Bathinda Police - Sach Kahoon Punjabi
Drug Smuggling Case: ਗ੍ਰਿਫਤਾਰ ਮਹਿਲਾ ਪੁਲਿਸ ਮੁਲਾਜ਼ਮ ਨੂੰ ਜ਼ਮਾਨਤ ਮਿਲੀ
Drug Smuggling Case: (ਸੁਖਜੀਤ ਮਾਨ) ਬਠਿੰਡਾ। ਲੰਘੀ 2 ਅਪ੍ਰੈਲ ਨੂੰ ਬਠਿੰਡਾ ਪੁਲਿਸ ਵੱਲੋਂ 17.71 ਗ੍ਰਾਮ ਹੈਰੋਇਨ ਅਤੇ ਇੱਕ ਕਾਲੀ ਥਾਰ ਸਮੇਤ ਗ੍ਰਿਫ਼ਤਾਰ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਨੂੰ ਮਾਣਯੋਗ ਬਠਿੰਡਾ ਅਦਾਲਤ ’ਚੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਉਸਨੂੰ 50,000 ਰੁਪਏ ਦੇ ਜ਼ਮਾਨਤੀ ਮੁਚਲਕੇ ’ਤੇ ਰਿਹਾਅ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab Kisan News: ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ ਮੰਗ ਪੱਤਰ…
ਵੇਰਵਿਆਂ ਮੁਤਾਬਿਕ ਗ੍ਰਿਫਤਾਰੀ ਤੋਂ ਬਾਅਦ ਬਠਿੰਡਾ ਪੁਲਿਸ ਨੇ ਪਹਿਲਾਂ 2 ਦਿਨਾਂ ਦਾ ਅਤੇ ਫਿਰ 3 ਦਿਨਾਂ ਦਾ ਰਿਮਾਂਡ ਲਿਆ ਸੀ ਪਰ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਆਦਿ ’ਚ ਪੁਲਿਸ ਨੂੰ ਕੋਈ ਵਾਧੂ ਸਬੂਤ ਨਹੀਂ ਮਿਲਿਆ। ਅਮਨਦੀਪ ਕੌਰ ਲਗਭਗ ਇੱਕ ਮਹੀਨਾ ਜੇਲ੍ਹ ਵਿੱਚ ਰਹੀ। ਅਮਨਦੀਪ ਕੌਰ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਬਠਿੰਡਾ ਅਦਾਲਤ ਵਿੱਚੋਂ ਅਮਨਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਉਹਨਾਂ ਕਿਹਾ ਕਿ ਪੁਲਿਸ ਨੂੰ ਅਮਨਦੀਪ ਕੌਰ ਕੋਲੋਂ ਬਰਾਮਦਗੀ ਨਹੀਂ ਹੋਈ ਸਗੋਂ ਬਣਾਈ ਗਈ ਹੈ। ਪੁਲਿਸ ਵੱਲੋਂ ਹਾਲੇ ਤੱਕ ਅਮਨਦੀਪ ਕੌਰ ਖਿਲਾਫ਼ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ। Drug Smuggling Case
Bathinda Police: ਬਠਿੰਡਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਬਠਿੰਡਾ ਪੁਲਿਸ ਵਿਭਾਗ ’ਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅਮਨੀਤ ਕੌਂਡਲ ਦੀ ਅਗਵਾਈ ਹੇਠ, 355 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕਦਮ ਦਾ ਮੁੱਖ ਉਦੇਸ਼ ਥਾਣਿਆਂ ’ਚ ਪੁਲਿਸ ਫੋਰਸ ਨੂੰ ਮਜ਼ਬੂਤ ​​ਕਰਨਾ ਤੇ ਜ਼ਿਲ੍ਹੇ ਭਰ ’ਚ ਅਪਰਾਧ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਸਥਾਪਤ ਕਰਨਾ ਹੈ। 31 ਮਈ ਤੱਕ ਸਥਿਤੀ ਵਿੱਚ ਠੋਸ ਸੁਧਾਰ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। Bathinda Police
ਇਹ ਖਬਰ ਵੀ ਪੜ੍ਹੋ : Patiala News: ਰੇਲਵੇ ਪੁਲਿਸ ਵੱਲੋਂ ਮਹਿਲਾ ਯਾਤਰੀ ਕੋਲੋਂ 1 ਕਿਲੋ ਅਫ਼ੀਮ ਬਰਾਮਦ
ਸਿਵਲ ਲਾਈਨ ਥਾਣੇ ’ਚ ਸਭ ਤੋਂ ਵੱਡੀ ਤਬਦੀਲੀ | Bathinda Police
ਇਸ ਫੇਰਬਦਲ ਤਹਿਤ, ਸਿਵਲ ਲਾਈਨ ਥਾਣੇ ਨੂੰ ਸਭ ਤੋਂ ਵੱਧ ਨਫ਼ਰੀ ਦਿੱਤੀ ਗਈ ਹੈ, ਜਿੱਥੇ 31 ਨਵੇਂ ਪੁਲਿਸ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ 17 ਏਐਸਆਈ (ਸਹਾਇਕ ਸਬ-ਇੰਸਪੈਕਟਰ) ਅਤੇ 16 ਸੀਨੀਅਰ ਕਾਂਸਟੇਬਲ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਮੁਲਾਜ਼ਮਾਂ ਨੂੰ ਪੀਸੀਆਰ (ਪੁਲਿਸ ਕੰਟਰੋਲ ਰੂਮ) ਤੋਂ ਤਬਦੀਲ ਕੀਤਾ ਗਿਆ ਹੈ, ਤਾਂ ਜੋ ਉਨ੍ਹਾਂ ਦੇ ਫੀਲਡ ਤਜਰਬੇ ਦਾ ਲਾਭ ਪੁਲਿਸ ਸਟੇਸ਼ਨ ਪੱਧਰ ’ਤੇ ਹਾਸਲ ਕੀਤਾ ਜਾ ਸਕੇ।
Bathinda Police : ਕਾਲੀ ਥਾਰ ’ਚ ‘ਚਿੱਟੇ’ ਦਾ ਧੰਦਾ ਕਰਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਮਹਿਲਾ ਸੀਨੀਅਰ ਕਾਂਸਟੇਬਲ ਨੂੰ ਥਾਰ ਗੱਡੀ ਸਮੇਤ ਹੈਰੋਇਨ ਦੀ ਤਸਕਰੀ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਜਦੋਂ ਨਾਕੇ ਦੌਰਾਨ ਬਠਿੰਡਾ-ਬਾਦਲ ਰੋਡ ’ਤੇ ਖੜ੍ਹੀ ਸੀ ਤਾਂ ਉੱਥੇ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਇਸ ਵੇਲੇ ਬਠਿੰਡਾ ਪੁਲਿਸ ਲਾਈਨ ’ਚ ਆਰਜ਼ੀ ਤੌਰ ’ਤੇ ਡਿਊਟੀ ਕਰ ਰਹੀ ਸੀ ਜਦੋਂ ਕਿ ਉਸਦੀ ਡਿਊਟੀ ਮਾਨਸਾ ’ਚ ਹੈ।
ਇਹ ਵੀ ਪੜ੍ਹੋ: Colonel Bath Assault Case: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਕਰੇਗੀ ਕਰਨਲ ‘ਤੇ ਹਮਲੇ ਦੇ ਮ…
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਵਰਧਮਾਨ ਪੁਲਿਸ ਸਟੇਸ਼ਨ ਦੇ ਇੰਚਾਰਜ ਏਐਸਆਈ ਮਨਜੀਤ ਸਿੰਘ ਅਤੇ ਐਂਟੀ ਨਾਰਕੋਟਿਕਸ ਬਿਊਰੋ ਦੀ ਟੀਮ ਨੇ ਸਾਂਝੇ ਆਪ੍ਰੇਸ਼ਨ ਤਹਿਤ ਬਾਦਲ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਚੈਕਿੰਗ ਦੌਰਾਨ ਲਾਡਲੀ ਚੌਕ ਦੀ ਤਰਫੋਂ ਆਈ ਕਾਲੇ ਰੰਗ ਦੀ ਥਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ’ਚੋਂ ਇੱਕ ਔਰਤ ਨੇ ਉੁਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ’ਤੇ ਮੌਜੂਦ ਲੇਡੀ ਕਾਂਸਟੇਬਲ ਅਤੇ ਹੋਰ ਟੀਮ ਨੇ ਉਸਨੂੰ ਕਾਬੂ ਕਰ ਲਿਆ। Bathinda Police
ਗੱਡੀ ਦੀ ਤਲਾਸ਼ੀ ਦੌਰਾਨ ਗੱਡੀ ’ਚ ਰੱਖੇ ਇੱਕ ਡੱਬੇ ਵਿੱਚੋਂ ਮਿਲੇ ਪੋਲੀਥੀਨ ਬੈਗ ’ਚੋਂ 17.71 ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਵੱਲੋਂ ਪੁੱਛਗਿੱਛ ਕਰਨ ’ਤੇ ਉਕਤ ਮਹਿਲਾ ਦੀ ਪਹਿਚਾਣ ਅਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ। ਉਹ ਪੰਜਾਬ ਪੁਲਿਸ ਵਿੱਚ ਇੱਕ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਹੈ, ਜਿਸਦੀ ਡਿਊਟੀ ਮਾਨਸਾ ਵਿਖੇ ਹੈ ਪਰ ਆਰਜੀ ਤੌਰ ’ਤੇ ਬਠਿੰਡਾ ਪੁਲਿਸ ਲਾਈਨ ’ਚ ਡਿਊਟੀ ਕਰ ਰਹੀ ਹੈ ਮੁਲਜ਼ਮ ਮਹਿਲਾ ਖਿਲਾਫ਼ ਥਾਣਾ ਕੈਨਾਲ ਕਲੋਨੀ ’ਚ ਮੁਕੱਦਮਾ ਨੰਬਰ 65, 21 ਬੀ, 61, 85 ਐਨਡੀਪੀਐਸ ਐਕਟ ਤਹਿਤ ਦਰਜ਼ ਕੀਤਾ ਗਿਆ ਹੈ।
ਇੱਕ ਦਿਨ ਦਾ ਮਿਲਿਆ ਪੁਲਿਸ ਰਿਮਾਂਡ
ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮਹਿਲਾ ਦਾ ਉਹਨਾਂ ਵੱਲੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਮਾਣਯੋਗ ਅਦਾਲਤ ਵੱਲੋਂ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ ਮੁਲਜ਼ਮ ਦਾ ਅੱਜ ਡੋਪ ਟੈਸਟ ਵੀ ਕਰਵਾਇਆ ਗਿਆ ਜੋ ਨੈਗਟਿਵ ਆਇਆ ਹੈ। ਬਰਾਮਦ ਹੈਰੋਇਨ ਕਿੱਥੋਂ ਆਈ ਤੇ ਕਿੱਥੇ ਲਿਜਾਈ ਜਾ ਰਹੀ ਸੀ ਆਦਿ ਸਵਾਲਾਂ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। Bathinda Police
Murder: ਪੁੱਤ ਨੇ ਮਾਂ ਨਾਲ ਰਲ ਕੇ ਕੀਤਾ ਪਿਓ ਦਾ ਕਤਲ, ਮਾਂ-ਪੁੱਤ ਦੋਵੇਂ ਗ੍ਰਿਫ਼ਤਾਰ
(ਸੁਖਜੀਤ ਮਾਨ) ਬਠਿੰਡਾ। Murder: ਜ਼ਿਲ੍ਹਾ ਬਠਿੰਡਾ ਦੇ ਥਾਣਾ ਨਥਾਣਾ ’ਚ ਪੈਂਦੇ ਪਿੰਡ ਨਾਥਪੁਰਾ ਵਿਖੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਪੁਲਿਸ ਨੇ ਕੁੱਝ ਹੀ ਘੰਟਿਆਂ ’ਚ ਸੁਲਝਾ ਕੇ ਦੋ ਮੁਲਜ਼ਮਾਂ ਮਾਂ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪੁਲਿਸ ਮੁਤਾਬਿਕ ਇਹ ਕਤਲ ਮਾਂ-ਪੁੱਤ ਨੇ ਰਲ ਕੇ ਕੀਤਾ ਹੈ ਮ੍ਰਿਤਕ ਮੁਲਜ਼ਮ ਮਹਿਲਾ ਦਾ ਪਤੀ ਤੇ ਨੌਜਵਾਨ ਦਾ ਪਿਤਾ ਸੀ।
ਵੇਰਵਿਆਂ ਮੁਤਾਬਿਕ ਥਾਣਾ ਨਥਾਣਾ ਦੀ ਟੀਮ ਕੋਲ ਸੁਖਮੰਦਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਨਾਥਪੁਰਾ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਉਸਦਾ ਛੋਟਾ ਭਰਾ ਪ੍ਰਮਿੰਦਰ ਸਿੰਘ ਉਰਫ ਪਿੰਦੀ, ਜੋ ਉਨ੍ਹਾਂ ਦੇ ਨਾਲ ਦੇ ਘਰ ’ਚ ਹੀ ਆਪਣੀ ਪਤਨੀ ਜਸਵੀਰ ਕੌਰ ਅਤੇ ਲੜਕੇ ਸੁਖਦੀਪ ਸਿੰਘ ਨਾਲ ਰਹਿੰਦਾ ਸੀ ਕੱਲ੍ਹ ਸ਼ਾਮ ਕਰੀਬ 7:30 ਵਜੇ ਉਸਨੇ ਆਪਣੇ ਭਰਾ ਪ੍ਰਮਿੰਦਰ ਸਿੰਘ ਦੇ ਘਰ ਜਾ ਕੇ ਦੇਖਿਆ ਤਾਂ ਉਹ ਖੂਨ ਨਾਲ ਲੱਥਪਥ ਪਿਆ ਸੀ। Murder
ਇਹ ਵੀ ਪੜ੍ਹੋ: Canada News: ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਕੁਡ਼ੀ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
ਪ੍ਰਮਿੰਦਰ ਸਿੰਘ ਦੀ ਪਤਨੀ ਜਸਵੀਰ ਕੌਰ ਆਪਣੇ ਪੁੱਤਰ ਨੂੰ ਮੌਕੇ ਤੋਂ ਭਜਾ ਰਹੀ ਸੀ। ਸੁਖਮੰਦਰ ਸਿੰਘ ਨੇ ਕਿਹਾ ਕਿ ਪ੍ਰਮਿੰਦਰ ਸਿੰਘ ਦਾ ਕਤਲ ਉਸਦੀ ਪਤਨੀ ਤੇ ਪੁੱਤ ਨੇ ਰਲ ਕੇ ਕੀਤਾ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਪ੍ਰਮਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚਲਦਾ ਰਹਿੰਦਾ ਸੀ ਜਿਸ ਕਾਰਨ ਉਸਦਾ ਕਤਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਕਤਲ ਨੂੰ ਟਰੇਸ ਕਰਨ ਲਈ ਥਾਣਾ ਨਥਾਣਾ ਪੁਲਿਸ ਅਤੇ ਸੀਆਈਏ ਸਟਾਫ-2 ਦੀਆਂ ਪੁਲਿਸ ਪਾਰਟੀਆਂ ਵੱਲੋਂ ਟੈਕਨੀਕਲ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੰਮ ਕਰਦੇ ਹੋਏ ਦੋਵੇਂ ਮੁਲਜ਼ਮ ਸੁਖਦੀਪ ਸਿੰਘ ਪੁੱਤਰ ਪ੍ਰਮਿੰਦਰ ਸਿੰਘ ਅਤੇ ਜਸਵੀਰ ਕੌਰ ਪਤਨੀ ਪ੍ਰਮਿੰਦਰ ਸਿੰਘ ਵਾਸੀਆਨ ਨਾਥਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। Murder
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
402 ਗਰਾਮ ਹੈਰੋਇਨ ਸਮੇਤ ਤਿੰਨ ਜਣੇ ਕਾਬੂ | Bathinda News
ਬਠਿੰਡਾ (ਅਸ਼ੋਕ ਗਰਗ)। Bathinda News :  ਬਠਿੰਡਾ ਪੁਲਿਸ ਨੇ ਨਾਕਾਬੰਦੀ ਕਰਕੇ ਤਿੰਨ ਨਸ਼ਾ ਤਸਰਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਮੈਡਮ ਅਮਨੀਤ ਕੌਂਡਲ ਆਈਪੀਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂ ਸ਼ੱਕੀ ਪੁਰਸ਼ਾਂ ਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ’ਚ ਬੱਸ ਸਟੈਂਡ ਪਿੰਡ ਨਥਾਣਾ ਕੋਲ ਸ਼ਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇੱਕ ਕਾਰ ਵਰਨਾ ਨੂੰ ਸ਼ੱਕ ਦੀ ਨਜ਼ਰ ਨਾਲ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਤਿੰਨ ਨੌਜਵਾਨਾਂ ਕੋਲੋਂ ਪਰਵੇਸ਼ ਚੋਪੜਾ ਡੀਐੱਸਪੀ ਭੁੱਚੋ ਦੀ ਹਾਜਰੀ ’ਚ 402 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
Read This : Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵੱਲੋਂ ਸੰਮਨ
ਕਾਰ ਸਵਾਰ ਮੁਲਜਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਜਸਮੰਦਰ ਸਿੰਘ ਵਾਸੀ ਜਗਮਾਲਵਾਲੀ ਹਰਿਆਣਾ, ਹਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਗੰਗਾਨਗਰ ਰਾਜਸਥਾਨ, ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੱਘੂਆਣਾ ਜ਼ਿਲ੍ਹਾ ਸਰਸਾ ਹਰਿਆਣਾ ਵਜੋ ਹੋਈ ਹੈ। ਪੁਲਿਸ ਵੱਲੋਂ ਕੀਤੀ ਗਈ ਪੁੱਛ-ਗਿੱਛ ਦੌਰਾਨ ਇਨ੍ਹਾਂ ਨੇ ਮੰਨਿਆ ਕਿ ਇਹ ਹੈਰੋਇਨ ਤਰਨਤਾਰਨ ਤੋਂ ਲੈ ਕੇ ਆਏ ਸਨ ਤੇ ਅੱਗੇ ਵੱਖ-ਵੱਖ ਪਿੰਡਾਂ ’ਚ ਥੋੜੀ-ਥੋੜੀ ਮਾਤਰਾ ’ਚ ਸਪਲਾਈ ਕਰਨੀ ਸੀ। ਪੁਲਿਸ ਨੇ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਦਿੱਤਾ ਹੈ ਤੇ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਨ੍ਹਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਘਰ ’ਚ ਕੰਮ ਲਈ ਰੱਖੇ ਮਜ਼ਦੂਰ ਨੇ ਚਿੱਠੀ ਰਾਹੀਂ ਮੰਗੀ ਫਿਰੌਤੀ
ਪੁਲਿਸ ਨੇ ਕੀਤਾ ਕਾਬੂ, ਬਾਕੀਆਂ ਦੀ ਭਾਲ ਜਾਰੀ
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਨੇ ਉਸ ਘਰ ਦੇ ਹੀ ਮਾਲਕ ਤੋਂ ਪਹਿਲਾਂ ਚਿੱਠੀ ਤੇ ਫਿਰ ਫੋਨ ਰਾਹੀਂ ਫਿਰੌਤੀ ਦੀ ਮੰਗ ਕੀਤੀ, ਜਿਸ ’ਚ ਉਹ ਮਜ਼ਦੂਰੀ ਕਰਦਾ ਸੀ ਗ੍ਰਿਫ਼ਤਾਰ ਵਿਅਕਤੀ ਦੇ ਨਾਲ ਕੁੱਝ ਹੋਰ ਅਣਪਛਾਤੇ ਵੀ ਜੁੜੇ ਹੋਏ ਹਨ, ਜਿਹਨਾਂ ਦੀ ਪੁਲਿਸ ਨੂੰ ਭਾਲ ਹੈ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਾਕੀਆਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Bathinda News
ਇਸ ਸਬੰਧੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਬੀਤੇ ਮਹੀਨੇ 20 ਮਈ ਨੂੰ ਥਾਣਾ ਫੂਲ ਦੇ ਏਰੀਏ ਦੇ ਇੱਕ ਵਿਅਕਤੀ ਨੂੰ ਉਸਦੇ ਘਰ ਕਿਸੇ ਨਾਮਲੂਮ ਵਿਅਕਤੀ ਵੱਲੋਂ ਉਸਦੇ ਘਰ ਕੰਮ ਕਰਨ ਵਾਲੇ ਸੀਰੀ ਨੂੰ ਇੱਕ ਬੰਦ ਲਿਫਾਫਾ ਦਿੱਤਾ ਗਿਆ, ਜਿਸ ਵਿੱਚ ਇੱਕ ਚਿੱਠੀ ਸੀ ਚਿੱਠੀ ਵਿੱਚ 6 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। Bathinda News
ਇਹ ਵੀ ਪੜ੍ਹੋ: Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…
ਚਿੱਠੀ ਤੋਂ ਬਾਅਦ 2 ਜੂਨ ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਫੋਨ ਕਰਕੇ ਵੀ ਫਿਰੌਤੀ ਮੰਗੀ ਗਈ ਚਿੱਠੀ ਮਿਲਣ ਤੇ ਫੋਨ ਕਾਲ ਆਉਣ ’ਤੇ ਸ਼ਿਕਾਇਤ ਕਰਤਾ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਨਾਮਲੂਮ ਵਿਅਕਤੀਆਂ ਖਿਲਾਫ 3 ਜੂਨ ਨੂੰ ਥਾਣਾ ਫੂਲ ਵਿਖੇ ਮਾਮਲਾ ਦਰਜ਼ ਕੀਤਾ ਗਿਆ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਕਰਮ ਸਿੰਘ ਉਰਫ ਨਿੱਕਾ ਜੋ ਮੁੱਦਈ ਦੇ ਘਰ ਕਈ ਸਾਲਾਂ ਤੋਂ ਸੀਰੀ ਲੱਗਿਆ ਸੀ ਅਤੇ ਦੋ ਹੋਰ ਨਾ ਮਲੂਮ ਵਿਅਕਤੀ ਜੋ ਕਿ ਮੁੱਦਈ ਦੇ ਘਰ ਵਿੱਚ ਪੀਓਪੀ ਦਾ ਕੰਮ ਕਰਕੇ ਗਏ ਸਨ, ਉਨ੍ਹਾਂ ਤਿੰਨਾਂ ਨੇ ਫਿਰੌਤੀ ਮੰਗਣ ਦੀ ਰਾਇ ਬਣਾ ਲਈ ਸੀ ਤਿੰਨਾਂ ’ਚੋਂ ਇੱਕ ਦੀ ਪਛਾਣ ਕਰਮ ਸਿੰਘ ਉਰਫ ਨਿੱਕਾ ਪੁੱਤਰ ਦਰਸ਼ਨ ਸਿੰਘ ਵਾਸੀ ਢਿਪਾਲੀ ਵਜੋਂ ਹੋਈ ਅਤੇ 2 ਹੋਰ ਨਾਮਲ਼ੂਮ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ। ਪੁਲਿਸ ਨੇ ਕਾਰਵਾਈ ਕਰਦਿਆਂ ਬੀਤੇ ਦਿਨੀਂ ਕਰਮ ਸਿੰਘ ਉਰਫ ਨਿੱਕਾ ਨੂੰ ਗ੍ਰਿਫਤਾਰ ਕਰ ਲਿਆ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਖੁਲਾਸੇ ਹੋਣ ਦੀ ਸੰਭਾਵਨਾ
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਗ੍ਰਿਫ਼ਤਾਰ ਮਲਜ਼ਮ ਕਰਮ ਸਿੰਘ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਦੋਂਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
ਧਾਰਾ 144 ਤਹਿਤ ਪਾਬੰਦੀਆਂ ਲਾਗੂ: ਡੀਸੀ
(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। Bathinda News
ਇਹ ਵੀ ਪੜ੍ਹੋ: ਭਲਕੇ ਸਰਕਾਰੀ ਬੱਸਾਂ ‘ਤੇ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਵੱਡਾ ਅੱਪਡੇਟ
ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ’ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 3 ਮਈ 2024 ਤੱਕ ਲਾਗੂ ਰਹਿਣਗੇ
ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। Bathinda News
ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ ’ਤੇ ਵੀ ਲਾਗੂ ਨਹੀਂ ਹੋਵੇਗਾ। ਇਹ ਹੁਕਮ 3 ਮਈ 2024 ਤੱਕ ਲਾਗੂ ਰਹਿਣਗੇ।
ਜੋ ਕੰਮ ਪੁਲਿਸ ਨਾ ਕਰ ਸਕੀ, ਉਹ ਇਹ ਧੀ ਨੇ ਕਰ ਦਿਖਾਇਆ
ਖੋਹਿਆ ਮੋਬਾਇਲ ਲੁਟੇਰੇ ਤੋਂ ਖੁਦ ਲਿਆ ਵਾਪਸ | Bathinda News
ਬਠਿੰਡਾ (ਅਸ਼ੋਕ ਗਰਗ)। ਬਠਿੰਡਾ ਸ਼ਹਿਰ ਦੀ ਰਹਿਣ ਵਾਲੀ ਇੱਕ ਲੜਕੀ ਨੇ ਅਜਿਹਾ ਕੰਮ ਕਰ ਦਿਖਾਇਆ ਜੋ ਪੁਲਿਸ ਨਾ ਕਰ ਸਕੀ ਕਿਉਂਕਿ ਜਦੋਂ ਪੁਲਿਸ ਨੇ ਮੋਬਾਇਲ ਖੋਹਣ ਵਾਲੇ ਝਪਟਮਾਰ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਖੁਦ ਹਿੰਮਤ ਕਰਦਿਆਂ ਪੀੜਤ ਕੁੜੀ ਨੇ ਝਪਟਮਾਰ ਨੂੰ ਲੱਭ ਕੇ ਉਸ ਕੋਲੋਂ ਆਪਣਾ ਮੋਬਾਇਲ ਫੋਨ ਬਰਾਮਦ ਕਰ ਲਿਆ। ਭਾਵੇਂ ਲੜਕੀ ਨੇ ਪੁਲਿਸ ਨੂੰ ਖੁਦ ਲੁਟੇਰੇ ਦੀ ਲੋਕੇਸ਼ਨ ਲੱਭ ਕੇ ਸਭ ਕੁਝ ਦੱਸ ਦਿੱਤਾ ਸੀ ਪਰ ਫਿਰ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਹਾਲਾਂਕਿ ਇਹ ਲੜਕੀ ਇੱਕ ਪੱਤਰਕਾਰ ਦੀ ਲੜਕੀ ਹੈ। ਇੱਥੇ ਪ੍ਰੈਸ ਕਲੱਬ ਵਿੱਚ ਆਪਣੇ ਪਿਤਾ ਨਾਲ ਪਹੁੰਚੀ ਲੜਕੀ ਨਿਕਿਤਾ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਦਿੱਲੀ ਵਿਖੇ ਇੱਕ ਹਸਪਤਾਲ ਵਿੱਚ ਨੌਕਰੀ ਕਰਦੀ ਹੈ ਅਤੇ ਬਠਿੰਡਾ ਵਿਖੇ ਆਪਣੇ ਪਰਿਵਾਰ ਨੂੰ ਮਿਲਣ ਆਈ ਸੀ। ਜਦੋਂ ਉਹ ਬੀਤੀ ਚਾਰ ਫਰਵਰੀ ਨੂੰ ਹੰਸ ਨਗਰ ਵਿੱਚ ਜਾ ਰਹੀ ਸੀ ਤਾਂ ਇੱਕ ਐਕਟਿਵਾ ਸਵਾਰ ਨੌਜਵਾਨ ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ ਗਿਆ। (Bathinda News)
ਅੰਡਰ-19 ਵਿਸ਼ਵ ਕੱਪ : ਕੰਗਾਰੂਆਂ ਦੀ ਆਖਿਰੀ ਵਿਕਟ ਦੀ ਸਾਂਝੇਦਾਰੀ ਨੇ ਤੋੜੀਆਂ ਪਾਕਿਸਤਾਨ ਦੀਆਂ ਉਮੀਦਾਂ, ਫਾਈਨਲ ’ਚ, 11 …
ਲੜਕੀ ਨੇ ਇਸ ਦੀ ਸੂਚਨਾ ਪੁਲਿਸ ਦੇ ਕੰਟਰੋਲ ਰੂਮ ਨੂੰ ਦਿੱਤੀ ਪਰ ਪੁਲਿਸ ਨੇ ਕੋਈ ਗੱਲ ਨਾ ਸੁਣੀ। ਇਸ ਮਾਮਲੇ ਵਿੱਚ ਜਦੋਂ ਪੱਤਰਕਾਰ ਭਾਈਚਾਰਾ ਜ਼ਿਲ੍ਹਾ ਪੁਲਿਸ ਮੁਖੀ ਹਰਮਨਵੀਰ ਸਿੰਘ ਗਿੱਲ ਦੇ ਦਫ਼ਤਰ ਪਹੁੰਚਿਆ ਅਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ ਤਾਂ ਪੁਲਿਸ ਮੁਖੀ ਨੇ ਐਕਸ਼ਨ ਦਾ ਭਰੋਸਾ ਦਿੰਦੇ ਹੋਏ ਆਖਿਆ ਕਿ ਨਾਗਰਿਕਾਂ ਨੂੰ ਖ਼ੁਦ ਸੁਚੇਤ ਰਹਿਣ ਚਾਹੀਦਾ ਹੈ ਅਤੇ ਨਾਲ ਹੀ ਕਿਹਾ ਕਿ ਲੁੱਟ-ਖੋਹ ਦੇ ਅਜਿਹੇ ਛੋਟੇ ਮਾਮਲਿਆਂ ਨੂੰ ਰੋਕਿਆ ਨਹੀਂ ਜਾ ਸਕਦਾ।
ਜੇਕਰ ਪੁਲਿਸ ਸਿਰਫ਼ ਇਸੇ ਪਾਸੇ ਲਗਾ ਦਿੱਤੀ ਤਾਂ ਵੱਡੇ ਅਪਰਾਧਿਕ ਮਾਮਲਿਆਂ ਨੂੰ ਠੱਲ੍ਹ ਪਾਉਣੀ ਅਸੰਭਵ ਹੋ ਜਾਵੇਗੀ। ਲੜਕੀ ਨੇ ਪੁਲਿਸ ਦੀ ਅਜਿਹੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਖੁਦ ਲੁਟੇਰੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਐਕਟਿਵਾ ਦਾ ਨੰਬਰ ਟਰੇਸ ਕਰਕੇ ਉਸ ਦਾ ਘਰ ਲੱਭ ਲਿਆ । ਇਸ ਬਾਰੇ ਸਾਰਾ ਕੁਝ ਥਾਣਾ ਕੈਨਾਲ ਪੁਲਿਸ ਨੂੰ ਦੱਸ ਦਿੱਤਾ ਪਰ ਪੁਲਿਸ ਨੇ ਕੋਈ ਵੀ ਕਾਰਵਾਈ ਨਾ ਕੀਤੀ, ਜਿਸ ਤੋਂ ਬਾਅਦ ਲੜਕੀ ਨੇ ਦਲੇਰੀ ਦਿਖਾਉਂਦਿਆਂ ਖੁਦ ਲੁਟੇਰੇ ਦੇ ਘਰ ਜਾ ਕੇ ਆਪਣਾ ਮੋਬਾਇਲ ਵਾਪਸ ਲੈ ਲਿਆ। (Bathinda News)
ਬੁਰੇ ਕੰਮ ਦਾ ਬੁਰਾ ਨਤੀਜਾ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 2 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਜ਼ਬਤ
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੁਲਿਸ (Bathinda police) ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤੀ ਨਾਲ ਨਿਬੜਿਆ ਜਾ ਰਿਹਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਿਕੰਜਾ ਕੱਸਦੇ ਹੋਏ ਨਸ਼ਿਆਂ ਨਾਲ ਬਣਾਈ ਗੈਰ-ਕਾਨੂੰਨੀ ਜਾਇਦਾਦ/ਸੰਪਤੀ ਚੱਲ ਜਾਂ ਅਚੱਲ ਆਦਿ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਬਠਿੰਡਾ ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਜਿਲ੍ਹਾ ਬਠਿੰਡਾ ਵਿੱਚ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ ਹੈ, ਜਿਸਦੀ ਦੀ ਕੀਮਤ ਕਰੀਬ 2 ਕਰੋੜ ਤੋਂ ਵੱਧ ਦੀ ਬਣਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹੀਨਾ ਗੁਪਤਾ ਨੇ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 27 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 12 ਐੱਨ.ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 15 ਕੇਸ ਅਥਾਰਟੀ ਕੋਲ ਬਕਾਇਆ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਭੇਜ ਕੇ ਜਬਤ ਕਰਵਾਈਆ ਜਾਣਗੀਆਂ। (Bathinda police)
Also Read : ਸਾਵਧਾਨ! ਇਹ ਖ਼ਬਰ ਧਿਆਨ ਨਾਲ ਪੜ੍ਹੋ, ਕਿਤੇ ਹੋ ਨਾ ਜਾਵੇ ਇਹ ਹਾਦਸਾ…
ਉਹਨਾਂ ਦੱਸਿਆ ਕਿ ਜਿਲ੍ਹਾ ਬਠਿੰਡਾ ਦੇ ਪੁਸ਼ਟੀ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਮੁਲਜਮਾਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ‘ਤੇ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਦੀ ਪੁਸ਼ਟੀ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ‘ਤੇ ਤਬਦੀਲ ਕਰ ਸਕਦੇ ਹਨ।
…ਤਾਂ ਕਿ ਮਿਲ ਸਕੇ ਨਸੀਹਤ | Bathinda police
ਬਠਿੰਡਾ ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਨਸ਼ਾ ਤਸਕਰ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ ਅਤੇ ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।
ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਦੀਆਂ ਲਵਾਈਆਂ ਬਰੇਕਾਂ
11 ਮੋਟਰਸਾਈਕਲਾਂ ਸਮੇਤ 2 ਕਾਬੂ (Motorcycle Thieves Gang)
(ਸੱਚ ਕਹੂੰ ਨਿਊਜ਼) ਬਠਿੰਡਾ। ਸਥਾਨਕ ਸ਼ਹਿਰ ਅਤੇ ਨੇੜਲੇ ਇਲਾਕਿਆਂ ’ਚੋਂ ਮੋਟਰਸਾਈਕਲ ਚੋਰੀ ਕਰ ਰਹੇ ਗਿਰੋਹ (Motorcycle Thieves Gang) ਦੇ ਦੋ ਮੈਂਬਰਾਂ ਨੂੰ ਬਠਿੰਡਾ ਪੁਲਿਸ ਨੇ ਗਿ੍ਰਫਤਾਰ ਕਰਕੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਇਹਨਾਂ ਮੁਲਜ਼ਮਾਂ ਤੋਂ ਹੋਰ ਚੋਰੀਆਂ ਦੇ ਖੁਰਾ ਖੋਜ ਕੱਢਣ ਦੀਆਂ ਕੋਸ਼ਿਸ਼ਾਂ ਕਰੇਗੀ ਤਾਂ ਜੋ ਚੋਰੀਆਂ ਦੇ ਅਣਸੁਲਝੇ ਅਨੇਕਾਂ ਕੇਸ ਹੱਲ ਕੀਤੇ ਜਾ ਸਕਣ।
ਵੇਰਵਿਆਂ ਮੁਤਾਬਿਕ ਐਸਪੀ(ਡੀ) ਅਜੈ ਗਾਂਧੀ ਦੀ ਅਗਵਾਈ ਵਿੱਚ ਸੀਆਈਏ ਸਟਾਫ-2 ਬਠਿੰਡਾ ਵੱਲ਼ੋਂ 11 ਮੋਟਰਸਾਈਕਲਾਂ ਸਮੇਤ 2 ਜਣਿਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੂੰ ਇਹ ਸਫਲਤਾ ਉਦੋਂ ਮਿਲੀ ਜਦੋਂ ਸੀਆਈਏ ਸਟਾਫ-2 ਬਠਿੰਡਾ ਦੀ ਟੀਮ ਗਸ਼ਤ ਦੌਰਾਨ ਜ਼ਿਲ੍ਹੇ ਦੇ ਪਿੰਡ ਤਿਉਣਾ ਕੋਲੋਂ ਅੰਗਰੇਜ਼ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੰਗਾ ਸਿੰਘ ਬਸਤੀ ਪਿੰਡ ਮੁਲਤਾਨੀਆਂ (ਬਠਿੰਡਾ) ਅਤੇ ਅੰਮਿ੍ਰਤਪਾਲ ਸਿੰਘ ਉਰਫ ਨੰਬਰਦਾਰ ਪੁੱਤਰ ਸੁਖਮੰਦਰ ਸਿੰਘ ਵਾਸੀ ਜੰਡਵਾਲੀ ਗਲੀ ਪਿੰਡ ਤਿਉਣਾ (ਬਠਿੰਡਾ) ਨੂੰ ਮੋਟਰਸਾਈਕਲ ਸਪਲੈਂਡਰ ਪਲੱਸ ਰੰਗ ਕਾਲਾ, ਬਿਨਾਂ ਨੰਬਰੀ ਤੋਂ ਕਾਬੂ ਕਰਕੇ ਉਹਨਾਂ ਤੇ ਪਹਿਲਾਂ ਤੋਂ ਹੀ ਦਰਜ ਮੁਕੱਦਮਾ ਨੰਬਰ 212 ਥਾਣਾ ਸਦਰ ਬਠਿੰਡਾ ਵਿੱਚ ਗਿ੍ਰਫਤਾਰ ਕੀਤਾ ਗਿਆ। (Motorcycle Thieves Gang)
ਤਫਤੀਸ਼ ਦੌਰਾਨ ਅੰਗਰੇਜ਼ ਸਿੰਘ ਦੇ ਦੱਸਣ ਮੁਤਾਬਿਕ ਪਿੰਡ ਨਰੂਆਣਾ ਨੇੜੇ ਬਣੇ ਲਾਡਲੀ ਚੌਂਕ ਕੋਲ ਬੇਆਬਾਦ ਮਕਾਨ ’ਚੋਂ 5 ਮੋਟਰਸਾਈਕਲ ਵੱਖ-ਵੱਖ ਮਾਰਕਾ ਬਰਾਮਦ ਕੀਤੇ ਗਏ ਜ਼ਿਲ੍ਹਾ ਪੁਲਿਸ ਨੇ ਦੱਸਿਆ ਕਿ ਹੁਣ ਤੱਕ ਮੁਲਜ਼ਮਾਂ ਕੋਲੋਂ 11 ਮੋਟਰਸਾਈਕਲ ਬਰਾਮਦ ਹੋ ਚੁੱਕੇ ਹਨ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਹੋਰੀ ਚੋਰੀਆਂ ਦੇ ਮਾਮਲੇ ਸੁਲਝਾਉਣ ਦੀ ਕੋਸ਼ਿਸ਼ ਕਰੇਗੀ ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਬਠਿੰਡਾ ਸ਼ਹਿਰ ਅਤੇ ਨੇੜਲੇ ਇਲਾਕਿਆਂ ’ਚੋਂ ਚੋਰੀ ਕੀਤੇ ਹੋਰ ਵਹੀਕਲਾਂ ਦੀ ਬਰਮਾਦਗੀ ਹੋ ਸਕੇਗੀ (Motorcycle Thieves Gang)
ਬਠਿੰਡਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਪਾਰੀਆਂ ’ਚ ਰੋਸ
ਮੋਟਰਸਾਈਕਲ ਸਵਾਰਾਂ ਨੇ ਬੇਖੌਫ ਹੋ ਕੇ ਚਲਾਈਆਂ ਗੋਲੀਆਂ (Bathinda Murder )
(ਸੁਖਜੀਤ ਮਾਨ) ਬਠਿੰਡਾ। ਸਥਾਨਕ ਸ਼ਹਿਰ ਦੇ ਸਭ ਤੋਂ ਜਿਆਦਾ ਭੀੜ ਭੜੱਕੇ ਵਾਲੇ ਇਲਾਕੇ ਮਾਲ ਰੋਡ ’ਤੇ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਘਟਨਾ ਕਾਰਨ ਸਥਾਨਕ ਵਪਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਹ ’ਚ ਆਏ ਵਪਾਰੀਆਂ ਨੇ ਮਾਲ ਰੋਡ ’ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਿ੍ਰਤਕ ਮਾਲ ਰੋਡ ਐਸੋਸ਼ੀਏਸ਼ਨ ਦਾ ਪ੍ਰਧਾਨ ਸੀ। (Bathinda Murder )
ਵੇਰਵਿਆਂ ਮੁਤਾਬਿਕ ਹਨੂੰਮਾਨ ਚੌਕ ਦੇ ਨਜ਼ਦੀਕ ਸਥਿਤ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਉਰਫ ਮੇਲਾ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ, ਜਿੰਨ੍ਹਾਂ ਨੇ ਹਰਜਿੰਦਰ ਜੌਹਲ ਉੱਪਰ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਫਾਇਰਿੰਗ ਕਾਰਨ ਜਖਮੀ ਨੌਜਵਾਨ ਨੂੰ ਫੌਰੀ ਤੌਰ ’ਤੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਅੱਗੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਹ ਦਮ ਤੋੜ ਗਿਆ। (Bathinda Murder )
ਇਹ ਵੀ ਪੜ੍ਹੋ : ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਐਸਐਸਪੀ ਨੇ ਕੀਤੇ ਵੱਡੇ ਖੁਲਾਸੇ, ਤਿਉਹਾਰਾਂ ਮੌਕੇ ਮਾਹੌਲ ਖ਼ਰਾਬ ਕਰਨ ਦੀ ਸੀ ਕੋਸ਼ਿਸ਼
ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਵੱਖ-ਵੱਖ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਦੀਆਂ ਦੁਕਾਨਾਂ ’ਤੇ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦਾ ਪਤਾ ਲਾਇਆ ਜਾ ਸਕੇ। ਹਮਲਾ ਕਰਨ ਮਗਰੋਂ ਮੋਟਰਸਾਈਕਲ ਸਵਾਰ ਨੌਜਵਾਨ ਨੇੜੇ ਹੀ ਪੈਂਦੀਆਂ ਤੰਗ ਗਲੀਆਂ ਵਿੱਚੋਂ ਦੀ ਫਰਾਰ ਹੋਣ ਵਿੱਚ ਸਫਲ ਹੋ ਗਏ। ਤਿਉਹਾਰਾਂ ਦੇ ਦਿਨਾਂ ਵਿੱਚ ਪੁਲਿਸ ਵੱਲੋਂ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦਰਮਿਆਨ ਵਾਪਰੀ ਇਸ ਘਟਨਾ ਕਾਰਨ ਸਮੁੱਚੀ ਮਾਲ ਰੋਡ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਐਤਵਾਰ ਨੂੰ ਬੰਦ ਰਹਿਣਗੇ ਬਠਿੰਡਾ ਦੇ ਬਜ਼ਾਰ
ਇਸ ਘਟਨਾ ਕਾਰਨ ਵਪਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਹ ’ਚ ਆਏ ਵਪਾਰੀਆਂ ਨੇ ਭਾਜਪਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ’ਚ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਪਾਰੀਆਂ ਵੱਲੋਂ ਭਲਕੇ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਨਸ਼ੀਲੀਆਂ ਗੋਲੀਆਂ ਦੇ ਭੰਡਾਰ ਸਮੇਤ ਚਾਰ ਜਣੇ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਬਠਿੰਡਾ। ਬਠਿੰਡਾ ਪੁਲਿਸ ਦੇ ਐਂਟੀਨਾਰਕੋਟਿਕ ਸੈਲ ਨੇ ਚਾਰ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਲਗਭੱਗ ਇੱਕ ਲੱਖ ਗੋਲੀਆਂ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਇਨਾਂ ਨਸ਼ਾ ਤਸਕਰਾਂ ਦੇ ਨੈਟਵਰਕ ਦਾ ਪਤਾ ਲਾਉਣ ਵਿੱਚ ਜੁੱਟ ਗਈ ਹੈ। ਇਹ ਜਾਣਕਾਰੀ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। (Bathinda News)
ਇਸ ਮੌਕੇ ਐਸਐਸਪੀ ਨੇ ਦੱਸਿਆ ਕਿ ਐਸਪੀ ਡੀ ਅਜੇ ਗਾਂਧੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਬਠਿੰਡਾ ਦੇ ਇੰਚਾਰਜ ਸਬ ਇੰਸਪੈਕਟਰ ਜਗਰੂਪ ਸਿੰਘ ਬਠਿੰਡਾ ਨੇ ਬਰਨਾਲਾ ਸੜਕ ’ਤੇ ਪੈਂਦੇ ਪਿੰਡ ਜੇਠੂਕੇ ਕੋਲ ਗਸ਼ਤ ਦੌਰਾਨ ਅਨਿਲ ਕੁਮਾਰ ਪੁੱਤਰ ਬਲਵਾਨ ਸਿੰਘ, ਅਮਿਤ ਕੁਮਾਰ ਦੇਸਵਾਲ ਪੁੱਤਰ ਬਜਿੰਦਰ ਸਿੰਘ ਵਾਸੀਆਨ ਬਹਾਦਰਗੜ੍ਹ ਅਤੇ ਸੁਨੀਲ ਕੁਮਾਰ ਪੁੱਤਰ ਦੀਪ ਚੰਦ ਸ਼ਰਮਾ ਵਾਸੀ ਨਗੂਰਣ ਜਿਲ੍ਹਾ ਜੀਂਦ ਹਾਲ ਵਾਸੀ ਕੁੰਵਰ ਸਿੰਘ ਨਗਰ ਨਗਲੋਈ ਦਿੱਲੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵੱਖ-ਵੱਖ ਮਾਰਕਿਆਂ ਦੀਆਂ ਨਸ਼ੇ ਵਾਲੀਆਂ ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : ਗਊ ਸੇਵਾ ਦੇ ਨਾਂਅ ’ਤੇ ਠੱਗਣ ਵਾਲੇ ਤਿੰਨ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਲਏ ਤਿੰਨ ਦਿਨ ਦੇ ਰਿਮਾਂਡ ਦੌਰਾਨ ਅਨਿਲ ਕੁਮਾਰ ਨੇ ਮੰਨਿਆ ਕਿ ਫੜੀਆਂ ਗਈਆਂ ਇਹ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਦੀ ਡਿਲੀਵਰੀ ਉਹਨਾਂ ਨਵੀਂ ਦਿੱਲੀ ਦੇ ਗੁਰਵਿੰਦਰ ਦਈਆ ਨਾਂਅ ਦੇ ਵਿਅਕਤੀ ਕੋਲੋਂ ਲਈ ਹੈ। ਉਨ੍ਹਾਂ ਦੱਸਿਆ ਕਿ ਅਨਿੱਲ ਕੁਮਾਰ ਦੀ ਨਿਸ਼ਾਨਦੇਹੀ ’ਤੇ ਸੈਕਟਰ 5 ਇੰਡਸਟਰੀਅਲ ਏਰੀਆ ਬਬਾਨਾ ਨਵੀਂ ਦਿੱਲੀ ਵਿਖੇ ਸਵਿਫਟ ਡਿਜ਼ਾਇਰ ਕਾਰ ਵਿੱਚੋਂ ਗੁਰਵਿੰਦਰ ਸਿੰਘ ਦਈਆ ਨੂੰ ਕਾਬੂ ਕਰਕੇ ਗੋਲੀਆਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੇ ਨਸ਼ਿਆਂ ਖਿਲਾਫ ਆਪਣੀ ਮੁਹਿੰਮ ਦੌਰਾਨ ਇਸ ਅਪਰੇਸ਼ਨ ਤਹਿਤ 97500 ਨਸ਼ੀਲੀਆਂ ਗੋਲੀਆਂ, 665 ਨਸ਼ੀਲੀਆਂ ਸ਼ੀਸ਼ੀਆਂ ਅਤੇ 2400 ਨਸ਼ੀਲੇ ਇੰਜੈਕਸ਼ਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਦਈਆ ਖਿਲਾਫ ਥਾਣਾ ਕਜਾਲਾ ਦਿੱਲੀ ਵਿਖੇ ਇੱਕ ਮੁਕੱਦਮਾ ਦਰਜ ਹੈ। ਗਿ੍ਰਫ਼ਤਾਰ ਮੁਲਜ਼ਮਾਂ ’ਚੋਂ ਮੁਲਜ਼ਮ ਅਨਿੱਲ ਕੁਮਾਰ ( 36 ) ਸਟਰਿੰਗ ਦਾ ਕੰਮ ਕਰਦਾ ਹੈ ਜਦੋਂ ਕਿ ਅਮਿਤ ਕੁਮਾਰ ਦੇਸਵਾਲ (31) ਕੋਈ ਕੰਮ ਨਹੀਂ ਕਰਦਾ ਹੈ ਸੁਨੀਲ ਕੁਮਾਰ (41) ਢਾਬਾ ਚਲਾਉਂਦਾ ਹੈ ਅਤੇ ਗੁਰਵਿੰਦਰ ਦਈਆ ( 28) ਦੀ ਮੈਡੀਕਲ ਫਰਮ ਹੈ। (Bathinda News)