Headache - Sach Kahoon Punjabi
ਦਰਜ਼ਨ ਤੋਂ ਵੱਧ ਵੱਖ-ਵੱਖ ਮਾਮਲੇ ਦਰਜ਼, ਜ਼ਮਾਨਤ ‘ਤੇ ਆਇਆ ਹੋਇਆ ਬਾਹਰ, ਵਿਰੋਧੀਆਂ ਨੇ ਕਾਂਗਰਸ ਘੇਰੀ
ਪਟਿਆਲਾ, ਖੁਸ਼ਵੀਰ ਤੂਰ
ਮੁੱਖ ਮੰਤਰੀ ਦੀ ਪਤਨੀ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੁਆਰਾ ਆਪਣੀ ਚੋਣ ਮਜ਼ਬੂਤੀ ਲਈ ਪਾਰਟੀ ‘ਚ ਸ਼ਾਮਲ ਕੀਤਾ ਵਿਦਿਆਰਥੀ ਜਥੇਬੰਦੀ ਪੁਸੂ ਦਾ ਸੂਬਾਈ ਆਗੂ ਉਸ ਸਮੇਂ ਉਹਨਾਂ ਲਈ ਗਲੇ ਦੀ ਹੱਡੀ ਬਣ ਗਿਆ ਜਦੋਂ ਉਸ ਦਾ ਨਾਂਅ ਕਥਿਤ ਗੈਂਗਸਟਰ ਵਜੋਂ ਸਾਹਮਣੇ ਆ ਗਿਆ। ਇਸ ਜਥੇਬੰਦੀ ਦੇ ਆਗੂ ਉੱਪਰ ਡੇਢ ਦਰਜ਼ਨ ਅਪਰਾਧਿਕ ਮਾਮਲੇ ਦਰਜ਼ ਹਨ ਅਤੇ ਇਹ ਜ਼ਮਾਨਤ ‘ਤੇ ਬਾਹਰ ਚੱਲ ਰਿਹਾ ਹੈ। ਅਕਾਲੀ ਦਲ ਵੱਲੋਂ ਕਾਂਗਰਸ ਉੱਪਰ ਸੁਆਲ ਖੜ੍ਹੇ ਕਰਨ ਤੋਂ ਬਾਅਦ ਪਰਨੀਤ ਕੌਰ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਦਿਖਾਉਣਾ ਪਿਆ ਹੈ।
ਦੱਸਣਯੋਗ ਹੈ ਕਿ 6 ਅਪਰੈਲ ਨੂੰ ਹਲਕਾ ਸਨੌਰ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਅਮਰ ਆਸ਼ਰਮ ਵਿਖੇ ਪੁਸੂ ਦੇ ਸੂਬਾਈ ਆਗੂ ਵਜੋਂ ਦਰਸਾਏ ਰਣਦੀਪ ਸਿੰਘ ਖਰੋੜ ਸਮੇਤ ਜਥੇਬੰਦੀ ਦੇ ਹੋਰਨਾਂ ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਕਾਂਗਰਸ ਦੇ ਹੋਰ ਵੀ ਆਗੂ ਸ਼ਾਮਲ ਸਨ। ਇਸ ਮੌਕੇ ਪਰਨੀਤ ਕੌਰ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਦੀਆਂ ਲੋਕਹਿੱਤ ਦੀਆਂ ਨੀਤੀਆਂ ਅਤੇ ਨੌਜਵਾਨ ਵਰਗ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਦੇ ਉਪਰਾਲੇ ਤੋਂ ਉਤਸ਼ਾਹਿਤ ਹੋ ਕੇ ਇਸ ਜੱਥੇਬੰਦੀ ਨੇ ਉਨ੍ਹਾਂ ਨੂੰ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇੱਧਰ ਅੱਜ ਰਣਦੀਪ ਸਿੰਘ ਖਰੋੜ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਤੀਜੇ ਦਿਨ ਬਾਅਦ ਹੀ ਉਸਦਾ ਅਪਰਾਧਿਕ ਬਿਊਰਾ ਉਜਾਗਰ ਹੋਣ ਤੋਂ ਬਾਅਦ ਪਰਨੀਤ ਕੌਰ ਬੁਰੀ ਤਰ੍ਹਾਂ ਘਿਰ ਗਈ। ਰਣਦੀਪ ਸਿੰਘ ਖਰੋੜ ਉੱਪਰ ਪੰਜਾਬ ਅੰਦਰ ਕਤਲ, ਲੁੱਟਾਂ-ਖੋਹਾਂ, ਡਕੈਤੀ ਆਦਿ ਦੇ ਡੇਢ ਦਰਜ਼ਨ ਮਾਮਲੇ ਦਰਜ਼ ਹਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਉਸ ਦੀ ਗ੍ਰਿਫਤਾਰੀ ਲਈ 50 ਹਜਾਰ ਦਾ ਇਨਾਮ ਵੀ ਰੱਖਿਆ ਗਿਆ ਸੀ। ਪਿਛਲੇ ਸਮੇਂ ਦੌਰਾਨ ਉਸ ਨੂੰ ਪੰਜ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਅੱਜ-ਕੱਲ੍ਹ ਉਹ ਜਮਾਨਤ ਉੱਪਰ ਚੱਲ ਰਿਹਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਕਤ ਨੌਜਵਾਨ ਦਾ ਸਬੰਧ ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨਾਲ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਮੌਕੇ ਕਥਿਤ ਗੈਂਗਸਟਰ ਖਰੋੜ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨਾਲ ਸਟੇਜ ‘ਤੇ ਬਿਰਾਜਮਾਨ ਹੈ ਅਤੇ ਪਰਨੀਤ ਕੌਰ ਨਾਲ ਗੱਲਾਂ ਕਰ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਮੌਕੇ ਜਾਰੀ ਕੀਤੇ ਪ੍ਰੈਸਨੋਟ ਵਿੱਚ ਵੀ ਹਰਿੰਦਰਪਾਲ ਹੈਰੀਮਾਨ ਦੀ ਯੋਗ ਅਗਵਾਈ ਦਰਸਾਈ ਗਈ ਸੀ। ਇਸ ਮਾਮਲੇ ਸਬੰਧੀ ਜਦੋਂ ਹਰਿੰਦਰਪਾਲ ਹੈਰੀਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖਰੋੜ ਵਿਦਿਆਰਥੀ ਜਥੇਬੰਦੀ ਦਾ ਲੀਡਰ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਪਰਾਧਿਕ ਮਾਮਲਿਆਂ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਗਲਤ ਤਰੀਕੇ ਨਾਲ ਹੋਇਆ ਸ਼ਾਮਲ, ਕਾਂਗਰਸ ‘ਚ ਰਹਿਣ ਦਾ ਹੱਕ ਨਹੀਂ: ਪਰਨੀਤ ਕੌਰ
ਇੱਧਰ ਮਾਮਲਾ ਭਖਣ ਤੋਂ ਬਾਅਦ ਪਰਨੀਤ ਕੌਰ ਨੂੰ ਖੁਦ ਸਾਹਮਣੇ ਆਉਣਾ ਪਿਆ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਨਾਂਅ ਦੇ ਗੈਂਗਸਟਰ ਨੂੰ ਕਿਸੇ ਦੀ ਕੀਮਤ ‘ਤੇ ਕਾਂਗਰਸ ਦਾ ਮੈਂਬਰ ਬਣਿਆ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਲਤ ਤਰੀਕਿਆਂ ਰਾਹੀਂ ਸਿਆਸਤ ਵਿੱਚ ਆਉਣ ਵਾਲੇ ਅਪਰਾਧੀਆਂ ਨੂੰ ਪਾਰਟੀ ਵੱਲੋਂ ਰੱਤੀ ਭਰ ਵੀ ਸਹਿਣ ਨਹੀਂ ਕੀਤਾ ਜਾਵੇਗਾ। ਪਰਨੀਤ ਕੌਰ ਨੇ ਕਿਹਾ ਕਿ ਜਿਹੜੇ ਗੈਂਗਸਟਰ ‘ਤੇ ਸਵਾਲ ਉਠਾਏ ਗਏ ਹਨ, ਉਹ ਪਟਿਆਲਾ ਵਿਖੇ ਪਿਛਲੇ ਹਫਤੇ ਹੋਏ ਇੱਕ ਸਮਾਗਮ ਵਿੱਚ ਸ਼ਾਮਲ ਹੋਇਆ ਅਤੇ ਉਹ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੰਜਾਬੀ ਯੂਨੀਵਰਸਿਟੀ ਦੇ 1500 ਵਿਦਿਆਰਥੀਆਂ ਦੇ ਗਰੁੱਪ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਰਣਦੀਪ ਸਿੰਘ ਅਸਲ ਵਿੱਚ ਆਮ ਆਦਮੀ ਪਾਰਟੀ ਦਾ ਸਮੱਰਥਕ ਸੀ ਅਤੇ ਉਸ ਨੇ ਆਪਣੇ-ਆਪ ਨੂੰ ਵਿਦਿਆਰਥੀ ਅਤੇ ਸਿਆਸੀ ਕਾਰਕੁੰਨ ਵਜੋਂ ਪੇਸ਼ ਕਰਕੇ ਸਿਆਸਤ ਵਿੱਚ ਸ਼ਾਮਲ ਹੋਣ ਦਾ ਸੁਖਾਲਾ ਰਾਹ ਲੱਭਿਆ। ਪਰਨੀਤ ਕੌਰ ਨੇ ਬਚਦਿਆਂ ਆਖਿਆ ਕਿ ਜਦੋਂ ਵੱਡੀ ਗਿਣਤੀ ਲੋਕ ਕਾਂਗਰਸ ‘ਚ ਸ਼ਾਮਲ ਹੁੰਦੇ ਹਨ ਰਹੇ ਹਨ, ਉਦੋਂ ਹਰੇਕ ਦੀ ਜਾਂਚ ਕਰਨੀ ਔਖੀ ਹੋ ਜਾਂਦੀ ਹੈ। ਰਣਦੀਪ ਸਿੰਘ ਦੇ ਪਿਛੋਕੜ ਬਾਰੇ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਹੁਣ ਆਈ ਹੈ ਅਤੇ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢੇ ਜਾਣ ਨੂੰ ਉਹ ਖੁਦ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਬੰਧਿਤ ਗੈਂਗਸਟਰ ਵਿਰੁੱਧ ਅਪਰਾਧਿਕ ਮਾਮਲੇ ‘ਚ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ।
ਕਾਂਗਰਸ ਗੈਂਗਸਟਰਾਂ ਨੂੰ ਕਰ ਰਹੀ ਹੈ ਪਾਰਟੀ ‘ਚ ਸ਼ਾਮਿਲ: ਡਾ. ਗਾਂਧੀ
ਪਟਿਆਲਾ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਵੱਲੋਂ ਗੈਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਦੀ ਮੁਹਿੰਮ ‘ਤੇ ਇਤਰਾਜ਼ ਜਤਾਉਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਮਹੂਰੀਅਤ ਦੇ ਮੁੱਢਲੇ ਅਸੂਲਾਂ ਨੂੰ ਤਿਆਗਦੇ ਹੋਏ ਸੱਤਾ ਨੂੰ ਹਥਿਆਉਣ ਲਈ ਨਾਮਵਰ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਆਪਣੇ ਸਿਆਸੀ ਦਿਵਾਲੀਆਪਣ ਦਾ ਪ੍ਰਮਾਣ ਦੇ ਰਹੀ ਹੈ। ਗਾਂਧੀ ਨੇ ਕਿਹਾ ਕਿ ਉਹ ਕਾਂਗਰਸ ਵਾਂਗ ਪੈਸੇ ਦੇ ਜਾਂ ਗੁੰਡਿਆਂ ਦੇ ਜ਼ੋਰ ‘ਤੇ ਨਹੀਂ ਸਗੋਂ ਇਨਸਾਫ ਪਸੰਦ ਆਮ ਲੋਕਾਂ ਦੇ ਸਹਿਯੋਗ ਨਾਲ ਚੋਣ ਜਿੱਤਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਦੀ ਮੋਦੀ ਨਾਲ ਮੁਲਾਕਾਤ, ਖੱਟਰ ਲਈ ਸਿਰ ਦਰਦੀ
ਐਸਵਾਈਐਲ ਸਬੰਧੀ ਹੋਈ ਚਰਚਾ, ਪੰਜਾਬ ਫਾਇਦਾ ਲੈਣ ਦੀ ਫਿਰਾਕ ‘ਚ, 5 ਸਤੰਬਰ ਨੂੰ ਸੁਪਰੀਮ ਕੋਰਟ ‘ਚ ਹੋਣੀ ਹੈ ਅਹਿਮ ਸੁਣਵਾਈ
ਮਨੋਹਰ ਲਾਲ ਖੱਟਰ ਨਹੀਂ ਕਰ ਸਕੇ ਪ੍ਰਧਾਨ ਮੰਤਰੀ ਨਾਲ ਹੁਣ ਤੱਕ ਮੁਲਾਕਾਤ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਲਈ ਸਿਰ ਦਰਦ ਬਣ ਸਕਦੀ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਸ ਸਮੇਂ ਮੁਲਾਕਾਤ ਹੋਈ ਹੈ ਜਦੋਂ ਸੁਪਰੀਮ ਕੋਰਟ ‘ਚ ਕੁਝ ਹੀ ਦਿਨਾਂ ਬਾਅਦ ਐਸਵਾਈਐਲ ਸਬੰਧੀ ਅਹਿਮ ਸੁਣਵਾਈ ਸ਼ੁਰੂ ਹੋਣ ਜਾ ਰਹੀ ਹੈ।
ਅਜਿਹਾ ਮੰਨਿਆ ਵੀ ਜਾ ਰਿਹਾ ਹੈ ਕਿ 3 ਸਤੰਬਰ ਜਾਂ ਉਸਦੇ ਆਸ-ਪਾਸ ਹੀ ਸੁਪਰੀਮ ਕੋਰਟ ਐਸਵਾਈਐਲ ਸਬੰਧੀ ਆਪਣਾ ਆਖਰੀ ਫੈਸਲਾ ਸੁਣਾ ਸਕਦੀ ਹੈ ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਅਹਿਮ ਮੰਨੀ ਜਾ ਰਹੀ ਕਿਉਂਕਿ ਕੇਂਦਰ ਸਰਕਾਰ ਦਾ ਇਸ ਸੁਣਵਾਈ ਦੌਰਾਨ ਰੋਲ ਕਾਫੀ ਪ੍ਰਮੁੱਖਤਾ ਨਾਲ ਦੇਖਿਆ ਜਾਵੇਗਾ ਜੇਕਰ ਸੁਪਰੀਮ ਕੋਰਟ ‘ਚ ਕੇਂਦਰ ਆਪਣਾ ਪੱਖ ਕਿਸੇ ਵੀ ਤਰੀਕੇ ਨਾਲ ਬਦਲਦੀ ਹੈ ਜਾਂ ਫਿਰ ਸਾਫਟ ਕਰਦੀ ਹੈ ਤਾਂ ਇਸਦਾ ਨੁਕਸਾਨ ਸਿੱਧੇ ਤੌਰ ‘ਤੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਹੋਣ ਵਾਲਾ ਹੈ।
ਜਾਣਕਾਰੀ ਅਨੁਸਾਰ ਬੀਤੇ 2 ਦਿਨ ਪਹਿਲਾਂ ਹੀ ਸੁਪਰੀਮ ਕੋਰਟ ਦੇ ਰਜਿਸਟਰ ਆਫਿਸ ਵੱਲੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ 5 ਸਤੰਬਰ ਨੂੰ ਸੁਪਰੀਮ ਕੋਰਟ ਐਸਵਾਈਐਲ ਸਬੰਧੀ ਸੁਣਵਾਈ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿਚ ਐਸਵਾਈਐਲ ਸਬੰਧੀ ਕਿਸੇ ਵੀ ਸਮੇਂ ਵੱਡਾ ਫੈਸਲਾ ਆ ਸਕਦਾ ਹੈ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਬਾਹਰ ਆਉਣ ਦੇ ਅਗਲੇ ਹੀ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚਕੇ ਨਾ ਸਿਰਫ ਕੈਬਨਿਟ ਮੰਤਰੀ ਨਿਤਿਨ ਗੜਕਰੀ ਤੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹਨ ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਦੇ ਹੋਏ ਕਾਫੀ ਲੰਮੀ ਚਰਚਾ ਕਰਦੇ ਹਨ ਹਾਲਾਂਕਿ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦਰਿਮਾਨ ਕੀ ਚਰਚਾ ਹੋਈ ਇਸਦਾ ਵੇਰਵਾ ਬਾਹਰ ਨਹੀਂ ਆਇਆ ਹੈ ਪਰੰਤੂ ਇਹ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਇਹ ਤੈਅ ਕਰਕੇ ਗਏ ਸਨ ਕਿ ਉਹ ਪ੍ਰਧਾਨ ਮੰਤਰੀ ਕੋਲ ਐਸਵਾਈਐਲ ਦਾ ਮੁੱਦਾ ਜ਼ਰੂਰ ਉਠਾਉਣਗੇ ।
ਕਿਉਂਕਿ ਸੁਪਰੀਮ ਕੋਰਟ ‘ਚ ਕੇਂਦਰ ਵੱਲੋਂ ਦਿੱਤੇ ਜਾਣ ਵਾਲੇ ਬਿਆਨ ਕਾਫੀ ਮਾਇਨੇ ਰੱਖਣ ਵਾਲੇ ਹਨ ਇਸ ਲਈ ਕੈਪਟਨ ਅਮਰਿੰਦਰ ਦੀ ਅਚਾਨਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਲਈ ਸਿਰ ਦਰਦ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਜੇਕਰ 5 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਢਿੱਲ ਦਿੱਤੀ ਗਈ ਤਾਂ ਇਸਦਾ ਦੋਸ਼ ਮਨੋਹਰ ਲਾਲ ਖੱਟਰ ‘ਤੇ ਆ ਸਕਦਾ ਹੈ ਕਿਉਂਕਿ ਕੇਂਦਰ ‘ਚ ਭਾਜਪਾ ਦੀ ਸਰਕਾਰ ਦੇ ਬਾਵਜ਼ੂਦ ਵੀ ਇਹ ਨਰਿੰਦਰ ਮੋਦੀ ਨਾਲ ਮੁਲਾਕਾਤ ਨਹੀਂ ਕਰ ਸਕੇ ਜਦੋਂ ਦੂਜੇ ਪਾਸੇ ਇੱਕ ਹੀ ਦਿਨ ‘ਚ ਪੰਜਾਬ ਦੇ ਮੁੱਖ ਮੰਤਰੀ ਮੁਲਾਕਾਤ ਕਰਦੇ ਹੋਏ ਪੰਜਾਬ ਦਾ ਪੱਖ ਵੀ ਰੱਖ ਕੇ ਆ ਗਏ ।
ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਮਨੋਹਰ ਲਾਲ ਖੱਟਰ
ਮਨੋਹਰ ਲਾਲ ਖੱਟਰ ਹਰਿਆਣਾ ਦੇ ਵਿਰੋਧੀ ਧਿਰ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ ਵਿਰੋਧੀ ਧਿਰ ਪਾਰਟੀਆਂ ਨੇ ਸਿੱਧੇ ਤੌਰ ‘ਤੇ ਮਨੋਹਰ ਲਾਲ ਖੱਟਰ ਨੂੰ ਐਸਵਾਈਐਲ ਦੇ ਮਾਮਲੇ ‘ਚ ਸੀਰੀਅਸ ਨਾ ਹੋਣ ਦਾ ਦੋਸ਼ ਤੱਕ ਲਾ ਦਿੱਤਾ ਹੈ, ਕਿਉਂਕਿ ਇਸ ਗੰਭੀਰ ਮੁੱਦੇ ‘ਤੇ ਹੁਣ ਤੱਕ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕਰ ਸਕੇ ਹਨ ਵਿਰੋਧ ‘ਚ ਕਾਂਗਰਸ ਤੇ ਇਨੈਲੋ ਨੇ ਹਮਲਾ ਕਰਦੇ ਹੋਏ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਸ਼ਾਇਦ ਮਨੋਹਰ ਲਾਲ ਖੱਟਰ ਐਸਵਾਈਐਲ ਦਾ ਪਾਣੀ ਹਰਿਆਣਾ ‘ਚ ਲਿਆਉਣਾ ਹੀ ਨਹੀਂ ਚਾਹੁੰਦੇ ਹਨ ਜਿਸ ਕਾਰਨ ਹੀ ਇਹ ਪ੍ਰਧਾਨ ਮੰਤਰੀ ਨਾਲ ਇੱਕ ਮੁਲਾਕਾਤ ਤੱਕ ਨਹੀਂ ਕਰ ਸਕੇ ਜਾਂ ਫਿਰ ਨਰਿੰਦਰ ਮੋਦੀ ਮਨੋਹਰ ਲਾਲ ਖੱਟਰ ਨੂੰ ਸਮਾਂ ਨਹੀਂ ਦੇ ਰਹੇ ਹਨ।
ਵਿਧਾਨ ਸਭਾ ਸੈਸ਼ਨ ‘ਚ ਬਣ ਸਕਦੈ ਵੱਡਾ ਮੁੱਦਾ
ਆਗਾਮੀ 7 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਛੋਟੇ ਵਿਧਾਨ ਸਭਾ ਸੈਸ਼ਨ ‘ਚ ਐਸਵਾਈਐਲ ਦਾ ਮੁੱਦਾ ਵੱਡਾ ਬਣਾ ਸਕਦਾ ਹੈ ਜਿੱਥੇ ਵਿਰੋਧੀ ਪਾਰਟੀਆਂ ਮਨੋਹਰ ਲਾਲ ਖੱਟਰ ਨੂੰ ਘੇਰਨ ਲਈ ਆਪਣੀ ਧਾਰ ਨੂੰ ਤੇਜ਼ ਕਰਨ ‘ਚ ਲੱਗੀਆਂ ਹੋਈਆਂ ਹਨ ਉੱਥੇ 5 ਸਤੰਬਰ ਨੂੰ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਤੋਂ ਬਾਅਦ ਇਹ ਸੈਸ਼ਨ ਸ਼ੁਰੂ ਹੋਵੇਗਾ ਇਸ ਲਈ ਸੁਣਵਾਈ ਦੌਰਾਨ ਹੋਣ ਵਾਲੀ ਕਾਰਵਾਈ ਵੀ ਇਸ ਸੈਸ਼ਨ ‘ਚ ਭਾਰੀ ਪਏਗੀ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਸੈਸ਼ਨ ਦੌਰਾਨ ਮਨੋਹਰ ਲਾਲ ਖੱਟਰ ਸਰਕਾਰ ਦੀ ਵੀ ਇੱਕ ਪਾਸੇ ਤੋਂ ਪ੍ਰੀਖਿਆ ਹੋਵੇਗੀ ਕਿ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਕਿਵੇਂ ਤੇ ਕੀ ਜਵਾਬ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।