਿੰਡਾ ਥਰਮਲ, ਰੋਪੜ ਥਰਮਲ ਤੇ ਹਾਈਡਲ ਜੋਨ ਦੇ ਹਜ਼ਾਰਾਂ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਤਿੰਨਾਂ ਗੇਟਾਂ ‘ਤੇ ਸਵੇਰੇ ਤਿੰਨ ਘੰਟੇ ਤੱਕ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵਾ ਕੀਤਾ। ਇਸ ਚੱਲ ਰਹੇ ਰੋਸ ਵਿਖਾਵੇ ਦੌਰਾਨ ਬਿਜਲੀ ਨਿਗਮ ਦੀ ਮੈਨੇਜਮੈਂਟ ਨੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਨੂੰ ਮੀਟਿੰਗ ਦਿੱਤੀ, ਜੋ ਬਿਨਾਂ ਕਿਸੇ ਸਿੱਟੇ ਤੋਂ ਟੁੱਟ ਗਈ।

ਇਸ ਮੀਟਿੰਗ ਵਿੱਚ ਮੈਨੇਜਮੈਂਟ ਵੱਲੋਂ ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਇੰਜੀ. ਓ. ਪੀ. ਗਰਗ ਡਾਇਰੈਕਟਰ ਵਣਜ, ਜਤਿੰਦਰਪਾਲ ਗੋਇਲ ਡਾਇਰੈਕਟਰ ਵਿੱਤ, ਇੰਜੀ. ਜਸਵਿੰਦਰ ਪਾਲ ਮੁੱਖ ਇੰਜੀਨੀਅਰ ਐਚ. ਆਰ. ਡੀ., ਬੀ. ਐੱਸ. ਗੁਰਮ ਡਿਪਟੀ ਸਕੱਤਰ ਕਿਰਤ ਤੇ ਭਲਾਈ, ਇੰਜੀ. ਗੁਰਬਖਸ਼ ਸਿੰਘ ਉਪ ਮੁੱਖ ਇੰਜੀਨੀਅਰ ਆਦਿ ਅਧਿਕਾਰੀ ਤੇ ਜੁਆਇੰਟ ਫੋਰਮ ਵੱਲੋਂ ਸਰਵ ਸ੍ਰੀ ਕਰਮਚੰਦ ਭਾਰਦਵਾਜ, ਰਣਬੀਰ ਪਾਤੜਾਂ, ਹਰਮੇਸ਼ ਧੀਮਾਨ, ਹਰਭਜਨ ਸਿੰਘ, ਬ੍ਰਿਜ ਲਾਲ ਆਦਿ ਸਾਥੀ ਸ਼ਾਮਲ ਹੋਏ।

ਇਸ ਮੌਕੇ ਮੀਟਿੰਗ ‘ਚੋਂ ਪੀਐੱਸਈਬੀ ਇੰਪਲਾਈਜ ਜੁਆਇੰਟ ਫੋਰਮ ਦੇ ਆਗੂਆਂ ਨੇ ਰੋਸ ਵਜੋਂ ਵਾਕਆਊਟ ਕਰਨ ਉਪਰੰਤ ਦੱਸਿਆ ਕਿ ਜਿੱਥੇ ਪਿਛਲੀ ਮੀਟਿੰਗ ‘ਚ ਬਿਜਲੀ ਨਿਗਮ ਦੇ ਚੇਅਰਮੈਨ ਤੇ ਡਾਇਰੈਕਟਰ ਪ੍ਰਬੰਧਕੀ ਜਿਨ੍ਹਾਂ ਨਾਲ ਮੁਲਾਜ਼ਮ ਮੰਗਾਂ ‘ਤੇ 30 ਜੂਨ 2018 ਦੀ ਮੀਟਿੰਗ ‘ਚ ਸਹਿਮਤੀ ਬਣੀ ਸੀ, ਉਨ੍ਹਾਂ ਦੀ ਮੀਟਿੰਗ ਵਿੱਚ ਗੈਰ ਹਾਜ਼ਰੀ ਮੈਨੇਜਮੈਂਟ ਦੀ ਗੈਰ ਸੰਜੀਦਗੀ ਦਰਸਾਉਂਦੀ ਹੈ। ਉੱਥੇ ਮੈਨੇਜਮੈਂਟ ਨੇ ਕਿਸੇ ਵੀ ਸਹਿਮਤੀ ਨੂੰ ਲਾਗੂ ਨਹੀਂ ਕੀਤਾ।

ਫੋਰਮ ਦੇ ਸਕੱਤਰ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਬਿਜਲੀ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਸਬੰਧੀ ਤੇ ਬਣੀਆਂ ਸਹਿਮਤੀਆਂ ‘ਚੋਂ ਇੱਕ ਵੀ ਸਹਿਮਤੀ ਲਾਗੂ ਨਹੀਂ ਕੀਤੀ, ਸਗੋਂ 23 ਸਾਲ ਦੀ ਸੇਵਾ ਸਬੰਧੀ ਲਾਭ ਦੇਣ ਲਈ ਜੋ ਸਰਕੂਲਰ ਜਾਰੀ ਕੀਤਾ ਗਿਆ ਹੈ ਉਸ ਨਾਲ ਲਾਭ ਦੇਣ ਦੀ ਥਾਂ ਵਿੱਤੀ ਲਾਭ ਖੋਹ ਲਿਆ ਗਿਆ ਹੈ ਤੇ ਗਿਣੀ ਮਿੱਥੀ ਸਾਜਿਸ਼ ਤਹਿਤ ਮੁਲਾਜ਼ਮਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ‘ਤੇ ਜੁਆਇੰਟ ਫੋਰਮ ਦੇ ਆਗੂਆਂ ਨੇ ਮੀਟਿੰਗ ‘ਚੋਂ ਵਾਕਆਊਟ ਕੀਤਾ ਤੇ ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਮੈਨੇਜਮੈਂਟ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਇਨ੍ਹਾਂ ਆਗੂਆਂ ਨੇ ਐਲਾਨ ਕੀਤਾ ਕਿ ਮੈਨੇਜਮੈਂਟ ਦੇ ਮੁਲਾਜ਼ਮ ਵਿਰੋਧੀ ਰਵੱਈਏ ਵਿਰੁੱਧ ਪੰਜਾਬ ਦੇ ਹਜ਼ਾਰਾਂ ਬਿਜਲੀ ਕਾਮੇ ਬਿਜਲੀ ਮੰਤਰੀ ਪੰਜਾਬ ਦੇ ਪਿੰਡ ਕਾਂਗੜ ਵਿਖੇ 21 ਸਤੰਬਰ 2018 ਨੂੰ ਰੋਸ ਵਿਖਾਵਾ ਕਰਨਗੇ ਤੇ 26 ਸਤੰਬਰ 2018 ਨੂੰ ਪੰਜਾਬ ਪੱਧਰੀ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ। ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਕੰਮ ਤੇ ਸੀਐੱਮਡੀ ਅਤੇ ਸਮੁੱਚੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰੱਖਣਗੇ।

ਜੇਕਰ ਮੈਨੇਜਮੈਂਟ ਨੇ ਦਿੱਤੇ ਵਿਸ਼ਵਾਸ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਫਲਜੀਤ ਸਿੰਘ, ਰਵੇਲ ਸਿੰਘ ਸਹਾਏਪੁਰ, ਸੁਖਦੇਵ ਸਿੰਘ ਰੋਪੜ, ਗੁਰਸੇਵਕ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਪਰਮਜੀਤ ਸਿੰਘ ਭੀਖੀ, ਕਮਲਜੀਤ ਸਿੰਘ, ਪਰਮਜੀਤ ਸਿੰਘ ਦਸੂਹਾ, ਕਰਮਚੰਦ ਖੰਨਾ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਰੋਸ ਪ੍ਰਦਰਸ਼ਨ ਕਾਰਨ ਆਵਾਜਾਈ ਰਹੀ ਠੱਪ

ਬਿਜਲੀ ਕਾਮਿਆਂ ਵੱਲੋਂ  26 ਸਤੰੰਬਰ ਨੂੰ ਇੱਕ ਰੋਜ਼ਾ ਹੜਤਾਲ ਦਾ ਐਲਾਨ

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਅੱਜ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਮਾਲ ਰੋਡ ਉੱਪਰ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ।  ਇਸ ਭਾਰੀ ਇਕੱਠ ਵਿੱਚ ਮੁਲਾਜ਼ਮ ਆਗੂਆਂ ਵੱਲੋਂ 26 ਸਤੰਬਰ ਦੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਮੈਨੇਜ਼ਮੈਂਟ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ, ਤਾਂ ਉਹ ਆਪਣਾ ਸੰਘਰਸ ਹੋਰ ਤਿੱਖਾ ਵਿੱਢਣਗੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਜਾਣਕਾਰੀ ਅਨੁਸਾਰ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ‘ਚ ਸ਼ਾਮਲ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਜ਼ੋਰਦਾਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਆਗੂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਮੇਸ਼ ਧੀਮਾਨ, ਹਰਭਜਨ ਸਿੰਘ, ਬੀ.ਐੱਸ.ਸੇਖੋਂ ਨੇ ਕਿਹਾ ਕਿ ਮੈਨੇਜ਼ਮੈਂਟ ਚਾਰ ਵਾਰ ਮੀਟਿੰਗਾਂ ਦੌਰਾਨ ਮੰਗਾਂ ਮੰਨ ਕੇ ਆਪਣੇ ਹੀ ਫੈਸਲਿਆਂ ਤੋਂ ਉਲਟ ਰਹੀ ਹੈ ਅਤੇ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।

ਇਹ ਵੀ ਪੜ੍ਹੋ : ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ

ਉਨ੍ਹਾਂ ਕਿਹਾ ਕਿ 1 ਦਸੰਬਰ 2011 ਤੋਂ ਪੇ ਬੈਂਡ ਦੇਣ ਅਤੇ ਬੰਦ ਕੀਤੇ ਸਰਕਾਰੀ ਥਰਮਲ ਪਲਾਂਟ ਮੁੜ ਚਾਲੂ ਕਰਨ, 23 ਸਾਲ ਦੀ ਸੇਵਾ ਦਾ ਲਾਭ ਬਿਨਾਂ ਸ਼ਰਤ ਦੇਣ, ਵਰਕਚਾਰਜ,  ਕੰਟਰੈਕਟ ਉੱਪਰ ਰੱਖੇ ਲਾਈਨਮੈਨ ਐਸ.ਐਸ.ਏ. ਨੂੰ ਅਕਤੂਬਰ 2018 ‘ਚ 2 ਸਾਲ ਪੂਰੇ ਹੋਣ ‘ਤੇ ਰੈਗੂਲਰ ਤਨਖਾਹ ਸਕੇਲ ‘ਚ ਰੈਗੂਲਰ ਕਰਨ ਬਾਰੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੇ ਹੱਕ ਵਿੱਚ ਚੋਣਾਂ ਤੋਂ ਪਹਿਲਾਂ ਬਿਆਨ ਦਿੱਤੇ ਜਾਂਦੇ ਸਨ।

ਉਹੀ ਕਾਂਗਰਸ ਹੁਣ ਮੁਲਾਜ਼ਮਾਂ ਨੂੰ ਧਰਨੇ ਲਾਉਣ ਲਈ ਮਜ਼ਬੂਰ ਕਰ ਰਹੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਫਲਜੀਤ ਸਿੰਘ, ਜੈਲ ਸਿੰਘ, ਬ੍ਰਿਜ ਲਾਲ ਅਤੇ ਸੁਖਦੇਵ ਸਿੰਘ ਰੋਪੜ ਨੇ ਕਿਹਾ ਕਿ ਇੱਕ ਦੋ ਫੈਸਲੇ, ਜੋ ਮੈਨੇਜ਼ਮੈਂਟ ਲਾਗੂ ਕਰਨ ਦੇ ਦਾਅਵੇ ਕਰ ਰਹੀ ਹੈ। ਉਹ ਸਮਝੌਤਿਆਂ ਅਨੁਸਾਰ ਨਹੀਂ ਸਗੋਂ ਪਹਿਲਾਂ ਮਿਲਦੇ ਲਾਭਾਂ ਨੂੰ ਵੀ ਖੋਹਣ, ਘਟਾਉਣ ਦਾ ਕੋਝਾ ਯਤਨ ਕੀਤਾ ਗਿਆ।  ਆਗੂਆਂ ਨੇ ਮੈਨੇਜ਼ਮੈਂਟ ਉੱਪਰ ਹੋਰ ਦੋਸ਼ ਲਾਇਆ ਕਿ ਉਹ ਸਹਿਮਤੀਆਂ ਨੂੰ ਲਾਗੂ ਕਰਨ ਦੀ ਥਾਂ ਅਣਉਚਿਤ ਲੇਬਰ ਅਮਲ ਅਤੇ ਟਕਰਾਓ ਦੀ ਨੀਤੀ ਨਾਲ ਅਦਾਰੇ ਦਾ ਮਾਹੌਲ ਵਿਗਾੜ ਰਹੀ ਹੈ। (Electrical Workers)

ਆਗੂਆਂ ਨੇ ਮੈਨੇਜ਼ਮੈਂਟ ਦੀ ਇਸ ਧੱਕੜ ਨੀਤੀ ਦਾ ਵਿਰੋਧ ਕਰਨ ਲਈ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 26 ਸਤੰਬਰ ਨੂੰ ਪੂਰੇ ਪੰਜਾਬ ਅੰਦਰ ਇੱਕ ਰੋਜ਼ਾ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ ਅਤੇ ਚੇਅਰਮੈਨ ਸਮੇਤ ਡਾਇਰੈਕਟਰਜ਼ ਦੇ ਫੀਲਡ ‘ਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਐਲਾਨ ਵੀ ਕੀਤਾ।  ਇਸ ਮੌਕੇ  ਅਵਤਾਰ ਕੈਂਥ, ਰਵੇਲ ਸਿੰਘ ਸਹਾਏਪੁਰ, ਰਣਬੀਰ ਪਾਤੜਾਂ, ਅਮਰੀਕ ਨੂਰਪੁਰੀ, ਕਾਰਜਵਿੰਦਰ ਸਿੰਘ, ਪਰਮਜੀਤ ਸਿੰਘ ਦਸੂਹਾ, ਸੁਰਿੰਦਰ ਪਾਲ ਸ਼ਰਮਾ, ਰਛਪਾਲ ਸੰਧੂ, ਪਰਮਜੀਤ ਭੀਖੀ, ਬਲਦੇਵ ਸਿੰਘ, ਮਹਿੰਦਰ ਨਾਥ, ਹਰਜਿੰਦਰ ਸਿੰਘ ਦੁਧਾਲਾ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।

ਸਟੇਅ ਦੇ ਬਾਵਜੂਦ ਦਿੱਤਾ ਧਰਨਾ | Electrical Workers

ਇੱਧਰ ਬਿਜਲੀ ਮੁਲਾਜ਼ਮਾਂ ਦੇ ਧਰਨੇ ਨੂੰ ਦੇਖਦਿਆਂ ਮੈਨੇਜ਼ਮੈਂਟ ਵੱਲੋਂ ਅਦਾਲਤ ‘ਚ ਜਾ ਕੇ ਸਟੇਅ ਲਿਆ ਗਿਆ ਸੀ ਕਿ 300 ਮੀਟਰ ਦੇ ਏਰੀਏ ਵਿੱਚ ਧਰਨਾ ਪ੍ਰਦਰਸ਼ਨ ਨਾ ਹੋਵੇ ਪਰ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਦੇ ਮੁੱਖ ਗੇਟ ਅੱਗੇ ਇਸ ਦੇ ਬਾਵਜੂਦ ਧਰਨਾ ਦਿੱਤਾ ਗਿਆ। ਇਸ ਸਬੰਧੀ ਪਾਵਰਕੌਮ ਦੇ ਆਗੂਆਂ ਦਾ ਕਹਿਣਾ ਹੈ ਕਿ ਹਰੇਕ ਬੰਦੇ ਨੂੰ ਸ਼ਾਂਤੀ ਪੂਰਵਕ ਆਪਣਾ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸ਼ਾਂਤੀਪੂਰਵਕ ਧਰਨਾ ਦਿੱਤਾ ਗਿਆ ਹੈ।