Rajoana - Sach Kahoon Punjabi
ਪਿਛਲੇ ਮਹੀਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੀ ਸਜਾ ਨੂੰ ਮੁਆਫ਼ ਕਰਨ ਦੀ ਆਈ ਸੀ ਖ਼ਬਰ, ਅਮਿਤ ਸ਼ਾਹ ਨੇ ਦਿੱਤਾ ਗਲਤ ਕਰਾਰ
ਕਾਂਗਰਸ ਪਾਰਟੀ ਨੇ ਵੱਟੀ ਚੁੱਪ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਕੇਂਦਰ ਸਰਕਾਰ ਨੂੰ ਅਪੀਲ ਕਰਨ ਦਾ ਐਲਾਨ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਫਾਸੀ ਦੀ ਸਜਾ ਮਿਲੀ ਹੋਈ ਐ ਬਲਵੰਤ ਸਿੰਘ ਰਾਜੋਆਣਾ ਨੂੰ
ਚੰਡੀਗੜ(ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲੇ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਮੁਆਫ਼ੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸਾਫ਼ ਇਨਕਾਰ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸ ਮੁੱਦੇ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਨੇ ਮੁਕੰਮਲ ਤੌਰ ‘ਤੇ ਚੁੱਪ ਵੱਟ ਲਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਜਲਦ ਹੀ ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਦੇ ਮਿਲ ਕੇ ਮੁੜ ਵਿਚਾਰ ਕਰਨ ਦੀ ਅਪੀਲ ਕਰਨਗੇ। ਇਸ ਮਾਮਲੇ ਵਿੱਚ ਹੋਰ ਵਿਰੋਧੀ ਪਾਰਟੀਆਂ ਵੀ ਜਿਆਦਾ ਕੁਝ ਬੋਲਣ ਤੋਂ ਸਾਫ਼ ਇਨਕਾਰ ਕਰ ਰਹੀਆਂ ਹਨ ਕਿਉਂਕਿ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਮੁਆਫ਼ੀ ਨੂੰ ਵੋਟ ਬੈਂਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੀ ਇਸ ਮੁੱਦੇ ਪੂਰੀ ਤਰਾਂ ਚੁੱਪ ਹੈ।
ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸਿੱਖ ਕੈਦੀਆ ਨੂੰ ਰਿਹਾਈ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਤੋਂ ਸਿੱਖ ਕੈਦੀਆ ਸਬੰਧੀ ਸੂਚੀ ਵੀ ਮੰਗੀ ਗਈ ਸੀ। ਕੇਂਦਰ ਦੀ ਇਸ ਮੰਗ ਨੂੰ ਦੇਖਦੇ ਹੋਏ ਜਿਹੜੀ ਸੂਚੀ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਵਲੋਂ ਭੇਜੀ ਗਈ ਸੀ, ਉਸ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਵੀ ਨਾਅ ਸ਼ਾਮਲ ਕੀਤਾ ਗਿਆ ਸੀ। ਨਵੰਬਰ ਮਹੀਨੇ ਵਿੱਚ ਜਦੋਂ ਸਿੱਖ ਕੈਦੀਆ ਨੂੰ ਰਿਹਾਈ ਕਰਨ ਸਬੰਧੀ ਕੇਂਦਰ ਸਰਕਾਰ ਵਲੋਂ ਆਦੇਸ਼ ਜਾਰੀ ਕੀਤੇ ਗਏ ਤਾਂ ਪੰਜਾਬ ਵਿੱਚ ਇਹ ਖ਼ਬਰ ਵੀ ਨਸ਼ਰ ਹੋ ਗਈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਨੂੰ ਘਟਾਉਂਦੇ ਹੋਏ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਰਵਨੀਤ ਬਿੱਟੂ ਵਲੋਂ ਸਜਾ ਮੁਆਫ਼ੀ ਖ਼ਿਲਾਫ਼ ਲਾਇਆ ਸੀ ਲੋਕ ਸਭਾ ਵਿੱਚ ਸੁਆਲ
ਖ਼ਬਰ ਦੇ ਆਉਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੋਂ ਲੈ ਕੇ ਕੁਝ ਹੋਰ ਕਾਂਗਰਸੀ ਲੀਡਰਾਂ ਨੇ ਵਿਰੋਧ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਇਸ ਬਾਰੇ ਸਪਸ਼ਟੀਕਰਨ ਦਿੱਤਾ ਸੀ ਕਿ ਉਨਾਂ ਨੇ ਕਦੇ ਵੀ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਕਿਹਾ ਅਤੇ ਕੇਂਦਰ ਸਰਕਾਰ ਵੱਲੋਂ ਸੂਚੀ ਮੰਗੇ ਜਾਣ ‘ਤੇ ਸਿਰਫ਼ ਸੂਚੀ ਭੇਜੀ ਸੀ ਜਿਸ ਵਿੱਚ ਰਾਜੋਆਣਾ ਦਾ ਵੀ ਨਾਅ ਸੀ।
ਇਸ ਮਾਮਲੇ ਦੇ ਕਾਫ਼ੀ ਜਿਆਦਾ ਭਖਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸਜਾ ਮੁਆਫ਼ੀ ਖ਼ਿਲਾਫ਼ ਲੋਕ ਸਭਾ ਵਿੱਚ ਸੁਆਲ ਲਾਇਆ ਸੀ ਕਿ ਆਖ਼ਰਕਾਰ ਬਲਵੰਤ ਸਿੰਘ ਰਾਜੋਆਣਾ ਨੂੰ ਸਜਾ ਮੁਆਫ਼ੀ ਕਿਉਂ ਦਿੱਤੀ ਗਈ ਹੈ ਤਾਂ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੁਆਬ ਦਿੰਦੇ ਹੋਏ ਸਿਰਫ਼ ਇੱਕ ਹੀ ਸਤਰ ਬੋਲੀ ਕਿ ਕਿਸੇ ਵੀ ਤਰਾਂ ਦੀ ਸਜਾ ਮੁਆਫ਼ੀ ਨਹੀਂ ਕੀਤੀ ਗਈ ਹੈ ਅਤੇ ਅਖ਼ਬਾਰੀ ਗੱਲਾ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਇਸ ਇੱਕ ਲਾਈਨ ਦੇ ਜੁਆਬ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਕਾਫ਼ੀ ਜਿਆਦਾ ਭਖ ਗਈ ਹੈ। ਕਾਂਗਰਸ ਪਾਰਟੀ ਸਣੇ ਆਮ ਆਦਮੀ ਪਾਰਟੀ ਵਲੋਂ ਇਸ ਸਜਾ ਮੁਆਫ਼ੀ ਦੇ ਸਬੰਧ ਵਿੱਚ ਆਏ ਨਵੇਂ ਬਿਆਨ ਨੂੰ ਲੈ ਕੇ ਕੋਈ ਵੀ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀਂ ਹੈ ਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਖ਼ਿਲਾਫ਼ ਜਲਦ ਹੀ ਅਮਿਤ ਸ਼ਾਹ ਨੂੰ ਮਿਲਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਜਾ ਮੁਆਫ਼ੀ ਬਰਕਰਾਰ ਕਰਨ ਲਈ ਅਮਿਤ ਸ਼ਾਹ ਨੂੰ ਮਿਲਾਂਗੇ : ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਮੁਆਫ਼ੀ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਰਾਜੋਆਣਾ ਦੀ ਸਜਾ ਮੁਆਫ਼ੀ ਨਾਲ ਸਿੱਖ ਸੰਗਤ ਵਿੱਚ ਕਾਫ਼ੀ ਜਿਆਦਾ ਖ਼ੁਸ਼ੀ ਦਾ ਮਾਹੌਲ ਸੀ ਪਰ ਅੱਜ ਆਏ ਨਵੇਂ ਬਿਆਨ ਤੋਂ ਬਾਅਦ ਵੱਡਾ ਧੱਕਾ ਲੱਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਚੁੱਪ ਨਹੀਂ ਬੈਠੇਗਾ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਮੁਆਫ਼ ਕਰਵਾਈ ਜਾਏਗੀ। ਉਨਾਂ ਕਿਹਾ ਕਿ ਇਸ ਨਾਲ ਕਾਂਗਰਸ ਸਰਕਾਰ ਦਾ ਦੂਹਰਾ ਚਿਹਰਾ ਵੀ ਸਾਹਮਣੇ ਆ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਦੀ ਸਜਾ ਮੁਆਫ਼ੀ ਤੋਂ ਕਦੇ ਵੀ ਕਾਂਗਰਸ ਪਾਰਟੀ ਖੁਸ਼ ਨਹੀਂ ਸੀ। ਜਿਸ ਕਾਰਨ ਹੀ ਉਨਾਂ ਦੇ ਸੰਸਦ ਮੈਂਬਰ ਨੇ ਇਸ ਤਰਾਂ ਦਾ ਸੁਆਲ ਪੁੱਛਦੇ ਹੋਏ ਸਜ਼ਾ ਮੁਆਫ਼ੀ ਦਾ ਵਿਰੋਧ ਤੱਕ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਟਲੀ ਤੇ ਬਿੱਟੂ ਨੇ ਰਾਜੋਆਣਾ ਦੀ ਸਜ਼ਾ ਮਾਫ਼ੀ ਲਈ ਸ਼ਰਤਾਂ ਰੱਖੀਆਂ
ਰਿਪੋਰਟ ਪੇਸ਼ ਹੋਣ ਤੋਂ ਪਹਿਲਾਂ ਹੀ ਅਕਾਲੀਆਂ ਦੀ ਫੂਕ ਨਿਕਲੀ : ਕੋਟਲੀ | Rajoana
ਕਿਹਾ, ਭਵਿੱਖ ਵਿੱਚ ਕਿਸੇ ਵੀ ਹਿੰਸਕ ਕਾਰਵਾਈ ‘ਚ ਨਾ ਹੋਵੇ ਸ਼ਾਮਲ | Rajoana
ਜਗਰਾਓਂ, (ਜਸਵੰਤ ਰਾਏ/ਸੱਚ ਕਹੂੰ ਨਿਊਜ਼)। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ ਬਲਵੰਤ ਸਿੰਘ ਰਾਜੋਆਣਾ ਤੋਂ ਕੁਝ ਸ਼ਰਤਾਂ ਮੰਨਵਾ ਲਏ ਤਾਂ ਉਹ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ਼ ਕਰਾਉਣ ਲਈ ਤਿਆਰ ਹਨ। ਬਿੱਟੂ ਤੇ ਕੋਟਲੀ ਨੇ ਇਹ ਐਲਾਨ ਸਾਬਕਾ ਮਲਕੀਤ  ਸਿੰਘ ਦਾਖਾ ਵੱਲੋਂ ਕੋਟਲੀ ਦੇ ਕਾਂਗਰਸ ਵੱਲੋਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ਼ ਅਤੇ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਬਣਾਉਣ ਦੀ ਖੁਸ਼ੀ ‘ਚ ਰੱਖੇ ਪ੍ਰੋਗਰਾਮ ਦੌਰਾਨ ਕੀਤਾ। (Rajoana)
ਬਿੱਟੂ ਨੇ ਪਾਰਟੀ ਵਰਕਰਾਂ ਨੂੰ 31 ਅਗਸਤ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ਚੰਡੀਗੜ੍ਹ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਲਈ ਚਾਰਾਜੋਈ ਕਰਦੇ ਅਕਾਲੀ ਜੇਕਰ ਕੁਝ ਸ਼ਰਤਾਂ ਲਈ ਹਾਮੀ ਭਰਵਾ ਲੈਣ ਤਾਂ ਉਨ੍ਹਾਂ ਦਾ ਪਰਿਵਾਰ ਇਸ ‘ਤੇ ਇਤਰਾਜ਼ ਨਹੀਂ ਕਰੇਗਾ। ਇਸ ਲਈ ਰਾਜੋਆਣਾ ਨੂੰ ਲਿਖ ਕੇ ਦੇਣਾ ਹੋਵੇਗਾ ਕਿ ਉਹ ਦੇਸ਼ ਦੇ ਸੰਵਿਧਾਨ ਤੇ ਕਾਨੂੰਨ ਨੂੰ ਮੰਨਦਾ ਹੈ ਅਤੇ ਭਵਿੱਖ ਵਿੱਚ ਕਦੇ ਕਿਧਰੇ ਅੱਤਵਾਦੀ ਕਾਰਵਾਈ, ਬੰਬ ਧਮਾਕੇ, ਅੰਨ੍ਹੇਵਾਹ ਫਾਇਰਿੰਗ ਵਰਗੀ ਗਤੀਵਿਧੀ ਦਾ ਹਿੱਸਾ ਨਹੀਂ ਬਣੇਗਾ। (Rajoana)
ਇਹ ਵੀ ਪੜ੍ਹੋ : ਜੇ ਤੁਹਾਡਾ ਵੀ ਕੱਟਦਾ ਹੈ ਈਪੀਐੱਫ਼ ਤਾਂ ਪੜ੍ਹ ਲਓ ਇਹ ਖੁਸ਼ਖਬਰੀ
ਜੇਕਰ ਅਕਾਲੀ ਇਸ ਗੱਲ ਦੀ ਗਾਰੰਟੀ ਚੁੱਕ ਲੈਣ ਤਾਂ ਉਹ ਵੀ ਸਹਿਮਤੀ ਦੇਣ ਨੂੰ ਤਿਆਰ ਹਨ। ਉਨਾਂ ਕਿਹਾ ਕਿ ਇਹ ਸ਼ਰਤ ਪੰਜਾਬ ਦੇ ਲੋਕਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਰੱਖੀ ਹੈ ਤਾਂ ਜੋ ਜਿਹੜਾ ਸੰਤਾਪ ਉਨ੍ਹਾਂ ਦੇ ਪਰਿਵਾਰ ਨੇ ਭੋਗਿਆ ਹੈ ਉਹ ਹੋਰਨਾਂ ਪੰਜਾਬੀਆਂ ਨੂੰ ਨਾ ਭੋਗਣਾ ਪਵੇਗਾ। ਪੰਜਾਬ ਨੂੰ ਨਸ਼ਿਆਂ ਦੀ ਮੰਡੀ ਬਣਾਉਣ ਲਈ ਵੀ ਉਨ੍ਹਾਂ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਸਾਬਕਾ ਮੰਤਰੀ ਦਾਖਾ ਨੇ ਭਰਵੇਂ ਇਕੱਠ ਲਈ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹੁਣ ਵਜੂਦ ਖ਼ਤਰੇ ਵਿੱਚ ਹੈ।
ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਕੁੱਲ ਹਿੰਦ ਕਾਂਗਰਸ ਦਾ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਬਣਨ ‘ਤੇ ਸਨਮਾਨ ਕਰਨ ਹਿੱਤ ਸਥਾਨਕ ਅਮਰਾਜ ਪੈਲੇਸ ਵਿਖੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ ਵਿੱਚ ਰੱਖਿਆ ਪ੍ਰੋਗਰਾਮ ਇੱਕ ਵੱਡੀ ਰੈਲੀ ਦਾ ਰੂਪ ਹੋ ਨਿੱਬੜਿਆ। ਸਮੁੱਚੀਆਂ ਕੁਰਸੀਆਂ ਭਰਨ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਹੇਠਾਂ ਦਰੀਆਂ ‘ਤੇ ਬੈਠ ਕੇ ਪੈਲੇਸ ਨੱਕੋ ਭਰ ਦਿੱਤਾ ਜਿਸ ਤੋਂ ਪਾਰਟੀ ਲੀਡਰਸ਼ਿਪ ਬਾਗੋ ਬਾਗ ਨਜ਼ਰ ਆਈ। ਇਸ ਸਬੰਧੀ ਖ਼ੁਸ਼ੀ ਦਾ ਇਜ਼ਹਾਰ ਬੁਲਾਰਿਆਂ ਨੇ ਸਟੇਜ ਤੋਂ ਵੀ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੋਪਾਲ ਸ਼ਰਮਾ, ਦਿਹਾਤੀ ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਸਤਿੰਦਰਪਾਲ ਸਿੰਘ ਗਰੇਵਾਲ, ਭਜਨ ਸਿੰਘ ਸਵੱਦੀ, ਗੁਰਮੇਲ ਸਿੰਘ ਕੈਲੇ, ਮਨੀ ਗਰਗ, ਸਰਪੰਚ ਗੁਰਵਿੰਦਰ ਸਿੰਘ ਪੋਨਾ ਤੋਂ ਇਲਾਵਾ ਬਚਿੱਤਰ ਸਿੰਘ ਚਿੱਤਾ, ਦਰਸ਼ਨ ਸਿੰਘ ਲੱਖਾ, ਗੁਰਸਿਮਰਨ ਸਿੰਘ ਰਸੂਲਪੁਰ, ਮਨਜਿੰਦਰ ਸਿੰਘ ਡੱਲਾ, ਗੁਰਦੇਵ ਸਿੰਘ ਲਾਪਰਾਂ, ਕੇ.ਕੇ. ਬਾਵਾ ਆਦਿ ਪਾਰਟੀ ਆਗੂ ਮੌਜੂਦ ਸਨ। (Rajoana)
ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
ਪਟਿਆਲਾ, (ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਪਟਿਆਲਾ ‘ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦੇ ਮਾਮਲੇ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ ਹੈ। ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਫੈਸਲਾ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਉਸ ਨਾਲ ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਲਿਆ ਗਿਆ ਹੈ। ਰਾਜੋਆਣਾ ਦੇ ਭੁੱਖ ਹੜਤਾਲ ਖਤਮ ਕਰਨ ਦੀ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਪਿੱਛੋਂ ਦਿੱਤੀ।
ਜਿਕਰਯੋਗ ਹੈ ਕਿ ਹੈ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੌਰਾਨ ਰਾਜੋਆਣਾ ਨੂੰ ਜਲਦ ਉਨ੍ਹਾਂ ਦੀ ਸਜ਼ਾ ਸੰਬੰਧੀ ਫੈਸਲਾ ਲਏ ਜਾਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ।
ਗ੍ਰਹਿ ਮੰਤਰੀ ਨਾਲ ਮੁਲਾਕਾਤ ਦੇ ਬਾਵਜੂਦ ਰਾਜੋਆਣਾ ਦੀ ਭੁੱਖ ਹੜਤਾਲ ਜਾਰੀ
4 ਕਿਲੋ ਵਜਨ ਘਟਿਆ, ਜੇਲ੍ਹ ਪ੍ਰਸ਼ਾਸਨ ਚੁਕੰਨਾ | Home Minister
ਪਟਿਆਲਾ,(ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਤੇ ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਦੇ ਬਾਵਜੂਦ ਰਾਜੋਆਣਾ ਦੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਕੱਲ੍ਹ ਗ੍ਰਹਿ ਮੰਤਰੀ ਨੂੰ ਮਿਲੇ ਵਫ਼ਦ ਵੱਲੋਂ ਮੁਲਾਕਾਤ ਸਮੇਂ ਹੋਈ ਗੱਲਬਾਤ ਸਬੰਧੀ ਉਸ ਕੋਲ ਕੋਈ ਸੁਨੇਹਾ ਨਹੀਂ ਪੁੱਜਿਆ ਹੈ। (Home Minister)
ਰਾਜੋਆਣਾ ਦੇ ਇਹ ਸ਼ਬਦ ਅੱਜ ਇੱਥੇ ਜੇਲ੍ਹ ਅੰਦਰ ਰਾਜੋਆਣਾ ਨੂੰ ਮਿਲਣ ਤੋਂ ਬਾਅਦ ਉਸਦੀ ਭੈਣ ਕਮਲਜੀਤ ਸਿੰਘ ਵੱਲੋਂ ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਕਹੇ ਗਏ। ਕਮਲਜੀਤ ਕੌਰ ਨੇ ਦੱਸਿਆ ਕਿ ਅਕਾਲੀ ਦਲ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕਿਹਾ ਗਿਆ ਸੀ ਕਿ ਗ੍ਰਹਿ ਮੰਤਰੀ ਨੂੰ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਫ਼ਦ ਵਿੱਚ ਮਿਲਣਗੇ, ਪਰ ਕੱਲ੍ਹ ਇਹ ਦੋਵੇਂ ਜਣੇ ਰਾਜਨਾਥ ਸਿੰਘ ਨਾਲ ਮੁਲਾਕਾਤ ਮੌਕੇ ਨਹੀਂ ਪਹੁੰਚੇ, ਜਿਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਰਾਜੋਆਣਾ ਮਾਮਲੇ ‘ਤੇ ਕਿੰਨੇ ਸੁਹਿਰਦ ਹਨ।
ਉਹਨਾਂ ਦੱਸਿਆ ਕਿ ਰਾਜੋਆਣਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਕੋਲ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਾਂ ਕੋਈ ਹੋਰ ਮੈਂਬਰ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਸਬੰਧੀ ਗੱਲਬਾਤ ਦੇ ਵੇਰਵੇ ਦੇਣ ਪੁੱਜਦਾ ਹੈ ਤਾਂ ਉਸ ਤੋਂ ਬਅਦ ਹੀ ਭੁੱਖ ਹੜਤਾਲ ਵਾਪਸ ਲੈਣ ਬਾਰੇ ਸੋਚਿਆ ਜਾ ਸਕਦਾ ਹੈ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਕਿ ਰਾਜੋਆਣਾ ਵੱਲੋਂ ਖੁਦ ਕਿਹਾ ਗਿਆ ਹੈ ਕਿ ਉਹ ਕੋਈ ਚਾਰਾਜੋਈ ਨਹੀਂ ਕਰਨਗੇ ਤਾਂ ਫਿਰ ਰਾਸ਼ਟਰਪਤੀ ਨੂੰ ਭੇਜੀ ਅਪੀਲ ਸਬੰਧੀ ਕਿਉਂ ਫੈਸਲਾ ਉਡੀਕ ਰਹੇ ਹਨ, ਪਰ ਉਨ੍ਹਾਂ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਰਾਜਨ ਕਪੂਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਭੁੱਖ ਹੜਤਾਲ ਕਾਰਨ ਰਾਜੋਆਣਾ ਦਾ ਵਜਨ 4 ਕਿਲੋ ਘੱਟ ਗਿਆ ਹੈ ਅਤੇ ਡਾਕਟਰਾਂ ਵੱਲੋਂ ਸਮਂ-ਸਮੇਂ ‘ਤੇ ਉਸਦਾ ਚੈਕਅੱਪ ਕੀਤਾ ਜਾ ਰਿਹਾ ਹੈ।
ਪਿੱਠ ਦਰਦ ਕਾਰਨ ਰਾਜੋਆਣਾ ਹਸਪਤਾਲ ਲਿਆਂਦਾ
ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ। ਹਸਪਤਾਲ ਵਿਖੇ ਲਿਆਉਣ ਮੌਕੇ ਪੁਲਿਸ ਵੱਲੋਂ ਪੂਰੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਰਾਜੋਆਣਾ ਨੂੰ ਪਿੱਠ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਖੇ ਲਿਆਂਦਾ ਗਿਆ
ਜਿੱਥੇ ਕਿ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਗਿਆ। ਉਹ ਲੱਗਭਗ ਇੱਕ ਘੰਟਾ ਹਸਪਤਾਲ ਰਿਹਾ ਅਤੇ ਡਾਕਟਰਾਂ ਵੱਲੋਂ ਚੈਕਅੱਪ ਕਰਨ ਤੋਂ ਬਾਅਦ ਉਸ ਨੂੰ ਮੁੜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਵਾਪਸ ਲਿਆਂਦਾ ਗਿਆ। ਦੱਸਣਯੋਗ ਹੈ ਕਿ ਰਾਜੋਆਣਾ ਨੂੰ ਪਹਿਲਾਂ ਵੀ ਕਈ ਵਾਰ ਪਿੱਠ ਵਿੱਚ ਦਰਦ ਹੋਣ ਕਾਰਨ ਇੱਥੇ ਲਿਆਂਦਾ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਕਿ ਜ਼ਰੂਰੀ ਚੈਕਅੱਪ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ ਹੈ। ਰਾਜੋਆਣਾ ਨੂੰ ਹਸਪਤਾਲ ਵਿਖੇ ਲਿਆਉਣ ਮੌਕੇ ਹਸਪਤਾਲ ਅੰਦਰ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ