punjab police - Sach Kahoon Punjabi

Farmers: ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਪੁਲਿਸ-ਕਿਸਾਨਾਂ ’ਚ ਦਿਨ ਭਰ ਬਣਿਆ ਰਿਹਾ ਤਣਾਅ, 23 ਸਤੰਬਰ ਤੱਕ ਅੰਦੋਲਨ ਮੁਲਤਵੀਂ
Farmers: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੁੱਧਵਾਰ ਨੂੰ ਫ਼ਰੀਦਕੋਟ ਵਿਖੇ ਕੀਤੀ ਜਾਣ ਵਾਲੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਦਿਨ ਭਰ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਣਾਅ ਵਾਲੀ ਸਥਿਤੀ ਬਣੀ ਰਹੀ। ਦੇਰ ਸ਼ਾਮ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਆਪਣਾ ਅੰਦੋਲਨ 23 ਸਤੰਬਰ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਲੈਂਡ ਮੋਰਟਗੇਜ਼ ਬੈਂਕਾਂ ਵਿੱਚ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਓ.ਟੀ.ਐੱਸ. (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਅਤੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਫ਼ਰੀਦਕੋਟ ਸਮੇਤ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਲੈਂਡ ਮੋਰਟਗੇਜ਼ ਬੈਂਕਾਂ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ।

ਇਸੇ ਕੜੀ ਤਹਿਤ 29 ਅਗਸਤ ਨੂੰ ਫ਼ਰੀਦਕੋਟ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਰੱਖਿਆ ਗਿਆ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਦੌਰਾਨ ਕਰੀਬ 200 ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਜੇਲ੍ਹ ਭਰੋ ਅੰਦੋਲਨ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ: Clean Punjab: ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਇਸੇ ਦੌਰਾਨ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਮਹਾਂ ਪੰਚਾਇਤ ਤੋਂ ਪਹਿਲਾਂ ਬੁੱਧਵਾਰ ਸਵੇਰੇ ਪੁਲਿਸ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਦੇ ਘਰਾਂ ’ਤੇ ਦਬਿਸ਼ਾਂ ਦੇ ਕੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਕੁਝ ਸਮੇਂ ਬਾਅਦ ਡੱਲੇਵਾਲ ਆਪਣੇ ਸਾਥੀਆਂ ਸਮੇਤ ਘਰ ਤੋਂ ਬਾਹਰ ਆ ਗਏ ਅਤੇ ਕਿਸਾਨਾਂ ਦਾ ਕਾਫ਼ਲਾ ਫ਼ਰੀਦਕੋਟ ਵੱਲ ਵਧਣ ਲੱਗਾ। ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸਾਨ ਹੌਲੀ-ਹੌਲੀ ਅੱਗੇ ਵਧਦੇ ਹੋਏ ਫ਼ਰੀਦਕੋਟ ਦੇ ਫ਼ਿਰੋਜ਼ਪੁਰ ਰੋਡ ਤੱਕ ਪਹੁੰਚ ਗਏ।

ਇੱਥੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਪ੍ਰਸ਼ਾਸਨ ਦੇ ਭਰੋਸੇ ਅਤੇ 19 ਤੋਂ 23 ਸਤੰਬਰ ਤੱਕ ਹੋਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਅੰਦੋਲਨ 23 ਸਤੰਬਰ ਤੱਕ ਮੁਲਤਵੀਂ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਭਰੋਸਾ ਦੇਣ ਦੇ ਬਾਵਜ਼ੂਦ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ ਅਤੇ ਮਰਨ ਵਰਤ ਸ਼ੁਰੂ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।

Punjab Police: 51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ 'ਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ
ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ ਅਧਿਕਾਰੀਆਂ ਨੇ 25,339 ਗ੍ਰਿਫ਼ਤਾਰੀਆਂ ਕੀਤੀਆਂ ਹਨ।

ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਤ ਹਨ।

Read Also : ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ, ਪੰਜਾਬ ਦੀ 'ਸਿੱਖਿਆ ਕ੍ਰਾਂਤੀ' 'ਚ ਉਨ੍ਹਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਇਹ ਗੁਪਤ ਸੂਚਨਾਵਾਂ ‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ। ਇਨ੍ਹਾਂ ਸੂਚਨਾਵਾਂ ਰਾਹੀਂ ਐਨਫੋਰਸਮੈਂਟ ਏਜੰਸੀਆਂ ਨੂੰ ਸ਼ੱਕੀ ਨਸ਼ਾ ਤਸਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ।

ਇਹ ਤੱਥ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹੈ ਕਿ ਪੰਜਾਬ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ ਦਰਜ ਕੁੱਲ 59,293 ਐਫਆਈਆਰਾਂ ਵਿੱਚੋਂ 25,000 ਤੋਂ ਵੱਧ ਗ੍ਰਿਫ਼ਤਾਰੀਆਂ ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੇ ਖਿਡਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਅੰਕੜਿਆਂ ਅਨੁਸਾਰ, 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸਮੇਤ 696 ‘ਵੱਡੀਆਂ ਮੱਛੀਆਂ’ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਸਿਰਫ਼ ਛੋਟੇ ਪੱਧਰ ਦੇ ਨਸ਼ਾ ਵਿਕਰੇਤਾਵਾਂ ਤੱਕ ਸੀਮਿਤ ਨਾ ਰਹਿ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੀ ਕੀਤੀ ਜਾ ਰਹੀ ਕਾਰਵਾਈ ਨੂੰ ਦਰਸਾਉਂਦੀ ਹੈ।

ਬਰਾਮਦਗੀ ਦੇ ਅੰਕੜੇ ਵੀ ਮੁਹਿੰਮ ਦੇ ਵਿਆਪਕ ਪੱਧਰ ਨੂੰ ਦਰਸਾਉਂਦੇ ਹਨ। ਐਨਫੋਰਸਮੈਂਟ ਏਜੰਸੀਆਂ ਨੇ 3,757 ਕਿਲੋਗ੍ਰਾਮ ਹੈਰੋਇਨ, 964 ਕਿਲੋਗ੍ਰਾਮ ਅਫ਼ੀਮ, 45 ਟਨ ਭੁੱਕੀ ਦਾ ਚੂਰਾ, 1,288 ਕਿਲੋਗ੍ਰਾਮ ਗਾਂਜਾ ਅਤੇ 71 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਮ ਤੌਰ ’ਤੇ ‘ਆਈਸ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ, ਐਨਡੀਪੀਐਸ ਐਕਟ ਤਹਿਤ 62 ਲੱਖ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ।

ਇਸ ਐਨਫੋਰਸਮੈਂਟ ਮੁਹਿੰਮ ਦੌਰਾਨ ₹22 ਕਰੋੜ ਦੀ ਉਹ ਰਕਮ ਵੀ ਜ਼ਬਤ ਕੀਤੀ ਗਈ ਹੈ, ਜੋ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੋਂ ਕਮਾਈ ਗਈ ਸੀ ਜਾਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਖ਼ਰੀਦ, ਵਿਕਰੀ, ਵੰਡ ਜਾਂ ਤਸਕਰੀ ਲਈ ਰੱਖੀ ਗਈ ਸੀ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਦੀ ਵਪਾਰਕ ਮਾਤਰਾ ਨਾਲ ਸਬੰਧਤ 2,675 ਮਾਮਲੇ ਦਰਜ ਕੀਤੇ ਗਏ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਗੁਪਤ ਸੂਚਨਾਵਾਂ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਵਾਧੂ ਮਜ਼ਬੂਤੀ ਦਿੱਤੀ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਨਾਗਰਿਕਾਂ ਵੱਲੋਂ ਗੁਪਤ ਸੂਚਨਾਵਾਂ ਦੇਣ ਅਤੇ ਇਨ੍ਹਾਂ ਦੇ ਨਤੀਜੇ ਵਜੋਂ ਹੋਣ ਵਾਲੀਆਂ ਗ੍ਰਿਫ਼ਤਾਰੀਆਂ ਵਿੱਚ ਹੋਰ ਵੱਧ ਭਾਗੀਦਾਰੀ ਦੇਖਣ ਨੂੰ ਮਿਲੇਗੀ।”

ਏਡੀਜੀਪੀ ਏਐਨਟੀਐਫ ਪੰਜਾਬ ਨੀਲਾਭ ਕਿਸ਼ੋਰ ਨੇ ਕਿਹਾ, “ਇਹ ਅੰਕੜੇ ਦਰਸਾਉਂਦੇ ਹਨ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਾਗਰਿਕਾਂ ਤੋਂ ਪ੍ਰਾਪਤ ਖੁਫ਼ੀਆ ਜਾਣਕਾਰੀ ਦੀ ਵਰਤੋਂ ਵੀ ਲਗਾਤਾਰ ਵਧ ਰਹੀ ਹੈ। ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ 51,979 ਗੁਪਤ ਸੂਚਨਾਵਾਂ ਇਸ ਗੱਲ ਦਾ ਸੰਕੇਤ ਹਨ ਕਿ ਆਮ ਨਾਗਰਿਕ ਸਰਗਰਮੀ ਨਾਲ ਕਾਰਵਾਈ ਦੇ ਤੰਤਰ ਤੱਕ ਮਹੱਤਵਪੂਰਨ ਜਾਣਕਾਰੀ ਪਹੁੰਚਾ ਰਹੇ ਹਨ।”

ਸੂਬਾ ਸਰਕਾਰ ਨੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਪੁਲਿਸ ਦੇ ਦਖ਼ਲ ਰਾਹੀਂ ਇਲਾਜ ਪ੍ਰਣਾਲੀ ਨਾਲ ਜੋੜਨ ਲਈ ਵੀ ਯਤਨ ਤੇਜ਼ ਕੀਤੇ ਹਨ। ਅੰਕੜਿਆਂ ਅਨੁਸਾਰ, ਪੁਲਿਸ ਵੱਲੋਂ ਨਸ਼ਿਆਂ ਦੀ ਲਤ ਨਾਲ ਜੂਝ ਰਹੇ 42,498 ਲੋਕਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਦਕਿ 1,55,970 ਹੋਰ ਲੋਕਾਂ ਨੂੰ ਪੁਲਿਸ ਵੱਲੋਂ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (OOAT) ਕਲੀਨਿਕਾਂ ਤੱਕ ਪਹੁੰਚਾਇਆ ਗਿਆ।

ਇਸ ਤੋਂ ਇਲਾਵਾ, ਐਨਡੀਪੀਐਸ ਐਕਟ ਦੀ ਧਾਰਾ 64A ਤਹਿਤ 11,239 ਵਿਅਕਤੀਆਂ ਨੂੰ ਇਮਿਊਨਿਟੀ ਪ੍ਰਦਾਨ ਕੀਤੀ ਗਈ ਹੈ। ਇਹ ਵਿਵਸਥਾ ਨਿਰਧਾਰਤ ਹਾਲਾਤਾਂ ਵਿੱਚ ਉਨ੍ਹਾਂ ਨਸ਼ੀਲੇ ਪਦਾਰਥਾਂ ’ਤੇ ਨਿਰਭਰ ਵਿਅਕਤੀਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੀ ਹੈ, ਜੋ ਆਪਣੀ ਮਰਜ਼ੀ ਨਾਲ ਇਲਾਜ ਕਰਵਾਉਂਦੇ ਹਨ। ਨਵੀਨਤਮ ਅੰਕੜੇ ਇਸ ਤਰ੍ਹਾਂ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਦੋਹਰੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹਨ—ਇੱਕ ਪਾਸੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ’ਤੇ ਵੱਡੇ ਪੱਧਰ ’ਤੇ ਕਾਰਵਾਈ ਅਤੇ ਦੂਜੇ ਪਾਸੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਅਤੇ ਨੈੱਟਵਰਕਾਂ ਦੀ ਪਛਾਣ ਲਈ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਵਧ ਰਹੀ ਭਾਗੀਦਾਰੀ।

Punjab Police ਵੱਲੋਂ ਪੂਰੇ ਦਸਤਾਵੇਜ਼ ਤੇ ਇਲੈਕਟ੍ਰੋਨਿਕ ਡਾਟਾ ਮੰਗਣ ਦੇ ਬਾਵਜੂਦ ਈਡੀ ਸਪੱਸ਼ਟ ਸਬੂਤ ਦੇਣ ਵਿੱਚ ਨਾਕਾਮ ਰਹੀ: ਅਮਨ ਅਰੋੜਾ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ 'ਆਪ' ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਏਜੰਸੀ ਤੋਂ ਪੂਰੇ ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਮੰਗ ਚੁੱਕੀ ਹੈ, ਪਰ ਈਡੀ ਸਪੱਸ਼ਟ ਅਤੇ ਵਰਤੋਂ ਯੋਗ ਸਬੂਤ ਦੇਣ ਵਿੱਚ ਅਸਫਲ ਰਹੀ ਹੈ।

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦਾ ਵੱਡਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ। ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਬੀਆਈ ਬਾਰੇ ਆਪਣੀ ਪੁਰਾਣੀ ਆਲੋਚਨਾ ਵਿੱਚ ਸਹੀ ਸਨ, ਅਤੇ ਅੱਜ ਈਡੀ ਤੇ ਸੀਬੀਆਈ "ਭਾਜਪਾ ਦੇ ਤੋਤੇ" ਬਣ ਚੁੱਕੀਆਂ ਹਨ।

Read Also : ਪਠਾਨਕੋਟ ਸਬ ਜ਼ੇਲ੍ਹ ’ਚ ਪੁਲਿਸ ਦਾ ਅਚਾਨਕ ਕੋਰਡਨ ਐਂਡ ਸਰਚ ਆਪ੍ਰੇਸ਼ਨ

ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੀਆਂ ਗਈਆਂ ਵਾਰ-ਵਾਰ ਚਿੱਠੀਆਂ, ਜਿਸ ਵਿੱਚ ਧਾਰਾ 66(2) ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਤਾਜ਼ਾ ਚਿੱਠੀ ਵੀ ਸ਼ਾਮਲ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ 'ਬੌਖਲਾਹਟ ਅਤੇ ਨਿਰਾਸ਼ਾ' ਨੂੰ ਦਰਸਾਉਂਦੀ ਹੈ। ਪੰਜਾਬ ਪੁਲਿਸ ਨੇ ਦੋਸ਼ਾਂ ਦੇ ਸਮਰਥਨ ਵਿੱਚ ਪੂਰੇ ਦਸਤਾਵੇਜ਼ੀ ਅਤੇ ਇਲੈਕਟ੍ਰੋਨਿਕ ਸਬੂਤ ਮੰਗਣ ਲਈ 28 ਅਗਸਤ ਨੂੰ ਹੀ ਈਡੀ ਨੂੰ ਪੱਤਰ ਲਿਖਿਆ ਸੀ।"

'ਆਪ' ਪੰਜਾਬ ਪ੍ਰਧਾਨ ਨੇ ਦੱਸਿਆ, "ਪੰਜਾਬ ਪੁਲਿਸ ਨੇ ਈਡੀ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹੁਣ ਤੱਕ ਮੁਹੱਈਆ ਕਰਵਾਈ ਗਈ ਸਮੱਗਰੀ ਅਸਪੱਸ਼ਟ ਹੈ ਅਤੇ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਪੂਰੇ ਸਬੂਤ, ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਦਿੱਤਾ ਜਾਵੇ ਤਾਂ ਜੋ ਯੋਗ ਜਾਂਚ ਕੀਤੀ ਜਾ ਸਕੇ। ਈਡੀ ਨੂੰ 1 ਸਤੰਬਰ ਨੂੰ ਸਬੰਧਤ ਸਮੱਗਰੀ ਸਮੇਤ ਇੱਕ ਅਧਿਕਾਰੀ ਭੇਜਣ ਲਈ ਕਿਹਾ ਗਿਆ ਸੀ, ਪਰ ਅਜਿਹਾ ਕੋਈ ਅਧਿਕਾਰੀ ਪੇਸ਼ ਨਹੀਂ ਹੋਇਆ।"

ਕੇਂਦਰੀ ਏਜੰਸੀਆਂ ਦੇ ਕੰਮਕਾਜ 'ਤੇ ਤਨਜ਼ ਕਸਦਿਆਂ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਦਿੱਤੇ ਉਸ ਬਿਆਨ ਨੂੰ ਯਾਦ ਕਰਵਾਇਆ ਜਿਸ ਵਿੱਚ ਉਨ੍ਹਾਂ ਸੀਬੀਆਈ ਨੂੰ ਕੇਂਦਰ ਸਰਕਾਰ ਦਾ "ਤੋਤਾ" ਦੱਸਿਆ ਸੀ। ਉਨ੍ਹਾਂ ਕਿਹਾ, "ਅੱਜ ਮੈਂ ਨਰਿੰਦਰ ਮੋਦੀ ਦੁਆਰਾ ਉਦੋਂ ਕਹੀ ਗਈ ਗੱਲ ਨਾਲ 100% ਸਹਿਮਤ ਹਾਂ। ਚਾਹੇ ਈਡੀ ਹੋਵੇ, ਸੀਬੀਆਈ ਹੋਵੇ ਜਾਂ ਹੋਰ ਕੇਂਦਰੀ ਏਜੰਸੀਆਂ, ਇਹ ਸਾਰੀਆਂ ਭਾਜਪਾ ਸਰਕਾਰ ਦੇ ਤੋਤਿਆਂ ਵਾਂਗ ਕੰਮ ਕਰ ਰਹੀਆਂ ਹਨ।"

ਅਮਨ ਅਰੋੜਾ ਨੇ ਕਿਹਾ ਕਿ ਈਡੀ ਬਿਨਾਂ ਕੋਈ ਗੜਬੜੀ ਸਾਬਤ ਕੀਤੇ ਮੀਡੀਆ ਵਿੱਚ ਸੰਜੀਵ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਉਨ੍ਹਾਂ ਸਮੇਤ 'ਆਪ' ਆਗੂਆਂ ਦੇ ਨਾਂ ਜਾਣਬੁੱਝ ਕੇ ਉਛਾਲ ਰਹੀ ਹੈ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ਉਨ੍ਹਾਂ ਦੇ ਪੁਰਾਣੇ ਦੋਸਤ ਗੌਰਵ ਧੀਰ ਰਾਹੀਂ ਉਨ੍ਹਾਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਕੇਸ ਦੇ ਤੱਥ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਐਲਟਸ ਪ੍ਰੋਜੈਕਟ ਨਾਲ ਸਬੰਧਤ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀਆਂ ਮਨਜ਼ੂਰੀਆਂ ਛੇ ਵਾਰ ਦਿੱਤੀਆਂ ਗਈਆਂ ਸਨ, ਪਰ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਇੱਕ ਵੀ ਸੀਐਲਯੂ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ, "17 ਨਵੰਬਰ 2000, 14 ਮਈ 2012, 25 ਜੂਨ 2013, 17 ਫਰਵਰੀ 2018, 7 ਮਾਰਚ 2018 ਅਤੇ 7 ਮਾਰਚ 2022 ਦੀਆਂ ਮਨਜ਼ੂਰੀਆਂ ਪਿਛਲੀਆਂ ਕਾਂਗਰਸ ਜਾਂ ਅਕਾਲੀ-ਭਾਜਪਾ ਸਰਕਾਰਾਂ ਦੇ ਸਮੇਂ ਦਿੱਤੀਆਂ ਗਈਆਂ ਸਨ।"

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੇਆਉਟ ਪਲਾਨ 2011 ਅਤੇ 2025 ਦੇ ਵਿਚਕਾਰ ਕਈ ਵਾਰ ਬਦਲੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਦਲਾਅ ਪਿਛਲੀਆਂ ਸਰਕਾਰਾਂ ਵੇਲੇ ਹੋਏ ਸਨ। ਅਮਨ ਅਰੋੜਾ ਨੇ ਕਿਹਾ, "ਜੇਕਰ ਈ.ਡੀ. ਮੰਨਦੀ ਹੈ ਕਿ ਇਹ ਮਨਜ਼ੂਰੀਆਂ ਅਤੇ ਬਦਲਾਅ ਗੈਰ-ਕਾਨੂੰਨੀ ਸਨ, ਤਾਂ ਉਸ ਨੂੰ ਪੂਰੇ ਘਟਨਾਕ੍ਰਮ ਦੀ ਜਾਂਚ ਕਰਨੀ ਚਾਹੀਦੀ ਹੈ, ਨਾ ਕਿ ਸਿਰਫ਼ 'ਆਪ' ਸਰਕਾਰ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ।"

ਅਮਨ ਅਰੋੜਾ ਨੇ ਡਿਵੈਲਪਰਾਂ ਲਈ 25% ਜ਼ਮੀਨ ਦੀ ਮਲਕੀਅਤ ਵਾਲੀ ਨੀਤੀ 'ਤੇ ਈਡੀ ਦੇ ਧਿਆਨ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਨੀਤੀ 2012 ਦੀ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਹੋਈ ਸੀ ਅਤੇ 2025 ਵਿੱਚ 'ਆਪ' ਸਰਕਾਰ ਨੇ ਇਸ ਵਿੱਚ ਸੁਧਾਰ ਕੀਤਾ। ਉਨ੍ਹਾਂ ਦਾਅਵਾ ਕੀਤਾ, "ਆਪ ਸਰਕਾਰ ਨੇ ਨੀਤੀ ਵਿੱਚ ਬਦਲਾਅ ਕਰਕੇ ਲਾਇਸੈਂਸ ਅਤੇ ਸੀਐੱਲਯੂ ਪ੍ਰਾਪਤ ਕਰਨ ਲਈ ਡਿਵੈਲਪਰਾਂ ਕੋਲ 100% ਜ਼ਮੀਨ ਦੀ ਮਲਕੀਅਤ ਹੋਣਾ ਲਾਜ਼ਮੀ ਕੀਤਾ, ਜਿਸ ਨਾਲ ਪਹਿਲਾਂ ਦੀ ਖਾਮੀਆਂ ਭਰੀ ਨੀਤੀ ਨੂੰ ਠੀਕ ਕੀਤਾ ਗਿਆ।"

ਅਮਨ ਅਰੋੜਾ ਨੇ ਕੇਸ ਨਾਲ ਸਬੰਧਤ ਐਫਆਈਆਰ 'ਤੇ ਈ.ਡੀ. ਦੇ ਨਿਰਭਰ ਹੋਣ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਬੰਧਤ ਐਫਆਈਆਰ ਨੂੰ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਉਨ੍ਹਾਂ ਪੁੱਛਿਆ, "ਜੇਕਰ ਐਫਆਈਆਰ ਹੀ ਰੱਦ ਹੋ ਚੁੱਕੀ ਹੈ, ਤਾਂ ਈਸੀਆਈਆਰ ਦਾ ਕੀ ਆਧਾਰ ਰਹਿ ਜਾਂਦਾ ਹੈ?"

ਪੂਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਈਡੀ ਨੂੰ ਮੌਜੂਦਾ ਸਰਕਾਰ ਨੂੰ ਚੋਣਵੇਂ ਢੰਗ ਨਾਲ ਨਿਸ਼ਾਨਾ ਬਣਾਉਣ ਦੀ ਬਜਾਏ ਉਸ ਪੂਰੇ ਸਮੇਂ ਦੀ ਜਾਂਚ ਕਰਨੀ ਚਾਹੀਦੀ ਹੈ ਜਿਸ ਦੌਰਾਨ ਇਹ ਮਨਜ਼ੂਰੀਆਂ ਅਤੇ ਨੀਤੀਗਤ ਫੈਸਲੇ ਲਏ ਗਏ ਸਨ। ਉਨ੍ਹਾਂ ਪੰਜਾਬ ਦੇ ਪੁਰਾਣੇ ਮੁੱਖ ਮੰਤਰੀਆਂ ਅਤੇ ਮੰਤਰੀਆਂ ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਸਰਕਾਰੀਆ ਦੇ ਨਾਂ ਲੈਂਦਿਆਂ ਕਿਹਾ, "ਜੇਕਰ ਤੁਹਾਡੀ ਜਾਂਚ ਸੱਚੀ ਹੈ, ਤਾਂ ਸਭ ਦੀ ਜਾਂਚ ਕਰੋ। 2012 ਤੋਂ ਬਾਅਦ ਜਿੰਨੇ ਵੀ ਜ਼ਿੰਮੇਵਾਰ ਰਹੇ ਹਨ, ਸਾਰਿਆਂ ਨੂੰ ਬੁਲਾਓ, ਤਦ ਹੀ ਸੱਚ ਸਾਹਮਣੇ ਆਵੇਗਾ।"

ਗੌਰਵ ਧੀਰ ਦਾ ਨਾਂ ਆਪਣੇ ਨਾਲ ਜੋੜ ਕੇ ਸਿਆਸੀ ਬਿਰਤਾਂਤ ਸਿਰਜਣ ਦੀਆਂ ਕੋਸ਼ਿਸ਼ਾਂ ਨੂੰ ਖਾਰਜ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਦੋਸਤੀ ਦਾ ਕਿਸੇ ਕਥਿਤ ਗੜਬੜੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ, "ਗੌਰਵ ਕੱਲ੍ਹ ਵੀ ਮੇਰਾ ਦੋਸਤ ਸੀ, ਅੱਜ ਵੀ ਮੇਰਾ ਦੋਸਤ ਹੈ ਅਤੇ ਕੱਲ੍ਹ ਵੀ ਮੇਰਾ ਦੋਸਤ ਰਹੇਗਾ। ਜੇਕਰ ਈਡੀ ਕੋਲ ਅਮਨ ਅਰੋੜਾ ਖਿਲਾਫ ਕੋਈ ਸਬੂਤ ਹੈ, ਤਾਂ ਉਹ ਮੇਰੇ ਤੱਕ ਪਹੁੰਚਣ ਲਈ ਕਿਸੇ ਹੋਰ ਦਾ ਨਾਂ ਵਰਤਣ ਦੀ ਬਜਾਏ ਸਿੱਧਾ ਅਮਨ ਅਰੋੜਾ ਨਾਲ ਗੱਲ ਕਰੇ।"

ਅਮਨ ਅਰੋੜਾ ਨੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਖਬਰਾਂ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਈਡੀ ਦੁਆਰਾ ਲਗਾਏ ਗਏ ਦੋਸ਼ਾਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਕਰਨ ਅਤੇ ਸਬੰਧਤ 'ਆਪ' ਆਗੂਆਂ ਦਾ ਪੱਖ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਬਿਨਾਂ ਪੁਸ਼ਟੀ ਕੀਤੇ ਦੋਸ਼ਾਂ ਦੀ ਵਾਰ-ਵਾਰ ਪ੍ਰਕਾਸ਼ਨਾ ਨਾਲ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਪ੍ਰਭਾਵਿਤ ਵਿਅਕਤੀ ਮਾਨਹਾਨੀ ਦੀ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋ ਸਕਦੇ ਹਨ। ਅਮਨ ਅਰੋੜਾ ਨੇ ਕਿਹਾ, "ਇਹ ਜਾਂਚ ਤੋਂ ਭੱਜਣ ਦੀ ਗੱਲ ਨਹੀਂ ਹੈ। ਅਸੀਂ ਤੱਥਾਂ ਅਤੇ ਸਬੂਤਾਂ 'ਤੇ ਆਧਾਰਿਤ ਨਿਰਪੱਖ ਜਾਂਚ ਦਾ ਸਵਾਗਤ ਕਰਦੇ ਹਾਂ। ਪਰ ਚੋਣਵੇਂ ਢੰਗ ਨਾਲ ਨਿਸ਼ਾਨਾ ਬਣਾਉਣਾ, ਮੀਡੀਆ ਲੀਕ ਅਤੇ ਚਰਿੱਤਰ ਹੱਤਿਆ ਦੀਆਂ ਕੋਸ਼ਿਸ਼ਾਂ ਸਬੂਤਾਂ ਦਾ ਵਿਕਲਪ ਨਹੀਂ ਹੋ ਸਕਦੀਆਂ।"

ਉਨ੍ਹਾਂ ਕਿਹਾ ਕਿ ਭਾਜਪਾ ਦੀ ਵੱਡੀ ਰਣਨੀਤੀ ਭਰਮ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਸਮਝਦੇ ਹਨ ਕਿ ਕੀ ਹੋ ਰਿਹਾ ਹੈ। ਭਾਜਪਾ ਕੋਲ ਗਵਰਨੈਂਸ ਅਤੇ ਵਿਕਾਸ 'ਤੇ ਕੋਈ ਜਵਾਬ ਨਹੀਂ ਹੈ, ਇਸ ਲਈ ਉਹ ਡਰ ਅਤੇ ਅਰਾਜਕਤਾ ਦਾ ਮਾਹੌਲ ਬਣਾਉਣਾ ਚਾਹੁੰਦੀ ਹੈ।"

ਅਮਨ ਅਰੋੜਾ ਨੇ ਦੁਹਰਾਇਆ ਕਿ ਜੇਕਰ ਈਡੀ ਕੋਲ ਠੋਸ ਸਬੂਤ ਹਨ, ਤਾਂ ਉਹ ਮੰਗ ਮੁਤਾਬਕ ਪੰਜਾਬ ਪੁਲਿਸ ਨੂੰ ਸੌਂਪੇ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵੇ। ਉਨ੍ਹਾਂ ਕਿਹਾ, "ਜੇਕਰ ਸਬੂਤ ਹਨ, ਤਾਂ ਪੇਸ਼ ਕਰੋ। ਜਾਂਚ ਨੂੰ ਠੀਕ ਢੰਗ ਨਾਲ ਹੋਣ ਦਿਓ। ਪਰ ਚੋਣਵੇਂ ਨੋਟਿਸਾਂ ਅਤੇ ਅਖਬਾਰਾਂ ਦੀਆਂ ਸੁਰਖੀਆਂ ਦੀ ਇਹ ਰਾਜਨੀਤੀ ਨਹੀਂ ਚੱਲੇਗੀ।"

Sidhu Moosewala: 1550 ਦਿਨ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਲਈ ਲੜ ਰਹੇ, ਪੰਜਾਬ ਪੁਲਿਸ ’ਤੇ ਚੁੱਕੇ ਸਵਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 1550 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਪੰਜਾਬ ਪੁਲਿਸ ਤੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਲਕੌਰ ਸਿੰਘ ਦਾ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਨਾਲ ਜੁੜੇ ਵਿੱਤੀ ਧੋਖਾਧੜੀ ਤੇ ਕਥਿਤ ਬੇਨਿਯਮੀਆਂ ਦੇ ਮਾਮਲੇ +ਚ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਦਾਅਵਾ ਹੈ ਕਿ ਮਾਮਲੇ ’ਚ ਨਾਮਜ਼ਦ ਮੁਲਜ਼ਮ ਵੱਡੇ ਜਨਤਕ ਸਮਾਗਮਾਂ ’ਚ ਖੁੱਲ੍ਹੇਆਮ ਘੁੰਮ ਰਹੇ ਹਨ, ਜਦਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਬਲਕੌਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਸਿੱਧਾ ਸਵਾਲ ਕੀਤਾ ਕਿ 11 ਫਰਵਰੀ 2026 ਨੂੰ ਦਰਜ ਹੋਈ ਐੱਫਆਈਆਰ ਤੋਂ ਬਾਅਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਮੁਲਜ਼ਮ ਪੰਜਾਬ ਤੋਂ ਬਾਹਰ ਹਨ ਤਾਂ ਉਨ੍ਹਾਂ ਖਿਲਫ ਲੁੱਕਆਊਟ ਸਰਕੁਲਰ ਜਾਰੀ ਕਰਕੇ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ। Mansa News

ਬਲਕੌਰ ਸਿੰਘ ਨੇ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਕੀ ਮਾਮਲੇ ਦੇ ਮੁਲਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਸਿਆਸੀ ਸਰਪ੍ਰਸਤੀ ਹਾਸਲ ਹੈ। ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਨੂੰ ਆਪਣੇ ਹੱਕਾਂ ਤੇ ਆਪਣੇ ਮਰਹੂਮ ਪੁੱਤਰ ਦੀ ਮਿਹਨਤ ਦੀ ਕਮਾਈ ਦੇ ਇਨਸਾਫ਼ ਲਈ ਸੜਕਾਂ ’ਤੇ ਆਉਣ ਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਸਰਕਾਰ ਤੋਂ ਕੋਈ ਸਿਆਸੀ ਅਹਿਸਾਨ ਨਹੀਂ ਚਾਹੀਦਾ। ਉਨ੍ਹਾਂ ਦੀ ਮੰਗ ਸਿਰਫ਼ ਇਹ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਦੀ ਮੰਗ ਕੀਤੀ। ਬਲਕੌਰ ਸਿੰਘ ਨੇ ਆਪਣੇ ਸੰਦੇਸ਼ ਦੇ ਅੰਤ ’ਚ ਸਿੱਧੂ ਮੂਸੇਵਾਲਾ ਦੇ ਦੇਸ਼-ਵਿਦੇਸ਼ ’ਚ ਮੌਜੂਦ ਪ੍ਰਸ਼ੰਸਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਸਾਂਝਾ ਕਰਨ ਅਤੇ ਪੰਜਾਬ ਪੁਲਿਸ ਤੇ ਸਬੰਧਤ ਅਧਿਕਾਰੀਆਂ ਨੂੰ ਟੈਗ ਕਰਕੇ ਮਾਮਲੇ ਦੀ ਉਚਿਤ ਜਾਂਚ ਅਤੇ ਇਨਸਾਫ਼ ਦੀ ਮੰਗ ਉਠਾਉਣ।

ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਪੂੰਗਾ ਵੱਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਨੇ ਘਬਰਾ ਕੇ ਆਪਣਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨੌਜਵਾਨ ਦੇ ਕਬਜ਼ੇ ’ਚੋਂ ਇੱਕ ਮੋਮੀ ਲਿਫਾਫੇ ’ਚ ਰੱਖੀ 507 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ’ਚ ਲੈ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਵਾਸੀ ਛੰਨ ਕਲਾਂ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਅਫੀਮ ਦੀ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tarn Taran Bulldozer Action: ਤਰਨਤਾਰਨ ਦੇ ਭਿੱਖੀਵਿੰਡ ’ਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਚੱਲਿਆ ਬੁਲਡੋਜ਼ਰ
Tarn Taran Bulldozer Action: ਤਰਨਤਾਰਨ, (ਸੱਚ ਕਹੂੰ ਨਿਊਜ਼/ਹਿੰ.ਸ.)। ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਭਿੱਖੀਵਿੰਡ ਕਸਬੇ ਵਿੱਚ ਦੋ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ। ਪ੍ਰਸ਼ਾਸਨ ਮੁਤਾਬਕ ਇਹ ਕਾਰਵਾਈ ਤਰਨਤਾਰਨ ਪੁਲਿਸ ਦੀ ਮਦਦ ਨਾਲ ਕੀਤੀ ਗਈ। ਪ੍ਰਸ਼ਾਸਨ ਵੱਲੋਂ ਜਿਨ੍ਹਾਂ ਘਰਾਂ ’ਤੇ ਬੁਲਡੋਜ਼ਰ ਚਲਾਇਆ ਗਿਆ, ਉਨ੍ਹਾਂ ਦੇ ਮਾਲਕਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਵਜੋਂ ਹੋਈ ਹੈ। ਦੋਵੇਂ ਭਿੱਖੀਵਿੰਡ ਦੀ ਚੇਲਾ ਕਲੋਨੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਘਰਾਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਢਾਹਿਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਦੋਵਾਂ ਵਿਅਕਤੀਆਂ ਨੇ ਸਰਕਾਰੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਕੇ ਮਕਾਨ ਬਣਾਏ ਹੋਏ ਸਨ। ਐਸਐਸਪੀ ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਰਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ਼ ਸੋਨਾ ਲੰਮਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ 4-4 ਮਾਮਲੇ ਦਰਜ ਹਨ।ਐਸਐਸਪੀ ਲਾਂਬਾ ਨੇ ਦੱਸਿਆ ਕਿ ਪੁਲਿਸ ਰਿਕਾਰਡ ਮੁਤਾਬਕ ਦੋਵੇਂ ਕਥਿਤ ਤੌਰ ’ਤੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਨਾਲ ਜੁੜੇ ਹੋਏ ਸਨ। ਉਨ੍ਹਾਂ ਖ਼ਿਲਾਫ਼ ਭਿੱਖੀਵਿੰਡ ਥਾਣਾ, ਚੋਹਲਾ ਸਾਹਿਬ ਥਾਣਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਆਰਿਫਕੇ ਥਾਣੇ ਵਿੱਚ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ:NRI Death News: ਜਰਮਨ ’ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

ਕਾਰਵਾਈ ਦੌਰਾਨ ਰਿਪੁਤਪਨ ਸਿੰਘ ਪੀਪੀਐਸ, ਸਪੈਸ਼ਲ ਇਨਵੈਸਟੀਗੇਸ਼ਨ ਤਰਨਤਾਰਨ ਅਤੇ ਅਤੁਲ ਸੋਨੀ ਪੀਪੀਐਸ, ਡੀਐਸਪੀ ਸਬ-ਡਿਵੀਜ਼ਨ ਭਿੱਖੀਵਿੰਡ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਤੋਂ ਪਹਿਲਾਂ ਵੀ ਕਈ ਗੈਰ-ਕਾਨੂੰਨੀ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ।

Abohar News: ਖੇਤ ’ਚ ਡਿੱਗਿਆ ਡਰੋਨ, ਪੁਲਿਸ ਨੇ ਥਾਂ ਘੇਰਕੇ ਫੌਜ ਤੇ ਬੀਐਸਫ ਨੂੰ ਕੀਤਾ ਸੂਚਿਤ
ਅਬੋਹਰ (ਮੇਵਾ ਸਿੰਘ)। ਆ ਰਹੇ 15 ਅਗਸਤ ਆਜ਼ਾਦੀ ਦਿਵਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੱਬਾਂ ਭਾਰ ਹੋਕੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਇਸ ਦੌਰਾਨ ਮੰਗਲਵਾਰ ਦੁਪਹਿਰ ਇਲਾਕੇ ਉਸ ਵੇਲੇ ਹਫੜਾ-ਦਫੜੀ ਫੈਲ ਗਈ ਜਦੋਂ ਸ਼੍ਰੀ ਗੰਗਾਨਗਰ ਰੋਡ ’ਤੇ ਪੈਂਦੇ ਤੂਤਵਾਲਾ ਪਿੰਡ ਦੇ ਖੇਤਾਂ ’ਚ ਇੱਕ ਡਰੋਨ ਦੇ ਡਿੱਗਣ ਦੀ ਖ਼ਬਰ ਆਈ। ਸੂਚਨਾ ਮਿਲਣ ’ਤੇ ਖੁਈਆਂ ਸਰਵਰ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਲਿਆ। ਬਾਅਦ ’ਚ ਫੌਜ ਤੇ ਬੀਐਸਐਫ ਦੇ ਅਧਿਕਾਰੀ ਵੀ ਪਹੁੰਚੇ ਅਤੇ ਜਾਂਚ ਲਈ ਡਰੋਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਨੂੰ ਤੂਤਵਾਲਾ ਪਿੰਡ ਦੇ ਕਿਸਾਨ ਟੋਨੀ ਦੇ ਕਿੰਨੂ ਦੇ ਬਾਗ ਵਿੱਚ ਇੱਕ ਕਾਲਾ ਡਰੋਨ ਅਚਾਨਕ ਟਕਰਾ ਗਿਆ। ਆਲੇ ਦੁਆਲੇ ਦੇ ਖੇਤਾਂ ’ਚ ਕੰਮ ਕਰਨ ਵਾਲੇ ਕਿਸਾਨਾਂ ਨੇ ਡਰੋਨ ਨੂੰ ਡਿੱਗਦਾ ਵੇਖਿਆ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਖੁਈਆਂ ਸਰਵਰ ਥਾਣੇ ਦੇ ਸਟੇਸ਼ਨ ਹਾਊਸ ਅਫਸਰ ਪ੍ਰਤਾਪ ਸਿੰਘ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ, ਡਰੋਨ ਨੂੰ ਜ਼ਬਤ ਕਰ ਲਿਆ ਤੇ ਆਲੇ ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ। Abohar News

ਇਹ ਵੀ ਪੜ੍ਹੋ : Nepal PM India Visit: ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ

ਥੋੜੀ ਦੇਰ ਬਾਅਦ, ਭਾਰਤੀ ਫੌਜ ਅਤੇ ਬੀਐਸਐਫ ਦੇ ਅਧਿਕਾਰੀ ਵੀ ਪਹੁੰਚ ਗਏ। ਡਰੋਨ ਦੀ ਜਾਂਚ ਕਰਨ ਤੋਂ ਬਾਅਦ, ਉਹ ਇਸਨੂੰ ਆਪਣੇ ਨਾਲ ਲੈ ਗਏ। ਪੁਲਿਸ ਸੂਤਰਾਂ ਅਨੁਸਾਰ, ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਡਰੋਨ ਭਾਰਤੀ ਫੌਜ ਦਾ ਸੀ, ਜੋ ਕਿਸੇ ਤਕਨੀਕੀ ਸਮੱਸਿਆ ਕਾਰਨ ਖੇਤਾਂ ’ਚ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਅਧਿਕਾਰੀਆਂ ਵੱਲੋਂ ਡਰੋਨ ਬਾਰੇ ਕੋਈ ਵਿਸਤ੍ਰਿਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੀਆਂ ਘਟਨਾਵਾਂ ਨੇ ਚਿੰਤਾ ਵਧਾ ਦਿੱਤੀ ਹੈ। ਡਰੋਨ ਕਰੈਸ਼ ਹੋਣ ਦੀ ਖ਼ਬਰ ਤੋਂ ਬਾਅਦ ਪਿੰਡ ਵਾਸੀਆਂ ’ਚ ਡਰ ਦਾ ਮਾਹੌਲ ਵੇਖਿਆ ਗਿਆ। ਇਹ ਸਰਹੱਦੀ ਖੇਤਰਾਂ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੀਆਂ ਹਾਲ ਹੀ ਦੀਆਂ ਘਟਨਾਵਾਂ ਕਾਰਨ ਹੈ। ਨਤੀਜੇ ਵਜੋਂ, ਖੇਤਾਂ ’ਚ ਡਰੋਨ ਮਿਲਣ ਦੀ ਖ਼ਬਰ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਡਰੋਨ ਬਾਰੇ ਸਥਿਤੀ ਫੌਜ ਤੇ ਬੀਐਸਐਫ ਦੀ ਜਾਂਚ ਤੋਂ ਬਾਅਦ ਹੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। Abohar News

Punjab Police ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਮੁੱਖ ਮੁਲਜ਼ਮ ਗ੍ਰਿਫ਼ਤਾਰ; 86-ਪੀ ਹੈਂਡ ਗ੍ਰਨੇਡ ਬਰਾਮਦ
ਜਲੰਧਰ (ਹਿੰ.ਸ.)।ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸਬੀਐੱਸ ਨਗਰ (ਨਵਾਂਸ਼ਹਿਰ) ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਪੰਜਾਬ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।ਪੁਲਿਸ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਡ੍ਰੌਪ ਲੋਕੇਸ਼ਨ ਤੋਂ 86-P ਹੈਂਡ ਗ੍ਰਨੇਡ ਹਾਸਲ ਕੀਤਾ ਸੀ।

Read Also : ਕਿਸਾਨਾਂ ਨੇ ਰੋਸ ਮਾਰਚ ਕਰਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ

ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ (ਐੱਸਬੀਐੱਸ ਨਗਰ) ਵਿੱਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤੀ ਗਿਆ ਹੈ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।ਪੁਲਿਸ ਦੀਆਂ ਟੀਮਾਂ ਇਸ ਅੱਤਵਾਦੀ ਮਾਡਿਊਲ ਨਾਲ ਜੁੜੇ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀਆਂ ਹਨ। ਜਾਂਚ ਦੌਰਾਨ ਸਥਾਨਕ ਮਦਦਗਾਰਾਂ, ਫੰਡ ਮੁਹੱਈਆ ਕਰਵਾਉਣ ਵਾਲਿਆਂ ਅਤੇ ਸਰਹੱਦ ਪਾਰ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਭੂਮਿਕਾ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤਾ ਗਿਆ ਗ੍ਰਨੇਡ ਕਿਸ ਟੀਚੇ ਜਾਂ ਜਨਤਕ ਸਥਾਨ ’ਤੇ ਹਮਲੇ ਲਈ ਵਰਤਿਆ ਜਾਣਾ ਸੀ।ਪੰਜਾਬ ਪੁਲਿਸ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ, ਸਰਹੱਦ ਪਾਰ ਤੋਂ ਚਲਾਈਆਂ ਜਾ ਰਹੀਆਂ ਸਾਜ਼ਿਸ਼ਾਂ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਡੀਜੀਪੀ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਅਜਿਹੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।

Barnala News: ਬਰਨਾਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ
Barnala News: ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ’ਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਪੰਜ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਦੱਸਿਆ ਕਿ ਏਐਸਆਈ ਸੰਤੋਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਨੀ ਭਦੌੜ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਭਦੌੜ ਵਾਸੀ ਬਲਜਿੰਦਰ ਸਿੰਘ, ਮਨਿੰਦਰ ਸਿੰਘ ਤੇ ਸੁਖਦੀਪ ਸਿੰਘ ਕਥਿਤ ਤੌਰ ’ਤੇ ਵਾਹਨ ਚੋਰੀ ਕਰਨ ਦੇ ਆਦੀ ਹਨ ਤੇ ਦਾਣਾ ਮੰਡੀ ਵਿੱਚ ਚੋਰੀ ਕੀਤੀਆਂ ਮੋਟਰਸਾਈਕਲਾਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। Barnala News

ਇਹ ਵੀ ਪੜ੍ਹੋ : Kapurthala News: ਕਪੂਰਥਲਾ ’ਚ ਕੱਪੜਾ ਵਪਾਰੀ ਦੀ ਦੁਕਾਨ ਤੇ ਘਰ ’ਤੇ ਫਾਇਰਿੰਗ

ਪੁਲਿਸ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਦਾਣਾ ਮੰਡੀ ’ਚ ਛਾਪੇਮਾਰੀ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰ ਵਾਲੀਆਂ ਤਿੰਨ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਬਿਨਾਂ ਨੰਬਰ ਵਾਲੀਆਂ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਮੋਟਰਸਾਈਕਲਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀਆਂ ਪੰਜੋਂ ਮੋਟਰਸਾਈਕਲਾਂ ਦੇ ਇੰਜਣ ਤੇ ਚੈਸੀ ਨੰਬਰਾਂ ਦੇ ਆਧਾਰ ’ਤੇ ਉਨ੍ਹਾਂ ਦੇ ਅਸਲ ਮਾਲਕਾਂ ਦੀ ਪਛਾਣ ਕਰਨ ਲਈ ਆਰਟੀਓ ਦਫ਼ਤਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Amritsar Police News: ਡੀਆਈਜੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ
Amritsar Police News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ’ਚ ਅਹਿਮ ਪ੍ਰਸ਼ਾਸਨਿਕ ਤਬਦੀਲੀ ਕਰਦਿਆਂ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ (ਆਈਪੀਐਸ) ਨੂੰ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦਾ ਵਾਧੂ ਚਾਰਜ ਸੌਂਪਿਆ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਬਰਕਰਾਰ ਰਹਿਣਗੇ ਤੇ ਇਸ ਦੇ ਨਾਲ-ਨਾਲ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਨਿਭਾਉਣਗੇ। ਉਨ੍ਹਾਂ ਨੂੰ ਇਹ ਚਾਰਜ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਦਿੱਤਾ ਗਿਆ ਹੈ।

ਸਰਕਾਰ ਨੇ 2004 ਬੈਚ ਦੇ ਆਈਪੀਐਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਦਫ਼ਤਰ ’ਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ। ਹੁਕਮਾਂ ’ਚ ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਤੁਰੰਤ ਸੰਭਾਲਣ ਲਈ ਵੀ ਕਿਹਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਸ਼ਾਸਨਿਕ ਫੇਰਬਦਲ ਸਮਰੱਥ ਅਥਾਰਟੀ ਦੀ ਮਨਜ਼ੂਰੀ ਨਾਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਹ ਹੁਕਮ 7 ਅਗਸਤ 2026 ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ। ਹੁਕਮਾਂ ਦੀਆਂ ਕਾਪੀਆਂ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਕੱਤਰ, ਪੰਜਾਬ ਦੇ ਡੀਜੀਪੀ, ਕਾਰਮਿਕ ਵਿਭਾਗ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ। Amritsar Police News

ਇਹ ਵੀ ਪੜ੍ਹੋ : Mohali School Bomb Threat: ਮੋਹਾਲੀ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ ਈਮੇਲ

Malerkotla Police: ਆਜ਼ਾਦੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਚੌਕਸ, ਬੱਸ ਅੱਡਿਆਂ ’ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ
Malerkotla Police: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਤਹਿਤ ਸ਼ਹਿਰ ਤੇ ਹੋਰ ਸੰਵੇਦਨਸ਼ੀਲ ਬਥਾਵਾਂ ’ਤੇ ਨਿਗਰਾਨੀ ਵਧਾਉਣ ਦੇ ਨਾਲ-ਨਾਲ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸਐੱਸਪੀ ਮਾਲੇਰਕੋਟਲਾ ਦੀ ਅਗਵਾਈ ਹੇਠ ਡੀਐੱਸਪੀ ਮਾਲੇਰਕੋਟਲਾ, ਡੀਐੱਸਪੀ ਅਮਰਗੜ੍ਹ ਤੇ ਡੀਐੱਸਪੀ ਅਹਿਮਦਗੜ੍ਹ ਨੇ ਪੁਲਿਸ ਫੋਰਸ ਸਮੇਤ ਮਾਲੇਰਕੋਟਲਾ, ਅਮਰਗੜ੍ਹ ਤੇ ਅਹਿਮਦਗੜ੍ਹ ਦੇ ਬੱਸ ਅੱਡਿਆਂ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ। ਚੈਕਿੰਗ ਦੌਰਾਨ ਬੱਸਾਂ, ਯਾਤਰੀਆਂ ਦੇ ਸਮਾਨ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸਮੇਂ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਮਾਲੇਰਕੋਟਲਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਸਥਿਤੀ ਦੀ ਸੂਚਨਾ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ 112 ’ਤੇ ਦਿੱਤੀ ਜਾ ਸਕਦੀ ਹੈ। Malerkotla Police

ਇਹ ਵੀ ਪੜ੍ਹੋ : Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ

Independence Day Security: ਸੁਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀਆਈਜੀ ਨੇ ਲਿਆ ਜਾਇਜ਼ਾ
Independence Day Security: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਆਉਣ ਵਾਲੇ 80ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਅੰਦਰੂਨੀ ਸੁਰੱਖਿਆ), ਪੰਜਾਬ ਧਰੁਵ ਦਈਆ (ਆਈਪੀਐਸ) ਨੇ ਵੀਰਵਾਰ ਨੂੰ ਫਰੀਦਕੋਟ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਆਈਜੀ ਧਰੁਵ ਦਈਆ ਦਾ ਜ਼ਿਲ੍ਹਾ ਫਰੀਦਕੋਟ ਪਹੁੰਚਣ ’ਤੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਐੱਸਐੱਸਪੀ ਦੀ ਹਾਜ਼ਰੀ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਸੁਰੱਖਿਆ ਯੋਜਨਾ, ਰੂਟ ਪਲਾਨ, ਕਾਨੂੰਨ-ਵਿਵਸਥਾ ਤੇ ਟ੍ਰੈਫਿਕ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡੀਆਈਜੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਹਰ ਪੱਧਰ ’ਤੇ ਪੁਲਿਸ ਮੁਲਾਜ਼ਮ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ।

ਉਨ੍ਹਾਂ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰਾਂ ’ਚ ਸਖ਼ਤ ਨਿਗਰਾਨੀ, ਸ਼ੱਕੀ ਵਿਅਕਤੀਆਂ ਤੇ ਮਾੜੇ ਅਨਸਰਾਂ ਦੀ ਚੈਕਿੰਗ, ਵਾਹਨਾਂ ਦੀ ਤਲਾਸ਼ੀ ਅਤੇ ਮੁੱਖ ਮਾਰਗਾਂ ’ਤੇ ਸੁਚਾਰੂ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੁਰੱਖਿਆ ਡਿਊਟੀ ’ਤੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਸਮੇਂ ਸਿਰ ਜਾਰੀ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਬਰਕਰਾਰ ਰਹੇ। ਜ਼ਿਕਰਯੋਗ ਹੈ ਕਿ ਇਸ ਵਾਰ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ, ਜਿੱਥੇ ਡਿਪਟੀ ਕਮਿਸ਼ਨਰ ਫਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਮੀਟਿੰਗ ’ਚ ਐੱਸਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐੱਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੁਰਾਇਆ, ਹੋਰ ਗਜ਼ਟਿਡ ਅਧਿਕਾਰੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਮੁਖੀ ਵੀ ਹਾਜ਼ਰ ਸਨ। Independence Day Security

ਇਹ ਵੀ ਪੜ੍ਹੋ : Pratapgarh News: ਮੀਂਹ ਦੌਰਾਨ ਘਰ ਡਿੱਗਿਆ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ